You are here

ਲੁਧਿਆਣਾ

ਕਿਸਾਨਾਂ ਦੇ ਵੱਡੇ ਇਕੱਠ ਨੇ ਸ਼ਹਿਰ ਵਿੱਚ ਕੀਤਾ ਮਾਰਚ ਪਾਸਟ  -VIDEO

ਕਿਸਾਨ ਜਥੇਬੰਦੀਆਂ ਵੱਲੋਂ ਧਰਨਾ ਲਗਾਤਾਰ ਜਾਰੀ  

ਪੱਤਰਕਾਰ ਗੁਰਕੀਰਤ ਅਤੇ ਸਿਮਰਨ ਅਖਾੜਾ ਦੀ ਰਿਪੋਰਟ 

ਪਿੰਡ ਗਾਲਿਬ ਰਣ ਸਿੰਘ  ਵਿਚ ਮੁਸਲਮਾਨ ਭਾਈਚਾਰੇ ਵੱਲੋਂ ਕੀਤਾ ਗਿਆ ਪ੍ਰਦਰਸ਼ਨ  -VIDEO

ਫਰਾਂਸ ਵਿਖੇ ਪ੍ਰੋਫਿਟ ਮੁਹੰਮਦ ਦਾ ਕਾਰਟੂਨ ਛਾਪਣ ਤੇ  ਵਿਵਾਦ ਭਖਿਆ  

ਪੱਤਰਕਾਰ ਜਸਮੇਲ ਗ਼ਾਲਿਬ ਦੀ ਰਿਪੋਰਟ  

ਵਿਆਹ ਵਰਗੇ ਪਵਿੱਤਰ ਰਿਸ਼ਤੇ ਦੀਆਂ ਉਡਾਈਆਂ ਧੱਜੀਆਂ -VIDEO

ਆਹ ਔਰਤ ਨੇ ਕਰਵਾਏ 3 ਵਿਆਹ

ਪੱਤਰਕਾਰ ਰਾਣਾ ਸ਼ੇਖਦੌਲਤ ਅਤੇ ਜਸਮੇਲ ਗਾਲਿਬ ਦੀ ਰਿਪੋਰਟ  

ਪਿੰਡ ਸਹੌਲੀ ਵਿਖੇ ਟੀ ਵੀ ਟਿਊਸ਼ਨ ਦਾ  ਖੋਲ੍ਹਿਆ ਸਕੂਲ -VIDEO

ਹੁਣ ਬਿਨਾਂ ਟਿਊਸ਼ਨ ਤੋਂ ਟੀ ਵੀ ਰਾਹੀਂ ਲੱਗਣਗੀਆਂ ਪੜ੍ਹਾਈ ਦੀਆਂ ਕਲਾਸਾਂ  

 ਪੱਤਰਕਾਰ ਅਮਿਤ ਖੰਨਾ ਦੀ ਵਿਸ਼ੇਸ਼ ਰਿਪੋਰਟ

ਅਪਾਹਜ਼ ਬੱਚੇ ਦੇ ਕੰਮ ਦੇਖ ਕੇ ਦੰਗ ਰਹਿ ਜਾਓਗੇ  -VIDEO

ਹੱਥ ਕੰਮ ਨਹੀਂ ਕਰਦੇ ਪੈਰ ਕੰਮ ਨਹੀਂ ਕਰਦੇ ਪਰ ਫਿਰ ਵੀ ਪੈਰਾਂ ਨਾਲ ਲਿਖਦਾ ਇਹ ਬੱਚਾ  

ਆਓ ਦੇਖਦੇ ਹਾਂ ਪੱਤਰਕਾਰ ਸਤਪਾਲ ਸਿੰਘ ਦੇਹਡ਼ਕਾ ਦੀ ਰਿਪੋਰਟ  

ਅਪਾਹਜ਼ ਬੱਚੇ ਦੇ ਕੰਮ ਦੇਖ ਕੇ ਦੰਗ ਰਹਿ ਜਾਓਗੇ  -VIDEO

ਹੱਥ ਕੰਮ ਨਹੀਂ ਕਰਦੇ ਪੈਰ ਕੰਮ ਨਹੀਂ ਕਰਦੇ ਪਰ ਫਿਰ ਵੀ ਪੈਰਾਂ ਨਾਲ ਲਿਖਦਾ ਇਹ ਬੱਚਾ  

ਆਓ ਦੇਖਦੇ ਹਾਂ ਪੱਤਰਕਾਰ ਸਤਪਾਲ ਸਿੰਘ ਦੇਹਡ਼ਕਾ ਦੀ ਰਿਪੋਰਟ  

ਸੈਲਫ ਹੈਲਪ ਗਰੁੱਪਾਂ ਵੱਲ਼ੋ ਮਿੰਨੀ ਸਕੱਤਰੇਤ ਵਿਖੇ ਦਿਵਾਲੀ ਮੇਲੇ ਦੀ ਸ਼ੁਰੂਆਤ

ਲੁਧਿਆਣਾ ,  ਨਵੰਬਰ  2020-(ਸਤਪਾਲ ਸਿੰਘ ਦੇਹਰਕਾ/ ਮਨਜਿੰਦਰ ਗਿੱਲ)

ਪਿੰਡਾਂ ਦੇ ਸੈਲਫ ਹੈਲਪ ਗਰੁੱਪਾਂ ਨੂੰ ਉਤਸ਼ਾਹਿਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਲੁਧਿਆਣਾ ਵਿਖੇ ਪੰਜ ਦਿਨਾ ਦੀਵਾਲੀ ਮੇਲਾ, ਜਿਸ ਨੂੰ ਕਿਰਤੀ ਬਾਜ਼ਾਰ ਵੀ ਕਿਹਾ ਜਾਂਦਾ ਹੈ ਦਾ ਆਯੋਜਨ ਕੀਤਾ ਗਿਆ। ਇਸ ਦਿਵਾਲੀ ਮੇਲੇ ਵਿੱਚ ਸੈਲਫ ਹੈਲਪ ਗਰੁੱਪ ਹੱਥੀਂ ਬਣੀਆ ਵਸਤਾਂ ਵੇਚਣਗੇ।ਦੀਵਾਲੀ ਮੇਲੇ ਦਾ ਉਦਘਾਟਨ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਨੇ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਸੰਦੀਪ ਕੁਮਾਰ ਵੀ ਮੌਜੂਦ ਸਨ।ਡਿਪਟੀ ਕਮਿਸ਼ਨਰ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਦਿਵਾਲੀ ਮੇਲਾ 13 ਨਵੰਬਰ ਤੱਕ ਚੱਲੇਗਾ। ਉਨ੍ਹਾਂ ਦੱਸਿਆ ਕਿ ਮੇਲੇ ਦੌਰਾਨ ਸੈਲਫ ਹੈਲਪ ਗਰੁੱਪਾਂ ਦੇ ਮੈਂਬਰਾਂ ਵੱਲੋਂ ਹੱਥੀ ਤਿਆਰ ਕੀਤਾ ਗਿਆ ਸਮਾਨ ਵੇਚਿਆ ਜਾਵੇਗਾ, ਜਿਸ ਵਿੱਚ ਦੀਵੇ, ਮੋਮਬੱਤੀਆਂ, ਕੁੜਤੇ, ਮਾਸਕ, ਸੋਫਟ ਟੋਆਇਜ, ਪੰਜਾਬੀ ਜੁੱਤੀ, ਸ਼ਹਿਦ, ਆਰਗੈਨਿਕ ਦਾਲਾ, ਮਸਾਲੇ, ਉਨ ਦੇ ਬਣੇ ਗਰਮ ਕਪੜੇ, ਖੋਏ ਦੀਆਂ ਪਿੰਨੀਆਂ, ਬੇਸਨ ਦੇ ਲੱਡੂ, ਸਾਗ, ਮੱਕੀ ਦੀ ਰੋਟੀ, ਲੱਸੀ, ਸਮੋਸੇ, ਬਰੈਡ ਪਕੋੜੇ, ਚਾਹ-ਕਾਫੀ ਆਦਿ ਸ਼ਾਮਲ ਹਨ। ਉਨ੍ਹਾਂ ਅੱਗੇ ਦੱਸਿਆ ਕਿ ਪੀ.ਐਸ.ਐਲ.ਆਰ.ਐਮ. ਸਕੀਮ ਤਹਿਤ ਜ਼ਿਲ੍ਹਾ ਲੁਧਿਆਣਾ ਦੇ ਬਲਾਕ-1, ਲੁਧਿਆਣਾ-2, ਸਿੱਧਵਾ ਬੇਟ ਅਤੇ ਡੇਹਲੋਂ ਦੇ ਵੱਖ-ਵੱਖ ਪਿੰਡਾਂ ਦੇ 20 ਸਵੈ-ਸਹਾਇਤਾ ਸਮੂਹਾਂ ਵੱਲੋਂ ਸਟਾਲ ਲਗਾਏ ਗਏ ਹਨ। ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਐਨ.ਸੀ.ਐਲ.ਪੀ. ਸਕੀਮ ਤਹਿਤ ਦਫ਼ਤਰ ਵੱਲੋਂ ਮੁਹੱਈਆ ਕਰਵਾਏ ਗਏ ਕਿੱਤਾਮੁਖੀ ਫੰਡਾਂ ਦੀ ਸਹਾਇਤਾ ਨਾਲ ਝੁੱਗੀ-ਝੌਂਪੜੀ ਵਾਲੇ ਖੇਤਰਾਂ ਵਿੱਚ ਸਕੂਲੀ ਬੱਚਿਆਂ ਵੱਲੋਂ ਬਣਾਏ ਗਏ ਦੀਵੇ, ਮੋਮਬੱਤੀਆਂ ਅਤੇ ਸਜਾਵਟੀ ਵਸਤੂਆਂ ਦਾ ਸਟਾਲ ਵੀ ਸਥਾਪਤ ਕੀਤਾ ਗਿਆ ਹੈ।

ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਹੁਨਰ ਵਿਕਾਸ ਕੇਂਦਰ ਦੇ ਸਿਖਿਆਰਥੀਆਂ ਦੁਆਰਾ ਬਣਾਏ ਗਏ ਕੁੜਤੇ, ਮਾਸਕ, ਕੈਪਰੀਆਂ, ਵਾਰਮਰ ਆਦਿ ਦੀ ਪ੍ਰਦਰਸ਼ਨੀ ਵਾਲਾ ਇੱਕ ਸਟਾਲ ਵੀ ਲਗਾਇਆ ਗਿਆ।ਮੇਲੇ ਦੌਰਾਨ ਆਈ.ਸੀ.ਆਈ.ਸੀ.ਆਈ. ਬੈਂਕ ਦੁਆਰਾ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (ਸੀ.ਐਸ.ਆਰ.) ਫੰਡਾਂ ਤਹਿਤ ਟੈਂਟ ਅਤੇ ਕੈਰੀ ਬੈਗ ਵੀ ਮੁਹੱਈਆ ਕਰਵਾਏ ਗਏ।ਇਸ ਮੌਕੇ ਦਫ਼ਤਰ ਵਧੀਕ ਡਿਪਟੀ ਕਮਿਸ਼ਨਰ ਦੇ ਸਹਾਇਕ ਪ੍ਰੋਜੈਕਟ ਅਫਸਰ(ਐਮ) ਅਵਤਾਰ ਸਿੰਘ, ਮੁੱਖ ਸੇਵਿਕਾ ਇੰਚਾਰਜ ਆਜੀਵਕਾ ਮਿਸ਼ਨ ਸ੍ਰੀਮਤੀ ਬਲਜੀਤ ਕੌਰ, ਜ਼ਿਲ੍ਹਾ ਐਮ.ਆਈ.ਐਸ. ਮਿਸ ਹਰਸ਼ਾ ਸੋਨੀ, ਬੀ.ਪੀ.ਐਮ. ਪਰਗਟ ਸਿੰਘ, ਬੀ.ਪੀ.ਐਮ. ਸ੍ਰੀ ਮਤੀ ਜੈਸਮੀਨ ਕੌਰ, ਕਲਸਟਰ ਕੁਆਰਡੀਨੇਟਰ ਕੁਸ਼ਰਾਜ ਅਤੇ ਤਾਰਿਕ ਬਲਾਲ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

ਭਾਈ ਗਰੇਵਾਲ ਨੂੰ ਲੁਧਿਆਣਾ ਦਿਹਾਤੀ ਦਾ ਪ੍ਰਧਾਨ ਨਿਯੁਕਤ ਕਰਨ ਤੇ ਭਾਈ ਸਰਤਾਜ ਗਾਲਿਬ ਵਲੋ ਵਧਾਈ ਦਿੱਤੀ

ਸਿੱਧਵਾਂ ਬੇਟ/ ਨਵੰਬਰ  2020 - (ਜਸਮੇਲ ਗਾਲਿਬ /  ਮਨਜਿੰਦਰ ਗਿੱਲ )-    

ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਵੀਰ ਸਿੰਘ ਬਾਦਲ ਵੱਲੋ ਭਾਈ ਗੁਰਚਰਨ ਸਿੰਘ ਗਰੇਵਾਲ ਨੂੰ ਜ਼ਿਲ੍ਹਾ ਲੁਧਿਆਣਾ ਦਿਹਾਤੀ ਦਾ ਪ੍ਰਧਾਨ ਨਿਯੁਕਤ ਕਰਨ ਤੇ ਪਿੰਡ ਗਾਲਿਬ ਰਣ ਸਿੰਘ ਦੇ ਗੁਰਦੁਆਰਾ ਸਾਹਿਬ ਜੀ ਦੇ ਪ੍ਰਧਾਨ ਸਰਤਾਜ ਸਿੰਘ ਨੇ ਵਧਾਈ ਦਿੱਤੀ ਹੈ।ਉਨ੍ਹਾ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਾਖ ਕਾਇਮ ਹੋਵੇਗੀ ਅਤੇ ਅਕਾਲੀ ਦਲ ਮਜ਼ਬੂਤ ਪਾਰਟੀ ਵਜ਼ੋ ਉਭਰੇਗਾ।ਇਸ ਭਾਈ ਸਰਤਾਜ ਸਿੰਘ ਗਾਲਿਬ ਨੇ ਭਾਈ ਗਰੇਵਾਲ ਨਾਲ ਚਟਾਨ ਵਾਂਗ ਖੜ੍ਹਨਗੇ।ਉਨ੍ਹਾਂ ਭਾਈ ਗਰੇਵਾਲ ਨੂੰ ਵਿਸਵਾਸ਼ ਦਿਵਾਇਆ ਕਿ ਪਾਰਟੀ ਦੀ ਬਿਹਤਰੀ ਲਈ ਉਨ੍ਹਾਂ ਨੂੰ ਤਨ,ਮਨ,ਧਨ ਤੋ ਸਹਿਜ਼ੋਗ ਦਿੱਤਾ ਜਾਵੇਗਾ ਤਾਂ ਜੋ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ੂਬਤ ਅਤੇ ਕਾਇਮ ਕੀਤਾ ਜਾ ਸਕੇ।

ਅਨਮੋਲ ਗਗਨ ਮਾਨ ਨੂੰ ਪੰਜਾਬ ਯੂਥ ਵਿੰਗ ਦੀ ਸਹਿ-ਪ੍ਰਧਾਨ ਨਿਯੁਕਤ ਕਰਨ ਤੇ ਆਪ ਆਗੂ ਕੋਛੜ ਤੇ ਔਲਖ ਨੇ ਮੁਬਾਰਕਬਾਦ ਦਿੱਤੀ

ਸਿੱਧਵਾਂ ਬੇਟ/ ਨਵੰਬਰ  2020 - (ਜਸਮੇਲ ਗਾਲਿਬ /  ਮਨਜਿੰਦਰ ਗਿੱਲ )-    

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨੇਰ ਅਤੇ ਦਿੱਲੀ ਦੇ ਮੱੁਖ ਮੰਤਰੀ ਅਰਵਿੰਦ ਕੇਜਰੀਵਾਲ ਵਲੋ ਆਪਣੇ ਸੰਗਠਨਾਤਮਕ ਢਾਂਚੇ ਦਾ ਵਿਸਥਾਰ ਕਰਦੇ ਹੋਏ ਅਨਮੋਲ ਗਗਨ ਮਾਨ ਨੂੰ ਪੰਜਾਬ ਯੂਥ ਵਿੰਗ ਦੀ ਸਹਿ ਪ੍ਰਧਾਨ ਨਿਯੁਕਤ ਕੀਤਾ ਹੈ।ਅਨਮੋਲ ਗਗਨ ਮਾਨ ਨੂੰ ਪੰਜਾਬ ਯੂਥ ਵਿੰਗ ਦੀ ਪ੍ਰਧਾਨ ਲੱਗਣ ਤੇ ਚਾਰੇ ਪਾਸਿਉ ਮੁਬਾਰਕਾਂ ਦਿੱਤੀਆਂ ਗਈਆਂ।ਮੈਡਮ ਗਗਨ ਮਾਨ ਨੂੰ ਮੁਬਾਰਕਬਾਦ ਦਿੰਦਿਆਂ ਹਲਕਾ ਧਰਮਕੋਟ ਤੋ ਆਪ ਦੇ ਸੀਨੀਅਰ ਆਗੂ ਸੰਜੀਵ ਕੋਛੜ ਅਤੇ ਕਿਸਾਨ ਵਿੰਗ ਮੋਗਾ ਦੇ ਪ੍ਰਧਾਨ ਮਨਜਿੰਦਰ ਸਿੰਘ ਔਲਖ ਨੇ ਗੱਲਬਾਤ ਕਰਦਿਆਂ ਕਿਹਾ ਕਿ ਅਨਮੋਲ ਗਗਨ ਮਾਨ ਸਾਫ ਸੁਥਰੇ ਅਕਸ ਦੇ ਮਾਲਕ ਨੇ ਜਿੰਨ੍ਹਾਂ ਨੇ ਆਪ ਪਾਰਟੀ ਵਾਸਤੇ ਅਣਥੱਕ ਸੇਵਾਵਾਂ ਨਿਭਾਈਆਂ ਹਨ।ਇਸ ਲਈ ਉਨ੍ਹਾਂ ਨੂੰ ਸਤਿਕਾਰਯੋਗ ਅਰਵਿੰਦ ਕੇਜੀਵਾਲ ਜੀ ਨੇ ਨਿਯੁਕਤੀ ਪੱਤਰ ਦੇਕੇ ਮਾਣ ਦਿੱਤਾ ਹੈ।ਪੰਜਾਬ ਦੀਆਂ ਬਹੁਗਿਣਤੀ ਨੌਜਵਾਨ ਲੜਕੀਆਂ ਉਨ੍ਹਾਂ ਦੇ ਮੋਢੇ ਨਾਲ ਮੌਢਾ ਮਿਲਕੇ ਸਾਥ ਦੇਣਗੀਆਂ।ਉਨ੍ਹਾ ਕਿਹਾ ਕਿ ਅਨਮੋਲ ਗਗਨ ਮਾਨ ਪਾਰਟੀ ਵਲੋ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾੳੇਣਗੇ ਤੇ 2022 ਦੀਆਂ ਚੋਣਾਂ ਵਿੱਚ ਆਪ ਦੀ ਹਨੇਰੀ ਜਰੂਰ ਵੱਗੇਗੀ ਜੇ ਲੋਕ ਆਪ ਨੂੰ 2022 ‘ਚ ਮੌਕਾ ਦਿੰਦੇ ਹਨ ਤਾਂ ਪੰਜਾਬ ‘ਚ ਵੀ ਦਿੱਲੀ ਦੀ ਤਰਜ ਤੇ ਲੋਕਾਂ ਨੂੰ ਸੁਖ ਸਹੂਲਤਾਂ ਦਿੱਤੀਆਂ ਜਾਣਗੀਆਂ।ਉਨ੍ਹਾ ਕਿ ਪੰਜਾਬ ਦੀ ਨੌਜਵਾਨ ਪੀੜੀ ਨੂੰ ਅੱਗੇ ਆਉਣਾ ਪਾਵੇਗਾ ਤੇ ਜਿੰਮੇਵਾਰੀ ਸਾਂਭਣੀ ਪਵੇਗੀ ਆਉਰਲ-ਮਿਲਕੇ ਪੰਜਾਬ ਨੂੰ ਸਵਰਗ ਬਣਾਈਏ।

ਜ਼ਿਲ੍ਹਾ ਲੁਧਿਆਣਾ ਵਿੱਚ ਅੱਜ ਫੇਰ 1920 ਸੈਂਪਲ ਲਏ

ਮਰੀਜ਼ਾਂ ਦੇ ਠੀਕ ਹੋਣ ਦੀ ਦਰ 93.29% ਹੋਈ

ਲੁਧਿਆਣਾ ,  ਨਵੰਬਰ  2020-(ਸਤਪਾਲ ਸਿੰਘ ਦੇਹਰਕਾ/ ਮਨਜਿੰਦਰ ਗਿੱਲ)

ਪੰਜਾਬ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਸ਼ੁਰੂ ਕੀਤੇ ਗਏ ਉਪਰਾਲਿਆਂ ਤਹਿਤ ਅੱਜ ਜ਼ਿਲ੍ਹਾ ਲੁਧਿਆਣਾ ਵਿੱਚ ਇੱਕ ਦਿਨ ਵਿੱਚ ਸ਼ੱਕੀ ਮਰੀਜ਼ਾਂ ਦੇ 1920 ਸੈਂਪਲ ਲਏ ਗਏ। ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਇਸ ਬਿਮਾਰੀ ਤੋਂ ਤੰਦਰੁਸਤ ਹੋਣ ਵਾਲੇ ਮਰੀਜ਼ਾਂ ਦੀ ਦਰ ਵਿੱਚ ਵੀ ਵਾਧਾ ਦਰਜ ਕੀਤਾ ਹੈ, ਜੌ ਕਿ ਇਕ ਸ਼ੁਭ ਸੰਕੇਤ ਹੈ।

ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐੱਸ.ਡੀ.ਐੱਮਜ਼. ਦੀ ਦੇਖ-ਰੇਖ ਵਿੱਚ ਸਿਹਤ ਵਿਭਾਗ ਦੇ ਸਮੂਹ ਡਾਕਟਰਾਂ, ਕਮਿਊਨਿਟੀ ਹੈਲਥ ਅਫ਼ਸਰਾਂ ਅਤੇ ਹੋਰ ਪੈਰਾ ਮੈਡੀਕਲ ਸਟਾਫ ਵੱਲੋਂ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਕੀਤੇ ਜਾ ਰਹੇ ਦਿਨ ਰਾਤ ਯਤਨਾਂ ਤਹਿਤ ਰੋਜ਼ਾਨਾ ਵੱਧ ਤੋਂ ਵੱਧ ਸ਼ੱਕੀ ਮਰੀਜ਼ਾਂ ਦੇ ਸੈਂਪਲ ਲਏ ਜਾ ਰਹੇ ਹਨ। ਜਿਸ ਤਹਿਤ ਅੱਜ ਵੀ 1920 ਸੈਂਪਲ ਲਏ ਗਏ। ਉਹਨਾਂ ਸਮੂਹ ਐੱਸ ਡੀ ਐੱਮਜ਼ ਅਤੇ ਸਿਹਤ ਵਿਭਾਗ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ।ਉਹਨਾਂ ਕਿਹਾ ਕਿ ਵਸਨੀਕਾਂ ਨੂੰ ਘਬਰਾਉਣਾ ਨਹੀਂ ਚਾਹੀਦਾ ਕਿਉਂਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵਸਨੀਕਾਂ ਦੀ ਸੁਰੱਖਿਆ ਲਈ 24 ਘੰਟੇ 7 ਦਿਨ ਕੰਮ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ 'ਮਿਸ਼ਨ ਫਤਹਿ' ਤਹਿਤ ਜ਼ਿਲ੍ਹਾ ਲੁਧਿਆਣਾ ਵਿੱਚ ਕੋਵਿਡ-19 ਬਿਮਾਰੀ ਤੋਂ ਤੰਦਰੁਸਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।ਉਨ੍ਹਾਂ ਕਿਹਾ ਕਿ ਹੁਣ ਤੱਕ ਕੁੱਲ 20798 ਮਰੀਜ਼ਾਂ ਵਿਚੋਂ 93.29% (19403 ਕੋਵਿਡ ਪੋਜ਼ਟਿਵ ਮਰੀਜ਼) ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਜਦਕਿ ਕਈ ਹੋਰ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ। ਉਨ੍ਹਾਂ ਵਸਨੀਕਾਂ ਨੂੰ ਬਿਲਕੁਲ ਵੀ ਨਾ ਘਬਰਾਉਣ ਦੀ ਅਪੀਲ ਕੀਤੀ ਕਿਉਂਕਿ ਕੋਵਿਡ ਪੂਰੀ ਤਰ੍ਹਾਂ ਨਾਲ ਠੀਕ ਹੋਣ ਵਾਲੀ ਬਿਮਾਰੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਤੁਰੰਤ ਆਪਣੇ ਆਪ ਨੂੰ ਕੋਵਿਡ ਦਾ ਟੈਸਟ ਕਰਵਾਉਣਾ ਚਾਹੀਦਾ ਹੈ ਜਦੋਂ ਵੀ ਉਹ ਮਹਿਸੂਸ ਕਰਦੇ ਹਨ ਕਿ ਕੋਈ ਕੋਵਿਡ ਵਰਗੇ ਲੱਛਣ ਹੋਣ। ਉਨ੍ਹਾਂ ਕਿਹਾ ਕਿ ਲੱਛਣਾਂ ਦੇ ਪਤਾ ਲੱਗਣ ਅਤੇ ਜਾਂਚ ਵਿਚਕਾਰ ਵਾਲਾ ਸਮਾਂ ਬਹੁਤ ਮਹੱਤਵਪੂਰਨ ਹੁੰਦਾ ਹੈ, ਪਰ ਜਦੋਂ ਲੋਕ ਲੱਛਣ ਹੋਣ ਦੇ ਬਾਵਜੂਦ ਆਪਣੇ ਆਪ ਦਾ ਟੈਸਟ ਨਹੀਂ ਕਰਵਾਉਂਦੇ ਤਾਂ ਕਈ ਵਾਰ ਉਨ੍ਹਾਂ ਦੀ ਸਿਹਤ ਖਰਾਬ ਹੋ ਜਾਂਦੀ ਹੈ, ਜਿਸ ਨਾਲ ਮੰਦਭਾਗੀਆਂ ਘਟਨਾਵਾਂ ਹੁੰਦੀਆਂ ਹਨ।ਉਨ੍ਹਾਂ ਕਿਹਾ ਕਿ ਵਸਨੀਕਾਂ ਦੀ ਭਲਾਈ ਲਈ ਸ਼ਹਿਰ ਵਿੱਚ ਕਈ ਟੈਸਟਿੰਗ ਸੈਂਟਰ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਕੇਂਦਰਾਂ ਵਿੱਚ ਕੋਵਿਡ ਟੈਸਟ ਬਿਲਕੁਲ ਮੁਫਤ ਕੀਤੇ ਜਾਂਦੇ ਹਨ ਜੇਕਰ ਕਿਸੇ ਨੂੰ ਕੋਰੋਨਾ ਸਬੰਧੀ ਕੋਈ ਲੱਛਣ ਲੱਗਦੇ ਹਨ ਤਾਂ ਬਿਨ੍ਹਾਂ ਦੇਰੀ ਕੀਤੇ ਨੇੜਲੇ ਟੈਸਟ ਕੇਂਦਰ ਜਾ ਕੇ ਤੁਰੰਤ ਜਾਂਚ ਕਰਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵਸਨੀਕਾਂ ਦੀ ਭਲਾਈ ਲਈ ਰੋਜ਼ਾਨਾ ਲਏ ਗਏ ਨਮੂਨਿਆਂ ਦੀ ਗਿਣਤੀ ਵਿੱਚ ਹੋਰ ਵਾਧਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋ ਵੀ ਕੋਈ ਵਿਅਕਤੀ ਦੇ ਕੋਵਿਡ-19 ਦੇ ਪੀੜਤ ਹੋਣ ਜਾਂ ਸ਼ੱਕ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ। ਇਨ੍ਹਾਂ ਸੈਂਪਲਾਂ ਦੀ ਗਿਣਤੀ ਰੋਜ਼ਾਨਾ ਸੈਕੜਿਆਂ ਵਿੱਚ ਹੈ। ਇਸੇ ਤਰ੍ਹਾਂ ਅੱਜ ਵੀ 1920 ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ ਅਤੇ ਜਲਦ ਹੀ ਉਨ੍ਹਾਂ ਦੇ ਨਤੀਜੇ ਮਿਲਣ ਦੀ ਉਮੀਦ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿੱਚ 545 ਪੋਜ਼ਟਿਵ ਮਰੀਜ਼ ਹਨ। ਜ਼ਿਲ੍ਹੇ ਵਿੱਚ ਹੁਣ ਤੱਕ ਤੰਦਰੁਸਤ ਹੋਏ ਮਰੀਜ਼ਾਂ ਦੀ ਸੰਖਿਆ 19403 ਹੋ ਗਈ ਹੈ।

ਉਨ੍ਹਾਂ ਕਿਹਾ ਕਿ ਕੋਵਿਡ-19 ਤੋਂ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ 24 ਘੰਟਿਆਂ ਦੌਰਾਨ ਕੁਲ 83 ਮਰੀਜ਼ (67 ਜ਼ਿਲ੍ਹਾ ਲੁਧਿਆਣਾ ਤੋਂ ਨਵੇਂ ਮਰੀਜ਼ ਅਤੇ 16 ਹੋਰ ਰਾਜਾਂ/ਜ਼ਿਲ੍ਹਿਆਂ ਦੇ) ਪੋਜ਼ਟਿਵ ਪਾਏ ਗਏ ਹਨ।

ਉਨ੍ਹਾਂ ਕਿਹਾ ਕਿ ਹੁਣ ਤੱਕ ਕੁੱਲ 404073 ਨਮੂਨੇ ਲਏ ਗਏ ਹਨ, ਜਿਨ੍ਹਾਂ ਵਿਚੋਂ 402229 ਨਮੂਨਿਆਂ ਦੀ ਰਿਪੋਰਟ ਪ੍ਰਾਪਤ ਹੋਈ ਹੈ, 378543 ਨਮੂਨੇ ਨੈਗਟਿਵ ਪਾਏ ਗਏ ਹਨ ਅਤੇ 1844 ਨਮੂਨਿਆਂ ਦੀ ਰਿਪੋਰਟ ਆਉਣ ਬਾਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਲੁਧਿਆਣਾ ਨਾਲ ਸਬੰਧਤ ਕੁਲ ਮਰੀਜ਼ਾਂ ਦੀ ਗਿਣਤੀ 20798 ਹੈ, ਜਦਕਿ 2888 ਮਰੀਜ਼ ਦੂਜੇ ਜ਼ਿਲ੍ਹਿਆਂ/ਰਾਜਾਂ ਨਾਲ ਸਬੰਧਤ ਹਨ।ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਅੱਜ 6 ਮੌਤਾਂ ਦੀ ਪੁਸ਼ਟੀ ਹੋਈ (2 ਜ਼ਿਲ੍ਹਾ ਕਪੂਰਥਲਾ, 1 ਜਲੰਧਰ, 1 ਬਠਿੰਡਾ ਅਤੇ 2 ਰਾਜ ਰਾਜਸਥਾਨ ਨਾਲ ਸਬੰਧਤ ਹਨ)। ਹੁਣ ਕੋਰੋਨਾ ਤੋਂ ਪੀੜਤ ਮਰੀਜ਼ਾਂ ਦੀ ਮੌਤ ਦੀ ਕੁੱਲ ਗਿਣਤੀ ਲੁਧਿਆਣਾ ਤੋਂ 847 ਅਤੇ 337 ਦੂਜੇ ਜ਼ਿਲਿਆਂ ਨਾਲ ਸਬੰਧਤ ਹਨ।ਉਨ੍ਹਾਂ ਕਿਹਾ ਕਿ ਹੁਣ ਤੱਕ ਜ਼ਿਲ੍ਹੇ ਵਿੱਚ 47649 ਵਿਅਕਤੀਆਂ ਨੂੰ ਘਰਾਂ 'ਚ ਇਕਾਂਤਵਾਸ ਕੀਤਾ ਗਿਆ ਹੈ, ਜਦਕਿ ਮੌਜੂਦਾ ਸਮੇਂ ਵੀ 1114 ਵਿਅਕਤੀ ਇਕਾਂਤਵਾਸ ਹਨ। ਅੱਜ ਵੀ 106 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ।ਸ਼ਰਮਾ ਨੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਹੁਣ ਅਸੀਂ ਚਰਮ ਸੀਮਾ (Peak) ਦੌਰ ਵਿੱਚੋਂ ਗੁਜ਼ਰ ਰਹੇ ਹਨ, ਹੁਣ ਜਿਆਦਾ ਸਾਵਧਾਨੀਆਂ ਵਰਤਣ ਦੀ ਜਰੂਰਤ ਹੈ। ਉਹ ਪੰਜਾਬ ਸਰਕਾਰ ਦੀਆਂ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨ ਅਤੇ ਜੇ ਉਹ ਘਰ ਦੇ ਅੰਦਰ ਹੀ ਰਹਿਣ ਤਾਂ ਉਹ ਨਾ ਸਿਰਫ ਆਪ ਸੁਰੱਖਿਅਤ ਰਹਿਣਗੇ, ਬਲਕਿ ਹਰ ਕਿਸੇ ਨੂੰ ਸੁਰੱਖਿਅਤ ਰੱਖਣ ਵਿੱਚ ਵੀ ਯੋਗਦਾਨ ਪਾਉਣਗੇ।