You are here

ਲੁਧਿਆਣਾ

ਕਿਸਾਨ ਜਥੇਬੰਦੀਆਂ ਵੱਲੋਂ ਜਗਰਾਉਂ ਚ ਰੇਲਵੇ ਸਟੇਸ਼ਨ ਤੇ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ

ਜਗਰਾਉਂ, ਅਕਤੂਬਰ 2020 (ਮੋਹਿਤ ਗੋਇਲ)   31 ਕਿਸਾਨ ਜਥੇਬੰਦਿਆਂ ਦੇ ਸੱਦੇ ਤੇ ਕੱਲ ਤੋਂ ਜਗਰਾਉਂ ਰੇਲਵੇ ਸਟੇਸ਼ਨ ਤੇ  ਭਾਰਤ ਕਿਸਾਨ ਯੂਨੀਅਨ ਏਕਤਾ (ਡਕੋਦਾ),ਜਮਹੂਰੀ ਕਿਸਾਨ ਸਭਾ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਰਾਜੇਵਾਲ, ਕਾਦੀਆਂ ਪੰਜਾਬ ਕਿਸਾਨ ਯੂਨੀਅਨ, ਕਿਰਤੀ ਕਿਸਾਨ ਯੂਨੀਅਨ ਦੇ ਸੈਂਕੜੇ  ਵਰਕਰਾਂ ਨੇ ਅਣਮਿੱਥੇ ਸਮੇਂ ਦਾ ਮਿਸ ਮਿਸਾਲੀ ਧਰਨਾ ਸ਼ੁਰੂ ਕੀਤਾ ਇਸ ਵਿਸ਼ਾਲ ਰੋਹ ਭਰਪੂਰ ਧਰਨੇ ਨੂੰ ਸੰਬੋਧਨ ਕਰਦਿਆਂ ਬੀ ਕੇ ਯੂ ਏਕਤਾ ਡਕੋਦਾ ਦੇ ਪ੍ਰਧਾਨ ਮਨਜੀਤ ‍ਧਨੇਰ, ਜਮਹੂਰੀ ਕਿਸਾਨ ਸਭਾ ਦੇ ਆਗੂ ਬਲਰਾਜ ਸਿੰਘ ਕੋਟਉਮਰਾ, ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਗਾਲਿਬ, ਬਲਵਿੰਦਰ ਸਿੰਘ ਕੋਠੇ ਨੇ ਵੱਡੀ ਗਿਣਤੀ ਵਰਕਰਾਂ ਦੇ ਨਾਲ ਅਣਮਿੱਥੇ ਸਮੇਂ ਦਾ ਮਿਸ ਮਿਸਾਲੀ ਧਰਨਾ ਸ਼ੁਰੂ ਕੀਤਾ ਇਸ ਵਿਸ਼ਾਲ ਰੋਹ ਭਰਪੂਰ ਧਰਨੇ ਨੂੰ ਸੰਬੋਧਨ ਕਰਦਿਆਂ ਬੀ ਕੇ ਯੂ ਏਕਤਾ ਡਕੋਦਾ ਦੇ ਪ੍ਰਧਾਨ ਮਨਜੀਤ ‍ਧਨੇਰ, ਜਮਹੂਰੀ ਕਿਸਾਨ ਸਭਾ ਦੇ ਆਗੂ ਬਲਰਾਜ ਸਿੰਘ ਕੋਟਉਮਰਾ, ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਗਾਲਿਬ, ਬਲਵਿੰਦਰ ਸਿੰਘ ਕੋਠੇ ਪੋਨਾ , ਪੌ: ਜੈਪਾਲ ਸਿੰਘ, ਲੱਖੋਵਾਲ ਦੇ ਆਗੂ ਜੋਗਿੰਦਰ ਸਿੰਘ ਬੁਜਗਰ, ਰਾਜੇਵਾਲ ਨੇ ਆਗੂ ਤਰਲੋਚਨ ਸਿੰਘ ਬਰਮੀ, ਕਰਦਿਆਂ ਦੇ ਆਗੂ ਅਮਰ ਸਿੰਘ ਤਲਵੰਡੀ, ਸੁਖਵਿੰਦਰ ਸਿੰਘ  ਹਲਵਾਰਾ, ਮਜ਼ਦੂਰ ਆਗੂ ਕੰਵਲਜੀਤ ਖੰਨਾ, ਮਜਦੂਰ ਯੂਨੀਅਨ ਆਗੂ ਅਵਤਾਰ ਸਿੰਘ ਤਾਰੀ ਰਸੂਲਪੁਰ ਅਤੇ ਮਾਸਟਰ ਮਹਿੰਦਰ ਸਿੰਘ ਕਮਾਲਪੁਰਾ ਨੇ ਆਪਣੇ ਸੰਬੋਧਨ 'ਚ ਕਿਹਾ ਕਿ ਇਹ ਤਿੰਨ ਖੇਤੀ ਬਿੱਲਾਂ ਦੇ ਰੱਦ ਕਰਵਾਉਣ ਲਈ ਪੰਜਾਬ ਦੇ ਕਿਰਤੀ ਆਰ ਪਾਰ ਦੀ ਲੜਾਈ ਲੜਣਗੇ। ਉਨ੍ਹਾਂ ਕਿਹਾ ਕਿ ਅਣਮਿੱਥੇ ਸਮੇਂ ਦੇ ਇਸ ਦਿਨ ਰਾਤ ਦੇ ਇਸ ਧਰਨੇ ਨੂੰ ਨਿਰਵਿਘਨ ਜਾਰੀ ਰੱਖਣਗੇ। ਭਲਕੇ ਤੋਂ ਰਿਲਾਇੰਸ ਦੇ ਸਟੋਰਾਂ, ਪੈਟਰੋਲ ਪੰਪਾਂ ਤੇ ਰੋਸ ਧਰਨੇ ਦਿੱਤੇ ਜਾਣਗੇ। ਬੁਲਾਰਿਆਂ ਨੇ ਕਿਹਾ ਕਿ ਸੂਬੇ ਭਰ 'ਚ ਅੰਬਾਨੀ, ਅਡਾਨੀ ਦਾ ਵਪਾਰ ਲੁੱਟ ਖ਼ਤਮ ਕਰਵਾਉਣ ਦਾ ਸੰਘਰਸ਼ ਭਾਜਪਾ ਸਰਕਾਰ ਦੇ ਨੱਕ ਚ ਦਮ ਕਰ ਦੇਵੇਗਾ। ਇਸ ਸਮੇਂ ਇਨਕਲਾਬੀ ਕਵੀਸ਼ਰੀ ਜੱਥਾ ਰਸੂਲਪੁਰ , ਰਾਮ ਸਿੰਘ ਹਠੁੂਰ, ਡਾ: ਸੁਰੈਨ ਸਿੰਘ ਧੂਰੜਕੋਟ ਨੇ ਗੀਤ, ਕਵਿਤਾਵਾਂ, ਕਵੀਸ਼ਰੀਆਂ ਗਾਈਆਂ। ਲੋਕ ਕਲਾਂ ਮੰਚ ਮੁੱਲਾਂਪੁਰ ਦੇ ਕਲਾਕਾਰ ਨੇ ਹਰਕੇਸ਼ ਚੌਧਰੀ ਦੀ ਨਿਰਦੇਸ਼ਨਾ ਹੇਠ ਨਾਟਕ ਉੱਠਣ ਦਾ ਵੇਲਾ ਪੇਸ਼ ਕਰਦਿਆਂ ਖੇਤੀ ਬਿੱਲਾਂ ਖਿਲਾਫ਼ ਸੁਚੇਤ ਕਰਦੇ ਕਰਦਿਆਂ ਸਮਾਂ ਬੰਨ੍ਹ ਦਿੱਤਾ ਇਸ ਸਮੇਂ ਇਲਾਕਾ ਭਰ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਮਜਦੂਰ ਹਾਜ਼ਰ ਹਨ। ਲੰਗਰ ਦੀ ਸੇਵਾ ਗੁਰੂਸਰ ਕਾਉਕ ਇਕਾਈ ਨੇ  ਚਲਾਈ।

 

ਮਾਤਾ ਸਵਿਦਰ ਕੌਰ ਥਿੰਦ ਪਿਛਲੇ ਦਿਨੀ ਬਹਾਦਰਕੇ ਪਰਿਵਾਰ ਅਤੇ ਪਿੰਡ ਵਾਸੀਆਂ ਨੂੰ ਸਦੀਵੀ ਵਿਛੋੜਾ ਦੇ ਗਏ

ਸਿੱਧਵਾਂ ਬੇਟ , ਅਕਤੂਬਰ 2020 -( ਜਸਮੇਲ਼ ਗਾਲਿਬ/ ਮਨਜਿੰਦਰ ਗਿੱਲ)- ਇਲਾਕੇ ਵਿੱਚ ਬਹੁਤ ਹੀ ਨਿਮਾਣਾ ਖੱਟਣ ਵਾਲੇ ਸਾਬਕਾ ਸਰਪੰਚ ਕੁਲਬੀਰ ਸਿੰਘ ਥਿੰਦ ਅਤੇ ਸਾਬਕਾ ਸਰਪੰਚ ਸੁਖਦੇਵ ਸਿੰਘ ਥਿੰਦ ਪਿੰਡ ਬਹਾਦਰਕੇ ਨੂੰ ਉਸ ਸਮੇ ਗਹਿਰਾ ਸਦਮਾ ਲੱਗਾ ਜਦੋ ਓਹਨਾ ਦੀ ਪਾਲਨਹਾਰ ਮਾਤਾ ਸਵਿਦਰ ਕੌਰ ਥਿੰਦ ਦੀ ਸੰਖੇਪ ਬਿਮਾਰੀ ਕਾਰਨ ਅਚਾਨਕ ਮੌਤ ਹੋ ਗਈ। ਪਰਿਵਾਰ ਸਮੇਤ ਇਲਾਕਾ ਵਾਸੀਆ ਨੇ ਮਾਤਾ ਜੀ ਨੂੰ ਕੱਲ ਨਮ ਅੱਖਾਂ ਨਾਲ ਆਖਰੀ ਵਿਧਾਇਗੀ ਦਿਤੀ।ਉਸ ਸਮੇ ਪਰਿਵਾਰ ਨਾਲ ਵੱਡੀ ਨੇੜਤਾ ਰੱਖਣ ਵਾਲਿਆਂ ਸਖਸਿਤਾ ਸ ਭਾਗ ਸਿੰਘ ਮੱਲਾ ਸਾਬਕਾ ਵਿਧਾਇਕ, ਸ ਸਵਰਨ ਸਿੰਘ ਤਿਹਾੜਾ ਸਾਬਕਾ ਚੇਅਰਮੈਂਨ ਅਤੇ ਜਥੇਦਾਰ ਅਮਨਜੀਤ ਸਿੰਘ ਖਹਿਰਾ ਐਡੀਟਰ ਜਨ ਸਕਤੀ ਵਲੋਂ ਦੁਖ ਸਾਂਝਾ ਕੀਤਾ ਗਿਆ।ਪਰਿਵਾਰ ਵਲੋਂ ਮਾਤਾ ਜੀ ਨਮਿਤ ਅੰਤਿਮ ਅਰਦਾਸ ਆਪਣੀ ਰਿਹਾਇਸ਼ ਉਪਰ ਪਿੰਡ ਅਬੂਪੁਰਾ ਨਜ਼ਦੀਕ ਨਰਕਾਰੀ ਭਵਨ , ਧਰਮਕੋਟ ਰੋਡ ਸਿੱਧਵਾਂ ਬੇਟ ਵਿਖੇ 9 ਅਕਤੂਬਰ 2020 ਨੂੰ ਬਾਦ ਦੁਪਹਿਰ 1 ਵਜੇ ਹੋਵਗੀ ।

ਜ਼ਿਲ੍ਹਾ ਲੁਧਿਆਣਾ ਵਿੱਚ ਅੱਜ 5009 ਸੈਂਪਲ ਲਏ

ਮਰੀਜ਼ਾਂ ਦੇ ਠੀਕ ਹੋਣ ਦੀ ਦਰ 90.40% ਹੋਈ

ਲੁਧਿਆਣਾ,  ਅਕਤੂਬਰ 2020 ( ਸੱਤਪਾਲ ਸਿੰਘ ਦੇਹੜਕਾਂ/ਮਨਜਿੰਦਰ ਗਿੱਲ ) - ਪੰਜਾਬ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਸ਼ੁਰੂ ਕੀਤੇ ਗਏ ਉਪਰਾਲਿਆਂ ਤਹਿਤ ਅੱਜ ਜ਼ਿਲ੍ਹਾ ਲੁਧਿਆਣਾ ਵਿੱਚ ਇੱਕ ਦਿਨ ਵਿੱਚ ਸ਼ੱਕੀ ਮਰੀਜ਼ਾਂ ਦੇ 5009 ਸੈਂਪਲ ਲਏ ਗਏ। ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਇਸ ਬਿਮਾਰੀ ਤੋਂ ਤੰਦਰੁਸਤ ਹੋਣ ਵਾਲੇ ਮਰੀਜ਼ਾਂ ਦੀ ਦਰ ਵਿੱਚ ਵੀ ਵਾਧਾ ਦਰਜ ਕੀਤਾ ਹੈ, ਜੌ ਕਿ ਇਕ ਸ਼ੁਭ ਸੰਕੇਤ ਹੈ। ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐੱਸ.ਡੀ.ਐੱਮਜ਼. ਦੀ ਦੇਖਰੇਖ ਵਿੱਚ ਸਿਹਤ ਵਿਭਾਗ ਦੇ ਸਮੂਹ ਡਾਕਟਰਾਂ, ਕਮਿਊਨਿਟੀ ਹੈਲਥ ਅਫ਼ਸਰਾਂ ਅਤੇ ਹੋਰ ਪੈਰਾ ਮੈਡੀਕਲ ਸਟਾਫ ਵੱਲੋਂ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਕੀਤੇ ਜਾ ਰਹੇ ਦਿਨ ਰਾਤ ਯਤਨਾਂ ਤਹਿਤ ਰੋਜ਼ਾਨਾ ਵੱਧ ਤੋਂ ਵੱਧ ਸ਼ੱਕੀ ਮਰੀਜ਼ਾਂ ਦੇ ਸੈਂਪਲ ਲਏ ਜਾ ਰਹੇ ਹਨ। ਜਿਸ ਤਹਿਤ ਅੱਜ ਵੀ 5009 ਸੈਂਪਲ ਲਏ ਗਏ। ਉਹਨਾਂ ਸਮੂਹ ਐੱਸ.ਡੀ.ਐੱਮਜ਼ ਅਤੇ ਸਿਹਤ ਵਿਭਾਗ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ।ਉਨ੍ਹਾਂ ਕਿਹਾ ਕਿ ਵਸਨੀਕਾਂ ਨੂੰ ਘਬਰਾਉਣਾ ਨਹੀਂ ਚਾਹੀਦਾ ਕਿਉਂਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵਸਨੀਕਾਂ ਦੀ ਸੁਰੱਖਿਆ ਲਈ 24 ਘੰਟੇ 7 ਦਿਨ ਕੰਮ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ 'ਮਿਸ਼ਨ ਫਤਹਿ' ਤਹਿਤ ਜ਼ਿਲ੍ਹਾ ਲੁਧਿਆਣਾ ਵਿੱਚ ਕੋਵਿਡ-19 ਬਿਮਾਰੀ ਤੋਂ ਤੰਦਰੁਸਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।ਉਨ੍ਹਾਂ ਕਿਹਾ ਕਿ ਹੁਣ ਤੱਕ ਕੁੱਲ 18087 ਮਰੀਜ਼ਾਂ ਵਿਚੋਂ 90.40% (16352 ਕੋਵਿਡ ਪੋਜ਼ਟਿਵ ਮਰੀਜ਼) ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਜਦਕਿ ਕਈ ਹੋਰ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ। ਉਨ੍ਹਾਂ ਵਸਨੀਕਾਂ ਨੂੰ ਬਿਲਕੁਲ ਵੀ ਨਾ ਘਬਰਾਉਣ ਦੀ ਅਪੀਲ ਕੀਤੀ ਕਿਉਂਕਿ ਕੋਵਿਡ ਪੂਰੀ ਤਰ੍ਹਾਂ ਨਾਲ ਠੀਕ ਹੋਣ ਵਾਲੀ ਬਿਮਾਰੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਤੁਰੰਤ ਆਪਣੇ ਆਪ ਨੂੰ ਕੋਵਿਡ ਦਾ ਟੈਸਟ ਕਰਵਾਉਣਾ ਚਾਹੀਦਾ ਹੈ ਜਦੋਂ ਵੀ ਉਹ ਮਹਿਸੂਸ ਕਰਦੇ ਹਨ ਕਿ ਕੋਈ ਕੋਵਿਡ ਵਰਗੇ ਲੱਛਣ ਹੋਣ। ਉਨ੍ਹਾਂ ਕਿਹਾ ਕਿ ਲੱਛਣਾਂ ਦੇ ਪਤਾ ਲੱਗਣ ਅਤੇ ਜਾਂਚ ਵਿਚਕਾਰ ਵਾਲਾ ਸਮਾਂ ਬਹੁਤ ਮਹੱਤਵਪੂਰਨ ਹੁੰਦਾ ਹੈ, ਪਰ ਜਦੋਂ ਲੋਕ ਲੱਛਣ ਹੋਣ ਦੇ ਬਾਵਜੂਦ ਆਪਣੇ ਆਪ ਦਾ ਟੈਸਟ ਨਹੀਂ ਕਰਵਾਉਂਦੇ ਤਾਂ ਕਈ ਵਾਰ ਉਨ੍ਹਾਂ ਦੀ ਸਿਹਤ ਖਰਾਬ ਹੋ ਜਾਂਦੀ ਹੈ, ਜਿਸ ਨਾਲ ਮੰਦਭਾਗੀਆਂ ਘਟਨਾਵਾਂ ਹੁੰਦੀਆਂ ਹਨ।ਉਨ੍ਹਾਂ ਕਿਹਾ ਕਿ ਵਸਨੀਕਾਂ ਦੀ ਭਲਾਈ ਲਈ ਸ਼ਹਿਰ ਵਿੱਚ ਕਈ ਟੈਸਟਿੰਗ ਸੈਂਟਰ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਕੇਂਦਰਾਂ ਵਿੱਚ ਕੋਵਿਡ ਟੈਸਟ ਬਿਲਕੁਲ ਮੁਫਤ ਕੀਤੇ ਜਾਂਦੇ ਹਨ ਜੇਕਰ ਕਿਸੇ ਨੂੰ ਕੋਰੋਨਾ ਸਬੰਧੀ ਕੋਈ ਲੱਛਣ ਲੱਗਦੇ ਹਨ ਤਾਂ ਬਿਨ੍ਹਾਂ ਦੇਰੀ ਕੀਤੇ ਨੇੜਲੇ ਟੈਸਟ ਕੇਂਦਰ ਜਾ ਕੇ ਤੁਰੰਤ ਜਾਂਚ ਕਰਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵਸਨੀਕਾਂ ਦੀ ਭਲਾਈ ਲਈ ਰੋਜ਼ਾਨਾ ਲਏ ਗਏ ਨਮੂਨਿਆਂ ਦੀ ਗਿਣਤੀ ਵਿੱਚ ਹੋਰ ਵਾਧਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋ ਵੀ ਕੋਈ ਵਿਅਕਤੀ ਦੇ ਕੋਵਿਡ-19 ਦੇ ਪੀੜਤ ਹੋਣ ਜਾਂ ਸ਼ੱਕ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ। ਇਨ੍ਹਾਂ ਸੈਂਪਲਾਂ ਦੀ ਗਿਣਤੀ ਰੋਜ਼ਾਨਾ ਸੈਕੜਿਆਂ ਵਿੱਚ ਹੈ। ਇਸੇ ਤਰ੍ਹਾਂ ਅੱਜ ਵੀ 5009 ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ ਅਤੇ ਜਲਦ ਹੀ ਉਨ੍ਹਾਂ ਦੇ ਨਤੀਜੇ ਮਿਲਣ ਦੀ ਉਮੀਦ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿੱਚ 988 ਪੋਜ਼ਟਿਵ ਮਰੀਜ਼ ਹਨ। ਜ਼ਿਲ੍ਹੇ ਵਿੱਚ ਹੁਣ ਤੱਕ ਤੰਦਰੁਸਤ ਹੋਏ ਮਰੀਜ਼ਾਂ ਦੀ ਸੰਖਿਆ 16352 ਹੋ ਗਈ ਹੈ।

ਉਨ੍ਹਾਂ ਕਿਹਾ ਕਿ ਕੋਵਿਡ-19 ਤੋਂ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ 24 ਘੰਟਿਆਂ ਦੌਰਾਨ ਕੁਲ 155 ਮਰੀਜ਼ (129 ਜ਼ਿਲ੍ਹਾ ਲੁਧਿਆਣਾ ਤੋਂ ਨਵੇਂ ਮਰੀਜ਼ ਅਤੇ 26 ਹੋਰ ਰਾਜਾਂ/ਜ਼ਿਲ੍ਹਿਆਂ ਦੇ) ਪੋਜ਼ਟਿਵ ਪਾਏ ਗਏ ਹਨ।

ਉਨ੍ਹਾਂ ਕਿਹਾ ਕਿ ਹੁਣ ਤੱਕ ਕੁੱਲ 278863 ਨਮੂਨੇ ਲਏ ਗਏ ਹਨ, ਜਿਨ੍ਹਾਂ ਵਿਚੋਂ 277112 ਨਮੂਨਿਆਂ ਦੀ ਰਿਪੋਰਟ ਪ੍ਰਾਪਤ ਹੋਈ ਹੈ, 256775 ਨਮੂਨੇ ਨੈਗਟਿਵ ਪਾਏ ਗਏ ਹਨ ਅਤੇ 1751 ਨਮੂਨਿਆਂ ਦੀ ਰਿਪੋਰਟ ਆਉਣ ਬਾਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਲੁਧਿਆਣਾ ਨਾਲ ਸਬੰਧਤ ਕੁਲ ਮਰੀਜ਼ਾਂ ਦੀ ਗਿਣਤੀ 18087 ਹੈ, ਜਦਕਿ 2250 ਮਰੀਜ਼ ਦੂਜੇ ਜ਼ਿਲ੍ਹਿਆਂ/ਰਾਜਾਂ ਨਾਲ ਸਬੰਧਤ ਹਨ।ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਅੱਜ 9 ਮੌਤਾਂ ਹੋਈਆਂ ਹਨ (3 ਜ਼ਿਲ੍ਹਾ ਲੁਧਿਆਣਾ, 2 ਮੋਗਾ, 1 ਨਵਾਂਸ਼ਹਿਰ, 1 ਫਿਰੋਜ਼ਪੁਰ, 1 ਕਪੂਰਥਲਾ ਅਤੇ 1 ਰਾਜ ਬਿਹਾਰ ਨਾਲ ਸਬੰਧਤ ਹੈ)। ਹੁਣ ਕੋਰੋਨਾ ਤੋਂ ਪੀੜਤ ਮਰੀਜ਼ਾਂ ਦੀ ਮੌਤ ਦੀ ਕੁੱਲ ਗਿਣਤੀ ਲੁਧਿਆਣਾ ਤੋਂ 744 ਅਤੇ 253 ਦੂਜੇ ਜ਼ਿਲਿਆਂ ਨਾਲ ਸਬੰਧਤ ਹਨ।ਉਨ੍ਹਾਂ ਕਿਹਾ ਕਿ ਹੁਣ ਤੱਕ ਜ਼ਿਲ੍ਹੇ ਵਿੱਚ 44010 ਵਿਅਕਤੀਆਂ ਨੂੰ ਘਰਾਂ 'ਚ ਇਕਾਂਤਵਾਸ ਕੀਤਾ ਗਿਆ ਹੈ, ਜਦਕਿ ਮੌਜੂਦਾ ਸਮੇਂ ਵੀ 3546 ਵਿਅਕਤੀ ਇਕਾਂਤਵਾਸ ਹਨ। ਅੱਜ ਵੀ 203 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ। ਸ਼ਰਮਾ ਨੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਹੁਣ ਅਸੀਂ ਚਰਮ ਸੀਮਾ (Peak) ਦੌਰ ਵਿੱਚੋਂ ਗੁਜ਼ਰ ਰਹੇ ਹਨ, ਹੁਣ ਜਿਆਦਾ ਸਾਵਧਾਨੀਆਂ ਵਰਤਣ ਦੀ ਜਰੂਰਤ ਹੈ। ਉਹ ਪੰਜਾਬ ਸਰਕਾਰ ਦੀਆਂ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨ ਅਤੇ ਜੇ ਉਹ ਘਰ ਦੇ ਅੰਦਰ ਹੀ ਰਹਿਣ ਤਾਂ ਉਹ ਨਾ ਸਿਰਫ ਆਪ ਸੁਰੱਖਿਅਤ ਰਹਿਣਗੇ, ਬਲਕਿ ਹਰ ਕਿਸੇ ਨੂੰ ਸੁਰੱਖਿਅਤ ਰੱਖਣ ਵਿੱਚ ਵੀ ਯੋਗਦਾਨ ਪਾਉਣਗੇ।

ਬਿਨ੍ਹਾਂ ਪਰਾਲੀ ਸਾੜੇ ਸਫ਼ਲ ਖੇਤੀ ਕਰਕੇ ਕਿਸਾਨ ਨੈਬ ਸਿੰਘ ਹੋਰਾਂ ਕਿਸਾਨਾਂ ਲਈ ਬਣਿਆ ਪ੍ਰੇਰਨਾ ਸਰੋਤ

ਉਸਦੀ ਸੋਚ ਹੈ! ਕੋਵਿਡ-19 ਮਹਾਂਮਾਰੀ ਕਰਕੇ ਹਰ ਕਿਸਾਨ ਵੱਲੋਂ ਪਰਾਲੀ ਨੂੰ ਅੱਗ ਨਾ ਲਗਾ ਕੇ ਆਪਣੀ ਸਮਾਜਿਕ ਜਿੰਮੇਵਾਰੀ ਚਾਹੀਦੀ ਹੈ ਨਿਭਾਉਣੀ

ਲੁਧਿਆਣਾ, ਅਕਤੂਬਰ 2020 ( ਸੱਤਪਾਲ ਸਿੰਘ ਦੇਹੜਕਾਂ/ਮਨਜਿੰਦਰ ਗਿੱਲ )-ਪਿੰਡ ਲਿੱਤਰਾਂ, ਰਾਏਕੋਟ, ਜ਼ਿਲ੍ਹਾ ਲੁਧਿਆਣਾ ਨਾਲ ਸਬੰਧਤ ਕਿਸਾਨ ਨੈਬ ਸਿੰਘ ਇੱਕ ਉੱਦਮੀ ਕਿਸਾਨ ਹੈ। ਨੈਬ ਸਿੰਘ ਨੇ ਖੇਤੀਬਾੜੀ ਵਿਭਾਗ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਵਿਕਸਤ ਤਕਨੀਕਾਂ ਸਿੱਖਣ ਅਤੇ ਅਪਨਾਉਣ ਵਿੱਚ ਬਹੁਤ ਉਤਸ਼ਾਹ ਦਿਖਾਇਆ ਹੈ ਅਤੇ ਬਿਨ੍ਹਾਂ ਪਰਾਲੀ ਸਾੜੇ ਸਫ਼ਲ ਖੇਤੀ ਕਰਨ ਕਾਰਨ ਉਹ ਬਾਕੀ ਕਿਸਾਨਾਂ ਲਈ ਪ੍ਰੇਰਨਾ ਸਰੋਤ ਬਣਿਆ ਹੋਇਆ ਹੈ। ਕਿਸਾਨ ਨੈਬ ਸਿੰਘ ਵੱਲੋਂ ਮੌਜੂਦਾ ਸਮੇਂ ਲਗਭਗ 15 ਏਕੜ ਦੀ ਵਾਹੀ ਕੀਤੀ ਜਾ ਰਹੀ ਹੈ ਜੋ ਕਿ ਉਸਦੀ ਮਾਲਕੀ ਵਾਲੀ ਜਮੀਨ ਹੈ। ਉਸ ਵੱਲੋਂ ਫਸਲੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਹੋ ਰਹੇ ਵਾਤਾਰਣ ਪ੍ਰਦੂਸ਼ਣ ਪ੍ਰਤੀ ਡੂੰਘੀ ਸੰਵੇਦਨਾਂ ਦਿਖਾਉਂਦਿਆਂ 2017-18 ਅਤੇ 2018-19 ਤੋਂ ਹੈਪੀ ਸੀਡਰ ਨਾਲ ਕਣਕ ਦੀ ਬਿਜਾਈ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਉੱਦਮੀ ਕਿਸਾਨ ਵਲੋਂ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ (ਐਸ.ਐਮ.ਐਸ.) ਕੰਬਾਇਨ ਹਾਰਵੈਸਟਰ ਨਾਲ ਝੋਨੇ ਦੀ ਕਟਾਈ ਕਰਕੇ ਕਣਕ ਦੀ ਬਿਜਾਈ ਹੈਪੀ ਸੀਡਰ ਨਾਲ ਕੀਤੀ ਜਾਂਦੀ ਹੈ। ਕਿਸਾਨ ਵੱਲੋਂ ਕਣਕ ਦੀ ਬਿਜਾਈ ਮੌਕੇ HD-3086 ਬੀਜ ਦੀ ਵਰਤੋਂ ਕੀਤੀ ਗਈ ਜਿਸਦਾ ਝਾੜ 22 ਕੁਇੰਟਲ ਪ੍ਰਤੀ ਏਕੜ ਰਿਹਾ। ਕਿਸਾਨ ਨੈਬ ਸਿੰਘ ਵੱਲੋਂ ਸਾਉਣੀ2018 ਅਤੇ 2019 ਵਿੱਚ ਝੋਨੇ ਦੀਆਂ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਹੀ ਲਗਾਈਆਂ ਗਈਆਂ ਜਿਸ ਨਾਲ ਪਰਾਲੀ ਸਾਂਭਣ ਲਈ ਸਮਾਂ ਮਿਲ ਜਾਂਦਾ ਹੈ ਸਗੋਂ ਪਰਾਲੀ ਵੀ ਘੱਟ ਹੁੰਦੀ ਹੈ ਅਤੇ ਹੈਪੀ ਸੀਡਰ ਨਾਲ ਕਣਕ ਦੀ ਬਿਜਾਈ ਵੀ ਸੌਖੀ ਹੋ ਜਾਂਦੀ ਹੈ, ਧਰਤੀ ਦੀ ਉਪਜਾਊ ਸ਼ਕਤੀ ਵਧਦੀ ਹੈ, ਰਵਾਇਤੀ ਮੁਕਾਬਲੇ ਖਾਦ ਦੀ ਵੀ ਘੱਟ ਵਰਤੋਂ ਹੁੰਦੀ ਹੈ ਅਤੇ ਨਦੀਨਾਂ ਦੀ ਸਮੱਸਿਆ ਬਹੁਤ ਘੱਟ ਹੁੰਦੀ ਹੈ। ਕਿਸਾਨ ਅਨੁਸਾਰ ਆਉਣ ਵਾਲੇ ਸਮੇਂ ਵਿੱਚ ਕੋਵਿਡ-19 ਮਹਾਂਮਾਰੀ ਨੂੰ ਧਿਆਨ ਵਿੱਚ ਰੱਖਦੇ ਹੋਏ ਹਰ ਕਿਸਾਨ ਨੂੰ ਪਰਾਲੀ ਨੂੰ ਅੱਗ ਨਾ ਲਗਾ ਕੇ ਆਪਣੀ ਸਮਾਜਿਕ ਜਿੰਮੇਵਾਰੀ ਦੇ ਨਾਲ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਚਾਹੀਦਾ ਹੈ।

ਡਿਪਟੀ ਕਮਿਸ਼ਨਰ ਵੱਲੋਂ ਕੰਬਾਈਨ ਓਪਰੇਟਰਾਂ ਨਾਲ ਕੀਤੀ ਵਿਸ਼ੇਸ਼ ਮੀਟਿੰਗ

 ਝੋਨੇ ਦੀ ਵਾਢੀ ਕੇਵਲ ਐਸ.ਐਮ.ਐਸ.ਯੁਕਤ ਕੰਬਾਈਨਾਂ ਨਾਲ ਹੀ ਕੀਤੀ ਜਾਵੇ - ਡਿਪਟੀ ਕਮਿਸ਼ਨਰ

ਲੁਧਿਆਣਾ, ਅਕਤੂਬਰ 2020 ( ਸੱਤਪਾਲ ਸਿੰਘ ਦੇਹੜਕਾਂ/ਮਨਜਿੰਦਰ ਗਿੱਲ )-ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਦੀ ਪ੍ਰਧਾਨਗੀ ਹੇਠ ਸਥਾਨਕ ਬੱਚਤ ਭਵਨ ਵਿਖੇ ਕੰਬਾਇਨ ਓਰੇਟਰਾਂ ਨਾਲ ਇੱਕ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਮੁੱਖ ਖੇਤੀਬਾੜੀ ਅਫਸਰ ਡਾ. ਨਰਿੰਦਰ ਸਿੰਘ ਬੈਨੀਪਾਲ, ਜੁਆਇੰਟ ਕਮਿਸ਼ਨਰ ਪੁਲਿਸ ਜੇ ਇਲਾਚੇਜਿਅਨ ਅਤੇ ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਸੰਦੀਪ ਕੁਮਾਰ ਵੀ ਹਾਜ਼ਰ ਸਨ। ਡਿਪਟੀ ਕਮਿਸ਼ਨਰ ਵੱਲੋਂ ਹਦਾਇਤ ਕੀਤੀ ਗਈ ਕਿ ਝੌਨੇ ਦੀ ਕਟਾਈ ਕੇਵਲ ਸੁਪਰ ਐਸ.ਐਮ.ਐਸ ਯੁਕਤ ਕੰਬਾਇਨ ਹਾਰਵੈਸਟਰਾਂ ਰਾਹੀਂ ਕਰਨੀ ਯਕੀਨੀ ਬਣਾਈ ਜਾਵੇ। Air Prevention and control of pollution ਐਕਟ, 1981 ਅਧੀਨ ਬਿਨ੍ਹਾਂ ਸੁਪਰ ਐਸ.ਐਮ.ਐਸ ਦੇ ਕੰਬਾਇਨਾਂ ਚਲਾਉਣ ਤੇ ਪੂਰਨ ਪ੍ਰਾਬੰਦੀ ਹੈ ਅਤੇ ਇਹਨਾਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੀਆਂ ਕੰਬਾਇਨ ਹਾਰਵੈਸਟਰਾਂ ਉੱਪਰ ਪ੍ਰਸ਼ਾਸ਼ਨ ਵੱਲੋਂ ਸਖਤ ਕਾਰਵਾਈ ਕੀਤੀ ਜਾਵੇਗੀ। ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸ਼ਾਮੀ 07:00 ਵਜੇ ਤੋਂ ਸਵੇਰੇ 10:00 ਵਜੇ ਤੱਕ ਹਾਰਵੈਸਟਰ ਕੰਬਾਇਨਾਂ ਨਾਲ ਝੋਨਾ ਕੱਟਣ ਤੇ ਪਾਬੰਦੀ ਲਾਜ਼ਮੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜੋ ਕਿਸਾਨ ਪਰਾਲੀ ਦੀਆਂ ਗੰਡਾਂ ਬਣਾਉਣੀਆਂ ਚਾਹੁੰਦੇ ਹਨ ਜਾਂ ਗੁੱਜਰ ਭਾਈਚਾਰੇ ਨੂੰ ਪਰਾਲੀ ਚੁਕਵਾਉਣਾ ਚਾਹੁੰਦੇ ਹਨ, ਉਹ ਆਪਣਾ ਬਿਨੈ-ਪੱਤਰ ਲਿਖਤੀ ਰੂਪ ਵਿੱਚ ਆਪਣੇ ਸਬੰਧਿਤ ਖੇਤੀਬਾੜੀ ਵਿਕਾਸ ਅਫਸਰ ਨੂੰ ਦੇ ਸਕਦੇ ਹਨ। ਅਜਿਹੇ ਕਿਸਾਨਾਂ ਨੂੰ ਬਿਨ੍ਹਾਂ ਐਸ.ਐਮ.ਐਸ. ਸੰਯੁਕਤ ਕੰਬਾਇਨ ਤੋਂ ਝੋਨੇ ਦੀ ਕਟਾਈ ਕਰਵਾਉਣ ਲਈ ਛੋਟ ਦਿੱਤੀ ਜਾਵੇਗੀ। ਕੰਬਾਈਨ ਓਪਰੇਟਰਾਂ ਦੇ ਪ੍ਰਧਾਨ ਨੇ ਆਪਣੇ ਸੰਬੋਧਨ 'ਚ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇੱਕ ਸਾਫ-ਸੁਥਰੇ ਵਾਤਾਵਰਣ ਬਣਾਏ ਰੱਖਣ ਲਈ ਸਾਰੇ ਵਰਗਾ ਦਾ ਯੋਗਦਾਨ ਜ਼ਰੂਰੀ ਹੈ ਤਾਂ ਜੋ ਕਰੋਨਾ ਮਹਾਂਮਾਰੀ ਦੌਰਾਨ ਬਜ਼ੁਰਗਾਂ ਅਤੇ ਬੱਚਿਆਂ ਦਾ ਬਚਾਅ ਕੀਤਾ ਜਾ ਸਕੇ।

ਵਿਧਾਇਕ ਡਾਵਰ ਵੱਲੋਂ ਆਪਣੇ ਹਲਕੇ 'ਚ ਕੋਰੋਨਾ ਫਤਿਹ ਕਿੱਟਾਂ ਵੰਡ ਦੀ ਸ਼ੁਰਆਤ

ਲੁਧਿਆਣਾ, ਅਕਤੂਬਰ 2020  (ਸੱਤਪਾਲ ਸਿੰਘ ਦੇਹੜਕਾਂ/ਮਨਜਿੰਦਰ ਗਿੱਲ ) - ਹਲਕਾ ਲੁਧਿਆਣਾ (ਉੱਤਰੀ) ਤੋਂ ਵਿਧਾਇਕ ਸੁਰਿੰਦਰ ਡਾਵਰ ਅਤੇ ਉਪ ਮੰਡਲ ਮੈਜਿਸਟਰੇਟ (ਪੂਰਬੀ) ਬਲਜਿੰਦਰ ਸਿੰਘ ਢਿੱਲੋਂ ਵੱਲੋਂ ਸਥਾਨਕ ਸਿਵਲ ਹਸਪਤਾਲ ਤੋਂ ਆਪਣੇ ਹਲਕੇ ਲਈ ਕੋਰੋਨਾ ਫਤਹਿ ਕਿੱਟਾਂ ਦੀ ਵੰਡ ਦੀ ਸ਼ੁਰਆਤੂ ਕੀਤੀ।ਵਿਧਾਇਕ ਡਾਵਰ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕੋਵੀਡ -19 ਦੇ ਮਰੀਜ਼ਾਂ ਦੀ ਹਰ ਸੰਭਵ ਸੇਵਾ ਲਈ ਵਚਨਬੱਧ ਹੈ ਅਤੇ ਇਨ੍ਹਾਂ ਕਿੱਟਾਂ ਦੀ ਵੰਡ ਰਾਹੀਂ ਮਰੀਜ਼ਾਂ ਨੂੰ ਇਕਾਂਤਵਾਸ ਵਿੱਚ ਆਪਣੀ ਸਵੈ-ਨਿਗਰਾਨੀ ਕਰਨ ਲਈ ਸਹਾਈ ਸਿੱਧ ਹੋਵੇਗੀ।ਡਾਵਰ ਨੇ ਇਸ ਮੌਕੇ ਗੱਲਬਾਤ ਕਰਦਿਆਂ ਦੱਸਿਆ ਕਿ ਮੈਡੀਕਲ ਕਿੱਟ ਵਿੱਚ 18 ਵਸਤੂਆਂ ਹਨ, ਜਿਸ ਵਿੱਚ ਪਲਸ ਆਕਸੀਮੀਟਰ, ਡਿਜੀਟਲ ਥਰਮਾਮੀਟਰ, ਸਟੀਮਰ, ਸੈਨੇਟਾਈਜ਼ਰ, ਗਲੋਅ ਦੀਆਂ ਗੋਲੀਆਂ, ਵਿਟਾਮਿਨ ਸੀ, ਵਿਟਾਮਿਨ ਡੀ, ਵਿਟਾਮਿਨ ਜ਼ਿੰਕ ਦੀਆਂ ਗੋਲੀਆਂ, ਟੋਪਸੀਡ, ਇਮਿਊਨਿਟੀ ਪਲੱਸ ਤਰਲ, ਡੋਲੋ 650 ਐਮ.ਜੀ, ਮਲਟੀ ਵਿਟਾਮਿਨ, ਖਾਂਸੀ ਦੀ ਦਵਾਈ, ਬਿਟਾਡੀਨ ਗਾਰਗਲਜ਼ ਜਾਂ ਨਮਕ ਦੇ ਗਾਰਗਲ, ਲੋਵੋ ਸੋਟੀਰਾਈਜ਼ਿਨ ਟੈਬ, ਮਾਸਕ ਅਤੇ ਬਲੂਨ ਆਦਿ ਤੋਂ ਇਲਾਵਾ ਵਿੱਦਿਅਕ ਸਮੱਗਰੀ ਅਤੇ ਦਵਾਈਆਂ ਦੀ ਵਰਤੋਂ ਬਾਰੇ ਹਦਾਇਤਾਂ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਹ ਕਿੱਟਾਂ ਉਨ੍ਹਾਂ ਸਾਰੇ ਕੋਰੋਨਾ ਪੀੜਤ ਮਰੀਜ਼ਾਂ ਨੂੰ ਮੁਹੱਈਆ ਕਰਵਾਈਆਂ ਜਾਣਗੀਆਂ ਜੋ ਘਰ ਜਾਂ ਹਸਪਤਾਲ ਵਿੱਚ ਇਕਾਂਤਵਾਸ ਹਨ।ਉਨ੍ਹਾਂ ਕਿਹਾ ਕਿ ਇਨ੍ਹਾਂ ਕਿੱਟਾਂ ਨੂੰ ਵੰਡਣ ਦਾ ਮੁੱਖ ਉਦੇਸ਼ ਇਕਾਂਤਵਾਸ ਵਿੱਚ ਰਹਿਣ ਵਾਲੇ ਸਾਰੇ ਕੋਰੋਨਾ ਪੀੜਤ ਮਰੀਜ਼ਾਂ ਦੇ ਸਿਹਤ ਸੂਚਕਾਂ ਦੀ ਨਿਯਮਤ ਸਵੈ-ਨਿਗਰਾਨੀ ਨੂੰ ਯਕੀਨੀ ਬਣਾਉਣਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਰੈਪਿਡ ਰਿਸਪਾਂਸ ਟੀਮਾਂ (ਆਰ.ਆਰ.ਟੀਜ਼) ਦੁਆਰਾ ਕੋਰੋਨਾ ਪੋਜ਼ਟਿਵ ਮਰੀਜ਼ਾਂ ਨੂੰ ਘਰ-ਘਰ ਜਾ ਕੇ ਇਹ ਕਿੱਟਾ ਮੁਹੱਈਆ ਕਰਵਾਈਆਂ ਜਾਣਗੀਆਂ।

ਸਿਵਲ ਸਰਜਨ ਲੁਧਿਆਣਾ ਵੱਲੋਂ ਕੋਲਡ ਚੇਨ ਹੈਂਡਲਰ ਟ੍ਰੇਨਿੰਗ ਦਾ ਕੀਤਾ ਉਦਘਾਟਨ

ਕਿਹਾ ! ਸਟੇਟ ਪੱਧਰ ਤੋਂ ਸੈਂਟਰ ਪੱਧਰ ਤੱਕ ਕੋਈ ਵੀ ਅਧਿਕਾਰੀ/ਕਰਮਚਾਰੀ ਆਨਲਾਈਨ ਵੈਕਸਿਨ ਦਾ ਸਟੇਟਸ (ਸਟਾਕ) ਕਰ ਸਕਦਾ ਹੈ ਚੈੱਕ

ਸਟਾਕ ਆਨਲਾਈਨ ਹੋਣ ਨਾਲ ਵੈਕਸਿਨ ਦੀ ਵੇਸਟੇਜ਼ ਘਟੇਗੀ - ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਕਿਰਨ ਆਹਲੂਵਾਲੀਆ

ਲੁਧਿਆਣਾ, ਅਕਤੂਬਰ 2020 ( ਸੱਤਪਾਲ ਸਿੰਘ ਦੇਹੜਕਾਂ /ਮਨਜਿੰਦਰ ਗਿੱਲ)- ਸਿਵਲ ਸਰਜਨ ਲੁਧਿਆਣਾ ਡਾ. ਰਾਜੇਸ਼ ਕੁਮਾਰ ਬੱਗਾ ਨੇ ਸਥਾਨਕ ਹੋਟਲ ਮਹਾਰਾਜਾ ਰਿਜੈਂਸੀ ਦੇ ਵਿਖੇ ਕੋਲਡ ਚੇਨ ਹੈਂਡਲਰ ਦੀ ਟ੍ਰੇਨਿੰਗ ਦਾ ਉਦਘਾਟਨ ਕੀਤਾ। ਡਾ. ਬੱਗਾ ਨੇ ਦੱਸਿਆ ਕਿ ਹੁਣ ਕੋਲਡ ਚੇਨ (ਵੈਕਸੀਨ ਦਾ ਰੰਖ ਰਖਾਅ) ਪੂਰੀ ਤਰ੍ਹਾਂ ਆਨਲਾਈਨ ਹੋ ਜਾਵੇਗਾ, ਜਿੱਥੇ ਸਟੇਟ ਪੱਧਰ ਤੋਂ ਸੈਂਟਰ ਪੱਧਰ ਤੱਕ ਕੋਈ ਵੀ ਅਧਿਕਾਰੀ/ਕਰਮਚਾਰੀ ਆਨਲਾਈਨ ਵੈਕਸਿਨ ਦਾ ਸਟੇਟਸ (ਸਟਾਕ) ਚੈੱਕ ਕਰ ਸਕਦਾ ਹੈ।ਡਾ. ਬੱਗਾ ਨੇ ਦੱਸਿਆ ਕਿ ਲੁਧਿਆਣਾ ਦੇ ਕੁੱਲ 69 ਕੋਲਡ ਚੇਨ ਪੁਆਇੰਟ ਦੇ ਹੈਂਡਲਰ ਨੂੰ ਇਹ ਟ੍ਰੇਨਿੰਗ 4 ਬੈਚਾਂ ਵਿੱਚ ਦਿੱਤੀ ਜਾ ਰਹੀ ਹੈ ਜੋ ਕਿ ਟ੍ਰੇਨਿੰਗ ਅੱਜ ਤੋਂ ਸ਼ੁਰੂ ਹੋ ਕੇ 13 ਅਕਤੂਬਰ, 2020 ਨੂੰ ਸਮਾਪਤ ਹੋਵੇਗੀ ਹਰ ਬੈਂਚ ਨੂੰ 2 ਦਿਨ ਦੀ ਟ੍ਰੇਨਿੰਗ ਦਿੱਤੀ ਜਾਣੀ ਹੈ।ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਕਿਰਨ ਆਹਲੂਵਾਲੀਆ ਨੇ ਦੱਸਿਆ ਕਿ ਇਸ ਤਰ੍ਹਾਂ ਸਟਾਕ ਆਨਲਾਈਨ ਹੋਣ ਨਾਲ ਵੈਕਸੀਨ ਦੀ ਵੇਸਟਜ਼ ਘਟੇਗੀ ਅਤੇ ਵੈਕਸੀਨ ਬਾਰੇ ਪੂਰੀ ਜਾਣਕਾਰੀ ਜਿਵੇਂ ਕਿ ਬੈਂਚ ਨੰਬਰ, ਮਿਆਦ ਖਤਮ ਹੋਣ ਦੀ ਮਿਤੀ, ਤਿਆਰ ਹੋਣ ਦੀ ਮਿਤੀ ਅਤੇ ਕੰਪਨੀ ਬਾਰੇ ਸਹਿਜੇ ਹੀ ਪਤਾ ਲੱਗ ਸਕੇਗਾ। ਉਨ੍ਹਾਂ ਕੋਲਡ ਚੇਨ ਹੈਂਡਲਰ ਨੂੰ ਦੱਸਿਆ ਕਿ ਅਸੀਂ ਹੁਣੇ ਤੋਂ ਹੀ ਇਹ ਸਾਰਾ ਪ੍ਰੋਗਰਾਮ ਆਨਲਾਈਨ ਕਰਨ ਬਾਰੇ ਪੂਰੀ ਜਾਣਕਾਰੀ ਹਾਸਲ ਕਰਨੀ ਹੈ ਤਾਂ ਕਿ ਇਸ ਪ੍ਰੋਗਰਾਮ ਜਿਸ ਨੂੰ ਯੂਨਾਈਟਿਡ ਨੈਸ਼ਨਲ ਡਿਵੈਲਪਮੈਂਟ ਪ੍ਰੋਗਰਾਮ ਦਾ ਨਾਮ ਦਿੱਤਾ ਹੈ ਅਧੀਨ ਇਲੈਕਟ੍ਰੋਨਿਕ ਵੈਕਸਿਨ ਇੰਟੈਲੀਜੈਂਸ ਨੈੱਟਵਰਕ (ਈ.ਵੀ.ਆਈ.ਐਨ.) ਰਾਹੀਂ ਲਾਗੂ ਕਰਨਾ ਹੈ। ਅੱਜ ਦੇ ਇਸ ਸੈਮੀਨਾਰ (ਟ੍ਰੇਨਿੰਗ) ਵਿੱਚ ਉਚੇਚੇ ਤੌਰ 'ਤੇ ਯੂ.ਐਨ.ਡੀ.ਪੀ. ਦੇ ਮੈਨੇਜਰ ਮੀਨਾਕਸ਼ੀ ਦਿਓਲ ਪਹੁੰਚੇ ਹੋਏ ਸਨ। ਇਨ੍ਹਾਂ ਤੋਂ ਇਲਾਵਾ ਸਿਵਲ ਸਰਜਨ ਦਫਤਰ ਦੇ ਸਮੂਹ ਪ੍ਰੋਗਰਾਮ ਅਫਸਰ ਅਤੇ ਵੈਕਸੀਨ ਕੋਲਡ ਚੇਨ ਮੈਨੇਜਰ ਵੀ ਹਾਜ਼ਰ ਸਨ।

ਸਤਵਿੰਦਰ ਕੌਰ ਬਿੱਟੀ ਵੱਲੋਂ 163 ਵਿਦਿਆਰਥੀਆਂ ਨੂੰ ਵੰਡੇ ਸਮਾਰਟ ਫੋਨ

ਲੁਧਿਆਣਾ, ਅਕਤੂਬਰ 2020  ( ਸੱਤਪਾਲ ਸਿੰਘ ਦੇਹੜਕਾਂ/ਮਨਜਿੰਦਰ ਗਿੱਲ )- ਪੰਜਾਬ ਸਰਕਾਰ ਸੁਰੂ ਕੀਤੀ ਗਈ ਸਮਾਰਟ ਕੁਨੈਕਟ ਸਕੀਮ ਤਹਿਤ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ 12ਵੀਂ ਦੇ ਵਿਦਿਆਰਥੀਆਂ ਨੂੰ ਸਮਾਰਟ ਫੋਨਾਂ ਦੀ ਵੰਡ ਸਬੰਧੀ ਵਿਸ਼ੇਸ਼ ਸਮਾਗਮ ਦਾ ਆਯੋਜਨ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮੁੰਡੀਆਂ ਕਲਾਂ ਵਿਖੇ ਕੀਤਾ ਗਿਆ। ਹਲਕਾ ਇੰਚਾਰਜ ਸ਼੍ਰੀਮਤੀ ਸਤਵਿੰਦਰ ਕੌਰ ਬਿੱਟੀ ਵੱਲੋਂ ਇਸ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਸਮਾਗਮ ਵਿੱਚ ਕੌਸਲਰ ਸ਼੍ਰੀਮਤੀ ਬਲਜੀਤ ਕੌਰ ਉੱਪ ਮੰਡਲ ਮੈਜਿਸਟ੍ਰੇਟ ਬਲਜਿੰਦਰ ਸਿੰਘ ਢਿੱਲੋਂ, ਗੁਰਦੁਆਰਾ ਪ੍ਰਧਾਨ ਸੁਖਦੇਵ ਸਿੰਘ ਅਤੇ ਮਸਤਾਨ ਸਿੰਘ ਵਿਸ਼ੇਸ਼  ਤੌਰ 'ਤੇ ਸ਼ਾਮਿਲ ਹੋਏ।ਇਸ ਮੌਕੇ 12ਵੀਂ ਜਮਾਤ ਦੇ ਸਾਰੇ 163 ਵਿਦਿਆਰਥੀਆਂ ਨੂੰ ਸਮਾਰਟ ਫੋਨਾਂ ਦੀ ਵੰਡ ਕੀਤੀ ਗਈ। ਸਮਾਰਟ ਫੋਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਵੱਲੋਂ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਯੋਜਨਾ ਨਾਲ ਉਨ੍ਹਾਂ ਨੂੰ ਕੋਵਿਡ 19 ਦੌਰਾਨ ਘਰ ਬੈਠ ਕੇ ਆਪਣੀ ਪੜ੍ਹਾਈ ਨੂੰ ਜਾਰੀ ਰੱਖਣ ਵਿੱਚ ਬਹੁਤ ਸਹਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਅੱਜ ਇਸ ਤਕਨੀਕ ਦੇ ਯੁੱਗ ਵਿੱਚ ਬਿਨ੍ਹਾਂ ਮੋਬਾਇਲ ਫੋਨ ਅਤੇ ਇੰਟਰਨੈਟ ਸੁਵਿਧਾ ਤੋ ਸਮੇ ਦੇ ਹਾਣੀ ਬਣਨ ਵਿੱਚ ਕਾਫੀ ਮੁਸ਼ਕਿਲਾਂ ਪੇਸ਼ ਆਉਦੀਆਂ ਹਨ। ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋ ਇਸ ਯੋਜਨਾ ਤਹਿਤ ਵਿਦਿਆਰਥੀਆਂ ਨੂੰ ਅੱਜ ਦੀ ਲੋੜ ਮੋਬਾਇਲ ਫੋਨ ਦੇ ਕੇ ਆਪਣੀ ਪੜ੍ਹਾਈ ਅੱਗੇ ਤੋਰਨ ਵਿੱਚ ਬਹੁਤ ਵੱਡਾ ਸਹਿਯੋਗ ਦਿੱਤਾ ਗਿਆ ਹੈ, ਜਿਸਦਾ ਪੰਜਾਬ ਦਾ ਵਿਦਿਆਰਥੀ ਵਰਗ ਉਨ੍ਹਾ ਦਾ ਬਹੁਤ ਰਿਣੀ ਰਹੇਗਾ।ਇਸ ਮੌਕੇ ਸ਼ੁਸ਼ੀਲ ਕੁਮਾਰ ਮਿੱਤਲ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮੁੰਡੀਆਂ ਕਲਾਂ, ਸਮੂਹ ਐਸ.ਐਮ.ਸੀ .ਕਮੇਟੀ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮੁੰਡੀਆਂ ਕਲਾਂ ਦਾ ਸਮੂਹ ਸਟਾਫ ਅਤੇ ਪਿੰਡ ਦੇ ਪਤਵੰਤੇ ਸੱਜਣਾਂ ਨੇ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਬੱਚਿਆਂ ਨੂੰ ਆਸ਼ੀਰਵਾਦ ਦਿੱਤਾ।

ਡਿਪਟੀ ਕਮਿਸ਼ਨਰ ਵੱਲੋ ਵਿਕਾਸ ਕਾਰਜ਼ ਪ੍ਰੋਜੈਕਟਾਂ ਦੀ ਸਮੀਖਿਆ

ਲੁਧਿਆਣਾ,  ਅਕਤੂਬਰ 2020 - ( ਸੱਤਪਾਲ ਸਿੰਘ ਦੇਹੜਕਾਂ/ਮਨਜਿੰਦਰ ਗਿੱਲ ) - ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਜ਼ਿਲ੍ਹਾ ਲੁਧਿਆਣਾ ਦੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਵੱਲੋਂ ਇਸ ਸਬੰਧੀ ਇਕ ਮੀਟਿੰਗ ਸਥਾਨਕ ਬੱਚਤ ਭਵਨ ਵਿਖੇ ਕੀਤੀ ਗਈ, ਜਿਸ ਵਿਚ ਵਧੀਕ ਮੁੱਖ ਪ੍ਰਸ਼ਾਸਕ (ਏ.ਸੀ.ਏ.) ਗਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ (ਗਲਾਡਾ) ਭੁਪਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ(ਜਗਰਾਉਂ) ਸ੍ਰੀਮਤੀ ਨੀਰੂ ਕਤਿਆਲ ਗੁਪਤਾ ਅਤੇ ਉਪ-ਮੰਡਲ-ਮੈਜਿਸਟ੍ਰੇਟ(ਰਾਏਕੋਟ) ਡਾ. ਹਿਮਾਂਸ਼ੂ ਗੁਪਤਾ ਵੀ ਹਾਜ਼ਰ ਸਨ। ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਲੁਧਿਆਣਾ ਸਮਾਰਟ ਸਿਟੀ ਲਿਮਟਿਡ ਅਧੀਨ ਚੱਲ ਰਹੇ ਹੋਰ ਪ੍ਰਾਜੈਕਟਾਂ ਤੋਂ ਇਲਾਵਾ ਪਿੰਡ ਧਨਾਂਨਸੂ ਵਿਖੇ ਹਾਈ-ਟੈਕ ਸਾਈਕਲ ਵੈਲੀ ਅਤੇ ਹਲਵਾਰਾ ਵਿਖੇ ਕੌਮਾਂਤਰੀ ਹਵਾਈ ਅੱਡੇ ਦੀ ਪ੍ਰਗਤੀ ਦਾ ਜਾਇਜ਼ਾ ਵੀ ਲਿਆ। ਸ਼ਰਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਪਿੰਡ ਧਨਾਨਸੂ ਵਿਖੇ 380 ਏਕੜ ਰਕਬੇ ਵਿਚ ਹਾਈ-ਟੈਕ ਸਾਈਕਲ ਵੈਲੀ ਦਾ ਨਿਰਮਾਣ ਕਰ ਰਹੀ ਹੈੈ, ਜਿਸ ਵਿਚੋਂ 100 ਏਕੜ ਜ਼ਮੀਨ ਪਹਿਲਾਂ ਹੀ ਮੈਸਰਜ਼ ਹੀਰੋ ਸਾਈਕਲ ਲਿਮਟਿਡ ਨੂੰ ਅਲਾਟ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਸ ਸਾਈਕਲ ਵੈਲੀ ਨੂੰ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਲਈ, ਪੀ.ਐਸ.ਪੀ.ਸੀ.ਐਲ. ਨੂੰ 400 ਕੇ.ਵੀ.ਏ. ਸਬ ਸਟੇਸ਼ਨ ਸਥਾਪਤ ਕਰਨ, ਬਾਕੀ 250 ਏਕੜ ਦੇ ਅੰਦਰੂਨੀ ਵਿਕਾਸ ਦਾ ਕੰਮ ਭਾਵ ਕੰਕਰੀਟ ਦੀਆਂ ਸੜਕਾਂ, ਨਾਲਿਆਂ, ਸੀਵਰੇਜ ਸਿਸਟਮ ਲਈ 30 ਏਕੜ ਜ਼ਮੀਨ ਅਲਾਟ ਕੀਤੀ ਗਈ ਹੈ। ਬਿਜਲੀ, ਜਲ ਸਪਲਾਈ ਨੈੱਟਵਰਕ ਵਾਲੀ ਥਾਂ 'ਤੇ ਕੰਮ ਸ਼ੁਰੂ ਹੋ ਗਿਆ ਹੈ ਅਤੇ ਜਲਦੀ ਹੀ ਮੁਕੰਮਲ ਹੋ ਜਾਵੇਗਾ, ਬੁੱਢੇ ਨਾਲੇ 'ਤੇ ਉੱਚ ਪੱਧਰੀ ਬ੍ਰਿਜ ਦਾ ਨਿਰਮਾਣ ਕਾਰਜ ਜਾਰੀ ਹੈ।ਉਨ੍ਹਾਂ ਅੱਗੇ ਦੱਸਿਆ ਕਿ ਇਸ ਸਿਵਲ ਟਰਮੀਨਲ ਨੂੰ ਬਣਾਉਣ ਲਈ ਲੋੜੀਂਦੀ 161.2703 ਏਕੜ ਜ਼ਮੀਨ ਪਹਿਲਾਂ ਹੀ ਐਕੁਆਇਰ ਕੀਤੀ ਜਾ ਚੁੱਕੀ ਹੈ ਅਤੇ ਗਲਾਡਾ ਨੇ ਉਕਤ ਜ਼ਮੀਨ ਦਾ ਕਬਜ਼ਾ ਲੈ ਲਿਆ ਹੈ। ਉਨ੍ਹਾਂ ਕਿਹਾ ਕਿ ਉਹ ਕੋਸ਼ਿਸ਼ ਕਰਨਗੇ ਕਿ ਰਨਵੇ ਦਾ ਨਿਰਮਾਣ ਟਰਮੀਨਲ ਦੀ ਇਮਾਰਤ ਦੀ ਉਸਾਰੀ ਦੇ ਨਾਲ ਪਹਿਲ ਦੇ ਅਧਾਰ 'ਤੇ ਮੁਕੰਮਲ ਕਰਵਾਇਆ ਜਾਵੇ ਤਾਂ ਜੋ ਅੰਤਰ ਰਾਸ਼ਟਰੀ ਉਡਾਣਾਂ ਜਲਦੀ ਹੀ ਇਥੋਂ ਚਾਲੂ ਕੀਤਆਂ ਜਾ ਸਕਣ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਹ ਖ਼ੁਦ ਵਿਕਾਸ ਪ੍ਰਾਜੈਕਟਾਂ ਦੀ ਨਿਗਰਾਨੀ ਕਰਨਗੇ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਨਾਨਕਸਰ ਵਿਖੇ ਪੰਜ ਰੋਜ਼ਾ ਬਰਸੀ ਸਮਾਗਮ ਕੱਲ੍ਹ ਤੋਂ

ਜਗਰਾਉਂ, ਅਕਤੂਬਰ 2020 -(ਮੋਹਿਤ ਗੋਇਲ)- ਨਾਨਕਸਰ ਸੰਪਰਦਾਇ ਦੇ ਮਹਾਂਪੁਰਖ ਸੰਤ ਬਾਬਾ ਈਸ਼ਰ ਸਿੰਘ ਨਾਨਕਸਰ ਵਾਲਿਆਂ ਦੀ 57 ਵੀ ਬਰਸੀ  ਨਮਿਤ ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਓਂ) ਵਿਖੇ 2 ਅਕਤੂਬਰ ਤੋਂ ਪੰਜ ਰੋਜ਼ਾ ਸਮਾਗਮ ਸ਼ੁਰੂ ਹੋ ਰਹੇ ਹਨ ਸਮਾਗਮ ਵਿੱਚ ਪਾਠ ਕਰਨ ਵਾਲੇ ਪਾਠੀ ਸਿੰਘਾਂ ਨੂੰ ਗੁਰਦੁਆਰਾ ਸਾਹਿਬ ਵਿਖੇ ਪਹੁੰਚਣ ਲਈ ਅਪੀਲ ਕੀਤੀ ਗਈ ਹੈ। ਭਾਈ ਹਰਬੰਸ ਸਿੰਘ ਸੈਕਟਰੀ ਨੇ ਦੱਸਿਆ ਕਿ ਬਰਸੀ ਸਮਾਗਮ ਵਿੱਚ ਦੋ ਲੜੀਆਂ ਵਿੱਚ ਸ਼੍ਰੀ ਅਖੰਡ ਪਾਠ ਕਰਵਾਏ ਜਾਣਗੇ ਅਤੇ ਸਮਾਪਤੀ 6 ਅਕਤੂਬਰ 2020 ਨੂੰ ਹੋਵੇਗੀ।