You are here

ਲੁਧਿਆਣਾ

ਆਲ ਇੰਡੀਆ ਵਿਮੁਕਤ ਜਾਤੀ ਚੈਰੀਟੇਬਲ ਟਰੱਸਟ ਰਜਿਸਟਰਡ ਵਲੌ ਨਿਯੁਕਤੀ

ਜਗਰਾਉਂ /ਲੁਧਿਆਣਾ , ਅਗਸਤ 2020 -( ਮੋਹਿਤ ਗੋਇਲ ਫੋਟੋਗ੍ਰਾਫਰ ਕਲਦੀਪ ਸਿੰਘ ਕੋਮਲ)- ਆਲ ਇੰਡੀਆ ਵਿਮੁਕਤ ਜਾਤੀ ਚੈਰੀਟੇਬਲ ਟਰੱਸਟ ਵੱਲੋਂ ਨਿਯੁਕਤ ਨਾਜਕ ਅਲੀ, ਵਾਰਡ ਨੰਬਰ 1,ਮੁਹਲਾ ਗਾਂਧੀ ਨਗਰ ਜਗਰਾਉਂ ਨੂੰ ਰਾਸ਼ਟਰੀ ਸਤਰ ਤੇ  ਰਜਿਸਟਰਡ ਸੰਗਠਨ ਵਿੱਚ ਵਿਮੁਕਤ ਘੂਮਕੜ ਜਾਤੀਆਂ ਲਈ ਸਮਾਜਿਕ ਅਤੇ ਸਬਦਾਨਿਕ ਅਧਿਕਾਰ ਦੇ ਲਈ ਜਾਗਰੂਕ ਕਰਨ ਦੀ ਮੁਹਿੰਮ ਦੀ ਕਲਾ ਸੰਸਕਿ੍ਰਤ ਵਿੰਗ ਦੇ ਵਿਸ਼ੇਸ਼ ਸਕੱਤਰ ਪੰਜਾਬ ਦਾ ਅਹੁਦਾ ਸੋਂਪਿਆ ਗਿਆ ਹੈ ਰਾਸ਼ਟਰੀ ਅਧਿਅਕਸ਼ ਪ੍ਰੇਮ ਪ੍ਰਕਾਸ਼ ਅਤੇ ਆਸ਼ਾ ਸਿੰਘ ਤਲਵੰਡੀ ਨੇ ਦੱਸਿਆ ਕਿ ਸਮਾਜਿਕ ਕਾਰਜਕਰਤਾ ਹੀ ਵਿਖਰੇ ਸਮਾਜ ਦੀ ਪਹਿਚਾਣ ਹੈ

ਪਿਛਲੇ 24 ਘੰਟਿਆਂ ਦੌਰਾਨ 11 ਮੌਤਾਂ, 226 ਨਵੇਂ ਮਾਮਲੇ ਆਏ ਸਾਹਮਣੇ 

ਲੋਕ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਘਰਾਂ ਦੇ ਅੰਦਰ ਹੀ ਰਹਿਣ - ਡਿਪਟੀ ਕਮਿਸ਼ਨਰ

ਲੁਧਿਆਣਾ, ਅਗਸਤ 2020 -(ਇਕ਼ਬਾਲ ਸਿੰਘ ਰਸੂਲਪੁਰ ਮਨਜਿੰਦਰ ਗਿੱਲ) - ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਮਿਸ਼ਨ ਫਤਹਿਂ ਤਹਿਤ ਜ਼ਿਲ੍ਹਾ ਲੁਧਿਆਣਾ ਵਿੱਚ ਕੋਵਿਡ-19 ਬਿਮਾਰੀ ਤੋਂ ਤੰਦਰੁਸਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਵੇਲੇ ਜ਼ਿਲ੍ਹੇ 'ਚ 1423 ਪੋਜ਼ਟਿਵ ਮਰੀਜ਼ ਹਨ।ਉਨ੍ਹਾਂ ਕਿਹਾ ਕਿ ਕੋਵਿਡ-19 ਤੋਂ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ 24 ਘੰਟਿਆਂ ਦੌਰਾਨ ਕੁਲ 226 ਮਰੀਜ਼ (209 ਜ਼ਿਲ੍ਹਾ ਲੁਧਿਆਣਾ ਤੋਂ ਨਵੇਂ ਮਰੀਜ਼ ਅਤੇ 17 ਹੋਰ ਰਾਜਾਂ/ ਜ਼ਿਲ੍ਹਿਆਂ ਦੇ ) ਪੋਜ਼ਟਿਵ ਪਾਏ ਗਏ ਹਨ।

ਉਨ੍ਹਾਂ ਕਿਹਾ ਕਿ ਹੁਣ ਤੱਕ ਕੁੱਲ 68602 ਨਮੂਨੇ ਲਏ ਗਏ ਹਨ, ਜਿਨ੍ਹਾਂ ਵਿਚੋਂ 66231 ਨਮੂਨਿਆਂ ਦੀ ਰਿਪੋਰਟ ਪ੍ਰਾਪਤ ਹੋਈ ਹੈ, 61304 ਨਮੂਨੇ ਨੈਗਟਿਵ ਪਾਏ ਗਏ ਹਨ ਅਤੇ 2371 ਨਮੂਨਿਆਂ ਦੀ ਰਿਪੋਰਟ ਆਉਣ ਬਾਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਲੁਧਿਆਣਾ ਨਾਲ ਸਬੰਧਤ ਕੁਲ ਮਰੀਜ਼ਾਂ ਦੀ ਗਿਣਤੀ 4385 ਹੈ, ਜਦਕਿ 542 ਮਰੀਜ਼ ਦੂਜੇ ਜ਼ਿਲ੍ਹਿਆਂ/ਰਾਜਾਂ ਨਾਲ ਸਬੰਧਤ ਹਨ।

ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਅੱਜ 11 ਮੌਤਾਂ ਹੋਈਆਂ ਹਨ (9 ਲੁਧਿਆਣਾ ਅਤੇ ਇੱਕ-ਇੱਕ ਫਤਿਹਗੜ੍ਹ ਸਾਹਿਬ ਅਤੇ ਸੰਗਰੂਰ ਤੋ)।  ਹੁਣ ਕੋਰੋਨਾ ਤੋਂ ਪੀੜਤ ਮਰੀਜ਼ਾਂ ਦੀ ਮੌਤ ਦੀ ਕੁੱਲ ਗਿਣਤੀ ਲੁਧਿਆਣਾ ਤੋਂ 138 ਅਤੇ 43 ਦੂਜੇ ਜ਼ਿਲਿਆਂ ਨਾਲ ਸਬੰਧਤ ਹਨ।ਉਨ੍ਹਾਂ ਕਿਹਾ ਕਿ ਹੁਣ ਤੱਕ ਜ਼ਿਲ੍ਹੇ ਵਿੱਚ 23970 ਵਿਅਕਤੀਆਂ ਨੂੰ ਘਰਾਂ 'ਚ ਇਕਾਂਤਵਾਸ ਕੀਤਾ ਗਿਆ ਹੈ, ਜਦਕਿ ਮੌਜੂਦਾ ਸਮੇਂ ਵੀ 4674 ਵਿਅਕਤੀ ਇਕਾਂਤਵਾਸ ਹਨ। ਅੱਜ ਵੀ 403 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋ ਵੀ ਕੋਈ ਵਿਅਕਤੀ ਦੇ ਕੋਵਿਡ-19 ਦੇ ਪੀੜਤ ਹੋਣ ਜਾਂ ਸ਼ੱਕ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ। ਇਨ੍ਹਾਂ ਸੈਂਪਲਾਂ ਦੀ

ਲੁਧਿਆਣਾ 'ਚ ਕੋਰੋਨਾ  ਦਾ ਕਹਿਰ

ਪਿਛਲੇ ਸਾਰੇ ਰਿਕਾਰਡ ਤੋੜੇ, 9 ਦੀ ਮੌਤ +326 ਨਵੇਂ ਮਾਮਲੇ ਆਏ ਸਾਮਣੇ

ਲੁਧਿਆਣਾ, ਅਗਸਤ 2020 -(ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)- ਪੰਜਾਬ ਦੇ ਮੁੱਖ ਲੁਧਿਆਣਾ ਵਿੱਚ ਕਰੋਨਾ ਦੇ ਅੱਜ 326 ਮਰੀਜ਼ ਸਾਹਮਣੇ ਆਏ ਹਨ ਇਸ ਦੌਰਾਨ ਕਰੋਨਾ ਦੇ ਨਾਲ 9 ਮਰੀਜਾਂ ਦੀ ਮੋਤ ਹੋ ਗਈ ਹੈ ਹੁਣ ਤੱਕ ਜ਼ਿਲ੍ਹੇ ਵਿੱਚ 1271 ਸਰਗਰਮ ਮਰੀਜ਼ ਹਨ ਜਦਕਿ ਬਾਹਰਲੇ ਰਾਜਾਂ ਦੇ 241 ਮਰੀਜ਼ ਲੁਧਿਆਣਾ ਵਿਚ ਇਲਾਜ ਅਧੀਨ ਹਨ ਹੁਣ ਤੱਕ ਕੁੱਲ 67594 ਨਮੂਨੇ ਲਏ ਜਾ ਚੁੱਕੇ ਹਨ, ਜਿਨ੍ਹਾਂ ਵਿਚੋਂ 65363 ਨਮੂਨਿਆਂ ਦੀ ਰਿਪੋਰਟ ਪ੍ਰਰਾਪਤ ਹੋਈ ਹੈ, 60762 ਨਮੂਨੇ ਨੈਗਟਿਕ ਹਨ ਅਤੇ 2131 ਨਮੂਨਿਆਂ ਦੀ ਰਿਪੋਰਟ ਵਿਚਾਰ ਅਧੀਨ ਹੈ ਹੁਣ ਲੁਧਿਆਣਾ ਨਾਲ ਸਬੰਧਤ ਮਰੀਜ਼ਾਂ ਦੀ ਗਿਣਤੀ 4196 ਹੈ, ਜਦੋਂਕਿ 525 ਮਰੀਜ਼ ਹੋਰ ਨਾਂ ਦੇ  ਜ਼ਿਲ੍ਹਿਆਂ ਨਾਲ ਸਬੰਧਤ ਹਨ ਅੱਜ ਜ਼ਿਲ੍ਹਾ ਲੁਧਿਆਣਾ ਦੇ 9 ਮਰੀਜ਼ਾਂ ਦੀ ਮੌਤ ਹੋ ਗਈ ਹੁਣ ਤੱਕ ਆਪਣੀਆਂ ਜਾਨਾਂ ਗੁਆਉਣ ਵਾਲੇ ਲੋਕਾਂ ਦੀ ਗਿਣਤੀ ਵਿਚ ਲੁਧਿਆਣਾ ਦੇ 129 ਅਤੇ ਹੋਰ ਜ਼ਿਲਿਆਂ ਦੇ 41 ਲੋਕ ਹਨ ਹੁਣ ਤੱਕ ਜ਼ਿਲ੍ਹੇ ਵਿਚ 23525 ਵਿਅਕਤੀਆਂ ਨੂੰ ਘਰ ਵਿਚ ਰੱਖਿਆ ਗਿਆ ਹੈ ਅੱਜ ਸ਼ੱਕੀ ਮਰੀਜ਼ਾਂ ਦੇ 949 ਨਮੂਨੇ ਟੈਸਟ ਕਰਨ ਲਈ ਭੇਜੇ ਗਏ ਅਤੇ ਛੇਤੀ ਹੀ ਉਨ੍ਹਾਂ ਦੇ ਨਤੀਜਿਆਂ ਦੀ ਉਮੀਦ ਹੈ।   9 ਮੌਤਾਂ ਨਾਲ ਲੁਧਿਆਣਾ ਲਗਾਤਾਰ ਕੋਰੋਨਾ ਦੇ ਕਹਿਰ ਥੱਲੇ ਚਲ ਰਿਹਾ ਹੈ। ਲੋਕਾਂ ਵਲੋਂ ਇਸ ਗੱਲ ਵੱਲ ਘੱਟ ਹੀ ਧਿਆਨ ਦਿੱਤਾ ਜਾ ਰਿਹਾ ਹੈ। ਸਰਕਾਰ ਅਤੇ ਪ੍ਰਸ਼ਾਸਨ ਲਗਾਤਾਰ ਕੋਸਿਸ ਵਿੱਚ ਹੈ ਕੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ।ਜੇਕਰ ਅੱਜ ਦੀ ਇਸ ਸਥਿਤੀ ਵੱਲ ਧਿਆਨ ਨਾਲ ਵਿਚਾਰ ਕਰੀਏ ਤਾਂ ਹੋਟਲ, ਪੁਲਿਸ ਸਟੇਸ਼ਨ,ਕਚਹਿਰੀਆਂ ਅਤੇ ਹੋਰ ਪਬਲਿਕ ਥਾਵਾਂ ਤੇ ਲੋਕਾਂ ਵਲੋਂ ਇਕੱਠੇ ਹੋਣਾ ਖਤਰੇ ਤੋਂ ਖਾਲੀ ਨਹੀਂ ਹੋਵੇਗਾ।ਸਾਨੂੰ ਆਪਣੇ ਬਚਾ ਲਈ ਇਸ ਤਰਾਂ ਦੀਆਂ ਜਗਾ ਤੋਂ ਦੂਰ ਰਹਿਣਾ ਪਵੇਗਾ।

ਜ਼ਹਿਰੀਲੀ ਸ਼ਰਾਬ ਨਾਲ ਮੌਤਾਂ ਲਈ ਸਰਕਾਰ ਜ਼ਿੰਮੇਵਾਰ:ਪ੍ਰਧਾਨ ਮਨਜਿੰਦਰ ਔਲਖ

ਸਿੱਧਵਾਂ ਬੇਟ(ਜਸਮੇਲ ਗਾਲਿਬ)ਮਾਝੇ ਇਲਾਕੇ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ 100 ਦੇ ਕਰੀਬ ਮੌਤਾਂ ਹੋਈਆਂ ਹਨ ਉਸ ਲਈ ਪੰਜਾਬ ਦੀ ਕੈਪਟਨ ਸਰਕਾਰ ਸਿੱਧੇ ਤੌਰ ਤੇ ਜਿੰਮੇਵਾਰ ਹੈ।ਇੰਨ੍ਹਾਂ ਸਬਦਾਂ ਪ੍ਰਗਟਾਵਾ ਮੋਗਾ ਜਿਲ੍ਹਾ ਕਿਸਾਨ ਵਿੰਗ ਦੇ ਪ੍ਰਧਾਨ ਅਤੇ ਆਮ ਆਦਮੀ ਪਾਰਟੀ ਵਰਕਰ ਮਨਜਿੰਦਰ ਸਿੰਘ ਔਲਖ ਨੇ ਪੱਤਰਕਾਰ ਗੱਲਬਾਤ ਦੌਰਾਨ ਕੀਤੇ।ੳਨ੍ਹਾਂ ਕਿਹਾ ਕਿ ਜਿੰਨ੍ਹਾਂ ਵਿਧਾਨ ਸਭਾ ਹਲਕਿਆਂ ਵਿੱਚ ਇਹ ਮੌਤਾਂ ਹੋਈਆਂ ਹਨ ਉਸ ਹਲਕੇ ਦੇ ਵਿਧਾਇਕਾਂ ਨੂੰ ਇਖਲਾਕੀ ਤੌਰ ਤੇ ਅਸਤੀਫੇ ਦੇਣੇ ਚਾਹੀਦੇ ਹਨ।ਉਨ੍ਹਾਂ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਕੁਝ ਦਿਨ ਪਹਿਲਾਂ ਤਰਨ ਤਾਰਨ ਜ਼ਿਲੇ੍ਹ ਦੇ ਇੱਕ ਪਿੰਡ ਵਿੱਚ ਤਿੰਨ ਮੋਤਾਂ ਹੋਈਆਂ ਪਰ ਪ੍ਰਸ਼ਾਸਨ ਨੇ ਇਸ ਨੰੁ ਗੰਭੀਰਤਾ ਵਿੱਚ ਨਹੀ ਲਿਆ ਅਤੇ ਕਈ ਥਾਵਾਂ ਤੇ ਜ਼ਹਿਰੀਲੀ ਸ਼ਰਾਬ ਵਿਕਦੀ ਰਹੀ ।ਇਸ ਤੋ ਸਿੱਧ ਹੁੰਦਾ ਹੈ ਕਿ ਜ਼ਹਿਰਲੀ ਸ਼ਰਾਬ ਵੇਚਣ ਵਾਲਿਆਂ ਤੇ ਪ੍ਰਸ਼ਾਸਨ ਅਤੇ ਕਾਂਗਰਸੀ ਆਗੂਆਂ ਦਾ ਅਸ਼ੀਰਵਾਦ ਸੀ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰਾਂ 50-50 ਲੱਖ ਰਪਏ ਦਾ ਮੁਆਵਜ਼ਾ ਦਿੱਤਾ ਜਾਵੇ।ਇਸ ਸਮੇ ਆਪ ਪਾਰਟੀ ਦੇ ਹਲਕਾ ਇੰਚਾਰਜ ਸੰਜੀਵ ਕੋਛੜ,ਰਾਜਾ ਨਵਦੇਵ ਸਿੰਘ ਮਾਨ,ਗੁਰਿੰਦਰ ਸਿੰਘ ਡਾਲਾ,ਮਨਪ੍ਰੀਤ ਸਿੰਘ ਕੰਨੀਆਂ ਆਦਿ ਹਾਜ਼ਰ ਸਨ।

ਪਿੰਡ ਫਹਿਤਗੜ੍ਹ ਸਿਵੀਆਂ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਰਬਸੰਮਤੀ ਨਾਲ ਚੋਣ ਹੋਈ

ਸਿੱਧਵਾਂ ਬੇਟ(ਜਸਮੇਲ ਗਾਲਿਬ)ਇਥੋ ਥੋਵੀ ਦੂਰ ਪਿੰਡ ਫਹਿਾਗੜ੍ਹ ਸਿਵੀਆਂ ਦੀਆਂ ਸੰਗਤਾਂ ਵਲੋ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ।ਨਗਰ ਨਿਵਾਸੀਆਂ ਨੇ ਸਰਬਸੰਮਤੀ ਨਾਲ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਲਈ 7 ਸੇਵਾਦਾਰਾਂ ਦੀ ਚੋਣ ਕੀਤੀ ਗਈ।ਇਸ ਵਿੱਚ ਪ੍ਰਧਾਨ ਭਾਈ ਵੀਰਪਾਲ ਸਿੰਘ,ਸੁਖਮਿੰਦਰ ਸਿੰਘ ਨੂੰ ਮੀਤ-ਪ੍ਰਧਾਨ,ਅਤੇ ਬਾਬੂ ਸਿੰਘ,ਗੁਰਮੇਲ ਸਿੰਘ ਗੇਲਾ,ਸੁਖਦੇਵ ਸਿੰਘ ਨੱਥਾ,ਗੁਰਮੇਲ ਸਿੰਘ,ਬਲਵਿੰਦਰ ਸਿੰਘ ਨੂੰ ਕਮੇਟੀ ਮੈਬਰ ਚੁਣਿਆ ਗਿਆ।ਇਸ ਮਤੇ ਨੂੰ ਸਾਬਕਾ ਸਰਪੰਚ ਨੰਬਰਦਾਰ ਹਰਦੇਵ ਸਿੰਘ ਸਿਵੀਆ ਨੇ ਪੜਕੇ ਸੁਣਿਆ।ਜਿਸ ਨੰੁ ਸਾਰਿਆ ਨੇ ਸਰਬਸੰਮਤੀ ਨਾਲ ਪ੍ਰਵਾਨਗੀ ਦਿੰਦਿਆਂ ਹੱਥ ਖੜ੍ਹਕੇ ਜੈਕਾਰਿਆ ਦੀ ਗੂੰਜ ਵਿੱਚ ਸਵਾਗਤ ਕੀਤਾ।ਇਸ ਸਮੇ ਪ੍ਰਧਾਨ ਭਾਈ ਵੀਰਪਾਲ ਸਿੰਘ ਨੇ ਗੁਰੁ ਸਾਹਿਬ ਦਾ ਸੁਕਰਾਨਾ ਤੇ ਸੰਗਤਾਂ ਦਾ ਧੰਨਵਾਦ ਕੀਤਾ।ਇਸ ਸਮੇ ਸਾਬਾਕਾ ਪ੍ਰਧਾਨ ਹਰਜੀਤ ਸਿੰਘ,ਗੁਰਜੰਟ ਸਿੰਘ ਜੰਟਾ ਹਾਂਗਕਾਂਗ ਵਾਲੇ,ਮੁਖਤਿਆਰ ਸਿੰਘ,ਅਜਮੇਰ ਸਿੰਘ,ਸੇਵਕ ਸਿੰਘ,ਜੀਤ ਸਿੰਘ,ਪੱੂਪ ਸਿੰਘ,ਗੁਰਬਚਨ ਸਿੰਘ,ਹਰਨੇਕ ਸਿੰਘ ਬਿਜਲੀ ਵਾਲਾ,ਭਾਗ ਸਿੰਘ ਸਾਬਕਾ ਸਰਪੰਚ,ਸੁਖਦੇਵ ਸਿਘ ਪੰਚ,ਜਰਨੈਲ ਸਿੰਘ,ਮੋਹਣ ਸਿੰਘ ਹਾਜ਼ਰ ਸਨ।

ਗਾਲਿਬ ਕਲਾਂ ਦੇ ਸਰਪੰਚ ਸਿਕੰਦਰ ਸਿੰਘ ਤੇ ਸਮੱੁਚੀ ਪੰਚਾਇਤ ਨੇ ਨਸ਼ਾ ਸਮਗਲਰਾਂ ਖਿਲਾਫ ਵਿੱਢੀ ਵਿਸ਼ੇਸ਼ ਮੁਹਿੰਮ

ਪਿੰਡ ਵਿੱਚ ਕੋਈ ਵੀ ਨਸ਼ਾ ਵੇਚਦਾ ਫੜ੍ਹਿਆ ਜਾਦਾ ਉਸ ਖਿਲਾਫ ਪ੍ਰਸ਼ਾਸਨ ਤੋ ਸਖਤ ਕਰਵਾਈ ਕਰਾਈ ਜਾਵੇਗੀ:ਸਰਪੰਚ ਸਿਕੰਦਰ ਸਿੰਘ ਗਾਲਿਬ

ਸਿੱਧਵਾਂ ਬੇਟ(ਜਸਮੇਲ ਗਾਲਿਬ)ਇਥੋ ਥੋੜੀ ਦੂਰ ਪਿੰਡ ਗਾਲਿਬ ਕਲਾਂ ਦੇ ਸਰਪੰਚ ਸਿਕੰਦਰ ਸਿੰਘ ਪੈਚ ਅਤੇ ਸਮੱੁਚੀ ਪੰਚਾਇਤ ਨੇ ਨਸ਼ਿਆ ਦੇ ਖਿਲਾਫ ਅਤੇ ਸਮੱਗਲਰਾਂ ਖਿਲਾਫ ਮੁਹਿੰਮ ਛੇੜ ਦਿੱਤੀ ਹੈ।ਇਸ ਸਮੇ ਸਰਪੰਚ ਸਿਕੰਦਰ ਸਿੰਘ ਨੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਿਛਲੇ ਦਿਨੀ ਤਿੰਨ ਜਿੁਲ੍ਹਆਂ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਵਾਪਰੇ ਦੁਖਾਂਤਨੇ ਸਾਰਿਆਂ ਦੇ ਮਨ ਨੂੰ ਝੰਜੋੜ ਕਿ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਾਡੇ ਪਿੰਡ ਵਿੱਚ ਨਸ਼ਾਂ ਫੈਲਾਉਣ ਵਾਲੇ ਤਸ਼ਕਰਾਂ ਨੂੰ ਰੋਕਣ ਲਈ ਪੰਚਾਇਤ ਵਲੋ ਵਿਸ਼ੇਸ਼ ਉਪਰਲੇ ਕੀਤੇ ਗਏ ਹਨ ਪਰ ਬਾਹਰਲੇ ਪਿੰਡਾਂ ਤੋ ਕੁਝ ਸਮੱਗਲਰ ਰੋਜ਼ਾਨਾ ਦੇਸੀ ਸ਼ਰਾਬ, ਚਿੱਟਾ,ਤੇ ਹੋਰ ਨਸ਼ੇ ਸ਼ਰੇਆਮ ਵੇਚੇ ਜਾ ਰਹੇ ਹਨ।ਪੁਲਿਸ ਪ੍ਰਸ਼ਾਸਨ ਨੂੰ ਉਨ੍ਹਾਂ ਖਿਲਾਫ ਸਖਤ ਕਾਰਵਾਈ ਕਰਨ ਲਈ ਜਿੱਥੇ ਪੰਚਾਇਤ ਸਹਿਯੋਗ ਦੇਵੇਗੀ ਉਥੇ ਪਿੰਡ ਦੇ ਕਿਸੇ ਨਸ਼ਾਂ ਵੇਚਣ ਵਾਲੇ ਜਾਂ ਨਸ਼ਿਆਂ ਵਿੱਚ ਫੜੇ ੳਸਕਰਾਂ ਦੀ ਪੈਰਵਾਈ ਨਹੀ ਕਰੇਗੀ।ਸਰਪੰਚ ਨੇ ਕਿਹਾ ਜੇਕਰ ਕੋਈ ਵੀ ਪਿੰਡ ਵਿੱਚ ਕੋਈ ਵੀ ਨਸ਼ਾ ਵੇਚਦਾ ਫੜ੍ਹਿਆ ਜਾਦਾ ਹੈ ਤਾਂ ਉਸਦੇ ਖਿਲਾਫ ਪੁਲਿਸ ਪ੍ਰਸ਼ਾਸਨ ਸਖਤ ਕਰਵਾਈਲਈ ਪੂਰੀ ਖੱੁਲ ਦਿੱਤੀ ਜਾਂਦੀ ਹੈ ਤੇ ਪੰਚਾਇਤ ਵਲੋ ਪੁਲਿਸ ਪ੍ਰਸ਼ਾਸਨ ਨੂੰ ਅਪੀਲ ਉਨ੍ਹਾਂ ਦੀਆਂ ਜਾਇਦਾਦਾ ਨੂੰ ਕੁਰਕ ਕਰਕੇ ਸਜਾਵਾਂ ਦਿੱਤੀਆਂ ਜਾਣ ਤਾਂ ਕਿ ਨਸ਼ਿਆਂ ਨੰੁ ਜੜੋ ਖਤਮ ਕੀਤਾ ਜਾ ਸਕੇ।

15 ਅਗਸਤ ਆਜ਼ਾਦੀ ਦਿਹਾੜੇ ਦੇ ਸਬੰਧ ਵਿੱਚ SDM ਜਗਰਾਓ ਦੀ ਮਿਟਿਗ

ਦੇਸ਼ ਭਗਤੀ ਤੇ ਸੱਭਿਆਚਾਰਕ ਪ੍ਰਰੋਗਰਾਮ 'ਤੇ ਲਾਈ ਰੋਕ

ਕੋਰੋਨਾ ਤੋਂ ਜੰਗ ਜਿੱਤਣ ਵਾਲੇ ਤੇ ਕੋਰਨਾ ਯੋਧੇ ਹੋਣਗੇ ਸਨਮਾਨਤ

ਐਂਟਰੀ 'ਤੇ ਹਰ ਇਕ ਦਾ ਹੋਵੇਗਾ ਚੈੱਕਅੱਪ

ਨਿਯਮਾਂ ਦੀ ਹੋਵੇ ਪਾਲਣਾ

 

ਜਗਰਾਓਂ/ਲੁਧਿਆਣਾ, ਅਗਸਤ 2020 -(ਸਤਪਾਲ ਸਿੰਘ ਦੇਹਰਕਾ/ਮਨਜਿੰਦਰ ਗਿੱਲ)- 15 ਅਗਸਤ ਆਜ਼ਾਦੀ ਦਿਹਾੜੇ ਮੌਕੇ ਇਸ ਵਾਰ ਕੋਰੋਨਾ ਵਾਇਰਸ ਜਿਹੀ ਭਿਆਨਕ ਮਹਾਮਾਰੀ ਦੇ ਕਹਿਰ ਦੇ ਬਾਵਜੂਦ ਸਰਕਾਰੀ ਸਮਾਗਮ 'ਚ ਕਈ ਫੇਰਬਦਲ ਕੀਤੇ ਜਾਣਗੇ, ਪਰ ਇਸ ਦੇ ਬਾਵਜੂਦ ਆਜ਼ਾਦੀ ਦਿਹਾੜੇ ਦੇ ਸਮਾਗਮ 'ਚ ਦੇਸ਼ ਭਗਤੀ ਦਾ ਜਜ਼ਬਾ ਆਜ਼ਾਦੀ ਦੇ ਪਰਵਾਨਿਆਂ ਨੂੰ ਸਲਾਮ ਕਰੇਗਾ। ਮੰਗਲਵਾਰ ਨੂੰ ਐੱਸਡੀਐੱਮ ਨਰਿੰਦਰ ਸਿੰਘ ਧਾਲੀਵਾਲ ਨੇ ਸ਼ਹਿਰ ਦੀਆਂ ਸਮਾਜ-ਸੇਵੀ ਜੱਥੇਬੰਦੀਆਂ, ਸੁੰਤਤਰਤਾ ਸੈਨਾਨੀਆਂ ਤੇ ਅਧਿਕਾਰੀਆਂ ਦੀਆਂ ਤਿਆਰੀਆਂ ਨੂੰ ਲੈ ਕੇ ਮੀਟਿੰਗ ਸੱਦੀ ਗਈ। ਇਸ ਵਾਰ ਸਮਾਗਮ ਕਿਵੇਂ ਮਨਾਇਆ ਜਾਵੇ, ਸਬੰਧੀ ਲੰਮੀ ਵਿਚਾਰ ਚਰਚਾ ਤੋਂ ਬਾਅਦ ਕਈ ਅਹਿਮ ਫ਼ੈਸਲੇ ਲਏ ਗਏ। ਜਿਨ੍ਹਾਂ ਵਿੱਚ ਮੁੱਖ ਤੌਰ ਤੇ ਧਿਆਨ ਯੋਗ ਕੁੱਝ ਫੈਸਲੇ; 1)ਇਸ ਵਾਰ 15 ਅਗਸਤ ਮੌਕੇ ਸਕੂਲੀ ਵਿਦਿਆਰਥੀਆਂ ਦੇ ਦੇਸ਼ ਭਗਤੀ ਅਤੇ ਸੱਭਿਆਚਾਰਕ ਸਮਾਗਮ 'ਤੇ ਰੋਕ ਲਾ ਦਿੱਤੀ ਗਈ ਹੈ। ਕੋਰੋਨਾ ਵਾਇਰਸ ਜਿਹੀ ਭਿਆਨਕ ਮਹਾਮਾਰੀ ਸਬੰਧੀ ਇਸ ਵਾਰ ਤਿਰੰਗਾ ਲਹਿਰਾਉਣ ਦੇ ਨਾਲ-ਨਾਲ ਪੰਜਾਬ ਪੁਲਿਸ ਦੀ ਪਰੇਡ, ਮਾਰਚ ਪਾਸਟ ਤੇ ਕੌਮੀ ਗੀਤ ਗਾਇਆ ਜਾਵੇਗਾ। 2)ਐੱਸਡੀਐੱਮ ਨਰਿੰਦਰ ਸਿੰਘ ਧਾਲੀਵਾਲ ਅਨੁਸਾਰ 15 ਅਗਸਤ ਸਮਾਗਮ ਵਿੱਚ ਕੋਰੋਨਾ ਦੀ ਜੰਗ ਜਿੱਤਣ ਵਾਲੇ ਅਤੇ ਕਰੋਨਾ ਜੋਧਿਆਂ ਨੂੰ ਸਨਮਾਨਿਤ ਕਰਨ ਦੇ ਨਾਲ-ਨਾਲ ਕੋਰੋਨਾ ਵਾਇਰਸ ਜਿਹੀ ਭਿਆਨਕ ਮਹਾਮਾਰੀ 'ਚ ਸਮਾਜ-ਸੇਵਾ ਕਰਨ ਵਾਲੀਆਂ ਸ਼ਖ਼ਸੀਅਤਾਂ ਨੂੰ ਵੀ ਨਿਵਾਜਿਆ ਜਾਵੇਗਾ। ਇਸ ਲਈ ਬਕਾਇਦਾ ਉਨ੍ਹਾਂ ਨੂੰ ਬਿਠਾਉਣ ਲਈ ਸੋਸ਼ਲ ਡਿਸਟੈਂਸ ਦੇ ਨਿਯਮਾਂ ਦੀ ਪਾਲਣਾ ਹੋਵੇਗੀ। 3)15 ਅਗਸਤ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 'ਚ ਮਨਾਏ ਜਾ ਰਹੇ ਸਰਕਾਰੀ ਸਮਾਗਮ ਵਿਚ ਸ਼ਿਰਕਤ ਕਰਨ ਵਾਲੇ ਹਰ ਇਕ ਵਿਅਕਤੀ ਦਾ ਮੈਡੀਕਲ ਟੀਮ ਚੈੱਕਅੱਪ ਕਰੇਗੀ, ਉਨ੍ਹਾਂ ਦੀ ਕਲੀਨ ਚਿੱਟ ਤੋਂ ਬਾਅਦ ਹੀ ਡਿਊਟੀ 'ਤੇ ਤਾਇਨਾਤ ਫੋਰਸ ਉਨ੍ਹਾਂ ਨੂੰ ਦਾਖ਼ਲ ਹੋਣ ਦੇਵੇਗੀ। 4)ਐੱਸਡੀਐੱਮ ਧਾਲੀਵਾਲ ਨੇ ਮੀਡੀਆ ਰਾਹੀਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਮਾਗਮ 'ਚ ਕੋਰੋਨਾ ਵਾਇਰਸ ਜਿਹੀ ਭਿਆਨਕ ਮਹਾਮਾਰੀ ਦੇ ਬਚਾਅ ਸਬੰਧੀ ਸਿਹਤ ਵਿਭਾਗ ਦੀਆਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ। ਹਰ ਇਕ ਵਿਅਕਤੀ ਦੇ ਮਾਸਕ ਪਾਇਆ ਹੋਵੇ ਅਤੇ ਇਕ-ਦੂਜੇ ਤੋਂ ਨਿਰਧਾਰਤ ਦੂਰੀ ਬਣਾਈ ਜਾਵੇ। ਮੀਟਿੰਗ 'ਚ ਤਹਿਸੀਲਦਾਰ ਮਨਮੋਹਨ ਕੁਮਾਰ ਕੌਸ਼ਿਕ, ਨਾਇਬ ਤਹਿਸੀਲਦਾਰ ਹਰੀਸ਼ ਕੁਮਾਰ, ਚਰਨਜੀਤ ਸਿੰਘ, ਕੈਪਟਨ ਨਰੇਸ਼ ਵਰਮਾ, ਗੋਪੀ ਸ਼ਰਮਾ, ਕਪਿਲ ਨਰੂਲਾ, ਭੂਪਿੰਦਰ ਸਿੰਘ ਮੂਰਲੀ, ਨਿਣੇਸ਼ ਗਾਂਧੀ, ਵਨੀਤ ਗੋਇਲ, ਸਤਪਾਲ ਦੇਹੜਕਾ ਆਦਿ ਹਾਜ਼ਰ ਸਨ।

 

ਨਾਜਾਇਜ਼ ਸ਼ਰਾਬ ਬਨਾਉਣ ਵਾਲਿਆਂ ’ਤੇ ਪੁਲਿਸ ਦੀ ਵੱਡੀ ਕਾਰਵਾਈ

ਇਕ ਲੱਖ ਕਿੱਲੋ ਤੋਂ ਜਾਂਦਾ ਲਾਹਣ ਅਤੇ ਵੱਡੀ ਮਾਤਰਾ ਵਿਚ ਸ਼ਰਾਬ ਬਣਾਉਣ ਵਾਲਾ ਸਮਾਨ ਬਰਾਮਦ 

ਜਗਰਾਓਂ /ਲੁਧਿਆਣਾ, ਅਗਸਤ 2020 -(ਜਸਮੇਲ ਗਾਲਿਬ/ਮਨਜਿੰਦਰ ਗਿੱਲ)-

ਸਿੱਧਵਾਂ ਬੇਟ ਦੇ ਦਰਿਆ ਸਤਲੁਜ ਨਾਲ ਲਗਦੇ ਇਲਾਕੇ 'ਚ ਦਹਾਕਿਆਂ ਤੋਂ ਚੱਲਦੀ ਆ ਰਹੀ ਨਾਜਾਇਜ਼ ਸ਼ਰਾਬ ਤਸਕਰੀ ਨੂੰ ਲੈ ਕੇ ਅੱਜ ਸਖ਼ਤ ਹੋਈ ਜ਼ਿਲ੍ਹਾ ਪੁਲਿਸ ਦੀ ਇਕ ਦਰਜਨ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਅਗਵਾਈ 'ਚ 200 ਪੁਲਿਸ ਮੁਲਾਜ਼ਮਾਂ ਦੇ ਲਾਮ ਲਸ਼ਕਰ ਨੇ ਛਾਪੇਮਾਰੀ ਕੀਤੀ। ਸਵੇਰੇ ਤੜਕੇ ਤੋਂ ਸ਼ੁਰੂ ਇਹ ਕਾਰਵਾਈ ਸ਼ਾਮ ਤੱਕ ਚੱਲੀ ।ਦੇਰ ਸ਼ਾਮ ਜਨ ਸਕਤੀ ਨਿਊਜ ਨਾਲ ਗੱਲਬਾਤ ਕਰਦਿਆਂ ਪੁਲਿਸ ਮੁੱਖੀ ਥਾਣਾ ਸਿੱਧਵਾਂ ਬੇਟ ਰਾਜੇਸ਼ ਠਾਕੁਰ ਨੇ ਉਕਤ ਛਾਪਾਮਾਰੀ ਤੇ ਇਸ ਦੌਰਾਨ ਵੱਡੀ ਸਫਲਤਾ ਦਾ ਖੁਲਾਸਾ ਕਰਦਿਆਂ ਦੱਸਿਆ ਕਿ ਅੱਜ ਦੀ ਛਾਪੇਮਾਰੀ ਵੱਡੇ ਪੱਧਰ ’ਤੇ ਕੀਤੀ ਗਈ ਹੈ। ਉਹਨਾਂ ਅਗੇ ਜਾਣਕਾਰੀ ਦਿੰਦੇ ਦੱਸਿਆ ਕਿ ਬੇਟ ਇਲਾਕੇ ਦੇ ਪਿੰਡ ਕਾਕੜ ਤੋਂ ਸ਼ੁਰੂ ਹੋਈ ਇਹ ਕਾਰਵਾਈ ਸਤਲੁਜ ਦਰਿਆ ਕੰਢੇ ਦੇ ਨਾਲ-ਨਾਲ ਦਰਜਨਾਂ ਪਿੰਡਾਂ ’ਚ ਚੱਲੀ, ਜਿਸ ਦੌਰਾਨ ਤਕਰੀਬਨ ਇਕ ਲੱਖ ਕਿਲੋ ਤੋਂ ਵੱਧ ਲਾਹਣ, ਹਜ਼ਾਰਾਂ ਲੀਟਰ ਨਾਜਾਇਜ਼ ਸ਼ਰਾਬ, ਸ਼ਰਾਬ ਕੱਢਣ ਵਾਲੀਆਂ ਭੱਠੀਆਂ ਤੇ ਸਾਮਾਨ ਬਰਾਮਦ ਹੋਇਆ। ਅਜੇ ਤੱਕ ਕੋਈ ਵੀ ਵਿਅਕਤੀ ਇਸ ਸਬੰਧ ਵਿੱਚ ਗ੍ਰਿਫਦਾਰ ਨਹੀਂ ਹੋਇਆ।

 

ਜ਼ਹਿਰੀਲੀ ਸ਼ਰਾਬ ਨਾਲ ਛੇ ਹੋਰਨਾਂ ਦੀ ਮੌਤ,ਮ੍ਰਿਤਕਾਂ ਦਾ ਅੰਕੜਾ 120 ਤੱਕ ਪਹੁੰਚਿਆ

ਲੁਧਿਆਣਾ 'ਚ 17 ਸਮੱਗਲਰ ਗ੍ਰਿਫ਼ਤਾਰ , 50 ਹਜ਼ਾਰ ਲੀਟਰ ਲਾਹਣ, 926 ਬੋਤਲਾਂ ਸ਼ਰਾਬ ਬਰਾਮਦ   

ਲੁਧਿਆਣਾ,ਅਗਸਤ 2020-(ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ) 

 ਜ਼ਹਿਰੀਲੀ ਸ਼ਰਾਬ ਨਾਲ ਤਰਨਤਾਰਨ, ਅੰਮ੍ਰਿਤਸਰ ਤੇ ਬਟਾਲਾ (ਗੁਰਦਾਸਪੁਰ) 'ਚ ਸੋਮਵਾਰ ਨੂੰ ਛੇ ਹੋਰ ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਮ੍ਰਿਤਕਾਂ ਦਾ ਅੰਕੜਾ 120 ਪਹੁੰਚ ਗਿਆ ਹੈ। ਵੱਡੀ ਗਿਣਤੀ 'ਚ ਲੋਕਾਂ ਦੀ ਮੌਤ ਦੇ ਬਾਅਦ ਪੁਲਿਸ ਨੇ ਛਾਪੇਮਾਰੀ ਤੇਜ਼ ਕਰ ਦਿੱਤੀ ਹੈ।ਸੋਮਵਾਰ ਨੂੰ ਅੰਮ੍ਰਿਤਸਰ 'ਚ 18 ਸਮੱਗਲਰ ਗ੍ਰਿਫ਼ਤਾਰ ਕਰ ਕੇ 500 ਲੀਟਰ ਸ਼ਰਾਬ, 1500 ਕਿਲੋ ਲਾਹਣ ਵੀ ਫੜੀ, ਤਿੰਨ ਭੱਠੀਆਂ ਬਰਾਮਦ ਕੀਤੀਆਂ ਗਈਆਂ। ਸੋਮਵਾਰ ਨੂੰ ਕੁਲ 41 ਐੱਫਆਈਆਰ ਦਰਜ ਕੀਤੀਆਂ ਗਈਆਂ ਹਨ। ਉੱਥੇ, ਲੁਧਿਆਣਾ 'ਚ 17 ਸਮੱਗਲਰਾਂ ਨੂੰ ਗ੍ਰਿਫ਼ਤਾਰ ਕਰ ਕੇ 50 ਹਜ਼ਾਰ ਲੀਟਰ ਲਾਹਣ, 926 ਬੋਤਲਾਂ ਸ਼ਰਾਬ ਬਰਾਮਦ ਕੀਤੀ ਗਈ। ਦੋਵੇਂ ਹੀ ਜ਼ਿਲ੍ਹਿਆਂ 'ਚ ਕੋਈ ਵੱਡਾ ਸਮੱਗਲਰ ਨਹੀਂ ਫੜਿਆ ਗਿਆ। ਯਾਨੀ ਵੱਡੀਆਂ ਮੱਛੀਆਂ ਹਾਲੇ ਦੂਰ ਹਨ। ਐੱਸਐੱਸਪੀ ਧਰੁਵ ਦਹੀਆ ਨੇ ਕਿਹਾ ਕਿ ਸਾਰੇ ਸਮੱਗਲਰਾਂ ਨੂੰ ਛੇਤੀ ਕਾਬੂ ਕਰ ਲਿਆ ਜਾਵੇਗਾ। ਤਰਨਤਾਰਨ 'ਚ 10 ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ ਪਰ ਕੋਈ ਨਵੀਂ ਗ੍ਰਿਫ਼ਤਾਰੀ ਨਹੀਂ ਹੋਈ।ਹਾਲਾਂਕਿ, ਪਿੰਡ ਪੰਡੋਰੀ ਗੋਲਾ 'ਚ ਤਿਆਰ ਜ਼ਹਿਰੀਲੀ ਸ਼ਰਾਬ ਕਿੰਨੇ ਪਿੰਡਾਂ 'ਚ ਕਿਸ ਜ਼ਰੀਏ ਪਹੁੰਚਾਈ ਗਈ ਇਸ ਨੂੰ ਲੈ ਕੇ ਪੁਲਿਸ ਨੇ ਸਮੱਗਲਰਾਂ ਦੀ ਸੂਚੀ ਤਿਆਰ ਕੀਤੀ ਹੈ। ਰਛਪਾਲ ਸਿੰਘ ਸ਼ਾਲੀ ਢੋਟੀਆਂ ਤੇ ਉਸ ਦਾ ਭਰਾ ਗੁਰਪਾਲ ਸਿੰਘ ਪਾਲੀ ਇਸ ਵਿਚ ਮੁੱਖ ਕੜੀ ਹੋਣਗੇ। ਲੁਧਿਆਣਾ 'ਚ 21 ਲੋਕ ਫ਼ਰਾਰ ਹੋਣ 'ਚ ਕਾਮਯਾਬ ਰਹੇ। ਜਲੰਧਰ 'ਚ ਸਕੂਟੀ 'ਤੇ ਜਾਅਲੀ ਨੰਬਰ ਪਲੇਟ ਲਗਾ ਕੇ ਨਾਜਾਇਜ਼ ਸ਼ਰਾਬ ਦੀ ਸਪਲਾਈ ਕਰਨ ਵਾਲੇ ਆਟੋ ਡਰਾਈਵਰ ਨੂੰ ਸੀਆਈਏ ਸਟਾਫ ਨੇ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਤੋਂ ਪੰਜ ਪੇਟੀ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਉਸ ਤੋਂ ਇਕ ਹੋਰ ਨੰਬਰ ਪਲੇਟ ਦੀ ਜੋੜੀ ਵੀ ਬਰਾਮਦ ਹੋਈ ਹੈ।

ਪਿਛਲੇ 24 ਘੰਟਿਆਂ ਦੌਰਾਨ 9 ਮੌਤਾਂ, 228 ਨਵੇਂ ਮਾਮਲੇ ਆਏ ਸਾਹਮਣੇ -ਲੋਕ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਘਰਾਂ ਦੇ ਅੰਦਰ ਹੀ ਰਹਿਣ - ਡਿਪਟੀ ਕਮਿਸ਼ਨਰ

ਲੁਧਿਆਣਾ, ਅਗਸਤ 2020 - ( ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ) - ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਮਿਸ਼ਨ ਫਤਹਿਂ ਤਹਿਤ ਜ਼ਿਲ੍ਹਾ ਲੁਧਿਆਣਾ ਵਿੱਚ ਕੋਵਿਡ-19 ਬਿਮਾਰੀ ਤੋਂ ਤੰਦਰੁਸਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਵੇਲੇ ਜ਼ਿਲ੍ਹੇ 'ਚ 1342 ਪੋਜ਼ਟਿਵ ਮਰੀਜ਼ ਹਨ।ਉਨ੍ਹਾਂ ਕਿਹਾ ਕਿ ਕੋਵਿਡ-19 ਤੋਂ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ 24 ਘੰਟਿਆਂ ਦੌਰਾਨ ਕੁਲ 228 ਮਰੀਜ਼ (211 ਜ਼ਿਲ੍ਹਾ ਲੁਧਿਆਣਾ ਤੋਂ ਨਵੇਂ ਮਰੀਜ਼ ਅਤੇ 17 ਹੋਰ ਰਾਜਾਂ/ ਜ਼ਿਲ੍ਹਿਆਂ ਦੇ ) ਪੋਜ਼ਟਿਵ ਪਾਏ ਗਏ ਹਨ।

ਉਨ੍ਹਾਂ ਕਿਹਾ ਕਿ ਹੁਣ ਤੱਕ ਕੁੱਲ 65721 ਨਮੂਨੇ ਲਏ ਗਏ ਹਨ, ਜਿਨ੍ਹਾਂ ਵਿਚੋਂ 62761 ਨਮੂਨਿਆਂ ਦੀ ਰਿਪੋਰਟ ਪ੍ਰਾਪਤ ਹੋਈ ਹੈ, 58545 ਨਮੂਨੇ ਨੈਗਟਿਵ ਪਾਏ ਗਏ ਹਨ ਅਤੇ 2960 ਨਮੂਨਿਆਂ ਦੀ ਰਿਪੋਰਟ ਆਉਣ ਬਾਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਲੁਧਿਆਣਾ ਨਾਲ ਸਬੰਧਤ ਕੁਲ ਮਰੀਜ਼ਾਂ ਦੀ ਗਿਣਤੀ 3728 ਹੈ, ਜਦਕਿ 488 ਮਰੀਜ਼ ਦੂਜੇ ਜ਼ਿਲ੍ਹਿਆਂ/ਰਾਜਾਂ ਨਾਲ ਸਬੰਧਤ ਹਨ।

ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਅੱਜ 9 ਮੌਤਾਂ ਹੋਈਆਂ ਹਨ ਜਿਹੜੀਆਂ ਕਿ ਜ਼ਿਲੇ ਲੁਧਿਆਣਾ ਨਾਲ ਸਬੰਧਤ ਹਨ। ਹੁਣ ਕੋਰੋਨਾ ਤੋਂ ਪੀੜਤ ਮਰੀਜ਼ਾਂ ਦੀ ਮੌਤ ਦੀ ਕੁੱਲ ਗਿਣਤੀ ਲੁਧਿਆਣਾ ਤੋਂ 114 ਅਤੇ 41 ਦੂਜੇ ਜ਼ਿਲਿਆਂ ਨਾਲ ਸਬੰਧਤ ਹਨ।ਉਨ੍ਹਾਂ ਕਿਹਾ ਕਿ ਹੁਣ ਤੱਕ ਜ਼ਿਲ੍ਹੇ ਵਿੱਚ 22760 ਵਿਅਕਤੀਆਂ ਨੂੰ ਘਰਾਂ 'ਚ ਇਕਾਂਤਵਾਸ ਕੀਤਾ ਗਿਆ ਹੈ, ਜਦਕਿ ਮੌਜੂਦਾ ਸਮੇਂ ਵੀ 4573 ਵਿਅਕਤੀ ਇਕਾਂਤਵਾਸ ਹਨ। ਅੱਜ ਵੀ 320 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋ ਵੀ ਕੋਈ ਵਿਅਕਤੀ ਦੇ ਕੋਵਿਡ-19 ਦੇ ਪੀੜਤ ਹੋਣ ਜਾਂ ਸ਼ੱਕ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ। ਇਨ੍ਹਾਂ ਸੈਂਪਲਾਂ ਦੀ ਗਿਣਤੀ ਰੋਜ਼ਾਨਾ ਸੈਕੜਿਆਂ ਵਿੱਚ ਹੈ। ਇਸੇ ਤਰ੍ਹਾਂ ਅੱਜ ਵੀ 640 ਸ਼ਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ ਅਤੇ ਜਲਦ ਹੀ ਉਨ੍ਹਾਂ ਦੇ ਨਤੀਜੇ ਮਿਲਣ ਦੀ ਉਮੀਦ ਹੈ।ਸ਼ਰਮਾ ਨੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਦੀਆਂ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨ ਅਤੇ ਜੇ ਉਹ ਘਰ ਦੇ ਅੰਦਰ ਹੀ ਰਹਿਣ ਤਾਂ ਉਹ ਨਾ ਸਿਰਫ ਆਪ ਸੁਰੱਖਿਅਤ ਰਹਿਣਗੇ, ਬਲਕਿ ਹਰ ਕਿਸੇ ਨੂੰ ਸੁਰੱਖਿਅਤ ਰੱਖਣ ਵਿੱਚ ਵੀ ਯੋਗਦਾਨ ਪਾਉਣਗੇ।