You are here

ਲੁਧਿਆਣਾ

ਸਰਵਹਿੱਤਕਾਰੀ ਵਿੱਦਿਆ ਮੰਦਿਰ ਸਕੂਲ ਵਿੱਚ ਮਨਾਈ ਗਈ ਪੂਲ ਪਾਰਟੀ:

ਜਗਰਾਉ 16 ਮਈ (ਅਮਿਤਖੰਨਾ) ਸ੍ਰੀਮਤੀ ਸਤੀਸ਼ ਗੁਪਤਾ ਸਰਵਹਿੱਤਕਾਰੀ ਵਿੱਦਿਆ ਮੰਦਿਰ ਸਕੂਲ ਵਿੱਚ ਨਰਸਰੀ ਜਮਾਤ ਤੋਂ ਯੂ.ਕੇ.ਜੀ ਜੀ ਜਮਾਤ ਤੱਕ ਦੇ ਬੱਚਿਆਂ ਦੀ ਪੂਲ ਪਾਰਟੀ ਮਨਾਈ ਗਈ। ਇਸ ਮੌਕੇ ਤੇ ਬੱਚਿਆਂ ਨੇ ਵੱਖ ਵੱਖ ਤਰ੍ਹਾਂ ਦੇ ਗੀਤ ਸੁਣਾਏ, ਬੱਚਿਆਂ ਨੇ ਵੱਖ ਵੱਖ ਤਰਾਂ ਦੀਆਂ ਖੇਡਾਂ- ਖੇਡੀਆਂ, ਬੱਚਿਆਂ ਨੇ ਪਾਣੀ ਵਿਚ ਬੈਠ ਕੇ ਗੇਂਦ ਪਾਸਿੰਗ, ਜੰਪਿੰਗ, ਸਵੀਮਿੰਗ ਆਦਿ  ਕਿਰਿਆਵਾਂ ਕੀਤੀਆਂ। ਇਸ ਤੋਂ ਬਾਅਦ ਬੱਚਿਆਂ ਨੇ ਰਿਫਰੈਸ਼ਮੈਂਟ ਵਿੱਚ ਸੈਂਡਵਿਚ ,ਕੋਲਡ ਡ੍ਰਿੰਕ, ਫ਼ਲ ਆਦਿ ਚੀਜਾਂ ਖਾਧੀਆਂ। ਬੱਚਿਆਂ ਨੇ ਇਸ ਦਿਨ ਨੂੰ ਬੜੇ ਹੀ ਉਤਸ਼ਾਹ ਨਾਲ ਮਨਾਇਆ। ਅੰਤ ਵਿੱਚ ਪ੍ਰਿੰਸੀਪਲ ਸ਼੍ਰੀ ਮਤੀ ਨੀਲੂ ਨਰੂਲਾ ਜੀ ਨੇ ਬੱਚਿਆਂ ਨੂੰ ਸੰਦੇਸ਼ ਦਿੰਦੇ ਕਿਹਾ ਕਿ ਖੇਡਾਂ ਸਾਡੇ ਜੀਵਨ ਦਾ ਮਹੱਤਵਪੂਰਨ ਅੰਗ ਹਨ ।ਇਹਨਾਂ ਨਾਲ ਸਾਡੇ ਸਰੀਰ ਦਾ ਬੌਧਿਕ ਅਤੇ ਮਾਨਸਿਕ ਵਿਕਾਸ ਹੁੰਦਾ ਹੈ। ਇਸ ਤਰਾਂ ਦੀਆਂ ਕਿਰਿਆਵਾਂ ਕਰਨ ਨਾਲ ਬੱਚਿਆਂ ਵਿੱਚ ਟੀਮ ਭਾਵਨਾ, ਆਤਮ ਵਿਸ਼ਵਾਸ ਦੀ ਭਾਵਨਾ ਦਾ ਵਿਕਾਸ ਹੁੰਦਾ ਹੈ।

48ਵੇਂ ਦਿਨ ਵੀ ਪੀੜ੍ਹਤ ਮਾਤਾ ਬੈਠੀ ਭੁੱਖ ਹੜਤਾਲ 'ਤੇ

ਸੰਘਰਸ਼ 55ਵੇਂ ਦਿਨ 'ਚ ਦਾਖਲ਼

 

ਦੋਸ਼ੀਆਂ ਦੀਆਂ ਗ੍ਰਿਫਤਾਰੀਆਂ ਤੱਕ ਧਰਨਾ ਜਾਰੀ ਰਹੇਗਾ- ਮਨੋਹਰ ਝੋਰੜਾਂ

 

ਜਗਰਾਉਂ 16 ਮਈ (  ਮਨਜਿੰਦਰ ਗਿੱਲ ) ਡੀ.ਅੈਸ.ਪੀ. ਗੁਰਿੰਦਰ ਬੱਲ, ਅੈਸ.ਆਈ. ਰਾਜਵੀਰ ਤੇ ਹਰਜੀਤ ਸਰਪੰਚ ਦੀ ਗ੍ਰਿਫਤਾਰੀ ਲਈ ਪੀੜ੍ਹਤ ਮਾਤਾ ਅੱਜ 48ਵੇਂ ਦਿਨ ਵੀ ਸਿਟੀ ਥਾਣੇ ਅੱਗੇ ਭੁੱਖ ਹੜਤਾਲ 'ਤੇ ਰਹੀ। ਪੀੜ੍ਹਤ ਮਾਤਾ ਸੁਰਿੰਦਰ ਕੌਰ ਨੇ ਪ੍ਰੇੈਸ ਨੂੰ ਜਾਰੀ ਬਿਆਨ 'ਚ ਕਿਹਾ ਕਿ ਜਿਥੇ ਦੋਸ਼ੀ ਪੁਲਿਸ ਮੁਲਾਜ਼ਮਾਂ ਨੇ ਉਨਾਂ ਦੇ ਦੋਵੇਂ ਪਰਿਵਾਰਾਂ 'ਤੇ ਘੋਰ ਅੱਤਿਆਚਾਰ ਕੀਤਾ ਹੈ, ਉਥੇ ਸੀਨੀਅਰ ਪੁਲਿਸ ਅਧਿਕਾਰੀਆਂ ਨੇ 16 ਸਾਲ ਨਿਆਂ ਦੇ ਕੇ ਘੋਰ ਅਪਰਾਧ ਕੀਤਾ ਹੈ। ਮਾਤਾ ਨੇ ਕਿਹਾ ਕਿ ਗੁਰਿੰਦਰ ਬੱਲ ਤੇ ਅੈਸ.ਆਈ. ਰਾਜਵੀਰ ਨੇ ਥਾਣੇ ਵਿੱਚ ਉਸ ਨੂੰ ਅਤੇ ਉਸ ਦੀ ਮ੍ਰਿਤਕ ਬੇਟੀ ਨੂੰ ਨ‍ਾਂ ਸਿਰਫ਼ ਕੁੱਟਿਆ-ਮਾਰਿਆ ਸਗੋਂ ਬੇਟੀ ਨੂੰ ਉਸ ਦੇ ਸਾਹਮਣੇ ਕਰੰਟ ਲਗਾ ਕੇ ਤੜਫਾਇਆ ਪਰ ਪੁਲਿਸ ਮੁਲਾਜ਼ਮਾਂ ਨੂੰ ਮੇਰੀ ਬੇਟੀ ਦੀਆਂ ਅਸਮਾਨ ਪਾੜਦੀਆਂ ਚੀਕਾਂ ਸੁਣ ਕੇ ਵੀ ਤਰਸ ਨਾਂ ਆਇਆ, ਦੂਜੇ ਦਿਨ ਪਿੰਡ ਦੇ ਪੰਚਾਇਤੀ ਮੋਹਤਵਰ ਲੋਕਾਂ ਨੇ ਸਾਨੂੰ ਛੁਡਾਇਆ ਅਤੇ ਪੁਲਿਸ ਅਧਿਕਾਰੀਆਂ ਨੇ ਨਾਂ ਸਿਰਫ਼ ਘਟਨਾ ਤੋਂ ਕੁੱਝ ਦਿਨ ਸਾਡੇ ਪਿੰਡ ਰਸੂਲਪੁਰ ਦੇ ਸਰਪੰਚ ਭਗਵੰਤ ਸਿੰਘ ਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਇਨਸਾਫ਼ ਦੇਣ ਦਾ ਭਰੋਸਾ ਦਿੱਤਾ ਸਗੋਂ 16 ਸਾਲਾਂ ਵਿੱਚ ਅਨੇਕਾਂ ਵਾਰ ਪੁਲਿਸ ਅਧਿਕਾਰੀਆਂ ਨੇ ਬਿਆਨ ਤਾਂ ਦਰਜ ਕੀਤੇ ਪਰ ਅੱਜ ਤੱਕ ਇਨਸਾਫ਼ ਨਹੀਂ ਦਿੱਤਾ ਕਿਉਂਕਿ ਦੋਸ਼ੀ ਪੁਲਿਸ ਮੁਲਾਜ਼ਮ ਹਨ ਅਤੇ ਉੱਚ ਪੁਲਿਸ ਅਧਿਕਾਰੀਆਂ ਦੇ  ਚਹੇਤੇ ਹਨ। ਭੁੱਖ ਹੜਤਾਲੀ ਮਾਤਾ ਨੇ ਸਪਸ਼ੱਟ ਕਿਹਾ ਕਿ ਦੋਸ਼ੀਆਂ ਨੂੰ ਸੀਖਾਂ ਪਿੱਛੇ ਬੰਦ ਕਰਵਾਉਣ ਲਈ ਉਹ ਜਾਨ ਦੀ ਪ੍ਰਵਾਹ ਵੀ ਨਹੀਂ ਕਰੇਗੀ। ਇਸ ਸਮੇਂ ਇਕਬਾਲ ਸਿੰਘ ਰਸੂਲਪੁਰ ਨੇ ਕਿਹਾ ਭਾਵੇਂ ਉਹਨਾਂ ਦਾ ਪਰਿਵਾਰ ਗੁਰਿੰਦਰ ਬੱਲ ਹੁਰਾਂ ਵਲੋਂ ਸਾਜਿਸ਼ ਨਾਲ ਬਣਾਏ ਝੂਠੇ ਕਤਲ਼ ਕੇਸ ਵਿਚੋਂ ਬਰੀ ਹੋ ਗਿਆ ਸੀ ਪਰ 17 ਸਾਲਾਂ ਵਿੱਚ ਹੋਏ ਆਰਥਿਕ ਉਜ਼ਾੜੇ, ਸਮਾਜਿਕ ਤਬਾਹੀ ਤੇ ਹੋਈ ਮਾਨਸਿਕ ਪ੍ਰੇਸ਼ਾਨੀ ਦੀ ਭਰਪਾਈ ਕਿਸੇ ਕੀਮਤ 'ਤੇ ਨਹੀਂ ਹੋ ਸਕਦੀ ਲਿਹਾਜ਼ਾ ਉਨ੍ਹਾਂ ਦੇ ਪਰਿਵਾਰਾਂ ਦੇ ਜਖ਼ਮਾਂ 'ਤੇ ਮਲ਼ੱਮ ਸਿਰਫ਼ ਤੇ ਸਿਰਫ਼ ਦੋਸ਼ੀਆਂ ਨੂੰ ਸੀਖਾਂ ਪਿੱਛੇ ਬੰਦ ਕਰਕੇ ਹੀ ਲਗਾਈ ਜਾ ਸਕਦੀ ਹੈ। ਅੱਜ ਦੇ ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਯੂਥ ਵਿੰਗ ਅਾਗੂ ਮਨੋਹਰ ਸਿੰਘ ਝੋਰੜਾਂ, ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ ਬਖਤੌਰ ਸਿੰਘ ਜਗਰਾਉਂ, ਕਿਰਤੀ ਕਿਸਾਨ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਤਰਲੋਚਨ ਸਿੰਘ ਝੋਰੜਾਂ ਤੇ ਭਾਰਤੀ ਕਿਸਾਨ ਯੂਨੀਅਨ ਦੇ ਅਾਗੂ ਜੱਗਾ ਸਿੰਘ ਢਿੱਲੋਂ ਨੇ ਪਹਿਲਾਂ ਹੀ ਹੋ ਚੁੱਕੀ ਦੇਰੀ ਦਾ ਹਵਾਲਾ ਦਿੰਦਿਆਂ ਅੈਸ.ਅੈਸ.ਪੀ. ਲੁਧਿਆਣਾ (ਦਿਹਾਤੀ) ਦੀਪਕ ਹਿਲੋਰੀ, ਡੀ.ਜੀ.ਪੀ. ਪੰਜਾਬ  ਵੀ.ਕੇ.ਭਾਵਰਾ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਤੋਂ ਪੀੜ੍ਹਤ ਨੂੰ ਇਨਸਾਫ਼ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਪੁਰਜ਼ੋਰ ਮੰਗ ਕੀਤੀ। ਉਨ੍ਹਾਂ ਚਿਤਾਵਨੀ ਭਰੇ ਲਹਿਜ਼ੇ ਵਿੱਚ ਕਿਹਾ ਕਿ ਇਨਸਾਫ਼ ਹਰ ਹਾਲ਼ਤ ਵਿੱਚ ਲਿਆ ਜਾਵੇਗਾ ਭਾਵੇਂ ਇਸ ਨਿਸ਼ਾਨੇ ਦੀ ਪੂਰਤੀ ਲਈ ਕਿੰਨਾਂ ਵੀ ਲੰਬਾ ਸਮਾਂ ਕਿਉਂ ਨਾਂ ਧਰਨਾ ਚਲਾਉਣਾ ਪਵੇ। ਇਸ ਮੌਕੇ ਪੇਂਡੂ ਮਜ਼ਦੂਰ ਯੂਨੀਅਨ ਦੇ ਬਲਦੇਵ ਸਿੰਘ ਫੌਜ਼ੀ, ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਦੇ ਸਰਵਿੰਦਰ ਸਿੰਘ ਸੁਧਾਰ ਤੇ ਹਰੀ ਸਿੰਘ, ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਪ੍ਰਧਾਨ ਜਸਪ੍ਰੀਤ ਸਿੰਘ ਢੋਲ਼ਣ, ਮਹਿਲਾ ਆਗੂ ਮਨਪ੍ਰੀਤ ਕੌਰ ਧਾਲੀਵਾਲ ਤੇ ਕੁੱਲ ਹਿੰਦ ਕਿਸਾਨ ਸਭਾ ਦੇ ਆਗੂ ਨਿਰਮਲ ਸਿੰਘ ਧਾਲੀਵਾਲ ਨੇ ਕਿਹਾ ਕਿ ਚਾਹੇ ਮੌਸਮ ਕਿਹੋ-ਜਿਹਾ ਵੀ ਹੋਵੇ ਇਨਸਾਫ਼ ਦੀ ਪ੍ਰਾਪਤੀ ਤੱਕ ਥਾਣੇ ਮੂਹਰੇ ਧਰਨਾ ਪ੍ਰਦਰਸ਼ਨ ਜਾਰੀ ਰਹੇਗਾ। ਅੱਜ ਦੇ ਧਰਨੇ ਵਿੱਚ ਰੂਪ ਸਿੰਘ, ਚੜਤ ਸਿੰਘ, ਜੱਥੇਦਾਰ ਪਰਮਪਾਲ ਸਿੰਘ, ਕਮਲਜੀਤ ਕੌਰ, ਮਾਤਾ ਮੁਖਤਿਆਰ ਕੌਰ, ਕੁਲਦੀਪ ਕੌਰ, ਸਤਪਾਲ ਸਿੰਘ ਰਸੂਲਪੁਰ ਵੀ ਹਾਜ਼ਰ ਸਨ।

ਪਰਵਾਸੀ ਪੰਜਾਬੀਆਂ ਵੱਲੋਂ ਪੰਜਾਬ ਵਿੱਚ ਝੋਨੇ ਦੀ ਸਿੱਧੀ ਬੀਜਾਈ ਨੂੰ ਭਰਵਾਂ ਹੁੰਗਾਰਾ। 

ਲੁਧਿਆਣਾ, 16 ਮਈ (ਮਨਜਿੰਦਰ ਗਿੱਲ  ) ਬੇਕਰਜ਼ਫੀਲਡ(ਅਮਰੀਕਾ) ਵੱਸਦੇ ਅਜੀਤ ਸਿੰਘ ਭੱਠਲ ਪਰਿਵਾਰ ਵੱਲੋਂ ਸਭ ਭਰਾਵਾਂ ਦੀ ਜ਼ਮੀਨ ਵਾਹੁਣ ਵਾਲੇ ਕਿਸਾਨਾਂ ਵੱਲੋਂ ਤੋਂ ਝੋਨੇ ਦੀ ਸਿੱਧੀ ਬੀਜਾਈ ਕਰਨ ਤੇ ਤਿੰਨ ਹਜ਼ਾਰ ਰੁਪਏ ਪ੍ਰਤੀ ਏਕੜ ਘੱਟ ਠੇਕਾ ਲਿਆ ਜਾਵੇਗਾ। ਇਹ ਸੁਨੇਹਾ ਮੁੱਲਾਂਪੁਰ ਦਾਖਾ ਨੇੜਲੇ ਪਿੰਡ ਚੱਕ ਕਲਾਂ ਦੇ ਭੱਠਲ ਪਰਿਵਾਰ ਨੇ ਅਮਰੀਕਾ ਤੋਂ ਆਪਣੇ ਲੁਧਿਆਣਾ ਵੱਸਦੇ  ਮਿੱਤਰ ਪ੍ਰੋਃ ਗੁਰਭਜਨ ਸਿੰਘ ਗਿੱਲ ਰਾਹੀਂ ਭੇਜਿਆ ਹੈ। ਉਨ੍ਹਾਂ ਕਿਹਾ ਹੈ ਕਿ ਪਿੰਡ ਚੰਗਣਾਂ ਦੇ ਜੰਮਪਲ ਰਣਜੀਤ ਸਿੰਘ ਧਾਲੀਵਾਲ(ਭੋਲਾ) ਤੇ ਅਸੀਂ ਇਕੱਠਿਆਂ ਕਈ ਦੋਸਤਾਂ ਨੇ ਮਸ਼ਵਰਾ ਕੀਤਾ ਹੈ ਕਿ ਪੰਜਾਬ ਦੇ ਜਲ ਸੋਮੇ ਬਚਾਉਣ ਲਈ ਕਿਉਂ ਨਾ ਪਹਿਲ ਕਦਮੀ ਆਪਣੇ ਘਰ ਤੋਂ ਹੀ ਕੀਤੀ ਜਾਵੇ। 

ਉਨਾਂ ਆਪਣੇ ਪਿੰਡ ਦੇ ਸਰਪੰਚ ਸੁਖਵੰਤ ਸਿੰਘ ਨੂੰ ਲਿਖਤੀ ਸੁਨੇਹੇ ਵਿੱਚ ਵੀ ਉਨ੍ਹਾਂ ਕਿਹਾ ਹੈ ਕਿ ਅਸੀਂ ਆਪਣੀ ਅਤੇ ਆਪਣੇ ਸਾਰੇ ਭਰਾਵਾਂ ਦੀ ਜ਼ਮੀਨ ਦਾ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ ਵੀਰਾਂ ਤੋਂ 3000 ਰੁਪਏ ਪ੍ਰਤੀ ਏਕੜ ਮੁਆਮਲੇ ਵਿੱਚੋਂ ਘੱਟ ਕਰਾਂਗਾ। ਭਰਾਵਾਂ ਦੀ ਜ਼ਮੀਨ ਦਾ 3000 ਰੁਪਏ ਪ੍ਰਤੀ ਏਕੜ ਮੈਂ ਸਿੱਧਾ ਜ਼ਿਮੀਂਦਾਰ ਨੂੰ ਦੇਵਾਂਗਾ ਅਤੇ ਆਪਣੇ ਵਾਲਾ 3000 ਘੱਟ ਵਸੂਲ ਕਰਾਂਗਾ। 

ਸਃ ਅਜੀਤ ਸਿੰਘ ਭੱਠਲ ਨੇ ਸਮੂਹ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ 

ਮੈ ਸਾਰੇ ਕਿਸਾਨ ਵੀਰਾਂ ਨੂੰ ਬੇਨਤੀ ਕਰਦਾ ਹਾਂ ਕਿ ਸਿੱਧੀ ਬਿਜਾਈ ਕਰਕੇ ਪੰਜਾਬ ਦੇ ਪਾਣੀਆਂ ਅਤੇ ਪੰਜਾਬ ਨੂੰ ਬਚਾਉਣ ਵਿੱਚ ਆਪਣਾ ਯੋਗਦਾਨ ਪਾਉਣ। ਸਃ ਭੱਠਲ ਨੇ ਸਃ ਭਗਵੰਤ ਸਿੰਘ ਮਾਨ ਵੱਲੋਂ ਝੋਨੇ ਦੀ ਸਿੱਧੀ ਬੀਜਾਈ ਲਹਿਰ ਆਰੰਭਣ ਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਹੈ। ਇਸ ਨਾਲ ਯਕੀਨਨ ਜਲ ਸੋਮਿਆਂ ਦੀ ਬੱਚਤ ਹੋਵੇਗੀ।

ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਮੁੱਲਾਂਪੁਰ-ਦਾਖਾ ਨੇ ਸਥਾਪਨਾ ਦਿਵਸ ਮਨਾਇਆ

ਮੁੱਲਾਂਪੁਰ-ਦਾਖਾ 15 ਮਈ (ਸਤਵਿੰਦਰ ਸਿੰਘ ਗਿੱਲ)- ਆਪਣੀ ਸਾਰੀ ਉਮਰ ਆਪਣੇ ਬੱਚਿਆਂ, ਪਰਿਵਾਰ ਅਤੇ ਸਮਾਜ ਲਈ ਸੇਵਾ ਨਿਭਾਉਣ ਵਾਲੇ ਬਜ਼ੁਰਗਾਂ ਨੂੰ ਅੱਜ, ਸਵੈ-ਸਨਮਾਨ ਅਤੇ ਸੁਰੱਖਿਆ ਪੱਖੋਂ ਸਭ ਤੋਂ ਵੱਧ ਖਤਰਾ ਵਿਖਾਈ ਦੇ ਰਿਹਾ ਹੈ। ਸਮਾਜ ਵਿੱਚ ਬਜ਼ੁਰਗਾਂ ਨੂੰ ਬਣਦਾ ਸਨਮਾਨ ਦੇਣਾ, ਉਨ੍ਹਾਂ ਦੇ ਬਣਦੇ ਸੰਵਿਧਾਨਕ ਹੱਕਾਂ ਪ੍ਰਤੀ ਜਾਗਰੂਕਤਾ ਫੈਲਾਉਣਾ ਅਤੇ ਦਿਵਾਉਣਾ ਹੀ ਸੀਨੀਅਰ ਸਿਟੀਜ਼ਨ ਵੈੱਲਫੇਅਰ ਸੰਸਥਾਵਾਂ ਦਾ ਉਦੇਸ਼ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੇਵਾ-ਮੁਕਤ ਆਈ.ਏ.ਐਸ. ਅਧਿਕਾਰੀ ਐਸ.ਪੀ. ਕਰਕਰਾ ਚੇਅਰਮੈਨ ਫੈਡਰੇਸ਼ਨ ਆਫ ਸੀਨੀਅਰ ਸਿਟੀਜ਼ਨ ਪੰਜਾਬ ਨੇ ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਮੁੱਲਾਂਪੁਰ- ਦਾਖਾ ਵੱਲੋਂ ਸਥਾਨਕ ਗੁਰਮਤਿ ਭਵਨ ਵਿਖੇ ਮਨਾਏ ਸਲਾਨਾ ਸਥਾਪਨਾ ਦਿਵਸ ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰਨ ਸਮੇਂ ਕੀਤਾ। ਹਾਜ਼ਰ ਮੈਂਬਰਾਂ ਵੱਲੋਂ  ਐਸੋਸੀਏਸ਼ਨ ਦੇ ਸਦਾ ਲਈ ਵਿੱਛੜੇ ਅਹੁਦੇਦਾਰਾਂ ਸਵ. ਕਿ੍ਸ਼ਨ ਗੋਪਾਲ ਸ਼ਰਮਾ, ਸਵ. ਹਰਕੇਵਲ ਸਿੰਘ, ਸਵ. ਅਜੈਬ ਸਿੰਘ ਅਤੇ ਸਵ. ਪਿ੍ੰਸੀਪਲ ਜੀ.ਐਸ. ਤੂਰ ਨੂੰ ਦੋ ਮਿੰਟ ਦਾ ਮੋਨ ਰੱਖ ਕੇ ਸ਼ਰਧਾਂਜਲੀ ਦਿੱਤੀ ਗਈ। ਇਸ ਉਪਰੰਤ ਐਸੋਸੀਏਸ਼ਨ ਦੇ ਪ੍ਰਧਾਨ ਰਘਬੀਰ ਸਿੰਘ ਔਲਖ ਨੇ ਜਿੱਥੇ ਇਸ ਸੰਸਥਾ ਦੇ ਉਦੇਸ਼ਾਂ ਬਾਰੇ ਜਾਣਕਾਰੀ ਦਿੱਤੀ ਉੱਥੇ ਸਮਾਗਮ ਵਿੱਚ ਪਹੁੰਚੇ ਮਹਿਮਾਨਾਂ, ਪਤਵੰਤਿਆਂ ਅਤੇ ਮੈਂਬਰਾਂ ਨੂੰ ਜੀ ਆਇਆਂ ਆਖਿਆ।  ਸਟੇਜ ਸਕੱਤਰ ਦੀ ਭੂਮਿਕਾ ਨਿਭਾਉਂਦਿਆਂ ਸਟੇਟ ਐਵਾਰਡੀ ਮਾ. ਮਨਦੀਪ ਸਿੰਘ ਸੇਖੋਂ ਨੇ ਐਸੋਸੀਏਸ਼ਨ ਮੈਂਬਰਾਂ ਨੂੰ  ਕਾਰਜ਼ਸ਼ੀਲ ਰਹਿ ਕੇ ਸਮਾਜ ਭਲਾਈ ਦੇ ਕਾਰਜਾਂ ਕਰਨ ਅਤੇ ਜ਼ਿੰਦਾਦਿਲ ਰਹਿਣ ਦਾ ਸੁਨੇਹਾ ਦਿੱਤਾ।  ਇਸ ਸਮਾਗਮ ਦੌਰਾਨ ਇੰਜ. ਬਲਬੀਰ ਸਿੰਘ ਪ੍ਰਧਾਨ ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਲੁਧਿਆਣਾ, ਸੁਰੇਸ਼ ਚੌਧਰੀ ਸਾਬਕਾ ਰੋਟਰੀ ਗਵਰਨਰ ਪੰਜਾਬ, ਆਰ.ਐਸ. ਬਹਿਲ ਸਕੱਤਰ ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਲੁਧਿਆਣਾ, ਮਨੋਹਰ ਸਿੰਘ ਬਾਘਾ ਈ.ਓ. ਨਗਰ ਕੌਂਸਲ ਮੁੱਲਾਂਪੁਰ-ਦਾਖਾ,  ਨੈਸ਼ਨਲ ਅਵਾਰਡੀ ਅਧਿਆਪਕ ਅਮਰੀਕ ਸਿੰਘ ਤਲਵੰਡੀ ਅਤੇ ਡਾ. ਅਮਰਪ੍ਰੀਤ ਸਿੰਘ ਦਿਓਲ ਨੇ ਸੰਬੋਧਨ ਕੀਤਾ।  ਇਸ ਮੌਕੇ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਕੁਲਵੰਤ ਸਿੰਘ, ਸਕੱਤਰ ਸੁਰਿੰਦਰਪਾਲ ਸਿੰਘ, ਖਜ਼ਾਨਚੀ ਮਨਜੀਤ ਸਿੰਘ ਸੇਖੋਂ ਅਤੇ ਸਹਾਇਕ ਸਕੱਤਰ ਮੈਨੇਜਰ ਪਾਲ ਸਿੰਘ ਤੋਂ ਇਲਾਵਾ ਕੁਲਦੀਪ ਸਿੰਘ ਈਸੇਵਾਲ, ਮਾ. ਨਰਿੰਦਰ ਸਿੰਘ, ਰਾਮੇਸ਼ ਕੁਮਾਰ, ਅਜੈਬ ਸਿੰਘ ਬਰਾੜ, ਪਰਮਜੀਤ ਸਿੰਘ, ਮਹਿੰਦਰ ਸਿੰਘ, ਬਾਰਾ ਸਿੰਘ, ਹਰਬੰਸ ਸਿੰਘ, ਇਕਬਾਲ ਸਿੰਘ, ਅਵਤਾਰ ਸਿੰਘ ਸੇਖੋਂ, ਮੇਜਰ ਸਿੰਘ, ਸੁਖਦੇਵ ਸਿੰਘ, ਲਖਵਿੰਦਰ ਸਿੰਘ, ਕੈਪਟਨ ਮਨਜੀਤ ਸਿੰਘ ਅਤੇ ਹੋਰ ਮੈਂਬਰ ਹਾਜ਼ਰ ਸਨ।

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਸਿੱਧਵਾਂ ਬੇਟ ਇਲਾਕੇ ਵਿੱਚ ਪਿੰਡ ਪਿੰਡ ਮੀਟਿੰਗਾਂ ਕਰਕੇ ਵਰਕਰਾਂ ਨੂੰ ਜਾਗਰੂਕ ਕੀਤਾ ਗਿਆ  

16 ਮਈ ਨੂੰ ਦੋ ਮਈ ਨੂੰ ਗੁਰਦੁਆਰਾ ਬਾਉਲੀ ਸਾਹਿਬ ਸੋਢੀਵਾਲਾ ਵਿਖੇ ਜਥੇਬੰਦੀ ਦੀਆਂ ਸਾਰੀਆਂ ਪਿੰਡ ਇਕਾਈਆਂ ਨਾਲ ਮੀਟਿੰਗ ਕਰਕੇ ਇਲਾਕੇ ਦੀ ਨਵੀਂ ਕਮੇਟੀ ਦਾ ਐਲਾਨ ਕੀਤਾ ਜਾਵੇਗਾ  

ਜਗਰਾਉਂ, 15 ਮਈ (ਮਨਜਿੰਦਰ ਗਿੱਲ)  9 ਮਈ ਨੂੰ ਸੂਬੇ ਭਰ ਚ 16 ਕਿਸਾਨ ਜਥੇਬੰਦੀਆਂ ਦੇ ਸਾਂਝੇ ਸੱਦੇ ਤੇ ਕਿਸਾਨੀ ਦੀਆਂ ਭਖਦੀਆਂ‌ ਮੰਗਾਂ ਦੀ ਪੂਰਤੀ ਲਈ ਮੰਗਪੱਤਰ ਸੋਂਪਣ‌ ਤੋਂ‌ ਬਾਦ 25 ਮਈ ਤਕ ਦਾ ਅਲਟੀਮੇਟਮ ਦਿਤਾ ਗਿਆ ਸੀ।ਨਾ ਦੀ ਹਾਲਤ ਚ ਕਿਸਾਨੀ ਸੰਘਰਸ਼ ਦੀ ਮਜ਼ਬੂਤੀ ਲਈ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵਲੋਂ ਸਿੱਧਵਾਂ ਬੇਟ ਬਲਾਕ ਦੇ ਵਖ ਵਖ ਪਿੰਡਾਂ ਦੀਆਂ‌ ਇਕਾਈਆਂ ਨਾਲ ਭਰਵੀਆਂ ਮੀਟਿੰਗਾਂ ਦਾ ਸਿਲਸਿਲਾ ਚਲਾਇਆ ਗਿਆ। ਨਵੀਂ ਖੇਤੀ ਨੀਤੀ, ਲੋਕ ਪੱਖੀ ਵਾਟਰ ਪਾਲਸੀ, ਕਰਜ਼ੇ ਰੱਦ ਕਰਾਉਣ, ਬਿਜਲੀ ਸੰਕਟ ਦੇ ਪੱਕੇ ਹਲ , ਕਣਕ ਦੇ ਘਟ ਝਾੜ ਦਾ , ਫਸਲਾਂ ਵਿਸ਼ੇਸ਼ ਕਰ੍ਰ ਆਲੂਆਂ ਦੇ ਖ਼ਰਾਬੇ ਦਾ ਮੁਆਵਜ਼ਾ,ਸ਼ਹੀਦ ਕਿਸਾਨ ਪਰਿਵਾਰਾਂ ਲਈ ਨੋਕਰੀ ਤੇ ਮੁਆਵਜ਼ੇ ਦੇ ਬਕਾਇਆ ਕੇਸਾਂ‌ ਦਾ ਨਿਪਟਾਰਾ,ਐਮ ਐਸ ਪੀ ਦੀ ਕਨੂੰਨੀ ਗਰੰਟੀ ਤੇ ਤੇਰੀ ਫਸਲਾਂ‌ ਦੀ ਸਰਕਾਰੀ ਖਰੀਦ ਆਦਿ ਮੰਗਾਂ ਤੇ ਇਨਾਂ ਮੀਟਿੰਗਾਂ‌ ਚ ਚਰਚਾ ਕਰਦਿਆਂ ਵਰਕਰਾਂ ਨੂੰ ਕਿਸਾਨਾਂ ਦੀ ਲਾਮਬੰਦੀ ਲਈ ਪ੍ਰੇਰਿਤ ਕੀਤਾ। ਇਸ ਸਮੇਂ‌ ਪਿੰਡਾਂ‌ਚ ਮੈਂਬਰਸ਼ਿਪ ਕਰਨ, ਪਿੰਡ ਇਕਾਈਆਂ ਲਈ ਫੰਡ ਮੁਹਿੰਮ ਜ਼ੋਰ ਨਾਲ ਚਲਾਉਣ ਦਾ ਫੈਸਲਾ ਕੀਤਾ ਗਿਆ। ਜਿਲਾ ਸਕੱਤਰ ਇੰਦਰਜੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਜ਼ਿਲਾ ਕਮੇਟੀ ਦੀ ਅਗਵਾਈ ਚ ਅਮਰਗੜ ਕਲੇਰ,ਗਾਲਬ ਕਲਾਂ, ਗਾਲਬ ਰਣ ਸਿੰਘ,ਸ਼ੇਰਪੁਰ ਕਲਾਂ, ਸ਼ੇਰਪੁਰ ਖੁਰਦ, ਸੇਖਦੋਲਤ, ਲੀਰਾਂ, ਜਨੇਤ ਪੁਰਾ, ਲੋਧੀ ਵਾਲ, ਅਬੂਪੁਰਾ, ਸਿੱਧਵਾਂ ਬੇਟ, ਭਾਲ, ਰਾਮਗੜ, ਮਲਸੀਹਾ ਭਾਈ ਕੀ, ਰਸੂਲਪੁਰ, ਜੰਡੀ,  ਸਦਰਪੁਰਾ, ਬੰਸੀ ਪੁਰਾ ਆਦਿ ਪਿੰਡਾਂ ਚ ਭਰਵੀਆਂ ਮੀਟਿੰਗਾਂ ਕੀਤੀਆਂ ਗਈਆਂ।ਇਸ ਸਮੇਂ 16 ਮਈ ਨੂੰ ਸੋਢੀਵਾਲਾ ਗੁਰਦੁਆਰਾ ਸਾਹਿਬ ਬਾਉਲੀ ਸਾਹਿਬ ਵਿਖੇ ਬਲਾਕ ਸਿੱਧਵਾਂ ਬੇਟ ਦੀਆਂ ਸਾਰੀਆਂ ਇਕਾਈਆਂ ਦੀ ਮੀਟਿੰਗ ਕਰਕੇ ਨਵੀਂ ਬਲਾਕ ਕਮੇਟੀ ਚੁਨਣ‌ ਦਾ ਫੈਸਲਾ ਕੀਤਾ ਗਿਆ। ਇਸ ਮੁਹਿੰਮ ਚ ਜਿਲਾ ਪ੍ਰਧਾਨ ਮਹਿੰਦਰ ਸਿੰਘ ਕਮਾਲਪੁਰਾ, ਜਗਤਾਰ ਸਿੰਘ ਦੇਹੜਕਾ, ਤਰਸੇਮ ਸਿੰਘ ਬੱਸੂਵਾਲ,ਤਾਰਾ ਸਿੰਘ ਅੱਚਰਵਾਲ, ਸੁਖਵਿੰਦਰ ਸਿੰਘ ਹੰਬੜਾਂ, ਜਸਵਿੰਦਰ ਸਿੰਘ ਭਮਾਲ, ਕਰਨੈਲ ਸਿੰਘ ਹੇਰਾਂ ਆਦਿ ਆਗੂ ਸ਼ਾਮਲ ਸਨ।

ਖ਼ੁਰਾਕ ਸਪਲਾਈਜ ਵਿਭਾਗ ਵੱਲੋਂ ਘਰੇਲੂ ਗੈਸ ਦੀ ਦੁਰਵਰਤੋਂ ਅਤੇ ਕਾਲਾਬਜਾਰੀ ਨੂੰ ਰੋਕਣ ਲਈ ਛਾਪੇਮਾਰੀ, 25 ਸਿਲੰਡਰ ਜ਼ਬਤ

ਲੁਧਿਆਣਾ, ਮਈ 14 (ਰਣਜੀਤ ਸਿੱਧਵਾਂ) : ਖ਼ੁਰਾਕ ਸਪਲਾਈਜ ਵਿਭਾਗ ਵੱਲੋਂ ਘਰੇਲੂ ਗੈਸ ਦੀ ਦੁਰਵਰਤੋਂ ਅਤੇ ਕਾਲਾਬਜਾਰੀ ਨੂੰ ਰੋਕਣ ਲਈ ਕੀਤੀਆਂ ਜਾ ਰਹੀਆਂ ਕਾਰਵਾਈਆਂ ਵਿੱਚ ਹੋਰ ਤੇਜ਼ੀ ਲਿਆਉਂਦਿਆਂ ਹੋਇਆਂ ਸ਼ਨੀਵਾਰ ਨੂੰ ਸ਼ਹਿਰ ਦੇ ਵੱਖ ਵੱਖ ਹਿੱਸਿਆਂ ਵਿੱਚ ਛਾਪੇਮਾਰੀ ਕੀਤੀ। ਜਿਸ ਸੰਬਧੀ ਜਾਣਕਾਰੀ ਦਿੰਦਿਆਂ ਡੀ.ਐੱਫ਼.ਐੱਸ.ਸੀ ਲੁਧਿਆਣਾ ਪੂਰਬੀ ਸ੍ਰੀਮਤੀ ਸ੍ਰੀਮਤੀ ਸ਼ਿਫਾਲੀ ਚੋਪੜਾ ਨੇ ਦੱਸਿਆ ਕਿ ਵਿਭਾਗ ਵੱਲੋਂ ਖ਼ੁਰਾਕ ਸਪਲਾਈ ਅਫ਼ਸਰ ਸ੍ਰੀ ਲਖਵੀਰ ਸਿੰਘ ਅਤੇ ਸਹਾਇਕ ਖ਼ੁਰਾਕ ਸਪਲਾਈ ਅਫਸਰ ਸ੍ਰੀਮਤੀ ਦਮਨਜੀਤ ਕੌਰ ਦੀ ਅਗਵਾਈ ਵਿੱਚ ਗਠਿਤ ਟੀਮਾਂ ਨੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਛਾਪੇਮਾਰੀ ਕੀਤੀ ਅਤੇ ਕਾਰਵਾਈ ਕਰਦੇ ਹੋਏ 25 ਸਿਲੰਡਰ ਜ਼ਬਤ ਕੀਤੇ ਗਏ ਅਤੇ ਖਬਰ ਲਿਖੇ ਜਾਣ ਤੱਕ ਕਾਰਵਾਈ ਜਾਰੀ ਸੀ। ਇਸ ਮੌਕੇ ਉਹਨਾਂ  ਵੱਲੋਂ ਇਹ ਜਾਣਕਾਰੀ ਦਿੱਤੀ ਗਈ ਕਿ ਭਵਿੱਖ ਵਿੱਚ ਵੀ ਅਜਿਹੀਆਂ ਕਾਰਵਾਈਆਂ ਜਾਰੀ ਰਹਿਣਗੀਆਂ ਅਤੇ ਘਰੇਲੂ ਗੈਸ ਦੀ ਕਾਲਾਬਜਾਰੀ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਇਨ੍ਹਾਂ ਟੀਮਾਂ ਵਿੱਚ ਨਿਰੀਖਕ ਸ੍ਰੀ ਅਮਨਦੀਪ ਸਿੰਘ, ਸੁਖਵਿੰਦਰ ਸਿੰਘ, ਮਨਪ੍ਰੀਤ ਸਿੰਘ, ਸ੍ਰੀ ਮਨਿੰਦਰ ਖੁਰਾਣਾ , ਕੁਲਦੀਪ ਸਿੰਘ, ਜਤਿੰਦਰ ਕਪਿਲ, ਪਰਵਿੰਦਰ ਲੱਧੜ , ਦਵਿੰਦਰ ਸਿੰਘ, ਅਰੁਣ ਸਲਾਰੀਆ , ਧੀਰਜ ਕੁਮਾਰ, ਰਾਜਨ ਬੋਹਟ, ਰਾਜੇਸ਼ ਕੁਮਾਰ, ਗੁਰਜੰਟ ਸਿੰਘ, ਪ੍ਰਦੀਪ ਕਪੂਰ ਸਾਰੇ ਨਿਰੀਖਕ ਆਦਿ ਸ਼ਾਮਲ ਸਨ।

ਡਿਪਟੀ ਕਮਿਸ਼ਨਰ ਵੱਲੋਂ ਸਕੂਲ ਮੁਖੀਆਂ, ਅਧਿਆਪਕਾਂ ਤੇ ਮਾਪਿਆਂ ਨੂੰ ਅਪੀਲ, 12 ਸਾਲ ਤੋਂ ਵੱਧ ਉਮਰ ਦੇ ਬੱਚਿਆਂ ਨੂੰ ਟੀਕਾਕਰਨ ਕਰਵਾਉਣ ਲਈ ਕੀਤਾ ਜਾਵੇ ਪ੍ਰੇਰਿਤ

- ਅੱਜ 339 ਸਕੂਲਾਂ 'ਚ ਵਿਸ਼ੇਸ਼ ਟੀਕਾਕਰਨ ਕੈਂਪ ਆਯੋਜਿਤ

 

- ਆਉਣ ਵਾਲੇ ਦਿਨਾਂ 'ਚ ਵੀ ਇਸੇ ਤਰ੍ਹਾਂ ਦੇ ਵਿਸ਼ੇਸ਼ ਕੈਂਪ ਲਗਾਏ ਜਾਣਗੇ - ਸੁਰਭੀ ਮਲਿਕ

 

ਲੁਧਿਆਣਾ, 13 ਮਈ (ਰਣਜੀਤ ਸਿੱਧਵਾਂ)  - ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਨੇ 12 ਸਾਲ ਤੋਂ ਵੱਧ ਉਮਰ ਦੇ ਬੱਚਿਆਂ ਦੇ ਟੀਕਾਕਰਨ ਸਬੰਧੀ ਅੱਜ ਸਕੂਲ ਪ੍ਰਿੰਸੀਪਲਾਂ, ਅਧਿਆਪਕਾਂ ਅਤੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਆਪਣਾ ਟੀਕਾਕਰਨ ਕਰਵਾਉਣ ਲਈ ਪ੍ਰੇਰਿਤ ਕਰਨ ਤਾਂ ਜੋ ਅਸੀਂ ਕੋਵਿਡ-19 ਤੋਂ ਬਚ ਸਕੀਏ।ਅੱਜ ਜਾਰੀ ਆਪਣੇ ਪ੍ਰੈਸ ਬਿਆਨ ਵਿੱਚ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਟੀਕਾਕਰਨ ਕਰਵਾਉਣ ਲਈ ਉਤਸ਼ਾਹਿਤ ਕਰਨਾ ਚਾਹੀਦਾ ਹੈ ਕਿਉਂਕਿ ਟੀਕਾਕਰਣ ਕੋਵਿਡ ਨਾਲ ਲੜਨ ਵਿੱਚ ਮਦਦ ਕਰਦਾ ਹੈ, ਭਾਵੇਂ ਕੋਈ ਇਸਦੀ ਚਪੇਟ ਵਿੱਚ ਵੀ ਆ ਜਾਵੇ। ਉਨ੍ਹਾਂ ਕਿਹਾ ਕਿ ਸਮਾਜਿਕ ਹਿੱਤ ਅਤੇ ਸਾਡੇ ਬੱਚੇ ਸੁਰੱਖਿਅਤ ਰਹਿਣ ਨੂੰ ਯਕੀਨੀ ਬਣਾਉਣ ਲਈ ਮਾਪੇ ਆਪਣੇ ਬੱਚਿਆਂ ਨੂੰ ਜਲਦ ਤੋਂ ਜਲਦ ਟੀਕਾਕਰਨ ਕਰਵਾਉਣ।

ਉਨ੍ਹਾਂ ਕਿਹਾ ਕਿ 12 ਸਾਲ ਤੋਂ ਵੱਧ ਉਮਰ ਦੇ ਵੱਧ ਤੋਂ ਵੱਧ ਬੱਚਿਆਂ ਨੂੰ ਕਵਰ ਕਰਨ ਲਈ ਸਕੂਲਾਂ ਵਿੱਚ ਵਿਸ਼ੇਸ਼ ਟੀਕਾਕਰਨ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਜੇਕਰ ਬੱਚੇ ਟੀਕਾਕਰਨ ਕਰਵਾਉਣਾ ਚਾਹੁੰਦੇ ਹਨ ਤਾਂ ਉਹ ਕਿਸੇ ਹੋਰ ਕੈਂਪ ਵਿੱਚ ਵੀ ਜਾ ਸਕਦੇ ਹਨ।

ਵਧੀਕ ਡਿਪਟੀ ਕਮਿਸ਼ਨਰ ਜਗਰਾਉਂ-ਕਮ-ਨੋਡਲ ਅਫ਼ਸਰ ਟੀਕਾਕਰਨ ਡਾ. ਨਯਨ ਜੱਸਲ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੂੰ ਅਜੇ ਟੀਕਾਕਰਨ ਦੀ ਦੂਜੀ ਖੁਰਾਕ ਨਹੀਂ ਲਗਵਾਈ, ਉਹ ਵੀ ਅੱਗੇ ਆਉਣ ਅਤੇ ਆਪਣਾ ਪੂਰਾ ਟੀਕਾਕਰਨ ਪੂਰਾ ਕਰਵਾਉਣ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿੱਚ ਵਸਨੀਕਾਂ ਨੂੰ ਕੋਵਿਡ-19 ਟੀਕਾਕਰਨ ਦਾ ਦੂਜਾ ਟੀਕਾਕਰਨ ਪ੍ਰਾਪਤ ਕਰਨਾ ਬਾਕੀ ਹੈ। ਦੁੱਖ ਦੀ ਗੱਲ ਇਹ ਹੈ ਕਿ ਜਿਆਦਾਤਰ ਲੋਕਾਂ ਦੀ ਧਾਰਨਾ ਬਣ ਗਈ ਹੈ ਕਿ ਕੋਵਿਡ-19 ਮਹਾਂਮਾਰੀ ਬੀਤੇ ਸਮੇਂ ਦੀ ਗੱਲ, ਜੋ ਕਿ ਸੱਚਾਈ ਨਹੀਂ ਹੈ। ਉਨ੍ਹਾਂ ਦੱਸਿਆ ਕਿ ਅੱਜ ਜ਼ਿਲ੍ਹੇ ਦੇ 339 ਸਕੂਲਾਂ/ਵਿਦਿਅਕ ਅਦਾਰਿਆਂ ਵਿੱਚ 12 ਸਾਲ ਤੋਂ ਵੱਧ ਉਮਰ ਦੇ ਬੱਚਿਆਂ ਲਈ ਵਿਸ਼ੇਸ਼ ਟੀਕਾਕਰਨ ਕੈਂਪ ਆਯੋਜਿਤ ਕੀਤੇ ਗਏੇ ਅਤੇ ਅਗਲੇ ਦਿਨਾਂ ਵਿੱਚ ਅਜਿਹੇ ਹੋਰ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਕੁਝ ਲੋਕਾਂ ਨੂੰ ਅਜੇ ਵੀ ਇਹ ਗਲਤ ਧਾਰਨਾ ਹੈ ਕਿ ਕੋਵਿਡ-19 ਟੀਕਾਕਰਨ ਸੁਰੱਖਿਅਤ ਨਹੀਂ ਹੈ ਅਤੇ ਇਸ ਲਈ ਉਹ ਅੱਗੇ ਨਹੀਂ ਆ ਰਹੇ ਹਨ। ਉਨ੍ਹਾਂ ਕਿਹਾ ਕਿ 'ਅਜਿਹੇ ਲੋਕਾਂ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਜੇਕਰ ਕੋਈ ਦੁਨੀਆ ਦੇ ਕਿਸੇ ਵੀ ਹਿੱਸੇ ਦੀ ਯਾਤਰਾ ਕਰਨਾ ਚਾਹੁੰਦਾ ਹੈ, ਤਾਂ ਉਹਨਾਂ ਨੂੰ ਇੱਕ ਵੈਕਸੀਨ ਪਾਸਪੋਰਟ ਸਰਟੀਫਿਕੇਟ ਦੀ ਲੋੜ ਹੁੰਦੀ ਹੈ, ਜੋ ਕਿ ਉਹਨਾਂ ਨੂੰ ਉਦੋਂ ਹੀ ਮਿਲੇਗਾ ਜਦੋਂ ਉਨ੍ਹਾਂ ਦਾ ਪੂਰੀ ਤਰ੍ਹਾਂ ਟੀਕਾਕਰਨ ਹੋ ਜਾਵੇਗਾ'।

ਕੋਵਿਡ-19 ਪੀੜਤਾਂ ਦੇ ਆਸ਼ਰਿਤ ਐਕਸ-ਗ੍ਰੇਸ਼ੀਆ ਮੁਆਵਜ਼ੇ ਲਈ ਉਪ-ਮੰਡਲ ਮੈਜਿਸਟ੍ਰੇਟ ਦਫ਼ਤਰਾਂ 'ਚ ਦੇ ਸਕਦੇ ਹਨ ਅਰਜ਼ੀ - ਡਿਪਟੀ ਕਮਿਸ਼ਨਰ ਸੁਰਭੀ ਮਲਿਕ

- ਕਿਹਾ! ਹੁਣ 20 ਮਾਰਚ, 2022 ਤੋਂ ਬਾਅਦ ਹੋਣ ਵਾਲੀਆਂ ਮੌਤਾਂ ਸਬੰਧੀ ਪ੍ਰਤੀਬੇਨਤੀਆਂ 90 ਦਿਨਾਂ 'ਚ ਦਿੱਤੀਆਂ ਜਾ ਸਕਦੀਆਂ ਹਨ

 

ਲੁਧਿਆਣਾ, 13 ਮਈ (ਰਣਜੀਤ ਸਿੱਧਵਾਂ) - ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਣਯੋਗ ਸੁਪਰੀਮ ਕੋਰਟ ਆਫ ਇੰਡੀਆ ਦੇ ਹੁਕਮਾਂ ਅਨੁਸਾਰ 20 ਮਾਰਚ, 2022 ਤੱਕ ਕੋਵਿਡ-19 ਮਹਾਂਮਾਰੀ ਕਾਰਨ ਹੋਈਆਂ ਮੌਤਾਂ ਸਬੰਧੀ ਐਕਸ ਗ੍ਰੇਸ਼ੀਆ ਦੀਆਂ ਪ੍ਰਤੀਬੇਨਤੀਆਂ ਅਗਲੇ 60 ਦਿਨਾਂ ਤੱਕ ਸਮੂਹ ਉਪ ਮੰਡਲ ਮੈਜਿਸਟਰੇਟ ਦਫ਼ਤਰਾਂ ਵਿਖੇ ਪ੍ਰਾਪਤ ਕੀਤੀਆਂ ਜਾਣ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਮਿਤੀ 20 ਮਾਰਚ, 2022 ਤੋਂ ਬਾਅਦ ਹੋਣ ਵਾਲੀਆਂ ਮੌਤਾਂ ਸਬੰਧੀ ਐਕਸ ਗ੍ਰੇਸ਼ੀਆਂ ਦੀਆਂ ਪ੍ਰਤੀਬੇਨਤੀਆਂ ਮੌਤ ਵਾਲੇ ਦਿਨ ਤੋਂ ਅਗਲੇ 90 ਦਿਨਾਂ ਦੇ ਅੰਦਰ-ਅੰਦਰ ਦਿੱਤੀਆਂ ਜਾ ਸਕਦੀਆਂ ਹਨ।ਉਨ੍ਹਾਂ ਸਪੱਸ਼ਟ ਕੀਤਾ ਕਿ ਲਾਭਪਾਤਰੀਆਂ ਵੱਲੋਂ ਦਿੱਤੀਆਂ ਗਈਆਂ ਪ੍ਰਤੀਬੇਨਤੀਆਂ, ਜ਼ਿਲ੍ਹਾ ਪੱਧਰ 'ਤੇ ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਗਠਿਤ ਸ਼ਿਕਾਇਤ ਨਿਵਾਰਣ ਕਮੇਟੀ ਵਿੱਚ ਯੋਗਤਾ ਦੇ ਆਧਾਰ 'ਤੇ ਵਿਚਾਰਦੇ ਹੋਏ ਐਕਸ ਗ੍ਰੇਸ਼ੀਆ ਜਾਰੀ ਕੀਤਾ ਜਾਵੇ।ਉਨ੍ਹਾ ਕਿਹਾ ਕਿ ਕੋਵਿਡ ਪੀੜਤਾਂ ਦੇ ਆਸ਼ਰਿਤ 50 ਹਜ਼ਾਰ ਰੁਪਏ ਦੀ ਐਕਸ-ਗ੍ਰੇਸ਼ੀਆ ਮੁਆਵਜ਼ੇ ਲਈ ਜ਼ਿਲ੍ਹਾ ਲੁਧਿਆਣਾ ਦੇ ਆਪਣੇ ਸਬੰਧਿਤ ਉਪ-ਮੰਡਲ ਮੈਜਿਸਟ੍ਰੇਟ ਦਫ਼ਤਰਾਂ ਵਿੱਚ ਅਰਜ਼ੀ ਦੇ ਸਕਦੇ ਹਨ। ਉਨ੍ਹਾ ਦੱਸਿਆ ਕਿ ਕੋਵਿਡ-19 ਕਾਰਨ ਮਰਨ ਵਾਲੇ ਵਸਨੀਕਾਂ ਦੇ ਹਰੇਕ ਪਰਿਵਾਰ ਨੂੰ 50 ਹਜ਼ਾਰ ਰੁਪਏ ਦੀ ਐਕਸ-ਗ੍ਰੇਸ਼ੀਆ ਸਹਾਇਤਾ ਦਿੱਤੀ ਜਾਵੇਗੀ।ਉਨ੍ਹਾਂ ਕਿਹਾ ਕਿ ਦਾਅਵੇਦਾਰ ਨੂੰ ਆਪਣੀ ਅਰਜ਼ੀ ਇੱਕ ਫਾਰਮ ਰਾਹੀਂ ਆਪਣੇ ਸਬੰਧਤ ਉਪ-ਮੰਡਲ ਮੈਜਿਸਟ੍ਰੇਟ ਨੂੰ ਵਿਸ਼ੇਸ਼ ਦਸਤਾਵੇਜ਼ਾਂ ਸਮੇਤ ਜਮ੍ਹਾ ਕਰਵਾਉਣੀ ਪਵੇਗੀ, ਜਿਸ ਵਿੱਚ ਮੌਤ ਦੇ ਕਾਰਨ ਨੂੰ ਪ੍ਰਮਾਣਿਤ ਕਰਨ ਵਾਲਾ ਮੌਤ ਦਾ ਸਰਟੀਫਿਕੇਟ, ਦਾਅਵੇਦਾਰ ਦਾ ਪਛਾਣ ਪੱਤਰ, ਮ੍ਰਿਤਕ ਅਤੇ ਦਾਅਵੇਦਾਰ ਵਿਚਕਾਰ ਸਬੰਧਾਂ ਦਾ ਸਬੂਤ, ਲੈਬੋਰਟਰੀ ਰਿਪੋਰਟ ਜਿਸ ਵਿੱਚ ਕੋਵਿਡ-19 ਟੈਸਟ ਪੋਜ਼ਟਿਵ ਦਰਸਾਇਆ ਗਿਆ ਹੋਵੇ (ਅਸਲ ਜਾਂ ਤਸਦੀਕਸ਼ੁਦਾ ਕਾਪੀ), ਹਸਪਤਾਲ ਦੁਆਰਾ ਮੌਤ ਦਾ ਸੰਖੇਪ ਜਿੱਥੇ ਮੌਤ ਹੋਈ ਹੈ (ਹਸਪਤਾਲ ਵਿੱਚ ਮੌਤ ਹੋਣ ਦੀ ਸਥਿਤੀ ਵਿੱਚ), ਮੌਤ ਦਾ ਅਸਲ ਸਰਟੀਫਿਕੇਟ ਅਤੇ ਕਾਨੂੰਨੀ ਵਾਰਸਾਂ ਦਾ ਸਰਟੀਫਿਕੇਟ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਜ਼ਹਿਰ ਖਾਣ ਨਾਲ, ਖੁਦਕੁਸ਼ੀ ਕਰਕੇ, ਕਤਲ, ਦੁਰਘਟਨਾ ਆਦਿ ਕਾਰਨ ਹੋਣ ਵਾਲੀਆਂ ਮੌਤਾਂ ਨੂੰ ਕੋਵਿਡ-19 ਮੌਤ ਨਹੀਂ ਮੰਨਿਆ ਜਾਵੇਗਾ ਭਾਵੇਂ ਕੋਵਿਡ-19 ਨਾਲ ਹੋਣ ਵਾਲੀ ਸਥਿਤੀ ਹੋਵੇ।ਉਨ੍ਹਾਂ ਕਿਹਾ ਕਿ ਇਹ ਸਾਰੇ ਫਾਰਮ ਜਮ੍ਹਾਂ ਹੋਣ ਤੋਂ ਬਾਅਦ ਰਿਸ਼ਤੇਦਾਰਾਂ ਨੂੰ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਐਕਸ-ਗ੍ਰੇਸ਼ੀਆ ਮੁਆਵਜ਼ਾ ਰਾਸ਼ੀ ਪ੍ਰਾਪਤ ਹੋ ਜਾਵੇਗੀ।

ਕਿਸਾਨ ਪਾਣੀ ਬੱਚਤ ਸਬੰਧੀ ਸਰਕਾਰ ਦਾ ਸਹਿਯੋਗ ਕਰਨ - ਵਿਧਾਇਕ ਸਰਵਜੀਤ ਕੌਰ ਮਾਣੂੰਕੇਂ

ਲੁਧਿਆਣਾ, 13 ਮਈ (ਰਣਜੀਤ ਸਿੱਧਵਾਂ) - ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਬਲਾਕ ਜਗਰਾਉਂ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਜਾਗਰੂਕਤਾ ਕੈਂਪਾਂ ਦੀ ਸੁਰੂਆਤ ਹਲਕਾ ਜਗਰਾਉਂ ਵਿਧਾਇਕ ਸ੍ਰੀਮਤੀ ਸਰਵਜੀਤ ਕੌਰ ਮਾਣੂੰਕੇ ਦੀ ਯੋਗ ਅਗਵਾਈ ਵਿੱਚ ਕੀਤੀ ਗਈ।ਇਸ ਮੌਕੇ ਵੱਡੀ ਗਿਣਤੀ ਵਿੱਚ ਹਾਜ਼ਰ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਸਾਨਾਂ ਨੂੰ, ਆਪਣੀਆਂ ਆਉਣ ਵਾਲੀਆਂ ਪੀੜੀਆਂ ਲਈ ਧਰਤੀ ਹੇਠਲੇ ਪਾਣੀ ਅਤੇ ਹੋਰ ਕੁਦਰਤੀ ਸੋਮਿਆਂ ਨੂੰ ਬਚਾਉਣ ਲਈ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੇ ਡਰੀਮ ਪ੍ਰੋਜੈਕਟ ਝੋਨੇ ਦੀ ਸਿੱਧੀ ਬਿਜਾਈ ਨੂੰ ਅਪਣਾਉਣ ਦੀ ਅਪੀਲ ਕੀਤੀ।ਉਨ੍ਹਾਂ ਅੱਗੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਸਰਕਾਰ ਵੱਲੋਂ 1500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਉਨ੍ਹਾਂ ਖਾਦਾਂ ਦੀ ਕਿੱਲਤ ਸਬੰਧੀ ਕਿਸਾਨਾਂ ਨੂੰ ਖਾਦ ਸਮੇਂ ਸਿਰ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ ਅਤੇ ਮੁੱਖ ਖੇਤੀਬਾੜੀ ਅਫਸਰ ਲੁਧਿਆਣਾ ਨੂੰ ਕਿਹਾ ਕਿ ਜਗਰਾਉਂ ਵਿੱਚ ਖਾਦਾਂ ਦੇ ਰੈਕ ਲਗਵਾਉਣ ਸੰਬੰਧੀ ਲੋੜੀਂਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।

ਇਸ ਸਮਾਗਮ ਦੀ ਪ੍ਰਧਾਨਗੀ ਕਰ ਰਹੇ ਮੁੱਖ ਖੇਤੀਬਾੜੀ ਅਫਸਰ ਲੁਧਿਆਣਾ ਡਾ. ਨਰਿੰਦਰ ਸਿੰਘ ਬੈਨੀਪਾਲ ਨੇ ਕਿਹਾ ਕਿ ਕਿਸਾਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਸ਼ਿਫਾਰਸ ਕੀਤੀਆਂ ਝੋਨੇ ਦੀਆਂ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਬੀਜਣ, ਤਰਜ਼ਵੱਤਰ ਖੇਤਾਂ ਵਿੱਚ ਝੋਨੇ ਦੀ ਸਿੱਧੀ ਬਿਜਾਈ ਖੇਤੀ ਮਾਹਿਰਾਂ ਦੀ ਸਲਾਹ ਨਾਲ ਕਰਨ। ਉਨ੍ਹਾਂ ਕਿਸਾਨਾਂ ਨੂੰ ਝੋਨੇ ਦੀ ਲਵਾਈ ਸਰਕਾਰ ਵੱਲੋਂ ਨਿਰਧਾਰਿਤ ਸਮੇਂ 'ਤੇ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਖਾਦਾਂ ਅਤੇ ਬੀਜਾਂ ਦੀ ਸਪਲਾਈ ਸੰਬੰਧੀ ਕਿਸੇ ਵੀ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।ਇਸ ਮੌਕੇ ਖੇਤੀਬਾੜੀ ਅਫਸਰ ਜਗਰਾਉਂ ਡਾ. ਗੁਰਦੀਪ ਸਿੰਘ ਨੇ ਕੁਦਰਤੀ ਸੋਮਿਆਂ ਦੀ ਸਾਂਭ ਸੰਭਾਲ, ਖਾਦਾਂ ਦਵਾਈਆਂ ਦੀ ਸੰਤੁਲਤ ਵਰਤੋਂ ਅਤੇ ਮਹਿਕਮੇ ਦੀਆਂ ਕਿਸਾਨ ਭਲਾਈ ਸਕੀਮਾਂ ਬਾਰੇ ਦੱਸਦਿਆਂ ਕਿਸਾਨਾਂ ਨੁੰ ਅਪੀਲ ਕੀਤੀ ਕਿ ਉਹ ਸਰਕਾਰ ਵੱਲੋਂ ਨਿਰਧਾਰਿਤ ਪ੍ਰੋਜੈਕਟ ਕਰਨ ਹਿੱਤ ਖੇਤੀਬਾੜੀ ਵਿਭਾਗ ਦਾ ਸਹਿਯੋਗ ਕਰਨ। ਇਸ ਮੌਕੇ ਮੌਜੂਦ ਕਿਸਾਨਾਂ ਵੱਲੋਂ ਸਿੱਧੀ ਬਿਜਾਈ ਦੌਰਾਨ ਚੂਹੇ ਦੀ ਸਮੱਸਿਆ ਦੇ ਸੰਬੰਧ ਵਿੱਚ ਉਨ੍ਹਾਂ ਦੱਸਿਆ ਕਿ ਪਿੰਡ ਪੱਧਰ 'ਤੇ ਮੁਹਿੰਮ ਚਲਾ ਕੇ ਇਸ ਸਮੱਸਿਆ ਦਾ ਹੱਲ ਕੀਤਾ ਜਾਵੇਗਾ। ਇਸ ਮੌਕੇ ਡਾ.ਰਮਿੰਦਰ ਸਿੰਘ, ਡਾ. ਜਸਵੰਤ ਸਿੰਘ ਖੇਤੀ ਵਿਕਾਸ ਅਫ਼ਸਰਾਂ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਅਤੇ ਹੋਰ ਸਾਉਣੀ ਦੀਆਂ ਫਸਲਾਂ ਦੇ ਕੀੜੇ ਮਕੌੜੇ, ਬਿਮਾਰੀਆਂ ਉਨ੍ਹਾਂ ਦੀ ਸੁਚੱਜੀ ਰੋਕਥਾਮ ਬਾਰੇ ਜਾਣਕਾਰੀ ਦੇਣ ਦੇ ਨਾਲ-ਨਾਲ ਸਾਉਣੀ ਦੌਰਾਨ ਝੋਨੇ ਦੇ ਬਦਲ ਵਜੋਂ ਬਾਸਮਤੀ ਅਤੇ ਮੱਕੀ ਦੀ ਕਾਸ਼ਤ ਕਰਨ ਦੀ ਅਪੀਲ ਕੀਤੀ। ਡਾ. ਰਿਤੂ ਭੰਗੂ ਵੱਲੋਂ ਸਾਉਣੀ ਦੀਆਂ ਫਸਲਾਂ ਵਿੱਚ ਨਦੀਨਾਂ ਦੀ ਰੋਕਥਾਮ ਅਤੇ ਡਾ. ਪੁਸ਼ਪਾ ਰਾਣੀ ਨੇ ਮਿੱਟੀ  ਪਰਖ ਸਬੰਧੀ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਨਾਬਾਰਡ ਵੱਲੋਂ ਅਜੀਵਿਕਾ ਮਿਸ਼ਨ ਸੰਬੰਧੀ ਜਾਣਕਾਰੀ ਹਾਜ਼ਰ ਕਿਸਾਨਾਂ ਅਤੇ ਕਿਸਾਨ ਬੀਬੀਆਂ ਨਾਲ ਸਾਂਝੀ ਕੀਤੀ। ਇਸ ਮੌਕੇ ਖੇਤੀਬਾੜੀ ਵਿਭਾਗ ਵੱਲੋਂ ਡਾ. ਜਤਿੰਦਰ ਸਿੰਘ, ਡਾ. ਗਿਰਜੇਸ਼ ਭਾਰਗਵ, ਡਾ. ਨਿਤੇਸ਼ ਕੁਮਾਰ, ਜਸਵਿੰਦਰ ਸਿੰਘ, ਸੁਖਮਿੰਦਰ ਸਿੰਘ ਅਤੇ ਸਰਪੰਚ ਜਗਜੀਤ ਸਿੰਘ, ਜਗਰੂਪ ਸਿੰਘ ਟਾਰਜਨ, ਫਤਿਹ ਸਿੰਘ, ਸੁਖਦੇਵ ਸਿੰਘ ਸੇਖੋਂ, ਬਲਵਿੰਦਰ ਸਿੰਘ ਸੇਖੋਂ, ਰਛਪਾਲ ਸਿੰਘ ਡੱਲਾ, ਨਛੱਤਰ ਸਿੰਘ ਡੱਲਾ, ਜਗਦੀਸ਼ ਸਿੰਘ, ਰਣਜੀਤ ਸਿੰਘ ਗੁਰੂਸਰ, ਗੁਰਮੀਤ ਸਿੰਘ ਦੇਹੜਕਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ ਸ਼ਾਮਲ ਸਨ।

52ਵੇਂ ਦਿਨ ਵੀ ਦੋਸ਼ੀਆਂ ਦੀ ਗ੍ਰਿਫਤਾਰੀ ਮੰਗੀ

ਪੀੜ੍ਹਤ ਮਾਤਾ 45ਵੇਂ ਦਿਨ ਵੀ ਰਹੀ ਭੁੱਖ ਹੜਤਾਲ 'ਤੇ 

ਮੋਟਰ-ਸਾਇਕਲ ਮਾਰਚ ਅੱਜ !

ਜਗਰਾਉਂ 13 ਮਈ (ਮਨਜਿੰਦਰ ਗਿੱਲ  ) ਨੇੜਲੇ ਪਿੰਡ ਰਸੂਲਪੁਰ ਦੀਆਂ ਰਹਿਣ ਵਾਲੀਆਂ ਮਾਵਾਂ-ਧੀਆਂ ਸੁਰਿੰਦਰ ਕੌਰ ਤੇ ਕੁਲਵੰਤ ਕੌਰ ਨੂੰ ਅੱਧੀ ਰਾਤ ਨੂੰ ਘਰੋਂ ਜ਼ਬਰੀ ਚੁੱਕ ਕੇ ਥਾਣੇ 'ਚ ਕੁੱਟਮਾਰ ਜਰਨ ਅਤੇ ਕਰੰਟ ਲਗਾਉਣ ਤੇ ਫਿਰ ਇਸ ਅੱਤਿਆਚਾਰ ਨੂੰ ਛੁਪਾਉਣ ਲਈ ਇਕਬਾਲ ਸਿੰਘ ਨੂੰ ਝੂਠੇ ਕਤਲ਼ ਕੇਸ ਵਿੱਚ ਫਸਾਉਣ ਅਤੇ ਅੱਤਿਆਚਾਰਾਂ ਕਾਰਨ ਰਿੜ-ਰਿੜ ਕੇ ਸਵਰਗਵਾਸ ਹੋਈ ਕੁਲਵੰਤ ਕੌਰ ਦੀ ਮੌਤ ਸਬੰਧੀ ਦਰਜ ਕੀਤੇ ਮੁਕੱਦਮਾ ਨੰਬਰ 274/2021 ਦੇ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਪੇਂਡੂ ਮਜ਼ਦੂਰ ਯੂਨੀਅਨ, ਕਿਰਤੀ ਕਿਸਾਨ ਯੂਨੀਅਨ, ਭਾਰਤੀ ਕਿਸਾਨ ਯੂਨੀਅਨ ਏਕਤਾ(ਡਕੌਂਦਾ), ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ, ਕੇਕੇਯੂ ਯੂਥ ਵਿੰਗ ਸਮੇਤ ਪੀੜ੍ਹਤ ਪਰਿਵਾਰ ਦੇ ਮੈਂਬਰਾਂ ਨੇ ਅੱਜ 52ਵੇਂ ਦਿਨ ਵੀ ਸਥਾਨਕ ਸਿਟੀ ਥਾਣੇ ਮੂਹਰੇ ਧਰਨਾ ਦਿੱਤਾ। ਇਸ ਸਮੇਂ ਪੇਂਡੂ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਅਵਤਾਰ ਸਿੰਘ ਰਸੂਲਪੁਰ ਤੇ ਯੂਥ ਵਿੰਗ ਕਿਰਤੀ ਕਿਸਾਨ ਯੂਨੀਅਨ ਦੇ ਜਿਲ੍ਹਾ ਕਨਵੀਨਰ ਮਨੋਹਰ ਸਿੰਘ ਝੋਰੜਾਂ ਨੇ ਪੰਜਾਬ ਸਰਕਾਰ ਨੂੰ ਪਾਣੀ ਪੀ-ਪੀ ਕੋਸਿਆ, ਉਥੇ ਪੰਜਾਬ ਪੁਲਿਸ ਦੇ ਜਿਲ੍ਹਾ ਤੇ ਉੱਚ ਅਧਿਕਾਰੀਆਂ ਦੀ ਮਾੜੀ ਨੀਅਤ ਦੀ ਵੀ ਰੱਜ਼ ਕੇ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਪੁਲਿਸ ਅਫਸਰਾਂ ਦਾ ਵਤੀਰਾ ਬੇਹੱਦ ਘਟੀਆ ਹੈ ਅਤੇ ਅਨਿਆਂ ਭਰਿਆ ਹੈ। ਪ੍ਰੈਸ ਨੂੰ ਜਾਰੀ ਇਕ ਬਿਆਨ ਵਿੱਚ ਮਹਿਲਾ ਆਗੂ ਮਨਪ੍ਰੀਤ ਕੌਰ ਧਾਲੀਵਾਲ ਤੇ ਕੁੱਲ ਹਿੰਦ ਕਿਸਾਨ ਸਭਾ ਦੇ ਆਗੂ ਨਿਰਮਲ ਸਿੰਘ ਧਾਲੀਵਾਲ ਨੇ ਕਿਹਾ ਕਿ 45 ਦਿਨਾਂ ਤੋਂ ਭੁੱਖ ਹੜਤਾਲ ਤੇ ਬੈਠੀ ਬਜ਼ੁਰਗ ਮਾਤਾ 'ਤੇ ਪੁਲਿਸ ਅਧਿਕਾਰੀਆਂ ਨੂੰ ਤਰਸ ਆ ਰਿਹਾ ਹੈ ਅਤੇ ਨਾਂ ਹੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਤਰਸ ਆ ਰਿਹਾ ਹੈ। ਉਨ੍ਹਾਂ ਕਿਹਾ "ਆਪ" ਦੀ ਹਕੂਮਤ ਵੀ ਗਰੀਬ ਲੋਕਾਂ 'ਤੇ ਜ਼ਬਰ ਢਾਉਣ ਵਿੱਚ ਹੀ ਲੱਗੀ ਹੋਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਹ ਹਕੂਮਤ ਤਾਂ ਗਰੀਬ ਖਾਸ ਕਰ ਅੈਸ.ਸੀ. ਵਿਰੋਧੀ ਸਾਬਤ ਹੋ ਰਹੀ ਏ ਜਿਸ ਦੇ ਰਾਜ ਵਿੱਚ ਸਵਿੰਧਾਨਕ ਬਾਡੀ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਹੁਕਮਾਂ ਦੀ ਦੀ ਵੀ ਪ੍ਰਵਾਹ ਨਹੀਂ ਕੀਤੀ ਜਾਂਦੀ। ਇਸ ਸਮੇਂ ਮੁਦਈ ਮੁਕੱਦਮਾ ਇਕਬਾਲ ਸਿੰਘ ਰਸੂਲਪੁਰ ਨੇ ਕਿਹਾ 16 ਸਾਲ ਆਂਪੂ ਬਣੇ ਅੈਸ.ਆਈ./ਅੈਸ.ਅੈਸ.ਓ. ਗੁਰਿੰਦਰ ਬੱਲ ਤੇ ਏ.ਅੈਸ.ਆਈ ਰਾਜਵੀਰ ਨੇ ਭੈਣ ਕੁਲਵੰਤ ਕੌਰ ਤੇ ਮਾਤਾ ਸੁਰਿੰਦਰ ਕੌਰ ਨੂੰ ਅੱਧੀ ਰਾਤ ਨੂੰ ਕੰਧਾਂ ਟੱਪ ਕੇ ਘਰੋਂ ਚੁੱਕ ਕੇ ਥਾਣੇ ਲਿਆਂਦਾ ਸੀ ਅਤੇ ਰਾਤ ਨੂੰ ਸ਼ਰਾਬੀ ਹਾਲ਼ਤ ਵਿੱਚ ਨਾਂ ਸਿਰਫ਼ ਅੰਨਾ ਤਸ਼ੱਦਦ ਕੀਤਾ ਸਗੋਂ ਭੈਣ ਨੂੰ ਅਣ-ਮਨੁੱਖੀ ਤਸੀਹੇ ਦਿੰਦਿਆਂ ਕਰੰਟ ਲਗਾਇਆ ਸੀ। ਜਿਸ ਕਾਰਨ ਭੈਣ ਕੁਲਵੰਤ ਕੌਰ ਨਕਾਰਾ ਹੋ ਗਈ ਸੀ ਅੰਤ 10 ਦਸੰਬਰ 2021 ਨੂੰ ਜ਼ਖ਼ਮਾਂ ਦੀ ਤਾਬ ਨਾਂ ਝੱਲ਼ਦੀ ਹੋਈ ਰੱਬ ਨੂੰ ਪਿਆਰੀ ਹੋ ਗਈ ਸੀ। ਰਸੂਲਪੁਰ ਨੇ ਦੱਸਿਆ  ਕਿ ਮੌਤ ਤੋਂ ਦੂਜੇ ਦਿਨ ਜਿਲ੍ਹਾ ਪੁਲਿਸ ਮੁਖੀ ਰਾਜ ਬਚਨ ਸੰਧੂ ਨੇ ਦੋਸ਼ੀਆਂ ਖਿਲਾਫ਼ ਮੁਕੱਦਮਾ ਦਰਜ ਕਰਵਾਇਆ ਪਰ ਅਜੇ ਤੱਕ ਗ੍ਰਿਫਤਾਰੀ ਨਹੀਂ ਕੀਤੀ ਰੋਸ ਵਜੋਂ ਪੀੜ੍ਹਤ ਪਰਿਵਾਰ ਅਤੇ ਇਨਸਾਫ਼ ਪਸੰਦ ਲੋਕ ਧਰਨੇ ਤੇ ਬੈਠੇ ਹਨ। ਅੱਜ ਦੇ ਧਰਨੇ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਬਾਬਾ ਬੰਤਾ ਸਿੰਘ ਡੱਲਾ, ਜੱਗਾ ਸਿੰਘ ਢਿੱਲੋਂ, ਅਵਤਾਰ ਸਿੰਘ ਡੱਲਾ, ਕਿਰਤੀ ਕਿਸਾਨ ਯੂਨੀਅਨ ਆਗੂ ਰੂਪ ਸਿੰਘ, ਜੱਥੇਦਾਰ ਚੜਤ ਸਿੰਘ ਬਾਰਦੇਕੇ, ਜੱਥੇਦਾਰ ਪਾਲ ਸਿੰਘ, ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਦੇ ਜੱਥੇਦਾਰ ਹਰੀ ਸਿੰਘ ਚਚਰਾੜੀ, ਮਜ਼ਦੂਰ ਕਮਲਜੀਤ ਕੌਰ, ਕੁਲਦੀਪ ਕੌਰ ਵੀ ਹਾਜ਼ਰ ਸਨ। ਇੱਕ ਵੱਖਰੇ ਬਿਆਨ ਵਿੱਚ ਤਰਲੋਚਨ ਸਿੰਘ ਝੋਰੜਾਂ ਤੇ ਅਵਤਾਰ ਸਿੰਘ ਰਸੂਲਪੁਰ ਨੇ ਕਿਹਾ ਕੱਲ 14 ਮਈ ਨੂੰ ਕਿਸਾਨਾਂ-ਮਜ਼ਦੂਰਾਂ ਦਾ ਇੱਕ ਵੱਡਾ ਕਾਫਲਾ ਮੋਟਰਸਾਇਕਲ ਮਾਰਚ ਕਰਦਾ ਹੋਇਆ ਆਮ ਲੋਕਾਂ ਨੂੰ ਧਰਨੇ ਸਬੰਧੀ ਲਾਮਬੰਦ ਕਰੇਗਾ।