You are here

ਪੰਜਾਬ

ਪੁਰਾਣੀ ਪੈਨਸ਼ਨ ਦੇ ਮੁੱਦੇ ਨੂੰ ਲੈ ਕੇ ਕੌਮੀ ਪੱਧਰ  'ਤੇ ਹੋਈ ਮਹੱਤਵਪੂਰਨ ਮੀਟਿੰਗ

 ਮੀਟਿੰਗ ਵਿਚ ਲਏ ਅਹਿਮ ਫੈਸਲੇ 'ਚ ਕੌਮੀ ਵਿਆਪੀ ਹੜਤਾਲ ਦਾ ਸੱਦਾ
ਨਵੀਂ ਦਿੱਲੀ /ਲੁਧਿਆਣਾ, 15 ਅਕਤੂਬਰ (ਟੀ. ਕੇ.)
ਪੁਰਾਣੀ ਪੈਨਸ਼ਨ ਯੋਜਨਾ ਬਹਾਲੀ ਸਯੁੰਕਤ ਮੰਚ ਨਵੀਂ ਦਿੱਲੀ ਵਲੋਂ ਕੌਮੀ ਪੱਧਰ  'ਤੇ ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਵਿੱਢੇ ਗਏ ਸੰਘਰਸ਼ ਦੀ ਭਵਿੱਖ ਵਿੱਚ ਕੀਤੇ ਜਾਣ ਵਾਲੇ ਸੰਘਰਸ਼ ਦੀ ਰੂਪ ਰੇਖਾ ਲਈ ਪੰਜਵੀਂ ਮਹੱਤਵਪੂਰਨ ਮੀਟਿੰਗ ਭਾਰਤੀ ਰੇਲਵੇ ਦਫਤਰ ਦੇ ਜੇ. ਪੀ. ਚੌਬੇ ਮੈਮੋਰੀਅਲ ਲਾਇਬ੍ਰੇਰੀ ਵਿਖੇ ਕੌਮੀ ਕਨਵੀਨਰ ਸ਼ਿਵ ਗੋਪਾਲ ਮਿਸ਼ਰਾ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਭਾਰਤ ਭਰ ਤੋਂ ਵੱਖ ਵੱਖ ਸੂਬਿਆਂ ਦੇ ਪ੍ਰਤੀਨਿਧੀਆਂ ਨੇ ਹਿੱਸਾ ਲਿਆ।
ਪੰਜਾਬ ਵਲੋਂ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਕਨਵੀਨਰ ਜਸਵੀਰ ਤਲਵਾੜਾ ਅਤੇ ਸੂਬਾਈ ਆਈ. ਟੀ. ਸੈੱਲ ਇੰਚਾਰਜ਼ ਸਤਿ ਪ੍ਰਕਾਸ਼ ਨੇ ਪੰਜਾਬ ਦੀ ਪ੍ਰਤੀਨਿਧਤਾ ਕੀਤੀ।
ਮੀਟਿੰਗ ਦੌਰਾਨ 10 ਅਗਸਤ 2023 ਨੂੰ ਰਾਮ ਲੀਲਾ ਗਰਾਊਂਡ ਵਿੱਚ ਮਹਾਰੈਲੀ ਦਾ ਰੀਵਿਊ ਕੀਤਾ ਅਤੇ ਇਸ ਉਪਰੰਤ ਕੇਂਦਰ ਸਰਕਾਰ ਵਲੋਂ ਬਣਾਈ ਗਈ ਕਮੇਟੀ ਨਾਲ ਮੰਚ ਦੀਆਂ ਹੋਈਆਂ ਮੀਟਿੰਗਾਂ ਸਬੰਧੀ ਚਰਚਾ ਕੀਤੀ ਗਈ। ਇਸ ਮੌਕੇ ਮੀਟਿੰਗ ਵਿੱਚ ਵੱਖ ਵੱਖ ਰਾਜਾਂ ਦੇ ਬੁਲਾਰਿਆਂ ਨੇ ਸਮੁੱਚੇ ਭਾਰਤ ਵਿੱਚ ਪੁਰਾਣੀ ਪੈਨਸ਼ਨ ਨੂੰ ਪੂਰਨ ਤੌਰ   'ਤੇ ਲਾਗੂ ਕਰਨ ਲਈ ਜਿੱਥੇ ਇਸ ਮੰਚ ਦੇ ਝੰਡੇ ਹੇਠ ਲੜਾਈ ਲੜਨ ਦਾ ਅਹਿਦ ਲਿਆ ਉੱਥੇ ਹੀ ਕੇਂਦਰ ਸਰਕਾਰ ਦੀ ਓ. ਪੀ. ਐੱਸ. ਸਬੰਧੀ ਢਿੱਲੀ ਕਾਰਗੁਜ਼ਾਰੀ 'ਤੇ ਤਿੱਖੇ ਵਾਰ ਕੀਤੇ। ਮੀਟਿੰਗ ਵਿੱਚ ਪੰਜ ਰਾਜਾਂ ਵਿੱਚ ਹੋ ਜਾ ਰਹੀਆਂ ਵਿਧਾਨ ਸਭਾ ਚੋਣਾਂ ਚ ਜਿੱਥੇ ਬੀ. ਜੇ. ਪੀ. ਪਾਰਟੀ ਵਿਰੁੱਧ ਭੁਗਤਣ ਦਾ ਸੱਦਾ ਦਿੱਤਾ ਗਿਆ ਉਥੇ ਹੀ ਸੰਯੁਕਤ ਮੰਚ ਵਲੋਂ 21-22 ਨਵੰਬਰ ਨੂੰ ਹੜਤਾਲ ਸਬੰਧੀ ਸਹਿਮਤੀ ਪੱਤਰ ਲੈਣ ਅਤੇ ਸਮੁੱਚੇ ਭਾਰਤ ਵਿੱਚ ਹੜਤਾਲ ਅਤੇ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਮੌਕੇ ਪੰਜਾਬ ਦੇ ਸੂਬਾਈ ਕਨਵੀਨਰ ਜਸਵੀਰ ਸਿੰਘ ਤਲਵਾੜਾ ਨੇ ਦੱਸਿਆ ਕਿ  ਪੁਰਾਣੀ ਪੈਨਸ਼ਨ ਯੋਜਨਾ ਬਹਾਲੀ ਸਯੁੰਕਤ ਮੰਚ ਹੇਠ ਭਾਰਤ ਰੇਲਵੇ ਦੇ ਲੱਖਾਂ ਕਰਮਚਾਰੀਆਂ ਤੋਂ ਇਲਾਵਾ ਦੇਸ਼ ਭਰ ਦੀਆਂ 36 ਜੱਥੇਬੰਦੀਆਂ ਸ਼ਾਮਲ ਹਨ। 
2024 ਲੋਕ ਸਭਾ ਚੋਣਾਂ ਤੋਂ ਪਹਿਲਾਂ ਪਹਿਲਾਂ ਕੇਂਦਰ ਸਰਕਾਰ ਨੂੰ ਪੁਰਾਣੀ ਪੈਨਸ਼ਨ ਦੇ ਮੁੱਦੇ ਤੇ ਘੇਰਨ ਅਤੇ ਪੁਰਾਣੀ ਪੈਨਸ਼ਨ ਨੂੰ ਸੰਪੂਰਨ ਰੂਪ ਵਿੱਚ ਲਾਗੂ ਕਰਨ ਲਈ ਪੁਰਾਣੀ ਪੈਨਸ਼ਨ ਯੋਜਨਾ ਬਹਾਲੀ ਸੰਯੁਕਤ ਮੰਚ ਵਲੋਂ  ਕੌਮੀ ਪੱਧਰ 'ਤੇ ਜੋ ਪ੍ਰੋਗਰਾਮ ਦਿੱਤੇ ਗਏ ਹਨ ਉਹ ਸਮੁੱਚੇ ਭਾਰਤ ਵਿੱਚ ਲਾਗੂ ਕੀਤੇ ਜਾਣਗੇ। 
ਇਸ ਮੌਕੇ ਪੰਜਾਬ ਤੋਂ ਇਲਾਵਾ ਹਰਿਆਣਾ, ਜੰਮੂ ਕਸ਼ਮੀਰ, ਬਿਹਾਰ, ਉੱਤਰ ਪ੍ਰਦੇਸ਼, ਮਿਜੋਰਮ, ਦਿੱਲੀ, ਕੇਰਲ, ਰਾਜਸਥਾਨ ਕਰਨਾਟਕ, ਉੜੀਸਾ, ਮੱਧ ਪ੍ਰਦੇਸ਼,ਰਾਸ਼ਟਰੀ ਪੱਧਰ ਦੀਆਂ ਜੱਥੇਬੰਦੀਆਂ ਦੇ ਕਨਵੀਨਰ ਹਾਜ਼ਰ ਸਨ।

ਜਲ ਸਪਲਾਈ ਕਾਮਿਆਂ ਵਲੋਂ 23 ਅਕਤੂਬਰ ਨੂੰ  ਪੰਜਾਬ ਸਰਕਾਰ ਦੇ ਪੁਤਲੇ ਫੂਕੇ ਜਾਣਗੇ - ਜਥੇਬੰਦੀ 

 30 ਨਵੰਬਰ ਨੂੰ ਕੌਮੀ ਮਾਰਗ ਜਾਮ ਕਰਕੇ ਰੋਸ ਪ੍ਰਦਰਸ਼ਨ ਕਰਨ ਦਾ ਫੈਸਲਾ 
ਲੁਧਿਆਣਾ, 15 ਅਕਤੂਬਰ ( ਟੀ. ਕੇ.    ) -
ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਦੇ ਸੂਬਾ ਪ੍ਰਧਾਨ ਵਰਿੰਦਰ ਸਿੰਘ ਮੋਮੀ, ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਬੁੱਢੇਵਾਲ ਅਤੇ ਸੂਬਾ ਪ੍ਰੈਸ ਸਕੱਤਰ ਸਤਨਾਮ ਸਿੰਘ ਫਲੀਆਂਵਾਲਾ ਨੇ ਜਥੇਬੰਦੀ ਦੀ ਇਕ ਸੂਬਾਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ  ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ’ਚ ਪਿਛਲੇ ਸਾਲਾਂਬੱਧੀ ਅਰਸੇ ਤੋਂ ਕੰਮ ਕਰਦੇ ਇਨਲਿਸਟਮੈਂਟ/ਆਊਟਸੋਰਸ ਠੇਕਾ ਮੁਲਾਜਮਾਂ ਨੂੰ ਵਿਭਾਗ ’ਚ ਸ਼ਾਮਲ ਕਰਕੇ ਪੱਕੇ ਰੁਜਗਾਰ ਦਾ ਪ੍ਰਬੰਧ ਕਰਵਾਉਣ ਤੱਕ ਪੁਰ ਅਮਨ ਸੰਘਰਸ਼ ਜਾਰੀ ਰੱਖਿਆ ਜਾਵੇਗਾ। 
ਉਨ੍ਹਾਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਅਤੇ ਜਲ ਸਪਲਾਈ ਵਿਭਾਗ ਦੀ ਮੈਨੇਜਮੈਂਟਾਂ ਵੱਲੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦਾ ਮੁਕੰਮਲ ਨਿੱਜੀਕਰਣ/ਪੰਚਾਇਤੀਕਰਨ ਲਈ ਨੀਤੀਆਂ ਲਾਗੂ ਕਰਕੇ    ਲੋਕਾਂ ਨੂੰ ਪੀਣ ਵਾਲੇ ਪਾਣੀ ਵਾਲੀ ਮੁਢਲੀ ਸਹੂਲਤ ਦਾ ਪ੍ਰਬੰਧ ਕਰਨ ਤੋਂ ਭੱਜ ਰਹੀ ਹੈ, ਉਥੇ ਹੀ ਜਲ ਸਪਲਾਈ ਵਿਭਾਗ ’ਚ ਇਕ ਵਰਕਰ ਦੇ ਰੂਪ ’ਚ ਰੈਗੂਲਰ ਮੁਲਾਜਮਾਂ ਦੀ ਤਰ੍ਹਾਂ ਫੀਲਡ ’ਚ ਵਾਟਰ ਸਪਲਾਈ ਸਕੀਮਾਂ ਅਤੇ  ਦਫਤਰਾਂ ’ਚ ਸਾਲਾਂਬੱਧੀ ਅਰਸੇ ਤੋਂ ਸੇਵਾਵਾਂ ਦੇ ਰਹੇ ਇਨਲਿਸਟਮੈਂਟ/ਆਊਟਸੋਰਸ ਠੇਕਾ ਮੁਲਾਜਮਾਂ ਦੇ ਕੱਚੇ-ਪਿੱਲੇ ਰੁਜਗਾਰ ਨੂੰ ਖੋਹਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਜਿਸਨੂੰ ਜਥੇਬੰਦੀ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕਰੇਗੀ।
ਉਨ੍ਹਾਂ ਮੰਗ ਕੀਤੀ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀਆਂ ਪੇਂਡੂ ਜਲ ਸਪਲਾਈ ਸਕੀਮਾਂ ’ਤੇ ਫੀਲਡ ’ਚ ਅਤੇ ਦਫਤਰਾਂ ’ਚ ਆਦਿ ਵੱਖ ਵੱਖ ਪੋਸਟਾਂ ’ਤੇ (ਰੈਗੂਲਰ ਮੁਲਾਜਮਾਂ ਵਾਂਗ) ਪਿਛਲੇ 15 ਤੋਂ 20 ਸਾਲਾਂ ਦੇ ਅਰਸੇ ਤੋਂ ਇਕ ਵਰਕਰ ਦੇ ਰੂਪ ’ਚ ਸੇਵਾਵਾਂ ਦੇ ਰਹੇ ਇਨਲਿਸਟਮੈਂਟ ਅਤੇ ਆਊਟਸੋਰਸ ਮੁਲਾਜਮਾਂ ਨੂੰ ਤਜਰਬੇ ਦੇ ਅਧਾਰ ’ਤੇ ਸਬੰਧਤ ਵਿਭਾਗ ’ਚ ਮਰਜ ਕਰਕੇ ਬਿਨਾ ਸ਼ਰਤ ਰੈਗੂਲਰ ਕੀਤਾ ਜਾਵੇ। ਜਿਸ ਲਈ  11-01-2018 ’ਚ ਵਿਭਾਗੀ ਅਧਿਕਾਰੀਆਂ ਵੱਲੋਂ ਸਰਕਾਰ ਦੀ ਵਿਉਂਤਬੰਦੀ ਅਨੁਸਾਰ ਬਣਾਈ ਤਜਵੀਜ (ਪ੍ਰਪੋਜਲ) ਨੂੰ ਲਾਗੂ ਕੀਤਾ ਜਾਵੇ ਜਾਂ ਫਿਰ ਯੂਨੀਅਨ ਦੀਆਂ ਸਿਫਾਰਸ਼ਾਂ ਨੂੰ ਅਧਾਰ ਮੰਨ ਕੇ ਇਨਲਿਸਟਮੈਟ/ਆਊਟਸੋਰਸ ਠੇਕਾ ਮੁਲਾਜਮਾਂ ਨੂੰ ਵਿਭਾਗ ’ਚ  ਸ਼ਾਮਲ ਕਰਕੇ ਪੱਕੇ ਰੁਜਗਾਰ ਦਾ ਪ੍ਰਬੰਧ ਕੀਤਾ ਜਾਵੇ। ਪੰਜਾਬ ਸਰਕਾਰ ਦੇ ਕਿਰਤ ਵਿਭਾਗ ਵੱਲੋਂ ਸਮੇਂ-ਸਮੇਂ ’ਤੇ ਵਧਾਏ ਗਏ ਰੇਟਾਂ ਦੇ ਮੁਤਾਬਕ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ’ਚ ਕੰਮ ਕਰਦੇ ਇਨਲਿਸਟਮੈਂਟ/ਆਊਟਸੋਰਸ ਠੇਕਾ ਮੁਲਾਜਮਾਂ ਦੀਆਂ ਉਜਰਤਾਂ ਵਿਚ ਬਣਦਾ ਵਾਧਾ ਕੀਤਾ ਜਾਵੇ ਅਤੇ ਈ.ਪੀ.ਐਫ.,ਈ.ਐਸ.ਆਈ. ਸਹੂਲਤਾਂ ਦਿੱਤੀਆਂ ਜਾਣ। ਮ੍ਰਿਤਕ ਵਰਕਰਾਂ ਦੇ ਵਾਰਸਾਂ ਨੂੰ ਨੌਕਰੀ ਦਿੱਤੀ ਜਾਵੇ। ਨਹਿਰੀ ਪਾਣੀ ਸਪਲਾਈ ਲਈ ਪ੍ਰਾਈਵੇਟ ਕੰਪਨੀਆਂ ਨਾਲ ਨਹਿਰੀ ਪ੍ਰੋਜੈਕਟ ਲਗਾਉਣ ਲਈ ਕੀਤੇ ਸਮਝੌਤਿਆਂ  ਨੂੰ ਰੱਦ ਕੀਤਾ ਜਾਵੇ ਅਤੇ  ਇਨ੍ਹਾਂ ਵੱਡੀਆਂ ਕੰਪਨੀਆਂ ਵਲੋਂ ਲਗਾਏ ਜਾ ਰਹੇ ‘ਮੈਗਾ ਪ੍ਰੋਜੈਕਟਾਂ’ ਨੂੰ ਰੋਕਿਆ ਜਾਵੇ। ਵਿਭਾਗ ਅਧੀਨ ਚੱਲ ਰਹੀਆਂ ਜਲ ਸਪਲਾਈ ਸਕੀਮਾਂ ਦਾ ਜਬਰੀ ਨਿੱਜੀਕਰਨ/ਪੰਚਾਇਤੀਕਰਨ ਕਰਨਾ ਬੰਦ ਕੀਤਾ ਜਾਵੇ ਅਤੇ ਪੰਚਾਇਤਾਂ ਨੂੰ ਹੈਡ ਓਵਰ ਕੀਤੀਆਂ ਜਲ ਸਪਲਾਈ ਸਕੀਮਾਂ ਨੂੰ ਮੁੜ ਵਿਭਾਗ ਅਧੀਨ ਕੀਤੀਆਂ ਜਾਣ। ਜਲ ਸਪਲਾਈ ਸਕੀਮਾਂ ਤੇ ਸਕਾਡਾ ਸਿਸਟਮ ਲਗਾਉਣ ਦਾ ਫੈਸਲਾ ਤੁਰੰਤ ਵਾਪਸ ਲਿਆ ਜਾਵੇ। ਸਰਕਾਰ ਵੱਲੋਂ ਪਿੰਡਾਂ ’ਚੋਂ ਇਕ-ਇਕ ਵਿਅਕਤੀ ਨੂੰ ਵਾਟਰ ਸਪਲਾਈ ਸਕੀਮਾਂ ਦੀ ਸਾਂਭ ਸੰਭਾਲ ਲਈ ਟ੍ਰੈਨਿੰਗ ਦੇਣ ਦੇ ਫੈਸਲੇ ਨੂੰ ਤੁਰੰਤ ਰੱਦ ਜਾਵੇ ਅਤੇ ਪਹਿਲਾਂ ਤੋਂ ਵਾਟਰ ਸਪਲਾਈ ਸਕੀਮਾਂ ’ਤੇ ਕੰਮ ਕਰਦੇ ਇਨਲਿਸਟਮੈਂਟ/ਆਊਟਸੋਰਸ ਮੁਲਾਜਮਾਂ ਦੇ ਪੱਕੇ ਰੁਜਗਾਰ ਦਾ ਪ੍ਰਬੰਧ ਕੀਤਾ ਜਾਵੇ। 
ਸੂਬਾ ਆਗੂਆਂ ਨੇ ਕਿਹਾ ਕਿ ਮੀਟਿੰਗ ਦੇ ਦੌਰਾਨ ਐਲਾਨ ਕੀਤਾ ਗਿਆ ਕਿ ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਦੇ ਪਲੇਟਫਾਰਮ ਤੇ ਉਲੀਕੇ ਪ੍ਰੋਗਰਾਮ ਜਿਵੇਂ ਕਿ 23 ਅਕਤੂਬਰ ਨੂੰ ਪੰਜਾਬ ਸਰਕਾਰ ਦੇ ਰਾਵਨ ਰੂਪੀ ਪੁਤਲੇ ਸ਼ਾਖਾ ਅਤੇ ਜ਼ਿਲਾ ਪੱਧਰ 'ਤੇ ਫੂਕੇ ਜਾਣਗੇ। ਇਨਲਿਸਟਮੈਂਟ ਤੇ ਆਊਟਸੋਰਸ ਠੇਕਾ ਮੁਲਾਜਮਾਂ ਨੂੰ ਵਿਭਾਗ ਵਿਚ ਸ਼ਾਮਿਲ ਕਰਕੇ ਪੱਕਾ ਕਰਵਾਉਣ ਲਈ 30 ਨਵੰਬਰ  ਨੂੰ ਪੰਜਾਬ ’ਚ ਕੋਈ ਇਕ ਕੌਮੀ ਮਾਰਗ ਨੂੰ ਜਾਮ ਕੀਤਾ ਜਾਵੇਗਾ, ਜਿਸਦੀ ਤਿਆਰੀ ਲਈ ਯੂਨੀਅਨ ਵੱਲੋਂ ਜ਼ਿਲ੍ਹਾ ਪੱਧਰੀ 25 ਅਕਤੂਬਰ ਤੋਂ ਮੀਟਿੰਗਾਂ ਸ਼ੁਰੂ ਕੀਤੀਆਂ ਜਾਣਗੀਆਂ ਅਤੇ ਜਲ ਸਪਲਾਈ ਵਰਕਰਾਂ ਨੂੰ ਸੰਘਰਸ਼ਾਂ ਵਿਚ ਪਰਿਵਾਰਾਂ ਅਤੇ ਬੱਚਿਆਂ ਸਮੇਤ ਸ਼ਾਮਿਲ ਹੋਣ ਲਈ ਲਾਮਬੰਦ ਕੀਤਾ ਜਾਵੇਗਾ। ਇਸ ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਸੂਬਾ ਆਗੂ ਭੁਪਿੰਦਰ ਸਿੰਘ ਕੁਤਬੇਵਾਲ,  ਹਾਕਮ ਸਿੰਘ ਧਨੇਠਾ, ਰੁਪਿੰਦਰ ਸਿੰਘ ਫਿਰੋਜਪੁਰ,ਮਨਪ੍ਰੀਤ ਸਿੰਘ ਮਲੇਰਕੋਟਲਾ, ਸੰਦੀਪ ਖਾਂ ਬਠਿੰਡਾ, ਗੁਰਵਿੰਦਰ ਬਾਠ, ਜਸਵੀਰ ਜਿੰਦਬੜੀ , ਦਫਤਰੀ ਸਟਾਫ ਤੋ ਅਖਤਰ ਹੁਸੈਨ, ਸੰਦੀਪ ਕੌਰ ਖੰਨਾ ਅਤੇ ਵੱਖ ਵੱਖ ਜ਼ਿਲ੍ਹਿਆਂ ਦੇ ਜਿਲ੍ਹਾ ਪ੍ਰਧਾਨ/ਜਨਰਲ ਸਕੱਤਰ ਅਤੇ ਸ਼ਾਖਾ ਆਗੂਆਂ ਨੇ ਸ਼ਿਰਕਤ ਕੀਤੀ।

ਰਾਜ ਸਭਾ ਮੈਂਬਰ ਅਰੋੜਾ ਵਲੋਂ ਕੌਮੀ ਸ਼ਹਿਰੀ ਹਵਾਬਾਜ਼ੀ ਸਕੱਤਰ ਨਾਲ  ਮੁਲਾਕਾਤ

 ਹਲਵਾਰਾ ਹਵਾਈ ਅੱਡੇ ਦੇ ਬਕਾਇਆ ਕੰਮਾਂ ਲਈ ਏ. ਏ. ਆਈ. ਦੁਆਰਾ ਪ੍ਰਵਾਨਗੀਆਂ
ਰੁਕਿਆ ਕੰਮ ਜਲਦ  ਸ਼ੁਰੂ ਹੋਵੇਗਾ 
ਲੁਧਿਆਣਾ, 15 ਅਕਤੂਬਰ (ਟੀ. ਕੇ)
ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ   ਹਲਵਾਰਾ ਵਿਖੇ ਨਿਰਮਾਣ ਅਧੀਨ ਕੌਮਾਂਤਰੀ ਹਵਾਈ ਅੱਡੇ ਦੇ ਬਕਾਇਆ ਕੰਮਾਂ ਨੂੰ ਪ੍ਰਵਾਨਗੀ ਦੇਣ ਦੀ ਉਨ੍ਹਾਂ ਦੀ ਬੇਨਤੀ ਨੂੰ ਸਵੀਕਾਰ ਕਰਨ ਲਈ ਸ਼ਹਿਰੀ ਹਵਾਬਾਜ਼ੀ ਦੇ ਸਕੱਤਰ ਵੁਮਲੁਨਮੰਗ ਵੁਲਨਮ ਦੀ ਭਰਪੂਰ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਹੁਣ ਰੁਕਿਆ ਕੰਮ ਸੋਮਵਾਰ ਤੋਂ ਸ਼ੁਰੂ ਹੋ ਜਾਵੇਗਾ।
ਸ੍ਰੀ ਅਰੋੜਾ ਨੇ ਕਿਹਾ ਕਿ , "ਇਹ ਸੱਚਮੁੱਚ ਖੁਸ਼ੀ ਦੀ ਗੱਲ ਹੈ ਕਿ ਸ਼ਹਿਰੀ ਹਵਾਬਾਜ਼ੀ ਸਕੱਤਰ ਨੇ ਮੇਰੀ ਬੇਨਤੀ ਨੂੰ ਸਵੀਕਾਰ ਕਰਦੇ ਹੋਏ, ਕੁਝ ਕੰਮਾਂ ਨੂੰ ਪਹਿਲਾਂ ਹੀ ਮਨਜ਼ੂਰੀ ਦੇ ਦਿੱਤੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਲੰਬਿਤ ਕੰਮਾਂ ਨੂੰ ਵੀ ਮਨਜ਼ੂਰੀ ਦੇਣ ਦਾ ਭਰੋਸਾ ਦਿੱਤਾ ਹੈ।" , ਉਹ ਹਾਲ ਹੀ ਵਿੱਚ ਦਿੱਲੀ ਵਿੱਚ ਸਕੱਤਰ ਨੂੰ ਮਿਲੇ ਸਨ। ਉਨ੍ਹਾਂ ਨੇ ਏਅਰਪੋਰਟ ਅਥਾਰਟੀ ਆਫ ਇੰਡੀਆ (ਏ.ਏ.ਆਈ.) ਦੇ ਚੇਅਰਮੈਨ ਸੰਜੀਵ ਕੁਮਾਰ ਦਾ ਹਲਵਾਰਾ ਏਅਰਪੋਰਟ ਦੇ ਲੰਬਿਤ ਪਏ ਪ੍ਰੋਜੈਕਟ ਨੂੰ ਜਲਦੀ ਪੂਰਾ ਕਰਨ ਲਈ ਹਮੇਸ਼ਾ ਸਹਿਯੋਗ ਦੇਣ ਲਈ ਵੀ ਧੰਨਵਾਦ ਕੀਤਾ।ਉਨ੍ਹਾਂ ਕਿਹਾ ਕਿ ਉਹ ਨਿਯਮਤ ਤੌਰ 'ਤੇ ਪ੍ਰਾਜੈਕਟ ਦੀ ਪ੍ਰਗਤੀ ਦੀ ਸਮੀਖਿਆ ਕਰ ਰਹੇ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਚੱਲ ਰਿਹਾ ਨਿਰਮਾਣ ਕਾਰਜ ਮੁਕੰਮਲ ਹੋਣ ਦੇ ਅਗੇਤੇ ਪੜਾਅ 'ਤੇ ਪਹੁੰਚ ਗਿਆ ਹੈ। ਇਸ ਮੈਗਾ ਪ੍ਰੋਜੈਕਟ ਦਾ ਕਰੀਬ 93 ਫੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ ਸ਼ਹਿਰੀ ਹਵਾਬਾਜ਼ੀ ਸਕੱਤਰ ਦੀ ਪ੍ਰਵਾਨਗੀ ਤੋਂ ਬਾਅਦ ਬਾਕੀ ਰਹਿੰਦੇ ਕੰਮ ਨੂੰ ਹੋਰ ਹੁਲਾਰਾ ਮਿਲਣ ਵਾਲਾ ਹੈ। ਉਨ੍ਹਾਂ ਅੱਗੇ ਕਿਹਾ ਕਿ ਹਲਵਾਰਾ ਏਅਰਪੋਰਟ ਦੇ ਨਿਰਮਾਣ 'ਤੇ ਹੁਣ ਤੱਕ 74.30 ਕਰੋੜ ਰੁਪਏ ਖਰਚ ਕੀਤੇ ਜਾ ਚੁੱਕੇ ਹਨ। ਇਸ ਕੁੱਲ ਖਰਚੇ ਵਿੱਚ ਜ਼ਮੀਨ ਐਕਵਾਇਰ 'ਤੇ 40.67 ਕਰੋੜ ਰੁਪਏ, ਪਹੁੰਚ ਮਾਰਗ 'ਤੇ 8.17 ਕਰੋੜ ਰੁਪਏ, ਚਾਰਦੀਵਾਰੀ 'ਤੇ 3.01 ਕਰੋੜ ਰੁਪਏ ਅਤੇ ਉਸਾਰੀ 'ਤੇ 20 ਕਰੋੜ ਰੁਪਏ ਦਾ ਖਰਚ ਸ਼ਾਮਲ ਹੈ।ਉਨ੍ਹਾਂ  ਕਿਹਾ ਕਿ ਹਲਵਾਰਾ ਸਥਿਤ ਏਅਰ ਫੋਰਸ ਸਟੇਸ਼ਨ 'ਤੇ ਨਵੇਂ ਏਕੀਕ੍ਰਿਤ ਸਿਵਲ ਐਨਕਲੇਵ ਅਤੇ ਕਾਰਗੋ ਟਰਮੀਨਲ ਦੇ ਨਿਰਮਾਣ ਲਈ ਕਈ ਹਿੱਸਿਆਂ 'ਤੇ ਕੰਮ ਕੀਤਾ ਜਾਣਾ ਹੈ। ਉਨ੍ਹਾਂ ਕਿਹਾ ਕਿ ਇਹ ਮਨਜ਼ੂਰੀ ਲੰਬੇ ਸਮੇਂ ਤੋਂ ਮੰਤਰਾਲੇ ਕੋਲ ਪੈਂਡਿੰਗ ਸੀ। ਉਨ੍ਹਾਂ ਕਿਹਾ ਕਿ ਸ਼ਹਿਰੀ ਹਵਾਬਾਜ਼ੀ ਮੰਤਰਾਲਾ ਨੇ ਪੈਰੀਫਿਰਲ ਰੋਡ, ਐਪਰਨ ਅਤੇ ਟੈਕਸੀਵੇਅ ਦੇ ਪ੍ਰਦਾਨ ਕੀਤੇ ਕਰਸਟ ਜਾਂ ਡਿਜ਼ਾਈਨ ਅਨੁਸਾਰ ਕੰਮ ਸ਼ੁਰੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਖੁਲਾਸਾ ਕੀਤਾ ਕਿ ਪੰਜਾਬ ਸਰਕਾਰ ਨੇ ਇਨ੍ਹਾਂ ਹਿੱਸਿਆਂ 'ਤੇ ਕੰਮ ਕਰਨ ਲਈ ਲੋੜੀਂਦੀਆਂ ਪ੍ਰਵਾਨਗੀਆਂ ਜਲਦੀ ਦੇਣ ਲਈ ਕਈ ਬੇਨਤੀਆਂ ਕੀਤੀਆਂ ਸਨ। ਮਨਜ਼ੂਰੀ ਦੇਣ ਦਾ ਮਾਮਲਾ ਮੈਂਬਰ ਪਲਾਨਿੰਗ ਪੜਾਅ 'ਤੇ ਲੰਬਿਤ ਸੀ। ਇੰਟਰਨਲ ਟੈਕਸੀਵੇਅ (ਏ ਅਤੇ ਡੀ) ਨੂੰ ਚੌੜਾ ਕਰਨ ਬਾਰੇ, ਏ. ਏ. ਆਈ. ਨੇ ਇਸ ਲਈ ਰਸਮੀ ਪ੍ਰਵਾਨਗੀ ਦੇਣ ਤੋਂ ਪਹਿਲਾਂ ਸਹਿਮਤੀ ਲੈਣ ਲਈ ਆਈ. ਏ. ਐਫ. ਨੂੰ ਦੋ ਬਦਲਾ ਸੁਝਾਏ ਹਨ। ਉਨ੍ਹਾਂ  ਕਿਹਾ ਕਿ ਪੰਜਾਬ ਸਰਕਾਰ ਏ. ਏ. ਆਈ. ਨੂੰ ਇਸ 'ਤੇ ਕੰਮ ਸ਼ੁਰੂ ਕਰਨ ਲਈ ਛੇਤੀ ਤੋਂ ਛੇਤੀ ਕਿਸੇ ਇੱਕ ਵਿਕਲਪ ਨੂੰ ਅੰਤਿਮ ਰੂਪ ਦੇਣ ਲਈ ਬੇਨਤੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਉਨ੍ਹਾਂ ਦੀ ਬੇਨਤੀ 'ਤੇ ਸ਼ਹਿਰੀ ਹਵਾਬਾਜ਼ੀ ਸਕੱਤਰ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਹੈ ਕਿ ਇਸ ਮਾਮਲੇ ਨੂੰ ਵੀ ਜਲਦੀ ਨਿਪਟਾਇਆ ਜਾਵੇਗਾ ਅਤੇ ਇਸ ਸਬੰਧੀ ਲੋੜੀਂਦੀ ਮਨਜ਼ੂਰੀ ਵੀ ਜਲਦੀ ਹੀ ਦਿੱਤੀ ਜਾਵੇਗੀ।ਉਨ੍ਹਾਂ ਕਿਹਾ ਕਿ ਬਾਕੀ ਰਹਿੰਦੇ ਕੰਮਾਂ ਦਾ ਹਰੇਕ ਹਿੱਸਾ, ਜਿਸ ਵਿੱਚ ਐਪਰਨ ਅਤੇ ਟੈਕਸੀਵੇਅ ਸ਼ਾਮਲ ਹਨ, ਨੂੰ 35 ਫੀਸਦੀ ਪੂਰਾ ਕਰ ਲਿਆ ਗਿਆ ਹੈ, ਜਦੋਂ ਕਿ ਅੰਦਰੂਨੀ ਸੜਕਾਂ, ਰੋਸ਼ਨੀ ਅਤੇ ਜਨਤਕ ਸਿਹਤ ਦੇ ਕੰਮ 55 ਫੀਸਦੀ ਦੇ ਅੰਕੜੇ ਨੂੰ ਛੂਹ ਚੁੱਕੇ ਹਨ। ਏਅਰਪੋਰਟ ਕੰਪਲੈਕਸ ਨੂੰ ਜਾਣ ਵਾਲੀ ਪਹੁੰਚ ਸੜਕ ਅਤੇ ਪਹੁੰਚ ਮਾਰਗ ਦੇ ਪ੍ਰਵੇਸ਼ ਦੁਆਰ ’ਤੇ ਬਣੇ ਪੁਲ ਦਾ ਕੰਮ ਵੀ ਸ਼ੁਰੂ ਕਰ ਦਿੱਤਾ ਗਿਆ ਹੈ, ਜਿੱਥੇ ਪਹੁੰਚ ਸੜਕ ਦਾ ਕੰਮ 20 ਫੀਸਦੀ ਮੁਕੰਮਲ ਹੋ ਚੁੱਕਾ ਹੈ, ਉਥੇ ਪੁਲ ਦਾ ਨਿਰਮਾਣ 5 ਫੀਸਦੀ ਦੇ ਅੰਕੜੇ ਨੂੰ ਛੂਹ ਗਿਆ ਹੈ। ਸ਼ਹਿਰੀ ਹਵਾਬਾਜ਼ੀ ਸਕੱਤਰ, ਵੁਮਲੁਨਮੰਗ ਵੁਲਨਮ ਨੇ  ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਪ੍ਰੋਜੈਕਟ ਦੇ ਪੂਰੀ ਤਰ੍ਹਾਂ ਮੁਕੰਮਲ ਹੋਣ 'ਤੇ ਹਲਵਾਰਾ ਹਵਾਈ ਅੱਡੇ ਤੋਂ ਕੌਮਾਂਤਰੀ ਉਡਾਣਾਂ ਸ਼ੁਰੂ ਕਰਨ ਲਈ ਏਅਰਲਾਈਨਜ਼ ਨਾਲ ਮਾਮਲਾ ਉਠਾਉਣਗੇ। ਉਨ੍ਹਾਂ ਕਿਹਾ ਕਿ ਹੁਣ ਉਹ ਦਿਨ ਨੇੜੇ ਆ ਰਹੇ ਹਨ ਜਦੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਡਰੀਮ ਪ੍ਰੋਜੈਕਟ ਅਮਲੀ ਰੂਪ ਲੈਣ ਜਾ ਰਿਹਾ ਹੈ। ਇਸ ਤਰ੍ਹਾਂ ਲੁਧਿਆਣਾ ਕੌਮਾਂਤਰੀ ਹਵਾਈ ਨਕਸ਼ੇ 'ਤੇ ਆ ਜਾਵੇਗਾ, ਜੋ ਨਾ ਸਿਰਫ਼ ਲੁਧਿਆਣਾ ਬਲਕਿ ਪੂਰੇ ਪੰਜਾਬ ਦੀ ਸਮੁੱਚੀ ਆਰਥਿਕਤਾ ਲਈ ਲਾਹੇਵੰਦ ਹੋਵੇਗਾ।

ਵਿਧਾਇਕ ਬੱਗਾ ਅਤੇ ਸਾਬਕਾ ਕੌਂਸਲਰ ਪਰਾਸ਼ਰ ਨੇ ਕਰੀਮਪੁਰਾ ਮੇਨ ਰੋਡ ਅਤੇ ਰੇਖੀ ਸਿਨੇਮਾ ਰੋਡ ਦੇ ਪੁਨਰ ਨਿਰਮਾਣ ਦੇ ਪ੍ਰੋਜੈਕਟਾਂ ਦੀ ਕੀਤੀ ਸ਼ੁਰੂਆਤ

ਲੁਧਿਆਣਾ, 15 ਅਕਤੂਬਰ(ਟੀ. ਕੇ.) ਵਾਰਡ ਨੰਬਰ 90 ਵਿੱਚ ਸੜਕਾਂ ਦੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ ਅੱਗੇ ਵਧਦੇ ਹੋਏ, ਲੁਧਿਆਣਾ ਉੱਤਰੀ ਦੇ ਵਿਧਾਇਕ ਮਦਨ ਲਾਲ ਬੱਗਾ ਅਤੇ ਸਾਬਕਾ ਕੌਂਸਲਰ ਰਾਕੇਸ਼ ਪਰਾਸ਼ਰ ਨੇ ਐਤਵਾਰ ਨੂੰ ਕਰੀਮਪੁਰਾ ਮੇਨ ਸੜਕ ਅਤੇ ਰੇਖੀ/ਨੌਲਖਾ ਸਿਨੇਮਾ ਸੜਕ ਦੇ ਪੁਨਰ ਨਿਰਮਾਣ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ। ਇਸ ਮੌਕੇ ਲੁਧਿਆਣਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਦੇ ਨੁਮਾਇੰਦੇ ਵਿਕਾਸ ਪਰਾਸ਼ਰ ਵੀ ਹਾਜ਼ਰ ਸਨ।

ਰੇਖੀ ਸਿਨੇਮਾ ਸੜਕ ਦੀ 45 ਲੱਖ ਰੁਪਏ ਦੀ ਲਾਗਤ ਨਾਲ ਮੁੜ ਉਸਾਰੀ ਕੀਤੀ ਜਾ ਰਹੀ ਹੈ, ਜਦਕਿ ਕਰੀਮਪੁਰਾ ਮੇਨ ਸੜਕ ਦੀ 44 ਲੱਖ ਰੁਪਏ ਦੀ ਲਾਗਤ ਨਾਲ ਮੁੜ ਉਸਾਰੀ ਕੀਤੀ ਜਾ ਰਹੀ ਹੈ। ਕਰੀਮਪੁਰਾ ਦੇ ਨਾਲ ਲੱਗਦੀਆਂ ਗਲੀਆਂ ਦਾ ਵੀ ਇਸ ਪ੍ਰੋਜੈਕਟ ਤਹਿਤ ਪੁਨਰ ਨਿਰਮਾਣ ਕੀਤਾ ਜਾਵੇਗਾ।

ਵਿਧਾਇਕ ਬੱਗਾ ਅਤੇ ਸਾਬਕਾ ਕੌਂਸਲਰ ਕਮ ਆਪ ਦੇ ਵਾਰਡ ਇੰਚਾਰਜ ਰਾਕੇਸ਼ ਪਰਾਸ਼ਰ ਨੇ ਦੱਸਿਆ ਕਿ ਜਲਦੀ ਹੀ ਵਾਰਡ ਨੰਬਰ 90 ਵਿੱਚ ਇੱਕ ਮੁਹੱਲਾ ਕਲੀਨਿਕ ਵੀ ਖੋਲ੍ਹਿਆ ਜਾਵੇਗਾ ਤਾਂ ਜੋ ਨਿਵਾਸੀਆਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਫਤ ਦਿੱਤੀਆਂ ਜਾ ਸਕਣ।

ਪਰਾਸ਼ਰ ਨੇ ਕਿਹਾ ਕਿ ਪਿਛਲੀਆਂ ਨਗਰ ਨਿਗਮ ਚੋਣਾਂ ਦੌਰਾਨ ਵਾਰਡ ਵਾਸੀਆਂ ਨਾਲ ਕੀਤੇ ਸਾਰੇ ਵਾਅਦੇ ਹੁਣ ਪੂਰੇ ਕਰ ਦਿੱਤੇ ਗਏ ਹਨ ਅਤੇ ਉਹ ਲਗਾਤਾਰ ਲੋਕਾਂ ਦੀ ਬਿਹਤਰੀ ਲਈ ਕੰਮ ਕਰਦੇ ਰਹਿਣਗੇ।

ਇਸ ਦੌਰਾਨ ਵਿਧਾਇਕ ਬੱਗਾ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਵਿੱਚ ਬੁਨਿਆਦੀ ਢਾਂਚੇ ਦੇ ਸੁਧਾਰ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਉੱਤਰੀ ਹਲਕੇ ਵਿੱਚ ਵੱਡੇ ਪੱਧਰ ’ਤੇ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਉਹ ਲਗਾਤਾਰ ਸਥਿਤੀ ’ਤੇ ਨਜ਼ਰ ਰੱਖ ਰਹੇ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਹਲਕੇ ਵਿੱਚ ਬੁਨਿਆਦੀ ਢਾਂਚੇ ਦੇ ਸੁਧਾਰ ਲਈ ਹੋਰ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ ਜਾਵੇਗਾ।

ਪਾਲੀ ਪ੍ਰਧਾਨ (ਕਰੀਮਪੁਰਾ), ਦੀਪਕ ਸ਼ਰਮਾ ਦੀਪਾ, ਪਰਵੀਨ ਅਗਰਵਾਲ ਪਿੰਕਾ, ਬਿੱਲਾ ਧਵਨ, ਨੀਟੂ ਲਾਰਕ, ਮਨੂ (ਫਰੈਂਡਜ਼ ਢਾਬਾ), ਪਵਨ ਸੇਠੀ, ਅੰਕਿਤ ਸਿੰਘ, ਕਾਲਾ ਕੁਮਾਰ, ਸਿਮਰਨ ਸਿੰਘ, ਗੈਰੀ ਕੁਮਾਰ, ਵਿਕਰਮ, ਰਮੇਸ਼ ਸ਼ਰਮਾ, ਕੁਲਦੀਪ ਸਿੰਘ, ਅਸ਼ੋਕ ਡੋਗਰਾ, ਦਿਨੇਸ਼ ਆਦਿ ਵੀ ਇਸ ਮੌਕੇ ਹਾਜ਼ਰ ਸਨ। ਉਨ੍ਹਾਂ ਵਿਧਾਇਕ ਬੱਗਾ ਅਤੇ ਸਾਬਕਾ ਕੌਂਸਲਰ ਪਰਾਸ਼ਰ ਦੀ ਇਹਨਾਂ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਨ ਲਈ ਸ਼ਲਾਘਾ ਕੀਤੀ।

ਮਾਲਵਾ ਵੈਲਫੇਅਰ ਕਲੱਬ ਵੱਲੋਂ ਨਸ਼ਿਆਂ ਵਿਰੁੱਧ ਕਰਵਾਇਆ ਨਾਟਕ ਮੇਲਾ

ਤਲਵੰਡੀ ਸਾਬੋ, 15 ਅਕਤੂਬਰ (ਗੁਰਜੰਟ ਸਿੰਘ ਨਥੇਹਾ)- ਸਥਾਨਕ ਸਮਾਜ ਸੇਵੀ ਸੰਸਥਾ ਮਾਲਵਾ ਵੈਲਫੇਅਰ ਕਲੱਬ ਵੱਲੋਂ ਜ਼ਿਲਾ ਪ੍ਰਸ਼ਾਸਨ ਬਠਿੰਡਾ ਅਤੇ ਯੁਵਕ ਸੇਵਾਵਾਂ ਵਿਭਾਗ ਦੇ ਸਹਿਯੋਗ ਨਾਲ ਸਥਾਨਕ ਖਾਲਸਾ ਸਕੂਲ ਲੜਕੀਆਂ ਵਿਖੇ ਨਸ਼ਿਆਂ ਦੇ ਵਿਰੁੱਧ ਨਾਟਕ ਮੇਲਾ ਕਰਵਾਇਆ ਗਿਆ ਕਲੱਬ ਦੇ ਪ੍ਰੈੱਸ ਸਕੱਤਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਸੁਚੇਤਕ ਰੰਗ ਮੰਚ ਟੀਮ ਮੁਹਾਲੀ ਵੱਲੋਂ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਦਾ ਹੋਇਆ ਨਾਟਕ ਘਰ ਵਾਪਸੀ ਅਤੇ ਜ਼ਿੰਦਗੀ ਵਿੱਚ ਚੰਗੇ ਕੰਮ ਦੀ ਪ੍ਰੇਰਨਾ ਦਿੰਦਾ ਹੋਇਆ ਪਾਲੀ ਭੁਪਿੰਦਰ ਦਾ ਲਿਖਿਆ ਨਾਟਕ ਕੁਝ ਤਾਂ ਕਰੋ ਯਾਰੋ ਖੇਡੇ ਗਏ। ਕਲੱਬ ਪ੍ਰਧਾਨ ਵਿਕਾਸ ਸਿੰਗਲਾ ਨੇ ਦੱਸਿਆ ਕਿ ਇਸ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਸਰਦਾਰ ਗੁਲਨੀਤ ਸਿੰਘ ਐਸ ਐਸ ਪੀ ਬਠਿੰਡਾ, ਗਗਨਦੀਪ ਸਿੰਘ ਐਸਡੀਐਮ ਤਲਵੰਡੀ ਸਾਬੋ, ਰਘਵੀਰ ਸਿੰਘ ਮਾਨ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਪਹੁੰਚੇ। ਸ੍ਰ. ਗੁਲਨੀਤ ਸਿੰਘ ਜੀ ਨੇ ਆਪਣੇ ਸੰਬੋਧਨ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਆਮ ਲੋਕਾਂ ਨੂੰ ਨਸ਼ਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੱਦਾ ਦਿੱਤਾ। ਗਗਨਦੀਪ ਸਿੰਘ ਐਸਡੀਐਮ ਤਲਵੰਡੀ ਸਾਬੋ ਨੇ ਲੋਕਾਂ ਨੂੰ ਨਸ਼ਿਆਂ ਤੋਂ ਜਾਗਰੂਕ ਕਰਦੇ ਹੋਏ ਕਲੱਬ ਦੇ ਕਰਵਾਏ ਹੋਏ ਪ੍ਰੋਗਰਾਮ ਦੀ ਸਲਾਹਣਾ ਕੀਤੀ। ਕਲੱਬ ਸਰਪ੍ਰਸਤ ਅੰਮ੍ਰਿਤਪਾਲ ਸਿੰਘ ਬਰਾੜ ਨੇ ਆਏ ਹੋਏ ਮਹਿਮਾਨਾਂ ਅਤੇ ਨਾਟਕ ਦੇਖਣ ਪਹੁੰਚੇ ਹੋਏ ਲੋਕਾਂ ਨੂੰ ਜੀ ਆਇਆਂ ਆਖਿਆ ਅਤੇ ਕਲੱਬ ਦੀਆਂ ਗਤੀਵਿਧੀਆਂ ਬਾਰੇ ਵਿਸਥਾਰਪੂਰਵਕ ਦੱਸਿਆ। ਚੇਅਰਮੈਨ ਸ਼ੇਖਰ ਤਲਵੰਡੀ ਦੁਆਰਾ ਅੰਤ ਵਿੱਚ ਸਾਰਿਆਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਸਥਾਨਕ ਗਾਇਕ ਦਿਲਸ਼ਾਦ ਅਲੀ ਦੁਆਰਾ ਆਪਣੇ ਗੀਤਾਂ ਦੇ ਰਾਹੀਂ ਲੋਕਾਂ ਨੂੰ ਨਸ਼ਾ ਵਿਰੁੱਧ ਜਾਗਰੂਕ ਕੀਤਾ ਗਿਆ। ਇਸ ਨਾਟਕ ਮੇਲੇ ਵਿੱਚ ਮੰਚ ਸੰਭਾਲਣ ਦੀ ਭੂਮਿਕਾ ਮਾਸਟਰ ਬੂਟਾ ਸਿੰਘ ਅਤੇ ਗਗਨਦੀਪ ਸਿੰਘ ਹੈਪੀ ਦੁਆਰਾ ਵਧੀਆ ਤਰੀਕੇ ਦੁਆਰਾ ਨਿਭਾਈ ਗਈ। ਇਸ ਮੌਕੇ ਡੀਐਸਪੀ ਰਾਜੇਸ਼ ਸਨੇਹੀ, ਐਸਐਚਓ ਗੁਰਮੀਤ ਸਿੰਘ, ਖਾਲਸਾ ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਛੋਟਾ ਸਿੰਘ, ਮੈਨੇਜਰ ਰਣਜੀਤ ਸਿੰਘ ਮਲਕਾਣਾ, ਪ੍ਰਿੰਸੀਪਲ ਬਿਕਰਮਜੀਤ ਸਿੰਘ ਸਿੱਧੂ ਅਤੇ ਗੁਰਮੀਤ ਕੌਰ, ਸਹਾਰਾ ਕਲੱਬ ਸਰਪ੍ਰਸਤ ਡਾ. ਸੁਖਦੇਵ ਸਿੰਘ, ਤਰਸੇਮ ਸਿੰਗਲਾ, ਰਾਜਵੀਰ ਸਿੰਘ, ਹਰਬੰਸ ਸਿੰਘ ਅਤੇ ਕਲੱਬ ਅਹੁਦੇਦਾਰ ਮਨਦੀਪ ਸਿੰਘ ਖਜਾਨਚੀ, ਬਲਵਿੰਦਰ ਸਿੰਘ ਬੱਡੂ, ਰਣਜੀਤ ਸਿੰਘ ਬਰਾੜ, ਰਾਜਦੀਪ ਸਿੰਘ, ਹਰਬੰਸ ਸਿੰਘ ਮਾਨ, ਚਮਨ ਲਾਲ, ਸੁਖਪਾਲ ਸੋਨੂੰ, ਬਲਕਰਨ ਸਿੰਘ, ਸ਼ੁਭਦੀਪ ਸਿੰਘ, ਰਜਤ ਕੁਮਾਰ, ਜਗਨਦੀਪ ਸਿੰਘ, ਰਾਜੀਵ ਕੁਮਾਰ, ਅਮਨਦੀਪ ਸਿੰਘ, ਚੌਧਰੀ ਵਿਜੇਪਾਲ ਅਤੇ ਦਮਦਮਾ ਸਾਹਿਬ ਪ੍ਰੈੱਸ ਕਲੱਬ ਦੇ ਸਮੂਹ ਅਹੁਦੇਦਾਰ ਹਾਜ਼ਰ ਸਨ।

ਕਸ਼ਮੀਰ ਬਾਦੀ ਵਿੱਚ ਹੋ ਰਹੀਆਂ ਜਵਾਨਾਂ ਦੀਆਂ ਸ਼ਹਾਦਤਾਂ  ਭਾਰਤ ਦੇ ਵਸਨੀਕਾ ਨੂੰ  ਝੰਜੋੜ ਰਹੀਆ ਹਨ : ਬੇਗਮਪੁਰਾ ਟਾਇਗਰ ਫੋਰਸ 

ਬੜੀ ਸ਼ਰਮ ਦੀ ਗੱਲ ਹੈ ਕਿ ਅਗਨੀਵੀਰਾਂ ਨੂੰ ਕੇਂਦਰ ਸਰਕਾਰ ਸ਼ਹੀਦ ਨਹੀਂ ਮੰਨਦੀ : ਵੀਰਪਾਲ,ਨੇਕੂ,ਹੈਪੀ 

ਬਰਨਾਲਾ  ( ਅਵਤਾਰ ਸਿੰਘ ਰਾਏਸਰ  ) ਬੇਗਮਪੁਰਾ ਟਾਇਗਰ ਫੋਰਸ ਦੀ ਇੱਕ ਵਿਸੇਸ਼ ਮੀਟਿੰਗ ਫੋਰਸ ਦੇ ਮੁੱਖ ਦਫਤਰ ਭਗਤ ਨਗਰ ਨੇੜੇ ਮਾਡਲ ਟਾਉਨ ਹੁਸ਼ਿਆਰਪੁਰ ਵਿਖੇ ਫੋਰਸ ਦੇ ਸਟੇਟ ਪ੍ਰਧਾਨ ਵੀਰਪਾਲ ਠਰੋਲੀ ਦੀ ਪ੍ਰਧਾਨਗੀ ਹੇਠ ਹੋਈ । ਮੀਟਿੰਗ ਵਿੱਚ ਫੋਰਸ ਦੇ ਚੇਅਰਮੈਨ ਤਰਸੇਮ ਦੀਵਾਨਾ ,ਦੋਆਬਾ ਪ੍ਰਧਾਨ ਨੇਕੂ ਅਜਨੋਹਾ ਤੇ ਜਿਲ੍ਹਾ ਪ੍ਰਧਾਨ ਹੈਪੀ ਫਤਿਹਗੜ੍ਹ ਨੇ ਵਿਸੇਸ਼ ਤੌਰ ਤੇ ਹਾਜਰ ਹੋਏ । ਫੋਰਸ ਦੇ ਆਗੂਆ ਨੇ ਸਾਝੇ ਰੂਪ ਵਿੱਚ  ਕਿਹਾ ਕਿ ਕੇਂਦਰ ਦੀਆਂ ਜਵਾਨ ਮਾਰੂ ਨੀਤੀਆਂ ਕਰਕੇ ਹੀ ਬਾਦੀ ਵਿੱਚ ਹੋ ਰਹੀਆਂ ਜਵਾਨਾਂ ਦੀਆਂ ਸ਼ਹਾਦਤਾਂ  ਸਰਕਾਰਾ ਅਤੇ ਭਾਰਤ ਦੇ ਵਸਨੀਕਾ ਨੂੰ  ਝੰਜੋੜ ਰਹੀਆ ਹਨ ਜਵਾਨ ਕਸ਼ਮੀਰ ਵਿੱਚ ਬਿਨਾਂ ਜੰਗ ਤੋਂ ਸ਼ਹੀਦ ਹੋ ਰਹੇ ਹਨ ।  ਉਹਨਾ ਕਿਹਾ ਕਿ ਇਸ ਦੀ ਨੀਹ 1947-48 ਵਿੱਚ ਦੇਸ਼ ਦੇ ਆਜ਼ਾਦ ਹੁੰਦਿਆਂ ਹੀ ਰੱਖੀ ਗਈ ਸੀ ਜਿਸ ਦੇ ਜਿੰਮੇਵਾਰ ਤੱਤਕਾਲੀ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਸਨ ਉਸ ਤੋਂ ਬਾਅਦ ਦੀਆਂ ਸਰਕਾਰਾਂ ਨੇ ਵੀ ਕਸ਼ਮੀਰ ਮਸਲੇ ਤੇ ਜਾਂ ਤਾਂ ਸਿਰਫ ਸਿਆਸੀ ਰੋਟੀਆਂ ਸੇਕੀਆਂ ਤੇ ਜਾਂ ਫਿਰ ਫੋਕੀਆਂ ਡੀਂਗਾਂ ਮਾਰੀਆਂ ਨੇ ਤੇ ਅਜਿਹਾ ਹੀ ਨਰਿੰਦਰ ਮੋਦੀ ਦੀ ਮੌਜੂਦਾ ਕੇਂਦਰ ਸਰਕਾਰ ਵੀ ਕਰ ਰਹੀ ਹੈ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਹੀ ਪੰਜਾਬ ਅਤੇ ਦੇਸ਼ ਵਿੱਚ ਜਵਾਨਾਂ ਦੀਆਂ ਲਾਸ਼ਾਂ ਧੜਾਧੜ ਆ ਰਹੀਆਂ ਹਨ ਅਜਿਹੀ ਹੀ ਇੱਕ ਤਾਜ਼ੀ ਘਟਨਾ ਜਿਲਾ ਮਾਨਸਾ ਦੇ ਪਿੰਡ ਕੋਲ ਕੋਟਲੀ ਦਾ ਨੌਜਵਾਨ ਸਿਪਾਹੀ ਅੰਮ੍ਰਿਤ ਪਾਲ ਸਿੰਘ ਦੀ ਲਾਸ਼ ਵੀ ਘਰ ਪੁੱਜੀ ਉਹਨਾ ਕਿਹਾ ਕਿ  ਇਹ  ਅਗਨੀਵੀਰ ਸਕੀਮ ਲਾਗੂ ਹੋਣ ਤੋਂ ਬਾਅਦ ਪਹਿਲਾ ਜਵਾਨ  ਹੈ ਜਿਸ ਦੀ ਲਾਸ਼ ਕਸ਼ਮੀਰ ਵਿੱਚੋਂ ਆਈ ਹੈ। ਉਸ ਦੇ ਸੰਸਕਾਰ ਤੇ ਵਾਪਰੇ ਘਟਨਾਕਰਮ ਨੇ ਲੋਕਾਂ ਵਿੱਚ ਰੋਸ ਦੀ ਲਹਿਰ ਪੈਦਾ ਕਰ ਦਿੱਤੀ ਹੈ। ਜਿਵੇਂ ਕਿ ਅੰਮ੍ਰਿਤ ਪਾਲ ਸਿੰਘ ਨੂੰ ਆਰਮੀ ਦੇ ਰੀਤੀ ਰਿਵਾਜਾ ਦੇ ਮੁਤਾਬਿਕ   ਫੌਜ ਦੀ ਹਥਿਆਰਬੰਦ ਟੁਕੜੀ ਵੱਲੋਂ ਸਲਾਮੀ ਨਾ ਦੇਣਾ ਤੇ ਉਸਨੂੰ ਸ਼ਹੀਦ ਨਾ ਮੰਨਣਾ ਇੱਕ ਮੰਦਭਾਗੀ ਗੱਲ ਹੈ ਉਹਨਾਂ ਕਿਹਾ ਬੜੀ ਸ਼ਰਮ ਦੀ ਗੱਲ ਹੈ ਕਿ ਅਗਨੀ ਵੀਰਾਂ ਨੂੰ ਕੇਂਦਰ ਸਰਕਾਰ ਸ਼ਹੀਦ ਨਹੀਂ ਮੰਨਦੀ  ਸਰਕਾਰ ਦੀ ਪੋਲਸੀ ਆਖਿਰਕਾਰ ਕੀ......?  ਸਰਕਾਰ ਨੂੰ ਅਗਨੀਵੀਰ ਭਰਤੀ ਵਾਰੇ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਆਖਰ ਸਰਕਾਰ ਜਵਾਨਾ ਨੂੰ  ਸਹੀਦ ਮੰਨਣ ਤੋ ਇੰਨਕਾਰ ਕਿਉ ਕਰ ਰਹੀ ਹੈ ਉਹਨਾ ਕਿਹਾ ਕਿ ਆਮ ਲੋਕਾਂ ਦੇ ਨਾਲ ਨਾਲ ਪੰਜਾਬ ਦੀਆਂ ਸਾਰੀਆਂ ਸੈਨਿਕ ਤੇ ਸਮਾਜਿਕ  ਜਥੇਬੰਦੀਆਂ ਵਿੱਚ ਵੀ ਅਗਨੀ ਵੀਰ ਸਕੀਮ ਤੇ ਕਾਫੀ ਰੋਸ ਅਤੇ ਗੁੱਸਾ ਹੈ ਕਿਉਂਕਿ ਇਹ ਪੋਲਸੀ ਨਾਲ ਦੇਸ਼ ਦੀ ਸੁਰੱਖਿਆ ਵੀ ਖਤਰੇ ਵਿੱਚ ਪੈ ਜਾਵੇਗੀ ਅਤੇ ਨੌਜਵਾਨਾਂ ਨਾਲ ਵੀ ਇਹ ਧੋਖਾ ਹੈ ।  ਇਸ ਮੌਕੇ ਸਤੀਸ਼ ਕੁਮਾਰ ਸ਼ੇਰਗੜ ,ਰਾਜ ਕੁਮਾਰ ਬੱਧਣ ਨਾਰਾ , ਰਵੀ ਸੁੰਦਰ ਨਗਰ , ਮਹਿੰਦਰ ਪਾਲ ਬੱਧਣ ,ਹਰਭਜਨ ਲਾਲ ਸਰੋਆ,ਅਮਨਦੀਪ,ਮੁਨੀਸ਼ ਕੁਮਾਰ , ਰਾਜ ਕੁਮਾਰ ਬੱਧਣ ਸ਼ੇਰਗੜ,ਪੰਚ ਬਿੱਟੂ ਵਿਰਦੀ ਸ਼ੇਰਗੜ,ਵਿੱਕੀ ਸਿੰਘ ਪੁਰਹੀਰਾ,ਅਵਤਾਰ ਡਿੰਪੀ,ਬਾਲੀ ,ਆਦਿ ਹਾਜਰ ਸਨ ।

14 ਅਕਤੂਬਰ ਨੂੰ ਬਰਸੀ ’ਤੇ ਵਿਸ਼ੇਸ਼

ਪ੍ਰਸਿੱਧ ਵਿਦਵਾਨ ਤੇ ਨਿਸ਼ਕਾਮ ਕੀਰਤਨੀਏ-ਭਾਈ ਜਸਬੀਰ ਸਿੰਘ ਖੰਨੇ ਵਾਲੇ
ਪੰਜਾਬ ਵਿੱਚ ਅਨੇਕਾਂ ਹੀ ਪੰਥ ਪ੍ਰਸਿੱਧ ਕੀਰਤਨੀਏ ਹਨ ਜੋ ਗੁਰੂ ਜਸ ਦੁਆਰਾ ਸੰਗਤਾਂ ਨੂੰ ਨਿਹਾਲ ਕਰਦੇ ਹਨ। ਕੀਰਤਨ ਦੀ ਨਿਸ਼ਕਾਮ ਸੇਵਾ ਕਰਨੀ ਕੁਝ ਕੁ ਗੁਰੂ ਘਰ ਦੇ ਕੀਰਤਨੀਆਂ ਦੇ ਹਿੱਸੇ ਆਈ ਹੈ। ਇਹ ਨਿਸ਼ਕਾਮ ਸੇਵਾ ਉਹ ਕੀਰਤਨੀਏ ਕਰਦੇ ਹਨ, ਜਿਨ੍ਹਾਂ ਤੇ ਵਾਹਿਗੁਰੂ ਦੀ ਕਿਰਪਾ ਹੁੰਦੀ ਹੈ। ਅਜਿਹੇ ਹੀ ਪੰਥ ਪ੍ਰਸਿੱਧ ਤੇ ਰਸ-ਭਿੰਨੇ ਕੀਰਤਨੀਏ ਸਨ ਭਾਈ ਜਸਬੀਰ ਸਿੰਘ ਖ਼ਾਲਸਾ ਖੰਨੇ ਵਾਲੇ।
ਭਾਈ ਜਸਬੀਰ ਸਿੰਘ ਖ਼ਾਲਸਾ ਦਾ ਜਨਮ 16 ਅਗਸਤ 1944 ਈ: ਨੂੰ ਪਿਤਾ ਸ੍ਰ: ਇੰਦਰ ਸਿੰਘ ਦੇ ਘਰ ਮਾਤਾ ਪਾਰਵਤੀ ਕੌਰ ਜੀ ਦੀ ਕੁੱਖੋਂ ਪਿੰਡ ਚੱਕਰੀ ਕੈਬਲਪੁਰ (ਪਾਕਿਸਤਾਨ) ਵਿਖੇ ਭਾਦੋਂ ਦੀ ਸੰਗਰਾਂਦ ਦਿਹਾੜੇ ਅੰਮ੍ਰਿਤ ਵੇੇਲੇ ਹੋਇਆ। 1947 ਵਿੱਚ ਹਿੰਦ-ਪਾਕਿ ਦੀ ਵੰਡ ਸਮੇਂ ਭਾਈ ਸਾਹਿਬ ਪਰਿਵਾਰ ਸਮੇਤ ਪਹਿਲਾਂ ਅੰਮ੍ਰਿਤਸਰ ਆਏ ਤੇ ਫਿਰ ਸੰਗਰੂਰ ਚਲੇ ਗਏ। ਸੰਗਰੂਰ ਵਿੱਚ ਭਾਈ ਸਾਹਿਬ ਨੇ ਦਸਵੀਂ ਜਮਾਤ ਤੱਕ ਵਿੱਦਿਆ ਪ੍ਰਾਪਤ ਕੀਤੀ। ਲੁਧਿਆਣਾ  ’ਚ ਇੰਜੀਨੀਅਰਿੰਗ ਕਰਨ ਤੋਂ ਬਾਅਦ ਖੰਨੇ ਆ ਗਏ। ਛੋਟੀ ਉਮਰ ਵਿੱਚ ਪਿਤਾ ਦੇ ਅਕਾਲ ਚਲਾਣਾ ਕਰ ਜਾਣ ਕਰਕੇ ਪਿਤਾ ਦੇ ਪਿਆਰ ਤੋਂ ਵਾਂਝੇ ਹੋ ਗਏ। ਪਰਿਵਾਰ ਦਾ ਸਾਰਾ ਬੋਝ ਭਾਈ ਸਾਹਿਬ ਦੇ ਸਿਰ ’ਤੇ ਆ ਗਿਆ। ਉਹਨਾਂ ਖੰਨਾ ਵਿਖੇ ਟੈਂਟ ਹਾਉੂਸ ਦਾ ਕਾਰੋਬਾਰ ਆਰੰਭ ਕੀਤਾ।
1967 ਵਿੱਚ 23 ਸਾਲ ਦੀ ਉਮਰ ’ਚ ਭਾਈ ਜਸਬੀਰ ਸਿੰਘ ਦਾ ਵਿਆਹ ਸ੍ਰ: ਅਵਤਾਰ ਸਿੰਘ ਦੀ ਸਪੁੱਤਰੀ ਬੀਬੀ ਦਲਜੀਤ ਕੌਰ ਨਾਲ ਹੋਇਆ। ਉਹਨਾਂ ਦੇ ਗ੍ਰਹਿ ਦੋ ਹੋਣਹਾਰ ਪੁੱਤਰ ਜਗਮੋਹਨ ਸਿੰਘ ਤੇ ਜਤਿੰਦਰਮੋਹਨ ਸਿੰਘ ਨੇ ਜਨਮ ਲਿਆ। ਭਾਈ ਜਸਬੀਰ ਸਿੰਘ ਨੇ 1983 ਵਿੱਚ ਮੁਹਾਲੀ ਨੇੜੇ ਪਿੰਡ ਸੁਹਾਣਾ ਵਿਖੇ ਗੁਰਮਤਿ ਦਾ ਪ੍ਰਚਾਰ ਕੇਂਦਰ ਸਥਾਪਿਤ ਕੀਤਾ, ਜਿਸ ਦਾ ਨਾਂ ‘ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਅਕਾਲ  ਆਸ਼ਰਮ ’ ਰੱਖਿਆ ਗਿਆ। ਭਾਈ ਸਾਹਿਬ ਨੇ ਸੰਗਤਾਂ ਦੀ ਪ੍ਰੇਰਨਾ ਦੁਆਰਾ ਸੁੰਦਰ ਇਮਾਰਤ ਦੀ ਉਸਾਰੀ ਕਰਵਾਈ। ਦੀਨ-ਦੁਖੀਆਂ ਦੀ ਸੇਵਾ ਤੇ ਉਹਨਾਂ ਦੇ ਭਲੇ ਵਾਸਤੇ 1984 ਵਿੱਚ ਇੱਕ ਨਿੱਕੀ ਜਿਹੀ ਡਿਸਪੈਂਸਰੀ ਭਾਈ ਸਾਹਿਬ ਨੇ ਖੋਲ੍ਹੀ ਸੀ। 2 ਅਪੈ੍ਰਲ 1995 ਈ: ਨੂੰ ਇਸ ਡਿਸਪੈਂਸਰੀ ਦਾ ਇੱਕ ਵੱਡੇ ਹਸਪਤਾਲ ਦੇ ਰੂਪ ਵਿੱਚ ਨਿਰਮਾਣ ਕੀਤਾ ਗਿਆ। ਅੱਜ ਸ਼੍ਰੀ ਗੁਰੂ ਹਰਿਕਿ੍ਰਸ਼ਨ ਸਾਹਿਬ ਚੈਰੀਟੇਬਲ ਹਸਪਤਾਲ ਟ੍ਰਸਟ ਸੋਹਾਣਾ ਦੇ ਅਧੀਨ ਇਹ ਹਸਪਤਾਲ ਚੱਲ ਰਿਹਾ ਹੈ।
ਭਾਈ ਜਸਬੀਰ ਸਿੰਘ ਭਾਵੇਂ ਖੰਨੇ ਤੋਂ ਸੋਹਾਣਾ (ਮੁਹਾਲੀ) ਵਿਖੇ ਚਲੇ ਗਏ ਸਨ ਪਰ ਗੁਰੂ ਘਰ ਦੀਆਂ ਸੰਗਤਾਂ ਉਹਨਾਂ ਨੂੰ ਭਾਈ ਜਸਬੀਰ ਸਿੰਘ ‘ਜੋਸ਼ੀ’ ਦੀ ਥਾਂ ‘ਖੰਨੇ ਵਾਲੇ’ ਹੀ ਕਹਿਣ ਲੱਗ ਪਈਆਂ, ਕਿਉਂਕਿ ਇੱਥੇ ਹੀ ਉਹਨਾਂ ਦਾ ਜੱਦੀ ਘਰ ਸੀ। ਖ਼ਾਲਸੇ ਦੀ ਸਿਰਜਣਾ ਦੀ ਤੀਜੀ ਸ਼ਤਾਬਦੀ ਸਮੇਂ 1999 ਵਿੱਚ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਭਾਈ ਜਸਬੀਰ ਸਿੰਘ ਖ਼ਾਲਸਾ ਦੀ ਪ੍ਰੇਰਨਾ ਸਦਕਾ 20,000 ਦੇ ਕਰੀਬ ਪ੍ਰਾਣੀ ਇੱਕੋ ਸਮੇਂ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣੇ। ਭਾਈ ਜਸਬੀਰ ਸਿੰਘ ਨੇ ਛੱਤੀਸਗੜ੍ਹ, ਝਾਰਖੰਡ, ਆਂਧਰਾ ਪ੍ਰਦੇਸ਼, ਮਹਾਂਰਾਸ਼ਟਰ ਆਦਿ ਵਿੱਚ ਵੱਸਣ ਵਾਲੇ ਕਬੀਲਿਆਂ ਨੂੰ ਦਸਤਾਰਾਂ ਦੇ ਕੇ ਤੇਰਾਂ ਪਿੰਡਾਂ ਵਿੱਚ ਬੇਅੰਤ ਪ੍ਰਾਣੀਆਂ ਨੂੰ ਅੰਮ੍ਰਿਤ ਛਕਾਇਆ।
ਭਾਈ ਜਸਬੀਰ ਸਿੰਘ ਦੀ ਕਥਾ, ਕੀਰਤਨ, ਵਿਖਿਆਨ ਸੁਣ ਕੇ ਸੰਗਤਾਂ ਦੇ ਕਪਾਟ ਖੁੱਲ੍ਹ ਜਾਂਦੇ ਸਨ। ਭਾਈ ਸਾਹਿਬ ਦੇ ਕੀਰਤਨ ਸਮੇਂ ਅਸਥਾਨ ਖਚਾ-ਖਚ ਭਰੇ ਹੁੰਦੇ ਸਨ ਅਤੇ ਦੂਰ-ਦੂਰ ਤੱਕ ਸ਼ਰਧਾਲੂਆਂ ਦੀਆਂ ਲੰਮੀਆਂ ਕਤਾਰਾਂ ਲੱਗ ਜਾਂਦੀਆਂ ਸਨ। ਜਿਹੜਾ ਵੀ ਉਹਨਾਂ ਦਾ ਇੱਕ ਵਾਰ ਕੀਰਤਨ ਸੁਣਦਾ, ਉਹਨਾਂ ਦਾ ਹੀ ਹੋ ਕੇ ਰਹਿ ਜਾਂਦਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਵੱਲੋਂ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦੇ ਸਹਿਯੋਗ ਨਾਲ ਮਨਾਈਆਂ ਸਾਰੀਆਂ ਸ਼ਤਾਬਦੀਆਂ ਦੇ ਸਮਾਗਮਾਂ ਵਿੱਚ ਭਾਈ ਜਸਬੀਰ ਸਿੰਘ ਸ਼ਾਮਲ ਹੋਏ ਤੇ ਗੁਰਬਾਣੀ ਦੀ ਵਿਆਖਿਆ ਤੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਉਹਨਾਂ ਪੰਜਾਬ, ਹਰਿਆਣਾ, ਹਿਮਾਚਲ, ਮੁੰਬਈ ਭਾਵ ਕਿ ਦੇਸ਼ ਦੇ ਕੋਨੇ-ਕੋਨੇ ਵਿੱਚ ਤੇ ਵਿਦੇਸ਼ਾਂ ਅਮਰੀਕਾ, ਕੈਨੇਡਾ, ਇੰਗਲੈਂਡ ਵਿੱਚ ਅਨੇਕਾਂ ਵਾਰ ਜਾ ਕੇ ਗੁਰਬਾਣੀ ਕੀਰਤਨ ਤੇ ਗੁਰਬਾਣੀ ਵਿਆਖਿਆ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ।
ਭਾਈ ਜਸਬੀਰ ਸਿੰਘ ਨੇ ‘ਭਾਈ ਵੀਰ ਸਿੰਘ ਅਕੈਡਮੀ’ ਦੀ ਸਥਾਪਨਾ ਕਰਕੇ ਗੁਰਸਿੱਖ ਬੱਚਿਆਂ ਹੱਥੋਂ ਹੀ ਪਤਿਤ ਬੱਚਿਆਂ ਨੂੰ ਪੇ੍ਰਨ ਦਾ ਕਾਰਜ ਵੀ ਆਰੰਭ ਕੀਤਾ। ਉਹਨਾਂ  ਜਲੰਧਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਵਿਚਾਰਧਾਰਾ ਅਨੁਸਾਰ ‘ਗੁਰਸਿੱਖ ਜੀਵਨ ਜੁਗਤਿ’ ਪ੍ਰਚਾਰਨ ਹਿੱਤ ਇੱਕ ਮਹਾਨ ਗੁਰਮਤਿ ਮਾਰਚ ਦਾ ਆਯੋਜਨ ਵੀ ਕੀਤਾ ਸੀ। ਭਾਈ ਜਸਬੀਰ ਸਿੰਘ ਕੌਮ ਦੇ ਅਨਮੋਲ ਰਤਨ ਸਨ। ਜਿਨ੍ਹਾਂ ਨੇ ਸਾਰੀ ਉਮਰ ਨਿਸ਼ਕਾਮ ਕੀਰਤਨ ਤੇ ਗੁਰਮਤਿ ਦਾ ਪ੍ਰਚਾਰ ਕੀਤਾ।
ਭਾਈ ਜਸਬੀਰ ਸਿੰਘ ਖੰਨੇ ਵਾਲਿਆਂ ਨੂੰ 1996 ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਵਿਖੇ ‘ਨਿਸ਼ਕਾਮ ਕੀਰਤਨੀਏ’ ਵਜੋਂ ਸਨਮਾਨਿਤ ਕੀਤਾ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪੂਰਨਤਾ ਦੀ ਤੀਜੀ ਸ਼ਤਾਬਦੀ ਮੌਕੇ ‘ਸ਼੍ਰੋਮਣੀ ਰਾਗੀ’ ਵਜੋਂ ਸਨਮਾਨਿਤ ਕੀਤਾ ਗਿਆ। 4 ਅਗਸਤ 2007 ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਮਰਹੂਮ ਭਾਈ ਜਸਬੀਰ ਸਿੰਘ ਖ਼ਾਲਸਾ ਨੂੰ ‘ਪੰਥ ਰਤਨ’ ਦੀ ਉਪਾਧੀ ਦਿੱਤੀ ਗਈ। ਭਾਈ ਸਾਹਿਬ ਦੀ ਪਤਨੀ ਬੀਬੀ ਦਲਜੀਤ ਕੌਰ ਨੂੰ ਚਾਂਦੀ ਦੀ ਤਸ਼ਤਰੀ, ਸ੍ਰੀ ਸਾਹਿਬ, ਸਿਰੋਪਾਓ ਅਤੇ ਪੰਜ ਲੱਖ ਰੁਪਏ ਦਾ ਚੈੱਕ ਭੇਟ ਕੀਤਾ ਗਿਆ। ਇਹ ਸਨਮਾਨ ਸ਼੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਦਿੱਤਾ।
ਭਾਈ ਜਸਬੀਰ ਸਿੰਘ ਖ਼ਾਲਸਾ ਖੰਨੇ ਵਾਲੇ ਅਕਾਲ ਪੁਰਖ ਦੇ ਹੁਕਮ ਅਨੁਸਾਰ 14 ਅਕਤੂਬਰ 2006 ਈ: ਦਿਨ ਸ਼ਨੀਵਾਰ ਨੂੰ 62 ਸਾਲ ਦੀ ਉਮਰ ਬਤੀਤ ਕਰਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ।
ਪੰਥ ਰਤਨ ਭਾਈ ਜਸਬੀਰ ਸਿੰਘ ਖ਼ਾਲਸਾ ਖੰਨੇ ਵਾਲਿਆਂ ਦੀ ਯਾਦ ਵਿੱਚ ਭਾਈ ਜਸਬੀਰ ਸਿੰਘ ਜੀ (ਖੰਨੇ ਵਾਲੇ) ਚੈਰੀਟੇਬਲ ਟ੍ਰਸਟ ਵੱਲੋਂ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ  ਨਾਲ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ, ਮਾਡਲ ਟਾਉੂਨ ਐਕਸਟੈਂਸ਼ਨ ਲੁਧਿਆਣਾ ਵਿਖੇ ਸਾਲਾਨਾ ਗੁਰਮਤਿ ਸਮਾਗਮ  14 ਅਕਤੂਬਰ ਦਿਨ  ਸ਼ਨੀਵਾਰ ਨੂੰ ਸ਼ਾਮ 7:30 ਵਜੇ ਤੋਂ 10:30 ਵਜੇ ਤੱਕ ਬੜੀ ਸ਼ਰਧਾ ਅਤੇ ਸਤਿਕਾਰ ਸਹਿਤ ਕਰਵਾਇਆ ਜਾ ਰਿਹਾ ਹੈ।  ਜਿਸ ਵਿੱਚ ਭਾਈ ਸੰਜਮਪ੍ਰੀਤ ਸਿੰਘ ਜੀ, ਭਾਈ ਲਖਵਿੰਦਰ ਸਿੰਘ ਜੀ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਗਿਆਨੀ ਪਿੰਦਰਪਾਲ ਸਿੰਘ ਜੀ ਪ੍ਰਸਿੱਧ ਵਿਦਵਾਨ ਗੁਰਮਤਿ ਵਿਚਾਰਾਂ ਤੇ ਗੁਰਬਾਣੀ ਦੇ ਰਸ-ਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ। ਗੁਰਮਤਿ ਸਮਾਗਮ ਦਾ ਸਿੱਧਾ ਪ੍ਰਸਾਰਣ ਫਤਿਹ ਟੀ.ਵੀ., ਫਾਸਟ-ਵੇ ਗੁਰਬਾਣੀ ਚੈਨਲ ਨੰਬਰ 562, ਯੂ-ਟਿਉੂਬ, ਫੇਸਬੁੱਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਉੂਨ ਐਕਸਟੈਨਸ਼ਨ ਤੇ ਹੋਵੇਗਾ। ਗੁਰੂ ਕਾ ਲੰਗਰ ਅਤੁੱਟ ਵਰਤੇਗਾ

ਕਰਨੈਲ ਸਿੰਘ ਐੱਮ.ਏ.ਲੁਧਿਆਣਾ 

ਬੇਗਮਪੁਰਾ ਟਾਇਗਰ ਫੋਰਸ ਵਲੋ ਲਗਾਏ ਗਏ ਖੂਨਦਾਨ ਕੈਪ ਵਿੱਚ ਖੂਨਦਾਨੀਆ ਨੇ ਬਲੱਡ ਦੇ  ਕੀਤੇ 117 ਯੂਨਿਟ ਦਾਨ

ਡੇਂਗੂ ਅਤੇ ਸੈੱਲਾਂ ਦੀ ਕਮੀ ਨੂੰ ਦੇਖਦੇ ਹੋਏ ਫੋਰਸ ਵਲੋ ਲਗਾਏ ਜਾ ਰਹੇ ਹਨ ਵੱਧ ਤੋ ਵੱਧ ਬਲੱਡ ਕੈਪ : ਨੇਕੂ,ਹੈਪੀ ,ਸਤੀਸ਼ 

ਹੁਸਿ਼ਆਰਪੁਰ ( ਅਵਤਾਰ ਸਿੰਘ ਰਾਏਸਰ  ) ਬੇਗਮਪੁਰਾ ਟਾਇਗਰ ਫੋਰਸ ਵਲੋ ਬਲੱਡ ਅਤੇ ਸੈਲਾਂ ਦੀ ਕਮੀ ਨੂੰ ਦੇਖਦੇ ਹੋਏ
ਵਿਸ਼ਾਲ ਖੂਨਦਾਨ ਕੈਂਪ ਸਹਿਰ ਦੇ ਮੁਹੱਲਾ ਭਗਤ ਨਗਰ ਨੇੜੇ ਮਾਡਲ ਟਾਉਨ ਹੁਸ਼ਿਆਰਪੁਰ ਵਿਖੇ ਫੋਰਸ ਦੇ ਦੋਆਬਾ ਪ੍ਰਧਾਨ ਨੇਕੂ ਅਜਨੋਹਾ,ਜਿਲ੍ਹਾ ਪ੍ਰਧਾਨ ਹੈਪੀ ਫਤਿਹਗੜ੍ਹ ਸਤੀਸ਼ ਕੁਮਾਰ ਸ਼ੇਰਗੜ ਤੇ ਪਵਨ ਕੁਮਾਰ ਬੱਧਣ ਦੀ ਯੋਗ ਅਗਵਾਈ  ਹੇਠ ਲਗਾਇਆ ਗਿਆ ਇਸ ਖੂਨਦਾਨ ਕੈਪ ਵਿੱਚ ਫੋਰਸ ਦੇ ਕੌਮੀ ਚੇਅਰਮੈਨ ਤਰਸੇਮ ਦੀਵਾਨਾ ਵਿਸੇਸ਼ ਤੌਰ ਤੇ ਪਹੁਚੇ । ਫੋਰਸ ਵਲੋ ਲਗਾਏ ਗਏ ਖੂਨਦਾਨ ਕੈਪ ਦਾ ਰਸਮੀ ਉਦਘਾਟਨ ਹਲਕਾ ਚੱਬੇਵਾਲ ਤੋ ਵਿਧਾਇਕ ਰਾਜ ਕੁਮਾਰ ਚੱਬੇਵਾਲ ਤੇ ਸਿਵਲ ਹਸਪਤਾਲ ਹੁਸ਼ਿਆਰਪੁਰ ਦੇ ਸਿਵਲ ਸਰਜਨ ਡਾ ਬਲਵਿੰਦਰ ਕੁਮਾਰ ਡਮਾਣਾ  ਨੇ ਸਾਝੇ ਰੂਪ ਵਿੱਚ ਕੀਤਾ ਬੇਗਮਪੁਰਾ ਟਾਇਗਰ ਫੋਰਸ ਵਲੋ ਲਗਾਏ ਇਸ ਖੂਨਦਾਨ ਕੈਪ ਵਿੱਚ ਹੁਸ਼ਿਆਰਪੁਰ ਨਗਰ ਨਿਗਮ ਦੇ ਮੇਅਰ ਸੁਰਿੰਦਰ ਕੁਮਾਰ ਸ਼ਿੰਦਾ,ਡਿਪਟੀ ਮੇਅਰ ਕ੍ਰਿਸ਼ਨਾ ਸੈਣੀ, ਭਾਜਪਾ ਦੇ ਉੱਘੇ ਨੇਤਾ ਅਤੇ ਸਮਾਜ ਸੇਵਕ ਸੰਜੀਵ ਤਲਵਾੜ ,ਥਾਣਾ ਮੇਹਟੀਆਣਾ ਦੇ ਐਸ ਐਚ ਉ ਜਗਜੀਤ ਸਿੰਘ ,ਬਾਲੀ ਹਸਪਤਾਲ ਦੇ ਐਮ ਡੀ ਤੇ ਪ੍ਰਸਿੱਧ ਸਮਾਜ ਸੇਵੀ ਡਾ ਜਮੀਲ ਬਾਲੀ, ਬਾਜਪਾ ਸਪੋਰਟਸ ਸੈਲ ਦੇ ਪ੍ਰਧਾਨ ਡਾ ਰਮਨ ਘਈ ,ਬਾਬਾ ਸਾਹਿਬ ਟਾਇਗਰ ਫੋਰਸ ਦੇ ਸੰਸਥਾਪਕ ਨਰਿੰਦਰ ਨਹਿਰੂ ,ਨਗਰ ਨਿਗਮ ਦੇ ਵਾਂਰਡ ਨੰਬਰ 46 ਦੇ ਕੌਂਸਲਰ ਮੁਕੇਸ਼ ਕੁਮਾਰ ਮੱਲ ਆਦਿ ਨੇ ਵਿਸੇਸ਼ ਤੌਰ ਤੇ ਸ਼ਿਰਕਤ ਕੀਤੀ । ਇਸ ਮੌਕੇ ਆਗੂਆ ਨੇ ਕਿਹਾ ਕਿ  ਇਹਨਾਂ ਦਿਨਾਂ ਵਿੱਚ ਡੇਂਗੂ ਅਤੇ ਮਲੇਰੀਏ ਦੀ ਸਮੱਸਿਆ ਨਾਲ ਖੂਨ ਦੀ ਕਮੀ ਸੈੱਲਾਂ ਦੀ ਕਮੀ ਨੂੰ ਦੇਖਦੇ ਹੋਏ ਫੋਰਸ ਵਲੋ  ਵੱਧ ਤੋਂ ਵੱਧ ਬਲੱਡ ਕੈਪ ਲਗਾਏ ਜਾ ਰਹੇ ਹਨ ਉਹਨਾ ਦੱਸਿਆ ਕਿ ਫੋਰਸ ਦੀ ਸਖ਼ਤ ਮਿਹਨਤ ਸਦਕਾ ਅਤੇ  ਬਲੱਡ ਡੋਨਰਾਂ ਦੇ ਉਤਸ਼ਾਹ ਅਤੇ ਫੋਰਸ ਵਲੋ ਕੀਤੇ ਗਏ ਸ਼ਾਨਦਾਰ ਸਿਸਟਮ ਅਨੁਸਾਰ ਇੱਕ ਤੋਂ ਬਾਅਦ ਇੱਕ ਲਗਾਤਾਰ ਬਲੱਡ ਡੋਨਰਾਂ ਦੀ ਆਮਦ ਸਦਕਾ 117  ਯੂਨਿਟ ਦਾਨ ਕੀਤੇ ਗਏ ਆਗੂਆ ਨੇ ਦੱਸਿਆ ਕਿ ਇਸ ਖੂਨਦਾਨ ਕੈਪ ਵਿੱਚ ਸਤਨਾਮ ਹਸਪਤਾਲ ਦੀ ਬਲੱਡ ਸੈਟਰ ਦੀ ਟੀਮ ਨੇ ਡਾ ਅਮਰਜੀਤ ਲਾਲ ਦੀ ਅਗਵਾਈ ਹੇਠ ਬੜੇ ਸੁਚੱਜੇ ਢੰਗ ਨਾਲ ਆਪਣਾ ਰੋਲ ਨਿਭਾਇਆ  ।  ਉਨ੍ਹਾਂ ਦੱਸਿਆ ਕਿ ਇਸ ਖੂਨਦਾਨ ਕੈਪ ਵਿੱਚ ਵੱਡੀ ਗਿਣਤੀ ਵਿੱਚ ਖੂਨਦਾਨ ਕੀਤਾ। ਉਨ੍ਹਾਂ ਕਿਹਾ ਕਿ ਨੌਜਵਾਨਾ ਨੂੰ  ਬੇਝਿਜਕ ਹੋ ਕੇ ਖੂਨਦਾਨ ਕਰਦੇ ਰਹਿਣਾ ਚਾਹੀਦਾ ਹੈ ਕਿਉਂਕਿ ਦਾਨ ਕੀਤੇ ਖੂਨ ਦੀ ਇੱਕ ਬੂੰਦ ਕਿਸੇ ਦੀ ਜਾਨ ਬਚਾ ਸਕਦੀ ਹੈ। ਆਗੂਆ ਨੇ ਕਿਹਾ ਬੇਗਮਪੁਰਾ ਟਾਈਗਰ ਫੋਰਸ ਸਤਿਗੁਰੂ ਰਵਿਦਾਸ ਮਹਾਰਾਜ ਅਤੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੀਆਂ ਸਿੱਖਿਆਵਾਂ ਨੂੰ ਘਰ ਘਰ ਪਹੁੰਚਾਉਣ ਦੇ ਨਾਲ-ਨਾਲ ਸਮਾਜ ਭਲਾਈ ਦੇ ਹੋਰ ਵੀ ਕਈ ਕੰਮ ਕਰ ਰਹੀ ਹੈ।  ਉਨ੍ਹਾਂ ਕਿਹਾ ਕਿ ਮਨੁੱਖਤਾ ਦੀ ਸੇਵਾ ਲਈ ਹਰ ਵਿਅਕਤੀ ਨੂੰ ਖੂਨਦਾਨ ਕਰਨਾ ਚਾਹੀਦਾ ਹੈ, ਤਾਂ ਜੋ ਕਿਸੇ ਲੋੜਵੰਦ ਮਰੀਜ਼ ਦੀ ਜਾਨ ਬਚਾਈ ਜਾ ਸਕੇ।  ਉਨ੍ਹਾਂ ਕਿਹਾ ਕਿ ਖੂਨਦਾਨ ਕਰਨ ਨਾਲ ਸਰੀਰ ਵਿੱਚ ਕੋਈ ਕਮਜ਼ੋਰੀ ਨਹੀਂ ਆਉਂਦੀ, ਸਗੋਂ ਦਿਲ ਦੀਆਂ ਬਿਮਾਰੀਆਂ ਦਾ ਖ਼ਤਰਾ ਘੱਟ ਹੁੰਦਾ ਹੈ। ਇਸ ਮੌਕੇ ਹੋਰਨਾ ਤੋ ਇਲਾਵਾ ਚੰਦਰ ਪਾਲ ਹੈਪੀ ਮਾਨਾ ਮੀਡੀਆ ਇੰਚਾਰਜ ,ਭੁਪਿੰਦਰ ਸਿੰਘ ਮਾਨਾ,ਅਵਤਾਰ ਸਿੰਘ ਤਾਰੀ,ਸ਼ਿੰਦਰ ਪਾਲ ਸਰਪੰਚ ਪਿੰਡ ਪੱਟੀ,ਸਤੀਸ ਕੁਮਾਰ ਸ਼ੇਰਗੜ , ਰਾਜ ਕੁਮਾਰ ਬੱਧਣ ਸ਼ੇਰਗੜ੍ਹ ,ਜਸਵੀਰ ਸਿੰਘ ਸ਼ੇਰਗੜ੍ਹ    ਹਰਭਜਨ ਲਾਲ ਸਰੋਆ ,ਪਰਦੀਪ ਕੁਮਾਰ ਸ਼ੇਰਗੜ ,ਵਿੱਕੀ ਪੁਰਹੀਰਾ,ਗੋਪੀ ਸ਼ੇਰਗੜ੍ਹ,ਜੱਸੀ ਸ਼ੇਰਗੜ੍ਹ ਨੋਨੀ ਸ਼ੇਰਗੜ੍ਹ,ਦੀਪਕ ਦੀਪ ਕਿੋਰਤੋਿ ਨਗਰ  ,ਅਵਤਾਰ ਸਿੰਘ ਡਿੰਪੀ, ਬਿੱਲਾ ਸ਼ੇਰਗੜ, ਸੋਨੂ ਬੰਗਲਾ, ਸਨੀ ਸ਼ੇਰਗੜ੍ਹ, ਸੁਖਦੇਵ ਸ਼ੇਰਗੜ, ਮੰਗਾ ਸ਼ੇਰਗੜ,ਦੀਪੂ ਨਲੋਈਆ,ਅਵਤਾਰ ਸਿੰਘ ,ਪਵਨ ਕੁਮਾਰ,ਦੇਵ ਰਾਜ ਭਗਤ ਨਗਰ ,ਦੀਪਕ ਬਸੀ ਖੁਆਜੂ ਉਪ ਪ੍ਰਧਾਨ ਈ ਰਿਕਸ਼ਾ ਯੂਨੀਅਨ, ਰਵੀ ਸੁੰਦਰ ਨਗਰ , ਸਾਬੀ ਡੀਜੇ ਸੁੰਦਰ ਨਗਰ, ਦੀਪਕ ਫਤਿਹਗੜ੍ਹ, ਬਾਲੀ ਫਤਿਹਗੜ੍ਹ ਆਦਿ ਹਾਜਰ ਸਨ ।

ਪੰਜਾਬ ਯੂਨੀਵਰਸਿਟੀ ਜੋਨਲ ਯੂਥ ਐਂਡ ਹੈਰੀਟੇਜ ਫੈਸਟੀਵਲ ਦਾ ਚੌਥਾ ਦਿਨ

ਪੰਜਾਬ ਯੂਨੀਵਰਸਿਟੀ ਦੇ  ਜ਼ੋਨਲ ਯੂਥ ਐਂਡ ਹੈਰੀਟੇਜ ਫੈਸਟੀਵਲ ਦੇ ਚੌਥੇ ਦਿਨ  ਡਾਂਸ ਅਤੇ ਸੰਗੀਤਕ ਆਈਟਮਾਂ ਦਾ ਸ਼ਾਨਦਾਰ ਪ੍ਰਦਰਸ਼ਨ ਰਿਹਾ 


 
ਲੁਧਿਆਣਾ, 12 ਅਕਤੂਬਰ(ਟੀ. ਕੇ.) 64 ਵਾਂ ਪੰਜਾਬ ਯੂਨੀਵਰਸਿਟੀ ਜੋਨਲ ਯੂਥ ਐਂਡ ਹੈਰੀਟੇਜ ਫੈਸਟੀਵਲ ਜੋਨ-ਬੀ ਗੁਰੂ ਨਾਨਕ ਖਾਲਸਾ ਕਾਲਜ ਫਾਰ ਵੂਮੈਨ ਗੁੱਜਰਖਾਨ ਕੈਂਪਸ ਮਾਡਲ ਟਾਊਨ ਵਿਖੇ ਕਰਵਾਇਆ ਜਾ ਰਿਹਾ ਹੈ। ਚੱਲ ਰਹੇ ਫੈਸਟੀਵਲ ਦੇ ਅਖੀਰਲੇ ਦਿਨ ਕਰਵਾਏ ਗਏ ਮੁਕਾਬਲਿਆਂ ਦੇ ਨਤੀਜੇ ਇਸ ਪ੍ਰਕਾਰ ਰਹੇ - 
ਗਿੱਧਾ:
1. ਸਰਕਾਰੀ ਕਾਲਜ ਫ਼ਾਰ ਗਰਲਜ਼, ਲੁਧਿਆਣਾ
2. ਗੁਰੂ ਨਾਨਕ ਖ਼ਾਲਸਾ ਕਾਲਜ ਫ਼ਾਰ ਵੂਮੈਨ, ਲੁਧਿਆਣਾ
3. ਖਾਲਸਾ ਕਾਲਜ ਫਾਰ ਵੂਮੈਨ, ਲੁਧਿਆਣਾ
ਗਿੱਧਾ (ਵਿਅਕਤੀਗਤ ਇਨਾਮ):
1. ਜਸ਼ਨਦੀਪ, ਗੁਰੂ ਨਾਨਕ ਖਾਲਸਾ ਕਾਲਜ ਫਾਰ ਵੂਮੈਨ, ਲੁਧਿਆਣਾ
2. ਹਰਸ਼ਦੀਪ, ਸਰਕਾਰੀ ਕਾਲਜ ਫ਼ਾਰ ਗਰਲਜ਼, ਲੁਧਿਆਣਾ
3. ਗਾਰਗੀ ਸ਼ਰਮਾ, ਗੁਰੂ ਨਾਨਕ ਖਾਲਸਾ ਕਾਲਜ ਫਾਰ ਵੂਮੈਨ, ਲੁਧਿਆਣਾ
ਕੁੱਲ ਮਿਲਾ ਕੇ ਜੇਤੂ ਕਾਲਜ - 
 ਚੈਂਪੀਅਨ:- ਸਰਕਾਰੀ ਕਾਲਜ ਫ਼ਾਰ ਗਰਲਜ਼, ਲੁਧਿਆਣਾ
 ਫਸਟ ਰਨਰ ਅੱਪ: -ਖ਼ਾਲਸਾ ਕਾਲਜ ਫ਼ਾਰ ਵੂਮੈਨ, ਲੁਧਿਆਣਾ
ਸੈਕਿੰਡ ਰਨਰ ਅੱਪ:- ਗੁਰੂ ਨਾਨਕ ਖ਼ਾਲਸਾ ਕਾਲਜ ਫ਼ਾਰ ਵੂਮੈਨ, ਲੁਧਿਆਣਾ

ਡਿਪਟੀ ਕਮਿਸ਼ਨਰ  ਦੀ ਪ੍ਰਧਾਨਗੀ ਹੇਠ ਰੋਡ ਸੇਫਟੀ ਕਮੇਟੀ ਦੀ ਮੀਟਿੰਗ ਹੋਈ 

ਲੁਧਿਆਣਾ, 12 ਅਕਤੂਬਰ (ਟੀ. ਕੇ. ) - ਡਿਪਟੀ ਕਮਿਸ਼ਨਰ  ਸੁਰਭੀ ਮਲਿਕ ਦੀ ਪ੍ਰਧਾਨਗੀ ਹੇਠ ਸਥਾਨਕ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਰੋਡ ਸੇਫਟੀ ਕਮੇਟੀ ਦੀ ਮੀਟਿੰਗ ਹੋਈ। 
ਇਸ ਮੌਕੇ ਉਨ੍ਹਾਂ ਦੇ ਨਾਲ ਸਕੱਤਰ, ਖੇਤਰੀ ਟਰਾਂਸਪੋਰਟ ਅਥਾਰਟੀ ਲੁਧਿਆਣਾ ਡਾ. ਪੂਨਮ ਪ੍ਰੀਤ ਕੌਰ ਤੋਂ ਇਲਾਵਾ ਕਮੇਟੀ ਮੈਂਬਰ ਵੀ ਮੌਜੂਦ ਸਨ।
ਮੀਟਿੰਗ ਦੌਰਾਨ ਸੜਕਾਂ 'ਤੇ ਵੱਧ ਰਹੇ ਹਾਦਸਿਆਂ ਨੂੰ ਰੋਕਣ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਡਿਪਟੀ ਕਮਿਸ਼ਨਰ ਵਲੋਂ ਝੋਨੇ ਦਾ ਸੀਜ਼ਨ ਹੋਣ ਕਾਰਨ ਟਰੈਕਟਰ ਟਰਾਲੀਆਂ ਅਤੇ ਟਰੱਕਾਂ ਦੇ ਪਿਛੇ ਰਿਫਲੈਕਟਰ ਲਗਾਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਤਾਂ ਜੋ ਦੁਰਘਟਨਾਵਾਂ ਨੂੰ ਰੋਕਿਆ ਜਾ ਸਕੇ।

ਡਿਪਟੀ ਕਮਿਸ਼ਨਰ ਵਲੋਂ ਹਾਜਰ ਨੈਸ਼ਨਲ ਹਾਈਵੇ ਅਥਾਰਟੀ ਦੇ ਨੁਮਾਇੰਦੇ ਨੂੰ ਹਦਾਇਤ ਕੀਤੀ ਗਈ ਕਿ ਬਲੈਕ ਸਪੋਟਸ ਦੀ ਪਹਿਚਾਣ ਕਰਕੇ ਇਸ ਸਬੰਧੀ ਕਾਰਵਾਈ ਕੀਤੀ ਜਾਵੇ।ਇਸ ਤੋਂ ਇਲਾਵਾ ਹਾਈਵੇ ਤੋਂ ਪਾਸਿੰਗ ਸਾਇਟ ਸ਼ਿਫਟ ਕਰਨ ਦੇ ਮੰਤਵ ਨਾਲ 2 ਹੋਰ ਸਾਇਟਾਂ ਅਲਾਟ ਕਰਨ ਲਈ ਵੀ ਕਿਹਾ ਅਤੇ ਨਾਲ ਹੀ ਮੋਟਰ ਵਹੀਕਲ ਇੰਸਪੈਕਟਰ ਨੂੰ ਨਿਰਦੇਸ਼ ਜਾਰੀ ਕੀਤੇ ਕਿ ਫਿਜ਼ੀਕਲ ਇੰਸਪੈਕਸ਼ਨ ਕਰਨ ਲਈ ਨਵੀਆਂ ਸਾਇਟਾਂ ਤੇ ਪਾਸਿੰਗ ਹੋ ਸਕਦੀ ਹੈ ਜਾਂ ਨਹੀਂ ਇਸ ਸਬੰਧੀ ਅਗਲੀ ਹੋਣ ਵਾਲੀ ਮੀਟਿੰਗ ਵਿੱਚ ਰਿਪੋਰਟ ਪੇਸ਼ ਕੀਤੀ ਜਾਵੇ।

ਸਕੱਤਰ ਰਿਜ਼ਨਲ ਟਰਾਂਸਪੋਰਟ ਅਥਾਰਟੀ ਅਤੇ ਜੀ.ਐਮ ਪੰਜਾਬ ਰੋਡਵੇਜ਼ ਨੂੰ ਨਿਰਦੇਸ਼ ਦਿੱਤੇ ਗਏ ਕਿ ਉਹ ਐਲੀਵੇਟਡ ਰੋਡ, ਵੇਰਕਾ ਮਿਲਕ ਪਲਾਂਟ ਦੇ ਨੇੜੇ ਸਾਂਝੀ ਟਰੈਫਿਕ ਚੈਕਿੰਗ ਕਰਕੇ ਰਿਪੋਰਟ ਅਗਲੀ ਮੀਟਿੰਗ ਵਿੱਚ ਨਾਲ ਲੈ ਕੇ ਆਉਣਗੇ।ਮੀਟਿੰਗ ਵਿੱਚ ਇਹ ਵੀ ਕਿਹਾ ਕਿ ਜੋ ਬੱਸਾਂ ਸੇਫ ਸਕੂਲ ਵਾਹਨ ਸਕੀਮ ਦੇ ਅਧੀਨ ਨਹੀਂ ਚਲ ਰਹੀਆਂ ਹਨ ਉਨ੍ਹਾਂ ਵਿਰੁੱਧ ਸਖਤੀ ਨਾਲ ਕਾਰਵਾਈ ਕੀਤੀ ਜਾਵੇ। ਇਸ ਸਬੰਧੀ ਸਕੱਤਰ ਰਿਜ਼ਨਲ ਟਰਾਂਸਪੋਰਟ ਅਥਾਰਟੀ ਲੁਧਿਆਣਾ ਡਾ: ਪੂਨਮ ਪ੍ਰੀਤ ਕੋਰ ਵੱਲੋਂ ਦੱਸਿਆ ਗਿਆ ਕਿ ਉਨ੍ਹਾਂ ਵੱਲੋਂ ਸੇਫ ਸਕੂਲ ਵਾਹਨ ਸਕੀਮ ਅਧੀਨ ਉਲੰਘਣਾ ਕਰਨ ਵਾਲੀਆਂ 111 ਸਕੂਲ ਬੱਸਾਂ ਦੇ ਚਲਾਨ ਕੀਤੇ ਗਏ ਅਤੇ ਈ-ਚਲਾਨਿੰਗ ਸਿਸਟਮ ਸ਼ੁਰੂ ਕਰਨ 'ਤੇ ਗੱਲਬਾਤ ਕੀਤੀ ਗਈ।

ਈ-ਰਿਕਸ਼ਾ ਨੂੰ ਪ੍ਰੋਤਸਾਹਿਤ ਕਰਨ ਅਤੇ ਲੋੜ ਅਨੁਸਾਰ ਬੱਸ ਸਟਾਪ ਬਣਵਾਉਣ ਲਈੇ ਵੀ ਗੱਲਬਾਤ ਕੀਤੀ ਗਈ।
ਇਸ ਤੋਂ ਇਲਾਵਾ ਮੀਟਿੰਗ ਵਿੱਚ ਨਿਰਦੇਸ਼ ਦਿੱਤੇ ਗਏ ਕਿ ਆਗਾਮੀ ਮੀਟਿੰਗ ਵਿੱਚ ਸੀਨੀਅਰ ਅਧਿਕਾਰੀ ਆਪਣੀ ਹਾਜ਼ਰੀ ਯਕੀਨੀ ਬਣਾਉਣ।
ਇਸ ਮੀਟਿੰਗ ਵਿੱਚ, ਜਨਰਲ ਮੈਨੇਜਰ ਪੰਜਾਬ ਰੋਡਵੇਜ਼ ਲੁਧਿਆਣਾ, ਜਗਰਾਂਓ ਅਤੇ ਪੀ.ਆਰ.ਟੀ.ਸੀ ਲੁਧਿਆਣਾ, ਜ਼ਿਲ੍ਹਾ ਸਿਖਿਆ ਅਫਸਰ, ਮੋਟਰ ਵਹੀਕਲ ਇੰਸਪੈਕਟਰ, ਡਿਪਟੀ ਮੈਨੇਜਰ ਐਨ.ਐਚ.ਏ.ਆਈ ਲੁਧਿਆਣਾ, ਐਕਸੀਅਨ ਪੀ. ਡਬਲਯੂ.ਡੀ. (ਬੀ ਐਂਡ ਆਰ) ਅਤੇ ਕਮਿਸ਼ਨਰ ਨਗਰ ਨਿਗਮ ਲੁਧਿਆਣਾ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ।

ਸਕੱਤਰ ਰਿਜ਼ਨਲ ਟਰਾਂਸਪੋਰਟ ਅਥਾਰਟੀ, ਲੁਧਿਆਣਾ ਨੂੰ ਹਦਾਇਤ ਕੀਤੀ ਗਈ ਕਿ ਸਾਰੇ ਵਿਭਾਗਾਂ ਤੋਂ ਰਿਪੋਰਟ ਪ੍ਰਾਪਤ ਕਰਕੇ ਅਗਲੀ ਹੋਣ ਵਾਲੀ ਮੀਟਿੰਗ ਵਿੱਚ ਨਾਲ ਲੈ ਕੇ ਆਉਣਗੇ।

ਸਬ-ਇੰਸਪੈਕਟਰ ਖਾਤਰ 70,000 ਰੁਪਏ ਰਿਸ਼ਵਤ ਲੈਂਦਾ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਲੁਧਿਆਣਾ , 12 ਅਕਤੂਬਰ (ਟੀ. ਕੇ.) ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਇੱਕ ਪ੍ਰਾਈਵੇਟ ਵਿਅਕਤੀ ਵਿਜੇ ਕੁਮਾਰ ਉਰਫ ਡੀ.ਸੀ. ਨੂੰ 70,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ ਜੋ ਕਿ ਇਹ ਰਿਸ਼ਵਤ ਜ਼ਿਲ੍ਹਾ ਲੁਧਿਆਣਾ ਦੀ ਕੰਗਣਵਾਲ ਪੁਲਿਸ ਚੌਕੀ ਦੇ ਇੰਚਾਰਜ ਸਬ-ਇੰਸਪੈਕਟਰ ਰਾਜਵੰਤ ਸਿੰਘ ਵਾਸਤੇ ਲੈ ਰਿਹਾ ਸੀ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਸੁਭਾਸ਼ ਕੁਮਾਰ ਵਾਸੀ ਅਰਬਨ ਵਿਹਾਰ, ਲੁਧਿਆਣਾ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਚੌਕੀ ਇੰਚਾਰਜ ਉਸ ਦੇ ਇੱਕ ਗੁਆਂਢੀ ਵੱਲੋਂ ਹਰਪਾਲ ਨਗਰ, ਇੰਡਸਟਰੀਅਲ ਏਰੀਆ, ਲੁਧਿਆਣਾ ਵਿਖੇ ਸਥਿਤ ਉਸਦੀ ਫੈਕਟਰੀ ਦੇ ਪਿੱਛੇ ਗੇਟ ਖੋਲ੍ਹਣ ਵਿਰੁੱਧ ਦਿੱਤੀ ਸ਼ਿਕਾਇਤ ਦੇ ਨਿਪਟਾਰੇ ਬਦਲੇ ਇੱਕ ਲੱਖ ਰੁਪਏ ਰਿਸ਼ਵਤ ਮੰਗ ਰਿਹਾ ਸੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਦੀ ਤਰਫ਼ੋਂ ਵਿਜੇ ਕੁਮਾਰ ਉਰਫ਼ ਡੀਸੀ ਨਾਮ ਦੇ ਵਿਅਕਤੀ ਨੇ ਇਸ ਮਾਮਲੇ ਵਿੱਚ ਦਖ਼ਲ ਦੇ ਕੇ ਉਕਤ ਸਬ ਇੰਸਪੈਕਟਰ ਨਾਲ 80,000 ਰੁਪਏ ਵਿੱਚ ਸੌਦਾ ਤੈਅ ਕਰਵਾਇਆ। ਉਸ ਨੇ ਅੱਗੇ ਦੱਸਿਆ ਕਿ ਪੁਲੀਸ ਸਬ-ਇੰਸਪੈਕਟਰ ਨੇ ਦਬਾਅ ਪਾ ਕੇ ਉਸ ਤੋਂ ਪਹਿਲੀ ਕਿਸ਼ਤ ਵਜੋਂ 10,000 ਰੁਪਏ ਪਹਿਲਾਂ ਹੀ ਲੈ ਲਏ ਹਨ ਅਤੇ ਹੁਣ ਉਹ ਆਪਣੇ ਉਕਤ ਵਿਚੋਲੇ ਰਾਹੀਂ ਬਾਕੀ ਪੈਸੇ ਮੰਗ ਰਿਹਾ ਹੈ।
ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਨੇ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਜਾਲ ਵਿਛਾਇਆ ਅਤੇ ਮੁਲਜ਼ਮ ਪ੍ਰਾਈਵੇਟ ਵਿਅਕਤੀ ਵਿਜੇ ਕੁਮਾਰ ਉਰਫ ਡੀ.ਸੀ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਸ਼ਿਕਾਇਤਕਰਤਾ ਤੋਂ ਉਸਦੀ ਫੈਕਟਰੀ ਦੇ ਅੰਦਰ 70,000 ਰੁਪਏ ਰਿਸ਼ਵਤ ਲੈਂਦਿਆਂ ਮੌਕੇ ਤੇ ਹੀ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਉਕਤ ਦੋਵਾਂ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਭਗੌੜੇ ਸਬ ਇੰਸਪੈਕਟਰ ਨੂੰ ਵੀ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਯੁਵਕ ਮੇਲੇ ਸਬੰਧੀ ਜਾਣਕਾਰੀ ਅਤੇ ਨਿਯਮ ਕਿਤਾਬਚਾ ਜਾਰੀ

ਲੁਧਿਆਣਾ 11 ਅਕਤੂਬਰ (ਟੀ. ਕੇ.) ਸੱਭਿਆਚਾਰਕ ਗਤੀਵਿਧੀਆਂ ਦਾ ਮੌਸਮ ਯੂਨੀਵਰਸਿਟੀ ਦੇ ਦਰਵਾਜ਼ੇ 'ਤੇ ਦਸਤਕ ਦੇ ਰਿਹਾ ਹੈ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਯੁਵਕ ਮੇਲੇ ਦੇ ਸੁਚਾਰੂ ਸੰਚਾਲਨ ਲਈ ਇੱਕ ਵਿਆਪਕ 'ਜਾਣਕਾਰੀ ਅਤੇ ਨਿਯਮ ਕਿਤਾਬ' ਲੈ ਕੇ ਆਈ ਹੈ, ਇਹ ਯੁਵਕ ਮੇਲਾ ਕੈਂਪਸ ਵਿਖੇ 1-9 ਨਵੰਬਰ ਤੱਕ ਕਰਵਾਇਆ ਜਾਣਾ ਹੈ। ਪੀ ਏ ਯੂ ਵਾਈਸ-ਚਾਂਸਲਰ ਡਾ: ਸਤਿਬੀਰ ਸਿੰਘ ਗੋਸਲ  ਦੁਆਰਾ ਯੁਵਕ ਮੇਲੇ ਦੀ 'ਜਾਣਕਾਰੀ ਅਤੇ ਨਿਯਮ' ਪੁਸਤਕ ਰਿਲੀਜ਼ ਕੀਤੀ ਗਈ, ਜੋ ਕਿ ਅੰਤਰਰਾਸ਼ਟਰੀ ਪੱਧਰ 'ਤੇ ਮੰਨੇ-ਪ੍ਰਮੰਨੇ ਖੇਤੀਬਾੜੀ ਬਾਇਓਟੈਕਨਾਲੋਜਿਸਟ ਹੋਣ ਦੇ ਨਾਲ-ਨਾਲ ਕਲਾ ਅਤੇ ਸੱਭਿਆਚਾਰ ਦੇ ਪ੍ਰਸ਼ੰਸਕ ਵੀ ਹਨ। ਡਾ: ਗੋਸਲ ਨੇ ਡਾ: ਨਿਰਮਲ ਜੌੜਾ, ਡਾਇਰੈਕਟਰ ਵਿਦਿਆਰਥੀ ਭਲਾਈ (ਡੀਐਸਡਬਲਯੂ), ਪੀਏਯੂ ਦੇ ਯਤਨਾਂ ਦੀ ਸ਼ਲਾਘਾ ਕੀਤੀ, ਜਿਨ੍ਹਾਂ ਦੀ ਅਗਵਾਈ ਹੇਠ ਇਸ ਪੁਸਤਕ ਦਾ ਸੰਕਲਨ ਸੰਭਵ ਹੋਇਆ ਹੈ। “ਇਹ ਵਾਕਈ ਸ਼ਲਾਘਾਯੋਗ ਹੈ ਕਿ ਪੀਏਯੂ ਯੁਵਕ ਮੇਲੇ ਸੰਬੰਧੀ ਸਾਰੀਆਂ ਜਾਣਕਾਰੀਆਂ, ਨਿਯਮਾਂ ਅਤੇ ਦਿਸ਼ਾ-ਨਿਰਦੇਸ਼ਾਂ ਨੂੰ ਡਾਇਰੈਕਟੋਰੇਟ ਵਿਦਿਆਰਥੀ ਭਲਾਈ, ਪੀਏਯੂ ਦੁਆਰਾ ਦਸਤਾਵੇਜ਼ੀ ਅਤੇ ਪ੍ਰਕਾਸ਼ਿਤ ਕੀਤਾ ਗਿਆ ਹੈ, ਇਸ ਤਰ੍ਹਾਂ ਯੁਵਕ ਮੇਲੇ ਨੂੰ ਚਲਾਉਣ ਲਈ ਇੱਕ ਮੁਸ਼ਕਲ ਰਹਿਤ ਅਤੇ ਪਾਰਦਰਸ਼ੀ ਪ੍ਰਣਾਲੀ ਲਈ ਰਾਹ ਪੱਧਰਾ ਹੋਇਆ ਹੈ। ਪੀਏਯੂ ਦੇ ਵੀਸੀ ਡਾ ਗੋਸਲ ਨੇ ਡਾਇਰੈਕਟੋਰੇਟ ਵਿਦਿਆਰਥੀ ਭਲਾਈ ਦੇ ਕੁਸ਼ਲ ਸਟਾਫ ਦੀ ਪ੍ਰਸ਼ੰਸਾ ਕੀਤੀ ਜਿਨ੍ਹਾਂ ਨੇ ਇਸ ਵਿੱਚ ਹਰੇਕ ਵੇਰਵੇ ਨੂੰ ਬਾਰੀਕੀ ਨਾਲ ਲਿਖਿਆ ਸੀ।

ਯੁਵਕ ਮੇਲੇ ਦੀ 'ਜਾਣਕਾਰੀ ਅਤੇ ਨਿਯਮ' ਪੁਸਤਕ ਦਾ ਸੰਪਾਦਨ ਅਤੇ ਕੰਮਪਾਈਲ ਦਾ ਕੰਮ ਸ਼੍ਰੀ ਸਤਵੀਰ ਸਿੰਘ, ਸੁਪਰਵਾਈਜ਼ਰ ਸੱਭਿਆਚਾਰਕ ਗਤੀਵਿਧੀਆਂ, ਪੀਏਯੂ ਨੇ ਡਾ: ਜਸਵਿੰਦਰ ਕੌਰ ਬਰਾੜ, ਐਸੋਸੀਏਟ ਡਾਇਰੈਕਟਰ ਕਲਚਰ, ਪੀਏਯੂ ਅਤੇ ਡਾ: ਨਿਰਮਲ ਜੌੜਾ, ਨਿਰਦੇਸ਼ਕ  ਵਿਦਿਆਰਥੀ ਭਲਾਈ, ਪੀ.ਏ.ਯੂ. ਦੀ ਨਿਗਰਾਨੀ ਹੇਠ ਕੀਤਾ। ਪੰਜਾਬੀ ਸਾਹਿਤ, ਕਲਾ, ਲੋਕਧਾਰਾ ਅਤੇ ਸੱਭਿਆਚਾਰ ਨੂੰ ਬਰਕਰਾਰ ਰੱਖਣ ਲਈ ਅੰਤਰਰਾਸ਼ਟਰੀ ਪ੍ਰਸਿੱਧੀ ਅਤੇ ਮਾਨਤਾ ਪ੍ਰਾਪਤ ਕਰਨ ਵਾਲੇ ਡਾ: ਜੌੜਾ ਨੇ ਸ੍ਰੀ ਸਤਵੀਰ ਸਿੰਘ ਵੱਲੋਂ ਰਾਸ਼ਟਰੀ ਪੱਧਰ ਦੇ ਯੁਵਕ ਮੇਲਿਆ ਦੀ ਨੂੰ ਆਯੋਜਿਤ ਕਰਨ ਵਾਲੀ ਸੰਸਥਾ ਐਸੋਸੀਏਸ਼ਨ ਆਫ਼ ਇੰਡੀਅਨ ਯੂਨੀਵਰਸਿਟੀਜ਼ (ਏ.ਆਈ.ਯੂ.) ਨਾਲ ਤਾਲਮੇਲ ਬਿਠਾ ਕੇ ਨਿਯਮਾਂ ਨੂੰ ਕੰਪਾਇਲ ਕਰਨ ਲਈ ਅਣਥੱਕ ਘੰਟੇ ਲਗਾਉਣ ਲਈ ਕੀਤੇ ਗਏ ਅਣਥੱਕ ਯਤਨਾਂ ਦੀ ਸ਼ਲਾਘਾ ਕੀਤੀ।

ਡਾ: ਵਿਸ਼ਾਲ ਬੈਕਟਰ, ਪ੍ਰਧਾਨ, ਯੂਨੀਵਰਸਿਟੀ ਡਾਂਸ, ਡਰਾਮਾ, ਮਿਊਜ਼ਿਕ ਕਲੱਬ (ਯੂ.ਡੀ.ਡੀ.ਐੱਮ.ਸੀ.) ਨੇ ਸਾਂਝਾ ਕੀਤਾ ਕਿ 'ਜਾਣਕਾਰੀ ਅਤੇ ਨਿਯਮ ਕਿਤਾਬ' ਆਪਣੀ ਕਿਸਮ ਦੀ ਪਹਿਲੀ ਹੈ ਜੋ ਕਿ ਪੀ ਏ ਯੂ ਯੁਵਕ ਮੇਲੇ ਦੇ ਨਾਲ ਨਾਲ ਵੱਖ-ਵੱਖ ਪ੍ਰੋਗਰਾਮਾਂ ਨੂੰ ਸੁਚੱਜੇ ਸੰਚਾਲਨ ਲਈ ਵੱਖ-ਵੱਖ ਉਦੇਸ਼ਾਂ ਦੀ ਪੂਰਤੀ ਕਰੇਗੀ।

ਪੁਸਤਕ ਰਿਲੀਜ਼ ਸਮਾਰੋਹ ਵਿੱਚ ਡਾ: ਕਮਲਦੀਪ ਸਿੰਘ ਸੰਘਾ, ਡਾ: ਨੀਲੇਸ਼ ਬਿਵਲਕਰ, ਡਾ: ਆਸ਼ੂ ਤੂਰ, ਡਾ: ਕਰਨਬੀਰ ਸਿੰਘ ਗਿੱਲ ਅਤੇ ਡਾ: ਸ਼ਰਨਬੀਰ ਕੌਰ ਬੱਲ ਸਮੇਤ ਪੀਏਯੂ ਦੇ ਸਾਰੇ ਕਾਂਸਟੀਚਿਊਟ ਕਾਲਜਾਂ ਦੇ ਡਾਂਸ, ਡਰਾਮਾ, ਸੰਗੀਤ ਕਲੱਬ (ਡੀ. ਡੀ. ਐਮ. ਸੀ. ) ਦੇ ਪ੍ਰਧਾਨ ਵੀ ਮੌਜੂਦ ਸਨ।

ਪੁਲਿਸ ਵੱਲੋਂ  4.94 ਕਰੋੜ ਰੁਪਏ ਦੀ ਡਰੱਗ ਮਨੀ ਸਮੇਤ ਮੁੱਲਾਂਪੁਰ ਦਾਖਾ, ਲੁਧਿਆਣਾ ਤੋਂ ਨਸ਼ਾ ਤਸਕਰ ਕਾਬੂ

ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ 4.94 ਕਰੋੜ ਰੁਪਏ ਦੀ ਡਰੱਗ ਮਨੀ ਇਕ 32 ਬੋਰ ਰਿਵਾਲਵਰ, ਪੰਜਾਬ ਅਤੇ ਹਰਿਆਣਾ ਦੀਆਂ 38 ਜਾਅਲੀ ਵਾਹਨ ਨੰਬਰ ਪਲੇਟਾਂ, 44 ਗ੍ਰਾਮ ਸੋਨਾ, 385 ਗ੍ਰਾਮ ਚਾਂਦੀ, ਨੋਟ ਗਿਣਨ ਵਾਲੀ ਮਸ਼ੀਨ ਅਤੇ ਭਾਰ ਤੋਲਣ ਵਾਲੀ ਮਸ਼ੀਨ ਵੀ ਬਰਾਮਦ ਅਤੇ ਮਹਿੰਦਰਾ ਸਕਾਰਪੀਓ ਕਾਰ ਵੀ ਜ਼ਬਤ ਕੀਤੀ ਗਈ

ਲੁਧਿਆਣਾ, 11 ਅਕਤੂਬਰ(ਟੀ. ਕੇ.)  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਅੰਤਰ-ਰਾਜੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਵੱਲੋਂ ਜੰਮੂ-ਕਸ਼ਮੀਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ 30 ਕਿਲੋ ਕੋਕੀਨ ਬਰਾਮਦਗੀ ਦੇ ਮਾਮਲੇ ਵਿੱਚ ਲੋੜੀਂਦੇ ਨਸ਼ਾ ਤਸਕਰ ਨੂੰ 4.94 ਕਰੋੜ ਰੁਪਏ ਦੀ ਡਰੱਗ ਮਨੀ ਸਮੇਤ ਮੁੱਲਾਂਪੁਰ ਦਾਖਾ, ਲੁਧਿਆਣਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਮਨਜੀਤ ਸਿੰਘ (24) ਵਾਸੀ ਪਿੰਡ ਠੰਡੀਆਂ, ਬੰਗਾ, ਜ਼ਿਲ੍ਹਾ ਨਵਾਂਸ਼ਹਿਰ ਵਜੋਂ ਹੋਈ ਅਤੇ ਉਹ ਪਿਛਲੇ ਛੇ ਮਹੀਨਿਆਂ ਤੋਂ ਦਸ਼ਮੇਸ਼ ਨਗਰ ਮੁੱਲਾਂਪੁਰ ਦਾਖਾ ਵਿਖੇ ਰਹਿ ਰਿਹਾ ਸੀ। ਉਸ ਦੇ ਬੈੱਡ ਵਿੱਚ ਛੁਪਾ ਕੇ ਰੱਖੀ ਡਰੱਗ ਮਨੀ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਸ ਦੇ ਕਬਜ਼ੇ 'ਚੋਂ ਇਕ .32 ਬੋਰ ਰਿਵਾਲਵਰ, ਪੰਜਾਬ ਅਤੇ ਹਰਿਆਣਾ ਦੀਆਂ 38 ਜਾਅਲੀ ਵਾਹਨ ਨੰਬਰ ਪਲੇਟਾਂ, 44 ਗ੍ਰਾਮ ਸੋਨਾ, 385 ਗ੍ਰਾਮ ਚਾਂਦੀ, ਨੋਟ ਗਿਣਨ ਵਾਲੀ ਮਸ਼ੀਨ ਅਤੇ ਭਾਰ ਤੋਲਣ ਵਾਲੀ ਮਸ਼ੀਨ ਵੀ ਬਰਾਮਦ ਕੀਤੀ ਹੈ ਅਤੇ ਉਸਦੀ ਮਹਿੰਦਰਾ ਸਕਾਰਪੀਓ ਕਾਰ ਵੀ ਜ਼ਬਤ ਕੀਤੀ ਗਈ।
ਇਹ ਕਾਰਵਾਈ 30 ਕਿਲੋ ਕੋਕੀਨ ਸਮੇਤ 1 ਅਕਤੂਬਰ ਨੂੰ ਜੰਮੂ ਤੋਂ ਗ੍ਰਿਫ਼ਤਾਰ ਕੀਤੇ ਦੋ ਪੰਜਾਬ-ਅਧਾਰਤ ਨਸ਼ਾ ਤਸਕਰ ਹਨੀ ਬਸਰਾ ਵਾਸੀ ਪਲਾਹੀ ਗੇਟ, ਫਗਵਾੜਾ ਅਤੇ ਸਰਬਜੀਤ ਸਿੰਘ ਵਾਸੀ ਪਿੰਡ ਬੱਲਾਂ, ਕਰਤਾਰਪੁਰ ਦੀ ਗ੍ਰਿਫਤਾਰੀ ਤੋਂ ਬਾਅਦ ਕੀਤੀ ਗਈ। 
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ 30 ਕਿਲੋ ਕੋਕੀਨ ਬਰਾਮਦਗੀ ਮਾਮਲੇ ਵਿੱਚ ਮੁਲਜ਼ਮ ਮਨਜੀਤ ਸਿੰਘ ਦੇ ਸ਼ਾਮਲ ਹੋਣ ਬਾਰੇ ਮਿਲੀਆਂ ਭਰੋਸੇਮੰਦ ਸੂਚਨਾਵਾਂ ‘ਤੇ ਕਾਰਵਾਈ ਕਰਦਿਆਂ ਕਾਊਂਟਰ ਇੰਟੈਲੀਜੈਂਸ ਲੁਧਿਆਣਾ ਦੀਆਂ ਟੀਮਾਂ ਨੇ ਜੰਮੂ ਪੁਲਿਸ ਨਾਲ ਮਿਲ ਕੇ ਸੂਬੇ ਵਿੱਚ ਤਲਾਸ਼ੀ ਮੁਹਿੰਮ ਚਲਾਈ। ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੇ ਜਾਲ ਵਿਛਾ ਕੇ ਮੁਲਜ਼ਮ ਮਨਜੀਤ ਸਿੰਘ ਨੂੰ ਮੁੱਲਾਂਪੁਰ ਦਾਖਾ ਵਿਖੇ ਕਿਰਾਏ ਦੇ ਮਕਾਨ ਤੋਂ ਕਾਬੂ ਕਰ ਲਿਆ।
ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਮਨਜੀਤ ਸਿੰਘ ਜੰਮੂ ਪੁਲਿਸ ਵੱਲੋਂ ਕਾਬੂ ਕੀਤੇ ਗਏ ਦੋ ਵਿਅਕਤੀਆਂ, ਜੋ ਖੇਪ ਬਰਾਮਦ ਕਰਨ ਲਈ ਜੰਮੂ ਜਾਂਦੇ ਸਨ, ਕੋਲੋਂ ਜਲੰਧਰ ਖੇਤਰ ਤੋਂ ਇਹ ਖੇਪ ਲੈ ਕੇ ਵਾਹਨਾਂ ਰਾਹੀਂ ਹੋਰ ਵੱਖ-ਵੱਖ ਸਥਾਨਾਂ ‘ਤੇ ਪਹੁੰਚਾਉਂਦਾ ਸੀ। ਉਨ੍ਹਾਂ ਅੱਗੇ ਕਿਹਾ ਕਿ ਮਾਮਲੇ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ।
ਹੋਰ ਜਾਣਕਾਰੀ ਦਿੰਦਿਆਂ ਏਆਈਜੀ ਕਾਊਂਟਰ ਇੰਟੈਲੀਜੈਂਸ ਸਿਮਰਤਪਾਲ ਸਿੰਘ ਢੀਂਡਸਾ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਮੁਲਜ਼ਮ ਨੇ ਖੁਲਾਸਾ ਕੀਤਾ ਕਿ ਉਹ ਨਸ਼ੇ ਦੀ ਖੇਪ ਜਲੰਧਰ ਤੋਂ ਹੋਰ ਵੱਖ-ਵੱਖ ਥਾਵਾਂ ’ਤੇ ਪਹੁੰਚਾਉਂਦਾ ਸੀ ਅਤੇ ਹੁਣ ਤੱਕ ਉਹ ਤਿੰਨ ਖੇਪਾਂ ਪਹੁੰਚਾ ਚੁੱਕਾ ਹੈ। ਇਹ ਵੀ ਖੁਲਾਸਾ ਹੋਇਆ ਕਿ ਦੋਸ਼ੀ ਮਨਜੀਤ ਸਿੰਘ ਦਾ ਪਿਤਾ ਸਤਨਾਮ ਸਿੰਘ ਵੀ ਨਸ਼ਾ ਤਸਕਰੀ ਦਾ ਧੰਦਾ ਕਰਦਾ ਹੈ ਅਤੇ ਗੜ੍ਹਸ਼ੰਕਰ ਵਿਖੇ ਦਰਜ ਐਨਡੀਪੀਐਸ ਕੇਸ ਵਿੱਚ ਭਗੌੜਾ (ਪੀ.ਓ.) ਐਲਾਨਿਆ ਗਿਆ ਹੈ। ਪੁਲਿਸ ਟੀਮਾਂ ਵੱਲੋਂ ਉਸ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਗੁਰੂ ਨਾਨਕ ਕਾਲਜ ਵਿਚ  ਪੰਜਾਬ ਯੂਨੀਵਰਸਿਟੀ ਜ਼ੋਨਲ ਯੂਥ ਐਂਡ ਹੈਰੀਟੇਜ ਫੈਸਟੀਵਲ ਦੇ ਦੂਜੇ ਦਿਨ ਵਿਰਾਸਤੀ ਅਤੇ ਸੰਗੀਤ ਸਮਾਗਮਾਂ ਦਾ ਪ੍ਰਦਰਸ਼ਨ

ਲੁਧਿਆਣਾ, 10 ਅਕਤੂਬਰ, 2023
ਦਿਨ 2 ਦੇ ਨਤੀਜੇ


ਨੌਂਨ-ਪਰਕਸ਼ਨ:
1. ਸਰਕਾਰੀ ਕਾਲਜ ਫ਼ਾਰ ਗਰਲਜ਼, ਲੁਧਿਆਣਾ
2. ਰਾਮਗੜ੍ਹੀਆ ਗਰਲਜ਼ ਕਾਲਜ ਮਿਲਰ ਗੰਜ, ਲੁਧਿਆਣਾ
3. ਗੁਰੂ ਨਾਨਕ ਗਰਲਜ਼ ਕਾਲਜ, ਲੁਧਿਆਣਾ
ਪਰਕਸ਼ਨ:
1. ਖ਼ਾਲਸਾ ਕਾਲਜ ਫ਼ਾਰ ਵੂਮੈਨ, ਲੁਧਿਆਣਾ
2. ਰਾਮਗੜ੍ਹੀਆ ਗਰਲਜ਼ ਕਾਲਜ ਮਿਲਰ ਗੰਜ, ਲੁਧਿਆਣਾ
3. ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਫ਼ਾਰ ਵੂਮੈਨ, ਲੁਧਿਆਣਾ
.
ਭਾਰਤੀ ਆਰਕੈਸਟਰਾ:
1. ਰਾਮਗੜ੍ਹੀਆ ਗਰਲਜ਼ ਕਾਲਜ ਮਿਲਰ ਗੰਜ, ਲੁਧਿਆਣਾ
2. ਸਰਕਾਰੀ ਕਾਲਜ ਫ਼ਾਰ ਗਰਲਜ਼, ਲੁਧਿਆਣਾ
3. ਖ਼ਾਲਸਾ ਕਾਲਜ ਫ਼ਾਰ ਵੂਮੈਨ, ਲੁਧਿਆਣਾ
ਭਾਰਤੀ ਆਰਕੈਸਟਰਾ: (ਵਿਅਕਤੀਗਤ ਇਨਾਮ)
1. ਇਸ਼ਿਕਾ, ਗੁਰੂ ਨਾਨਕ ਗਰਲਜ਼ ਕਾਲਜ
2. ਪੁਸ਼ਪਿੰਦਰ ਕੌਰ, ਸਰਕਾਰੀ ਕਾਲਜ ਫਾਰ ਗਰਲਜ਼
3. ਸਪਨਾ, ਐਸਡੀਪੀ ਕਾਲਜ ਫਾਰ ਵੂਮੈਨ, ਲੁਧਿਆਣਾ

ਇੱਕ ਲੱਖ ਰੁਪਏ ਰਿਸ਼ਵਤ ਲੈਂਦਾ ਪ੍ਰੈਸ ਰਿਪੋਰਟਰ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਲੁਧਿਆਣਾ , 10 ਅਕਤੂਬਰ(ਟੀ. ਕੇ.) ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਲੁਧਿਆਣਾ ਤੋਂ ਪ੍ਰਕਾਸ਼ਤ ਹੋਣ ਵਾਲੇ ਇੱਕ ਅਖਬਾਰ ਦੇ ਰਿਪੋਰਟਰ ਅਨਿਲ ਵਿੱਜ ਨੂੰ 1,00,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਪੱਤਰਕਾਰ ਨੂੰ ਰਿਸ਼ੀ ਬਾਲਮੀਕ ਨਗਰ, ਲੁਧਿਆਣਾ ਦੇ ਰਹਿਣ ਵਾਲੇ ਸੁਰਿੰਦਰ ਅਰੋੜਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਕਤ ਪੱਤਰਕਾਰ ਉਸ ਦੇ ਮਕਾਨ ਨੂੰ ਜਾਣ ਵਾਲੇ ਪੱਕਾ ਰਸਤੇ, ਜੋ ਉਕਤ ਪੱਤਰਕਾਰ ਦੀ ਵਾਹੀਯੋਗ ਜ਼ਮੀਨ ‘ਚੋਂ ਲੰਘਦਾ ਹੈ, ਨੂੰ ਨਾ ਢਾਹੁਣ ਦੇ ਬਦਲੇ ਉਸ ਤੋਂ ਤਿੰਨ ਲੱਖ ਰੁਪਏ ਰਿਸ਼ਵਤ ਮੰਗ ਰਿਹਾ ਹੈ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਮੁਲਜ਼ਮ ਰਿਪੋਰਟਰ ਨੇ ਇੱਕ-ਇੱਕ ਲੱਖ ਰੁਪਏ ਐਸ.ਡੀ.ਓ ਗਲਾਡਾ ਅਤੇ ਜੂਨੀਅਰ ਇੰਜੀਨੀਅਰ ਗਲਾਡਾ ਲਈ ਅਤੇ ਇੱਕ ਲੱਖ ਰੁਪਏ ਆਪਣੇ ਲਈ ਮੰਗੇ ਹਨ ਅਤੇ ਉਸ ਨੂੰ ਇਹ ਕਿਹਾ ਗਿਆ ਹੈ ਕਿ ਜੇ ਉਹ ਪੈਸੇ ਨਹੀਂ ਦਿੰਦਾ ਤਾਂ ਇਹ ਪੱਕਾ ਰਸਤਾ ਢਾਹ ਦਿੱਤਾ ਜਾਵੇਗਾ।

ਇਸ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਸ਼ਿਕਾਇਤਕਰਤਾ ਦੇ ਬਿਆਨ ਦਰਜ ਕਰਕੇ ਜਾਲ ਵਿਛਾਇਆ ਅਤੇ ਉਕਤ ਰਿਪੋਰਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਕਾਬੂ ਕਰ ਲਿਆ। ਇਸ ਸਬੰਧੀ ਰਿਪੋਰਟਰ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਦੀ ਅਗਲੇਰੀ ਜਾਂਚ ਜਾਰੀ ਹੈ।

ਪਿੰਡ ਡੱਲਾ 'ਚ ਪਰਾਲੀ ਪ੍ਰਬੰਧਨ ਤਹਿਤ ਕਿਸਾਨ ਸਿਖਲਾਈ ਕੈਂਪ ਆਯੋਜਿਤ

ਜਗਰਾਉਂ/ਲੁਧਿਆਣਾ, 10 ਅਕਤੂਬਰ (ਟੀ. ਕੇ. ) - ਪਿੰਡ ਡੱਲਾ ਬਲਾਕ ਜਗਰਾਉ ਵਿਖੇ ਮੁੱਖ ਖੇਤੀਬਾੜੀ ਅਫਸਰ, ਲੁਧਿਆਣਾ ਡਾ. ਨਰਿੰਦਰ ਸਿੰਘ ਬੈਨੀਪਾਲ ਦੀ ਪ੍ਰਧਾਨਗੀ ਹੇਠ ਪਰਾਲੀ ਪ੍ਰਬੰਧਨ ਸਬੰਧੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਐਸ ਡੀ ਐਮ ਜਗਰਾਉਂ ਮਨਜੀਤ ਕੌਰ ਵਲੋਂ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ ਗਈ।
ਐਸ ਡੀ ਐਮ ਮਨਜੀਤ ਕੌਰ ਵਲੋਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਅਗਲੀ ਫਸਲ ਦੀ ਕਾਸ਼ਤ ਕੀਤੀ ਜਾਵੇ ਤਾਂ ਜ਼ੋ ਪ੍ਰਸ਼ਾਸ਼ਨ ਨੂੰ ਵੀ ਕਿਸੇ ਸਖਤ ਕਾਰਵਾਈ ਕਰਨ ਦੀ ਲੋੜ ਨਾ ਪਵੇ ਅਤੇ ਅਸੀਂ ਆਪਣੇ ਵਾਤਾਵਰਨ ਨੂੰ ਸਾਫ ਸੁਥਰਾ ਰੱਖ ਸਕੀਏ।


ਮੁੱਖ ਖੇਤੀਬਾੜੀ ਅਫਸਰ ਲੁਧਿਆਣਾ ਡਾ. ਨਰਿੰਦਰ ਸਿੰਘ ਬੈਨੀਪਾਲ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਵਿਭਾਗ ਵੱਲੋਂ ਕਿਸਾਨਾਂ ਨੂੰ ਵੱਡੇ ਪੱਧਰ ਤੇ ਮਸ਼ੀਨਰੀ ਉੱਪਰ ਸਬਸਿਡੀ ਮੁਹੱਈਆ ਕਰਵਾਈ ਗਈ ਹੈ। ਜੇਕਰ ਫਿਰ ਵੀ ਕਿਸਾਨਾਂ ਨੂੰ ਮਸ਼ੀਨਰੀ ਸਬੰਧੀ ਕੋਈ ਵੀ ਸਮੱਸਿਆ ਆ ਰਹੀ ਹੈ ਤਾਂ ਉਹ ਖੇਤੀਬਾੜੀ ਵਿਭਾਗ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਵਿਭਾਗ ਦੀ ਪੂਰੀ ਕੋਸ਼ਿਸ਼ ਰਹੇਗੀ ਕਿ ਕਿਸਾਨਾਂ ਨੂੰ ਜਰੂਰਤ ਅਨੁਸਾਰ ਮਸ਼ੀਨਰੀ ਮੁਹੱਈਆ ਕਰਵਾਈ ਜਾ ਸਕੇ।
ਇਸ ਮੌਕੇ ਖੇਤੀਬਾੜੀ ਅਫਸਰ ਜਗਰਾਉ ਡਾ. ਗੁਰਦੀਪ ਸਿੰਘ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੇ ਖੇਤ ਵਿੱਚ ਹੀ ਮਿਲਾਉਣ ਦੇ ਫਾਇਦੇ ਬਾਰੇ ਦੱਸਦਿਆ ਕਿਹਾ ਹੈ ਕਿ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਹੀ ਮਿਲਾਉਣ ਨਾਲ ਖੇਤੀ ਦੀ ਉਪਜਾਊ ਸ਼ਕਤੀ ਤਾਂ ਵੱਧਦੀ ਹੀ ਹੈ ਨਾਲ ਹੀ ਖੇਤੀ ਵਿੱਚ ਜੈਵਿਕ ਮਾਦੇ ਦੀ ਮਾਤਰਾ ਵੀ ਵੱਧਦੀ ਹੈ ਜ਼ੋ ਕਿ ਮੁੱਖ ਤੱਤਾਂ ਨੂੰ ਫਸਲ ਨੂੰ ਮੁਹੱਈਆ ਕਰਵਾਉਣ ਵਿੱਚ ਸਹਾਈ ਹੁੰਦਾ ਹੈ। ਪਰੰਤੂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਇਹ ਸਾਰੇ ਸੁਖਮ ਤੱਤ ਸੜ ਕੇ ਸਵਾਹ ਹੋ ਜਾਂਦੇ ਹਨ। ਜਿਸ ਨਾਲ ਸਾਡਾ ਰਸਾਇਣਕ ਖਾਦਾਂ ਉੱਪਰ ਖਰਚਾ ਵੀ ਵੱੱਧਦਾ ਹੈ।
ਡਾ. ਜਗਦੇਵ ਸਿੰਘ  ਖੇਤੀਬਾੜੀ ਅਫਸਰ, ਲੁਧਿਆਣਾ ਨੇ ਕਿਸਾਨਾਂ ਨੂੰ ਵਿਭਾਗ ਦੀਆਂ ਚੱਲ ਰਹੀਆਂ ਸਕੀਮਾਂ ਬਾਰੇ ਜਾਣੂ ਕਰਵਾਇਆ।
ਏ.ਡੀ.ਓ. ਜਗਰਾਉਂ ਡਾ. ਰਮਿੰਦਰ ਸਿੰਘ ਨੇ ਕਿਸਾਨਾਂ ਨੂੰ ਝੋਨੇ ਦੀਆਂ ਮੋਜੂਦਾ ਸਮੱਸਿਆ ਬਾਰੇ ਦੱਸਿਆ ਅਤੇ ਸਾਡੀ ਆਉਣ ਵਾਲੀ ਫਸਲ ਕਣਕ ਅਤੇ ਆਲੂਆ ਦੀ ਸੁਚੱਜੀ ਕਾਸ਼ਤ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਏ.ਡੀ.ਓ. ਡਾ. ਸਰਬਜੀਤ ਕੌਰ ਅਤੇ ਡਾ. ਪੁਸ਼ਪਾ ਰਾਣੀ ਨੇ ਵੀ ਕਿਸਾਨਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ।
ਇਸ ਮੌਕੇ ਨਗਰ ਪੰਚਾਇਤ ਵੱਲੋਂ ਆਏ ਮਹਿਮਾਨਾਂ ਦਾ ਵਿਸ਼ੇਸ਼ ਸਨਮਾਨ ਕੀਤਾ ਅਤੇ ਕਰਮਜੀਤ ਸਿੰਘ ਪੰਚ ਨੇ ਪਿੰਡ ਡੱਲੇ ਦੇ ਸਮੂਹ ਕਿਸਾਨਾਂ ਅਤੇ ਨਗਰ ਵੱਲੋਂ ਵਿਸ਼ਵਾਸ਼ ਦਵਾਇਆ ਕਿ ਉਹ ਝੋਨੇ ਦੀ ਪਰਾਲੀ ਨੂੰ ਬਿਲਕੁਲ ਅੱਗ ਨਹੀਂ ਲਗਾਉਣਗੇ ਅਤੇ ਪਰਾਲੀ ਨੂੰ ਜਮੀਨ ਵਿੱਚ ਹੀ ਮਿਲਾਉਣਗੇ। ਇਸ ਮੌਕੇ ਏ.ਡੀ.ਓ. ਡਾ. ਜ਼ਸਵੰਤ ਸਿੰਘ, ਖੇਤੀਬਾੜੀ ਉਪ ਨਿਰੀਖਕ, ਸੁਖਵਿੰਦਰ ਸਿੰਘ ਸਰਪੰਚ, ਨਿਰਮਲ ਸਿੰਘ ਧੀਰਾ, ਰਛਪਾਲ ਸਿੰਘ, ਨਛੱਤਰ ਸਿੰਘ, ਸੁਖਦੇਵ ਸਿੰਘ, ਮਨਮਿੰਦਰ ਸਿੰਘ ਆਦਿ ਕਿਸਾਨ ਵੀ ਹਾਜਰ ਸਨ।

ਸਿੱਖਿਆ ਬਲਾਕ ਸਿੱਧਵਾਂ ਬੇਟ-2 'ਚ 'ਮੇਰੀ ਮਿੱਟੀ ਮੇਰਾ ਦੇਸ਼' ਅਧੀਨ ਬਲਾਕ ਪੱਧਰੀ ਸਮਾਗਮ ਹੋਇਆ 

51 ਸਕੂਲਾਂ ਨੇ ਲਿਆ ਹਿੱਸਾ 
ਲੁਧਿਆਣਾ, 10 ਅਕਤੂਬਰ (ਟੀ. ਕੇ. ) -
ਬਲਾਕ ਸਿੱਧਵਾਂ ਬੇਟ-2 ਲੁਧਿਆਣਾ ਵਿਖੇ 'ਮੇਰੀ ਮਿੱਟੀ ਮੇਰਾ ਦੇਸ਼' ਅਧੀਨ ਅਮ੍ਰਿਤ ਵਾਟਿਕਾ ਲਈ 'ਅਮ੍ਰਿਤ ਕਲਸ਼' ਅਭਿਆਨ ਤਹਿਤ ਪ੍ਰੋਗਰਾਮ ਦਾ ਆਯੋਜਨ ਡੀ.ਈ.ਓ. ਐਲੀਮੈਂਟਰੀ ਬਲਦੇਵ ਸਿੰਘ ਜੋਧਾਂ ਅਤੇ ਬੀ.ਪੀ.ਈ.ਓ ਸਿੱਧਵਾਂ ਬੇਟ-2 ਹਰਦੇਵ ਸਿੰਘ ਦੀ ਅਗਵਾਈ ਹੇਠ ਹੋਇਆ।

ਇਹ ਪ੍ਰੋਗਰਾਮ ਬਲਵੀਰ ਸਿੰਘ, ਹੈੱਡ ਟੀਚਰ ਸਰਕਾਰੀ ਪ੍ਰਾਇਮਰੀ ਸਕੂਲ ਤਲਵੰਡੀ ਨੌ-ਅਬਾਦ ਦੁਆਰਾ ਉਨਾਂ ਦੇ ਸਕੂਲ ਵਿੱਚ ਬਹੁਤ ਸੁਚੱਜੇ ਢੰਗ ਨਾਲ ਸਿਰੇ ਚੜ੍ਹਾਇਆ ਗਿਆ। ਇਸ ਸਮਾਗਮ ਵਿੱਚ ਬਲਾਕ ਦੇ 51 ਸਕੂਲਾਂ ਦੇ ਹੈੱਡ ਟੀਚਰ ਆਪਣੇ ਆਪਣੇ ਸਕੂਲ ਦੀ ਮਿੱਟੀ ਦਾ ਕਲਸ਼ ਤਿਆਰ ਕਰਕੇ ਬਲਾਕ ਪੱਧਰੀ ਸਮਾਗਮ ਵਿਚ ਪਹੁੰਚੇ। 

ਇਸ ਦੌਰਾਨ ਮੁੱਖ ਮਹਿਮਾਨ ਵਜੋਂ ਜਿਲ੍ਹਾ ਸਿੱਖਿਆ ਅਫਸਰ (ਐਲੀ) ਲੁਧਿਆਣਾ ਬਲਦੇਵ ਸਿੰਘ ਜੋਧਾਂ ਵਿਸ਼ੇਸ਼ ਤੌਰ ਤੇ ਪਹੁੰਚੇ। ਇਸ ਮੌਕੇ ਉਹਨਾਂ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਡੇ ਦੇਸ਼ ਦੀ ਮਿੱਟੀ ਅਨੇਕਾਂ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਨਾਲ ਸਿੰਜੀ ਹੋਈ ਹੈ। ਇਸ ਮਿੱਟੀ 'ਚੋਂ ਹਮੇਸ਼ਾ ਦੇਸ਼ ਭਗਤੀ ਦੀ ਮਹਿਕ ਆਉਂਦੀ ਹੈ।

ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਹਰਦੇਵ ਸਿੰਘ ਸਰਹਾਲੀ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਸਾਨੂੰ ਆਪਣੇ ਦੇਸ਼-ਭਗਤਾਂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ। ਸਾਨੂੰ ਆਪਣੀ ਮਿੱਟੀ, ਪੌਣ ਤੇ ਪਾਣੀ ਦੀ ਹਮੇਸ਼ਾ ਰੱਖਿਆ ਕਰਨੀ ਚਾਹੀਦੀ ਹੈ। ਇਹੀ ਸਾਨੂੰ ਸਾਡੇ ਗੁਰੂਆਂ ਨੇ ਸੰਦੇਸ਼ ਦਿੱਤਾ ਹੈ। ਸਮਾਗਮ ਦੌਰਾਨ ਵੱਖ-ਵੱਖ ਸਕੂਲਾਂ ਤੋਂ ਮਿੱਟੀ ਦੇ ਕਲਸ਼ ਲੈ ਕੇ ਪਹੁੰਚੇ 51  ਹੈੱਡ ਟੀਚਰ ਸਹਿਬਾਨਾਂ ਤੋਂ ਉਹਨਾਂ ਨੇ ਅੰਮ੍ਰਿਤ ਕਲਸ਼ ਪ੍ਰਾਪਤ ਕੀਤੇ।

ਇਸ ਦੌਰਾਨ ਸਮਾਗਮ ਦੇ ਜਿਲ੍ਹਾ ਨੋਡਲ ਅਫ਼ਸਰ ਮਨਮੀਤਪਾਲ ਸਿੰਘ ਗਰੇਵਾਲ, ਜਿਲ੍ਹਾ ਰਿਸੋਰਸ ਪਰਸਨ ਬਲਦੇਵ ਸਿੰਘ ਮੁੱਲਾਂਪੁਰ, ਸ਼੍ਰੀਮਤੀ ਅੰਮ੍ਰਿਤਪਾਲ ਕੌਰ, ਗੁਰਵਿੰਦਰ ਸਿੰਘ, ਚਰਨਜੀਤ ਸਿੰਘ, ਹਰਪ੍ਰੀਤ ਸਿੰਘ ਸਾਰੇ ਸੈਂਟਰ ਹੈੱਡ ਟੀਚਰ, ਜਸਵਿੰਦਰ ਕੌਰ, ਰਣਜੀਤ ਕੌਰ, ਮਿਡਲ ਸਕੂਲ ਦੇ ਇੰਚਾਰਜ ਹਰਜਿੰਦਰ ਸਿੰਘ ਔਲਖ, ਮੈਡਮ ਰਾਜਵੰਤ ਕੌਰ, ਪਰਮਿੰਦਰ ਕੌਰ, ਸੁਰਿੰਦਰ ਕੌਰ, ਰਾਜਿੰਦਰ ਕੌਰ, ਸੁਰਿੰਦਰ ਕੌਰ ਗੁੜੇ, ਲਖਵਿੰਦਰ ਕੌਰ, ਹਰਪ੍ਰੀਤ ਕੌਰ, ਹਰਮੀਤ ਕੌਰ, ਜਤਿੰਦਰਪਾਲ ਸਿੰਘ ਸਾਰੇ ਹੈੱਡ ਟੀਚਰ, ਬਲਵੀਰ ਸਿੰਘ, ਰਮਨਦੀਪ ਸਿੰਘ, ਸੁਖਦੀਪ ਸਿੰਘ, ਹਰਮਨਦੀਪ ਸਿੰਘ, ਬਲਵਿੰਦਰ ਸਿੰਘ ਸਮੇਤ ਸਾਰੇ ਬਲਾਕ ਦੇ ਸਕੂਲਾਂ ਦੇ ਅਧਿਆਪਕ ਹਾਜ਼ਰ ਸਨ।

'ਖੇਤਰੀ ਸਰਸ ਮੇਲੇ' ਨੂੰ ਸਪਾਂਸਰ ਕਰਕੇ ਉਦਯੋਗਪਤੀ ਆਪਣਾ ਯੋਗਦਾਨ ਪਾਉਣ- ਡਿਪਟੀ ਕਮਿਸ਼ਨਰ 

ਲੁਧਿਆਣਾ, 10 ਅਕਤੂਬਰ (ਟੀ. ਕੇ. )- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੇਲਾ ਗਰਾਊਂਡ ਵਿੱਚ  27 ਅਕਤੂਬਰ ਤੋਂ 05 ਨਵੰਬਰ, ਤੱਕ ਲੱਗਣ ਵਾਲੇ 'ਖੇਤਰੀ ਸਰਸ ਮੇਲੇ' ਵਿੱਚ ਲੁਧਿਆਣਾ ਸ਼ਹਿਰ ਦੇ ਉਦਯੋਗਪਤੀ ਵੀ ਮੇਲੇ ਨੂੰ ਸਪਾਂਸਰ  ਕਰਕੇ ਆਪਣਾ ਯੋਗਦਾਨ ਪਾ ਸਕਦੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਨੇ ਸਥਾਨਕ ਬੱਚਤ ਭਵਨ ਵਿਖੇ ਲੁਧਿਆਣਾ ਸ਼ਹਿਰ ਦੇ ਉਦਯੋਗਪਤੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਇਸ ਮੌਕੇ ਉਹਨਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਮੇਲਾ ਅਫ਼ਸਰ ਸ੍ਰੀ ਰੁਪਿੰਦਰਪਾਲ ਸਿੰਘ ਵੀ ਸ਼ਾਮਲ ਸਨ। 

        ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਨੇ 'ਖੇਤਰੀ ਸਰਸ ਮੇਲੇ' ਵਿੱਚ ਲੱਗਭਗ 20 ਸੂਬਿਆਂ ਤੋਂ ਕਲਾਕਾਰ, ਦਸਤਕਾਰ, ਵਪਾਰੀ ਅਤੇ ਹੁਨਰਮੰਦ ਲੋਕ ਹਿੱਸਾ ਲੈਣ ਆਉਣਗੇ ਉਹਨਾਂ ਲਈ ਫ਼ਰੀ ਖਾਣਾ, ਫ਼ਰੀ ਰਹਿਣ ਦਾ ਪ੍ਰਬੰਧ, ਫ਼ਰੀ  ਸਟਾਲਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਹਨਾਂ ਕਿਹਾ ਕਿ ਇਸ ਖੇਤਰੀ ਸਰਸ ਮੇਲੇ ਉੱਤੇ ਕਰੀਬ  2 ਕਰੋੜ ਰੁਪਏ ਖਰਚ ਆਉਣ ਦਾ ਅਨੁਮਾਨ ਹੈ, ਜਿਸ ਵਿੱਚੋਂ ਕੇਂਦਰ ਸਰਕਾਰ ਵੱਲੋਂ ਕਰੀਬ 35 ਲੱਖ ਰੁਪਏ ਦੇ ਹੀ ਫੰਡਜ਼ ਦਿੱਤੇ ਜਾਣੇ ਹਨ ਅਤੇ ਬਾਕੀ ਫੰਡ ਮਨੇਜਮੈਂਟ ਹੁੰਦੀ ਹੈ। ਇਸ ਲਈ ਉਹਨਾਂ ਨੇ ਸ਼ਹਿਰ ਦੇ ਉਦਯੋਗਪਤੀਆਂ ਨਾਲ ਮੀਟਿੰਗ ਕਰਕੇ ਇਸ ਮੇਲੇ ਨੂੰ ਸਪਾਂਸਰ ਕਰਨ ਲਈ ਕਿਹਾ ਜਿਸ ਵਿੱਚ ਉਹਨਾਂ ਨੂੰ ਲੁਧਿਆਣਾ ਸ਼ਹਿਰ ਦੇ ਸਨਅਤਕਾਰਾਂ ਨੇ ਭਰੋਸਾ ਦਿਵਾਇਆ ਕਿ ਉਹ ਇਸ ਮੇਲੇ ਨੂੰ ਸਪਾਂਸਰ ਕਰਨਗੇ।  ਉਹਨਾਂ ਉਦਯੋਗਪਤੀਆਂ ਨੂੰ ਕਿਹਾ ਕਿ ਇਹਨਾਂ ਵਿੱਚ ਕੁਝ ਕਮਰਸ਼ੀਅਲ ਸਟਾਲਾਂ ਵੀ ਹੁੰਦੀਆਂ ਹਨ ਅਤੇ ਜੇਕਰ ਉਹ ਸਪਾਂਸਰ ਕਰਦੇ ਹਨ ਤਾਂ ਉਸ ਵਿੱਚ ਉਹਨਾਂ ਦਾ ਨਾਂ ਆ ਜਾਵੇਗਾ ਉਸ ਇਸ ਮੇਲੇ ਵਿੱਚ ਜਗ੍ਹਾ-ਜਗ੍ਹਾ ਉੱਤੇ ਡਿਸਪਲੇਅ ਹੋਵੇਗੀ। ਇਸ ਮੇਲੇ ਵਿੱਚ ਭਾਗ ਲੈਣ ਵਾਲੇ ਉਦਯੋਗਪਤੀਆਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ ਕਿਉਕਿ 'ਖੇਤਰੀ ਸਰਸ ਮੇਲੇ' ਦਾ ਬਹੁਤ ਵੱਡਾ ਪ੍ਰੋਜੈਕਟ ਹੈ। 

        ਸ੍ਰੀਮਤੀ ਮਲਿਕ ਨੇ ਸਨਅਤਕਾਰਾਂ ਨੂੰ ਕਿਹਾ ਕਿ ਦੇਸ਼ ਅਤੇ ਵਿਦੇਸ਼ਾਂ ਵਿੱਚ ਬੇਹੱਦ ਪ੍ਰਸਿੱਧੀ ਖੱਟਣ ਵਾਲਾ 'ਖੇਤਰੀ ਸਰਸ ਮੇਲਾ' ਇੱਕ ਵਾਰ ਫਿਰ ਸ਼ਹਿਰ ਲੁਧਿਆਣਾ ਵਿਖੇ ਲਗਾਇਆ ਜਾ ਰਿਹਾ ਹੈ, ਜੋ ਕਿ ਸ਼ਹਿਰ ਲੁਧਿਆਣਾ ਅਤੇ ਇਸਦੇ ਵਾਸੀਆਂ ਲਈ ਬੜੇ ਹੀ ਮਾਣ ਵਾਲੀ ਗੱਲ ਹੈ। ਉਹਨਾਂ ਕਿਹਾ ਕਿ ਦੇਸ਼ ਦੇ ਵੱਡੇ-ਵੱਡੇ ਸ਼ਹਿਰਾਂ ਵਿੱਚ ਲੱਗਣ ਵਾਲੇ ਇਸ ਮੇਲੇ ਦੀ ਮੇਜ਼ਬਾਨੀ ਕਰਨ ਦਾ ਸੁਭਾਗ ਸ਼ਹਿਰ ਲੁਧਿਆਣਾ ਨੂੰ ਤੀਜੀ ਵਾਰ ਪ੍ਰਾਪਤ ਹੋਇਆ ਹੈ। ਇਸ ਤੋਂ ਪਹਿਲਾਂ ਸਾਲ 2012 ਅਤੇ 2017 ਵਿੱਚ ਇਹ ਮੇਲਾ ਲੁਧਿਆਣਾ ਵਿਖੇ ਸਫ਼ਲਤਾਪੂਰਵਕ ਲਗਾਇਆ ਗਿਆ ਸੀ। ਉਹਨਾਂ ਕਿਹਾ ਕਿ ਇਹ 'ਖੇਤਰੀ ਸਰਸ ਮੇਲਾ' ਇਸ ਵਾਰ ਫੇਰ ਲੁਧਿਆਣਾ ਸ਼ਹਿਰ ਦੇ ਸਨਅਤਕਾਰਾਂ ਦੇ ਸਹਿਯੋਗ ਨਾਲ ਨੇਪਰੇ ਚਾੜਿਆ ਜਾਵੇਗਾ।

ਯੂਨੀਵਰਸਿਟੀ ਜ਼ੋਨਲ ਯੂਥ ਐਂਡ ਹੈਰੀਟੇਜ ਫੈਸਟੀਵਲ ਦੇ ਦੂਜੇ ਦਿਨ ਵਿਰਾਸਤੀ ਅਤੇ ਸੰਗੀਤ ਸਮਾਗਮਾਂ ਦਾ ਪ੍ਰਦਰਸ਼ਨ

ਲੁਧਿਆਣਾ, 10 ਅਕਤੂਬਰ (ਟੀ. ਕੇ.)  ਗੁਰੂ ਨਾਨਕ ਖ਼ਾਲਸਾ ਕਾਲਜ ਫ਼ਾਰ ਵੂਮੈਨ, ਗੁੱਜਰਖਾਨ ਕੈਂਪਸ, ਮਾਡਲ ਟਾਊਨ ਵਿਖੇ ਚੱਲ ਰਹੇ 64ਵੇਂ ਪੰਜਾਬ ਯੂਨੀਵਰਸਿਟੀ ਜ਼ੋਨਲ ਯੂਥ ਐਂਡ ਹੈਰੀਟੇਜ ਫੈਸਟੀਵਲ (ਜ਼ੋਨ ਬੀ) ਦਾ ਦੂਜਾ ਦਿਨ ਧੂਮ-ਧਾਮ, ਉਤਸ਼ਾਹ ਅਤੇ ਉਤਸ਼ਾਹ ਨਾਲ ਭਰਿਆ ਰਿਹਾ। ਵਿਦਿਆਰਥੀਆਂ ਵਲੋਂ ਦੂਜੇ ਦਿਨ ਵੀ ਸੰਗੀਤਕ ਅਤੇ ਵਿਰਾਸਤੀ ਸਮਾਗਮਾਂ ਦਾ ਪ੍ਰਦਰਸ਼ਨ ਕੀਤਾ।
ਇਸ ਮੌਕੇ ਪ੍ਰੋ: ਯਜਵਿੰਦਰ ਪਾਲ ਵਰਮਾ, ਰਜਿਸਟਰਾਰ, ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਪ੍ਰੋ: ਜਗਤ ਭੂਸ਼ਣ, ਕੰਟਰੋਲਰ ਆਫ਼ ਐਗਜ਼ਾਮੀਨੇਸ਼ਨ, ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਸ: ਓਂਕਾਰ ਸਿੰਘ ਪਾਹਵਾ, ਸੀ.ਐਮ.ਡੀ., ਮੈਸਰਜ਼ ਏਵਨ ਸਾਈਕਲਜ਼ ਗੈਸਟ ਆਫ ਆਨਰ ਵੱਜੋਂ ਸ਼ਾਮਿਲ ਸਨ। ਪ੍ਰੋ: ਵਰਮਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਰਾਸ਼ਟਰ ਨਿਰਮਾਣ ਵਿੱਚ ਨੌਜਵਾਨਾਂ ਦੀ ਮਹੱਤਤਾ ਬਾਰੇ ਦੱਸਿਆ।
ਦਿਨ 2 ਦੇ ਨਤੀਜੇ
ਡੀਬੇਟ (ਬਹਿਸ):
1. ਗੁਰੂ ਨਾਨਕ ਖਾਲਸਾ ਕਾਲਜ ਫ਼ਾਰ ਵੂਮੈਨ, ਲੁਧਿਆਣਾ
2. ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਫ਼ਾਰ ਵੂਮੈਨ, ਲੁਧਿਆਣਾ
3. ਰਾਮਗੜ੍ਹੀਆ ਗਰਲਜ਼ ਕਾਲਜ ਮਿਲਰ ਗੰਜ, ਲੁਧਿਆਣਾ ਅਤੇ ਖਾਲਸਾ ਕਾਲਜ ਫਾਰ ਵੂਮੈਨ, ਲੁਧਿਆਣਾ
ਐਲੋਕਿਊਸ਼ਨ 
ਕਵਿਤਾ ਉਚਾਰਣ:
1. ਡੀਡੀ ਜੈਨ ਮੈਮੋਰੀਅਲ ਕਾਲਜ, ਲੁਧਿਆਣਾ
2. ਰਾਮਗੜ੍ਹੀਆ ਗਰਲਜ਼ ਕਾਲਜ ਮਿਲਰ ਗੰਜ, ਲੁਧਿਆਣਾ ਅਤੇ ਲੜਕੀਆਂ ਲਈ ਸਰਕਾਰੀ ਕਾਲਜ, ਲੁਧਿਆਣਾ।
3. ਖਾਲਸਾ ਕਾਲਜ ਫਾਰ ਵੂਮੈਨ, ਲੁਧਿਆਣਾ

ਫੁਲਕਾਰੀ:
1. ਐੱਸ ਡੀ ਪੀ ਕਾਲਜ ਫ਼ਾਰ ਵੂਮੈਨ, ਲੁਧਿਆਣਾ
2. ਗੁਰੂ ਨਾਨਕ ਗਰਲਜ਼ ਕਾਲਜ, ਲੁਧਿਆਣਾ
3. ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਫ਼ਾਰ ਵੂਮੈਨ, ਲੁਧਿਆਣਾ
ਬਾਗ:
1. ਰਾਮਗੜ੍ਹੀਆ ਗਰਲਜ਼ ਕਾਲਜ ਮਿਲਰ ਗੰਜ, ਲੁਧਿਆਣਾ
2. ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਫ਼ਾਰ ਵੂਮੈਨ, ਲੁਧਿਆਣਾ
3. ਸਰਕਾਰੀ ਕਾਲਜ ਫ਼ਾਰ ਗਰਲਜ਼, ਲੁਧਿਆਣਾ ਅਤੇ ਖ਼ਾਲਸਾ ਕਾਲਜ ਫ਼ਾਰ ਵੂਮੈਨ, ਲੁਧਿਆਣਾ
ਦਸੂਤੀ/ ਕਰਾਸ ਸਟੀਚ:
1. ਰਾਮਗੜ੍ਹੀਆ ਗਰਲਜ਼ ਕਾਲਜ ਮਿਲਰ ਗੰਜ, ਲੁਧਿਆਣਾ
2. ਖ਼ਾਲਸਾ ਕਾਲਜ ਫ਼ਾਰ ਵੂਮੈਨ, ਲੁਧਿਆਣਾ
3. ਸਰਕਾਰੀ ਕਾਲਜ ਫ਼ਾਰ ਗਰਲਜ਼, ਲੁਧਿਆਣਾ ਅਤੇ ਏ.ਐੱਸ. ਕਾਲਜ ਫ਼ਾਰ ਵੂਮੈਨ, ਖੰਨਾ
ਨਿਟਿੰਗ (ਬੁਣਾਈ):
1. ਰਾਮਗੜ੍ਹੀਆ ਗਰਲਜ਼ ਕਾਲਜ ਮਿਲਰ ਗੰਜ, ਲੁਧਿਆਣਾ
2. ਸਰਕਾਰੀ ਕਾਲਜ ਫ਼ਾਰ ਗਰਲਜ਼, ਲੁਧਿਆਣਾ
3. ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਫ਼ਾਰ ਵੂਮੈਨ, ਲੁਧਿਆਣਾ & ਏ.ਐੱਸ. ਕਾਲਜ ਫ਼ਾਰ ਵੂਮੈਨ, ਖੰਨਾ।
ਕਰੋਸ਼ੀਆ:
1. ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਫ਼ਾਰ ਵੂਮੈਨ, ਲੁਧਿਆਣਾ
2. ਐੱਸ ਡੀ ਪੀ ਕਾਲਜ ਫ਼ਾਰ ਵੂਮੈਨ, ਲੁਧਿਆਣਾ
3. ਗੁਰੂ ਨਾਨਕ ਖ਼ਾਲਸਾ ਕਾਲਜ ਫ਼ਾਰ ਵੂਮੈਨ, ਲੁਧਿਆਣਾ
ਪੱਖੀ ਡਿਜ਼ਾਈਨਿੰਗ:
1. ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਫ਼ਾਰ ਵੂਮੈਨ, ਲੁਧਿਆਣਾ
2. ਸਰਕਾਰੀ ਕਾਲਜ ਫ਼ਾਰ ਗਰਲਜ਼, ਲੁਧਿਆਣਾ
3. ਗੁਰੂ ਨਾਨਕ ਗਰਲਜ਼ ਕਾਲਜ, ਲੁਧਿਆਣਾ

ਮਹਿੰਦੀ ਡਿਜ਼ਾਈਨਿੰਗ ਅਤੇ ਐਪਲੀਕੇਸ਼ਨ:
1. ਗੁਰੂ ਨਾਨਕ ਖਾਲਸਾ ਕਾਲਜ ਫ਼ਾਰ ਵੂਮੈਨ, ਲੁਧਿਆਣਾ
2. ਸਰਕਾਰੀ ਕਾਲਜ ਫ਼ਾਰ ਗਰਲਜ਼, ਲੁਧਿਆਣਾ
3. ਗੁਰੂ ਨਾਨਕ ਗਰਲਜ਼ ਕਾਲਜ, ਲੁਧਿਆਣਾ ਅਤੇ ਏ.ਐਸ. ਕਾਲਜ ਫ਼ਾਰ ਵੂਮੈਨ, ਖੰਨਾ

ਮੁਹਾਵਰੇਦਾਰ ਵਾਰਤਲਪ:
1. ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਫ਼ਾਰ ਵੂਮੈਨ, ਲੁਧਿਆਣਾ
2. ਐੱਸ ਡੀ ਪੀ ਕਾਲਜ ਫ਼ਾਰ ਵੂਮੈਨ, ਲੁਧਿਆਣਾ
3. ਡੀਡੀ ਜੈਨ ਮੈਮੋਰੀਅਲ ਕਾਲਜ, ਲੁਧਿਆਣਾ

ਮੁਹਾਵਰੇਦਾਰ ਵਾਰਤਲਪ: (ਵਿਅਕਤੀਗਤ ਇਨਾਮ)
1. ਕੋਮਲ, ਰਾਮਗੜ੍ਹੀਆ ਗਰਲਜ਼ ਕਾਲਜ ਮਿਲਰ ਗੰਜ, ਲੁਧਿਆਣਾ
2. ਮਹਿਕ, ਗੁਰੂ ਨਾਨਕ ਗਰਲਜ਼ ਕਾਲਜ, ਲੁਧਿਆਣਾ
3. ਪਲਵਿੰਦਰ, ਐਸ.ਡੀ.ਪੀ. ਕਾਲਜ ਫ਼ਾਰ ਵੂਮੈਨ, ਲੁਧਿਆਣਾ

ਪੰਜਾਬ ਮੈਡੀਕਲ ਕੌਂਸਲ ਦੇ ਮੈਂਬਰ ਨਿਯੁਕਤ ਹੋਏ ਡਾਕਟਰਾਂ ਨੂੰ ਸਨਮਾਨਿਤ ਕੀਤਾ 

ਲੁਧਿਆਣਾ, 10 ਅਕਤੂਬਰ (ਟੀ. ਕੇ.) ਡਾਕਟਰਾਂ ਦੀ ਸਿਰਮੌਰ ਜਥੇਬੰਦੀ ਆਈ ਐਮ ਏ ਸ਼ਾਖਾ ਲੁਧਿਆਣਾ ਵਲੋਂ ਲੁਧਿਆਣਾ ਨਾਲ ਸਬੰਧਿਤ ਦੋ ਡਾਕਟਰਾਂ ਨੂੰ ਪੰਜਾਬ ਮੈਡੀਕਲ ਕੌਂਸਲ ਚੰਡੀਗੜ੍ਹ ਦੀ ਮੈਂਬਰਸ਼ਿਪ ਚੋਣ ਜਿੱਤਣ 'ਤੇ ਸਨਮਾਨਿਤ ਕੀਤਾ ਗਿਆ। ਪੰਜਾਬ ਮੈਡੀਕਲ ਕੌਂਸਲ ਦੀਆਂ 10 ਅਸਾਮੀਆਂ ਲਈ ਚੋਣ ਲੜ ਰਹੇ 22 ਉਮੀਦਵਾਰਾਂ ਵਿੱਚੋਂ ਲੁਧਿਆਣਾ ਦੇ ਦੋ ਡਾਕਟਰ ਜਿਨ੍ਹਾਂ ਵਿਚ ਫਿਜ਼ੀਸ਼ੀਅਨ ਡਾ: ਕਰਮਵੀਰ ਗੋਇਲ ਅਤੇ ਸਰਜਨ ਡਾ: ਪ੍ਰਿਤਪਾਲ ਸਿੰਘ ਸ਼ਾਮਲ ਹਨ ਚੋਣ ਜਿੱਤ ਗਏ ਹਨ। ਇਸ ਜਿੱਤ ਨੂੰ ਮੱਦੇਨਜ਼ਰ ਰੱਖਦਿਆਂ  ਇੰਡੀਅਨ ਮੈਡੀਕਲ ਐਸੋਸੀਏਸ਼ਨ ਲੁਧਿਆਣਾ ਸ਼ਾਖਾ ਦੀ ਤਰਫ਼ੋਂ ਡਾ: ਕਰਮਵੀਰ ਗੋਇਲ ਅਤੇ ਡਾ: ਪ੍ਰਿਤਪਾਲ ਸਿੰਘ ਨੂੰ ਪੰਜਾਬ ਮੈਡੀਕਲ ਕੌਂਸਲ ਦੀਆਂ ਚੋਣਾਂ ਜਿੱਤਣ 'ਤੇ ਆਈ. ਐਮ. ਏ. ਹਾਊਸ ਬੀ. ਆਰ. ਐਸ. ਨਗਰ ਵਿਖੇ ਸਨਮਾਨਿਤ ਕੀਤਾ ਗਿਆ। ਆਈ.ਐਮ.ਏ ਦੇ ਪ੍ਰਧਾਨ ਡਾ.ਗੌਰਵ ਸਚਦੇਵਾ ਦੀ ਅਗਵਾਈ ਹੇਠ ਸਮੁੱਚੀ ਕਾਰਜਕਾਰਨੀ ਕਮੇਟੀ ਨੇ ਦੋਵਾਂ ਡਾਕਟਰਾਂ ਦਾ ਸਨਮਾਨ ਕੀਤਾ ਅਤੇ ਵਧਾਈ ਦਿੱਤੀ। ਇਸ ਮੌਕੇ ਡਾ: ਗੌਰਵ ਨੇ ਕਿਹਾ ਕਿ ਲੁਧਿਆਣਾ ਲਈ ਇਹ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਦੋਵਾਂ ਡਾਕਟਰਾਂ ਨੇ ਲਗਾਤਾਰ ਦੂਜੀ ਵਾਰ ਪੰਜਾਬ ਮੈਡੀਕਲ ਕੌਂਸਲ ਦੀ ਮੈਂਬਰਸ਼ਿਪ ਦੀ ਚੋਣ ਜਿੱਤੀ ਹੈ। ਇਸ ਦੌਰਾਨ ਆਈ.ਐਮ.ਏ ਅਤੇ ਪੰਜਾਬ ਮੈਡੀਕਲ ਕੌਂਸਲ ਦੇ ਮੈਂਬਰਾਂ ਨੇ ਪੈਟਰਨ ਡਾ: ਮਨੋਜ ਸੋਬਤੀ ਵੱਲੋਂ ਆਈ.ਐਮ.ਏ ਲੁਧਿਆਣਾ ਨੂੰ ਮਜ਼ਬੂਤ ​​ਕਰਨ ਅਤੇ ਮੈਡੀਕਲ ਫਿਟਨੈਸ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਆਈ ਐਮ ਏ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਪੰਜਾਬ ਮੈਡੀਕਲ ਕੌਂਸਲ ਰਜਿਸਟਰਡ ਮੈਡੀਕਲ ਪ੍ਰੈਕਟੀਸ਼ਨਰਾਂ ਦੀ ਰੈਗੂਲੇਟਰੀ ਬਾਡੀ ਹੈ, ਜਿਸ ਵਿੱਚ ਹਰ 5 ਸਾਲ ਬਾਅਦ 10 ਮੈਂਬਰ ਚੁਣੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਇਸ ਕੌਂਸਲ ਦੇ 40,000 ਤੋਂ ਵੱਧ ਡਾਕਟਰ ਵੋਟਰ ਹਨ, ਜੋ ਪੋਸਟਲ ਬੈਲਟ ਰਾਹੀਂ ਆਪਣੀ ਵੋਟ ਦਾ ਇਸਤੇਮਾਲ ਕਰਦੇ ਹਨ। ਇਸ ਵਾਰ ਆਈ.ਐਮ.ਏ ਪੰਜਾਬ ਦੇ ਪ੍ਰਧਾਨ ਡਾ.ਭਗਵੰਤ ਸਿੰਘ, ਸਾਬਕਾ ਪ੍ਰਧਾਨ ਡਾ: ਮਨੋਜ ਸੋਬਤੀ ਅਤੇ ਕੌਮੀ ਮੀਤ ਪ੍ਰਧਾਨ ਡਾ: ਨਵਜੋਤ ਦਹੀਆ ਦੀ ਅਗਵਾਈ ਹੇਠ  10 ਉਮੀਦਵਾਰਾਂ ਦੀ ਟੀਮ ਬਣਾਈ ਸੀ। ਇਹ ਸਾਰੇ ਦਸ ਉਮੀਦਵਾਰ ਚੋਣ ਜਿੱਤ ਗਏ ਹਨ। ਇਸ ਮੌਕੇ ਆਈ.ਐਮ.ਏ ਦੇ ਸਕੱਤਰ ਡਾ: ਨੀਰਜ ਅਗਰਵਾਲ, ਵਿੱਤ ਸਕੱਤਰ ਡਾ: ਮੋਹਨਜੀਤ ਕੌਰ, ਆਈ.ਐਮ.ਏ ਪੰਜਾਬ ਪ੍ਰਧਾਨ ਇਲੈਕਟਰ ਡਾ: ਸੁਨੀਲ ਕਤਿਆਲ, ਡਾ: ਨਰੇਸ਼ ਬੱਸੀ, ਡਾ: ਅਰੁਣ ਗੁਪਤਾ, ਡਾ: ਪੀ.ਐਸ.ਜੱਸਲ, ਡਾ: ਅਵਿਨਾਸ਼ ਜਿੰਦਲ ਅਤੇ ਹੋਰ ਮੈਂਬਰ ਵੀ ਹਾਜ਼ਰ ਸਨ। ਇਸ ਮੌਕੇ ਡਾ: ਗੋਇਲ ਅਤੇ ਡਾ: ਪ੍ਰਿਤਪਾਲ ਸਿੰਘ ਨੇ ਪੀ. ਐਮ. ਸੀ. ਚੋਣਾਂ ਵਿੱਚ ਡਾਕਟਰਾਂ ਵੱਲੋਂ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ।