You are here

ਪੰਜਾਬ

ਮੀਤ ਹੇਅਰ ਵੱਲੋਂ ਭਾਰਤੀ ਕ੍ਰਿਕਟ ਟੀਮ 'ਚ ਚੁਣੇ ਗਏ ਅਰਸ਼ਦੀਪ ਸਿੰਘ ਦੀ ਹੌਂਸਲਾ ਅਫ਼ਜਾਈ

ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਤੇਜ਼ ਗੇਂਦਬਾਜ਼ ਨੂੰ ਭਵਿੱਖ ਲਈ ਦਿੱਤੀਆਂ ਸ਼ੁਭਕਾਮਨਾਵਾਂ

ਚੰਡੀਗੜ੍ਹ, ਮਈ (ਜਨ ਸ਼ਕਤੀ ਨਿਊਜ਼ ਬਿਊਰੋ ) ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਭਾਰਤੀ ਕ੍ਰਿਕਟ ਟੀਮ ਵਿੱਚ ਦੱਖਣੀ ਅਫ਼ਰੀਕਾ ਖਿਲਾਫ ਟਵੰਟੀ-20 ਲੜੀ ਲਈ ਚੁਣੇ ਗਏ ਪੰਜਾਬ ਦੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਦੀ ਹੌਂਸਲਾ ਅਫ਼ਜਾਈ ਲਈ ਉਸ ਨੂੰ ਨਿੱਜੀ ਤੌਰ ਉੱਤੇ ਮਿਲ ਕੇ ਮੁੱਖ ਮੰਤਰੀ ਭਗਵੰਤ ਮਾਨ ਤਰਫੋਂ ਵਧਾਈ ਦਿੱਤੀ।ਪੰਜਾਬ ਭਵਨ ਚੰਡੀਗੜ੍ਹ ਵਿਖੇ ਅਰਸ਼ਦੀਪ ਸਿੰਘ ਤੇ ਉਸ ਦੇ ਪਰਿਵਾਰ ਲਈ ਰੱਖੇ ਰਾਤਰੀ ਭੋਜ ਮੌਕੇ ਖੇਡ ਮੰਤਰੀ ਨੇ ਕਿਹਾ ਕਿ ਅਰਸ਼ਦੀਪ ਸਿੰਘ ਦੀ ਭਾਰਤੀ ਕ੍ਰਿਕਟ ਟੀਮ ਵਿੱਚ ਚੋਣ ਨਾਲ ਸੂਬੇ ਦੇ ਲੱਖਾਂ ਨੌਜਵਾਨਾਂ ਨੂੰ ਅੱਗੇ ਵੱਧਣ ਦੀ ਪ੍ਰੇਰਨਾ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਜਿਹੇ ਨੌਜਵਾਨਾਂ ਉੱਤੇ ਮਾਣ ਕਰਦੀ ਹੈ ਜਿਨ੍ਹਾਂ ਆਪਣੀ ਸਖ਼ਤ ਮਿਹਨਤ ਤੇ ਕਰੜੀ ਸਾਧਨਾ ਨਾਲ ਜ਼ਿੰਦਗੀ ਵਿੱਚ ਨਾਮਣਾ ਖੱਟਿਆ ਹੈ।ਖੇਡ ਮੰਤਰੀ ਮੀਤ ਹੇਅਰ ਅਰਸ਼ਦੀਪ ਦੇ ਬਚਪਨ ਤੋਂ ਕ੍ਰਿਕਟ ਨਾਲ ਜੁੜਨ, ਪਰਿਵਾਰ ਦੀ ਹਮਾਇਤ ਅਤੇ ਸੰਘਰਸ਼ ਦੀ ਕਹਾਣੀ ਸੁਣ ਕੇ ਬਹੁਤ ਪ੍ਰਭਾਵਿਤ ਹੋਏ। ਉਨ੍ਹਾਂ ਕਿਹਾ ਕਿ ਜ਼ਿੰਦਗੀ ਵਿੱਚ ਕੀਤੀ ਮਿਹਨਤ ਕਦੇ ਅਜਾਈਂ ਨਹੀਂ ਜਾਂਦੀ। ਮੀਤ ਹੇਅਰ ਨੇ ਅਰਸ਼ਦੀਪ ਸਿੰਘ ਨੂੰ ਦੱਸਿਆ ਕਿ ਉਹ ਖ਼ੁਦ ਵੀ ਛੋਟੇ ਹੁੰਦੇ ਕ੍ਰਿਕਟਰ ਬਣਨਾ ਚਾਹੁੰਦੇ ਸਨ ਅਤੇ ਹੁਣ ਵੀ ਉਹ ਕ੍ਰਿਕਟ ਖੇਡ ਵਿੱਚ ਬਹੁਤ ਰੁਚੀ ਰੱਖਦੇ ਹਨ ਜਿਸ ਲਈ ਕਦੇ-ਕਦੇ ਮੌਕਾ ਮਿਲਣ ਉੱਤੇ ਕ੍ਰਿਕਟ ਵੀ ਖੇਡਦੇ ਹਨ।ਖੇਡ ਮੰਤਰੀ ਨੇ ਕਿਹਾ ਕਿ ਹੁਣ ਕ੍ਰਿਕਟ ਖੇਡ ਵਿੱਚ ਵੱਡੇ ਪੱਧਰ ਉੱਤੇ ਪੰਜਾਬ ਦੇ ਨਵੀਂ ਉਮਰ ਦੇ ਖਿਡਾਰੀ ਅੱਗੇ ਆ ਰਹੇ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਰਣਜੀ ਟਰਾਫੀ ਵਿੱਚ ਪੰਜਾਬ ਹੋਰ ਵੀ ਬਿਹਤਰ ਪ੍ਰਦਰਸ਼ਨ ਕਰੇਗਾ। ਪੰਜਾਬ ਸਰਕਾਰ ਖੇਡਾਂ ਨੂੰ ਹੇਠਲੇ ਪੱਧਰ ਉੱਤੇ ਮਜ਼ਬੂਤ ਕਰਨ ਲਈ ਉਪਰਾਲੇ ਕਰ ਰਹੀ ਹੈ ਤਾਂ ਜੋ ਪੰਜਾਬ ਮੁੜ ਖੇਡਾਂ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣੇ। ਇਸ ਮੌਕੇ ਮੀਤ ਹੇਅਰ ਨੇ ਅਰਸ਼ਦੀਪ ਸਿੰਘ ਨੂੰ ਦੁਸ਼ਾਲਾ ਪਾ ਕੇ ਸਨਮਾਨਤ ਵੀ ਕੀਤਾ। ਇਸ ਮੌਕੇ ਅਰਸ਼ਦੀਪ ਸਿੰਘ ਦੇ ਪਰਿਵਾਰਕ ਮੈਂਬਰ ਤੇ ਕੋਚ ਵੀ ਮੌਜੂਦ ਸਨ।

ਵਿਜੀਲੈਂਸ ਵੱਲੋਂ 20 ਲੱਖ ਰੁਪਏ ਦੇ ਘਪਲੇ ਦੇ ਦੋਸ਼ ਚ ਪੰਚਾਇਤ ਵਿਭਾਗ ਦੇ ਦੋ ਜੇਈ, ਇੱਕ ਪੰਚਾਇਤ ਸਕੱਤਰ ਤੇ ਦੋ ਸਰਪੰਚਾਂ ਖਿਲਾਫ਼ ਮੁਕੱਦਮਾ ਦਰਜ

ਚੰਡੀਗੜ੍ਹ 25 ਮਈ (ਜਨ ਸ਼ਕਤੀ ਨਿਊਜ਼ ਬਿਊਰੋ ) ਪੰਜਾਬ ਵਿਜੀਲੈਂਸ ਬਿਊਰੋ ਨੇ ਪਿੰਡ ਕੋਟਲਾ ਸੁਲੇਮਾਨ, ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਸਾਬਕਾ ਸਰਪੰਚ ਤਰਲੋਚਨ ਸਿੰਘ, ਅਧਿਕਾਰਤ ਪੰਚ ਰਣਜੋਧ ਸਿੰਘ, ਬੀਡੀਪੀਓ ਦਫ਼ਤਰ ਫਤਹਿਗਡ਼੍ਹ ਸਾਹਿਬ ਦੇ ਦੋ ਜੂਨੀਅਰ ਇੰਜਨੀਅਰ ਲਲਿਤ ਗੋਇਲ  ਜੂਨੀਅਰ ਇੰਜੀਨੀਅਰ ਅਤੇ ਲੁਕੇਸ਼ ਥੰਮ੍ਹਣ ਸਮੇਤ ਪੰਚਾਇਤ ਸਕੱਤਰ ਪਵਿੱਤਰ ਸਿੰਘ ਨੂੰ ਗ੍ਰਾਮ ਪੰਚਾਇਤ ਦੇ ਫੰਡਾਂ ਵਿੱਚ 20.67 ਲੱਖ ਰੁਪਏ ਦਾ ਘਪਲਾ ਕਰਨ ਅਤੇ ਪੰਚਾਇਤ ਦੀ 2.86 ਕਰੋੜ ਰੁਪਏ ਦੇ ਹਿਸਾਬ ਵਾਲੀ ਮਾਪ ਪੁਸਤਕ ਖੁਰਦ-ਬੁਰਦ ਕਰਨ ਬਦਲੇ ਵੱਖ-ਵੱਖ ਫੌਜਦਾਰੀ ਧਾਰਾਵਾਂ ਹੇਠ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਪੰਜਾਬ ਵਿਜੀਲੈਂਸ ਬਿਊਰੋ ਦੇ ਇਕ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀਆਂ ਖਿਲਾਫ ਖ਼ਿਲਾਫ਼ ਵਿਜੀਲੈਂਸ ਬਿਉਰੋ ਦੇ ਥਾਣਾ ਪਟਿਆਲਾ ਵਿਖੇ ਆਈ ਪੀ ਸੀ   ਦੀ ਧਾਰਾ 409, 201, 120-B ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1)ਏ ਤੇ 13(2) ਤਹਿਤ ਅੱਜ ਮਿਤੀ 25-05-2022 ਨੂੰ ਮੁਕੱਦਮਾ ਨੰਬਰ 10 ਦਰਜ ਕਰਕੇ ਮੁਲਜਮਾਂ ਦੀ ਗ੍ਰਿਫਤਾਰੀ ਲਈ ਟੀਮਾਂ ਗਠਿਤ ਕਰ ਦਿੱਤੀਆਂ ਹਨ।

ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤ ਨੰਬਰ 65/2019 ਫਤਹਿਗੜ੍ਹ ਸਾਹਿਬ ਦੀ ਪਡ਼ਤਾਲ ਦੌਰਾਨ ਪਾਇਆ ਗਿਆ ਕਿ ਰਣਜੋਧ ਸਿੰਘ ਅਧਿਕਾਰਤ ਪੰਚ ਤੋਂ ਪਹਿਲਾਂ ਗ੍ਰਾਮ ਪੰਚਾਇਤ ਪਿੰਡ ਕੋਟਲਾ ਸੁਲੇਮਾਨ ਦਾ ਸਰਪੰਚ ਤਰਲੋਚਨ ਸਿੰਘ ਰਿਹਾ ਸੀ ਜਿਸ ਦੇ ਕਾਰਜਕਾਲ ਦੌਰਾਨ ਗ੍ਰਾਮ ਪੰਚਾਇਤ ਪਿੰਡ ਕੋਟਲਾ ਸੁਲੇਮਾਨ ਦੀ ਪੰਚਾਇਤੀ ਜ਼ਮੀਨ ਨੂੰ ਰੇਲਵੇ ਵਿਭਾਗ ਵੱਲੋਂ ਐਕਵਾਇਰ ਹੋਣ ਕਰਕੇ  ਗ੍ਰਾਮ ਪੰਚਾਇਤ ਪਿੰਡ ਕੋਟਲਾ ਸੁਲੇਮਾਨ ਨੂੰ ਰਕਮ ਕਰੀਬ 4, 18, 00000ਰੁਪਏ ਅਤੇ ਹੋਰਾਂ ਵਸੀਲਿਆਂ ਤੋਂ ਕੁੱਲ 4, 20, 25, 000 ਰੁਪਏ ਪ੍ਰਾਪਤ ਹੋਏ ਸਨ ਅਤੇ ਇਸ ਉਕਤ ਰਕਮ ਵਿੱਚੋਂ ਤਰਲੋਚਨ ਸਿੰਘ ਸਾਬਕਾ ਸਰਪੰਚ ਵੱਲੋਂ ਰਕਮ 2, 86, 25000 ਰੁਪਏ ਪਿੰਡ ਵਿਚ ਵਿਕਾਸ ਦੇ ਕੰਮਾਂ ਉੱਪਰ ਖ਼ਰਚ ਕੀਤੀ ਗਈ ਹੈ ਅਤੇ ਤਰਲੋਚਨ ਸਿੰਘ ਵੱਲੋਂ  1, 34, 00000 ਰੁਪਏ ਪੰਚਾਇਤੀ ਖਾਤੇ ਵਿਚ ਛੱਡੇ  ਗਏ ਸਨ 

ਇਹ ਬਚਦੀ ਰਕਮ ਰਣਜੋਧ ਸਿੰਘ ਅਧਿਕਾਰਤ ਪੰਚ ਵੱਲੋਂ ਵਿਕਾਸ ਦੇ ਨਾਮ ਪਰ ਖਰਚ ਕੀਤੀ ਗਈ ਦਿਖਾਈ ਗਈ ਹੈ ਜਦੋਂ ਕਿ ਰਣਜੋਧ ਸਿੰਘ ਅਧਿਕਾਰਤ ਪੰਚ ਵੱਲੋਂ ਕਰਵਾਏ ਗਏ ਕੰਮਾਂ ਦੀ ਪਹਿਲਾਂ ਸ੍ਰੀ ਤਰਸੇਮ ਲਾਲ  ਕਾਰਜਕਾਰੀ ਇੰਜੀਨੀਅਰ ਪੰਚਾਇਤੀ ਰਾਜ ਲੋਕ ਨਿਰਮਾਣ ਮੰਡਲ ਜਲੰਧਰ ਵੱਲੋਂ ਪੜਤਾਲ ਕਰਕੇ ਰਕਮ  27, 59, 538 ਰੁਪਏ ਦਾ ਵਿੱਤੀ ਨੁਕਸਾਨ ਪਹੁੰਚਾਉਣ ਲਈ ਰਿਪੋਰਟ ਤਿਆਰ ਕੀਤੀ ਗਈ ਸੀ  

ਰਣਜੋਧ ਸਿੰਘ ਅਧਿਕਾਰਤ ਪੰਚ ਗ੍ਰਾਮ ਪੰਚਾਇਤ ਪਿੰਡ ਕੋਟਲਾ ਸੁਲੇਮਾਨ ਦੇ ਅਰਸੇ ਦੌਰਾਨ ਕਰਵਾਏ ਗਏ ਕੰਮਾਂ ਦੀ ਵਿਜੀਲੈਂਸ ਬਿਊਰੋ ਪੰਜਾਬ ਐਸਏਐਸ ਨਗਰ ਦੀ ਤਕਨੀਕੀ ਟੀਮ-1 ਨੂੰ ਨਾਲ ਲੈ ਕੇ ਚੈਕਿੰਗ ਕੀਤੀ ਗਈ ਸੀ ਅਤੇ   ਤਕਨੀਕੀ ਟੀਮ ਦੀ ਫਾੲੀਨਲ ਰਿਪੋਰਟ ਅਨੁਸਾਰ ਮਿਤੀ 5-1-2018 ਤੋਂ ਮਿਤੀ 13-7-2018 ਤਕ ਪਿੰਡ ਵਿੱਚ ਵਿਕਾਸ ਦੇ ਕਰਵਾਏ ਗਏ ਕੰਮਾਂ ਵਿੱਚ ਰਕਮ 20, 67, 068 ਰੁਪਏ ਦੀ ਘਪਲੇਬਾਜ਼ੀ ਰਣਜੋਧ ਸਿੰਘ ਅਧਿਕਾਰਤ ਪੰਚ, ਲੁਕੇਸ਼ ਥੰਮ੍ਹਣ ਜੇ ਈ   ਅਤੇ ਪਵਿੱਤਰ ਸਿੰਘ ਪੰਚਾਇਤ ਸੈਕਟਰੀ ਵਗੈਰਾ ਵੱਲੋਂ ਕਰਨੀ ਪਾਈ ਗਈ ਹੈ।

ਵਿਜੀਲੈਂਸ ਦੀ ਤਕਨੀਕੀ ਟੀਮ ਦੀ ਰਿਪੋਰਟ ਮੁਤਾਬਕ ਗ੍ਰਾਮ ਪੰਚਾਇਤ ਪਿੰਡ ਕੋਟਲਾ ਸਲਮਾਨ ਵੱਲੋਂ ਵਿਕਾਸ ਦੇ ਕੰਮਾਂ ਨੂੰ ਕਰਵਾਉਣ ਤੋਂ ਪਹਿਲਾਂ ਉਸ ਦੀ ਤਕਨੀਕੀ ਪ੍ਰਵਾਨਗੀ ਲੈਣੀ ਜ਼ਰੂਰੀ ਸੀ ਕਿਉਂਕਿ ਉਸ ਦੇ ਮੁਤਾਬਕ ਹੀ ਮਟੀਰੀਅਲ ਦੀ ਮਿਕਦਾਰ ਅਤੇ ਰੇਟ ਮਨਜ਼ੂਰ ਕੀਤੇ ਜਾਂਦੇ ਹਨ ਪਰ ਲੁਕੇਸ਼ ਥੰਮ੍ਹਣ ਜੇ ਈ  ਅਤੇ ਪਵਿੱਤਰ ਸਿੰਘ ਪੰਚਾਇਤ ਸੈਕਟਰੀ ਵੱਲੋਂ ਰਣਜੋਧ   ਸਿੰਘ ਸਾਬਕਾ ਅਧਿਕਾਰਤ ਪੰਚ ਨਾਲ ਆਪਸ ਵਿਚ ਮਿਲੀਭੁਗਤ ਕਰਕੇ ਤਕਨੀਕੀ ਪ੍ਰਵਾਨਗੀ ਨਹੀਂ ਲਈ ਗਈ  ਜਿਸ ਤੋਂ ਇਨ੍ਹਾਂ ਦੀ ਆਪਸ ਵਿਚ ਮਿਲੀਭੁਗਤ ਸਾਬਤ ਹੁੰਦੀ ਹੈ। ਇਸ ਤੋਂ ਇਲਾਵਾ ਤਰਲੋਚਨ ਸਿੰਘ ਸਾਬਕਾ ਸਰਪੰਚ ਦੇ ਅਰਸੇ ਦੌਰਾਨ ਤਾਇਨਾਤ ਰਹੇ ਲਲਿਤ ਗੋਇਲ ਜੇ ਈ ਪਾਸੋਂ ਵਾਰ ਵਾਰ ਮਾਪ ਪੁਸਤਕ (ਐਮਬੀ) ਦੀ ਮੰਗ ਕੀਤੀ ਗਈ ਤਾਂ ਜੋ ਤਰਲੋਚਨ ਸਿੰਘ ਸਾਬਕਾ ਸਰਪੰਚ ਦੇ ਅਰਸੇ ਦੌਰਾਨ ਪਿੰਡ ਕੋਟਲਾ ਸੁਲੇਮਾਨ ਵਿੱਚ ਕਰਵਾਏ ਗਏ ਕੰਮਾਂ ਬਾਰੇ ਚੈਕਿੰਗ ਕੀਤੀ ਜਾ ਸਕੇ ਪਰ ਲਲਿਤ ਗੋਇਲ ਜੇ ਈ ਵੱਲੋਂ ਪੜਤਾਲ ਦੌਰਾਨ ਆਪਣੀ ਮਾਪ ਪੁਸਤਕ  ਵਾਰ ਵਾਰ ਮੰਗਣ ਉਪਰੰਤ ਵੀ ਪੇਸ਼ ਨਹੀਂ ਕੀਤੀ ਗਈ ਅਤੇ ਨਾ ਹੀ ਲਲਿਤ ਗੋਇਲ ਜੇ ਈ ਵੱਲੋਂ ਪਿੰਡ ਕੋਟਲਾ ਸੁਲੇਮਾਨ ਵਿਚ ਵਿਕਾਸ ਦੇ ਕੰਮਾਂ ਨਾਲ ਸਬੰਧਤ ਮਾਪ ਪੁਸਤਕ  ਵਿਭਾਗ ਪਾਸ ਜਮ੍ਹਾਂ ਕਰਵਾਈ ਗਈ ਅਤੇ ਨਾ ਹੀ ਲੁਕੇਸ਼ ਥੰਮ੍ਹਣ ਜੇਈ ਵੱਲੋਂ ਲਲਿਤ ਗੋਇਲ ਜੇਈ ਪਾਸੋਂ ਮਾਪ ਪੁਸਤਕ ਦੀ ਮੰਗ ਕੀਤੀ ਗਈ ਜਿਸ ਤੋਂ ਸਾਫ ਜ਼ਾਹਿਰ ਹੁੰਦਾ ਹੈ ਕਿ ਲਲਿਤ  ਗੋਇਲ ਜੇ ਈ ਵੱਲੋਂ ਤਰਲੋਚਨ ਸਿੰਘ ਦੇ ਅਰਸੇ ਦੌਰਾਨ ਕਰਵਾਏ ਗਏ ਕੰਮਾਂ ਨਾਲ ਸਬੰਧਤ ਮਾਪ ਪੁਸਤਕ ਨੂੰ ਖੁਰਦ ਬੁਰਦ ਕੀਤਾ ਗਿਆ ਹੈ ਅਤੇ ਲੋਕੇਸ਼ ਥੰਮ੍ਹਣ ਜੇ ਈ ਵੱਲੋਂ ਗਰਾਮ ਪੰਚਾਇਤ ਪਿੰਡ ਕੋਟਲਾ ਸੁਲੇਮਾਨ ਦੇ ਕੰਮਾਂ ਨੂੰ ਕਰਵਾਉਣ ਲਈ ਆਪਣੇ ਅਹੁਦੇ ਦੀ ਦੁਰਵਰਤੋਂ ਕਰਦੇ ਹੋਏ ਬਿਨਾਂ ਵਿਭਾਗ ਦੇ ਬੀ ਡੀ ਪੀ ਓ ਦਫਤਰ ਨੂੰ ਸੂਚਿਤ ਕੀਤੇ ਹੀ ਰਣਜੋਧ ਸਿੰਘ ਅਧਿਕਾਰਤ ਸਰਪੰਚ ਨਾਲ ਮਿਲੀਭੁਗਤ ਕਰਕੇ ਨਵੀਂ ਮਾਪ ਪੁਸਤਕ ਲਗਾ ਕੇ ਕੰਮ ਸ਼ੁਰੂ ਕਰਵਾ ਦਿੱਤੇ ਗਏ।

ਜਾਂਚ ਮੁਤਾਬਿਕ ਰਣਜੋਧ ਸਿੰਘ ਸਾਬਕਾ ਅਧਿਕਾਰਤ ਪੰਚ, ਤਰਲੋਚਨ ਸਿੰਘ ਸਾਬਕਾ ਸਰਪੰਚ ਪਿੰਡ ਕੋਟਲਾ ਸੁਲੇਮਾਨ ਅਤੇ ਲਲਿਤ ਗੋਇਲ ਜੇ ਈ, ਲੁਕੇਸ਼ ਥੰਮ੍ਹਣ ਜੇ ਈ, ਪਵਿੱਤਰ ਸਿੰਘ ਪੰਚਾਇਤ ਸੈਕਟਰੀ ਦਫ਼ਤਰ ਬੀ ਡੀ ਪੀ ਓ ਫ਼ਤਹਿਗੜ੍ਹ ਸਾਹਿਬ ਵੱਲੋਂ ਆਪਸ ਵਿਚ ਮਿਲੀਭੁਗਤ ਕਰਕੇ ਅਤੇ ਗਰਾਮ ਪੰਚਾਇਤ ਪਿੰਡ ਕੋਟਲਾ ਸੁਲੇਮਾਨ ਨੂੰ ਰੇਲਵੇ ਵਿਭਾਗ ਪਾਸੋਂ ਪੰਚਾਇਤੀ ਜ਼ਮੀਨ ਨੂੰ ਐਕਵਾਇਰ ਕਰਨ ਅਤੇ ਹੋਰਾਂ ਵਸੀਲਿਆਂ ਤੋਂ ਮਿਲੀ ਕੁੱਲ 4, 20, 25000  ਰੁਪਏ ਦੀ ਰਕਮ ਵਿਚੋਂ  2, 86, 25000 ਰੁਪਏ ਨਾਲ ਸੰਬੰਧਤ ਮਾਪ ਪੁਸਤਕ ਨੂੰ ਖੁਰਦ ਬੁਰਦ ਕਰਕੇ ਅਤੇ ਤਕਨੀਕੀ ਟੀਮ ਦੀ ਰਿਪੋਰਟ ਮੁਤਾਬਕ 20, 67, 068 ਰੁਪਏ ਦਾ ਘਪਲਾ ਕੀਤਾ ਗਿਆ ਹੈ। ਇਸ ਜਾਂਚ ਦੇ ਅਧਾਰ ਤੇ ਵਿਜੀਲੈਂਸ ਵੱਲੋਂ ਉਕਤ ਮੁਲਜਮਾਂ ਖਿਲਾਫ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭੀ ਗਈ ਹੈ।

ਤਹਿਸੀਲ ਕੰਪਲੈਕਸ ਜਗਰਾਉਂ 'ਚ ਚਾਹ ਦੀ ਕੰਟੀਨ ਦੀ ਬੋਲੀ 30 ਮਈ ਨੂੰ

ਜਗਰਾਉਂ 25 ਮਈ (ਰਣਜੀਤ ਸਿੱਧਵਾਂ)  :  ਉੱਪ-ਮੰਡਲ ਮੈਜਿਸਟ੍ਰੇਟ ਜਗਰਾਉਂ ਸ਼੍ਰੀ ਵਿਕਾਸ ਹੀਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਚਹਿਰੀ ਕੰਪਾਊਂਡ ਜਗਰਾਉਂ ਦੀ ਕੰਟੀਨ ਦਾ ਠੇਕਾ ਸਾਲ 2022-23 ਲਈ ਬੋਲੀ ਰਾਹੀਂ ਠੇਕੇ 'ਤੇ ਦਿੱਤਾ ਜਾਣਾ ਹੈ। ਇਸ ਲਈ ਇਹ ਬੋਲੀ ਮਿਤੀ 30-05-2022 ਨੂੰ ਸਵੇਰੇ 12-00 ਵਜੇ ਦਫ਼ਤਰ ਉੱਪ- ਮੰਡਲ ਮੈਜਿਸਟ੍ਰੇਟ ਜਗਰਾਉਂ  ਵਿਖੇ ਰੱਖੀ ਗਈ ਹੈ। ਜ਼ਿਕਰਯੋਗ ਹੈ ਕਿ ਇਹ ਬੋਲੀ ਪਹਿਲਾਂ ਮਿਤੀ 07-04-2022 ਅਤੇ 23-05-2022 ਨੂੰ ਰੱਖੀ ਗਈ ਸੀ ਜੋਕਿ ਬੋਲੀ ਵਿੱਚ ਕਿਸੇ ਵੀ ਵਿਅਕਤੀ ਦੇ ਹਾਜ਼ਰ ਨਾ ਹੋਣ ਕਰਕੇ ਹੁਣ ਮਿਤੀ 30-05- 2022 ਨੂੰ ਕਰਵਾਈ ਜਾਵੇਗੀ।ਉਨ੍ਹਾਂ ਕਿਹਾ ਕਿ ਬੋਲੀ ਵਿੱਚ ਸਾਰਿਆਂ ਨੂੰ ਸਮੇਂ ਸਿਰ ਹਾਜ਼ਰ ਹੋਣਾ ਲਾਜ਼ਮੀ ਹੈ। ਬੋਲੀ ਵਿੱਚ ਸ਼ਾਮਿਲ ਹੋਣ ਵਾਲੇ ਵਿਅਕਤੀ ਨੂੰ 05 ਹਜ਼ਾਰ ਬਤੌਰ ਸਕਿਉਰਟੀ ਜਮ੍ਹਾਂ ਕਰਵਾਉਣੇ ਹੋਣਗੇ। ਸਭ ਤੋਂ ਵੱਧ ਬੋਲੀ ਦੇਣ ਵਾਲੇ ਦੀ ਕੁੱਲ ਰਕਮ ਦਾ ਚੌਥਾ ਹਿੱਸਾ ਮੌਕੇ 'ਤੇ ਜਮ੍ਹਾਂ ਕਰਵਾਉਣਾ ਹੋਵੇਗਾ ਅਤੇ ਬਾਕੀ ਦੀ ਰਕਮ ਲਗਾਤਾਰ ਮਹੀਨਾਵਾਰੀ ਕਿਸ਼ਤਾਂ ਵਿੱਚ ਵਸੂਲ ਕੀਤੀ ਜਾਵੇਗੀ। ਚੌਥਾ ਹਿੱਸਾ ਨਾ ਦੇਣ ਦੀ ਸੂਰਤ ਵਿੱਚ ਸਕਿਉਰਟੀ ਰਕਮ ਜ਼ਬਤ ਕਰ ਲਈ ਜਾਵੇਗੀ। ਇਸ ਤੋਂ ਇਲਾਵਾ ਹੋਰ ਸ਼ਰਤਾਂ ਮੌਕੇ 'ਤੇ ਦੱਸੀਆ ਜਾਣਗੀਆਂ। ਉੱਪ-ਮੰਡਲ ਮੈਜਿਸਟ੍ਰੇਟ ਜਗਰਾਉਂ ਸ਼੍ਰੀ ਵਿਕਾਸ ਹੀਰਾ ਨੇ ਜਾਣਕਾਰੀ ਦਿੰਦਿਆਂ ਇਹ ਵੀ ਦੱਸਿਆ ਕਿ ਕੰਟੀਨ ਲਈ ਸ਼ਰਤਾਂ -
1. ਬੋਲੀ ਦੇਣ ਵਾਲੇ ਪਾਸ ਤਹਿਸੀਲ ਜਗਰਾਉਂ ਵਿੱਚ ਅਚੱਲ ਜਾਇਦਾਦ ਹੋਣੀ ਜ਼ਰੂਰੀ ਹੈ, ਸਬੂਤ ਵਜੋਂ ਮੌਕੇ 'ਤੇ ਉਹ ਰਜਿਸਟਰੀ ਜਾਂ ਨਕਲ ਜਮਾਂਬੰਦੀ ਪੇਸ਼ ਕਰੇਗਾ।
2. ਬੋਲੀਕਾਰ ਸਰਕਾਰ ਜਾਂ ਇਸ ਦਫ਼ਤਰ ਦਾ ਬਾਕੀਦਾਰ ਨਹੀਂ ਹੋਣਾ ਚਾਹੀਦਾ।
3. ਗ੍ਰਾਹਕਾਂ ਦੇ ਬੈਠਣ ਲਈ ਯੋਗ ਪ੍ਰਬੰਧ ਹੋਣਾ ਚਾਹੀਦਾ ਹੈ।
4. ਕੰਟੀਨ ਵਿਖੇ ਖਾਣ-ਪੀਣ ਦੀ ਸਮੱਗਰੀ ਸੁੱਧ ਹੋਣੀ ਚਾਹੀਦੀ ਹੈ।
5. ਸ਼ਨੀਵਾਰ ਨੂੰ ਕੰਟੀਨ ਖੁੱਲੀ ਹੋਣੀ ਚਾਹੀਦੀ ਹੈ।

ਝੋਨੇ ਦੀ ਸਿੱਧੀ ਬਿਜਾਈ ਵੱਲ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਲਈ ਡੀ.ਸੀ. ਸ਼੍ਰੀ ਮੁਕਤਸਰ ਸਾਹਿਬ ਪਿੰਡ ਚੱਕ ਗਿਲਜੇਵਾਲਾ ਵਿਖੇ ਪਹੁੰਚੇ

ਸ੍ਰੀ ਮੁਕਤਸਰ ਸਾਹਿਬ 25 ਮਈ  (ਰਣਜੀਤ ਸਿੱਧਵਾਂ)  : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਵਾਤਾਵਰਨ ਦੀ ਸੰਭਾਲ ਅਤੇ ਪਾਣੀ ਦੀ ਬਚਤ ਲਈ ਪੂਰੇ ਰਾਜ ਵਿੱਚ ਤਰ ਵੱਤਰ ਤਕਨੀਕ ਰਾਹੀਂ ਝੋਨੇ ਦੀ ਸਿੱਧੀ ਬਿਜਾਈ ਕਰਵਾਉਣ ਲਈ ਵੱਡੇ ਪੱਧਰ ਤੇ ਮੁਹਿੰਮ ਚਲਾਈ ਗਈ ਹੈ।ਇਸ ਮੁਹਿੰਮ ਤਹਿਤ ਸ਼੍ਰੀ ਵਿਨੀਤ ਕਮਾਰ, ਆਈ.ਏ.ਐਸ. ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਨੇ ਜ਼ਿਲ੍ਹੇ ਦੇ ਪਿੰਡ ਚੱਕ ਗਿਲਜੇਵਾਲਾ ਬਲਾਕ ਗਿੱਦੜਬਾਹਾ ਦੇ ਕਿਸਾਨ ਚਰਨਜੀਤ ਸਿੰਘ ਪੁੱਤਰ ਤਾਰਾ ਸਿੰਘ ਦੇ ਖੇਤ ਵਿੱਚ ਖੁਦ ਟਰੈਕਟਰ ਚਲਾ ਕੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਦਾ ਸੁਨੇਹਾ ਦਿੰਦੇ ਹੋਏ ਕਿਸਾਨਾਂ ਦੀ ਹੌਂਸਲਾ ਅਫ਼ਜ਼ਾਈ ਕੀਤੀ। ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500-ਰੁ: ਪ੍ਰਤੀ ਏਕੜ ਪ੍ਰੋਤਸਾਹਨ ਵਜੋ ਦਿੱਤਾ ਜਾਵੇਗਾ। ਇਸ ਮੌਕੇ ਕਿਸਾਨਾਂ ਵੱਲੋਂ ਨਹਿਰੀ ਪਾਣੀ ਅਤੇ ਬਿਜਲੀ ਦੀ ਸਪਲਾਈ ਵੱਲ ਧਿਆਨ ਦਿਵਾਉਣ ਤੇ ਉਨਾਂ ਵਿਸ਼ਵਾਸ਼ ਦਿਵਾਇਆ ਕਿ ਕਿਸਾਨਾਂ ਨੂੰ ਨਹਿਰੀ ਪਾਣੀ ਅਤੇ ਬਿਜਲੀ ਦੀ ਨਿਰੰਤਰ ਸਪਲਾਈ ਦਿੱਤੀ ਜਾਵੇਗੀ। ਉਨਾਂ ਕਿਸਾਨਾਂ ਨੂੰ ਖੇਤਾਂ ਵਿਚ ਟਿਊਬਵੈਲਾਂ ਨੇੜੇ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਅਪੀਲ ਵੀ ਕੀਤੀ। ਇਸ ਮੌਕੇ ਗੁਰਪ੍ਰੀਤ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਪਾਸੋਂ ਜ਼ਿਲ੍ਹੇ ਨੂੰ 93000 ਹੈਕ: ਵਿੱਚ ਝੋਨੇ ਦੀ ਸਿੱਧੀ ਬਿਜਾਈ ਦਾ ਟੀਚਾ ਪ੍ਰਾਪਤ ਹੋਇਆ ਹੈ। ਇਸ ਟੀਚੇ ਦੀ ਪੂਰਤੀ ਲਈ ਜ਼ਿਲੇ ਦੇ 236 ਪਿੰਡਾਂ ਲਈ 135 ਅਧਿਕਾਰੀ/ਕਰਮਚਾਰੀਆਂ ਨੂੰ ਪਿੰਡ ਪੱਧਰ ਤੇ ਨੋਡਲ ਅਫ਼ਸਰ ਵਜੋਂ ਨਿਯੁਕਤ ਕੀਤਾ ਗਿਆ ਹੈ, ਇਸ ਤੋਂ ਇਲਾਵਾ ਬਲਾਕ ਪੱਧਰ ਤੇ 4 ਬਲਾਕ ਖੇਤੀਬਾੜੀ ਅਫ਼ਸਰ ਝੋਨੇ ਦੀ ਸਿੱਧੀ ਬਿਜਾਈ ਦੇ ਕੰਮ ਦੀ ਮੋਨੀਟਰਿੰਗ ਕਰ ਰਹੇ ਹਨ। ਇਸ ਮੁਹਿੰਮ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਪਿੰਡ-2 ਜਾ ਕੇ ਕਿਸਾਨ ਸਿਖ਼ਲਾਈ ਕੈਂਪਾਂ ਰਾਹੀਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਤਕਨੀਕੀ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਮੌਕੇ ਉਨਾਂ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ ਜ਼ਮੀਨ ਵਿੱਚ ਸਖ਼ਤ ਤਹਿ ਨਹੀਂ ਬਣੇਗੀ, 10 ਤੋਂ 20 ਪ੍ਰਤੀਸ਼ਤ ਪਾਣੀ ਦੀ ਬਚਤ ਹੋਵੇਗੀ, ਭੂਮੀਗਤ ਪਾਣੀ 10 ਤੋਂ 12 ਪ੍ਰਤੀਸ਼ਤ ਵੱਧ ਰੀਚਾਰਜ਼ ਹੋਵੇਗਾ, ਬਿਮਾਰੀਆਂ ਘੱਟ ਲੱਗਣਗੀਆਂ ਅਤੇ ਹਾੜੀ ਦੀ ਫ਼ਸਲ ਦਾ ਝਾੜ ਵਧੇਗਾ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਝੋਨੇ ਦੀ ਸਿੱਧੀ ਬਿਜਾਈ ਦਰਮਿਆਨੀ ਤੋਂ ਭਾਰੀ ਜ਼ਮੀਨ ਵਿੱਚ ਹੀ ਕੀਤੀ ਜਾਵੇ। ਲੇਜ਼ਰ ਕਰਾਹੇ ਨਾਲ ਜ਼ਮੀਨ ਪੱਧਰ ਕਰਨ ਤੋਂ ਬਾਅਦ ਜੇਕਰ ਦੋ ਰੌਣੀਆਂ ਕਰ ਲਈਆਂ ਜਾਣ ਤਾਂ ਇਹ ਜ਼ਿਆਦਾ ਲਾਹੇਵੰਦ ਹੋਵੇਗਾ। ਜ਼ਮੀਨ ਦੀ ਤਿਆਰੀ ਸਬੰਧੀ ਉਨ੍ਹਾਂ ਦੱਸਿਆ ਕਿ ਜ਼ਮੀਨ ਨੂੰ ਹੋਛਾ ਵਾਹੁਣ ਉਪਰੰਤ ਦੂਹਰਾ ਸੁਹਾਗਾ ਮਾਰ ਕੇ ਬਿਜ਼ਾਈ ਸਵੇਰੇ ਜਾਂ ਸ਼ਾਮ ਨੂੰ ਹੀ ਕੀਤੀ ਜਾਵੇ। ਬਿਜਾਈ ਸਮੇਂ ਇੱਕ ਏਕੜ ਲਈ 8 ਤੋਂ 10 ਕਿ. ਗ੍ਰਾ. ਬੀਜ਼ ਨੂੰ 12 ਘੰਟੇ ਪਾਣੀ ਵਿੱਚ ਭਿਉ ਕੇ, ਛਾਵੇਂ ਸੁਕਾ ਕੇ, 3 ਗ੍ਰਾਮ ਸਪਰਿੰਟ 75 ਡਬਲਯੂ.ਐਸ ਪ੍ਰਤੀ ਕਿ. ਗ੍ਰਾ. ਸੋਧਿਆ ਜਾਵੇ ਅਤੇ ਬਿਜਾਈ ਦੇ ਤੁਰੰਤ ਬਾਅਦ ਨਦੀਨਾਂ ਦੀ ਰੋਕਥਾਮ ਲਈ ਪੈਂਡੀਮੈਥਾਲੀਨ 30 ਤਾਕਤ 1 ਲੀਟਰ ਪ੍ਰਤੀ ਏਕੜ ਦੇ ਹਿਸਾਬ ਨਾਲ 200 ਲੀਟਰ ਪਾਣੀ ਵਿੱਚ ਮਿਲਾ ਕੇ ਛਿੜਕਾਅ ਕੀਤਾ ਜਾਵੇ। ਪਹਿਲਾ ਪਾਣੀ ਬਿਜਾਈ ਤੋਂ ਤਕਰੀਬਨ 21 ਦਿਨਾਂ ਬਾਅਦ ਲਗਾਇਆ ਜਾਵੇ। ਇਨਾਂ 21 ਦਿਨਾਂ ਦੌਰਾਨ ਕਿਸੇ ਕਿਸਮ ਦੀ ਘਬਰਾਉਣ ਦੀ ਜ਼ਰੂਰਤ ਨਹੀਂ ਹੈ ਕਿਉਕਿ ਇਨਾਂ ਦਿਨਾਂ ਦੌਰਾਨ ਜੜਾਂ ਦਾ ਵਿਕਾਸ ਜ਼ਿਆਦਾ ਅਤੇ ਫ਼ਸਲ ਦਾ ਵਾਧਾ ਘੱਟ ਹੁੰਦਾ ਹੈ। ਭੁਪਿੰਦਰ ਕੁਮਾਰ ਬਲਾਕ ਖੇਤੀਬਾੜੀ ਅਫ਼ਸਰ, ਗਿੱਦੜਬਾਹਾ ਵੱਲੋਂ ਆਪਣੇ ਬਲਾਕ ਦੀ ਰਿਪੋਰਟ ਪੇਸ਼ ਕਰਦੇ ਹੋਏ ਵਿਸ਼ੇਸ਼ ਤੌਰ ਤੇ ਪਹੁੰਚੇ ਡਿਪਟੀ ਕਮਿਸ਼ਨਰ ਅਤੇ ਅਗਾਂਹਵਧੂ ਕਿਸਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਖੇਤੀਬਾੜੀ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਵੀ ਮੌਜ਼ੂਦ ਸਨ।

ਸਰਕਾਰੀ ਦਫ਼ਤਰਾਂ ਵਿੱਚ ਸਮੇਂ ਸਿਰ ਹਾਜਰੀ ਯਕੀਨੀ ਬਣਾਉਣ ਅਧਿਕਾਰੀ ਤੇ ਕਰਮਚਾਰੀ : ਡੀ.ਸੀ. -

ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿਲ ਦੀ ਪ੍ਰਧਾਨਗੀ ਹੇਠ ਬੱਚਤ ਭਵਨ ਵਿਖੇ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਹੋਈ

ਫ਼ਤਹਿਗੜ੍ਹ ਸਾਹਿਬ, 25 ਮਈ  (ਰਣਜੀਤ ਸਿੱਧਵਾਂ)  : ਪੰਜਾਬ ਸਰਕਾਰ ਵੱਲੋਂ ਸਰਕਾਰੀ ਦਫ਼ਤਰਾਂ ਵਿੱਚ ਆਮ ਲੋਕਾਂ ਦੀ ਖੱਜਲ ਖੁਆਰੀ ਨੂੰ ਰੋਕਣ ਲਈ ਸਖ਼ਤ ਕਦਮ ਚੁੱਕੇ ਜਾ ਰਹੇ ਹਨ ਇਸ ਲਈ ਜ਼ਿਲ੍ਹੇ ਵਿੱਚ ਪੈਂਦੇ ਸਮੂਹ ਸਰਕਾਰੀ ਦਫ਼ਤਰਾਂ ਵਿੱਚ ਸਮੇਂ ਸਿਰ ਹਾਜਰੀ ਯਕੀਨੀ ਬਣਾਈ ਜਾਵੇ ਤਾਂ ਜੋ ਆਮ ਲੋਕਾਂ ਦੀ ਖੱਜਲ ਖੁਆਰੀ ਨੂੰ ਰੋਕਿਆ ਜਾ ਸਕੇ। ਇਹ ਆਦੇਸ਼ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਬੱਚਤ ਭਵਨ ਵਿੱਚ ਹੋਈ ਜ਼ਿਲ੍ਹਾ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਧਿਕਾਰੀਆਂ/ਕਰਮਚਾਰੀਆਂ ਨੂੰ ਦਿੱਤੇ ।
 ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਆਮ ਵੇਖਿਆ ਜਾਂਦਾ ਹੈ ਕਿ ਲੋਕ ਆਪਣੇ ਰੋਜਮਰਾ ਦੇ ਕੰਮਾਂ ਲਈ ਦੂਰ ਦੁਰਾਡਿਓ ਸਰਕਾਰੀ ਦਫ਼ਤਰਾਂ ਵਿੱਚ ਆਉਂਦੇ ਹਨ ਪ੍ਰੰਤੂ ਸਬੰਧਿਤ ਅਧਿਕਾਰੀ ਸੀਟ ਤੋਂ ਗੈਰ ਹਾਜਰ ਹੋਣ ਕਾਰਨ ਉਨ੍ਹਾਂ ਨੂੰ ਮਾਯੂਸ ਹੋ ਕੇ ਵਾਪਸ ਜਾਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਪ੍ਰੇਸ਼ਾਨੀ ਨੂੰ ਮੁੱਖ ਰੱਖਦੇ ਹੋਏ ਜਿਹੜੇ ਅਧਿਕਾਰੀ/ਕਰਮਚਾਰੀ ਸਮੇਂ ਸਿਰ ਹਾਜਰ ਨਹੀਂ ਹੋਣਗੇ ਉਨ੍ਹਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਇਹ ਆਦੇਸ਼ ਵੀ ਕਿ ਜੇਕਰ ਕਿਸੇ ਅਧਿਕਾਰੀ/ਕਰਮਚਾਰੀ ਨੂੰ ਸਰਕਾਰੀ ਕੰਮ ਲਈ ਫੀਲਡ ਵਿੱਚ ਜਾਣਾ ਪੈਂਦਾ ਹੈ ਉਹ ਇਸ ਦਾ ਇੰਦਰਾਜ ਮੂਵਮੈਂਟ ਰਜਿਸਟਰ ਵਿੱਚ ਕਰਕੇ ਹੀ ਫੀਲਡ ਵਿੱਚ ਜਾਣ। ਉਨ੍ਹਾਂ ਕਿਹਾ ਕਿ ਮੂਵਮੈਂਟ ਰਜਿਸਟਰ ਵਿੱਚ ਇੰਦਰਾਜ ਦਰਜ਼ ਕਰਕੇ ਦਫ਼ਤਰਾਂ ਤੋਂ ਬਾਹਰ ਜਾਣ ਵਾਲੇ ਅਧਿਕਾਰੀਆ /ਕਰਮਚਾਰੀਆਂ ਨੂੰ ਡਿਊਟੀ ਤੋਂ ਗੈਰ ਹਾਜਰ ਸਮਝਿਆ ਜਾਵੇਗਾ ਅਤੇ ਸਬੰਧਿਤਾਂ ਵਿਰੁੱਧ ਨਿਯਮਾਂ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਨੁਪ੍ਰਿਤਾ ਜੌਹਲ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ), ਅਵਨੀਤ ਕੌਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਦਿਨੇਸ਼ ਵਸ਼ਿਸ਼ਟ, ਜ਼ਿਲ੍ਹਾ  ਸ਼ਿਕਾਇਤ ਨਿਵਾਰਣ ਅਫ਼ਸਰ ਸ਼੍ਰੀਮਤੀ ਪਰਲੀਨ ਕਾਲੇਕਾ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਸ਼੍ਰੀ ਹਰਪ੍ਰੀਤ ਸਿੰਘ ਅਟਵਾਲ, ਐਸ.ਡੀ.ਐਮ. ਬਸੀ ਪਠਾਣਾ ਸ਼੍ਰੀ ਗੁਰਵਿੰਦਰ ਸਿੰਘ ਜੌਹਲ ਅਤੇ ਡੀ.ਐਸ.ਪੀ. ਸ਼੍ਰੀ ਧਰਮਪਾਲ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।

ਬਰਸਾਤੀ ਸੀਜ਼ਨ ਤੋਂ ਪਹਿਲਾਂ ਸਾਰੀਆਂ ਡਰੇਨਾਂ ਤੇ ਨਾਲਿਆਂ ਦੀ ਸਫ਼ਾਈ ਹੋਵੇਗੀ ਮੁਕੰਮਲ : ਅਟਵਾਲ

-ਐਸ.ਡੀ.ਐਮ. ਹਰਪ੍ਰੀਤ ਸਿੰਘ ਅਟਵਾਲ  ਨੇ ਪਟਿਆਲਾ ਕੀ ਰਾਓ ਤੇ ਸਰਹਿੰਦ ਚੋਅ ਸਮੇਤ ਵੱਖ-ਵੱਖ ਡਰੇਨਾਂ ਤੇ ਨਾਲਿਆਂ ਦੀ ਸਫਾਈ ਦਾ ਲਿਆ ਜਾਇਜ਼ਾ

ਫ਼ਤਹਿਗੜ੍ਹ ਸਾਹਿਬ, 25 ਮਈ  (ਰਣਜੀਤ ਸਿੱਧਵਾਂ)   : ਆਉਣ ਵਾਲੇ ਬਰਸਾਤੀ ਸੀਜ਼ਨ ਤੋਂ ਪਹਿਲਾਂ-ਪਹਿਲਾਂ ਸਾਰੀਆਂ ਡਰੇਨਾਂ ਤੇ ਨਾਲਿਆਂ ਦੀ ਸਾਫ਼-ਸਫ਼ਾਈ ਦਾ ਕੰਮ ਮੁਕੰਮਲ ਕਰਵਾਇਆ ਜਾਵੇਗਾ ਤਾਂ ਜੋ ਸੰਭਾਵੀ ਹੜ੍ਹਾਂ ਦੀ ਸਥਿਤੀ ਤੋਂ ਬਚਿਆ ਜਾ ਸਕੇ। ਇਹ ਪ੍ਰਗਟਾਵਾ ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਸ਼੍ਰੀ ਹਰਪ੍ਰੀਤ ਸਿੰਘ ਅਟਵਾਲ ਨੇ ਪਟਿਆਲਾ ਕੀ ਰਾਓ ਤੇ ਸਰਹਿੰਦ ਚੋਅ ਸਮੇਤ ਵੱਖ-ਵੱਖ ਡਰੇਨਾਂ ਤੇ ਨਾਲਿਆਂ ਦਾ ਜਾਇਜ਼ਾ ਲੈਣ ਮੌਕੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਅਕਸਰ ਡਰੇਨਾਂ ਤੇ  ਨਾਲਿਆਂ ਵਿੱਚ ਉਗੀ ਘਾਹ-ਬੂਟੀ ਕਾਰਨ ਪਾਣੀ ਖੜ੍ਹਾ ਹੋ ਜਾਂਦਾ ਹੈ ਜਿਸ ਕਾਰਨ ਪਾਣੀ ਦੀ ਵਹਾਅ ਵਿੱਚ ਦਿੱਕਤ ਆਉਂਦੀ ਹੈ, ਜਿਸ ਨਾਲ ਆਮ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਸ਼੍ਰੀ ਅਟਵਾਲ ਨੇ ਕਿਹਾ ਕਿ ਲੋਕਾਂ ਨੁੰ ਬਿਹਤਰ ਸਹੂਲਤਾਂ ਦੇਣ ਲਈ ਇਹ ਉਪਰਾਲਾ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਸੰਭਾਵੀ ਹੜ੍ਹਾਂ ਕਾਰਨ ਲੋਕਾਂ ਦੀਆਂ ਜ਼ਰੂਰਤਾਂ ਦਾ ਧਿਆਨ ਰੱਖਦੇ ਹੋਏ ਵੀ ਲੋੜ ਅਨੁਸਾਰ ਸਾਰੇ ਪ੍ਰਬੰਧ ਕੀਤੇ ਜਾਣਗੇ ਤਾਂ ਜੋ ਲੋਕਾਂ ਨੂੰ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਕਾਰਜਸਾਧਕ ਅਫ਼ਸਰ ਤੇ ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਪੁਲੀਆਂ ਤੇ ਨਾਲਿਆਂ ਦੀ ਸਾਫ਼-ਸਫ਼ਾਈ ਕਰਵਾਈ ਜਾਵੇ ਅਤੇ ਜਿੱਥੇ ਕਿਤੇ ਵੀ ਘਾਹ ਬੂਟੀ ਖੜ੍ਹੀ ਹੈ ਉਸ ਨੂੰ ਬਾਹਰ ਕਢਵਾਇਆ ਜਾਵੇ ਕਿਉਂਕਿ ਘਾਹ-ਬੂਟੀ ਕਾਰਨ ਬਰਸਾਤ ਦਾ ਪਾਣੀ ਖੜਾ ਹੋ ਜਾਂਦਾ ਹੈ ਜੋ ਕਿ ਸੰਭਾਵੀਂ ਹੜ੍ਹਾਂ ਦਾ ਕਾਰਨ ਬਣਦੀ ਹੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਆਉਣ ਵਾਲੇ ਬਰਸਾਤੀ ਮੌਸਮ ਤੋਂ ਪਹਿਲਾਂ ਸਾਫ਼-ਸਫ਼ਾਈ ਦਾ ਕੰਮ ਮੁਕੰਮਲ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਦੇ ਨਾਲ ਸਬੰਧਤ ਵਿਭਾਗਾਂ ਦੇ ਵੱਖ-ਵੱਖ ਅਧਿਕਾਰੀ ਮੌਜੂਦ ਸਨ।

ਡਿਪਟੀ ਕਮਿਸ਼ਨਰ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਵੱਲੋਂ ਨਗਰ ਕੌਂਸਲ ਫਿਰੋਜ਼ਪੁਰ ਦੇ ਸੋਲਿਡ ਵੇਸਟ ਮੈਂਨਜ਼ਮੇਟ ਪਲਾਂਟ ਦਾ ਦੌਰਾ    

 ਫਿਰੋਜ਼ਪੁਰ 25 ਮਈ  (ਰਣਜੀਤ ਸਿੱਧਵਾਂ) : ਡਿਪਟੀ ਕਮਿਸ਼ਨਰ ਫਿਰੋਜ਼ਪੁਰ ਅੰਮ੍ਰਿਤ ਸਿੰਘ ਅਤੇ ਵਧੀਕ ਡਿਪਟੀ ਕਮਿਸ਼ਨਰ (ਜ.) ਅਮਿਤ ਮਹਾਜਨ ਵੱਲੋਂ ਨਗਰ ਕੌਂਸਲ ਫਿਰੋਜ਼ਪੁਰ ਦੇ ਸੋਲਿਡ ਵੇਸਟ ਮੈਂਨਜ਼ਮੇਟ ਪਲਾਂਟ ਦਾ ਦੌਰਾ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਸੌਲਿਡ ਵੇਸਟ ਮੈਨੇਜਮੈਂਟ ਪਲਾਂਟ ਵਿੱਚ ਨਗਰ ਕੌਂਸਲ ਵੱਲੋਂ ਕਚਰੇ ਤੋਂ ਤਿਆਰ ਕੀਤੀ ਗਈ ਜੈਵਿਕ ਖਾਦ ਅਤੇ ਵੱਖ-ਵੱਖ ਤਿਆਰ ਕੀਤੀਆਂ ਗਈਆਂ ਵਰਤੋਂ 'ਚ ਆਉਣ ਵਾਲੀਆਂ ਵਸਤੂਆਂ ਦੇਖੀਆਂ ਅਤੇ ਨਗਰ ਕੌਂਸਲ ਦੇ ਕੰਮਾਂ ਦੀ ਸਰਾਹਨਾ ਕੀਤੀ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਪਲਾਂਟ ਤੇ ਲੱਗਭਗ 05 ਵਾਰਡਾਂ ਦਾ ਡੋਰ ਟੂ ਡੋਰ ਰਾਹੀਂ ਇੱਕਠਾ ਕੀਤਾ ਕਚਰਾ ਲਿਆਂਦਾ ਜਾਂਦਾ ਹੈ ਅਤੇ ਨਗਰ ਕੌਂਸਲ ਦੀ ਟੀਮ ਵੱਲੋਂ ਇਸ ਕੱਚਰੇ ਵਿੱਚੋਂ ਰਸੋਈ ਘਰ ਦੇ ਗਿੱਲੇ ਕੱਚਰੇ ਤੋਂ 25 ਕੰਪੋਸਟ ਪਿੱਟਾਂ ਰਾਹੀ ਜੈਵਿਕ ਖਾਦ ਤਿਆਰ ਕੀਤੀ ਜਾਦੀ ਹੈ। ਇਸ ਖਾਦ ਨੂੰ ਨਗਰ ਕੌਂਸਲ ਫਿਰੋਜ਼ਪੁਰ ਵੱਲੋਂ ਆਪਣੇ ਨਿੱਜੀ ਪਾਰਕਾ ਅਤੇ ਗ੍ਰੀਨ ਬੈਲਟ ਤੇ ਵਰਤਿਆ ਜਾਦਾ ਹੈ ਅਤੇ ਇਸ ਤੋਂ ਇਲਾਵਾ 30 ਰੁ. ਪ੍ਰਤੀ ਕਿਲੋ ਦੇ ਹਿਸਾਬ ਨਾਲ ਇਸਦੀ ਵਿਕਰੀ ਵੀ ਕੀਤੀ ਜਾਦੀ ਹੈ। ਉਨ੍ਹਾਂ ਦੱਸਿਆ ਕਿ ਇਸ ਖਾਦ ਅੰਦਰ ਕਿਸੇ ਪ੍ਰਕਾਰ ਦਾ ਕੋਈ ਕੈਮੀਕਲ ਨਹੀ ਪਾਇਆ ਜਾਦਾ। ਇਹ ਖਾਦ ਮੁਕੰਮਲ ਰੂਪ ਵਿੱਚ ਜੈਵਿਕ ਹੈ ਇਹ ਖਾਦ ਸਾਡੀ ਸਿਹਤ ਅਤੇ ਵਾਤਾਵਰਣ ਲਈ ਲਾਭਦਾਇਕ ਹੈ।ਇਸ ਖਾਦ ਦੀ ਨਗਰ ਕੋਂ/ਕੌਂਸਲ ਤੋਂ ਕੋਈ ਵੀ ਖਰੀਦ ਕਰ ਸਕਦਾ ਹੈ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਵੀ ਇਹ ਅਪੀਲ  ਕੀਤੀ ਕਿ ਲੋਕ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਨਾ ਕਰਨ  ਅਤੇ ਆਪਣੇ ਆਲ-ਦੁਆਲੇ ਸਫ਼ਾਈ ਰੱਖ ਕੇ ਨਗਰ ਕੌਂਸਲ ਦੇ ਸ਼ਹਿਰ ਨੂੰ ਸਾਫ਼ ਸੁਥਰਾ ਅਤੇ ਕੱਚਰਾ ਮੁਕਤ ਬਣਾਉਣ ਦੇ ਅਭਿਆਨ ਵਿੱਚ ਸਹਿਯੋਗ ਦੇਣ।

57ਵੇਂ ਦਿਨ ਵੀ ਭੁੱਖ ਹੜਤਾਲ ਰਹੀ ਜਾਰੀ

ਦੋਸ਼ੀਆਂ ਦੀ ਗ੍ਰਿਫਤਾਰੀ ਲਈ 64ਵੇਂ ਦਿਨ ਵੀ ਦਿੱਤਾ ਧਰਨਾ !

ਜਗਰਾਉਂ 25 ਮਈ (   ਮਨਜਿੰਦਰ ਗਿੱਲ       ) ਮੁਕੱਦਮੇ 'ਚ ਸ਼ਾਮਲ਼ ਦੋਸ਼ੀ ਪੁਲਿਸ ਕਰਮਚਾਰੀਆਂ ਦੀ ਗ੍ਰਿਫਤਾਰੀ ਲਈ ਸੰਘਰਸ਼ ਕਰ ਰਹੀਆਂ ਕਿਸਾਨ-ਮਜ਼ਦੂਰ ਜੱਥੇਬੰਦੀਆਂ ਨੇ ਸੰਘਰਸ਼ ਨੂੰ ਤਿੱਖਾ ਕਰਨ ਲਈ 26 ਮਈ ਨੂੰ ਸਾਂਝੀ ਮੀਟਿੰਗ ਬੁਲਾਈ ਹੈ। ਥਾਣਾ ਸਿਟੀ ਮੂਹਰੇ ਚੱਲ ਪੱਕੇ ਮੋਰਚੇ ਦੇ 64ਵੇਂ ਦਿਨ ਵੱਖ-ਵੱਖ ਜੱਥੇਬੰਦੀਆਂ ਦੇ ਬੁਲਾਰਿਆਂ ਨੇ ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ   ਪੁਲਿਸ ਦੇ ਅੱਤਿਆਚਾਰ ਖਿਲਾਫ਼ ਅਰੰਭਿਆ ਸੰਘਰਸ਼ 2 ਮਹੀਨਿਆਂ ਨੂੰ ਪਾਰ ਗਿਆ ਹੈ। ਪੁਲਿਸ ਜ਼ੁਲਮਾਂ ਤੋਂ ਪੀੜ੍ਹਤ ਮਿਹਨਤੀ ਕਿਰਤੀ ਲੋਕ ਤਪਦੀ ਧੁੱਪ ਤੇ ਮੀੰਹ ਝੱਖੜ ਵਿੱਚ ਵੀ ਸਿਰੜ ਨਾਲ ਇਨਸਾਫ਼ ਦੀ ਪ੍ਰਾਪਤੀ ਲਈ ਦਰੀਆਂ 'ਤੇ ਬੈਠੇ ਹਨ। ਪੀੜ੍ਹਤ ਬਿਰਧ ਮਾਤਾ 57 ਦਿਨਾਂ ਤੋਂ ਭੁੱਖ ਹੜਤਾਲ ਤੇ ਬੈਠੀ ਹੈ। ਉਨ੍ਹਾਂ ਕਿਹ‍ਾ ਕਿ ਰੋਜ਼ਾਨਾ ਕਿਰਤੀ ਲੋਕ ਥਾਣੇ ਅੱਗੇ ਇਕੱਠੇ ਹੋ ਕੇ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ ਕਰਦੇ ਹਨ ਪਰ ਹੈਰਾਨੀ ਦੀ ਗੱਲ ਹੈ ਕਿ ਨਾਂ ਤਾਂ ਪੁਲਿਸ ਅਧਿਕਾਰੀਆਂ ਨੂੰ, ਨਾਂ ਹੀ ਹਲਕਾ ਵਿਧਾਇਕ ਨੂੰ ਅਤੇ ਨਾਂ ਹੀ ਭਗਵੰਤ ਮਾਨ ਨੂੰ ਸੜਕ ਤੇ ਬੈਠੇ ਗਰੀਬ ਲੋਕਾਂ ਤਰਸ ਨਹੀਂ ਆ ਰਿਹਾ ਜਦਕਿ ਭਗਵੰਤ ਮਾਨ ਨੇ ਕਿਹਾ ਸੀ ਕਿ ਹੁਣ ਲੋਕਾਂ ਨੂੰ ਆਪਣੇ ਹੱਕਾਂ ਲਈ ਧਰਨੇ-ਮੁਜ਼ਾਹਰੇ ਨਹੀਂ ਕਰਨੇ ਪੈਣਗੇ ਪਰ ਅਸਲੀਅਤ ਜੋ ਵੀ ਹੈ ਸਭ ਦੇ ਸਾਹਮਣੇ ਹੈ। ਜ਼ਿਕਰਯੋਗ ਹੈ ਕਿ ਪੀੜ੍ਹਤ ਮਾਤਾ ਸੁਰਿੰਦਰ ਕੌਰ ਰਸੂਲਪੁਰ ਆਪਣੀ ਮ੍ਰਿਤਕ ਬੇਟੀ ਕੁਲਵੰਤ ਕੌਰ ਤੇ ਹੋਏ ਜ਼ੁਲਮਾਂ ਦਾ ਹਿਸਾਬ ਲੈਣ ਲਈ ਭੁੱਖ ਹੜਤਾਲ ਤੇ ਬੈਠੀ ਹੈ। ਪ੍ਰੇੈਸ ਨੂੰ ਜਾਰੀ ਬਿਆਨ 'ਚ ਕਿਰਤੀ ਕਿਸਾਨ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਤਰਲੋਚਨ ਸਿੰਘ ਝੋਰੜਾਂ, ਪੇਂਡੂ ਮਜ਼ਦੂਰ ਯੂਨੀਅਨ ਦੇ ਜਿਲ੍ਹਾ ਸਕੱਤਰ ਸੁਖਦੇਵ ਸਿੰਘ ਮਾਣੂੰਕੇ, ਭਾਰਤੀ ਕਿਸਾਨ ਯੂਨੀਅਨ ਏਕਤਾ(ਡਕੌਂਦਾ) ਦੇ ਬਾਬਾ ਬੰਤਾ ਸਿੰਘ ਡੱਲਾ, ਦਸਮੇਸ਼ ਕਿਸਾਨ-ਮਜ਼ਦੂਰ ਯੂਨੀਅਨ ਦੇ ਸੂਬਾ ਸਕੱਤਰ ਮਾਸਟਰ ਜਸਦੇਵ ਸਿੰਘ ਲਲਤੋਂ,  ਕਿਰਤੀ ਕਿਸਾਨ ਯੂਨੀਅਨ ਦੇ ਬਲਾਕ ਪ੍ਰਧਾਨ ਬਲਵਿੰਦਰ ਸਿੰਘ ਪੋਨਾ ਨੇ ਪੀੜ੍ਹਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਇਲਾਕੇ ਦੀਆਂ ਇਨਸਾਫ਼ ਪਸੰਦ ਧਿਰਾਂ ਨੂੰ 26 ਮਈ ਦੀ ਸਾਂਝੀ ਮੀਟਿੰਗ ਵਿੱਚ ਆਉਣ ਦ‍ਾ ਸੱਦਾ ਦਿੱਤਾ। ਭੁੱਖ ਹੜਤਾਲ ਤੇ ਬੈਠੀ ਪੀੜ੍ਹਤ ਮਾਤਾ ਸੁਰਿੰਦਰ ਕੌਰ ਨੇ ਕਿਹਾ ਕਿ ਉਹ ਦੋਸ਼ੀਆਂ ਨੂੰ ਸੀਖਾਂ ਬੰਦ ਕਰਵਾਉਣ ਲਈ ਕੋਈ ਵੀ ਕੁਰਬਾਨੀ ਕਰਨ ਲਈ ਤਿਆਰ ਹੈ। ਪੇਂਡੂ ਮਜ਼ਦੂਰ ਯੂਨੀਅਨ (ਮਸ਼ਾਲ਼) ਦੇ ਪ੍ਰਧਾਨ ਮਦਨ ਸਿੰਘ  ਤੇ ਬਲਦੇਵ ਸਿੰਘ ਫੌਜ਼ੀ, ਕੁੱਲ ਹਿੰਦ ਕਿਸਾਨ ਸਭਾ ਦੇ ਆਗੂ ਨਿਰਮਲ ਸਿੰਘ ਧਾਲੀਵਾਲ, ਮਹਿਲਾ ਆਗੂ ਮਨਪ੍ਰੀਤ ਕੌਰ ਧਾਲੀਵਾਲ ਨੇ ਕਿਹਾ ਭਗਵੰਤ ਮਾਨ ਨੇ ਸਿਹਤ ਮੰਤਰੀ ਨੂੰ ਤਾਂ ਪਰਚਾ ਦਰਜ ਹੋਣ ਤੋਂ ਤੁਰੰਤ ਬਾਦ ਹੀ ਗ੍ਰਿਫਤਾਰ ਕਰਕੇ ਰਿਮਾਂਡ ਵੀ ਲੈ ਲਿਆ ਜਦਕਿ ਵਿਜੇ ਸਿੰਗਲਾਂ ਕੇਸ ਨਾਂ ਕਿਸੇ ਰਿਸ਼ਵਤ ਲਈ ਅਤੇ ਨਾਂ ਕਿਸੇ ਰਿਸ਼ਵਤ ਦਿੱਤੀ ਸਿਰਫ਼ ਕਥਿਤ ਰੂਪ ਵਿੱਚ ਗੱਲਬਾਤ ਹੋਈ ਹੈ ਫਿਰ ਵੀ ਗ੍ਰਿਫਤਾਰੀ ਤੱਕ ਫੁਰਤੀ ਨਾਲ ਸਭ ਕੁੱਝ ਵਾਪਰਿਆ ਜਦਕਿ ਕੁਲਵੰਤ ਕੌਰ ਕਤਲ਼ ਕੇਸ ਵਿੱਚ ਦਸਤਾਵੇਜ਼ੀ ਸਬੂਤਾਂ ਦੇ ਅਧਾਰ 'ਤੇ ਸੰਗੀਨ ਧਰਾਵਾਂ ਅਧੀਨ ਦਰਜ ਕੀਤੇ ਮੁਕੱਦਮੇ ਦੇ ਦੋਸ਼ੀ ਡੀ.ਅੈਸ.ਪੀ. ਗੁਰਿੰਦਰ ਬੱਲ, ਅੈਸ.ਆਈ. ਰਾਜਵੀਰ ਤੇ ਹਰਜੀਤ ਸਰਪੰਚ ਨੂੰ ਕੋਈ ਗ੍ਰਿਫਤਾਰ ਕਰਨ ਨੂੰ ਤਿਆਰ ਨਹੀਂ ਹੈ। ਇਸ ਤਰ੍ਹਾਂ ਅਧਿਕਾਰੀ ਕਾਨੂੰਨ ਦੀ ਮਰਜ਼ੀ ਨਾਲ ਕਰਦੇ ਨਜ਼ਰ ਆ ਰਹੇ ਹਨ। 64ਵੇਂ ਦਿਨ ਧਰਨੇ 'ਚ ਬਾਬਾ ਬੰਤਾ ਸਿੰਘ ਡੱਲਾ, ਨਿਹੰਗ ਸਿੰਘ ਜੱਥੇਦਾਰ ਚੜ੍ਤ ਸਿੰਘ ਬਾਰਦੇਕੇ, ਨਛੱਤਰ ਸਿੰਘ ਬਾਰਦੇਕੇ, ਸੁਖਦੇਵ ਸਿੰਘ ਮਾਣੂੰਕੇ, ਮਹਿੰਦਰ ਸਿੰਘ ਬੀਏ, ਬਾਬਾ ਬੰਤਾ ਸਿੰਘ ਡੱਲਾ, ਕੇਕੇਯੂ ਯੂਥ ਵਿੰਗ ਜਿਲ੍ਹਾ ਕਨਵੀਨਰ ਮਨੋਹਰ ਸਿੰਘ ਝੋਰੜਾਂ, ਪੇਂਡੂ ਮਜ਼ਦੂਰ ਯੂਨੀਅਨ ਦੇ ਬਲਾਕ ਪ੍ਰਧਾਨ ਨਿਰਮਲ ਸਿੰਘ ਰਸੂਲਪੁਰ, ਗੁਰਚਰਨ ਸਿੰਘ ਬਾਬੇਕਾ, ਬਖਤਾਵਰ ਸਿੰਘ,  ਵਿਸ਼ਵਜੀਤ ਜਗਰਾਉਂ ਆਦਿ ਹਾਜ਼ਰ ਸਨ।

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੰਨਣਵਾਲ ਵਿਖੇ ਤੰਬਾਕੂਨੋਸ਼ੀ ਪੰਦਰਵਾੜਾ ਮਨਾਇਆ । 

 

 ਬਰਨਾਲਾ /ਮਹਿਲਕਲਾਂ- 25 ਮਈ (ਗੁਰਸੇਵਕ ਸੋਹੀ /ਸੁਖਵਿੰਦਰ ਬਾਪਲਾ)- ਅੱਜ ਬਰਨਾਲਾ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੰਨਣਵਾਲ ਵਿਖੇ ਸਿਵਲ ਸਰਜਨ ਡਾ. ਜਸਵੀਰ ਸਿੰਘ ਔਲਖ ਬਰਨਾਲਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਜੈਦੀਪ ਸਿੰਘ ਚਾਹਲ ਤੇ ਮੈਡੀਕਲ ਅਫਸਰ ਜਸਪਿੰਦਰ ਸਿੰਘ ਵਾਲੀਆ ਦੀ ਅਗਵਾਈ ਹੇਠ ਤੰਬਾਕੂਨੋਸ਼ੀ ਦੀ ਰੋਕਥਾਮ ਲਈ ਸਕੂਲ ਦੇ ਬੱਚਿਆਂ ਨੂੰ ਜਾਗਰੂਕ ਕੀਤਾ ਗਿਆ ਇਸ ਮੌਕੇ  ਜਸਪਿੰਦਰ ਸਿੰਘ ਵਾਲੀਆ ਨੇ ਬੋਲਦਿਆਂ ਦੱਸਿਆ ਕਿ ਤੰਬਾਕੂਨੋਸ਼ੀ   ਨਾਲ ਹੋਣ ਕੈਂਸਰ ਵਰਗੀਆਂ ਗੰਭੀਰ ਲੱਗਦੀਆਂ ਹਨ ਜਿਵੇਂ ਕਿ ਮੂੰਹ ਦਾ ਕੈਂਸਰ ,ਗਲੇ ਦਾ ਕੈਂਸਰ, ਫੇਫੜਿਆਂ ਦਾ ਕੈਂਸਰ ਵੀ ਹੋ ਸਕਦਾ ਹੈ ਹੋਰ ਅਨੇਕਾਂ ਹੋਣ ਭੈੜੀਆਂ ਬਿਮਾਰੀਆਂ ਬਾਰੇ ਦੱਸਿਆ ਗਿਆ । ਇਸ ਮੌਕੇ ਜਸਵੀਰ ਸਿੰਘ ਹੈਲਥ ਇੰਸਪੈਕਟਰ, ਜਗਸੀਰ ਸਿੰਘ ਹੈਲਥ ਇੰਸਪੈਕਟਰ, ਖੁਸ   ਵਿੰਦਰ ਕੁਮਾਰ ਹੈਲਥ ਵਰਕਰ ਮਾਸਟਰ ਜਗਤਾਰ ਸਿੰਘ ,ਮਾਸਟਰ ਜਸਵਿੰਦਰ ਸਿੰਘ ਅਤੇ ਸਮੂਹ ਸਟਾਫ ਹਾਜ਼ਰ ਸਨ ।

ਪੰਜਵੇਂ ਪਾਤਸ਼ਾਹ ਜੀ ਦੀ ਸ਼ਹਾਦਤ ਨੂੰ ਸਮਰਪਿਤ ਪਿੰਡ ਦਿਵਾਨਾ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ।

ਬਰਨਾਲਾ /ਮਹਿਲ ਕਲਾਂ- ਮਈ  (ਗੁਰਸੇਵਕ ਸੋਹੀ/ ਸੁਖਵਿੰਦਰ ਬਾਪਲਾ)- ਬਰਨਾਲਾ ਜ਼ਿਲ੍ਹੇ ਦੇ ਪਿੰਡ  ਪਿੰਡ ਦੀਵਾਨਾ ਵਿਖੇ ਧੰਨ- ਧੰਨ ਬਾਬਾ ਅਰਜਨ ਦੇਵ ਜੀ ਮਹਾਰਾਜ ਜੀ ਦੀ ਲਾਸਾਨੀ ਸ਼ਹਾਦਤ ਨੂੰ ਪ੍ਰਣਾਮ ਕਰਦੇ ਹੋਏ ਪਿਆਸੇ ਲੋਕਾਂ ਤੇ ਰਾਹਗੀਰਾਂ ਵਾਸਤੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ। ਸਾਰੀ ਸੰਗਤ ਤੇ ਸੇਵਾਦਾਰਾਂ ਨੇ ਖਾਸ ਕਰਕੇ ਨੋਜਵਾਨਾਂ ਤੇ ਬੱਚਿਆਂ ਨੇ ਵੱਧ ਚੜ ਕੇ ਸੇਵਾ ਵਿਚ ਹਿੱਸਾ ਲਿਆ। ਤਕਰੀਬਨ ਸੁਭਾ 10 ਵਜ਼ੇ ਤੋਂ ਸ਼ਾਮ ਦੇ 5 ਵਜ਼ੇ ਤੱਕ ਪੂਰੀ ਤਨਦੇਹੀ ਨਾਲ ਸੰਗਤਾਂ ਨੇ ਸੇਵਾ ਨਿਭਾਈ। ਇਸ ਮੌਕੇ ਸੇਵਾ ਵਿਚ ਹਾਜਰ ਹੋਏ ਸੇਵਾਦਾਰ ਜਸਪ੍ਰੀਤ ਸਿੰਘ ਜੋਬਨਪ੍ਰੀਤ ਸਿੰਘ, ਜੈਸਨ ਮਨਪ੍ਰੀਤ ਸਿੰਘ ਵਿਕੀ, ਜੁਝਾਰ ਸਿੰਘ ਗੁਰਦੀਪ ਸਿੰਘ, ਅਤੇ ਹੋਰ ਸੇਵਾਦਾਰ ਹਾਜ਼ਰ ਸਨ।

ਵਿਜੇ ਸਿੰਗਲਾ ਨੂੰ ਅਦਾਲਤ ’ਚ ਕੀਤਾ ਪੇਸ਼, ਤਿੰਨ ਦਿਨ ਲਈ ਪੁਲਿਸ ਰਿਮਾਂਡ ਉਤੇ ਭੇਜਿਆ

ਮੋਹਾਲੀ, 24 ਮਈ ( ਜਨ ਸ਼ਕਤੀ ਨਿਊਜ਼ ਬਿਊਰੋ ) ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਰਖਾਸਤ ਕੀਤੇ ਗਏ ਸਿਹਤ ਮੰਤਰੀ ਡਾ. ਵਿਜੈ ਸਿੰਗਲਾ ਖਿਲਾਫ ਕੇਸ ਦਰਜ ਕਰਨ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ। ਮੋਹਾਲੀ ਪੁਲਿਸ ਵੱਲੋਂ ਵਿਜੇ ਸਿੰਗਲਾ ਨੂੰ ਮੋਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਵੱਲੋਂ ਡਾਕਟਰ ਵਿਜੇ ਸਿੰਗਲਾ ਨੂੰ 27 ਮਈ ਤੱਕ ਪੁਲਿਸ ਰਿਮਾਂਡ ਉਤੇ ਭੇਜ ਦਿੱਤਾ।

ਪੀੜ੍ਹਤ ਮਾਤਾ ਦੀ 56ਵੇਂ ਦਿਨ ਵੀ ਭੁੱਖ ਹੜਤਾਲ ਜਾਰੀ

ਦੋਸ਼ੀਆਂ ਦੀ ਗ੍ਰਿਫਤਾਰੀ ਲਈ 63ਵੇਂ ਦਿਨ ਵੀ ਦਿੱਤਾ ਧਰਨਾ !
ਜਗਰਾਉਂ 24 ਮਈ ( ਮਨਜਿੰਦਰ ਗਿੱਲ ) ਪੁਲਿਸ ਅੱਤਿਆਚਾਰ ਤੋਂ ਪੀੜ੍ਹਤ ਪਰਿਵਾਰ ਅਤੇ ਇਨਸਾਫ਼ਪਸੰਦ ਜੱਥੇਬੰਦੀਆਂ ਵਲੋਂ ਥਾਣਾ ਸਿਟੀ ਮੂਹਰੇ ਦਿੱਤਾ ਜਾ ਰਿਹਾ ਅਣਮਿਥੇ ਸਮੇਂ ਦਾ ਧਰਨਾ ਜਿਥੇ ਅੱਜ 63ਵੇਂ ਦਿਨ ਵੀ ਜਾਰੀ ਰਿਹਾ, ਉਥੇ ਪੀੜ੍ਹਤ ਮਾਤਾ ਸੁਰਿੰਦਰ ਕੌਰ ਰਸੂਲਪੁਰ ਵਲੋਂ ਰੱਖੀ ਭੁੱਖ ਹੜਤਾਲ ਅੱਜ 56ਵੇਂ ਦਿਨ ਵੀ ਜਾਰੀ ਰਹੀ। ਪ੍ਰੇੈਸ ਨੂੰ ਜਾਰੀ ਬਿਆਨ 'ਚ ਕਿਰਤੀ ਕਿਸਾਨ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਤਰਲੋਚਨ ਸਿੰਘ ਝੋਰੜਾਂ, ਪੇਂਡੂ ਮਜ਼ਦੂਰ ਯੂਨੀਅਨ ਦੇ ਜਿਲ੍ਹਾ ਸਕੱਤਰ ਸੁਖਦੇਵ ਸਿੰਘ ਮਾਣੂੰਕੇ, ਭਾਰਤੀ ਕਿਸਾਨ ਯੂਨੀਅਨ ਏਕਤਾ(ਡਕੌਂਦਾ) ਦੇ ਬਾਬਾ ਬੰਤਾ ਸਿੰਘ ਡੱਲਾ, ਜੱਗਾ ਸਿੰਘ ਢਿੱਲੋਂ, ਦਸਮੇਸ਼ ਕਿਸਾਨ-ਮਜ਼ਦੂਰ ਯੂਨੀਅਨ ਦੇ ਹਰੀ ਸਿੰਘ ਚਚਰਾੜੀ ਨੇ ਡੀ.ਜੀ.ਪੀ. ਪੰਜਾਬ, ਮੁੱਖ ਮੰਤਰੀ ਪੰਜਾਬ ਤੋਂ ਪੁਰਜ਼ੋਰ ਮੰਗ ਕੀਤੀ ਕਿ ਗੈਰ-ਜਮਾਨਤੀ ਧਰਾਵਾਂ ਅਧੀਨ 16 ਸਾਲਾਂ ਬਾਦ ਦਰਜ ਕੀਤੇ ਗਏ ਮੁਕੱਦਮੇ ਦੇ ਦੋਸ਼ੀਆਂ ਨੂੰ ਸੀਖਾਂ ਪਿੱਛੇ ਬੰਦ ਕਰਕੇ ਪੀੜ੍ਹਤ ਗਰੀਬ ਪਰਿਵਾਰ ਨੂੰ ਇਨਸਾਫ਼ ਦਿੱਤਾ ਜਾਵੇ। ਇਸ ਸਮੇਂ  ਭੁੱਖ ਹੜਤਾਲ ਤੇ ਬੈਠੀ ਮ੍ਰਿਤਕ ਕੁਲਵੰਤ ਕੌਰ ਰਸੂਲਪੁਰ ਦੀ ਬਿਰਧ ਮਾਤਾ ਸੁਰਿੰਦਰ ਕੌਰ ਰਸੂਲਪੁਰ ਨੇ ਕਿਹਾ ਕਿ ਉਹ ਅਤੇ ਉਹਨਾਂ ਦੇ ਦੋਵੇਂ ਪਰਿਵਾਰਾਂ ਨਾਂ ਸਿਰਫ਼ ਸਾਲ 2005 ਵਿੱਚ ਤੱਤਕਾਲੀ ਥਾਣਾਮੁਖੀ ਹੱਥੋਂ ਜ਼ਲੀਲ ਹੋਏ ਹਨ ਸਗੋਂ 2005 ਤੋਂ ਅੱਜ ਤੱਕ ਕਰੀਬ 17 ਸਾਲ ਤਸੱਸ਼ਦ ਝੱਲ਼ਿਆ ਹੈ। ਉਨ੍ਹਾਂ ਕਿਹਾ ਕਿ ਉਹਨਾਂ ਦੇ ਪਰਿਵਾਰ ਡੇਢ ਦਹਾਕੇ ਤੋਂ ਪੁਲਿਸ ਅੱਤਿਆਚਾਰ ਖਿਲਾਫ਼ ਲੜ੍ਹਾਈ ਲੜ੍ਹ ਰਹੇ ਹਨ ਪਰ ਦੁੱਖ ਦੀ ਗੱਲ਼ ਹੈ ਕਿ ਨਾਂ ਤਾਂ ਕੈਪਟਨ ਅਮਰਿੰਦਰ ਸਿੰਘ ਤੇ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਨੇ ਇਨਸਾਫ਼ ਦਿੱਤਾ ਤੇ ਨਾਂ ਹੀ ਪ੍ਰਕਾਸ਼ ਸਿੰਘ ਬਾਦਲ ਦੀਆਂ ਸਰਕਾਰਾਂ ਨੇ ਇਨਸਾਫ਼ ਦਿੱਤਾ ਅਤੇ ਹੁਣ ਬਦਲਾਅ ਲਿਆਉਣ ਦੇ ਨਾਮ ਹੇਠ ਨਵੀਂ ਬਣੀ ਭਗਵੰਤ ਮਾਨ ਦੀ ਸਰਕਾਰ ਇਨਸਾਫ਼ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਾਇਦ ਉਨ੍ਹਾਂ ਦਾ ਪਰਿਵਾਰ ਗਰੀਬ ਅਨੁਸੂਚਿਤ ਜਾਤੀ ਦਾ ਪਰਿਵਾਰ ਹੋਣ ਕਰਕੇ ਸਰਕਾਰੀ ਇਨਸਾਫ਼ ਤੋਂ ਵਾਂਝਾ ਹੈ। ਇਥੇ ਅਮੀਰ ਲੋਕਾਂ ਦੀ ਹੀ ਸੁਣਵਾਈ ਹੈ ਗਰੀਬ ਦਰ-ਦਰ ਭਟਕਦਾ ਫਿਰਦਾ ਹੈ। ਮਾਤਾ ਨੇ ਇਹ ਵੀ ਕਿਹਾ ਕਿ ਉਹ ਇਨਸਾਫ਼ ਦੀ ਮੰਗ ਨੂੰ ਲੈ ਕੇ ਹਲਕਾ ਵਿਧਾਇਕ ਸਰਬਜੀਤ ਕੌਰ ਮਾਣੂੰਕੇ ਰਾਹੀਂ ਭਗਵੰਤ ਮਾਨ ਨੂੰ ਆਪਣੇ ਖੂਨ ਨਾਲ ਖਤ ਲਿਖ ਕੇ ਵੀ ਭੇਜ ਚੁੱਕੇ ਹਨ ਪਰ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਤੇ ਕੋਈ ਅਸਰ ਨਹੀਂ ਹੋਇਆ ਕਿਉਂਕਿ ਮੈਂ ਅਨੁਸੂਚਿਤ ਜਾਤੀ ਪਰਿਵਾਰ ਨਾਲ ਸਬੰਧਤ ਹਾਂ। ਗਰੀਬ ਲੋਕਾਂ ਦਾ ਇਥੇ ਕੋਈ ਦਰਦਮੰਦ ਨਹੀਂ ਹੈ। ਕਿਰਤੀ ਕਿਸਾਨ ਯੂਨੀਅਨ ਦੇ ਇਲਾਕਾ ਪ੍ਰਧਾਨ ਬਲਵਿੰਦਰ ਸਿੰਘ ਪੋਨਾ, ਪੇਂਡੂ ਮਜ਼ਦੂਰ ਯੂਨੀਅਨ(ਮਸ਼ਾਲ਼) ਦੇ ਪ੍ਰਧਾਨ ਮਦਨ ਸਿੰਘ ਜਗਰਾਉਂ  ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸਾਰੇ ਇਨਸਾਫ਼ ਪਸੰਦ ਆਗੂਆਂ ਦੀ ਇਕ ਸਾਂਝੀ ਮੀਟਿੰਗ ਬੁਲਾ ਕੇ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ। ਕੁੱਲ ਹਿੰਦ ਕਿਸਾਨ ਸਭਾ ਦੇ ਆਗੂ ਨਿਰਮਲ ਸਿੰਘ ਧਾਲੀਵਾਲ, ਮਹਿਲਾ ਆਗੂ ਮਨਪ੍ਰੀਤ ਕੌਰ ਧਾਲੀਵਾਲ ਨੇ ਕਿਹਾ ਪੁਲਿਸ ਦੇ ਜੁਲਮਾਂ ਦੀ ਨਿਖੇਧੀ ਕਰਦਿਆਂ ਦੋਸ਼ੀ ਡੀ.ਅੈਸ.ਪੀ. ਗੁਰਿੰਦਰ ਬੱਲ, ਅੈਸ.ਆਈ. ਰਾਜਵੀਰ ਤੇ ਹਰਜੀਤ ਸਰਪੰਚ ਦੀ ਤੁਰੰਤ ਗ੍ਰਿਫਤਾਰੀ ਦੀ ਮੰਗ ਕੀਤੀ। ਅੱਜ ਦੇ ਧਰਨੇ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਆਗੂ ਕੁੰਡਾ ਸਿੰਘ ਕਾਉਂਕੇ, ਬਾਬਾ ਬੰਤਾ ਸਿੰਘ ਡੱਲਾ, ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ ਬਖਤੌਰ ਸਿੰਘ, ਦਸਮੇਸ਼ ਕਿਸਾਨ ਯੂਨੀਅਨ ਦੇ ਹਰੀ ਸਿੰਘ ਚਚਰਾੜੀ, ਪੇਂਡੂ ਮਜ਼ਦੂਰ ਯੂਨੀਅਨ (ਮਸ਼ਾਲ), ਨਿਹੰਗ ਸਿੰਘ ਜੱਥੇਦਾਰ ਚੜ੍ਤ ਸਿੰਘ ਬਾਰਦੇਕੇ, ਨਛੱਤਰ ਸਿੰਘ ਬਾਰਦੇਕੇ, ਚਰਨ ਸਿੰਘ ਮਾਣੂੰਕੇ, ਸੁਖਦੇਵ ਸਿੰਘ ਮਾਣੂੰਕੇ, ਮਹਿੰਦਰ ਸਿੰਘ ਬੀਏ, ਜੱਗਾ ਸਿੰਘ ਢਿੱਲੋਂ, ਬਾਬਾ ਬੰਤਾ ਸਿੰਘ ਡੱਲਾ, ਬਲਦੇਵ ਸਿੰਘ ਫੌਜ਼ੀ, ਸੀਨੀਅਰ ਲੈਕਚਰਾਰ (ਰਿਟਾ.) ਹਰਭਜਨ ਸਿੰਘ ਨੇ ਵੀ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ ਕੀਤੀ।

ਆਗਣਵਾੜੀ ਸੈਟਰ ਨੂੰ ਇਨਵਾਟਰ ਦਾਨ ਕੀਤਾ

ਜਗਰਾਓ,ਹਠੂਰ,24,ਮਈ-(ਕੌਸ਼ਲ ਮੱਲ੍ਹਾ)-ਵਿਧਾਨ ਸਭਾ ਹਲਕਾ ਜਗਰਾਓ ਤੋ ਸਾਬਕਾ ਵਿਧਾਇਕ ਭਾਗ ਸਿੰਘ ਮੱਲ੍ਹਾ ਅਤੇ ਮਾਰਕੀਟ ਕਮੇਟੀ ਜਗਰਾਓ ਦੇ ਸਾਬਕਾ ਚੇਅਰਮੈਨ ਕਮਲਜੀਤ ਸਿੰਘ ਮੱਲ੍ਹਾ ਵੱਲੋ ਆਪਣੀ ਜਨਮ ਭੂੰਮੀ ਪਿੰਡ ਮੱਲ੍ਹਾ ਦੇ ਆਗਣਵਾੜੀ ਸੈਟਰ ਨੰਬਰ 137 ਨੂੰ ਇਨਵਾਟਰ ਅਤੇ ਬੈਟਰਾ ਦਾਨ ਕੀਤਾ ਗਿਆ।ਇਸ ਮੌਕੇ ਪੱਤਰਕਾਰਾ ਨਾਲ ਗੱਲਬਾਤ ਕਰਦਿਆ ਸਾਬਕਾ ਚੇਅਰਮੈਨ ਕਮਲਜੀਤ ਸਿੰਘ ਮੱਲ੍ਹਾ ਨੇ ਕਿਹਾ ਕਿ ਆਗਣਵਾੜੀ ਸੈਟਰ ਨੰਬਰ 137 ਵਿਚ ਇਨਵਾਟਰ ਦੀ ਪਿਛਲੇ ਲੰਮੇ ਸਮੇਂ ਤੋ ਘਾਟ ਪਾਈ ਜਾ ਰਹੀ ਸੀ ਕਿਉਕਿ ਗਰਮੀ ਦੇ ਮੌਸਮ ਵਿਚ ਬਿਜਲੀ ਘੱਟ ਆਉਦੀ ਹੈ ਜਿਸ ਕਰਕੇ ਬੱਚੇ ਗਰਮੀ ਵਿਚ ਰਹਿਣ ਲਈ ਮਜਬੂਰ ਸਨ।ਇਸ ਸਮੱਸਿਆ ਨੂੰ ਮੁੱਖ ਰੱਖਦਿਆ ਸਮੂਹ ਸਿੱਧੂ ਪਰਿਵਾਰ ਵੱਲੋ ਆਗਣਵਾੜੀ ਸੈਟਰ 137 ਲਈ ਇਨਵਾਟਰ ਅਤੇ ਬੈਟਰਾ ਲਾ ਕੇ ਦਿੱਤਾ ਗਿਆ ਹੈ।ਇਸ ਮੌਕੇ ਆਗਣਵਾੜੀ ਵਰਕਰ ਅਮਨਜੀਤ ਕੌਰ ਨੇ ਦਾਨੀ ਪਰਿਵਾਰ ਦਾ ਧੰਨਵਾਦ ਕੀਤਾ।ਇਸ ਮੌਕੇ ਉਨ੍ਹਾ ਨਾਲ ਜਗਦੀਪ ਸਿੰਘ,ਨਿਹਾਲ ਸਿੰਘ,ਕੁਲਦੀਪ ਸਿੰਘ,ਗੁਰਮਨਦੀਪ ਸਿੰਘ,ਪਿੰਦਰ ਸਿੰਘ,ਨੰਬੜਦਾਰ ਪਾਲ ਸਿੰਘ,ਨਵਦੀਪ ਸਿੰਘ ਧਾਲੀਵਾਲ,ਜੋਤੀ ਸਿੰਘ,ਜਸਵੰਤ ਸਿੰਘ,ਇਕਬਾਲ ਸਿੰਘ,ਬੰਸਾ ਸਿੰਘ,ਸਤਨਾਮ ਸਿੰਘ,ਮਲਕੀਤ ਸਿੰਘ,ਸਿਮਲਾ ਦੇਵੀ,ਜਸਵਿੰਦਰ ਕੌਰ ਆਦਿ ਹਾਜ਼ਰ ਸਨ।
 

ਪੀੜ੍ਹਤ ਮਾਤਾ 55 ਵੇੰ ਦਨਿ ਬੈਠੀ ਭੁੱਖ ਹੜਤਾਲ 'ਤੇ  ,62 ਵੇਂ ਦਨਿ ਵੀ ਥਾਣੇ ਅੱਗੇ ਧਰਨਾ ਰਹਿਾ ਜਾਰੀ

ਜਗਰਾਉਂ,ਹਠੂਰ,23 ਮਈ (ਕੌਸ਼ਲ ਮੱਲ੍ਹਾ)-ਕਰੀਬ ਡੇਢ ਦਹਾਕਾ ਪਹਲਿਾਂ ਮੌਕੇ ਕਥਤਿ ਥਾਣਾਮੁਖੀ ਵਲੋਂ ਉਸ ਦੇ ਪਰਵਿਾਰ 'ਤੇ ਕੀਤੇ ਅੱਤਆਿਚਾਰਾਂ ਦੇ ਦਰਜ ਮਾਮਲੇ ਵੱਿਚ ਇਨਸਾਫ਼ ਲੈਣ ਲਈ ਅਾਖਰੀ ਸਾਹਾਂ ਤੱਕ ਜੰਗ ਲੜ੍ਹਾਂਗੀ। ਇਹ ਦਾਅਵਾ ਮੁਕੱਦਮੇ 'ਚ ਨਾਮਜ਼ਦ ਦੋਵੇਂ ਥਾਣੇਦਾਰਾਂ ਤੇ ਸਰਪੰਚ ਦੀ ਗ੍ਰਫਿਤਾਰੀ ਲਈ ਕਰੀਬ 2 ਮਹੀਨਆਿਂ ਤੋਂ ਥਾਣੇ ਦੀ ਨੁੱਕਰ 'ਤੇ ਭੁੱਖ ਹੜਤਾਲ ਰੱਖੀ ਬੈਠੀ ਪੀੜ੍ਹਤ ਬਜ਼ੁਰਗ ਮਾਤਾ ਸੁਰੰਿਦਰ ਕੌਰ ਰਸੂਲਪੁਰ ਨੇ ਪ੍ਰੈਸ ਨੂੰ ਜਾਰੀ ਬਆਿਨ 'ਚ ਕਹੇ। ਇਸ ਮੌਕੇ ਭੁੱਖ ਹੜਤਾਲੀ ਮਾਤਾ ਨੇ ਇਹ ਵੀ ਦੱਸਆਿ ਕ ਿਉਸ ਦਾ ਪਰਵਿਾਰ ਪਛਿਲੇ 17 ਸਾਲਾਂ ਤੋਂ ਅੱਤਆਿਚਾਰੀ ਥਾਣੇਦਾਰਾਂ ਤੇ ਪੰਚ-ਸਰਪੰਚ ਨੂੰ ਸੀਖਾਂ ਪੱਿਛੇ ਬੰਦ ਕਰਵਾਉਣ ਲਈ ਲੜ੍ਹਾਈ ਲੜ੍ਹ ਰਹਿਾ ਹੈ।ਇਸ ਮੌਕੇ ਧਰਨਾਕਾਰੀਆਂ ਨੂੰ ਕੁੱਲ ਹੰਿਦ ਕਸਿਾਨ ਸਭਾ ਦੇ ਆਗੂ ਨਰਿਮਲ ਸੰਿਘ ਧਾਲੀਵਾਲ, ਮਜ਼ਦੂਰ ਆਗੂ ਅਵਤਾਰ ਸੰਿਘ ਰਸੂਲਪੁਰ ਅਤੇ ਮਹਲਿਾ ਆਗੂ ਮਨਪ੍ਰੀਤ ਕੌਰ ਧਾਲੀਵਾਲ ਨੇ ਸੰਬੋਧਨ ਕਰਦਆਿਂ ਕਹਿਾ ਕ ਿਪਛਿਲੇ 55 ਦਨਿਾਂ ਤੋਂ ਭੁੱਖ ਹੜਤਾਲ ਤੇ ਬੈਠੀ 75 ਸਾਲਾ ਬਜ਼ੁਰਗ ਮਾਤਾ ਹਲਕੇ ਦੀ ਵਧਿਾਇਕ ਸਰਬਜੀਤ ਕੌਰ ਮਾਣੂੰਕੇ ਨੂੰ ਹੁਣ ਕਉਿਂ ਨਹੀਂ ਦਸਿ ਰਹੀ? ਇਹ ਗੱਲ ਸਮਝ ਤੋਂ ਬਾਹਰ ਹੈ, ਜਦਕ ਿਵੋਟਾਂ ਤੋਂ ਪਹਲਿਾਂ ਵਧਿਾਇਕ ਬੀਬੀ ਬਨਿ ਬੁਲਾਇਆਂ ਵੀ ਧਰਨੇ ਵੱਿਚ ਆਉਂਦੀ ਸੀ ਹੁਣ ਕਉਿਂ ਪਾਸਾ ਵੱਟ ਕੇ ਲੰਘ ਜਾਂਦੀ ਏ ਇਹ ਸਵਾਲ ਧਰਨੇ 'ਚ ਆਉਂਦੇ ਲੋਕ ਸਾਥੋਂ ਪੁੱਛਦੇ ਨੇ ਪਰ ਇਸ ਸਵਾਲ ਦਾ ਜਵਾਬ ਤਾਂ ਬੀਬੀ ਹੀ ਦੇਵੇਗੀ ਜਾਂ ਲੋਕ ਹੀ ਬੀਬੀ ਤੋਂ ਸਮੇਂ ਸਰਿ ਪੁੱਛਣਗੇ। ਇਸ ਸਮੇਂ ਮੁਦਈ ਮੁਕੱਦਮਾ ਭਾਰਤੀ ਕਸਿਾਨ ਯੂਨੀਅਨ ਏਕਤਾ (ਡਕੌਂਦਾ) ਦੇ ਆਗੂ ਜੱਗਾ ਸੰਿਘ ਢੱਿਲੋਂ ਤੇ ਰਾਮਤੀਰਥ ਸੰਿਘ ਲੀਲ੍ਹਾ ਨੇ ਕਹਿਾ ਕ ਿਨੇੜਲੇ ਪਿੰਡ ਰਸੂਲਪੁਰ ਦੀਆਂ ਗਰੀਬ ਮਾਵਾਂ-ਧੀਆਂ ਨੂੰ ਘਰੋਂ ਚੁੱਕ ਕੇ, ਥਾਣੇ 'ਚ ਰੱਖ ਕੇ, ਨਾਲੇ ਕੁੱਟਆਿ-ਮਾਰਆਿ, ਨਾਲੇ ਬਜਿਲ਼ੀ ਦਾ ਕਰੰਟ ਲਗਾਇਆ ਗਆਿ,ਫਰਿ ਘਟਨਾ ਨੂੰ ਲਕੋਣ ਲਈ ਪਰਵਿਾਰ ਨੂੰ ਹੀ ਝੂਠੇ ਕੇਸ ਵੱਿਚ ਫਸਾਉਣ ਵਾਲੇ ਜਾਲ਼ਮਾਂ ਨੂੰ ਹਰ ਹਾਲ਼ਤ ਸੀਖਾਂ ਪੱਿਛੇ ਬੰਦ ਕਰਵਾਇਆ ਜਾਵੇਗਾ। ਉਨ੍ਹਾਂ ਕਹਿਾ ਕ ਿਪੁਲਸਿ ਨੇ ਮੁਕੱਦਮਾ ਦਰਜ ਹੋਣ ਦੇ ਬਾਵਜੂਦ ਦੋਸ਼ੀਆਂ ਨੂੰ ਗ੍ਰਫਿ਼ਤਾਰ ਨਾਂ ਕਰਕੇ ਦੋਹਰੀ ਨੀਤੀ ਦਾ ਸਬੂਤ ਦੱਿਤਾ ਹੈ। ਇਸ ਮੌਕੇ ਇੰਟਰਨੈਸਨਲ ਪੰਥਕ ਦਲ ਦੇ ਪੈਨਲ ਮੈਬਰ ਜਥੇਦਾਰ ਦਲੀਪ ਸਿੰਘ ਚਕਰ, ਇੰਟਰਨੈਸਨਲ ਪੰਥਕ ਦਲ ਆਲਇੰਡੀਆ ਦੇ ਕਨਵੀਨਰ ਹਰਚੰਦ ਸਿੰਘ ਚਕਰ,ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ ਬਖਤੌਰ ਸੰਿਘ ਜਗਰਾਉਂ, ਦਸਮੇਸ਼ ਕਸਿਾਨ ਯੂਨੀਅਨ ਦੇ ਹਰੀ ਸੰਿਘ ਚਚਰਾੜੀ, ਏਟਕ ਆਗੂ ਜਗਦੀਸ਼ ਸੰਿਘ ਕਾਉਂਕੇ, ਪੇਂਡੂ ਮਜ਼ਦੂਰ ਯੂਨੀਅਨ (ਮਸ਼ਾਲ) ਬਲਦੇਵ ਸੰਿਘ, ਭਾਰਤੀ ਕਸਿਾਨ ਯੂਨੀਅਨ (ਡਕੌਂਦਾ) ਦੇ ਬਾਬਾ ਬੰਤਾ ਸੰਿਘ ਡੱਲਾ, ਰੂਪਾ ਸੰਿਘ ਡੱਲਾ, ਨਹਿੰਗ ਸੰਿਘ ਜੱਥੇਦਾਰ ਚੜ੍ਤ ਸੰਿਘ ਬਾਰਦੇਕੇ, ਗੁਰੂ ਗ੍ਰੰਥ ਸਾਹਬਿ ਸਤਕਿਾਰ ਕਮੇਟੀ ਦ ਪ੍ਰਧਾਨ ਜਸਪ੍ਰੀਤ ਸੰਿਘ ਢੋਲ਼ਣ, ਹਰਜੀਤ ਕੌਰ, ਕੁਲਦੀਪ ਕੌਰ ਨੇ ਵੀ ਦੋਸ਼ੀਆਂ ਦੀ ਗ੍ਰਫਿਤਾਰੀ ਦੀ ਮੰਗ ਕੀਤੀ।ਇਸ ਸਮੇਂ ਮੁਦਈ ਮੁਕੱਦਮਾ ਇਕਬਾਲ ਸੰਿਘ ਰਸੂਲਪੁਰ ਨੇ ਦੱਸਆਿ ਕ ਿਭਾਵੇਂ ਗੈਰ-ਜਮਾਨਤੀ ਧਾਰਾਵਾਂ ਅਧੀਨ ਦਰਜ ਮੁਕੱਦਮੇ ਦਾ ਮੁੱਖ ਦੋਸ਼ੀ ਗੁਰੰਿਦਰ ਬੱਲ ਉੱਚ ਪੁਲਸਿ ਅਫਸਰਾਂ ਨਾਲ ਗੰਢਤੁੱਪ ਕਰਕੇ  ਨਾਂ ਸਰਿਫ਼ ਗ੍ਰਫਿਤਾਰੀ ਤੋਂ ਬਚਆਿ ਹੋਇਆ ਏ ਸਗੋਂ ਦਰਜ ਮੁਕੱਦਮੇ ਨੂੰ ਖਾਰਜ਼ ਕਰਵਾਉਣ ਲਈ ਹੱਥ ਕੰਡੇ ਵਰਤ ਰਹਿਾ ਏ ਪਰ ਉਹ ਬੱਲ ਸਮੇਤ ਸਾਰੇ ਦੋਸ਼ੀਆਂ ਨੂੰ ਸੀਖਾਂ ਪੱਿਛੇ ਬੰਦ ਕਰਵਾਉਣ ਲਈ ਲੋਕਾਂ ਦੀ ਸਹਾਇਤਾ ਨਾਲ ਹਰ ਸੰਭਵ ਯਤਨ ਜਾਰੀ ਰੱਖਣਗੇ।

ਫਾਜ਼ਿਲਕਾ ਜ਼ਿਲ੍ਹੇ ਵਿੱਚ ਤਾਰਬੰਦੀ ਦੇ ਪਾਰ ਜ਼ੀਰੋ ਲਾਇਨ ਦੇ ਨਾਲੋਂ ਝੋਨੇ ਦੀ ਸਿੱਧੀ ਬਿਜਾਈ ਦੀ ਹੋਈ ਸ਼ੁਰੂਆਤ

ਜਲਾਲਾਬਾਦ ਦੇ ਵਿਧਾਇਕ, ਡਿਪਟੀ ਕਮਿਸ਼ਨਰ ਤੇ ਐੱਸਐੱਸਪੀ ਨੇ ਸ਼ੁਰੂ ਕਰਵਾਈ ਜ਼ਿਲ੍ਹੇ ਵਿੱਚ ਸਿੱਧੀ ਬਿਜਾਈ
ਫਾਜ਼ਿਲਕਾ, 23 ਮਈ  (ਰਣਜੀਤ ਸਿੱਧਵਾਂ)  : ਫਾਜ਼ਿਲਕਾ ਜ਼ਿਲ੍ਹੇ ਦੇ ਬਹਾਦਰ ਸਰਹੱਦਾਂ ਦੇ ਰਾਖੇ ਕਿਸਾਨਾਂ ਨੇ ਇੱਕ ਵਾਰ ਫਿਰ ਵਾਤਾਵਰਨ ਦੇ ਰਾਖੇ ਬਣਨ ਦਾ ਅਹਿਦ ਕਰਦਿਆਂ ਅੱਜ ਭਾਰਤ ਪਾਕਿ ਕੌਮਾਂਤਰੀ ਸਰਹੱਦ ਤੇ ਤਾਰਬੰਦੀ ਦੇ ਪਾਰ ਬਿਲਕੁੱਲ ਜ਼ੀਰੋ ਲਾਇਨ ਤੋਂ ਜ਼ਿਲ੍ਹੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਦੀ ਸ਼ੁਰੂਆਤ ਕੀਤੀ ।ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ਼ ਗੋਲਡੀ, ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸੂ ਅਗਰਵਾਲ ਆਈਏਐਸ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸਾਗਰ ਸੇਤੀਆ ਆਈਏਐਸ, ਐੱਸਐੱਸਪੀ ਸ. ਭੁਪਿੰਦਰ ਸਿੰਘ ਸਿੱਧੂ ਅਤੇ ਐਸਡੀਐਮ ਸ੍ਰੀ ਰਵਿੰਦਰ ਸਿੰਘ ਅਰੋੜਾ ਨੇ ਬੀਐਸਐਫ ਦੀ ਹਾਜਰੀ ਵਿੱਚ ਜਲਾਲਾਬਾਦ ਖੇਤਰ ਵਿੱਚ ਜ਼ੀਰੋ ਲਾਇਨ ਦੇ ਨਾਲੋਂ ਝੋਨੇ ਦੀ ਇਹ ਸਿੱਧੀ ਬਿਜਾਈ ਸ਼ੁਰੂ ਕਰਵਾਈ ਹੈ। ਇਸ ਮੌਕੇ ਬੋਲਦਿਆਂ ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ਼ ਗੋਲਡੀ ਨੇ ਕਿਹਾ ਇਸ ਸਮੇਂ ਧਰਤੀ ਅਤੇ ਪਾਣੀ ਦੀ ਸੰਭਾਲ ਸਾਡਾ ਮੁੱਢਲਾ ਫਰਜ਼ ਬਣਦਾ ਹੈ ਅਤੇ ਇਸੇ ਲਈ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਝੋਨੇ ਦੀ ਸਿੱਧੀ ਬਿਜਾਈ ਨੂੰ ਪ੍ਰਫੁਲਿਤ ਕਰਨ ਲਈ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਣ ਵੀ ਕੀਤਾ ਹੈ। ਡਿਪਟੀ ਕਮਿਸ਼ਨਰ ਡਾ. ਹਿਮਾਂਸੂ ਅਗਰਵਾਲ ਨੇ ਇਸ ਮੌਕੇ ਦੱਸਿਆ ਕਿ ਫਾਜ਼ਿਲਕਾ ਜ਼ਿਲ੍ਹਾ ਪਿੱਛਲੇ ਸਾਲ 46 ਫੀਸਦੀ ਰਕਬਾ ਝੋਨੇ ਦੀ ਸਿੱਧੀ ਬਿਜਾਈ ਹੇਠ ਲਿਆ ਕੇ ਪੰਜਾਬ ਵਿਚੋਂ ਮੋਹਰੀ ਰਿਹਾ ਸੀ ਅਤੇ ਇਸ ਵਾਰ ਵੀ ਇਸ ਜ਼ਿਲ੍ਹੇ ਦੇ ਕਿਸਾਨ 70 ਫੀਸਦੀ ਤੋਂ ਜਿਆਦਾ ਰਕਬਾ ਸਿੱਧੀ ਬਿਜਾਈ ਹੇਠ ਲਿਆਉਣਗੇ। ਉਨ੍ਹਾਂ ਨੇ ਕਿਹਾ ਕਿ ਤਾਰੋਂ ਪਾਰ ਜ਼ਿਲ੍ਹੇ ਦੇ ਕਿਸਾਨਾਂ ਦੀ ਲਗਭਗ 3000 ਏਕੜ ਜ਼ਮੀਨ ਪੈਂਦੀ ਹੈ ਜਿੱਥੇ ਕਿਸਾਨਾਂ ਨੂੰ ਖੇਤੀ ਕਰਨ ਲਈ ਕੁਝ ਨਿਰਧਾਰਤ ਸਮਾਂ ਹੀ ਮਿਲਦਾ ਹੈ। ਇਸ ਲਈ ਇੰਨ੍ਹਾਂ ਕਿਸਾਨਾਂ ਨੇ ਵੀ ਇਸ ਵਾਰ ਪੰਜਾਬ ਸਰਕਾਰ ਦੀ ਅਪੀਲ ਮੰਨ ਕੇ ਸਿੱਧੀ ਬਿਜਾਈ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਜ਼ੇਕਰ ਤਾਰੋਂ ਪਾਰ ਜ਼ਮੀਨਾਂ ਵਾਲੇ ਕਿਸਾਨ ਸਿੱਧੀ ਬਿਜਾਈ ਕਰ ਸਕਦੇ ਹਨ ਤਾਂ ਹੋਰਨਾਂ ਕਿਸਾਨਾਂ ਲਈ ਤਾਂ ਇਹ ਹੋਰ ਵੀ ਆਸਾਨ ਹੈ। ਉਨ੍ਹਾਂ ਨੇ ਕਿਹਾ ਕਿ ਪਿੱਛਲੇ ਸਾਲ ਦੇ ਉਤਸਾਹਵਰਧਕ ਨਤੀਜਿਆਂ ਤੋਂ ਜ਼ਿਲ੍ਹੇ ਦੇ ਕਿਸਾਨ ਖੁਸ਼ ਹਨ ਅਤੇ ਇਸ ਵਾਰ ਸਿੱਧੀ ਬਿਜਾਈ ਵਿੱਚ ਜਿਆਦਾ ਰੁੱਚੀ ਵਿਖਾ ਰਹੇ ਹਨ। ਮੁੱਖ ਖੇਤੀਬਾੜੀ ਅਫ਼ਸਰ ਡਾ. ਰੇਸ਼ਮ ਸਿੰਘ ਨੇ ਕਿਹਾ ਕਿ ਸਿੱਧੀ ਬਿਜਾਈ ਨਾਲ ਖੇਤੀ ਕਰਨ ਨਾਲ ਪਾਣੀ ਦੀ ਬਚਤ ਦੇ ਨਾਲ ਨਾਲ ਕਿਸਾਨ ਦੇ ਖੇਤੀ ਖਰਚੇ ਘੱਟਦੇ ਹਨ। ਪ੍ਰਭਾਤ ਸਿੰਘ ਵਾਲਾ ਦੇ ਕਿਸਾਨ ਹਰਪਾਲ ਸਿੰਘ ਜਿਸ ਦੇ ਖੇਤਾਂ ਵਿੱਚ ਬਿਜਾਈ ਦੀ ਸ਼ੁਰੂਆਤ ਕਰਵਾਈ ਗਈ ਨੇ ਕਿਹਾ ਕਿ ਉਹ ਪਿੱਛਲੇ ਕਈ ਸਾਲਾਂ ਤੋਂ ਅਜਿਹਾ ਕਰਦਾ ਆ ਰਿਹਾ ਹੈ ਅਤੇ ਸਿੱਧੀ ਬਿਜਾਈ ਨਾਲ ਉਸਦੇ ਖਰਚੇ ਘਟੇ ਹਨ ਅਤੇ ਆਮਦਨ ਵਧੀ ਹੈ। ਉਸਨੇ ਹੋਰਨਾਂ ਕਿਸਾਨਾਂ ਨੂੰ ਵੀ ਇਹ ਤਕਨੀਕ ਅਪਨਾਉਣ ਦੀ ਅਪੀਲ ਕੀਤੀ।ਇਸ ਤੋਂ ਬਿਨ੍ਹਾਂ ਇੱਥੇ ਕਿਸਾਨ ਰਛਪਾਲ ਸਿੰਘ, ਇਕਬਾਲ ਸਿੰਘ, ਸਤਪਾਲ ਸਿੰਘ ਨੇ ਵੀ ਸਿੱਧੀ ਬਿਜਾਈ ਆਰੰਭ ਕੀਤੀ ਹੈ। ਬਾਅਦ ਵਿਚ ਖੇਤੀਬਾੜੀ ਵਿਭਾਗ ਵੱਲੋਂ ਪਿੰਡ ਚੱਕ ਸੁੱਕੜ ਵਿੱਚ ਕਿਸਾਨ ਸਿਖਲਾਈ ਕੈਂਪ ਲਗਾ ਕੇ ਕਿਸਾਨਾਂ ਨੂੰ ਸਿੱਧੀ ਬਿਜਾਈ ਬਾਰੇ ਜਾਣਕਾਰੀ ਦਿੱਤੀ ਅਤੇ ਪਿੱਛਲੇ ਸਾਲ ਦੌਰਾਨ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਸਨਮਾਨਿਤ ਵੀ ਕੀਤਾ।  ਇਸ ਮੌਕੇ ਬਲਾਕ ਖੇਤੀਬਾੜੀ ਅਫ਼ਸਰ ਹਰਪ੍ਰੀਤ ਕੌਰ, ਏਡੀਓ ਪਰਵਿੰਦਰ ਸਿੰਘ, ਬੀਟੀਐਮ ਆਤਮਾ ਰਾਜਵਿੰਦਰ ਸਿੰਘ, ਬਾਬਾ ਸਤੀ ਦਾਸ ਜੀ, ਸੰਦੀਪ ਸਿੰਘ ਆਦਿ ਵੀ ਹਾਜਰ ਸਨ।

ਪਾੜ ਪੈਣ ਉਪਰੰਤ ਡੀ.ਸੀ ਨੇ ਦੂਸਰੀ ਵਾਰ ਲਿਆ ਸਰਹਿੰਦ ਫੀਡਰ ਨਹਿਰ ਦਾ ਜਾਇਜ਼ਾ

ਮੰਗਲਵਾਰ ਨੂੰ ਛੱਡਿਆ ਜਾਵੇਗਾ ਨਹਿਰ ਵਿੱਚ ਪਾਣੀ

ਸ੍ਰੀ ਮੁਕਤਸਰ ਸਾਹਿਬ 23 ਮਈ  (ਰਣਜੀਤ ਸਿੱਧਵਾਂ) : ਸਰਹਿੰਦ ਫੀਡਰ ਨਹਿਰ ਵਿੱਚ ਪਾੜ ਪੈਣ ਤੋਂ ਕੁੱਝ ਦਿਨਾਂ ਬਾਅਦ ਅੱਜ ਦੂਸਰੀ ਵਾਰ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਮੌਕੇ ਦਾ ਜਾਇਜਾ ਲਿਆ, ਚੱਲ ਰਹੇ ਕੰਮ ਤੇ ਤਸੱਲੀ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਪਾੜ ਦੀ ਮੁਰੰਮਤ ਕਰਨ ਲਈ ਜੰਗੀ ਪੱਧਰ ਤੇ ਕੰਮ ਕੀਤਾ ਗਿਆ ਹੈ। ਨਹਿਰੀ ਵਿਭਾਗ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਨ ਉਪਰੰਤ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 24 ਮਈ ਨੂੰ ਇਸ ਨਹਿਰ ਵਿੱਚ ਪਾਣੀ ਛੱਡ ਦਿਤਾ ਜਾਵੇਗਾ। ਉਹਨਾਂ ਦੱਸਿਆ ਕਿ ਪਾਣੀ ਛੱਡਣ ਨਾਲ ਮੁਕਤਸਰ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਪਾਣੀ ਦੀ ਕਿੱਲਤ ਨੂੰ ਪੂਰਾ ਕਰ ਦਿੱਤਾ ਜਾਵੇਗਾ। ਜਿਕਰਯੋਗ ਹੈ ਕਿ ਤਕਰੀਬਨ 13 ਕੁ ਦਿਨ ਪਹਿਲਾਂ ਨਾਲ ਦੀ ਰਾਜਸਥਾਨ ਫੀਡਰ ਨਹਿਰ ਵਿੱਚ ਸਫ਼ਾਈ ਕਾਰਣ ਬੰਦੀ ਹੋਣ ਦੇ ਚਲਦਿਆਂ ਸਰਹਿੰਦ ਫੀਡਰ ਵਿੱਚ ਪਾਣੀ ਛੱਡ ਦਿਤਾ ਗਿਆ ਸੀ, ਜਿਸ ਕਾਰਨ ਵਾਧੂ ਪਾਣੀ ਦਾ ਬੋਝ ਨਾ ਸਹਾਰਦਿਆਂ ਇਸ ਨਹਿਰ ਵਿਚ ਪਾੜ ਪੈ ਗਿਆ ਸੀ। ਨਹਿਰੀ ਵਿਭਾਗ ਦੇ ਅਧਿਕਾਰੀਆਂ ਨਾਲ ਗੱਲ ਬਾਤ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਜਿਹੀ (ਪਾੜ ਵਰਗੀ) ਕਿਸੇ ਵੀ ਪ੍ਰਕਾਰ ਦੀ ਸਥਿਤੀ ਉਤਪੰਨ ਨਾ ਹੋਵੇ ਇਸ ਲਈ ਢੁੱਕਵੇਂ ਕਦਮ ਚੁਕੇ ਜਾਣ। ਉਹਨਾ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਜੋ ਕੰਮ ਦਫ਼ਤਰ ਡਿਪਟੀ ਕਮਿਸ਼ਨਰ ਵੱਲੋਂ ਇਸ ਨਹਿਰ ਦੇ ਸੂਚਾਰੂ ਢੰਗ ਨਾਲ ਪਾਣੀ ਦੇ ਵਹਾਅ ਲਈ ਜਰੂਰੀ ਹਨ, ਤਾਂ ਤੁਰੰਤ ਉੁਹਨਾਂ ਦੇ ਧਿਆਨ ਵਿੱਚ ਲਿਆਂਦੇਂ ਜਾਣ।
ਉਹਨਾਂ ਅਧਿਕਾਰੀਆਂ ਨੂੰ ਇਹ ਵੀ ਹਿਦਾਇਤ ਕੀਤੀ ਕਿ ਨਹਿਰ ਵਿੱਚ ਕਿਸੇ ਵੀ ਕਿਸਮ ਦੇ ਸੰਭਾਵਿਤ ਪਾੜ ਦੀ ਨਜ਼ਰਸਾਨੀ ਸੂਨਿਸ਼ਚਿਤ ਕੀਤੀ ਜਾਵੇੇ, ਤਾਂ ਜੋਂ ਹੋਣ ਵਾਲੇ ਨੁਕਸਾਨ ਤੋਂ ਪਹਿਲਾਂ ਹੀ ਬਚਿਆ ਜਾ ਸਕੇ।
ਉਹਨਾਂ ਇਹ ਵੀ ਕਿਹਾ ਕਿ ਜੇਕਰ ਨਹਿਰ ਵਿੱਚ ਪਾੜ ਤੋਂ ਬਚਣ ਲਈ ਕਿਸੇ ਵੀ ਵੇਲੇ ਉਨ੍ਹਾਂ ਦੀ ਨਿੱਜੀ ਦਖਲ਼ ਅੰਦਾਜੀ ਦੀ ਵੀ ਜਰੂਰਤ ਪੈਂਦੀ ਹੈ ਤਾਂ ਬਿਨ੍ਹਾਂ ਕਿਸੇ ਡਰ, ਸੰਕੋਚ ਅਤੇ ਸਮੇਂ ਨੂੰ ਨਾ ਵਿਚਾਰਦਿਆਂ ਉਹਨਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਜਾਵੇ।

ਵਿਧਾਇਕ ਲਖਵੀਰ ਸਿੰਘ ਰਾਏ ਨੇ ਆਦਮਪੁਰ ਨਹਿਰ ਦੇ  ਨਵੇਂ ਉਸਾਰੇ ਜਾਣ ਵਾਲੇ ਪੁਲ ਦਾ ਕੰਮ ਸੁਰੂ ਕਰਵਾਇਆ  

ਫਤਹਿਗੜ੍ਹ ਸਾਹਿਬ, 23 ਮਈ  (ਰਣਜੀਤ ਸਿੱਧਵਾਂ)  :  ਸਰਹਿੰਦ ਪਟਿਆਲਾ ਰੋਡ ਜਲਦ ਫੋਰਲੇਨ ਹੋਵੇਗਾ, ਜਿਸ ਦਾ ਇਲਾਕੇ ਦੇ ਲੋਕਾਂ ਨੂੰ ਵਧੇਰੇ ਲਾਭ ਹੋਵੇਗਾ। ਇਸ ਨਾਲ ਅਣਸੁਖਾਵੀਆਂ ਘਟਨਾਵਾਂ ਤੋਂ ਨਿਜਾਤ ਮਿਲੇਗੀ। ਇਹ ਪ੍ਰਗਟਾਵਾ ਫਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਸਰਹਿੰਦ-ਪਟਿਆਲਾ ਰੋਡ 'ਤੇ ਆਦਮਪੁਰ ਨਹਿਰ ਦੇ ਨਵੇ ਉਸਾਰੇ ਜਾਣ ਵਾਲੇ ਪੁਲ ਦੇ ਕੰਮ ਦਾ ਉਦਘਾਟਨ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਪਹਿਲਾਂ ਰੋਪੜ, ਸਰਹਿੰਦ, ਪਟਿਆਲਾ, ਸੰਗਰੂਰ, ਬਠਿੰਡਾ ਤੋਂ ਆਉਣ-ਜਾਣ ਵਾਲੇ ਰਾਹਗੀਰਾਂ ਨੂੰ ਵੱਡੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ, ਇਸ ਸੜਕ ਦੇ ਫੋਰਲੇਨ ਹੋਣ ਦੇ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਪਿਛਲੇ ਲੰਮੇ ਸਮੇਂ ਤੋਂ ਸੜਕੀ ਦੁਰਘਟਨਾਵਾਂ ਦੇ ਕਾਰਨ ਬਹੁਤ ਲੋਕ ਜਾਨਾਂ ਗਵਾ ਚੁੱਕੇ ਸਨ, ਉਸ ਸਮੱਸਿਆ ਤੋਂ ਵੀ ਰਾਹਤ ਮਿਲੇਗੀ। ਇਸ ਮੌਕੇ ਵਿਭਾਗ ਦੇ ਕਾਰਜਕਾਰੀ ਇੰਜਨੀਅਰ ਯੁਵਰਾਜ ਸਿੰਘ ਨੇ ਦੱਸਿਆ ਕਿ ਉਕਤ ਪ੍ਰਾਜੈਕਟ 9.68 ਕਰੋੜ ਦਾ ਹੈ ਤੇ ਡੇਢ ਸਾਲ ਦੇ ਸਮੇਂ ਵਿਚ ਪੂਰਾ ਕੀਤਾ ਜਾਵੇਗਾ। ਹਲਕਾ ਵਿਧਾਇਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਪੁਲ ਸਟੀਲ ਅਧਾਰਤ ਹੋਵੇਗਾ, ਜਿਸ ਦੀ ਲੰਬਾਈ 55 ਮੀਟਰ ਅਤੇ ਚੌੜਾਈ 10 ਮੀਟਰ ਰਹੇਗੀ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਨੂੰ ਖੁਸ਼ਹਾਲ ਪੰਜਾਬ ਬਣਾਉਣ ਦੇ ਲਈ ਰੋਜ਼ਾਨਾ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ। ਜਿੱਥੇ ਨਸ਼ਿਆਂ ਦੇ ਖਿਲਾਫ਼ ਮੁਹਿੰਮ ਵਿੱਢੀ ਗਈ ਹੈ, ਉੱਥੇ ਹੀ ਵਿਕਾਸ ਕਾਰਜਾਂ ਨੂੰ ਵੀ ਬੜਾਵਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਹੁਣ ਆਮ ਲੋਕਾਂ ਦੀ ਸਰਕਾਰ ਹੈ ਹਰ ਕਾਰਜ ਲੋਕਾਂ ਦੀ ਰਾਇ ਅਨੁਸਾਰ ਲੋਕਾਂ ਦੇ ਲਾਭ ਲਈ ਕੀਤਾ ਜਾਵੇਗਾ। ਇਸ ਮੌਕੇ ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸਡੀਓ ਮਨਜੀਤ ਸਿੰਘ, ਕੁਮਾਰ ਗੌਰਵ, ਹਰਵਿੰਦਰ ਸਿੰਘ, ਪੰਕਜ ਮਹਿਰਾ (ਸਾਰੇ ਜੇ.ਈ), ਮਲਕੀਤ ਸਿੰਘ ਟਿਵਾਣਾ, ਗੁਰਸਤਿੰਦਰ ਸਿੰਘ ਜੱਲ੍ਹਾ, ਰਮੇਸ਼ ਸੋਨੂੰ, ਸੰਨੀ ਚੋਪੜਾ, ਰਮੇਸ਼ ਪੂਨੀਆ, ਹਰਮੇਸ ਸਿੰਘ ਨਰੈਣਗੜ੍ਹ ਛੰਨਾ, ਨਾਹਰ ਸਿੰਘ ਆਦਮਪੁਰ,  ਪ੍ਰਿਤਪਾਲ ਸਿੰਘ ਜੱਸੀ, ਪਾਵੇਲ ਹਾਂਡਾ, ਗੁਰਮੁੱਖ ਸਿੰਘ ਸਰਹਿੰਦ, ਅਮਰੀਕ ਸਿੰਘ ਬਾਲਪੁਰ, ਨਾਹਰ ਸਿੰਘ ਖਰੋੜਾ, ਅਮਰਿੰਦਰ ਮੰਡੋਫਲ, ਨਵਦੀਪ ਨਬੀ ਆਦਿ ਵੀ ਹਾਜ਼ਰ ਸਨ

ਇਸਟਨ ਕੈਨਾਲ ਵਿੱਚੋਂ ਨਿਕਲਦੀਆਂ ਨਹਿਰਾਂ ਸਫ਼ਾਈ ਲਈ ਹੋਣਗੀਆਂ ਬੰਦ

ਫ਼ਾਜ਼ਿਲਕਾ 22 ਮਈ   (ਰਣਜੀਤ ਸਿੱਧਵਾਂ)  : ਸਿੰਚਾਈ ਵਿਭਾਗ ਵਲੋਂ ਈਸਟਰਨ ਕੈਨਾਲ ਵਿੱਚੋਂ ਨਿਕਲਣ ਵਾਲੀਆਂ ਨਹਿਰਾਂ ਨੂੰ ਸਫ਼ਾਈ ਲਈ ਕੁਝ ਦਿਨਾਂ ਲਈ ਬੰਦ ਕੀਤਾ ਜਾ ਰਿਹਾ ਹੈ । ਇਹ ਜਾਣਕਾਰੀ ਵਿਭਾਗ ਦੇ ਐਸਡੀਓ ਸੁਨੀਲ ਕੰਬੋਜ ਨੇ ਦਿੱਤੀ ਹੈ।ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਝੋਨੇ ਦੀ ਲਵਾਈ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਪਹਿਲਾਂ ਨਹਿਰਾਂ ਦੀ ਸਫ਼ਾਈ ਦਾ ਕਾਰਜ ਮੁਕੰਮਲ ਕੀਤਾ ਜਾਣਾ ਹੈ ਇਸ ਲਈ ਇਹ ਬੰਦੀ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਨੇ ਨਰਮੇ ਦੀ ਬਿਜਾਈ ਕਰਨੀ ਹੈ ਉਹ ਤੁਰੰਤ ਪਾਣੀ ਲਗਾ ਕੇ ਰੌਣੀ ਕਰ ਲੈਣ। ਉਨ੍ਹਾਂ ਕਿਹਾ ਕਿ ਵਿਭਾਗ ਛੇਤੀ ਤੋਂ ਛੇਤੀ ਸਫ਼ਾਈ ਕਰਵਾ ਕੇ ਕਿਸਾਨਾਂ ਦੀ ਜ਼ਰੂਰਤ ਅਨੁਸਾਰ ਨਹਿਰੀ ਪਾਣੀ ਦੁਬਾਰਾ ਛੱਡ ਦੇਵੇਗਾ  ।

ਵਾਤਾਵਰਣ ਪੱਖੀ ਖੇਤੀ ਕਰ ਰਿਹਾ ਨੌਜਵਾਨ ਪ੍ਰਦੀਪ ਸਿੰਘ ਕਾਸਮਪੁਰ --

ਤਿੰਨ ਸਾਲਾਂ ਤੋਂ ਕਰ ਰਿਹਾ ਝੋਨੇ ਦੀ ਸਿੱਧੀ ਬਿਜਾਈ, ਨਹੀਂ ਲਗਾਉਂਦਾ ਪਰਾਲੀ ਨੂੰ ਅੱਗ
 ਸਿੱਧੀ ਬਿਜਾਈ ਨਾਲ ਬੀਜੇ ਝੋਨੇ ਦਾ ਝਾੜ ਲਗਭਗ 36 ਕੁਇੰਟਲ ਪ੍ਰਤੀ ਏਕੜ ਰਿਹਾ : ਪ੍ਰਦੀਪ ਸਿੰਘ
ਮਾਲੇਰਕੋਟਲਾ/ਅਹਿਮਦਗੜ੍ਹ 22 ਮਈ (ਰਣਜੀਤ ਸਿੱਧਵਾਂ)   :  ਪਿੰਡ ਕਾਸਮਪੁਰ ਬਲਾਕ ਅਹਿਮਦਗੜ੍ਹ ਦੇ ਰਹਿਣ ਵਾਲੇ ਅਗਾਂਹ-ਵਧੂ ਕਿਸਾਨ ਪ੍ਰਦੀਪ ਸਿੰਘ ਨੇ ਝੋਨੇ ਦੀ ਸਿੱਧੀ ਬਿਜਾਈ ਅਪਣਾ ਕੇ ਅਤੇ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਖੇਤੀ ਕਰਕੇ ਇਕ ਮਿਸਾਲ ਕਾਇਮ ਕੀਤੀ ਹੈ। ਕਿਸਾਨ ਪ੍ਰਦੀਪ ਸਿੰਘ ਦਾ ਕਹਿਣਾ ਹੈ ਕਿ ਪਿਛਲੇ ਸਮੇਂ 'ਚ ਜਿੱਥੇ ਕਣਕ-ਝੋਨੇ ਦੇ ਫ਼ਸਲੀ ਚੱਕਰ ਨੇ ਪੰਜਾਬ ਦੇ ਕਿਸਾਨਾਂ ਦੀ ਆਰਥਿਕਤਾ ਸੁਧਾਰੀ ਹੈ ਉੱਥੇ ਹੀ ਸਾਡੇ ਕੁਦਰਤੀ ਸੋਮਿਆਂ (ਹਵਾ, ਪਾਣੀ, ਮਿੱਟੀ) ਦੀ ਗੁਣਵੱਤਾ 'ਚ ਨਿਘਾਰ ਵੀ ਆ ਰਿਹਾ ਹੈ।ਇਸ ਲਈ ਸਾਨੂੰ ਬਦਲਦੇ ਸਮੇਂ ਨਾਲ ਵਾਤਾਵਰਣ ਪੱਖੀ ਤਕਨੀਕਾਂ ਅਪਣਾਉਣ ਦੀ ਲੋੜ ਹੈ। ਇਸੇ ਸੋਚ ਨਾਲ ਕਿਸਾਨ ਪਿਛਲੇ ਤਿੰਨ ਸਾਲਾਂ ਤੋਂ ਝੋਨੇ ਦੀ ਸਿੱਧੀ ਬਿਜਾਈ ਕਰ ਰਿਹਾ ਹੈ। ਪਹਿਲੇ ਸਾਲ ਉਸ ਨੇ ਲਗਭਗ 05 ਏਕੜ ਜ਼ਮੀਨ ਵਿੱਚ ਫਿਰ ਦੂਜੇ ਸਾਲ 08 ਏਕੜ ਅਤੇ 2021 ਵਿੱਚ  11 ਏਕੜ ਰਕਬੇ ਵਿਚ ਝੋਨੇ ਦੀ ਸਿੱਧੀ ਬਿਜਾਈ ਕੀਤੀ। ਇਸ ਸਾਲ ਵੀ ਕਿਸਾਨ ਹੁਣ ਤੱਕ ਲਗਭਗ 08 ਏਕੜ ਰਕਬੇ ਵਿਚ ਝੋਨੇ ਦੀ ਸਿੱਧੀ ਬਿਜਾਈ ਕਰ ਚੁੱਕਾ ਹੈ।ਉਸ ਦਾ ਸਿੱਧੀ ਬਿਜਾਈ ਨਾਲ ਬੀਜੇ ਝੋਨੇ ਦਾ ਝਾੜ ਲਗਭਗ 36 ਕੁਇੰਟਲ ਪ੍ਰਤੀ ਏਕੜ ਰਿਹਾ। ਉਸ ਨੇ ਕਿਹਾ ਕਿ ਸਿੱਧੀ ਬਿਜਾਈ ਵਾਲੇ ਖੇਤਾਂ ਵਿੱਚ ਕਣਕ ਦਾ ਝਾੜ ਵੀ ਚੰਗਾ ਰਿਹਾ।ਕਿਸਾਨ ਨੇ ਝੋਨੇ ਦੀ ਸਿੱਧੀ ਬਿਜਾਈ ਲਈ ਆਪਣੀ ਮਸ਼ੀਨ ਵੀ ਖਰੀ ਦੀ ਹੈ।ਇਸ ਦੇ ਨਾਲ ਹੀ ਉਸ ਨੇ ਪਿਛਲੇ॥ ਚਾਰ ਸਾਲਾਂ ਤੋਂ ਆਪਣੇ ਖੇਤਾਂ ਵਿਚ ਪਰਾਲੀ ਨੂੰ ਅੱਗ ਨਹੀਂ ਲਗਾਈ। ਪਰਾਲੀ ਦੇ ਪ੍ਰਬੰਧਨ ਲਈ ਉਹ ਹੈਪੀ ਸੀਡਰ ਨਾਲ ਕਣਕ ਦੀ ਬਿਜਾਈ ਕਰਦਾ ਹੈ ਜੋ ਉਸ ਨੇ ਖੇਤੀਬਾੜੀ ਵਿਭਾਗ ਤੋਂ ਸਬਸਿਡੀ ਤੇ ਪ੍ਰਾਪਤ ਕੀਤਾ ਸੀ। ਪਿਛਲੇ ਸਾਲ ਉਸ ਨੇ ਕੁਝ ਰਕਬੇ ਵਿਚ ਸੁਪਰ-ਸੀਡਰ ਨਾਲ ਵੀ ਕਣਕ ਦੀ ਬਿਜਾਈ ਕੀਤੀ। ਕਿਸਾਨ ਪਾਸ ਆਪਣੀ ਘਰੇਲੂ ਜ਼ਰੂਰਤ ਅਨੁਸਾਰ ਦੋ ਦੁਧਾਰੂ ਪਸ਼ੂ ਵੀ ਹਨ।ਕਿਸਾਨ ਆਪਣੀ ਆਮਦਨ ਵਧਾਉਣ ਦੇ ਮੰਤਵ ਨਾਲ ਹੋਰਨਾਂ ਕਿਸਾਨਾਂ ਦੇ ਖੇਤਾਂ ਵਿੱਚ ਆਪਣੇ ਲੇਜ਼ਰ ਕਰਾਹੇ ਨਾਲ ਕਿਰਾਏ ਤੇ ਵੀ ਕੰਮ ਕਰਦਾ ਹੈ। ਬੀ.ਟੀ.ਐਮ ਅਹਿਮਦਗੜ੍ਹ ਮੁਹੰਮਦ ਜਮੀਲ ਨੇ ਦੱਸਿਆ ਕਿ ਪ੍ਰਦੀਪ ਸਿੰਘ ਹਮੇਸ਼ਾ ਵਿਭਾਗ ਦੀਆਂ ਗਤੀਵਿਧੀਆਂ ਵਿੱਚ ਸਰਗਰਮੀ ਨਾਲ ਭਾਗ ਲੈਂਦਾ ਹੈ ਅਤੇ ਹੋਰਨਾਂ ਕਿਸਾਨਾਂ ਨੂੰ ਵੀ ਪ੍ਰੇਰਿਤ ਕਰਦਾ ਹੈ। ਵਿਭਾਗ ਵੱਲੋਂ ਉਸ ਦੇ ਖੇਤ ਵਿੱਚ ਆਤਮਾ ਸਕੀਮ ਅਧੀਨ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਪ੍ਰਦਰਸ਼ਨੀ ਪਲਾਂਟ ਵੀ ਬਿਜਵਾਇਆ ਗਿਆ ਸੀ।  ਖੇਤੀਬਾੜੀ ਵਿਕਾਸ ਅਫ਼ਸਰ ਅਹਿਮਦਗੜ੍ਹ ਡਾ. ਕੁਲਬੀਰ ਸਿੰਘ ਨੇ ਕਿਸਾਨ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਪ੍ਰਦੀਪ ਜਿਹੇ ਅਗਾਂਹਵਧੂ ਕਿਸਾਨਾਂ ਤੋਂ ਸੇਧ ਲੈਂਦੇ ਹੋਏ ਹੋਰਨਾਂ ਕਿਸਾਨ ਭਰਾਵਾਂ ਨੂੰ ਵੀ ਵਾਤਾਵਰਣ ਪੱਖੀ ਤਕਨੀਕਾਂ ਅਪਣਾ ਕੇ ਆਪਣੇ ਖੇਤੀ ਖ਼ਰਚੇ ਘਟਾਉਣ ਅਤੇ ਕੁਦਰਤੀ ਸੋਮਿਆਂ ਨੂੰ ਬਚਾਉਣ ਲਈ ਹੰਭਲਾ ਮਾਰਨਾ ਚਾਹੀਦਾ ਹੈ ।

ਉਹ ਸਮਾਜ ਹਮੇਸ਼ਾ ਤਰੱਕੀ ਕਰਦਾ ਹੈ ਜਿਸ ਸਮਾਜ ਦੇ ਵਿਅਕਤੀ ਕਿਸੇ ਨਾ ਕਿਸੇ ਮੁਕਾਮ ਤੇ ਪੁੱਜਣ ਤੇ ਵੀ ਆਪਣੇ ਜਨਮ ਸਥਾਨ ਨਾਲ ਜੁੜੇ ਰਹਿੰਦੇ ਹਨ  : ਸੰਯਮ ਅਗਰਵਾਲ -

ਬੀ ਕਾਇੰਡ ਨਜ਼ੀਰ ਫਾਊਂਡੇਸ਼ਨ ਦਾ ਮੁੱਖ ਮਕਸਦ ਲੋੜਵੰਦਾਂ ਨੂੰ ਤੁਰੰਤ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਉਣਾ : ਮੁਹੰਮਦ ਯੂਨਸ
ਮਾਲੇਰਕੋਟਲਾ 22 ਮਈ   (ਰਣਜੀਤ ਸਿੱਧਵਾਂ)    : ਸਮਾਜ 'ਚ ਲੋੜਵੰਦ ਅਤੇ ਜ਼ਰੂਰਤਮੰਦ ਲੋਕਾਂ ਦੀ ਸੇਵਾ ਲਈ ਤਿਆਰ ਰਹਿਣ ਵਾਲੀਆਂ ਗੈਰ ਸਰਕਾਰੀ ਸਮਾਜ ਸੇਵੀ ਸੰਸਥਾਵਾਂ ਦੀ ਭੂਮਿਕਾ ਬਹੁਤ ਅਹਿਮ ਹੈ। ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਸੰਯਮ ਅਗਰਵਾਲ ਨੇ ਪੰਜਾਬ ਉਰਦੂ ਅਕਾਦਮੀ ਦਿੱਲੀ ਗੇਟ ਮਾਲੇਰਕੋਟਲਾ ਵਿਖੇ ਬੀ ਕਾਇੰਡ ਨਜ਼ੀਰ ਫਾਊਂਡੇਸ਼ਨ ਵਲੋਂ ਕਰਵਾਏ ਗਏ ਸਮਾਗਮ ਦੀ ਪ੍ਰਧਾਨਗੀ ਕਰਦਿਆ ਕੀਤੇ । ਉਨ੍ਹਾਂ ਕਿਹਾ ਕਿ ਉਹ ਸਮਾਜ ਹਮੇਸ਼ਾ ਤਰੱਕੀ ਕਰਦਾ ਹੈ ਜਿਸ ਸਮਾਜ ਦੇ ਵਿਅਕਤੀ ਕਿਸੇ ਨਾ ਕਿਸੇ ਮੁਕਾਮ ਤੇ ਪੁੱਜਣ ਤੇ ਵੀ ਆਪਣੇ ਜਨਮ ਸਥਾਨ ਨਾਲ ਜੁੜੇ ਰਹਿੰਦੇ ਹਨ  ਉਨ੍ਹਾਂ ਇਸ ਮੌਕੇ ਮੁਹੰਮਦ ਯੂਨਸ ਆਈ.ਏ. ਐਸ. ਐਮ.ਡੀ. (ਟਰਾਂਸਪੋਰਟ) ਹਿਮਾਚਲ ਪ੍ਰਦੇਸ਼ ਦੀ ਸ਼ਲਾਘਾ ਕਰਦਿਆ ਕਿਹਾ ਕਿ ਉਨ੍ਹਾਂ ਨੇ ਅਤੇ ਉਨ੍ਹਾਂ ਦੇ ਪਰਿਵਾਰ ਵਲੋਂ  ਪਿਤਾ ਜੀ ਸ੍ਰੀ. ਮੁਹੰਮਦ ਨਜ਼ੀਰ ਦੀ ਯਾਦ ਵਿੱਚ ਬੀ ਕਾਇੰਡ ਨਜ਼ੀਰ ਫਾਊਂਡੇਸ਼ਨ ਸਥਾਪਿਤ ਕੀਤੀ ਹੈ ਇਹ ਸਭ ਤੋਂ ਵੱਡੀ ਅਤੇ ਸੱਚੀ ਸ਼ਰਧਾਂਜਲੀ ਹੈ। ਉਨ੍ਹਾਂ ਭਰੋਸਾ ਦਵਾਇਆ ਕਿ  ਸਮਾਜ ਸੇਵਾ ਦੇ ਕੰਮ ਲਈ  ਸੰਸਥਾ ਨੂੰ ਜੋ ਵੀ ਸਹਿਯੋਗ ਦੀ ਜ਼ਰੂਰਤ ਹੋਵੇਗੀ ਜ਼ਿਲ੍ਹਾ ਪ੍ਰਸ਼ਾਸਨ ਅੱਗੇ ਵਧਾਕੇ ਉਨ੍ਹਾਂ ਦੀ ਮਦਦ ਕਰੇਗਾ। ਸ੍ਰੀ ਮੁਹੰਮਦ ਯੂਨਸ ਆਈ.ਏ.ਐਸ. ਕਮਿਸ਼ਨਰ ਐਕਸਾਈਜ਼ ਐਂਡ ਜੀ.ਐਸ.ਟੀ ਕਮ ਐਮ.ਡੀ. (ਟਰਾਂਸਪੋਰਟ) ਹਿਮਾਚਲ ਪ੍ਰਦੇਸ਼ ਨੇ ਆਪਣੇ ਪਿਤਾ ਜੀ ਨੂੰ ਯਾਦ ਕਰਦਿਆ ਕਿਹਾ ਕਿ ਉਹ ਬਾਹਰ ਰਹਿੰਦੇ ਹੋਏ ਵੀ ਆਪਣੇ ਇਲਾਕੇ ਨਾਲ ਜੁੜੇ ਹੋਏ ਹਨ । ਉਨ੍ਹਾਂ ਕਿਹਾ ਕਿ ਉਹ ਅਤੇ ਉਨ੍ਹਾਂ ਦਾ ਪਰਿਵਾਰ ਨਿਸ਼ਕਾਮ ਤੇ ਨਿਰਸਵਾਰਥ ਕਾਰਜ ਕਰਨ ਹਿਤ ਇਕੱਠੇ ਮੈਦਾਨ ਵਿਚ ਨਿੱਤਰਿਆ ਹੈ । ਇਸ ਸੰਸਥਾ ਦਾ ਮੁੱਖ ਮਕਸਦ ਲੋੜਵੰਦਾਂ ਨੂੰ ਖ਼ਾਸ ਤੌਰ ਤੇ ਸਿੱਖਿਆ ਦੇ ਖੇਤਰ ਵਿੱਚ ਤੁਰੰਤ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਉਣਾ ਹੈ ।  ਉਨ੍ਹਾਂ ਆਸ ਕੀਤੀ ਕਿ ਪਰਿਵਾਰ ਅਤੇ ਇਹ ਸੰਸਥਾ ਸੇਵਾ ਕਰਨ ਵਾਸਤੇ ਸਹੀ ਦਿਸ਼ਾ ਨਿਰਦੇਸ਼, ਵਿਆਪਕ ਸੋਚ ਅਤੇ ਸੇਵਾ ਕਾਰਜਾਂ ਨੂੰ ਅੰਜਾਮ ਦੇਣ ਲਈ ਦੂਰ ਦ੍ਰਿਸ਼ਟੀ ਅਤੇ ਕਾਰਜ ਸ਼ੈਲੀ ਨਾਲ ਕੰਮ ਕਰੇਗੀ। ਪ੍ਰੋਫੈਸਰ ਮੁਮਤਾਜ਼  ਨੇ ਆਪਣੇ ਪਿਤਾ ਸ੍ਰੀ ਮੁਹੰਮਦ ਨਜ਼ੀਰ ਨੂੰ ਯਾਦ ਕਰਦਿਆ ਭਾਵਭਿੰਨੀ ਸ਼ਰਧਾਂਜਲੀ ਭੇਟ ਕਰਦਿਆ ਕਿਹਾ ਕਿ ਅਸੀਂ ਸਾਰੇ ਆਪਣੇ ਪਿਤਾ ਦੇ ਦਰਸਾਏ ਕਦਮਾਂ ਤੇ ਚੱਲਦੇ ਹੋਏ ਸਮਾਜ ਦੀ ਬਿਹਤਰੀ ਲਈ ਆਪਣਾ ਯੋਗਦਾਨ ਪਾਉਂਦੇ ਰਹਾਂਗੇ ।ਇਸ ਮੌਕੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਅਤੇ ਹੋਰ ਸਮਗਰੀ ਵੀ ਤਕਸੀਮ ਕੀਤੀ ਗਈ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸੰਗਰੂਰ ਸ੍ਰੀ ਲਤੀਫ ਅਹਿਮਦ,  ਡੀ.ਐਸ.ਪੀ ਸ੍ਰੀ ਰਣਜੀਤ ਸਿੰਘ, ਸ੍ਰੀ ਮੁਹੰਮਦ ਆਰਿਫ਼, ਐਡਵੋਕੇਟ ਇਨਾਮ ਉਰ ਰਹਿਮਾਨ,  ਸ੍ਰੀ ਮੁਹੰਮਦ ਯੂਨਸ ਮੁਨਾ, ਸ੍ਰੀ ਅਬਦੁਲ ਗ਼ਫ਼ੂਰ,  ਸ੍ਰੀ ਮੁਹੰਮਦ ਇਸਮਾਈਲ ਸਾਬਕਾ ਸਰਪੰਚ, ਡਾ. ਇਨਾਮ ਤੋਂ ਇਲਾਵਾ ਹੋਰ ਪਤਵੰਤੇ ਵੀ ਹਾਜ਼ਰ ਸਨ ।