You are here

ਲੁਧਿਆਣਾ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਦੇ ਚੇਅਰਮੈਨ ਦੀ ਪ੍ਰਧਾਨਗੀ ਹੇਠ ਸਥਾਈ ਲੋਕ ਅਦਾਲਤ ਸਬੰਧੀ ਮੀਟਿੰਗ ਆਯੋਜਿਤ

ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) 'ਚ ਕੇਸਾਂ ਦਾ ਨਿਪਟਾਰਾ ਬੜੀ ਤੇਜ਼ੀ ਨਾਲ ਕੀਤਾ ਜਾਂਦਾ ਹੈ - ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ

ਕਿਹਾ! ਜਨ ਉਪਯੋਗੀ ਸੇਵਾਵਾਂ ਸਬੰਧੀ ਆਪਣੇ ਝਗੜੇ ਸਥਾਈ ਲੋਕ ਅਦਾਲਤ ਵਿੱਚ ਲਗਾ ਕੇ ਸਸਤਾ ਅਤੇ ਛੇਤੀ ਨਿਆਂ ਪ੍ਰਾਪਤ ਕਰੋ

ਲੁਧਿਆਣਾ , ਫਰਵਰੀ 2021-(ਸਤਪਾਲ ਸਿੰਘ ਦੇਹਡ਼ਕਾ/ ਮਨਜਿੰਦਰ ਗਿੱਲ)- 

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਦੇ ਚੇਅਰਮੈਨ ਸ.ਗੁਰਬੀਰ ਸਿੰਘ ਦੀ ਪ੍ਰਧਾਨਗੀ ਹੇਠ ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਸਬੰਧੀ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ ਵਿੱਚ ਸ੍ਰੀ ਸੁਨੀਲ ਕੁਮਾਰ ਅਰੋੜਾ, ਚੇਅਰਮੈਨ ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਅਤੇ ਸ੍ਰੀਮਤੀ ਪ੍ਰੀਤੀ ਸੁਖੀਜਾ, ਸੱਕਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੀ ਮੌਜੂਦ ਸਨ।

ਚੇਅਰਮੈਨ-ਕਮ-ਜਿਲ੍ਹਾ ਤੇ ਸੈਸ਼ਨ ਜੱਜ ਲੁਧਿਆਣਾ ਨੇ ਮੀਟਿੰਗ ਨੰ ਸੰਬੋਧਨ ਕਰਦਿਆਂ ਕਿਹਾ ਕਿ ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਵਿੱਚ ਕੇਸਾਂ ਦਾ ਨਿਪਟਾਰਾ ਬੜੀ ਤੇਜ਼ੀ ਨਾਲ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਵਿੱਚ ਕੇਸ ਲੜਨ ਲਈ ਕੋਰਟ ਫੀਸ ਜਾਂ ਖਰਚਾ ਨਹੀਂ ਲੱਗਦਾ ਹੈ ਅਤੇ ਸਥਾਈ ਲੋਕ ਅਦਾਲਤ (ਜਨ ਓਪਯੋਗੀ ਸੇਵਾਵਾਂ) ਵਿੱਚ ਪਾਸ ਕੀਤੇ ਗਏ ਅਵਾਰਡ/ਫੈਸਲੇ ਨੂੰ ਸਿਵਲ ਕੋਰਟ ਦੀ ਡਿਕਰੀ ਦੀ ਮਾਨਤਾ ਵੀ ਪ੍ਰਾਪਤ ਹੈ ਜਿਸ ਦੇ ਖਿਲਾਫ ਕਿਸੇ ਵੀ ਤਰ੍ਹਾਂ ਦੀ ਅਪੀਲ ਦਾਇਰ ਨਹੀਂ ਹੁੰਦੀ। ਉਨ੍ਹਾਂ ਦੱਸਿਆ ਕਿ ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਵਿੱਚ ਇੱਕ ਕਰੋੜ ਰੁਪਏ ਤੱਕ ਦੇ ਮਾਮਲੇ ਦਾਇਰ ਕੀਤੇ ਜਾ ਸਕਦੇ ਹਨ।

ਉਨ੍ਹਾ ਦੱਸਿਆ ਕਿ ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਵਿੱਚ ਲੁਧਿਆਣਾ, ਸਮਰਾਲਾ, ਖੰਨਾ, ਜਗਰਾੳਂ, ਅਤੇ ਪਾਇਲ ਨਾਲ ਸਬੰਧਤ ਦੇ ਕੇਸ ਲਗਾਏ ਜਾ ਸਕਦੇ ਹਨ। ਇਸ ਤੋਂ ਇਲਾਵਾ ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਵਿੱਚ ਬਿਜਲੀ ਸੇਵਾਵਾਂ, ਗੈਸ ਕੁਨੈਕਸ਼ਨ ਅਤੇ ਇਨ੍ਹਾ ਦੀ ਸਪਲਾਈ ਅਤੇ ਪੂਰਤੀ ਸਬੰਧੀ, ਹਸਪਤਾਲ ਅਤੇ ਡਿਸਪੈਂਸਰੀਆਂ, ਆਵਾਜਾਈ(ਟ੍ਰਾਂਸਪੋਰਟ)ਯਾਤਰੀ ਅਤੇ ਢੋਆ-ਢੁਆਈ ਰਾਹੀਂ ਹਵਾ, ਸੜ੍ਹਕ ਅਤੇ ਪਾਣੀ, ਆਧਾਰ ਕਾਰਡ, ਰਾਸ਼ਨ ਕਾਰਡ, ਵੋਟਰ ਸ਼ਨਾਖਤੀ ਕਾਰਡ ਅਤੇ ਬੀ.ਪੀ.ਐਲ. ਕਾਰਡ, ਜਲ ਸਪਲਾਈ ਅਤੇ ਸੀਵਰੇਜ਼ ਵਿਭਾਗ, ਬੈਂਕਿੰਗ ਸਰਵਿਸਜ, ਟੈਲੀਗ੍ਰਾਫ ਵਿਭਾਗ, ਡਾਕ ਵਿਭਾਗ, ਕੁਦਰਤੀ ਸਾਧਨਾਂ ਦੀ ਸੁਰੱਖਿਆ, ਬੁਢਾਪਾ ਅਤੇ ਵਿਧਵਾ ਪੈਨਸ਼ਨ, ਹਾਊਸਿੰਗ, ਫਾਇਨਾਂਸ, ਇੰਸੋਰੈਂਸ਼, ਸਿੱਖਿਆ ਵਿਭਾਗ, ਇਮੀਗ੍ਰੇਸ਼ਨ ਸਬੰਧੀ ਸੇਵਾਵਾਂ, ਨਵੇਂ ਗੈਸ ਕੁਨੈਕਸ਼ਨ ਅਤੇ ਗੈਸ ਸਿਲੰਡਰ ਦੀ ਸਪਲਾਈ ਸਬੰਧੀ, ਜਨਤਕ ਵੰਡ ਪ੍ਰਣਾਲੀ, ਜਨਮ ਅਤੇ ਮੌਤ ਦੇ ਸਰਟੀਫਿਕੇਟ ਜਾਰੀ ਕਰਨ ਸਬੰਧੀ, ਵਿਆਹ ਦਾ ਸਰਟੀਫਿਕੇਟ ਜਾਰੀ ਕਰਨ ਸਬੰਧੀ, ਵਾਹਨਾਂ ਦੀ ਰਜਿਸਟ੍ਰੇਸ਼ਨ ਸਰਟੀਫਿਕੇਟ ਅਤੇ ਡਰਾਈਵਿੰਗ ਲਾਇਸੰਸ ਜਾਰੀ ਕਰਨ ਨਾਲ ਸਬੰਧਤ ਝਗੜਿਆਂ ਦੇ ਕੇਸ ਲਗਾਏ ਜਾ ਸਕਦੇ ਹਨ।

ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਸ੍ਰੀ ਗੁਰਬੀਰ ਸਿੰਘ ਵੱਲੋਂ ਆਮ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਜਨ ਉਪਯੋਗੀ ਸੇਵਾਵਾਂ ਸਬੰਧੀ ਆਪਣੇ ਝਗੜੇ ਸਥਾਈ ਲੋਕ ਅਦਾਲਤ ਵਿੱਚ ਲਗਾ ਕੇ ਸਸਤਾ ਅਤੇ ਛੇਤੀ ਨਿਆਂ ਪ੍ਰਾਪਤ ਕਰੋ ਜਿਸ ਸਬੰਧੀ ਆਪਣੀ ਦਰਖਾਸਤ ਸਿੱਧੇ ਹੀ ਸਾਦੇ ਕਾਗਜ਼ ਤੇ ਲਿਖ ਕੇ ਸਥਾਈ ਲੋਕ ਅਦਾਲਤ ਦੇ ਚੇਅਰਮੈਨ ਕੋਲ ਪੇਸ਼ ਕੀਤੀ ਜਾ ਸਕਦੀ ਹੈ।

ਸਮੂਹ ਅਧਿਕਾਰੀ ਇਹ ਯਕੀਨੀ ਬਣਾਉਣ ਕਿ ਸਾਰੇ ਮੁਕੰਮਲ ਹੋਏ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫਿਕੇਟ (ਯੂ.ਸੀਜ਼) ਤੁਰੰਤ ਜਮ੍ਹਾਂ ਕਰਵਾਏ ਜਾਣ - ਡਿਪਟੀ ਕਮਿਸ਼ਨਰ

ਅੱਜ ਵਿਕਾਸ ਕਾਰਜਾਂ ਸਬੰਧੀ ਮਹੀਨਾਂਵਾਰ ਮੀਟਿੰਗ ਆਯੋਜਿਤ

ਵੱਖ-ਵੱਖ ਵਿਭਾਗਾਂ ਦੇ ਕੰਮਾਂ ਦੀ ਪ੍ਰਗਤੀ ਦੀ ਕੀਤੀ ਸਮੀਖਿਆ

ਲੁਧਿਆਣਾ , ਫਰਵਰੀ 2021-(ਸਤਪਾਲ ਸਿੰਘ ਦੇਹਡ਼ਕਾ/ ਮਨਜਿੰਦਰ ਗਿੱਲ)- 

ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਅੱਜ ਸਮੂਹ ਨਗਰ ਕੌਂਸਲਾਂ/ਕਮੇਟੀਆਂ ਦੇ ਸਮੂਹ ਕਾਰਜਸਾਧਕ ਅਫ਼ਸਰਾਂ (ਈ.ਓ.), ਨਗਰ ਨਿਗਮ ਲੁਧਿਆਣਾ ਦੇ ਅਧਿਕਾਰੀਆਂ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਹੋਰ ਅਮਲੇ ਨੂੰ ਇਹ ਹਦਾਇਤ ਕਰਦਿਆਂ ਕਿਹਾ ਕਿ ਉਹ ਇਹ ਯਕੀਨੀ ਬਣਾਉਣ ਕਿ ਸਾਰੇ ਮੁਕੰਮਲ ਹੋਏ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫਿਕੇਟ (ਯੂ.ਸੀਜ਼) ਜਮ੍ਹਾਂ ਕਰਵਾਏ ਜਾਣ, ਤਾਂ ਜੋ ਇਹ ਸਰਟੀਫਿਕੇਟ ਸਮੇਂ ਸਿਰ ਸੂਬਾ ਸਰਕਾਰ ਕੋਲ ਜਮ੍ਹਾ ਕਰਵਾਏ ਜਾ ਸਕਣ।

ਡਿਪਟੀ ਕਮਿਸ਼ਨਰ ਨੇ ਇਹ ਗੱਲ ਅੱਜ ਸਥਾਨਕ ਬਚਤ ਭਵਨ ਵਿਖੇ ਸਮੂਹ ਸਰਕਾਰੀ ਵਿਭਾਗਾਂ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਮਹੀਨਾਵਾਰ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਹੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੰਦੀਪ ਕੁਮਾਰ ਤੋਂ ਇਲਾਵਾ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਇਹ ਯਕੀਨੀ ਬਣਾਉਣ ਕਿ ਉਨ੍ਹਾਂ ਨੂੰ ਵਿਕਾਸ ਲਈ ਅਲਾਟ ਕੀਤੇ ਗਏ ਫੰਡਾਂ ਦਾ ਇੱਕ-ਇੱਕ ਪੈਸਾ ਆਮ ਲੋਕਾਂ ਦੀ ਭਲਾਈ ਲਈ ਖਰਚਿਆ ਜਾਵੇ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਆਪਣੇ ਵਿਕਾਸ ਕਾਰਜਾਂ ਦੇ ਟੀਚੇ ਸਮੇਂ ਸਿਰ ਪੂਰੇ ਕਰਨੇ ਚਾਹੀਦੇ ਹਨ ਅਤੇ ਵਿਕਾਸ ਲਈ ਦਿੱਤੇ ਫੰਡ ਕਿਸੇ ਵੀ ਕੀਮਤ 'ਤੇ ਲੈਪਸ ਨਹੀਂ ਹੋਣੇ ਚਾਹੀਦੇ।

ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਸਰਕਾਰੀ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲੋਕਾਂ ਨੂੰ ਲਾਭ ਪਹੁੰਚਾਇਆ ਜਾਵੇ ਅਤੇ ਇਸ ਮੰਤਵ ਲਈ ਜ਼ਿਲ੍ਹੇ ਵਿੱਚ ਜਾਗਰੂਕਤਾ ਕੈਂਪ ਵੀ ਲਗਾਏ ਜਾਣ।

ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅਧਿਕਾਰੀਆਂ ਨੂੰ ਚੇਤਾਵਨੀ ਦਿੱਤੀ ਕਿ ਉਨ੍ਹਾਂ ਦੀ ਕਿਸੇ ਵੀ ਤਰ੍ਹਾਂ ਦੀ ਗਲਤੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜਨਤਕ ਪੈਸੇ ਦੀ ਸਰਬੋਤਮ ਵਰਤੋਂ ਹੋਣੀ ਚਾਹੀਦੀ ਹੈ।

ਵਾਰਡ ਨੰਬਰ 16 ਤੋਂ ਆਜ਼ਾਦ ਉਮੀਦਵਾਰ ਹਰਪ੍ਰੀਤ ਕੌਰ ਨੇ ਘਰ ਘਰ ਜਾ ਕੇ ਕੀਤਾ ਚੋਣ ਪ੍ਰਚਾਰ 

ਜਗਰਾਉਂ ਫਰਵਰੀ 2021 (ਅਮਿਤ ਖੰਨਾ  )14 ਫਰਵਰੀ ਨੂੰ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਵਾਰਡ ਨੰਬਰ 16 ਤੋਂ ਸੂਝਵਾਨ  ਇਮਾਨਦਾਰ ਆਜ਼ਾਦ ਉਮੀਦਵਾਰ ਹਰਪ੍ਰੀਤ ਕੌਰ ਪਤਨੀ ਦੀਪਕ ਪੱਲਣ ਨੇ ਘਰ ਘਰ ਜਾ ਕੇ ਡੋਰ ਟੂ ਡੋਰ ਚੋਣ ਪ੍ਰਚਾਰ ਕੀਤਾ  ਇਸ ਮੌਕੇ ਵਾਰਡ ਵਾਸੀਆਂ ਨੇ ਹਰਪ੍ਰੀਤ ਕੌਰ ਨੂੰ ਭਰਪੂਰ ਸਮਰਥਨ ਦਿੱਤਾ ਗਿਆ ਅਤੇ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ  ਇਸ ਮੌਕੇ ਹਰਪ੍ਰੀਤ ਕੌਰ ਨੇ ਕਿਹਾ ਕਿ ਵਾਰਡ ਨੰਬਰ 16 ਦੇ ਅਧੂਰੇ ਪਏ ਕੰਮ ਪਹਿਲ ਦੇ ਆਧਾਰ ਤੇ ਕਰਵਾਏ ਜਾਣਗੇ ਅਤੇ ਵਾਰਡ ਦੀ ਨੁਹਾਰ ਹੀ ਬਦਲ ਦੇਣਗੇ ਵਾਰਡ ਦੀ ਨੁਹਾਰ ਬਦਲਣ ਲਈ ਤੁਸੀਂ ਮੈਨੂੰ ਇੱਕ ਵਾਰ ਸੇਵਾ ਦਾ ਮੌਕਾ ਜ਼ਰੂਰ ਦਿਓ ਤਾਂ ਕਿ ਵਾਰਡ ਦਿ ਨੁਹਾਰ ਨੂੰ ਬਦਲਿਆ ਜਾਵੇ ਇਸ ਮੌਕੇ ਵੱਡੀ ਗਿਣਤੀ ਦੇ ਵਿੱਚਸ਼ੀਲਾ ਦੇਵੀ ਸੁਰੇਸ਼ ਪੱਲਣ  ਜੋਤੀ ਰਾਣੀ ਪੂਜਾ ਰਾਣੀ ਨੰਦਨੀ ਸਾਹਿਲ ਮੋਤੀ ਸੌਰਵ ਪ੍ਰਥਮ ਆਦਿ ਹਾਜ਼ਰ ਸਨ

ਵਾਰਡ ਨੰਬਰ 5 ਤੋਂ ਆਜ਼ਾਦ ਉਮੀਦਵਾਰ ਬੀਬੀ ਰਣਜੀਤ ਕੌਰ ਸਿੱਧੂ ਦੇ ਦਫਤਰ ਦਾ ਹੋਇਆ ਉਦਘਾਟਨ 

ਜਗਰਾਉਂ, ਫਰਵਰੀ 2021( ਅਮਿਤ ਖੰਨਾ ) ਵਾਰਡ ਨੰਬਰ 5 ਤੋਂ ਸ.ਦਵਿੰਦਰਜੀਤ ਸਿੰਘ ਸਿੱਧੂ ਦੀ ਪਤਨੀ ਬੀਬੀ ਰਣਜੀਤ ਕੌਰ ਸਿੱਧੂ ਉਮੀਦਵਾਰ ਦੇ ਦਫਤਰ ਦਾ ਉਦਘਾਟਨ ਕਰਦੇ ਹੋਏ ਐੱਸ ਆਰ ਕਲੇਰ ਸਾਬਕਾ ਵਿਧਾਇਕ ਜਗਰਾਉਂ ਉਨਾ ਨਾਲ ਜਿਲਾ ਪ੍ਰਧਾਨ ਭਾਈ ਗੁਰਚਰਨ ਸਿੰਘ ਗਰੇਵਾਲ, ਸਾਬਕਾ ਚੇਅਰਮੈਨ ਸ.ਕਮਲਜੀਤ ਸਿੰਘ ਮੱਲਾ ਨੇ ਵਾਰਡ ਵਾਸੀਆ ਨੂੰ ਚੋਣਾ ਸਬੰਧੀ ਉਤਸਾਹਿਤ ਕੀਤਾ ਇਸ ਮੌਕੇ ਸਰਕਲ ਪ੍ਰਧਾਨ ਇੰਦਰਜੀਤ ਸਿੰਘ ਲਾਂਬਾ, ਯੂਥ ਪ੍ਰਧਾਨ ਰਿੰਕੂ ਅਮਰਗੜ੍ਹ ਕਲੇਰ, ਵਾਰਡ ਨੰਬਰ 4 ਦੇ ਉਮੀਦਵਾਰ ਅਮਰਜੀਤ ਸਿੰਘ ਮਾਲਵਾ, ਸਾਬਕਾ ਸਰਪੰਚ ਕਰਮਜੀਤ ਸਿੰਘ ਕੋਠੇ ਸ਼ੇਰਜੰਗ, ਹਰਦੇਵ ਸਿੰਘ ਬੋਬੀ,ਦੀਪਇੰਦਰ ਸਿੰਘ ਭੰਡਾਰੀ, ਡਾਇਰੈਕਟਰ ਬਲਜੀਤ ਸਿੰਘ ਹਠੂਰ ਅਤੇ ਵਾਰਡ ਵਾਸੀਂ ਹਾਜਰ ।

ਵਾਰਡ ਨੰਬਰ ਤਿੱਨ ਤੋਂ ਕਾਂਗਰਸ ਉਮੀਦਵਾਰ ਬੀਬੀ ਰਾਜਿੰਦਰ ਕੌਰ ਠੁਕਰਾਲ ਨੇ ਘਰ ਘਰ ਜਾ ਮੰਗੀਆਂ ਵੋਟਾਂ  

ਜਗਰਾਉਂ,  ਫ਼ਰਵਰੀ 2021(  ਅਮਿਤ ਖੰਨਾ )  ਵਾਰਡ ਨੰਬਰ ਤਿੱਨ ਤੋਂ ਕਾਂਗਰਸ ਪਾਰਟੀ ਦੇ ਪੜ੍ਹੇ ਲਿਖੇ ਸੂਝਵਾਨ ਤੇ ਈਮਾਨਦਾਰ ਉਮੀਦਵਾਰ ਬੀਬੀ ਰਾਜਿੰਦਰ ਕੌਰ ਠੁਕਰਾਲ ਨੇ ਡੋਰ ਟੂ ਡੋਰ ਚੋਣ ਪ੍ਰਚਾਰ ਕੀਤਾ ਜਿੱਥੇ ਕਿ ਵਾਰਡ ਵਾਸੀਆਂ ਨੇ ਉਨ੍ਹਾਂ ਦਾ ਭਰਵਾਂ ਸਮਰਥਨ ਦਿੱਤਾ  ਵਾਰਡ ਵਾਸੀਆਂ ਵੱਲੋਂ ਮਿਲੇ ਰਹੇ ਭਰਪੂਰ ਹੁੰਗਾਰੇ ਤੋਂ ਉਮੀਦਵਾਰ ਰਜਿੰਦਰ ਕੌਰ ਠੁਕਰਾਲ ਦੀ ਸਥਿਤੀ ਦਿਨੋਂ ਦਿਨ ਵਧੀਆ ਹੁੰਦੀ ਜਾ ਰਹੀ ਹੈ  ਇਸ ਮੌਕੇ ਉਮੀਦਵਾਰ  ਰਾਜਿੰਦਰ  ਕੌਰ ਠੁਕਰਾਲ ਨੇ ਕਿਹਾ ਕਿ ਮੇਰਾ ਪਹਿਲਾ ਕੰਮ ਵਾਰਡ ਚ ਅਧੂਰੇ ਪਏ ਕੰਮ ਕਰਵਾਉਣਾ ਹੈ ਜਿਹੜਾ ਤੁਹਾਡੇ ਸਹਿਯੋਗ ਨਾਲ ਹੋ ਸਕਦਾ ਹੈ  ਇਸ ਮੌਕੇ ਉਨ੍ਹਾਂ ਦੇ ਪਤੀ ਅਜੀਤ ਸਿੰਘ ਠੁਕਰਾਲ ਨੇ ਕਿਹਾ ਕਿ ਨਗਰ ਕੌਂਸਲ ਨੂੰ ਭ੍ਰਿਸ਼ਟਾਚਾਰ ਤੋਂ ਮੁਕਤ ਕਰਵਾਉਣ ਦੇ ਵਾਰਡਾਂ ਦੀ ਨੁਹਾਰ ਬਦਲਣੀ ਤੁਹਾਡੀ ਸੇਵਾ ਚ ਆਏ ਹਾਂ  ਤੁਸੀਂ ਮੈਨੂੰ ਸਹਿਯੋਗ ਜ਼ਰੂਰ ਦਿਓ ਇਸ ਮੌਕੇ ਵਾਰਡ ਦੇ ਸਾਰੇ ਵਾਸੀਆਂ ਨੇ ਰਾਜਿੰਦਰ ਕੌਰ ਠੁਕਰਾਲ ਨੂੰ ਇਸ ਵਾਰ ਵੀ  ਸਭ ਤੋਂ ਜ਼ਿਆਦਾ ਵੋਟਾਂ ਨਾਲ ਜਿਤਾ ਕੇ ਹੀ ਕੌਂਸਲਰ ਬਣਾਵਾਂਗੇ

ਪਿੰਡ ਸਮਸਪੁਰ 'ਚ ਜਲਦ ਸੋਡੀਅਮ ਹਾਈਪੋਕਲੋਰਾਈਟ ਸਟੋਰੇਜ ਯੂਨਿਟ ਦਾ ਕੀਤਾ ਜਾਵੇਗਾ ਨਿਰਮਾਣ

ਵੱਡੀ ਮਾਤਰਾ 'ਚ ਸੋਡੀਅਮ ਹਾਈਪੋਕਲੋਰਾਈਟ ਕੀਤਾ ਜਾਵੇਗਾ ਸਟੋਰ, ਵਸਨੀਕਾਂ ਲਈ ਹੈ ਲਾਹੇਵੰਦ

ਲੁਧਿਆਣਾ , ਫਰਵਰੀ 2021-(ਸਤਪਾਲ ਸਿੰਘ ਦੇਹਡ਼ਕਾ/ ਮਨਜਿੰਦਰ ਗਿੱਲ)- 

ਜ਼ਿਲ੍ਹਾ ਲੁਧਿਆਣਾ ਦੇ ਵੱਖ-ਵੱਖ ਪਿੰਡਾਂ ਵਿੱਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਸਪਲਾਈ ਕੀਤੇ ਜਾਣ ਵਾਲੇ ਪਾਣੀ ਦੀ ਪ੍ਰਭਾਵਸ਼ਾਲੀ ਢੰਗ ਨਾਲ ਸਫਾਈ ਕਰਨ ਲਈ, ਵਿਭਾਗ ਜ਼ਿਲ੍ਹੇ ਦੇ ਸਮਰਾਲਾ ਨੇੜੇ ਪਿੰਡ ਸਮਸਪੁਰ ਵਿੱਚ ਇੱਕ ਸਮਰਪਤ ਸੋਡੀਅਮ ਹਾਈਪੋਕਲੋਰਾਈਟ ਸਟੋਰੇਜ ਯੂਨਿਟ ਦਾ ਨਿਰਮਾਣ ਕਰੇਗਾ। ਵਿਭਾਗ ਇਸ ਯੂਨਿਟ ਵਿੱਚ 10 ਹਜ਼ਾਰ ਲੀਟਰ ਸੋਡੀਅਮ ਹਾਈਪੋਕਲੋਰਾਈਟ ਸਟੋਰ ਕਰ ਸਕਦਾ ਹੈ, ਜੋ ਕਿ ਜ਼ਿਲ੍ਹੇ ਭਰ ਦੀ ਲੋੜ ਮੁਤਾਬਕ ਕਾਫੀ ਹੈ।

ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਲੁਧਿਆਣਾ ਸ਼੍ਰੀ ਸਾਹਿਲ ਆਨੰਦ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਹਿਲਾਂ ਸੋਡੀਅਮ ਹਾਈਪੋਕਲੋਰਾਈਟ ਵਿਭਾਗ ਦੇ ਵੱਖ ਵੱਖ ਵਿਭਾਗਾਂ ਦੁਆਰਾ ਖੁਦ ਖਰੀਦਿਆ ਅਤੇ ਸਟੋਰ ਕੀਤਾ ਜਾਂਦਾ ਸੀ, ਪਰ ਹੁਣ ਇਸ ਸਟੋਰੇਜ ਯੂਨਿਟ ਦੀ ਸਥਾਪਨਾ ਨਾਲ ਇਸ ਨੂੰ ਵੱਡੀ ਮਾਤਰਾ ਵਿਚ ਸਟੋਰ ਕੀਤਾ ਜਾ ਸਕਦਾ ਹੈ, ਜਿਸਦਾ ਅਰਥ ਹੈ ਕਿ ਹੁਣ ਜ਼ਿਲ੍ਹੇ ਵਿੱਚ ਸੋਡੀਅਮ ਹਾਈਪੋਕਲੋਰਾਈਟ ਦੀ ਕਦੇ ਵੀ ਘਾਟ ਮਹਿਸੂਸ ਨਹੀਂ ਹੋਵੇਗੀ ਅਤੇ ਵਸਨੀਕਾਂ ਨੂੰ ਪੀਣ ਯੋਗ ਸਾਫ਼ ਪਾਣੀ ਦੀ ਨਿਰਵਿਘਨ ਸਪਲਾਈ ਜਾਰੀ ਰਹੇਗੀ।

ਸੋਡੀਅਮ ਹਾਈਪੋਕਲੋਰਾਈਟ ਇਕ ਮਿਸ਼ਰਣ ਹੈ ਜੋ ਪਾਣੀ ਦੀ ਸ਼ੁੱਧਤਾ ਲਈ ਪ੍ਰਭਾਵਸ਼ਾਲੀ ਢੰਗ ਨਾਲ ਵਰਤਿਆ ਜਾ ਸਕਦਾ ਹੈ. ਇਹ ਸਤਹ ਨੂੰ ਸ਼ੁੱਧ ਕਰਨ, ਬਲੀਚ ਕਰਨ, ਦੁਰਗੰਧ ਹਟਾਉਣ ਅਤੇ ਪਾਣੀ ਨੂੰ ਕੀਟਾਣੂ-ਮੁਕਤ ਕਰਨ ਲਈ ਵੱਡੇ ਪੱਧਰ 'ਤੇ ਇਸਤੇਮਾਲ ਕੀਤਾ ਜਾਂਦਾ ਹੈ।

ਜਿਕਰਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮਾਰਚ, 2022 ਤੱਕ ਸੂਬੇ ਦੇ ਸਾਰੇ ਪੇਂਡੂ ਘਰਾਂ ਵਿੱਚ 100 ਫੀਸਦ ਪੀਣ ਵਾਲੇ ਪਾਣੀ ਦੀ ਸਪਲਾਈ ਦੇ ਟੀਚੇ ਨੂੰ ਪੂਰਾ ਕਰਨ ਲਈ 'ਹਰ ਘਰ ਪਾਣੀ, ਹਰ ਘਰ ਸਫਾਈ' ਮਿਸ਼ਨ ਦੀ ਸ਼ੁਰੂਆਤ ਕੀਤੀ ਸੀ। ਇਸ ਨਾਲ ਪੰਜਾਬ ਇਹ ਮਾਣ ਹਾਸਲ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ।

ਇਹ ਯੂਨਿਟ 8.40 ਲੱਖ ਰੁਪਏ ਦੀ ਲਾਗਤ ਨਾਲ ਅਤੇ ਵਿਸ਼ਵ ਬੈਂਕ ਦੇ ਫੰਡਾਂ ਨਾਲ ਸਥਾਪਤ ਕੀਤਾ ਜਾ ਰਿਹਾ ਹੈ। ਸ੍ਰੀ ਸਾਹਿਲ ਆਨੰਦ ਨੇ ਦੱਸਿਆ ਕਿ ਇਸ ਸੋਡੀਅਮ ਹਾਈਪੋਕਲੋਰਾਈਟ ਸਟੋਰੇਜ ਯੂਨਿਟ ਦੇ ਨਿਰਮਾਣ ਲਈ ਟੈਂਡਰ ਜਲਦ ਹੀ ਸ਼ੁਰੂ ਕਰ ਦਿੱਤੇ ਜਾਣਗੇ।

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸੀਨੀਅਰ ਐਡਵੋਕੇਟ ਰਮੇਸ਼ ਚੰਦ ਲਖਨਪਾਲ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਅੰਤਿਮ ਯਾਤਰਾ 'ਚ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ, ਵਿਧਾਇਕ ਤੇ ਵਕੀਲ ਭਾਈਚਾਰਾ ਹੋਇਆ ਸ਼ਾਮਲ

ਲੁਧਿਆਣਾ , ਫਰਵਰੀ 2021-(ਸਤਪਾਲ ਸਿੰਘ ਦੇਹਡ਼ਕਾ/ ਮਨਜਿੰਦਰ ਗਿੱਲ)- 

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਮੈਂਬਰ ਸ੍ਰੀ ਰਮੇਸ਼ ਚੰਦ ਲਖਨਪਾਲ(76), ਜੋਕਿ ਸ੍ਰੀ ਰਜਨੀਸ਼ ਲਖਨਪਾਲ, ਲੀਗਲ ਕੋਰਸਪੋਂਡੈਂਟ, ਦੀ ਟ੍ਰਿਬਿਊਨ, ਲੁਧਿਆਣਾ ਦੇ ਪਿਤਾ ਸਨ, ਦੇ ਸਵਰਗਵਾਸ 'ਤੇ ਸੋਗ ਪ੍ਰਗਟ ਕੀਤਾ, ਜਿਨ੍ਹਾਂ ਦਾ ਕੱਲ ਲੁਧਿਆਣਾ ਵਿਖੇ ਇੱਕ ਨਿੱਜੀ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਸੀ।

ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਕਾਨੂੰਨੀ ਸੈੱਲ ਵਿੱਚ ਸੀਨੀਅਰ ਵਕੀਲ ਵਜੋਂ ਸ੍ਰੀ ਲਖਨਪਾਲ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ।

ਮੁੱਖ ਮੰਤਰੀ ਨੇ ਦੁਖੀ ਪਰਿਵਾਰ ਦੇ ਮੈਂਬਰਾਂ, ਰਿਸ਼ਤੇਦਾਰਾਂ ਅਤੇ ਮਿੱਤਰਾਂ ਨਾਲ ਦਿਲੀ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਇਸ ਦੁੱਖ ਦੀ ਘੜੀ ਵਿੱਚ ਇਸ ਨਾ ਪੂਰਾ ਹੋਣ ਵਾਲੇ ਘਾਟੇ ਨੂੰ ਸਹਿਣ ਕਰਨ ਦਾ ਬੱਲ ਬਖਸ਼ਣ ਅਤੇ ਵਿਛੜੀ ਰੂਹ ਨੂੰ ਸਦੀਵੀ ਸ਼ਾਂਤੀ ਬਖਸ਼ਣ।

ਜ਼ਿਕਰਯੋਗ ਹੈ ਕਿ ਸ੍ਰੀ ਰਮੇਸ਼ ਚੰਦ ਲਖਨਪਾਲ ਵੱਲੋਂ ਕੈਪਟਨ ਅਮਰਿੰਦਰ ਸਿੰਘ ਨਾਲ ਸਾਬਕਾ ਚੁਣੇ ਗਏ ਮੈਂਬਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਅਹੁਦੇ 'ਤੇ ਸੇਵਾ ਨਿਭਾਈ। ਉਹ ਟੈਲੀਫੋਨ ਐਡਵਾਈਜ਼ਰੀ ਕਮੇਟੀ ਅਤੇ ਸੇਲਜ਼ ਟੈਕਸ ਐਡਵਾਈਜ਼ਰੀ ਕਮੇਟੀ ਦਾ ਸਾਬਕਾ ਮੈਂਬਰ ਵੀ ਰਹੇ।

ਮੌਜੂਦਾ ਸਮੇਂ, ਉਹ ਨਗਰ ਨਿਗਮ, ਨਗਰ ਸੁਧਾਰ ਟਰੱਸਟ, ਲੁਧਿਆਣਾ, ਗਲਾਡਾ ਅਤੇ ਪੀ.ਐਸ.ਪੀ.ਸੀ.ਐਲ. ਦੇ ਸਥਾਈ ਸਲਾਹਕਾਰ ਵੀ ਸਨ।

ਉਨ੍ਹਾਂ ਦਾ ਸਸਕਾਰ ਅੱਜ ਸਥਾਨਕ ਕੇ.ਵੀ.ਐਮ. ਸਕੂਲ ਦੇ ਪਿਛਲੇ ਪਾਸੇ ਵਾਲੇ ਸ਼ਮਸ਼ਾਨ ਘਾਟ ਵਿਖੇ ਹੋਇਆ। ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ, ਵਿਧਾਇਕ ਸ੍ਰੀ ਰਾਕੇਸ਼ ਪਾਂਡੇ, ਵਿਧਾਇਕ ਸ੍ਰੀ ਸੁਰਿੰਦਰ ਡਾਵਰ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਅਸ਼ਵਨੀ ਸ਼ਰਮਾ, ਮੁੱਖ ਮੰਤਰੀ ਦੇ ਪ੍ਰੈਸ ਸਕੱਤਰ ਸ੍ਰੀ ਵਿਮਲ ਸੁੰਬਲੀ, ਡੀ.ਬੀ.ਏ. ਲੁਧਿਆਣਾ ਦੇ ਪ੍ਰਧਾਨ ਸ.ਗੁਰਕਿਰਪਾਲ ਸਿੰਘ ਗਿੱਲ, ਉਪ ਪ੍ਰਧਾਨ ਸ.ਪਰਵਿੰਦਰ ਸਿੰਘ ਪਰੀ, ਸਕੱਤਰ ਸ.ਗਗਨਦੀਪ ਸਿੰਘ ਸੈਣੀ, ਸ੍ਰੀ ਹਰੀਸ਼ ਰਾਏ ਢਾਂਡਾ, ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਕੇ.ਆਰ. ਸੀਕਰੀ, ਸ੍ਰੀ ਨਵਲ ਕਿਸ਼ੋਰ ਛਿੱਬਰ, ਸ.ਪਰਉਪਕਾਰ ਸਿੰਘ ਘੁੰਮਣ, ਸੀਨੀਅਰ ਡਿਪਟੀ ਮੇਅਰ ਸ੍ਰੀ ਸ਼ਾਮ ਸੁੰਦਰ ਮਲਹੋਤਰਾ ਤੋਂ ਇਲਾਵਾ ਵੱਡੀ ਗਿਣਤੀ ਵੱਖ-ਵੱਖ ਵਰਗਾਂ ਦੇ ਲੋਕ ਸ਼ਾਮਲ ਹੋਏ।

ਲੁਧਿਆਣਾ ਜ਼ਿਲ੍ਹੇ ਦੇ ਪਿੰਡ ਗਾਜ਼ੀਪੁਰ ਵਿਖੇ ਆਰਸੈਨਿਕ ਰਿਮੂਵਲ ਪਲਾਂਟ ਕੀਤਾ ਜਾ ਰਿਹਾ ਸਥਾਪਤ

-ਆਈ.ਆਈ.ਟੀ. ਮਦਰਾਸ ਦੇ ਮਾਹਰਾਂ ਦੀ ਟੀਮ ਵੱਲੋਂ ਤਿਆਰ ਕੀਤਾ ਜਾ ਰਿਹਾ

ਕੰਮ ਸੁਰੂ ਹੋ ਚੁੱਕਾ ਹੈ, ਮਾਰਚ 2021 ਤੱਕ ਮੁਕੰਮਲ ਹੋਣ ਦੀ ਹੈ ਸੰਭਾਵਨਾ

ਲੁਧਿਆਣਾ , ਫਰਵਰੀ 2021-(ਸਤਪਾਲ ਸਿੰਘ ਦੇਹਡ਼ਕਾ/ ਮਨਜਿੰਦਰ ਗਿੱਲ)- 

ਜ਼ਿਲ੍ਹਾ ਲੁਧਿਆਣਾ ਦੇ ਖੰਨਾ ਨੇੜੇ ਪਿੰਡ ਗਾਜ਼ੀਪੁਰ ਦੇ ਵਸਨੀਕਾਂ ਨੂੰ ਪੀਣ ਯੋਗ ਪੀਣ ਵਾਲਾ ਪਾਣੀ ਮੁਹੱਈਆ ਕਰਾਉਣ ਦੇ ਉਦੇਸ਼ ਨਾਲ ਆਰਸੈਨਿਕ ਰਿਮੁਵਲ ਪਲਾਂਟ ਸਥਾਪਤ ਕਰਨ ਦਾ ਕੰਮ ਸੁਰੂ ਹੋ ਚੱਕਾ ਹੈ। ਵਾਟਰ ਸਪਲਾਈ, ਲੁਧਿਆਣਾ ਦੇ ਕਾਰਜਕਾਰੀ ਇੰਜੀਨੀਅਰ ਸ੍ਰੀ ਸਾਹਿਲ ਆਨੰਦ ਨੇ ਦੱਸਿਆ ਕਿ ਇਹ ਪਲਾਂਟ ਇੰਡੀਅਨ ਇੰਸਟੀਚਿਊਟ ਆਫ ਟੈਕਨਾਲੋਜੀ (ਆਈ.ਆਈ.ਟੀ.), ਮਦਰਾਸ ਦੇ ਮਾਹਰਾਂ ਦੀ ਟੀਮ ਵੱਲੋਂ ਤਿਆਰ ਕੀਤਾ ਜਾ ਰਿਹਾ ਹੈ ਅਤੇ 31 ਮਾਰਚ, 2021 ਤੱਕ ਪੂਰਾ ਹੋ ਜਾਵੇਗਾ।

ਜਿਕਰਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮਾਰਚ, 2022 ਤੱਕ ਸੂਬੇ ਦੇ ਸਾਰੇ ਪੇਂਡੂ ਘਰਾਂ ਵਿੱਚ 100 ਫੀਸਦ ਪੀਣ ਵਾਲੇ ਪਾਣੀ ਦੀ ਸਪਲਾਈ ਦੇ ਟੀਚੇ ਨੂੰ ਪੂਰਾ ਕਰਨ ਲਈ 'ਹਰ ਘਰ ਪਾਣੀ, ਹਰ ਘਰ ਸਫਾਈ' ਮਿਸ਼ਨ ਦੀ ਸ਼ੁਰੂਆਤ ਕੀਤੀ ਸੀ। ਇਸ ਨਾਲ ਪੰਜਾਬ ਇਹ ਮਾਣ ਹਾਸਲ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਇਕ ਵਿਆਪਕ ਯੋਜਨਾ ਤਿਆਰ ਕੀਤੀ ਹੈ ਜਿਸ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਆਰਸੈਨਿਕ ਹਟਾਉਣ ਵਾਲੇ ਪਲਾਂਟ ਲਗਾਏ ਜਾਣਗੇ ਜਿੱਥੇ ਧਰਤੀ ਹੇਠਲੇ ਪਾਣੀ ਵਿਚ ਆਰਸੈਨਿਕ ਦੀ ਸਮੱਸਿਆ ਹੈ। ਉਨ੍ਹਾਂ ਕਿਹਾ ਕਿ ਇਹ ਪਲਾਂਟ ਪਿੰਡ ਗਾਜ਼ੀਪੁਰ ਦੇ ਸਮੂਹ ਵਸਨੀਕਾਂ ਲਈ ਬਹੁਤ ਲਾਹੇਵੰਦ ਸਿੱਧ ਹੋਵੇਗਾ।

ਸਿਹਤ ਮਾਹਰਾਂ ਦਾ ਕਹਿਣਾ ਹੈ ਕਿ ਪੀਣ ਵਾਲੇ ਪਾਣੀ ਅਤੇ ਭੋਜਨ ਤੋਂ ਆਰਸੈਨਿਕ ਦਾ ਲੰਬੇ ਸਮੇਂ ਤੱਕ ਸੰਪਰਕ ਕੈਂਸਰ ਅਤੇ ਚਮੜੀ ਦੇ ਰੋਗਾਂ ਦਾ ਕਾਰਨ ਬਣ ਸਕਦਾ ਹੈ। ਇਹ ਵਿਕਾਸ ਦੇ ਪ੍ਰਭਾਵ, ਦਿਲ ਦੀ ਬਿਮਾਰੀ, ਨਯੂਰੋਟੋਕਸੀਸਿਟੀ ਅਤੇ ਸ਼ੂਗਰ ਨਾਲ ਵੀ ਜੁੜਿਆ ਹੋਇਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਇਹ ਆਰਸੈਨਿਕ ਰਿਮੁਵਲ ਪਲਾਂਟ 18 ਲੱਖ ਰੁਪਏ ਦੀ ਲਾਗਤ ਨਾਲ ਇੰਡੀਅਨ ਇੰਸਟੀਚਿਊਟ ਆਫ ਟੈਕਨਾਲੋਜੀ, ਮਦਰਾਸ ਦੇ ਮਾਹਰਾਂ ਦੁਆਰਾ ਤਿਆਰ ਕੀਤਾ ਜਾ ਰਿਹਾ ਹੈ ਕਿਉਂਕਿ ਇਹ ਸ਼ੁੱਧੀਕਰਨ ਇਕਾਈ ਉਨ੍ਹਾਂ ਦੁਆਰਾ ਵਿਕਸਤ ਕੀਤੀ ਗਈ ਤਕਨੀਕ 'ਤੇੇ ਅਧਾਰਤ ਹੈ।

ਪੰਜਾਬ ਸਰਕਾਰ ਸੂਬੇ 'ਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਹੈ ਵਚਨਬੱਧ - ਸੁਖਵਿੰਦਰ ਸਿੰਘ ਬਿੰਦਰਾ

37ਵੇਂ 'ਜ਼ਿਲ੍ਹਾ ਲੁਧਿਆਣਾ ਵੇਟਲਿਫਟਿੰਗ ਚੈਂਪੀਅਨਸ਼ਿਪ ਫਾਰ ਮੈਨ ਐਂਡ ਵਿਮੈਨ' ਮੌਕੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

ਲੁਧਿਆਣਾ , ਫਰਵਰੀ 2021-(ਸਤਪਾਲ ਸਿੰਘ ਦੇਹਡ਼ਕਾ/ ਮਨਜਿੰਦਰ ਗਿੱਲ)- 

ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਅੱਜ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਅਤੇ ਖੇਡ ਸਭਿਆਚਾਰ ਨੂੰ ਉਤਸ਼ਾਹਤ ਕਰਨ ਲਈ ਵਚਨਬੱਧ ਹੈ।

ਉਨ੍ਹਾਂ ਅੱਜ ਸਥਾਨਕ ਰੱਖ ਬਾਗ ਵਿਖੇ, ਲੁਧਿਆਣਾ ਵੇਟਲਿਫਟਿੰਗ ਅਤੇ ਬਾਡੀ ਬਿਲਡਿੰਗ ਕਲੱਬ ਦੁਆਰਾ ਆਯੋਜਿਤ ਕੀਤੇ ਗਏ 37ਵੇਂ 'ਜ਼ਿਲ੍ਹਾ ਲੁਧਿਆਣਾ ਵੇਟਲਿਫਟਿੰਗ ਚੈਂਪੀਅਨਸ਼ਿਪ ਫਾਰ ਮੈਨ ਐਂਡ ਵਿਮੈਨ' ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਵੇਟਲਿਫਟਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾਂ ਸੂਬੇ ਦੇ ਖਿਡਾਰੀਆਂ ਦੇ ਸਹਿਯੋਗ ਲਈ ਤੱਤਪਰ ਰਹੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਕਈ ਉਪਰਾਲੇ ਸ਼ੁਰੂ ਕੀਤੇ ਗਏ ਹਨ।

ਨਗਰ ਨਿਗਮ ਮੇਅਰ ਬਲਕਾਰ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਮੀਟਿੰਗ ਆਯੋਜਿਤ

ਸੋਲਿਡ ਵੇਸਟ ਮੈਨੇਜਮੈਂਟ ਦੀ ਸਥਿਤੀ ਦਾ ਲਿਆ ਜਾਇਜਾ

ਨਿਗਮ ਸਟਾਫ ਨਿੱਜੀ ਦਿਲਚਸਪੀ ਲੈ ਕੇ ਸੋਲਿਡ ਵੇਸਟ ਮੈਨੇਜਮੈਂਟ ਦਾ ਕੰਮ ਸੁੱਚਜੇ ਢੰਗ ਨਾਲ ਨਿਪਟਾਉਣ - ਮੇਅਰ ਬਲਕਾਰ ਸਿੰਘ ਸੰਧੂ

ਸਟਾਫ ਵੱਲੋਂ ਕਿਸੇ ਵੀ ਕਿਸਮ ਵੀ ਲਾਹਪਰਵਾਹੀ ਜਾਂ ਕੁਤਾਹੀ ਨਹੀਂ ਕੀਤੀ ਜਾਵੇਗੀ ਬਰਦਾਸ਼ਤ - ਨਗਰ ਨਿਗਮ ਕਮਿਸ਼ਨਰ

ਲੁਧਿਆਣਾ , ਫਰਵਰੀ 2021-(ਸਤਪਾਲ ਸਿੰਘ ਦੇਹਡ਼ਕਾ/ ਮਨਜਿੰਦਰ ਗਿੱਲ)- 

ਨਗਰ ਨਿਗਮ ਦੇ ਮੇਅਰ ਸ੍ਰੀ ਬਲਕਾਰ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਸੋਲਿਡ ਵੇਸਟ ਮੈਨੇਜਮੈਂਟ ਦੇ ਕੰਮ ਲਈ ਹਾਇਰ ਕੀਤੀ ਗਈ ਏ2ਜੈਡ ਮੈਨੇਜਮੈਂਟ ਕੰਪਨੀ ਵੱਲੋ ਕੰਮ ਛੱਡੇ ਜਾਣ ਉਪਰੰਤ ਲੁਧਿਆਣਾ ਸ਼ਹਿਰ ਦੇ ਸੋਲਿਡ ਵੇਸਟ ਮੈਨੇਜਮੈਂਟ ਦੀ ਸਥਿਤੀ ਦਾ ਜਾਇਜਾ ਲਿਆ ਗਿਆ।

ਮੀਟਿੰਗ ਦੌਰਾਨ ਉਨ੍ਹਾਂ ਦੇ ਨਾਲ ਨਿਗਮ ਕਮਿਸ਼ਨਰ ਸ੍ਰੀ ਪ੍ਰਦੀਪ ਸੱਭਰਵਾਲ, ਸੰਯੁਕਤ ਕਮਿਸ਼ਨਰ ਸ੍ਰੀਮਤੀ ਸਵਾਤੀ ਟਿਵਾਣਾ, ਸਾਰੇ ਜੋਨਲ ਕਮਿਸ਼ਨਰਜ਼, ਨਿਗਰਾਨ ਇੰਜੀਨੀਅਰ, ਓ.ਐਡ.ਐਮ., ਸਿਹਤ ਅਫਸਰ, ਨੋਡਲ ਅਫਸਰ, ਸੀਨੀਅਰ ਅਸਿਸਟੈਂਟ ਇੰਜੀਨੀਅਰ ਅਤੇ ਮੁੱਖ ਸਫਾਈ ਨਿਰੀਖਕ ਵੀ ਮੌਜੂਦ ਸਨ।

ਮੇਅਰ ਸ੍ਰੀ ਸੰਧੂ ਅਤੇ ਕਮਿਸ਼ਨਰ ਨਗਰ ਨਿਗਮ ਵੱਲੋਂ ਸੋਲਿਡ ਵੇਸਟ ਪ੍ਰੋਸੈਸਿੰਗ ਪਲਾਂਟ ਜਮਾਲਪੁਰ ਡੰਪ ਸਾਈਟ ਦਾ ਦੌਰਾ ਵੀ ਕੀਤਾ ਗਿਆ ਅਤੇ ਫੀਲਡ ਵਿੱਚ ਜਾ ਕੇ ਨਿੱਜੀ ਤੌਰ ਤੇ ਗਾਰਬੇਜ ਸੈਕੰਡਰੀ ਕੁਲੈਕਸ਼ਨ ਪੁਆਇੰਟਾਂ ਦਾ ਨਿਰੀਖਣ ਕੀਤਾ ਗਿਆ, ਜਿਨਾਂ ਵਿੱਚ ਪ੍ਰਮੁੱਖ ਤੌਰ 'ਤੇ ਚੀਮਾ ਚੌਕ ਸੈਕੰਡਰੀ ਪੁਆਇੰਟ, ਬੈਕ ਸਾਈਡ ਵਰਧਮਾਨ, ਸ਼ੇਰਪੁਰ ਚੌਕ, ਮੱਛੀ ਮਾਰਕੀਟ ਜੋਨ ਸੀ, ਗਿੱਲ ਨਹਿਰ, ਹੈਬੋਵਾਲ ਕਲਾਂ ਅਤੇ ਓਰੀਐਂਟ ਸਿਨੇਮਾ ਆਦਿ ਕੁਲੈਕਸ਼ਨ ਪੁਆਇੰਟ ਸ਼ਾਮਿਲ ਹਨ। ਇਸ ਮੌਕੇ ਨਿਗਰਾਨ ਇੰਜੀਨੀਅਰ, ਓ.ਐਡ.ਐਮ ਵੀ ਮੌਜੂਦ ਸਨ।

ਇਸ ਤੋਂ ਇਲਾਵਾ ਸੰਯੁਕਤ ਕਮਿਸ਼ਨਰ, ਸਾਰੇ ਜੋਨਲ ਕਮਿਸ਼ਨਰਜ਼, ਸਿਹਤ ਅਫਸਰ ਅਤੇ ਮੁੱਖ ਸਫਾਈ ਨਰੀਖਕਾਂ ਵੱਲੋਂ ਫੀਲਡ ਵਿੱਚ ਜਾ ਕੇ ਆਪਣੇ-ਆਪਣੇ ਇਲਾਕੇ ਅਧੀਨ ਆਉਂਦੇ ਗਾਰਬੇਜ ਸਕੈਂਡਰੀ ਕੁਲੈਕਸ਼ਨ ਪੁਆਇੰਟਾਂ ਦਾ ਨਰੀਖਣ ਕੀਤਾ ਗਿਆ। ਇਨ੍ਹਾਂ ਕੁਲੈਕਸ਼ਨ ਪੁਆਇੰਟਾਂ ਤੋਂ ਨਗਰ ਨਿਗਮ ਦੁਆਰਾ ਕੂੜੇ ਦੀ ਲਿਫਟਿੰਗ ਦਾ ਕੰਮ ਤੱਸਲੀਬਖਸ਼ ਪਾਇਆ ਗਿਆ।

ਮੇਅਰ ਸ੍ਰੀ ਸੰਧੂ ਅਤੇ ਕਮਿਸ਼ਨਰ ਸ੍ਰੀ ਪ੍ਰਦੀਪ ਸੱਭਰਵਾਲ ਵਲੋਂ ਸਾਰੇ ਸਟਾਫ ਦੇ ਮੈਂਬਰਾਂ ਨੂੰ ਨਿੱਜੀ ਦਿਲਚਸਪੀ ਲੈ ਕੇ ਸੋਲਿਡ ਵੇਸਟ ਮੈਨੇਜਮੈਂਟ ਦਾ ਕੰਮ ਸੁੱਚਜੇ ਢੰਗ ਨਾਲ ਨਿਪਟਾਉਣ ਦੀ ਹਦਾਇਤ ਜਾਰੀ ਕੀਤੀ ਗਈ ਅਤੇ ਨਾਲ ਹੀ ਇਹ ਵੀ ਆਦੇਸ਼ ਦਿੱਤੇ ਇਸ ਕੰਮ ਵਿਚ ਕਿਸੇ ਵੀ ਕਿਸਮ ਵੀ ਲਾਹਪਰਵਾਹੀ ਜਾਂ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।