You are here

ਲੁਧਿਆਣਾ

ਪਿੰਡ ਲੋਧੀਵਾਲਾ ਦੀ ਅਨਾਜ ਮੰਡੀ ਵਿਖੇ ਸਰਕਲ ਪ੍ਰਧਾਨ ਜਗਦੇਵ ਸਿੰਘ ਗਿੱਦੜਵਿੰਡੀ ਨੇ ਕਰਾਈ ਕਣਕ ਦੀ ਖ਼ਰੀਦ ਸ਼ੁਰੂ  

ਜਗਰਾਉ 11 ਅਪ੍ਰੈਲ (ਅਮਿਤਖੰਨਾ) ਮਾਰਕੀਟ ਕਮੇਟੀ ਜਗਰਾਉਂ ਅਧੀਨ ਪੈਂਦੇ ਪਿੰਡ ਲੋਧੀਵਾਲਾ ਦੀ ਅਨਾਜ ਮੰਡੀ ਵਿਖੇ ਅੱਜ ਆਮ ਆਦਮੀ ਪਾਰਟੀ ਦੇ ਸਰਕਲ ਪ੍ਰਧਾਨ ਜਗਦੇਵ  ਸਿੰਘ ਗਿੱਦੜਵਿੰਡੀ ਨੇ ਕਣਕ ਦੀ ਖਰੀਦ ਸ਼ੁਰੂ ਕਰਵਾਈ।ਸਰਕਲ ਪ੍ਰਧਾਨ ਜਗਦੇਵ ਸਿੰਘ ਗਿੱਦੜਵਿੰਡੀ ਦਾ ਪਿੰਡ ਲੋਧੀਵਾਲਾ ਦੀ ਅਨਾਜ ਮੰਡੀ ਵਿਖੇ ਪਹੁੰਚਣ ਤੇ ਆੜ੍ਹਤੀ ਐਸੋਸੀਏਸ਼ਨ ਦੇ ਸੈਕਟਰੀ ਪ੍ਰਹਿਲਾਦ ਸਿੰਗਲਾ ਨੇ ਫੁੱਲਾਂ ਦਾ ਗੁਲਦਸਤਾ ਦੇ ਕੇ ਸਵਾਗਤ ਕੀਤਾ।ਇਸ ਮੌਕੇ ਜਾਣਕਾਰੀ ਸਾਂਝਿਆਂ ਕਰਦਿਆਂ ਆਮ ਆਦਮੀ ਪਾਰਟੀ ਦੇ ਸਰਕਲ ਪ੍ਰਧਾਨ ਜਗਦੇਵ ਸਿੰਘ ਗਿੱਦੜਵਿੰਡੀ ਨੇ ਕਿਹਾ ਕਿ ਜਗਰਾਉਂ ਹਲਕੇ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਬੀਬੀ ਸਰਬਜੀਤ ਕੌਰ ਮਾਣੂੰਕੇ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਉਹ ਆਪਣੇ ਸਾਥੀਆਂ ਸਮੇਤ ਅੱਜ ਪਿੰਡ ਲੋਧੀਵਾਲ ਦੀ ਅਨਾਜ ਮੰਡੀ ਵਿਖੇ  ਮਾਰਕੀਟ ਕਮੇਟੀ ਜਗਰਾਉਂ ਵੱਲੋਂ  ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਸਨ ਤਾਂ ਕੀ ਵਿਧਾਇਕ ਸਰਵਜੀਤ ਕੌਰ ਮਾਣੂੰਕੇ ਦੀਆਂ ਹਦਾਇਤਾਂ ਅਨੁਸਾਰ ਇਹ ਜਾਣਿਆ ਜਾ ਸਕੇ ਕਿ ਆਪਣੀ ਫਸਲ ਮੰਡੀ ਵਿੱਚ ਵੇਚਣ ਆਏ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਲ ਦਾ ਸਾਹਮਣਾ ਵੀ ਕਰਨਾ ਪੈ ਰਿਹਾ।ਉਨ੍ਹਾਂ ਕਿਹਾ ਕਿ ਵਿਧਾਇਕ ਮਾਣੂੰਕੇ ਨੇ ਉਨ੍ਹਾਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਹਨ ਕਿ ਆਮ ਆਦਮੀ ਪਾਰਟੀ ਦੇ ਸਾਰੇ ਸਰਕਲ ਪ੍ਰਧਾਨ ਆਪੋ ਆਪਣੇ ਇਲਾਕੇ ਦੀਆਂ ਅਨਾਜ ਮੰਡੀਆਂ ਵਿੱਚ ਜਾ ਕੇ ਮਾਰਕੀਟ ਕਮੇਟੀ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧਾਂ ਦਾ ਜਾਇਜ਼ਾ ਜ਼ਰੂਰ ਲੈਣ ਤਾਂ ਕਿ ਆਪਣੀ ਫਸਲ ਮੰਡੀ ਵਿਚ ਵੇਚਣ ਆਏ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਨੇ ਪਿੰਡ ਲੋਧੀਵਾਲ ਦੀ ਅਨਾਜ ਮੰਡੀ ਵਿਖੇ ਕਣਕ ਦੀ ਖਰੀਦ ਮਾਰਕੀਟ ਕਮੇਟੀ ਸਿੱਧਵਾਂ ਬੇਟ ਦੇ ਅਧਿਕਾਰੀ ਕੁਲਦੀਪ ਸਿੰਘ ਗਿੱਦੜਵਿੰਡੀ ਅਤੇ ਸੁਖਪਿੰਦਰ ਦੀਪ ਸਿੰਘ ਦੀ ਮੌਜੂਦਗੀ ਵਿੱਚ ਸ਼ੁਰੂ ਕਰਵਾਈ ਗਈ ਜਿਸ ਨੂੰ ਸਰਕਾਰੀ ਏਜੰਸੀ ਵੇਅਰ ਹਾਊਸ ਦੇ ਮੈਨੇਜਰ ਦਪਿੰਦਰ ਸਿੰਘ ਅਤੇ ਸੰਜੀਵ ਬਹਿਲ ਨੇ ਸਰਕਾਰੀ ਰੇਟ  2015 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਖਰੀਦਿਆ ਹੈ।ਉਨ੍ਹਾਂ ਨੇ ਆੜ੍ਹਤੀ ਐਸੋਸੀਏਸ਼ਨ ਦੇ ਸੈਕਟਰੀ ਪ੍ਰਹਿਲਾਦ ਸਿੰਗਲਾ ਵੱਲੋਂ ਅਨਾਜ ਮੰਡੀ ਲੋਧੀਵਾਲਾ ਪਹੁੰਚਣ ਤੇ ਉਨ੍ਹਾਂ ਦਾ ਸਨਮਾਨ ਕੀਤੇ ਜਾਣ ਤੇ ਧੰਨਵਾਦ ਕਰਦਿਆਂ ਆਭਾਰ ਵਿਅਕਤ ਕੀਤਾ ਇਸ ਮੌਕੇ ਆਡ਼੍ਹਤੀਆ  ਗਰੇਵਾਲ ਟ੍ਰੇਡਡਰ,ਸਰਪੰਚ ਸੁਰਜੀਤ ਸਿੰਘ ਜਨੇਤਪੁਰਾ ਜਸਵੰਤ ਸਿੰਘ ਮਲਸੀਆਂ, ਇਕਬਾਲ ਸਿੰਘ ,ਗਗਨਦੀਪ ਸਿੰਘ ਲੋਧੀਵਾਲਾ ,ਬਲਜੀਤ ਸਿੰਘ ਲੋਧੀਵਾਲਾ, ਬੇਅੰਤ ਸਿੰਘ ਖਹਿਰਾ ,ਗੁਰਦੀਪ ਸਿੰਘ ਗਿੱਦੜਵਿੰਡੀ ,ਕੁਲਵਿੰਦਰ ਸਿੰਘ ਜਨੇਤਪੁਰਾ ,ਗੁਰਮੀਤ ਸਿੰਘ ਜਸਵੰਤ ਸਿੰਘ ਗਿਦੜਵਿੰਡੀ ਗੁਰਅਵਤਾਰ ਸਿੰਘ ਆਦਿ ਮੌਜੂਦ ਰਹੇ।

ਖ਼ੂਨ ਨੂੰ ਖੋਰਣ ਵਾਲਾ ਟੀਕਾ ਸਿਵਲ ਹਸਪਤਾਲ ਜਗਰਾਉਂ  'ਚ ਮਿਲੇਗਾ ਬਿਲਕੁੱਲ ਮੁਫ਼ਤ  

ਹਾਰਟ ਦੀ ਬੀਮਾਰੀ ਨਾਲ ਜੂਝ ਰਹੇ ਮਰੀਜ਼ਾਂ ਨੂੰ ਹੋਵੇਗਾ ਫਾਇਦਾ  

 

ਜਗਰਾਉਂ , 11 ਅਪ੍ਰੈਲ   (ਰਣਜੀਤ ਸਿੱਧਵਾਂ)  ਖ਼ੂਨ ਨੂੰ ਖੋਰਣ ਵਾਲਾ ਟੀਕਾ ਸਿਵਲ ਹਸਪਤਾਲ ਜਗਰਾਉਂ 'ਚ ਬਿਲਕੁਲ ਮੁਫ਼ਤ ਵਿੱਚ ਮਿਲੇਗਾ । ਜਿਸ ਨਾਲ ਹਾਰਟ ਅਟੈਕ ਵਰਗੀ ਭਿਆਨਕ ਬੀਮਾਰੀ ਤੋਂ ਬਚਣਗੇ ਮਰੀਜ਼ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐੱਸਡੀਐੱਮ ਵਿਕਾਸ ਹੀਰਾ ਅਤੇ ਐਸਐਮਓ ਡਾ. ਪਰਦੀਪ ਮਹਿੰਦਰਾ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਾਰਟ ਅਟੈਕ ਵਰਗੀ ਭਿਆਨਕ ਬੀਮਾਰੀ ਤੋਂ ਬਚਣ ਲਈ ਹੁਣ ਸਿਵਲ ਹਸਪਤਾਲ ਜਗਰਾਉਂ ਵਿੱਚ ( tenectiplase) ਖ਼ੂਨ ਨੂੰ ਖੋਰਣ ਵਾਲਾ ਟੀਕਾ ਉਪਲੱਬਧ ਹੈ ਜੋ ਕਿ ਮਰੀਜ਼ਾਂ ਲਈ ਬਿਲਕੁਲ ਮੁਫ਼ਤ ਹੈ । ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਾਜ਼ਾਰ ਵਿੱਚ ਇਸ ਟੀਕੇ ਦੀ ਕੀਮਤ 30 ਹਜ਼ਾਰ ਰੁਪਏ ਹੈ । ਉਨ੍ਹਾਂ ਕਿਹਾ ਕਿ ੧੧ ਬਹੁਤ ਸਹਾਈ ਹੈ। ਇਹ ਟੀਕਾ ਸਿਵਲ ਹਸਪਤਾਲ ਜਗਰਾਉਂ  ਦੇ ਐਮਰਜੈਂਸੀ ਵਾਰਡ ਵਿੱਚ ਉਪਲੱਬਧ ਹੈ। ਐਸਡੀਐਮ ਵਿਕਾਸ ਹੀਰਾ  ਅਤੇ ਐਸਐਮਓ ਡਾ. ਪ੍ਰਦੀਪ ਮਹਿੰਦਰਾ  ਨੇ ਜਗਰਾਉਂ ਦੀਆਂ ਸਮੂਹ ਜਥੇਬੰਦੀਆਂ ਅਤੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਹਾਰਟ ਅਟੈਕ ਰਾਹੀਂ ਹੋਣ ਵਾਲੀਆਂ ਮੌਤਾਂ ਨੂੰ ਰੋਕਣ ਲਈ ਉਕਤ ਟੀਕੇ ਸੰਬੰਧੀ ਜਗਰਾਉਂ ਵਾਸੀਆਂ ਨੂੰ ਜਾਗਰੂਕ ਕਰਨ ।

 

ਐੱਸ.ਡੀ.ਐੱਮ ਨੇ "ਮਿਸ਼ਨ ਲਾਲ ਲਕੀਰ" ਸਬੰਧੀ ਅਧਿਕਾਰੀਆਂ ਨੂੰ ਦਿੱਤੀਆਂ ਹਦਾਇਤਾਂ  

ਜਗਰਾਉਂ  (ਰਣਜੀਤ ਸਿੱਧਵਾਂ)  :  ਐੱਸ.ਡੀ.ਐੱਮ ਵਿਕਾਸ ਹੀਰਾ ਜਗਰਾਉਂ ਵਲੋਂ "ਮਿਸ਼ਨ ਲਾਲ ਲਕੀਰ" ਸਬੰਧੀ ਤਹਿਸੀਲਦਾਰ ਮਨਮੋਹਣ ਕੁਮਾਰ ਜਗਰਾਉਂ, ਗੁਰਦੀਪ ਸਿੰਘ ਨਾਇਬ ਤਹਿਸੀਲਦਾਰ ਸਿੱਧਵਾਂ ਬੇਟ, ਸਮੂਹ ਕਾਨੂੰਨਗੋ ਅਤੇ ਪਟਵਾਰੀਆਂ ਨਾਲ ਮੀਟਿੰਗ ਕੀਤੀ ਗਈ ।ਮੀਟਿੰਗ ਵਿੱਚ ਪੰਜਾਬ ਸਰਕਾਰ ਦੇ ਲਾਲ ਲਕੀਰ ਦੇ ਅੰਦਰ ਰਹਿ ਰਹੇ ਲੋਕਾਂ ਨੂੰ ਪ੍ਰਾਪਰਟੀ ਦਾ ਅਧਿਕਾਰ ਦੇਣ ਲਈ "ਮਿਸ਼ਨ ਲਾਲ ਲਕੀਰ" ਸਬ ਡਿਵੀਜ਼ਨ ਜਗਰਾਉਂ ਵਿੱਚ ਸ਼ੁਰੂ ਕਰਨ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ।ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐੱਸ.ਡੀ.ਐੱਮ ਵਿਕਾਸ ਹੀਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਰਵੇ ਆਫ਼ ਇੰਡੀਆ ਨਾਲ ਤਾਲਮੇਲ ਕਰਕੇ ਲਾਲ ਲਕੀਰ ਦੀ ਨਿਸ਼ਾਨਦੇਹੀ ਕਾਨੂੰਗੋ ਹਲਕਾ ਕਰੇਗਾ ਅਤੇ ਇਸ ਨਾਲ ਪਟਵਾਰੀ /ਨੰਬਰਦਾਰ/ਗਰਾਮ ਰੋਜ਼ਗਾਰ ਸੇਵਕ/ ਬੀਐੱਲਓ/ ਟੀ.ਏ ਦੀ ਸਹਾਇਤਾ ਨਾਲ ਨਿਸ਼ਾਨਦੇਹੀ ਦਾ ਕੰਮ ਮੁਕੰਮਲ ਕਰੇਗਾ। ਉਨ੍ਹਾਂ ਦੱਸਿਆ ਕਿ ਡਰੋਨ ਦੀ ਸਹਾਇਤਾ ਨਾਲ ਸਰਵੇ ਦਾ ਪਲਾਨ ਤਿਆਰ ਕੀਤਾ ਜਾਵੇਗਾ ਅਤੇ ਲਾਲ ਲਕੀਰ ਸੈੱਲ ਜੋ ਸਹਾਇਕ ਕਮਿਸ਼ਨਰ (ਜ) ਦੇ ਅਧੀਨ ਕੰਮ ਕਰੇਗਾ ਉਸ ਦੇ ਜ਼ਿਲ੍ਹਾ ਮਾਲ ਅਫ਼ਸਰ, ਤਹਿਸੀਲਦਾਰ ਪਾਇਲ, ਸਦਰ ਕਾਨੂੰਨਗੋ,  ਨਾਇਬ ਸਦਰ ਕਾਨੂੰਗੋ-1 ਮੈਂਬਰ ਹੋਣਗੇ । ਉਨ੍ਹਾਂ ਦੱਸਿਆ ਕਿ ਸਰਵੇ ਆਫ਼ ਇੰਡੀਆ ਤੋਂ ਸੰਬੰਧਿਤ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਮੈਪ-1 ਦੀਆਂ ਕਾਪੀਆਂ ਪ੍ਰਾਪਤ ਕਰਨਗੇ ਅਤੇ ਮੈਪ-1 ਦਾ ਸਾਰਾ ਡਾਟਾ ਟਾਈਪ ਕੀਤਾ ਜਾਵੇਗਾ। ਇਸ ਤੋਂ ਇਲਾਵਾ ਜੇਕਰ ਕਿਸੇ ਪਿੰਡ ਵਿੱਚ ਦਾਅਵੇ/ਇਤਰਾਜ਼ ਪ੍ਰਾਪਤ ਹੋਣਗੇ ਜਿਸ ਦਾ ਗਠਿਤ ਕਮੇਟੀ 2 ਦਿਨਾਂ ਦੇ ਅੰਦਰ-ਅੰਦਰ ਨਿਪਟਾਰਾ ਕਰੇਗੀ ਅਤੇ ਜੇਕਰ ਕਿਸੇ ਦਾਅਵੇ/ਇਤਰਾਜ਼ ਤੇ ਸਹਿਮਤੀ ਨਹੀਂ ਬਣਦੀ ਤਾਂ ਉਸ ਦਾ ਨਿਪਟਾਰਾ ਬਾਅਦ ਵਿੱਚ ਕੀਤਾ ਜਾਵੇਗਾ ।

ਲੋਕ ਸੇਵਾ ਸੋਸਾਇਟੀ ਵੱਲੋਂ ਵਰਿਆਮ ਸਿੰਘ ਮੈਮੋਰੀਅਲ ਮਿਡਲ ਸਕੂਲ ਨੂੰ ਕੰਪਿਊਟਰ ਪਿ੍ਰੰਟਰ ਦਿੱਤਾ

ਜਗਰਾਉ 11 ਅਪ੍ਰੈਲ (ਅਮਿਤਖੰਨਾ)ਲੋਕ ਸੇਵਾ ਸੋਸਾਇਟੀ ਜਗਰਾਓਂ ਵੱਲੋਂ ਅੱਜ ਚੇਅਰਮੈਨ ਗੁਲਸ਼ਨ ਅਰੋੜਾ, ਪ੍ਰਧਾਨ ਚਰਨਜੀਤ ਸਿੰਘ ਭੰਡਾਰੀ, ਸੈਕਟਰੀ ਕੁਲਭੂਸ਼ਨ ਗੁਪਤਾ ਅਤੇ ਕੈਸ਼ੀਅਰ ਮਨੋਹਰ ਸਿੰਘ ਟੱਕਰ ਦੀ ਅਗਵਾਈ ਹੇਠ ਵਰਿਆਮ ਸਿੰਘ ਮੈਮੋਰੀਅਲ ਮਿਡਲ ਸਕੂਲ ਨੂੰ ਕੰਪਿਊਟਰ ਪਿ੍ਰੰਟਰ ਦਿੱਤਾ। ਇਸ ਮੌਕੇ ਸੁਸਾਇਟੀ ਅਹੁਦੇਦਾਰਾਂ ਨੇ ਦੱਸਿਆ ਕਿ ਸਕੂਲ ਦੀ ਮੰਗ ਸੀ ਕਿ ਸਕੂਲ ਨੂੰ ਕੰਪਿਊਟਰ ਪਿ੍ਰੰਟਰ ਦੀ ਲੋੜ ਹੈ ਜਿਸ ਨੂੰ ਦੇਖਦੇ ਹੋਏ ਸਕੂਲ ਨੂੰ ਕੰਪਿਊਟਰ ਪਿ੍ਰੰਟਰ ਨੂੰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਸਕੂਲ ਪ੍ਰਬੰਧਕਾਂ ਦੀ ਮੰਗ ’ਤੇ ਕਮਰਿਆਂ ਦੇ ਦਰਵਾਜ਼ਿਆਂ ਲਈ ਬਾਂਸ ਦੀਆਂ ਚਿਕਾਂ ਦਿੱਤੀਆਂ ਗਈਆਂ ਸਨ। ਉਨ੍ਹਾਂ ਦੱਸਿਆ ਕਿ ਸੁਸਾਇਟੀ ਵੱਲੋਂ ਸਮੇਂ ਸਮੇਂ ਹੋਰ ਸਕੂਲਾਂ ਨੂੰ ਵੀ ਜ਼ਰੂਰਤ ਅਨੁਸਾਰ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਸਮਾਨ ਮੁਹੱਈਆ ਕਰਵਾਇਆ ਜਾਂਦਾ ਹੈ। ਉਨ੍ਹਾਂ ਸਕੂਲ ਦਾ ਸੰਚਾਲਨ ਕਰਨ ਵਾਲੇ ਓਬਰਾਏ ਪਰਿਵਾਰ ਦੀ ਸ਼ਲਾਘਾ ਕੀਤੀ। ਇਸ ਮੌਕੇ ਸਕੂਲ ਦੇ ਪ੍ਰਬੰਧਕ ਅਮਨਪ੍ਰੀਤ ਸਿੰਘ ਓਬਰਾਏ ਅਤੇ ਪ੍ਰੀਤ ਉਬਰਾਏ ਨੇ ਦੱਸਿਆ ਕਿ ਇਹ ਸਕੂਲ 1971 ਤੋਂ ਚੱਲ ਰਿਹਾ ਹੈ ਅਤੇ ਬੱਚਿਆਂ ਨੂੰ ਬਿਨਾਂ ਕੋਈ ਫ਼ੀਸ ਲਏ ਪੜ੍ਹਾਈ ਕਰਵਾਈ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਓਬਰਾਏ ਪਰਿਵਾਰ ਵੱਲੋਂ ਇਹ ਸਕੂਲ ਚਲਾਇਆ ਜਾ ਰਿਹਾ ਹੈ ਜਿਸ ਵਿਚ ਅਤਿ ਗ਼ਰੀਬ ਪਰਿਵਾਰਾਂ ਦੇ ਬੱਚੇ  ਸਿੱਖਿਆ ਪ੍ਰਾਪਤ ਕਰ ਰਹੇ ਹਨ। ਇਸ ਮੌਕੇ ਸੀਨੀਅਰ ਵਾਈਸ ਪ੍ਰਧਾਨ ਕੰਵਲ ਕੱਕੜ, ਪੀ ਆਰ ਓ ਸੁਖਦੇਵ ਗਰਗ, ਵਿਨੋਦ ਬਾਂਸਲ, ਰਾਜਿੰਦਰ ਜੈਨ ਕਾਕਾ, ਜਸਵੰਤ ਸਿੰਘ, ਲਾਕੇਸ਼ ਟੰਡਨ, ਆਰ ਕੇ ਗੋਇਲ, ਡਾ ਭਾਰਤ ਭੂਸ਼ਨ ਬਾਂਸਲ, ਮੁਕੇਸ਼ ਗੁਪਤਾ, ਸੁਨੀਲ ਅਰੋੜਾ ਆਦਿ ਸੁਸਾਇਟੀ ਮੈਂਬਰਾਂ ਸਮੇਤ ਤੇਜਿੰਦਰ ਕੌਰ, ਰੇਣੂ ਬਾਲਾ, ਕੁਲਵੰਤ ਕੌਰ, ਕਮਲ, ਤਮੰਨਾ, ਰਜਨੀ, ਪਲਵੀ ਆਦਿ ਸਟਾਫ਼ ਮੈਂਬਰ ਹਾਜ਼ਰ ਸਨ।

ਬਲੌਜ਼ਮਜ਼ ਕਾਨਵੈਂਟ ਸਕੂਲ ਵਿਖੇ ਨਵੇਂ ਵਿੱਦਿਅਕ ਵਰ੍ਹੇ ਦੀ ਆਰੰਭਤਾ ਲਈ ਅਖੰਡ-ਪਾਠ ਸਾਹਿਬ ਦੇ ਭੋਗ ਪਾਏ

ਜਗਰਾਉ 11 ਅਪ੍ਰੈਲ (ਅਮਿਤਖੰਨਾ)ਬਲੌਜ਼ਮਜ਼ ਕਾਨਵੈਂਟ ਸਕੂਲ ਸਿੱਧਵਾਂ ਬੇਟ ਰੋਡ ਜਗਰਾਉਂ ਵਿਖੇ ਨਵੇਂ ਵਿੱਦਿਅਕ ਵਰੇ੍ਹ ਦੀ ਚੜ੍ਹਦੀ ਕਲਾ ਨਾਲ ਆਰੰਭਤਾ ਲਈ ਮਿਤੀ 9 ਅਪ੍ਰੈਲ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਰਨ ਸਕੂਲ ਵਿਚ ਪਵਾ ਕੇ ਸ੍ਰੀ ਅਖੰਡ-ਪਾਠ ਸਾਹਿਬ ਪ੍ਰਕਾਸ਼ ਕਰਵਾਏ ਗਏ ਜਿੰਨ੍ਹਾਂ ਦੇ ਭੋਗ ਮਿਤੀ 11 ਅਪ੍ਰੈਲ ਨੂੰ ਸਮੂਹ ਬਲੌਜ਼ਮਜ਼ ਪਰਿਵਾਰ ਦੀ ਹਾਜ਼ਰੀ ਲਗਵਾਉਂਦੇ ਹੋਏ ਪਾਏ ਗਏ। ਬਾਬਾ ਇਕਬਾਲ ਸਿੰਘ ਤੁਗਲ ਨੇ ਕੀਰਤਨ ਦੀ ਸਾਂਝ ਪਾ ਕੇ ਸਮੁੱਚੀ ਸੰਗਤ ਨੂੰ ਨਿਹਾਲ ਕੀਤਾ ਤੇ ਕੜਾਹ ਪ੍ਰਸ਼ਾਦ ਦੀ ਦੇਗ ਉਪਰੰਤ ਗੁਰੂ ਕੇ ਲੰਗਰ ਅਤੱੁਟ ਵਰਤਾਏ ਗਏ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਡਾ:ਅਮਰਜੀਤ ਕੌਰ ਨਾਜ਼ ਨੇ ਗੁਰੂ ਸਾਹਿਬ ਆਉਣ ਤੇ ਸ਼ੁਕਰਾਨਾ ਕੀਤਾ ਤੇ ਕਿਹਾ ਕਿ ਕਿਸੇ ਵੀ ਕਾਰਜ ਦੀ ਆਰੰਭਤਾ ਮੌਕੇ ਆਪ ਦੀ ਹਾਜ਼ਰੀ ਉਸ ਕਾਰਜ ਨੂੰ ਨਿਰਵਿਘਨਤਾ ਸਹਿਤ ਸੰਪੂਰਨ ਕਰਦੀ ਹੈ। ਅਸੀਂ ਹਰ ਵਰ੍ਹੇ ਦੀ ਤਰ੍ਹਾਂ ਇਸ ਸਾਲ ਵੀ ਗੁਰੂ ਮਹਾਰਾਜ ਦੇ ਚਰਨ ਸਕੂਲ ਅੰਦਰ ਪਵਾ ਕੇ ਉਹਨਾਂ ਤੋਂ ਓਟ ਆਸਰਾ ਲਿਆ। ਬੱਚਿਆਂ ਦੀ ਆਪਣੇ ਧਰਮ ਪ੍ਰਤੀ ਸਤਿਕਾਰ ਦੀ ਭਾਵਨਾ ਵਿਚ ਵਾਧਾ ਹੁੰਦਾ ਹੈ। ਨਵੇਂ ਬੱਚਿਆਂ ਦੇ ਸ਼ੁਰੂਆਤ ਤੋਂ ਅਖ਼ੀਰਲੀਆਂ ਜਮਾਤਾਂ ਤੱਕ ਚੜ੍ਹਦੀ ਕਲਾ ਦਾ ਆਸਰਾ ਮੰਗਿਆ ਤੇ ਸਕੂਲ, ਬੱਚਿਆਂ, ਪ੍ਰਿੰਸੀਪਲ, ਸਟਾਫ਼ ਅਤੇ ਮੈਨੇਜ਼ਮੈਂਟ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ ਗਈ। ਇਸ ਮੌਕੇ ਸਕੂਲ ਦੇ ਪ੍ਰੈਜ਼ੀਡੈਂਟ ਸ:ਮਨਪ੍ਰੀਤ ਸਿੰਘ ਬਰਾੜ ਅਤੇ ਸ:ਅਜਮੇਰ ਸਿੰਘ ਰੱਤੀਆ ਅਤੇ ਸ:ਰਛਪਾਲ ਸਿੰਘ ਨੇ ਵੀ ਭੋਗ ਮੌਕੇ ਹਾਜ਼ਰੀ ਭਰੀ।

ਆਰਟ ਆਫ ਲਿਵਿੰਗ ਵੱਲੋਂ 5 ਰੋਜ਼ਾ ਨਵ ਚੇਤਨਾ ਯੋਗਾ ਕੈਂਪ ਲਗਾਇਆ

ਜਗਰਾਉ 11 ਅਪ੍ਰੈਲ (ਅਮਿਤਖੰਨਾ)ਆਰਟ ਆਫ ਲਿਵਿੰਗ ਜਗਰਾਓਂ ਦੇ ਇੰਚਾਰਜ ਮੋਹਿਤ ਅਗਰਵਾਲ ਜੀ ਨੇ ਦੱਸਿਆ ਕਿ ਉਹਨਾਂ ਦੀ ਤਰਫੋਂ ਮੁਹੱਲਾ ਮੁਕੰਦ ਪੁਰੀ ਵਿਖੇ 5 ਰੋਜ਼ਾ ਨਵ ਚੇਤਨਾ ਯੋਗਾ ਕੈਂਪ ਲਗਾਇਆ ਗਿਆ, ਇਹਨਾਂ 5 ਦਿਨਾਂ ਵਿਚ ਯੋਗਾ ਮੈਡੀਟੇਸ਼ਨ ਰਾਹੀਂ ਆਪਣੇ ਸਰੀਰ ਨੂੰ ਤੰਦਰੁਸਤ ਅਤੇ ਮਨ ਨੂੰ ਤਣਾਅ ਮੁਕਤ ਕਿਵੇਂ ਰੱਖਿਆ ਜਾ ਸਕਦਾ ਹੈ। ਇਸ ਕੈਂਪ ਵਿੱਚ 15 ਭਾਗੀਦਾਰਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ, ਸਾਰਿਆਂ ਨੇ ਸਾਰਿਆਂ ਦੇ ਚਿਹਰੇ 'ਤੇ ਮੁਸਕਰਾਹਟ ਲਿਆਉਣ ਦਾ ਤਰੀਕਾ ਸਿੱਖਿਆ, ਪੰਜਵੇਂ ਦਿਨ ਸ਼ਨੀਵਾਰ ਨੂੰ ਸਾਰਿਆਂ ਨੇ ਇਕੱਠੇ ਬੈਠ ਕੇ ਖਾਣਾ ਖਾਧਾ ਅਤੇ ਦੋ ਬੂਟੇ ਲਗਾ ਕੇ ਇਸ ਕੈਂਪ ਦੀ ਸਮਾਪਤੀ ਕੀਤੀ। ਇਸ ਕੋਰਸ ਵਿੱਚ ਮੋਹਿਤ ਅਗਰਵਾਲ ਨੇ ਯੋਗਾ ਅਧਿਆਪਕ ਵਜੋਂ ਆਪਣੀ ਭੂਮਿਕਾ ਨਿਭਾਈ ਅਤੇ ਤਮੰਨਾ ਅਗਰਵਾਲ ਨੇ ਵਲੰਟੀਅਰ ਦੀ ਭੂਮਿਕਾ ਨਿਭਾਈ ਅਸ਼ੋਕ ਬਾਂਸਲ ਜੀ ਇਸ ਕੋਰਸ ਵਿੱਚ ਮੌਜੂਦ ਸਨ।

ਜੀ.ਐਚ.ਜੀ.ਅਕੈਡਮੀ,ਜਗਰਾਓਂ ਦੇ ਵਿਦਿਆਰਥੀਆਂ ਦਾ 'ਡਿਜ਼ਾਈਨ ਅਤੇ ਕਲਾ' ਪਹਿਲਕਦਮੀ ਵਿਚ ਸ਼ਾਨਦਾਰ ਪ੍ਰਦਰਸ਼ਨ 

 ਜਗਰਾਉ 11 ਅਪ੍ਰੈਲ (ਅਮਿਤਖੰਨਾ) 10ਅਪ੍ਰੈਲ,2022 ਨੂੰ ਹੋਟਲ ਲੇ ਬੌਰਨ  ਵਿਖੇ ਅੌਡਬੌਕਸ ਡਿਜ਼ਾਇਨ ਅੈਜੂਕੇਸ਼ਨ ਲੁਧਿਆਣਾ ਵੱਲੋਂ 'ਡਿਜ਼ਾਇਨ  ਅਤੇ ਕਲਾ' ਦੇ ਮੁਕਾਬਲੇ ਆਯੋਜਿਤ ਕਰਵਾੲੇ ਗੲੇ।ਜਿਸ ਵਿੱਚ 15 ਸਕੂਲਾਂ ਨੇ ਭਾਗ ਲਿਆ।ਇਸ ਮੁਕਾਬਲੇ ਵਿੱਚ ਜੀ. ਐਚ. ਜੀ. ਅਕੈਡਮੀ , ਜਗਰਾਓਂ ਦੀਆਂ  ਨੌਵੀਂ ਤੋਂ ਬਾਰ੍ਹਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਭਾਗ ਲਿਆ।ਜਿਨ੍ਹਾਂ ਵਿੱਚੋਂ  ਬਾਰ੍ਹਵੀਂ (ਨਾੱਨ ਮੈਡੀਕਲ) ਜਮਾਤ ਦੀ ਵਿਦਿਆਰਥਣ ਦਿਲਪ੍ਰੀਤ ਕੌਰ ਨੇ ਡਿਜ਼ਾਈਨ ਅਤੇ ਕਲਾ ਪਹਿਲਕਦਮੀ ਵਿਚ ਦੂਸਰਾ ਇਨਾਮ ਪ੍ਰਾਪਤ ਕਰ ਕੇ ਸਕੂਲ ਦਾ ਨਾਂ ਰੌਸ਼ਨ ਕੀਤਾ।ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਤਮਗੇ ਦੇ ਕੇ ਸਨਮਾਨਿਤ ਕੀਤਾ ਗਿਆ ।ਜੀ.ਐਚ. ਜੀ.ਅਕੈਡਮੀ, ਜਗਰਾਉਂ ਦੇ ਚੇਅਰਮੈਨ ਸਰਦਾਰ ਗੁਰਮੇਲ ਸਿੰਘ ਮੱਲ੍ਹੀ ਅਤੇ ਡਾਇਰੈਕਟਰ ਸ. ਬਲਜੀਤ ਸਿੰਘ ਮੱਲ੍ਹੀ ਵੱਲੋਂ ਇਨਾਮ ਜੇਤੂ  ਵਿਦਿਆਰਥੀਆਂ ਨੂੰ ਵਧਾਈ ਦਿੱਤੀ ਗਈ।ਅਕੈਡਮੀ ਦੇ ਪ੍ਰਿੰਸੀਪਲ ਸ੍ਰੀਮਤੀ ਰਮਨਜੋਤ ਕੌਰ ਗਰੇਵਾਲ ਵੱਲੋਂ ਵੀ ਇਨਾਮ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦੀ ਕਲਾ ਦੀ ਸ਼ਲਾਘਾ ਕੀਤੀ ਗਈ।

ਜਿਊਣ ਸਿੰਘ ਭਾਗ ਸਿੰਘ ਮੱਲ੍ਹਾ ਚੈਰੀਟੇਬਲ ਟਰੱਸਟ ਨੇ ਵਿਦਿਆਰਥੀਆਂ ਨੂੰ  ਸਕੂਲ ਬੈਗ, ਕਾਪੀਆਂ ਤੇ ਸਟੈਸ਼ਨਰੀ ਦਾ ਸਮਾਨ ਦਿੱਤਾ

ਜਗਰਾਉ 11 ਅਪ੍ਰੈਲ (ਅਮਿਤਖੰਨਾ) ਜਿਊਣ ਸਿੰਘ ਭਾਗ ਸਿੰਘ ਮੱਲ੍ਹਾ ਚੈਰੀਟੇਬਲ ਟਰੱਸਟ ਨੇ ਸੇਵਾ ਭਾਰਤੀ ਦੇ ਸਹਿਯੋਗ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਸੈਂਟਰਲ (ਲੜਕੀਆਂ) ਵਿਖੇ ਵਿਦਿਆਰਥੀਆਂ ਨੂੰ  ਸਕੂਲ ਬੈਗ, ਕਾਪੀਆਂ ਤੇ ਸਟੈਸ਼ਨਰੀ ਦਾ ਸਮਾਨ ਦਿੱਤਾ | ਇਸ ਮੌਕੇ ਸੰਸਥਾ ਦੇ ਸਰਪ੍ਰਸਤ ਭਾਗ ਸਿੰਘ ਮੱਲ੍ਹਾ ਨੇ ਕਿਹਾ ਕਿ ਅੱਜ ਦੇ ਸਮੇਂ 'ਚ ਲੋੜਵੰਦਾਂ ਦੀ ਮਦਦ ਕਰਨਾ ਸਭ ਤੋਂ ਵੱਡਾ ਪੁੰਨ ਦਾ ਕੰਮ ਹੈ ਤੇ ਪੜ੍ਹਾਈ 'ਚ ਹੁਸ਼ਿਆਰ ਬੱਚਿਆਂ ਦੀ ਸਾਡਾ ਟਰੱਸਟ ਹਰ ਤਰ੍ਹਾਂ ਦੀ ਮਦਦ ਕਰਦਾ ਹੈ | ਉਨ੍ਹਾਂ ਦੱਸਿਆ ਕਿ ਅੱਜ ਸਮਾਜ ਸੇਵੀ ਸੰਸਥਾ ਸੇਵਾ ਭਾਰਤੀ ਦੀ ਬਦੌਲਤ ਵਿਦਿਆਰਥੀਆਂ ਦੀ ਸੇਵਾ ਕਰਨ ਦਾ ਮੌਕਾ ਮਿਲਿਆ, ਜਿਸ ਨਾਲ ਮੰਨ ਨੂੰ  ਬਹੁਤ ਸਕੂਨ ਮਿਲਿਆ | ਇਸ ਮੌਕੇ ਸੇਵਾ ਭਾਰਤੀ ਦੇ ਪ੍ਰਧਾਨ ਐਡਵੋਕੇਟ ਨਵੀਨ ਗੁਪਤਾ ਨੇ ਭਾਗ ਸਿੰਘ ਮੱਲ੍ਹਾ ਤੇ ਕੰਵਲਜੀਤ ਸਿੰਘ ਮੱਲ੍ਹਾ ਦਾ ਸਕੂਲ ਵਿਦਿਆਰਥੀਆਂ ਲਈ ਕੀਤੀ ਸੇਵਾ 'ਤੇ ਧੰਨਵਾਦ ਕੀਤਾ | ਇਸ ਮੌਕੇ ਸਾਬਕਾ ਚੇਅਰਮੈਨ ਕੰਵਲਜੀਤ ਸਿੰਘ ਮੱਲ੍ਹਾ, ਦੀਪਇੰਦਰ ਸਿੰਘ ਭੰਡਾਰੀ, ਪ੍ਰਧਾਨ ਐਡਵੋਕਟ ਨਵੀਨ ਗੁਪਤਾ, ਰਵਿੰਦਰ ਵਰਮਾ, ਸੁਮਿਤ ਸ਼ਾਸ਼ਤਰੀ, ਸਾਬਕਾ ਕੌਂਸਲਰ ਜਿੰਦਰ ਭੰਵਰਾ ਤੇ ਠੇਕੇਦਾਰ ਅਸ਼ੋਕ ਸ਼ਰਮਾ ਆਦਿ ਹਾਜ਼ਰ ਸਨ |

ਪਿੰਡ ਨੱਥੋਵਾਲ ਦੇ ਅਗਾਂਹਵਧੂ ਲੋਕ ਸਮਾਜ ਲਈ ਮਿਸਾਲ ਬਣੇ-ਡਿਪਟੀ ਕਮਿਸ਼ਨਰ ਲੁਧਿਆਣਾ

ਜਗਰਾਓ,ਹਠੂਰ,11,ਅਪ੍ਰੈਲ-(ਕੌਸ਼ਲ ਮੱਲ੍ਹਾ)-​ ਜ਼ਿਲ੍ਹਾ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਨੇ ਪਿੰਡ ਨੱਥੋਵਾਲ ਦੇ ਅਗਾਂਹਵਧੂ ਲੋਕਾਂ ਨੂੰ ਸਮਾਜ ਲਈ ਰਾਹ ਦਸੇਰਾ ਕਹਿੰਦਿਆਂ ਹੋਰ ਪਿੰਡਾਂ ਦੇ ਵਾਸੀਆਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਵੀ ਪ੍ਰਵਾਸੀ ਭਾਰਤੀ ਪਰਿਵਾਰਾਂ ਦੇ ਸਹਿਯੋਗ ਨਾਲ ਆਪਣੇ ਪਿੰਡਾਂ ਦੇ ਵਿਕਾਸ ਵਿੱਚ ਯੋਗਦਾਨ ਪਾਉਣ। ਉਹ ਅੱਜ ਪਿੰਡ ਨੱਥੋਵਾਲ ਵਿਖੇ ਪ੍ਰਵਾਸੀ ਭਾਰਤੀ ਪਰਿਵਾਰਾਂ ਦੇ ਸਹਿਯੋਗ ਨਾਲ ਬਣਾਏ ਸਰਕਾਰੀ ਪ੍ਰਾਇਮਰੀ ਸਕੂਲ ਦੇ ਉਦਘਾਟਨ ਸਮਾਰੋਹ ਨੂੰ ਸੰਬੋਧਨ ਕਰ ਰਹੇ ਸਨ। ਸਮਾਗਮ ਵਿੱਚ ਰਾਏਕੋਟ ਦੇ ਐੱਸ ਡੀ ਐੱਮ ਗੁਰਬੀਰ ਸਿੰਘ ਕੋਹਲੀ ਵਿਸ਼ੇਸ਼ ਮਹਿਮਾਨ ਵਜੋਂ ਪੁੱਜੇ।ਉਹਨਾਂ ਕੈਨੇਡਾ ਵਾਸੀ ਗੁਰਦੀਪ ਸਿੰਘ ਬੁੱਟਰ (ਇਕੱਲੇ ਪਰਿਵਾਰ ਨੇ 25 ਲੱਖ ਰੁਪਏ ਤੋਂ ਵਧੇਰੇ ਰਾਸ਼ੀ ਦਾ ਯੋਗਦਾਨ ਪਾਇਆ) ਅਤੇ ਹੋਰ ਦਾਨੀ ਸੱਜਣਾਂ ਵੱਲੋਂ ਇਸ ਇਮਾਰਤ ਨੂੰ ਤਿਆਰ ਕਰਨ ਵਿਚ ਪਾਏ ਯੋਗਦਾਨ ਦੀ ਉਚੇਚੀ ਸ਼ਲਾਘਾ ਕਰਦਿਆਂ ਕਿਹਾ ਕਿ ਪਿੰਡ ਨੱਥੋਵਾਲ ਨੇ ਸਮਾਜ ਵਿੱਚ ਵਿਕਾਸ ਦੀ ਨਵੀਂ ਮਿਸਾਲ ਕਾਇਮ ਕੀਤੀ ਹੈ।ਉਹਨਾਂ ਕਿਹਾ ਕਿ ਸੂਬੇ ਵਿੱਚ ਸਿੱਖਿਆ ਦਾ ਪੱਧਰ ਉੱਪਰ ਚੁੱਕਣ ਲਈ ਸਥਾਨਕ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੁੰਦਾ ਹੈ। ਉਹਨਾਂ ਭਰੋਸਾ ਦਿੱਤਾ ਕਿ ਪਿੰਡ ਨੱਥੋਵਾਲ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਅਧਿਆਪਕਾਂ ਦੀ ਕਮੀ ਦੂਰ ਕਰਨ ਦੇ ਨਾਲ-ਨਾਲ ਹੋਰ ਬੁਨਿਆਦੀ ਲੋੜਾਂ ਨੂੰ ਵੀ ਜਲਦ ਤੋਂ ਜਲਦ ਪੂਰਾ ਕੀਤਾ ਜਾਵੇਗਾ।ਇਸ ਤੋਂ ਇਲਾਵਾ ਇਸ ਪਿੰਡ ਨੂੰ ਸੂਬੇ ਦਾ ਬਿਹਤਰ ਪਿੰਡ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਪਿੰਡ ਦੀ ਵੈੱਲਫੇਅਰ ਸੁਸਾਇਟੀ ਦੇ ਆਗੂ ਜਗਦੇਵ ਸਿੰਘ ਨੇ ਦੱਸਿਆ ਕਿ ਇਸ ਇਮਾਰਤ ਲਈ ਗੁਰਦੀਪ ਸਿੰਘ ਬੁੱਟਰ ਕੈਨੇਡਾ,ਡਾ. ਭਜਨ ਸਿੰਘ, ਸਾਬਕਾ ਸਰਪੰਚ ਬਚਨ ਸਿੰਘ ਪਰਿਵਾਰ ਵੱਲੋਂ ਜਸਵਿੰਦਰ ਕੌਰ, ਸਾਧੂ ਸਿੰਘ ਬੁੱਟਰ,ਮਾਸਟਰ ਨਛੱਤਰ ਸਿੰਘ, ਕਰਮਜੀਤ ਸਿੰਘ, ਜਗਸੀਰ ਸਿੰਘ ਕੈਨੇਡਾ, ਸਰਬਜੀਤ ਸਿੰਘ, ਰਾਜਿੰਦਰ ਸਿੰਘ,ਸੁਖਦੇਵ ਸਿੰਘ,ਸੂਬੇਦਾਰ ਜਸਵਿੰਦਰ ਸਿੰਘ, ਬਲੌਰ ਸਿੰਘ ਸਰਪੰਚ, ਪ੍ਰੀਤਮ ਸਿੰਘ ਰਟੌਲ ਅਤੇ ਹੋਰ ਦਾਨੀ ਸੱਜਣਾਂ ਨੇ ਵਿਸ਼ੇਸ਼ ਯੋਗਦਾਨ ਪਾਇਆ ਹੈ।ਇਸ ਇਮਾਰਤ 'ਤੇ ਹੁਣ ਤੱਕ 57 ਲੱਖ ਰੁਪਏ ਦੇ ਕਰੀਬ ਲਾਗਤ ਆ ਚੁੱਕੀ ਹੈ ਜਦਕਿ ਹਲੇ ਹੋਰ ਖਰਚਾ ਹੋਣ ਦੀ ਸੰਭਾਵਨਾ ਹੈ।ਇਸ ਇਮਾਰਤ ਦੇ ਬਣਨ ਨਾਲ ਸਕੂਲ ਵਿਚ ਪਿਛਲੇ ਸਾਲ ਦੇ 62 ਬੱਚਿਆਂ ਦੇ ਮੁਕਾਬਲੇ ਇਸ ਸਾਲ 120 ਤੋਂ ਵਧੇਰੇ ਬੱਚੇ ਦਾਖਲ ਹੋ ਚੁੱਕੇ ਹਨ। ਗੁਰਦੀਪ ਸਿੰਘ ਕੈਨੇਡਾ ਨੇ ਕਿਹਾ ਕਿ ਉਹਨਾਂ ਦੇ ਪਰਿਵਾਰ ਦਾ ਸੁਪਨਾ ਸੀ ਕਿ ਜਿਸ ਧਰਤ ਉਤੇ ਉਹ ਜੰਮੇ ਅਤੇ ਵੱਡੇ ਹੋਏ ਹਨ ਉਸ ਲਈ ਕੁਝ ਕੀਤਾ ਜਾਵੇ। ਇਸੇ ਸੋਚ ਨਾਲ ਹੀ ਉਹਨਾਂ ਨੇ ਇਸ ਸਕੂਲ ਦੀ ਕਾਇਆ ਕਲਪ ਕਰਨ ਦਾ ਫੈਸਲਾ ਕੀਤਾ ਸੀ। ਉਹਨਾਂ ਕਿਹਾ ਕਿ ਹੋਰ ਦਾਨੀ ਸੱਜਣਾਂ ਨੇ ਵੀ ਭਰਪੂਰ ਸਹਿਯੋਗ ਦਿੱਤਾ। ਉਹਨਾਂ ਕਿਹਾ ਕਿ ਪਿੰਡ ਦੇ ਵਿਕਾਸ ਵਿੱਚ ਉਹਨਾਂ ਦੇ ਪਰਿਵਾਰ ਵੱਲੋਂ ਹਰ ਸੰਭਵ ਯੋਗਦਾਨ ਪਾਇਆ ਜਾਂਦਾ ਰਹੇਗਾ। ਇਸ ਮੌਕੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਮੋਗਾ ਪ੍ਰਭਦੀਪ ਸਿੰਘ ਨੱਥੋਵਾਲ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ. ਸਿੱ.)ਲੁਧਿਆਣਾ ਜਸਵਿੰਦਰ ਕੌਰ, ਸੇਵਾ ਮੁਕਤ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ. ਸਿੱ.) ਰਾਜਿੰਦਰ ਕੌਰ, ਪਰਮਿੰਦਰ ਸਿੰਘ ਅਤੇ ਹੋਰਾਂ ਨੇ ਵੀ ਸੰਬੋਧਨ ਕੀਤਾ। ਇਸ ਤੋਂ ਪਹਿਲਾਂ ਸਕੂਲ ਦੇ ਵਿਹੜੇ ਵਿੱਚ ਰੱਖੇ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਡਾਕਟਰ ਦਵਿੰਦਰ ਕੁਮਾਰ ਐੱਸ ਐਮ ਓ ਸੁਧਾਰ,ਡਾਕਟਰ ਜਗਤਦੀਪ ਕੌਰ ਪੀ ਐੱਚ ਸੀ ਬੱਸੀਆਂ,ਸਰਪੰਚ ਜਸਵੀਰ ਕੌਰ,ਜਗਪ੍ਰੀਤ ਸਿੰਘ ਬੁੱਟਰ, ਮਨਪ੍ਰੀਤ ਸਿੰਘ ਬੁੱਟਰ, ਕੁਲਵੰਤ ਸਿੰਘ, ਅਮਰਜੀਤ ਸਿੰਘ, ਹਰਪ੍ਰੀਤ ਸਿੰਘ ਵਿੱਕੀ, ਮੰਜੂ ਭਾਰਦਵਾਜ, ਗੁਰਜੀਤ ਸਿੰਘ, ਬਲਬੀਰ ਸਿੰਘ ਕਰੜਾ, ਚੇਅਰਮੈਨ ਕਿਰਪਾਲ ਸਿੰਘ, ਸਾਬਕਾ ਸਰਪੰਚ ਮਹਿੰਦਰ ਕੌਰ, ਸਾਬਕਾ ਸਰਪੰਚ ਸੁਰਜੀਤ ਸਿੰਘ, ਡਾ ਜਗਰਾਜ ਸਿੰਘ ਕਰੜਾ, ਮਾਸਟਰ ਸੁਖਪਾਲ ਸਿੰਘ, ਕੇਵਲ ਸਿੰਘ Awid ਹਾਜ਼ਰ ਸਨ।

ਸੀ ਪੀ ਆਈ (ਐਮ) ਨੇ ਦਿੱਤਾ ਮੰਗ ਪੱਤਰ

ਹਠੂਰ,11,ਅਪ੍ਰੈਲ-(ਕੌਸ਼ਲ ਮੱਲ੍ਹਾ)-ਪੰਜਾਬ ਵਿਚ ਪੈਟਰੋਲ,ਡੀਜਲ ਅਤੇ ਰਸੋਈ ਗੈਸ ਦੀਆ ਦਿਨੋ-ਦਿਨ ਵੱਧ ਰਹੀਆ ਕੀਮਤਾ ਦੇ ਵਿਰੋਧ ਵਿਚ ਅੱਜ ਸੀ ਪੀ ਆਈ (ਐਮ)ਤਹਿਸੀਲ ਜਗਰਾਓ ਦੇ ਸਕੱਤਰ ਕਾਮਰੇਡ ਗੁਰਦੀਪ ਸਿੰਘ ਕੋਟਉਮਰਾ ਦੀ ਅਗਵਾਈ ਹੇਠ ਵਿਕਾਸ ਹੀਰਾ ਐਸ ਡੀ ਐਮ ਜਗਰਾਓ ਰਾਹੀ ਦੇਸ ਦੇ ਰਾਸਟਰਪਤੀ ਨੂੰ ਮੰਗ ਪੱਤਰ ਭੇਜਿਆ ਗਿਆ।ਇਸ ਮੌਕੇ ਵੱਖ-ਵੱਖ ਆਗੂਆ ਨੇ ਕਿਹਾ ਕਿ ਅੱਜ ਦੇਸ ਵਿਚ ਮਹਿੰਗਾਈ ਨੇ ਗਰੀਬ ਅਤੇ ਮਿਹਨਤਕਸ ਲੋਕਾ ਦਾ ਲੱਕ ਤੋੜ ਦਿੱਤਾ ਹੈ,ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਮਹਿੰਗਾਈ ਨੂੰ ਕੰਟਰੋਲ ਕਰਨ ਵਿਚ ਬੁਰੀ ਤਰ੍ਹਾ ਫੇਲ ਹੋ ਚੁੱਕੀਆ ਹਨ।ਉਨ੍ਹਾ ਕਿਹਾ ਕਿ ਤੇਲ ਦੀਆ ਕੀਮਤਾ ਨਾਲ ਹਰ ਵਰਗ ਪ੍ਰਭਾਵਾਤ ਹੋਇਆ ਹੈ।ਉਨ੍ਹਾ ਕਿਹਾ ਕਿ ਜਲਦੀ ਮਹਿੰਗਾਈ ਤੇ ਕੰਟਰੋਲ ਕੀਤਾ ਜਾਵੇ ਨਹੀ ਤਾਂ ਸੀ ਪੀ ਆਈ (ਐਮ) ਸਰਕਾਰਾ ਖਿਲਾਫ ਸੰਘਰਸ ਕਰਨ ਲਈ ਮਜਬੂਰ ਹੋਵੇਗੀ।ਇਸ ਮੌਕੇ ਉਨ੍ਹਾ ਨਾਲ ਕਰਮਜੀਤ ਸਿੰਘ ਮੰਗੂ ਭੰਮੀਪੁਰਾ,ਨਿਰਮਲ ਸਿੰਘ ਧਾਲੀਵਾਲ,ਭਰਪੂਰ ਸਿੰਘ ਛੱਜਾਵਾਲ,ਸਰੂਪ ਸਿੰਘ ਹਾਸ,ਪ੍ਰਕਾਸ ਸਿੰਘ,ਮੁਖਤਿਆਰ ਸਿੰਘ ਢੋਲਣ,ਪ੍ਰੀਤਮ ਸਿੰਘ ਕਮਾਲਪੁਰਾ,ਬੂਟਾ ਸਿੰਘ ਹਾਸ,ਪਰਮਜੀਤ ਸਿੰਘ ਆਦਿ ਹਾਜ਼ਰ ਸਨ।