ਡੀ.ਏ.ਵੀ ਸੈਂਟਨਰੀ ਪਬਲਿਕ ਸਕੂਲ , ਜਗਰਾਉਂ ਵਿਖੇ ਅੱਜ ਇੰਟਰਨੈਸ਼ਨਲ ਯੋਗ ਦਿਵਸ ਮਨਾਇਆ

 ਜਗਰਾਓਂ, 21 ਜੁਨ (ਅਮਿਤ ਖੰਨਾ, ) ਡੀ.ਏ.ਵੀ ਸੈਂਟਨਰੀ ਪਬਲਿਕ ਸਕੂਲ, ਜਗਰਾਉਂ ਦੇ ਪ੍ਰਿੰਸੀਪਲ ਸ਼੍ਰੀ ਬ੍ਰਿਜ ਮੋਹਨ ਬੱਬਰ ਜੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਸਕੂਲ ਵਿੱਚ ਆਨ -ਲਾਈਨ   ਇੰਟਰਨੈਸ਼ਨਲ ਯੋਗ ਦਿਵਸ ਮਨਾਇਆ ਗਿਆ ਜਿਸ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਘਰ ਵਿੱਚ ਰਹਿ ਕੇ  ਯੋਗ -ਆਸਨ ਕੀਤੇ।ਇਸ ਯੋਗਾ ਦਿਵਸ ਮੌਕੇ ਸਕੂਲ ਦੇ ਪਹਿਲੀ ਜਮਾਤ ਤੋਂ ਲੈ ਕੇ ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ ।  ਪ੍ਰਿੰਸੀਪਲ ਬਿ੍ਜ ਮੋਹਨ ਬੱਬਰ ਜੀ ਨੇ ਯੋਗਾ ਦੀ ਅਹਿਮੀਅਤ ਬਾਰੇ ਬੱਚਿਆਂ ਨੂੰ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਯੋਗਾ ਮਨੁੱਖ ਨੂੰ ਸਰੀਰਕ ਅਤੇ ਮਾਨਸਿਕ ਰੂਪ ਵਿੱਚ ਨਿਰੋਗੀ ਬਣਾਉਂਦਾ ਹੈ। ਅੱਜ ਕਰੋਨਾ ਕਾਲ ਸਮੇਂ ਜਿਵੇਂ ਮਨੁੱਖਾਂ ਨੂੰ ਬਿਮਾਰੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਜਿਹੀ ਹਾਲਤ ਵਿੱਚ ਯੋਗਾ ਸਰੀਰ ਦੀ ਬੀਮਾਰੀਆਂ ਨਾਲ ਲੜਨ ਵਿਚ ਸਹਾਇਤਾ ਕਰਦਾ ਹੈ ਯੋਗ ਸ਼ਕਤੀ ਦੀ ਅਹਿਮੀਅਤ ਬਾਰੇ ਵੀ ਵਿਦਿਆਰਥੀਆਂ ਨੂੰ ਉਚੇਚੇ ਤੌਰ ਤੇ ਜਾਣੂ ਕਰਵਾਇਆ ਗਿਆ। ਬੱਚਿਆਂ ਨੂੰ ਵਿਸ਼ੇਸ਼ ਰੂਪ ਵਿੱਚ ਯੋਗਾ ਦੇ ਨਾਲ ਜੁੜੇ ਰਹਿਣ ਅਤੇ ਆਪਣੇ ਸਰੀਰਕ ਅਤੇ ਮਾਨਸਿਕ ਸਮਰੱਥਾ ਵਧਾਉਣ ਲਈ ਯੋਗ ਆਸਨ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਬਿ੍ਜ  ਮੋਹਨ ਬੱਬਰ ਜੀ,ਸ੍ਰੀ ਦਿਨੇਸ਼ ਕੁਮਾਰ, ਡੀ.ਪੀ.ਈ. ਹਰਦੀਪ ਸਿੰਘ,  ਡੀ.ਪੀ.ਈ.ਸੁਰਿੰਦਰ ਪਾਲ ਵਿੱਜ ਅਤੇ ਡੀ.ਪੀ.ਈ. ਅਮਨਦੀਪ ਕੌਰ ਹਾਜ਼ਰ ਸਨ।