ਬੀ. ਬੀ. ਐਸ. ਬੀ. ਕਾਨਵੈਂਟ ਸਕੂਲ ਸਿੱਧਵਾਂ ਬੇਟ (ਜਗਰਾਂਉੇ) ਵਿਖੇ ਕੋਰੋਨਾ ਟੈਸਟ ਕੈਂਪ ਲਗਾਇਆ

ਜਗਰਾਓਂ 15 ਅਗਸਤ (ਅਮਿਤ ਖੰਨਾ ) ਇਲਾਕੇ ਦੀ ਨਾਮਵਾਰ ਵਿਿਦਅਕ ਸੰਸਥਾ ਬੀ. ਬੀ. ਐਸ. ਬੀ. ਕਾਨਵੈਂਟ ਸਕੂਲ ਸਿਧਵਾਂ ਬੇਟ ਜੋ ਕਿ ਸਿਿਖਆ ਦੇ ਖੇਤਰ ਵਿੱਚ ਇੱਕ ਮੋਹਰੀ ਸੰਸਥਾ ਬਣ ਚੱਕੀ ਹੈ ਅਤੇ ਜੋ ਕਿ ਸਮਾਜ ਨੂੰ ਸੇਧ ਦੇਣ ਵਾਲੀਆਂ ਗਤੀਵਿਧੀਆਂ ਵੀ ਕਰਵਾਉਦੀ ਰਹਿੰਦੀ ਹੈ। ਵਿਖੇ ਕੋਵਿਡ ਹਦਾਇਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬੱਚਿਆਂ ਅਤੇ ਅਧਿਆਪਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਅਤੇ ਜਿਲ੍ਹਾ ਸਿੱਖਿਆ ਅਪਸਰ ਦੀਆਂ ਹਦਾਇਤਾਂ ਅਨੁਸਾਰ ਸਕੂਲ ਵਿੱਚ ਕੋਰੋਨਾ ਟੈਸਟਿੰਗ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ 150 ਬੱਚੇ ਅਤੇ 10 ਅਧਿਆਪਕਾਂ ਦਾ ਕੋਰੋਨਾ ਟੈਸਟ ਕੀਤਾ ਗਿਆ। ਇਸ ਕੈਂਪ ਦੀਆਂ ਸੇਵਾਵਾਂ ਸਰਕਾਰੀ ਹਸਤਪਾਲ ਸਿੱਧਵਾਂ ਬੇਟ ਦੀ ਟੀਮ ਨੇ ਬਾਖੂਬੀ ਨਿਭਾਈਆਂ ਜਿਨ੍ਹਾਂ ਵਿੱਚ ਮੁੱਖ ਤੌਰ ਤੇ ਸੀਨੀਅਰ ਮੈਡੀਕਲ ਅਫਸਰ ਸ਼੍ਰੀਮਤੀ ਮਨਦੀਪ ਕੌਰ ਸਿੱਧੂ, ਮੈਡੀਕਲ ਅਫਸਰ ਡਾਕਟਰ ਕਰਨ ਅਰੌੜਾ, ਬਲਵਿੰਦਰ ਕੌਰ ਅਤੇ ਸ. ਬਲਦੇਵ ਸਿੰਘ ਸ਼ਾਮਿਲ ਹੋਏ। ਇਸ ਸਮੇਂ ਉਨ੍ਹਾਂ ਨੇ ਜਾਣਕਾਰੀ ਦਿੰਦੇੁ ਹੋਏ ਦੱਸਿਆ ਕਿ ਕੋਰੋਨਾ ਮਹਾਮਾਰੀ ਤੋਂ ਬਚਾਅ ਲਈ ਕੋਰੋਨਾ ਸੰਬੰਧੀ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਨੀ ਸਾਡੀ ਮੁਢਲੀ ਜਰੂਰਤ ਹੈ ਇਸ ਮਸੇਂ ਉਨ੍ਹਾਂ ਨੇ 18 ਸਾਲ ਤੋਂ ਉਪਰ ਦੇ ਬੱਚਿਆਂ ਨੂੰ ਕੋਰੋਨਾ ਵੈਕਸੀਨ ਲਗਵਾਉਣ ਸੰਬੰਧੀ ਜਾਗਰੂਕ ਕੀਤਾ। ਜਦੋਂ ਕਿ ਸਕੂਲ ਦੇ ਸਟਾਫ ਨੇ ਪਹਿਲਾਂ ਹੀ ਇਹ ਵੈਕਸੀਨ ਲਗਵਾ ਲਈ ਹੈ। ਉਨ੍ਹਾਂ ਕਿਹਾ ਕਿ ਇਹ ਸਾਡੇ ਆਪਣੇ ਪਰਿਵਾਰ ਅਤੇ ਸਮਾਜ ਲਈ ਬਹੁਤ ਜਰੂਰੀ ਹੈ ਤਾਂ ਜੋ ਸਮਾਜ ਨੂੰ ਸੁਰੱਖਿਅਤ ਅਤੇ ਹੈਲਥੀ ਰੱਖਿਆ ਜਾ ਸਕੇ। ਇਸ ਸਮੇਂ ਸਕੂਲ ਦੀ ਮੈਨੇਜਮੈਂਟ ਕਮੇਟੀ ਅਤੇ ਪ੍ਰਿੰਸੀਪਲ ਮੈਡਮ ਵੱਲੋਂ ਕੋਰੋਨਾ ਟੈਸਟ ਕਰਨ ਲਈ ਆਈ ਟੀਮ ਦਾ ਹਾਰਦਿਕ ਧੰਨਵਾਦ ਕੀਤਾ ਗਿਆ।