ਗੁਰਦੁਆਰਾ ਛੇਵੀਂ ਪਾਤਸ਼ਾਹੀ  ਪ੍ਰਬੰਧਕ ਕਮੇਟੀ ਪਿੰਡ ਗਹਿਲ ਵਲੋਂ ਸ਼ਹੀਦਾ ਦੀ ਯਾਦ ਵਿੱਚ ਸਾਲਾਨਾ ਜੋੜ ਮੇਲਾ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ।                 

ਕੁਰਬਾਨੀਆਂ ਅੱਜ ਸਾਡੇ ਨੌਜਵਾਨਾਂ ਲਈ ਇੱਕ ਪ੍ਰੇਰਨਾ ਦਾ ਸਰੋਤ.ਸੰਤ ਘੁੰਨਸ.ਜਥੇਦਾਰ ਚੂੰਘਾਂ                                                                

ਸ਼੍ਰੋਮਣੀ ਕਮੇਟੀ ਹਮੇਸ਼ਾ ਹੀ ਜਾਬਰ ਤੇ ਜ਼ੁਲਮ ਦੇ ਖ਼ਿਲਾਫ਼ ਔਖੇ ਸਮੇਂ ਲੋਕਾਂ ਨਾਲ ਖੜ੍ਹੀ                                             

ਮਹਿਲ ਕਲਾਂ/ਬਰਨਾਲਾ-ਫਰਵਰੀ 2021- (ਗੁਰਸੇਵਕ ਸਿੰਘ ਸੋਹੀ)-

ਅੱਜ ਗੁਰਦੁਆਰਾ ਛੇਵੀਂ ਪਾਤਸ਼ਾਹੀ ਪਿੰਡ ਗਹਿਲ ਵਿਖੇ ਪ੍ਰਬੰਧਕ ਕਮੇਟੀ ਵੱਲੋਂ ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਸੰਨ 1762 ਈਸਵੀ ਦੇ 35 ਹਜਾਰ ਸਿੰਘ ਸਿੰਘਣੀਆਂ ਅਤੇ ਭੁਝੰਗੀਆਂ ਨੇ ਅਹਿਮਦ ਸ਼ਾਹ ਅਬਦਾਲੀ ਦੀਆਂ ਫ਼ੌਜਾਂ ਦਾ ਟਾਕਰਾ ਕਰਦਿਆਂ ਸਿੱਖ ਕੌਮ ਲਈ ਸ਼ਹਾਦਤਾਂ ਦੇਣ ਵਾਲੇ ਮਹਾਨ ਸ਼ਹੀਦਾਂ ਦੀ ਯਾਦ ਵਿੱਚ ਸਾਲਾਨਾ ਚਾਰ ਰੋਜ਼ਾ ਸਲਾਨਾ ਜੋੜ ਮੇਲਾ ਪੂਰੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠਾਂ ਦੇ ਭੋਗ ਉਪਰੰਤ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀਆ ਗਈਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਮਹਿਲ ਕਲਾਂ ਦੇ ਇੰਚਾਰਜ ਤੇ ਐੱਸਜੀਪੀਸੀ ਮੈਂਬਰ ਸੰਤ ਬਲਬੀਰ ਸਿੰਘ ਘੁੰਨਸ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਬਲਦੇਵ ਸਿੰਘ ਚੂੰਘਾਂ ਨੇ ਵੱਡੇ ਘੱਲੂਘਾਰੇ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਸੰਨ 1762 ਈਸਵੀ ਵਿੱਚ 35 ਹਜ਼ਾਰ ਸਿੰਘ ਸਿੰਘਣੀਆਂ ਅਤੇ ਭੁਝੰਗੀਆਂ ਵੱਲੋਂ ਅੰਗਰੇਜ਼ ਹਕੂਮਤ ਅਹਿਮਦ ਸ਼ਾਹ ਅਬਦਾਲੀ ਦੀਆਂ ਫ਼ੌਜਾਂ ਦਾ ਟਾਕਰਾ ਕਰਦਿਆਂ ਮਹਾਨ ਸ਼ਹੀਦਾਂ ਦੀਆਂ ਸਿੱਖ ਕੌਮ ਲਈ ਦਿੱਤੀਆ ਸ਼ਹਾਦਤਾ ਇਤਿਹਾਸਕ ਧਰਤੀ ਪਿੰਡ ਕੁੱਪ ਰਹੀੜਾ ਤੋਂ ਗਹਿਲ ਤਕ ਮਹਾਨ ਸ਼ਹੀਦਾਂ ਦੇ ਖ਼ੂਨ ਨਾਲ ਸਿੰਜੀ ਧਰਤੀ ਦੇ ਕੁਰਬਾਨੀਆਂ ਭਰੇ ਇਤਿਹਾਸ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ ਉਨ੍ਹਾਂ ਕਿਹਾ ਕਿ ਸਿੱਖ ਕੌਮ ਲਈ ਸ਼ਹਾਦਤਾਂ ਦੇਣ ਵਾਲੇ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਅੱਜ ਸਾਡੇ ਨੌਜਵਾਨਾਂ ਲਈ ਇੱਕ ਪ੍ਰੇਰਨਾ ਦਾ ਸਰੋਤ ਹਨ ਇਸ ਲਈ ਸਾਨੂੰ ਅੱਜ ਅਜਿਹੇ ਸਿੱਖ ਕੌਮ ਲਈ ਸ਼ਹਾਦਤਾਂ ਤੇ ਕੁਰਬਾਨੀਆਂ ਕਰਨ ਵਾਲੇ ਮਹਾਨ ਸ਼ਹੀਦਾਂ ਦੇ ਜੋੜ ਮੇਲੇ ਪਿੰਡ ਪੱਧਰ ਤੇ ਮਨਾਉਣ ਸਮੇਂ ਦੀ ਮੁਖ ਲੋੜ ਕਿਉਂਕਿ ਧਾਰਮਕ ਸਮਾਗਮ ਅਤੇ ਜੋੜ ਮੇਲੇ ਮਨਾਉਣ ਨਾਲ ਸਾਡੀ ਨੌਜਵਾਨ ਪੀੜ੍ਹੀ ਨੂੰ ਸਿੱਖ ਇਤਿਹਾਸ ਸੰਬੰਧੀ ਇਤਿਹਾਸ ਦੀ ਜਾਣਕਾਰੀ ਮਿਲਦੀ ਹੈ ਉਨ੍ਹਾਂ ਕਿਹਾ ਕਿ ਅੰਗਰੇਜ਼ ਹਕੂਮਤ ਤੋਂ ਬਾਅਦ ਕੇਂਦਰ ਸਰਕਾਰਾਂ ਵੀ ਹੁਣ ਤਕ ਲਗਾਤਾਰ ਸਿੱਖਾਂ ਤੇ ਜਬਰ ਤੇ ਜ਼ੁਲਮ ਢਾਹੁਣ ਦੀਆਂ ਆ ਰਹੀਆਂ ਹਨ ਕਿਉਂਕਿ ਪਿਛਲੇ ਸਮੇਂ ਕੇਂਦਰ ਸਰਕਾਰ ਵੱਲੋਂ ਤਿੰਨ ਕਾਲੇ ਕਾਨੂੰਨ ਲਿਆ ਕੇ  ਕਿਸਾਨਾਂ ਤੇ ਮਜ਼ਦੂਰਾਂ ਨੂੰ ਜੋਡ਼ਿਆ ਜਾ ਰਿਹਾ ਹੈ ਅੱਜ ਕੇਂਦਰ ਸਰਕਾਰ ਕਿਸਾਨ ਅੰਦੋਲਨ ਨੂੰ ਨੂੰ ਫੇਲ੍ਹ ਕਰਨ ਲਈ ਕਿਸਾਨਾਂ ਉੱਪਰ ਝੂਠੇ ਪਰਚੇ ਦਰਜ ਕਰਕੇ ਉਨ੍ਹਾਂ ਨੂੰ ਜੇਲ੍ਹਾਂ ਵਿਚ ਸੁੱਟ ਰਹੀ ਹੈ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਹੀ ਸਿੱਖਾਂ ਕਿਸਾਨਾਂ ਮਜ਼ਦੂਰਾਂ ਤੇ ਆਮ ਲੋਕਾਂ ਉਪਰ ਜ਼ੁਲਮ ਕਰਨ ਵਾਲੀਆਂ ਹਕੂਮਤਾਂ ਦੇ ਖ਼ਿਲਾਫ਼ ਲੜਾਈ ਲੜ ਕੇ ਮੂੰਹ ਤੋੜ ਜਵਾਬ ਦਿੱਤਾ ਅੱਜ ਸਾਨੂੰ ਸਿੱਖਾਂ ਅਤੇ ਕਿਸਾਨਾਂ ਉੱਪਰ ਜਬਰ ਜ਼ੁਲਮ ਢਾਹੁਣ ਵਾਲੀ ਕੇਂਦਰ ਸਰਕਾਰ ਦੇ ਖ਼ਿਲਾਫ਼ ਇਕਜੁੱਟ ਹੋ ਕੇ  ਕਿਸਾਨ ਅੰਦੋਲਨ ਦਾ ਹਿੱਸਾ ਬਣਨ ਲਈ ਅੱਗੇ ਆਉਣਾ ਚਾਹੀਦਾ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਗਾਤਾਰ ਕਿਸਾਨ ਅੰਦੋਲਨ ਵਿਚ ਲੰਗਰ ਅਤੇ ਮੈਡੀਕਲ ਸਹੂਲਤ ਤੋਂ ਇਲਾਵਾ ਕਿਸਾਨਾਂ ਉੱਪਰ ਦਰਜ ਕੀਤੇ ਝੂਠੇ ਪਰਚੇ ਨੂੰ ਰੱਦ ਕਰਾਉਣ ਲਈ ਕਾਨੂੰਨੀ ਸਹਾਇਤਾ ਦਿੱਤੀ ਜਾ ਰਹੀ ਹੈ। ਇਸ ਮੌਕੇ ਐੱਸਜੀਪੀਸੀ ਦੇ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ ਗੁਰਥਲੀ ਵਾਲਿਆਂ ਦੇ ਜਥੇ ਵੱਲੋਂ ਕੀਰਤਨ ਦਰਬਾਰ ਸਜਾਉਣ ਤੋਂ ਇਲਾਵਾ ਢਾਡੀ ਰਮਨਦੀਪ ਸਿੰਘ, ਹਰਜਿੰਦਰ ਸਿੰਘ ਦੀਵਾਨਾ ਢਾਡੀ, ਸੁਖਪਾਲ ਕੌਰ ਬਡਬਰ, ਢਾਡੀ ਪਿਆਰਾ ਸਿੰਘ ਪ੍ਰੇਮੀ ਲੌਂਗੋਵਾਲ ਉੱਥੇ ਢਾਡੀ ਕਰਨੈਲ ਸਿੰਘ ਛਾਪਾ ਦੇ ਜਥਿਆਂ ਵੱਲੋਂ ਗੁਰੂਆਂ ਦਾ ਸਿੱਖ ਇਤਿਹਾਸ ਪੇਸ਼ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਦੇ ਸਮੂਹ ਜਥੇ ਤੋਂ ਇਲਾਵਾ ਹੋਰ ਜਥਿਆਂ ਵੱਲੋਂ ਆਪਣੇ ਕੀਰਤਨ ਦਰਬਾਰ ਸਜਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਇਸ ਮੌਕੇ ਦਮਦਮਾ ਤਲਵੰਡੀ ਸਾਬੋ ਤੋਂ ਪੰਜ ਪਿਆਰਿਆਂ ਦੀ ਪੁੱਜੀ ਟੀਮ ਵੱਲੋਂ ਖੰਡੇ ਬਾਟੇ ਦਾ ਅਮਿਤ ਤਿਆਰ ਕਰਕੇ 30 ਪ੍ਰਣੀਆਂ ਨੂੰ ਛਕਾਇਆ ਗਿਆ।  ਅਖੀਰ ਵਿੱਚ ਭਾਈ ਅਮਰੀਕ ਸਿੰਘ ਮੈਨੇਜਰ, ਲਖਵਿੰਦਰ ਸਿੰਘ ਗੁ:ਇੰਸਪੈਟਰ, ਜਸਵਿੰਦਰ ਸਿੰਘ ਖ਼ਜ਼ਾਨਚੀ, ਅਕਾਊਂਟੈਂਟ ਗਗਨਦੀਪ ਸਿੰਘ, ਰੀਕਾਰਡ ਕੀਪਰ ਸੁਖਪਾਲ ਸਿੰਘ, ਸਟੋਰ ਕੀਪਰ ਜਸਪਾਲ ਸਿੰਘ ਦੀ ਅਗਵਾਈ ਹੇਠ ਸਮੁੱਚੀ ਕਮੇਟੀ ਵੱਲੋਂ ਸੰਤ ਬਲਵੀਰ ਸਿੰਘ ਘੁੰਨਸ, ਅੰਤ੍ਰਿੰਗ ਕਮੇਟੀ ਮੈਂਬਰ ਬਲਦੇਵ ਸਿੰਘ ਚੂੰਘਾਂ, ਜਥੇਦਾਰ ਗੁਰਮੇਲ ਸਿੰਘ ਛੀਨੀਵਾਲ, ਜਥੇਦਾਰ ਜਰਨੈਲ ਸਿੰਘ ਭੋਤਨਾ ਤੋਂ ਇਲਾਵਾ ਵੱਖ-ਵੱਖ ਕੀਰਤਨੀ ਢਾਡੀ ਜਥਿਆਂ ਸਮੇਤ ਦਾਨੀ ਸੱਜਣਾਂ ਨੂੰ ਵਿਸ਼ੇਸ਼ ਸਨਮਾਨ ਕੀਤਾ ਗਿਆ ਇਸ ਮੌਕੇ ਭਾਈ ਗੁਰਸੇਵਕ ਸਿੰਘ ਗਾਗੇਵਾਲ, ਸੁਖਵਿੰਦਰ ਸਿੰਘ ਗੋਰਖਾ, ਸਰਕਲ ਪ੍ਰਧਾਨ ਜਥੇਦਾਰ ਬਚਿੱਤਰ ਸਿੰਘ ਰਾਏਸਰ, ਸਰਪੰਚ ਗੁਰਮੇਲ ਸਿੰਘ, ਪ੍ਰਧਾਨ ਲੰਗਰ ਕਮੇਟੀ ਗੁਰਮੀਤ ਸਿੰਘ, ਪ੍ਰਧਾਨ  ਸੁਰਜੀਤ ਸਿੰਘ, ਹਾਕਮ ਸਿੰਘ, ਭਾਈ ਗੁਰਜੰਟ ਸਿੰਘ, ਗ੍ਰੰਥੀ ਸਤਨਾਮ ਸਿੰਘ, ਗਗਨਦੀਪ ਸਿੰਘ, ਰਾਜਿੰਦਰ ਸਿੰਘ ਗਹਿਲ ਤੋ ਇਲਾਵਾ ਹੋਰ ਇਲਾਕੇ ਭਰ ਦੀਆਂ ਸੰਗਤਾਂ ਵੱਡੀ ਗਿਣਤੀ ਵਿੱਚ ਹਾਜ਼ਰ ਸਨ