You are here

ਸਿਹਤ ਵਿਭਾਗ ਦੀ ਟੀਮ ਵੱਲੋਂ ਪਿੰਡ ਚੰਨਣਵਾਲ ਵਿਖੇ ਕੈਂਪ ਲਗਾ ਕੇ 50 ਤੋਂ ਵੱਧ ਵਿਅਕਤੀਆਂ ਦੀ ਸੈਂਪਲਿੰਗ ਕੀਤੀ ਗਈ 

ਫਤਿਹ ਮਿਸ਼ਨ ਤੋਂ ਪ੍ਰੇਰਨਾ ਲੈ ਕੇ ਸਾਨੂੰ ਆਪਣੇ ਸਾਰਿਆ ਦੇ ਟੈਸਟ ਕਰਵਾਉਣੇ ਸਮੇਂ ਦੀ ਮੁੱਖ ਲੋੜ.ਸੀਨੀਅਰ ਮੈਡੀਕਲ ਅਫਸਰ ਆਡਲੁੂ

ਮਹਿਲ ਕਲਾਂ/ਬਰਨਾਲਾ-ਸਤੰਬਰ 2020 -(ਗੁਰਸੇਵਕ ਸਿੰਘ ਸੋਹੀ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਫਤਿਹ ਮਿਸ਼ਨ ਦੀ ਵਿੱਢੀ ਗਈ ਮੁਹਿੰਮ ਤਹਿਤ ਪੰਜਾਬ ਸਰਕਾਰ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਹੁਕਮਾਂ ਅਨੁਸਾਰ ਸਿਵਲ ਸਰਜਨ ਬਰਨਾਲਾ ਗੁਰਿੰਦਰਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਮੁੱਢਲੇ ਸਿਹਤ ਕੇਂਦਰ ਮਹਿਲ ਕਲਾਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਹਰਜਿੰਦਰ ਸਿੰਘ ਆਂਡਲੂ ਅਤੇ ਸੀਐੱਚ ਚੰਨਣਵਾਲ ਦੇ ਮੈਡੀਕਲ ਅਫ਼ਸਰ ਡਾਕਟਰ ਜਸਪਿੰਦਰ ਵਾਲੀਆ ਦੀ ਦੇਖ ਰੇਖ ਹੇਠ ਪਿੰਡ ਚੰਨਣਵਾਲ ਵਿਖੇ ਸਿਹਤ ਵਿਭਾਗ ਦੀ ਟੀਮ ਵੱਲੋਂ ਗ੍ਰਾਮ ਪੰਚਾਇਤ ਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਕੈਂਪ ਲਗਾ ਕੇ ਕਰੋਨਾ ਵਾਇਰਸ ਦੇ ਮੱਦੇਨਜ਼ਰ 50 ਤੋਂ ਵੱਧ ਵਿਅਕਤੀਆਂ ਦੇ ਜਾਂਚ ਲਈ ਸੈਂਪਲ ਭਰੇ ਗਏ। ਇਸ ਮੌਕੇ ਮੈਡੀਕਲ ਅਫਸਰ ਡਾਕਟਰ ਜਸਪਿੰਦਰ ਵਾਲੀਆ ਡਾਕਟਰ ਅਮਨਦੀਪ ਸਿੰਘ ਕੁਰੜ, ਡਾਕਟਰ ਹਰਜੋਤ ਸ਼ਰਮਾ ਐਸਆਈ, ਜਗਸੀਰ ਸਿੰਘ ਸਿੱਧੂ ਵੱਲੋਂ ਰੈਪਿਡ ਐਂਟੀਜਿੰਨ ਟੈਸਟ ਕੀਤੇ ਗਏ ਜਿਸ ਦਾ ਨਤੀਜਾ 5 ਤੋਂ 10 ਮਿੰਟਾਂ ਵਿੱਚ ਮਿਲ ਜਾਂਦਾ ਰਿਹਾ ਇਸ ਮੌਕੇ ਮੁੱਢਲੇ ਸਿਹਤ ਕੇਂਦਰ ਮਹਿਲ ਕਲਾਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਹਰਜਿੰਦਰ ਸਿੰਘ ਆਂਡਲੂ ਨੇ ਗ੍ਰਾਮ ਪੰਚਾਇਤ ਤੇ ਸਮੂਹ ਪਿੰਡ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਸਿਹਤ ਮਹਿਕਮੇ ਵੱਲੋਂ ਫਤਿਹ ਮਿਸ਼ਨ ਦੀ ਵਿੱਢੀ ਗਈ ਮੁਹਿੰਮ ਤੋਂ ਪ੍ਰੇਰਨਾ ਲੈ ਕੇ ਸਾਨੂੰ ਸਾਰਿਆਂ ਨੂੰ ਆਪਣੇ ਜਾਂਚ ਲਈ ਟੈਸਟ ਕਰਵਾਉਣ ਲਈ ਅੱਗੇ ਆਉਣਾ ਚਾਹੀਦਾ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਦੇ ਹੁਕਮਾਂ ਅਨੁਸਾਰ ਹਰ ਵਿਅਕਤੀ ਨੂੰ ਸਮਾਜਿਕ ਦੂਰੀ ਬਣਾਉਣ ਦੇ ਨਾਲ ਨਾਲ ਹੱਥਾ ਨੂੰ ਸਾਬਣ ਨਾਲ ਧੋਣਾ ਮੂੰਹ ਓੁਪਰ ਮਾਸਕ ਜਾ ਰੁਮਾਲ ਦੀ ਵਰਤੋਂ ਕਰਕੇ ਸਾਵਧਾਨੀਆਂ ਤੇ ਹੁਕਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਇਸ ਮੌਕੇ ਮੁੱਢਲੇ ਸਿਹਤ ਕੇਂਦਰ ਮਹਿਲ ਕਲਾਂ ਦੇ ਮਾਸ ਮੀਡੀਆ ਇੰਚਾਰਜ ਤੇ ਬੀਈਈ ਕੁਲਜੀਤ ਸਿੰਘ ਵਜੀਦਕੇ, ਸਰਪੰਚ ਬੂਟਾ ਸਿੰਘ ਚੰਨਣਵਾਲ, ਸਾਬਕਾ ਸਰਪੰਚ ਗੁਰਜੰਟ ਸਿੰਘ ਧਾਲੀਵਾਲ, ਸਮਾਜ ਸੇਵੀ ਬਾਬਾ ਯਾਦਵਿੰਦਰ ਸਿੰਘ ਚੰਨਣਵਾਲ ਆੜ੍ਹਤੀਆ, ਕੁਲਵੀਰ ਸਿੰਘ ਗਿੱਲ ਕਿਸਾਨ ਆਗੂ, ਸੁਖਵਿੰਦਰ ਸਿੰਘ ਸੁੱਖੀ, ਪ੍ਰਧਾਨ ਦਰਸ਼ਨ ਸਿੰਘ ਖਾਲਸਾ,ਡਾ ਗੋਪਾਲ ਸਿੰਘ ਚੰਨਣਵਾਲ ਤੋਂ ਇਲਾਵਾ ਹੋਰ ਪਿੰਡ ਵਾਸੀ ਵੀ ਹਾਜ਼ਰ ਸਨ।