You are here

ਲੁਧਿਆਣਾ

ਕਿਰਤੀ ਕਿਸਾਨ ਯੂਨੀਅਨ ਨੇ ਗੁਰਦੇਵ ਸਿੰਘ ਨੂੰ ਥਾਣਾ ਸਿਟੀ ਮੂਹਰੇ ਪੁਲੀਸ ਤਸ਼ੱਦਦ ਦਾ ਸ਼ਿਕਾਰ ਨੌਜਵਾਨ ਭੈਣ ਨੂੰ ਇਨਸਾਫ਼ ਦਿਵਾਉਣ ਲਈ ਅੱਗੇ ਮੋਰਚੇ ਦਾ ਪਹਿਲਾਂ ਸ਼ਹੀਦ ਕਰਾਰ ਦਿੱਤਾ

ਜਗਰਾਉਂ, 12 ਅਪ੍ਰੈਲ ( ਮਨਜਿੰਦਰ ਗਿੱਲ / ਗੁਰਕੀਰਤ  ਜਗਰਾਉਂ ) ਗਰੀਬ ਮਾਂ-ਧੀ ਨੂੰ ਨਜ਼ਾਇਜ਼ ਹਿਰਾਸਤ ਵਿੱਚ ਰੱਖ ਕੇ ਕਰੰਟ ਲਗਾਉਣ ਅਤੇ ਪਰਿਵਾਰ ਨੂੰ ਝੂਠੇ ਕੇਸ ਵਿੱਚ ਫਸਾਉਣ ਦੇ ਮਾਮਲੇ ਦੇ ਦੋਸ਼ੀਆਂ ਨੂੰ ਮੁਕੱਦਮਾ ਦਰਜ ਹੋਣ ਦੇ ਬਾਵਜੂਦ ਗ੍ਰਿਫਤਾਰ ਨਾਂ ਕੇਨ ਸਬੰਧੀ ਕਿਰਤੀ ਕਿਸਾਨ ਯੂਨੀਅਨ ਦੀ ਅਗਵਾਈ ਵਿੱਚ 23 ਮਾਰਚ ਤੋਂ ਥਾਣਾ ਸਿਟੀ ਜਗਰਾਉਂ ਮੂਹਰੇ ਚੱਲ ਰਹੇ ਅਣਮਿਥੇ ਸਮੇਂ ਦੇ ਧਰਨੇ ਦੁਰਾਨ ਮੰਚ ਤੋਂ ਧਰਨਾਕਾਰੀਆਂ ਨੂੰ ਸ. ਸੰਬੋਧਨ ਕਰਦਿਆਂ ਗੁਰਦੇਵ ਸਿੰਘ ਸਾਬਕਾ ਬਲਾਕ ਸਿੱਖਿਆ  ਅਫਸਰ ਵਾਸੀ (ਜਗਰਾਉਂ) ਅੱਜ ਦੇ ਧਰਨੇ 'ਚ ਬੀਬਾ ਕੁਲਵੰਤ ਕੌਰ ਦੇ ਕਾਤਲ ਪੁਲਸੀਆਂ  ਨੂੰ  ਸਜਾਵਾਂ ਦਿਵਾਉਣ ਦੀ ਮੰਗ ਕਰਦਿਆਂ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਗੁਰਦੇਵ ਸਿੰਘ ਪਲਾਂ  'ਚ ਹੀ ਸਾਡੇ ਸੰਘਰਸ਼ੀ ਕਾਫਲੇ ਵਿੱਚੋਂ ਵਿਛੜ ਗਏ ਹਨ। ਮੰਚ ਤੋਂ ਉਨ੍ਹਾਂ ਦੇ ਆਖਰੀ ਬੋਲ ਇਹ ਸਨ "ਵਾਹਿਗੁਰੂ ਜੀ ਖਾਲਸਾ ਵਾਹਿਗੁਰੂ ਜੀ ਕੀ ਫਤਿਹ ਮੈਂ ਪੁਲਿਸ ਤਸ਼ੱਦਦ ਨਾਲ ਮ੍ਰਿਤਕ ਧੀ ਲਈ ਇਨਸਾਫ਼ ਮੰਗਦੀ 75 ਸਾਲਾ ਮਾਤਾ ਨੂੰ ਸਲਾਮ ਕਰਦਾ ਹਾਂ ਉਥੇ ਮੈਂ ਪੀੜ੍ਹਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਡਟੀਆਂ ਜੱਥੇਬੰਦੀਆਂ ਨੂੰ ਵੀ ਸਲਿਉਟ ਕਰਦਾ ਹ‍ਾਂ"। ਜਿਓ ਹੀ ਉਹ ਬੋਲ ਕੇ ਹਟੇ ਅਤੇ ਹੇਠਾਂ ਬੈਠਣ ਸਾਰ ਹੀ ਉਹ ਡਿੱਗ ਪਏ ਅਤੇ ਸਾਥੀਆਂ ਵਲੋਂ ਹੱਸਪਤਾਲ ਲਿਜਾਣ ਸਮੇਂ ਮ੍ਰਿਤਕ ਅੈਲਾਨ ਦਿੱਤਾ ਗਿਆ। ਕਿਰਤੀ ਕਿਸਾਨ ਯੂਨੀਅਨ ਵਲੋਂ ਗੁਰਦੇਵ ਸਿੰਘ ਨੂੰ ਇਸ ਮੋਰਚੇ ਦਾ ਪਹਿਲਾਂ ਸ਼ਹੀਦ ਕਰਾਰ ਦਿੱਤਾ।   ਮਨੋਹਰ ਸਿੰਘ ਝੋਰੜਾਂ, ਜ਼ਿਲਾ ਕਨਵੀਨਰ ਯੂਥ ਵਿੰਗ ਕਿਰਤੀ ਕਿਸਾਨ ਯੂਨੀਅਨ

16 ਕਿਸਾਨ ਜਥੇਬੰਦੀਆਂ ਦਾ ਸੰਯੁਕਤ ਸਮਾਜ ਮੋਰਚੇ ਨਾਲੋਂ ਵੱਖ ਹੋਣ ਦਾ ਅਹਿਮ ਐਲਾਨ

ਸੰਯੁਕਤ ਕਿਸਾਨ ਮੋਰਚੇ ਦੀ ਏਕਤਾ ਲਈ ਯਤਨ ਕਰਨ ਲਈ ਬਣਾਈ ਗਈ 5 ਮੈਂਬਰੀ ਕਮੇਟੀ

ਲੁਧਿਆਣਾ ( ਰਣਜੀਤ ਸਿੱਧਵਾਂ  )ਸੰਯੁਕਤ ਕਿਸਾਨ ਮੋਰਚੇ ’ਚ ਸ਼ਾਮਲ ਪੰਜਾਬ ਦੀਆਂ 32 ਕਿਸਾਨ ਜੱਥੇਬੰਦੀਆਂ ਵਿੱਚੋਂ 16 ਕਿਸਾਨ ਜੱਥੇਬੰਦੀਆਂ ਦੀ ਇੱਕ ਅਹਿਮ ਮੀਟਿੰਗ ਕਿਸਾਨ ਆਗੂ ਮਨਜੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਸੰਯੁਕਤ ਕਿਸਾਨ ਮੋਰਚੇ ਦੀ ਏਕਤਾ ਦੇ ਮੱਦੇਨਜ਼ਰ ਦੂਸਰੇ ਸੂਬਿਆਂ ਦੀਆਂ ਕਿਸਾਨ ਜੱਥੇਬੰਦੀਆਂ ਨਾਲ ਤਾਲਮੇਲ ਬਿਠਾਉਣ ਲਈ ਅਤੇ ਏਕਤਾ ਵਿੱਚ ਅੜਿੱਕਾ ਬਣ ਰਹੇ ਸਵਾਲਾਂ ਨੂੰ ਹੱਲ ਕਰਨ ਲਈ ਜਗਮੋਹਨ ਸਿੰਘ, ਸਤਨਾਮ ਸਿੰਘ ਬਹਿਰੂ, ਮਨਜੀਤ ਸਿੰਘ ਰਾਏ, ਬਲਦੇਵ ਸਿੰਘ ਨਿਹਾਲਗੜ ਅਤੇ ਰਾਮਿੰਦਰ ਸਿੰਘ ਪਟਿਆਲਾ ’ਤੇ ਅਧਾਰਿਤ 5 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ। ਮੀਟਿੰਗ ਵਿੱਚ ਸੰਯੁਕਤ ਕਿਸਾਨ ਮੋਰਚਾ ਵੱਲੋਂ ਐਮਐਸਪੀ ਸਮੇਤ ਹੋਰ ਕਿਸਾਨ ਮੰਗਾਂ ਨੂੰ ਲੈ ਕੇ 11 ਤੋਂ 17 ਅਪ੍ਰੈਲ ਤੱਕ ਮਨਾਏ ਜਾ ਰਹੇ ਪ੍ਰਚਾਰ ਹਫਤੇ ਨੂੰ ਲਾਗੂ ਕਰਨ ਦਾ ਫੈਸਲਾ ਵੀ ਕੀਤਾ ਗਿਆ।

ਮੀਟਿੰਗ ਵਿੱਚ 9 ਕਿਸਾਨ ਜਥੇਬੰਦੀਆਂ ਦੀ ਅਪੀਲ ਉੱਪਰ ਹੁੰਗਾਰਾ ਭਰਦੇ ਹੋਏ ਦੇਸ਼ ਦੀ ਕਿਸਾਨ ਲਹਿਰ ਨੂੰ ਦਰਪੇਸ਼ ਚੁਣੌਤੀਆਂ ਅਤੇ ਉਨਾਂ ਦੇ ਟਾਕਰੇ ਲਈ ਮਜ਼ਬੂਤ ਜਨਤਕ ਲਹਿਰ ਦੀ ਲੋੜ ਨੂੰ ਮਹਿਸੂਸ ਕਰਦਿਆਂ 16 ਕਿਸਾਨ ਜੱਥੇਬੰਦੀਆਂ ਨੇ ਸਰਬਸੰਮਤੀ ਨਾਲ ਮਤਾ ਪਾ ਕੇ ਫੈਸਲਾ ਕਰਦੇ ਹੋਏ ਸੰਯੁਕਤ ਸਮਾਜ ਮੋਰਚੇ ਨਾਲੋਂ ਵੱਖ ਹੋਣ ਦਾ ਐਲਾਨ ਕਰਦਿਆਂ ਆਪਣੇ-ਆਪ ਨੂੰ ਜਨਤਕ ਕਿਸਾਨ ਜੱਥੇਬੰਦੀ ਵਜੋਂ ਵਿਚਰਨ ਦਾ ਪ੍ਰਣ ਦੁਹਰਾਉਦੇ ਹੋਏ ਸੰਯੁਕਤ ਕਿਸਾਨ ਮੋਰਚੇ ਅਤੇ ਕਿਸਾਨੀ ਸੰਘਰਸ਼ ਨੂੰ ਮਜ਼ਬੂਤ ਕਰਨ ਲਈ ਜ਼ੋਰਦਾਰ ਉਪਰਾਲੇ ਕਰਨ ਦਾ ਐਲਾਨ ਕੀਤਾ ਹੈ।

ਮੀਟਿੰਗ ਵਿੱਚ ਖੇਤੀ ਮੋਟਰਾਂ ਦੇ ਨਾਲ-ਨਾਲ ਆਮ ਤੌਰ ’ਤੇ ਬਿਜਲੀ ਕੱਟਾਂ ਕਾਰਨ ਬਿਜਲੀ ਸਪਲਾਈ ਦੀ ਹੋ ਰਹੀ ਮਾੜੀ ਹਾਲਤ ਉੱਪਰ ਪੰਜਾਬ ਸਰਕਾਰ ਨੂੰ ਇਸ ਪਾਸੇ ਤੁਰੰਤ ਧਿਆਨ ਦੇ ਕੇ ਖੇਤੀ ਮੋਟਰਾਂ ਨੂੰ ਛੇ ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਦੀ ਮੰਗ ਕੀਤੀ ਗਈ।

ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕਣਕ ਦੇ ਮਹਿੰਗੇ ਹੋਣ ਕਾਰਨ ਕਿਸਾਨਾਂ ਨੂੰ ਕਣਕ ਦੀ ਵਾਜਬ ਕੀਮਤ ਮਿਲੇ, ਇਸ ਵਾਸਤੇ ਕਿਸਾਨ ਜੱਥੇਬੰਦੀਆਂ ਨੇ ਕਣਕ ਦੀ ਐਮ.ਐਸ.ਪੀ. ਉੱਪਰ 1000 ਰੁਪਏ ਬੋਨਸ ਦੇਣ ਦੀ ਮੰਗ ਕਰਨ ਦੇ ਨਾਲ-ਨਾਲ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਰਾਹੀਂ ਕਰਨ ਦੀ ਮੰਗ ਕੀਤੀ ਹੈ ਤਾਂ ਜੋ ਸਰਕਾਰ ਵਧ ਰਹੀ ਮਹਿੰਗਾਈ ਦੇ ਮੱਦੇਨਜ਼ਰ ਜਨਤਕ ਵੰਡ ਪ੍ਰਣਾਲੀ ਰਾਹੀਂ ਗਰੀਬਾਂ ਅਤੇ ਲੋੜਵੰਦਾਂ ਨੂੰ ਸਸਤਾ ਅਨਾਜ ਮੁਹੱਈਆ ਕਰਵਾ ਸਕੇ।

ਮੀਟਿੰਗ ਵਿੱਚ ਪ੍ਰੀ-ਪੇਡ ਮੀਟਰ ਲਗਾਉਣ ਦੇ ਸਰਕਾਰ ਦੇ ਫੈਸਲੇ ਦੀ ਨਿਖੇਧੀ ਕਰਦਿਆਂ ਇਨਾਂ ਮੀਟਰਾਂ ਵਿਰੁੱਧ ਪਿੰਡ ਪੱਧਰ ’ਤੇ ਲਾਮਬੰਦੀ ਕਰਦੇ ਹੋਏ ਇਨਾਂ ਦਾ ਵਿਰੋਧ ਕਰਨ ਦਾ ਫੈਸਲਾ ਕੀਤਾ ਗਿਆ।

ਅੱਜ ਦੀ ਮੀਟਿੰਗ ਵਿੱਚ ਬੀ.ਕੇ.ਯੂ. (ਕਾਦੀਆਂ) ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ, ਬੀ.ਕੇ.ਯੂ. (ਡਕੌਂਦਾ) ਦੇ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ, ਕਿਰਤੀ ਕਿਸਾਨ ਯੂਨੀਅਨ ਦੇ ਨਿਰਭੈ ਸਿੰਘ ਢੁੱਡੀਕੇ, ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਦੇ ਸਤਨਾਮ ਸਿੰਘ ਬਹਿਰੂ, ਜਮਹੂਰੀ ਕਿਸਾਨ ਸਭਾ ਦੇ ਸਤਨਾਮ ਸਿੰਘ ਅਜਨਾਲਾ, ਪੰਜਾਬ ਕਿਸਾਨ ਯੂਨੀਅਨ ਦੇ ਰੁਲਦੂ ਸਿੰਘ ਮਾਨਸਾ, ਕੁੱਲ ਹਿੰਦ ਕਿਸਾਨ ਸਭਾ ਦੇ ਬਲਦੇਵ ਸਿੰਘ ਨਿਹਾਲਗੜ, ਬੀ.ਕੇ.ਯੂ. (ਪੰਜਾਬ) ਦੇ ਫੁਰਮਾਨ ਸਿੰਘ ਸੰਧੂ, ਬੀ.ਕੇ.ਯੂ. (ਦੋਆਬਾ) ਦੇ ਸਤਨਾਮ ਸਿੰਘ ਸਾਹਨੀ, ਕਿਰਨਜੀਤ ਸਿੰਘ ਸੇਖੋਂ, ਦਵਿੰਦਰ ਸਿੰਘ, ਜੰਗਵੀਰ ਸਿੰਘ ਚੌਹਾਨ, ਬਲਵਿੰਦਰ ਸਿੰਘ ਰਾਜੂ ਔਲਖ, ਬੂਟਾ ਸਿੰਘ ਸ਼ਾਦੀਪੁਰ, ਮੁਕੇਸ਼ ਚੰਦਰ, ਕਿਸਾਨ ਬਚਾਓ ਮੋਰਚਾ ਦੇ ਕਿਰਪਾ ਸਿੰਘ ਸਮੇਤ ਜਗਮੋਹਨ ਸਿੰਘ, ਰਾਮਿੰਦਰ ਸਿੰਘ ਪਟਿਆਲਾ ਆਦਿ ਸ਼ਾਮਲ ਸਨ।

ਪ੍ਰੈਸ ਦੇ ਨਾਂ ਬਿਆਨ ਜਾਰੀ ਕਰਦੇ ਹੋਏ ਮਨਜੀਤ ਸਿੰਘ ਰਾਏ ਨੇ ਕਿਹਾ ਕਿ 9 ਕਿਸਾਨ ਜੱਥੇਬੰਦੀਆਂ ਪਹਿਲਾਂ ਹੀ ਵੱਖ ਵੱਖ ਵੱਖ ਸਮੇਂ ਤੇ ਸੰਯੁਕਤ ਸਮਾਜ ਮੋਰਚੇ ਨਾਲੋਂ ਦੂਰੀ ਬਣਾ ਚੁੱਕੀਆਂ ਸਨ, ਅੱਜ 7 ਹੋਰ ਕਿਸਾਨ ਜੱਥੇਬੰਦੀਆਂ ਨੇ ਸੰਯੁਕਤ ਸਮਾਜ ਮੋਰਚੇ ਨਾਲੋਂ ਦੂਰੀ ਬਣਾਉਦੇ ਹੋਏ ਸੰਯੁਕਤ ਕਿਸਾਨ ਮੋਰਚੇ ਨੂੰ ਮਜਬੂਤ ਕਰਨ ਦਾ ਫੈਸਲਾ ਕੀਤਾ ਹੈ।

ਉਨਾਂ ਬਾਕੀ ਕਿਸਾਨ ਆਗੂਆਂ ਨੂੰ ਵੀ ਸਿਆਸੀ ਤੌਰ ’ਤੇ ਸੰਯੁਕਤ ਸਮਾਜ ਮੋਰਚੇ ਵਜੋਂ ਸਰਗਰਮ ਰਹਿਣ ਦੇ ਆਪਣੇ ਫੈਸਲੇ ਨੂੰ ਮੁੜ-ਵਿਚਾਰਨ ਦੀ ਅਪੀਲ ਕੀਤੀ ਹੈ।

ਪਿੰਡ ਲੋਧੀਵਾਲਾ ਦੀ ਅਨਾਜ ਮੰਡੀ ਵਿਖੇ ਸਰਕਲ ਪ੍ਰਧਾਨ ਜਗਦੇਵ ਸਿੰਘ ਗਿੱਦੜਵਿੰਡੀ ਨੇ ਕਰਾਈ ਕਣਕ ਦੀ ਖ਼ਰੀਦ ਸ਼ੁਰੂ  

ਜਗਰਾਉ 11 ਅਪ੍ਰੈਲ (ਅਮਿਤਖੰਨਾ) ਮਾਰਕੀਟ ਕਮੇਟੀ ਜਗਰਾਉਂ ਅਧੀਨ ਪੈਂਦੇ ਪਿੰਡ ਲੋਧੀਵਾਲਾ ਦੀ ਅਨਾਜ ਮੰਡੀ ਵਿਖੇ ਅੱਜ ਆਮ ਆਦਮੀ ਪਾਰਟੀ ਦੇ ਸਰਕਲ ਪ੍ਰਧਾਨ ਜਗਦੇਵ  ਸਿੰਘ ਗਿੱਦੜਵਿੰਡੀ ਨੇ ਕਣਕ ਦੀ ਖਰੀਦ ਸ਼ੁਰੂ ਕਰਵਾਈ।ਸਰਕਲ ਪ੍ਰਧਾਨ ਜਗਦੇਵ ਸਿੰਘ ਗਿੱਦੜਵਿੰਡੀ ਦਾ ਪਿੰਡ ਲੋਧੀਵਾਲਾ ਦੀ ਅਨਾਜ ਮੰਡੀ ਵਿਖੇ ਪਹੁੰਚਣ ਤੇ ਆੜ੍ਹਤੀ ਐਸੋਸੀਏਸ਼ਨ ਦੇ ਸੈਕਟਰੀ ਪ੍ਰਹਿਲਾਦ ਸਿੰਗਲਾ ਨੇ ਫੁੱਲਾਂ ਦਾ ਗੁਲਦਸਤਾ ਦੇ ਕੇ ਸਵਾਗਤ ਕੀਤਾ।ਇਸ ਮੌਕੇ ਜਾਣਕਾਰੀ ਸਾਂਝਿਆਂ ਕਰਦਿਆਂ ਆਮ ਆਦਮੀ ਪਾਰਟੀ ਦੇ ਸਰਕਲ ਪ੍ਰਧਾਨ ਜਗਦੇਵ ਸਿੰਘ ਗਿੱਦੜਵਿੰਡੀ ਨੇ ਕਿਹਾ ਕਿ ਜਗਰਾਉਂ ਹਲਕੇ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਬੀਬੀ ਸਰਬਜੀਤ ਕੌਰ ਮਾਣੂੰਕੇ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਉਹ ਆਪਣੇ ਸਾਥੀਆਂ ਸਮੇਤ ਅੱਜ ਪਿੰਡ ਲੋਧੀਵਾਲ ਦੀ ਅਨਾਜ ਮੰਡੀ ਵਿਖੇ  ਮਾਰਕੀਟ ਕਮੇਟੀ ਜਗਰਾਉਂ ਵੱਲੋਂ  ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਸਨ ਤਾਂ ਕੀ ਵਿਧਾਇਕ ਸਰਵਜੀਤ ਕੌਰ ਮਾਣੂੰਕੇ ਦੀਆਂ ਹਦਾਇਤਾਂ ਅਨੁਸਾਰ ਇਹ ਜਾਣਿਆ ਜਾ ਸਕੇ ਕਿ ਆਪਣੀ ਫਸਲ ਮੰਡੀ ਵਿੱਚ ਵੇਚਣ ਆਏ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਲ ਦਾ ਸਾਹਮਣਾ ਵੀ ਕਰਨਾ ਪੈ ਰਿਹਾ।ਉਨ੍ਹਾਂ ਕਿਹਾ ਕਿ ਵਿਧਾਇਕ ਮਾਣੂੰਕੇ ਨੇ ਉਨ੍ਹਾਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਹਨ ਕਿ ਆਮ ਆਦਮੀ ਪਾਰਟੀ ਦੇ ਸਾਰੇ ਸਰਕਲ ਪ੍ਰਧਾਨ ਆਪੋ ਆਪਣੇ ਇਲਾਕੇ ਦੀਆਂ ਅਨਾਜ ਮੰਡੀਆਂ ਵਿੱਚ ਜਾ ਕੇ ਮਾਰਕੀਟ ਕਮੇਟੀ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧਾਂ ਦਾ ਜਾਇਜ਼ਾ ਜ਼ਰੂਰ ਲੈਣ ਤਾਂ ਕਿ ਆਪਣੀ ਫਸਲ ਮੰਡੀ ਵਿਚ ਵੇਚਣ ਆਏ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਨੇ ਪਿੰਡ ਲੋਧੀਵਾਲ ਦੀ ਅਨਾਜ ਮੰਡੀ ਵਿਖੇ ਕਣਕ ਦੀ ਖਰੀਦ ਮਾਰਕੀਟ ਕਮੇਟੀ ਸਿੱਧਵਾਂ ਬੇਟ ਦੇ ਅਧਿਕਾਰੀ ਕੁਲਦੀਪ ਸਿੰਘ ਗਿੱਦੜਵਿੰਡੀ ਅਤੇ ਸੁਖਪਿੰਦਰ ਦੀਪ ਸਿੰਘ ਦੀ ਮੌਜੂਦਗੀ ਵਿੱਚ ਸ਼ੁਰੂ ਕਰਵਾਈ ਗਈ ਜਿਸ ਨੂੰ ਸਰਕਾਰੀ ਏਜੰਸੀ ਵੇਅਰ ਹਾਊਸ ਦੇ ਮੈਨੇਜਰ ਦਪਿੰਦਰ ਸਿੰਘ ਅਤੇ ਸੰਜੀਵ ਬਹਿਲ ਨੇ ਸਰਕਾਰੀ ਰੇਟ  2015 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਖਰੀਦਿਆ ਹੈ।ਉਨ੍ਹਾਂ ਨੇ ਆੜ੍ਹਤੀ ਐਸੋਸੀਏਸ਼ਨ ਦੇ ਸੈਕਟਰੀ ਪ੍ਰਹਿਲਾਦ ਸਿੰਗਲਾ ਵੱਲੋਂ ਅਨਾਜ ਮੰਡੀ ਲੋਧੀਵਾਲਾ ਪਹੁੰਚਣ ਤੇ ਉਨ੍ਹਾਂ ਦਾ ਸਨਮਾਨ ਕੀਤੇ ਜਾਣ ਤੇ ਧੰਨਵਾਦ ਕਰਦਿਆਂ ਆਭਾਰ ਵਿਅਕਤ ਕੀਤਾ ਇਸ ਮੌਕੇ ਆਡ਼੍ਹਤੀਆ  ਗਰੇਵਾਲ ਟ੍ਰੇਡਡਰ,ਸਰਪੰਚ ਸੁਰਜੀਤ ਸਿੰਘ ਜਨੇਤਪੁਰਾ ਜਸਵੰਤ ਸਿੰਘ ਮਲਸੀਆਂ, ਇਕਬਾਲ ਸਿੰਘ ,ਗਗਨਦੀਪ ਸਿੰਘ ਲੋਧੀਵਾਲਾ ,ਬਲਜੀਤ ਸਿੰਘ ਲੋਧੀਵਾਲਾ, ਬੇਅੰਤ ਸਿੰਘ ਖਹਿਰਾ ,ਗੁਰਦੀਪ ਸਿੰਘ ਗਿੱਦੜਵਿੰਡੀ ,ਕੁਲਵਿੰਦਰ ਸਿੰਘ ਜਨੇਤਪੁਰਾ ,ਗੁਰਮੀਤ ਸਿੰਘ ਜਸਵੰਤ ਸਿੰਘ ਗਿਦੜਵਿੰਡੀ ਗੁਰਅਵਤਾਰ ਸਿੰਘ ਆਦਿ ਮੌਜੂਦ ਰਹੇ।

ਖ਼ੂਨ ਨੂੰ ਖੋਰਣ ਵਾਲਾ ਟੀਕਾ ਸਿਵਲ ਹਸਪਤਾਲ ਜਗਰਾਉਂ  'ਚ ਮਿਲੇਗਾ ਬਿਲਕੁੱਲ ਮੁਫ਼ਤ  

ਹਾਰਟ ਦੀ ਬੀਮਾਰੀ ਨਾਲ ਜੂਝ ਰਹੇ ਮਰੀਜ਼ਾਂ ਨੂੰ ਹੋਵੇਗਾ ਫਾਇਦਾ  

 

ਜਗਰਾਉਂ , 11 ਅਪ੍ਰੈਲ   (ਰਣਜੀਤ ਸਿੱਧਵਾਂ)  ਖ਼ੂਨ ਨੂੰ ਖੋਰਣ ਵਾਲਾ ਟੀਕਾ ਸਿਵਲ ਹਸਪਤਾਲ ਜਗਰਾਉਂ 'ਚ ਬਿਲਕੁਲ ਮੁਫ਼ਤ ਵਿੱਚ ਮਿਲੇਗਾ । ਜਿਸ ਨਾਲ ਹਾਰਟ ਅਟੈਕ ਵਰਗੀ ਭਿਆਨਕ ਬੀਮਾਰੀ ਤੋਂ ਬਚਣਗੇ ਮਰੀਜ਼ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐੱਸਡੀਐੱਮ ਵਿਕਾਸ ਹੀਰਾ ਅਤੇ ਐਸਐਮਓ ਡਾ. ਪਰਦੀਪ ਮਹਿੰਦਰਾ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਾਰਟ ਅਟੈਕ ਵਰਗੀ ਭਿਆਨਕ ਬੀਮਾਰੀ ਤੋਂ ਬਚਣ ਲਈ ਹੁਣ ਸਿਵਲ ਹਸਪਤਾਲ ਜਗਰਾਉਂ ਵਿੱਚ ( tenectiplase) ਖ਼ੂਨ ਨੂੰ ਖੋਰਣ ਵਾਲਾ ਟੀਕਾ ਉਪਲੱਬਧ ਹੈ ਜੋ ਕਿ ਮਰੀਜ਼ਾਂ ਲਈ ਬਿਲਕੁਲ ਮੁਫ਼ਤ ਹੈ । ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਾਜ਼ਾਰ ਵਿੱਚ ਇਸ ਟੀਕੇ ਦੀ ਕੀਮਤ 30 ਹਜ਼ਾਰ ਰੁਪਏ ਹੈ । ਉਨ੍ਹਾਂ ਕਿਹਾ ਕਿ ੧੧ ਬਹੁਤ ਸਹਾਈ ਹੈ। ਇਹ ਟੀਕਾ ਸਿਵਲ ਹਸਪਤਾਲ ਜਗਰਾਉਂ  ਦੇ ਐਮਰਜੈਂਸੀ ਵਾਰਡ ਵਿੱਚ ਉਪਲੱਬਧ ਹੈ। ਐਸਡੀਐਮ ਵਿਕਾਸ ਹੀਰਾ  ਅਤੇ ਐਸਐਮਓ ਡਾ. ਪ੍ਰਦੀਪ ਮਹਿੰਦਰਾ  ਨੇ ਜਗਰਾਉਂ ਦੀਆਂ ਸਮੂਹ ਜਥੇਬੰਦੀਆਂ ਅਤੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਹਾਰਟ ਅਟੈਕ ਰਾਹੀਂ ਹੋਣ ਵਾਲੀਆਂ ਮੌਤਾਂ ਨੂੰ ਰੋਕਣ ਲਈ ਉਕਤ ਟੀਕੇ ਸੰਬੰਧੀ ਜਗਰਾਉਂ ਵਾਸੀਆਂ ਨੂੰ ਜਾਗਰੂਕ ਕਰਨ ।

 

ਐੱਸ.ਡੀ.ਐੱਮ ਨੇ "ਮਿਸ਼ਨ ਲਾਲ ਲਕੀਰ" ਸਬੰਧੀ ਅਧਿਕਾਰੀਆਂ ਨੂੰ ਦਿੱਤੀਆਂ ਹਦਾਇਤਾਂ  

ਜਗਰਾਉਂ  (ਰਣਜੀਤ ਸਿੱਧਵਾਂ)  :  ਐੱਸ.ਡੀ.ਐੱਮ ਵਿਕਾਸ ਹੀਰਾ ਜਗਰਾਉਂ ਵਲੋਂ "ਮਿਸ਼ਨ ਲਾਲ ਲਕੀਰ" ਸਬੰਧੀ ਤਹਿਸੀਲਦਾਰ ਮਨਮੋਹਣ ਕੁਮਾਰ ਜਗਰਾਉਂ, ਗੁਰਦੀਪ ਸਿੰਘ ਨਾਇਬ ਤਹਿਸੀਲਦਾਰ ਸਿੱਧਵਾਂ ਬੇਟ, ਸਮੂਹ ਕਾਨੂੰਨਗੋ ਅਤੇ ਪਟਵਾਰੀਆਂ ਨਾਲ ਮੀਟਿੰਗ ਕੀਤੀ ਗਈ ।ਮੀਟਿੰਗ ਵਿੱਚ ਪੰਜਾਬ ਸਰਕਾਰ ਦੇ ਲਾਲ ਲਕੀਰ ਦੇ ਅੰਦਰ ਰਹਿ ਰਹੇ ਲੋਕਾਂ ਨੂੰ ਪ੍ਰਾਪਰਟੀ ਦਾ ਅਧਿਕਾਰ ਦੇਣ ਲਈ "ਮਿਸ਼ਨ ਲਾਲ ਲਕੀਰ" ਸਬ ਡਿਵੀਜ਼ਨ ਜਗਰਾਉਂ ਵਿੱਚ ਸ਼ੁਰੂ ਕਰਨ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ।ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐੱਸ.ਡੀ.ਐੱਮ ਵਿਕਾਸ ਹੀਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਰਵੇ ਆਫ਼ ਇੰਡੀਆ ਨਾਲ ਤਾਲਮੇਲ ਕਰਕੇ ਲਾਲ ਲਕੀਰ ਦੀ ਨਿਸ਼ਾਨਦੇਹੀ ਕਾਨੂੰਗੋ ਹਲਕਾ ਕਰੇਗਾ ਅਤੇ ਇਸ ਨਾਲ ਪਟਵਾਰੀ /ਨੰਬਰਦਾਰ/ਗਰਾਮ ਰੋਜ਼ਗਾਰ ਸੇਵਕ/ ਬੀਐੱਲਓ/ ਟੀ.ਏ ਦੀ ਸਹਾਇਤਾ ਨਾਲ ਨਿਸ਼ਾਨਦੇਹੀ ਦਾ ਕੰਮ ਮੁਕੰਮਲ ਕਰੇਗਾ। ਉਨ੍ਹਾਂ ਦੱਸਿਆ ਕਿ ਡਰੋਨ ਦੀ ਸਹਾਇਤਾ ਨਾਲ ਸਰਵੇ ਦਾ ਪਲਾਨ ਤਿਆਰ ਕੀਤਾ ਜਾਵੇਗਾ ਅਤੇ ਲਾਲ ਲਕੀਰ ਸੈੱਲ ਜੋ ਸਹਾਇਕ ਕਮਿਸ਼ਨਰ (ਜ) ਦੇ ਅਧੀਨ ਕੰਮ ਕਰੇਗਾ ਉਸ ਦੇ ਜ਼ਿਲ੍ਹਾ ਮਾਲ ਅਫ਼ਸਰ, ਤਹਿਸੀਲਦਾਰ ਪਾਇਲ, ਸਦਰ ਕਾਨੂੰਨਗੋ,  ਨਾਇਬ ਸਦਰ ਕਾਨੂੰਗੋ-1 ਮੈਂਬਰ ਹੋਣਗੇ । ਉਨ੍ਹਾਂ ਦੱਸਿਆ ਕਿ ਸਰਵੇ ਆਫ਼ ਇੰਡੀਆ ਤੋਂ ਸੰਬੰਧਿਤ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਮੈਪ-1 ਦੀਆਂ ਕਾਪੀਆਂ ਪ੍ਰਾਪਤ ਕਰਨਗੇ ਅਤੇ ਮੈਪ-1 ਦਾ ਸਾਰਾ ਡਾਟਾ ਟਾਈਪ ਕੀਤਾ ਜਾਵੇਗਾ। ਇਸ ਤੋਂ ਇਲਾਵਾ ਜੇਕਰ ਕਿਸੇ ਪਿੰਡ ਵਿੱਚ ਦਾਅਵੇ/ਇਤਰਾਜ਼ ਪ੍ਰਾਪਤ ਹੋਣਗੇ ਜਿਸ ਦਾ ਗਠਿਤ ਕਮੇਟੀ 2 ਦਿਨਾਂ ਦੇ ਅੰਦਰ-ਅੰਦਰ ਨਿਪਟਾਰਾ ਕਰੇਗੀ ਅਤੇ ਜੇਕਰ ਕਿਸੇ ਦਾਅਵੇ/ਇਤਰਾਜ਼ ਤੇ ਸਹਿਮਤੀ ਨਹੀਂ ਬਣਦੀ ਤਾਂ ਉਸ ਦਾ ਨਿਪਟਾਰਾ ਬਾਅਦ ਵਿੱਚ ਕੀਤਾ ਜਾਵੇਗਾ ।

ਲੋਕ ਸੇਵਾ ਸੋਸਾਇਟੀ ਵੱਲੋਂ ਵਰਿਆਮ ਸਿੰਘ ਮੈਮੋਰੀਅਲ ਮਿਡਲ ਸਕੂਲ ਨੂੰ ਕੰਪਿਊਟਰ ਪਿ੍ਰੰਟਰ ਦਿੱਤਾ

ਜਗਰਾਉ 11 ਅਪ੍ਰੈਲ (ਅਮਿਤਖੰਨਾ)ਲੋਕ ਸੇਵਾ ਸੋਸਾਇਟੀ ਜਗਰਾਓਂ ਵੱਲੋਂ ਅੱਜ ਚੇਅਰਮੈਨ ਗੁਲਸ਼ਨ ਅਰੋੜਾ, ਪ੍ਰਧਾਨ ਚਰਨਜੀਤ ਸਿੰਘ ਭੰਡਾਰੀ, ਸੈਕਟਰੀ ਕੁਲਭੂਸ਼ਨ ਗੁਪਤਾ ਅਤੇ ਕੈਸ਼ੀਅਰ ਮਨੋਹਰ ਸਿੰਘ ਟੱਕਰ ਦੀ ਅਗਵਾਈ ਹੇਠ ਵਰਿਆਮ ਸਿੰਘ ਮੈਮੋਰੀਅਲ ਮਿਡਲ ਸਕੂਲ ਨੂੰ ਕੰਪਿਊਟਰ ਪਿ੍ਰੰਟਰ ਦਿੱਤਾ। ਇਸ ਮੌਕੇ ਸੁਸਾਇਟੀ ਅਹੁਦੇਦਾਰਾਂ ਨੇ ਦੱਸਿਆ ਕਿ ਸਕੂਲ ਦੀ ਮੰਗ ਸੀ ਕਿ ਸਕੂਲ ਨੂੰ ਕੰਪਿਊਟਰ ਪਿ੍ਰੰਟਰ ਦੀ ਲੋੜ ਹੈ ਜਿਸ ਨੂੰ ਦੇਖਦੇ ਹੋਏ ਸਕੂਲ ਨੂੰ ਕੰਪਿਊਟਰ ਪਿ੍ਰੰਟਰ ਨੂੰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਸਕੂਲ ਪ੍ਰਬੰਧਕਾਂ ਦੀ ਮੰਗ ’ਤੇ ਕਮਰਿਆਂ ਦੇ ਦਰਵਾਜ਼ਿਆਂ ਲਈ ਬਾਂਸ ਦੀਆਂ ਚਿਕਾਂ ਦਿੱਤੀਆਂ ਗਈਆਂ ਸਨ। ਉਨ੍ਹਾਂ ਦੱਸਿਆ ਕਿ ਸੁਸਾਇਟੀ ਵੱਲੋਂ ਸਮੇਂ ਸਮੇਂ ਹੋਰ ਸਕੂਲਾਂ ਨੂੰ ਵੀ ਜ਼ਰੂਰਤ ਅਨੁਸਾਰ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਸਮਾਨ ਮੁਹੱਈਆ ਕਰਵਾਇਆ ਜਾਂਦਾ ਹੈ। ਉਨ੍ਹਾਂ ਸਕੂਲ ਦਾ ਸੰਚਾਲਨ ਕਰਨ ਵਾਲੇ ਓਬਰਾਏ ਪਰਿਵਾਰ ਦੀ ਸ਼ਲਾਘਾ ਕੀਤੀ। ਇਸ ਮੌਕੇ ਸਕੂਲ ਦੇ ਪ੍ਰਬੰਧਕ ਅਮਨਪ੍ਰੀਤ ਸਿੰਘ ਓਬਰਾਏ ਅਤੇ ਪ੍ਰੀਤ ਉਬਰਾਏ ਨੇ ਦੱਸਿਆ ਕਿ ਇਹ ਸਕੂਲ 1971 ਤੋਂ ਚੱਲ ਰਿਹਾ ਹੈ ਅਤੇ ਬੱਚਿਆਂ ਨੂੰ ਬਿਨਾਂ ਕੋਈ ਫ਼ੀਸ ਲਏ ਪੜ੍ਹਾਈ ਕਰਵਾਈ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਓਬਰਾਏ ਪਰਿਵਾਰ ਵੱਲੋਂ ਇਹ ਸਕੂਲ ਚਲਾਇਆ ਜਾ ਰਿਹਾ ਹੈ ਜਿਸ ਵਿਚ ਅਤਿ ਗ਼ਰੀਬ ਪਰਿਵਾਰਾਂ ਦੇ ਬੱਚੇ  ਸਿੱਖਿਆ ਪ੍ਰਾਪਤ ਕਰ ਰਹੇ ਹਨ। ਇਸ ਮੌਕੇ ਸੀਨੀਅਰ ਵਾਈਸ ਪ੍ਰਧਾਨ ਕੰਵਲ ਕੱਕੜ, ਪੀ ਆਰ ਓ ਸੁਖਦੇਵ ਗਰਗ, ਵਿਨੋਦ ਬਾਂਸਲ, ਰਾਜਿੰਦਰ ਜੈਨ ਕਾਕਾ, ਜਸਵੰਤ ਸਿੰਘ, ਲਾਕੇਸ਼ ਟੰਡਨ, ਆਰ ਕੇ ਗੋਇਲ, ਡਾ ਭਾਰਤ ਭੂਸ਼ਨ ਬਾਂਸਲ, ਮੁਕੇਸ਼ ਗੁਪਤਾ, ਸੁਨੀਲ ਅਰੋੜਾ ਆਦਿ ਸੁਸਾਇਟੀ ਮੈਂਬਰਾਂ ਸਮੇਤ ਤੇਜਿੰਦਰ ਕੌਰ, ਰੇਣੂ ਬਾਲਾ, ਕੁਲਵੰਤ ਕੌਰ, ਕਮਲ, ਤਮੰਨਾ, ਰਜਨੀ, ਪਲਵੀ ਆਦਿ ਸਟਾਫ਼ ਮੈਂਬਰ ਹਾਜ਼ਰ ਸਨ।

ਬਲੌਜ਼ਮਜ਼ ਕਾਨਵੈਂਟ ਸਕੂਲ ਵਿਖੇ ਨਵੇਂ ਵਿੱਦਿਅਕ ਵਰ੍ਹੇ ਦੀ ਆਰੰਭਤਾ ਲਈ ਅਖੰਡ-ਪਾਠ ਸਾਹਿਬ ਦੇ ਭੋਗ ਪਾਏ

ਜਗਰਾਉ 11 ਅਪ੍ਰੈਲ (ਅਮਿਤਖੰਨਾ)ਬਲੌਜ਼ਮਜ਼ ਕਾਨਵੈਂਟ ਸਕੂਲ ਸਿੱਧਵਾਂ ਬੇਟ ਰੋਡ ਜਗਰਾਉਂ ਵਿਖੇ ਨਵੇਂ ਵਿੱਦਿਅਕ ਵਰੇ੍ਹ ਦੀ ਚੜ੍ਹਦੀ ਕਲਾ ਨਾਲ ਆਰੰਭਤਾ ਲਈ ਮਿਤੀ 9 ਅਪ੍ਰੈਲ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਰਨ ਸਕੂਲ ਵਿਚ ਪਵਾ ਕੇ ਸ੍ਰੀ ਅਖੰਡ-ਪਾਠ ਸਾਹਿਬ ਪ੍ਰਕਾਸ਼ ਕਰਵਾਏ ਗਏ ਜਿੰਨ੍ਹਾਂ ਦੇ ਭੋਗ ਮਿਤੀ 11 ਅਪ੍ਰੈਲ ਨੂੰ ਸਮੂਹ ਬਲੌਜ਼ਮਜ਼ ਪਰਿਵਾਰ ਦੀ ਹਾਜ਼ਰੀ ਲਗਵਾਉਂਦੇ ਹੋਏ ਪਾਏ ਗਏ। ਬਾਬਾ ਇਕਬਾਲ ਸਿੰਘ ਤੁਗਲ ਨੇ ਕੀਰਤਨ ਦੀ ਸਾਂਝ ਪਾ ਕੇ ਸਮੁੱਚੀ ਸੰਗਤ ਨੂੰ ਨਿਹਾਲ ਕੀਤਾ ਤੇ ਕੜਾਹ ਪ੍ਰਸ਼ਾਦ ਦੀ ਦੇਗ ਉਪਰੰਤ ਗੁਰੂ ਕੇ ਲੰਗਰ ਅਤੱੁਟ ਵਰਤਾਏ ਗਏ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਡਾ:ਅਮਰਜੀਤ ਕੌਰ ਨਾਜ਼ ਨੇ ਗੁਰੂ ਸਾਹਿਬ ਆਉਣ ਤੇ ਸ਼ੁਕਰਾਨਾ ਕੀਤਾ ਤੇ ਕਿਹਾ ਕਿ ਕਿਸੇ ਵੀ ਕਾਰਜ ਦੀ ਆਰੰਭਤਾ ਮੌਕੇ ਆਪ ਦੀ ਹਾਜ਼ਰੀ ਉਸ ਕਾਰਜ ਨੂੰ ਨਿਰਵਿਘਨਤਾ ਸਹਿਤ ਸੰਪੂਰਨ ਕਰਦੀ ਹੈ। ਅਸੀਂ ਹਰ ਵਰ੍ਹੇ ਦੀ ਤਰ੍ਹਾਂ ਇਸ ਸਾਲ ਵੀ ਗੁਰੂ ਮਹਾਰਾਜ ਦੇ ਚਰਨ ਸਕੂਲ ਅੰਦਰ ਪਵਾ ਕੇ ਉਹਨਾਂ ਤੋਂ ਓਟ ਆਸਰਾ ਲਿਆ। ਬੱਚਿਆਂ ਦੀ ਆਪਣੇ ਧਰਮ ਪ੍ਰਤੀ ਸਤਿਕਾਰ ਦੀ ਭਾਵਨਾ ਵਿਚ ਵਾਧਾ ਹੁੰਦਾ ਹੈ। ਨਵੇਂ ਬੱਚਿਆਂ ਦੇ ਸ਼ੁਰੂਆਤ ਤੋਂ ਅਖ਼ੀਰਲੀਆਂ ਜਮਾਤਾਂ ਤੱਕ ਚੜ੍ਹਦੀ ਕਲਾ ਦਾ ਆਸਰਾ ਮੰਗਿਆ ਤੇ ਸਕੂਲ, ਬੱਚਿਆਂ, ਪ੍ਰਿੰਸੀਪਲ, ਸਟਾਫ਼ ਅਤੇ ਮੈਨੇਜ਼ਮੈਂਟ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ ਗਈ। ਇਸ ਮੌਕੇ ਸਕੂਲ ਦੇ ਪ੍ਰੈਜ਼ੀਡੈਂਟ ਸ:ਮਨਪ੍ਰੀਤ ਸਿੰਘ ਬਰਾੜ ਅਤੇ ਸ:ਅਜਮੇਰ ਸਿੰਘ ਰੱਤੀਆ ਅਤੇ ਸ:ਰਛਪਾਲ ਸਿੰਘ ਨੇ ਵੀ ਭੋਗ ਮੌਕੇ ਹਾਜ਼ਰੀ ਭਰੀ।

ਆਰਟ ਆਫ ਲਿਵਿੰਗ ਵੱਲੋਂ 5 ਰੋਜ਼ਾ ਨਵ ਚੇਤਨਾ ਯੋਗਾ ਕੈਂਪ ਲਗਾਇਆ

ਜਗਰਾਉ 11 ਅਪ੍ਰੈਲ (ਅਮਿਤਖੰਨਾ)ਆਰਟ ਆਫ ਲਿਵਿੰਗ ਜਗਰਾਓਂ ਦੇ ਇੰਚਾਰਜ ਮੋਹਿਤ ਅਗਰਵਾਲ ਜੀ ਨੇ ਦੱਸਿਆ ਕਿ ਉਹਨਾਂ ਦੀ ਤਰਫੋਂ ਮੁਹੱਲਾ ਮੁਕੰਦ ਪੁਰੀ ਵਿਖੇ 5 ਰੋਜ਼ਾ ਨਵ ਚੇਤਨਾ ਯੋਗਾ ਕੈਂਪ ਲਗਾਇਆ ਗਿਆ, ਇਹਨਾਂ 5 ਦਿਨਾਂ ਵਿਚ ਯੋਗਾ ਮੈਡੀਟੇਸ਼ਨ ਰਾਹੀਂ ਆਪਣੇ ਸਰੀਰ ਨੂੰ ਤੰਦਰੁਸਤ ਅਤੇ ਮਨ ਨੂੰ ਤਣਾਅ ਮੁਕਤ ਕਿਵੇਂ ਰੱਖਿਆ ਜਾ ਸਕਦਾ ਹੈ। ਇਸ ਕੈਂਪ ਵਿੱਚ 15 ਭਾਗੀਦਾਰਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ, ਸਾਰਿਆਂ ਨੇ ਸਾਰਿਆਂ ਦੇ ਚਿਹਰੇ 'ਤੇ ਮੁਸਕਰਾਹਟ ਲਿਆਉਣ ਦਾ ਤਰੀਕਾ ਸਿੱਖਿਆ, ਪੰਜਵੇਂ ਦਿਨ ਸ਼ਨੀਵਾਰ ਨੂੰ ਸਾਰਿਆਂ ਨੇ ਇਕੱਠੇ ਬੈਠ ਕੇ ਖਾਣਾ ਖਾਧਾ ਅਤੇ ਦੋ ਬੂਟੇ ਲਗਾ ਕੇ ਇਸ ਕੈਂਪ ਦੀ ਸਮਾਪਤੀ ਕੀਤੀ। ਇਸ ਕੋਰਸ ਵਿੱਚ ਮੋਹਿਤ ਅਗਰਵਾਲ ਨੇ ਯੋਗਾ ਅਧਿਆਪਕ ਵਜੋਂ ਆਪਣੀ ਭੂਮਿਕਾ ਨਿਭਾਈ ਅਤੇ ਤਮੰਨਾ ਅਗਰਵਾਲ ਨੇ ਵਲੰਟੀਅਰ ਦੀ ਭੂਮਿਕਾ ਨਿਭਾਈ ਅਸ਼ੋਕ ਬਾਂਸਲ ਜੀ ਇਸ ਕੋਰਸ ਵਿੱਚ ਮੌਜੂਦ ਸਨ।

ਜੀ.ਐਚ.ਜੀ.ਅਕੈਡਮੀ,ਜਗਰਾਓਂ ਦੇ ਵਿਦਿਆਰਥੀਆਂ ਦਾ 'ਡਿਜ਼ਾਈਨ ਅਤੇ ਕਲਾ' ਪਹਿਲਕਦਮੀ ਵਿਚ ਸ਼ਾਨਦਾਰ ਪ੍ਰਦਰਸ਼ਨ 

 ਜਗਰਾਉ 11 ਅਪ੍ਰੈਲ (ਅਮਿਤਖੰਨਾ) 10ਅਪ੍ਰੈਲ,2022 ਨੂੰ ਹੋਟਲ ਲੇ ਬੌਰਨ  ਵਿਖੇ ਅੌਡਬੌਕਸ ਡਿਜ਼ਾਇਨ ਅੈਜੂਕੇਸ਼ਨ ਲੁਧਿਆਣਾ ਵੱਲੋਂ 'ਡਿਜ਼ਾਇਨ  ਅਤੇ ਕਲਾ' ਦੇ ਮੁਕਾਬਲੇ ਆਯੋਜਿਤ ਕਰਵਾੲੇ ਗੲੇ।ਜਿਸ ਵਿੱਚ 15 ਸਕੂਲਾਂ ਨੇ ਭਾਗ ਲਿਆ।ਇਸ ਮੁਕਾਬਲੇ ਵਿੱਚ ਜੀ. ਐਚ. ਜੀ. ਅਕੈਡਮੀ , ਜਗਰਾਓਂ ਦੀਆਂ  ਨੌਵੀਂ ਤੋਂ ਬਾਰ੍ਹਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਭਾਗ ਲਿਆ।ਜਿਨ੍ਹਾਂ ਵਿੱਚੋਂ  ਬਾਰ੍ਹਵੀਂ (ਨਾੱਨ ਮੈਡੀਕਲ) ਜਮਾਤ ਦੀ ਵਿਦਿਆਰਥਣ ਦਿਲਪ੍ਰੀਤ ਕੌਰ ਨੇ ਡਿਜ਼ਾਈਨ ਅਤੇ ਕਲਾ ਪਹਿਲਕਦਮੀ ਵਿਚ ਦੂਸਰਾ ਇਨਾਮ ਪ੍ਰਾਪਤ ਕਰ ਕੇ ਸਕੂਲ ਦਾ ਨਾਂ ਰੌਸ਼ਨ ਕੀਤਾ।ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਤਮਗੇ ਦੇ ਕੇ ਸਨਮਾਨਿਤ ਕੀਤਾ ਗਿਆ ।ਜੀ.ਐਚ. ਜੀ.ਅਕੈਡਮੀ, ਜਗਰਾਉਂ ਦੇ ਚੇਅਰਮੈਨ ਸਰਦਾਰ ਗੁਰਮੇਲ ਸਿੰਘ ਮੱਲ੍ਹੀ ਅਤੇ ਡਾਇਰੈਕਟਰ ਸ. ਬਲਜੀਤ ਸਿੰਘ ਮੱਲ੍ਹੀ ਵੱਲੋਂ ਇਨਾਮ ਜੇਤੂ  ਵਿਦਿਆਰਥੀਆਂ ਨੂੰ ਵਧਾਈ ਦਿੱਤੀ ਗਈ।ਅਕੈਡਮੀ ਦੇ ਪ੍ਰਿੰਸੀਪਲ ਸ੍ਰੀਮਤੀ ਰਮਨਜੋਤ ਕੌਰ ਗਰੇਵਾਲ ਵੱਲੋਂ ਵੀ ਇਨਾਮ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦੀ ਕਲਾ ਦੀ ਸ਼ਲਾਘਾ ਕੀਤੀ ਗਈ।

ਜਿਊਣ ਸਿੰਘ ਭਾਗ ਸਿੰਘ ਮੱਲ੍ਹਾ ਚੈਰੀਟੇਬਲ ਟਰੱਸਟ ਨੇ ਵਿਦਿਆਰਥੀਆਂ ਨੂੰ  ਸਕੂਲ ਬੈਗ, ਕਾਪੀਆਂ ਤੇ ਸਟੈਸ਼ਨਰੀ ਦਾ ਸਮਾਨ ਦਿੱਤਾ

ਜਗਰਾਉ 11 ਅਪ੍ਰੈਲ (ਅਮਿਤਖੰਨਾ) ਜਿਊਣ ਸਿੰਘ ਭਾਗ ਸਿੰਘ ਮੱਲ੍ਹਾ ਚੈਰੀਟੇਬਲ ਟਰੱਸਟ ਨੇ ਸੇਵਾ ਭਾਰਤੀ ਦੇ ਸਹਿਯੋਗ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਸੈਂਟਰਲ (ਲੜਕੀਆਂ) ਵਿਖੇ ਵਿਦਿਆਰਥੀਆਂ ਨੂੰ  ਸਕੂਲ ਬੈਗ, ਕਾਪੀਆਂ ਤੇ ਸਟੈਸ਼ਨਰੀ ਦਾ ਸਮਾਨ ਦਿੱਤਾ | ਇਸ ਮੌਕੇ ਸੰਸਥਾ ਦੇ ਸਰਪ੍ਰਸਤ ਭਾਗ ਸਿੰਘ ਮੱਲ੍ਹਾ ਨੇ ਕਿਹਾ ਕਿ ਅੱਜ ਦੇ ਸਮੇਂ 'ਚ ਲੋੜਵੰਦਾਂ ਦੀ ਮਦਦ ਕਰਨਾ ਸਭ ਤੋਂ ਵੱਡਾ ਪੁੰਨ ਦਾ ਕੰਮ ਹੈ ਤੇ ਪੜ੍ਹਾਈ 'ਚ ਹੁਸ਼ਿਆਰ ਬੱਚਿਆਂ ਦੀ ਸਾਡਾ ਟਰੱਸਟ ਹਰ ਤਰ੍ਹਾਂ ਦੀ ਮਦਦ ਕਰਦਾ ਹੈ | ਉਨ੍ਹਾਂ ਦੱਸਿਆ ਕਿ ਅੱਜ ਸਮਾਜ ਸੇਵੀ ਸੰਸਥਾ ਸੇਵਾ ਭਾਰਤੀ ਦੀ ਬਦੌਲਤ ਵਿਦਿਆਰਥੀਆਂ ਦੀ ਸੇਵਾ ਕਰਨ ਦਾ ਮੌਕਾ ਮਿਲਿਆ, ਜਿਸ ਨਾਲ ਮੰਨ ਨੂੰ  ਬਹੁਤ ਸਕੂਨ ਮਿਲਿਆ | ਇਸ ਮੌਕੇ ਸੇਵਾ ਭਾਰਤੀ ਦੇ ਪ੍ਰਧਾਨ ਐਡਵੋਕੇਟ ਨਵੀਨ ਗੁਪਤਾ ਨੇ ਭਾਗ ਸਿੰਘ ਮੱਲ੍ਹਾ ਤੇ ਕੰਵਲਜੀਤ ਸਿੰਘ ਮੱਲ੍ਹਾ ਦਾ ਸਕੂਲ ਵਿਦਿਆਰਥੀਆਂ ਲਈ ਕੀਤੀ ਸੇਵਾ 'ਤੇ ਧੰਨਵਾਦ ਕੀਤਾ | ਇਸ ਮੌਕੇ ਸਾਬਕਾ ਚੇਅਰਮੈਨ ਕੰਵਲਜੀਤ ਸਿੰਘ ਮੱਲ੍ਹਾ, ਦੀਪਇੰਦਰ ਸਿੰਘ ਭੰਡਾਰੀ, ਪ੍ਰਧਾਨ ਐਡਵੋਕਟ ਨਵੀਨ ਗੁਪਤਾ, ਰਵਿੰਦਰ ਵਰਮਾ, ਸੁਮਿਤ ਸ਼ਾਸ਼ਤਰੀ, ਸਾਬਕਾ ਕੌਂਸਲਰ ਜਿੰਦਰ ਭੰਵਰਾ ਤੇ ਠੇਕੇਦਾਰ ਅਸ਼ੋਕ ਸ਼ਰਮਾ ਆਦਿ ਹਾਜ਼ਰ ਸਨ |