You are here

ਲੁਧਿਆਣਾ

ਮੰਗਾਂ ਨੂੰ ਲੈ ਕੇ ਦਫਤਰੀ ਕਾਮਿਆਂ ਵੱਲੋਂ ਜਾਰੀ ਹੜਤਾਲ 'ਚ 20 ਨਵੰਬਰ ਤੱਕ ਵਾਧਾ

 ਪੀ.ਡਬਲਿਊ.ਡੀ. ਕੰਪਲੈਕਸ ਵਿਖੇ ਧਰਨਾ ਤੇ ਰੋਸ ਮੁਜਾਹਰੇ ਦੌਰਾਨ ਸਰਕਾਰ ਵਿਰੁੱਧ ਮੁਲਾਜ਼ਮਾਂ 'ਚ ਭਾਰੀ ਰੋਹ ਦੇਖਣ ਨੂੰ ਮਿਲਿਆ
ਲੁਧਿਆਣਾ, 14 ਨਵੰਬਰ (ਟੀ. ਕੇ. ) -
ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ (ਪੀ.ਐਸ.ਐਮ.ਐਸ.ਯੂ.) ਵਲੋਂ ਜਾਰੀ ਹੜਤਾਲ ਵਿੱਚ ਹੁਣ 20 ਨਵੰਬਰ ਤੱਕ ਦਾ ਵਾਧਾ ਕੀਤਾ ਗਿਆ ਹੈ।

ਯੂਨੀਅਨ ਦੇ ਬੁਲਾਰੇ ਨੇ ਸੰਬੋਧਨ ਕਰਦਿਆਂ ਕਿਹਾ  ਕਿ ਯੂਨੀਅਨ ਵਲੋਂ ਚੱਲ ਰਹੀ ਹੜਤਾਲ ਅੱਜ 7ਵੇਂ ਦਿਨ ਵਿੱਚ ਸ਼ਾਮਲ ਹੋ ਗਈ ਹੈ, ਜਿਸਦੇ ਤਹਿਤ ਅੱਜ ਪੀ..ਡਬਲਯੂ.ਡੀ. ਕੰਪਲੈਕਸ ਵਿਖੇ ਧਰਨਾ ਅਤੇ ਰੋਸ ਮੁਜਾਹਰਾ ਕੀਤਾ ਗਿਆ। ਇਸ ਧਰਨੇ ਦੌਰਾਨ ਜਿਲ੍ਹਾ ਲੁਧਿਆਣਾ ਦੇ ਵੱਖ-ਵੱਖ ਵਿਭਾਗਾਂ ਵੱਲੋਂ ਆਪਣੀ ਹਾਜ਼ਰੀ ਲਗਵਾਈ ਗਈ।

ਇਸ ਧਰਨੇ ਦੀ ਅਗਵਾਈ ਸ਼੍ਰੀ ਸੰਜੀਵ ਭਾਰਗਵ (ਜ਼ਿਲ੍ਹਾ ਪ੍ਰਧਾਨ ਪੀ.ਐਸ.ਐਮ.ਐਸ.ਯੂ. ਲੁਧਿਆਣਾ), ਸ਼੍ਰੀ ਲਖਵੀਰ ਸਿੰਘ ਗਰੇਵਾਲ (ਜ਼ਿਲ੍ਹਾ ਜਨਰਲ ਸਕੱਤਰ), ਸ਼੍ਰੀ ਸੁਨੀਲ ਕੁਮਾਰ (ਵਿੱਤ ਸਕੱਤਰ) ਵੱਲੋਂ ਕੀਤੀ ਗਈ।

ਧਰਨੇ ਦੌਰਾਨ ਸ਼੍ਰੀ ਅਮਿਤ ਅਰੋੜਾ (ਸੂਬਾ ਪ੍ਰਧਾਨ ਪੀ.ਡਬਲਿਊ.ਡੀ. ਮਨਿਸਟੀਰੀਅਲ ਸਰਵਿਸਿਜ਼ ਐਸੋਈਸ਼ਨ ਅਤੇ ਵਧੀਕ ਜਨਰਲ ਸਕੱਤਰ ਪੀ.ਐਸ.ਐਮ.ਐਸ.ਯੂ) ਅਤੇ ਸ਼੍ਰੀ ਸੰਜੀਵ ਭਾਰਗਵ ਨੇ  ਸੰਬੋਧਨ ਕਰਦਿਆਂ ਕਿਹਾ ਕਿ ਮੁਲਾਜ਼ਮਾਂ ਦੀਆਂ ਮੰਗਾਂ ਬਾਰੇ ਸਰਕਾਰ ਪੂਰੀ ਤਰ੍ਹਾਂ ਅਵੇਸਲੀ ਹੋ ਚੁੱਕੀ ਹੈ। ਸਰਕਾਰ ਵੱਲੋਂ ਸਾਲ 2022 ਦੌਰਾਨ ਦੀਵਾਲੀ ਮੌਕੇ ਪੁਰਾਣੀ ਪੈਨਸ਼ਨ ਬਹਾਲੀ ਦਾ ਐਲਾਨ ਕਰ ਦਿੱਤਾ ਸੀ ਪ੍ਰੰਤੂ ਹਕੀਕੀ ਰੂਪ ਵਿੱਚ ਜਿੱਥੇ ਇਹ ਐਲਾਨ ਸਿਰਫ ਐਲਾਨ ਹੀ ਰਹਿ ਗਿਆ ਹੈ ਸਗੋਂ ਸਰਕਾਰ ਵੱਲੋਂ ਕੈਬਨਿਟ ਵਿੱਚ ਮਤਾ ਪਾਸ ਕਰਨ ਦੇ ਬਾਵਜੂਦ ਵੀ ਰੀਵਿਊ ਕਰਨ ਲਈ ਸਬ ਕਮੇਟੀਆਂ ਦਾ ਗਠਨ ਕੀਤਾ ਜਾ ਰਿਹਾ ਹੈ।

ਇਸ ਦੇ ਨਾਲ ਹੀ ਕੇਂਦਰ ਸਰਕਾਰ ਵੱਲੋਂ ਜੁਲਾਈ 2023 ਤੋਂ 4 ਫੀਸਦੀ ਮਹਿੰਗਾਈ ਭੱਤਾ ਦੇਣ ਦਾ ਐਲਾਨ ਕਰਦੇ ਹੋਏ ਕੁੱਲ਼ 46 ਫੀਸਦੀ ਮਹਿੰਗਾਈ ਭੱਤਾ ਦਿੱਤਾ ਜਾ ਰਿਹਾ ਹੈ ਜਦਕਿ ਪੰਜਾਬ ਸਰਕਾਰ ਵੱਲ਼ੋਂ 34 ਫੀਸਦੀ ਮਹਿੰਗਾਈ ਭੱਤੇ ਦੀ ਅਦਾਇਗੀ ਕੀਤੀ ਜਾ ਰਹੀ ਹੈ ਜੋ ਕਿ ਕੇਂਦਰ ਸਰਕਾਰ ਤੋਂ 12 ਫੀਸਦੀ ਘੱਟ ਚੱਲ ਰਿਹਾ ਹੈ। ਇਸ ਦੇ ਨਾਲ ਹੀ ਗੁਆਂਢੀ ਸੂਬਿਆਂ ਵੱਲੋਂ ਵੀ ਕੇਂਦਰ ਦੀ ਤਰਜ ਤੇ ਹੀ 46 ਫੀਸਦੀ ਮਹਿੰਗਾਈ ਭੱਤੇ ਦੀ ਅਦਾਇਗੀ ਕੀਤੀ ਜਾ ਰਹੀ ਹੈ। ਇਹ ਪਹਿਲੀ ਵਾਰ ਹੋਇਆ ਹੈ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਤੋਹਫੇ ਦੇ ਰੂਪ ਵਿੱਚ ਕਾਲੀ ਦੀਵਾਲੀ ਦਿੱਤੀ ਗਈ ਹੈ।ਇਸ ਮੌਕੇ ਸੁਨੀਲ ਕੁਮਾਰ (ਵਿੱਤ ਸਕੱਤਰ) ਅਤੇ ਸ਼੍ਰੀ ਸੰਦੀਪ ਭਾਂਬਕ (ਜ਼ਿਲ੍ਹਾ ਪ੍ਰਧਾਨ ਸੀ.ਪੀ.ਐਫ.ਯੂ.) ਨੇ ਕਿਹਾ ਕਿ ਪੁਰਾਣੀ ਪੈਨਸ਼ਨ ਇੱਕ ਸਮਾਜਿਕ ਮੁੱਦਾ ਹੈ, ਸਰਕਾਰ ਨੂੰ ਇਹ ਜਲਦ ਤੋਂ ਜਲਦ ਬਹਾਲ ਕਰਨੀ ਚਾਹੀਦੀ ਹੈ। ਇਸ ਦੇ ਨਾਲ ਹੀ ਕਈ ਹੋਰ ਮੁਲਾਜ਼ਮ ਮਾਰੂ ਪੱਤਰ ਜਿਵੇਂ ਕਿ 15-01-2015 ਅਤੇ ਕੇਂਦਰੀ ਪੈਟਰਨ ਵਾਲਾ 17-07-2020 ਵਾਲਾ ਪੱਤਰ ਤੁਰੰਤ ਪ੍ਰਭਾਵ ਤੋਂ ਰੱਦ ਕਰਨਾ ਚਾਹੀਦਾ ਹੈ, 4-9-14 ਏ.ਸੀ.ਪੀ. ਸਕੀਮ ਮੁੜ ਬਹਾਲ ਕੀਤੀ ਜਾਵੇ ਅਤੇ 01-01-2016 ਤੋਂ 30-06-2021 ਤੱਕ ਪੇਅ ਕਮਿਸ਼ਨ ਦਾ ਬਕਾਇਆ ਵੀ ਜਾਰੀ ਕੀਤਾ ਜਾਵੇ।

ਇਸ ਦੌਰਾਨ ਮੁੱਖ ਬੁਲਾਰੇ ਅਮਨਦੀਪ ਕੌਰ ਪਰਾਸ਼ਰ, ਧਰਮ ਸਿੰਘ, ਸਤਿੰਦਰ ਸਿੰਘ, ਅਯੁੱਧਿਆ ਪ੍ਰਸ਼ਾਦ ਮੌਰਿਆ, ਆਕਾਸ਼ਦੀਪ ਸਿੰਘ, ਜਗਦੇਵ ਸਿੰਘ, ਤਜਿੰਦਰ ਸਿੰਘ ਢਿੱਲੋਂ ਅਤੇ ਹੋਰ ਬਹੁਤ ਸਾਰੇ ਵਿਭਾਗਾਂ ਦੇ ਆਗੂਆਂ ਨੇ ਵੀ ਇਕੱਠ ਨੂੰ ਸੰਬੋਧਨ ਕੀਤਾ।

ਸਮਾਜ ਸੇਵੀ ਰਵੀ ਮਲਹੋਤਰਾ ਨੇ ਆਪਣੇ ਜਨਮਦਿਨ ਤੇ ਦਿੱਲੀ ਤੋਂ 26 ਬਜ਼ੁਰਗਾਂ ਦੀ ਪੈਨਸ਼ਨ ਭੇਜੀ ਅਤੇ ਰਾਸ਼ਨ ਵੀ ਵੰਡਿਆ

ਜਗਰਾਓਂ 14 ਨਵੰਬਰ  (ਕੁਲਦੀਪ ਸਿੰਘ ਕੋਮਲ /ਮੋਹਿਤ ਗੋਇਲ )ਗੁਰੂ ਨਾਨਕ ਸਹਾਰਾ ਸੋਸਾਇਟੀ ਜਗਰਾਓਂ ਵੱਲੋ ਚੇਅਰਮੈਨ ਗੁਰਮੇਲ ਸਿੰਘ ਢਿੱਲੋਂ ( ਯੂ ਕੇ )ਅਤੇ ਪ੍ਰਧਾਨ ਕੈਪਟਨ ਨਰੇਸ਼ ਵਰਮਾ ਦੀ ਯੋਗ ਅਗਵਾਈ ਹੇਠ 177 ਵਾ ਸਵਰਗੀ ਸੰਸਾਰ ਚੰਦ ਵਰਮਾ ਯਾਦਗਾਰੀ ਮਹੀਨਾਵਾਰ ਪੈਨਸ਼ਨ ਅਤੇ ਰਾਸ਼ਨ ਵੰਡ ਸਮਾਰੋਹ ਸਥਾਨਕ ਬੁੱਕ ਬੈਂਕ ਲਾਇਬ੍ਰੇਰੀ ਵਿੱਚ ਕਰਵਾਇਆ ਗਿਆ।ਇਸ ਸਮਾਗਮ ਦੇ ਮੁੱਖ ਮਹਿਮਾਨ ਸਮਾਜ ਸੇਵੀ ਲਾਇਨ ਰਵੀ ਮਲਹੋਤਰਾ ਨੇ ਦਿੱਲੀ ਤੋੰ ਆਪਣੇ ਜਨਮਦਿਨ ਤੇ ਅਪਣੇ ਭਰਾ ਕੇਵਲ ਮਲਹੋਤਰਾ ਅਤੇ ਭਤੀਜੇ ਸਾਜਨ ਮਲਹੋਤਰਾ ਰਾਹੀਂ ਜਗਰਾਓਂ ਦੇ ਗੁਰੂ ਨਾਨਕ ਸਹਾਰਾ ਸੋਸਾਇਟੀ ਦੇ 26 ਬਜ਼ੁਰਗਾਂ ਨੁੰ ਮਹੀਨਾਵਾਰ ਪੈਨਸ਼ਨ ਅਤੇ ਰਾਸ਼ਨ ਵੰਡਿਆਂ. ਉਹਨਾਂ ਇਸ ਮੌਕੇ ਸਾਰੇ ਬਜ਼ੁਰਗਾਂ ਅਤੇ ਮਹਿਮਾਨਾ ਨੁੰ ਚਾਹ ਨਾਸ਼ਤਾ ਕਰਵਾਇਆ ਅਤੇ ਮਿਠਾਈ ਤੇ ਗਿਫ਼ਟ ਵੰਡੇ.ਇਸ ਮੌਕੇ ਸਾਰੇ ਬਜ਼ੁਰਗਾਂ ਅਤੇ ਮਹਿਮਾਨਾ ਨੇ ਰਵੀ ਮਲਹੋਤਰਾ ਨੂੰ ਜਨਮਦਿਨ ਦੀ ਵਧਾਈ ਦਿੱਤੀ ਅਤੇ ਧੰਨਵਾਦ ਕੀਤਾ।ਇਸ ਮੌਕੇ ਕੇਵਲ ਮਲਹੋਤਰਾ, ਸਾਜਨ ਮਲਹੋਤਰਾ ਅਤੇ ਕੈਪਟਨ ਨਰੇਸ਼ ਵਰਮਾ ਨੇ ਕੇਕ ਕੱਟਕੇ ਸਭ ਦਾ ਮੂੰਹ ਮਿੱਠਾ ਕਰਵਾਇਆ।ਇਸ ਮੌਕੇ ਗ੍ਰੀਨ ਪੰਜਾਬ ਮਿਸ਼ਨ ਦੇ ਜਨਰਲ ਸਕੱਤਰ ਕੇਵਲ ਮਲਹੋਤਰਾ, ਸਾਜਨ ਮਲਹੋਤਰਾ, ਕੈਪਟਨ ਨਰੇਸ਼ ਵਰਮਾ, ਹਿੰਮਤ ਵਰਮਾ, ਐਡਵੋਕੇਟ ਵਿਵੇਕ ਭਾਰਦਵਾਜ,ਡਾਕਟਰ ਰਾਜਿੰਦਰ ਸ਼ਰਮਾ, ਸ਼ਸ਼ੀ ਭੂਸ਼ਣ ਜੈਨ,ਡਾਕਟਰ ਰਾਕੇਸ਼ ਭਾਰਦਵਾਜ, ਵਰਿੰਦਰ ਬਾਂਸਲ, ਮਨੋਹਰ ਸਿੰਘ ਟੱਕਰ, ਮਿੰਟੂ ਮਲਹੋਤਰਾ, ਏ ਐਸ ਆਈ ਹਰਪਾਲ ਸਿੰਘ, ਨਰੇਸ਼ ਗੁਪਤਾ, ਨਿਪੁਨ ਗੁਪਤਾ( ਕੈਨੈਡਾ ),ਪ੍ਰੋਫੈਸਰ ਕਰਮ ਸਿੰਘ ਸੰਧੂ,ਕੰਚਨ ਗੁਪਤਾ,ਡਾਕਟਰ ਲਵੀਨਾ ਗੁਪਤਾ,ਸਤ ਪਾਲ ਸਿੰਘ ਦੇਹੜਕਾ, ਦੇਵਿੰਦਰ ਜੈਨ ਹਾਜ਼ਰ ਸਨ। ਸੱਚਮੁੱਚ ਇਹ ਸਮਾਗਮ ਇੱਕ ਯਾਦਗਾਰੀ ਸਮਾਗਮ ਹੋ ਨਿਬੜਿਆ।

ਫੋਟੋ. ਬਜ਼ੁਰਗਾਂ ਨੁੰ ਪੈਨਸ਼ਨ ਵੰਡਦੇ ਹੋਏ ਸਮਾਜ਼ ਸੇਵੀ ਕੇਵਲ ਮਲਹੋਤਰਾ, ਸਾਜਨ ਮਲਹੋਤਰਾ, ਕੈਪਟਨ ਨਰੇਸ਼ ਵਰਮਾ, ਹਿੰਮਤ ਵਰਮਾ, ਸ਼ਸ਼ੀ ਭੂਸ਼ਣ ਜੈਨ, ਐਡਵੋਕੇਟ ਵਿਵੇਕ ਭਾਰਦਵਾਜ ਅਤੇ ਹੋਰ ਮੇਂਬਰ।

ਬ੍ਰਹਮ- ਗਿਆਨੀ ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ ਗਿਆ

ਭਾਈ ਸੁਖਜੀਤ ਸਿੰਘ ਬਾਬਾ ਬਕਾਲਾ ਦੇ ਕੀਰਤਨੀ ਜੱਥੇ  ਨੇ ਗੁਰਬਾਣੀ ਦਾ ਆਨੰਦਮਈ  ਕੀਰਤਨ ਕਰਕੇ ਸੰਗਤਾਂ ਨੂੰ ਕੀਤਾ ਨਿਹਾਲ

ਲੁਧਿਆਣਾ, 10 ਨਵੰਬਰ(ਕਰਨੈਲ ਸਿੰਘ ਐੱਮ ਏ )  ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਂਸ਼ਨ  ਦੀ ਪ੍ਰਬੰਧਕ ਕਮੇਟੀ ਵੱਲੋਂ ਬੀਤੀ ਰਾਤ ਗੁਰਦੁਆਰਾ ਸਾਹਿਬ ਵਿਖੇ ਬ੍ਰਹਮ -ਗਿਆਨੀ ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਚੱਲ ਰਹੀ ਹਫਤਾਵਾਰੀ ਕੀਰਤਨ ਸਮਾਗਮ ਲੜੀ ਅੰਦਰ ਪੰਥ ਪ੍ਰਸਿੱਧ ਕੀਰਤਨੀਏ ਭਾਈ ਸੁਖਜੀਤ ਸਿੰਘ ਬਾਬਾ ਬਕਾਲਾ ਵਾਲਿਆਂ ਦੇ ਕੀਰਤਨੀ ਜੱਥੇ  ਨੇ  ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ । ਕੀਰਤਨ ਸਮਾਗਮ ਅੰਦਰ ਇਕੱਤਰ ਹੋਈਆਂ ਸੰਗਤਾਂ ਦੇ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆਂ ਭਾਈ ਸੁਖਜੀਤ ਸਿੰਘ ਬਾਬਾ ਬਕਾਲਾ   ਨੇ ਕਿਹਾ ਕਿ ਸ਼ਬਦ ਗੁਰੂ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅੰਦਰ ਦਰਜ ਗੁਰੂ ਸਾਹਿਬਾਨ ਤੇ ਭਗਤਾਂ ਦੀ ਬਾਣੀ  ਜਿੱਥੇ ਸਾਨੂੰ ਅਧਿਆਤਮਕ ਤੇ ਰੂਹਾਨੀਅਤ ਦਾ ਸਕੂਨ ਪ੍ਰਦਾਨ ਕਰਦੀ ਹੈ, ਉੱਥੇ ਨਾਲ ਹੀ ਅਕਾਲ ਪੁਰਖ ਦੀ ਬੰਦਗੀ ਕਰਨ ਦਾ ਸ਼ੰਦੇਸ਼ ਵੀ ਦੇਂਦੀ ਹੈ। ਉਹਨਾਂ ਨੇ ਕਿਹਾ ਕਿ ਮੌਜੂਦਾ ਸਮੇਂ ਅੰਦਰ ਬਾਬਾ  ਬੁੱਢਾ ਜੀ ਵੱਲੋਂ ਬਖ਼ਸ਼ੇ ਸੇਵਾ ਤੇ ਸਿਮਰਨ ਦੇ ਸੰਕਲਪ  ਨੂੰ ਸੰਭਾਲਣ ਦੀ ਮੁੱਖ ਜ਼ਰੂਰਤ ਹੈ ਤਾਂ ਹੀ ਹਰ ਬੱਚਾ ਆਪਣੇ ਅੰਦਰ ਗੁਰਸਿੱਖੀ ਵਾਲਾ ਜ਼ਜਬਾ ਪੈਦਾ ਕਰਕੇ ਗੁਰੂ ਵਾਲਾ ਬਣ ਸਕਦਾ ਹੈ ।  ਇਸ ਦੌਰਾਨ ਉਨ੍ਹਾਂ ਨੇ ਸੰਗਤਾਂ ਨੂੰ ਧਰਮ ਦੇ ਮਾਰਗ ਤੇ ਚੱਲਣ ਦੀ ਪ੍ਰੇਰਣਾ ਦਿੱਤੀ । ਸਮਾਗਮ ਦੀ ਸਮਾਪਤੀ ਮੌਕੇ ਗੁਰਦੁਆਰਾ ਸਾਹਿਬ  ਦੀ ਪ੍ਰਬੰਧਕ ਕਮੇਟੀ ਦੇ ਮੈਬਰਾਂ  ਵੱਲੋਂ ਕੀਰਤਨੀ ਜੱਥੇ ਦੇ ਮੈਂਬਰਾਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਸਮੇਂ ਕੀਰਤਨ ਸਮਾਗਮ ਅੰਦਰ  ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ.ਇੰਦਰਜੀਤ ਸਿੰਘ ਮੱਕੜ, ਪ੍ਰਮੁੱਖ ਅਹੁਦੇਦਾਰ, ਸ੍ਰ.ਜਗਦੇਵ ਸਿੰਘ ਕਲਸੀ, ਮਹਿੰਦਰ ਸਿੰਘ ਡੰਗ, ਜਗਜੀਤ ਸਿੰਘ ਆਹੂਜਾ, ਅੱਤਰ ਸਿੰਘ ਮੱਕੜ ਰਜਿੰਦਰ ਸਿੰਘ ਡੰਗ,ਹਰਪਾਲ ਸਿੰਘ ਖਾਲਸਾ, ਬਲਬੀਰ ਸਿੰਘ ਭਾਟੀਆ,ਹਰਬੰਸ ਸਿੰਘ ਰਾਜਾ ,ਬਲਜੀਤ ਸਿੰਘ ਬਾਵਾ, ,ਹਰਮੀਤ ਸਿੰਘ ਡੰਗ, ਗਰਦੀਪ ਸਿੰਘ ਡੀਮਾਰਟੇ,ਅਵਤਾਰ ਸਿੰਘ ਬੀ.ਕੇ, ਪਰਮਜੀਤ ਸਿੰਘ ਸੇਠੀ,  ਗੁਰਪ੍ਰੀਤ ਸਿੰਘ ਡੰਗ,ਇੰਦਰਬੀਰ ਸਿੰਘ ਬੱਤਰਾ, ਹਰਪ੍ਰੀਤ ਸਿੰਘ, ਨੀਟਾ,ਅਵਤਾਰ ਸਿੰਘ ਮਿੱਡਾ, ਵਿਸ਼ੇਸ਼ ਤੌਰ ਤੇ ਹਾਜ਼ਰ ਸਨ ।

ਭਾਈ ਘਨ੍ਹਈਆ ਜੀ ਮਿਸ਼ਨ ਸੇਵਾ ਸੁਸਾਇਟੀ ਵੱਲੋਂ ਮਨੁੱਖਤਾ ਦੇ ਭਲੇ ਲਈ ਖੂਨਦਾਨ ਕੈਂਪ ਲਾਇਆ

ਖੂਨਦਾਨ ਕਰਕੇ ਹਾਰਟ ਵਰਗੀਆਂ ਅਨੇਕਾਂ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ- ਰਣਜੋਧ ਸਿੰਘ

ਲੁਧਿਆਣਾ (ਕਰਨੈਲ ਸਿੰਘ ਐੱਮ. ਏ.)ਭਾਈ ਘਨ੍ਹਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ) ਵਲੋਂ ਰਾਮਗੜੀਆ ਐਜ਼ੂਕੇਸ਼ਨਲ ਕੌਂਸਲ ਅਤੇ ਐਚ.ਡੀ.ਐਫ਼.ਸੀ ਬੈਂਕ ਦੇ ਸਹਿਯੋਗ ਨਾਲ ਭਾਈ ਘਨ੍ਹਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ) ਦੇ ਮੁੱਖ ਸੇਵਾਦਾਰ ਜਥੇ: ਤਰਨਜੀਤ ਸਿੰਘ ਨਿਮਾਣਾ ਦੀ ਅਗਵਾਈ ਹੇਠ 677ਵਾਂ ਮਹਾਨ ਖੂਨਦਾਨ ਕੈਂਪ ਰਾਮਗੜੀਆ ਸਕੂਲ ਵਿਖੇ ਲਗਾਇਆ ਗਿਆ। ਇਸ ਮਹਾਨ ਖੂਨਦਾਨ ਕੈਂਪ ਦਾ ਉਦਘਾਟਨ ਕਰਨ ਸਮੇਂ ਉਘੇ ਸਮਾਜ ਸੇਵੀ ਰਣਜੋਧ ਸਿੰਘ ਪ੍ਰਧਾਨ ਰਾਮਗੜ੍ਹੀਆ ਐਜ਼ੂਕੇਸ਼ਨਲ ਕੌਂਸਲ ਨੇ ਆਪ ਖੂਨ ਦਾਨ ਕਰਦਿਆਂ ਕਿਹਾ ਕਿ 18 ਤੋਂ 65 ਸਾਲ ਦੇ ਹਰੇਕ ਇਨਸਾਨ ਲਈ ਖੂਨਦਾਨ ਕਰਨਾ ਬਹੁਤ ਜ਼ਰੂਰੀ ਹੈ ਖੂਨਦਾਨ ਕਰਨ ਨਾਲ ਕੀਮਤੀ ਮਨੁੱਖੀ ਜ਼ਿੰਦਗੀਆਂ ਨੂੰ ਬਚਾਇਆ ਜਾ ਸਕਦਾ ਹੈ । ਖੂਨਦਾਨ ਕਰਨ ਤੋਂ ਬਾਅਦ ਖੂਨ ਦੀ ਜਾਂਚ ਫਰੀ ਹੋ ਜਾਂਦੀ ਹੈ ਅਤੇ ਹਾਰਟ ਵਰਗੀਆਂ ਅਨੇਕਾਂ ਹੋਰ ਵੱਡੀਆਂ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ ਇਸ ਮੌਕੇ ਤੇ ਪ੍ਰਿੰਸੀਪਲ ਗੁਰਨੇਕ ਸਿੰਘ ਦੀ ਅਗਵਾਈ ਹੇਠ ਰਾਮਗੜ੍ਹੀਆ ਸੀਨੀਅਰ ਸੈਕੰਡਰੀ ਸਕੂਲ ਦੀ ਕੌਮੀ ਸੇਵਾ ਯੋਜਨਾ ਇਕਾਈ ਦੇ ਵਲੰਟੀਅਰਾਂ ਅਤੇ ਸਕੂਲ ਦੇ ਐਚ.ਓ.ਡੀ ਕੁਲਵੰਤ,ਅਧਿਆਪਕ ਸ੍ਰ : ਗੁਰਮੀਤ ਸਿੰਘ ਮਦਨੀਪੁਰ ਅਤੇ ਪ੍ਰੋਗਰਾਮ ਅਫ਼ਸਰ ਸ੍ਰ: ਲਖਵੀਰ ਸਿੰਘ ਨੇ ਖ਼ੂਨਦਾਨ ਕਰਕੇ ਸਮਾਜ ਸੇਵਾ ਲਈ ਵੱਡਮੁਲਾ ਯੋਗਦਾਨ ਪਾਇਆ। ਖੂਨਦਾਨ ਕਰਨ ਵਾਲੇ ਦਾਨੀਆਂ ਨੂੰ ਪ੍ਰਮਾਣ ਪੱਤਰ ਅਤੇ ਸਨਮਾਨ ਚਿੰਨ ਭੇਂਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਤੇ ਹੀਰਕ ਚੋਪੜਾ ਨੇ ਦੱਸਿਆ ਖੂਨਦਾਨ ਕੈਂਪ ਵਿੱਚ ਬਲੱਡ ਦੀਪਕ ਹਸਪਤਾਲ ਦੀ ਟੀਮ ਦੇ ਨਿੱਘੇ ਸਹਿਯੋਗ ਨਾਲ ਇਕੱਤਰ ਕੀਤਾ l

ਵਿਧਾਇਕ ਬੱਗਾ ਵੱਲੋਂ  ਗਲੀਆਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ

ਲੁਧਿਆਣਾ, 9 ਨਵੰਬਰ (ਟੀ. ਕੇ. )- ਹਲਕਾ ਲੁਧਿਆਣਾ ਉਤਰੀ ਦੇ ਵਿਧਾਇਕ ਸ਼੍ਰੀ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 92 (ਪੁਰਾਣਾ 91) ਅਧੀਨ ਨਿਊ ਅਮਨ ਵਿਹਾਰ ਵਿਖੇ ਗਲੀਆਂ ਬਨਾਉਣ ਦੇ ਕੰਮ ਦਾ ਉਦਘਾਟਨ ਕੀਤਾ।

ਉਦਘਾਟਨ ਮੌਕੇ ਉਨ੍ਹਾਂ ਦੀ ਟੀਮ ਦੇ ਨਾਲ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਮੌਜੂਦ ਸਨ।
 
ਵਿਧਾਇਕ ਬੱਗਾ ਨੇ ਇਲਾਕਾ ਨਿਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਉਨ੍ਹਾਂ ਆਮ ਆਦਮੀ ਪਾਰਟੀ 'ਤੇ ਵਿਸ਼ਵਾਸ਼ ਕੀਤਾ ਹੈ ਅਤੇ ਹੁਣ ਉਨ੍ਹਾਂ ਦਾ ਵੀ ਫਰਜ਼ ਬਣਦਾ ਹੈ ਕਿ ਉਨ੍ਹਾਂ ਦਾ ਇਲਾਕਾ ਸਿਹਤ, ਸਿੱਖਿਆ ਤੇ ਵਿਕਾਸ ਪੱਖੋਂ ਬੁਲੰਦੀਆਂ 'ਤੇ ਪਹੁੰਚੇ। ਉਨ੍ਹਾਂ ਕਿਹਾ ਕਿ ਉਹ ਅਣਥੱਕ ਮਿਹਨਤ ਨਾਲ ਆਉਣ ਵਾਲੇ ਸਮੇ ਵਿੱਚ ਲੁਧਿਆਣਾ ਸ਼ਹਿਰ ਅਤੇ ਹਲਕੇ ਦੇ ਵਿਕਾਸ ਕਾਰਜ਼ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ ਅਤੇ ਲੋਕਾਂ ਦੀਆਂ ਆਸਾ 'ਤੇ ਪੂਰਾ ਉਤਰਨਗੇ।

ਉਨ੍ਹਾਂ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੁਧਿਆਣਾ ਸ਼ਹਿਰ ਨੂੰ ਵਧੀਆ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਔਕੜ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

ਮੰਗਾਂ ਨੂੰ ਲੈ ਕੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਡਿਪਟੀ ਕਮਿਸ਼ਨਰ ਦਫਤਰ ਅੱਗੇ ਰੋਸ ਪ੍ਰਦਰਸ਼ਨ 

ਲੁਧਿਆਣਾ, 9 ਨਵੰਬਰ (ਟੀ. ਕੇ.) ਡਿਪਟੀ ਕਮਿਸ਼ਨਰ ਦੇ ਦਫਤਰ ਸਾਹਮਣੇ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ ਸਾਂਝਾ ਫਰੰਟ ਦੇ ਫੈਸਲੇ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ  ਵਲੋਂ ਮੰਗਾਂ ਪ੍ਰਤੀ ਧਾਰੀ ਗਈ ਸਾਜ਼ਸ਼ ਚੁੱਪ ਅਤੇ ਮੁਲਾਜਮ ਤੇ ਪੈਨਸ਼ਨਰਾਂ ਨੂੰ ਲਗਾਏ ਗਏ ਲਾਰਿਆਂ ਦੀ ਪਿੰਡ ਅਗਨ ਭੇਟ ਕਰਨ ਸਮੇਂ ਮੁਲਾਜਮਾਂ ਅਤੇ ਪੈਨਸ਼ਨਰਾਂ ਨੇ ਰੋਹ ਭਰਪੂਰ ਪਿੱਟ ਸਿਆਪਾ ਕੀਤਾ। ਇਸ ਸਮੇਂ ਮੁਲਾਜ਼ਮ ਅਤੇ ਪੈਨਸ਼ਨਰ ਆਗੂ ਅਤੇ ਪੰਜਾਬ ਪੈਨਸ਼ਨਰਜ ਦੇ ਸੂਬਾਈ ਪ੍ਰਧਾਨ, ਸਾਂਝੇ ਫਰੰਟ ਦੇ ਕਨਵੀਨਰ ਗੁਰਮੇਲ ਸਿੰਘ ਮੈਲਡੇ, ਪੈਨਸ਼ਨਰ ਇਨਫਰਮੇਸ਼ਨ ਕਮੇਟੀ ਦੇ ਚੇਅਰਮੈਨ ਦਲੀਪ ਸਿੰਘ, ਡਾ. ਸਾਰਦਾ ਹਰਬੰਸ ਸਿੰਘ ਪੰਧੇਰ, ਚਰਨ ਸਿੰਘ ਸਰਾਭਾ ਅਤੇ ਪ੍ਰਵੀਨ ਕੁਮਾਰ  ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ  ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਸਬੰਧੀ ਗੰਭੀਰ ਨਹੀਂ ਹਨ ਬਲਕਿ ਮੰਗਾਂ ਸਬੰਧੀ ਲਾਰੇ ਲਾ ਕੇ ਡੰਗ ਟਪਾ ਰਹੇ ਹਨ। ਇਸ ਲਈ ਇਹ ਲਾਰਿਆਂ /ਵਾਅਦਿਆਂ ਦੀ ਪੰਡ ਅਗਨ ਭੇਟ ਕਰਕੇ ਕਾਲੀ ਦੀਵਾਲੀ ਮਨਾਉਣ ਲਈ ਮੁਲਾਜਮ ਤੇ ਪੈਨਸ਼ਨਰ ਮਜਬੂਰ ਹਨ।ਇਸ ਮੌਕੇ 
ਆਗੂਆਂ ਨੇ ਸੰਬੋਧਨ ਕਰਦਿਆਂ  ਕਿਹਾ ਕਿ  ਵੱਡੀਆਂ ਵੱਡੀਆਂ ਰੈਲੀਆਂ ਸਮੇਂ ਮੀਟਿੰਗ ਦਾ ਸਮਾਂ ਤੈਅ ਕਰਕੇ ਮੀਟਿੰਗ ਨਾ ਕਰਨਾ, 01-01-2016 ਤੋਂ ਪੇਅ ਕਮਿਸ਼ਨ ਦੀ ਰਿਪੋਰਟ ਦੇ ਬਕਾਏ ਵੀ ਲਾਰਿਆਂ ਵਿਚ ਰੱਖਣਾ, ਡੀ. ਏ. ਦੀਆਂ ਕੁਲ 3 ਕਿਸ਼ਤਾਂ , 12 ਪ੍ਰਤੀਸ਼ਤ ਕੇਂਦਰ ਸਰਕਾਰ ਤੋਂ ਘੱਟ ਦੇਣਾ ਅਤੇ ਇਸ ਤੋਂ ਇਲਾਵਾ ਹੋਰ ਵੀ ਬਹੁਤ ਸਾਰੀਆਂ ਮੰਗਾਂ ਹਨ, ਜਿਨ੍ਹਾਂ ਨੂੰ ਟਾਲ ਕੇ ਲਾਰਿਆਂ ਵਿਚ ਰੱਖਿਆ ਗਿਆ ਹੈ, ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਤੋਂ ਕੰਨੀ ਕਤਰਾਈ ਜਾ ਰਹੀ, ਠੇਕਾ ਪ੍ਰਣਾਲੀ ਨੂੰ ਲਾਗੂ ਕੀਤਾ ਜਾ ਰਿਹਾ ਹੈ, ਕੱਚੇ - ਪੱਕੇ ਮੁਲਾਜ਼ਮਾਂ ਦੀਆਂ ਤਨਖਾਹਾਂ ਵਿੱਚ ਯੋਗ ਵਾਧਾ ਕਰਨ ਤੋਂ ਟਾਲਾ ਵੱਟਿਆ ਜਾ ਰਿਹਾ ਹੈ। 
ਇਸ ਮੌਕੇ ਪੰਜਾਬ ਗੌਰਮਿੰਟ ਕਲਾਸ ਫੋਰ ਵਰਕਰ ਯੂਨੀਅਨ ਰੋਡਵੇਜ਼ ਵਲੋਂ ਮਨਪ੍ਰੀਤ ਸਿੰਘ ਗਰੇਵਾਲ, ਰਮਨਜੀਤ ਸਿੰਘ, ਰਣਧੀਰ ਸਿੰਘ ਧੀਰਾ, ਕਲਾਸ ਫੋਰ ਮੁਲਾਜਮ ਯੂਨੀਅਨ ਵਲੋਂ ਅਸ਼ੋਕ ਕੁਮਾਰ ਮੱਟੂ, ਪੈਨਸ਼ਨ ਮੁਲਾਜਮ ਯੂਨੀਅਨ ਵਲੋਂ ਦਰਸ਼ਨ ਸਿੰਘ ਥਰੀਕੇ, ਹਰਜਿੰਦਰ ਸਿੰਘ, ਦਰਸ਼ਨ ਸਿੰਘ ਓਟਾਲਾਂ,  ਜੋਗਿੰਦਰ ਰਾਮ, ਰਾਜਿੰਦਰ ਸਿੰਘ ਸਤਿਨਾਮ ਸਿੰਘ, ਦਰਸ਼ਨ ਸਿੰਘ, ਵਿਨੋਦ ਕੁਮਾਰ ਪ੍ਰਧਾਨ ਕਲਾਸ ਫੋਰ ਯੂਨੀਅਨ ਅਤੇ ਮਲਕੀਤ ਸਿੰਘ ਮਾਲੜਾ ਨੇ ਕਿਹਾ ਕਿ ਮੰਗਾਂ ਦੀ ਪੂਰਤੀ ਲਈ 14 ਨਵੰਬਰ ਨੂੰ ਪੈਨਸ਼ਨ ਭਵਨ ਲੁਧਿਆਣਾ ਵਿਖੇ ਸੂਬਾਈ ਮੀਟਿੰਗ ਵਿੱਚ ਤਿੱਖੇ ਸੰਘਰਸ਼ ਦੀ ਰੂਪ ਜਾ ਬਣਾਈ ਜਾਵੇ ।

ਈਸਟਵੁੱਡ ਸਕੂਲ ਦੇ ਵਿਦਿਆਰਥੀਆਂ ਚੰਗਾ ਪ੍ਰਦਰਸ਼ਨ ਕਰਕੇ ਜਿੱਤੇ ਇਨਾਮ

ਮੁੱਲਾਂਪੁਰ ਦਾਖਾ 08 ਨਵੰਬਰ = (ਸਤਵਿੰਦਰ ਸਿੰਘ ਗਿੱਲ) ਜੀ.ਟੀ.ਬੀ. ਨੈਸ਼ਨਲ ਕਾਲਜ ਦਾਖਾ ਅਤੇ ਇਸ ਦੀ ਸਹਿਯੋਗੀ ਸੰਸਥਾ ਜੀ.ਟੀ.ਬੀ.-ਆਈ.ਐਮ.ਟੀ. ਨੇ ਹਾਲ ਹੀ ਵਿੱਚ ਅੰਤਰ-ਸਕੂਲ ਮੁਕਾਬਲੇ ਦਾ ਆਯੋਜਨ ਕੀਤਾ, ਜਿਸ ਵਿੱਚ ਈਸਟਵੁੱਡ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਪਹਿਲਾ ਸਥਾਨ ਹਾਸਲ ਕੀਤਾ। ਸਕੂਲ ਦੇ ਪ੍ਰਧਾਨ ਦਮਨਜੀਤ ਸਿੰਘ ਮੋਹੀ ਅਤੇ ਪ੍ਰਿੰਸੀਪਲ ਡਾ.ਅਮਨਦੀਪ ਕੌਰ ਬਖਸ਼ੀ ਨੇ ਬੱਚਿਆਂ ਨੂੰ ਵਧਾਈ ਦਿੱਤੀ।
            ਪਿ੍ਰ. ਬਖਸ਼ੀ ਨੇ ਦੱਸਿਆ ਕਿ ਸੁਮਿਤਦੀਪ ਕੌਰ ਨੇ ਸੋਲੇ ਨਾਚ ਦਾ ਬਹੁਤ ਵਧੀਆ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕੀਤਾ । ਤਨਬੀਰ ਕੌਰ ਨੇ ਅੰਗਰੇਜੀ ਲਿਖਾਈ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ। ਅਰਜਨ ਸ਼ਰਮਾ ਨੇਫੋਟੋਗ੍ਰਾਫੀ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ। ਕਲਾਜ਼ ਮੇਕਿੰਗ ਵਿੱਚ ਗੁਰਲੀਨ ਕੌਰਧਨੋਆ ਅਤੇ ਲਵਪ੍ਰੀਤ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਤੇਜਵੀਰ ਅਤੇ ਕਿਰਨ ਨੇ ਪੀ.ਪੀ.ਟੀ.ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ। ਹੇਮਲਤਾ, ਤਨਵੀ ਅਤੇ ਤਮੰਨਾ ਸ਼ਰਮਾ ਨੇ ਆਈ.ਟੀ. ਕੁਇਜ਼ ਵਿੱਚ ਤੀਜਾ ਸਥਾਨ ਹਾਸਲ ਕੀਤਾ। ਗੁਰਸੇਵਕ ਸਿੰਘ ਨੇ ਦਸਤਾਰ ਸਜਾਉਣ ਦੇ ਮੁਕਾਬਲੇ ਵਿੱਚ ਤੀਜਾ ਸਥਾਨ ਹਾਸਲ ਕੀਤਾੀ ਜਸਨੂਰ ਕੌਰ ਅਤੇ ਸਿਮਰਜੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ । ਈਸਟਵੁੱਡ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਓਵਰਆਲ ਰਨਰ-ਅੱਪ ਟਰਾਫੀਵੀ ਸਕੂਲ ਦੀ ਝੋਲੀ ਪਾਈ।
        ਸਕੂਲ ਪਹੁੰਚਣ ਤੇ ਸਕੂਲ ਪ੍ਰਧਾਨ ਦਮਨਜੀਤ ਸਿੰਘ ਮੋਹੀ, ਪ੍ਰਿੰਸੀਪਲ ਡਾ.ਅਮਨਦੀਪ ਕੌਰ ਬਖਸ਼ੀ ,ਸਮੂਹ ਸਟਾਫ ਅਤੇ ਵਿਦਿਆਰਥੀਆਂ ਨੇ ਜਿੱਤ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂਦਾ ਨਿੱਘਾ ਸਵਾਗਤ ਕੀਤਾ। ਸਕੂਲ ਪ੍ਰਧਾਨ ਦਮਨਜੀਤ ਸਿੰਘ ਮੋਹੀ ਨੇ ਬੱਚਿਆਂ ਨੂੰ ਵਧਾਈ ਦਿੰਦਿਆ ਕਿਹਾ ਕਿ ਬੱਚਿਆਂ ਨੂੰ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਵਿੱਚ ਹਿੱਸਾ ਲੈਂਦੇ ਰਹਿਣਾ ਚਾਹੀਦਾ ਹੈ । ਇਸ ਨਾਲ ਬੱਚਿਆਂ ਦੀ ਹੌਂਸਲਾ ਅਫ਼ਜਾਈ ਹੁੰਦੀ ਹੈ ਤੇ ਉਹਨਾਂ ਨੂੰ ਅੱਗੇ ਵਧਣ ਦੀ ਪ੍ਰੇਰਨਾ ਮਿਲਦੀ ਹੈ। ਸਕੂਲ ਦੇ ਪ੍ਰਿੰਸੀਪਲ ਡਾ.ਅਮਨਦੀਪ ਕੌਰ ਬਖ਼ਸ਼ੀ ਨੇ ਬੱਚਿਆਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਇਹਨਾਂ ਗਤੀਵਿਧੀਆਂ ਨਾਲ ਬੱਚਿਆਂ ਦੇ ਹੁਨਰ ਵਿੱਚ ਨਿਖ਼ਾਰ ਆਉਣ ਦੇ ਨਾਲ ਉਨ੍ਹਾਂ ਦਾ ਸਰੀਰਕ ਅਤੇ ਬੋਧਿਕ ਵਿਕਾਸ ਹੁੰਦਾ ਹੈ ਤੇ ਅੱਜ ਦੀ ਲੋੜ ਹੈ ’ ਬੱਚਿਆਂ ਨੂੰ ਸਮੇਂ ਦੇ ਹਾਣੀ ਬਣਾਉਣਾ ਜੋ ਕਿ ਇਹਨਾਂ ਗਤੀ ਵਿਧੀਆਂ ਸਦਕਾ ਹੀ ਸੰਭਵ ਹੈ।

ਸ਼੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਗੁਰਿਆਈ ਦਿਵਸ  ਨੂੰ ਸਮਰਪਿਤ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ ਕਰਵਾਇਆ ਗਿਆ ਹਫਤਾਵਾਰੀ ਕੀਰਤਨ ਸਮਾਗਮ

ਗੁਰੂ ਸਾਹਿਬਾਂ ਵੱਲੋਂ ਬਖਸ਼ਿਆ ਸੇਵਾ ਤੇ ਸਿਮਰਨ ਦਾ ਉਪਦੇਸ਼ ਸਮੁੱਚੀ ਮਨੁੱਖਤਾ ਦੇ ਲਈ - ਭਾਈ ਜਸਵੰਤ ਸਿੰਘ

ਲੁਧਿਆਣਾ,05 ਨਵੰਬਰ   ( ਕਰਨੈਲ ਸਿੰਘ ਐੱਮ ਏ     )  ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਵੱਲੋਂ ਅੱਜ ਗੁਰਦੁਆਰਾ ਸ਼੍ਰੀ ਗੁਰੁ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਵਿਖੇ ਬੜੀ ਸ਼ਰਧਾ ਭਾਵਨਾ ਦੇ ਨਾਲ ਸੇਵਾ ਤੇ ਸਿਮਰਨ ਦੇ ਪੁੰਜ ਅਠਵੇਂ ਪਾਤਸ਼ਾਹ ਬਾਲਾ ਪ੍ਰੀਤਮ ਸ਼੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਗੁਰਿਆਈ ਦਿਵਸ ਨੂੰ ਸਮਰਪਿਤ ਹਫਤਾਵਾਰੀ ਕੀਰਤਨ ਸਮਾਗਮ ਕਰਵਾਇਆ ਗਿਆ। ਇਸ ਸੰਬੰਧੀ ਆਯੋਜਿਤ ਕੀਤੇ ਕੀਰਤਨ ਸਮਾਗਮ ਅੰਦਰ  ਵਿਸ਼ੇਸ਼ ਤੌਰ ਤੇ  ਆਪਣੇ ਕੀਰਤਨੀ ਜੱਥੇ ਸਮੇਤ ਹਾਜ਼ਰੀ ਭਰਨ  ਲਈ ਪੁੱਜੇ ਪੰਥ ਦੇ ਪ੍ਰਸਿੱਧ ਕੀਰਤਨੀਏ  ਭਾਈ ਜਸਵੰਤ ਸਿੰਘ ਸਾਬਕਾ  ਹਜ਼ੂਰੀ ਰਾਗੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ  ਜਿੱਥੇ ਸੰਗਤਾਂ ਨੂੰ ਨਿਹਾਲ ਕੀਤਾ, ਉੱਥੇ ਨਾਲ ਹੀ  ਸਾਹਿਬ ਸ਼੍ਰੀ ਗੁਰੂ ਹਰਿਕ੍ਰਿਸ਼ਨ ਜੀ ਦੇ ਜੀਵਨ ਫਲਸਫੇ  ਉੱਪਰ ਚਾਨਣਾ ਪਾਉਂਦਿਆਂ ਹੋਇਆਂ ਕਿਹਾ ਕਿ ਸੇਵਾ ਤੇ ਸਿਮਰਨ ਦੇ ਪੁੰਜ ਅਠਵੇਂ ਪਾਤਸ਼ਾਹ ਬਾਲਾ ਪ੍ਰੀਤਮ ਸ਼੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਨੇ ਸਮੁੱਚੀ ਲੋਕਾਈ ਨੂੰ ਸਾਂਝੀਵਾਲਤਾ ਦਾ ਸ਼ੰਦੇਸ਼ ਦੇ ਕੇ ਮੁਨੱਖੀ ਜੀਵਨ ਜਾਂਚ ਨੂੰ ਇੱਕ ਨਵੀਂ ਸੇਧ ਪ੍ਰਦਾਨ ਕੀਤੀ ਉੱਥੇ ਸੇਵਾ ਦੇ ਸੰਕਲਪ ਦੀ ਅਹਿਮੀਅਤ ਨੂੰ ਹੋਰ ਉਭਾਰਦਿਆਂ ਹੋਇਆਂ ਸੰਗਤਾਂ ਨੂੰ ਦੀਨ ਦੁਖੀਆਂ ਦੀ ਵੱਧ ਤੋਂ ਵੱਧ ਸੇਵਾ ਕਰਨ ਦੀ ਤਾਕੀਦ ਵੀ ਕੀਤੀ।ਇਸ ਦੌਰਾਨ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ੍ਰ.ਭੁਪਿੰਦਰ ਸਿੰਘ(ਮਨੀ ਜਿਊਲਰਜ਼)ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸ਼੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਗੁਰਿਆਈ ਦਿਵਸ  ਮਨਾਉਣਾ ਤਾਂ ਹੀ ਸਫਲਾ ਹੋ ਸਕਦਾ ਹੈ ਜੇਕਰ ਅਸੀਂ ਉਨ੍ਹਾਂ ਦੇ ਉਪਦੇਸ਼ਾਂ ਨੂੰ ਸਮੁੱਚੀ ਮਾਨਵਤਾ ਤੱਕ ਪੁਹੰਚਾਣ ਦਾ ਯਤਨ ਕਰੀਏ ਅਤੇ ਆਪ ਸੇਵਾ ਤੇ ਸਿਮਰਨ ਦੇ ਸਿਧਾਂਤ ਨਾਲ ਜੁੜੀਏ ਤਾ ਹੀ ਸਿੱਖੀ ਦੀ ਫੁਲਵਾੜੀ ਹੋਰ ਮਹਿਕ ਸਕੇਗੀ। ਇਸ ਮੌਕੇ  ਉਨ੍ਹਾਂ ਨੇ ਆਪਣੇ ਸਾਥੀਆਂ ਨਾਲ ਸਾਂਝੇ ਤੌਰ ਤੇ ਗੁਰੂ ਘਰ ਦੇ ਕੀਰਤਨੀਏ ਭਾਈ ਜਸਵੰਤ ਸਿੰਘ ਅਤੇ ਉਨ੍ਹਾਂ ਦੇ ਕੀਰਤਨੀ ਜੱਥੇ  ਦੇ ਮੈਂਬਰਾਂ ਨੂੰ ਸਿਰਪਾਉ ਭੇਟ ਕੀਤੇ ਅਤੇ ਸੰਗਤਾਂ ਨੂੰ ਜਾਣਕਾਰੀ ਦਿੰਦਿਆਂ ਹੋਇਆਂ ਕਿਹਾ ਕਿ ਅਗਲੇ ਹਫਤਾਵਾਰੀ ਕੀਰਤਨ ਸਮਾਗਮ ਅੰਦਰ  ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਨਵਨੀਤ ਸਿੰਘ  ਦਾ ਕੀਰਤਨੀ ਜੱਥਾ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕਰੇਗਾ । ਕੀਰਤਨ ਸਮਾਗਮ  ਦੌਰਾਨ ਗੁਰਦੁਆਰਾ ਸਾਹਿਬ  ਦੇ ਪ੍ਰਧਾਨ ਸ੍ਰ. ਇੰਦਰਜੀਤ ਸਿੰਘ ਮੱਕੜ,, ਸ੍ਰ.ਜਤਿੰਦਰਪਾਲ ਸਿੰਘ ਸਲੂਜਾ,ਕਰਨੈਲ ਸਿੰਘ ਬੇਦੀ, ਮਨਜੀਤ ਸਿੰਘ ਟੋਨੀ , ਪ੍ਰਿਤਪਾਲ ਸਿੰਘ , ਭੁਪਿੰਦਰਪਾਲ  ਸਿੰਘ ਧਵਨ  ,ਬਲਬੀਰ ਸਿੰਘ ਭਾਟੀਆ,ਸੁਰਿੰਦਰਪਾਲ ਸਿੰਘ ਭੁਟੀਆਨੀ, ਰਣਜੀਤ ਸਿੰਘ ਖਾਲਸਾ,ਰਜਿੰਦਰਪਾਲ ਸਿੰਘ ਮੱਕੜ, ਜਗਪ੍ਰੀਤ ਸਿੰਘ ਮੱਕੜ, ਨਰਿੰਦਰਪਾਲ ਸਿੰਘ, ਮਨਜੀਤ ਸਿੰਘ ,ਤਰਲੋਚਨ ਸਿੰਘ ਸਾਂਬਰ,ਰਵਿੰਦਰ ਸਿੰਘ ਪੈਰੀ,ਆਗਿਆਪਾਲ ਸਿੰਘ ਚਾਵਲਾ,ਜੀਤ ਸਿੰਘ,  ਗੁਰਵਿੰਦਰ ਸਿੰਘ  ਆੜਤੀ, ਸੁਰਿੰਦਰ ਸਿੰਘ ਸਚਦੇਵਾ,ਇੰਦਰਪਾਲ ਸਿੰਘ ਕਾਲੜਾ, ਕਮਲਦੀਪ ਸਿੰਘ ਕਾਲੜਾ,ਹਰਕੀਰਤ ਸਿੰਘ ਬਾਵਾ,ਜੁਗਿੰਦਰ ਸਿੰਘ, ਸਰਪੰਚ ਗੁਰਚਰਨ ਸਿੰਘ,ਏ.ਪੀ ਸਿੰਘ ਅਰੋੜਾ , ਜਗਦੇਵ ਸਿੰਘ ਕਲਸੀ,ਅੱਤਰ ਸਿੰਘ ਮੱਕੜ,ਮਹਿੰਦਰ ਸਿੰਘ ਡੰਗ, ਰਜਿੰਦਰ ਸਿੰਘ ਡੰਗ,ਗੁਰਪ੍ਰੀਤ ਸਿੰਘ ਪ੍ਰਿੰਸ, ਸੁਖਪ੍ਰੀਤ ਸਿੰਘ ਮਨੀ, ਬਾਦਸ਼ਾਹ ਦੀਪ ਸਿੰਘ,ਕਰਨਦੀਪ ਸਿੰਘ,, ਬਲ ਫਤਹਿ ਸਿੰਘ,  ਵਿਸ਼ੇਸ਼ ਤੌਰ ਤੇ ਹਾਜ਼ਰ ਸਨ

ਜਵੱਦੀ ਟਕਸਾਲ ਲੁਧਿਆਣਾ ਵਿਖੇ ਹਫਤਾਵਾਰੀ ਨਾਮ ਸਿਮਰਨ ਸਮਾਗਮ ਹੋਏ

ਮਨੁੱਖ ਪ੍ਰਮਾਤਮਾਂ ਦੇ ਗਿਆਨ ਤੋਂ ਬਿਨ੍ਹਾਂ ਪ੍ਰਮਾਤਮਾਂ ਦੇ ਮਾਰਗ ਤੇ ਨਹੀਂ ਚੱਲਦਾ- ਸੰਤ ਅਮੀਰ ਸਿੰਘ
ਲੁਧਿਆਣਾ 5 ਨਵੰਬਰ(ਕਰਨੈਲ ਸਿੰਘ ਐੱਮ ਏ  )
-ਧਰਮ ਖੇਤਰ ਚ ਸਿੱਖੀ ਪ੍ਰਚਾਰ ਪਸਾਰ ਲਈ ਨਿਰੰਤਰ ਕਾਰਜ਼ਸ਼ੀਲ ਸੰਤ ਬਾਬਾ ਸੁਚਾ ਸਿੰਘ ਜੀ ਵੱਲੋਂ ਸਿਰਜਿਤ "ਜਵੱਦੀ ਟਕਸਾਲ" ਦੇ ਮੌਜੂਦਾ ਮੁਖੀ ਸੰਤ ਬਾਬਾ ਅਮੀਰ ਸਿੰਘ ਜੀ ਹਫਤਾਵਾਰੀ ਨਾਮ ਸਿਮਰਨ ਸਮਾਗਮ ਵਿੱਚ ਗੁਰਬਾਣੀ ਸ਼ਬਦਾਂ ਦੇ ਹਵਾਲਿਆਂ ਨਾਲ ਸਮਝਾਇਆ ਕਿ ਪ੍ਰਮਾਤਮਾਂ ਜਿਨ੍ਹਾਂ ਉੱਚਾ ਹੈ, ਜੁਗਿਆਸੂ ਨੂੰ ਵੀ ਉਨ੍ਹੀਂ ਹੀ ਉਚਾਈ ਤੱਕ ਪੁੱਜਣਾ ਪਵੇਗਾ। ਮਨ ਰੋਜ-ਰੋਜ ਨਵੇਂ ਬੰਧਨ ਖੜ੍ਹੇ ਕਰਦਾ ਹੈ, ਜਨਮ ਵੀ ਬੰਧਨ ਹੈ ਤੇ ਸਭ ਤੋਂ ਵੱਡਾ ਬੰਧਨ ਹੈ। ਸਤਿਸੰਗਤ ਵਿੱਚ ਆਉਣਾ, ਧਰਮ ਦੀ ਯਾਤਰਾ ਹੈ, ਜੋ ਗੁਰੂ ਜਾਂ ਪਰਮਾਤਮਾ ਦੇ ਗਿਆਨ ਬਿਨ੍ਹਾਂ ਨਹੀਂ ਹੋ ਸਕਦੀ। ਗੁਰੂ ਜਾਂ ਪਰਮਾਤਮਾ ਤਦ ਮਿਲੇਗਾ ਜਦ ਪਹਿਲਾ ਇਸ ਪਾਸੇ ਕਦਮ ਪੁੱਟਿਆ ਹੋਵੇਗਾ। ਦੁੱਖ ਦਾ ਗਿਆਨ, ਮੌਤ ਦਾ ਗਿਆਨ ਵੀ ਪ੍ਰਮਾਤਮਾ ਦੇ ਦਰ ਤੱਕ ਲਿਆਉਂਦਾ ਹੈ। ਬਾਬਾ ਜੀ ਨੇ ਜ਼ੋਰ ਦਿੰਦਿਆਂ ਸਮਝਾਇਆ ਕਿ ਦਰ-ਅਸਲ ਜਨਮ ਵੀ ਦੁੱਖ ਹੈ, ਜੀਵਨ ਵੀ ਦੁੱਖ ਹੈ, ਮਰਨਾ ਵੀ ਦੁੱਖ ਹੈ। ਭਾਵ ਜਨਮ ਮਰਨ ਵਿਚਕਾਰ ਦੁੱਖ ਹੀ ਦੁੱਖ ਹੈ। ਪਰ ਉਸ ਅਸਲ ਵਲ਼ੋਂ ਭੁੱਲ ਕੇ ਅਸੀਂ ਅਕਸਰ ਜਨਮ ਦੀ ਖੁਸ਼ੀ, ਮੁਬਾਰਕ ਇਹ ਸਭ ਕੁਝ ਮਰਦੇ ਦਮ ਤੱਕ ਮਨਾਉਂਦੇ ਰਹਿੰਦੇ ਹਾਂ। ਇਸ ਲਈ ਜਦੋਂ ਮਨੁੱਖ ਦੀ ਅਵਸਥਾ ਅਤੇ ਜੁਗਿਆਸੂ ਦੇ ਕਦਮ ਪ੍ਰਮਾਤਮਾਂ ਦੇ ਵੱਲ ਵਧਦੇ ਹਨ ਤਾਂ ਸਮਝ ਆਉਣ ਲੱਗ ਪੈਂਦੀ ਹੈ ਤਾਂ ਕਿਸੇ ਨੂੰ ਵੀ ਜਨਮ ਦਿਨ ਮੁਬਾਰਕ ਨਹੀਂ ਦਿੰਦਾ। ਬਾਬਾ ਜੀ ਨੇ ਸਪੱਸ਼ਟ ਕੀਤਾ ਕਿ ਮਨੁੱਖ ਪ੍ਰਮਾਤਮਾਂ ਦੇ ਗਿਆਨ ਤੋਂ ਬਿਨ੍ਹਾਂ ਪ੍ਰਮਾਤਮਾਂ ਦੇ ਮਾਰਗ ਤੇ ਨਹੀਂ ਚੱਲਦਾ। ਪ੍ਰਮਾਤਮਾਂ ਨੇ ਮਨੁੱਖ ਨੂੰ ਉਸ ਨਾਲ ਸੰਬੰਧ ਜੋੜਨ ਲਈ ਜਜ਼ਬਾ ਦਿੱਤਾ ਹੈ, ਹਿਰਦਾ ਦਿੱਤਾ ਹੈ, ਸੰਬੰਧ ਨੂੰ ਸਮਝਣ ਲਈ ਬੁੱਧੀ ਦਿੱਤੀ ਹੈ। ਦਸ ਦੇਈਏ ਕਿ ਸਨਅਤੀ ਸ਼ਹਿਰ ਲੁਧਿਆਣਾ ਨਾਲ ਲੱਗਦੇ ਜਵੱਦੀ ਦੇ ਸਥਾਨ ਤੇ ਗੁਰਦੁਆਰਾ ਗੁਰਗਿਆਨ ਪ੍ਰਕਾਸ਼ ਸਾਹਿਬ "ਜਵੱਦੀ ਟਕਸਾਲ" ਵਿਖੇ ਹਰ ਹਫਤੇ ਨਾਮ ਸਿਮਰਨ ਅਭਿਆਸ ਸਮਾਗਮ ਹੁੰਦਾ ਹੈ, ਜਿਸ ਵਿੱਚ ਸੰਗਤਾਂ ਜੁੜਦੀਆਂ ਹਨ ਅਤੇ ਮੌਜੂਦਾ ਮੁਖੀ ਸੰਤ ਬਾਬਾ ਅਮੀਰ ਸਿੰਘ ਜੀ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਦੇ ਹਨ, ਸੰਗਤਾਂ ਰੂਹਾਨੀ ਪ੍ਰਵਚਨਾਂ ਦਾ ਲਾਹਾ ਪ੍ਰਾਪਤ ਕਰਦੀਆਂ ਹਨ। ਸਮਾਗਮ ਦੀ ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਿਆ।

ਤਰਕਸ਼ੀਲ ਸੁਸਾਇਟੀ ਦੀ ਮੀਟਿੰਗ ਦੌਰਾਨ ਕਈ ਪ੍ਰੋਗਰਾਮ ਤਹਿ ਕੀਤੇ ਗਏ

     ਲੁਧਿਆਣਾ, 5 ਨਵੰਬਰ (ਟੀ. ਕੇ.) ਤਰਕਸ਼ੀਲ ਸੁਸਾਇਟੀ ਪੰਜਾਬ (ਜ਼ੋਨ ਲੁਧਿਆਣਾ) ਦੀ ਮੀਟਿੰਗ ਅੱਜ ਜ਼ੋਨ ਜਥੇਬੰਦਕ ਮੁੱਖੀ ਜਸਵੰਤ ਜੀਰਖ ਦੀ ਪ੍ਰਧਾਨਗੀ ਹੇਠ ਜ਼ੋਨ ਦਫਤਰ ਨੇੜੇ ਬੱਸ ਸਟੈਂਡ ਲੁਧਿਆਣਾ ਵਿੱਖੇ ਹੋਈ।ਇਸ ਵਿੱਚ ਜ਼ੋਨ ਅਹੁਦੇਦਾਰਾਂ ਤੋਂ ਇਲਾਵਾ ਜੋਨ ਦੀਆਂ ਸਾਰੀਆਂ ਇਕਾਈਆਂ ਜਗਰਾਓਂ, ਸੁਧਾਰ, ਲੁਧਿਆਣਾ , ਮਲੇਰਕੋਟਲਾ, ਕੋਹਾੜਾ ਦੇ ਆਗੂਆਂ ਨੇ ਵਿਸ਼ੇਸ਼ ਤੌਰ ਤੇ ਹਿੱਸਾ ਲਿਆ। ਇਸ ਸਮੇਂ ਤਰਕਸ਼ੀਲ ਮੈਗਜ਼ੀਨ ਦਾ ਨਵਾਂ ਅੰਕ ਜਾਰੀ ਕੀਤਾ ਅਤੇ ਉਸ ਦੀ ਵੰਡ ਕੀਤੀ ਗਈ। ਇਸ ਦੇ ਇਲਾਵਾ ਜ਼ੋਨ ਦੀ ਛਿਮਾਹੀ ਇਕੱਤਰਤਾ ਬਾਰੇ ਚਰਚਾ ਕਰਦਿਆਂ ਜੋਨ ਮੁੱਖੀ ਜੀਰਖ ਨੇ ਦੱਸਿਆ ਕਿ ਇਸ ਇਕੱਤਰਤਾ ਵਿੱਚ ਜ਼ੋਨ ਵੱਲੋ ਬੀਤੇ 6 ਮਹੀਨੇ ਦੌਰਾਨ ਕੀਤੇ ਗਏ ਕਾਰਜਾਂ ਬਾਰੇ ਸਾਰੇ ਵਿਭਾਗਾਂ ਦੇ ਮੁੱਖੀ ਆਪਣੇ ਵਿਭਾਗਾਂ ਦੀ ਕਾਰਗੁਜ਼ਾਰੀ ਪੇਸ਼ ਕਰਨਗੇ ਅਤੇ ਤਰਕਸ਼ੀਲਤਾ ਦੇ ਪ੍ਰਚਾਰ ਪ੍ਰਸਾਰ ਲਈ ਆਉਣ ਵਾਲੇ ਸਮੇਂ ਵਿੱਚ ਕੀਤੇ ਜਾਣ ਵਾਲੇ ਕੰਮ ਦੀ ਵਿਉਂਤਬੰਦੀ ਸਾਂਝੀ ਕਰਨਗੇ।ਇਹ ਛਿਮਾਹੀ ਇਕੱਤਰਤਾ 26 ਨਵੰਬਰ (ਐਤਵਾਰ) ਨੂੰ ਜ਼ੋਨ ਦਫਤਰ ਵਿੱਖੇ ਕਰਵਾਉਣੀ ਤਹਿ ਕੀਤੀ ਗਈ।ਇਸ ਤੋਂ ਪਹਿਲਾਂ ਸਾਰੀਆਂ ਇਕਾਈਆਂ ਆਪਣੀਆਂ ਇਕੱਤਰਤਾਵਾਂ ਕਰਕੇ ਆਪਣੀ ਰਿਪੋਰਟ ਜ਼ੋਨ ਵਿੱਚ ਸਾਂਝੀ ਕਰਨਗੀਆਂ। ਇਹ ਵੀ ਤਹਿ ਕੀਤਾ ਗਿਆ ਕਿ ਸੁਸਾਇਟੀ ਵੱਲੋਂ ਆਪਣੇ ਮੈਂਬਰਾਂ ਦੇ ਪ੍ਰਵਾਰਾਂ ਨਾਲ ਸਾਂਝੀਆਂ ਮਿਲਣੀਆਂ ਕਰਨਾ ਸ਼ੁਰੂ ਕੀਤਾ ਜਾਵੇਗਾ, ਜਿਹਨਾਂ ਵਿੱਚ ਤਰਕਸ਼ੀਲਤਾ ਬਾਰੇ ਵਿਸ਼ੇਸ਼ ਜਾਣਕਾਰੀਆਂ ਦਿੱਤੀਆਂ ਜਾਣਗੀਆਂ । ਇਸ ਸਮੇਂ ਵਿੱਤ ਵਿਭਾਗ ਦੇ ਆਗੂ ਆਤਮਾ ਸਿੰਘ ਨੇ ਦੱਸਿਆ ਕਿ ਇਸ ਵਾਰ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਵਿੱਚ ਲੁਧਿਆਣਾ ਜੋਨ ਦੇ ਵਿਦਿਆਰਥੀਆਂ ਵੱਲੋਂ ਬਹੁਤ ਵਧੀਆ ਕਾਰਜਗੁਜ਼ਾਰੀ ਦਿਖਾਈ ਹੈ। ਜ਼ੋਨ ਦੇ 4 ਵਿਦਿਆਰਥੀ ਛੇਵੀਂ , ਅੱਠਵੀ ਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਪਹਿਲੇ ਨੰਬਰ ਤੇ ਰਹੇ ਹਨ।ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਨ 16 ਨਵੰਬਰ ਨੂੰ ਬਰਨਾਲਾ ਵਿੱਖੇ ਹੋ ਰਹੇ ਸੂਬਾ ਪੱਧਰੇ ਸਮਾਗਮ ਵਿੱਚ ਇਹਨਾਂ ਵਿਦਿਆਰਥੀਆਂ ਨੂੰ ਸਨਮਾਨਤ ਕੀਤਾ ਜਾਵੇਗਾ। ਜ਼ੋਨ ਵੱਲੋ ਵਿਦਿਆਰਥੀਆਂ ਨੂੰ ਉਤਸ਼ਾਹਤ ਕਰਨ ਵਾਸਤੇ ਇਨਾਮ ਸਨਮਾਨ ਅਤੇ ਸ਼ਰਟੀਫਿਕੇਟ ਸਬੰਧਤ ਸਕੂਲਾਂ ਵਿਚ ਜਾ ਕੇ ਦਿੱਤੇ ਜਾਣਗੇ। ਇਸ ਮੀਟਿੰਗ ਵਿੱਚ ਉਪਰੋਕਤ ਦੇ ਇਲਾਵਾ ਮਾ ਰਜਿੰਦਰ ਜੰਡਿਆਲੀ, ਸ਼ਮਸ਼ੇਰ ਨੂਰਪਰੀ, ਹਰਚੰਦ ਭਿੰਡਰ, ਕਰਤਾਰ ਵੀਰਾਨ, ਮੋਹਨ ਬਡਲਾ, ਧਰਮਪਾਲ ਸਿੰਘ, ਰੁਪਿੰਦਰਪਾਲ ਸਿੰਘ, ਧਰਮ ਸਿੰਘ ਅਤੇ ਨਛੱਤਰ ਸਿੰਘ ਆਦਿ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ।