You are here

ਲੁਧਿਆਣਾ

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਵੱਲੋਂ ਵੱਖ-ਵੱਖ ਪੁਲਿਸ ਸਟੇਸ਼ਨਾਂ ਵਿੱਚ ਤੈਨਾਤ ਜਾਂਚ ਅਧਿਕਾਰੀਆਂ ਲਈ ਵਿਸ਼ੇਸ਼ ਸੈਮੀਨਾਰ ਦਾ ਆਯੋਜਨ

ਲੁਧਿਆਣਾ, ਨਵੰਬਰ  2019-( ਮਨਜਿੰਦਰ ਗਿੱਲ )-

ਗੁਰਬੀਰ ਸਿੰਘ, ਮਾਨਯੋਗ ਜਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਜਿਲ੍ਹਾ ਕਚਹਿਰੀਆਂ ਕੰਪਲੈਕਸ ਦੇ ਕਾਨਫਰੰਸ ਹਾਲ ਵਿੱਚ ਜਿਲ੍ਹਾ ਲੁਧਿਆਣਾ ਅਧੀਨ ਪੈਂਦੇ ਵੱਖ-ਵੱਖ ਪੁਲਿਸ ਸਟੇਸ਼ਨਾਂ ਵਿੱਚ ਤੈਨਾਤ ਜਾਂਚ ਅਧਿਕਾਰੀਆਂ ਨੂੰ "Medical Termination of Pregnancy Act, 1971" ਦੀਆਂ ਵੱਖ-ਵੱਖ ਧਾਰਾਵਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦੇਣ ਲਈ ਇੱਕ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਇਸ ਸੈਮੀਨਾਰ ਵਿੱਚ ਜਿਲ੍ਹਾ ਲੁਧਿਆਣਾ ਦੇ 47 ਜਾਂਚ ਅਧਿਕਾਰੀਆਂ ਵੱਲੋਂ ਭਾਗ ਲਿਆ ਗਿਆ। ਇਸ ਸੈਮੀਨਾਰ ਦੀ ਪ੍ਰਧਾਨਗੀ ਸ੍ਰੀ ਗੁਰਬੀਰ ਸਿੰਘ, ਮਾਨਯੋਗ ਜਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਕੀਤੀ ਗਈ। ਇਸ ਮੌਕੇ ਜਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਹਾਜ਼ਰ ਜਾਂਚ ਅਧਿਕਾਰੀਆਂ ਨੂੰ ਦੱਸਿਆ ਗਿਆ ਕਿ ਇਸ ਕਾਨੂੰਨ ਨੂੰ ਸਹੀ ਢੰਗ ਨਾਲ ਲਾਗੂ ਕਰਨ ਵਿੱਚ ਜਾਂਚ ਅਧਿਕਾਰੀਆਂ ਦਾ ਇੱਕ ਅਹਿਮ ਰੋਲ ਹੁੰਦਾ ਹੈ ਕਿਉਂਕਿ ਕਿਸੇ ਵੀ ਪੀੜਤ ਲੜਕੀ ਵੱਲੋਂ ਸਭ ਤੋਂ ਪਹਿਲਾਂ ਆਪਣੇ ਨਾਲ ਬੀਤੀ ਮੰਦਭਾਗੀ ਘਟਨਾ ਬਾਰੇ ਆਪਣੇ ਸਬੰਧਤ ਪੁਲਿਸ ਸਟੇਸ਼ਨ ਵਿੱਚ ਸ਼ਿਕਾਇਤ ਦਰਜ ਕਰਵਾਈ ਜਾਂਦੀ ਹੈ। ਇਸ ਤੋਂ ਬਾਅਦ ਸਬੰਧਤ ਜਾਂਚ ਅਧਿਕਾਰੀ ਵੱਲੋਂ ਮਾਮਲੇ ਦੀ ਤਫਤੀਸ਼ ਕਰਕੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਂਦੀ ਹੈ। ਉਨ੍ਹਾਂ ਹਾਜ਼ਰ ਸਮੂਹ ਜਾਂਚ ਅਧਿਕਾਰੀਆਂ ਨੂੰ ਆਪਣੀ ਡਿਊਟੀ ਪੂਰੀ ਲਗਨ, ਮਿਹਨਤ ਅਤੇ ਇਮਾਨਦਾਰੀ ਨਾਲ ਨਿਭਾਉਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਪੀੜਤ ਲੜਕੀ ਦੀ ਸ਼ਿਕਾਇਤ ਦਰਜ ਕਰਕੇ ਪੀੜਤਾ ਦੀ ਸਹੀ ਢੰਗ ਨਾਲ ਕਾਊਂਸਲਿੰਗ ਕਰਨ, ਡਾਕਟਰੀ ਇਲਾਜ ਕਰਵਾ ਕੇ ਉਸ ਨੂੰ ਸਮੇਂ ਸਿਰ ਇਨਸਾਫ ਦਿਵਾਉਣ ਵਿੱਚ ਅਹਿਮ ਰੋਲ ਅਦਾ ਕੀਤਾ ਜਾਵੇ। ਇਸ ਸੈਮੀਨਾਰ ਵਿੱਚ ਡਾ. ਨੀਲਮ ਬਤਰਾ, ਐਸਿਸਟੈਂਟ ਪ੍ਰੋਫੈਸਰ, ਪੰਜਾਬ ਯੂਨੀਵਰਸਿਟੀ, ਰੀਜਨਲ ਸੈਂਟਰ, ਲੁਧਿਆਣਾ ਵੱਲੋਂ ਹਾਜ਼ਰ ਸਮੂਹ ਜਾਂਚ ਅਧਿਕਾਰੀਆਂ ਨੂੰ "Medical Termination of Pregnancy Act, 1971" ਦੀਆਂ ਵੱਖ-ਵੱਖ ਧਾਰਾਵਾਂ ਬਾਰੇ, ਸੁਪਰੀਮ ਕੋਰਟ ਅਤੇ ਮਾਨਯੋਗ ਹਾਈਕੋਰਟ ਵੱਲੋਂ ਇਸ ਕਾਨੂੰਨ ਦੇ ਸਬੰਧ ਵਿੱਚ ਸਮੇਂ-ਸਮੇਂ ਸਿਰ ਜਾਰੀ ਕੀਤੀਆਂ ਗਈਆਂ ਹਦਾਇਤਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਵੱਲੋਂ ਸਮੂਹ ਜਾਂਚ ਅਧਿਕਾਰੀਆਂ ਵੱਲੋਂ ਕੀਤੇ ਗਏ ਵੱਖ-ਵੱਖ ਸਵਾਲਾਂ ਦੇ ਜਵਾਬ ਵੀ ਦਿੱਤੇ ਗਏ। ਡਾ. ਨੀਲਮ ਬੱਤਰਾ ਨੇ ਦੱਸਿਆ ਕਿ ਜੇਕਰ ਕੋਈ ਲੜਕੀ ਕਿਸੇ ਦੁਸ਼ਕਰਮ ਕਰਕੇ ਗਰਭਵਤੀ ਹੋ ਜਾਂਦੀ ਹੈ ਤਾਂ "Medical Termination of Pregnancy Act, 1971" ਧਾਰਾ ਮੁਤਾਬਕ ਲੜਕੀ ਦੀ ਇੱਛਾ 'ਤੇ ਉਸ ਦਾ ਗਰਭਪਾਤ ਕਾਨੂੰਨੀ ਤਰੀਕੇ ਰਾਹੀਂ ਹੋ ਸਕਦਾ ਹੈ। ਇਸ ਸਬੰਧੀ ਜਾਂਚ ਅਧਿਕਾਰੀਆਂ ਵੱਲੋਂ ਪੀੜਤ ਲੜਕੀ ਨੂੰ ਡਾਕਟਰ ਕੋਲ ਲਿਜਾਕੇ ਉਸ ਦਾ ਸਹਿਮਤੀ ਵਾਲਾ ਫਾਰਮ ਭਰਵਾਉਣਾ ਹੁੰਦਾ ਹੈ। ਉਨ੍ਹਾਂ ਨੇ ਦੱਸਿਆ ਕਿ ਉਸ ਦਾ ਵੱਧ ਤੋਂ ਵੱਧ ਵੀਹ ਹਫਤਿਆਂ ਤੱਕ ਦੇ ਸਮੇਂ ਤੱਕ ਗਰਭਪਾਤ ਕੀਤਾ ਜਾ ਸਕਦਾ ਹੈ ਅਤੇ ਇਸ ਲਈ ਅਦਾਲਤ ਦੀ ਮੰਜੂਰੀ ਦੀ ਕੋਈ ਜਰੂਰਤ ਨਹੀਂ ਹੈ। ਉਨ੍ਹਾਂ ਵੱਲੋਂ ਸਮੂਹ ਹਾਜ਼ਰ ਜਾਂਚ ਅਧਿਕਾਰੀਆਂ ਨੂੰ ਦੱਸਿਆ ਕਿ ਜਦੋਂ ਵੀ ਕੋਈ ਪੀੜਤ ਲੜਕੀ ਉਨ੍ਹਾਂ ਕੋਲ ਆਪਣੀ ਸ਼ਿਕਾਇਤ ਦਰਜ ਕਰਵਾਉਣ ਲਈ ਆਉੱਦੀ ਹੈ ਤਾਂ ਇਸ ਕਾਨੂੰਨ ਦੇ ਮੁਤਾਬਕ ਉਸ ਦੀ ਬਣਦੀ ਪੂਰੀ ਮਦਦ ਕੀਤੀ ਜਾਣੀ ਚਾਹੀਦੀ ਹੈ ਅਤੇ ਲੜਕੀ ਨੂੰ ਸਬੰਧਤ ਮੈਡੀਕਲ ਅਫਸਰ ਕੋਲ ਪੇਸ਼ ਕੀਤਾ ਜਾਣਾ ਚਾਹੀਦਾ ਹੈ। ਇਸ ਸੈਮੀਨਾਰ ਵਿੱਚ ਸ੍ਰੀ ਵਿਕਰਾਂਤ ਕੁਮਾਰ, ਸਿਵਲ ਜੱਜ ਸੀਨੀਅਰ ਡਵੀਜ਼ਨ-ਕਮ-ਇੰਚਾਰਜ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਜੀ ਵੱਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਗਈ। ਇਸ ਤੋਂ ਇਲਾਵਾ ਇਸ ਸੈਮੀਨਾਰ ਵਿੱਚ ਰਜਨੀਸ਼ ਲਖਨਪਾਲ, ਐਡਵੋਕੇਟ, ਜਿਲ੍ਹਾ ਕਚਿਹਰੀਆਂ ਲੁਧਿਆਣਾਂ ਵੱਲੋਂ ਵੀ ਆਪਣੇ ਵਿਚਾਰ ਸਾਂਝੇ ਕੀਤੇ ਗਏ ਅਤੇ ਦੱਸਿਆ ਗਿਆ ਕਿ ਕਿਸੇ ਵੀ ਦੁਸ਼ਕਰਮ ਦੀ ਸ਼ਿਕਾਰ ਔਰਤ ਮੁਫਤ ਕਾਨੂੰਨੀ ਸਹਾਇਤਾ ਲੈਣ ਦੀ ਹੱਕਦਾਰ ਹੈ। ਇਸ ਮੌਕੇ ਤੇ ਸ੍ਰੀ ਮਨਪਰਿੰਦਰ ਸਿੰਘ, ਐਡਵੋਕੇਟ, ਜਿਲ੍ਹਾ ਕਚਿਹਰੀਆਂ, ਲੁਧਿਆਣਾ ਵੀ ਹਾਜ਼ਰ ਸਨ।

ਧੂੰਏ ਕਾਰਨ ਪਿੰਡ ਲੋਹਾਰਾ ਵਿੱਚ ਹੋਇਆ ਭਾਰੀ ਐਕਸੀਡੈਂਟ

ਮੋਗਾ ( ਰਾਣਾ ਸ਼ੇਖ ਦੌਲਤ , ਜੱਜ ਮਸੀਤਾਂ ) ਅੱਜ ਧੂੰਏ ਕਾਰਨ ਪਿੰਡ ਲੋਹਾਰਾ ਵਿੱਚ ਇੱਕ ਭਾਰੀ ਐਕਸੀਡੈਂਟ ਹੋਇਆ ਜਿਸ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਗੰਭੀਰ ਸੱਟਾ ਲੱਗੀਆਂ ਲਖਵਿੰਦਰ ਸਿੰਘ ਪਿੰਡ ਦੌਲਤਪੁਰਾ ਜੋ ਕਿ ਬਲੈਰੋ ਗੱਡੀ ਚਲਾ ਰਿਹਾ ਸੀ ਜੋਂ ਮੋਗੇ ਤੋਂ ਲੋਹਾਰਾ ਸਾਇਡ ਜਾ ਰਿਹਾ ਸੀ ਦੂਜੇ ਪਾਸਿਉਂ ਐਸ਼ਰ ਗੱਡੀ ਤੇਜ਼ੀ ਨਾਲ਼ ਆ ਰਹੀ ਸੀ ਜਿਸ ਨੂੰ ਵਿੱਕੀ ਮੋਗਾ ਚਲਾ ਰਿਹਾ ਸੀਲੇਕਨ ਅਚਾਨਕ ਕਿਸੇ ਕਿਸਾਨ ਨੇ ਪਰਾਲ਼ੀ ਨੂੰ ਅੱਗ ਲਾਗਈ ਹੋਈ ਸੀ ਜਿਸ ਕਾਰਨ ਦੋਵੇਂ ਗੱਡੀਆਂ ਵਾਲਿਆਂ ਨੂੰ ਧੂੰਏ ਕਾਰਨ ਪਤਾ ਨਹੀ ਲੱਗਿਆ ਅਤੇ ਐਕਸੀਡੈਂਟ ਹੋ ਗਿਆ ਦੋਨਾਂ ਨੂੰ ਜੇਰੇ ਇਲਾਜ਼ ਲਈ ਮੋਗਾ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ 

ਜਗਰਾਉ 'ਚ ਨੌਜਵਾਨ ਵਲੋ ਸਲਫਾਸ ਦੀਆਂ ਗੋਲੀਆਂ ਨਿਗਲ ਕੇ ਖੁਦਕਸ਼ੀ ਕੀਤੀ

ਜਗਰਾਉਂ/ਲੁਧਿਆਣਾ, ਨਵੰਬਰ 2019-(ਜਸਮੇਲ ਗਾਲਿਬ/ਮਨਜਿੰਦਰ ਗਿੱਲ)-

ਬਸੰਤ ਨਗਰ ਖੰਨਾ ਵਾਸੀ ਰਾਜੀਵ ਗਾਂਧੀ ਨੇ ਮੰਗਲਵਾਰ ਨੂੰ ਜਗਰਾਉਂ 'ਚ ਸਲਫਾਸ ਦੀਆਂ ਗੋਲੀਆਂ ਨਿਗਲ ਕੇ ਖੁਦਕੁਸ਼ੀ ਕਰ ਲਈ।ਪੁਲਿਸ ਮੌਕੇ 'ਤੇ ਪੁੱਜੇ ਕੇ ਕਾਰਵਾਈ ਕਰਦੇ ਹੋਏ ਲਾਂਸ਼ ਨੂੰ ਕਬਜ਼ੇ 'ਚ ਲੈ ਕੇ ਜਗਰਾਉਂ ਸਿਵਲ ਹਸਪਤਾਲ 'ਚ ਪਹੁੰਚਾ ਦਿੱਤਾ।ਜਾਣਕਾਰੀ ਅਨੁਸਾਰ ਰਾਜੀਵ ਗਾਂਧੀ ਵਿਆਹ ਜੋਤੀ ਉਰਫ ਪ੍ਰਰੀਤੀ ਦੇ ਨਾਲ ਹੋਇਆ ਸੀ।ਵਿਆਹ ਦੇ ਬਾਅਦ ਲੜਾਈ ਹੋਣ 'ਤੇ ਪਤਨੀ ਰੁੱਸ ਕੇ ਆਪਣੇ ਪੇਕੇ ਜਗਰਾਉਂ ਚਲੀ ਗਈ ।ਰਾਜੀਵ ਵੀ ਉਸ ਨੂੰ ਮਨਾਉਣ ਲਈ ਵੀ ਜਗਰਾਉਂ ਪਹੁੰਚ ਗਿਆ।ਪਰ ਜਦੋਂ ਉਹ ਵਾਪਸ ਆਉਣ ਲਈ ਨਾ ਮੰਨੀ ਤਾਂ ਉਨ੍ਹਾਂ ਨੇ ਜਗਰਾਉਂ 'ਚ ਹੀ ਇਕ ਮਕਾਨ ਕਿਰਾਏ 'ਤੇ ਲੈ ਲਿਆ ਤੇ ਉਥੇ ਹੀ ਰਹਿਣ ਲੱਗ ਪਏ।ਪਰ ਸੋਮਵਾਰ ਨੂੰ ਰਾਜੀਵ ਨੇ ਜਹਿਰ ਨਿਗਲ ਲਿਆ,ਜਿਸਨੂੰ ਪਹਿਲਾਂ ਜਗਰਾਉਂ ਫਿਰ ਲੁਧਿਆਣਾ ਤੇ ਬਾਅਦ 'ਚ ਖੰਨਾ ਦੇ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਜਿੱਥੇ ਇਲਾਜ ਦੌਰਾਨ ਰਾਜੀਵ ਨੇ ਮੰਗਲਵਾਰ ਨੂੰ ਦਮ ਤੋੜ ਦਿੱਤਾ ਹੈ।ਰਾਜੀਵ ਦੇ ਪਿਤਾ ਮੋਹਨ ਲਾਲ ਨੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਉਸਦੇ ਲੜਕੇ ਨੂੰ ਉਨ੍ਹਾਂ ਦੀ ਨੂੰਹ ਤੇ ਉਸਦੇ ਪਰਿਵਾਰ ਨੇ ਜ਼ਹਿਰ ਦੇ ਕੇ ਮਾਰਿਆ ਹੈ।ਦੂਜੇ ਪਾਸੇ ਮ੍ਰਿਤਕ ਰਾਜੀਵ ਦੀ ਪਤਨੀ ਜੋਤੀ ਨੇ ਦੱਸਿਆ ਕਿ ਉਸਦਾ ਪਤੀ ਘਰ ਤੋਂ ਸਾਮਾਨ ਲੈਣ ਦਾ ਆਖ ਕੇ ਗਿਆ ਸੀ ਪਰ ਜਦੋਂ ਵਾਪਸ ਆਇਆ ਤਾਂ ਉਸਦੀ ਤਬੀਅਤ ਖਰਾਬ ਸੀ।ਬਾਰ-ਬਾਰ ਪੁੱਛਣ 'ਤੇ ਪਤੀ ਨੇ ਦੱਸਿਆ ਕਿ ਉਸਨੇ ਸਲਫਾਸ ਨਿਗਲ ਲਿਆ ਹੈ।ਉਹ ਤਰੁੰਤ ਪਤੀ ਨੂੰ ਜਗਰਾਉਂ ਸਿਵਲ ਹਸਪਤਾਲ ਲੈ ਕੇ ਗਏ।ਉਸ ਨੇ ਕਿਹਾ ਕਿ ਉਸ 'ਤੇ ਲਗਾਏ ਜਾ ਰਹੇ ਦੋਸ਼ ਝੂਠੇ ਤੇ ਬੇਬੁਨਿਆਦ ਹਨ।ਜਾਂਚ ਅਧਿਕਾਰੀ ਏ.ਐੱਸ.ਆਈ ਗੁਰਮੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ।ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕੀਤੀ ਜਾਵੇਗੀ।

ਜ਼ਿਂਲ੍ਹਾ ਕਾਨੂੰਨੀ ਸੇਵਾਂਵਾਂ ਅਥਾਰਟੀ ਲੁਧਿਆਣਾ ਦੇ ਪੈਨਲ ਵਕੀਲਾਂ ਲਈ ਵਿਸ਼ੇਸ਼ ਸੈਮੀਨਾਰ ਦਾ ਆਯੋਜਨ

ਲੁਧਿਆਣਾ, ਨਵੰਬਰ 2019- (ਮਨਜਿੰਦਰ ਗਿੱਲ )-

ਗੁਰਬੀਰ ਸਿੰਘ, ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਚਹਿਰੀਆਂ ਕੰਪਲੈਕਸ ਦੇ ਕਾਨਫਰੰਸ ਹਾਲ ਵਿੱਚ ਜ਼ਿਂਲ੍ਹਾ ਕਾਨੂੰਨੀ ਸੇਵਾਂਵਾਂ ਅਥਾਰਟੀ, ਲੁਧਿਆਣਾ ਦੇ ਪੈਨਲ ਵਕੀਲਾਂ ਲਈ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਦੌਰਾਨ ਵਕੀਲਾਂ ਨੂੰ "Medical Termination of Pregnancy Act, 1971" ਦੀਆਂ ਵੱਖ-ਵੱਖ ਧਾਰਾਵਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਇਸ ਸੈਮੀਨਾਰ ਵਿੱਚ ਡਾ. ਨੀਲਮ ਬੱਤਰਾ, ਅਸਿਸਟੈਂਟ ਪ੍ਰੋਫੈਸਰ, ਪੰਜਾਬ ਯੂਨੀਵਰਸਿਟੀ, ਰੀਜ਼ਨਲ ਸੈਂਟਰ, ਲੁਧਿਆਣਾ ਵੱਲੋਂ ਵਕੀਲਾਂ ਨੂੰ "Medical Termination of Pregnancy Act, 1971" ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ ਗਿਆ। ਇਸ ਸੈਮੀਨਾਰ ਵਿੱਚ ਮਨਪਿੰਦਰ ਸਿੰਘ, ਐਡਵੋਕੇਟ ਅਤੇ ਰਜ਼ਨੀਸ਼ ਲਖਨਪਾਲ, ਐਡਵੋਕੇਟ ਵੱਲੋਂ ਆਪਣੇ ਵਿਚਾਰ ਸਾਂਝੇ ਕੀਤੇ ਗਏ। ਇਸ ਸੈਮੀਨਾਰ ਦੀ ਪ੍ਰਧਾਨਗੀ ਵਿਕਰਾਂਤ ਕੁਮਾਰ, ਸਿਵਲ ਜੱਜ ਸੀਨੀਅਰ ਡਵੀਜ਼ਨ-ਕਮ-ਇੰਚਾਰਜ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਕੀਤੀ ਗਈ।

ਡੀ.ਬੀ.ਈ.ਈ. ਨੇ 10+2 ਤੋਂ ਬਾਅਦ ਕੈਰੀਅਰ ਦੇ ਮੌਕੇ 'ਤੇ ਸੈਮੀਨਾਰ ਦਾ ਆਯੋਜਨ ਕੀਤਾ

ਲੁਧਿਆਣਾ, ਨਵੰਬਰ 2019- (ਮਨਜਿੰਦਰ ਗਿੱਲ )-

ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਡਿਵੀਜ਼ਨ ਨੰਬਰ 3 ਵਿਖੇ ਜ਼ਿਲ੍ਹਾ ਰੋਜ਼ਗਾਰ ਅਤੇ ਉੱਦਮ ਬਿਓਰੋ (ਡੀ.ਬੀ.ਈ.ਈ.) ਵੱਲੋਂ 10+2 ਦੇ ਬਾਅਦ ਕਰੀਅਰ ਦੇ ਮੌਕੇਂ ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ। ਜਿਸ ਵਿੱਚ 68 ਵਿਦਿਆਰਥੀਆਂ ਨੇ ਹਿੱਸਾ ਲਿਆ। ਡੀਬੀਈਈ ਦੀ ਸੀਈਓ ਸ੍ਰੀਮਤੀ ਨੀਰੂ ਕਤਿਆਲ ਗੁਪਤਾ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ 10+2 ਕਲਾਸ ਤੋਂ ਬਾਅਦ ਕੈਰੀਅਰ ਦੇ ਮੌਕਿਆਂ ਬਾਰੇ ਜਾਗਰੂਕ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਡੀ.ਬੀ.ਈ.ਈ. ਦੇ ਡਿਪਟੀ ਸੀਈਓ ਨਵਦੀਪ ਸਿੰਘ ਅਤੇ ਕਰੀਅਰ ਕੌਂਸਲਰ ਡਾ. ਨਿਧੀ ਸਿੰਘੀ ਨੇ ਘਰ-ਘਰ ਰੋਜ਼ਗਾਰ ਮਿਸ਼ਨ ਦੇ ਵੱਖ ਵੱਖ ਪਹਿਲੂਆਂ, ਡੀ.ਬੀ.ਈ.ਈ. ਦੁਆਰਾ ਦਿੱਤੀਆਂ ਜਾ ਰਹੀਆਂ ਸਹੂਲਤਾਂ, ਡੀ.ਬੀ.ਈ.ਈ. ਦੁਆਰਾ ਦਿੱਤੀਆਂ ਜਾ ਰਹੀਆਂ ਨੌਕਰੀਆਂ ਦੇ ਅਵਸਰ, ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਹੁਨਰ ਸਿਖਲਾਈ ਕੋਰਸਾਂ ਅਤੇ ਵਿਦੇਸ਼ ਜਾਣ ਦੇ ਮੌਕੇ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ। ਸੈਮੀਨਾਰ ਦੌਰਾਨ ਡਿਪਟੀ ਸੀਈਓ ਨਵਦੀਪ ਸਿੰਘ ਨੇ ਨੌਜਵਾਨ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਡੀ.ਬੀ.ਈ.ਈ. ਹਰ ਸ਼ੁੱਕਰਵਾਰ ਨੂੰ ਡੀ.ਬੀ.ਈ.ਈ. ਦਫਤਰ ਪ੍ਰਤਾਪ ਚੌਂਕ ਵਿਖੇ ਸਵੇਰੇ 10:30 ਵਜੇ ਤੋਂ ਦੁਪਹਿਰ 1 ਵਜੇ ਤੱਕ ਪਲੇਸਮੈਂਟ ਕੈਂਪ ਦਾ ਆਯੋਜਨ ਕਰਦਾ ਹੈ, ਜਿਸ ਲਈ ਵਿਦਿਅਕ ਯੋਗਤਾ 10ਵੀਂ, 12ਵੀ., ਗ੍ਰੈਜੂਏਸ਼ਨ, ਆਈ.ਟੀ.ਆਈ. ਅਤੇ ਵੱਖ-ਵੱਖ ਡਿਪਲੋਮਾ ਹੈ।

ਪਿੰਡ ਸੋਢੀਵਾਲ ਨੂੰ ਮੱੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋ ਇੱਕ ਕਰੋੜ ਰੁਪਏ ਦੀ ਗ੍ਰਾਂਟ ਵਿਕਾਸ ਕੰਮਾਂ ਲਈ ਭੇਜੀ

ਜਗਰਾਉਂ,ਲੁਧਿਆਣਾ, ਨਵੰਬਰ 2019-(ਜਸਮੇਲ ਗਾਲਿਬ/ਮਨਜਿੰਦਰ ਗਿੱਲ)-

ਬੇਟ ਇਲਾਕੇ ਦੇ ਨਿੱਕੇ ਜਿਹੇ ਪਿੰਡ ਸੋਢੀਵਾਲ ਨੂੰ ਪੰਜਾਬ ਦੇ ਮੱੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਕ ਕਰੋੜ ਰੁਪਾਏ ਦੀ ਵੱਡੀ ਗ੍ਰਾਂਟ ਵਿਕਾਸ ਲਈ ਭੇਜੀ ਗਈ।ਇਹ ਵਿਸ਼ੇਸ਼ ਪੈਕੇਜ਼ ਸਰਕਾਰ ਵੱਲੋਂ ਐਲਾਨੇ ਕਿ ਜਿਸ ਪਵਿੱਤਰ ਧਰਤੀ 'ਤੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਚਰਨ ਪਾਏ,ਉਸ ਇਲਾਕੇ ਦੇ ਵਿਕਾਸ ਲਈ ਸਰਕਾਰ ਇਕ ਕਰੋੜ ਰੁਪਾਏ ਦੀ ਗ੍ਰਾਂਟ ਦੇਵੇਗੀ।ਸੋਮਵਾਰ ਨੂੰ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਨੇ ਪ੍ਰਸਾਸਨਿਕ ਅਧਿਕਾਰੀਆਂ ਨਾਲ ਪਿੰਡ ਸੋਢੀਵਾਲ ਪਹੁੰਚ ਕੇ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਰਾਪਤ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਪਿੰਡ ਵਿਚ ਵਿਕਾਸ ਕਾਰਜ ਸ਼ੁਰੂ ਕਰਵਾਉਂਦੀਆਂ ਨੀਂਹ ਪੱਥਰ ਰੱਖਿਆ।ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਮੁੱਖ ਸੇਵਾਦਾਰ ਬਾਬਾ ਬਲਜੀਤ ਸਿੰਘ ਵੱਲੋਂ ਅਰਦਾਸ ਕੀਤੀ ਗਈ।ਇਸ ਸਮਾਗਮ ਨੂੰ ਸੰਬੋਧਨ ਕਰਦਿਆਂ ਸਾਬਕਾ ਮੰਤਰੀ ਦਾਖਾ ਨੇ ਕਿਹਾ ਕਿ ਪਿੰਡ ਸੋਢੀਵਾਲ,ਜਿੱਥੇ ਪਹਿਲੀ ਪਾਤਸ਼ਾਹੀ ਅਤੇ ਛੇਵੀਂ ਪਾਤਸਾਹੀ ਨੇ ਪਵਿੱਤਰ ਚਰਨ ਪਾ ਕੇ ਇਸ ਧਰਤੀ ਨੂੰ ਭਾਗ ਲਏ ,ਉਥੇ ਪੂਰਾ ਇਲਾਕਾ ਹੀ ਭਾਗਾਂ ਵਾਲਾ ਹੈ।ਇਸੇ ਧਾਰਮਿਕ ਵਿਸ਼ੇਸ਼ਤਾ ਨੂੰ ਨਤਮਸਤਕ ਹੁੰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਕ ਕਰੋੜ ਰੁਪਏ ਦੀ ਗ੍ਰਾਂਟ ਭੇਜੀ ਗਈ ਹੈ।ਉਨ੍ਹਾਂ ਇਸ ਮੌਕੇ ਨਗਰ ਦੀ ਪੰਚਾਇਤ ਨੂੰ ਸਰਕਾਰੀ ਗ੍ਰਾਂਟ ਦਾ ਇਕ-ਇਕ ਪੈਸਾ ਸਹੀ ਪਰਚਣ ਲਈ ਪ੍ਰਰੇਰਦਿਆਂ ਵਿਕਾਸ ਕਾਰਜ਼ਾਂ 'ਤੇ ਪੈਣੀ ਨਜ਼ਰ ਰੱਖਣ ਲਈ ਕਿਹਾ।ਇਸ ਮੌਕੇ ਬਾਬਾ ਬਲਜੀਤ ਸਿੰਘ ਸੋਢੀਵਾਲ,ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੂਬਾ ਸਕੱਤਰ ਸਤਿੰਦਰਪਾਲ ਸਿੰਘ ਕਾਕਾ ਗਰੇਵਾਲ ,ਬੀ.ਡੀ.ਪੀ.ੳ ਅਮਰਿੰਦਰਪਾਲ ਚੌਹਾਨ,ਐੱਸਡੀੳ ਰਛਪਾਲ ਸਿੰਘ,ਬਾਲਕ ਸੰਮਤੀ ਚੇਅਰਮੈਨ ਬਲਜਿੰਦਰ ਕੌਰ,ਉਪ ਚੇਅਰਮੈਨ ਗੁਰਦੀਪ ਕੌਰ,ਯੂਥ ਆਗੂ ਮਨੀ ਗਰਗ,ਕਾਂਗਰਸੀ ਆਗੂ ਬਚਿੱਤਰ ਸਿੰਘ ਚਿਤਾ ,ਦਰਸ਼ਨ ਸਿੰਘ,ਤਜਿੰਦਰ ਸਿੰਘ ਨੰਨੀ ਆਦਿ ਹਾਜ਼ਰ ਸਨ।

ਹਲਕਾ ਇੰਚਾਰਜ ਰਾਜਵਿੰਦਰ ਕੌਰ ਭਾਗੀਕੇ ਨੈ ਪਿੰਡ ਚੂਹੜਚੱਕ ਵਿਖੇ ਕਮਿਊਨਿਟੀ ਸ਼ੈਂਟਰ ਦਾ ਨੀਹ ਪੱਥਰ ਰੱਖਿਆ

ਜਗਰਾਉਂ/ਲੁਧਿਆਣਾ, ਨਵੰਬਰ 2019-(ਜਸਮੇਲ ਗਾਲਿਬ/ਮਨਜਿੰਦਰ ਗਿੱਲ)-

ਅੱਜ ਪਿੰਡ ਚੂਹੜਚੱਕ ਵਿਖੇ ਕੈਪਟਨ ਅਮਰਿੰਦਰ ਸਿੰਘ ਮੱੁਖ ਮੰਤਰੀ ਪੰਜਾਬ ਦੀ ਯੋਗ ਰਹਿਨੁਮਈ ਹੇਠ ਸਮਾਰਟ ਵਿਸ਼ੇਸ਼ ਕੰਪੇਨ ਤਹਿਤ ਅੱਜ 13.40 ਲੱਖ ਰੁਪਏ ਨਾਲ ਉਸਾਰੇ ਜਾਣ ਵਾਲੇ ਕਮਿਊਨਿਟੀ ਸੈਂਟਰ ਦਾ ਨੀਹ ਪੱਥਰ ਮਾਨਯੇਗ ਰਾਜਵਿੰਦਰ ਕੌਰ ਭਾਗੀਕੇ ਹਲਕਾ ਇੰਚਾਰਜ ਨਿਹਾਲ ਸਿੰਘ ਵਾਲਾ(ਸਾਬਕਾ ਵਿਧਾਇਕ) ਨੇ ਆਪਣੇ ਕਰ ਕਮਲਾਂ ਨਾ ਰੱਖਿਆ।ਇਸ ਸਮੇ ਸਾਬਕਾ ਵਿਧਾਇਕ ਭਾਗੀਕੇ ਨੇ ਕਿਹਾ ਕਿ ਆਂਉਣ ਵਾਲੇ ਸਮੇ ਵਿੱਚ ਸਰਕਾਰ ਵਲੋ ਵਿਕਾਸ ਕੰਮਾਂ ਦੀ ਹਨੇਰੀ ਲਿਆ ਦੇਣੀ ਹੈ ਵੱਡੀ ਪੱਧਰ ਤੇ ਸਰਕਾਰ ਵਲੋ ਸਰਵਪੱਖੀ ਵਿਕਾਸ ਕੀਤੇ ਜਾਣਗੇ।ਇਸ ਸਮੇ ਸਰਪੰਚ ਚਰਨਜੀਤ ਕੌਰ,ਹਰਦਿਆਲ ਸਿੰਘ,ਦਰਸ਼ਨ ਸਿੰਘ,ਅਮਰਜੀਤ ਸਿੰਘ,ਚਰਨ ਸਿੰਘ,ਅਮਨਦੀਪ ਸਿੰਘ,ਕਰਮਪ੍ਰੀਤ ਕੌਰ,ਸ਼ਿੰਦਰਪਾਲ ਕੌਰ,ਪਰਮਜੀਤ ਕੌਰ,ਹਰੀ ਸ਼ਿੰਘ ਪੰਚਾਇਤ ਸੈਕਟਰੀ,ਲ਼ਖਵੀਰ ਸਿੰਘ ਦੌਧਰ,ਹਰਨੇਕ ਰਾਮੂਵਾਲੀਆ ਬਲਾਕ ਸੰਮਤੀ ਚੇਅਰਮੈਨ,ਅਜਮੇਰ ਸਿੰਘ ਭਾਗੀਕੇ,ਜਸੀਵੰਦਰ ਸਿੰਘ ਕੱੁਸਾ,ਗੁੲਇਕਾਬਲ ਸਿੰਘ ਪੀਏ ਅਤੇ ਵੱਡੀ ਗਿੱਣਤੀ ਵਿੱਚ ਸਮੂਹ ਨਗਰ ਨਿਵਾਸੀ ਹਾਜ਼ਰ ਹਨ।

ਪਰਾਲੀ ਸਾੜਨ ਵਾਲਿਆਂ ਖ਼ਿਲਾਫ਼ ਜ਼ਿਲਾ ਪ੍ਰਸਾਸ਼ਨ ਦੀ ਸਖ਼ਤੀ, ਜ਼ਿਲਾ ਲੁਧਿਆਣਾ ਵਿੱਚ 45 ਮਾਮਲੇ ਦਰਜ, 22 ਕਿਸਾਨਾਂ ਦੀ ਗ੍ਰਿਫ਼ਤਾਰੀ

ਕਿਸਾਨਾਂ ਨੂੰ ਜਿੰਮੇਵਾਰੀ ਸਮਝਦਿਆਂ ਲੋਕ ਹਿੱਤ ਵਿੱਚ ਪਰਾਲੀ ਨਹੀਂ ਸਾੜਨੀ ਚਾਹੀਦੀ-ਡਿਪਟੀ ਕਮਿਸ਼ਨਰ
ਲੁਧਿਆਣਾ, ਨਵੰਬਰ 2019- (ਮਨਜਿੰਦਰ ਗਿੱਲ )-

ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਸਖ਼ਤ ਰੁਖ਼ ਅਖਤਿਆਰ ਕਰਦਿਆਂ ਜ਼ਿਲਾ ਪ੍ਰਸਾਸ਼ਨ ਨੇ ਅੱਜ 45 ਮਾਮਲੇ ਦਰਜ ਕਰਕੇ 22 ਕਿਸਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਕਿ 45 ਮਾਮਲੇ ਦਰਜ ਕਰਨ ਤੋਂ ਇਲਾਵਾ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ 34 ਚਾਲਾਨ ਵੀ ਜਾਰੀ ਕੀਤੇ ਗਏ ਹਨ, 13 ਕੰਬਾਇਨਾਂ ਨੂੰ ਸੁਪਰ ਐੱਸ. ਐੱਮ. ਐੱਸ. ਨਾਲ ਲਗਾਉਣ ਕਾਰਨ ਪ੍ਰਤੀ ਕੰਬਾਇਨ 2 ਲੱਖ ਰੁਪਏ ਚਾਲਾਨ ਕੀਤੇ ਗਏ ਹਨ, 243 ਮਾਮਲਿਆਂ ਵਿੱਚ 8 ਲੱਖ ਰੁਪਏ ਦਾ ਮੁਆਵਜ਼ਾ ਫਾਈਲ ਕੀਤਾ ਗਿਆ ਹੈ। ਕਿਸਾਨਾਂ ਦੇ ਮਾਲ ਰਿਕਾਰਡ ਵਿੱਚ ਲਾਲ ਸ਼ਿਆਹੀ ਨਾਲ ਐਂਟਰੀ ਕੀਤੀ ਗਈ ਹੈ। ਅਗਰਵਾਲ ਨੇ ਕਿਹਾ ਕਿ ਪਰਾਲੀ ਸਾੜਨ ਦੀਆਂ ਗਤੀਵਿਧੀਆਂ 'ਤੇ ਨਜ਼ਰ ਰੱਖਣ ਲਈ 77 ਕਲੱਸਟਰ ਟੀਮਾਂ ਦਾ ਗਠਨ ਕੀਤਾ ਗਿਆ ਹੈ। ਅੱਜ ਪੁਲਿਸ ਕਮਿਸ਼ਨਰ ਰਾਕੇਸ਼ ਕੁਮਾਰ ਅਗਰਵਾਲ, ਐੱਸ. ਡੀ. ਐੱਮ. ਲੁਧਿਆਣਾ (ਪੂਰਬੀ) ਸ੍ਰ. ਅਮਰਜੀਤ ਸਿੰਘ ਬੈਂਸ, ਮੁੱੱਖ ਖੇਤੀਬਾੜੀ ਅਫ਼ਸਰ ਡਾ. ਬਲਦੇਵ ਸਿੰਘ ਅਤੇ ਵੱਖ-ਵੱਖ ਵਿਭਾਗਾਂ ਦੇ ਹੋਰ ਅਧਿਕਾਰੀਆਂ ਨਾਲ ਖਾਸੀ ਕਲਾਂ, ਹਵਾਸ, ਸਹਿਬਾਣਾ, ਰਜੂਲ ਆਦਿ ਪਿੰਡਾਂ ਦਾ ਦੌਰਾ ਕਰਦਿਆਂ ਅਗਰਵਾਲ ਨੇ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਸਖ਼ਤ ਕਾਰਵਾਈ ਜਾਰੀ ਰੱਖਣ ਦੇ ਆਦੇਸ਼ ਦਿੱਤੇ। ਅਗਰਵਾਲ ਨੇ ਕਿਸਾਨਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਨਾਂ ਨੂੰ ਖੇਤਾਂ ਦੀ ਪਰਾਲੀ ਨੂੰ ਨਹੀਂ ਸਾੜਨਾ ਚਾਹੀਦਾ। ਉਨਾਂ ਕਿਹਾ ਕਿ ਸਾਰੇ ਐੱਸ. ਡੀ. ਐੱਮਜ਼ ਅਤੇ ਡੀ. ਐੱਸ. ਪੀਜ਼ ਦੀ ਅਗਵਾਈ ਵਿੱਚ ਬਣਾਈਆਂ ਟੀਮਾਂ ਵੱਲੋਂ ਇਸ ਗੈਰਕੁਦਰਤੀ ਵਰਤਾਰੇ 'ਤੇ ਨਜ਼ਰ ਰੱਖਣ ਲਈ ਡਿਊਟੀ ਦਿਨ ਰਾਤ ਨਿਭਾਈ ਜਾ ਰਹੀ ਹੈ। ਉਲੰਘਣਾ ਕਰਨ ਵਾਲੇ ਕਿਸਾਨਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨਾਂ ਸਰਪੰਚਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਿੰਡਾਂ ਵਿੱਚ ਪਰਾਲੀ ਨੂੰ ਸਾੜਨ ਨਾ ਦੇਣ। ਉਨਾਂ ਕਿਹਾ ਕਿ ਇਸ ਸੰਬੰਧੀ ਮਾਨਯੋਗ ਸੁਪਰੀਮ ਕੋਰਟ ਨੇ ਵੀ ਇਸ ਮਾਮਲੇ ਵਿੱਚ ਸਰਪੰਚਾਂ ਨੂੰ ਬਰਾਬਰ ਦੇ ਜਿੰਮੇਵਾਰ ਠਹਿਰਾਉਣ ਬਾਰੇ ਸਪੱਸ਼ਟ ਕੀਤਾ ਹੈ। ਪੰਜਾਬ ਸਰਕਾਰ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ@ ਤਹਿਤ ਵਾਤਾਵਰਣ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਹਿੱਤ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਸੰਭਾਲਣ ਵਾਲੀ ਖੇਤੀ ਮਸ਼ੀਨਰੀ ਉੱਪਰ ਸਬਸਿਡੀ ਦਿੱਤੀ ਜਾ ਰਹੀ ਹੈ।ਜਿਸ ਵਿੱਚ ਕੰਬਾਈਨ ਹਾਰਵੈਸਟਰਾਂ ਤੇ ਲੱਗਣ ਵਾਲਾ ਸੁਪਰ ਐਸ ਐਮ ਐਸ, ਹੈਪੀ ਸੀਡਰ, ਜ਼ੀਰੋ ਟਿੱਲ ਡਰਿੱਲ, ਪੈਡੀ ਸਟਰਾਅ ਚੌਪਰ, ਪੈਡੀ ਸਟਰਾਅ ਮਲਚਰ, ਰਿਵਰਸੀਬਲ ਹਾਈਡਰੌਲਿਕ ਐਮ.ਬੀ.ਪਲਾਓ ਆਦਿ ਸ਼ਾਮਿਲ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਕਿਹਾ ਕਿ ਪਰਾਲੀ ਸਾੜੇ ਜਾਣ ਦੇ ਰੁਝਾਨ ਨਾਲ ਨਿਪਟਣ ਸਬੰਧੀ ਪੰਜਾਬ ਸਰਕਾਰ ਨੇ ਆਪਣੀਆਂ ਕੋਸ਼ਿਸ਼ਾਂ ਨੂੰ ਹੋਰ ਤੇਜ਼ ਕਰਦਿਆਂ ਕਿਸਾਨਾਂ ਨੂੰ ਉਨਾਂ ਦੇ ਨੇੜੇ ਹੀ ਪਰਾਲੀ ਪ੍ਰਬੰਧਨ ਨਾਲ ਸੰਬੰਧਤ ਮਸ਼ੀਨਰੀ ਮੁਹੱਈਆ ਕਰਾਉਣ ਦਾ ਬੀੜਾ ਚੁੱਕਿਆ ਹੈ। ਇਸ ਸੰਬੰਧੀ ਕਿਸਾਨਾਂ ਦੀ ਸਹੂਲਤ ਲਈ ਇੱਕ ਮੋਬਾਈਲ ਐਪਲੀਕੇਸ਼ਨ i-khet ਜਾਰੀ ਕੀਤੀ ਗਈ ਹੈ, ਜਿਸ ਦਾ ਜ਼ਿਲਾ ਲੁਧਿਆਣਾ ਦੇ ਹਜ਼ਾਰਾਂ ਕਿਸਾਨਾਂ ਨੇ ਲਾਭ ਲਿਆ ਹੈ। ਇਹ ਮੋਬਾਈਲ ਐਪਲੀਕੇਸ਼ਨ ਇਸ ਸਾਲ ਵੀ ਕਿਸਾਨਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ। ਉਨਾਂ ਦੱਸਿਆ ਕਿ ਇਹ ਮੋਬਾਈਲ ਐਪਲੀਕੇਸ਼ਨ ਪੰਜਾਬ ਰਿਮੋਟ ਸੈਂਸਿੰਗ ਸੈਂਟਰ ਵੱਲੋਂ ਤਿਆਰ ਕੀਤੀ ਗਈ ਹੈ, ਜਿਸ ਤੇ ਜ਼ਿਲਾ ਲੁਧਿਆਣਾ ਵਿੱਚ ਉਪਲੱਬਧ ਸਾਰੀਆਂ ਪਰਾਲੀ ਪ੍ਰਬੰਧਨ ਮਸ਼ੀਨਾਂ ਦਾ ਵੇਰਵਾ ਪਾਇਆ ਹੋਇਆ ਹੈ। ਇਹ ਐਪਲੀਕੇਸ਼ਨ ਐਂਡਰਾਈਡ ਫੋਨ ਤੇ ਪਲੇਅ ਸਟੋਰ ਤੋਂ ਡਾਊਨਲੋਡ ਕੀਤੀ ਜਾ ਸਕਦੀ ਹੈ। ਇਹ ਐਪਲੀਕੇਸ਼ਨ ਜ਼ਿਲਾ, ਬਲਾਕ ਅਤੇ ਪਿੰਡ ਪੱਧਰ ਤੇ ਅੰਗਰੇਜੀ ਅਤੇ ਪੰਜਾਬੀ ਭਾਸ਼ਾ ਵਿੱਚ ਸਬੰਧਤ ਸੂਚਨਾ ਮੁਹੱਈਆ ਕਰਵਾ ਰਹੀਆਂ ਹਨ। ਅਗਰਵਾਲ ਨੇ ਦੱਸਿਆ ਕਿ ਲੋੜਵੰਦ ਕਿਸਾਨ ਇਸ ਐਪਲੀਕੇਸ਼ਨ ਤੇ ਲੋੜੀਂਦੀ ਮਸ਼ੀਨ ਬਾਰੇ ਸਰਚ ਕਰ ਸਕਦਾ ਹੈ, ਜਿਸ ਤੇ ਉਸਨੂੰ ਉਸਦੀ ਲੋਕੇਸ਼ਨ ਦੇ ਮੁਤਾਬਿਕ ਨੇੜੇ ਤੇੜੇ ਦੀਆਂ ਮਸ਼ੀਨਾਂ ਬਾਰੇ ਪਤਾ ਲੱਗ ਜਾਂਦਾ ਹੈ। ਕਿਸਾਨ ਨੂੰ ਜਿਸ ਮਸ਼ੀਨ ਦੀ ਜ਼ਰੂਰਤ ਹੁੰਦੀ ਹੈ, ਉਸਦੇ ਮਾਲਕ ਦਾ ਨਾਮ, ਸੰਪਰਕ ਨੰਬਰ ਅਤੇ ਲੋਕੇਸ਼ਨ ਪਤਾ ਲੱਗ ਜਾਂਦੀ ਹੈ, ਜਿਸ ਨਾਲ ਸੰਪਰਕ ਕਰਕੇ ਲੋੜਵੰਦ ਕਿਸਾਨ ਉਸ ਤੋਂ ਮਸ਼ੀਨ ਲੈ ਸਕਦਾ ਹੈ। ਉਨਾਂ ਦੱਸਿਆ ਕਿ ਜ਼ਿਲਾ ਲੁਧਿਆਣਾ ਵਿੱਚ ਇਸ ਵੇਲੇ ਖੇਤੀਬਾੜੀ ਵਿਭਾਗ ਅਤੇ ਸਹਿਕਾਰਤਾ ਵਿਭਾਗ ਨਾਲ ਸੰਬੰਧਤ 3੦੦੦ ਦੇ ਕਰੀਬ ਮਸ਼ੀਨਾਂ ਦਾ ਵੇਰਵਾ ਦਰਜ ਹੈ। ਇਸ ਤੋਂ ਇਲਾਵਾ ਕਿਸਾਨਾਂ ਵੱਲੋਂ ਆਪਣੇ ਪੱਧਰ ਤੇ ਵੀ ਹੋਰ ਸੰਦਾਂ ਦਾ ਵੇਰਵਾ ਅਪਲੋਡ ਕੀਤਾ ਹੋਇਆ ਹੈ, ਜਿਸ ਦਾ ਕਿਸਾਨ ਭਰਪੂਰ ਲਾਭ ਲੈ ਸਕਦੇ ਹਨ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਨਮੁੱਖ ਇਸ ਐਪਲੀਕੇਸ਼ਨ ਦਾ ਲਾਭ ਲੈ ਕੇ ਵਾਤਾਵਰਣ ਨੂੰ ਬਚਾਉਣ ਵਿੱਚ ਮੋਹਰੀ ਭੂਮਿਕਾ ਅਦਾ ਕਰਨ।
ਹੈਲਪਲਾਈਨ ਨੰਬਰ ਜਾਰੀ
ਡਿਪਟੀ ਕਮਿਸ਼ਨਰ ਅਗਰਵਾਲ ਨੇ ਦੱਸਿਆ ਕਿ ਜੇਕਰ ਕੋਈ ਵਿਅਕਤੀ ਪਰਾਲੀ ਨੂੰ ਸਾੜਨ ਸੰਬੰਧੀ ਜ਼ਿਲਾ ਪ੍ਰਸਾਸ਼ਨ ਨੂੰ ਸ਼ਿਕਾਇਤ ਦਰਜ ਕਰਾਉਣਾ ਚਾਹੁੰਦਾ ਹੈ ਤਾਂ ਉਹ ਹੈੱਲਪਲਾਈਨ ਨੰਬਰ 01612404502 'ਤੇ ਦਰਜ ਕਰਵਾ ਸਕਦਾ ਹੈ। ਉਨ ਕਿਹਾ ਕਿ ਇਹ ਹੈੱਲਪਲਾਈਨ ਨੰਬਰ 24 ਘੰਟੇ ਚਾਲੂ ਹੈ। ਉਨਾਂ ਕਿਹਾ ਕਿ ਜੇਕਰ ਕਿਸੇ ਕਿਸਾਨ ਨੂੰ ਪਰਾਲੀ ਪ੍ਰਬੰਧਨ ਸੰਬੰਧੀ ਮਸ਼ੀਨਰੀ ਖਰੀਦਣ ਵਿੱਚ ਸਮੱਸਿਆ ਪੇਸ਼ ਆ ਰਹੀ ਹੈ ਤਾਂ ਉਹ ਇਸ ਸੰਬੰਧੀ ਮੁੱਖ ਖੇਤੀਬਾੜੀ ਅਫ਼ਸਰ ਡਾ. ਬਲਦੇਵ ਸਿੰਘ ਨਾਲ ਉਨਾਂ ਦੇ ਸੰਪਰਕ ਨੰਬਰ 9888674820 'ਤੇ ਸੰਪਰਕ ਕਰ ਸਕਦਾ ਹੈ। ਅਗਰਵਾਲ ਨੇ ਹੋਰ ਦੱਸਿਆ ਕਿ ਜੇਕਰ ਕਿਸੇ ਖੇਤ ਵਿੱਚ ਅੱਗ ਆਦਿ ਲੱਗਣ ਦੀ ਘਟਨਾ ਵਾਪਰਦੀ ਹੈ ਤਾਂ ਇਸ ਸੰਬੰਧੀ ਫਾਇਰ ਬ੍ਰਿਗੇਡ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

ਸਰਵਜਨ ਸੇਵਾ ਪਾਰਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵਾਂ ਪ੍ਰਕਾਸ਼ ਦਿਹਾੜਾ ਮਨਾਇਆ ਗਿਆ

ਜਗਰਾਉਂ ,ਨਵੰਬਰ 2019-(ਗੁਰਸੇਵਕ ਸੋਹੀ)-

ਪਿੰਡ ਕਿਉਕੇ ਕਲਾਂ ਕਲੋਨੀ ਪੁਲ ਤੇ ਨਾਨਕ ਸਰ ਰੋਡ ਜਿਥੇ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵਾਂ ਪ੍ਰਕਾਸ਼ ਦਿਹਾੜਾ ਮਨਾਇਆ ਗਿਆ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ ਅਤੇ ਬਰੈਡ ਪਕੌੜੇਆ ਦੇ ਲੰਗਰ ਲਗਾਏ ਗਏ । ਸਰਵਜਨ ਸੇਵਾ ਪਾਰਟੀ ਦੇ ਸੂਬਾ ਪ੍ਰਧਾਨ ਗੁਰਸੇਵਕ ਸਿੰਘ ਨੇ ਪ੍ਰਕਾਸ਼ ਦਿਹਾੜੇ ਤੇ ਪਾਰਟੀ ਵੱਲੋਂ ਨਸਿਆਂ ਖਿਲਾਫ ਇੱਕ ਵੱਖਰੀ ਮੁਹਿੰਮ ਚਲਾਈ ਗਈ ਪੰਜਾਬ ਅੰਦਰ ਜੋ ਨੌਜਵਾਨ ਪੀੜ੍ਹੀ ਨਸਿਆਂ ਦੀ ਦਲ ਦਲ ਵਿੱਚ ਫਸ ਚੁੱਕੇ ਨੇ ਉਨਾਂ ਦੇ ਨਸੇ ਸੁਡਾਉਣ ਵਾਸਤੇ ਪਾਰਟੀ ਦਵਾਈਆਂ ਦਾ ਅੱਧਾ ਖਰਚਾ ਕਰੇਗੀ । ਉਨ੍ਹਾਂ ਨਾਲ ਸਰਵਜਨ ਸੇਵਾ ਪਾਰਟੀ ਦੇ ਜਰਨਲ ਸੈਕਟਰੀ ਪੰਜਾਬ ਨਰਭੈ ਸਿੰਘ ਕਾਉਂਕੇ ਕਲਾਂ, ਦਰਬਾਰਾ ਸਿੰਘ ਜਗਰਾਉਂ ਆਦਿ ।

ਪੁਲਿਸ ਅੱਤਿਆਚਾਰ ਦੀ ਸ਼ਿਕਾਰ ਦਲਿਤ ਲੜਕੀ ਨੂੰ ਨਹੀਂ ਮਿਿਲਿਆ ਇੰਨਸਾਫ-Video

ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਪਹੁੰਚੇ ਪੀੜਤਾ ਦੇ ਘਰ

12 ਸਾਲਾਂ ਤੋਂ ਮੰਜੇ ਤੇ ਪਈ ਏ ਪੁਲਿਸ ਦੀ ਕੁੱਟਮਾਰ ਦਾ ਸ਼ਿਕਾਰ ਦਲਿਤ ਲੜਕੀ

ਜਗਰਾਉਂ /ਲੁਧਿਆਣਾ, ਨਵੰਬਰ 2019-(ਮਨਜਿੰਦਰ ਗਿੱਲ)-

ਸਥਾਨਕ ਪੁਲਿਸ ਦੇ ਇਕ ਥਾਣੇਦਾਰ ਦੀ ਕੁੱਟਮਾਰ ਕਾਰਨ ਅਤੇ ਕਰੰਟ ਲਗਾਉਣ ਨਾਲ ਅਪਾਹਜ਼ ਹੋਈ ਦਲਿਤ ਪਰਿਵਾਰ ਦੀ ਨੋਜਵਾਨ ਲੜਕੀ ਨੂੰ ਇਨਸਾਫ ਦਿਵਾਉਣ ਦੇ ਮਕਸਦ ਨਾਲ ਵਿਰੋਧੀ ਧਿਰ ਦੇ ਆਗੂ ਐਮ.ਐਲ.ਏ ਹਰਪਾਲ ਸਿੰਘ ਚੀਮਾ ਪੀੜਤ ਲੜਕੀ ਦੇ ਘਰ ਪਹੁੰਚੇ ਹਨ। ਮੌਕੇ ‘ਤੇ ਪ੍ਰੈਸ ਨਾਲ ਗੱਲ ਕਰਦਿਆਂ ਹਰਪਾਲ ਸਿੰਘ ਚੀਮਾਂ ਅਤੇ ਹਲਕਾ ਵਿਧਾਇਕ ਸਰਬਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਆਮ ਆਦਮੀ ਪਾਰਟੀ ਲੜਕੀ ਨੂੰ ਅਤੇ ਉਸਦੇ ਪਰਿਵਾਰ ਨੂੰ ਇਨਸਾਫ ਦਿਵਾ ਕੇ ਰਹੇਗੀ। ਇਸ ਮੌਕੇ ਪੀੜਤ ਲੜਕੀ ਨੇ ਕਿਹਾ ਕਿ 14 ਜੁਲਾਈ 2005 ਨੂੰ ਜਗਰਾਉਂ ਪੁਲਿਸ ਨੇ ਉਸਨੂੰ ਅਤੇ ਉਸਦੀ ਮਾਤਾ ਨੂੰ ਘਰਂੋ ਚੁੱਕ ਕੇ ਤੀਜੇ ਦਰਜੇ ਦਾ ਅੱਤਿਆਚਾਰ ਕੀਤਾ ਸੀ।ਜਿਸ ਕਾਰਣ ਉਹ ਅਪਾਹਜ਼ ਹੋਈ ਸਦਾ ਲਈ ਮੰਜੇ ਤੇ ਪਈ ਹੈ। 21 ਜੁਲਾਈ 2005 ਨੂੰ ਉਸ ਦੇ ਭਰਾ ਇਕਬਾਲ ਸਿੰਘ ਨੂੰ ਕਤਲ ਦੇ ਇਕ ਝੂਠੇ ਕੇਸ ਵਿੱਚ ਫਸਾ ਕੇ ਜੇਲ਼ ਭੇਜ ਦਿੱਤਾ ਸੀ। 28 ਮਾਰਚ 2014 ਨੰੁ ਉਸ ਦਾ ਭਰਾ ਝੂਠੇ ਕੇਸ ਵਿਚੋਂ ਬਰੀ ਹੋਇਆ ਅਤੇ 03 ਨਵੰਬਰ 2015 ਨੂੰ ਮਨੁੱਖੀ ਅਧਿਕਾਰ ਕਮਿਸ਼ਨ ਦੇ ਡੀਜੀਪੀ ਨੇ ਪੜਤਾਲ ਕੀਤੀ ਅਤੇ ਇਸ ਪੜਤਾਲ ਅਨੁਸਾਰ 28 ਮਈ 2018 ਨੂੰ ਕੋਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਸੀਨੀਅਰ ਪੁਲਿਸ ਕਪਤਾਨ ਜਗਰਾਓ ਨੂੰ ਅੱਤਿਆਚਾਰਾਂ ਦੇ ਦੋਸ਼ੀ ਪੁਲਿਸ ਕਰਮਚਾਰੀਆਂ ਖਿਲਾਫ ਕੇਸ ਦਰਜ ਕਰਨ ਦੇ ਹੁਕਮ ਦਿੱਤੇ ਸਨ ਪਰ ਅੱਜ ਤੱਕ ਕੋਈ ਕਾਰਵਾਈ ਨਹੀਂ ਹੋਈ ਕਿਉਕਿ ਦੋਸ਼ੀ ਬਹੁਤ ਹੀ ਤਾਕਤਵਰ ਅਤੇ ਪੈਸੇ ਵਾਲੇ ਲੋਕ ਹਨ। ਜ਼ਿਕਰਯੋਗ ਹੈ ਕਿ ਇਸ ਅੱਤਿਆਚਾਰ ਖਿਲਾਫ ਇਲਾਕੇ ਦੀਆਂ ਕਿਸਾਨ-ਮਜਦੂਰ ਜੱਥੇਬੰਦੀਆਂ ਵੀ ਲਗਾਤਾਰ ਸੰਘਰਸ਼ ਦੇ ਰਾਹ ਤੇ ਹਨ ਪਰ ਪੀੜਤ ਪਰਿਵਾਰ ਇਨਸਾਫ ਕਿਧਰੇ ਨਜ਼ਰ ਨਹੀ ਆ ਰਿਹਾ। ਇਸ ਕੇਸ ਵਿੱਚ ਦੋਸ਼ੀ ਥਾਣੇਦਾਰ ਮਾਫੀ ਵੀ ਮੰਗ ਚੁੱਕਾ ਹੈ। ਪੰਜਾਬ ਪੁਲਿਸ ਦੀ ਸੀ.ਆਈ.ਡੀ. ਵਿੰਗ ਅਤੇ ਡੀ.ਜੀ.ਪੀ. ਮਨੁੱਖੀ ਅਧਿਕਾਰ ਪੜਤਾਲ ਵੀ ਕਰ ਚੁੱਕਾ ਹੈ। ਕੋਮੀ ਕਮਿਸ਼ਨ ਦੇ ਨਾਲ-ਨਾਲ ਪੰਜਾਬ ਦਾ ਅਨੁਸੂਚਿਤ ਜਾਤੀਆਂ ਕਮਿਸ਼ਨ ਅਤੇ ਭਾਰਤੀ ਫੌਜ ਦਾ ਕਮਾਂਡੈਂਟ ਵੀ ਕਾਰਵਾਈ ਲਈ ਸੀਨੀਅਰ ਪੁਲਿਸ ਕਪਤਾਨ ਜਗਰਾਓ ਨੂੰ ਕਈ ਵਾਰ ਪੱਤਰ ਲਿੱਖ ਚੁੱਕੇ ਹਨ। ਇਸ ਸਮੇਂ ਸੀ.ਈ.ਓ. ਸੱਤਪਾਲ ਸਿੰਘ ਦੇਹੜਕਾ, ਬਲਦੇਵ ਸਿੰਘ ਡਿਪਟੀ ਡਾਇਰੈਕਟਰ, ਮਾਸਟਰ ਸਰਬਜੀਤ ਸਿੰਘ ਹੇਰਾਂ ਪ੍ਰਧਾਨ ਡਾ. ਅੰਬੇਡਕਰ ਟ੍ਰੱਸਟ, ਯੂਥ ਆਪ ਆਗੂ, ਗੋਪੀ ਸ਼ਰਮਾ ਤੋਂ ਬਿਨਾਂ ਵੱਡੀ ਗਿਣਤੀ ਵਿਚ ਇੰਨਸਾਫਪਸੰਦ ਲੋਕ ਹਾਜ਼ਰ ਸਨ।