ਲੋਕ ਅਧਿਕਾਰ ਲਹਿਰ ਦੀ ਮੀਟਿੰਗ ਚ ਨੌਜਵਾਨਾਂ ਨੇ ਦਿਖਾਇਆ ਦਮ 

ਮਹਿਲ ਕਲਾਂ/ਬਰਨਾਲਾ- 10 ਅਗਸਤ- (ਗੁਰਸੇਵਕ ਸਿੰਘ ਸੋਹੀ)- ਇੱਥੋਂ ਦੀ ਚੋਪੜਾ ਪੱਤੀ ਵਿੱਚ ਲੋਕ ਅਧਿਕਾਰ ਲਹਿਰ ਦੀ ਅਹਿਮ ਮੀਟਿੰਗ ਸੀ ਹਰਜੀਤ ਸਿੰਘ ਖਿਆਲੀ ਦੀ ਪ੍ਰਧਾਨਗੀ ਵਿੱਚ ਹੋਈ ਜਿਸ ਵਿੱਚ ਨੌਜਵਾਨ ਵਰਗ ਨੇ ਪੂਰੇ ਉਤਸਾਹ ਨਾਲ ਹਿੱਸਾ ਲਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਨੌਜਵਾਨ ਆਗੂ ਸ ਗੁਰਪ੍ਰੀਤ ਸਿੰਘ ਮਹਿਲ ਕਲਾਂ ਨੇ ਕਿਹਾ ਕਿ ਪਿਛਲੇ ਸੱਤਰ ਪਝੰਤਰ ਸਾਲ ਤੋਂ ਰਵਾਇਤੀ ਪਾਰਟੀਆਂ ਸਾਨੂੰ ਬਦਲ ਬਦਲ ਕੇ ਲੁੱਟ ਰਹੀਆਂ ਹਨ। ਪਰ ਹੁਣ ਲੋਕ ਅਧਿਕਾਰ ਲਹਿਰ ਦੇ ਸੂਝਵਾਨ ਵਰਕਰ ਆਪਣਾ ਆਗੂ ਆਪ ਚੁਣਕੇ ਉਸਨੂੰ ਵਿਧਾਨ ਸਭਾ ਵਿੱਚ ਭੇਜਣਗੇ  ਜਿੱਥੇ ਉਹ ਸਾਡੇ ਤੇ ਸਾਡੇ ਬੱਚਿਆਂ ਦੇ ਸੁਨਿਹਰੀ ਭਵਿੱਖ ਨੂੰ ਲਿਖ ਕੇ ਨਵਾਂ ਪੰਜਾਬ ਸਿਰਜਣਗੇ। ਇਸ ਸਮੇਂ ਆਪਣੇ ਸੰਬੋਧਨ ਚ ਹਰਜੀਤ ਸਿੰਘ ਨੇ ਕਿਹਾ ਕਿ ਲੋਕ ਅਧਿਕਾਰ ਲਹਿਰ ਸਬ ਵਰਗਾਂ ਦੀ ਨੁਮਾਇੰਦਗੀ ਕਰਨ ਵਾਲੀ ਲਹਿਰ ਹੈ ਇਸ ਵਿੱਚ ਕੋਈ ਅਹੁਦਾ ਨਹੀ ਸਬ ਬਰਾਬਰ ਹਨ। ਉਨ੍ਹਾਂ ਕਿਹਾ ਕਿ ਪਿਛਲੇ ਵਾਰ ਆਮ ਆਦਮੀ ਪਾਰਟੀ ਨੇ ਸਬ ਤੋਂ ਜਿਆਦਾ ਪੈਸਾ ਇਕੱਠਾ ਕੀਤਾ ਪਰ ਲੋਕਾਂ ਦੀ ਸਹੀ ਨੁਮਾਇੰਦਗੀ ਕਰਨ ਵਿੱਚ ਬੁਰੀ ਤਰ੍ਹਾਂ ਅਸਫ਼ਲ ਹੋਈ। ਇਸ ਸਮੇਂ ਨੌਜਵਾਨਾਂ ਨੇ ਲੋਕ ਅਧਿਕਾਰ ਲਹਿਰ ਨੂੰ ਤਨ ਮਨ ਧਨ ਨਾਲ ਸਹਿਯੋਗ ਦੇਣ ਦਾ ਵਿਸਵਾਸ ਦਿਵਾਉਣ ਦੇ ਨਾਲ ਨਾਲ ਹਰ ਘਰ ਵਿੱਚ ਲਹਿਰ ਨੂੰ ਲਿਜਾਣ ਲਈ ਪਰਣ ਕੀਤਾ।