ਸਨਮਤੀ ਵਿਮਲ ਜੈਨ ਸੀਨੀਅਰ ਸੈਕੰਡਰੀ ਸਕੂਲ ਚ ਗ੍ਰੀਨ ਮਿਸ਼ਨ ਪੰਜਾਬ ਦੇ ਸਹਿਯੋਗ ਨਾਲ ਸਕੂਲ ਨੂੰ ਹਰਿਆ-ਭਰਿਆ ਬਣਾਉਣ ਲਈ ਬੂਟੇ ਲਗਾਏ 

ਜਗਰਾਓਂ, 31 ਜ¹ਲਾਈ (ਅਮਿਤ ਖੰਨਾ, ) ਸਨਮਤੀ ਵਿਮਲ ਜੈਨ ਸੀਨੀਅਰ ਸੈਕੰਡਰੀ ਸਕੂਲ ਚ ਗ੍ਰੀਨ ਮਿਸ਼ਨ ਪੰਜਾਬ ਦੇ ਸਹਿਯੋਗ ਨਾਲ ਸਕੂਲ ਨੂੰ ਹਰਿਆ-ਭਰਿਆ ਬਣਾਉਣ ਲਈ ਬੂਟੇ ਲਗਾਏ ਗਏ ੍ਟ ਇਸ ਮੌਕੇ ਸਕੂਲ ਦੇ ਵਾਈਸ ਪਿ੍ੰ: ਅਨੀਤਾ ਜੈਨ, ਮੈਡਮ ਵੀਨਾ ਸਹਿਗਲ ਨੇ ਕਿਹਾ ਕਿ ਬੂਟਿਆਂ ਨਾਲ ਹਵਾ ਸ਼ੁੱਧ ਹੁੰਦੀ ਹੈ ਤੇ ਅਸੀਂ ਕਈ ਪ੍ਰਕਾਰ ਦੀਆਂ ਬਿਮਾਰੀਆਂ ਤੋਂ ਬਚ ਸਕਦੇ ਹਾਂ ੍ਟ ਉਨ੍ਹਾਂ ਕਿਹਾ ਕਿ ਸਾਨੂੰ ਬੂਟੇ ਲਗਾਉਣ ਦੇ ਨਾਲ-ਨਾਲ ਬੂਟਿਆਂ ਦੀ ਦੇਖ-ਰੇਖ ਵੀ ਕਰਨੀ ਚਾਹੀਦੀ ਹੈ ੍ਟ ਇਸ ਮੌਕੇ ਗ੍ਰੀਨ ਮਿਸ਼ਨ ਪੰਜਾਬ ਦੇ ਸਤਪਾਲ ਸਿੰਘ ਦੇਹੜਕਾ ਨੇ ਕਿਹਾ ਕਿ ਟੀਮ ਦਾ ਮਿਸ਼ਨ ਪੂਰੇ ਪੰਜਾਬ ਚ ਛਾਂਦਾਰ, ਫ਼ਲਦਾਰ, ਮੈਡੀਸਨ ਆਦਿ ਬੂਟੇ ਲਗਾ ਕੇ ਪੰਜਾਬ ਨੂੰ ਹਰਿਆ-ਭਰਿਆ ਬਣਾਉਣਾ ਅਤੇ ਲੋਕਾਂ ਨੂੰ ਪੌਦੇ ਲਗਾਉਣ ਲਈ ਪ੍ਰੇਰਿਤ ਕਰਨਾ ਹੈ ੍ਟ ਇਸ ਮੌਕੇ ਮੈਡਮ ਕੰਚਨ ਗੁਪਤਾ, ਕੇਵਲ ਕ੍ਰਿਸ਼ਨ ਮਲਹੋਤਰਾ, ਨਵਜੀਤ ਸ਼ਰਮਾ, ਰਜਨੀ ਕੋਹਲੀ, ਵਿਨੋਦ ਕੁਮਾਰ, ਕਰਮਜੀਤ ਸਿੰਘ ਆਦਿ ਹਾਜ਼ਰ ਸਨ