You are here

ਲੁਧਿਆਣਾ

ਮਾਂ ਦਿਵਸ”ਮੌਕੇ ਤੇ ਖਾਸ ਸਮਾਗਮਦਾਆਯੋਜਨਕੀਤਾਗਿਆ

ਜਗਰਾਉ 9 ਮਈ (ਅਮਿਤਖੰਨਾ)ਸਪਰਿੰਗ ਡਿਊ ਪਬਲਿਕ ਸਕੂਲ ਵਿਖੇ “ਮਦਰ ਡੇ” ਦੇ ਮੌਕੇ ਤੇ ਇੱਕ ਖਾਸ ਸਮਾਗਮ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਨਰਸਰੀ ਤੋ ਯੂH ਕੇHਜੀ ਦੇੇ ਵਿਿਦਆਰਥੀਆਂ ਦੀਆਂ ਮਾਵਾਂ ਨੇ ਹਿੱਸਾ ਲਿਆ।ਪਿੰ੍ਰਸੀਪਲ ਨਵਨੀਤ ਚੌਹਾਨ ਨੇ ਦੱਸਿਆ ਕਿ ਿਵਦਿਆਰਥੀਆਂ ਨੂੰ ਇਸ ਚੀਜ ਤੋ ਜਾਣੂ ਕਰਵਾਉਣ ਲਈ ਕਿ ਇੱਕ ਮਾਂ ਆਪਣੇ ਬੱਚੇ ਦੇ ਜੀਵਨ ਨੂੰ ਸੰਵਾਰਨ ਲਈ ਖਾਸ ਰੋਲ ਅਦਾ ਕਰਦੀ ਹੈ।ਅਤੇ ਮਾਂ ਤੋ ਬਿਨਾਂ ਜੀਵਨ ਅਧੂਰਾ ਹੁੰਦਾ ਹੈ।ਇਸ ਲਈ ਮਦਰ ਡੇ ਦੇ ਮੌਕੇ ਤੇ ਇਹਨਾ ਸਾਰਿਆ ਲਈ ਇੱਕ ਖਾਸ ਸਮਾਗਮ ਰੱਖਿਆ ਗਿਆ।ਜਿਸ ਵਿੱਚ ਸਾਰੇ ਵਿਿਦਆਰਥੀਆਂ ਦੀਆਂ ਮਾਤਾਵਾਂ ਨੇ ਹਿੱਸਾ ਲਿਆ।ਇਹ ਦਿਨ ਖਾਸ ਤੌਰ ਤੇ ਉਹਨਾਂ ਲਈ ਰੱਖਿਆ ਗਿਆ ਸੀ।ਵਿਿਦਆਰਥੀਆਂ ਵਲੋ ਖਾਸ ਤੌਰ ਤੇ ਥੈਂਕਸ ਕਾਰਡ ਬਣਾਏ ਗਏ ਸੀ।ਜਿਹਨਾਂ ਨੂੰ ਉਹਨਾਂ ਨੇ ਘਰ ਵਿੱਚ ਜਾ ਕੇ ਆਪਣੇ ਮਦਰਜ਼ ਨੂੰ ਦਿੱਤਾ।ਵੈਸੇ ਤਾਂ ਮਾਂ ਰੱਬ ਦਾ ਦੂਜਾ ਰੂਪ ਹੈ।ਜੋ ਹਮੇਸ਼ਾ ਆਪਣੇ ਬੱਚੇ ਦੀ ਬੇਹਤਰੀ ਲਈ ਅਰਦਾਸ ਕਰਦੀਹੈ।ਅਤੇ ਇੱਕ ਮਾਂ ਸਵੇਰ ਤੋ ਸ਼ਾਮ ਤੱਕ ਆਪਣੇ ਬੱਚੇ ਲਈ ਬਿਨਾ ਥੱਕੇ ਕੰਮ ਕਰਦੀ ਹੈ।ਇਸ ਲਈ ਉਹਨਾਂ ਨੂੰ ਖਾਸ ਮਹਿਸੂਸ ਕਰਵਾਉਣ ਲਈ ਸਕੂਲ ਅਧਿਆਪਕਾਂ ਵਲੋਂ ਇੱਕ ਉਪਰਾਲਾ ਕੀਤਾ ਗਿਆ।ਉਹਨਾਂ ਲਈ ਗੇਮਸ ਆਦਿ ਦਾ ਆਯੋਜਨ ਕੀਤਾ ਗਿਆ। ਮੈਡਮ ਮੋਨਿਕਾ ਚੌਹਾਨ ਅਤੇ ਮੈਡਮ ਬਲਜੀਤ ਕੌਰ ਵਲੋ ਇਸ ਸਮਾਗਮ ਦਾ ਸੰਚਾਲਨ ਕੀਤਾਗਿਆ।ਮਿਊਜਿਕਲ ਚੇਅਰ, ਫਨਫਿਲਡ ਗੇਮਸ, ਗੀਤ ਸੰਗੀਤ ਆਦਿ ਇਸ ਸਮਾਗਮ ਦਾ ਹਿੱਸਾ ਸੀ।ਇਸ ਦੇ ਨਾਲ^ਨਾਲ ਨੌਵੀਂ ਤੋ ਬਾਰਵੀਂ ਤੱਕ ਕਲਾਸ ਦੇ ਵਿਿਦਆਰਥੀਆਂ ਵਲੋਂ ਮਾਂ ਦਿਵਸ ਦੇ ਮੌਕੇ ਤੇ ਭਾਸ਼ਣ ਪ੍ਰਤਿਯੋਗਤਾ ਦਾ ਵੀ ਆਯੋਜਨ ਵੱਖਰੇ ਤੌਰ ਤੇ ਕੀਤਾਗਿਆ ਸੀ।ਚੇਅਰਮੈਨ ਬਲਦੇਵ ਬਾਵਾ, ਪ੍ਰਧਾਨ ਮਨਜੋਤ ਕੁਮਾਰ, ਮੈਨੇਜਿੰਗ ਡਾਇਰੈਕਟਰ ਸੁਖਵਿੰਦਰ ਸਿੰਘ ਛਾਬੜਾ, ਵਾਇਸ ਪ੍ਰਿੰਸੀਪਲ ਬੇਅੰਤ ਕੁਮਾਰ, ਮੈਨੇਜਰ ਮਨਦੀਪ ਚੌਹਾਨ ਵਲੋਂ ਅਧਿਆਪਕਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ।ਅਧਿਆਪਕਾਂ ਵਲੋਂ ਸਤਿੰਦਰਜੀਤਕੌਰ, ਮੈਡਮ ਵੰਦਨਾ, ਪ੍ਰਭਦੀਪਕੌਰ, ਹਰਪ੍ਰੀਤ ਕੌਰ ਵੀ ਇਸ ਮੌਕੇ ਤੇ ਹਾਜਿਰ ਸਨ।

ਜਗਰਾਉਂ ਵਿੱਚੋਂ ਪਹਿਲੇ ਸਥਾਨ ਤੇ ਆ ਕੇ ਨੂਰਪ੍ਰੀਤ ਕੌਰ ਨੇ ਸਵਾਮੀ ਰੂਪ ਚੰਦ ਜੈਨ ਸਕੂਲ ਦਾ ਨਾਮ ਰੌਸ਼ਨ ਕੀਤਾ  

ਜਗਰਾਉ 9 ਮਈ (ਅਮਿਤਖੰਨਾ)ਪੰਜਾਬ ਸਕੂਲ ਐਜੂਕੇਸ਼ਨ ਬੋਰਡ ਦੇ ਰਿਜ਼ਲਟ ਵਿੱਚੋਂ ਸਵਾਮੀ ਰੂਪ ਚੰਦ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਪੰਜਵੀਂ ਕਲਾਸ ਦੀ ਵਿਦਿਆਰਥਣ ਨੂਰਪ੍ਰੀਤ ਕੌਰ ਨੇ 98.1/ਪਰਸੈਂਟ ਨੰਬਰ ਲੈ ਕੇ ਵਿਦਿਆਰਥੀਆਂ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ  ਇਸੇ ਲੜੀ ਦੇ ਤਹਿਤ ਤਕਦੀਰ ਸਿੰਘ ਨੇ 96.8/ਨੰਬਰ ਲੈ ਕੇ ਸਕੂਲ ਵਿਚ ਦੂਜਾ ਅਤੇ ਸੰਦੀਪ ਕੌਰ ਅਤੇ ਸ਼ਾਇਨਾ ਗੁਪਤਾ ਨੇ 96.2/ਨੰਬਰ ਹਾਸਲ ਕਰਕੇ ਸਕੂਲ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ ਇਸ ਮੌਕੇ ਪ੍ਰਿੰਸੀਪਲ ਸ੍ਰੀਮਤੀ ਰਾਜਪਾਲ ਕੌਰ ਨੇ ਦੱਸਿਆ ਕਿ 50 ਪਰਸੈਂਟ ਵਿਦਿਆਰਥੀਆਂ ਨੇ 90ਪਰਸੈਂਟ ਨੰਬਰ ਹਾਸਲ ਕੀਤੇ ਜੋ ਕਿ ਮਾਪਿਆਂ ਅਤੇ ਸਕੂਲ ਲਈ ਬਹੁਤ ਮਾਣ ਵਾਲੀ ਗੱਲ ਹੈ  ਸਕੂਲ ਦੇ ਪ੍ਰਧਾਨ ਰਮੇਸ਼ ਕੁਮਾਰ ਜੈਨ ਮਨੇਜਰ ਸ੍ਰੀ ਧਰਮਪਾਲ ਜੈਨ ਅਤੇ ਸੈਕਟਰੀ ਵਿਜੇ ਜੈਨ ਨੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਇਆ ਅਤੇ ਉਸ ਦੀ ਹੌਸਲਾ ਅਫਜ਼ਾਈ ਕੀਤੀ  ਉਨ੍ਹਾਂ ਨੇ ਬੱਚਿਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਆ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਰਾਜਪਾਲ ਕੌਰ ਨੇ ਮਾਪਿਆਂ ਤੇ ਅਧਿਆਪਕਾਂ ਦੀ ਮਿਹਨਤ ਲਈ ਉਚੇਰੀ ਸ਼ਲਾਘਾ ਕੀਤੀ

ਝੋਨੇ ਦੀ ਸਿੱਧੀ ਬਿਜਾਈ ਸਬੰਧੀ ਕਿਸਾਨਾਂ ਨੂੰ ਜਾਗਰੁਕ ਕਰਨ ਲਈ ਬਲਾਕ ਖੇੜਾ ਦੇ ਪਿੰਡਾਂ ਵਿੱਚ ਲਗਾਏ ਕੈਂਪ

ਫ਼ਤਹਿਗੜ੍ਹ ਸਾਹਿਬ 09 ਮਈ  ( ਰਣਜੀਤ ਸਿੱਧਵਾਂ)  : ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਅਪੀਲ ਕੀਤੀ ਜਾ ਰਹੀ ਹੈ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਇਸ ਵਿਧੀ ਸਬੰਧੀ ਤਕਨੀਕੀ ਜਾਣਕਾਰੀ ਕਿਸਾਨਾਂ ਤੱਕ ਪਹੰਚਾਉਣ ਲਈ ਲੜੀਵਾਰ ਕੈਂਪਾਂ ਦੀ ਮੁਹਿੰਮ ਵਿੱਢੀ ਗਈ ਹੈ। ਇਸ ਸੰਬਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ ਡਾ. ਦਰਸ਼ਨ ਲਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵਿਭਾਗ ਵੱਲੋਂ ਬਲਾਕ ਖੇੜਾ ਦੇ ਹਰੇਕ ਪਿੰਡ ਵਿੱਚ ਕੈਂਪ ਲਗਾ ਕੇ ਕਿਸਾਨਾਂ ਨੂੰ ਸਿੱਧੀ ਬਿਜਾਈ ਬਾਰੇ ਜਾਗਰੂਕ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤੀ ਮਾਹਿਰਾਂ ਦੀਆਂ ਸਿਫਾਰਿਸ਼ਾਂ ਅਨੁਸਾਰ ਹੀ ਝੋਨੇ ਦੀ ਸਿੱਧੀ ਬਿਜਾਈ ਕੀਤੀ ਜਾਵੇ। ਇਸ ਵਿੱਧੀ ਵਿੱਚ ਝੋਨੇ ਦੀ ਬਿਜਾਈ ਕਰਨ ਨਾਲ ਨਦੀਨਾਂ ਦੀ ਸਮੱਸਿਆ ਆ ਸਕਦੀ ਹੈ। ਪਰੰਤੂ ਜੇਕਰ ਮਾਹਿਰਾਂ ਵੱਲੋਂ ਸਿਫਾਰਿਸ਼ ਕੀਤੀਆਂ ਨਦੀਨ ਨਾਸ਼ਕਾਂ ਨੂੰ ਸਮੇਂ ਸਿਰ ਅਤੇ ਸਹੀ ਢੰਗ ਨਾਲ ਵਰਤਿਆ ਜਾਵੇ ਤਾਂ ਇਸ ਦੀ ਰੋਕਥਾਮ ਕੀਤੀ ਜਾ ਸਕਦੀ ਹੈ।ਇਸ ਮੌਕੇ ਸ੍ਰੀ ਜਸਵਿੰਦਰ ਸਿੰਘ, ਖੇਤੀਬਾੜੀ ਅਫ਼ਸਰ ਖੇੜਾ ਨੇ ਦੱਸਿਆ ਕਿ ਕਿਸਾਨਾਂ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਪ੍ਰਤੀ ਕਾਫੀ ਉਤਸ਼ਾਹ ਹੈ। ਕੈਪਾਂ ਦੌਰਾਨ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਦੇਣ ਸਬੰਧੀ ਲਿਟਰੇਚਰ ਮੁਹੱਈਆ ਕਰਵਾਇਆ ਜਾਂਦਾ ਹੈ। ਜਿਸ ਵਿੱਚ ਇਸ ਵਿਧੀ ਬਾਰੇ ਵਿਸਥਾਰ ਸਹਿਤ ਜਾਣਕਾਰੀ ਛਪੀ ਹੈੈ। ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਧਾਨ ਦੀ ਬਿਜਾਈ ਵੱਤਰ ਖੇਤ ਵਿੱਚ ਕੀਤੀ ਜਾਵੇ ਅਤੇ ਬੀਜਣ ਤੋਂ ਪਹਿਲਾਂ ਬੀਜ ਨੂੰ ਚੰਗੀ ਤਰ੍ਹਾਂ ਭਿਓਂ ਕੇ ਰੱਖਿਆ ਜਾਵੇ। ਬੀਜਣ ਤੋਂ ਤੁਰੰਤ ਬਾਅਦ ਪੈਂਡੀਮੈਥਲੀਨ 1 ਲੀਟਰ ਨੂੰ 200 ਲੀਟਰ ਪਾਣੀ ਵਿੱਚ ਘੋਲ ਕੇ ਤੁਰੰਤ ਸਪਰੇ ਕੀਤੀ ਜਾਵੇ। ਸਵੇਰੇ ਜਲਦੀ ਅਤੇ ਸ਼ਾਮ ਨੂੰ ਕੀਤੀ ਸਪਰੇ ਜਿਆਦਾ ਅਸਰਦਾਰ ਹੁੰਦੀ ਹੈ। ਇਸ ਮੌਕੇ ਸ੍ਰੀ ਲਵਪ੍ਰੀਤ ਸਿੰਘ, ਸ੍ਰੀ ਨਰਾਇਣ ਰਾਮ, ਸ੍ਰੀ ਰਾਜਵੀਰ ਸਿੰਘ ਅਤੇ ਸ੍ਰੀ ਸਤਵਿੰਦਰ ਸਿੰਘ ਮੌਜੂਦ ਰਹੇ। ਇਸ ਵਿਧੀ ਰਾਹੀਂ ਝੋਨੇ ਦੀ ਬਿਜਾਈ ਕਰਨ ਨਾਲ ਪਾਣੀ ਦੀ ਬਚਤ ਹੁੰਦੀ ਹੈ ਅਤੇ ਝਾੜ ਵੀ ਪੂਰਾ ਮਿਲਦਾ ਹੈ।

ਜਗਰਾਉਂ ਪੁਲਿਸ ਵਲੋਂ ਚਰਸ ਸਮੇਤ ਔਰਤ ਕਾਬੂ

ਜਗਰਾਉਂ ਮਈ ( ਕੁਲਦੀਪ ਸਿੰਘ ਕੋਮਲ ਮੋਹਿਤ ਗੋਇਲ) ਇਥੋਂ ਦੇ ਇਲਾਕੇ 7 ਨੰਬਰ ਚੁੰਗੀ ਦੀ ਵਸਨੀਕ ਔਰਤ ਨੂੰ ਜਗਰਾਉਂ ਪੁਲਿਸ ਨੇ ਉਸ ਸਮੇਂ ਕਾਬੂ ਕਰ ਲਿਆ ਜਦ ਉਸ 117 ਗ੍ਰਾਮ ਚਰਸ ਲੇ ਕੇ ਸਪਲਾਈ ਲਈ ਜਾ ਰਹੀ ਸੀ, ਮੁਖ਼ਬਰ ਵਲੋਂ ਪੁਲਸ ਨੂੰ ਸੂਚਿਤ ਕੀਤਾ ਗਿਆ ਤੇ ਹਰਬੰਸ ਕੌਰ ਨਾਮੀ ਔਰਤ ਜੋ ਚੁੰਗੀ ਨੰਬਰ 7 ਦੀ ਵਸਨੀਕ ਹੈ ਉਸ ਨੂੰ ਫੜ ਕੇ ਉਸ ਉਪਰ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਵਲੋਂ ਇਹ ਜਾਣਕਾਰੀ ਪ੍ਰੈਸ ਨੂੰ ਦਿੱਤੀ ਗਈ।

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਖਰੀਦਦਾਰਾਂ ਅਤੇ ਵੇਚਣ ਵਾਲਿਆਂ ਦੀ ਨੈਸ਼ਨਲ ਕਾਨਫਰੰਸ "ਸਟਿੱਚ ਐਂਡ ਹਿਊਜ਼" ਵਿੱਚ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

ਲੁਧਿਆਣਾ, 08 ਮਈ (ਰਣਜੀਤ ਸਿੱਧਵਾਂ) :  ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਵਿਸਲਿੰਗ ਵੁਡਸ, ਫਿਰੋਜ਼ਪੁਰ ਰੋਡ, ਲੁਧਿਆਣਾ ਵਿਖੇ ਖਰੀਦਦਾਰਾਂ ਅਤੇ ਵੇਚਣ ਵਾਲਿਆਂ ਦੀ ਨੈਸ਼ਨਲ ਕਾਨਫਰੰਸ "ਸਟਿੱਚ ਐਂਡ ਹਿਊਜ਼" ਵਿੱਚ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ। ਇਹ ਪ੍ਰਦਰਸ਼ਨੀ ਅਪਾਰਲ ਮੈਨਿਓਫੈਕਚਰਿੰਗ ਐਸੋਸੀਏਸ਼ਨ ਲੁਧਿਆਣਾ ਦੁਆਰਾ ਆਯੋਜਿਤ ਕੀਤੀ ਗਈ ਸੀ। ਇਸ ਮੌਕੇ ਲੁਧਿਆਣਾ ਸੈਂਟਰਲ ਤੋਂ ਵਿਧਾਇਕ ਸ਼੍ਰੀ ਅਸ਼ੋਕ ਪਰਾਸ਼ਰ ਪੱਪੀ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਰਾਹੁਲ ਚਾਬਾ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮੈਂ ਸਾਰੇ ਮੈਂਬਰਾਂ ਦਾ ਦਿਲੋਂ ਧੰਨਵਾਦੀ ਹਾਂ ਜੋ ਆਪ ਨੇ ਮੈਨੂੰ ਇਸ ਸਮਾਗਮ ਵਿੱਚ ਸ਼ਿਰਕਤ ਕਰਨ ਦਾ ਅਤੇ ਆਪ ਸਭ ਦੇ ਦਰਮਿਆਨ ਹਾਜ਼ਿਰ ਹੋਣ ਦਾ ਮੌਕਾ ਦਿੱਤਾ। ਉਨ੍ਹਾਂ ਕਿਹਾ ਕਿ ਸਿਕੰਦਰ ਮਹਾਨ ਦਾ ਕਹਿਣਾ ਸੀ ਕਿ ਜੇਕਰ ਤੁਸੀਂ ਪੂਰੀ ਲਗਨ ਨਾਲ ਉਪਰਾਲਾ ਕਰਦੇ ਹੋ ਤਾਂ ਤੁਸੀਂ ਸਿਖਰ 'ਤੇ ਜ਼ਰੂਰ ਪੁਝੋਗੇ, ਕਿਓਂਕਿ ਕੁਦਰਤ ਨੇ ਕੁਝ 'ਇੰਨਾ ਉੱਚਾ ਨਹੀਂ ਰੱਖਿਆ ਹੈ ਜੋ ਹਿੰਮਤ ਅਤੇ ਬਹਾਦਰੀ ਦੀ ਪਹੁੰਚ ਤੋਂ ਬਾਹਰ ਹੋਵੇ।ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਕਿਸੇ ਵੀ ਕਿੱਤੇ ਜਾਂ ਉਦਯੋਗ ਵਿੱਚ ਹੋਈਏ, ਸਿਖਰ 'ਤੇ ਪਹੁੰਚਣ ਲਈ ਸਾਡਾ ਦੂਰਦਰਸ਼ੀ ਹੋਣਾ ਬਹੁਤ ਜ਼ਰੂਰੀ ਹੈ। ਕਾਮਯਾਬ ਹੋਣ ਲਈ ਸਿੱਧਾ ਵੱਡੀ ਛਾਲ ਮਾਰਨ ਦੀ ਲੋੜ ਨਹੀਂ ਬਲਕਿ ਲਗਾਤਾਰ ਛੋਟੇ ਛੋਟੇ ਕਦਮ ਚੁੱਕਣ ਦੀ ਲੋੜ ਹੁੰਦੀ ਹੈ ਅਤੇ ਜੇ ਸਾਡੇ ਸੁਪਨੇ ਵੱਡੇ ਹਨ ਤਾਂ ਸਾਨੂੰ ਆਪਣੇ ਦੂਰਅੰਦੇਸ਼ੀ ਵਿਚਾਰਾਂ ਨੂੰ ਲਾਗੂ ਕਰਦੇ ਹੋਏ ਨਿਮਰ ਵੀ ਹੋਣਾ ਪਵੇਗਾ । ਜੀਵਨ ਵਿਚ ਸਾਨੂੰ ਇਕ ਨਾ ਇਕ ਵਾਰ ਮੁਸ਼ਕਿਲ ਸਮੇ ਵਿੱਚੋਂ ਜ਼ਰੂਰ ਲੰਘਣਾ ਪੈਂਦਾ ਹੈ, ਅਤੇ ਅਜਿਹੇ ਸਮੇ ਸਭ ਤੋਂ ਵਧੀਆ ਚੀਜ਼ ਜੋ ਅਸੀਂ ਕਰ ਸਕਦੇ ਹਾਂ ਉਹ ਇੱਕ ਦੂਜੇ ਦੀ ਮਦਦ ਕਰਨਾ, ਇਕ ਦੂਜੇ ਨੂੰ ਉੱਪਰ ਚੁੱਕਣਾ ਅਤੇ ਇਕੱਠੇ ਅੱਗੇ ਵਧਣਾ। ਉਨ੍ਹਾਂ ਕਿਹਾ ਕਿ ਟੈਕਸਟਾਈਲ ਅਤੇ ਨਿਟਵੀਅਰ ਬਹੁਤ ਚੁਣੌਤੀਪੂਰਨ ਉਦਯੋਗ ਹੈ ਜਿਸ ਵਿਚ ਬਹੁਤ ਤੇਜ਼ੀ ਨਾਲ ਬਦਲਾਅ ਆਉਂਦਾ ਰਹਿੰਦਾ ਹੈ। ਪਰ ਇਸ ਖੇਤਰ ਦੇ ਵਿਕਾਸ ਨੂੰ ਹਮੇਸ਼ਾ ਨਵੀਨਤਾ ਦੀਆਂ ਵੱਡੀਆਂ ਛਲਾਂਗਾਂ ਦੇ ਰੂਪ ਵਿੱਚ ਨਹੀਂ ਮਾਪਿਆ ਜਾ ਸਕਦਾ, ਕਈ ਵਾਰ ਇਸਦਾ ਵਿਕਾਸ ਬਹੁਤ ਸਾਰੀਆਂ ਛੋਟੀਆਂ-ਛੋਟੀਆਂ ਕਾਢਾਂ ਨਾਲ ਹੁੰਦਾ ਹੈ। ਇਸ ਖੇਤਰ ਵਿਚ ਤੁਹਾਨੂੰ ਹਰ ਦਿਨ, ਹਰ ਹਫ਼ਤੇ, ਹਰ ਮਹੀਨੇ, ਲਗਾਤਾਰ ਥੋੜ੍ਹਾ-ਥੋੜ੍ਹਾ ਬਿਹਤਰ ਕਰਨ ਦੀ ਲੋੜ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਮੇਰਾ ਮੰਨਣਾ ਹੈ ਕਿ ਇਸ ਖਰੀਦਦਾਰਾਂ ਅਤੇ ਵੇਚਣ ਵਾਲਿਆਂ ਰਾਹੀਂ ਟੈਕਸਟਾਈਲ ਅਤੇ ਨਿਟਵੀਅਰ ਉਦਯੋਗ ਦੇ ਨਿਰਮਾਤਾਵਾਂ ਅਤੇ ਵਿਕਰੇਤਾਵਾਂ ਨੂੰ ਬਿਹਤਰ ਰੂਪ ਵਿਚ ਉਤਸ਼ਾਹਿਤ ਕੀਤਾ ਜਾ ਸਕਦਾ ਹੈ, ਖਾਸ ਤੌਰ 'ਤੇ ਐਸੇ ਸਮੇਂ ਜਦੋਂ ਬਾਜ਼ਾਰ ਵਿੱਚ ਅਨਿਸ਼ਚਿਤਤਾ ਦਾ ਦੌਰ ਹੋਵੇ। ਉਨ੍ਹਾਂ ਕਿਹਾ ਕਿ ਮੈਨੂੰ ਲਗਦਾ ਹੈ ਕਿ ਭਾਰਤੀ ਟੈਕਸਟਾਈਲ ਤਕਨਾਲੋਜੀ ਦੁਨੀਆ ਵਿੱਚ ਸਭ ਤੋਂ ਵਧੀਆ ਹੈ। ਭਾਰਤ ਵਿਚ ਹੀ ਨਹੀਂ, ਭਾਰਤੀ ਟੈਕਸਟਾਈਲ ਵਿਸ਼ਵ ਭਰ ਵਿਚ ਪ੍ਰਸਿੱਧ ਹੈ ਅਤੇ ਇਕੱਲੇ ਲੁਧਿਆਣੇ ਸ਼ਹਿਰ ਵਿਚੋਂ ਹੀ ਇਸ ਦਾ ਇਕ ਵੱਡਾ ਹਿੱਸਾ ਬਾਹਰੀ ਮੁਲਕਾਂ ਨੂੰ ਨਿਰਯਾਤ ਕੀਤਾ ਜਾਂਦਾ ਹੈ । ਇਸ ਲਈ ਆਪ ਲੋਕ ਅਤੇ ਆਪ ਲੋਕਾਂ ਦਾ ਇਹ ਉਦਯੋਗ ਸਾਡੀ ਗਲੋਬਲ ਪਛਾਣ ਦਾ ਕੇਂਦਰ ਹੈ। ਅੰਤ ਉਨ੍ਹਾਂ ਕਿਹਾ ਕਿ ਮੈਂ ਆਪ ਸਭ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕਰਦਾ ਹਾਂ।

ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਸ਼ਹਿਰ ਦਾ ਵਿਕਾਸ ਕਰਾਂਗੇ: ਬ੍ਰਮ ਸ਼ੰਕਰ ਜਿੰਪਾ  

ਕੈਬਨਿਟ ਮੰਤਰੀ ਨੇ ਵਾਰਡ ਨੰਬਰ 24, 31, 45 ਅਤੇ 50 ਵਿੱਚ 85.67 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ
ਹੁਸ਼ਿਆਰਪੁਰ, 08 ਮਈ  (ਰਣਜੀਤ ਸਿੱਧਵਾਂ)  : ਕੈਬਨਿਟ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸ਼ਹਿਰ ਵਿੱਚ ਲੋਕਾਂ ਦੀ ਮੰਗ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।  ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸ਼ਹਿਰ ਦੇ ਵਿਕਾਸ ਸਬੰਧੀ ਆਪਣੀ ਰਾਏ ਜ਼ਰੂਰ ਦੇਣ ਤਾਂ ਜੋ ਹੁਸ਼ਿਆਰਪੁਰ ਨੂੰ ਵਧੀਆ ਸ਼ਹਿਰ ਵਜੋਂ ਅੱਗੇ ਲਿਜਾਇਆ ਜਾ ਸਕੇ।  ਉਹ ਅੱਜ ਵਾਰਡ ਨੰਬਰ 24, 31, 45 ਅਤੇ 50 ਵਿੱਚ 85.67 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਮੌਕੇ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ।  ਇਸ ਦੌਰਾਨ ਉਨ੍ਹਾਂ ਨੇ ਵਾਰਡ ਨੰਬਰ 24 ਦੇ ਮੁਹੱਲਾ ਦਸਮੇਸ਼ ਨਗਰ ਵਿੱਚ 36.22 ਲੱਖ ਰੁਪਏ, ਵਾਰਡ ਨੰਬਰ 31 ਵਿੱਚ 16.54 ਲੱਖ ਰੁਪਏ, ਵਾਰਡ ਨੰਬਰ 45 ਵਿੱਚ 15.93 ਲੱਖ ਰੁਪਏ ਅਤੇ ਵਾਰਡ ਨੰਬਰ 50 ਵਿੱਚ 16.98 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ। ਇਸ ਮੌਕੇ ਕੌਂਸਲਰ ਮੋਨਿਕਾ ਕਤਨਾ, ਪਵਿਤਰ ਸਿੰਘ, ਕੁਲਵਿੰਦਰ ਕੌਰ ਕਪੂਰ, ਗੁਰਮੀਤ ਰਾਮ ਆਦਿ ਹਾਜ਼ਰ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਵਿਕਾਸ ਕਾਰਜ ਪਹਿਲ ਦੇ ਆਧਾਰ 'ਤੇ ਕਰਵਾਏ ਜਾਣਗੇ ਅਤੇ ਕੋਈ ਵੀ ਕਮੀ ਨਹੀਂ ਛੱਡੀ ਜਾਵੇਗੀ।  ਉਨ੍ਹਾਂ ਕਿਹਾ ਕਿ ਸੂਬੇ ਦਾ ਵਿਕਾਸ ਲੋਕਾਂ ਦੇ ਸਹਿਯੋਗ ਨਾਲ ਹੀ ਸੰਭਵ ਹੈ, ਇਸ ਲਈ ਸਾਰਿਆਂ ਨੂੰ ਅੱਗੇ ਆ ਕੇ ਸੂਬੇ ਦੀ ਤਰੱਕੀ ਵਿੱਚ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ।  ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਬਜਟ ਵਿੱਚ ਲੋਕਾਂ ਦੇ ਸੁਝਾਅ ਵੀ ਲਏ ਜਾ ਰਹੇ ਹਨ।  ਉਨ੍ਹਾਂ ਲੋਕਾਂ ਨੂੰ ਸੂਬੇ ਦੇ ਬਜਟ ਵਿੱਚ ਆਪਣੇ ਸੁਝਾਅ ਦੇਣ ਲਈ ਪ੍ਰੇਰਿਤ ਕੀਤਾ।  ਇਸ ਮੌਕੇ ਸੰਦੀਪ ਸਿੰਘ, ਦਲੀਪ ਓਹਰੀ, ਵਰਿੰਦਰ ਸ਼ਰਮਾ ਬਿੰਦੂ, ਖਰੈਤੀ ਲਾਲ ਕਤਨਾ, ਅਵਤਾਰ ਸਿੰਘ ਕਪੂਰ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

23 ਮਾਰਚ ਤੋਂ ਚੱਲ ਰਿਹਾ ਧਰਨਾ 47ਵੇਂ ਦਿਨ ਵੀ ਰਿਹਾ ਜਾਰੀ

"ਮਾਂ ਦਿਵਸ" 'ਤੇ ਬਜ਼ੁਰਗ ਮਾਂ ਬੈਠੀ 40ਵੇਂ ਦਿਨ ਵੀ ਭੁੱਖ ਹੜਤਾਲ 'ਤੇ !

ਵਿਧਾਇਕਾ ਨੂੰ  ਘੇਰਨਗੇ ਧਰਨਾਕਾਰੀ ?

ਜਗਰਾਉਂ 8 ਮਈ (ਮਨਜਿੰਦਰ ਗਿੱਲ ) ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹ‍ਾਂ) ਦੇ ਜਿਲ੍ਹਾ ਪ੍ਰਧਾਨ ਚਰਨ ਸਿੰਘ ਨੂਰਪੁਰਾ ਤੇ  ਸੁਦਾਗਰ ਸਿੰਘ ਘੁਡਾਣੀ, ਕਿਰਤੀ ਕਿਸਾਨ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਤਰਲੋਚਨ ਸਿੰਘ ਝੋਰੜਾਂ ਤੇ ਮਨੋਹਰ ਸਿੰਘ ਝੋਰੜਾਂ,  ਪੇਂਡੂ ਮਜ਼ਦੂਰ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਅਵਤਾਰ ਸਿੰਘ ਰਸੂਲਪੁਰ ਤੇ ਬਖਤਾਵਰ ਸਿੰਘ, ਪੇਂਡੂ ਮਜ਼ਦੂਰ ਯੂਨੀਅਨ (ਮਸ਼ਾਲ) ਦੇ ਆਗੂ ਮਦਨ ਸਿੰਘ ਜਗਰਾਉਂ, ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਆਗੂ ਜਗਸੀਰ ਸਿੰਘ ਢਿੱਲੋ ਤੇ ਰਾਮਤੀਰਥ ਸਿੰਘ ਲੀਲਾ, ਕੁੱਲ ਹਿੰਦ ਕਿਸਾਨ ਸਭਾ ਦੇ ਆਗੂ ਨਿਰਮਲ ਸਿੰਘ ਧਾਲੀਵਾਲ, ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਪ੍ਰਧਾਨ ਜਸਪ੍ਰੀਤ ਸਿੰਘ ਢੋਲ਼ਣ ਤੇ ਮੋਹਣ ਸਿੰਘ ਬੰਗਸੀਪੁਰਾ, ਜਬਰ ਜ਼ੁਲਮ ਵਿਰੋਧੀ ਫਰੰਟ ਦੇ ਜਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਚੌਹਾਨ ਨੇ ਥਾਣਾ ਸਿਟੀ ਮੂਹਰੇ 23 ਮਾਰਚ ਤੋਂ ਚੱਲ ਰਹੇ ਅਣਮਿਥੇ ਸਮੇਂ ਦੇ ਵਿੱਚ ਹੋਈ ਇਕ ਮੀਟਿੰਗ ਤੋਂ ਬਾਦ ਪ੍ਰੈਸ ਨੂੰ ਜਾਰੀ ਬਿਆਨ 'ਚ ਕਿਹਾ ਕਿ 9 ਮਈ ਨੂੰ ਧਰਨਾਕਾਰੀ ਹਲਕਾ ਵਿਧਾਇਕ ਬੀਬੀ ਸਰਬਜੀਤ ਕੌਰ ਮਾਣੂੰਕੇ ਦੇ ਘਰ/ਦਫ਼ਤਰ ਅੱਗੇ ਦਸਤਕ ਦਿੰਦੇ ਹੋਏ ਸੰਕੇਤਕ ਧਰਨਾ ਦੇਣਗੇ। ਆਗੂਆਂ ਨੇ ਕਿਹਾ ਕਿ ਹਲਕਾ ਵਿਧਾਇਕ "ਆਪ" ਦੀ ਸਰਕਾਰ ਬਣਨ ਤੋਂ ਪਹਿਲਾਂ ਕੁਲਵੰਤ ਕਤਲ਼ ਕੇਸ ਸਬੰਧੀ ਸੰਘਰਸ਼ ਵਿੱਚ ਸ਼ਾਮਲ ਹੁੰਦੇ ਰਹਿੰਦੇ ਸਨ ਅਤੇ ਦਾਅਵਾ ਵੀ ਕਰਦੇ ਸਨ ਕਿ "ਜੇ ਸਾਡੀ ਸਰਕਾਰ ਹੁੰਦੀ ਤਾਂ ਮਸਲ਼ਾ ਇਨ ਮਿੰਟ ਵਿੱਚ ਹੱਲ ਕਰ ਦੇਣਾ ਸੀ"। ਉਨ੍ਹਾਂ ਕਿਹਾ ਕਿ ਹੁਣ ਵਿਧਾਇਕਾ ਬੀਬੀ ਮਾਮਲੇ ਸਬੰਧੀ ਗੰਭੀਰ ਨਹੀਂ ਹਨ ਤੇ ਮਜ਼ਬੂਰੀ ਬੱਸ ਧਰਨਾਕਾਰੀਆਂ ਨੂੰ ਬੀਬੀ ਦੇ ਘਰ ਵੱਲ਼ ਮਾਰਚ ਕਰਨਾ ਪੈ ਰਿਹਾ ਹੈ ਕਿਉਂਕਿ ਡੇਢ ਮਹੀਨੇ ਤੋਂ ਕਿਸਾਨਾਂ- ਮਜ਼ਦੂਰਾਂ 'ਚ ਰੋਸ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਧਰਨਾਕਾਰੀ ਬੀਬੀ ਨੂੰ ਮਿਲ ਕੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਕਰਵਾਉਣ ਦੀ ਮੰਗ ਕਰਨਗੇ। ਅੱਜ ਧਰਨੇ ਵਿੱਚ ਵਿੱਚ ਵੀ ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਮਹਿਲਾ ਆਗੂ ਮਨਪ੍ਰੀਤ ਕੌਰ ਧਾਲੀਵਾਲ ਬੀਬੀ ਕਿਰਨਜੀਤ ਕੌਰ ਤੇ ਯੂਥ ਵਿੰਗ ਕੇਕੇਯੂ ਕਨਵੀਨਰ ਮਨੋਹਰ ਸਿੰਘ ਝੋਰੜਾਂ ਨੇ ਮੰਗ ਕੀਤੀ ਕਿ ਦੋਸ਼ੀ ਗੁਰਿੰਦਰ ਬੱਲ, ਅੈਸ.ਆਈ ਰਾਜਵੀਰ ਤੇ ਹਰਜੀਤ ਸਰਪੰਚ ਦੀ ਗ੍ਰਿਫਤਾਰੀ ਕਰਕੇ ਪੀੜ੍ਹਤ ਪਰਿਵਾਰ ਨੂੰ ਇਨਸਾਫ਼ ਦਿੱਤਾ ਜਾਵੇ। ਜਨਤਕ ਜੱਥੇਬੰਦੀਆਂ ਦੇ ਨੁਮਾਇੰਦੇ ਕੁੱਲ ਹਿੰਦ ਕਿਸਾਨ ਸਭਾ ਦੇ ਆਗੂ ਨਿਰਮਲ ਸਿੰਘ ਧਾਲੀਵਾਲ, ਦਲਜੀਤ ਸਿੰਘ ਮਿਸਤਰੀ, ਕੁਲਦੀਪ ਸਿੰਘ ਚੌਹਾਨ, ਦਰਸ਼ਨ ਸਿੰਘ ਧਾਲੀਵਾਲ ਨੇ ਕਿਹਾ ਕਿ ਪੁਲਿਸ ਪ੍ਰਸਾਸ਼ਨ ਤੇ ਪੰਜਾਬ ਸਰਕਾਰ ਲੋਕਾਂ ਦਾ ਸਬਰ ਨਾਂ ਪਰਖੇ।  ਉਨ੍ਹਾਂ ਕਿਹਾ ਕਿ ਅੱਜ ਮਾਂ ਦਿਵਸ ਹੈ ਪਰ ਅੱਜ ਇਕ ਮਾਂ ਆਪਣੀ ਮ੍ਰਿਤਕ ਧੀ ਦੇ ਕਾਤਲਾਂ ਦੀ ਗ੍ਰਿਫਤਾਰੀ ਲਈ ਪਿਛਲੇ 40  ਦਿਨਾਂ ਤੋਂ ਥਾਣੇ ਮੂਹਰੇ ਧਰਨੇ 'ਤੇ ਬੈਠੀ ਹੈ। ਆਗੂਆਂ ਨੇ ਜਿਥੇ ਦਰਜ ਮੁਕੱਦਮੇ ਦੇ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਉਥੇ ਪੀੜ੍ਹਤ ਪਰਿਵਾਰਾਂ ਦੇ ਕੀਤੇ ਉਜ਼ਾੜੇ ਲਈ ਆਰਥਿਕ ਸਹਾਇਤਾ ਤੇ ਇਕ-ਇਕ ਮੈਂਬਰ ਨੂੰ ਨੌਕਰੀ ਦੇਣ ਦੀ ਮੰਗ ਵੀ ਕੀਤੀ। ਇਸ ਸਮੇਂ ਬੀਕੇਯੂ ਏਕਤਾ (ਡਕੌਂਦਾ) ਦੇ ਜੱਗਾ ਸਿੰਘ ਢਿਲੋਂ, ਰਾਮਤੀਰਥ ਸਿੰਘ ਲੀਲਾ, ਬਾਬਾ ਬੰਤਾ ਸਿੰਘ ਡੱਲਾ, ਬੀਕੇਯੂ ਉਗਰਾਹਾਂ ਦੇ ਸੁਦਾਗਰ ਸਿੰਘ ਘੁਡਾਣੀ, ਲੋਕ ਗਾਇਕ ਸੁਰੈਣ ਸਿੰਘ ਧੂਰਕੋਟ, ਜਸਵਿੰਦਰ ਕੌਰ, ਜੁਗਰਾਜ ਸਿੰਘ ਅੱਚਰਵਾਲ ਆਦਿ ਵੀ ਹਾਜ਼ਰ ਸਨ।

ਬੀ.ਬੀ.ਐੱਸ.ਬੀ ਕਾਨਵੈਂਟ ਸਕੂਲ ਸਿੱਧਵਾ ਬੇਟ ਵਿਖੇ ਮਨਾਇਆ ਗਿਆ “ਮਾਂ ਦਿਵਸ”

ਜਗਰਾਓ,ਹਠੂਰ,8,ਮਈ-(ਕੌਸ਼ਲ ਮੱਲ੍ਹਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬੀ.ਬੀ.ਐੱਸ.ਬੀ ਕਾਨਵੈੱਟ ਸਕੂਲ ਸਿੱਧਵਾ ਬੇਟ ਜੋ ਕਿ ਸਿੱਖਿਆ ਦੇ ਨਾਲ–ਨਾਲ ਅਲੱਗ–ਅਲੱਗ ਗਤੀਵਿਧੀਆਂ ਵੀ ਕਰਵਾਉਂਦੀ ਰਹਿੰਦੀ ਹੈ, ਇਸੇ ਲੜੀ ਤਹਿਤ ਸਕੂਲ ਵਿਖੇ ਮਾਂ ਦਿਵਸ ਮਨਾਇਆ ਗਿਆ ਜਿਸ ਵਿੱਚ ਨਰਸਰੀ ਤੋਂ ਲੈ ਕੇ ਯੂ. ਕੇ. ਜੀ ਕਲਾਸ ਦੇ ਵਿਿਦਆਰਥੀਆਂ ਨੇ ਭਾਗ ਹਿੱਸਾ ਲਿਆ।ਇਸ ਮੌਕੇ ਨਰਸਰੀ ਜਮਾਤ ਦੇ ਬੱਚਿਆਂ ਵੱਲੋਂ ਮਾਂ ਤੇ ਅਧਾਰਿਤ ਗਾਣੇ ਉੱਪਰ ਡਾਂਸ ਪੇਸ਼ ਕੀਤਾ ਗਿਆ ਜੋ ਕਿ ਬਹੁਤ ਹੀ ਮਨਮੋਹਕ ਪੇਸ਼ਕਾਰੀ ਸੀ। ਇਸੇ ਤਰ੍ਹਾਂ ਐਲ. ਕੇ. ਜੀ ਅਤੇ ਯੂ. ਕੇ. ਜੀ. ਜਮਾਤ ਦੇ ਵਿਿਦਆਰਥੀਆਂ ਨੇ ਮਾਂ ਦਿਵਸ ਤੇ ਕਾਰਡ ਮੇਕਿੰਗ ਕੀਤੀ। ਇਸ ਮੌਕੇ ਪ੍ਰਿੰਸੀਪਲ ਮੈਡਮ ਅਨੀਤਾ ਕੁਮਾਰੀ ਵੱਲੋਂ ਨੰਨ੍ਹੇ – ਮੁੰਨ੍ਹੇ ਬੱਚਿਆਂ ਨੂੰ ਮਾਂ ਦਿਵਸ ਦੀਆਂ ਵਧਾਈਆਂ ਦਿੱਤੀਆਂ ਗਈਆਂ ਅਤੇ ਉਹਨਾਂ ਨੂੰ ਆਪਣੇ ਮਾਪਿਆਂ ਦਾ ਆਦਰ ਅਤੇ ਸਤਿਕਾਰ ਕਰਨ ਦੀ ਪ੍ਰੇਰਨਾ ਦਿੱਤੀ। ਨੰਨੇ੍ਹ ਮੁੰਨ੍ਹੇ ਬੱਚੇ ਇਹਨਾਂ ਗਤੀਵਿਧੀਆਂ ਨੂੰ ਕਰਦੇ ਹੋਏ ਬਹੁਤ ਹੀ ਖੁਸ਼ ਦਿਖਾਈ ਦੇ ਰਹੇ ਸਨ। ਇਸ ਮੌਕੇ ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਸਤੀਸ਼ ਕਾਲੜਾ,ਪ੍ਰਧਾਨ ਰਜਿੰਦਰ ਬਾਵਾ, ਵਾਈਸ ਚੇਅਰਮੈਨ ਹਰਕ੍ਰਿਸ਼ਨ ਭਗਵਾਨ ਦਾਸ ਬਾਵਾ,ਮੈਨੇਜਿੰਗ ਡਾਇਰੈਕਟਰ  ਸ਼ਾਮ ਸੰੁਦਰ ਭਾਰਦਵਾਜ ਅਤੇ ਵਾਈਸ ਪ੍ਰੈਂਜੀਡੈਂਟ  ਸਨੀ ਅਰੋੜਾ ,ਡਾਇਰੈਕਟਰ ਰਾਜੀਵ ਸੱਗੜ ਆਦਿ ਹਾਜ਼ਰ ਸਨ।
ਫੋਟੋ ਕੈਪਸ਼ਨ:-ਮਾਂ ਦਿਵਸ ਮਨਾਉਣ ਸਮੇਂ ਬੀ.ਬੀ.ਐੱਸ.ਬੀ ਕਾਨਵੈੱਟ ਸਕੂਲ ਸਿੱਧਵਾ ਬੇਟ ਦੇ ਬੱਚੇ।

ਬਲੌਜ਼ਮਜ਼ ਕਾਨਵੈਂਟ ਸਕੂਲ ਵਿਖੇ ਸਖ਼ਸੀਅਤ ਨੂੰ ਉੱਚਾ ਚੁੱਕਣ ਸੰਬੰਧੀ ਵਰਕਸ਼ਾਪ

ਜਗਰਾਉਂ (ਅਮਿਤ ਖੰਨਾ )ਬਲੌਜ਼ਮਜ਼ ਕਾਨਵੈਂਟ ਸਕੂਲ ਵਿਖੇ ‘ਭਾਈ ਕਾਨ ਸਿੰਘ ਨਾਭਾ’ ਇੰਸਟੀਚਿਊਟ ਆਫ਼ ਮੈਨੇਜ਼ਮੈਂਟ ਅਤੇ ਹਿਊਮਨ ਰਿਸੋਰਸ ਡਿਵੈਲਪਮੈਂਟ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਬੱਚਿਆਂ ਦੀ ਸਖ਼ਸ਼ੀਅਤ ਉਭਾਰਨ ਲਈ ਇੱਕ ਓਰੀਐਂਟਲ ਕੋਰਸ ਅਧੀਨ ਵਰਕਸ਼ਾਪ ਲਗਾਈ ਗਈ। ਜਿਸ ਵਿਚ ਡਾ:ਹਰੀ ਸਿੰਘ ਜਾਚਕ, ਡਾ:ਬਲਵਿੰਦਰਪਾਲ ਸਿੰਘ ਅਤੇ ਸ੍ਰੀਮਤੀ ਪ੍ਰਭਜੋਤ ਕੌਰ ਵੱਲੋਂ ਬੱਚਿਆਂ ਨੂੰ ਨਿੱਜੀ ਉਦਾਹਰਨਾਂ ਦੇ ਕੇ ਆਪਣੀ ਸਖ਼ਸ਼ੀਅਤ ਨੂੰ ਉੱਚਾ ਅਤੇ ਸੁੱਚਾ ਬਣਾਉਣ ਦੇ ਤਰੀਕੇ ਦੱਸੇ। ਇਸਦੇ ਨਾਲ ਹੀ ਸਕੂਲ ਦੇ ਪ੍ਰਿੰਸੀਪਲ ਡਾ:ਅਮਰਜੀਤ ਕੌਰ ਨਾਜ਼ ਨੇ ਧੰਨਵਾਦ ਕਰਦਿਆਂ ਕਿਹਾ ਕਿ ਡਾ:ਸਾਹਿਬ ਨੇ ਅੱਜ ਬੱਚਿਆਂ ਨੂੰ ਆਤਮ-ਵਿਸ਼ਵਾਸੀ ਬਣਨ ਦੇ ਵਧੀਆ ਤਰੀਕੇ ਦੱਸੇ ਤੇ ਉਹਨਾਂ ਕਿਹਾ ਆਪਣੀ ਜ਼ਿੰਦਗੀ ਨੂੰ ਅੱਗੇ ਵਧਣ ਲਈ ਖੁਦ ਰਾਹ ਬਣਾਉਣਾ ਚਾਹੀਦਾ ਹੈ। ਅਸੀਂ ਆਪਣੇ ਬੱਚਿਆਂ ਨੂੰ ਹਮੇਸ਼ਾ ਨੈਤਿਕ ਸਿੱਖਿਆ ਨਾਲ ਜੋੜ ਕੇ ਆਪਣਾ ਸੂਰਜ ਵਾਂਗ ਚਮਕਦਾ ਭਵਿੱਖ ਬਣਾਉਣ ਲਈ ਤਤਪਰ ਰਹਿੰਦੇ ਹਾਂ। ਇਸ ਮੌਕੇ ਸਕੂਲ ਦੇ ਪ੍ਰੈਜ਼ੀਡੈਂਟ ਸ:ਮਨਪ੍ਰੀਤ ਸਿੰਘ ਬਰਾੜ ਅਤੇ ਸ:ਅਜਮੇਰ ਸਿੰਘ ਰੱਤੀਆਂ ਨੇ ਵੀ ਹਾਜ਼ਰੀ ਭਰੀ।

ਡੀ.ਏ.ਵੀ ਸੈਟੇਨਰੀ ਪਬਲਿਕ ਸਕੂਲ ਵਿਖੇ ਮਾਂ ਦਿਵਸ ਮਨਾਇਆ ਗਿਆ

ਜਗਰਾਉਂ (ਅਮਿਤ ਖੰਨਾ )ਡੀ.ਏ.ਵੀ ਸਕੂਲ ਵਿੱਚ ਮਾਂ ਦਿਵਸ ਮਨਾਇਆ ਗਿਆ, ਜਿਸ ਵਿੱਚ ਸਾਰੀਆਂ ਜਮਾਤਾਂ ਦੇ ਬੱਚਿਆਂ ਨੇ ਵੱਖ-ਵੱਖ ਗਤੀਵਿਧੀਆਂ ਕੀਤੀਆਂ। ਜਿਸ ਵਿੱਚ ਨਰਸਰੀ ਤੋਂ ਤੀਜੀ ਜਮਾਤ ਤੱਕ ਦੇ ਬੱਚਿਆਂ ਨੇ ਕਵਿਤਾ ਗਾਇਨ ਕੀਤਾ। ਚੌਥੀ ਤੋਂ ਸੱਤਵੀਂ ਜਮਾਤ ਦੇ ਵਿਦਿਆਰਥੀਆਂ ਨੇ ਲੜੀਵਾਰ ਗ੍ਰੀਟਿੰਗ ਕਾਰਡ, ਸਟੋਨ ਪੇਂਟਿੰਗਜ਼, ਸੁੰਦਰ ਫੁੱਲਾਂ ਦੇ ਗੁਲਦਸਤੇ ਅਤੇ ਘੜੀਆਂ ਬਣਾ ਕੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ। ਸਕੂਲ ਦੇ ਪ੍ਰਿੰਸੀਪਲ ਸ਼੍ਰੀ ਬ੍ਰਿਜ ਮੋਹਨ ਬੱਬਰ ਜੀ ਨੇ ਬੱਚਿਆਂ ਨੂੰ ਮਾਂ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਉਹ ਹਮੇਸ਼ਾ ਆਪਣੇ ਮਾਤਾ-ਪਿਤਾ ਦਾ ਸਤਿਕਾਰ ਕਰਦੇ ਹੋਏ ਉਨ੍ਹਾਂ ਦੇ ਦਿਖਾਏ ਮਾਰਗ 'ਤੇ ਚੱਲਣ ਅਤੇ ਉਨ੍ਹਾਂ ਨੂੰ ਆਸ਼ੀਰਵਾਦ ਵੀ ਦਿੱਤਾ ਕਿ ਉਹ ਪੜ੍ਹਾਈ ਵਿੱਚ ਅੱਗੇ ਵੱਧਣ ਅਤੇ ਆਪਣੇ ਮਾਤਾ-ਪਿਤਾ ਤੇ ਅਧਿਆਪਕਾਂ ਦਾ ਨਾਮ ਰੋਸ਼ਨ ਕਰਨ।