You are here

ਲੁਧਿਆਣਾ

ਨਸ਼ੇ ਦੇ ਖਾਤਮੇ ਲਈ ਸਾਂਝੇ ਉਪਰਾਲੇ ਦੀ ਲੋੜ -ਪ੍ਰਿਤਪਾਲ ਸਿੰਘ ਪਾਰਸ

ਨਾਨਕਸਰ (ਬਲਵੀਰ ਸਿੰਘ ਬਾਠ ) ਪੰਜਾਬ ਗੁਰੂਆਂ ਪੀਰਾਂ ਪੈਗੰਬਰਾਂ ਦੀ ਧਰਤੀ ਹੈ ਇਸ ਧਰਤੀ ਨੇ ਅਨੇਕਾਂ ਹੀ ਸੂਰਬੀਰ ਨੂੰ ਦੇਸ਼ ਭਗਤ ਤੇ ਸਹੀਦ ਭਗਤ ਸਿੰਘ ਸਰਾਭੇ ਵਰਗੇ ਮਹਾਨ  ਯੋਧਿਆਂ ਨੂੰ ਜਨਮ ਦਿੱਤਾ ਹੈ ਇਹ ਪੰਜ ਦਰਿਆਵਾਂ ਦੀ ਧਰਤੀ ਅਖਵਾਉਣ ਵਾਲਾ ਪੰਜਾਬ ਅੱਜ ਨਸ਼ਿਆਂ ਦੇ ਵਗਦੇ ਛੇਵੇਂ ਦਰਿਆ ਦੀ ਧਰਤੀ ਕਹਾਉਂਦਾ ਹੈ  ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਉੱਘੇ ਸਮਾਸ ਕਥਾ ਵਾਚਕ ਅਤੇ ਰਾਗੀ ਢਾਡੀ ਇੰਟਰਨੈਸ਼ਨਲ ਪ੍ਰਚਾਰਕ ਪ੍ਰਿਤਪਾਲ ਸਿੰਘ ਪਾਰਸ ਨੇ ਜਨਸ਼ਕਤੀ ਨਿਊਜ ਨਾਲ ਕੁਝ ਬਚਾਰਾ ਕਰਦੇ ਹੋਏ ਪ੍ਰਗਟ ਕੀਤਾ  ਪਾਏ ਪਾਰਸ ਨੇ ਕਿਹਾ ਕਿ ਰੰਗ ਪੰਜਾਬ ਦੀ ਨੌਜਵਾਨ ਪੀੜ੍ਹੀ ਤੇ ਪੈ ਕੇ ਆਪਣੇ ਗੁਰੂ ਕੇ ਆਪਣੇ ਵਿਰਸੇ ਨਾਲੋਂ ਟੁੱਟਦੀ  ਨਾਜਰ  ਆਉਂਦੀ ਹੈ ਉਨ੍ਹਾਂ ਕਿਹਾ ਕਿ ਨਜ਼ਮੀ ਦਸਮੇਸ਼ ਸਾਨੂੰ ਸਾਰਿਆਂ ਨੂੰ ਇੱਕ ਪਲੇਟਫਾਰਮ ਤੇ ਇਕੱਠੇ ਹੋ ਕੇ ਬਿਨਾਂ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਸਾਂਝੇ ਤੌਰ ਤੇ ਯਤਨ ਕਰਨ ਲਈ ਸਾਂਝੇ ਤੌਰ ਤੇ ਉਪਰਲੇ ਕਾਰਨੇ ਚਾਹੀਦੇ ਹਨ ਕਿਉਂਕਿ ਕੱਲੇ ਪ੍ਰਸ਼ਾਸਨ ਦੇ ਨਹੀਂ ਸਗੋਂ ਸਾਰਿਆਂ ਦੀ ਵੱਡੇ ਜੁਮਲੇਬਾਜ਼ ਜ਼ਿਮੀਂ ਕੇ ਜਥੇਬੰਦੀ ਸਮਾਜ ਸੁਧਾਰ ਕਮੇਟੀਆਂ ਤੇ ਵਿੱਦਿਅਕ ਅਦਾਰੇ ਵੀ ਆਪਣਾ ਬਣਦਾ ਯੋਗਦਾਨ ਪਾਉਣ  ਤਾਂ ਹੀ ਅਸੀਂ ਨਸ਼ੇ ਨੂੰ ਜਡ਼੍ਹੋਂ ਖਤਮ ਕਰ ਸਕਦੇ ਹਾਂ ਭਾਈ ਪਾਰਸ ਨੇ ਕਿਹਾ ਕਿ ਨੌਜਵਾਨ ਵਰਗ ਨੂੰ ਬੇਨਤੀ ਹੈ ਕਿ ਨੌਜਵਾਨ ਨਸ਼ਾ ਛੱਡਣਾ ਚਾਹੁੰਦੇ ਹੋਣ  ਉਹ ਸਾਡੇ ਨਾਲ ਸੰਪਰਕ ਕਰ ਸਕਦਾ ਹੈ ਅਸੀਂ ਉਸ ਦਾ ਫ੍ਰੀ ਇਲਾਜ ਕਰਵਾਵਾਂਗੇ  ਤਾਂ ਹੀ ਅਸੀਂ ਆਉਣ ਵਾਲੀ ਪੀਡ਼੍ਹੀ ਨੂੰ ਭੈਡ਼ੀਆਂ ਅਲਾਮਤਾਂ ਤੋਂ ਬਚਾ ਸਕਦੇ ਹਾਂ  ਉਨ੍ਹਾਂ ਅੱਗੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਬਾਣੀ ਗੁਰੂ ਹੈ ਬਾਣੀ ਦੇ ਧਾਰਨੀ ਬਣ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣਾ ਚਾਹੀਦਾ ਹੈ  ਤਾਂ ਹੀ ਅਸੀਂ ਜ਼ਿੰਦਗੀ ਦੇ ਅਸਲ ਮਕਸਦ ਨੂੰ ਸਮਝ ਸਕਦੇ ਹਾਂ

 

ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ, ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲੈਣ ਲਾਹਾ

- ਵਸਨੀਕਾਂ ਨੂੰ ਰਾਹਤ ਪ੍ਰਦਾਨ ਕਰਨਾ ਮੁੱਖ ਟੀਚਾ - ਵਿਧਾਇਕ ਗੁਰਪ੍ਰੀਤ ਬੱਸੀ ਗੋਗੀ

- ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਚੁੱਕੇ ਗਿੱਲ ਹਲਕੇ ਨਾਲ ਸਬੰਧਤ ਮੁੱਦੇ

- ਅਧਿਕਾਰੀ ਲੁਧਿਆਣਾ (ਦੱਖਣੀ) ਹਲਕੇ 'ਚ ਪੀਣ ਵਾਲੇ ਪਾਣੀ ਦੀ ਸਪਲਾਈ ਯਕੀਨੀ ਬਣਾਉਣ - ਵਿਧਾਇਕ ਰਜਿੰਦਰਪਾਲ ਕੌਰ ਛੀਨਾ

- ਲੁਧਿਆਣਾ ਦੇ ਸੰਸਦ ਮੈਂਬਰ ਨੇ ਅੱਜ ਬੱਚਤ ਭਵਨ ਵਿਖੇ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ (ਦਿਸ਼ਾ) ਦੀ ਸਮੀਖਿਆ ਮੀਟਿੰਗ ਦੀ ਕੀਤੀ ਪ੍ਰਧਾਨਗੀ

ਲੁਧਿਆਣਾ, 18 ਅਪ੍ਰੈਲ (ਰਣਜੀਤ ਸਿੱਧਵਾਂ) :  ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵੱਲੋਂ ਅੱਜ ਜ਼ਿਲ੍ਹਾ ਵਾਸੀਆਂ ਨੂੰ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ ਹੈ। ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ, ਜੋ ਕਿ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ (ਦਿਸ਼ਾ) ਦੇ ਚੇਅਰਮੈਨ ਵੀ ਹਨ, ਅੱਜ ਸਥਾਨਕ ਬੱਚਤ ਭਵਨ ਵਿਖੇ ਵੱਖ-ਵੱਖ ਸਰਕਾਰੀ ਸਕੀਮਾਂ ਦਾ ਜਾਇਜ਼ਾ ਲੈਣ ਲਈ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕਾਂ ਗੁਰਪ੍ਰੀਤ ਬੱਸੀ ਗੋਗੀ, ਜੀਵਨ ਸਿੰਘ ਸੰਗੋਵਾਲ ਅਤੇ ਰਜਿੰਦਰਪਾਲ ਕੌਰ ਛੀਨਾ, ਮੇਅਰ  ਬਲਕਾਰ ਸਿੰਘ ਸੰਧੂ, ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਯਾਦਵਿੰਦਰ ਸਿੰਘ ਜੰਡਿਆਲੀ, ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਤੋਂ ਇਲਾਵਾ ਸਮੂਹ ਸਰਕਾਰੀ ਵਿਭਾਗਾਂ ਦੇ ਮੁਖੀ ਅਤੇ ਹੋਰ ਵੀ ਹਾਜ਼ਰ ਸਨ। ਐਮ.ਪੀ ਰਵਨੀਤ ਸਿੰਘ ਬਿੱਟੂ ਨੇ ਵੱਖ-ਵੱਖ ਸਕੀਮਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਕੀਮਾਂ ਬਾਰੇ ਜਾਗਰੂਕਤਾ ਕੈਂਪ ਲਗਾਉਣ ਤਾਂ ਜੋ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਤਹਿਤ ਹੇਠਲੇ ਪੱਧਰ ਤੱਕ ਲੋਕਾਂ ਨੂੰ ਜਾਣੂੰ ਕਰਵਾਇਆ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਕੰਮ ਨੂੰ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੀ ਕਿਹਾ।

ਸੰਸਦ ਮੈਂਬਰ ਨੇ ਕਿਹਾ ਕਿ ਸਾਰੇ ਵਿਭਾਗਾਂ ਖਾਸ ਕਰਕੇ ਸਿੱਖਿਆ, ਖੇਤੀਬਾੜੀ, ਸਮਾਜ ਭਲਾਈ, ਸਿਹਤ, ਨਗਰ ਨਿਗਮ, ਜਲ ਸਪਲਾਈ ਅਤੇ ਸੈਨੀਟੇਸ਼ਨ, ਪੇਂਡੂ ਵਿਕਾਸ ਅਤੇ ਹੋਰਾਂ ਨੂੰ ਰੋਜ਼ਾਨਾ ਆਪਣੇ ਦਫ਼ਤਰਾਂ ਵਿੱਚ ਆਉਣ ਵਾਲੇ ਲੋਕਾਂ ਦੀ ਸਹੂਲਤ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਲੋੜ ਹੈ। ਵਿਧਾਇਕ ਸ੍ਰੀ ਗੁਰਪ੍ਰੀਤ ਬੱਸੀ ਗੋਗੀ ਨੇ ਸਰਕਾਰੀ ਸਕੂਲਾਂ ਵਿੱਚ ਮਿਡ ਡੇਅ ਮੀਲ ਦਾ ਮੁੱਦਾ ਉਠਾਇਆ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਹਨ ਕਿ ਕੁਝ ਸਕੂਲਾਂ ਵਿੱਚ ਮਿਡ ਡੇਅ ਮੀਲ ਦੀ ਗੁਣਵੱਤਾ ਸਹੀ ਨਹੀਂ ਹੈ। ਉਨ੍ਹਾਂ ਇਹ ਵੀ ਕਿਹਾ ਕਿ ਆਂਗਨਵਾੜੀ ਸੈਂਟਰਾਂ ਦੀ ਸਹੀ ਚੈਕਿੰਗ ਕੀਤੀ ਜਾਵੇ। ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਹਦਾਇਤ ਕੀਤੀ ਗਈ ਕਿ ਉਹ ਹਫ਼ਤਾਵਾਰੀ ਆਧਾਰ 'ਤੇ ਅਚਨਚੇਤ ਚੈਕਿੰਗ ਕਰਨ। ਉਨ੍ਹਾਂ ਕੇਂਦਰ ਸਰਕਾਰ ਵੱਲੋਂ ਐਨ.ਸੀ.ਐਲ.ਪੀ. ਸਕੂਲਾਂ ਨੂੰ ਬੰਦ ਕਰਨ ਦਾ ਮੁੱਦਾ ਵੀ ਉਠਾਇਆ ਅਤੇ ਲੁਧਿਆਣਾ ਦੇ ਸੰਸਦ ਮੈਂਬਰ ਨੂੰ ਇਸ ਮੁੱਦੇ ਨੂੰ ਕੇਂਦਰ ਦੇ ਸਬੰਧਤ ਅਧਿਕਾਰੀਆਂ ਕੋਲ ਉਠਾਉਣ ਦੀ ਵੀ ਅਪੀਲ ਕੀਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਸਕੂਲਾਂ ਦੇ ਵਿਦਿਆਰਥੀਆਂ ਨੂੰ ਬਕਾਇਦਾ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕੀਤਾ ਜਾ ਰਿਹਾ ਹੈ ਤਾਂ ਜੋ ਉਨ੍ਹਾਂ ਨੂੰ ਮੁੱਖ ਧਾਰਾ ਵਿੱਚ ਲਿਆਂਦਾ ਜਾ ਸਕੇ। ਉਨ੍ਹਾਂ ਸਿਵਲ ਸਰਜਨ ਨੂੰ ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ ਵਿੱਚ ਵਸਨੀਕਾਂ ਨੂੰ ਲੋੜੀਂਦੀਆਂ ਡਾਕਟਰੀ ਸਹੂਲਤਾਂ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ।

ਹਲਕਾ ਲੁਧਿਆਣਾ (ਦੱਖਣੀ) ਤੋਂ ਵਿਧਾਇਕ ਸ੍ਰੀਮਤੀ ਰਜਿੰਦਰਪਾਲ ਕੌਰ ਛੀਨਾ ਨੇ ਆਪਣੇ ਹਲਕੇ ਵਿੱਚ ਟੂਟੀਆਂ ਦੇ ਪਾਣੀ ਦੀ ਮਾੜੀ ਸਪਲਾਈ ਦਾ ਮੁੱਦਾ ਚੁੱਕਿਆ। ਉਨ੍ਹਾਂ ਕਿਹਾ ਕਿ ਅਧਿਕਾਰੀ ਉਨ੍ਹਾਂ ਦੇ ਹਲਕੇ ਵਿੱਚ ਪੀਣ ਵਾਲੇ ਪਾਣੀ ਨੂੰ ਯਕੀਨੀ ਬਣਾਉਣ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹੁਣ ਤੋਂ ਪਾਣੀ ਸਬੰਧੀ ਕੋਈ ਸ਼ਿਕਾਇਤ ਨਾ ਆਵੇ। ਉਨ੍ਹਾਂ ਅਧਿਕਾਰੀਆਂ ਨੂੰ ਸਕੂਲਾਂ ਸਮੇਤ ਜ਼ਿਲ੍ਹੇ ਦੇ ਸਾਰੇ ਖੇਤਰਾਂ ਵਿੱਚ ਪੀਣ ਵਾਲੇ ਪਾਣੀ ਦੇ ਨਿਯਮਤ  ਤੌਰ 'ਤੇ ਸੈਂਪਲ ਲੈਣ ਦੇ ਵੀ ਨਿਰਦੇਸ਼ ਦਿੱਤੇ। ਹਲਕਾ ਗਿੱਲ ਤੋਂ ਵਿਧਾਇਕ ਸ. ਜੀਵਨ ਸਿੰਘ ਸੰਗੋਵਾਲ ਨੇ ਵੀ ਆਪਣੇ ਹਲਕੇ ਨਾਲ ਸਬੰਧਤ ਕਈ ਮੁੱਦੇ ਚੁੱਕੇ। ਮੀਟਿੰਗ ਦੌਰਾਨ ਮਨਰੇਗਾ, ਧਾਂਦਰਾ ਕਲੱਸਟਰ, ਮਿਡ ਡੇਅ ਮੀਲ, ਪੀਣ ਯੋਗ ਪਾਣੀ, ਆਂਗਨਵਾੜੀ ਕੇਂਦਰ, ਸਿਹਤ ਵਿਭਾਗ, ਕੋਵਿਡ-19 ਟੀਕਾਕਰਨ, ਪੈਨਸ਼ਨਾਂ ਤੋਂ ਇਲਾਵਾ ਵੱਖ-ਵੱਖ ਮੁੱਦਿਆਂ 'ਤੇ ਵਿਚਾਰ ਚਰਚਾ ਕੀਤੀ ਗਈ।

ਸ਼੍ਰੀ ਕ੍ਰਿਸ਼ਨ ਗਊਸ਼ਾਲਾ ਜਗਰਾਉਂ ਵਿਖੇ ਕਰਵਾਇਆ ਗਿਆ ਪਰਿਕਰਮਾ ਮਾਰਗ ਭੂਮੀ ਪੂਜਨ

ਜਗਰਾਉ 18 ਅਪ੍ਰੈਲ (ਅਮਿਤਖੰਨਾ)ਸਥਾਨਕ ਡਿਸਪੋਜ਼ਲ ਰੋਡ ਵਿਖੇ ਮੌਜੂਦ ਸ੍ਰੀ ਕ੍ਰਿਸ਼ਨਾ ਗਊਸ਼ਾਲਾ ਜਗਰਾਉਂ ਵਿਖੇ ਗਊਸ਼ਾਲਾ ਦੀ ਨਵੀਂ ਉਸਾਰੀ ਦਾ ਨੀਂਹ ਪੱਥਰ ਗਊਸ਼ਾਲਾ ਦੀ ਪ੍ਰਬੰਧਕੀ ਕਮੇਟੀ ਦੇ ਮੈਂਬਰਾਂ ਵੱਲੋਂ ਪਰਿਕਰਮਾ ਮਾਰਗ ਭੂਮੀ ਪੂਜਨ ਕਰਵਾ ਕੇ ਰੱਖਿਆ ਗਿਆ,ਇਸ ਮੌਕੇ ਜਾਣਕਾਰੀ ਸਾਂਝਿਆਂ ਕਰਦਿਆਂ ਕਮੇਟੀ ਦੇ ਮੈਂਬਰ ਨਵੀਨ ਗੋਇਲ ਨੇ ਦੱਸਿਆ ਕਿ ਕਮੇਟੀ ਦੇ ਮੈਬਰਾਂ ਅਤੇ  ਸ਼ਹਿਰ ਦੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਸ਼੍ਰੀ ਕ੍ਰਿਸ਼ਨਾ ਗਊਸ਼ਾਲਾ ਦੇ ਨਵ-ਨਿਰਮਾਣ ਕਰਨ ਅਤੇ ਗਊ ਮਾਤਾ ਦੀ ਸੇਵਾ ਕਰ ਉਨ੍ਹਾਂ ਦਾ ਆਸ਼ੀਰਵਾਦ ਪ੍ਰਾਪਤ ਕਰਨ ਦਾ ਜੋ ਸੁਪਨਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵੱਲੋਂ ਵੇਖਿਆ ਗਿਆ ਉਸ ਨੂੰ ਸਾਕਾਰ ਕਰਨ ਲਈ ਅੱਜ ਗਊਸ਼ਾਲਾ ਦੀ ਪ੍ਰਬੰਧਕ ਕਮੇਟੀ ਅਤੇ ਸ਼ਹਿਰ ਦੇ 51 ਪਰਿਵਾਰਾਂ ਨੇ ਸ਼੍ਰੀ ਕ੍ਰਿਸ਼ਨ ਗਊਸ਼ਾਲਾ ਵਿਖੇ ਵਿਦਵਾਨ ਪੰਡਿਤਾਂ ਦੇ ਸਹਿਯੋਗ ਨਾਲ ਗਊਸ਼ਾਲਾ ਵਿਖੇ ਅੱਜ ਮਹਾਨ ਹਵਨ ਯੱਗ ਕਰਕੇ ਪਰਿਕਰਮਾ ਮਾਰਗ ਭੂਮੀ ਪੂਜਾ ਕਰ ਇਸ ਸੁਪਨੇ ਨੂੰ ਸਾਕਾਰ ਕਰਨ ਦੀ ਸ਼ੁਰੂਆਤ ਕਰ ਦਿੱਤੀ ਹੈ।ਉਨ੍ਹਾਂ ਦੱਸਿਆ ਕਿ ਗਊਸ਼ਾਲਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵੱਲੋਂ ਕਰਵਾਏ ਗਏ ਇਸ ਨੇਕ ਕੰਮ ਦੀ ਸ਼ੁਰੂਆਤ ਦੇ ਮੌਕੇ  ਜਗਰਾਉਂ ਹਲਕੇ ਦੀ ਵਿਧਾਇਕਾ ਬੀਬੀ ਸਰਬਜੀਤ ਕੌਰ ਮਾਣੂਕੇ ਵੀ ਪਹੁੰਚੇ ਉਨ੍ਹਾਂ ਨੇ ਗਊਸ਼ਾਲਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਜਾ ਰਹੇ ਇਸ ਨੇਕ ਕੰਮ ਦੀ ਸ਼ਲਾਘਾ ਕਰਦਿਆਂ ਪ੍ਰਬੰਧਕ ਕਮੇਟੀ ਨੂੰ ਹਰ ਸੰਭਵ ਮਦਦ ਭਰੋਸਾ ਵੀ ਦਿਵਾਇਆ।ਉਨ੍ਹਾਂ ਕਿਹਾ ਕਿ  ਦਾਨੀ ਸੱਜਣਾਂ ਦੇ ਸਹਿਯੋਗ ਨਾਲ ਇਸ ਨੇਕ ਕਾਰਜ ਨੂੰ ਬਿਨਾਂ ਕਿਸੇ ਦਿੱਕਤ ਤੋਂ  ਨੇਪਰੇ ਚਾੜ੍ਹਿਆ ਜਾਵੇਗਾ।   ਉਨ੍ਹਾਂ ਦੱਸਿਆ ਕਿ ਇਸ ਨੇਕ ਕਾਰਜ ਨੂੰ ਪੂਰਾ ਕਰਵਾਉਣ ਲਈ ਸ਼ਹਿਰ ਦੇ ਕਈ ਦਾਨੀ ਪਰਿਵਾਰਾਂ ਨੇ ਵੀ ਆਪਣੀ ਨੇਕ ਕਮਾਈ ਵਿੱਚੋਂ ਹਿੱਸਾ ਪਾਉਣ ਲਈ ਆਪਣੀ ਰਜਿਸਟ੍ਰੇਸ਼ਨ ਕਰਵਾ ਲਈ ਹੈ, ਜੋ ਹਰ ਮਹੀਨੇ ਇਸ ਕੰਮ ਵਿੱਚ ਆਪਣਾ ਵੱਡਮੁੱਲਾ ਸਹਿਯੋਗ ਦੇਣਗੇ।ਉਨ੍ਹਾਂ ਦੱਸਿਆ ਕਿ ਆਉਣ ਵਾਲੇ 2-3 ਸਾਲਾਂ ਵਿੱਚ ਇਹ ਕੰਮ ਮੁਕੰਮਲ ਕਰ ਲਿਆ ਜਾਵੇਗਾ।  ਇਸ ਮੌਕੇ ਪ੍ਰਬੰਧਕ ਕਮੇਟੀ ਦੇ ਬੌਬੀ ਭੰਡਾਰੀ, ਨਵੀਨ ਗੋਇਲ, ਰਵੀ ਗੋਇਲ, ਧੀਰਜ ਭੰਡਾਰੀ, ਅਜੇ ਗੋਇਲ, ਬਲਵਿੰਦਰ ਬਾਂਸਲ, ਸੰਜੀਵ ਗੁਪਤਾ, ਮੋਨੂੰ ਗੁਪਤਾ, ਨੀਰਜ ਗੋਇਲ, ਵਿਪਨ ਕੁਮਾਰ, ਸੋਨੂੰ ਮਲਹੋਤਰਾ, ਸੰਨੀ ਗੋਇਲ, ਆਦਿਲ ਬਾਂਸਲ, ਵਿਸ਼ਾਲ ਗੋਇਲ, ਮੁਨੀਸ਼. ਅਰੋੜਾ ਹਾਜਰ ਸਨ।

ਮਾਤਾ ਨੇ 20ਵੇਂ ਦਿਨ ਵੀ ਰੱਖੀ  ਭੁੱਖ ਹੜਤਾਲ

ਜਨਤਕ ਜੱਥੇਬੰਦੀਆਂ ਦਾ ਧਰਨਾ 27ਵੇਂ ਦਿਨ ਵੀ ਜਾਰੀ ਰਿਹਾ
ਦੋਸ਼ੀ ਨੂੰ ਕੌਣ ਬਚਾਅ ਰਿਹਾ ?, ਸੋਚਣ ਦਾ ਮੁੱਦਾ - ਮਾਨ ਦਲ਼
ਜਗਰਾਉਂ 18 ਅਪ੍ਰੈਲ ( ਮਨਜਿੰਦਰ ਗਿੱਲ/ ਗੁਰਕੀਰਤ ਜਗਰਾਉਂ ) ਸਥਾਨਕ ਥਾਣਾ ਸਿਟੀ 'ਚ ਦਰਜ ਮੁਕੱਦਮੇ ਦੇ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਜਿਥੇ ਮ੍ਰਿਤਕ ਕੁਲਵੰਤ ਕੌਰ ਰਸੂਲਪੁਰ ਦੀ ਬਿਰਧ ਮਾਤਾ ਸੁਰਿੰਦਰ ਕੌਰ ਨੇ ਅੱਜ 20ਵੇਂ ਦਿਨ ਵੀ ਥਾਣੇ ਮੂਹਰੇ ਭੁੱਖ ਹੜਤਾਲ ਰੱਖੀ, ਉਥੇ ਜਨਤਕ ਜੱਥੇਬੰਦੀਆਂ ਦੀ ਅਗਵਾਈ "ਚ ਇਲਾਕੇ ਦੇ ਕਿਸਾਨਾਂ ਮਜ਼ਦੂਰਾਂ ਨੇ 28ਵੇਂ ਦਿਨ ਵੀ ਧਰਨਾ ਦਿੱਤਾ। ਅੱਜ ਦੇ ਧਰਨੇ ਨੂੰ ਕਿਰਤੀ ਕਿਸਾਨ ਯੂਨੀਅਨ ਜਿਲ੍ਹਾ ਪ੍ਰਧਾਨ ਤਰਲੋਚਨ ਸਿੰਘ ਝੋਰੜਾਂ, ਭਾਰਤੀ ਕਿਸਾਨ ਯੂਨੀਅਨ ਡਕੌਂਦਾ ਆਗੂ ਜਗਤ ਸਿੰਘ ਲੀਲਾਂ, ਦਸਮੇਸ਼ ਕਿਸਾਨ-ਮਜ਼ਦੂਰ ਯੂਨੀਅਨ ਦੇ ਅਾਗੂ ਮਾਸਟਰ ਜਸਦੇਵ ਸਿੰਘ ਲਲਤੋਂ, ਕਿਰਤੀ ਕਿਸਾਨ ਯੂਨੀਅਨ ਦੇ ਜਿਲ੍ਹਾ ਆਗੂ ਸਾਧੂ ਸਿੰਘ ਅੱਚਰਵਾਲ, ਪੇਂਡੂ ਮਜ਼ਦੂਰ ਯੂਨੀਅਨ ਜਿਲ੍ਹਾ ਆਗੂ ਜਿਲ੍ਹਾ ਲੁਧਿਆਣਾ ਦੇ ਪ੍ਰਧਾਨ ਅਵਤਾਰ ਸਿੰਘ ਰਸੂਲਪੁਰ ਤੇ ਸੁਖਦੇਵ ਸਿੰਘ ਮਾਣੂੰਕੇ, ਕੁੱਲ ਹਿੰਦ ਕਿਸਾਨ ਸਭਾ ਦੇ ਆਗੂ ਨਿਰਮਲ ਸਿੰਘ ਧਾਲੀਵਾਲ ਤੇ ਕਮੇਟੀ ਪ੍ਰਧਾਨ ਜੱਥੇਦਾਰ ਮੋਹਣ ਸਿੰਘ ਬੰਗਸੀਪੁਰਾ ਆਦਿ ਨੇ ਸੰਬੋਧਨ
ਕੀਤਾ। ਅੱਜ ਦੇ ਧਰਨੇ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਸ੍ਰੋਮਣੀ ਅਕਾਲ਼ੀ ਦਲ਼ ਮਾਨ ਦੇ ਕੌਮੀ ਜੱਥੇਬੰਦਕ ਸਕੱਤਰ ਮਨਜੀਤ ਸਿੰਘ ਮੱਲ਼ਾ ਨੇ ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਹਰ ਪੱਖ ਤੋਂ ਇਮਦਾਦ ਦੀ ਭਰੋਸਾ ਦਿੱਤਾ ਅਤੇ ਉਨਾਂ ਪੰਜਾਬ ਪੁਲਿਸ ਅਤੇ ਪੰਜਾਬ ਸਰਕਾਰ ਦੀ ਨਿੰਦਾ ਕਰਦਿਆਂ ਕਿਹਾ ਕਿ ਸਰਕਾਰ ਜਿਹੜੀ ਮਰਜ਼ੀ ਹੋਵੇ ਗਰੀਬਾਂ ਨੂੰ ਇਨਸਾਫ਼ ਲੈਣਾ ਹੀ ਅੌਖਾ ਹੌਇਆ ਪਿਆ ਹੈ। ਉਨਾਂ ਭੁੱਖ ਹੜਤਾਲ ਤੇ ਬੈਠੀ ਮਾਤਾ ਸੁਰਿੰਦਰ ਕੌਰ ਦੀ ਤਰੀਫ ਕਰਦਿਆਂ ਸੰਭਵ ਮੱਦਦ ਦਾ ਭਰੋਸਾ ਵੀ ਦਿੱਤਾ।

ਇਕ ਵੱਖਰੇ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੰਘਰਸ਼ੀ ਜੱਥੇਬੰਦੀਆਂ ਦਾ ਇਕ ਸਾਂਝਾ ਵਫਦ ਹਲਕਾ ਵਿਧਾਇਕ ਬੀਬੀ ਸਰਬਜੀਤ ਕੌਰ ਮਾਣੂੰਕੇ ਨੂੰ ਮਿਲਿਆ ਅਤੇ ਦੋਸ਼ੀਆਂ ਦੀ ਤੁਰੰਤ ਗ੍ਰਿਫਤਾਰੀ ਦੀ ਮੰਗ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਤਹਿ ਕਰਵਾਉਣ ਦੀ ਮੰਗ ਕੀਤੀ। ਉਨਾਂ ਦੱਸਿਆ ਕਿ ਬੀਬੀ ਮਾਣੂੰਕੇ ਨੇ ਗ੍ਰਿਫਤਾਰੀ ਦੀ ਮੰਗ ਨਾਲ ਸਹਿਮਤ ਹੁੰਦਿਆਂ ਤੁਰੰਤ ਅੈਸ ਅੈਸ ਪੀ ਦੀਪਕ ਹਿਲੋਰੀ ਨੂੰ ਫੋਨ ਕਰਕੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਲਈ ਕਿਹਾ। ਉਨ੍ਹਾਂ ਮੁੱਖ ਮੰਤਰੀ ਨਾਲ ਵੀ ਜਲਦੀ ਹੀ ਮਿਲਾਉਣ ਦਾ ਭਰੋਸਾ ਵੀ ਦਿੱਤਾ। ਜੱਥੇਬੰਦਕ ਆਗੂਆਂ ਨੇ ਗ੍ਰਿਫਤਾਰੀ ਤੱਕ ਧਰਨਾ ਪ੍ਰਦਰਸ਼ਨ ਜਾਰੀ ਰੱਖਣ ਦਾ ਅਹਿਦ ਲੈਂਦਿਆਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹਿਰ ਤਿੱਖਾ ਕੀਤਾ ਜਾਵੇਗਾ। ਅੱਜ ਦੇ ਧਰਨੇ ਵਿੱਚ ਉਕਤ ਤੋਂ ਬਿਨਾਂ ਕੁੰਡਾ ਸਿੰਘ ਕਾਉਂਕੇ, ਜਿੰਦਰ ਸਿੰਘ ਮਾਣੂੰਕੇ, ਬਲਦੇਵ ਸਿੰਘ ਮਾਣੂੰਕੇ, ਰਾਮਤੀਰਥ ਸਿੰਘ ਲੀਲ੍ਹਾ, ਸਰਵਿੰਦਰ ਸਿੰਘ ਸੁਧਾਰ, ਸ਼ਿੰਦਰ ਸਿੰਘ ਕੁਲ਼ਾਰ, ਰੂਪ ਸਿੰਘ ਝੋਰੜਾਂ, ਗੁਰਚਰਨ ਸਿੰਘ ਬਾਬੇ ਕਾ, ਬਖਤਾਵਰ ਸਿੰਘ ਜਗਰਾਉਂ, ਬਲਦੇਵ ਸਿੰਘ ਜਗਰਾਉਂ, ਬਚਨ ਸਿੰਘ ਗੋਲਡੀ ਆਦਿ ਹਾਜ਼ਰ ਸਨ। ਇਸ ਸਮੇਂ ਮੁਦਈ ਮੁਕੱਦਮਾ ਇਕਬਾਲ ਸਿੰਘ ਰਸੂਲਪੁਰ ਨੇ ਦੱਸਿਆ ਕਿ ਅੱਜ ਦੇ ਧਰਨੇ ਦੁਰਾਨ ਨਵੇਂ ਆਏ ਜਿਲ੍ਹਾ ਪੁਲਿਸ ਮੁਖੀ ਦੀਪਕ ਹਿਲੋਰੀ ਨੂੰ ਮਿਲ ਕੇ ਦੋਸ਼ੀ ਗੁਰਿੰਦਰ ਬੱਲ ਤੇ ਰਾਜਵੀਰ ਵਲੋਂ ਕੀਤੇ ਅੱਤਿਆਚਾਰ ਦੀ ਸਾਰੀ ਦਰਦ ਕਹਾਣੀ ਬਿਆਨ ਕੀਤੀ ਅਤੇ ਇਨਸਾਫ਼ ਦੀ ਮੰਗ ਕੀਤੀ ਤੇ ਦੱਸਿਆ ਕਿ  14 ਜੁਲਾਈ ਨੂੰ ਮਾਤਾ ਤੇ ਭੈਣ ਨੂੰ ਅਤੇ 22 ਜੁਲਾਈ ਨੂੰ ਮੇਰੀ ਝੂਠੀ ਗ੍ਰਿਫਤਾਰੀ ਦਿਖਾ ਕੇ ਕਰੀਬ 10 ਸਾਲ ਝੂਠਾ ਕੇਸ ਅਦਾਲਤ ਵਿੱਚ ਚਲਾਇਆ ਜਦ ਕਿ ਮੈਂ 21 ਜੁਲਾਈ ਨੂੰ ਹੀ ਥਾਣੇ ਵਿੱਚ ਬੰਦ ਸੀ ਅਤੇ ਅਦਾਲਤ ਨੇ ਉਸ ਨੂੰ ਬਰੀ ਕਰ ਦਿੱਤਾ ਸੀ।

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਜਗਰਾਉਂ  ਵੱਲੋਂ ਐਸਡੀਐਮ ਨੂੰ ਮੰਗ ਪੱਤਰ  

ਬਿਜਲੀ ਘਰ ਅੱਗੇ ਵੀ ਹੋਇਆ ਰੋਸ ਪ੍ਰਦਰਸ਼ਨ ਅਤੇ ਅਧਿਕਾਰੀਆਂ ਨੂੰ ਦਿੱਤੀ ਚਿਤਾਵਨੀ  

ਜਗਰਾਉਂ, 18 ਐਪ੍ਰਲ ( ਮਨਜਿੰਦਰ ਗਿੱਲ /ਗੁਰਕੀਰਤ ਜਗਰਾਉਂ  )ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਬਲਾਕ ਜਗਰਾਂਓ, ਸਿੱਧਵਾਂਬੇਟ ਦੇ ਕਿਸਾਨ ਵਰਕਰਾਂ ਨੇ ਜਿਲਾ ਸਕੱਤਰ ਇੰਦਰਜੀਤ ਸਿੰਘ ਧਾਲੀਵਾਲ ਦੀ ਅਗਵਾਈ ਚ ਵਫਦ ਦੇ ਰੂਪ ਚ ਪ੍ਰਧਾਨ ਮੰਤਰੀ ਦੇ ਨਾਂ ਮੰਗ ਪੱਤਰ ਐਸ ਡੀ ਐਮ ਜਗਰਾਂਓ ਦੀ ਗੈਰਹਾਜ਼ਰੀ ਚ ਤਹਿਸੀਲਦਾਰ ਮਨਮੋਹਨ ਕੋਸ਼ਿਕ ਨੂੰ ਸੌੰਪਿਆ। ਮੰਗਪਤਰ ਰਾਹੀਂ ਕੇਂਦਰ ਸਰਕਾਰ ਤੋਂ ਨਵੰਬਰ 2021 ਚ ਕਿਸਾਨ ਅੰਦੋਲਨ  ਦੇ ਖਾਤਮੇ ਸਮੇਂ ਦਿੱਤੇ ਭਰੋਸੇ ਮੁਤਾਬਿਕ ਐਮ ਐਸ ਪੀ ਸਬੰਧੀ ਫੈਸਲੇ ਲਈ ਕਮੇਟੀ ਜਲਦੀ ਬਨਾਉਣ ਅਤੇ ਮੋਰਚੇ ਦੇ ਸਵਾਲਾਂ ਦਾ ਸਪਸ਼ਟੀਕਰਨ ਦੇਣ ਦੀ ਮੰਗ ਕੀਤੀ ਗਈ। ਮੰਗ ਕੀਤੀ ਗਈ ਕਿ ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਮੁਤਾਬਕ 23 ਫਸਲਾਂ ਸਮੇਤ ਸਬਜੀਆਂ,ਫਲਾਂ ਦੇ ਘਟੋਘਟ ਸਮਰਥਨ ਮੁੱਲ ਐਲਾਨੇ ਜਾਣ । ਇਸ ਮਂਗਪਤਰ ਰਾਹੀਂ ਮੌਸਮ ਦੇ ਖਰਾਬੇ ਅਤੇ ਭਾਰੀ ਬਾਰਸ਼ ਕਾਰਨ ਹੋਏ ਨੁਕਸਾਨ ਦੇ ਮਦੇਨਜਰ ਨੁਕਸਾਨ ਦਾ ਪ੍ਰਤੀ ਕੁਇੰਟਲ ਤਿੰਨ ਸੋ ਰੁਪਏ ਮੁਆਵਜਾ ਦਿੱਤਾ ਜਾਵੇ।ਇਕ ਮੰਗਪਤਰ ਰਾਹੀਂ ਕਿਸਾਨ ਅੰਦੋਲਨ ਦੇ ਸ਼ਹੀਦ ਪਰਿਵਾਰਾਂ ਦੇ ਆਸ਼ਰਿਤਾਂ ਲਈ ਮੁਆਵਜਾ ਅਤੇ ਨੌਕਰੀ ਦੇਣ ਚ ਕੀਤੀ ਜਾ ਰਹੀ ਦੇਰੀ ਖਤਮ ਕਰਕੇ ਦੋਹੇਂ ਰਾਹਤਾਂ ਪਹਿਲ ਦੇ ਆਧਾਰ ਤੇ ਜਾਰੀ ਕੀਤੀਆਂ ਜਾਣ ਦੀ ਵੀ ਮੰਗ ਕੀਤੀ ਗਈ। ਮੰਗਪਤਰ ਚ ਪਿਛਲੇ ਸਮੇਂ ਚ ਇਲਾਕੇ ਦੇ ਕਈ ਪਿੰਡਾਂ ਚ ਆਲੂਆਂ ਅਤੇ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜਾ ਜਲਦ ਜਾਰੀ ਕਰਨ ਦੀ ਮੰਗ ਕੀਤੀ ਗਈ।  ਅਗਲੇ ਪੜਾਅ ਚ ਕਿਸਾਨ ਵਰਕਰਾਂ ਨੇ ਬੱਸ ਸਟੈਂਡ ਤੋ ਸਿੱਧਵਾਂਬੇਟ ਰੋਡ ਸਥਿਤ ਕਾਰਜਕਾਰੀ ਇੰਜੀਨੀਅਰ  ਪਾਰਕਾਂ ਦੇ ਦਫਤਰ ਤਕ ਰੋਹ ਭਰਪੂਰ ਰੋਸ ਪ੍ਰਦਰਸ਼ਨ ਕੀਤਾ। ਕਿਸਾਨ ਵਰਕਰਾਂ ਨੇ ਪਾਵਰਕਾਮ ਅਧਿਕਾਰੀਆਂ ਨੂੰ ਚਿਤਾਵਨੀ ਦਿੱਤੀ ਕਿ ਖੇਤੀ ਮੋਟਰਾਂ ਲਈ ਅਤੇ ਘਰੇਲੂ  ਵਰਤੋਂ ਲਈ ਬਿਜਲੀ ਤੇ ਲਗਾਏ ਜਾ ਰਹੇ ਬਿਜਲੀ ਕੱਟ ਖਤਮ ਨਾ ਕਰਨ ਦੀ ਸੂਰਤ ਚ ਆਉਂਦੇ ਦਿਨਾਂ ਚ ਸੜਕੀ ਚੱਕਾ ਜਾਮ ਕੀਤਾ ਜਾਵੇਗਾ। ਇਸ ਸਮੇਂ ਜਗਤਾਰ ਸਿੰਘ ਦੇਹੜਕਾ,ਤਰਸੇਮ ਸਿੰਘ ਬੱਸੂਵਾਲ,  ਗੁਰਪ੍ਰੀਤ ਸਿੰਘ ਸਿਧਵਾਂ,ਗੁਰਮੇਲ ਸਿੰਘ ਭਰੋਵਾਲ,  ਬਲਦੇਵ ਸਿੰਘ ਸੰਧੂ,ਦਰਸ਼ਨ ਸਿੰਘ ਗਾਲਬ ਆਦਿ ਆਗੂਆਂ ਨੇ ਕਿਹਾ ਕਿ ਗਰਮੀ ਦਾ ਪ੍ਰਕੋਪ ਵਧਣ ਕਾਰਨ ਪਿੰਡਾਂ ਤੇ ਸ਼ਹਿਰਾਂ ਚ ਲੋਕ ਤ੍ਰਾਹ ਤ੍ਰਾਹ ਕਰ ਰਹੇ ਹਨ।ਪੰਜਾਬ ਸਰਕਾਰ ਪੂਰੀ  ਬਿਜਲੀ ਸਪਲਾਈ ਯਕੀਨੀ ਬਨਾਉਣ ਦੀ ਥਾਂ ਲੋਕ ਲੁਭਾਊ ਐਲਾਨਾਂ ਨਾਲ ਡੰਗ ਟਪਾ ਰਹੀ  ਹੈ। ਉਨਾਂ ਮੰਗ ਕੀਤੀ ਕਿ ਬਿਜਲੀ ਸਪਲਾਈ ਯਕੀਨੀ ਨਾ ਬਨਾਉਣ ਖਿਲਾਫ ਪੂਰੇ ਸੂਬੇ ਚ ਵੱਡਾ ਸੰਘਰਸ਼ ਲਾਮਬੰਦ ਕੀਤਾ ਜਾਵੇਗਾ।

ਹਾਲੇ ਸਾਡੀ ਜ਼ਮੀਰ ਮਰੀ ਨਹੀਂ ਅਸੀਂ ਉਹੀ ਪੰਜਾਬ ਦੇ ਵਾਸੀ ਹਾਂ -ਪ੍ਰਧਾਨ ਮੋਹਣੀ

ਨਾਨਕਸਰ ਕਲੇਰਾਂ (ਬਲਵੀਰ ਸਿੰਘ ਬਾਠ ) ਪੰਜਾਂ ਦਰਿਆਵਾਂ ਦੀ ਧਰਤੀ ਪੰਜਾਬ ਚ ਅੱਜ ਛੇਵਾਂ ਦਰਿਆ ਨਸ਼ਿਆਂ ਦਾ ਵਗ ਰਿਹਾ ਹੈ ਜਿਸ ਨਾਲ ਪੰਜਾਬ ਵਿੱਚ ਚਿੱਟੇ ਨੂੰ ਲੈ ਕੇ ਹੋ ਰਹੀਆਂ ਮੌਤਾਂ ਚਿੰਤਾ ਦਾ ਵਿਸ਼ਾ ਬਣੀਆਂ ਹੋਈਆਂ ਹਨ     ਚਿੱਟੇ ਦੇ ਨਸ਼ੇ ਨੇ ਸਾਡੇ ਮੁੱਖ ਮੰਤਵ ਨੂੰ  ਕਮਜ਼ੋਰ ਕਰ ਰੱਖਿਆ ਹੈ ਕਿਉਂਕਿ ਅਸੀਂ ਸਾਰੇ ਲੋਕ ਚਿੱਟੇ ਦੇ ਨਸ਼ੇ ਖਿਲਾਫ ਲੜੀਏ ਅਤੇ ਸਰਕਾਰਾਂ ਤੇ ਦਬਾਅ ਬਣਾਈਏ ਇਨ੍ਹਾਂ ਨੂੰ ਦੱਸ ਦੇਈਏ ਕਿ  

ਹਾਲੇ ਸਾਡੀ ਜ਼ਮੀਰ ਮਰੀ ਨਹੀਂ ਅਸੀਂ ਉਹੀ ਪੰਜਾਬ ਦੇ ਵਾਸੀ ਹਾਂ  

ਜਿੱਥੇ ਸ਼ਹੀਦ ਭਗਤ ਸਿੰਘ ਸਰਾਭਾ ਕਰਤਾਰ ਸਿੰਘ ਸਰਾਭਾ ਅਤੇ ਊਧਮ ਸਿੰਘ ਸੁਨਾਮ ਵਰਗੇ ਯੋਧਿਆਂ ਨੇ ਜਨਮ ਲਿਆ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਉੱਘੇ ਸਮਾਜ ਸੇਵੀ ਪ੍ਰਧਾਨ ਮਨਜੀਤ ਸਿੰਘ ਮੋਹਣੀ ਨੇ ਜਨ ਸਕਤੀ ਨਿਊਜ ਨਾਲ ਗੱਲਬਾਤ ਦੌਰਾਨ ਕੀਤਾ ਉਨ੍ਹਾਂ ਕਿਹਾ ਕਿ ਸਾਂਝੇ ਤੌਰ ਤੇ ਸਾਨੂੰ ਹੰਭਲਾ ਮਾਰਨ ਦੀ ਜ਼ਰੂਰਤ  ਚਿੱਟੇ ਨਸ਼ੇ ਨੂੰ ਜਡ਼੍ਹ ਤੋਂ ਖਤਮ ਕਰਨ ਲਈ ਅਸੀਂ ਉਨ੍ਹਾਂ ਸਰਕਾਰਾਂ ਨੂੰ ਪੁੱਛਣਾ ਚਾਹੁੰਦੇ ਹਾਂ ਕਿ ਚਿੱਟੇ ਦਾ ਨਸ਼ਾ ਆਉਂਦਾ ਕਿੱਥੋਂ ਹੈ  ਜਾਂ ਫਿਰ ਨਸ਼ਾ ਤਸਕਰਾਂ ਦੇ ਮੁਕਾਬਲੇ ਪੁਲੀਸ ਦਾ ਖੁਫ਼ੀਆ ਤੰਤਰ ਕਮਜੋਰ ਪੈ ਚੁੱਕਿਆ ਹੈਜਿਸ ਦੇ ਡਰੋਂ ਨਸ਼ਾ ਤਸਕਰ ਅੱਜ ਬੁਲੰਦੀਆਂ ਛੋਂਹਦੇ ਨਜ਼ਰ ਆ ਰਹੇ ਹਨ ਚਿੱਟੇ ਦੇ ਨਸ਼ੇ ਦਾ ਕਹਿਰ ਪੰਜਾਬ ਵਿੱਚ ਛਾਇਆ ਪਿਆ ਹੈ ਇਸ ਨੂੰ ਰੋਕਣ ਅਤੇ ਜਡ਼੍ਹ ਤੋਂ ਖਤਮ ਕਰਨ ਲਈ ਸਾਨੂੰ ਇਕਮੁੱਠ ਹੋ ਕੇ ਹੰਭਲਾ ਮਾਰਨ ਦੀ ਜ਼ਰੂਰਤ ਹੈ ਪੰਜਾਬੀਓ ਜਾਗੋ ਚਿੱਟਾ ਨਸ਼ਾ ਤਿਆਗੋ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜੁਮਲਿਆਂ ਤੋਂ ਦੁਖੀ ਹੋਇਆ ਸਾਰਾ ਦੇਸ਼         

ਜਗਰਾਉਂ, 17 ਅਪ੍ਰੈਲ  (ਮਨਜਿੰਦਰ ਗਿੱਲ)  ਜਗਰਾਉਂ ਤੋਂ ਸੀਨੀਅਰ ਕਾਂਗਰਸੀ ਆਗੂ ਸ਼੍ਰੀ ਪ੍ਰਸ਼ੋਤਮ ਲਾਲ ਖਲੀਫਾ ਨੇ ਮਹਿੰਗਾਈ ਤੇ ਮੋਦੀ ਸਰਕਾਰ ਨੂੰ ਘੇਰਦਿਆ ਕਿਹਾ ਕਿ ਚੌਣਾਂ ਤੋਂ ਪਹਿਲਾਂ ਭਾਜਪਾ ਸਰਕਾਰ ਵਲੋਂ ਦੇਸ਼ ਦੇ ਲੋਕਾਂ ਨੂੰ ਅੱਛੇ ਦਿਨ ਲਿਆਉਣ ਦਾ ਸਬਜਬਾਗ ਬਿਲਕੁਲ ਝੂਠਾ ਸਾਬਤ ਹੋਇਆ ਬਲਕਿ ਇਸਦੇ ਉਲਟ ਆਮ ਜਨਤਾ ਨੂੰ ਰੋਜ ਦੀਆਂ ਲੋੜੀਦੀਆਂ ਚੀਜਾਂ ਤੋਂ ਵੀ ਵਾਂਝੇ ਕਰ ਦਿੱਤਾ  ਇਸ ਮੌਕੇ ਬੋਲਦਿਆਂ ਖਲੀਫਾ ਨੇ ਦਸਿਆ ਕਿ ਦੇਸ਼ ਦੇ ਲੋਕ ਹੁਣ ਪੁਰਾਣੇ ਪ੍ਰਧਾਨ ਮੰਤਰੀ ਡਾ ਮਨਮੋਹਨ ਸਿੰਘ ਜੋ ਬਹੁਤ ਸੁਲਝੇ ਅਰਥ ਸ਼ਾਸਤਰੀ ਸਨ ਉਹਨਾਂ ਦੇ ਕਾਰਜਕਾਲ ਨੂੰ ਯਾਦ ਕਰ ਰਹੇ ਹਨ ਜਦੋ ਰਸੋਈ ਗੈਸ 500 ਰੁਪਏ ਪੈਟਰੋਲ ਡੀਜ਼ਲ 50 ਤੋਂ 60 ਰੁਪਏ ਅਤੇ ਹੋਰ ਘਰੇਲੂ ਵਸਤੂਆਂ ਅਜ ਨਾਲੋਂ ਬਹੁਤ ਸਸਤੀਆਂ ਸਨ ਉਹਨਾਂ ਇਹ ਵੀ ਕਿਹਾ ਕਿ 2024 ਦੇ ਲੋਕ ਸਭਾ ਚੋਣਾਂ ਵਿੱਚ ਲੋਕ ਮੋਦੀ ਸਰਕਾਰ ਨੂੰ ਚਲਦਾ ਕਰਨ ਲਈ ਤਿਆਰ ਬੈਠੇ ਹਨ।ਇਸ ਸਮੇਂ ਉਨ੍ਹਾਂ ਨਾਲ ਇਲਾਕੇ ਦੀਆਂ ਕਾਂਗਰਸ ਪਾਰਟੀ ਦੀਆਂ ਸਤਿਕਾਰਯੋਗ ਸ਼ਖ਼ਸੀਅਤਾਂ ਵੀ ਮੌਜੂਦ ਸਨ  । 

19ਵੇਂ ਦਿਨ ਵੀ ਮਾਤਾ ਨੇ ਰੱਖੀ ਭੁੱਖ ਹੜਤਾਲ

ਧਰਨਾ 26ਵੇਂ ਦਿਨ 'ਚ ਦਾਖਲ਼
ਜਗਰਾਉਂ 17 ਅਪ੍ਰੈਲ (ਮਨਜਿੰਦਰ ਗਿੱਲ) ਪਿੰਡ ਰਸੂਲਪੁਰ ਦੇ ਇਕ ਪਰਿਵਾਰ ਨੂੰ ਅੱਧੀ ਰਾਤ ਨੂੰ ਘਰੋਂ ਚੁੱਕ ਕੇ ਰਾਤ ਨੂੰ ਥਾਣੇ 'ਚ ਨਜ਼ਾਇਜ਼ ਹਿਰਾਸਤ 'ਚ ਰੱਖ ਕੇ ਅਣ-ਮਨੁੱਖੀ ਤਸੀਹੇ ਦੇਣ ਅਤੇ ਤਸੀਹਿਆਂ ਨੂੰ ਛੁਪਾਉਣ ਲਈ ਫਰਜ਼ੀ ਗਵਾਹ ਤੇ ਫਰਜ਼ੀ ਜਿੰਮਨੀ ਰਿਕਾਰਡ ਬਣਾ ਕੇ ਕਤਲ਼ ਕੇਸ ਵਿੱਚ ਨਜ਼ਾਇਜ਼ ਫਸਾਉਣ ਦੇ ਦੋਸ਼ਾਂ ਅਧੀਨ ਦਰਜ ਕੀਤੇ ਮੁਕੱਦਮੇ ਦੇ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਅੱਜ 26ਵੇਂ ਦਿਨ ਵੀ ਇਲਾਕੇ ਦੇ ਕਿਸਾਨਾਂ-ਮਜ਼ਦੂਰਾਂ ਨੇ ਇਕੱਠੇ ਹੋ ਕੇ ਸਿਟੀ ਥਾਣੇ ਮੂਹਰੇ ਧਰਨਾ ਦਿੱਤਾ। ਅੱਜ ਦੇ ਧਰਨੇ ਵਿੱਚ ਹ‍ਾਜ਼ਰ ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਤਰਲੋਚਨ ਸਿੰਘ ਝੋਰੜਾਂ, ਸਾਧੂ ਸਿੰਘ ਅੱਚਰਵਾਲ, ਦਸਮੇਸ਼ ਕਿਸਾਨ-ਮਜ਼ਦੂਰ ਯੂਨੀਅਨ ਦੇ ਆਗੂ ਜਸਦੇਵ ਸਿੰਘ ਲਲਤੋਂ ਤੇ ਸਰਵਿੰਦਰ ਸਿੰਘ ਸੁਧਾਰ, ਕਿਰਤੀ ਕਿਸਾਨ ਯੂਨੀਅਨ ਯੂਥ ਵਿੰਗ ਜਿਲ੍ਹਾ ਕਨਵੀਨਰ ਮਨੋਹਰ ਸਿੰਘ ਝੋਰੜਾਂ, ਪੇਂਡੂ ਮਜ਼ਦੂਰ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਅਵਤਾਰ ਸਿੰਘ ਰਸੂਲਪੁਰ ਤੇ ਸੁਖਦੇਵ ਸਿੰਘ ਮਾਣੂੰਕੇ ਨੇ ਦੋਸ਼ੀ ਡੀਅੈਸਪੀ ਗੁਰਿੰਦਰ ਬੱਲ ਤੇ ਅੈਸਆਈ ਰਾਜਵੀਰ ਅਤੇ ਹਰਜੀਤ ਸਰਪੰਚ ਦੀ ਤੁਰੰਤ ਗ੍ਰਿਫਤਾਰੀ ਦੀ ਮੰਗ ਕੀਤੀ। ਪ੍ਰੈਸ ਨੂੰ ਜਾਰੀ ਬਿਆਨ ਵਿੱਚ ਮਹਿਲਾ ਆਗੂ ਮਨਪ੍ਰੀਤ ਕੌਰ ਧਾਲੀਵਾਲ ਬੇ ਦੱਸਿਆ ਕਿ ਅਣਮਨੁੱਖੀ ਤਸੀਹਿਆਂ ਕਾਰਨ ਮਾਰੀ ਜਾ ਚੁੱਕੀ ਨੌਜਵਾਨ ਧੀ ਕੁਲਵੰਤ ਕੌਰ ਦੀ ਬਿਰਧ ਮਾਤਾ ਸੁਰਿੰਦਰ ਕੌਰ ਨੇ ਅੱਜ ਲਗਾਤਾਰ 19ਵੇਂ ਦਿਨ ਵੀ ਭੁੱਖ ਹੜਤਾਲ ਤੇ ਬੈਠੇ ਰਹੇ। ਉਨ੍ਹਾਂ ਦੱਸਿਆ ਕਿ ਮਾਤਾ ਜੀ ਚੜ੍ਹਦੀਕਲਾ ਵਿੱਚ ਹਨ ਅਤੇ ਦੋਸ਼ੀਆਂ ਦੀ ਗ੍ਰਿਫਤਾਰੀ ਤੱਕ ਦ੍ਰਿੜ ਇਰਾਦੇ ਨਾਲ ਸੰਘਰਸ਼ ਕਰਨ ਲਈ ਬਜ਼ਿਦ ਹਨ। ਅੱਜ ਧਰਨੇ ਨੂੰ ਸੰਬੋਧਨ ਕਰਦਿਆਂ ਪੀੜ੍ਹਤ ਤੇ ਮੁਦਈ ਮੁਕੱਦਮਾ ਇਕਬਾਲ ਸਿੰਘ ਰਸੂਲਪੁਰ ਨੇ ਦੱਸਿਆ ਕਿ ਦੋਸ਼ੀ ਗੁਰਿੰਦਰ ਬੱਲ ਤੇ ਰਾਜਵੀਰ ਨੇ ਸਾਜਿਸ਼ ਤਹਿਤ ਨਾਂ ਸਿਰਫ਼ ਉਸ ਦੇ ਪਰਿਵਾਰ ਤੇ ਅੱਤਿਆਚਾਰ ਕੀਤੇ ਸਗੋਂ ਉਸ ਨੂੰ ਵੀ ਇਕ ਸਾਜਿਸ਼ ਤਹਿਤ ਹੀ ਝੂਠੇ ਕੇਸ ਵਿੱਚ ਫਸਾਇਆ ਸੀ। ਰਸੂਲਪੁਰ ਨੇ ਇਹ ਵੀ ਦੱਸਿਆ ਕਿ ਦੋਵੇਂ ਦੋਸ਼ੀਆਂ ਨੇ ਸਾਜਿਸ਼ ਤਹਿਤ ਹੀ ਫਰਜ਼ੀ ਰਿਕਾਰਡ ਤਿਆਰ ਕਰਦਿਆਂ ਮੇਰੇ ਘਰ ਰਸੂਲਪੁਰ ਵਿੱਚ ਫਰਜ਼ੀ ਰੇਡਾਂ ਮਾਰੀਆਂ ਦਿਖਾਈਆਂ ਗਈਆਂ। ਰਸੂਲਪੁਰ ਅਨੁਸਾਰ ਆਰਟੀਆਈ 'ਚ ਰਿਕਾਰਡ ਮੰਗਣ ਤੇ ਸਾਰਾ ਰਿਕਾਰਡ ਫਰਜ਼ੀ ਨਿਕਲਿਆ ਫਿਰ ਗੁਰਿੰਦਰ ਬੱਲ ਨੇ ਹਲਫੀਆ ਬਿਆਨ ਰਾਹੀਂ ਮਾਫੀ ਵੀ ਮੰਗੀ ਸੀ। ਇਸ ਸਮੇਂ ਕਿਰਤੀ ਕਿਸਾਨ ਯੂਨੀਅਨ ਦੇ ਸਕੱਤਰ ਜਗਰੂਪ ਸਿੰਘ ਝੋਰੜਾਂ, ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ ਬਖਤਾਵਰ ਸਿੰਘ, ਅਵਤਾਰ ਸਿੰਘ ਠੇਕੇਦਾਰ, ਇੰਜ਼ੀ. ਦਰਸ਼ਨ ਸਿੰਘ ਧਾਲੀਵਾਲ, ਹਰਜੀਤ ਕੌਰ, ਕਮਲਜੀਤ ਕੌਰ ਆਦਿ ਵੀ ਹਾਜ਼ਰ ਸਨ।

18 ਅਪ੍ਰੈਲ ਤੋਂ ਜ਼ਿਲ੍ਹੇ ‘ਚ ਲਗਾਏ ਜਾਣਗੇ ਸਿਹਤ ਮੇਲੇ : ਸਿਵਲ ਸਰਜਨ

ਲੋਕਾਂ ਨੂੰ ਸਿਹਤ ਮੇਲਿਆਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਕੀਤੀ ਅਪੀਲ
ਲੁਧਿਆਣਾ, 17 ਅਪ੍ਰੈਲ (ਰਣਜੀਤ ਸਿੱਧਵਾਂ)  :  ਜ਼ਿਲ੍ਹੇ ਦੇ ਵੱਖ-ਵੱਖ ਸਿਹਤ ਬਲਾਕਾਂ ਵਿੱਚ 18 ਤੋਂ 22 ਅਪ੍ਰੈਲ ਤੱਕ ਸਿਹਤ ਮੇਲੇ ਲਗਾਏ ਜਾ ਰਹੇ ਹਨ, ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਐਸ ਪੀ ਸਿੰਘ ਨੇ ਕਿਹਾ ਕਿ ਕਾਫ਼ੀ ਸੰਚਾਰੀ ਅਤੇ ਗੈਰ-ਸੰਚਾਰੀ ਬਿਮਾਰੀਆਂ ਦੀ ਰੋਕਥਾਮ ਨੂੰ ਜਲਦ ਜਾਂਚ ਕਰਕੇ, ਸਿਹਤ ਸਿੱਖਿਆ ਪ੍ਰਦਾਨ ਕਰਕੇ, ਸਮੇਂ ਸਿਰ ਰੈਫਰਲ ਅਤੇ ਪ੍ਰਬੰਧਨ ਨਾਲ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਜਾਗਰੂਕਤਾ ਦੀ ਘਾਟ ਅਤੇ ਸਿਹਤ ਪ੍ਰਤੀ ਗਲਤ ਆਦਤਾਂ ਕਾਰਨ ਕਈ ਬਿਮਾਰੀਆਂ ਜਨਮ ਲੈਂਦੀਆਂ ਹਨ।ਉਨ੍ਹਾਂ ਸਿਹਤ ਮੇਲਿਆਂ ਸਬੰਧੀ ਵਿਸਥਾਰ ਨਾਲ ਦੱਸਿਆ ਕਿ ਸਿਹਤ ਬਲਾਕ ਕੂੰਮਕਲਾਂ ਅਤੇ ਸਾਹਨੇਵਾਲ ਵਿਖੇ ਮਿਤੀ 18 ਅਪ੍ਰੈਲ, ਸੁਧਾਰ ਅਤੇ ਪੱਖੋਵਾਲ ਵਿਖੇ 19 ਅਪ੍ਰੈਲ, ਪਾਇਲ ਅਤੇ ਮਲੌਦ ਵਿਖੇ 20 ਅਪ੍ਰੈਲ ਨੂੰ, ਮਾਨੂੰਪੁਰ ਅਤੇ ਮਾਛੀਵਾੜਾ ਵਿਖੇ 21 ਅਪ੍ਰੈਲ ਨੂੰ ਅਤੇ ਸਿੱਧਵਾਂ ਬੇਟ ਅਤੇ ਹਠੂਰ ਵਿਖੇ 22 ਅਪ੍ਰੈਲ ਨੂੰ ਸਿਹਤ ਮੇਲੇ ਆਯੋਜਿਤ ਕੀਤੇ ਜਾ ਰਹੇ ਹਨ।ਉਨ੍ਹਾਂ ਦੱਸਿਆ ਕਿ ਇਹ ਮੇਲੇ ਬਲਾਕ ਪੱਧਰ 'ਤੇ ਆਯੋਜਿਤ ਕੀਤੇ ਜਾਣਗੇ ਜਿੱਥੇ ਸਿਹਤ ਸੇਵਾਵਾਂ ਦੇ ਨਾਲ-ਨਾਲ ਵੱਖ-ਵੱਖ ਬਿਮਾਰੀਆਂ ਅਤੇ ਉਨ੍ਹਾਂ ਤੋਂ ਬਚਾਅ ਦੇ ਉਪਾਵਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ।
ਉਨ੍ਹਾਂ ਵੱਖ-ਵੱਖ ਸੰਚਾਰੀ ਅਤੇ ਗੈਰ-ਸੰਚਾਰੀ ਬਿਮਾਰੀਆਂ ਦੀ ਰੋਕਥਾਮ ਲਈ ਲੋਕਾਂ ਵਿੱਚ ਸਿਹਤ ਸਬੰਧੀ ਜਾਗਰੂਕਤਾ ਵਧਾਉਣ ਦੀ ਲੋੜ `ਤੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਮੇਲੇ ਸਿਹਤ ਵਿਵਹਾਰ ਵਿੱਚ ਸਕਾਰਾਤਮਕ ਤਬਦੀਲੀਆਂ ਲਿਆਉਣ ਲਈ ਸਹਾਈ ਸਿੱਧ ਹੋਣਗੇ। ਉਨ੍ਹਾਂ ਕਿਹਾ ਕਿ ਇਹਨਾਂ ਮੇਲਿਆਂ ਦੌਰਾਨ ਜਿੱਥੇ ਡਾਕਟਰੀ ਟੀਮਾਂ ਵੱਲੋਂ ਮਰੀਜ਼ਾਂ ਦੀ ਜਾਂਚ ਉਪਰੰਤ ਦਵਾਈਆਂ ਦਿੱਤੀਆਂ ਜਾਣਗੀਆਂ ਉੱਥੇ ਹੀ ਮਾਸ ਮੀਡੀਆ ਵਿੰਗ ਦੀਆਂ ਟੀਮਾਂ ਵੱਲੋਂ ਲੋਕਾਂ ਨੂੰ ਸਿਹਤਮੰਦ ਜੀਵਨਸ਼ੈਲ਼ੀ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਸਿਹਤ ਵਿਭਾਗ ਦੇ ਪ੍ਰੋਗਰਾਮਾਂ ਅਤੇ ਸੇਵਾਵਾਂ ਬਾਰੇ ਸੂਚਨਾ, ਸਿੱਖਿਆ ਅਤੇ ਸੰਚਾਰ ਦੀਆਂ ਵੱਖ-ਵੱਖ ਵਿਧੀਆਂ ਰਾਹੀਂ ਜਾਣੂੰ ਕਰਵਾਇਆ ਜਾਵੇਗਾ।ਉਨ੍ਹਾਂ ਕਿਹਾ ਕਿ ਇਹ ਮੇਲੇ ਲੋਕਾਂ ਨੂੰ ਸਰਕਾਰ ਦੁਆਰਾ ਚਲਾਏ ਜਾ ਰਹੇ ਵੱਖ-ਵੱਖ ਸਿਹਤ ਪ੍ਰੋਗਰਾਮਾਂ ਬਾਰੇ ਜਾਣਕਾਰੀ ਦੇਣ ਵਿੱਚ ਵੀ ਮਦਦ ਕਰਨਗੇ ਅਤੇ ਲੈਬਾਟਰੀ ਸੇਵਾਵਾਂ, ਕੰਸਲਟੇਸ਼ਨ, ਦਵਾਈ ਅਤੇ ਇਲਾਜ, ਰੈਫਰਲ ਆਦਿ ਵੱਖ-ਵੱਖ ਸਹੂਲਤਾਂ ਇੱਕ ਥਾਂ 'ਤੇ ਉਪਲੱਬਧ ਹੋਣਗੀਆਂ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਹਨਾਂ ਮੇਲਿਆਂ ਦਾ ਵੱਧ ਤੋਂ ਵੱਧ ਲਾਭ ਉਠਾਉਣ।

 

ਨਿਮਰ ਤੇ ਸ਼ਾਂਤ ਸੁਭਾਅ ਦੇ ਮਾਲਕ ਸਨ ਰਾਮ ਸਿੰਘ ਰਾਜੋਆਣਾ

ਹਠੂਰ, 16 ਅਪ੍ਰੈਲ(ਕੌਸ਼ਲ ਮੱਲ੍ਹਾ )- ਜਗਰਾਉਂ ਦੇ ਪਿੰਡ ਰਾਜੋਆਣਾ ਕਲਾਂ ਵਿਖੇ ਪਿਤਾ ਸਰਵਣ ਸਿੰਘ ਦੇ ਘਰ ਮਾਤਾ ਕਿਸ਼ਨ ਕੌਰ ਦੀ ਕੁਖੋਂ ਜਨਮੇ ਰਾਮ ਸਿੰਘ ਰਾਜੋਆਣਾ (84) ਬਹੁਤ ਹੀ ਨਿਮਰ ਤੇ ਸ਼ਾਂਤ ਸੁਭਾਅ ਦੇ ਮਾਲਕ ਸਨ। ਰੂਹਾਨੀਅਤ ਦੇ ਮਾਰਗ ਦੇ ਰਾਹੀ ਅਤੇ ਧਾਰਮਿਕ ਵਿਚਾਰਾਂ ਦੇ ਧਾਰਨੀ ਰਾਮ ਸਿੰਘ ਦੀ ਰੂਹ ਹਰ ਘੜੀ ਹਰ ਪਲ ਗੁਰਬਾਣੀ ਸਿਮਰਨ ਨਾਲ ਜੁੜੀ ਰਹਿੰਦੀ ਸੀ। ਉਹ ਹਮੇਸ਼ਾਂ ਸ਼ਾਂਤ ਚਿੱਤ ਆਪਣੇ ਕੰਮਕਾਰ 'ਚ ਲੱਗੇ ਰਹਿੰਦੇ ਅਤੇ ਉਨ੍ਹਾਂ ਲਈ ਕਿਰਤ ਹੀ ਪੂਜਾ ਸੀ। ਉਹ ਸਿਰਫ਼ ਗੁਰੂ ਘਰ ਦੀਆਂ ਗੱਲਾਂ ਕਰਨਾ ਹੀ ਪਸੰਦ ਕਰਦੇ ਅਤੇ ਦੁਨਿਆਵੀ ਗੱਲਾਂ ਬਾਤਾਂ 'ਚ ਉਨ੍ਹਾਂ ਦਾ ਉੱਕਾ ਵੀ ਮੋਹ ਨਹੀਂ ਸੀ। ਹਰ ਕਿਸੇ ਨੂੰ ਦੋਵੇਂ ਹੱਥ ਜੋੜ ਕੇ ਸਤਿਕਾਰ ਦੇਣ ਵਾਲੀ ਸਖਸ਼ੀਅਤ ਰਾਮ ਸਿੰਘ ਨੇ ਸਖ਼ਤ ਮਿਹਨਤ ਮੁਸ਼ਕਤ ਨਾਲ ਆਪਣੇ ਦੋਵੇਂ ਪੁੱਤਰਾਂ ਕੁਲਦੀਪ ਸਿੰਘ ਤੇ ਰਣਧੀਰ ਸਿੰਘ ਬਿੱਲੂ ਨੂੰ ਪੜ੍ਹਾ ਲਿਖਾ ਕੇ ਸਰਕਾਰੀ ਨੌਕਰੀ 'ਤੇ ਲਵਾਇਆ ਅਤੇ ਜਿਸ ਤਰ੍ਹਾਂ ਆਪਣੀਆਂ ਧੀਆਂ ‌‌ਦਲਵੀਰ ਕੌਰ, ਰਣਜੀਤ ਕੌਰ ਤੇ ਮਨਜੀਤ ਕੌਰ ਦਾ ਲੜਕਿਆਂ ਦੀ ਤਰ੍ਹਾਂ ਪਾਲਣ-ਪੋਸ਼ਣ ਕੀਤਾ, ਉਸੇ ਤਰ੍ਹਾਂ ਹੀ ਨੂੰਹਾਂ ਨੂੰ ਵੀ ਧੀਆਂ-ਪੁੱਤਰਾਂ ਦੀ ਤਰ੍ਹਾਂ ਪਿਆਰ ਦਿੱਤਾ। ਉਨ੍ਹਾਂ ਦੀ ਇਕਲੌਤੀ ਪੋਤਰੀ ਪੀ.ਏ.ਯੂ. ਲੁਧਿਆਣਾ ਤੋਂ ਉੱਚ ਵਿੱਦਿਆ ਪ੍ਰਾਪਤ ਕਰਕੇ ਅਮਰੀਕਾ 'ਚ ਪੀ.ਐੱਚ.ਡੀ ਕਰ ਰਹੀ ਹੈ ਅਤੇ ਪੋਤਰੇ, ਦੋਹਤੇ ਤੇ ਦੋਹਤੀਆਂ ਵੀ ਉਚੇਰੀ ਸਿੱਖਿਆ ਹਾਸਲ ਕਰ ਰਹੇ ਹਨ। ਸ.ਰਾਮ ਸਿੰਘ ਦੇ ਕਰੀਬੀ ਰਿਸ਼ਤੇਦਾਰ ਸਤਨਾਮ ਸਿੰਘ ਜਗਰਾਉਂ, ਬਲਵਿੰਦਰ ਸਿੰਘ ਸੁਧਾਰ, ਸੇਵਕ ਕਾਉੰਕੇ, ਜੀਤਾ ਪੰਡੋਰੀ ਅਤੇ ਜਵਾਈ ਅਜੀਤ ਸਿੰਘ ਤੇ ਪ੍ਰਿੰ.ਸਰਬਜੀਤ ਸਿੰਘ ਦੇਹੜਕਾ ਨੇ ਦੱਸਿਆ ਕਿ ਉਹ ਦੋ-ਦੋ, ਤਿੰਨ-ਤਿੰਨ ਘੰਟਿਆਂ ਤੱਕ ਨਾਮ ਸਿਮਰਨ ਕਰਦੇ ਰਹਿੰਦੇ ਸਨ ਅਤੇ ਬੰਦਗੀ ਕਰਦਿਆਂ ਆਖਰੀ ਸਾਹ ਤੱਕ ਤੰਦਰੁਸਤੀ ਤੇ ਖੁਸ਼ੀ ਭਰਿਆ ਜੀਵਨ ਬਤੀਤ ਕੀਤਾ। ਉਨ੍ਹਾਂ ਨਮਿਤ ਕਰਵਾਏ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਅਤੇ ਅੰਤਿਮ ਅਰਦਾਸ 19 ਅਪ੍ਰੈਲ 2022 ਦਿਨ ਮੰਗਲਵਾਰ ਨੂੰ ਗੁਰਦੁਆਰਾ ਦਸਮੇਸ਼ ਨਗਰ (ਕੱਚਾ ਮਲਕ ਰੋਡ) ਜਗਰਾਉਂ ਵਿਖੇ 1 ਵਜੇ ਹੋਵੇਗੀ।