You are here

ਲੁਧਿਆਣਾ

ਰਾਤ ਸਮੇਂ ਸੜਕ ਬਣਾਉਣ ਦਾ ਪਿੰਡ ਵਾਸੀਆ ਨੇ ਕੀਤਾ ਵਿਰੋਧ

ਹਠੂਰ,10,ਮਈ-(ਕੌਸ਼ਲ ਮੱਲ੍ਹਾ)-ਰਾਤ ਸਮੇਂ ਸੜਕ ਤੇ ਪ੍ਰੀਮਿਕਸ ਪਾਉਣ ਦਾ ਪਿੰਡ ਮੱਲ੍ਹਾ ਵਾਸੀਆ ਵੱਲੋ ਵਿਰੋਧ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।ਇਸ ਸਬੰਧੀ ਗੱਲਬਾਤ ਕਰਦਿਆ ਯੂਥ ਆਗੂ ਗਗਨਦੀਪ ਸਿੰਘ ਸਿੱਧੂ,ਅਵਤਾਰ ਸਿੰਘ,ਅਕਾਲੀ ਆਗੂ ਕੁਲਜੀਤ ਸਿੰਘ ਸਿੱਧੂ ਅਤੇ ਮੱਖਣ ਸਿੰਘ ਨੇ ਦੱਸਿਆ ਕਿ ਪਿੰਡ ਮੱਲ੍ਹਾ ਦੇ ਡਾਕਘਰ ਵਾਲੀ ਲੰਿਕ ਸੜਕ ਜਿਸ ਦੇ ਨਿਰਮਾਣ ਦਾ ਕੰਮ ਪਿਛਲੇ ਇੱਕ ਸਾਲ ਤੋ ਕੀੜੀ ਦੀ ਤੋਰ ਚੱਲ ਰਿਹਾ ਹੈ ਬੀਤੀ ਰਾਤ ਲੰਿਕ ਸੜਕ ਦੀ ਬਿਨਾ ਸਫਾਈ ਕੀਤੇ ਸੜਕ ਤੇ ਪ੍ਰੀਮਿਕਸ ਪਾਇਆ ਜਾ ਰਿਹਾ ਸੀ ਪਰ ਠੇਦੇਦਾਰ ਵੱਲੋ ਸੜਕ ਦਾ ਕੋਈ ਤਸੱਲੀਬਖਸ ਕੰਮ ਨਾ ਕਰਨ ਤੇ ਅਸੀ ਪ੍ਰੀਮਿਕਸ ਪਾਉਣ ਵਾਲੀਆ ਮਸੀਨਾ ਰੋਕ ਦਿੱਤੀਆ ਅਤੇ ਕੰਮ ਕਰ ਰਹੀ ਲੇਬਰ ਨੂੰ ਦਿਨ ਸਮੇਂ ਪ੍ਰੀਮਿਕਸ ਪਾਉਣ ਦੀ ਮੰਗ ਕੀਤੀ।ਉਨ੍ਹਾ ਦੱਸਿਆ ਕਿ ਇਹ ਲੰਿਕ ਸੜਕ ਪਿਛਲੇ ਲੰਮੇ ਸਮੇਂ ਤੋ ਬੁਰੀ ਤਰ੍ਹਾ ਟੁੱਟੀ ਚੁੱਕੀ ਸੀ।ਉਨ੍ਹਾ ਸਬੰਧਤ ਮਹਿਕਮੇ ਤੋ ਮੰਗ ਕੀਤੀ ਕਿ ਸੜਕ ਦੇ ਕਿਨਾਰਿਆ ਤੇ ਇੱਟਾ ਲਾਈਆ ਜਾਣ,ਸੜਕ ਦਾ ਲੈਬਲ ਬਰਾਬਰ ਰੱਖਿਆ ਜਾਵੇ ਅਤੇ ਸੜਕ ਦੀ ਸਫਾਈ ਕਰਕੇ ਸੜਕ ਤੇ ਪ੍ਰੀਮਿਕਸ ਪਾਇਆ ਜਾਵੇ।ਉਨ੍ਹਾ ਕਿਹਾ ਕਿ ਸੜਕ ਦੀ ਉੱਚ ਪੱਧਰੀ ਜਾਚ ਲਈ ਅਸੀ ਹਲਕਾ ਵਿਧਾਇਕ ਬੀਬੀ ਸਰਵਜੀਤ ਕੌਰ ਮਾਣੂੰਕੇ ਨੂੰ ਵੀ ਮੰਗ ਪੱਤਰ ਦੇਵਾਗੇ।ਇਸ ਮੌਕੇ ਉਨ੍ਹਾ ਨਾਲ ਮਹਿੰਦਰ ਸਿੰਘ,ਡਾ:ਜਗਰੂਪ ਸਿੰਘ,ਗਗਨਾ ਮੱਲ੍ਹਾ,ਜਗਦੀਪ ਸਿੰਘ,ਪਵਨਦੀਪ ਸਿੰਘ,ਗੈਰੀ ਮੱਲ੍ਹਾ,ਬਿੱਟੂ ਮੱਲ੍ਹਾ,ਨਰਇੰਦਰਪਾਲ ਸਿੰਘ,ਜਰਨੈਲ ਸਿੰਘ,ਬਲਦੀਪ ਸਿੰਘ,ਹੀਰਾ ਸਿੰਘ ਆਦਿ ਹਾਜ਼ਰ ਸਨ।ਇਸ ਸਬੰਧੀ ਜਦੋ ਠੇਕੇਦਾਰ ਭਗਵਾਨ ਦਾਸ ਨਾਲ ਸੰਪਰਕ ਕੀਤਾ ਤਾਂ ਉਨ੍ਹਾ ਕਿਹਾ ਕਿ ਸੜਕ ਦੀ ਸਫਾਈ ਲਈ ਲੇਬਰ ਲਾ ਦਿੱਤੀ ਹੈ,ਜਦੋ ਪਿੰਡ ਵਾਸੀਆ ਦੀ ਤਸੱਲੀ ਹੋਵੇਗੀ ਉਦੋ ਹੀ ਸੜਕ ਤੇ ਪ੍ਰੀਮਿਕਸ ਪਾਇਆ ਜਾਵੇਗਾ ।

ਮਾਂ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ

ਜਗਰਾਓ,ਹਠੂਰ,10,ਮਈ-(ਕੌਸ਼ਲ ਮੱਲ੍ਹਾ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮੀਰੀ ਪੀਰੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੁੱਸਾ ਦੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਜਗਜੀਤ ਸਿੰਘ ਯੂ ਐਸ ਏ,ਚੇਅਰਪਰਸਨ ਬੀਬੀ ਸੁਖਦੀਪ ਕੌਰ ਯੂ ਐਸ ਦੀ ਅਗਵਾਈ ਹੇਠ ਸਕੂਲ ਵਿਖੇ ਮਾਂ ਦਿਵਸ ਮਨਾਇਆ ਗਿਆ ਜਿਸ ਵਿੱਚ ਸਕੂਲੀ ਵਿਿਦਆਰਥੀਆਂ ਨੇ ਭਾਗ ਲਿਆ।ਇਸ ਮੌਕੇ ਬੱਚਿਆਂ ਨੇ ਮਾਂ ਦੀ ਤਸਵੀਰ ਪੇਸ ਕਰਦੇ ਵੱਖ-ਵੱਖ ਗੀਤ ਪੇਸ ਕੀਤੇ ਅਤੇ ‘ਮੇਰੀ ਮਾਂ’ ਕੋਰਿਓਗ੍ਰਾਫੀ ਪੇਸ ਕੀਤੀ ਗਈ।ਇਸ ਮੌਕੇ ਪ੍ਰਿੰਸੀਪਲ ਪਰਮਜੀਤ ਕੌਰ ਮੱਲ੍ਹਾ ਨੇ ਮਾਂ ਦਿਵਸ ਦੀਆਂ ਵਧਾਈਆਂ ਦਿੱਤੀਆਂ ਅਤੇ ਉਹਨਾਂ ਨੂੰ ਆਪਣੇ ਮਾਪਿਆਂ ਦਾ ਆਦਰ ਅਤੇ ਸਤਿਕਾਰ ਕਰਨ ਦੀ ਪ੍ਰੇਰਨਾ ਦਿੱਤੀ।ਇਸ ਮੌਕੇ ਉਨ੍ਹਾ ਨਾਲ ਵਾਈਸ ਪ੍ਰਿੰਸੀਪਲ ਕਸਮੀਰ ਸਿੰਘ,ਡਾ:ਚਮਕੌਰ ਸਿੰਘ,ਭਾਈ ਨਿਰਮਲ ਸਿੰਘ ਖਾਲਸਾ ਮੀਨੀਆ, ਹਰਪਾਲ ਸਿੰਘ ਮੱਲ੍ਹਾ,ਹਰਦੀਪ ਸਿੰਘ ਚਕਰ,ਧਾਰਮਿਕ ਅਧਿਆਪਕ ਇੰਦਰਜੀਤ ਸਿੰਘ ਰਾਮਾ,ਗੁਰਪ੍ਰੀਤ ਸਿੰਘ,ਗੁਰਚਰਨ ਸਿੰਘ ਬੁੱਟਰ ਅਤੇ ਸਕੂਲ ਦਾ ਸਮੂਹ ਸਟਾਫ ਹਾਜ਼ਰ ਸੀ।
ਫੋਟੋ ਕੈਪਸ਼ਨ:- ਮੀਰੀ ਪੀਰੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੁੱਸਾ ਦੇ ਵਿਿਦਆਰਥੀ ਮਾਂ ਦਿਵਸ ਮਨਾਉਦੇ ਹੋਏ।

ਭਗਵੰਤ ਮਾਨ ਵੱਲੋਂ ਸਿੱਖਿਆ ਪ੍ਰਣਾਲੀ ਵਿੱਚ ਵਿਆਪਕ ਸੁਧਾਰ ਲਿਆਉਣ ਲਈ ਸਰਕਾਰੀ ਅਧਿਆਪਕਾਂ ਤੋਂ ਸੁਝਾਅ ਲੈਣ ਵਾਸਤੇ ਆਨਲਾਈਨ ਪੋਰਟਲ ਲਾਂਚ

ਪੰਜਾਬ ਨੂੰ ਸਕੂਲੀ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਦੀ ਵਚਨਬੱਧਤਾ ਦੁਹਰਾਈ
ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਦੇ ਉੱਨਤ ਢੰਗ-ਤਰੀਕੇ ਅਪਣਾਉਣ ਲਈ ਅਧਿਆਪਕਾਂ ਨੂੰ ਵਿਦੇਸ਼ ਭੇਜਿਆ ਜਾਵੇਗਾ
ਮੁੱਲਾਂਪੁਰ/ ਲੁਧਿਆਣਾ, 10 ਮਈ:(ਸਤਵਿੰਦਰ ਸਿੰਘ ਗਿੱਲ) ਸਕੂਲੀ ਸਿੱਖਿਆ ਪ੍ਰਣਾਲੀ ਵਿੱਚ ਵਿਆਪਕ ਸੁਧਾਰ ਲਿਆਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਥੇ ਇੱਕ ਨਿੱਜੀ ਰਿਜ਼ੋਰਟ ਵਿੱਚ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਉਨ੍ਹਾਂ ਤੋਂ ਸਕੂਲੀ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਸੁਝਾਅ ਮੰਗੇ।
ਇਸ ਮੌਕੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਦਾ ਮੌਜੂਦਾ ਸਰਕਾਰੀ ਸਿੱਖਿਆ ਪ੍ਰਣਾਲੀ ਤੋਂ ਵਿਸ਼ਵਾਸ ਉੱਠ ਗਿਆ ਹੈ।
ਭਗਵੰਤ ਮਾਨ ਨੇ ਕਿਹਾ ਕਿ ਸਰਕਾਰੀ ਅਧਿਆਪਕਾਂ ਦੀ ਬੇਮਿਸਾਲ ਕਾਬਲੀਅਤ ਅਤੇ ਸਮਰੱਥਾਵਾਂ 'ਤੇ ਕੋਈ ਸ਼ੱਕ ਨਹੀਂ ਹੈ, ਪਰ ਸਰਕਾਰੀ ਸਿੱਖਿਆ ਪ੍ਰਣਾਲੀ 'ਤੇ ਲੋਕਾਂ ਦਾ ਭਰੋਸਾ ਮੁੜ ਕਾਇਮ ਕਰਨਾ ਸਮੇਂ ਦੀ ਲੋੜ ਹੈ, ਜੋ ਕਿ ਲੋਕਾਂ ਦੀ ਪੂਰਨ ਸ਼ਮੂਲੀਅਤ ਅਤੇ ਸਹਿਯੋਗ ਨਾਲ ਹੀ ਪ੍ਰਾਪਤ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਸਾਨੂੰ ਵਿਦਿਆਰਥੀਆਂ ਦੇ ਆਤਮ ਵਿਸ਼ਵਾਸ ਨੂੰ ਵਧਾਉਣ ਦੀ ਵੀ ਲੋੜ ਹੈ ਤਾਂ ਜੋ ਉਨ੍ਹਾਂ ਨੂੰ ਨੌਕਰੀ ਲੱਭਣ ਵਾਲਿਆਂ ਤੋਂ ਨੌਕਰੀ ਪ੍ਰਦਾਨ ਕਰਨ ਵਾਲਾ ਬਣਾਇਆ ਜਾ ਸਕੇ।
ਭਗਵੰਤ ਮਾਨ ਨੇ ਅੱਗੇ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਮੌਜੂਦਾ ਸਿੱਖਿਆ ਪ੍ਰਣਾਲੀ ਨੂੰ ਵਿਵਹਾਰਕ ਬਣਾਉਣ ਦੇ ਨਾਲ-ਨਾਲ ਰੋਜ਼ਮਰ੍ਹਾ ਦੀ ਜ਼ਿੰਦਗੀ ਵਿਚ ਵਧੇਰੇ ਢੁਕਵੀਂ ਅਤੇ ਲਾਹੇਵੰਦ ਬਣਾਉਣ ਲਈ ਅਧਿਆਪਕਾਂ ਨੂੰ ਪੂਰਾ ਸਹਿਯੋਗ ਦੇਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਵਿੱਚ ਉਦਯੋਗ ਨੂੰ ਵਾਪਸ ਲਿਆ ਕੇ ਹੁਨਰ ਦੀ ਹਿਜਰਤ ਨੂੰ ਰੋਕਣ ਲਈ ਵਚਨਬੱਧ ਹੈ ਜਿੱਥੇ ਸਾਡੇ ਨੌਜਵਾਨਾਂ ਨੂੰ ਵੱਡੀਆਂ ਨੌਕਰੀਆਂ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਲਈ ਉੱਚ ਪ੍ਰਤੀਸ਼ਤਤਾ ਪ੍ਰਾਪਤ ਕਰਨ 'ਤੇ ਧਿਆਨ ਦੇਣ ਦੀ ਬਜਾਏ ਮਿਆਰੀ ਤਕਨੀਕੀ ਸਿੱਖਿਆ ਪ੍ਰਦਾਨ ਕਰਨ 'ਤੇ ਵਿਸ਼ੇਸ਼ ਜ਼ੋਰ ਦਿੱਤਾ ਜਾਵੇਗਾ।
ਦਿੱਲੀ ਵਿੱਚ ਸਿੱਖਿਆ ਦੇ ਖੇਤਰ ‘ਚ ਕੇਜਰੀਵਾਲ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਚਾਰ ਲੱਖ ਵਿਦਿਆਰਥੀ ਪ੍ਰਾਈਵੇਟ ਸਕੂਲਾਂ ਤੋਂ ਸਰਕਾਰੀ ਸਕੂਲਾਂ ਵਿੱਚ ਚਲੇ ਗਏ ਹਨ। ਉਨ੍ਹਾਂ ਕਿਹਾ ਕਿ ਦਿੱਲੀ ਤੋਂ ਹਰ ਸਾਲ 450 ਵਿਦਿਆਰਥੀ ਆਈਆਈਟੀ ਵਰਗੇ ਵੱਕਾਰੀ ਅਦਾਰਿਆਂ ਵਿੱਚ ਦਾਖਲਾ ਲੈਂਦੇ ਹਨ ਅਤੇ ਦਿੱਲੀ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ 10,000 ਕਮਰੇ ਬਣਾਏ ਹਨ।
ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਸਾਡੀ ਸਿੱਖਿਆ ਨੂੰ ਅਗਲੇ ਪੱਧਰ ਤੱਕ ਲਿਜਾਣ ਲਈ ਸਾਡੇ ਅਧਿਆਪਕਾਂ ਨੂੰ ਦਿੱਲੀ ਦੇ ਸਕੂਲਾਂ ਅਤੇ ਵਿਦੇਸ਼ਾਂ ਵਿੱਚ ਵੀ ਵਿਦਿਅਕ ਟੂਰਾਂ 'ਤੇ ਸਿੰਗਾਪੁਰ, ਸਵਿਟਜ਼ਰਲੈਂਡ, ਫਿਨਲੈਂਡ ਵਰਗੇ ਦੇਸ਼ਾਂ ਅਤੇ ਹਾਰਵਰਡ ਤੇ ਆਕਸਫੋਰਡ ਵਰਗੀਆਂ ਸੰਸਥਾਵਾਂ ਵਿੱਚ ਸਿੱਖਿਆ ਸਿਖਲਾਈ ਲਈ ਸਰਕਾਰੀ ਖਰਚੇ 'ਤੇ ਭੇਜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਸਾਡੇ ਅਧਿਆਪਕਾਂ ਦੇ ਵਿਚਾਰਾਂ ਤੋਂ ਇਲਾਵਾ ਸਿੱਖਿਆ ਦਾ ਦਿੱਲੀ ਮਾਡਲ ਪੰਜਾਬ ਵਿੱਚ ਵੀ ਲਾਗੂ ਕੀਤਾ ਜਾਵੇਗਾ।
ਭਗਵੰਤ ਮਾਨ ਨੇ ਕਿਹਾ ਕਿ ਪ੍ਰਵਾਸੀ ਭਾਰਤੀ ਸਰਕਾਰੀ ਸਕੂਲਾਂ ਨੂੰ ਅਪਣਾਉਣ ਲਈ ਤਿਆਰ ਹਨ ਪਰ ਉਨ੍ਹਾਂ ਦੇ ਪੈਸੇ ਦੀ ਵਰਤੋਂ ਵਿਦਿਆਰਥੀਆਂ ਨੂੰ ਆਧੁਨਿਕ ਵਿੱਦਿਅਕ ਤਕਨੀਕਾਂ ਮੁਹੱਈਆ ਕਰਵਾਉਣ ਲਈ ਕੀਤੀ ਜਾਣੀ ਚਾਹੀਦੀ ਹੈ ਨਾ ਕਿ ਸਿਰਫ਼ ਕਮਰੇ ਬਣਾਉਣ ਲਈ।
ਭਗਵੰਤ ਮਾਨ ਨੇ ਸਰਵੋਤਮ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਲਈ ਸਾਲਾਨਾ ਇਨਾਮਾਂ ਦਾ ਐਲਾਨ ਵੀ ਕੀਤਾ। ਉਨ੍ਹਾਂ ਕਿਹਾ ਕਿ ਹਰ ਸਾਲ ਵਧੀਆ ਕਾਰਗੁਜ਼ਾਰੀ ਵਾਲੇ 10 ਅਧਿਆਪਕਾਂ ਅਤੇ ਪ੍ਰਿੰਸੀਪਲਾਂ ਨੂੰ ਸਨਮਾਨਿਤ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਵਿਦਿਅਕ ਸੁਧਾਰਾਂ ਲਈ ਅਧਿਆਪਕਾਂ ਤੋਂ ਵਿਚਾਰ ਅਤੇ ਸੁਝਾਅ ਲੈਣ ਲਈ ਇੱਕ ਆਨਲਾਈਨ ਪੋਰਟਲ ਲਾਂਚ ਕੀਤਾ। ਉਨ੍ਹਾਂ ਕਿਹਾ ਕਿ ਅਧਿਆਪਕਾਂ ਨੂੰ ਇਸ ਪੋਰਟਲ ਰਾਹੀਂ ਆਨਲਾਈਨ ਵਿਚਾਰ ਭੇਜਣੇ ਚਾਹੀਦੇ ਹਨ ਤਾਂ ਜੋ ਸਿੱਖਿਆ ਦੀ ਰਵਾਇਤੀ ਪ੍ਰਣਾਲੀ ਨੂੰ ਬਦਲ ਕੇ ਸਿੱਖਿਆ ਪ੍ਰਣਾਲੀ ਨੂੰ ਪੇਪਰ ਰਹਿਤ, ਡਿਜ਼ੀਟਲ ਤੌਰ ‘ਤੇ ਸਮਰੱਥ ਬਣਾਇਆ ਜਾ ਸਕੇ ਅਤੇ ਮਾਪੇ-ਅਧਿਆਪਕ ਮਿਲਣੀ (ਪੀ.ਟੀ.ਐਮ.) ਦੀ ਸ਼ੁਰੂਆਤ ਕੀਤੀ ਜਾ ਸਕੇ।
ਭਗਵੰਤ ਮਾਨ ਨੇ ਅਧਿਆਪਕਾਂ ਨੂੰ ਇਹ ਵੀ ਭਰੋਸਾ ਦਿੱਤਾ ਕਿ ਦਿੱਲੀ ਸਰਕਾਰ ਦੀ ਤਰਜ਼ 'ਤੇ ਪੰਜਾਬ ਸਰਕਾਰ ਅਧਿਆਪਕਾਂ ਤੋਂ ਪੜ੍ਹਾਉਣ ਤੋਂ ਇਲਾਵਾ ਕੋਈ ਹੋਰ ਕੰਮ ਨਹੀਂ ਲਵੇਗੀ। ਉਨ੍ਹਾਂ ਕਿਹਾ ਕਿ ਅਧਿਆਪਕਾਂ ਨੂੰ ਹੋਰ ਡਿਊਟੀਆਂ ਲਗਾ ਕੇ ਕਾਫੀ ਸਮਾਂ ਬਰਬਾਦ ਕੀਤਾ ਜਾਂਦਾ ਹੈ ਜਿਸ ਕਾਰਨ ਉਹ ਪੜ੍ਹਾਉਣ ਦੇ ਕੰਮ 'ਤੇ ਧਿਆਨ ਨਹੀਂ ਦੇ ਪਾ ਰਹੇ ਹਨ।
ਇਸ ਤੋਂ ਪਹਿਲਾਂ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮੁੱਖ ਮੰਤਰੀ ਨੂੰ ਪੁਸਤਕ ਭੇਟ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ।
ਇਸ ਮੌਕੇ  ਸੰਬੋਧਨ ਕਰਦਿਆਂ ਮੀਤ ਹੇਅਰ ਨੇ ਭਰੋਸਾ ਦਿਵਾਇਆ ਕਿ ਸਾਰੇ ਅਧਿਆਪਕਾਂ ਦੇ ਵਿਚਾਰਾਂ ਅਤੇ ਸੁਝਾਵਾਂ ਦਾ ਸੁਆਗਤ ਕੀਤਾ ਜਾਵੇਗਾ ਅਤੇ ਹਰੇਕ ਸੁਝਾਅ ਨੂੰ ਧਿਆਨ ਨਾਲ ਵਿਚਾਰਿਆ ਜਾਵੇਗਾ। ਸਕੂਲ ਸਿੱਖਿਆ ਮੰਤਰੀ ਨੇ ਇਹ ਵੀ ਕਿਹਾ ਕਿ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਨੰਬਰ ਇੱਕ ਬਣਾਉਣ ਲਈ ਸਾਰਥਕ ਵਿਚਾਰਾਂ ਨੂੰ ਸਾਰੇ ਸਕੂਲਾਂ ਵਿੱਚ ਲਾਗੂ ਕੀਤਾ ਜਾਵੇਗਾ। ਸਿੱਖਿਆ ਮੰਤਰੀ ਨੇ ਕਿਹਾ ਕਿ ਇਮਾਨਦਾਰੀ, ਲਗਨ ਅਤੇ ਸਖ਼ਤ ਮਿਹਨਤ ਵਾਲੀ ਕਾਰਗੁਜ਼ਾਰੀ ਦਾ ਸਨਮਾਨ ਕੀਤਾ ਜਾਵੇਗਾ ਅਤੇ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਿੱਚ ਬੇਈਮਾਨੀ ਲਈ ਕੋਈ ਥਾਂ ਨਹੀਂ ਹੈ।
ਇਸ ਮੌਕੇ ਵਿਧਾਇਕ ਸਰਵਜੀਤ ਕੌਰ ਮਾਣੂੰਕੇ, ਰਜਿੰਦਰਪਾਲ ਕੌਰ ਛੀਨਾ, ਗੁਰਪ੍ਰੀਤ ਬੱਸੀ ਗੋਗੀ, ਜੀਵਨ ਸਿੰਘ ਸੰਗੋਵਾਲ, ਕੁਲਵੰਤ ਸਿੰਘ ਸਿੱਧੂ, ਹਾਕਮ ਸਿੰਘ ਠੇਕੇਦਾਰ, ਮਦਨ ਲਾਲ ਬੱਗਾ, ਦਲਜੀਤ ਸਿੰਘ ਗਰੇਵਾਲ, ਅਸ਼ੋਕ ਪਰਾਸ਼ਰ ਪੱਪੀ, ਹਰਦੀਪ ਸਿੰਘ ਮੁੰਡੀਆਂ, ਜਗਤਾਰ ਸਿੰਘ ਦਿਆਲਪੁਰਾ, ਮਨਵਿੰਦਰ ਸਿੰਘ ਗਿਆਸਪੁਰਾ, ਸਿੱਖਿਆ ਸ਼ਾਸਤਰੀ ਡਾ.ਕੇ.ਐਨ.ਐਸ. ਕੰਗ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਵੇਨੂੰ ਪ੍ਰਸਾਦ, ਸਕੂਲ ਸਿੱਖਿਆ ਦੇ ਪ੍ਰਮੁੱਖ ਸਕੱਤਰ ਆਲੋਕ ਸ਼ੇਖਰ, ਡੀ.ਜੀ.ਐਸ.ਈ. ਪ੍ਰਦੀਪ ਅਗਰਵਾਲ, ਡਿਪਟੀ ਕਮਿਸ਼ਨਰ ਸੁਰਭੀ ਮਲਿਕ ਅਤੇ ਆਈ.ਜੀ. ਐਸ.ਪੀ.ਐਸ. ਪਰਮਾਰ ਸ਼ਾਮਲ ਸਨ।

ਬਲੌਜ਼ਮਜ਼ ਕਾਨਵੈਂਟ ਸਕੂਲ ਵਿਖੇ ਫਰੈਸ਼ਰ ਪਾਰਟੀ

ਜਗਰਾਉ 10 ਮਈ (ਅਮਿਤਖੰਨਾ)ਬਲੌਜ਼ਮਜ਼ ਕਾਨਵੈਂਟ ਸਕੂਲ ਵਿਖੇ ਅੱਜ ਨਰਸਰੀ ਜਮਾਤ ਵਿਚ ਦਾਖਲ ਹੋਏ ਬੱਚਿਆਂ ਲਈ ਇੱਕ ਫਰੈਸ਼ਰ ਪਾਰਟੀ ਰੱਖ ਕੇ ਉਹਨਾਂ ਦੀ ਸਕੂਲ ਐਂਟਰੀ ਦਾ ਜੀ ਆਇਆ ਕੀਤਾ ਗਿਆ।ਇਸ ਵਿਚ ਬੱਚੇ ਬਹੁਤ ਹੀ ਰੰਗ-ਬਿਰੰਗੀਆਂ ਡਰੈਸਾਂ ਪਾ ਕੇ ਆਏ ਤੇ ਉਹਨਾਂ ਲਈ ਕੁਝ ਛੋਟੀਆਂ-ਛੋਟੀਆਂ ਗਤੀਵਿਧੀਆਂ ਵੀ ਰੱਖੀਆਂ ਗਈਆਂ। ਜਿਹਨਾਂ ਵਿਚ ਬਲੌਜ਼ਮਜ਼ ਦੇ ਨਰਸਰੀ ਜਮਾਤ ਦੇ ਮਿਸਟਰ ਫਰੈਸਰ ਗੁਰਫਤਹਿ ਸਿੰਘ ਅਤੇ ਮਿਸ ਫਰੈਸਰ ਗੁੰਜਨ ਚੁਣੇ ਗਏ। ਇਸ ਤੋਂ ਇਲਾਵਾ ਫਸਟ ਰਨਰ-ਅੱਪ ਜ਼ੋਰਾਵਰ ਸਿੰਘ ਅਤੇ ਗੁਰਜੋਤ ਕੌਰ, ਦੂੂਜੇ ਰਨਰ-ਅੱਪ ਗੁਰਕਰਨਵੀਰ ਸਿੰਘ ਅਤੇ ਕੀਰਤਜੋਤ ਕੌਰ ਚੁਣੇ ਗਏ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਡਾ.ਅਮਰਜੀਤ ਕੌਰ ਨਾਜ਼ ਨੇ ਕਿਹਾ ਕਿ ਮੇਰੇ ਇਹਨਾਂ ਨੰਨ੍ਹੇ-ਮੁੰਨਿਆਂ ਲਈ ਪੂਰੇ ਬਲੌਜ਼ਮਜ਼ ਪਰਿਵਾਰ ਵੱਲੋਂ ਸਵਾਗਤ ਹੈ। ਅਸੀਂ ਇਹਨਾਂ ਦੇ ਮਾਪਿਆਂ ਲਈ ਵਚਨਬੱਧ ਹਾਂ ਕਿ ਅਸੀਂ ਬੱਚਿਆਂ ਦੇ ਸ਼ੁਰੂਆਤੀ ਜੀਵਨ ਤੋਂ ਹੀ ਇਹਨਾਂ ਵਿਚਲੀ ਹਰ ਛੋਟੀ-ਵੱਡੀ ਕਲਾ ਨੂੰ ਮੁੱਖ ਰੱਖਦੇ ਹੋਏ ਉਸਨੂੰ ਨਿਖਾਰਨ ਦੀ ਹਰ ਸੰਭਵ ਕੋਸ਼ਿਸ਼ ਕਰਾਂਗੇ ਤਾਂ ਜੋ ਉਸਾਰੀ ਤੱਕ ਪਹੰੁਚ ਸਕਣ। ਇਸ ਮੌਕੇ ਪ੍ਰੈਜ਼ੀਡੈਂਟ ਸ:ਮਨਪ੍ਰੀਤ ਸਿੰਘ ਬਰਾੜ ਅਤੇ ਸ:ਅਜਮੇਰ ਸਿੰਘ ਰੱਤੀਆਂ ਨੇ ਵੀ ਬੱਚਿਆਂ ਨੂੰ ਸ਼ੁੱਭ-ਕਾਮਨਾਵਾਂ ਦਿੱਤੀਆਂ।

ਲੋਕ ਸੇਵਾ ਸੁਸਾਇਟੀ ਵੱਲੋਂ ਸਕੂਲ ਨੂੰ ਕੰਪਿਊਟਰ ਪ੍ਰਿੰਟਰ ਦਿੱਤਾ      

ਜਗਰਾਉਂ (ਅਮਿਤ ਖੰਨਾ)  ਲੋਕ ਸੇਵਾ ਸੋਸਾਇਟੀ ਜਗਰਾਓਂ ਵੱਲੋਂ ਅੱਜ ਸ੍ਰੀ ਗੁਰੂ ਤੇਗ਼ ਬਹਾਦਰ ਪ੍ਰਾਇਮਰੀ ਸਕੂਲ ਜਗਰਾਉਂ ਨੂੰ ਕੰਪਿਊਟਰ ਪਿ੍ਰੰਟਰ ਦਿੱਤਾ ਗਿਆ। ਸੋਸਾਇਟੀ ਚੇਅਰਮੈਨ ਗੁਲਸ਼ਨ ਅਰੋੜਾ, ਪ੍ਰਧਾਨ ਪਿ੍ਰੰਸੀਪਲ ਚਰਨਜੀਤ ਸਿੰਘ ਭੰਡਾਰੀ, ਸਰਪ੍ਰਸਤ ਰਾਜਿੰਦਰ ਜੈਨ, ਸੈਕਟਰੀ ਕੁਲਭੂਸ਼ਨ ਗੁਪਤਾ ਅਤੇ ਕੈਸ਼ੀਅਰ ਮਨੋਹਰ ਸਿੰਘ ਟੱਕਰ ਦੀ ਅਗਵਾਈ ਹੇਠ ਸਕੂਲ ਨੂੰ ਕੰਪਿਊਟਰ ਪਿ੍ਰੰਟਰ ਦੇਣ ਸਮੇਂ ਸੁਸਾਇਟੀ ਆਗੂਆਂ ਨੇ ਕਿਹਾ ਕਿ ਸੁਸਾਇਟੀ ਵੱਲੋਂ ਲੋੜਵੰਦ ਵਿਦਿਆਰਥੀਆਂ ਲਈ ਸਕੂਲ ਨੂੰ ਕੰਪਿਊਟਰ ਨਾਲ ਸਬੰਧਿਤ ਸਮਾਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਮਰਾਟ ਕਲਾਸ ਰੂਮਾਂ ਵਿਚ ਵਿਦਿਆਰਥੀਆਂ ਨੂੰ ਆਧੁਨਿਕ ਤਕਨੀਕ ਨਾਲ ਸਿੱਖਿਆ ਮਿਲੇ ਇਸ ਦੇ ਲਈ ਸਕੂਲ ਨੂੰ ਕੰਪਿਊਟਰ ਦਾ ਵਾਲਾ ਸਾਮਾਨ ਦਿੱਤਾ ਜਾ ਰਿਹਾ ਹੈ।  ਉਨ੍ਹਾਂ ਕਿਹਾ ਕਿ ਵਿੱਦਿਆ ਦਾ ਦਾਨ ਸਭ ਤੋਂ ਉੱਤਮ ਦਾਨ ਹੈ ਅਤੇ ਸਾਨੂੰ ਇਸ ਦੇ ਲਈ ਵੱਧ ਤੋਂ ਵੱਧ ਮਦਦ ਕਰਨੀ ਚਾਹੀਦੀ ਹੈ।  ਸਕੂਲ ਪਿ੍ਰੰਸੀਪਲ ਜੈ ਪਾਲ ਕੌਰ ਨੇ ਸੁਸਾਇਟੀ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਸੁਸਾਇਟੀ ਵੱਲੋਂ ਸਕੂਲ ਨੂੰ ਲੋੜੀਂਦਾ ਸਾਮਾਨ ਮੁਹੱਈਆ ਕਰਵਾਇਆ ਗਿਆ ਹੈ। ਇਸ ਮੌਕੇ ਪ੍ਰਾਜੈਕਟ ਕੈਸ਼ੀਅਰ ਰਾਜੀਵ ਗੁਪਤਾ, ਸੀਨੀਅਰ ਵਾਈਸ ਪ੍ਰਧਾਨ ਕੰਵਲ ਕੱਕੜ, ਪੀ ਆਰ ਓ ਸੁਖਦੇਵ ਗਰਗ ਤੇ ਮਨੋਜ ਗਰਗ, ਰਾਜਿੰਦਰ ਜੈਨ ਕਾਕਾ, ਅਨਿਲ ਮਲਹੋਤਰਾ, ਲਾਕੇਸ਼ ਟੰਡਨ, ਡਾ ਭਾਰਤ ਭੂਸ਼ਣ ਬਾਂਸਲ, ਜਸਵੰਤ ਸਿੰਘ, ਡਾ ਰਜਤ ਖੰਨਾ, ਪ੍ਰੇਮ ਬਾਂਸਲ, ਜਗਦੀਪ ਸਿੰਘ, ਆਰ ਕੇ ਗੋਇਲ, ਵਿਨੋਦ ਬਾਂਸਲ ਸਮੇਤ ਸਕੂਲ ਅਧਿਆਪਕਾ ਕਮਲਜੀਤ ਕੌਰ ਰੀਤੂ ਕਰਮਜੀਤ ਕੌਰ, ਮਨਦੀਪ ਕੌਰ, ਰਾਮ ਮੂਰਤੀ, ਜਸਪ੍ਰੀਤ ਕੌਰ ਆਦਿ ਹਾਜ਼ਰ ਸਨ। ਇਸ ਮੌਕੇ ਸੁਸਾਇਟੀ ਦੇ ਸਰਪ੍ਰਸਤ ਰਾਜਿੰਦਰ ਜੈਨ ਦਾ ਜਨਮ ਦਿਨ ਸੁਸਾਇਟੀ ਮੈਂਬਰਾਂ ਵੱਲੋਂ ਕੇਕ ਕੱਟ ਕੇ ਮਨਾਇਆ ਗਿਆ।

ਭਗਵੰਤ ਮਾਨ ਵੱਲੋਂ ਸਿੱਖਿਆ ਪ੍ਰਣਾਲੀ ਵਿੱਚ ਵਿਆਪਕ ਸੁਧਾਰ ਲਿਆਉਣ ਲਈ ਸਰਕਾਰੀ ਅਧਿਆਪਕਾਂ ਤੋਂ ਸੁਝਾਅ ਲੈਣ ਵਾਸਤੇ ਆਨਲਾਈਨ ਪੋਰਟਲ ਲਾਂਚ

ਪੰਜਾਬ ਨੂੰ ਸਕੂਲੀ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਦੀ ਵਚਨਬੱਧਤਾ ਦੁਹਰਾਈ
ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਦੇ ਉੱਨਤ ਢੰਗ-ਤਰੀਕੇ ਅਪਣਾਉਣ ਲਈ ਅਧਿਆਪਕਾਂ ਨੂੰ ਵਿਦੇਸ਼ ਭੇਜਿਆ ਜਾਵੇਗਾ
ਲੁਧਿਆਣਾ, 10 ਮਈ   (ਰਣਜੀਤ ਸਿੱਧਵਾਂ)  :  ਸਕੂਲੀ ਸਿੱਖਿਆ ਪ੍ਰਣਾਲੀ ਵਿੱਚ ਵਿਆਪਕ ਸੁਧਾਰ ਲਿਆਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਥੇ ਇੱਕ ਨਿੱਜੀ ਰਿਜ਼ੋਰਟ ਵਿੱਚ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਉਨ੍ਹਾਂ ਤੋਂ ਸਕੂਲੀ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਸੁਝਾਅ ਮੰਗੇ। ਇਸ ਮੌਕੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਦਾ ਮੌਜੂਦਾ ਸਰਕਾਰੀ ਸਿੱਖਿਆ ਪ੍ਰਣਾਲੀ ਤੋਂ ਵਿਸ਼ਵਾਸ ਉੱਠ ਗਿਆ ਹੈ। ਸ. ਭਗਵੰਤ ਮਾਨ ਨੇ ਕਿਹਾ ਕਿ ਸਰਕਾਰੀ ਅਧਿਆਪਕਾਂ ਦੀ ਬੇਮਿਸਾਲ ਕਾਬਲੀਅਤ ਅਤੇ ਸਮਰੱਥਾਵਾਂ 'ਤੇ ਕੋਈ ਸ਼ੱਕ ਨਹੀਂ ਹੈ, ਪਰ ਸਰਕਾਰੀ ਸਿੱਖਿਆ ਪ੍ਰਣਾਲੀ 'ਤੇ ਲੋਕਾਂ ਦਾ ਭਰੋਸਾ ਮੁੜ ਕਾਇਮ ਕਰਨਾ ਸਮੇਂ ਦੀ ਲੋੜ ਹੈ, ਜੋ ਕਿ ਲੋਕਾਂ ਦੀ ਪੂਰਨ ਸ਼ਮੂਲੀਅਤ ਅਤੇ ਸਹਿਯੋਗ ਨਾਲ ਹੀ ਪ੍ਰਾਪਤ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਸਾਨੂੰ ਵਿਦਿਆਰਥੀਆਂ ਦੇ ਆਤਮ ਵਿਸ਼ਵਾਸ ਨੂੰ ਵਧਾਉਣ ਦੀ ਵੀ ਲੋੜ ਹੈ ਤਾਂ ਜੋ ਉਨ੍ਹਾਂ ਨੂੰ ਨੌਕਰੀ ਲੱਭਣ ਵਾਲਿਆਂ ਤੋਂ ਨੌਕਰੀ ਪ੍ਰਦਾਨ ਕਰਨ ਵਾਲਾ ਬਣਾਇਆ ਜਾ ਸਕੇ। ਸ. ਭਗਵੰਤ ਮਾਨ ਨੇ ਅੱਗੇ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਮੌਜੂਦਾ ਸਿੱਖਿਆ ਪ੍ਰਣਾਲੀ ਨੂੰ ਵਿਵਹਾਰਕ ਬਣਾਉਣ ਦੇ ਨਾਲ-ਨਾਲ ਰੋਜ਼ਮਰ੍ਹਾ ਦੀ ਜ਼ਿੰਦਗੀ ਵਿਚ ਵਧੇਰੇ ਢੁਕਵੀਂ ਅਤੇ ਲਾਹੇਵੰਦ ਬਣਾਉਣ ਲਈ ਅਧਿਆਪਕਾਂ ਨੂੰ ਪੂਰਾ ਸਹਿਯੋਗ ਦੇਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਵਿੱਚ ਉਦਯੋਗ ਨੂੰ ਵਾਪਸ ਲਿਆ ਕੇ ਹੁਨਰ ਦੀ ਹਿਜਰਤ ਨੂੰ ਰੋਕਣ ਲਈ ਵਚਨਬੱਧ ਹੈ ਜਿੱਥੇ ਸਾਡੇ ਨੌਜਵਾਨਾਂ ਨੂੰ ਵੱਡੀਆਂ ਨੌਕਰੀਆਂ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਲਈ ਉੱਚ ਪ੍ਰਤੀਸ਼ਤਤਾ ਪ੍ਰਾਪਤ ਕਰਨ 'ਤੇ ਧਿਆਨ ਦੇਣ ਦੀ ਬਜਾਏ ਮਿਆਰੀ ਤਕਨੀਕੀ ਸਿੱਖਿਆ ਪ੍ਰਦਾਨ ਕਰਨ 'ਤੇ ਵਿਸ਼ੇਸ਼ ਜ਼ੋਰ ਦਿੱਤਾ ਜਾਵੇਗਾ।
ਦਿੱਲੀ ਵਿੱਚ ਸਿੱਖਿਆ ਦੇ ਖੇਤਰ ‘ਚ ਕੇਜਰੀਵਾਲ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਚਾਰ ਲੱਖ ਵਿਦਿਆਰਥੀ ਪ੍ਰਾਈਵੇਟ ਸਕੂਲਾਂ ਤੋਂ ਸਰਕਾਰੀ ਸਕੂਲਾਂ ਵਿੱਚ ਚਲੇ ਗਏ ਹਨ। ਉਨ੍ਹਾਂ ਕਿਹਾ ਕਿ ਦਿੱਲੀ ਤੋਂ ਹਰ ਸਾਲ 450 ਵਿਦਿਆਰਥੀ ਆਈਆਈਟੀ ਵਰਗੇ ਵੱਕਾਰੀ ਅਦਾਰਿਆਂ ਵਿੱਚ ਦਾਖਲਾ ਲੈਂਦੇ ਹਨ ਅਤੇ ਦਿੱਲੀ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ 10,000 ਕਮਰੇ ਬਣਾਏ ਹਨ।
ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਸਾਡੀ ਸਿੱਖਿਆ ਨੂੰ ਅਗਲੇ ਪੱਧਰ ਤੱਕ ਲਿਜਾਣ ਲਈ ਸਾਡੇ ਅਧਿਆਪਕਾਂ ਨੂੰ ਦਿੱਲੀ ਦੇ ਸਕੂਲਾਂ ਅਤੇ ਵਿਦੇਸ਼ਾਂ ਵਿੱਚ ਵੀ ਵਿਦਿਅਕ ਟੂਰਾਂ 'ਤੇ ਸਿੰਗਾਪੁਰ, ਸਵਿਟਜ਼ਰਲੈਂਡ, ਫਿਨਲੈਂਡ ਵਰਗੇ ਦੇਸ਼ਾਂ ਅਤੇ ਹਾਰਵਰਡ ਤੇ ਆਕਸਫੋਰਡ ਵਰਗੀਆਂ ਸੰਸਥਾਵਾਂ ਵਿੱਚ ਸਿੱਖਿਆ ਸਿਖਲਾਈ ਲਈ ਸਰਕਾਰੀ ਖਰਚੇ 'ਤੇ ਭੇਜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਸਾਡੇ ਅਧਿਆਪਕਾਂ ਦੇ ਵਿਚਾਰਾਂ ਤੋਂ ਇਲਾਵਾ ਸਿੱਖਿਆ ਦਾ ਦਿੱਲੀ ਮਾਡਲ ਪੰਜਾਬ ਵਿੱਚ ਵੀ ਲਾਗੂ ਕੀਤਾ ਜਾਵੇਗਾ। ਸ. ਭਗਵੰਤ ਮਾਨ ਨੇ ਕਿਹਾ ਕਿ ਪ੍ਰਵਾਸੀ ਭਾਰਤੀ ਸਰਕਾਰੀ ਸਕੂਲਾਂ ਨੂੰ ਅਪਣਾਉਣ ਲਈ ਤਿਆਰ ਹਨ ਪਰ ਉਨ੍ਹਾਂ ਦੇ ਪੈਸੇ ਦੀ ਵਰਤੋਂ ਵਿਦਿਆਰਥੀਆਂ ਨੂੰ ਆਧੁਨਿਕ ਵਿੱਦਿਅਕ ਤਕਨੀਕਾਂ ਮੁਹੱਈਆ ਕਰਵਾਉਣ ਲਈ ਕੀਤੀ ਜਾਣੀ ਚਾਹੀਦੀ ਹੈ ਨਾ ਕਿ ਸਿਰਫ਼ ਕਮਰੇ ਬਣਾਉਣ ਲਈ। ਭਗਵੰਤ ਮਾਨ ਨੇ ਸਰਵੋਤਮ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਲਈ ਸਾਲਾਨਾ ਇਨਾਮਾਂ ਦਾ ਐਲਾਨ ਵੀ ਕੀਤਾ। ਉਨ੍ਹਾਂ ਕਿਹਾ ਕਿ ਹਰ ਸਾਲ ਵਧੀਆ ਕਾਰਗੁਜ਼ਾਰੀ ਵਾਲੇ 10 ਅਧਿਆਪਕਾਂ ਅਤੇ ਪ੍ਰਿੰਸੀਪਲਾਂ ਨੂੰ ਸਨਮਾਨਿਤ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਵਿਦਿਅਕ ਸੁਧਾਰਾਂ ਲਈ ਅਧਿਆਪਕਾਂ ਤੋਂ ਵਿਚਾਰ ਅਤੇ ਸੁਝਾਅ ਲੈਣ ਲਈ ਇੱਕ ਆਨਲਾਈਨ ਪੋਰਟਲ ਲਾਂਚ ਕੀਤਾ। ਉਨ੍ਹਾਂ ਕਿਹਾ ਕਿ ਅਧਿਆਪਕਾਂ ਨੂੰ ਇਸ ਪੋਰਟਲ ਰਾਹੀਂ ਆਨਲਾਈਨ ਵਿਚਾਰ ਭੇਜਣੇ ਚਾਹੀਦੇ ਹਨ ਤਾਂ ਜੋ ਸਿੱਖਿਆ ਦੀ ਰਵਾਇਤੀ ਪ੍ਰਣਾਲੀ ਨੂੰ ਬਦਲ ਕੇ ਸਿੱਖਿਆ ਪ੍ਰਣਾਲੀ ਨੂੰ ਪੇਪਰ ਰਹਿਤ, ਡਿਜ਼ੀਟਲ ਤੌਰ ‘ਤੇ ਸਮਰੱਥ ਬਣਾਇਆ ਜਾ ਸਕੇ ਅਤੇ ਮਾਪੇ-ਅਧਿਆਪਕ ਮਿਲਣੀ (ਪੀ.ਟੀ.ਐਮ.) ਦੀ ਸ਼ੁਰੂਆਤ ਕੀਤੀ ਜਾ ਸਕੇ। ਭਗਵੰਤ ਮਾਨ ਨੇ ਅਧਿਆਪਕਾਂ ਨੂੰ ਇਹ ਵੀ ਭਰੋਸਾ ਦਿੱਤਾ ਕਿ ਦਿੱਲੀ ਸਰਕਾਰ ਦੀ ਤਰਜ਼ 'ਤੇ ਪੰਜਾਬ ਸਰਕਾਰ ਅਧਿਆਪਕਾਂ ਤੋਂ ਪੜ੍ਹਾਉਣ ਤੋਂ ਇਲਾਵਾ ਕੋਈ ਹੋਰ ਕੰਮ ਨਹੀਂ ਲਵੇਗੀ। ਉਨ੍ਹਾਂ ਕਿਹਾ ਕਿ ਅਧਿਆਪਕਾਂ ਨੂੰ ਹੋਰ ਡਿਊਟੀਆਂ ਲਗਾ ਕੇ ਕਾਫੀ ਸਮਾਂ ਬਰਬਾਦ ਕੀਤਾ ਜਾਂਦਾ ਹੈ ਜਿਸ ਕਾਰਨ ਉਹ ਪੜ੍ਹਾਉਣ ਦੇ ਕੰਮ 'ਤੇ ਧਿਆਨ ਨਹੀਂ ਦੇ ਪਾ ਰਹੇ ਹਨ। ਇਸ ਤੋਂ ਪਹਿਲਾਂ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮੁੱਖ ਮੰਤਰੀ ਨੂੰ ਪੁਸਤਕ ਭੇਟ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ।
ਇਸ ਮੌਕੇ  ਸੰਬੋਧਨ ਕਰਦਿਆਂ ਮੀਤ ਹੇਅਰ ਨੇ ਭਰੋਸਾ ਦਿਵਾਇਆ ਕਿ ਸਾਰੇ ਅਧਿਆਪਕਾਂ ਦੇ ਵਿਚਾਰਾਂ ਅਤੇ ਸੁਝਾਵਾਂ ਦਾ ਸੁਆਗਤ ਕੀਤਾ ਜਾਵੇਗਾ ਅਤੇ ਹਰੇਕ ਸੁਝਾਅ ਨੂੰ ਧਿਆਨ ਨਾਲ ਵਿਚਾਰਿਆ ਜਾਵੇਗਾ। ਸਕੂਲ ਸਿੱਖਿਆ ਮੰਤਰੀ ਨੇ ਇਹ ਵੀ ਕਿਹਾ ਕਿ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਨੰਬਰ ਇੱਕ ਬਣਾਉਣ ਲਈ ਸਾਰਥਕ ਵਿਚਾਰਾਂ ਨੂੰ ਸਾਰੇ ਸਕੂਲਾਂ ਵਿੱਚ ਲਾਗੂ ਕੀਤਾ ਜਾਵੇਗਾ। ਸਿੱਖਿਆ ਮੰਤਰੀ ਨੇ ਕਿਹਾ ਕਿ ਇਮਾਨਦਾਰੀ, ਲਗਨ ਅਤੇ ਸਖ਼ਤ ਮਿਹਨਤ ਵਾਲੀ ਕਾਰਗੁਜ਼ਾਰੀ ਦਾ ਸਨਮਾਨ ਕੀਤਾ ਜਾਵੇਗਾ ਅਤੇ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਿੱਚ ਬੇਈਮਾਨੀ ਲਈ ਕੋਈ ਥਾਂ ਨਹੀਂ ਹੈ।
ਇਸ ਮੌਕੇ ਵਿਧਾਇਕ ਸਰਵਜੀਤ ਕੌਰ ਮਾਣੂੰਕੇ, ਰਜਿੰਦਰਪਾਲ ਕੌਰ ਛੀਨਾ, ਗੁਰਪ੍ਰੀਤ ਬੱਸੀ ਗੋਗੀ, ਜੀਵਨ ਸਿੰਘ ਸੰਗੋਵਾਲ, ਕੁਲਵੰਤ ਸਿੰਘ ਸਿੱਧੂ, ਹਾਕਮ ਸਿੰਘ ਠੇਕੇਦਾਰ, ਮਦਨ ਲਾਲ ਬੱਗਾ, ਦਲਜੀਤ ਸਿੰਘ ਗਰੇਵਾਲ, ਅਸ਼ੋਕ ਪਰਾਸ਼ਰ ਪੱਪੀ, ਹਰਦੀਪ ਸਿੰਘ ਮੁੰਡੀਆਂ, ਜਗਤਾਰ ਸਿੰਘ ਦਿਆਲਪੁਰਾ, ਮਨਵਿੰਦਰ ਸਿੰਘ ਗਿਆਸਪੁਰਾ, ਸਿੱਖਿਆ ਸ਼ਾਸਤਰੀ ਡਾ.ਕੇ.ਐਨ.ਐਸ. ਕੰਗ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਵੇਨੂੰ ਪ੍ਰਸਾਦ, ਸਕੂਲ ਸਿੱਖਿਆ ਦੇ ਪ੍ਰਮੁੱਖ ਸਕੱਤਰ ਆਲੋਕ ਸ਼ੇਖਰ, ਡੀ.ਜੀ.ਐਸ.ਈ. ਪ੍ਰਦੀਪ ਅਗਰਵਾਲ, ਡਿਪਟੀ ਕਮਿਸ਼ਨਰ ਸੁਰਭੀ ਮਲਿਕ ਅਤੇ ਆਈ.ਜੀ. ਐਸ.ਪੀ.ਐਸ. ਪਰਮਾਰ ਸ਼ਾਮਲ ਸਨ।

ਸਫਾਈ ਸੇਵਕ ਯੂਨੀਅਨ ਵੱਲੋਂ ਨਵੇਂ ਬੈਂਕ ਮੈਨੇਜਰ ਸਾਹਿਬ ਨੂੰ ਗੁਲਦਸਤਾ ਭੇਟ ਕੀਤਾ

ਜਗਰਾਉਂ 10 ਮਈ (ਕੁਲਦੀਪ ਸਿੰਘ ਕੋਮਲ ਮੋਹਿਤ ਗੋਇਲ)
ਸਫਾਈ ਸੇਵਕ ਯੂਨੀਅਨ ਪੰਜਾਬ ਦੇ ਜਿਲ੍ਹਾ ਪ੍ਰਧਾਨ ਅਰੁਣ ਗਿੱਲ ਦੀ ਅਗਵਾਈ ਹੇਠ ਸਫਾਈ ਸੇਵਕ ਯੂਨੀਅਨ ਨਗਰ ਕੌਂਸਲ ਜਗਰਾਓਂ ਵੱਲੋਂ ਸੈਂਟਰਲ ਬੈਂਕ ਆਫ ਇੰਡੀਆ ਬ੍ਰਾਂਚ ਜਗਰਾਉਂ ਦੇ ਨਵੇਂ ਮੈਨੇਜਰ  ਸ਼੍ਰੀ ਜਗਵਿੰਦਰ ਸਿੰਘ ਜੀ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਇਸ ਮੌਕੇ ਬ੍ਰਾਂਚ ਮੈਨੇਜਰ ਵੱਲੋਂ ਸਫਾਈ ਯੂਨੀਅਨ ਨੂੰ ਵਧੀਆ ਸੇਵਾਵਾਂ ਦੇਣ ਦਾ ਭਰੋਸਾ ਦਿੱਤਾ ਗਿਆ ਇਸ ਮੌਕੇ ਸਫਾਈ ਮੇਟ ਸ਼੍ਰੀ ਰਾਜੂ ਅਤੇ ਸਮੂਹ ਸਫਾਈ ਕਰਮਚਾਰੀ ਹਾਜਰ ਸਨ।

49ਵੇਂ ਦਿਨ ਵੀ ਥਾਣੇ ਮੂਹਰੇ ਲੱਗਾ ਧਰਨਾ

ਪੀੜ੍ਹਤ ਮਾਂ 42ਵੇਂ ਦਿਨ ਵੀ ਬੈਠੀ ਰਹੀ ਭੁੱਖ ਹੜਤਾਲ 'ਤੇ

ਚਾਹੇ ਮੇਰੀ ਜਾਨ ਚਲੀ ਜਾਵੇ ਅੰਤ ਤੱਕ ਲੜ੍ਹਾਂਗੀ-ਭੁੱਖ ਹੜਤਾਲੀ ਮਾਤਾ
ਜਗਰਾਉਂ 10 ਮਈ (ਮਨਜਿੰਦਰ ਗਿੱਲ) ਇਨਸਾਫ਼ਪਸੰਦ ਜੱਥੇਬੰਦੀਆਂ ਵਲੋਂ ਅੱਜ 49ਵੇਂ ਦਿਨ ਵੀ ਥਾਣੇ ਮੂਹਰੇ ਧਰਨਾ ਲਗਾਇਆ ਤੇ ਕਿਰਤੀ ਕਿਸਾਨ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਤਰਲੋਚਨ ਸਿੰਘ ਝੋਰੜਾਂ, ਦਸਮੇਸ਼ ਕਿਸਾਨ-ਮਜ਼ਦੂਰ ਯੂਨੀਅਨ ਦੇ ਮੈਂਬਰ ਜੱਥੇਦਾਰ ਹਰੀ ਸਿੰਘ ਚਚਰਾੜੀ, ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ ਬਖਤਾਵਰ ਸਿੰਘ, ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਆਗੂ ਜਗਸੀਰ ਸਿੰਘ ਢਿੱਲੋ ਤੇ ਰਾਮਤੀਰਥ ਸਿੰਘ ਲੀਲਾ, ਕੁੱਲ ਹਿੰਦ ਕਿਸਾਨ ਸਭਾ ਦੇ ਆਗੂ ਨਿਰਮਲ ਸਿੰਘ ਧਾਲੀਵਾਲ,  ਜਬਰ ਜ਼ੁਲਮ ਵਿਰੋਧੀ ਫਰੰਟ ਦੇ ਜਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਚੌਹਾਨ ਮੁਕੱਦਮੇ ਦੇ ਦੋਸ਼ੀਆਂ ਦੀ ਤੁਰੰਤ ਗ੍ਰਿਫਤਾਰੀ ਦੀ ਮੰਗ ਕਰਦਿਆਂ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਗਰੀਬ ਪਰਿਵਾਰ ਦੀ ਫਰਿਆਦ ਨਹੀਂ ਸੁਣ ਰਹੇ। ਉਨ੍ਹਾਂ ਇਹ ਵੀ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਤੇਜ਼ ਕਰਨ ਲਈ ਇਲਾਕੇ ਦੇ ਪਿੰਡਾਂ ਵਿੱਚ ਮੋਟਰ ਸਾਇਕਲ ਮਾਰਚ ਕਰਕੇ ਆਮ ਲੋਕਾਂ ਨੂੰ ਪੁਲਿਸ ਅਤੇ ਸਿਆਸੀ ਗੱਠਜੋੜ ਖਿਲਾਫ਼ ਲਾਮਬੰਦ ਕੀਤਾ ਜਾਵੇਗਾ। ਪ੍ਰੈਸ ਨੂੰ ਜਾਰੀ ਬਿਆਨ 'ਚ ਦਸਮੇਸ਼ ਕਿਸਾਨ-ਮਜ਼ਦੂਰ ਯੂਨੀਅਨ ਦੇ ਸੂਬਾ ਸਕੱਤਰ ਮਾਸਟਰ ਜਸਦੇਵ ਸਿੰਘ ਲਲਤੋਂ, ਪੇਂਡੂ ਮਜ਼ਦੂਰ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਅਵਤਾਰ ਸਿੰਘ ਰਸੂਲਪੁਰ ਤੇ ਭਾਰਤੀ ਕਿਸਾਨ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਚਰਨ ਸਿੰਘ ਨੂਰਪੁਰਾ ਨੇ ਕਿਹਾ ਕਿ ਸੰਗੀਨ ਧਾਰਾਵਾਂ ਅਧੀਨ ਦਰਜ ਮੁਕੱਦਮੇ ਦੇ ਦੋਸ਼ੀਆਂ ਨੂੰ ਸੀਖਾਂ ਪਿੱਛੇ ਬੰਦ ਕਰਵਾਉਣ ਤੱਕ ਸੰਘਰਸ਼ ਹਰ ਹਾਲ਼ ਵਿੱਚ ਨਾਂ ਸਿਰਫ਼ ਜਾਰੀ ਰੱਖਿਆ ਜਾਵੇਗਾ ਸਗੋਂ ਮੁਹਿੰਮ ਨੂੰ ਤੇਜ਼ ਕਰਨ ਪਿੰਡ-ਪਿੰਡ ਲਾਮਬੰਦੀ ਕੀਤੀ ਜਾਵੇਗੀ। ਇਕ ਸਵਾਲ ਦੇ ਜਵਾਬ ਵਿੱਚ ਭੁੱਖ ਹੜਤਾਲੀ ਪੀੜ੍ਹਤ ਬਜ਼ੁਰਗ ਮਾਤਾ ਸੁਰਿੰਦਰ ਕੌਰ ਨੇ ਪ੍ਰੈਸ ਨੂੰ ਕਿਹਾ ਕਿ ਭਾਵੇਂ ਉਸ ਦੀ ਉਮਰ ਵਡੇਰੀ ਹੋ ਚੁੱਕੀ ਹੈ ਪਰ ਉਸ ਦਾ ਹੌਸਲ਼ਾ ਬੁਲੰਦ ਹੈ ਉਹ ਅੰਤ ਤੱਕ ਇਨਸਾਫ਼ ਦੀ ਇਹ ਜੰਗ ਲੜ੍ਹੇਗੀ ਚਾਹੇ ਉਸ ਦੀ ਜਾਨ ਹੀ ਕਿਉਂ ਨਾਂ ਚਲੀ ਜਾਵੇ। ਉਹ ਇਨਸਾਫ਼ਪਸੰਦ ਲੋਕਾਂ ਦੀ ਮੱਦਦ ਨਾਲ ਦੋਸ਼ੀਆਂ ਨੂੰ ਜੇਲ਼ੀ ਬੰਦ ਕਰਵਾਉਣ ਦਾ ਯਤਨ ਕਰੇਗੀ। ਇਸ ਸਮੇਂ ਰੂਪ ਸਿੰਘ, ਬੀਕੇਯੂ ਏਕਤਾ (ਡਕੌਂਦਾ) ਦੇ ਜੱਗਾ ਸਿੰਘ ਢਿਲੋਂ, ਰਾਮਤੀਰਥ ਸਿੰਘ, ਜਲ਼ੌਰ ਸਿੰਘ, ਗੁਰਚਰਨ ਸਿੰਘ ਬਾਬੇਕਾ, ਸੁਰੈਣ ਸਿੰਘ ਧੂਰਕੋਟ, ਨਛੱਤਰ ਸਿੰਘ ਬਾਰਦੇ ਕੇ, ਦਸਮੇਸ਼ ਕਿਸਾਨ ਮਜ਼ਦੂਰ ਆਗੂ ਸਰਵਿੰਦਰ ਸਿੰਘ ਸੁਧਾਰ, ਕੁਲਵੰਤ ਸਿੰਘ ਝੋਰੜਾਂ, ਮਨਜੀਤ ਕੌਰ ਕਮਲਜੀਤ ਕੌਰ ਹਾਜ਼ਰ ਸਨ।

ਕਿਸਾਨ ਆਗੂਆ ਨੇ ਵਿਧਾਇਕਾ ਮਾਣੂੰਕੇ ਨੂੰ ਮੰਗ ਪੱਤਰ ਦਿੱਤਾ

ਜਗਰਾਓ,ਹਠੂਰ,9,ਮਈ-(ਕੌਸ਼ਲ ਮੱਲ੍ਹਾ)-ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਪੰਜਾਬ ਵਿਚ ਕਿਸਾਨੀ ਮੰਗਾ ਨੂੰ ਲੈ ਕੇ 16 ਕਿਸਾਨ ਜੱਥੇਬੰਦੀਆ ਵੱਲੋ ਰੋਸ ਪ੍ਰਦਰਸਨ ਕੀਤੇ ਗਏ ਅਤੇ ਸੂਬਾ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜੀ ਕੀਤੀ ਗਈ।ਇਸੇ ਲੜੀ ਤਹਿਤ ਅੱਜ ਭਾਰਤੀ ਕਿਸਾਨ ਯੁਨੀਅਨ ਏਕਤਾ (ਡਕੌਦਾ)ਦੇ ਬਲਾਕ ਪ੍ਰਧਾਨ ਜਗਤਾਰ ਸਿੰਘ ਦੇਹੜਕਾ ਦੀ ਅਗਵਾਈ ਹੇਠ ਜਗਰਾਓ ਵਿਖੇ ਰੋਸ ਪ੍ਰਦਰਸਨ ਕੀਤਾ ਗਿਆ।ਇਸ ਰੋਸ ਪ੍ਰਦਰਸਨ ਨੂੰ ਸੰਬੋਧਨ ਕਰਦਿਆ ਜਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਕਮਾਲਪੁਰਾ,ਪ੍ਰਧਾਨ ਇੰਦਰਜੀਤ ਸਿੰਘ ਧਾਲੀਵਾਲ,ਬਲਾਕ ਸਕੱਤਰ ਤਰਸੇਮ ਸਿੰਘ ਬੱਸੂਵਾਲ,ਮੀਤ ਪ੍ਰਧਾਨ ਮਨਦੀਪ ਸਿੰਘ ਭੰਮੀਪੁਰਾ ਆਦਿ ਆਗੂਆ ਨੇ ਕਿਸਾਨੀ ਮੰਗਾ ਬਾਰੇ ਬੋਲਦਿਆ ਕਿਹਾ ਕਿ ਕਣਕ ਦਾ ਮੌਜੂਦਾ ਝਾੜ ਅਣਕਿਆਸੀ ਗਰਮੀ ਪੈਣ ਕਾਰਨ ਘੱਟਿਆ ਹੈ।ਜਿਸ ਕਰਕੇ ਕਿਸਾਨ ਨੂੰ ਕਣਕ ਦੀ ਫਸਲ ਵਿਚੋ ਵੱਡਾ ਘਾਟਾ ਪਿਆ ਹੈ।ਇਸ ਘਾਟੇ ਨੂੰ ਪੂਰਾ ਕਰਨ ਲਈ ਦਸ ਹਜਾਰ ਰੁਪਏ ਪ੍ਰਤੀ ਏਕੜ ਮੁਆਵਜਾ ਦਿੱਤਾ ਜਾਵੇ।ਅੱਗ ਨਾਲ ਸੜੀ ਕਣਕ ਦੀ ਫਸਲ ਦਾ ਕਿਸਾਨਾ ਨੂੰ 40 ਹਜਾਰ ਰੁਪਏ ਪ੍ਰਤੀ ਏਕੜ ਮੁਅਵਜਾ ਦਿੱਤਾ ਜਾਵੇ।ਗੰਨੇ ਦੀ ਫਸਲ ਦਾ ਬਕਾਇਆ ਤੁਰੰਤ ਕਿਸਾਨਾ ਦੇ ਖਾਤਿਆ ਵਿਚ ਪਾਇਆ ਜਾਵੇ।ਨਹਿਰੀ ਪਾਣੀ ਦੀ ਘਾਟ ਤੁਰੰਤ ਦੂਰ ਕੀਤੀ ਜਾਵੇ।ਸਬਜੀ ਬੀਜਣ ਵਾਲੇ ਕਿਸਾਨਾ ਲਈ ਰੋਜਾਨਾ ਛੇ ਘੰਟੇ ਬਿਜਲੀ ਦਿੱਤੀ ਜਾਵੇ।ਝੋਨਾ ਲਾਉਣ ਲਈ ਇੱਕ ਜੂਨ ਤੋ ਅੱਠ ਘੰਟੇ ਬਿਜਲੀ ਯਕੀਨੀ ਬਣਾਈ ਜਾਵੇ।ਇਸ ਤੋ ਇਲਾਵਾ ਉਨ੍ਹਾ ਅਨੇਕਾ ਕਿਸਾਨ ਹੱਕੀ ਮੰਗਾ ਮੰਨਵਾਉਣ ਲਈ ਵਿਧਾਨ ਸਭਾ ਹਲਕਾ ਜਗਰਾਓ ਦੇ ਵਿਧਾਇਕ ਬੀਬੀ ਸਰਵਜੀਤ ਕੌਰ ਮਾਣੂੰਕੇ ਰਾਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮੰਗ ਪੱਤਰ ਭੇਜਿਆ।ਉਨ੍ਹਾ ਕਿਹਾ ਕਿ ਇਸ ਮੰਗ ਪੱਤਰ ਦੀ ਕਿਸਾਨ ਜੱਥੇਬੰਦੀਆ 25 ਮਈ ਤੱਕ ਉਡੀਕ ਕਰਨਗੀਆ ਨਹੀ ਤਾਂ ਸੰਘਰਸ ਨੂੰ ਹੋਰ ਤਿੱਖਾ ਕੀਤਾ ਜਾਵੇਗਾ।ਇਸ ਮੌਕੇ ਉਨ੍ਹਾ ਨਾਲ ਇੰਦਰਜੀਤ ਸਿੰਘ ਧਾਲੀਵਾਲ,ਇਕਬਾਲ ਸਿੰਘ ਸਿੱਧੂ,ਸੁਖਦੀਪ ਸਿੰਘ ਬਾਠ,ਸੁੱਖਾ ਬਾਠ ਵੱਡੀ ਗਿਣਤੀ ਵਿਚ ਕਿਸਾਨ ਆਗੂ ਅਤੇ ਕਿਸਾਨ ਵੀਰ ਹਾਜ਼ਰ ਸਨ।
 

ਲੋਕ ਸੇਵਾ ਸੁਸਾਇਟੀ ਵੱਲੋਂ ਮੁਫ਼ਤ ਮੈਡੀਕਲ ਚੈੱਕਅੱਪ ਕੈਂਪ ਲਗਾਇਆ

ਜਗਰਾਉ 9 ਮਈ (ਅਮਿਤਖੰਨਾ) ਜਗਰਾਉਂ ਦੀ ਸਮਾਜ ਸੇਵੀ ਸੰਸਥਾ ਲੋਕ ਸੇਵਾ ਸੁਸਾਇਟੀ ਵੱਲੋਂ ਦਿਲ ਛਾਤੀ ਕੰਨ ਨੱਕ ਅਤੇ ਗਲੇ ਦੀਆਂ ਬਿਮਾਰੀਆਂ ਦਾ ਮੁਫ਼ਤ ਮੈਡੀਕਲ ਚੈੱਕਅੱਪ ਕੈਂਪ ਚੇਅਰਮੈਨ ਗੁਲਸ਼ਨ ਅਰੋੜਾ, ਪ੍ਰਧਾਨ ਪਿ੍ਰੰਸੀਪਲ ਚਰਨਜੀਤ ਸਿੰਘ ਭੰਡਾਰੀ, ਸੈਕਟਰੀ ਕੁਲਭੂਸ਼ਨ ਗੁਪਤਾ ਅਤੇ ਕੈਸ਼ੀਅਰ ਮਨੋਹਰ ਸਿੰਘ ਟੱਕਰ ਦੀ ਅਗਵਾਈ ਵਿੱਚ ਲਗਾਇਆ ਗਿਆ। ਅਰੋੜਾ ਪ੍ਰਾਪਰਟੀ ਐਡਵਾਈਜ਼ਰ ਲਿੰਕ ਰੋਡ ਸਾਹਮਣੇ ਰੇਲਵੇ ਸਟੇਸ਼ਨ ਜਗਰਾਉਂ ਵਿਖੇ ਲਗਾਏ ਇਸ ਕੈਂਪ ਵਿਚ ਦਿਲ ਅਤੇ ਛਾਤੀ ਦੇ ਰੋਗਾਂ ਦੇ ਮਾਹਿਰ ਸੇਵਾ ਮੁਕਤ ਮੈਡੀਕਲ ਅਫ਼ਸਰ ਡਾ ਰਾਜ ਕੁਮਾਰ ਗਰਗ ਅਤੇ ਨੱਕ ਕੰਨ ਗਲੇ ਦੇ ਮਾਹਿਰ ਡਾ ਵਿਪਨ ਗਰਗ ਨੇ 87 ਮਰੀਜ਼ਾਂ ਦਾ ਚੈੱਕਅੱਪ ਕਰ ਕੇ ਲੋੜਵੰਦ ਮਰੀਜ਼ਾਂ ਨੂੰ ਦਵਾਈਆਂ ਮੁਫ਼ਤ ਦਿੱਤੀਆਂ। ਕੈਂਪ ਦਾ ਉਦਘਾਟਨ ਕਰਦਿਆਂ ਉੱਘੇ ਸਮਾਜ ਸੇਵੀ ਰਾਜਿੰਦਰ ਜੈਨ ਨੇ ਕਿਹਾ ਕਿ ਸੁਸਾਇਟੀ ਵੱਲੋਂ ਕੀਤੇ ਜਾਂਦੇ ਉਪਰਾਲੇ ਗ਼ਰੀਬ ਲੋਕਾਂ ਲਈ ਬਹੁਤ ਸਹਾਈ ਸਿੱਧ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਦੇ ਮਹਿੰਗਾਈ ਦੇ ਯੁੱਗ ਵਿੱਚ ਇਲਾਜ ਕਰਵਾਉਣਾ ਹਰੇਕ ਪਰਿਵਾਰ ਦੇ ਗ਼ਰੀਬ ਪਰਿਵਾਰ ਦੇ ਵੱਸ ਦੀ ਗੱਲ ਨਹੀਂ ਰਹੀ ਲੋੜਵੰਦ ਪਰਿਵਾਰਾਂ ਦੇ ਸਿਹਤ ਨੂੰ ਦੇਖਦੇ ਹੋਏ ਸੁਸਾਇਟੀ ਵੱਲੋਂ ਕੀਤਾ ਜਾਂਦਾ ਉਪਰਾਲਾ ਅਤਿ ਸ਼ਲਾਘਾਯੋਗ ਹੈ। ਕੈਂਪ ਵਿੱਚ ਦਿਲ ਅਤੇ ਛਾਤੀ ਦੇ 47 ਜਦਕਿ ਨੱਕ ਕੰਨ ਗਲੇ ਦੇ 40 ਮਰੀਜ਼ਾਂ ਦਾ ਚੈੱਕਅੱਪ ਕਰ ਕੇ  ਉਨ੍ਹਾਂ ਨੂੰ ਦਵਾਈਆਂ ਮੁਫ਼ਤ ਦਿੱਤੀਆਂ। ਕੈਂਪ ਵਿਚ 42 ਮਰੀਜ਼ਾਂ ਦੀ ਈਸੀਜੀ ਮੌਕੇ ਦੇ ਕੀਤੀ ਗਈ। ਇਸ ਮੌਕੇ ਪ੍ਰਾਜੈਕਟ ਚੇਅਰਮੈਨ ਨੀਰਜ ਮਿੱਤਲ, ਪੀ ਆਰ ਓ ਸੁਖਦੇਵ ਗਰਗ, ਪ੍ਰਾਜੈਕਟ ਕੈਸ਼ੀਅਰ ਰਾਜੀਵ ਗੁਪਤਾ, ਰਜਿੰਦਰ ਜੈਨ ਕਾਕਾ, ਕੈਪਟਨ ਨਰੇਸ਼ ਵਰਮਾ, ਰਜਿੰਦਰ ਗਰਗ, ਮੁਕੇਸ਼ ਗੁਪਤਾ, ਅਨਿਲ ਮਲਹੋਤਰਾ, ਸੀਨੀਅਰ ਵਾਈਸ ਪ੍ਰਧਾਨ ਕੰਵਲ ਕੱਕੜ, ਆਰ ਕੇ ਗੋਇਲ, ਕਪਿਲ ਸ਼ਰਮਾ ਯੋਗ ਰਾਜ ਗੋਇਲ, ਪ੍ਰਸ਼ੋਤਮ ਅਗਰਵਾਲ, ਵਿਨੋਦ ਬਾਂਸਲ ਆਦਿ ਹਾਜ਼ਰ ਸਨ।