You are here

ਲੁਧਿਆਣਾ

ਤਿੰਨ ਰੋਜ਼ਾ ਤੀਆਂ ਦਾ  ਤਿਉਹਾਰ ਹੋਇਆ ਸਮਾਪਤ 

ਲੁਧਿਆਣਾ, 12 ਅਗਸਤ (ਟੀ ਕੇ) ਸਾਉਣ ਮਹੀਨੇ 'ਚ ਮਨਾਇਆ ਜਾਣ ਵਾਲਾ ਪੰਜਾਬ ਦਾ ਮਹੱਤਵਪੂਰਨ ਤਿਉਹਾਰ ‘ਤੀਆਂ ਦਾ ਤਿਉਹਾਰ’ ਡੀ.ਏ.ਵੀ. ਪਬਲਿਕ ਸਕੂਲ , ਬੀ. ਆਰ. ਐੱਸ. ਨਗਰ  ਲੁਧਿਆਣਾ  ਵਿਖੇ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਪੰਜਾਬ ਦੇ ਰਵਾਇਤੀ ਪਹਿਰਾਵੇ ਵਿੱਚ ਸਜੇ ਵਿਦਿਆਰਥੀਆਂ ਨੇ ਸਾਉਣ ਮਹੀਨੇ ਦੇ   ਖਾਸ ਪਕਵਾਨ ਖੀਰ- ਮਾਲਪੂੜੇ  ਦਾ ਆਨੰਦ ਮਾਣਿਆ। ਕੁੜੀਆਂ ਦੇ ਹੱਥਾਂ 'ਤੇ ਲੱਗੀ ਸੋਹਣੀ ਮਹਿੰਦੀ ਅਤੇ ਗੁੱਤਾਂ ‘ਚ ਗੂੰਦੇ ਸੋਹਣੇ ਪਰਾਂਦੇ  ਸਾਰਿਆਂ ਦਾ ਮਨ ਮੋਹ ਰਹੇ ਸਨ | ਇਸ ਮੌਕੇ ਬੱਚਿਆਂ ਨੇ ਪੰਜਾਬੀ ਲੋਕ ਗੀਤ, ਲੋਕ ਨਾਚ ਪੇਸ਼ ਕੀਤੇ, ਜਿਸ ਵਿੱਚ ਗਿੱਧਾ ਅਤੇ ਭੰਗੜਾ ਵਿਸ਼ੇਸ਼ ਖਿੱਚ ਦਾ ਕੇਂਦਰ ਰਹੇ। ਇਸ ਤੋਂ ਇਲਾਵਾ ਵਿਦਿਆਰਥਣਾਂ ਦੇ ‘ਮਹਿੰਦੀ ਲਗਾਉਣ , ‘ਪਰਾਂਦਾ ਗੁੰਦਣ’  , ‘ਪੰਜਾਬੀ ਰਵਾਇਤੀ ਪਹਿਰਾਵਾ ਮੁਕਾਬਲੇ’ ਕਰਵਾਏ ਗਏ। ਮਿਸ ਤੀਜ ਮੁਕਾਬਲਾ ਸਾਰਿਆਂ ਦੀ ਖਿੱਚ ਦਾ ਕੇਂਦਰ ਰਿਹਾ, ਜਿਸ ਵਿੱਚ +2 ਕਾਮਰਸ ਦੀ ਵਿਦਿਆਰਥਣ ਹਰਜਪ ਕੌਰ ਮਿਸ ਤੀਜ, +2 ਹਿਊਮੈਨਟੀਜ਼ ਦੀ ਹਰਲੀਨ ਕੌਰ ਅਤੇ +2 ਦੀ ਵਿਦਿਆਰਥਣ ਹਰਗੁਨੀਤ ਕੌਰ ਕ੍ਰਮਵਾਰ ਪਹਿਲੀ ਰਨਰਅੱਪ ਤੇ ਦੂਜੀ ਰਨਰਅੱਪ ਰਹੀ।

ਸਕੂਲ ਦੇ ਪ੍ਰਿੰਸੀਪਲ ਜੇ. ਕੇ. ਸਿੱਧੂ ਜੀ ਨੇ ਵਿਦਿਆਰਥੀਆਂ ਦੇ ਉਤਸ਼ਾਹ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਰਵਾਇਤੀ ਤਿਉਹਾਰ ਸਾਨੂੰ ਸਾਡੇ ਅਮੀਰ ਸੱਭਿਆਚਾਰ ਨਾਲ ਜੋੜਦੇ  ਹਨ।

ਨੇਤਰਹੀਣ ਵਿਦਿਆਰਥੀਆਂ ਨੂੰ ਸਿਲੇਬਸ ਅਨੁਸਾਰ ਮਿਲਣਗੀਆਂ ਆਡਿਓ ਰਿਕਾਰਡਿੰਗਜ਼ - ਮਾਧਵੀ ਕਟਾਰੀਆ

ਲੁਧਿਆਣਾ, 12 ਅਗਸਤ (ਕੇ. ਟੀ. ) - ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਅਧੀਨ ਪੰਜਾਬ ਦੀ ਜਨਤਾ ਨੂੰ ਹਰ ਪੱਖ ਤੋਂ ਸਹੂਲਤਾਂ ਦੇਣ ਦੇ ਮੰਤਵ ਨਾਲ ਖਾਸ ਕਰਕੇ ਨੇਤਰਹੀਣਾਂ ਲਈ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਮੰਤਰੀ ਡਾ:ਬਲਜੀਤ ਕੌਰ ਦੀ ਰਹਿਨੁੰਮਾਈ ਹੇਠ, ਡਾਇਰੈਕਟਰ, ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਸ੍ਰੀਮਤੀ ਮਾਧਵੀ ਕਟਾਰੀਆਂ ਦੀ ਪ੍ਰਧਾਨਗੀ ਹੇਠ ਨੇਤਰਹੀਣਾਂ ਵਾਸਤੇ ਸਾਰਾ ਸਿਲੇਬਸ ਅਤੇ ਉੱਘੀਆਂ ਸ਼ਖਸੀਅਤਾਂ ਦੁਆਰਾ ਲਿਖੇ ਗਏ ਸਾਹਿਤ ਨੂੰ ਆਡਿਓ ਰਾਹੀਂ ਮੁਹੱਈਆ ਕਰਵਾਉਣ ਸਬੰਧੀ ਇਕ ਮੀਟਿੰਗ ਬ੍ਰੇਲ ਭਵਨ ਲੁਧਿਆਣਾ ਵਿਖੇ ਕੀਤੀ ਗਈ।
ਮੀਟਿੰਗ ਦੌਰਾਨ ਡਾਇਰੈਕਟਰ ਮਾਧਵੀ ਕਟਾਰੀਆ  ਵੱਲੋਂ ਦਿਸ਼ਾ ਨਿਰਦੇਸ਼ ਦਿੱਤੇ ਗਏ ਕਿ ਨੇਤਰਹੀਣ ਵਿਦਿਆਰਥੀਆਂ ਦੀ ਰੁਚੀ ਅਨੁਸਾਰ ਪੰਜਾਬ ਦੀਆਂ ਉੱਘੀਆਂ ਸਖਸ਼ੀਅਤਾਂ ਦੁਆਰਾ ਲਿਖੇ ਗਏ ਸਾਹਿਤ ਨਾਲ ਜੋੜਨ ਲਈ ਨੇਤਰਹੀਣ ਵਿਦਿਆਰਥੀਆਂ ਦੇ ਲਈ ਇੱਕ ਨਿਵੇਕਲਾ ਉਪਰਾਲਾ ਇੱਕ ਖਾਸ ਮੁਹਿੰਮ ਰਾਹੀਂ ਕੀਤਾ ਜਾਵੇਗਾ ਜਿਸ ਵਿੱਚ ਆਡਿਓ ਰਿਕਾਰਡਿੰਗਜ਼ ਕਰਕੇ ਸਿਲੇਬਸ ਦੀਆਂ ਪੁਸਤਕਾਂ, ਇਤਿਹਾਸਿਕ ਰਚਨਾਵਾਂ, ਇਕਾਂਗੀਆਂ, ਕਹਾਣੀਆਂ ਦੀ ਰਿਕਾਰਡਿੰਗ ਉੱਘੇ ਸਾਹਿਤਕਾਰਾਂ, ਲੇਖਕਾਂ ਅਤੇ ਵਿਸ਼ਾ ਮਾਹਿਰਾਂ ਦੁਆਰਾ ਕੀਤੀ ਜਾਵੇ ਅਤੇ ਉਸਦਾ ਇਕ ਯੂਟਿਊਬ  ਲਿੰਕ ਤਿਆਰ ਕਰਕੇ ਨੇਤਰਹੀਣ ਵਿਦਿਆਰਥੀਆਂ ਤੱਕ ਪਹੁੰਚਾਇਆ ਜਾਵੇ। 
ਉਹਨਾਂ ਉੱਘੇ ਸਾਹਿਤਕਾਰਾਂ, ਸਖਸੀਅਤਾਂ, ਕਹਾਣੀਕਾਰਾਂ ਆਦਿ ਨੂੰ ਅਪੀਲ ਕੀਤੀ ਕਿ ਉਹ ਰਿਕਾਰਡਿੰਗ ਕਰਨ ਵਿੱਚ ਅੱਗੇ ਆਉਣ ਤੇ ਆਪਣੀ ਆਵਾਜ ਵਿੱਚ ਸਿਲੇਬਸ/ਇਕਾਂਗੀਆਂ/ਕਹਾਣੀਆਂ ਆਦਿ ਰਿਕਾਰਡ ਕਰਕੇ ਈ-ਮੇਲ- audiostudio.ludhiana@gmail.com ਜਾਂ ਵਟਸਐਪ ਨੰਬਰ 98761-27461 ਅਤੇ 80549-21000 ਤੇ ਭੇਜਣ ਜਾਂ ਕਿਸੇ ਤਰ੍ਹਾਂ ਦੀ ਤਕਨੀਕੀ ਸਹਾਇਤਾ ਲਈ ਇਨ੍ਹਾਂ ਨਾਲ ਸੰਪਰਕ ਕਰਨ ਤਾਂ ਜੋ ਨੇਤਰਹੀਣ ਵਿਦਿਆਰਥੀ ਇਹਨਾਂ ਰਿਕਾਡਿੰਗਜ ਦਾ ਵੱਧ ਤੋਂ ਵੱਧ ਲਾਭ ਲੈ ਸਕਣ।
ਇਸ ਸਬੰਧੀ ਡਾਇਰੈਕਟਰ ਵੱਲੋਂ ਪਹਿਲਕਦਮੀ ਕਰਦਿਆਂ ਬਾਰਵੀਂ ਜਮਾਤ ਦੀ ਇੰਗਲਿਸ਼ ਰੀਡਰ ਦੀ ਪੁਸਤਕ ਦਾ ਪਹਿਲਾ ਪਾਠ ਮੰਡੇ ਮੋਰਨਿੰਗ (Monday Morning) ਖੁਦ ਬੋਲ ਕੇ ਰਿਕਾਰਡ ਵੀ ਕੀਤਾ ਗਿਆ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਅਪੀਲ ਵੀ ਕੀਤੀ ਗਈ ਕਿ ਨੇਤਰਹੀਣ ਵਿਦਿਆਰਥੀਆਂ ਨੂੰ ਸਾਹਿਤਕ ਰਚਨਾਵਾਂ ਜਿਵੇਂ ਕਹਾਣੀਆਂ, ਕਵਿਤਾਵਾਂ ਅਤੇ ਅਜਿਹੇ ਸਾਹਿਤਕਾਰ ਸ਼ਖਸੀਅਤਾਂ ਜਿੰਨ੍ਹਾਂ ਨੇ ਨੇਤਰਹੀਣਾਂ ਵਾਸਤੇ ਨਿਵੇਕਲਾ ਕਦਮ ਚੁੱਕਿਆ ਹੈ, ਉਸ ਬਾਰੇ ਵਿਦਿਆਰਥੀਆਂ ਨੂੰ ਆਡਿਓ ਰਿਕਾਰਡਿੰਗ ਦੁਆਰਾ ਜਾਣੂ ਕਰਵਾਇਆ ਜਾਵੇ। 
ਇਸ ਲੜੀ ਅਧੀਨ ਪਹਿਲੀ ਇੰਟਰਵਿਊ ਪ੍ਰਸਿੱਧ ਵਿਦਵਾਨ, ਫੋਟੋਗ੍ਰਾਫਰ, ਚਿੱਤਰਕਾਰ ਅਤੇ ਸਾਹਿਤਕਾਰ ਸ. ਜਨਮੇਜਾ ਸਿੰਘ ਜੌਹਲ ਨਾਲ ਕੀਤੀ ਗਈ, ਜਿਸ ਨੂੰ ਯੂਟਿਊ ਦੇ ਮਾਧਿਅਮ ਰਾਹੀਂ ਵਿਦਿਆਰਥੀਆਂ ਤੱਕ ਪਹੁੰਚਾਇਆ ਗਿਆ। ਵਿਦਿਆਰਥੀਆਂ ਅਤੇ ਆਮ ਲੋਕਾਂ ਵੱਲੋਂ ਇਸ ਨੂੰ ਬੇਹੱਦ ਪਸੰਦ ਕੀਤਾ ਗਿਆ, ਉਹਨਾਂ ਨੇ ਬਹੁਤ ਸਰਲ ਤਰੀਕੇ ਨਾਲ ਨੇਤਰਹੀਣ ਵਿਦਿਆਰਥੀਆਂ ਨੂੰ ਜਿੰਦਗੀ ਵਿੱਚ ਆਉਣ ਵਾਲੀਆਂ ਸਮੱਸਿਆਵਾਂ ਦਾ ਹੱਲ ਕਰਨ ਬਾਰੇ ਦੱਸਿਆ ਅਤੇ ਹੋਰ ਕਈ ਪਹਿਲੂਆਂ ਤੇ ਵਿਸਥਾਰ ਨਾਲ ਚਰਚਾ ਕੀਤੀ। 
ਇਸ ਕੰਮ ਨੂੰ ਨੇਪਰੇ ਚੜਾਉਣ ਲਈ ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ, ਚੰਡੀਗੜ੍ਹ ਨੇ ਇਹ ਵੀ ਕਿਹਾ ਕਿ ਨੇਤਰਹੀਣ ਵਿਦਿਆਰਥੀਆਂ ਨੂੰ ਸਾਹਿਤਕ ਰਚਨਾਵਾਂ ਅਤੇ ਪੜ੍ਹਾਈ ਨਾਲ ਸਬੰਧਤ ਸਿਲੇਬਸ ਦੀ ਜਾਣਕਾਰੀ ਨੂੰ ਬ੍ਰੇਲ ਲਿੱਪੀ ਦੇ ਨਾਲ ਨਾਲ ਰਿਕਾਰਡਿੰਗ ਰਾਹੀਂ ਵੀ ਮੁਹੱਈਆ ਕਰਵਾਇਆ ਜਾਵੇ ਤਾਂ ਜੋ ਨੇਤਰਹੀਣ ਵਿਦਿਆਰਥੀ ਵੱਖ-ਵੱਖ ਵਿਸ਼ਿਆਂ ਜਿਵੇ ਕਿ ਗਣਿਤ ਅਤੇ ਵਿਗਿਆਨ ਆਦਿ ਨੂੰ ਸਿੱਖਣ ਵਿੱਚ ਵੀ ਉਤਸ਼ਾਹ ਦਿਖਾ ਸਕਣ ਅਤੇ ਉਨ੍ਹਾਂ ਇਹ ਵੀ ਕਿਹਾ ਕਿ ਇਨਾਂ ਸਹੂਲਤਾਂ ਦੀ ਆਮ ਜਨਤਾ ਅਤੇ ਨੇਤਰਹੀਣ ਵਰਗ ਨੂੰ ਦੋ ਮਹੀਨੇ ਕੰਪੇਨ ਚਲਾ ਕੇ ਜਾਣਕਾਰੀ ਦਿੱਤੀ ਜਾਣੀ ਯਕੀਨੀ ਬਣਾਈ ਜਾਵੇ। 
ਮੀਟਿੰਗ ਦੌਰਾਨ ਸ.ਵਰਿੰਦਰ ਸਿੰਘ ਟਿਵਾਣਾ, ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ, ਸ.ਕੁਲਵਿੰਦਰ ਸਿੰਘ ਰੰਧਾਵਾ ਜਿਲ੍ਹਾ ਪ੍ਰੋਗਰਾਮ ਅਫਸਰ, ਜਿਲ੍ਹਾ ਬਾਲ ਸੁਰੱਖਿਆ ਅਫਸਰ ਸ਼੍ਰੀਮਤੀ ਰਸ਼ਮੀ, ਸ. ਰਸਾਲ ਸਿੰਘ ਨੈਰੇਟਰ, ਸ. ਅਮਨਦੀਪ ਸਿੰਘ ਇੰਚਾਰਜ ਬਰੇਲ ਪ੍ਰੈੱਸ ਅਤੇ ਹੋਰ ਸਟੂਡਿਓ ਮੈਂਬਰ ਮੌਜੂਦ ਸਨ।

ਅੱਜ ਕਿੱਥੇ ਬੰਦ ਰਹੇਗੀ ਬਿਜਲੀ ਸਪਲਾਈ

ਜਗਰਾਉਂ,11 ਅਗਸਤ ( ਕੁਲਦੀਪ ਸਿੰਘ ਕੋਮਲ/ ਮੋਹਿਤ ਗੋਇਲ)
220 ਕੇ ਵੀ ਜਗਰਾਉਂ ਤੋਂ 11 ਕੇ ਵੀ ਫੀਡਰ ਸਿਟੀ-1 ਦੀ ਬਿਜਲੀ ਸਪਲਾਈ ਮਿਤੀ 12-08-2023 ਨੂੰ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਜ਼ਰੂਰੀ ਰੱਖ-ਰਖਾਅ ਲਈ ਬੰਦ ਰਹੇਗੀ।
ਜਿਸ ਕਾਰਨ ਮੋਗਾ ਰੋਡ, ਮਾਡਲ ਟਾਊਨ, ਡਾ: ਹਰੀ ਸਿੰਘ ਰੋਡ, ਆਤਮ ਨਗਰ, ਰਾਇਲ ਸਿਟੀ, ਸ਼ੇਰਪੁਰ ਰੋਡ, ਕਰਨੈਲ ਗੇਟ, ਨਵੀਂ ਦਾਣਾ ਮੰਡੀ ਆਦਿ ਏਰੀਏ ਦੀ ਬਿਜਲੀ ਸਪਲਾਈ ਬੰਦ ਰਹੇਗੀ।

ਗੋਬਿੰਦ ਨੈਸਨਲ ਕਾਲਜ ਨਾਰੰਗਵਾਲ ਵਿਖੇ ਲੜਕਿਆਂ ਦੇ ਕ੍ਰਿਕਟ ਮੁਕਾਬਲੇ ਕਰਵਾਏ 

ਜੋਧਾ / ਸਰਾਭਾ 10 ਅਗਸਤ ( ਦਲਜੀਤ ਸਿੰਘ ਰੰਧਾਵਾ )  ਨਾਰੰਗਵਾਲ ਦੇ ਗੋਵਿੰਦ ਨੈਸ਼ਨਲ ਕਾਲਜ ਦੀ ਗਰਾਊਂਡ ਵਿਖੇ ਲੁਧਿਆਣਾ ਜੋਨ ਇੱਕ ਦੇ ਅੰਡਰ 17 ਲੜਕਿਆਂ ਦੇ ਖੇਡ ਮੁਕਾਬਲੇ ਕਰਵਾਏ ਗਏ । ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਕੱਕੜ ਮਲਟੀਸਪੈਸ਼ਲਿਟੀ ਹਸਪਤਾਲ ਮਨਸੂਰਾਂ ਦੇ ਮਸ਼ਹੂਰ ਸਰਜਨ ਡਾ ਗੁਰਕਰਨ ਕੱਕੜ ਨੇ ਖਿਡਾਰੀਆਂ ਨੂੰ ਅਸ਼ੀਰਵਾਦ ਦਿੰਦਿਆਂ ਕਿਹਾ ਕਿ ਖੇਡਾਂ ਜਿੱਥੇ ਸਾਨੂੰ ਅਨੁਸ਼ਾਸਨ ਵਿੱਚ ਰਹਿਣਾ ਸਿਖਾਉਂਦੀਆਂ ਹਨ ਉਥੇ ਸਰੀਰਕ ਤੌਰ ਤੇ ਵੀ ਤੰਦਰੁਸਤ ਰੱਖਦੀਆ ਹਨ ਇਸ ਲਈ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿੱਚ ਵੀ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ।ਮੈਚਾਂ ਸੰਬੰਧੀ ਜਾਣਕਾਰੀ ਦਿੰਦਿਆਂ ਜ਼ੋਨਲ ਸਕੱਤਰ ਸਤਨਾਮ ਸਿੰਘ ਲਲਤੋਂ ਨੇ ਦੱਸਿਆ ਕਿ ਅੱਜ ਅੰਡਰ 17 ਦੇ ਕਰਵਾਏ ਗਏ ਮੈਚਾਂ ਦੌਰਾਨ ਬੀਸੀ ਐਮ ਸ਼ਾਸਤਰੀ ਨਗਰ ਸਕੂਲ ਦੇ ਬੱਚਿਆਂ ਨੇ ਤੇਜਾ ਸਿੰਘ ਸੁਤੰਤਰ ਸੀਨੀਅਰ ਸੈਕੰਡਰੀ ਸਕੂਲ ਸ਼ਿਮਲਾਪੁਰੀ ਦੇ ਖਿਡਾਰੀਆਂ ਨੂੰ ਹਰਾ ਕੇ ਪਹਿਲਾਂ ਸਥਾਨ ਪ੍ਰਾਪਤ ਕੀਤਾ ਜਦਕਿ ਗੁਰੂ ਨਾਨਕ ਪਬਲਿਕ ਸਕੂਲ ਸਰਾਭਾ ਨਗਰ ਅਤੇ ਸੈਕਰਟ ਹਾਟ ਬੀਆਰਐਸ ਨਗਰ ਸਕੂਲ ਦੇ ਵਿਦਿਆਰਥੀਆਂ ਵਿਚਕਾਰ ਕਰਵਾਏ ਗਏ ਦੂਸਰੇ ਮੈਚ ਦੌਰਾਨ ਸੈਕਰਟ ਹਾਟ ਬੀਆਰਐਸ ਨਗਰ ਸਕੂਲ ਦੇ ਬੱਚਿਆਂ ਦੀ ਟੀਮ ਜੇਤੂ ਰਹੀ। ਉਨ੍ਹਾਂ ਦੱਸਿਆ ਕਿ ਇਸ ਮੌਕੇ ਡੀਏਵੀ ਪਬਲਿਕ ਸਕੂਲ ਬੀਆਰਐਸ ਨਗਰ ਅਤੇ ਡੀਏਵੀ ਪਬਲਿਕ ਸਕੂਲ ਪੱਖੋਵਾਲ ਰੋਡ ਦੇ ਬੱਚਿਆਂ ਵਿਚਕਾਰ ਸੈਮੀਫਾਈਨਲ ਮੈਚ ਵੀ ਖੇਡਿਆ ਗਿਆ। ਇਸ ਮੌਕੇ ਪਹੁੰਚੇ ਲੇਖਕ ਜਗਦੇਵ ਸਿੰਘ ਗਰੇਵਾਲ ਨੇ ਬੱਚਿਆਂ ਨੂੰ ਖੇਡਾਂ ਵੱਲ ਲਗਾਉਣ ਲਈ ਉਪਰਾਲੇ ਕਰਨ ਵਾਲੇ ਪ੍ਰਬੰਧਕਾਂ ਪ੍ਰਬੰਧਕਾਂ ਦੀ ਉੱਦਮਾਂ ਦੀ ਸ਼ਲਾਘਾ ਕੀਤੀ।ਇਸ ਮੌਕੇ ਪ੍ਰਧਾਨ ਜ਼ੋਨਲ ਟੂਰਨਾਮੈਂਟ ਕਮੇਟੀ ਲੁਧਿਆਣਾ ਇੱਕ ਬਲਜਿੰਦਰ ਸਿੰਘ ,ਡਾ ਗੁਰਜੀਤ ਸਿੰਘ , ਸਤਨਾਮ ਸਿੰਘ ਲਲਤੋਂ , ਨਰਿੰਦਰ ਸਿੰਘ ਡੀਪੀ, ਬਲਜਿੰਦਰ ਕੌਰ ਡੀਪੀ, ਸਤਵੰਤ ਸਿੰਘ ਪੀਟੀਆਈ, ਲਕਸ਼ਮੀ ਡੀਪੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਖਿਡਾਰੀ ਤੇ ਪਤਵੰਤੇ ਹਾਜਰ ਸਨ।

ਕੇਂਦਰ ਤੋਂ ਪੰਜਾਬ ਲਈ ਕੋਈ ਫੰਡ ਨਹੀਂ- ਅਰੋੜਾ

ਲੁਧਿਆਣਾ, 8 ਅਗਸਤ( ਟੀ. ਕੇ. )  ਉੱਤਰ ਪੂਰਬੀ ਖੇਤਰ ਦੇ ਕੇਂਦਰੀ ਸੱਭਿਆਚਾਰ, ਸੈਰ ਸਪਾਟਾ ਅਤੇ ਵਿਕਾਸ ਮੰਤਰੀ ਜੀ ਕਿਸ਼ਨ ਰੈੱਡੀ ਨੇ ਸਮਾਰਕਾਂ ਦੀ ਸਾਂਭ ਸੰਭਾਲ ਬਾਰੇ ਸੰਜੀਵ ਅਰੋੜਾ ਦੇ ਸਵਾਲ ਦੇ ਜਵਾਬ ਵਿੱਚ ਹੈਰਾਨ ਕਰਨ ਵਾਲਾ ਖੁਲਾਸਾ ਕੀਤਾ ਕਿ ਮੰਤਰਾਲੇ ਵੱਲੋਂ ਪੂਰੇ ਦੇਸ਼ ਵਿਚ 1372.89 ਕਰੋੜ ਰੁਪਏ ਅਲਾਟ ਕੀਤੇ ਜਾਣ ਦੇ ਬਾਵਜੂਦ 2018-19 ਤੋਂ 2021-22 ਤੱਕ ਇਨ੍ਹਾਂ ਸਾਲਾਂ ਦੌਰਾਨ ਪੰਜਾਬ ਨੂੰ ਕੋਈ ਫੰਡ ਅਲਾਟ ਨਹੀਂ ਕੀਤਾ ਗਿਆ। ਹਾਲਾਂਕਿ, ਸਾਲ 2022-23 ਵਿੱਚ, ਦੇਸ਼ ਭਰ ਵਿੱਚ ਅਲਾਟ ਕੀਤੀ ਗਈ ਕੁੱਲ 391.93 ਕਰੋੜ ਰੁਪਏ ਦੀ ਰਾਸ਼ੀ ਵਿੱਚੋਂ 5.83 ਕਰੋੜ ਰੁਪਏ ਪੰਜਾਬ ਨੂੰ ਅਲਾਟ ਕੀਤੇ ਗਏ ਸਨ। ਪਿਛਲੇ ਵਿੱਤੀ ਸਾਲ (2022-23) ਦੌਰਾਨ, ਪੰਜਾਬ ਨੂੰ ਅਲਾਟ ਕੀਤੀ ਗਈ ਕੁੱਲ ਰਕਮ ਵਿੱਚੋਂ 5.74 ਕਰੋੜ ਰੁਪਏ ਖਰਚ ਕੀਤੇ ਗਏ ਸਨ।

ਪਿਛਲੇ ਵਿੱਤੀ ਸਾਲ (2022-23) ਵਿੱਚ, ਦਿੱਲੀ (ਐਨਸੀਟੀ) ਨੂੰ ਕੁੱਲ ਅਲਾਟ ਕੀਤੇ 391.93 ਕਰੋੜ ਰੁਪਏ ਵਿੱਚੋਂ ਸਭ ਤੋਂ ਵੱਧ 30 ਕਰੋੜ ਰੁਪਏ ਅਲਾਟ ਕੀਤੇ ਗਏ ਸਨ।

ਅੱਜ ਇਹ ਜਾਣਕਾਰੀ ਦਿੰਦੇ ਹੋਏ ਰਾਜ ਸਭਾ ਮੈਂਬਰ ਸ੍ਰੀ ਅਰੋੜਾ ਨੇ ਦੱਸਿਆ ਕਿ ਉਨ੍ਹਾਂ ਨੇ ਪ੍ਰਾਚੀਨ ਸਮਾਰਕਾਂ ਅਤੇ ਪੁਰਾਤੱਤਵ ਸਥਾਨਾਂ ਅਤੇ ਅਵਸ਼ੇਸ਼ ਨਿਯਮ ਐਕਟ, 1958 (ਏ.ਐਮ.ਏ.ਐਸ.ਆਰ.) ਤਹਿਤ ਪਿਛਲੇ 5 ਸਾਲਾਂ ਵਿੱਚ ਰਾਸ਼ਟਰੀ ਮਹੱਤਵ/ਮਹੱਤਵ ਵਾਲੇ ਸਮਾਰਕਾਂ ਤੇ,  ਰਾਜ/ਯੂਟੀ-ਵਾਰ ਸੁਰੱਖਿਅਤ ਇਤਿਹਾਸਕ ਅਤੇ ਸੱਭਿਆਚਾਰਕ ਸਮਾਰਕਾਂ ਦੀ ਗਿਣਤੀ, ਅਲਾਟ ਕੀਤੀ ਗਈ ਰਕਮ ਅਤੇ ਖਰਚੀ ਗਈ ਰਕਮ ਦੀ ਅਸਲ ਵਰਤੋਂ ਬਾਰੇ ਪੁੱਛਿਆ ਸੀ। ਜਵਾਬ ਵਿਚ ਮੰਤਰੀ ਨੇ ਦੱਸਿਆ ਕਿ ਦੇਸ਼ ਵਿੱਚ 3696 ਪ੍ਰਾਚੀਨ ਸਮਾਰਕ ਅਤੇ ਪੁਰਾਤੱਤਵ ਸਥਾਨਾਂ ਅਤੇ ਅਵਸ਼ੇਸ਼ਾਂ ਨੂੰ ਪ੍ਰਾਚੀਨ ਸਮਾਰਕ ਅਤੇ ਪੁਰਾਤੱਤਵ ਸਥਾਨਾਂ ਅਤੇ ਅਵਸ਼ੇਸ਼ ਐਕਟ, 1958 ਦੇ ਤਹਿਤ ਰਾਸ਼ਟਰੀ ਮਹੱਤਵ ਦੇ ਘੋਸ਼ਿਤ ਕੀਤਾ ਗਿਆ ਹੈ।

ਅਰੋੜਾ ਨੇ ਕਿਹਾ ਕਿ ਉਨ੍ਹਾਂ ਨੇ ਇਹ ਵੀ ਪੁੱਛਿਆ ਸੀ ਕਿ ਕੀ ਸੂਚੀ ਨੂੰ ਨਿਯਮਿਤ ਤੌਰ 'ਤੇ ਅਪਡੇਟ ਕੀਤਾ ਜਾਂਦਾ ਹੈ ਅਤੇ ਕੀ ਸਰਕਾਰ ਵੱਲੋਂ ਇਨ੍ਹਾਂ ਸਥਾਨਾਂ ਦੀ ਸਾਂਭ ਸੰਭਾਲ, ਸੁਰੱਖਿਆ ਅਤੇ ਵਿਕਾਸ ਲਈ ਵਿਸ਼ੇਸ਼ ਤੌਰ 'ਤੇ ਪੰਜਾਬ ਰਾਜ ਦੇ ਸਮਾਰਕਾਂ ਨੂੰ ਜੋੜਨ ਦੀ ਤਜਵੀਜ਼ ਹੈ। ਇਸ ਦੇ ਜਵਾਬ ਵਿੱਚ ਮੰਤਰੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਇਸ ਵੇਲੇ ਪੰਜਾਬ ਰਾਜ ਦੀ ਅਜਿਹੀ ਕੋਈ ਤਜਵੀਜ਼ ਵਿਚਾਰ ਅਧੀਨ ਨਹੀਂ ਹੈ।

ਅਰੋੜਾ ਨੇ ਅਫਸੋਸ ਪ੍ਰਗਟ ਕੀਤਾ ਕਿ 2018-19 ਤੋਂ 2021-22 ਤੱਕ ਪ੍ਰਾਚੀਨ ਸਮਾਰਕ ਅਤੇ ਪੁਰਾਤੱਤਵ ਸਥਾਨਾਂ ਅਤੇ ਅਵਸ਼ੇਸ਼ ਨਿਯਮ ਐਕਟ, 1958 ਦੇ ਤਹਿਤ ਪੰਜਾਬ ਲਈ ਫੰਡਾਂ ਦੀ ਕੋਈ ਵੰਡ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਪਿਛਲੇ ਵਿੱਤੀ ਸਾਲ ਵਿੱਚ ਹੀ ਪੰਜਾਬ ਲਈ ਕੁਝ ਫੰਡ ਅਲਾਟ ਕੀਤੇ ਗਏ ਸਨ, ਉਨ੍ਹਾਂ ਕਿਹਾ ਕਿ ਇਹ ਫੰਡ ਵੀ ਲੋੜ ਦੇ ਮੁਕਾਬਲੇ "ਨਾਕਾਫੀ" ਸਨ। ਉਨ੍ਹਾਂ ਕੇਂਦਰ ਨੂੰ ਪੰਜਾਬ ਨੂੰ ਵੱਧ ਤੋਂ ਵੱਧ ਫੰਡ ਜਾਰੀ ਕਰਨ ਦੀ ਅਪੀਲ ਕੀਤੀ, ਜੋ ਕਿ ਆਪਣੇ ਅਮੀਰ ਸੱਭਿਆਚਾਰ ਅਤੇ ਵਿਰਾਸਤ ਅਤੇ ਇਤਿਹਾਸਕ ਸਥਾਨਾਂ ਲਈ ਜਾਣਿਆ ਜਾਂਦਾ ਹੈ।

ਅਰੋੜਾ ਨੇ ਕਿਹਾ ਕਿ ਉਹ ਪੰਜਾਬ ਵਿੱਚ ਪੁਰਾਤਨ ਸਮਾਰਕਾਂ ਅਤੇ ਪੁਰਾਤੱਤਵ ਸਥਾਨਾਂ ਦੀ ਸੁਰੱਖਿਆ, ਸੰਭਾਲ ਅਤੇ ਵਿਕਾਸ ਲਈ ਰਾਜ ਦੇ ਅਧਿਕਾਰੀਆਂ ਨਾਲ ਸਲਾਹ ਕਰਕੇ ਇਹ ਮਾਮਲਾ ਕੇਂਦਰ ਕੋਲ ਉਠਾਉਣ ਜਾ ਰਹੇ ਹਨ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੂੰ ਵੱਧ ਤੋਂ ਵੱਧ ਫੰਡਾਂ ਦੀ ਮੰਗ ਕਰਨ ਦੀ ਅਪੀਲ ਕਰਾਂਗੇ।

ਪ੍ਰੀਚ ਕਾਨਵੈਂਟ ਇੰਟਰਨੈਸ਼ਨਲ ਸਕੂਲ ਗਿਆਸਪੁਰਾ ਵਿਖੇ ਭਲਕੇ ਪਲੇਸਮੈਂਟ ਕੈਂਪ ਦਾ ਆਯੋਜਨ

ਲੁਧਿਆਣਾ, 8 ਅਗਸਤ (ਟੀ. ਕੇ. ) - ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋੋਜ਼ਗਾਰ ਤਹਿਤ ਪ੍ਰੀਚ ਕਾਨਵੈਂਟ ਇੰਟਰਨੈਸ਼ਨਲ ਸਕੂਲ, ਈਸਟਮੈਨ ਚੌਂਕ, ਗਿਆਸਪੁਰਾ, ਲੁਧਿਆਣਾ ਵਿਖੇ ਭਲਕੇ 09 ਅਗਸਤ (ਬੁੱਧਵਾਰ) ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਹੋਵੇਗਾ।

ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਸੀ.ਈ.ਓ. ਜਿਲ੍ਹਾ ਰੋੋਜ਼ਗਾਰ ਅਤੇ ਕਾਰੋੋਬਾਰ ਬਿਊਰੋ (ਡੀ.ਬੀ.ਈ.ਈ.) ਲੁਧਿਆਣਾ ਸ਼੍ਰੀ ਸੰਦੀਪ ਕੁਮਾਰ (ਆਈ.ਏ.ਐਸ.) ਵੱਲੋੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋੋਂ ਪ੍ਰਾਰਥੀਆਂ ਨੂੰ ਰੋੋਜ਼ਗਾਰ ਦੇਣ ਦਾ ਉਪਰਾਲਾ ਲਗਾਤਾਰ ਕੀਤਾ ਜਾ ਰਿਹਾ ਹੈ। ਇਸ ਪਲੇਸਮੈਂਟ ਕੈਂਪ ਵਿੱਚ ਲੜਕੇ ਅਤੇ ਲੜਕੀਆਂ ਦੋੋਵੇ ਹੀ ਭਾਗ ਲੈ ਸਕਦੇ ਹਨ।ਯੋਗਤਾ ਗਰੇਜੂਏਸ਼ਨ/ ਪੋਸਟ ਗਰੇਜੂਏਸ਼ਨ (ਬੀ.ਐਡ ਪਾਸ ਹੋੋਣਾ ਲਾਜ਼ਮੀ) ਹੈ, ਭਾਗ ਲੈ ਸਕਦੇ ਹਨ।

ਡੀ.ਬੀ.ਈ.ਈ. ਲੁਧਿਆਣਾ ਦੇ ਡਿਪਟੀ ਡਾਇਰੈਕਟਰ ਸ਼੍ਰੀਮਤੀ ਮਿਨਾਕਸ਼ੀ ਸ਼ਰਮਾ ਵੱਲੋਂ ਉਮੀਦਵਾਰਾਂ ਨੂੰੰ ਅਪੀਲ ਕਰਦਿਆਂ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ ਅਤੇ ਉਨ੍ਹਾਂ ਵੱਲੋੋਂ ਜਾਣਕਾਰੀ ਦਿੰਦੇ ਹੋੋਏ ਦੱਸਿਆ ਗਿਆ ਕਿ ਇਸ ਕੈਂਪ ਵਿੱਚ ਭਾਗ ਲੈਣ ਵਾਲੇ ਪ੍ਰਾਰਥੀਆਂ ਦੀ ਜਿਲ੍ਹਾ ਰੋੋਜ਼ਗਾਰ ਦਫਤਰ, ਲੁਧਿਆਣਾ ਵਿੱਚ ਰਜਿਸਟ੍ਰੇਸ਼ਨ ਹੋੋਣਾ ਜ਼ਰੂਰੀ ਹੈ, ਜਿਨ੍ਹਾਂ ਪ੍ਰਾਰਥੀਆਂ ਦੀ ਰਜਿਸਟ੍ਰੇਸ਼ਨ ਨਹੀਂ ਹੋੋਈ ਹੈ, ਉਹ ਪ੍ਰਾਰਥੀ ਆਪਣੇ ਸਾਰੇ ਅਸਲ ਸਰਟੀਫਿਕੇਟ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਅਤੇ ਇਹਨਾਂ ਦੀਆਂ ਫੋਟੋ ਕਾਪੀਆਂ ਨਾਲ ਲਿਆਉਣ ਤਾਂ ਜੋੋ ਪ੍ਰਾਰਥੀਆਂ ਦੀ ਮੌਕੇ ਤੇ ਹੀ ਰਜਿਸਟ੍ਰੇਸ਼ਨ ਕੀਤੀ ਜਾ ਸਕੇ।ਪ੍ਰਾਰਥੀ ਆਪਣਾ ਬਾਇਉ ਡਾਟਾ ਵੀ ਨਾਲ ਲੈ ਕੇ ਇਸ ਕੈਂਪ ਵਿੱਚ ਸ਼ਮੂਲਿਅਤ ਕਰਨ।

ਡੀ.ਬੀ.ਈ.ਈ. ਦੇ ਰੋੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫਸਰ ਮਿਸ ਸੁਖਮਨ ਮਾਨ ਨੇ ਦੱਸਿਆ ਜਾਣਕਾਰੀ ਪ੍ਰਾਪਤ ਕਰਨ ਲਈ ਦਫਤਰ ਵਿਚ ਸੰਪਰਕ ਕੀਤਾ ਜਾ ਸਕਦਾ।

ਪੰਜਾਬ ਏਡਜ਼ ਕੰਟਰੋਲ ਇੰਪਲਾਈਜ ਵੈਲਫੇਅਰ ਐਸੋਸੀਏਸ਼ਨ ਵਲੋਂ 15 ਅਗਸਤ ਨੂੰ ਪਟਿਆਲਾ 'ਚ ਰੋਸ ਪ੍ਰਦਰਸ਼ਨ ਦਾ ਐਲਾਨ 

ਲੁਧਿਆਣਾ, 06 ਅਗਸਤ ( ਟੀ. ਕੌਰ ) ਸਿਹਤ ਕਰਮਚਾਰੀਆਂ ਦੀ ਸਿਰਮੌਰ ਜਥੇਬੰਦੀ ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ  (ਸਿਹਤ ਵਿਭਾਗ )ਵੱਲੋਂ ਆਪਣੀਆਂ ਜਾਇਜ ਹੱਕੀ ਅਤੇ ਚਿਰਾਂ ਤੋਂ ਲੰਬਿਤ ਪਈਆਂ ਮੰਗਾਂ ਪੂਰੀਆਂ ਕਰਵਾਉਣ ਲਈ 15 ਅਗਸਤ ਨੂੰ ਪਟਿਆਲਾ ਵਿਖੇ ਅਜਾਦੀ ਜਸ਼ਨ ਮੌਕੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ l  ਜਥੇਬੰਦੀ ਦੇ ਸੂਬਾ ਪ੍ਰਧਾਨ ਜਸਮੇਲ ਸਿੰਘ ਦਿਓਲ ਨੇ ਦੱਸਿਆ ਕਿ ਸੂਬਾ ਪੱਧਰੀ ਹੋਈ ਮੀਟਿੰਗ ਵਿਚ ਪੰਜਾਬ ਭਰ ਦੇ ਆਗੂਆਂ ਵਲੋਂ ਸਰਬਸੰਮਤੀ ਨਾਲ ਉਕਤ ਫੈਸਲਾ ਲਿਆ ਗਿਆ। ਸੂਬਾ ਪ੍ਰਧਾਨ ਦਿਓਲ ਨੇ ਦੱਸਿਆ ਕਿ ਚੋਣਾਂ ਤੋਂ ਬਾਅਦ ਹੁਣ ਤੱਕ ਸਰਕਾਰ ਜਥੇਬੰਦੀ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਵਿੱਚ ਨਾਕਾਮ ਰਹੀ ਹੈ l ਫਰਵਰੀ 22  ਦੀਆਂ ਚੋਣਾਂ , ਸੰਗਰੂਰ ਅਤੇ ਜਲੰਧਰ ਜ਼ਿਮਨੀ  ਚੋਣਾਂ ਵਿੱਚ ਕੀਤੇ ਵਾਅਦਿਆਂ ਨੂੰ ਪੂਰਾ ਕਰਨਾ ਤੇ ਇੱਕ ਪਾਸੇ  ਇੱਕ ਮੀਟਿੰਗ ਕਰਨ ਲਈ ਵੀ ਮੁੱਖ ਮੰਤਰੀ ਦੇ ਨਿਵਾਸ ਸਥਾਨ  'ਤੇ ਗੇੜੇ ਮਾਰ ਮਾਰ ਥੱਕ ਚੁੱਕੇ ਹਾਂ l ਇਸ ਮੌਕੇ ਸੂਬਾ ਜਨਰਲ ਸਕੱਤਰ ਗੁਰਜੰਟ ਸਿੰਘ , ਸ਼ਾਮ ਲਾਲ ਸੈਣੀ ਅਤੇ ਪ੍ਰਮੁੱਖ ਸਲਾਹਕਾਰ ਮਹਿੰਦਰ ਪਾਲ ਸਿੰਘ ਪਟਿਆਲਾ (ਸਾਬਕਾ ਪ੍ਰਧਾਨ ) ਨੇ ਕਿਹਾ ਕਿ ਜੇਕਰ ਸਰਕਾਰ ਸਾਡੇ ਹਰ ਮੁਹਾਜ ਤੇ ਖਰੇ ਉਤਰਨ ਵਾਲੇ ਸਮੂਹ  ਕਰਮਚਾਰੀਆਂ ਨੂੰ ਬਿਨਾਂ ਸ਼ਰਤ ਰੈਗੂਲਰ ਕਰਨ , ਦਿੱਲੀ ਤਰਜ ਤੇ ਅਪ੍ਰੈਲ 2022 ਤੋਂ ਤਨਖਾਹ ਵਿੱਚ 20% ਵਾਧਾ , 2 ਸਾਲਾਂ ਤੋਂ ਬੰਦ ਪਈਆ ਬਦਲੀਆਂ ਬਹਾਲ ਕਰਨ , ਅੱਧੇ ਦਿਨ ਦੀ ਅਚਨਚੇਤ ਛੁੱਟੀ ਬਹਾਲ ਕਰਨ , ਸਿਰਫ ਪੰਜਾਬ ਵਿੱਚ ਵਿਭਾਗ ਵੱਲੋਂ ਇੱਕ ਦਿਨ ਦੀ ਬ੍ਰੇਕ ਦੀ ਕੱਟੀ ਤਨਖਾਹ ਰਿਲੀਜ ਕਰਨ , ਤਨਖਾਹਾਂ ਵਿੱਚ ਇਕਸਾਰਤਾ, ਵਿਭਾਗ ਦੁਆਰਾ ਕਰਮਚਾਰੀਆਂ ਦੀਆਂ ਮੰਗਾਂ ਪ੍ਰਤੀ ਵਰਤੀ ਜਾ ਰਹੀ ਲਾਪ੍ਰਵਾਹੀ  ਅਤੇ ਹੋਰ ਕਈ ਵਿਭਾਗੀ ਮੰਗਾਂ ਲਈ ਸਹਿਮਤੀ ਹੋਣ ਦੇ ਬਾਵਜੂਦ ਵੀ ਅੱਜ ਤੱਕ ਲਾਗੂ ਨਾ ਕਰਨ ਦੇ ਰੋਸ ਵਜੋਂ ਇਹ ਪ੍ਰਦਰਸ਼ਨ ਕਰਨ ਦਾ ਫੈਸਲਾ ਮਜਬੂਰ ਹੋ ਕੇ ਲਿਆ ਜਾ ਰਿਹਾ ਹੈ l ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਦਿੱਤੀਆਂ ਮੀਟਿੰਗਾਂ ਮਹਿਜ  ਤਸਵੀਰਾਂ ਕਰਵਾਉਣ ਤੱਕ ਸੀਮਿਤ ਹੋ ਕੇ ਰਹਿ ਗਈਆਂ ਹਨ, ਜਦ ਹਕੀਕਤ ਵਿੱਚ ਕੁਝ ਵੀ ਨਹੀਂ ਹੋ ਰਿਹਾ l ਉਹਨਾਂ  ਅਧਿਆਪਕਾਂ ਨੂੰ ਦਿੱਤੇ ਆਰਡਰਾਂ ਵਿੱਚ ਵੀ ਰੈਗੂਲਰ ਸ਼ਬਦ ਦਾ ਜਿਕਰ ਤੱਕ ਵੀ ਨਾ ਹੋਣ ਦੀ ਨਿਖੇਧੀ ਕਰਦਿਆਂ ਕਿਹਾ ਕਿ ਅਸੀਂ ਅੱਜ ਤੱਕ ਹਰ ਮੁਹਾਜ  'ਤੇ ਸਰਕਾਰ ਦੀ ਮੱਦਦ ਕੀਤੀ ਪਰ ਅੱਜ ਤੱਕ ਕੋਈ ਵੀ ਮੰਗ ਪੂਰੀ ਨਾ ਹੋਣ ਕਾਰਨ ਮਜਬੂਰਨ ਇਹ ਕਦਮ ਉਠਾਇਆ ਹੈ l ਇਸ ਸਮੇਂ ਪੰਜਾਬ ਭਰ ਤੋਂ ਪਹੁੰਚੇ ਕਰਮਚਾਰੀਆਂ ਨੇ ਸਰਕਾਰ ਪ੍ਰਤੀ ਰੋਸ ਜਾਹਿਰ ਕਰਦਿਆਂ ਕਿਹਾ ਕਿ ਸਰਕਾਰ ਲਈ ਇਹ ਪ੍ਰਦਰਸ਼ਨ ਸੰਕੇਤਕ ਹੈ ਇਸ ਉਪਰੰਤ ਸਮੂਹ ਕਰਮਚਾਰੀ ਕੰਮ ਠੱਪ ਕਰਨ ਲਈ ਮਜਬੂਰ ਹੋਣਗੇ, ਜਿਸਦੀ ਜਿੰਮੇਵਾਰੀ ਸਰਕਾਰ ਅਤੇ ਵਿਭਾਗ ਦੀ ਹੋਵੇਗੀ l

ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ  ਵੱਲੋਂ  ਮੋਰਚਾ ਗੁਰੂ ਕਾ ਬਾਗ  ਦੇ ਸ਼ਹੀਦਾਂ ਨੂੰ ਸਮਰਪਿਤ ਕੀਰਤਨ ਸਮਾਗਮ ਅਯੋਜਿਤ ਗਿਆ

ਮੋਰਚਾ ਗੁਰੂ ਕਾ ਬਾਗ  ਦੀ ਇਤਿਹਾਸਕ ਮੱਹਤਤਾ ਨੂੰ ਸੰਗਤਾਂ ਤੱਕ ਵੱਧ ਤੋ ਵੱਧ ਪਹੁੰਚਾਉਣ ਦੀ ਲੋੜ - ਭੁਪਿੰਦਰ ਸਿੰਘ

ਲੁਧਿਆਣਾ, 6 ਅਗਸਤ (      ਕਰਨੈਲ ਸਿੰਘ ਐੱਮ ਏ  ) ਇਤਿਹਾਸਕ ਗੁਰਦੁਆਰਾ ਗੁਰੂ ਕਾ ਬਾਗ ਨੂੰ ਮਹੰਤਾਂ ਤੋ ਆਜ਼ਾਦ ਕਰਵਾਉਣ ਲਈ ਸਿੰਘਾਂ ਵੱਲੋ ਆਰੰਭਿਆ ਗਿਆ ਮੋਰਚਾ ਗੁਰੂ ਕਾ ਬਾਗ ਇੱਕ ਇਤਿਹਾਸਕ ਮੋਰਚਾ ਸੀ। ਜਿਸ ਨੇ ਸਮੁੱਚੀ ਸਿੱਖ ਕੌਮ ਅੰਦਰ ਇੱਕ ਨਵੀਂ ਚੇਤਨਾ ਦੀ ਲਹਿਰ ਆਰੰਭ ਕੀਤੀ ਸੀ। ਇਸ ਲਈ ਮੋਰਚਾ ਗੁਰੂ ਕਾ ਬਾਗ  ਦੀ ਇਤਿਹਾਸਕ ਮੱਹਤਤਾ ਤੇ ਇਤਿਹਾਸ  ਨੂੰ ਮੌਜੂਦਾ ਸਮੇਂ ਦੀ ਪੀੜ੍ਹੀ ਅਤੇ ਸੰਗਤਾਂ ਤੱਕ ਵੱਧ ਤੋ ਵੱਧ ਪਹੁੰਚਾਉਣ ਦੀ ਲੋੜ  ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨਿਸ਼ਕਾਮ ਨਾਮ ਸਿਮਰਨ ਸੋਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ.ਭੁਪਿੰਦਰ ਸਿੰਘ ਨੇ ਅੱਜ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਂਸ਼ਨ ਵਿਖੇ ਮੋਰਚਾ ਗੁਰੂ ਕਾ ਬਾਗ ਦੇ ਸ਼ਹੀਦਾਂ ਨੂੰ ਸਮਰਪਿਤ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋ ਆਯੋਜਿਤ ਕੀਤੇ ਗਏ ਹਫਤਾਵਾਰੀ ਕੀਰਤਨ ਸਮਾਗਮ  ਦੌਰਾਨ ਵੱਡੀ ਗਿਣਤੀ ਵਿੱਚ ਇੱਕਤਰ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆਂ ਕੀਤਾ। ਉਨ੍ਹਾਂ ਨੇ ਆਪਣੇ ਵਿਚਾਰਾਂ ਦੀ ਸਾਂਝ ਕਰਦਿਆਂ ਕਿਹਾ ਕਿ ਸਿੱਖ ਕੌਮ ਦਾ ਇਤਿਹਾਸ ਕੁਰਬਾਨੀਆਂ ਭਰਿਆ ਹੈ, ਖਾਸ ਕਰਕੇ ਸਿੱਖ ਇਤਿਹਾਸ ਵਿੱਚ ਦਰਜ ਸਾਕੇ ਤੇ ਮੋਰਚੇ ਹਮੇਸ਼ਾ ਪੰਥ ਨੂੰ ਚੜ੍ਹਦੀਕਲਾ ਵਿੱਚ ਆਪਣਾ ਸੰਘਰਸ਼ ਜਾਰੀ ਰੱਖਣ ਦੀ ਪ੍ਰੇਣਾ ਦੇਦੇ ਹਨ।ਇਨ੍ਹਾਂ ਇਤਿਹਾਸਕ ਮੋਰਚਿਆਂ ਵਿਚੋਂ ਇੱਕ ਗੁਰੂ ਕਾ ਬਾਗ ਦਾ ਮੋਰਚਾ ਇੱਕ ਅਹਿਮ ਮੋਰਚਾ ਸੀ। ਜੋ ਨਿਰੰਤਰ ਤਿੰਨ ਮਹੀਨੇ ਤੋ ਵੱਧ ਜਾਰੀ ਰਿਹਾ। ਸ.ਭੁਪਿੰਦਰ ਸਿੰਘ ਨੇ ਕਿਹਾ ਕਿ ਮਹੰਤਾਂ ਤੋ ਉਕਤ ਗੁਰਦੁਆਰਾ ਸਾਹਿਬ ਨੂੰ ਆਜ਼ਾਦ ਕਰਵਾਉਣ ਲਈ 5600 ਤੋ ਵੱਧ ਸਿੰਘ ਗ੍ਰਿਫਤਾਰ ਕੀਤੇ ਗਏ,1500 ਤੋ ਵੱਧ ਜ਼ਖਮੀ ਹੋਏ ਅਤੇ ਕਈ ਸਿੰਘਾਂ ਨੇ ਸ਼ਹੀਦੀ ਪ੍ਰਾਪਤ ਕੀਤੀ। ਇਸ ਉਪਰੰਤ ਗੁਰੂ ਕਾ ਬਾਗ ਦੇ ਇਤਿਹਾਸਕ ਅਸਥਾਨ ਨੂੰ ਮਹੰਤ ਸੁੰਦਰ ਦਾਸ ਦੇ ਕਬਜੇ ਤੋ ਮੁਕਤ ਕਰਵਾਇਆ ਜਾ ਸਕਿਆ।ਇਸ ਤੋ ਪਹਿਲਾਂ ਮੋਰਚਾ ਗੁਰੂ ਕਾ ਬਾਗ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਕੀਤੇ ਗਏ ਕੀਰਤਨ ਸਮਾਗਮ ਵਿੱਚ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਸਤਿੰਦਰਪਾਲ ਸਿੰਘ(ਅਖੰਡ ਕੀਰਤਨੀ ਜੱਥਾ) ਲੁਧਿਆਣੇ ਵਾਲਿਆ ਦੇ ਕੀਰਤਨੀ ਜੱਥੇ ਨੇ  ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀ ਨਿਹਾਲ ਕੀਤਾ ਅਤੇ ਇਕੱਤਰ ਹੋਈਆਂ ਸੰਗਤਾਂ ਦੇ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆ ਕਿਹਾ ਕਿ ਮੌਜੂਦਾ ਸਮੇਂ ਅੰਦਰ ਹਰ ਸਿੱਖ ਬੱਚਾ ਤੇ ਨੌਜਵਾਨ ਆਪਣੇ ਅੰਦਰ ਪੰਥ ਪ੍ਰਸਤੀ ਵਾਲੀ ਸੋਚ ਤੇ ਗੁਰਸਿੱਖੀ ਵਾਲਾ ਜ਼ਜਬਾ ਪੈਦਾ ਕਰੇ।ਇਸ ਮੌਕੇ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ.ਭੁਪਿੰਦਰ ਸਿੰਘ ਨੇ ਕਿਹਾ  ਕਿ ਸਵ: ਜੱਥੇਦਾਰ ਅਵਤਾਰ ਸਿੰਘ ਮੱਕੜ ਸਾਬਕਾ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਿੱਘੇ ਸਹਿਯੋਗ ਨਾਲ ਸੁਸਾਇਟੀ ਵੱਲੋਂ ਚਲਾਈ ਜਾ ਰਹੀ ਹਫ਼ਤਾਵਰੀ ਕੀਰਤਨ ਸਮਾਗਮ ਦੀ ਲੜੀ ਸੰਗਤਾਂ ਦੇ ਲਈ ਪ੍ਰੇਣਾ ਦਾ ਸਰੋਤ ਬਣ ਚੁੱਕੀ ਹੈ ਅਤੇ ਅਗਲੇ ਹਫ਼ਤਾਵਾਰੀ  ਸਮਾਗਮ ਵਿੱਚ  ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਸੁਖਦੇਵ ਸਿੰਘ ਪਾਰਸ ਪਟਿਆਲੇ ਵਾਲੇ ਅਤੇ ਭਾਈ ਸਿਮਰਨਜੀਤ ਸਿੰਘ ਖਾਲਸਾ

ਆਪਣੇ ਜੱਥਿਆਂ ਨਾਲ ਹਾਜ਼ਰੀਆਂ ਭਰਕੇ

ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਨਗੇ । ਇਸ ਮੌਕੇ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ.ਭੁਪਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀ ਮੈਬਰਾਂ ਨੇ ਕੀਰਤਨੀ ਜੱਥਿਆਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ।  ਸਮਾਗਮ ਦੌਰਾਨ ਸ. ਇੰਦਰਜੀਤ ਸਿੰਘ ਮੱਕੜ ,ਜਤਿੰਦਰਪਾਲ ਸਿੰਘ ਸਲੂਜਾ, ਕਰਨੈਲ ਸਿੰਘ ਬੇਦੀ,  ਪ੍ਰਿਤਪਾਲ ਸਿੰਘ ,ਬਲਬੀਰ ਸਿੰਘ ਭਾਟੀਆ, ਅਰੋੜਾ,  ਜਗਪ੍ਰੀਤ ਸਿੰਘ ਮੱਕੜ,ਮਨਜੀਤ ਸਿੰਘ ,ਤਰਲੋਚਨ ਸਿੰਘ ਸਾਂਬਰ, ਰਵਿੰਦਰ ਸਿੰਘ ਪੈਰੀ,ਜੱਥੇਦਾਰ ਹਰਪਾਲ ਸਿੰਘ ਖਾਲਸਾ, ਡਾ.ਹਰਵਿੰਦਰ ਸਿੰਘ ,ਹਰਭਜਨ ਸਿੰਘ ਰਿਟਾਇਰਡ ਐਸ.ਐਸ.ਪੀ, ਆਗਿਆਪਾਲ ਸਿੰਘ ਚਾਵਲਾ,ਜੀਤ ਸਿੰਘ,  ਗੁਰਵਿੰਦਰ ਸਿੰਘ  ਆੜਤੀ, ਸੁਰਿੰਦਰ ਸਿੰਘ ਸਚਦੇਵਾ, ਇੰਦਰਪਾਲ ਸਿੰਘ ਕਾਲੜਾ, ਕਮਲਦੀਪ ਸਿੰਘ ਕਾਲੜਾ,ਹਰਕੀਰਤ ਸਿੰਘ ਬਾਵਾ,ਜੁਗਿੰਦਰ ਸਿੰਘ, ਸਰਪੰਚ ਗੁਰਚਰਨ ਸਿੰਘ,ਏ.ਪੀ ਸਿੰਘ ਅਰੋੜਾ , ਜਗਦੇਵ ਸਿੰਘ ਕਲਸੀ,ਅੱਤਰ ਸਿੰਘ ਮੱਕੜ,ਮਹਿੰਦਰ ਸਿੰਘ ਡੰਗ, ਰਜਿੰਦਰ ਸਿੰਘ ਡੰਗ,ਗੁਰਪ੍ਰੀਤ ਸਿੰਘ ਪ੍ਰਿੰਸ, ਸੁਖਪ੍ਰੀਤ ਸਿੰਘ ਮਨੀ, ਬਾਦਸ਼ਾਹ ਦੀਪ ਸਿੰਘ,ਕਰਨਦੀਪ ਸਿੰਘ, ਮਨਜੀਤ ਸਿੰਘ ਟੋਨੀ, ਬਲ ਫਤਹਿ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ

ਸ੍ਰੀ ਰਾਮ ਕਾਲਜ ਡੱਲਾ ਨੇ ਨਵੇਂ ਸ਼ੈਸਨ ਦੀ ਸੁਰੂਆਤ ਕੀਤੀ

ਹਠੂਰ,06 ਅਗਸਤ-(ਕੌਸ਼ਲ ਮੱਲ੍ਹਾ)-ਇਲਾਕੇ ਦੀ ਅਗਾਹਵਧੂ ਵਿਿਦਅਕ ਸੰਸਥਾ ਸ੍ਰੀ ਰਾਮ ਕਾਲਜ ਡੱਲਾ ਵੱਲੋ ਅੱਜ ਨਵੇਂ ਸ਼ੈਸਨ ਦੀ ਸੁਰੂਆਤ ਕੀਤੀ
ਗਈ।ਇਸ ਮੌਕੇ ਪਿੰਡ ਦੇ ਸ੍ਰੀ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਜਪਜੀ ਸਾਹਿਬ ਜੀ ਦੇ ਪਾਠ ਕੀਤੇ ਗਏ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ।ਇਸ
ਮੌਕੇ ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਸੂਬੇਦਾਰ ਦੇਵੀ ਚੰਦ ਸ਼ਰਮਾਂ ਅਤੇ ਪ੍ਰਿੰਸੀਪਲ ਸਤਵਿੰਦਰ ਕੌਰ ਨੇ ਵਿਿਦਆਰਥੀਆ ਨੂੰ ਕਾਲਜ
ਵੱਲੋ ਦਿੱਤੀ ਜਾ ਰਹੀ ਉੱਚ ਵਿਿਦਆ ਬਾਰੇ ਜਾਣੂ ਕਰਵਾਉਦਿਆ ਕਿਹਾ ਕਿ ਇਹ ਕਾਲਜ ਜਿਥੇ ਪੜ੍ਹਾਈ ਦੇ ਖੇਤਰ ਵਿਚ ਵੱਡੀ ਮੱਲਾ ਮਾਰ ਰਿਹਾ ਹੈ।ਉੱਥੇ
ਇਸ ਕਾਲਜ ਨੇ ਖੇਡਾ ਅਤੇ ਸੱਭਿਆਚਾਰ ਦੇ ਖੇਤਰ ਵਿਚ ਵੀ ਵੱਡੀਆ ਮੱਲਾ ਮਾਰੀਆ ਹਨ।ਉਨ੍ਹਾ ਦੱਸਿਆ ਕਿ ਕਾਲਜ ਦਾ ਮਿਹਨਤੀ ਸਟਾਫ
ਵਿਿਦਆਰਥੀਆ ਦੇ ਸੁਨਹਿਰੀ ਭਵਿੱਖ ਲਈ ਹਰ ਸਮੇਂ ਯਤਨਸੀਲ ਰਹਿੰਦਾ ਹੈ।ਇਸ ਕਰਕੇ ਇਲਾਕਾ ਨਿਵਾਸੀਆ ਨੂੰ ਬੇਨਤੀ ਹੈ ਕਿ ਕਾਲਜ ਵੱਲੋ ਦਿੱਤੀ ਜਾ
ਰਹੀ ਉੱਚ ਵਿੱਦਿਆ ਦਾ ਵਿਿਦਆਰਥੀ ਲਾਭ ਪ੍ਰਾਪਤ ਕਰਨ।ਇਸ ਮੌਕੇ ਕਾਲਜ ਦੀ ਪ੍ਰਬੰਧਕੀ ਕਮੇਟੀ ਵੱਲੋ ਪਾਠੀ ਸਿੰਘਾ ਅਤੇ ਰਾਗੀ ਸਿੰਘਾ ਨੂੰ
ਸਿਰਪਾਓ ਦੇ ਕੇ ਵਿਸ਼ੇਸ ਤੌਰ ਤੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਉਨ੍ਹਾ ਨਾਲ ਗ੍ਰੰਥੀ ਸਿੰਘ ਭਾਈ ਬੂਟਾ ਸਿੰਘ ਮੱਲ੍ਹਾ , ਸੂਬੇਦਾਰ ਦੇਵੀ
ਚੰਦ ਸ਼ਰਮਾਂ , ਮਾ:ਅਵਤਾਰ ਸਿੰਘ , ਭਗਵਾਨ ਸਿੰਘ , ਕਿਰਨਜੀਤ ਸਿੰਘ , ਪਰਮਿੰਦਰ ਕੌਰ , ਪ੍ਰਭਜੀਤ ਸਿੰਘ ਅੱਚਰਵਾਲ , ਕਾਲਜ ਦਾ ਸਟਾਫ ਅਤੇ
ਵਿਿਦਆਰਥੀ ਹਾਜ਼ਰ ਸਨ।
ਫੋਟੋ ਕੈਪਸਨ:-ਸਰਬੱਤ ਦੇ ਭਲੇ ਲਈ ਅਰਦਾਸ ਕਰਦੇ ਹੋਏ ਪਾਠੀ ਸਿੰਘ।

ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ  ਵੱਲੋਂ  ਭਗਤ ਪੂਰਨ ਸਿੰਘ ਜੀ  ਦੀ ਬਰਸੀ  ਨੂੰ ਸਮਰਪਿਤ ਕੀਰਤਨ ਸਮਾਗਮ ਅਯੋਜਿਤ ਗਿਆ

ਭਗਤ  ਪੂਰਨ  ਸਿੰਘ  ਜੀ  ਦੀਨ ਦੁਖੀਆਂ  ਦੇ ਦਰਦੀ ਸਨ - ਭੁਪਿੰਦਰ ਸਿੰਘ

ਲੁਧਿਆਣਾ, 30 ਜੁਲਾਈ (  ਕਰਨੈਲ ਸਿੰਘ ਐੱਮ ਏ      )ਦੀਨ ਦੁਖੀਆਂ ਦੇ ਦਰਦੀ ਅਤੇ ਪਿੰਗਲਵਾੜਾ ਸੰਸਥਾ ਦੇ ਬਾਨੀ ਭਗਤ ਪੂਰਨ ਸਿੰਘ ਜੀ ਸੇਵਾ ਤੇ ਸਿਮਰਨ ਦੇ ਮੁਜੱਸਮਾ ਸਨ।  ਜਿੰਨਾ ਨੇ ਆਪਣਾ ਸਮੁੱਚਾ ਜੀਵਨ ਮਾਨਵਤਾ ਦੇ ਨਿਸ਼ਕਾਮ ਸੇਵਾ ਕਾਰਜਾਂ  ਅਤੇ ਵਾਤਾਵਰਨ ਦੀ ਸੰਭਾਲ ਨੂੰ ਸਮਰਪਿਤ  ਕਰਕੇ ਸੰਸਾਰ ਅੰਦਰ ਸੇਵਾ ਭਾਵਨਾ ਦੀ ਇੱਕ ਨਵੀਂ ਮਿਸਾਲ ਕਾਇਮ ਕੀਤੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨਿਸ਼ਕਾਮ ਨਾਮ ਸਿਮਰਨ ਸੋਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ.ਭੁਪਿੰਦਰ ਸਿੰਘ ਨੇ ਅੱਜ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਂਸ਼ਨ ਵਿਖੇ ਭਗਤ ਪੂਰਨ ਸਿੰਘ ਜੀ ਦੀ ਬਰਸੀ ਨੂੰ ਸਮਰਪਿਤ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋ ਆਯੋਜਿਤ ਕੀਤੇ ਗਏ ਹਫਤਾਵਾਰੀ ਕੀਰਤਨ ਸਮਾਗਮ  ਦੌਰਾਨ ਵੱਡੀ ਗਿਣਤੀ ਵਿੱਚ ਇਕੱਤਰ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆਂ ਕੀਤਾ। ਉਨ੍ਹਾਂ ਨੇ ਆਪਣੇ ਵਿਚਾਰਾਂ ਦੀ ਸਾਂਝ ਕਰਦਿਆਂ ਕਿਹਾ ਕਿ ਪਿੰਗਲਵਾੜਾ ਸੰਸਥਾ ਦੇ ਬਾਨੀ ਭਗਤ ਪੂਰਨ ਸਿੰਘ ਜੀ ਦੀਆਂ ਸਿੱਖਿਆਵਾਂ ਤੇ  ਸੇਵਾ ਉਪਦੇਸ਼ਾਂ ਨੂੰ ਸਮੁੱਚੀ ਮਨੁੱਖਤਾ ਤੱਕ ਪਹੁੰਚਾਉਣ ਲਈ ਸਾਨੂੰ ਵੱਧ ਤੋਂ ਵੱਧ ਸੇਵਾ ਤੇ ਸਿਮਰਨ ਦੇ ਸਿਧਾਂਤ ਨਾਲ ਜੁੜ ਕੇ ਦੀਨ ਦੁਖੀਆਂ ਦੀ ਸੇਵਾ ਲਈ ਆਪਣੇ ਕਾਰਜ ਹੋਰ ਤੇਜ਼ ਕਰਨੇ ਪੈਣਗੇ  ਤਾਂ ਹੀ ਗੁਰੂ ਨਾਨਕ ਸਾਹਿਬ ਦੀ ਫੁੱਲਵਾੜੀ ਹੋਰ ਮਹਿਕ ਸਕੇਗੀ। ਇਸ ਤੋਂ ਪਹਿਲਾਂ ਬਰਸੀ ਪੁਰਬ ਨੂੰ ਸਮਰਪਿਤ ਕੀਤੇ ਗਏ ਕੀਰਤਨ ਸਮਾਗਮ ਵਿੱਚ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਨਵਨੀਤ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ  ਵਾਲਿਆਂ ਦੇ ਕੀਰਤਨੀ ਜੱਥੇ ਨੇ  ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀ ਨਿਹਾਲ ਕੀਤਾ ਅਤੇ ਇਕੱਤਰ ਹੇਈਆਂ ਸੰਗਤਾਂ ਦੇ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆਂ ਕਿਹਾ ਕਿ ਮੌਜੂਦਾ ਸਮੇਂ ਅੰਦਰ ਗੁਰੂ ਸਾਹਿਬ ਵੱਲੋਂ ਬਖਸ਼ੇ ਸੇਵਾ ਤੇ ਸਿਮਰਨ ਦੇ ਸੰਕਲਪ  ਨੂੰ ਸੰਭਾਲਣ ਦੀ ਮੁੱਖ ਜ਼ਰੂਰਤ ਹੈ ਤਾਂ ਹੀ ਹਰ ਬੱਚਾ ਤੇ ਨੌਜਵਾਨ ਆਪਣੇ ਅੰਦਰ ਭਗਤ ਪੂਰਨ ਸਿੰਘ ਵਾਲੀ ਸੋਚ ਤੇ ਗੁਰਸਿੱਖੀ ਵਾਲਾ ਜ਼ਜਬਾ ਪੈਦਾ ਕਰਕੇ ਗੁਰੂ ਵਾਲਾ ਬਣ ਸਕਦਾ ਹੈ।ਇਸ ਮੌਕੇ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ.ਭੁਪਿੰਦਰ ਸਿੰਘ ਨੇ ਕਿਹਾ  ਕਿ ਸਵ: ਜੱਥੇਦਾਰ ਅਵਤਾਰ ਸਿੰਘ ਮੱਕੜ ਸਾਬਕਾ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਿੱਘੇ ਸਹਿਯੋਗ ਨਾਲ ਸੁਸਾਇਟੀ ਵੱਲੋਂ ਚਲਾਈ ਜਾ ਰਹੀ ਹਫ਼ਤਾਵਰੀ ਕੀਰਤਨ ਸਮਾਗਮ ਦੀ ਲੜੀ ਸੰਗਤਾਂ ਦੇ ਲਈ ਪ੍ਰੇਰਣਾ ਦਾ ਸਰੋਤ ਬਣ ਚੁੱਕੀ ਹੈ ਅਤੇ ਅਗਲੇ ਹਫ਼ਤਾਵਾਰੀ  ਸਮਾਗਮ ਵਿੱਚ  ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਸਤਿੰਦਰਪਾਲ ਸਿੰਘ(ਅਖੰਡ ਕੀਰਤਨੀ ਜੱਥਾ)ਲੁਧਿਆਣੇ ਵਾਲੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਨਗੇ । ਇਸ ਮੌਕੇ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ.ਭੁਪਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀ ਮੈਬਰਾਂ ਨੇ ਕੀਰਤਨੀ ਜੱਥਿਆਂ ਨੂੰ ਸਿਰੋਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ।  ਸਮਾਗਮ ਦੌਰਾਨ ਸ. ਇੰਦਰਜੀਤ ਸਿੰਘ ਮੱਕੜ ,ਜਤਿੰਦਰਪਾਲ ਸਿੰਘ ਸਲੂਜਾ, ਕਰਨੈਲ ਸਿੰਘ ਬੇਦੀ,  ਪ੍ਰਿਤਪਾਲ ਸਿੰਘ ,ਬਲਬੀਰ ਸਿੰਘ ਭਾਟੀਆ, ਅਰੋੜਾ,ਸੁਰਿੰਦਰਪਾਲ ਸਿੰਘ ਭੁਟਿਆਨੀ,  ਜਗਪ੍ਰੀਤ ਸਿੰਘ ਮੱਕੜ,ਮਨਜੀਤ ਸਿੰਘ ,ਤਰਲੋਚਨ ਸਿੰਘ ਸਾਂਬਰ,ਰਵਿੰਦਰ ਸਿੰਘ ਪੈਰੀ,ਆਗਿਆਪਾਲ ਸਿੰਘ ਚਾਵਲਾ,ਜੀਤ ਸਿੰਘ,  ਗੁਰਵਿੰਦਰ ਸਿੰਘ  ਆੜਤੀ, ਸੁਰਿੰਦਰ ਸਿੰਘ ਸਚਦੇਵਾ,ਇੰਦਰਪਾਲ ਸਿੰਘ ਕਾਲੜਾ, ਕਮਲਦੀਪ ਸਿੰਘ ਕਾਲੜਾ,ਹਰਕੀਰਤ ਸਿੰਘ ਬਾਵਾ,ਜੁਗਿੰਦਰ ਸਿੰਘ, ਸਰਪੰਚ ਗੁਰਚਰਨ ਸਿੰਘ,ਏ.ਪੀ ਸਿੰਘ ਅਰੋੜਾ , ਜਗਦੇਵ ਸਿੰਘ ਕਲਸੀ,ਅੱਤਰ ਸਿੰਘ ਮੱਕੜ,ਮਹਿੰਦਰ ਸਿੰਘ ਡੰਗ, ਰਜਿੰਦਰ ਸਿੰਘ ਡੰਗ,ਗੁਰਪ੍ਰੀਤ ਸਿੰਘ ਪ੍ਰਿੰਸ, ਸੁਖਪ੍ਰੀਤ ਸਿੰਘ ਮਨੀ, ਬਾਦਸ਼ਾਹ ਦੀਪ ਸਿੰਘ,ਕਰਨਦੀਪ ਸਿੰਘ, ਮਨਜੀਤ ਸਿੰਘ ਟੋਨੀ, ਬਲ ਫਤਹਿ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ