You are here

ਲੁਧਿਆਣਾ

ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵਲੋਂ ਹਠੂਰ ਲਾਇਬ੍ਰੇਰੀ ਲਈ ਪੁਸਤਕਾਂ ਭੇਟ

ਲੁਧਿਆਣਾ, ਦਸੰਬਰ 2019- (ਸਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ )-
 ਯੂਥ ਵੈਲਫੇਅਰ ਕਲੱਬ ਹਠੂਰ ਦੀ ਦੇਖ-ਰੇਖ 'ਚ ਚੱਲ ਰਹੀ ਮਾ.ਵਰਿੰਦਰ ਸਿੰਘ ਯਾਦਗਾਰੀ ਲਾਇਬ੍ਰੇਰੀ ਹਠੂਰ ਵਿਖੇ ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੇ ਉੱਘੇ ਸਾਹਿਤਕਾਰ ਡਾ.ਗੁਲਜ਼ਾਰ ਪੰਧੇਰ, ਸੁਰਿੰਦਰ ਰਾਮਪੁਰੀ, ਜਸਵੀਰ ਝੱਜ, ਸਤਨਾਮ ਸਿੰਘ ਗਾਹਲੇ ਅਤੇ ਨੌਜ਼ਵਾਨ ਲੇਖਕ ਤੇ ਡਾਇਰੈਕਟਰ ਕੁਲਦੀਪ ਲੋਹਟ ਆਦਿ ਉਚੇਚੇ ਤੌਰ 'ਤੇ ਪਹੁੰਚ ਕੇ ਸਮੂਹ ਮੈਂਬਰਾਂ ਦੇ ਰੂਬਰੂ ਹੋਏ। ਜਿਸ ਵਿਚ ਨੌਜਵਾਨਾਂ ਨੂੰ ਸਾਹਿਤ ਨਾਲ ਜੋੜਨ ਲਈ ਸਥਾਪਿਤ ਕੀਤੀ ਗਈ ਲਾਇਬ੍ਰੇਰੀ ਦੀ ਮਹੱਤਤਾ ਬਾਰੇ ਵਿਚਾਰ ਚਰਚਾ ਕੀਤੀ ਗਈ।ਇਸ ਦੌਰਾਨ ਸਤਨਾਮ ਸਿੰਘ ਗਾਹਲੇ ਜੋ ਅੱਜ ਕੱਲ੍ਹ ਭਾਸ਼ਾ ਵਿਭਾਗ ਲੁਧਿਆਣਾ ਵਿਖੇ ਉਰਦੂ ਭਾਸ਼ਾ ਦੇ ਅਧਿਆਪਕ ਵਜੋਂ ਸੇਵਾ ਨਿਭਾ ਰਹੇ ਹਨ ਨੇ ਆਪਣੇ ਜੱਦੀ ਪਿੰਡ ਹਠੂਰ ਦੀ ਵਰਿੰਦਰ ਯਾਦਗਾਰੀ ਲਾਇਬਰੇਰੀ ਲਈ 150 ਦੇ ਕਰੀਬ ਸਾਹਿਤਕ ਕਿਤਾਬਾਂ ਜੋ ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਵੱਲੋਂ ਭੇਜੀਆਂ ਗਈਆਂ ਸਨ, ਵਰਿੰਦਰ ਯਾਦਗਾਰੀ ਲਾਇਬਰੇਰੀ ਹਠੂਰ ਦੇ ਮੈਂਬਰਾਂ ਨੂੰ ਭੇਂਟ ਕੀਤੀਆਂ।ਇਸ ਮੌਕੇ ਸਤਨਾਮ ਸਿੰਘ ਗਾਹਲੇ,ਜਸਵੀਰ ਸਿੰਘ ਝੱਜ ਤੇ ਸੁਖਮਿੰਦਰ ਰਾਮਪੁਰੀ ਨੇ ਕਿਹਾ ਕਿ ਪੇਂਡੂ ਖੇਤਰਾਂ ਵਿਚ ਨੌਜਵਾਨਾਂ ਨੂੰ ਸਾਹਿਤ ਨਾਲ ਜੋੜਨਾਂ ਬੇਹੱਦ ਜ਼ਰੂਰੀ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਸਾਹਿਤ ਗਿਆਨ ਬਾਝੋਂ ਨੌਜਵਾਨ ਦਿਸ਼ਹੀਣਤਾ ਵੱਲ ਵੱਧ ਜਾਂਦੇ ਹਨ ਤੇ ਨਸ਼ਿਆਂ ਤੇ ਹੋਰਨਾਂ ਭੈੜੀਆਂ ਅਲਾਮਤਾਂ ਦਾ ਸ਼ਿਕਾਰ ਹੋ ਕੇ ਜਵਾਨੀ ਗਾਲ ਬੈਠਦੇ ਹਨ। ਉਨ੍ਹਾਂ ਕਿਹਾ ਕਿ ਇਹ ਲਾਇਬਰੇਰੀ ਯੁਵਾ ਪੀੜ੍ਹੀ ਲਈ ਚੇਤਨਾਂ ਦਾ ਚਾਨਣ ਸਾਬਿਤ ਹੋਵੇਗੀ। ਇਸ ਮੌਕੇ ਕਲੱਬ ਮੈਂਬਰਾਂ ਵਲੋਂ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ।ਕਲੱਬ ਪ੍ਰਧਾਨ ਵਲੋਂ ਭਾਸ਼ਾ ਵਿਭਾਗ ਦੀ ਸਮੁੱਚੀ ਟੀਮ, ਖਾਸਕਰ ਕੁਲਦੀਪ ਲੋਹਟ ਤੇ ਸਤਨਾਮ ਸਿੰਘ ਗਾਹਲੇ ਦਾ ਧੰਨਵਾਦ ਕੀਤਾ ਗਿਆ।ਇਸ ਮੌਕੇ ਪ੍ਰਧਾਨ ਗਗਨਦੀਪ ਜਿੰਦਲ, ਮੀਤ ਪ੍ਰਧਾਨ ਸਵਰਨ ਸਿੰਘ, ਮਾ.ਜਸਵਿੰਦਰ ਜਸਵੀ, ਮਾ.ਸਤਨਾਮ ਸਿੰਘ ਖਾਲਸਾ, ਮਾ.ਰਣਜੀਤ ਹਠੂਰ, ਗੁਰਦੀਪ ਸਿੰਘ, ਸਾਬਕਾ ਪ੍ਰਧਾਨ ਮਾ.ਸਤਨਾਮ ਸਿੰਘ,ਅਰਸ਼ ਹੀਰਾ,ਅਤੇ ਅਜਮੇਰ ਸਿੰਘ ਆਦਿ ਹਾਜ਼ਰ ਸਨ।

ਬਦਲਦੇ ਪੰਜਾਬ ਵਿੱਚ ਖੇਡਾਂ ਦਾ ਅਹਿਮ ਸਥਾਨ ਹੋਵੇਗਾ-ਭਾਰਤ ਭੂਸ਼ਣ ਆਸ਼ੂ

ਗੁਰੂ ਨਾਨਕ ਸਟੇਡੀਅਮ ਵਿਖੇ ਸੀਨੀਅਰ ਰਾਸ਼ਟਰੀ ਬਾਸਕਿਟਬਾਲ ਚੈਂਪੀਅਨਸ਼ਿਪ ਦਾ ਉਦਘਾਟਨ
ਲੁਧਿਆਣਾ, ਦਸੰਬਰ 2019- (ਸਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ )-

ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦਾ ਸਰਬਪੱਖੀ ਵਿਕਾਸ ਯੋਜਨਾਬੱਧ ਤਰੀਕੇ ਨਾਲ ਕੀਤਾ ਜਾ ਰਿਹਾ ਹੈ। ਆਏ ਦਿਨ ਸੂਬੇ ਦੇ ਬਦਲਦੇ ਹਾਂ-ਪੱਖੀ ਸਰੂਪ ਵਿੱਚ ਖੇਡਾਂ ਦਾ ਅਹਿਮ ਸਥਾਨ ਹੋਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਉਨ੍ਹਾਂ ਅੱਜ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਸ਼ੁਰੂ ਹੋਈ 70ਵੀਂ ਸੀਨੀਅਰ ਰਾਸ਼ਟਰੀ ਬਾਸਕਿਟਬਾਲ ਚੈਂਪੀਅਨਸ਼ਿਪ ਦਾ ਉਦਘਾਟਨ ਕਰਨ ਦੌਰਾਨ ਕੀਤਾ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰੇਕ ਵਰਗ ਦੇ ਲੋਕਾਂ, ਖਾਸ ਕਰਕੇ ਨੌਜਵਾਨਾਂ ਨੂੰ ਉੱਚ ਦਰਜੇ ਦੀਆਂ ਖੇਡ ਸਹੂਲਤਾਂ ਮੁਹੱਈਆ ਕਰਾਉਣ ਲਈ ਵਚਨਬੱਧ ਹੈ। ਇਸ ਦਿਸ਼ਾ ਵਿੱਚ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਕਈ ਉਪਰਾਲੇ ਵਿੱਢੇ ਗਏ ਹਨ, ਜਿਸ ਤਹਿਤ ਨੌਜਵਾਨਾਂ ਨੂੰ ਖੇਡਾਂ ਨੂੰ ਉਨ੍ਹਾਂ ਦੇ ਜੀਵਨ ਦਾ ਅਹਿਮ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਰਾਸ਼ਟਰੀ ਪੱਧਰ ਦੀ ਚੈਂਪੀਅਨਸ਼ਿਪ ਕਰਵਾਉਣ ਦਾ ਮਾਣ ਪੰਜਾਬ ਨੂੰ 9ਵੀਂ ਵਾਰ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਹਰੇਕ ਵਰਗ ਦੇ ਲੋਕਾਂ, ਖਾਸ ਕਰਕੇ ਨੌਜਵਾਨਾਂ ਨੂੰ, ਖੇਡਾਂ ਨੂੰ ਆਪਣੇ ਜੀਵਨ ਦਾ ਅਹਿਮ ਹਿੱਸਾ ਬਣਾਉਣਾ ਚਾਹੀਦਾ ਹੈ ਕਿਉਂਕਿ ਖੇਡਾਂ ਹੀ ਵਿਅਕਤੀ ਵਿੱਚ ਇਕੱਠਿਆਂ ਕੰਮ ਕਰਨ ਦੀ ਭਾਵਨਾ, ਏਕਤਾ ਅਤੇ ਅਨੁਸਾਸ਼ਨ ਸਿਖਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਅਜਿਹੇ ਖੇਡ ਮਹਾਂਕੰੁਭ ਕਰਵਾਏ ਜਾਂਦੇ ਰਹਿਣਗੇ। ਆਸ਼ੂ ਨੇ ਕਿਹਾ ਕਿ ਸ਼ਹਿਰ ਲੁਧਿਆਣਾ ਨੂੰ ‘ਸਪੋਰਟਸ ਹੱਬ’ ਵਜੋਂ ਵਿਕਸਤ ਕਰਨ ਲਈ ਕਈ ਕਦਮ ਉਠਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪਿੰਡ ਜੈਨਪੁਰ ਵਿਖੇ ਕੂੜਾ ਸੁੱਟਣ ਵਾਲੀ ਜਗ੍ਹਾਂ ’ਤੇ 40 ਕਰੋੜ ਰੁਪਏ ਦੀ ਲਾਗਤ ਨਾਲ ਅਤਿ ਆਧੁਨਿਕ ਖੇਡ ਪਾਰਕ ਉਸਾਰਿਆ ਜਾ ਰਿਹਾ ਹੈ। ਗੁਰੂ ਨਾਨਕ ਸਟੇਡੀਅਮ ਵਿਖੇ ਨਵੀਂ ਅਥਲੈਟਿਕ ਸਿੰਥੈਟਿਕ ਟਰੈਕ ਵਿਛਾਈ ਜਾਵੇਗੀ। ਇੰਡੋਰ ਸਵਿਮਿੰਗ ਪੂਲ ਦਾ ਕੰਮ ਜਲਦ ਹੀ ਸ਼ੁਰੂ ਹੋਣ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸ਼ਹਿਰ ਵਿੱਚ ਮੌਜੂਦ ਸ਼ਾਸਤਰੀ ਹਾਲ, ਬਾਸਕਿਟਬਾਲ ਸਟੇਡੀਅਮ, ਟੇਬਲ ਟੈਨਿਸ ਸਟੇਡੀਅਮ ਅਤੇ ਹੋਰ ਖੇਡ ਸਹੂਲਤਾਂ ਨੂੰ ਜਲਦ ਹੀ ਅਪਗ੍ਰੇਡ ਕੀਤਾ ਜਾਵੇਗਾ। ਉਨ੍ਹਾਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਇਨ੍ਹਾਂ ਖੇਡ ਸਹੂਲਤਾਂ ਦਾ ਭਰਪੂਰ ਲਾਭ ਲੈਣ। ਉਨ੍ਹਾਂ ਦੱਸਿਆ ਕਿ ਸੀਨੀਅਰ ਰਾਸ਼ਟਰੀ ਬਾਸਕਿਟਬਾਲ ਚੈਂਪੀਅਨਸ਼ਿਪ (ਲੜਕੇ ਅਤੇ ਲੜਕੀਆਂ) 28 ਦਸੰਬਰ, 2019 ਤੱਕ ਕਰਵਾਈ ਜਾ ਰਹੀ ਹੈ, ਜੋ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਵੇਗੀ, ਜਿਸ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸ ਚੈਂਪੀਅਨਸ਼ਿਪ ਸੰੰਬੰਧੀ ਸਟੇਡੀਅਮ ਵਿੱਚ ਸਥਿਤ ਚਾਰ ਬਾਸਕਿਟਬਾਲ ਕੋਰਟਾਂ ਨੂੰ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਪੂਰੀ ਤਰ੍ਹਾਂ ਨਵਿਆਇਆ ਗਿਆ ਹੈ। ਇਸ ਚੈਂਪੀਅਨਸ਼ਿਪ ਵਿੱਚ ਲੜਕਿਆਂ ਦੇ ਵਰਗ ਵਿੱਚ 30 ਅਤੇ ਲੜਕੀਆਂ ਦੇ ਵਰਗ ਵਿੱਚ 26 ਟੀਮਾਂ ਭਾਗ ਲੈਣਗੀਆਂ। ਚੈਂਪੀਅਨਸ਼ਿਪ ਦੌਰਾਨ ਹੋਣ ਵਾਲੇ 150 ਦੇ ਕਰੀਬ ਮੈਚਾਂ ਲਈ ਬਾਸਕਿਟਬਾਲ ਫੈੱਡਰੇਸ਼ਨ ਆਫ਼ ਇੰਡੀਆ ਵੱਲੋਂ 100 ਤਕਨੀਕੀ ਮਾਹਿਰਾਂ ਅਤੇ ਰੈਫਰੀਆਂ ਦੀ ਟੀਮ ਤਾਇਨਾਤ ਕੀਤੀ ਗਈ ਹੈ। ਭਾਗ ਲੈਣ ਵਾਲੀਆਂ ਸਾਰੀਆਂ ਟੀਮਾਂ ਨੂੰ 6 ਗਰੁੱਪਾਂ ਵਿੱਚ ਵੰਡਿਆ ਜਾਵੇਗਾ। ਮੈਚ ਰੋਜ਼ਾਨਾ ਸਵੇਰੇ 7 ਵਜੇ ਤੋਂ ਦੁਪਹਿਰ 1 ਵਜੇ ਤੱਕ ਅਤੇ ਦੁਪਹਿਰ 2 ਵਜੇ ਤੋਂ ਸ਼ਾਮ 8 ਵਜੇ ਤੱਕ ਚੱਲਿਆ ਕਰਨਗੇ। ਸ੍ਰੀ ਆਸ਼ੂ ਨੇ ਆਪਣੇ ਅਖ਼ਤਿਆਰੀ ਕੋਟੇ ਵਿੱਚੋਂ ਬਾਸਕਿਟਬਾਲ ਐਸੋਸੀਏਸ਼ਨ ਨੂੰ 5 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪੰਜਾਬ ਪੁਲਿਸ ਦੇ ਸਾਬਕਾ ਮੁੱਖੀ ਆਰ. ਐੱਸ. ਗਿੱਲ, ਪੁਲਿਸ ਕਮਿਸ਼ਨਰ ਰਕੇਸ਼ ਅਗਰਵਾਲ, ਡਿਪਟੀ ਕਮਿਸ਼ਨਰ ਪੁਲਿਸ ਅਸ਼ਵਨੀ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ (ਜ) ਇਕਬਾਲ ਸਿੰਘ ਸੰਧੂ, ਪੰਜਾਬ ਬਾਸਕਿਟਬਾਲ ਐਸੋਸੀਏਸ਼ਨ ਦੇ ਜਨਰਲ ਸਕੱਤਰ ਤੇਜਾ ਸਿੰਘ ਧਾਲੀਵਾਲ, ਜੇ. ਪੀ. ਸਿੰਘ ਸਾਬਕਾ ਪੀ. ਸੀ. ਐੱਸ. ਅਧਿਕਾਰੀ, ਈਸ਼ਵਰਜੋਤ ਸਿੰਘ ਚੀਮਾ, ਸੁਖਪ੍ਰੀਤ ਸਿੰਘ ਅਤੇ ਹੋਰ ਹਾਜ਼ਰ ਸਨ। ਇਸ ਮੌਕੇ ਪ੍ਰਸਿੱਧ ਰੰਗਕਰਮੀ ਰਵਿੰਦਰ ਰੰਗੂਵਾਲ ਦੀ ਟੀਮ ਵੱਲੋਂ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ।

ਲੋਕਾਂ ਨੂੰ ਘਰੋਂ ਬੇਘਰ ਕਰਨ ਤੋਂ ਬਚਾਉਣ ਲਈ ਇੱਕ ਕਮੇਟੀ ਦਾ ਗਠਨ ਕਰਨ ਬਾਰੇ ਕਿਹਾ

ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੀ ਮੈਂਬਰ ਵੱਲੋਂ ਰਾਜੀਵ ਗਾਂਧੀ ਕਾਲੋਨੀ ਵਾਸੀਆਂ ਦੇ ਰਹਿਣ ਲਈ ਉੱਚਿਤ ਪ੍ਰਬੰਧ ਕਰਨ ਦੀ ਹਦਾਇਤ
ਲੁਧਿਆਣਾ, ਦਸੰਬਰ 2019- ( ਸਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ )-

ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੀ ਮੈਂਬਰ ਸ੍ਰੀਮਤੀ ਮੰਜੂ ਦਿਲੇਰ ਨੇ ਨਗਰ ਨਿਗਮ ਅਤੇ ਜ਼ਿਲ੍ਹਾ ਪ੍ਰਸਾਸ਼ਨ ਨੂੰ ਹਦਾਇਤ ਕੀਤੀ ਹੈ ਕਿ ਜਦੋਂ ਤੱਕ ਸਥਾਨਕ ਫੋਕਲ ਪੁਆਇੰਟ ਸਥਿਤ ਰਾਜੀਵ ਕਾਲੋਨੀ ਦੇ ਨਜਾਇਜ਼ ਕਾਬਜ਼ਕਾਰਾਂ ਲਈ ਰਹਿਣ ਦਾ ਢੁੱਕਵਾਂ ਪ੍ਰਬੰਧ ਨਹੀਂ ਕੀਤਾ ਜਾਂਦਾ, ਉਦੋਂ ਤੱਕ ਉਨ੍ਹਾਂ ਨੂੰ ਉਥੋਂ ਹਟਾਇਆ ਨਾ ਜਾਵੇ। ਉਹ ਅੱਜ ਰਾਜੀਵ ਕਾਲੋਨੀ ਦੇ ਲੋਕਾਂ ਦੀਆਂ ਪ੍ਰੇਸ਼ਾਨੀਆਂ ਸੁਣਨ ਲਈ ਵਿਸ਼ੇਸ਼ ਤੌਰ ’ਤੇ ਉਥੇ ਗਏ ਸਨ। ਇਸ ਮੌਕੇ ਭਰਵੀਂ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਸ੍ਰੀਮਤੀ ਦਿਲੇਰ ਨੇ ਪ੍ਰਸਾਸ਼ਨਿਕ ਅਧਿਕਾਰੀਆਂ ਨੂੰ ਕਿਹਾ ਕਿ ਇਨ੍ਹਾਂ ਲੋਕਾਂ ਨੂੰ ਘਰੋਂ ਬੇਘਰ ਕਰਨ ਤੋਂ ਬਚਾਉਣ ਲਈ ਇੱਕ ਕਮੇਟੀ ਦਾ ਗਠਨ ਕੀਤਾ ਜਾਵੇ, ਜਿਸ ਵਿੱਚ ਪ੍ਰਭਾਵਿਤ ਹੋਣ ਵਾਲੇ ਲੋਕਾਂ ਦੇ ਨੁਮਾਇੰਦਿਆਂ ਨੂੰ ਵੀ ਸ਼ਾਮਿਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਨੂੰ ਜਾਂ 50-50 ਗਜ ਦੇ ਪਲਾਟ ਦਿੱਤੇ ਜਾਣ ਜਾਂ ਫਿਰ ਇਨ੍ਹਾਂ ਨੂੰ ਇਨ੍ਹਾਂ ਦੇ ਮੌਜੂਦਾ ਘਰਾਂ ਦੇ ਰਿਆਇਤੀ ਦਰਾਂ ’ਤੇ ਮਾਲਕ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਇਸ ਮਾਮਲੇ ਕਰਕੇ ਜੇਕਰ ਕਿਸੇ ਵੀ ਸਫਾਈ ਕਰਮਚਾਰੀ ਜਾਂ ਉਨ੍ਹਾਂ ਦੇ ਪਰਿਵਾਰ ਦਾ ਜਾਨੀ ਮਾਲੀ ਨੁਕਸਾਨ ਹੁੰਦਾ ਹੈ ਤਾਂ ਇਸ ਲਈ ਪ੍ਰਸਾਸ਼ਨ ਜਿੰਮੇਵਾਰ ਹੋਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸਾਲ 2022 ਤੱਕ ਹਰੇਕ ਵਿਅਕਤੀ ਨੂੰ ਛੱਤ ਦੇਣ ਦਾ ਟੀਚਾ ਹੈ, ਜਿਸ ਨੂੰ ਹਰ ਹੀਲੇ ਪੂਰਾ ਕੀਤਾ ਜਾਵੇਗਾ। ਅਜਿਹੇ ਟੀਚੇ ਨੂੰ ਪ੍ਰਾਪਤ ਕਰਨ ਲਈ ਸਫਾਈ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਉਜੜਨ ਨਹੀਂ ਦਿੱਤਾ ਜਾਵੇਗਾ। ਇਸ ਮੌਕੇ ਨਰੇਸ਼ ਧੀਂਗਾਨ, ਯਸ਼ਪਾਲ ਚੌਧਰੀ ਅਤੇ ਨਗਰ ਨਿਗਮ ਅਤੇ ਜ਼ਿਲ੍ਹਾ ਪ੍ਰਸਾਸ਼ਨ ਦੇ ਕਈ ਅਧਿਕਾਰੀ ਹਾਜ਼ਰ ਸਨ।

ਪਰਮ ਮਿਊਜ਼ਿਕ ਕੰਪਨੀ ਵਲੋ ਦੋਗਾਣਾ ਜੋੜੀ ਰਾਜਪ੍ਰੀਤ ਕਾਉਂਕੇ ਅਤੇ ਬੀਬਾ ਸਤਵੀਰ ਅਖਤਰ ਦਾ ਸਿੰਗਲ ਟੈਰਕ 'ਸਿਰਾ ਆਖਦੇ" ਰਿਲੀਜ਼

ਸਿੱਧਵਾਂ ਬੇਟ(ਜਸਮੇਲ ਗਾਲਿਬ)ਪਰਮ ਮਿਊਜ਼ਿਕ ਕੰਪਨੀ ਅਤੇ ਪੰਮਾ ਬੋਦਲਵਾਲਾ ਦੀ ਪੇਸ਼ਕਸ ਵੱਲੋ ਪੰਜਾਬ ਦੀ ਖੂਬਸੁਰਤ ਦੋਗਾਣਾ ਜੋੜੀ ਗਾਇਕ ਰਾਜਪ੍ਰੀਤ ਕਾਉਂਕੇ ਤੇ ਬੀਬਾ ਸਤਵੀਰ ਅਖਤਰ ਦਾ ਸਿੰਗਲ ਟੈਰਕ 'ਸਿਰਾ ਆਖਦੇ" ਰਿਲੀਜ਼ ਕੀਤਾ ਗਿਆ।ਪੈ੍ਰਸ ਨੂੰ ਜਾਣਕਾਰੀ ਦਿੰਦਿਆਂ ਪੰਮਾ ਬੋਦਲਵਾਲਾ ਨੇ ਦੱਸਿਆ ਕਿ ਇਸ ਸਿੰਗਲ ਟੈਰਕ ਦਾ ਮਿਊਜ਼ਿਕ ਨਿਰਮਲ ਸਹੋਤਾ ਤੇ ਅਸੋਕ ਹੀਰਾ ਨੇ ਤਿਆਰ ਕੀਤਾ ਹੈ।ਇਸ ਗੀਤ ਨੂੰ ਆਪਣੀ ਸੋਹਣੀ ਕਲਮ ਨਾਲ ਗੀਤਕਾਰ ਨੈਬ ਸਟਾਰ ਨੇ ਕਲਮਬੱਧ ਕੀਤਾ ਹੈ।ਇਸ ਦੇ ਪ੍ਰਡਿਊਸਰ ਪੰਮਾ ਬੋਦਲਵਾਲਾ ਹੈ।ਇਸ ਸਿੰਗਲ ਟਰੈਕ ਦਾ ਵੀਡਉ ਸਮਰ ਪਰੋਡਕਸ਼ਨ ਵਲੋ ਪੰਜਾਬ ਦੀਆਂ ਵੱਖ-ਵੱਖ ਲੋਕਸ਼ਨਾ ਤੇ ਬਹੁਤ ਖੂਬਸੁਰਤੀ ਨਾਲ ਫਿਲਮਾਇਆ ਗਿਆ ਹੈ।ਇਸ ਵਿੱਚ ਵਿਸ਼ੇਸ਼ ਧੰਨਵਾਦ ਸੋਨੀ ਗੁੱਜਰਵਾਲ,ਹੈਪੀ ਬੋਦਲਵਾਲਾ,ਕਰਨ ਬੋਦਲਵਾਲਾ ਨੇ ਦਿੱਤਾ ਹੈ।ਪੰਮਾ ਬੋਦਲਵਾਲਾ ਕਹਿਣ ਹੈ ਕਿ ਗੀਤ ਸੱਚਮੱੁਚ ਹੀ ਕਮਾਲ ਦਾ ਗੀਤ ਹੈ ਤੇ ਆਸ ਹੈ ਕਿ ਇਹ ਗੀਤ 'ਸਿਰਾ ਆਖਦੇ"ਦਰਸ਼ਕਾਂ ਦੀ ਪਸੰਦ ਬਣੇਗਾ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਸ ਅਵਤਾਰ ਸਿੰਘ ਮੱਕੜ ਅਕਾਲ ਚਲਾਣਾ ਕਰ ਗਏ

ਲੁਧਿਆਣਾ, ਦਸੰਬਰ 2019- ( ਇਕਬਾਲ ਸਿੰਘ ਰਸੂਲਪੁਰ/ਸਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ )- ਸ਼੍ਰੋਮਣੀ ਅਕਾਲੀ ਦਲ ਦੀ ਰਾਜਸੀ ਮਾਮਲਿਆਂ ਦੀ ਕਮੇਟੀ ਦੇ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਡੈਲੀਗੇਟ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ  ਦਾ ਅੱਜ ਗੁੜਗਾਉਂ ਦੇ ਫੋਰਟਿਸ ਹਸਪਤਾਲ ਵਿਖੇ ਦਿਹਾਂਤ ਹੋ ਗਿਆ। ਜਿੰਨਾਂ ਦਾ ਅੰਤਿਮ ਸੰਸਕਾਰ 21 ਦਸੰਬਰ ਨੂੰ ਲੁਧਿਆਣਾ ਵਿਖੇ ਕੀਤਾ ਜਾਵੇਗਾ।

ਪੰਜਾਬਣ ਬੁਟੀਕ ਵੱਲੋਂ ਮਨਾਇਆ ਜਾ ਰਿਹਾ ਕ੍ਰਿਸਮਿਸ ਡੇ

ਜਗਰਾਉਂ (ਜਨ ਸ਼ਕਤੀ ਬਿਓੁਰੋ) ਪੰਜਾਬਣ ਬੁਟੀਕ ਵੱਲੋਂ ਕ੍ਰਿਸਮਿਸ ਦੇ ਮੌਕੇ ਤੇ Mom And Kids ਡਾਸ ਕੰਪੀਟੀਸ਼ਨ ਕਰਵਾਇਆ ਜਾ ਰਿਹਾ ਹੈ। ਪੰਜਾਬਣ ਬੁਟੀਕ ਦੀ MD Shifali Jassal ਨੇ ਜਾਣਕਾਰੀ ਦਿੰਦੀਆਂ ਦੱਸਿਆ ਕੀ ਕ੍ਰਿਸਮਿਸ ਦੇ ਮੌਕੇ ਤੇ Hotel Five Rivers ਜਗਰਾਉਂ ਸ਼ਹਿਰ ਦਾ ਇਹ ਪਹਿਲਾ ਈਵਨਟ ਕਰਵਾਇਾ ਜਾ ਰਿਹਾ ਹੈ। ਜਿਸ ਦੇ ਵਿੱਚ ਬੱਚਿਆ ਦੇ ਲਈ ਰੈਮ ਵਾਕ, ਲਾਈਵ ਸਾਨਤਾ , Tatto, Dj , Drawing Corner , Photo Booth, Dance Proformance, Exciting Game  ਅਤੇ Exciting Return Gifts ਵੀ ਹੋਣਗੇ।ਇਸ Event ਦੇ Pass  ਲੈਣ ਲਈ ਸੰਪਰਕ ਨੰ: 98885-32649, 79866-23219 ਤੇ ਸੰਪਰਕ ਕਰੋ।

70ਵੀਂ ਸੀਨੀਅਰ ਰਾਸ਼ਟਰੀ ਬਾਸਕਿਟਬਾਲ ਚੈਂਪੀਅਨਸ਼ਿਪ 21 ਦਸੰਬਰ ਤੋਂ

ਲੜਕਿਆਂ ਦੇ ਵਰਗ ਵਿੱਚ 30 ਅਤੇ ਲੜਕੀਆਂ ਦੇ ਵਰਗ ਵਿੱਚ 26 ਟੀਮਾਂ ਭਾਗ ਲੈਣਗੀਆਂ

ਲੁਧਿਆਣਾ, ਦਸੰਬਰ 2019- ( ਸਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ )-

70ਵੀਂ ਸੀਨੀਅਰ ਰਾਸ਼ਟਰੀ ਬਾਸਕਿਟਬਾਲ ਚੈਂਪੀਅਨਸ਼ਿਪ ਲੜਕੇ ਅਤੇ ਲੜਕੀਆਂ  21 ਦਸੰਬਰ ਤੋਂ 28 ਦਸੰਬਰ, 2019 ਤੱਕ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਆਯੋਜਿਤ ਕਰਵਾਈ ਜਾ ਰਹੀ ਹੈ, ਜੋ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਵੇਗੀ, ਜਿਸ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸ ਚੈਂਪੀਅਨਸ਼ਿਪ ਸੰੰਬੰਧੀ ਸਟੇਡੀਅਮ ਵਿੱਚ ਸਥਿਤ ਚਾਰ ਬਾਸਕਿਟਬਾਲ ਕੋਰਟਾਂ ਨੂੰ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਪੂਰੀ ਤਰ੍ਹਾਂ ਨਵਿਆਇਆ ਗਿਆ ਹੈ। ਇਸ ਸੰਬੰਧੀ ਸਥਾਨਕ ਸਟੇਡੀਅਮ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ-ਕਮ-ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਦੱਸਿਆ ਕਿ ਇਸ ਚੈਂਪੀਅਨਸ਼ਿਪ ਵਿੱਚ ਲੜਕਿਆਂ ਦੇ ਵਰਗ ਵਿੱਚ 30 ਅਤੇ ਲੜਕੀਆਂ ਦੇ ਵਰਗ ਵਿੱਚ 26 ਟੀਮਾਂ ਭਾਗ ਲੈਣਗੀਆਂ। ਚੈਂਪੀਅਨਸ਼ਿਪ ਦੌਰਾਨ ਹੋਣ ਵਾਲੇ 150 ਦੇ ਕਰੀਬ ਮੈਚਾਂ ਲਈ ਬਾਸਕਿਟਬਾਲ ਫੈੱਡਰੇਸ਼ਨ ਆਫ਼ ਇੰਡੀਆ ਵੱਲੋਂ 100 ਤਕਨੀਕੀ ਮਾਹਿਰਾਂ ਅਤੇ ਰੈਫਰੀਆਂ ਦੀ ਟੀਮ ਤਾਇਨਾਤ ਕੀਤੀ ਗਈ ਹੈ। ਭਾਗ ਲੈਣ ਵਾਲੀਆਂ ਸਾਰੀਆਂ ਟੀਮਾਂ ਨੂੰ 6 ਗਰੁੱਪਾਂ ਵਿੱਚ ਵੰਡਿਆ ਜਾਵੇਗਾ। ਉਨ੍ਹਾਂ ਕਿਹਾ ਕਿ ਚੈਂਪੀਅਨਸ਼ਿਪ ਦਾ ਉਦਘਾਟਨ ਮਿਤੀ 21 ਦਸੰਬਰ ਨੂੰ ਸ਼ਾਮ 3 ਵਜੇ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਕਰਨਗੇ। ਮੈਚ ਰੋਜ਼ਾਨਾ ਸਵੇਰੇ 7 ਵਜੇ ਤੋਂ ਦੁਪਹਿਰ 1 ਵਜੇ ਤੱਕ ਅਤੇ ਦੁਪਹਿਰ 2 ਵਜੇ ਤੋਂ ਸ਼ਾਮ 8 ਵਜੇ ਤੱਕ ਚੱਲਿਆ ਕਰਨਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਇਕਬਾਲ ਸਿੰਘ ਸੰਧੂ, ਪੰਜਾਬ ਬਾਸਕਿਟਬਾਲ ਐਸੋਸੀਏਸ਼ਨ ਦੇ ਜਨਰਲ ਸਕੱਤਰ ਤੇਜਾ ਸਿੰਘ ਧਾਲੀਵਾਲ, ਜੇ. ਪੀ. ਸਿੰਘ ਸਾਬਕਾ ਪੀ. ਸੀ. ਐੱਸ. ਅਧਿਕਾਰੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

ਪੇਂਡੂ ਖੇਤਰ ਦੇ ਲੋਕਾਂ ਨੂੰ ਮਿਲਣਗੀਆਂ ਸ਼ਹਿਰਾਂ ਵਰਗੀਆਂ ਸਹੂਲਤਾਂ-ਤਿ੍ਰਪਤ ਰਾਜਿੰਦਰ ਸਿੰਘ ਬਾਜਵਾ

ਕਿਹਾ! ਵਿਕਾਸ ਕਾਰਜਾਂ ਲਈ ਫੰਡਾਂ ਦੀ ਕਮੀ ਨਹੀਂ, ਬਲਾਕ ਸੰਮਤੀ ਖੰਨਾ ਨੂੰ 10 ਲੱਖ ਰੁਪਏ ਗਰਾਂਟ ਦੇਣ ਦਾ ਐਲਾਨ
ਖੰਨਾ/ਲੁਧਿਆਣਾ, ਦਸੰਬਰ 2019- ( ਸਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ )-

ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤਾਂ ਅਤੇ ਪਸ਼ੂ ਪਾਲਣ ਵਿਭਾਗਾਂ ਦੇ ਕੈਬਨਿਟ ਮੰਤਰੀ ਤਿ੍ਰਪਤ ਰਾਜਿੰਦਰ ਸਿੰਘ ਬਾਜਵਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਪੇਂਡੂ ਖੇਤਰਾਂ ਦੇ ਲੋਕਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਾਉਣ ਲਈ ਦਿ੍ਰੜ ਵਚਨਬੱਧ ਹੈ ਤਾਂ ਜੋ ਇਨ੍ਹਾਂ ਖੇਤਰਾਂ ਦੇ ਲੋਕ ਸ਼ਹਿਰਾਂ ਵੱਲ ਨੂੰ ਨਾ ਪਲਾਇਨ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੋਲ ਸੂਬੇ ਦੇ ਵਿਕਾਸ ਕਾਰਜਾਂ, ਖਾਸ ਕਰਕੇ ਦਿਹਾਤੀ ਖੇਤਰਾਂ ਦੇ ਕਾਰਜਾਂ ਲਈ ਫੰਡਾਂ ਦੀ ਕਮੀ ਨਹੀਂ ਹੈ। ਉਨ੍ਹਾਂ ਚੁਣੇ ਹੋਏ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਵਿਕਾਸ ਕਾਰਜਾਂ ਨੂੰ ਇਮਾਨਦਾਰੀ ਅਤੇ ਵਧੀਆ ਤਰੀਕੇ ਨਾਲ ਨੇਪਰੇ ਚੜਾਉਣ। ਬਾਜਵਾ ਅੱਜ ਖੰਨਾ ਬਲਾਕ ਸੰਮਤੀ ਦੇ ਚੇਅਰਮੈਨ ਸਤਨਾਮ ਸਿੰਘ ਸੋਨੀ ਅਤੇ ਉੱਪ ਚੇਅਰਪਰਸਨ ਸ੍ਰੀਮਤੀ ਮਨਜੀਤ ਕੌਰ ਦੇ ਅਹੁਦਾ ਸੰਭਾਲਣ ਮੌਕੇ ਸਥਾਨਕ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ ਵਿਖੇ ਵਿਸ਼ੇਸ਼ ਤੌਰ ’ਤੇ ਪੁੱਜੇ ਸਨ। ਇਸ ਮੌਕੇ ਹਲਕਾ ਫਤਹਿਗੜ੍ਹ ਸਾਹਿਬ ਦੇ ਲੋਕ ਸਭਾ ਮੈਂਬਰ ਡਾ. ਅਮਰ ਸਿੰਘ, ਵਿਧਾਇਕ ਖੰਨਾ ਗੁਰਕੀਰਤ ਸਿੰਘ ਕੋਟਲੀ, ਵਿਧਾਇਕ ਪਾਇਲ ਲਖਬੀਰ ਸਿੰਘ ਲੱਖਾ, ਵਿਧਾਇਕ ਕੁਲਜੀਤ ਸਿੰਘ ਨਾਗਰਾ, ਵਿਧਾਇਕ ਗੁਰਪ੍ਰੀਤ ਸਿੰਘ ਜੀ. ਪੀ. ਨੇ ਵੀ ਸੰਬੋਧਨ ਕੀਤਾ। ਸਮਾਗਮ ਦੌਰਾਨ ਬਾਜਵਾ ਨੇ ਬਲਾਕ ਸੰਮਤੀ ਖੰਨਾ ਲਈ 10 ਲੱਖ ਰੁਪਏ ਜਦਕਿ ਡਾ. ਅਮਰ ਸਿੰਘ ਨੇ ਹਲਕਾ ਖੰਨਾ ਦੇ ਵਿਕਾਸ ਕਾਰਜਾਂ ਲਈ 50 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਕੀਤਾ। ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੇ ਕਿਹਾ ਕਿ ਹਲਕਾ ਖੰਨਾ ਵਿੱਚ ਲੋਕਾਂ ਦੀ ਸਹੂਲਤਾਂ ਲਈ 10 ਖੇਡ ਪਾਰਕਾਂ ਦਾ ਕੰਮ ਜ਼ੋਰਾਂ ’ਤੇ ਚੱਲ ਰਿਹਾ ਹੈ, ਜਿਸ ਨਾਲ ਹਰੇਕ ਵਰਗ ਦੇ ਲੋਕਾਂ ਨੂੰ ਲਾਭ ਮਿਲੇਗਾ। ਉਨ੍ਹਾਂ ਖੰਨਾ ਹਲਕਾ ਦੇ ਸਰਬਪੱਖੀ ਵਿਕਾਸ ਲਈ 200 ਕਰੋੜ ਰੁਪਏ ਦੀ ਗਰਾਂਟ ਜਾਰੀ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਡਾ. ਅਮਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਅਖਤਿਆਰੀ ਕੋਟੇ ਵਿੱਚੋਂ ਹਲਕਾ ਖੰਨਾ ਲਈ 55 ਲੱਖ ਰੁਪਏ ਦੀ ਗਰਾਂਟ ਪਹਿਲਾਂ ਜਾਰੀ ਕੀਤੀ ਹੋਈ ਹੈ, ਜਦਕਿ 50 ਲੱਖ ਰੁਪਏ ਹੋਰ ਜਾਰੀ ਕਰਨ ਦਾ ਐਲਾਨ ਕੀਤਾ। ਬਾਜਵਾ ਨੇ ਪੰਚਾਇਤਾਂ ਨੂੰ ਆਪਣੀ ਜਿੰਮੇਵਾਰੀ ਸਮਝਦਿਆਂ ਅਪੀਲ ਕੀਤੀ ਕਿ ਉਹ ਵਿਕਾਸ ਕਾਰਜਾਂ ਨੂੰ ਸੁਚੱਜੇ ਤਰੀਕੇ ਨਾਲ ਨੇਪਰੇ ਚਾੜਨ ਲਈ ਪੰਜਾਬ ਸਰਕਾਰ ਦਾ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਬਲਾਕ ਸੰਮਤੀ ਦੋਰਾਹਾ ਦਾ ਚੇਅਰਮੈਨ ਬਣ ਕੇ ਆਪਣੀ ਰਾਜਸੀ ਜੀਵਨ ਦੀ ਸ਼ੁਰੂਆਤ ਕੀਤੀ ਸੀ। ਇਸੇ ਤਰ੍ਹਾਂ ਉਨ੍ਹਾਂ ਨੇ ਵੀ ਮਾਰਕੀਟ ਕਮੇਟੀ ਦੇ ਚੇਅਰਮੈਨ ਬਣਨ ਨਾਲ ਹੀ ਲੋਕ ਸੇਵਾ ਸ਼ੁਰੂ ਕੀਤੀ ਸੀ। ਉਨ੍ਹਾਂ ਕਿਹਾ ਕਿ ਚੁਣੇ ਨੁਮਾਇੰਦਿਆਂ ਨੂੰ ਵਿਕਾਸ ਕਾਰਜਾਂ ਅਤੇ ਵੱਖ-ਵੱਖ ਯੋਜਨਾਵਾਂ ਦਾ ਲਾਭ ਲੈਣ ਲਈ ਵਿਸ਼ੇਸ਼ ਤੌਰ ’ਤੇ ਸਿਖ਼ਲਾਈ ਦਿੱਤੀ ਜਾ ਰਹੀ ਹੈ। ਉਨ੍ਹਾਂ ਸਰਪੰਚਾਂ ਨੂੰ ਕਿਹਾ ਕਿ ਉਹ ਮਗਨਰੇਗਾ ਯੋਜਨਾ ਦਾ ਭਰਪੂਰ ਲਾਭ ਲੈਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਲੁਧਿਆਣਾ ਲਈ 24 ਕਰੋੜ ਰੁਪਏ ਅਤੇ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਲਈ 6.5 ਕਰੋੜ ਰੁਪਏ ਦੀ ਗਰਾਂਟ ਜਾਰੀ ਕੀਤੀ ਜਾ ਚੁੱਕੀ ਹੈ। ਇਨ੍ਹਾਂ ਕਾਰਜਾਂ ਦੇ ਵਰਤੋਂ ਸਰਟੀਫਿਕੇਟ ਜਾਰੀ ਹੋਣ ਉਪਰੰਤ ਹੋਰ ਗਰਾਂਟਾਂ ਵੀ ਜਾਰੀ ਕਰ ਦਿੱਤੀਆਂ ਜਾਣਗੀਆਂ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਮੰਤਰੀ ਤੇਜ ਪ੍ਰਕਾਸ਼ ਸਿੰਘ ਕੋਟਲੀ, ਨਗਰ ਕੌਂਸਲ ਦੇ ਪ੍ਰਧਾਨ ਵਿਕਾਸ ਮਹਿਤਾ, ਯਾਦਵਿੰਦਰ ਸਿੰਘ ਜੰਡਾਲੀ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਅਤੇ ਹੋਰ ਵੀ ਹਾਜ਼ਰ ਸਨ।

ਗਾਲਿਬ ਕਲਾਂ ਦੇ ਸਰਪੰਚ ਸਿਕੰਦਰ ਸਿੰਘ ਦੇ ਘਰ ਪ੍ਰਮਾਤਮਾ ਨੇ ਪੋਤਰੇ ਦੀ ਦਾਤ ਬਖਸੀ

ਸਿੱਧਵਾਂ ਬੇਟ(ਜਸਮੇਲ ਗਾਲਿਬ)ਇਥੌ ਲਗਾਲੇ ਪਿੰਡ ਗਾਲਿਬ ਕਲਾਂ ਦੇ ਸਰਪੰਚ ਸਿਕੰਦਰ ਸਿੰਘ ਪੈਚ ਦੇ ਘਰ ਪ੍ਰਮਾਤਮਾ ਨੇ ਪੋਤਰੇ ਦੀ ਦਾਤ ਬਖਸੀ ਹੈ ਸਰਪੰਚ ਸਿਕੰਦਰ ਸਿੰਘ ਦੇ ਕਨੇਡਾ ਵਸਦੇ ਇਲਲੌਤੇ ਸੁਪੱਤਰ ਚੰਨਪ੍ਰੀਤ ਸਿੰਘ ਕਨੇਡਾ ਦੇ ਘਰ ਪ੍ਰਮਾਤਮਾ ਨੇ ਦੋ ਪਿਆਰੀਆਂ ਬੇਟੀਆਂ ਤੋ ਬਾਅਦ ਇੱਕ ਪੱੁਤਰ ਦੀ ਦਾਤ ਬਖਸੀ।ਪੱੁਤਰ ਦੀ ਦਾਤ ਲਈ ਸਮੂਹ ਪਰਿਵਾਰ ਨੇ ਅਕਾਲ-ਪੁਰਖ ਦਾ ਲੱਖ-ਲੱਖ ਸ਼ੁਕਰਾਨਾ ਕੀਤਾ।ਸਰਪੰਚ ਸਿਕੰਦਰ ਸਿੰਘ ਦੇ ਘਰ ਵਧਾਈਆਂ ਦੇਣ ਵਾਲਿਆਂ ਦਾ ਤਾਤਾ ਲੱਗਿਆਂ ਹੈ।ਇਸ ਸਮੇ ਸਰਪੰਚ ਸਿਕੰਦਰ ਸਿੰਘ ਖੁਸ਼ ਹੰੁਦਿਆਂ ਕਿਹਾ ਕਿ ਪੱੁਤਰ ਮਿਠੜੇ ਮੇਵੇ ਹੰੁਦੇ ਹਨ ਤੇ ਪ੍ਰਮਾਤਮਾ ਨੂੰ ਹਰ ਘਰ ਇੱਕ ਨੂੰ ਪੱੁਤਰ ਦੀ ਦਾਤ ਭਖਸਣੀ ਚਾਹੀਦੀ ਹੈ ਪਰ ਧੀਆਂ ਵੀ ਮਾਪਿਆਂ ਨਾਲ ਹਮੇਸ਼ਾ ਪਿਆਰ ਅਤੇ ਸਤਿਕਾਰ ਕਰਦੀਆਂ ਹਨ। ਇਸ ਮੌਕੇ ਸਰਪੰਚ ਪਰਿਵਾਰ ਨੂੰ ਅਨੇਕਾਂ ਰਿਸਤੇਦਾਰਾਂ,ਸਾਕ ਸਬੰਧੀਆਂ,ਮਿੱਤਰਾਂ ਤੋ ਇਲਾਵਾ ਵੱਖ-ਵੱਖ ਸਿਆਸੀ ਲੀਡਰ ਅਤੇ ਪੰਚਾਂ-ਸਰੰਪਚਾਂ ਨੇ ਵਧਾਈ ਦਿੱਤੀ ਹੈ।

ਪਿੰਡ ਗਾਲਿਬ ਰਣ ਸਿੰਘ 'ਚ ਅਵਾਰਾ ਕੱੁਤਾ ਪਿੱਟਬਲ ਦੀ ਪਿੰਡ ਵਿੱਚ ਦਹਿਸ਼ਤ

ਸਿੱਧਵਾਂ ਬੇਟ(ਜਸਮੇਲ ਗਾਲਿਬ)ਇਥੋ ਨੇੜੇ ਪਿੰਡ ਗਾਲਿਬ ਰਣ ਸਿੰਘ ਵਿੱਚ ਆਵਾਰਾ ਕੱੁਤਾ(ਪਿੱਟਬਲ) ਦੀ ਪਿੰਡ ਵਿੱਚ ਬਹੁਤ ਜਿਆਦਾ ਦਹਿਸ਼ਤ ਹੈ।ਇਹ ਕੁੱਤਾ ਕੁਝ ਦਿਨ ਤੋ ਪਿੰਡ ਵਿੱਚ ਘੁੰਮ ਰਿਹਾ।ਇਸ ਅਵਾਰਾ ਕੱੁਤੇ ਤੋ ਬੱਚੇ,ਬੁੱਢੇ ਅਤੇ ਜਵਾਨ ਅਪਾਣੇ ਘਰਾਂ ਵਿੱਚ ਰਹਿਣ ਲਈ ਮਜ਼ਬੂਰ ਹਨ।ਪ੍ਰਸ਼ਾਸਨ ਕੁੰਭ ਕਰਨ ਦੀ ਨੀਦ ਸੁਤਾ ਪਿਆ ਹੈ ਕਿਉਕਿ ਸਰਕਾਰ ਵੱਲ ਅਵਾਰਾ ਗਾਊਆਂ ਅਤੇ ਕੁਤਿਆਂ ਦਾ ਕੋਈ ਹੱਲ ਨਹੀ ਕੀਤਾ ਜਾ ਰਿਹਾ ਜੋ ਕਿ ਆਏ ਦਿਨ ਲੋਕਾਂ ਦਾ ਜਾਨੀ ਤੇ ਮਾਲੀ ਨੁਕਸਾਨ ਕਰਦੇ ਹਨ।ਪਿੰਡ ਵਾਸੀਆਂ ਦਾ ਕਹਿਣ ਕਿ ਅਸੀ ਆਪਣੇ ਬੱਚਿਆਂ ਨੂੰ ਬੜੀ ਮੁਸ਼ਕਲ ਨਾਲ ਸਕੂਲ ਦੀਆਂ ਵੈਨਾਂ ਕੋਲ ਛੱਡਣ ਜਾਦੇ ਹਾਂ।ਸਾਡੀ ਪ੍ਰਸ਼ਾਸਨ ਤੋ ਮੰਗ ਕਰਦੇ ਹਾਂ ਕਿ ਇਸ ਘੁੰਮ ਰਹੇ ਅਵਾਰਾ ਕੱੁਤੇ ਨੂੰ ਫੜ ਕੇ ਲਿਜਾਇਆ ਜਾਵੇ ਤਾਂ ਕੋਈ ਵੱਡਾ ਹਾਦਸਾ ਨਾ ਹੋ ਜਾਵੇ।