ਗੁਰਦੁਆਰਾ ਮੋਰੀ ਗੇਟ ਸਮੇਤ ਹੋਰ ਵੀ ਕਈ ਧਾਰਮਿਕ ਅਸਥਾਨਾਂ ਨੂੰ ਕੁਰਸੀਆਂ ਅਤੇ ਸੀਮਿੰਟ ਦੇ ਬੈਂਚ ਦਿੱਤੇ  

  ਜਗਰਾਉਂ (ਅਮਿਤ ਖੰਨਾ ) ਜਗਰਾਉਂ ਦੀ ਲੋਕ ਸੇਵਾ ਸੁਸਾਇਟੀ ਵੱਲੋਂ ਚੇਅਰਮੈਨ ਗੁਲਸ਼ਨ ਅਰੋੜਾ, ਪ੍ਰਧਾਨ ਨੀਰਜ ਮਿੱਤਲ, ਸੈਕਟਰੀ ਕੁਲਭੂਸ਼ਨ ਗੁਪਤਾ ਅਤੇ ਕੈਸ਼ੀਅਰ ਕੰਵਲ ਕੱਕੜ ਦੀ ਅਗਵਾਈ ਹੇਠ ਗੁਰਦੁਆਰਾ ਗੁਰੂ ਨਾਨਕ ਪੁਰਾ ਮੋਰੀ ਗੇਟ ਜਗਰਾਉਂ ਨੂੰ ਦੋ ਸੋਫ਼ਾ ਸੈਂਟੀ ਅਤੇ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਬਾਗ਼ ਖੇਤਾਂ ਰਾਮ ਜਗਰਾਉਂ ਨੂੰ ਛੇ ਕੁਰਸੀਆਂ ਦਿੱਤੀਆਂ ਗਈਆਂ। ਇਸ ਮੌਕੇ ਚੇਅਰਮੈਨ ਗੁਲਸ਼ਨ ਅਰੋੜਾ ਤੇ ਪ੍ਰਧਾਨ ਨੀਰਜ ਮਿੱਤਲ ਨੇ ਕਿਹਾ ਕਿ ਸੁਸਾਇਟੀ ਵੱਲੋਂ ਜਿੱਥੇ ਧਾਰਮਿਕ ਅਸਥਾਨਾਂ ਲਈ ਲੋੜੀਂਦਾ ਸਾਮਾਨ ਭੇਂਟ ਜਾਂਦਾ ਹੈ ਉੱਥੇ ਲੋੜਵੰਦਾਂ ਦੀ ਮਦਦ ਲਈ ਵੀ ਸਮੇਂ ਸਮੇਂ ਤੇ ਸਮਾਜ ਸੇਵਾ ਦੇ ਪ੍ਰੋਜੈਕਟ ਲਗਾਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਸੁਸਾਇਟੀ ਵੱਲੋਂ ਗੁਰਦੁਆਰਾ ਮੋਰੀ ਗੇਟ ਸਮੇਤ ਹੋਰ ਵੀ ਕਈ ਧਾਰਮਿਕ ਅਸਥਾਨਾਂ ਨੂੰ ਕੁਰਸੀਆਂ ਅਤੇ ਸੀਮਿੰਟ ਦੇ ਬੈਂਚ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਹੋਰ ਵੀ ਧਾਰਮਿਕ ਸਥਾਨਾਂ ਨੂੰ ਉਨ੍ਹਾਂ ਦੀ ਜ਼ਰੂਰਤ ਮੁਤਾਬਕ ਸਮਾਨ ਦਿੱਤਾ ਜਾਵੇਗਾ। ਇਸ ਮੌਕੇ ਸੁਸਾਇਟੀ ਦੇ ਸੀਨੀਅਰ ਮੀਤ ਪ੍ਰਧਾਨ ਪਿ੍ਰੰਸੀਪਲ ਚਰਨਜੀਤ ਸਿੰਘ ਭੰਡਾਰੀ, ਪੋ੍ਰਜੈਕਟ ਕੈਸ਼ੀਅਰ ਰਾਜੀਵ ਗੁਪਤਾ, ਸੰਜੀਵ ਚੋਪੜਾ, ਪ੍ਰਵੀਨ ਮਿੱਤਲ, ਮੁਕੇਸ਼ ਗੁਪਤਾ, ਇਕਬਾਲ ਸਿੰਘ ਕਟਾਰੀਆ, ਰਾਜਿੰਦਰ ਜੈਨ, ਪੀ ਆਰ ਓ ਮਨੋਜ ਗਰਗ, ਕੈਪਟਨ ਨਰੇਸ਼ ਵਰਮਾ, ਮਨੋਹਰ ਸਿੰਘ ਟੱਕਰ, ਜਸਵੰਤ ਸਿੰਘ, ਕੁਲਬੀਰ ਸਿੰਘ ਸਰਨਾ, ਉੱਜਵਲ ਸਿੰਘ, ਇੰਦਰਪਾਲ ਸਿੰਘ, ਤਰਲੋਕ ਸਿੰਘ ਸਿਡਾਨਾ ਆਦਿ ਹਾਜ਼ਰ ਸਨ।