ਲੁਧਿਆਣਾ (ਕਰਨੈਲ ਸਿੰਘ ਐੱਮ.ਏ.) ਕਰਤਾਰ ਕਾਨਵੈਂਟ ਸਕੂਲ, ਪ੍ਰਿੰਸ ਕਲੋਨੀ, ਗਲੀ ਨੰਬਰ 1, 33 ਫੁੱਟ ਰੋਡ, ਮੁੰਡੀਆਂ ਕਲਾਂ, ਲੁਧਿਆਣਾ ਵਿਖੇ ਮਦਰਜ਼ ਡੇ ਬੜੀ ਧੂਮਧਾਮ ਨਾਲ ਮਨਾਇਆ ਗਿਆ। ਨਿੱਕੇ-ਨਿੱਕੇ ਬੱਚਿਆਂ ਨੇ ਵੱਖ-ਵੱਖ ਤਰ੍ਹਾਂ ਦੀਆਂ ਗਤੀਵਿਧੀਆਂ ਪੇਸ਼ ਕੀਤੀਆਂ। ਪ੍ਰਿੰਸੀਪਲ ਹਰਪ੍ਰੀਤ ਕੌਰ ਨੇ ਬੱਚਿਆਂ ਨੂੰ ਮਾਂ ਦੀ ਮਹੱਤਤਾ ਤੇ ਚਾਨਣਾ ਪਾਇਆ। ਉਹਨਾਂ ਕਿਹਾ ਮਾਂ ਰੱਬ ਦਾ ਦੂਜਾ ਰੂਪ ਹੈ ਅਤੇ ਮਾਂ ਦੀ ਜਗ੍ਹਾ ਕੋਈ ਨਹੀਂ ਲੈ ਸਕਦਾ। ਸਕੂਲ ਵਿੱਚ ਹਮੇਸ਼ਾਂ ਇਹੀ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਬੱਚਿਆਂ ਨੂੰ ਨੈਤਿਕ ਕਦਰਾਂ ਕੀਮਤਾਂ, ਆਪਣੇ ਤੋਂ ਵੱਡਿਆਂ ਦਾ ਸਤਿਕਾਰ ਕਰਨ ਅਤੇ ਛੋਟਿਆਂ ਨਾਲ ਪਿਆਰ ਦੇ ਨਾਲ-ਨਾਲ ਇੱਕ ਸੂਝਵਾਨ ਇਨਸਾਨ ਬਣ ਕੇ ਆਪਣਾ ਅਤੇ ਆਪਣੇ ਮਾਤਾ ਪਿਤਾ ਦਾ ਨਾਮ ਰੌਸ਼ਨ ਕਰਨ।