You are here

ਲੁਧਿਆਣਾ

ਐਸ.ਆਰ.ਕਲੇਰ ਨੂੰ ਸਹਾਹਿਕ ਅਬਜਰਵਰ ਲਗਾਉਣ ਤੇ ਆਕਲੀ ਵਰਕਰਾਂ 'ਚ ਖੁਸ਼ੀ ਦੀ ਲਹਿਰ

ਸਿੱਧਵਾਂ ਬੇਟ(ਜਸਮੇਲ ਗਾਲਿਬ)ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਵੀਰ ਸਿੰਘ ਬਾਦਲ ਦੇ ਪਾਰਟੀ ਦੇ ਸੀਨੀਅਰ ਆਗੂਆ ਨੂੰ ਜਿਲ੍ਹਾ ਵਾਰ ਨਿਗਾਰਾਨ ਲਗਾਏ ਕੇ ਜੋ ਪਾਰਟੀ ਦੀ ਚੱਲ ਰਹੀ ਭਰਤੀ ਨੂੰ ਸਹੀ ਤਰੀਕੇ ਨਾਲ ਕਰਵਾਉਣ ਤੇ ਇਸ ਲੜੀ ਤਹਿਤ ਵਿਧਾਨ ਸਭਾ ਹਲਕਾ ਜਗਰਾਉ ਦੇ ਸਾਬਕਾ ਵਿਧਾਇਕ ਐਸ.ਆਰ.ਕਲੇਰ ਨੂੰ ਜਿਲ੍ਹਾ ਸਹੀਦ ਭਗਤ ਸਿੰਘ ਨਗਰ ਦਾ ਸਹਾਇਕ ਅਬਜਰਵਰ ਲਗਾਇਆ ਗਿਆ ਹੈ ਇਸ ਕਾਰਨ ਸਮੱੁਗੇ ਹਲਕੇ ਦੇ ਅਕਾਲੀ ਆਂਗੂਆਂ ਤੇ ਪਾਰਟੀ ਵਰਕਰਾਂ ਨੇ ਭਰਵਾਂ ਸਵਾਗਤ ਕੀਤਾ ਤੇ ਸ਼੍ਰੀ ਕਲੇਰ ਨੂੰ ਵਧਾਂਈਆਂ ਦਿੱਤੀਆਂ।ਇਸ ਸਮੇ ਕਲੇਰ ਪਾਰਟੀ ਪ੍ਰਧਾਨ ਸੁਖਵੀਰ ਸਿੰਘ ਬਾਦਲ ਦਾ ਧੰਨਵਾਦ ਕਰਦਿਆਂ ਕਿਹ ਕਿ ਉਹ ਲਗਾਈ ਡਿਊਟੀ ਨੂੰ ਤਨਦੇਹੀ,ਲਗਨ ਅਤੇ ਇਮਨਦਾਰੀ ਨਾਲ ਨਿਭਾਉਣਗੇ।ਇਸ ਸਮੇ ਸ਼੍ਰੀ ਕਲੇਰ ਦੀ ਨਿਯੁਕਤੀ ਦਾ ਸਾਬਕਾ ਵਿਧਾਇਕ ਭਾਗ ਸਿੰਘ ਮੱਲ੍ਹਾ,ਗੁਰਚਰਨ ਸਿੰਘ ਗਰੇਵਾਲ,ਚੰਦ ਸਿੰਘ ਡੱਲਾ,ਸਾਬਕਾ ਸਰਪੰਚ ਬਲਦੇਵ ਸਿੰਘ ਗਾਲਿਬ,ਸਾਬਕਾ ਜਿਲ੍ਹਾ ਪ੍ਰੀਸ਼ਦ ਮੈਂਬਰ ਪ੍ਰਿਤਪਾਲ ਸਿੰਘ ਗਾਲਿਬ,ਸਾਬਕਾ ਸਰਪੰਚ ਬਲਜਿੰਦਰ ਸਿੰਘ ਗੁਰੂਸਰ ਕਾਉਂਕੇ,ਸਾਬਕਾ ਸਰਪੰਚ ਗੁਰਚਰਨ ਸਿੰਘ ਸ਼ੇਰਪੁਰ ਖੁਰਦ,ਸੀਨੀਅਰ ਅਕਾਲੀ ਆਗੂ ਸਰਤਾਜ ਸਿੰਘ ਗਾਲਿਬ ਰਣ ਸਿੰਘ,ਸੁਰਿੰਦਰਪਾਲ ਸਿੰਘ ਫੌਜੀ,ਇੰਦਰਜੀਤ ਸਿੰਘ, ਆਦਿ ਆਗੂਆਂ ਨੇ ਭਰਵਾਂ ਸਵਾਗਤ ਕਰਦਿਆਂ ਸ਼੍ਰੀ ਐਸ਼.ਆਰ.ਕਲੇਰ ਨੂੰ ਵਧਾਈ ਦਿੱਤੀ।

ਵਿਧਾਇਕ ਸਰਬਜੀਤ ਕੌਰ ਮਾਣੰੂਕੇ ਨੇ ਬੂਟੇ ਲਗਾ ਕੇ ਮਨਾਇਆ ਜਨਮ ਦਿਨ

ਸਿੱਧਵਾਂ ਬੇਟ(ਜਸਮੇਲ ਗਾਲਿਬ)ਆਮ ਆਦਮੀ ਪਾਰਟੀ ਤੇ ਹਲਕਾ ਜਗਰਾਉ ਤੋ ਵਿਧਾਇਕ ਸਰਬਜੀਤ ਕੋਰ ਮਾਣੰੂਕੇ ਨੇ ਆਪਣੇ ਪਾਰਟੀ ਵਰਕਰਾਂ ਨਾਲ ਜਨਮ ਦਿਨ ਮਨਾਇਆ।ਇਸ ਸਮੇ ਮੈਡਮ ਮਾਣੰੂਕੇ ਨੇ ਬੂਟੇ ਲਗਾਕੇ ਆਪਣਾ ਜਨਮ ਦਿਨ ਮਨਾਇਆ।ਇਸ ਸਮੇ ਪਾਰਟੀ ਵਰਕਰਾਂ ਨੇ ਵਿਧਾਇਕ ਸਰਬਜੀਤ ਕੌਰ ਨੂੰ ਜਨਮ ਦਿਨ ਤੇ ਵਧਾਈਆਂ ਦਿੱਤੀਆਂ ਗਈਆਂ।ਇਸ ਸਮੇ ਵਿਧਾਇਕ ਮਾਣੰੂਕੇ ਨੇ ਕਿਹਾ ਕਿ ਸਾਨੂੰ ਵਾਤਾਵਰਣ ਨੂੰ ਹਰਿਆ-ਭਰਿਆ ਕੁਦਰਤੀ ਸੰਤਲੁਨ ਨੂੰ ਬਣਾਈ ਰੱਖਣ ਲਈ ਵੱਧ ਤੋ ਵੱਧ ਕੇ ਬੂਟੇ ਲਗਾਉਣੇ ਚਾਹੀਦੇ ਹਨ ਅਤੇ ਇੰਨਾਂ ਦੀ ਸਭਾਲ ਕਰਨ ਹੀ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ।ਇਸ ਪਾਰਟੀ ਵਰਕਰਾਂ ਨੇ ਮੈਡਮ ਮਾਣੰੂਕੇ ਨੂੰ ਜਨਮ ਦਿਨ ਦੀਆਂ ਮੁਬਾਰਕਾਂ ਦਿੱਤੀਆਂ।

ਮਨੀਲਾ ਵਿੱਚ ਗੁਰੂਸਰ ਕਾਉਂਕੇ ਦੇ ਨੌਜਵਾਨ ਦਾ ਕਤਲ,ਪਿੰਡ ਵਿੱਚ ਸੋਗ ਦੀ ਲਹਿਰ

ਸਿੱਧਵਾਂ ਬੇਟ(ਜਸਮੇਲ ਗਾਲਿਬ)ਇਥੋ ਥੋੜੀ ਦੂਰ ਪਿੰਡ ਗੁਰੂਸਰ ਕਾਉਂਕੇ ਦੇ ਨੌਜਵਾਨ ਨੂੰ ਮਨੀਲਾ ਵਿੱਚ ਹਥਿਰਬੰਦ ਬੰਦਿਆਂ ਨੇ ਗੋਲਿਆਂ ਮਾਰਕੇ ਕਤਲ ਕਰ ਦਿੱਤਾ ਹੈ ਜਿਉ ਹੀ ਪਿੰਡ ਗੁਰੂਸਰ ਕਾਉਂਕੇ ਵਿੱਚ ਖਬਰ ਪਹੰੁਚੀ ਤਾਂ ਪਿੰਡ ਵਿੱਚ ਸੋਗ ਦੀ ਲਹਿਰ ਹੈ ਪ੍ਰਾਪਤ ਜਾਣਕਾਰੀ ਅਨੁਸਾਰ ਗਗਨ ਸਿੰਘ ਪੱੁਤਰ ਭੂਪਿੰਦਰ ਸਿੰਘ ਕਾਫੀ ਸਮੇ ਤੋ ਮਨੀਲਾ ਵਿੱਚ ਰਹਿ ਰਿਹਾ ਸੀ।ਉਥੇ ਉਹ ਫਾਇਨਾਂਸ ਦਾ ਕੰਮ ਕਰਦਾ ਸੀ।ਜਾਣਕਾਰੀ ਅਨੁਸਾਰ ਗਗਨ ਚਾਰ-ਪੰਜ ਮਹੀਨੇ ਪਹਿਲਾਂ ਹੀ ਮਨੀਲਾ ਗਿਆ ਸੀ।ਜਦੋ ਉਹ ਫਾਇਨਾਂਸ ਦੇ ਪੈਸੇ ਇੱਕਠੇ ਕਰ ਰਿਹਾ ਸੀ ਤਾਂ ਕੁਝ ਅਣਪਾਛਤੇ ਵਿਅਕਤੀਆਂ ਵਲੋ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।ਉਹ ਆਪਣੇ ਪਿਛੇ ਪਤਨੀ ਤੋ ਇਲਾਵਾ ਇੱਕ ਛੋਟੀ ਬੱਚੀ ਛੱਡ ਗਿਆ ਹੈ।

ਮੀਰੀ ਪੀਰੀ ਦੇ ਮਾਲਕ ਸ਼੍ਰੀ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਗੁਰਦੁਆਰਾ ਭਜਨਗੜ੍ਹ ਵਿਖੇ ਅੱਜ

ਸਿੱਧਵਾਂ ਬੇਟ(ਜਸਮੇਲ ਗਾਲਿਬ)ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਾਬਾ ਬੁਢਾ ਜੀ ਦੀ ਮਿਠੀ ਯਾਦ ਵਿਚ ਹਰ ਸਾਲ ਦੀ ਤਰ੍ਹਾਂ ਐਤਕੀ ਵੀ ਸ਼ੋ੍ਰਮਣੀ ਗੁਰਮਤਿ ਗੰ੍ਰਥੀ ਸਭਾ ਵਲੋ ਸਾਲਨਾ ਸਮਾਗਮ ਅੱਜ ਗੁਰਦੁਆਰਾ ਭਜਨਗੜ੍ਹ ਵਿਖੇ ਅਰੰਭ ਹੋ ਰਹੇ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ੋ੍ਰਮਣੀ ਗੰ੍ਰਥੀ ਸਭਾ ਪੰਜਾਬ ਦੇ ਪ੍ਰਧਾਨ ਸੁਖਦੇਵ ਸਿੰਘ ਨਸਰਾਲੀ ਦੱਸਿਆ ਕਿ ਅੱਜ ਸ਼੍ਰੀ ਅਖੰਡ ਪਾਠ ਸਾਹਿਬ ਜੀ ਪ੍ਰਕਾਸ਼ ਕਰਵਾਏ ਜਾਣਗੇ ਜਿੰਨਾਂ ਦੀ ਸਮਾਪਤੀ 28 ਜੁਲਾਈ ਦਿਨ ਐਤਵਾਰ ਨੂੰ ਹੋਵੇਗੀ।ਇਸ ਉਪਰੰਤ ਭਾਰੀ ਦੀਵਾਨ ਸੱਜਨਗੇ ਜਿਸ ਵਿਚ ਪੰਥ ਦੇ ਪ੍ਰਸਿੱਧ ਕੀਰਤਨੀਏ,ਕਥਾ ਵਾਚਕ ਤੇ ਪ੍ਰਸਿੱਧ ਢਾਡੀ ਭਾਈ ਮਨਜਿੰਦਰ ਸਿੰਘ ਹਠੂਰ,ਭਾਈ ਮਨਪ੍ਰੀਤ ਸਿੰਘ ਅਕਾਲਗੜ ਜੱਥੇ ਤੇ ਮਲੇਰਕੋਟਲੇ ਵਾਲੀਆਂ ਬੀਬੀਆਂ ਦਾ ਢਾਡੀ ਜੱਥਾ ਸੰਗਤਾਂ ਨੂੰ ਨਾਲ ਨਿਹਾਲ ਕਰੇਗਾ।ਸਮਾਗਮ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤਾਏ ਜਾਣਗੇ। ਬੂਟੇ ਦਾ ਪ੍ਰਸ਼ਿਦ ਵੀ ਸੰਗਤਾਂ ਨੰੁ ਵੰਡਿਆ ਜਾਵੇਗਾ।

ਬਾਬਾ ਲੱਖਾ ਸਿੰਘ ਨਾਨਕਸਰ ਵਾਲਿਆਂ ਵਲੋ 550ਵੇ ਸਾਲ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਗਾਲਿਬ ਕਲਾਂ 'ਚ ਬੂਟੇ ਲਗਾਉਣ ਦੀ ਸੁਰੂਆਤ ਕੀਤੀ

ਸਿੱਧਵਾਂ ਬੇਟ(ਜਸਮੇਲ ਗਾਲਿਬ)ਅੱਜ ਪਿੰਡ ਗਾਲਿਬ ਕਲਾਂ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇ ਸਾਲ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਾਬਾ ਲੱਖਾ ਸਿੰਘ ਜੀ ਨਾਨਕਸਰ ਵਾਲੇ ਵਿਸ਼ੇਸ਼ ਤੌਰ ਤੇ ਪੱੁਜ ਕੇ ਬੂਟੇ ਲਗਾਉਣ ਦੀ ਸ਼ੁਰੂਆਤ ਕੀਤੀ।ਇਸ ਬਾਬਾ ਲੱਖਾ ਸਿੰਘ ਜੀ ਨੇ ਕਿਹਾ ਕਿ ਸਾਨੂੰ ਵਾਤਾਵਰਣ ਨੂੰ ਹਰਿਆ-ਭਰਿਆ,ਕੁਦਰਤੀ ਸੰਤਲੁਨ ਨੂੰ ਬਣਾਈ ਰੱਖਣ ਲਈ ਵੱਧ-ਵੱਧ ਬੂਟੇ ਲਗਾਉਣੇ ਚਾਹੀਦੇ ਹਨ।ਉਨ੍ਹਾਂ ਕਿਹਾ ਕਿ ਵਾਤਵਰਣ ਗੰਧਲਾ ਹੰੁਦਾ ਜਾ ਰਿਹਾ ਹੈ ਇਸ ਲਈ ਹਰ ੱਿੲੱਕ ਦਾ ਫਰਜ਼ ਬਣਦਾ ਹੈ ਕਿ ਉਹ ਆਪਣੇ ਆਲੇ ਦੁਆਲੇ ਰੱੁਖ ਲਗਾਉ ਅਤੇ ਪ੍ਰਦੂਸ਼ਿਤ ਹੋ ਰਹੇ ਵਾਤਵਰਣ ਨੂੰ ਬਚਾਵੇ।ਇਸ ਬਾਬਾ ਲੱਖਾ ਜੀ ਵਲੋ ਪਿੰਡ ਨੂੰ 2000 ਬੂਟੇ ਦਿੱਤੇ ਤੇ ਕਿਹਾ ਕਿ ਪਿੰਡ ਨੂੰ ਹਰਿਆਵਲ ਬਣਾਉ ਬੂਟਿਆਂ ਦੀ ਕਮੀ ਨਹੀ ਆਉਣ ਦਿੱਤੀ ਜਾਵੇਗੀ।ਇਸ ਸਮੇ ਪਰਮਜੀਤ ਕੌਰ ਵਲੋ ਪਿੰਡ ਵਿੱਚ ਬੂਟੇ ਲਗਾਉਣ ਲਈ 51000 ਰੁਪਏ ਦੀ ਮੱਦਦ ਦਿੱਤੀ ਗਈ।ਇਸ ਸਮੇ ਸਰਪੰਚ ਸਿੰਕਦਰ ਸਿੰਘ,ਮਨਦੀਪ ਸਿੰਘ ਬਿੱਟੂ,ਮਲਕੀਤ ਸਿੰਘ ਲੁੱਗਾ,ਸੂਬੇਦਾਰ ਬਲਦੇਵ ਸਿੰਘ,ਅਵਤਾਰ ਸਿੰਘ,ਗਗਨੀ ਤੇ ਸਮੂਹ ਪੰਚਾਇਤ ਅਤੇ ਨਗਰ ਨਿਵਾਸੀ ਹਾਜ਼ਰ ਸਨ।

ਵਿਧਾਇਕ ਸਰਬਜੀਤ ਕੌਰ ਮਾਣੰੂਕੇ ਨੇ ਕੇਂਦਰੀ ਖੇਡ ਮੰਤਰੀ ਕਿਰਨ ਰੇਜੂ ਨਾਲ ਮੁਲਕਾਤ ਕੀਤੀ

ਸਿੱਧਵਾਂ ਬੇਟ(ਜਸਮੇਲ ਗਾਲਿਬ)ਵਿਧਾਨ ਸਭਾ ਹਲਕਾ ਜਗਰਾਉ ਤੋ ਆਮ ਆਦਮੀ ਪਾਰਟੀ ਦੀ ਵਿਧਾਇਕ ਬੀਬੀ ਸਰਬਜੀਤ ਕੌਰ ਮਾਣੰੂਕੇ ਨੇ ਅੱਜ ਦਿੱਲੀ ਵਿਖੇ ਕੇਂਦਰੀ ਖੇਡ ਮੰਤਰੀ ਰਿਨ ਰੇਜੂ ਨੂੰ ਮਿਲੇ ਅਤੇ ਜਗਰਾਉ ਲਈ ਲਾਲ ਲਾਜਪਤ ਰਾਏ ਦੇ ਨਾਮ ਤੇ ਸਟੇਡੀਅਮ ਦੀ ਮੰਗ ਕੀਤੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਇਕ ਮਾਣੰੂਕੇ ਨੇ ਦੱਸਿਆ ਕਿ ਜਗਰਾਉ 'ਚ ਕੋਈ ਵੀ ਸਟੇਡੀਅਮ ਨਹੀ ਹੈ।ਇਹ ਅਮਰ ਸ਼ਹੀਦ ਲਾਲਾ ਲਾਜਪਤ ਰਾਏ ਜੀ ਦਾ ਜੱਦੀ ਸ਼ਹਿਰ ਹੈ ਇਸ ਲਈ ਕੇਂਦਰ ਵੱਲੋ ਇਸ ਸ਼ਹਿਰ ਨੂੰ ਸਟੇਡੀਅਮ ਲਈ ਵਿਸ਼ੇਸ਼ ਗ੍ਰਾਟ ਦਿੱਤੀ ਜਾਵੇ।ਇਸ ਤੋ ਇਲਾਵਾ ਉਨ੍ਹਾਂ ਕਿਹਾ ਕਿ ਜੇਕਰ ਤੁਸੀ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋ ਬਚਾਉਣਾ ਹੈ ਤਾਂ ਖੇਡਾਂ ਨੂੰ ਵੱਧ ਤੋ ਵੱਧ ਪ੍ਰਫਲਿਤ ਕੀਤਾ ਜਾਵੇ। ਤੇ ਇਸ ਲਈ ਵਿਸ਼ੇਸ ਰਣਨੀਤੀ ਤਿਆਰ ਕੀਤੀ ਜਾਵੇ। ਬੀਬੀ ਮਾਣੰੂਕੇ ਨੇ ਕਿਹਾ ਖੇਡ ਮੰਤਰੀ ਨੂੰ ਅਪੀਲ ਕੀਤੀ ਕਿ ਕੌਮਾਤਰੀ ਖਿਡਾਰਣ ਹਿਮਾ ਦਾਸ ਨੇ ਅਧੀ ਦਰਜਨ ਦੇ ਕਰੀਬ ਗੋਲਡ ਮੈਡਲ ਜਿੱਤ ਕੇ ਆਪਣੇ ਦੇਸ਼ ਭਾਰਤ ਦਾ ਨਾਮ ਉਚਾ ਕੀਤਾ ਇਸ ਲਈ ਇਸ ਖਿਡਾਰਣ ਨੂੰ ਕੇਂਦਰ ਸਰਕਾਰ ਵੱਲੋ ਸਨਮਾਨਿਤ ਕੀਤਾ ਜਾਣਾ ਚਾਹੀਦਾ ਹੈ ਤਾਂ ਕਿ ਲੜਕੀਆਂ ਦੇ ਹੌਸਲੇ ਬਲੰਦ ਹੋ ਸਕਣ।ਇਸ ਮੌਕੇ ਪੋ੍ਰ:ਸੁਖਵਿੰਧਰ ਸਿੰਘ ਸੱੁਖੀ ਵੀ ਹਾਜ਼ਰ ਸਨ।

ਸ੍ਰੀ ਫਤਹਿਗੜ ਸਾਹਿਬ ਨੂੰ ਅੰਤਰਰਾਸ਼ਟਰੀ ਸੈਰ ਸਪਾਟਾ ਕੇਂਦਰ ਵਜੋਂ ਵਿਕਸਤ ਕਰਾਉਣ ਲਈ ਡਾ. ਅਮਰ ਸਿੰਘ ਵੱਲੋਂ ਕੇਂਦਰੀ ਮੰਤਰੀ ਨੂੰ ਮਿਲੇ

ਲੁਧਿਆਣਾ, ਜੁਲਾਈ 2018( ਮਨਜਿੰਦਰ ਗਿੱਲ )-ਹਲਕਾ ਸ੍ਰੀ ਫਤਹਿਗੜ ਸਾਹਿਬ ਤੋਂ ਪਹਿਲੀ ਵਾਰ ਚੁਣ ਕੇ ਗਏ ਸੰਸਦ ਮੈਂਬਰ ਡਾਕਟਰ ਅਮਰ ਸਿੰਘ ਨੇ ਕੇਂਦਰ ਸਰਕਾਰ ਤੋਂ ਇਤਿਹਾਸਕ ਨਗਰ ਸ੍ਰੀ ਫਤਹਿਗੜ ਸਾਹਿਬ ਨੂੰ ਅੰਤਰਰਾਸ਼ਟਰੀ ਸੈਰ ਸਪਾਟਾ ਕੇਂਦਰ ਵਜੋਂ ਵਿਕਸਤ ਕਰਨ ਦੀ ਮੰਗ ਕੀਤੀ ਹੈ।ਇਸ ਮੰਗ ਨੂੰ ਪੂਰਾ ਕਰਾਉਣ ਲਈ ਉਨਾਂ ਅੱਜ ਕੇਂਦਰੀ ਸੱਭਿਆਚਾਰ ਅਤੇ ਸੈਰ ਸਪਾਟਾ ਰਾਜ ਮੰਤਰੀ (ਸੁਤੰਤਰ ਚਾਰਜ) ਸ੍ਰੀ ਪ੍ਰਹਲਾਦ ਸਿੰਘ ਪਟੇਲ ਨਾਲ ਨਵੀਂ ਦਿੱਲੀ ਸਥਿਤ ਉਨਾਂ ਦੇ ਦਫ਼ਤਰ ਵਿਖੇ ਮੀਟਿੰਗ ਕੀਤੀ। ਡਾਕਟਰ ਅਮਰ ਸਿੰਘ ਨੇ ਕਿਹਾ ਕਿ ਸ੍ਰੀ ਫਤਹਿਗੜ ਸਾਹਿਬ ਨਗਰ ਸਿੱਖ ਧਰਮ ਦੇ ਅਨੁਯਾਈਆਂ ਅਤੇ ਮਾਨਵਤਾ ਦੀ ਹਾਮੀ ਭਰਨ ਵਾਲੇ ਲੋਕਾਂ ਵਿੱਚ ਕਾਫ਼ੀ ਮਹੱਤਵਪੂਰਨ ਸਥਾਨ ਰੱਖਦਾ ਹੈ।ਉਨਾਂ ਛੋਟੇ ਸਾਹਿਬਜ਼ਾਦਿਆਂ ਦੀ ਨਿੱਕੀ ਉਮਰੇ ਵੱਡੀ ਕੁਰਬਾਨੀ ਦੀ ਇਤਿਹਾਸਕਤਾ ਨੂੰ ਆਲਮੀ ਪੱਧਰ ਉੱਤੇ ਜਾਣੂ ਕਰਾਉਣ ਲਈ ਇਸ ਨਗਰ ਵਿੱਚ ਉੱਚ ਪੱਧਰ ਦੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਾਉਣ ਲਈ ਕੇਂਦਰ ਸਰਕਾਰ ਨੂੰ ਪੁਰਜ਼ੋਰ ਅਪੀਲ ਕੀਤੀ । ਉਨਾਂ ਆਪਣੀ ਮੰਗ ਦੀ ਪ੍ਰੋੜਤਾ ਕਰਦਿਆਂ ਕਿਹਾ ਕਿ ਇਸ ਸਥਾਨ ਉੱਪਰ ਸਾਲਾਨਾ ਕਰੋੜਾਂ ਲੋਕ ਦਰਸ਼ਨ ਕਰਨ ਲਈ ਪੁੱਜਦੇ ਹਨ, ਜਿਸ ਕਾਰਨ ਇਸ ਨਗਰ ਨੂੰ ਬੁਨਿਆਦੀ ਤੌਰ ਉੱਪਰ ਵਿਕਸਤ ਕਰਨਾ ਸਮੇਂ ਦੀ ਵੱਡੀ ਲੋੜ ਹੈ। ਪ੍ਰਹਲਾਦ ਸਿੰਘ ਪਟੇਲ ਨੇ ਡਾ. ਅਮਰ ਸਿੰਘ ਦੀ ਮੰਗ ਸਵੀਕਾਰ ਕਰਦਿਆਂ ਇਸ ਪਾਸੇ ਕਾਰਵਾਈ ਆਰੰਭਣ ਦਾ ਭਰੋਸਾ ਦਿੱਤਾ। ਇਸ ਮੌਕੇ ਉਨਾਂ ਨਾਲ ਕਾਮਿਲ ਬੋਪਾਰਾਏ,  ਜਗਪ੍ਰੀਤ ਸਿੰਘ ਬੁੱਟਰ ਅਤੇ ਹੋਰ ਹਾਜ਼ਰ ਸਨ।

ਇਸਾਈ ਭਾਈਚਾਰੇ ਲਈ ਕਬਰਾਂ ਲਈ ਉਚਿਤ ਸਥਾਨਾਂ ਦੀ ਭਾਲ ਪਹਿਲ ਦੇ ਆਧਾਰ 'ਤੇ ਕੀਤੀ ਜਾਵੇ-ਮੁਨੱਵਰ ਮਸੀਹ

ਪੰਜਾਬ ਰਾਜ ਘੱਟ ਗਿਣਤੀਆਂ ਕਮਿਸ਼ਨ ਚੇਅਰਮੈਨ ਵੱਲੋਂ ਲੁਧਿਆਣਾ ਵਿਖੇ ਰੀਵਿਊ ਮੀਟਿੰਗ

ਲੁਧਿਆਣਾ, ਜੁਲਾਈ 2019( ਮਨਜਿੰਦਰ ਗਿੱਲ )-

ਪੰਜਾਬ ਰਾਜ ਘੱਟ ਗਿਣਤੀਆਂ ਕਮਿਸ਼ਨ ਦੇ ਚੇਅਰਮੈਨ ਮੁਨੱਵਰ ਮਸੀਹ ਨੇ ਜ਼ਿਲਾ ਲੁਧਿਆਣਾ ਦੇ ਪ੍ਰਸਾਸ਼ਨਿਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਜ਼ਿਲੇ ਅੰਦਰ ਰਹਿੰਦੇ ਸਮੂਹ ਈਸਾਈ ਭਾਈਚਾਰੇ ਦੇ ਲੋਕਾਂ ਦੀਆਂ ਕਬਰਾਂ ਲਈ ਉਚਿੱਤ ਜਗਾਂ ਦੀ ਭਾਲ ਪਹਿਲ ਦੇ ਆਧਾਰ 'ਤੇ ਕੀਤੀ ਜਾਵੇ। ਉਨਾਂ ਇਸ ਸੰਬੰਧੀ 10 ਦਿਨਾਂ ਵਿੱਚ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ। ਮੀਟਿੰਗ ਦੌਰਾਨ ਮਸੀਹ ਦੇ ਨਾਲ ਕਮਿਸ਼ਨ ਦੇ ਉੱਪ ਚੇਅਰਮੈਨ ਸ੍ਰੀ ਸੰਜੀਵ ਜੈਨ, ਮੈਂਬਰ ਅਲਬਰਟ ਦੂਆ ਅਤੇ ਭਾਈਚਾਰੇ ਦੇ ਹੋਰ ਸੀਨੀਅਰ ਮੈਂਬਰ ਵੀ ਹਾਜ਼ਰ ਸਨ। ਮੀਟਿੰਗ ਨੂੰ ਸੰਬੋਧਨ ਕਰਦਿਆਂ ਮਸੀਹ ਨੇ ਜ਼ਿਲਾ ਪ੍ਰਸਾਸ਼ਨਿਕ ਅਧਿਕਾਰੀਆਂ ਨੂੰ ਕਿਹਾ ਕਿ ਇਸ ਜ਼ਰੂਰੀ ਮੰਗ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣ। ਉਨਾਂ ਕਿਹਾ ਕਿ ਲੁਧਿਆਣਾ ਨਗਰ ਨਿਗਮ ਦੀ ਹੱਦ ਅੰਦਰ ਟਿੱਬਾ ਰੋਡ 'ਤੇ ਮੁਹੱਈਆ ਜਗਾਂ ਨੂੰ ਸਮਾਰਟ ਸਿਟੀ ਪ੍ਰੋਜੈਕਟ ਅਧੀਨ ਵਿਕਸਤ ਕਰਨ ਤੋਂ ਇਲਾਵਾ ਵੀ ਹੋਰ ਜਗਾਂ ਕਬਰਿਸਤਾਨਾਂ ਲਈ ਹੋਣੀ ਚਾਹੀਦੀ ਹੈ। ਇਸ ਲਈ ਉਨਾਂ ਲਾਡੋਵਾਲ ਖੇਤਰ ਵਿੱਚ ਅਜਿਹੀ ਜਗਾਂ ਦੀ ਭਾਲ ਕਰਨ ਦੀ ਹਦਾਇਤ ਕੀਤੀ। ਇਸ ਤੋਂ ਇਲਾਵਾ ਮਸੀਹ ਨੇ ਹਦਾਇਤ ਕੀਤੀ ਕਿ 5-6 ਪਿੰਡਾਂ ਦੇ ਕਲੱਸਟਰ ਬਣਾ ਕੇ ਸਾਂਝੀਆਂ ਜਗਾਵਾਂ ਦੀ ਭਾਲ ਕੀਤੀ ਜਾਵੇ ਤਾਂ ਜੋ ਪਿੰਡਾਂ ਵਿੱਚ ਇਸਾਈ ਅਤੇ ਮੁਸਲਿਮ ਭਾਈਚਾਰਿਆਂ ਨੂੰ ਕਬਰਾਂ ਲਈ ਜਗਾ ਮੁਹੱਈਆ ਕਰਵਾਈ ਜਾ ਸਕੇ। ਇਸ ਤੋਂ ਇਲਾਵਾ ਸ਼ਹਿਰ ਦੇ ਕਿਸੇ ਢੁੱਕਵੇਂ ਖੇਤਰ ਵਿੱਚ ਇਸਾਈ ਭਾਈਚਾਰੇ ਲਈ ਕਮਿਊਨਿਟੀ ਸੈਂਟਰ ਬਣਾਉਣ ਲਈ ਵੀ ਜਗਾ ਲੱਭਣ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ। ਇਸ ਦੌਰਾਨ ਪਿੰਡ ਭੌਰਾ ਵਿਖੇ ਕਬਰਿਸਤਾਨ ਦੀ ਜ਼ਮੀਨ ਸੰਬੰਧੀ ਮਸਲੇ ਸਮੇਤ ਹੋਰ ਕਈ ਮਸਲਿਆਂ ਦੇ ਨਿਪਟਾਰੇ ਲਈ ਪੁਲਿਸ ਅਤੇ ਸਿਵਲ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ। ਵਧੀਕ ਡਿਪਟੀ ਕਮਿਸ਼ਨਰ (ਜ) ਇਕਬਾਲ ਸਿੰਘ ਸੰਧੂ ਨੇ ਵੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸਾਈ ਭਾਈਚਾਰੇ ਦੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰਨ ਲਈ ਤਨਦੇਹੀ ਨਾਲ ਯਤਨ ਕਰਨ। ਉਨਾਂ ਚੇਅਰਮੈਨ ਮਸੀਹ ਨੂੰ ਭਰੋਸਾ ਦਿੱਤਾ ਕਿ ਸਾਰੇ ਮਸਲਿਆਂ ਦਾ ਹੱਲ ਜਲਦ ਕੱਢ ਲਿਆ ਜਾਵੇਗਾ। ਇਸ ਮੌਕੇ ਉਪਰੋਕਤ ਤੋਂ ਇਲਾਵਾ ਨਗਰ ਨਿਗਮ ਲੁਧਿਆਣਾ ਦੇ ਕਮਿਸ਼ਨਰ ਸ੍ਰੀਮਤੀ ਕੰਵਲਪ੍ਰੀਤ ਕੌਰ ਬਰਾੜ, ਐੱਸ. ਡੀ. ਐੱਮ. ਲੁਧਿਆਣਾ (ਪੱਛਮੀ)  ਅਮਰਿੰਦਰ ਸਿੰਘ ਮੱਲੀ, ਵਧੀਕ ਡਿਪਟੀ ਕਮਿਸ਼ਨਰ ਪੁਲਿਸ ਜਗਤਜੀਤ  ਸਿੰਘ, ਐÎੱਸ. ਪੀ. (ਸਥਾਨਕ) ਲੁਧਿਆਣਾ (ਦਿਹਾਤੀ) ਜਸਵਿੰਦਰ ਸਿੰਘ, ਜ਼ਿਲਾ ਲੋਕ ਸੰਪਰਕ ਅਫ਼ਸਰ ਪ੍ਰਭਦੀਪ ਸਿੰਘ ਨੱਥੋਵਾਲ, ਜ਼ਿਲਾ ਭਲਾਈ ਅਫ਼ਸਰ ਰਾਜਿੰਦਰ ਕੁਮਾਰ ਅਤੇ ਹੋਰ ਵੀ ਹਾਜ਼ਰ ਸਨ।

''ਪਾਣੀ ਬਚਾਓ, ਪੈਸਾ ਕਮਾਓ'' ਸਕੀਮ ਅਧੀਨ ਵਰਕਸ਼ਾਪ ਦਾ ਆਯੋਜਨ

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਅਤੇ ਪੀ.ਐਸ.ਪੀ.ਸੀ.ਐੱਲ. ਕਰਨਗੇ ਸਾਂਝੇ ਤੌਰ 'ਤੇ ਕਿਸਾਨਾਂ ਨੂੰ ਜਾਗਰੂਕ

ਲੁਧਿਆਣਾ, ਜੁਲਾਈ 2019 ( ਮਨਜਿੰਦਰ ਗਿੱਲ )-''ਪਾਣੀ ਬਚਾਓ, ਪੈਸਾ ਕਮਾਓ'' ਸਕੀਮ ਅਧੀਨ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਅਤੇ ਪੀ.ਐਸ.ਪੀ.ਸੀ.ਐੱਲ. ਵੱਲੋਂ ਸਾਂਝੀ ਵਰਕਸ਼ਾਪ ਦਾ ਆਯੋਜਨ ਲੁਧਿਆਣਾ ਵਿਖੇ ਕੀਤਾ ਗਿਆ। ਇਸ ਵਰਕਸ਼ਾਪ ਵਿੱਚ ਖੇਤੀਬਾੜੀ ਵਿਭਾਗ, ਲੁਧਿਆਣਾ ਅਤੇ ਮੋਗਾ ਦੇ ਅਧਿਕਾਰੀਆਂ ਅਤੇ ਕਰਮਚਾਰੀਆ ਨੇ ਹਿੱਸਾ ਲਿਆ। ਸਮਾਗਮ ਨੂੰ ਸੰਬੋਧਨ ਕਰਦੇ ਹੋਏ ਡਾ. ਬਲਦੇਵ ਸਿੰਘ ਮੁੱਖ ਖੇਤੀਬਾੜੀ ਅਫਸਰ, ਲੁਧਿਆਣਾ ਨੇ ਕਿਹਾ ਕਿ ਪਾਣੀ ਦੇ ਪੱਧਰ ਦਾ ਦਿਨੋਂ ਦਿਨ ਡੂੰਘਾ ਜਾਣਾ ਚਿੰਤਾ ਦਾ ਵਿਸ਼ਾ ਹੈ। ਪਾਣੀ ਦੇ ਸਰੋਤ ਨੂੰ ਆਉਣ ਵਾਲੀਆਂ ਪੀੜੀਆਂ ਲਈ ਬਚਾਉਣ ਹਿੱਤ ਹਰ ਇਨਸਾਨ ਨੂੰ ਆਪਣੇ ਪੱਧਰ 'ਤੇ ਉਪਰਾਲੇ ਕਰਨੇ ਚਾਹੀਦੇ ਹਨ ਅਤੇ ਪੰਜਾਬ ਖੇਤੀ ਪ੍ਰਧਾਨ ਸੂਬਾ ਹੋਣ ਕਾਰਨ ਖੇਤੀਬਾੜੀ ਅਧਿਕਾਰੀਆਂ ਦੀ ਜਿੰਮੇਵਾਰੀ ਬਣਦੀ ਹੈ ਕਿ ਉਹ ਕਿਸਾਨਾਂ ਨੂੰ ਪਾਣੀ ਸੰਭਾਲਣ ਦੀਆਂ ਤਕਨੀਕਾਂ ਅਪਨਾਉਣ ਲਈ ਪ੍ਰੇਰਿਤ ਕਰਨ। ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਇੰੰਜੀਨੀਅਰ ਦੀਪਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਸਮੇਂ ਦੀ ਲੋੜ ਨੂੰ ਮੁੱਖ ਰੱਖਦੇ ਹੋਏ ਪਾਣੀ ਬਚਾਓ, ਪੈਸਾ ਕਮਾਉ ਸਕੀਮ ਦਾ ਆਗਾਜ਼ ਕੀਤਾ ਗਿਆ ਹੈ। ਪਿਛਲੇ ਸਾਲ ਇਹ ਸਕੀਮ ਸਿਰਫ ਛੇ ਬਿਜਲੀ ਫੀਡਰਾਂ ਉੱਪਰ ਚਲਾਈ ਗਈ ਸੀ ਅਤੇ ਇਸ ਸਾਲ ਪੰਜਾਬ ਭਰ ਵਿੱਚ 250 ਫੀਡਰਾਂ ਉਪਰ ਇਸਦਾ ਵਿਸਥਾਰ ਕੀਤਾ ਗਿਆ ਹੈ। ਇਸ ਸਕੀਮ ਅਧੀਨ ਜ਼ਿੰਮੀਦਾਰ ਭਰਾ ਆਪਣੇ ਪੰਪ ਕੁਨੈਕਸ਼ਨ ਉੱਪਰ ਏ.ਐਮ.ਆਰ ਮੀਟਰ ਸਥਾਪਿਤ ਕਰਵਾ ਕੇ ਨਿਸਚਿਤ ਲਿਮਟ ਤੋਂ ਘੱਟ ਬਿਜਲੀ ਦੀ ਖਪਤ ਕਰਕੇ ਪੈਸੇ ਕਮਾ ਸਕਦੇ ਹਨ। ਕਿਸਾਨਾਂ ਨੂੰ 4 ਰੁਪਏ ਪ੍ਰਤੀ ਯੁਨਿਟ ਦੀ ਦਰ 'ਤੇ ਭੁਗਤਾਨ ਸਿੱਧੇ ਤੌਰ 'ਤੇ ਕਿਸਾਨ ਦੇ ਖਾਤੇ ਵਿੱਚ ਕੀਤਾ ਜਾਵੇਗਾ। ਇਸ ਸਕੀਮ ਦਾ ਮਕਸਦ ਸਿਰਫ ਤੇ ਸਿਰਫ ਧਰਤੀ ਹੇਠਲੇ ਪਾਣੀ ਦੀ ਬੱਚਤ ਕਰਨਾ ਹੀ ਹੈ। ਨਿਸਚਿਤ ਲਿਮਟ ਤੋਂ ਜਿਆਦਾ ਬਿਜਲੀ ਖਪਤ ਕਰ 'ਤੇ ਕੋਈ ਬਿੱਲ ਨਹੀਂ ਵਸੂਲਿਆ ਜਾਵੇਗਾ। ਉਨਾਂ ਕਿਹਾ ਕਿ ਇਹ ਸਕੀਮ ਬਿਲਕੁਲ ਸਵੈ-ਇੱਛਤ ਹੈ ਅਤੇ ਜੋ ਕਿਸਾਨ ਭਰਾ ਇਸ ਸਕੀਮ ਅਧੀਨ ਮੀਟਰ ਲਗਵਾਉਣਾ ਚਾਹੇ ਸਿਰਫ ਉਸੇ ਦੇ ਪੰਪ ਉੱਪਰ ਮੀਟਰ ਲਾਇਆ ਜਾਵੇਗਾ। ਇਸ ਤੋਂ ਬਿਨਂ ਡਾ. ਪਰਮਜੀਤ ਸਿੰਘ ਬਰਾੜ, ਮੁੱਖ ਖੇਤੀਬਾੜੀ ਅਫਸਰ, ਮੋਗਾ, ਡਾ.ਐਸ.ਐਸ. ਕੁੱਕਲ, ਡੀਨ, ਖੇਤੀਬਾੜੀ ਕਾਲਜ, ਪੀ.ਏ.ਯੂ ਅਤੇ ਅਜੇਪਾਲ ਸਿੰਘ ਅਟਵਾਲ, ਸੀਨੀਅਰ ਐਕਸੀਅਨ ਅਤੇ ਵਰਲਡ ਬੈਂਕ ਦੇ ਨੁਮਾਇੰਦੇ ਨੇ ਵੀ ਆਏ ਹੋਏ ਅਧਿਕਾਰੀਆਂ ਨੂੰ ਸੰਬੋਧਨ ਕੀਤਾ।

ਨੰਬਰਦਾਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਤੇ ਤਹਿਸੀਲ ਪ੍ਰਧਾਨ ਨੇ ਨਵੇ ਆਏ ਐਸ.ਐਸ.ਪੀ ਗੋਇਲ ਨੂੰ ਗੁਲਦਸਤਾ ਭੇਟ ਕੀਤਾ

ਸਿੱਧਵਾਂ ਬੇਟ(ਜਸਮੇਲ ਗਾਲਿਬ)ਪੰਜਾਬ ਨੰਬਰਦਾਰ ਯੂਨੀਅਨ ਵਲੋਂ ਪੁਲਿਸ ਜ਼ਿਲ੍ਹਾਂ ਲੁਧਿਆਣਾ ਦਿਹਾਤੀ ਦੇ ਨਵੇਂ ਆਏ ਐਸ.ਐਸ.ਪੀ.ਸੰਦੀਪ ਗੋਇਲ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਜੀ ਆਇਆਂ ਕਹਿੰਦੀਆਂ ਉਨ੍ਹਾਂ ਨੂੰ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਦਾ ਹਿੱਸਾ ਬਣਨ ਦਾ ਵਿਸ਼ਵਾਸ ਦਿਵਾਇਆ।ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਚਾਹਲ ਗਾਲਿਬ ਕਲਾਂ ਅਤੇ ਤਹਿਸੀਲ ਪ੍ਰਧਾਨ ਹਰਨੇਕ ਸਿੰਘ ਹਠੂਰ ਦੀ ਪ੍ਰਧਾਨਗੀ ਹੇਠ ਮਿਲੇ ਨੰਬਰਦਾਰਾਂ ਨੇ ਐਸ.ਐਸ.ਪੀ.ਸੰਦੀਪ ਗੋਇਲ ਦੇ ਨਸ਼ਿਆਂ ਸਬੰਧੀ ਸਖਤ ਰਵਈਏ ਦੀ ਸਲਾਘਾ ਕਰਦਿਆਂ ਕਿਹਾ ਕਿ ਨਸ਼ਾ ਮੁਕਤ ਸਮਾਜ ਸਿਰਜਣ ਲਈ ਯੂਨੀਅਨ ਵਲੋਂ ਪੁਲਿਸ ਨੂੰ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ।ਉਨ੍ਹਾਂ ਕਿਹਾ ਕਿ ਅੱਜ ਨੌਜ਼ਵਾਨੀ ਨਸ਼ਿਆਂ ਕਾਰਨ ਗਰਕ ਹੋ ਰਹੀ ਹੈ ,ਜਿਸ ਨੂੰ ਬਚਾਉਣ ਲਈ ਹਰ ਵਿਅਕਤੀ ਨੂੰ ਅੱਗੇ ਆ ਕੇ ਆਪਣਾ ਰੋਲ ਅਦਾ ਕਰਨਾ ਚਾਹੀਦਾ ਹੈ।ਚਾਹਲ ਗਾਲਿਬ ਨੇ ਅੱਗੇ ਕਿਹਾ ਕਿ ਨਸ਼ਿਆਂ ਦੇ ਮਕੁੰਮਲ ਖਾਤਮੇ ਲਈ ਸਾਨੂੰ ਇੱਕ ਪਲੇਟਫਾਰਮ ਤੇ ਇੱਕਠੇ ਹੋਣ ਦੀ ਲੋੜ ਹੈ।