ਪੰਜਾਬ ਸਰਕਾਰ ਵੱਲੋਂ ਸਫਾਈ ਸੇਵਕ, ਸੀਵਰਮੈਨਾ ਨੂੰ ਪੱਕੇ ਕਰਨ ਸਬੰਧੀ ਜਾਰੀ ਕੀਤੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਕੀਤਾ ਵਿਰੋਧ - ਐਕਸ਼ਨ ਕਮੇਟੀ ਪੰਜਾਬ

ਜਗਰਾਓਂ 26 ਜੂਨ ( ਅਮਿਤ ਖੰਨਾ )  ਅੱਜ ਸਫਾਈ ਸੇਵਕ ਯੂਨੀਅਨ ਪੰਜਾਬ ਮਿਉਂਸਪਲ ਐਕਸ਼ਨ ਕਮੇਟੀ ਦੇ ਸੱਦੇ ਤੇ 45ਵੇਂ ਦਿਨ ਹੜਤਾਲ ਜਾਰੀ ਅਤੇ ਪੰਜਾਬ ਸਰਕਾਰ ਵੱਲੋਂ ਸਫਾਈ ਸੇਵਕ, ਸੀਵਰਮੈਨਾ ਨੂੰ ਪੱਕੇ ਕਰਨ ਸਬੰਧੀ ਜੋ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਉਸ ਨੋਟੀਫਿਕੇਸ਼ਨ ਦਾ ਵਿਰੋਧ ਅੱਜ ਪੂਰੇ ਪੰਜਾਬ ਭਰ ਦੇ ਸਫਾਈ ਕਰਮਚਾਰੀਆਂ ਵੱਲੋਂ ਕੀਤਾ ਗਿਆ ਅਤੇ ਨਗਰ ਕੌਂਸਲ ਜਗਰਾਓਂ ਵਿਖੇ ਸਫਾਈ ਕਰਮਚਾਰੀ ਯੂਨੀਅਨ ਪੰਜਾਬ ਮਿਉਂਸਪਲ ਐਕਸ਼ਨ ਕਮੇਟੀ ਦੇ ਸੂਬਾ ਪ੍ਰਧਾਨ ਅਸ਼ੋਕ ਕੁਮਾਰ ਸਾਰਵਾਨ, ਕਨਵੀਨਰ ਰਮੇਸ਼ ਗੇਚੰਡ ਜੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਇਸ ਫੈਸਲੇ ਦੇ ਵਿਰੋਧ ਵਿੱਚ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਗਈਆਂ ਅਤੇ ਉਨ੍ਹਾਂ ਵੱਲੋਂ ਐਲਾਨ ਕੀਤਾ ਗਿਆ ਕਿ 29-06-2021- ਨੂੰ ਬਠਿੰਡਾ ਵਿਖੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ ਅਤੇ 06-07-2021 ਨੂੰ ਪਟਿਆਲਾ ਵਿਖੇ ਸਥਾਨਕ ਸਰਕਾਰਾਂ ਵਿਭਾਗ ਪੰਜਾਬ ਮੰਤਰੀ ਬ੍ਰਹਮ ਮਹਿੰਦਰਾ ਜੀ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ ਜਦੋਂ ਤੱਕ ਪੰਜਾਬ ਸਰਕਾਰ ਵੱਲੋਂ ਸਫਾਈ ਸੇਵਕਾਂ ਦੀਆਂ ਹੱਕੀ ਮੰਗਾਂ ਨੂੰ ਬਿਨਾਂ ਕਿਸੇ ਸ਼ਰਤ ਤੋਂ ਪੂਰੀਆਂ ਨਹੀਂ ਕਰ ਦਿੰਦੀ ਹੜਤਾਲ ਇਸੇ ਤਰ੍ਹਾਂ ਜਾਰੀ ਰਹੇਗੀ ਇਸ ਦੌਰਾਨ ਜ਼ਿਲਾ ਪ੍ਰਧਾਨ ਅਰੁਣ ਗਿੱਲ ਵੱਲੋਂ ਵੀ ਕਿਹਾ ਗਿਆ ਕਿ ਜਦੋਂ ਤੱਕ ਪੰਜਾਬ ਸਰਕਾਰ ਵੱਲੋਂ ਜੱਥੇਬੰਦੀ ਦੇ ਨਾਲ ਗੱਲਬਾਤ ਕਰਕੇ ਆਹਮਣੇ ਸਾਹਮਣੇ ਬੇਠਕੇ ਕੋਈ ਫੈਸਲਾ ਨਹੀਂ ਲਿਆ ਜਾਂਦਾ ਅਤੇ ਪੰਜਾਬ ਦੇ ਪੁਰੇ ਮੁਲਾਜਮ ਜੋ ਹੜਤਾਲ ਤੇ ਬੈਠੇ ਹਨ ਦੀ ਤਨਖਾਹ ਜਾਰੀ ਕਰਨ ਸਬੰਧੀ ਚਿੱਠੀ ਜਾਰੀ ਨਹੀਂ ਕੀਤੀ ਜਾਂਦੀ ਉਦੋਂ ਤੱਕ ਹੜਤਾਲ ਇਸੇ ਤਰ੍ਹਾਂ ਜਾਰੀ ਰਹੇਗੀ ਇਸ ਮੌਕੇ ਸਫਾਈ ਯੂਨੀਅਨ ਦੇ ਸਰਪ੍ਰਸਤ ਸੁਤੰਤਰ ਗਿਲ ਸੈਕਟਰੀ ਰਜਿੰਦਰ ਕੁਮਾਰ ਚੇਅਰਮੈਨ ਰਾਜ ਕੁਮਾਰ ਪ੍ਰਧਾਨ ਗੋਵਰਧਨ ਸੀਵਰੇਜ ਯੂਨੀਅਨ ਪ੍ਰਧਾਨ ਲਖਵੀਰ ਸਿੰਘ ਰਾਜ ਕੁਮਾਰ ਅਤੇ ਸਮੂਹ ਮਿਊਂਸਪਲ ਕਾਮੇ ਹਾਜਰ ਸਨ