You are here

ਲੁਧਿਆਣਾ

ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਨੂੰ ਸਮਰਪਿਤ ਹਫ਼ਤਾਵਾਰੀ ਕੀਰਤਨ ਸਮਾਗਮ ਆਯੋਜਿਤ

ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਧਰਮ ਨਿਰਪੱਖ ਸ਼ਾਸ਼ਕ  ਤੇ ਗੁਰੂ ਘਰ ਦਾ ਅਨਿੰਨ ਸੇਵਕ ਸੀ- ਭੁਪਿੰਦਰ ਸਿੰਘ

ਲੁਧਿਆਣਾ  30 ਜੂਨ (ਕਰਨੈਲ ਸਿੰਘ ਐੱਮ.ਏ. )   ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ ਅੱਜ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਂਸ਼ਨ ਵਿਖੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਨੂੰ ਸਮਰਪਿਤ ਹਫਤਾਵਾਰੀ ਕੀਰਤਨ ਸਮਾਗਮ ਦਾ ਆਯੋਜਨ ਬੜੀ ਸ਼ਰਧਾ ਭਾਵਨਾ ਨਾਲ ਕੀਤਾ ਗਿਆ। ਇਸ ਦੌਰਾਨ ਸਮਾਗਮ ਵਿੱਚ ਇਕੱਤਰ ਹੋਈਆਂ ਸੰਗਤਾਂ ਦੇ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ  ਦੇ ਮੁੱਖ ਸੇਵਾਦਾਰ  ਸ੍ਰ: ਭੁਪਿੰਦਰ ਸਿੰਘ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਇੱਕ ਧਰਮ ਨਿਰਪੱਖ ਤੇ ਇਨਸਾਫ਼ ਪਸੰਦ ਮਹਾਰਾਜਾ ਸਨ। ਜਿਨ੍ਹਾਂ ਦੇ ਰਾਜ ਅੰਦਰ ਸਭ ਧਰਮਾਂ ਦੇ ਲੋਕਾਂ ਨੂੰ ਨਿਆਂ ਮਿਲਦਾ  ਸੀ  ਤੇ  ਕਿਸੇ ਨਾਲ ਵਿਤਕਰਾ ਨਹੀ ਸੀ ਹੁੰਦਾ।  ਉਨ੍ਹਾਂ  ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਨੇ ਜਿੱਥੇ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੇ ਸ਼੍ਰੀ ਦਰਬਾਰ ਸਾਹਿਬ ਤਰਨਤਾਰਨ ਵਿਖੇ ਸੋਨੇ ਦੀ ਸੇਵਾ ਕਰਾਈ ਉੱਥੇ ਵੱਖ-ਵੱਖ ਧਰਮਾਂ ਦੇ ਅਸਥਾਨਾਂ ਲਈ ਜ਼ਮੀਨਾਂ ਦਾਨ ਕੀਤੀਆਂ। ਜਿਸ ਦੇ ਲਈ ਉਨ੍ਹਾਂ ਦੇ ਰਾਜ ਕਾਲ ਦੇ ਸਮੇਂ ਨੂੰ ਇੱਕ ਸੁਨਹਿਰੀ ਰਾਜ ਦੇ ਰੂਪ ਵਜੋਂ ਯਾਦ ਕੀਤਾ ਜਾਂਦਾ ਹੈ। ਇਸ ਤੋਂ ਪਹਿਲਾਂ ਆਯੋਜਿਤ ਕੀਤੇ ਗਏ ਹਫਤਾਵਾਰੀ ਕੀਰਤਨ ਸਮਾਗਮ ਅੰਦਰ ਭਾਈ 
ਕੰਵਲਜੀਤ ਸਿੰਘ, ਭਾਈ ਲਖਵਿੰਦਰ ਸਿੰਘ ਜੀ ਹਜ਼ੂਰੀ ਰਾਗੀ ਸ਼੍ਰੀ ਪੰਜੋਖਰਾ ਸਾਹਿਬ ਅੰਬਾਲੇ  ਵਾਲਿਆਂ ਦੇ ਕੀਰਤਨੀ ਜੱਥੇ ਨੇ ਗੁਰਬਾਣੀ ਦਾ ਆਨੰਦਮਈ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਉਨ੍ਹਾਂ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਕੇਵਲ ਇੱਕ ਚੰਗੇ ਸ਼ਾਸ਼ਕ ਹੀ ਨਹੀਂ ਸਨ ਬਲਕਿ ਗੁਰੂ ਘਰ ਦੇ ਅਨਿੰਨ ਸੇਵਕ ਵੀ ਸਨ। ਉਨ੍ਹਾਂ ਦੀ ਨਿੱਘੀ ਤੇ ਪਿਆਰੀ ਯਾਦ ਨੂੰ ਸਾਰਥਕ ਢੰਗ ਨਾਲ ਮਨਾਉਣ ਲਈ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ ਕੀਤਾ ਗਿਆ ਉਪਰਾਲਾ ਸਮੁੱਚੀ ਕੌਮ ਦੇ ਲਈ ਪ੍ਰੇਰਣਾ ਦਾ ਸਰੋਤ ਹੈ। । ਸਮਾਗਮ ਦੀ ਸਮਾਪਤੀ  ਮੌਕੇ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ  ਮੈਂਬਰਾਂ ਨੇ ਸਾਂਝੇ ਰੂਪ ਵਿੱਚ ਕੀਰਤਨੀ ਜੱਥੇ ਦੇ ਮੈਂਬਰਾਂ ਨੂੰ ਸਿਰੋਪਾਓ ਬਖਸ਼ਿਸ ਕਰਕੇ ਉਨ੍ਹਾਂ ਦਾ ਧੰਨਵਾਦ ਪ੍ਰਗਟ ਕੀਤਾ । ਇਸ ਦੌਰਾਨ ਸੁਸਾਇਟੀ ਦੇ ਮੁੱਖ ਸੇਵਾਦਾਰ ਸ੍ਰ: ਭੁਪਿੰਦਰ ਸਿੰਘ ਨੇ ਕਿਹਾ ਕਿ ਅਗਲੇ ਹਫ਼ਤਾਵਾਰੀ ਸਮਾਗਮ ਵਿੱਚ ਬੀਬੀ ਜਸਲੀਨ ਕੌਰ ਲੁਧਿਆਣੇ ਵਾਲਿਆਂ ਦਾ ਕੀਰਤਨੀ ਜੱਥਾ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰੇਗਾ । ਸਮਾਗਮ ਦੌਰਾਨ ਸ੍ਰ: ਇੰਦਰਜੀਤ ਸਿੰਘ ਮੱਕੜ ਪ੍ਰਧਾਨ , ਜਤਿੰਦਰਪਾਲ ਸਿੰਘ ਸਲੂਜਾ, ਕਰਨੈਲ ਸਿੰਘ ਬੇਦੀ,  ਪ੍ਰਿਤਪਾਲ ਸਿੰਘ, ਸੁਰਿੰਦਰਪਾਲ ਸਿੰਘ ਭੁਟੀਆਨੀ, ਰਣਜੀਤ ਸਿੰਘ ਖਾਲਸਾ, ਰਜਿੰਦਰਪਾਲ ਸਿੰਘ ਮੱਕੜ, ਮਨਜੀਤ ਸਿੰਘ ਟੋਨੀ, ਭੁਪਿੰਦਰਪਾਲ ਸਿੰਘ ਧਵਨ, ਬਲਜੀਤ ਸਿੰਘ ਦੂਆ (ਨਵਦੀਪ ਰੀਜ਼ੋਰਟ),ਜਸਪਾਲ ਸਿੰਘ ਪਿੰਕੀ, ਅੱਤਰ ਸਿੰਘ ਮੱਕੜ, ਰਜਿੰਦਰ ਸਿੰਘ ਡੰਗ, ਜੀਤ ਸਿੰਘ, ਗੁਰਵਿੰਦਰ ਸਿੰਘ  ਆੜਤੀ, ਸੁਰਿੰਦਰ ਸਿੰਘ ਸਚਦੇਵਾ, ਇੰਦਰਪਾਲ ਸਿੰਘ ਕਾਲੜਾ, ਕਮਲਦੀਪ ਸਿੰਘ ਕਾਲੜਾ, ਹਰਕੀਰਤ ਸਿੰਘ ਬਾਵਾ, ਸਰਪੰਚ ਗੁਰਚਰਨ ਸਿੰਘ, ਮਨਮੋਹਨ ਸਿੰਘ, ਅਵਤਾਰ ਸਿੰਘ ਮਿੱਡਾ, ਗੁਰਪ੍ਰੀਤ ਸਿੰਘ ਪ੍ਰਿੰਸ, ਸੁਖਪ੍ਰੀਤ ਸਿੰਘ ਮਨੀ, ਬਾਦਸ਼ਾਹ ਦੀਪ ਸਿੰਘ, ਕਰਨਦੀਪ ਸਿੰਘ, ਬਲ ਫਤਹਿ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ

ਅਧਿਆਪਕਾਂ ਦੀਆਂ ਆਰਜ਼ੀ ਐਡਜਸਟਮੈਂਟਾਂ ਰੱਦ ਕਰਕੇ ਪਿੱਤਰੀ ਸਕੂਲਾਂ ਵਿੱਚ ਭੇਜਿਆ ਜਾਵੇ

ਜਗਰਾਓਂ , 30 ਜੂਨ (ਹਰਵਿੰਦਰ ਸਿੰਘ ਖੇਲਾ ) ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਲੁਧਿਆਣਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਪਰਮਿੰਦਰਪਾਲ ਸਿੰਘ ਕਾਲੀਆ ਦੀ ਪ੍ਰਧਾਨਗੀ ਹੇਠ ਈਸੜੂ ਭਵਨ ਲੁਧਿਆਣਾ ਵਿਖੇ ਹੋਈ। ਜਿਸ
 ਵਿੱਚ ਅਧਿਆਪਕਾਂ ਦੀਆਂ ਵੱਖ-ਵੱਖ ਸਮੱਸਿਆਵਾਂ ਅਧਿਆਪਕਾਂ ਦੀਆਂ ਆਰਜੀ ਪ੍ਰਬੰਧ ਡਿਊਟੀਆਂ, ਬਦਲੀਆਂ ਅਤੇ ਖਾਲੀ ਅਸਾਮੀਆਂ ਸਬੰਧੀ ਵਿਸ਼ੇਸ਼ ਚਰਚਾ ਕੀਤੀ ਗਈ। ਇਸ ਸਬੰਧੀ ਵਿਚਾਰ ਪ੍ਰਗਟ ਕਰਦੇ ਹੋਏ ਜਥੇਬੰਦੀ ਦੇ ਸੂਬਾ ਸਰਪ੍ਰਸਤ ਚਰਨ ਸਿੰਘ ਸਰਾਭਾ, ਕਾਰਜਕਾਰੀ ਜਨਰਲ ਸਕੱਤਰ ਪਰਵੀਨ ਕੁਮਾਰ, ਮਨੀਸ਼ ਸ਼ਰਮਾ, ਜਗਮੇਲ ਸਿੰਘ ਪੱਖੋਵਾਲ ਤੇ ਟਹਿਲ ਸਿੰਘ ਸਰਾਭਾ ਆਗੂਆਂ ਵੱਲੋਂ ਦੱਸਿਆ ਗਿਆ ਕਿ ਸਾਲ 2023-24 ਦੌਰਾਨ ਸਰਕਾਰੀ ਸਕੂਲਾਂ ਵਿੱਚ ਵੱਡੇ ਪੱਧਰ ਤੇ ਖਾਲੀ ਪਈਆਂ ਅਸਾਮੀਆਂ ਕਾਰਨ ਵੱਖ ਵੱਖ ਅਧਿਆਪਕਾਂ ਦੀਆਂ ਲਗਾਈਆਂ ਗਈਆਂ ਆਰਜੀ ਪ੍ਰਬੰਧ ਡਿਊਟੀਆਂ ਰੱਦ ਕਰਨ ਦੀ ਮੰਗ ਕੀਤੀ ਗਈ। ਉਨਾਂ ਦੱਸਿਆ ਕਿ ਪਿਛਲੇ ਸਾਲ ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਰਾਹੀਂ  ਪ੍ਰਾਈਮਰੀ ਅਤੇ ਸੈਕੰਡਰੀ ਸਕੂਲ ਪੱਧਰ ਤੇ ਕਾਫੀ ਅਧਿਆਪਕਾਂ ਦੀਆਂ ਦਸੰਬਰ ਮਹੀਨੇ ਤੋਂ 31-03-2024 ਤੱਕ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਲਗਾਈਆਂ ਗਈਆਂ ਸਨ। ਇਸ ਤੋਂ ਉਪਰੰਤ ਲੋਕ ਸਭਾ ਚੋਣਾਂ 2024 ਸਬੰਧੀ ਚੋਣ ਨੋਟੀਫਿਕੇਸ਼ਨ ਜਾਰੀ ਹੋਣ ਉਪਰੰਤ ਆਦਰਸ਼ ਚੋਣ ਜਾਬਤਾ ਲਾਗੂ ਹੋਣ ਕਰਕੇ ਇਹਨਾਂ ਅਧਿਆਪਕਾਂ ਨੂੰ ਆਪਣੇ ਆਪਣੇ ਪਿਤਰੀ ਸਕੂਲਾਂ ਵਿੱਚ ਹਾਜ਼ਰ ਹੋਣ ਲਈ ਫਾਰਗ ਨਹੀਂ ਕੀਤਾ ਗਿਆ ਸੀ। ਆਗੂਆਂ ਵੱਲੋਂ ਦੱਸਿਆ ਗਿਆ ਕਿ ਵੱਡੀ ਗਿਣਤੀ ਵਿੱਚ ਅਧਿਆਪਕ ਇਹਨਾਂ ਆਰਜੀ ਅਡਜਸਟਮੈਂਟਾਂ ਤੋਂ ਪਰੇਸ਼ਾਨ ਚੱਲ ਰਹੇ ਹਨ ਕਿਉਂਕਿ ਉਹਨਾਂ ਦੇ ਪਿੱਤਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਪੜ੍ਹਾਈ ਦਾ ਬਹੁਤ ਵੱਡੇ ਪੱਧਰ ਤੇ ਨੁਕਸਾਨ ਹੋ ਰਿਹਾ ਤੇ ਕਈ ਤਰ੍ਹਾਂ ਦੇ ਹੋਰ ਵਿਭਾਗੀ ਕੰਮ ਕਾਜ ਵੀ ਪ੍ਰਭਾਵਿਤ ਹੋ ਰਹੇ ਹਨ। ਜਥੇਬੰਦੀ ਪੰਜਾਬ ਸਰਕਾਰ ਤੋਂ ਮੰਗ ਕਰਦੀ ਹੈ ਕਿ ਇਹ ਆਰਜੀ ਐਡਜਸਟਮੈਂਟਾਂ ਤੁਰੰਤ ਰੱਦ ਕੀਤੀਆਂ ਜਾਣ ਤੇ ਇਹਨਾਂ ਅਧਿਆਪਕਾਂ ਨੂੰ ਇਹਨਾਂ ਦੇ ਪਿੱਤਰੀ ਸਕੂਲਾਂ ਵਿੱਚ ਹਾਜ਼ਰ ਕਰਵਾਇਆ ਜਾਵੇ ਅਤੇ ਸਕੂਲਾਂ ਵਿੱਚ ਖਾਲੀ ਪਈਆਂ ਅਸਾਮੀਆਂ ਨੂੰ ਰੈਗੂਲਰ ਤੌਰ ਤੇ ਨਵੀਂ ਭਰਤੀ ਕਰਕੇ ਭਰਿਆ ਜਾਵੇ। ਇਸ ਤੋਂ ਇਲਾਵਾ ਅਧਿਆਪਕਾਂ ਦੀ ਤਬਾਦਲਾ ਨੀਤੀ ਅਨੁਸਾਰ ਲੋੜਵੰਦ ਅਧਿਆਪਕਾਂ ਦੀਆਂ ਬਦਲੀਆਂ ਦੀ ਪ੍ਰਕਿਰਿਆ ਤੁਰੰਤ ਸ਼ੁਰੂ ਕੀਤੀ ਜਾਵੇ। ਇਸ ਤੋਂ ਇਲਾਵਾ ਜਥੇਬੰਦੀ ਵੱਲੋਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਸੂਬੇ ਦੇ ਸਾਰੇ ਪ੍ਰਾਇਮਰੀ ਸਕੂਲਾਂ ਵਿੱਚ ਜਮਾਤ ਅਨੁਸਾਰ ਪੰਜ ਰੈਗੂਲਰ ਅਧਿਆਪਕ ਤੇ ਜਾਣ ਤੇ ਪ੍ਰਾਇਮਰੀ ਸਕੂਲਾਂ ਵਿੱਚ ਪੀਟੀਆਈ ਦੀਆਂ ਅਸਾਮੀਆਂ ਦਿੱਤੀਆਂ ਜਾਣ , ਮਿਡਲ ਸਕੂਲਾਂ ਵਿੱਚੋਂ ਖਤਮ ਕੀਤੀਆਂ ਗਈਆਂ ਪੀਟੀਆਈ ਤੇ ਡਰਾਇੰਗ ਟੀਚਰ ਦੀਆਂ ਅਸਾਮੀਆਂ ਤੁਰੰਤ ਬਹਾਲ ਕਰਕੇ ਭਰੀਆਂ ਜਾਣ, ਸੈਕੰਡਰੀ ਵਿਭਾਗ ਵਿੱਚ ਵਿਸ਼ੇ ਅਨੁਸਾਰ ਅਸਾਮੀਆਂ ਭਰੀਆਂ ਜਾਣ, ਪਿਛਲੇ ਸਮੇਂ ਵਿੱਚ ਲੈਕਚਰਾਰਾਂ ਦੀਆਂ ਖਤਮ ਕੀਤੀਆਂ ਗਈਆਂ ਅਸਾਮੀਆਂ ਬਹਾਲ ਕੀਤੀਆਂ ਜਾਣ, ਪ੍ਰਾਇਮਰੀ ਪੱਧਰ ਤੋਂ ਲੈ ਕੇ ਪ੍ਰਿੰਸੀਪਲ ਪੱਧਰ ਤੱਕ ਅਧਿਆਪਕਾਂ ਦੀਆਂ ਪਦ ਉਨਤੀਆਂ ਕੀਤੀਆਂ ਜਾਣ। ਇਸ ਸਮੇਂ ਚਰਨ ਸਿੰਘ ਤਾਜਪੁਰੀ, ਬਲਬੀਰ ਸਿੰਘ ਕੰਗ, ਸਤਵਿੰਦਰਪਾਲ ਸਿੰਘ ਪੀਟੀਆਈ, ਸੁੱਖਵਿੰਦਰ ਸਿੰਘ ਬੁਰਜ ਲਿਟਾਂ , ਕੁਲਦੀਪ ਸਿੰਘ ਬਲਾਕ ਪੱਖੋਵਾਲ ਪ੍ਰਧਾਨ, ਜੋਰਾ ਸਿੰਘ ਬੱਸੀਆਂ, ਨਰਿੰਦਰਪਾਲ ਸਿੰਘ, ਜਗਦੀਸ਼ ਸਿੰਘ, ਕ੍ਰਿਸ਼ਨ ਕੁਮਾਰ ਸਮੇਤ ਆਗੂ ਹਾਜ਼ਰ ਸਨ।

ਬੂਟੇ ਲਗਾਉਣ ਵਾਲ਼ੀਆਂ ਵਾਤਾਵਰਣ ਪ੍ਰੇਮੀ ਸੰਸਥਾਵਾਂ ਨੂੰ ਹੁਣ ਨਹੀਂ ਮਿਲਣਗੇ ਮੁਫ਼ਤ ਬੂਟੇ

ਦੀਆਂ ਮੁਹਿੰਮਾਂ ਸ਼ੁਰੂ ਕਰ ਦਿੰਦੀਆਂ ਹਨ। ਜਿਨ੍ਹਾਂ ਦੇ ਮੈਂਬਰ ਵਧ ਚੜ੍ਹ ਕੇ ਤਨ, ਮਨ, ਧਨ ਤੋਂ ਆਪਣਾ ਯੋਗਦਾਨ ਪਾਉਂਦੇ ਹਨ। ਧਨ ਵਾਲ਼ੇ ਯੋਗਦਾਨ ਨੂੰ ਥੋੜ੍ਹਾ ਜਿਹਾ ਸਹਾਰਾ ਉਦੋਂ ਮਿਲ ਜਾਂਦਾ ਸੀ। ਜਦੋਂ ਲਗਾਉਣ ਲਈ ਬੂਟੇ ਜੰਗਲਾਤ ਵਿਭਾਗ ਦੀਆਂ ਨਰਸਰੀਆਂ ਵਿੱਚੋਂ ਮੁਫ਼ਤ ਮਿਲ ਜਾਂਦੇ ਹਨ ਪਰ ਪੰਜਾਬ ਵਿੱਚ ਹੁਣ ਅਜਿਹਾ ਕੁੱਝ ਵੀ ਨਹੀਂ ਹੋਵੇਗਾ ਕਿਉਂਕਿ ਵਿਭਾਗ ਵੱਲੋਂ ਹੁਣ ਪ੍ਰਤੀ ਬੂਟਾ 20 ਰੁਪਏ ਕੀਮਤ ਤੈਅ ਕਰ ਦਿੱਤੀ ਗਈ ਹੈ। ਇਸ ਸਬੰਧੀ ਦਸ਼ਮੇਸ਼ ਯੂਥ ਕਲੱਬ ਗਰੀਨ ਐਵੇਨਿਊ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਭਾਓਵਾਲ ਨੇ ਦੱਸਿਆ ਕਿ ਪਿੱਛਲੇ ਸਮਿਆਂ ਦੌਰਾਨ ਸੰਸਥਾਵਾਂ ਦੀਆਂ ਚਿੱਠੀਆਂ ਦੇ ਆਧਾਰ 'ਤੇ ਹੀ ਬੂਟੇ ਮੁਫ਼ਤ ਮਿਲ ਜਾਂਦੇ ਸਨ ਪਰ ਇਸ ਸਾਲ ਵਿਭਾਗ ਅਧਿਕਾਰੀਆਂ ਨਾਲ਼ ਗੱਲ' ਤੇ ਉਹਨਾਂ ਦੱਸਿਆ ਕਿ ਬੂਟੇ ਲੈਣ ਲਈ ਹੁਣ ਕੀਮਤ ਅਦਾ ਕਰਨੀ ਪਵੇਗੀ। ਉਨ੍ਹਾਂ ਕਿਹਾ ਕਿ ਨਵੇਂ ਬੂਟੇ ਲਗਾਉਣ ਅਤੇ ਰੁੱਖਾਂ ਦੀ ਸੰਭਾਲ਼ ਲਈ ਸਰਕਾਰ ਵਲੋਂ ਵਿਭਾਗ ਬਣਾਇਆ ਗਿਆ ਹੈ ਪਰ ਫਿਰ ਵੀ ਕਈ ਸੰਸਥਾਵਾਂ ਇਸ ਤੋਂ ਵੱਧ ਬੂਟੇ ਲਗਾ ਅਤੇ ਪਾਲ਼ ਦਿੰਦੀਆ ਹਨ। 
    ਇਸੇ ਤਰ੍ਹਾਂ ਵਾਤਾਵਰਨ ਸੰਭਾਲ਼ ਕਮੇਟੀ ਘਨੌਲੀ ਦੇ ਪ੍ਰਧਾਨ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਜਦੋਂ 7 ਸਾਲ ਪਹਿਲਾ ਪਿੰਡ ਵਿੱਚ ਬੂਟੇ ਲਗਾਉਣ ਲਈ ਮੁਹਿੰਮ ਆਰੰਭ ਕੀਤੀ ਸੀ ਉਦੋਂ ਵਣ ਵਿਭਾਗ ਦੇ ਅਧਿਕਾਰੀਆਂ ਵੱਲੋਂ ਖੁਦ ਬੂਟੇ ਘਨੌਲੀ ਵਿੱਚ ਪੁਜਾਏ ਗਏ ਸਨ ਅਤੇ ਲਾਉਣ ਦਾ ਤਰੀਕਾ ਵੀ ਦੱਸਿਆ ਗਿਆ ਸੀ, ਓਹਨਾ ਕਿਹਾ ਕਿ ਪੰਜਾਬ ਵਿੱਚ ਪਿਛਲੇ ਕੁਝ ਮਹੀਨਿਆਂ ਵਿੱਚ ਹਜਾਰਾਂ ਨਿੰਮਾ ਸੁੱਕ ਗਈਆਂ ਜਿਹਨਾਂ ਦੀ ਕਮੀਂ ਕਈ ਸਾਲ ਪੂਰੀ ਨਹੀਂ ਕੀਤੀ ਜਾ ਸਕਦੀ। ਉੱਪਰੋਂ ਵਿਭਾਗ ਵੱਲੋਂ ਇਸ ਤਰ੍ਹਾਂ ਦੇ ਨਿਯਮ ਲਾਗੂ ਕਰਨਾ ਰੁੱਖ ਲਗਾਉਣ ਦੀ ਮੁਹਿੰਮ ਨੂੰ ਢਾਅ ਲਗਾਏਗਾ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਮਾਮਲੇ ਨੂੰ ਗੰਭੀਰਤਾ ਨਾਲ਼ ਵਿਚਾਰ ਕੇ ਘੱਟੋ-ਘੱਟ ਸੰਸਥਾਵਾਂ ਨੂੰ ਤਾਂ ਮੁਫ਼ਤ ਬੂਟੇ ਦੇਣੇ ਜਾਰੀ ਰੱਖੇ ਅਤੇ ਨਿੱਜੀ ਤੌਰ 'ਤੇ ਬੂਟੇ ਲੈਣ ਵਾਲ਼ੇ ਨਾਗਰਿਕਾਂ ਲਈ ਵੀ ਸਸਤੇ ਤੋਂ ਸਸਤਾ ਭਾਅ ਤੈਅ ਕਰੇ।

ਸੇਵਾ ਮੁਕਤ ਹੋਣ 'ਤੇ ਪੀ.ਟੀ.ਆਈ ਸ੍ਰੀਮਤੀ ਹਰਪਾਲ ਕੌਰ ਨੂੰ ਕੀਤਾ ਸਨਮਾਨਿਤ।

  ਲੁਧਿਆਣਾ, 30 ਜੂਨ (ਟੀ. ਕੇ. ਪੀ. ਟੀ. ਆਈ. ਸ੍ਰੀਮਤੀ ਹਰਪਾਲ ਕੌਰ ਜੋ ਕਿ 30 ਜੂਨ 2024 ਨੂੰ ਬਲਾਕ ਪ੍ਰਾਇਮਰੀ ਸਿੱਖਿਆ ਦਫਤਰ ਲੁਧਿਆਣਾ -2 ਵਿਖੇ ਆਪਣੀਆਂ ਸਰਕਾਰੀ ਸੇਵਾਵਾਂ ਤੋਂ ਮੁਕਤ ਹੋ ਗਏ ਹਨ, ਨੂੰ  ਬਲਾਕ ਦੇ ਅਧਿਆਪਕ ਅਤੇ ਬਲਾਕ ਪ੍ਰਾਇਮਰੀ ਦਫਤਰੀ ਅਮਲਾ ਲੁਧਿਆਣਾ-2 ਵੱਲੋਂ ਸਨਮਾਨਿਤ ਕੀਤਾ ਗਿਆ।ਇਸ ਮੌਕੇ ਅਧਿਆਪਕ ਆਗੂ ਕੁਲਜਿੰਦਰ ਸਿੰਘ ਬੱਦੋਵਾਲ ਨੇ ਦੱਸਿਆ ਕਿ ਕਿ  ਹਰਪਾਲ ਕੌਰ  ਆਪਣੇ ਕੰਮ ਪ੍ਰਤੀ ਸਮਰਪਿਤ ਅਨੁਸ਼ਾਸਿਤ ਮਿਹਨਤੀ, ਵਿਦਿਆਰਥੀਆਂ ਅਤੇ ਅਧਿਆਪਕਾਂ ਪ੍ਰਤੀ ਹਮੇਸ਼ਾ ਦਿਆਲੂ ਅਤੇ ਮਦਦਗਾਰ, ਮਿਲਵਰਤਨ ਸਾਦਾ ਜੀਵਨ ਜਿਉਣ ਤੇ ਚੰਗੀ ਸ਼ਖਸ਼ੀਅਤ ਦੇ ਮਾਲਕ ਹਨ l ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਲੁਧਿਆਣਾ -2 ਪਰਮਜੀਤ ਸਿੰਘ ਸੁਧਾਰ ਦੀ ਹੱਲਾ ਸ਼ੇਰੀ ਤੇ ਬਲਾਕ ਖੇਡ ਅਫਸਰ ਸ਼੍ਰੀਮਤੀ ਹਰਪਾਲ ਕੌਰ  ਦੀ ਮਿਹਨਤ ਸਦਕਾ ਬਲਾਕ ਦੇ ਵਿਦਿਆਰਥੀਆਂ ਨੇ  ਸਟੇਟ ਖੇਡਾਂ ਵਿੱਚ ਵਿੱਚ ਕਾਫੀ ਮੱਲਾਂ ਮਾਰੀਆਂ ਹਨ । ਬਲਾਕ ਲੁਧਿਆਣਾ-2 ਨੂੰ ਹਮੇਸ਼ਾ ਮੋਹਰੀ ਨੰਬਰ ਤੇ ਲਿਆਂਦਾ ਹੈ ਉਹ ਹਮੇਸ਼ਾ ਅਧਿਆਪਕਾਂ ਦੇ ਵਿਦਿਆਰਥੀਆਂ ਲਈ ਚਾਨਣ ਮੁਨਾਰਾ ਬਣੇ ਹਨ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਖੇਡਾਂ ਵਿੱਚ ਉਹਨਾਂ ਦੁਆਰਾ ਕੀਤੇ ਵੱਡੇ ਉਪਰਾਲੇ ਹਮੇਸ਼ਾ ਯਾਦ ਰਹਿਣਗੇ l ਇਸ ਮੌਕੇ ਅਧਿਆਪਕ  ਕੁਲਵੰਤ ਸਿੰਘ ਬੜੂੰਦੀ, ਅਰੁਣ, ਪ੍ਰੀਤ ਕਮਲ ਕੌਰ, ਬਲਾਕ ਪ੍ਰਾਇਮਰੀ ਦਫ਼ਤਰੀ ਅਮਲਾ-2 ਦੇ ਕਰਮਚਾਰੀ ਮਨਜਿੰਦਰ ਪਾਲ ਸਿੰਘ, ਸ਼੍ਰੀਮਤੀ ਸੋਨੀਆ, ਸੁਰਭੀ, ਹਰਕੋਮਲ ਕੌਰ, ਹਰਪਾਲ ਕੌਰ, ਰਜਿੰਦਰ ਕੌਰ, ਨਛੱਤਰ ਸਿੰਘ ਆਦਿ ਹਾਜ਼ਰ ਸਨ।

ਲੋਕ ਸਭਾ 'ਚ ਨਿਭਾਈਆਂ ਜਿੰਮੇਵਾਰੀਆਂ ਬਦਲੇ ਬੈਂਸ ਨੂੰ ਕੀਤਾ ਸਨਮਾਨਿਤ

ਲੁਧਿਆਣਾ, 30 ਜੂਨ (ਟੀ. ਕੇ.) ਲੁਧਿਆਣਾ  ਲੋਕ ਸਭਾ ਹਲਕੇ ਦੇ ਵਿੱਚ ਬੜਾ ਸ਼ਾਨਾਮੱਤਾ ਕੰਮ ਸਿਮਰਨਜੀਤ ਬੈਂਸ ਦੀ ਅਗਵਾਈ ਵਿੱਚ ਸਮੁੱਚੇ ਕਾਂਗਰਸ ਦੇ ਵਰਕਰਾਂ ਨੇ  ਇਕੱਲਾ ਆਤਮ ਨਗਰ,ਦੱਖਣੀ ਵਿਧਾਨ ਸਭਾ ਹਲਕੇ ਵਿੱਚ ਹੀ ਨਹੀਂ ਬਲਿਕ  ਸਾਰੇ ਲੋਕ ਸਭਾ ਹਲਕੇ ਦੇ ਅੰਦਰ ਤੂਫਾਨੀ ਦੌਰੇ, ਮੀਟਿੰਗਾਂ ਅਤੇ ਰੋਡ ਸ਼ੋ ਕੀਤੇ, ਜਿਸਨੇ ਵਿਰੋਧੀਆਂ ਨੂੰ ਭਾਜੜਾਂ  ਪਾ ਕੇ ਰੱਖੀਆਂ ਜਿਸ ਨਾਲ ਵਿਰੋਧੀਆਂ ਦੀ ਨੀਂਦ ਹਰਾਮ ਹੋ ਗਈ ਅਤੇ ਕਾਂਗਰਸ ਪਾਰਟੀ ਨੇ ਲੁਧਿਆਣਾ ਲੋਕਸਭਾ ਚੋਣਾਂ ਵਿੱਚ ਇੱਕ ਇਤਿਹਾਸਕ ਜਿੱਤ ਪ੍ਰਾਪਤ ਕੀਤੀ। ਇਹ ਸ਼ਬਦ ਕਾਂਗਰਸੀ ਆਗੂ ਹਰਦੇਵ ਸਿੰਘ ਨੇ ਸਾਬਕਾ ਵਿਧਾਇਕ ਅਤੇ ਸੀਨੀਅਰ ਕਾਂਗਰਸੀ ਆਗੂ ਸਿਮਰਜੀਤ ਸਿੰਘ ਬੈਂਸ ਨੂੰ  ਲੋਕ ਸਭਾ ਚੋਣਾਂ ਵਿੱਚ ਕਾਂਗਰਸੀ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਜਿੱਤ ਨੂੰ ਯਕੀਨੀ ਬਣਾਉਣ ਤੇ  ਬੈਂਸ ਨੂੰ ਸਨਮਾਨਿਤ ਕਰਦੇ ਹੋਏ ਕਹੇ।ਉਹਨਾਂ ਅੱਗੇ ਕਿਹਾ ਕਿ ਭਵਿੱਖ ਦੇ ਵਿੱਚ ਵੀ  ਬੈਂਸ ਤੇ ਉਸਦੇ ਸਾਥੀ ਕਾਂਗਰਸ ਦੀ ਚੜ੍ਹਦੀ ਕਲਾ ਦੀ ਮਜਬੂਤੀ ਲਈ  ਦਿਨ ਰਾਤ ਕੰਮ ਕਰਨਗੇ।ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਵਿੱਚ ਵੀ ਕਾਂਗਰਸ ਪਾਰਟੀ ਨਗਰ ਨਿਗਮ ਵਿੱਚ ਆਪਣਾ ਮੇਅਰ ਬਣਾਏਗੀ।ਇਸ ਮੌਕੇ ਸਿੰਦਰਪਾਲ ਸ਼ਰਮਾ, ਸੁਖਦੇਵ  ਸਿੰਘ ਸਿੱਧੂ, ਜਗਦੇਵ ਸਿੰਘ, ਮਨਪ੍ਰੀਤ ਸਿੰਘ, ਅੰਮ੍ਰਿਤਪਾਲ ਸਿੰਘ, ਬੇਅੰਤ ਸਿੰਘ, ਚਰਨਜੀਤ ਸਿੰਘ, ਤਰਲੋਚਨ ਸਿੰਘ ਆਦਿ ਮੌਜੂਦ ਸਨ।

ਲੁਧਿਆਣਾ ਦੀ ਸਭ ਤੋਂ ਵੱਡੀ ਦੌੜ: ਆਰਜੀ ਮੈਰਾਥਨ 

*4.0 ਮਿਲਿੰਦ ਸੋਮਨ ਫਿਲਮ ਪ੍ਰੋਡਿਊਸਰ ਦੇ ਨਾਲ

ਲੁਧਿਆਣਾ, 23 ਜੂਨ (ਟੀ. ਕੇ.) ਆਰ. ਜੀ. ਹਸਪਤਾਲ ਵਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ  'ਚ ਆਰ. ਜੀ. ਮੈਰਾਥਨ 4.0 ਕਰਵਾਈ ਗਈ, ਜਿਸ ਵਿਚ  10,000 ਤੋਂ ਵੱਧ ਉਤਸ਼ਾਹੀ ਦੌੜਾਕਾਂ ਨੇ ਹਿੱਸਾ ਲਿਆ। ਇਸ ਮੌਕੇ ਪ੍ਰਸਿੱਧ ਫਿਲਮ ਪ੍ਰੋਡਿਊਸਰ ਮਿਲਿੰਦ ਸੋਮਨ  ਨੇ ਮੁੱਖ ਮਹਿਮਾਨ ਵਜੋਂ ਹਿੱਸਾ ਲਿਆ। ਇਸ ਮੌਕੇ 
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਉਪਕੁਲਪਤੀ ਡਾ : ਸਤਬੀਰ ਸਿੰਘ ਗੋਸਲ ਅਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ  ਕੁਲਦੀਪ ਸਿੰਘ ਚਹਿਲ ਆਈ. ਪੀ. ਐਸ. ਵਿਸ਼ੇਸ਼ ਮਹਿਮਾਨ ਵਜੋਂ ਪੁੱਜੇ। ਇਸ ਮੌਕੇ ਮਿਲਿੰਦ ਸੋਮਨ ਨੇ 10 ਕਿਲੋਮੀਟਰ ਮੈਰਾਥਨ ਦੀ ਅਗਵਾਈ ਕੀਤੀ, ਜਿਸ ਨਾਲ ਹਜ਼ਾਰਾਂ ਲੋਕ ਉਨ੍ਹਾਂ ਦੇ ਨਾਲ ਦੌੜਨ ਲਈ ਪ੍ਰੇਰਿਤ ਹੋਏ ਅਤੇ ਇਹ ਸਾਰੇ ਦੌੜਾਕਾਂ ਲਈ ਇੱਕ ਯਾਦਗਾਰ ਅਤੇ ਪ੍ਰੇਰਣਾਦਾਇਕ ਅਨੁਭਵ ਬਣਿਆ। ਇਸ ਮੌਕੇ ਆਰ. ਜੀ. ਹਸਪਤਾਲ ਦੇ ਪ੍ਰਬੰਧਕਾਂ ਨੇ ਦੱਸਿਆ ਕਿ 
ਆਰ. ਜੀ. ਹਸਪਤਾਲ, ਜਿਸਨੂੰ ਆਰ. ਜੀ. ਸਟੋਨ ਯੂਰੋਲੋਜੀ ਅਤੇ ਲੈਪਰੋਸਕੋਪੀ ਹਸਪਤਾਲ ਦੇ ਨਾਂਅ ਨਾਲ ਵੀ ਜਾਣਿਆ ਜਾਂਦਾ ਹੈ, ਯੂਰੋਲੋਜੀ ਅਤੇ ਘੱਟ ਖੂਨ ਵਹਿਣ ਵਾਲੀ ਸਰਜਰੀ ਵਿੱਚ ਮਾਹਰ ਇੱਕ ਪ੍ਰਮੁੱਖ ਸਿਹਤ ਸੰਸਥਾ ਹੈ ਜੋ ਪਿਛਲੇ 38 ਸਾਲਾਂ ਤੋਂ ਮਰੀਜ਼ਾਂ ਦਾ ਇਲਾਜ ਕਰਦੀ ਆ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਆਰ. ਜੀ. ਹਸਪਤਾਲ ਹਰੇਕ ਮਨੁੱਖ ਦੀ ਤੰਦਰੁਸਤੀ ਲਈ ਕਾਮਨਾ ਕਰਦਾ ਹੋਇਆ ਹਰੇਕ ਮਨੁੱਖ ਨੂੰ ਚੰਗੀ ਸਿਹਤ ਲਈ ਹਮੇਸ਼ਾ ਕਸਰਤ ਕਰਨ ਲਈ ਪ੍ਰੇਰਿਤ ਕਰਦਾ ਹੈ।

ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ  ਨੂੰ ਸਮਰਪਿਤ ਹਫ਼ਤਾਵਾਰੀ ਕੀਰਤਨ ਸਮਾਗਮ ਆਯੋਜਿਤ* 

 ਗੁਰੂ ਸਾਹਿਬ ਨੇ ਸੰਗਤਾਂ ਨੂੰ ਨਿਰਭਉ ਤੇ ਨਿਰਵੈਰ ਦੇ ਸੰਕਲਪ ਨਾਲ ਜੋੜਿਆ- ਭੁਪਿੰਦਰ  ਸਿੰਘ 
ਲੁਧਿਆਣਾ,23 ਜੂਨ  (ਕਰਨੈਲ ਸਿੰਘ ਐੱਮ.ਏ. )  ਉੱਚੇ ਆਦਰਸ਼ਾਂ ਦੇ ਧਾਰਨੀ ਛੇਵੇਂ ਪਾਤਸ਼ਾਹ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਭਗਤੀ 'ਤੇ ਸ਼ਕਤੀ ਦੇ ਸੰਕਲਪ ਨੂੰ ਸਿਧਾਂਤਕ ਤੌਰ ਤੇ ਪ੍ਰਵਾਨ ਕਰਦਿਆਂ ਮੀਰੀ ਤੇ ਪੀਰੀ ਦੀਆਂ ਦੋ ਕ੍ਰਿਪਾਨਾਂ ਧਾਰਨ ਕਰ ਕੇ ਇੱਕ ਨਵੇਂ ਇਤਿਹਾਸ ਦੀ ਸਿਰਜਨਾ ਕੀਤੀ, ਉੱਥੇ ਸ਼੍ਰੀ ਅਕਾਲ ਤਖਤ ਸਾਹਿਬ ਦੀ ਸਥਾਪਨਾ ਕਰਕੇ ਅਤੇ ਖਾਲਸਾਈ ਫੌਜ਼ ਦਾ ਗਠਨ ਕਰਕੇ ਜਬਰ ਤੇ ਜ਼ੁਲਮ ਦਾ ਮੂੰਹ ਤੋੜਵਾਂ ਜਵਾਬ ਦਿੱਤਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਗੁਰੂ ਘਰ ਦੇ ਕੀਰਤਨੀਏ ਭਾਈ ਨਰਿੰਦਰ ਸਿੰਘ ਜੀ ਹਜ਼ੂਰੀ ਰਾਗੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ  ਨੇ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ ਅੱਜ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਂਸ਼ਨ ਵਿਖੇ ਛੇਵੇਂ ਪਾਤਸ਼ਾਹ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਯੋਜਿਤ ਕੀਤੇ ਗਏ ਹਫ਼ਤਾਵਾਰੀ ਕੀਰਤਨ ਸਮਾਗਮ ਅੰਦਰ ਇਕੱਤਰ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆਂ ਕੀਤਾ। ਇਸ ਦੌਰਾਨ ਭਾਈ ਨਰਿੰਦਰ ਸਿੰਘ ਜੀ ਦੇ ਕੀਰਤਨੀ ਜੱਥੇ ਨੇ ਗੁਰੂ ਸਾਹਿਬਾਂ ਵੱਲੋਂ ਉਚਰੀ ਇਲਾਹੀ ਬਾਣੀ ਦਾ ਰਸ-ਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ, ਉਥੇ ਸਮਾਗਮ ਅੰਦਰ ਜੁੜ ਬੈਠੀਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆਂ ਸੁਸਾਇਟੀ ਦੇ ਮੁੱਖ ਸੇਵਾਦਾਰ ਸ੍ਰ: ਭੁਪਿੰਦਰ ਸਿੰਘ ਨੇ ਕਿਹਾ ਕਿ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀਆਂ ਸਿੱਖਿਆਵਾਂ ਤੇ ਫਲਾਸਫੀ  ਸਮੁੱਚੀ ਲੋਕਾਈ ਨੂੰ ਨਿਰਭਉ ਤੇ ਨਿਰਵੈਰ ਹੋਣ ਦੀ ਪ੍ਰੇਰਣਾ ਦਿੰਦੀ ਹੈ।ਅੱਜ ਸਮੇਂ ਦੀ ਮੁੱਖ ਲੋੜ ਹੈ ਕਿ ਮੌਜੂਦਾ ਸਮੇਂ ਦੀ ਨੌਜਵਾਨ ਪੀੜੀ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਬਖਸ਼ੇ ਭਗਤੀ ਤੇ ਸ਼ਕਤੀ ਦੇ ਸੰਕਲਪ ਤੋਂ ਸੇਧ ਲੈ ਕੇ ਬਾਣੀ ਤੇ ਬਾਣੇ ਦੀ ਧਾਰਨੀ ਬਣੇ । ਸਮਾਗਮ ਦੀ ਸਮਾਪਤੀ ਮੌਕੇ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ੍ਰ: ਭੁਪਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀ ਮੈਂਬਰਾਂ ਨੇ ਸਾਂਝੇ ਰੂਪ ਵਿੱਚ ਕੀਰਤਨੀ ਜੱਥੇ ਦੇ ਮੈਂਬਰਾਂ ਨੂੰ ਸਿਰੋਪਾਓ ਬਖਸ਼ਿਸ ਕਰਕੇ ਉਨ੍ਹਾਂ ਦਾ ਧੰਨਵਾਦ ਪ੍ਰਗਟ ਕੀਤਾ ਅਤੇ ਕਿਹਾ ਕਿ ਸਵ: ਜੱਥੇਦਾਰ ਅਵਤਾਰ ਸਿੰਘ ਮੱਕੜ ਸਾਬਕਾ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਿੱਘੇ ਸਹਿਯੋਗ ਨਾਲ ਸੁਸਾਇਟੀ ਵੱਲੋਂ ਚਲਾਈ ਜਾ ਰਹੀ ਹਫ਼ਤਾਵਾਰੀ ਕੀਰਤਨ ਸਮਾਗਮ ਦੀ ਲੜੀ ਸੰਗਤਾਂ ਦੇ ਲਈ ਪ੍ਰੇਰਣਾ ਦਾ ਸਰੋਤ ਬਣ ਚੁੱਕੀ ਹੈ। ਉਹਨਾਂ ਨੇ ਕਿਹਾ ਕਿ ਅਗਲੇ ਹਫ਼ਤਾਵਾਰੀ ਸਮਾਗਮ ਵਿੱਚ ਭਾਈ ਕੰਵਲਜੀਤ ਸਿੰਘ, ਭਾਈ ਲਖਵਿੰਦਰ ਸਿੰਘ ਜੀ ਹਜ਼ੂਰੀ ਰਾਗੀ ਸ਼੍ਰੀ ਪੰਜੋਖਰਾ ਸਾਹਿਬ ਅੰਬਾਲੇ  ਵਾਲਿਆਂ ਦਾ ਕੀਰਤਨੀ ਜੱਥਾ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ  ਕਰੇਗਾ। ਸਮਾਗਮ ਦੌਰਾਨ
 ਸ੍ਰ: ਇੰਦਰਜੀਤ ਸਿੰਘ ਮੱਕੜ ਪ੍ਰਧਾਨ, ਸ੍ਰ: ਜਤਿੰਦਰਪਾਲ ਸਿੰਘ ਸਲੂਜਾ, ਕਰਨੈਲ ਸਿੰਘ ਬੇਦੀ, ਪ੍ਰਿਤਪਾਲ ਸਿੰਘ, ਸੁਰਿੰਦਰਪਾਲ ਸਿੰਘ ਭੁਟੀਆਨੀ, ਰਜਿੰਦਰਪਾਲ ਸਿੰਘ ਮੱਕੜ, ਮਨਜੀਤ ਸਿੰਘ ਟੋਨੀ, ਭੁਪਿੰਦਰਪਾਲ ਸਿੰਘ ਧਵਨ, ਬਲਜੀਤ ਸਿੰਘ ਦੂਆ (ਨਵਦੀਪ ਰੀਜ਼ੋਰਟ), ਜਸਪਾਲ ਸਿੰਘ ਪਿੰਕੀ, ਅੱਤਰ ਸਿੰਘ ਮੱਕੜ, ਰਜਿੰਦਰ ਸਿੰਘ ਡੰਗ, ਜੀਤ ਸਿੰਘ,  ਗੁਰਵਿੰਦਰ ਸਿੰਘ ਆੜਤੀ, ਸੁਰਿੰਦਰ ਸਿੰਘ ਸਚਦੇਵਾ, ਇੰਦਰਪਾਲ ਸਿੰਘ ਕਾਲੜਾ, ਕਮਲਦੀਪ ਸਿੰਘ ਕਾਲੜਾ, ਹਰਕੀਰਤ ਸਿੰਘ ਬਾਵਾ, ਸਰਪੰਚ ਗੁਰਚਰਨ ਸਿੰਘ, ਮਨਮੋਹਨ ਸਿੰਘ ,ਅਵਤਾਰ ਸਿੰਘ ਮਿੱਡਾ,ਗੁਰਪ੍ਰੀਤ ਸਿੰਘ ਪ੍ਰਿੰਸ, ਸੁਖਪ੍ਰੀਤ ਸਿੰਘ ਮਨੀ, ਬਾਦਸ਼ਾਹ ਦੀਪ ਸਿੰਘ,ਕਰਨਦੀਪ ਸਿੰਘ, ਬਲ ਫਤਹਿ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ ।

ਗੁਰੂ ਹਰਿਗੋਬਿੰਦ ਸਾਹਿਬ ਜੀ ਅਤੇ ਭਗਤ ਕਬੀਰ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਖੂਨਦਾਨ ਕੈਂਪ ਲਾਇਆ 

ਅੱਜ ਦਾ ਮਹਾਨ ਖੂਨਦਾਨ ਕੈਂਪ ਲੋੜਵੰਦ ਮਰੀਜ਼ਾਂ ਲਈ ਲਾਹੇਵੰਦ ਸਾਬਤ ਹੋਵੇਗਾ- ਜੱਥੇ:ਤਲਵੰਡੀ 
ਲੁਧਿਆਣਾ (ਕਰਨੈਲ ਸਿੰਘ ਐਂਮ.ਏ.) ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਸਿਰਜਨਹਾਰ, ਮੀਰੀ ਪੀਰੀ ਦੇ ਮਾਲਕ ਸਾਹਿਬ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਅਤੇ ਸ਼੍ਰੋਮਣੀ ਭਗਤ ਕਬੀਰ ਜੀ ਦੇ ਜਨਮ-ਦਿਹਾੜੇ ਨੂੰ ਸਮਰਪਿਤ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੀ ਚਰਨ- ਛੋਹ ਪ੍ਰਾਪਤ ਇਤਿਹਾਸਕ ਧਰਤੀ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਸ਼ਾਹੀ ਦਸਵੀਂ ਰਾਏਕੋਟ ਵਿਖੇ ਭਾਈ ਘਨ੍ਹਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ:) ਦੇ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਦੇ ਦਿਸ਼ਾ-ਨਿਰਦੇਸ਼ਾਂ ਤੇ ਹਰਪੀਤ ਸਿੰਘ ਤਾਜਪੁਰ ਦੀ ਅਗਵਾਈ ਹੇਠ 738ਵਾਂ ਮਹਾਨ ਖੂਨਦਾਨ ਕੈਂਪ ਗੁਰਦੂਆਰਾ ਪ੍ਰਬੰਧਕ ਕਮੇਟੀ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਲਗਾਇਆ ਗਿਆ। ਇਸ ਮਹਾਨ ਖੂਨਦਾਨ ਕੈਂਪ ਦਾ ਉਦਘਾਟਨ ਕਰਦਿਆਂ ਜੱਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਮੋਜੂਦਾ ਸਮੇਂ ਦੌਰਾਨ ਬਲੱਡ ਬੈਂਕਾਂ ਵਿੱਚ ਖੂਨ ਦੀ ਬਹੁਤ ਭਾਰੀ ਕਿੱਲਤ ਚੱਲ ਰਹੀ ਹੈ । ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਹੇ ਮਰੀਜ਼ਾਂ ਲਈ ਅੱਜ ਦਾ ਮਹਾਨ ਖੂਨਦਾਨ ਕੈਂਪ ਬਹੁਤ ਲਾਹੇਵੰਦ ਸਾਬਤ ਹੋਵੇਗਾ। ਇਸ ਮੌਕੇ ਤੇ ਜੱਥੇਦਾਰ ਜਗਜੀਤ ਸਿੰਘ ਤਲਵੰਡੀ ਨੇ ਖੂਨਦਾਨ ਕਰਨ ਵਾਲੇ ਪ੍ਰਾਣੀਆਂ ਨੂੰ ਸਰਟੀਫਿਕੇਟ ਤੇ ਸਨਮਾਨ-ਚਿੰਨ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਸਮੇਂ ਖੂਨਦਾਨ ਕੈਂਪ ਦੌਰਾਨ ਸੁਸਾਇਟੀ ਦੇ ਸੇਵਾਦਾਰ ਹਰਪ੍ਰੀਤ ਸਿੰਘ ਤਾਜਪੁਰ ਨੇ ਦੱਸਿਆ ਰਘੁਨਾਥ ਹਸਪਤਾਲ ਬਲੱਡ ਬੈਂਕ ਦੇ ਸਹਿਯੋਗ ਨਾਲ 55 ਬਲੱਡ ਯੂਨਿਟ ਇਕੱਤਰ ਕੀਤਾ ਗਿਆ ਖੂਨ ਲੋੜਵੰਦ ਮਰੀਜ਼ਾਂ ਨੂੰ ਨਿਸ਼ਕਾਮ ਰੂਪ ਵਿੱਚ ਦਿੱਤਾ ਜਾਵੇਗਾ। ਇਸ ਮੌਕੇ ਜਸਰੀਨ ਕੌਰ ਤਾਜਪੁਰ, ਸੁਖਦਰਸ਼ਨ ਸਿੰਘ ਗੋਨੀ ਤਾਜਪੁਰ, ਪ੍ਰੇਮਜੀਤ ਪਾਲ ਸਿੰਘ, ਮਨਦੀਪ ਸਿੰਘ ਟੂਸਾ, ਅਰਮਾਨਵੀਰ ਟੂਸਾ, ਪਰਮਵੀਰ ਟੂਸਾ  ਹਾਜ਼ਰ ਸਨ ।

ਜੀ.ਕੇ. ਇਸਟੇਟ ਭਾਮੀਆਂ ਖੁਰਦ ਨਿਵਾਸੀਆਂ ਨੇ ਸਕਿਉਰਟੀ ਗਾਰਡ ਦੀ ਲੜਕੀ ਦੇ ਵਿਆਹ ਲਈ ਸਤਾਈ ਹਜ਼ਾਰ ਰੁਪਏ ਦਿੱਤੇ

ਲੁਧਿਆਣਾ (ਕਰਨੈਲ ਸਿੰਘ ਐੱਮ.ਏ.) ਜੀ.ਕੇ.ਇਸਟੇਟ ਸਕਿਉਰਟੀ ਦੇ ਗਾਰਡ ਹਰਦੀਪ ਸਿੰਘ ਦੀ ਲੜਕੀ ਪਰਮਜੀਤ ਕੌਰ ਜਿਸ ਦਾ ਵਿਆਹ 7 ਜੁਲਾਈ 2024 ਦਿਨ ਐਤਵਾਰ ਨੂੰ ਹੈ। ਜੀ.ਕੇ. ਇਸਟੇਟ ਭਾਮੀਆਂ ਖੁਰਦ ਦੇ  ਨਿਵਾਸੀਆਂ ਨੇ ਮਿਲ ਕੇ 27000 ਰੁਪਏ ਦੀ ਮਾਲੀ ਮਦਦ ਕੀਤੀ ।  ਜੀ.ਕੇ. ਇਸਟੇਟ ਦੇ ਚੇਅਰਮੈਨ ਡਾਕਟਰ ਅੰਮ੍ਰਿਤਪਾਲ ਸਿੰਘ, ਪ੍ਰਧਾਨ ਰਮੇਸ਼ ਟੀ ਐਨ ਆਰ, ਕੈਸ਼ੀਅਰ ਟੀ ਕੇ ਸਿੰਗਲਾ, ਸੈਕਟਰੀ ਵਿਪੁਲ ਜੈਨ (ਕਨੇਡਾ), ਪ੍ਰਦੀਪ ਭਗਤ, ਗੁਲਸ਼ਨ ਤਲਵਾੜ, ਸੰਨੀ ਜਿੰਦਲ, ਰਘਬੀਰ ਸਿੰਘ ਥਿੰਦ, ਗੁਲਸ਼ਨ ਮਾਗੋ, ਵਿੰਪਨ ਠਾਕੁਰ, ਰਮਨ ਕਪੂਰ, ਸ਼੍ਰੀਮਤੀ ਰੇਖਾ, ਡਾਕਟਰ ਨਵੀਨ ਸਭਰਵਾਲ, ਹਰੀਸ਼ ਨੰਦਾ, ਤੇਜਿੰਦਰ ਵੋਹਰਾ, ਜਸਵਿੰਦਰ ਸਿੰਘ, ਸੋਨੂ ਤਿਆਗੀ, ਪਰਮਜੀਤ ਸਿੰਘ, ਮਨੋਜ ਸ਼ਰਮਾ, ਜੋਤੀ ਛਾਬੜਾ ਅਤੇ ਚਮਨ ਲਾਲ ਵੋਹਰਾ, ਪੰਡਤ ਭਰਤ ਸ਼ਰਮਾ, ਜੀ ਨੇ ਕੰਨਿਆ ਦਾਨ ਵਿੱਚ ਵਿਸ਼ੇਸ਼ ਸਹਿਯੋਗ ਦਿੱਤਾ।

ਆਗਮਨ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

ਲੁਧਿਆਣਾ 23 ਜੂਨ  (ਕਰਨੈਲ ਸਿੰਘ ਐੱਮ.ਏ.) ਮੀਰੀ ਪੀਰੀ ਦੇ ਮਾਲਕ ਛੇਵੇਂ ਗੁਰੂ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਆਗਮਨ ਦਿਹਾੜਾ ਗੁਰਦੁਆਰਾ ਸਿੰਘ ਸਭਾ ਅਕਾਲ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ, ਸ਼ਰਧਾ ਭਾਵਨਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਅੰਮ੍ਰਿਤ ਵੇਲੇ ਪਿਛਲੇ ਦਿਨੀਂ ਆਰੰਭ ਕਰਵਾਏ ਗਏ ਸ੍ਰੀ ਅਖੰਡ-ਪਾਠ ਸਾਹਿਬ ਜੀ ਦੀ ਸੰਪੂਰਨਤਾ ਦੇ ਭੋਗ ਪਾਏ ਗਏ ਉਪਰੰਤ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਦੀਪ ਸਿੰਘ ਅਤੇ ਭਾਈ ਨਿਸ਼ਾਨ ਸਿੰਘ ਲੁਧਿਆਣਾ ਵਾਲਿਆਂ ਅਤੇ ਉਨ੍ਹਾਂ ਦੇ ਜੱਥੇ ਵੱਲੋਂ ਕੀਰਤਨ ਦੀ ਸੇਵਾ ਨਿਭਾਈ ਗਈ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਕੁੰਦਨ ਸਿੰਘ ਨਾਗੀ ਅਤੇ ਚੇਅਰਮੈਨ ਹਰਜਿੰਦਰ ਸਿੰਘ ਸੰਧੂ ਨੇ ਸਮੁੱਚੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਆਗਮਨ ਦਿਹਾੜੇ ਦੀਆਂ ਵਧਾਈਆਂ ਦਿੰਦੇ ਹੋਏ ਸੰਗਤੀ ਰੂਪ ਵਿੱਚ ਰਾਗੀ ਜੱਥਿਆਂ ਨੂੰ ਸਿਰੋਪਾਓ ਭੇਟ ਕੀਤੇ। ਮਿੱਸੇ ਪ੍ਰਸ਼ਾਦੇ, ਠੰਡੀ ਲੱਸੀ, ਦਹੀਂ, ਮੱਖਣ, ਲੱਸੀ, ਪਿਆਜ, ਆਚਾਰ ਦਾ ਲੰਗਰ ਅਤੁੱਟ ਵਰਤਾਇਆ। ਹੋਰਨਾਂ ਤੋਂ ਇਲਾਵਾ ਨਰਿੰਦਰ ਸਿੰਘ ਉੱਭੀ, ਪਰਕਾਸ਼ ਸਿੰਘ, ਜੋਗਾ ਸਿੰਘ, ਸੁਖਵਿੰਦਰ ਸਿੰਘ ਦਹੇਲਾ, ਬਲਵੀਰ ਸਿੰਘ ਸੌਂਧ, ਅਵਤਾਰ ਸਿੰਘ ਘੜਿਆਲ, ਬੀਬੀ ਮਨਜੀਤ ਕੌਰ, ਹਰਪਾਲ ਸਿੰਘ ਗਹੀਰ, ਜੋਗਿੰਦਰ ਸਿੰਘ, ਬੀਬੀ ਹਰਭਜਨ ਕੌਰ, ਬੀਬੀ ਸੁਰਜੀਤ ਕੌਰ, ਹਰੀ ਸਿੰਘ, ਜਸਵੰਤ ਸਿੰਘ, ਸਤਵੰਤ ਸਿੰਘ ਸੰਧੂ, ਲਖਬੀਰ ਸਿੰਘ ਠੇਕੇਦਾਰ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਗੁਰੂ ਘਰ ਨਤਮਸਤਕ ਹੋਈਆਂ। ਫੋਟੋ: ਰਾਗੀ ਜੱਥੇ ਭਾਈ ਨਿਸ਼ਾਨ ਸਿੰਘ ਨੂੰ ਸਿਰਪਾਓ ਭੇਟ ਕਰਨ ਸਮੇਂ ਕੁੰਦਨ ਸਿੰਘ ਨਾਗੀ, ਹਰਜਿੰਦਰ ਸਿੰਘ ਸੰਧੂ, ਨਰਿੰਦਰ ਸਿੰਘ ਉੱਭੀ, ਜੋਗਾ ਸਿੰਘ,  ਸੁਖਵਿੰਦਰ ਸਿੰਘ ਦਹੇਲਾ ਤੇ ਹੋਰ