You are here

ਪੰਜਾਬ

ਧੁਬੜੀ ਸਾਹਿਬ ਜਾਣ ਵਾਲੀ ਸੰਗਤਾਂ ਦੇ ਜਥੇ ਨੂੰ ਰਵਾਨਾ ਕਰਨ ਸਮੇਂ ਮਨਜੀਤ ਸਿੰਘ ਮੋਹਣੀ

ਅਜੀਤਵਾਲ ਦਸੰਬਰ 2020  (ਬਲਵੀਰ ਸਿੰਘ ਬਾਠ)   ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਧੁਬੜੀ  ਸਾਹਿਬ  ਜੀ ਦੇ ਦਰਸ਼ਨ ਕਰਨ ਵਾਲੀ ਸੰਗਤਾਂ ਦੇ ਜਥੇ ਨੂੰ ਅੱਜ ਜੰਗੀਪੁਰ ਸੇਵਾਦਾਰ ਮਨਜੀਤ ਸਿੰਘ ਮੋਹਣੀ ਨੇ ਆਪਣੇ ਹੋਟਲ ਤੋਂ ਰਵਾਨਾ ਕੀਤਾ ਮੋਹਣੀ ਨੇ  ਜਨ ਸਕਤੀ  ਨਿਊਜ਼ ਨਾਲ ਗੱਲਬਾਤ ਕਰਦਿਆਂ ਕਿਹਾ ਕਿਹਰ ਸਾਲ ਦੀ ਤਰ੍ਹਾਂ ਇਥੋਂ ਸੰਗਤਾਂ ਦਾ ਜਥਾ ਸ੍ਰੀ ਧੂਬੜੀ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਜਨਮ  ਦਿਨ ਮਨਾਉਣ ਵਾਸਤੇ ਬੜੀ ਨਿਮਰਤਾ ਅਤੇ ਸ਼ਰਧਾ ਭਾਵਨਾ ਨਾਲ ਇਥੋਂ ਰੂਕ ਚਲਦਾ ਹੈ ਧੁਬੜੀ ਸਾਹਿਬ ਇੱਕ ਬਹੁਤ ਪਵਿੱਤਰ ਅਤੇ ਸ਼ਕਤੀਸ਼ਾਲੀ ਧਾਰਮਕ ਅਸਥਾਨ ਹੈ ਜਿੱਥੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਭਗਤੀ ਕੀਤੀ ਹੈ  ਉਨ੍ਹਾਂ ਕਿਹਾ ਕਿ ਅੱਜ ਜੰਗੀਪੁਰ ਹੋਟਲ ਤੋਂ ਸਾਰੀ ਸੰਗਤ ਨੂੰ ਜੀ ਆਇਆਂ ਆਖਦੇ ਹੋਏ ਇੱਥੇ ਸ਼ਰਧਾ ਭਾਵਨਾ ਨਾਲ ਰਵਾਨਾ ਕੀਤਾ ਗਿਆ  ਉਨ੍ਹਾਂ ਸੰਗਤਾਂ ਨੂੰ ਬੇਨਤੀ ਕੀਤੀ ਕਿ ਸਾਨੂੰ ਗੁਰੂ ਸਾਹਿਬਾਨ ਜੀ ਦੇ ਜਨਮ ਦਿਹਾਡ਼ੇ ਅਤੇ ਗੁਰਪਰਬ ਸ਼ਰਧਾਪੂਰਵਕ ਮਨਾਉਣੇ ਚਾਹੀਦੇ ਹਨ ਤਾਂ ਜੋ ਨੌਜਵਾਨ ਪੀਡ਼੍ਹੀ ਨੂੰ ਸਹੀ ਸੇਧ ਮਿਲ ਸਕੇ  ਇਸ ਸਮੇਂ ਉਨ੍ਹਾਂ ਨਾਲ ਜਾਣ ਵਾਲੀਆਂ ਸੰਗਤਾਂ ਦਾ ਵੱਡੇ ਪੱਧਰ ਤੇ ਜਥਾ ਹਾਜ਼ਰ ਸੀ

ਸਾਬਕਾ ਸੈਨਿਕਾਂ ਨੇ ਵੀ ਕੀਤਾ ਦਿੱਲੀ ਵੱਲ ਕੂਚ

 ਦਿੱਲੀ ਦੇ ਸਾਰੇ ਬਾਰਡਰਾਂ ਤੇ ਕੀਤਾ ਜਾਵੇਗਾ ਫਲਾਇੰਗ ਮਾਰਚ

ਜਗਰਾਉਂ , ਦਸੰਬਰ  2020 (ਰਾਣਾ ਸ਼ੇਖਦੌਲਤ) ਕੇਦਰ ਦੀ ਸਰਕਾਰ ਦੇ ਵਿਰੁੱਧ ਕਿਸਾਨਾਂ ਦਾ ਕਿਸਾਨੀ ਸੰਘਰਸ਼ ਜੋਰਾਂ ਤੇ ਚੱਲ ਰਿਹਾ ਹੈ ਪਰ ਹੁਣ ਸਾਬਕਾ ਸੈਨਿਕਾਂ ਨੇ ਵੀ ਦਿੱਲੀ ਵੱਲ ਕੂਚ ਕਰ ਦਿੱਤਾ ਕਿਉਂਕਿ ਜਰਨਲ ਵਿਪਿਨ ਰਾਵਤ ਨੇ ਸਾਬਕਾ ਸੈਨਿਕਾਂ  ਦੀਆਂ ਪੈਨਸਨਾਂ ਵਿਚੋਂ ਕਟੌਤੀ ਕਰਨ ਵਾਲਾ ਕਾਨੂੰਨ ਪਾਸ ਕਰਕੇ ਸਾਬਕਾ ਸੈਨਿਕਾਂ ਨਾਲ ਧੋਖਾ ਕੀਤਾ ਹੈ ਕੈਪਟਨ ਕੁਲਵੰਤ ਸਿੰਘ ਬਾੜੇਵਾਲ ਨੇ ਇਸ ਸੰਘਰਸ਼ ਨੂੰ ਤਿੱਖਾ ਕਰਨ ਲਈ ਸਾਰੇ ਸੈਨਿਕਾਂ ਨੂੰ ਅਪੀਲ ਕੀਤੀ ਹੈ ਕਿ 16 ਦੰਸਬਰ ਨੂੰ ਦਿੱਲੀ ਦੇ ਸਾਰੇ ਬਾਰਡਰਾਂ ਤੇ ਪੈਦਲ ਫਲੈਗ ਮਾਰਚ ਕੱਢਿਆ ਜਾਵੇਗਾ

ਕਿਸਾਨੀ ਸੰਘਰਸ਼ ਨੂੰ ਤਾਰਪੀਡੋ ਕਰਨ ਵਾਲੇ ਲੋਕ ਬਾਜ਼ ਆਉਣ  

 ਲੁਧਿਆਣਾ , ਦਸੰਬਰ  2020 -( ਸਤਪਾਲ ਸਿੰਘ ਦੇਹਡ਼ਕਾ  /ਮਨਜਿੰਦਰ ਗਿੱਲ  )

ਜਨ ਸ਼ਕਤੀ ਨਿਊਜ਼ ਪੰਜਾਬ ਦੇ ਸਟੂਡੀਓ ਤੋਂ ਅੱਜ ਇਕ ਲੋਕਾਂ ਲਈ ਖਾਸ ਸੁਨੇਹਾ ਗੱਲਬਾਤ ਰਾਹੀਂ ਸਾਂਝਾ ਕੀਤਾ ਗਿਆ। ਜਿਸ ਵਿੱਚ ਕਿਸਾਨੀ ਸੰਘਰਸ਼ ਨੂੰ ਤਾਰਪੀਡੋ ਕਰਨ ਵਾਲੇ ਲੋਕਾਂ ਨੂੰ ਤਾੜਨਾ ਕੀਤੀ ਗਈ ਅਤੇ ਨਾਲ ਹੀ ਸਮੁੱਚੇ ਕਿਸਾਨ ਮਜ਼ਦੂਰ ਜਥੇਬੰਦੀਆਂ ਨੂੰ ਬੇਨਤੀ ਕੀਤੀ ਗਈ ਕਿ ਤਕੜੇ ਹੋ ਕੇ ਲੜਨ ਦਾ ਸਮਾਂ ਹੈ ਦੁਨੀਆਂ ਸਾਰੀ ਤੁਹਾਡੇ ਨਾਲ ਹੈ ਸਮਝਦਾਰੀ ਤੁਹਾਡੀ ਹੈ ਕਿਸ ਤਰ੍ਹਾਂ ਤੁਸੀਂ ਆਰਡੀਨੈਂਸ ਨੂੰ ਵਾਪਸ ਕਰਵਾਉਣਾ ਹੈ  

ਕਪੂਰਥਲਾ ਵਿਖੇ ਕਿਸਾਨ ਜਥੇਬੰਦੀਆਂ ਵੱਲੋਂ ਡੀ ਸੀ ਦਫਤਰ ਮੂਹਰੇ ਲਾਇਆ ਗਿਆ ਧਰਨਾ  

ਕਪੂਰਥਲਾ, ਦਸੰਬਰ 2020 -( ਗੁਰਵਿੰਦਰ ਬਿੱਟੂ ) 

ਕਪੂਰਥਲਾ ਨਵੀਂ ਕਹਿਚਰੀ ਵਿਖੇ ਕਿਸਾਨ ਮਜ਼ਦੂਰ ਜਥੇਬੰਦੀਆਂ ਵੱਲੋਂ ਡੀਸੀ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ ਜੋ ਕੇਂਦਰ ਸਰਕਾਰ ਵੱਲੋਂ ਕਾਲ਼ੇ ਕਾਨੂੰਨ ਬਣਾਏ ਗਏ ਹਨ ਉਨ੍ਹਾਂ ਨੂੰ ਰੱਦ ਕਰਨ ਲਈ ਵੱਖ-ਵੱਖ ਜਥੇਬੰਦੀਆਂ ਨੇ ਕਿਸਾਨਾਂ ਦਾ ਸਾਥ ਦੇਣ ਲਈ ਆਪਣੇ ਆਪਣੇ ਬੈਨਰ ਹੇਠਾਂ ਮੋਦੀ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਤੇ ਕਿਹਾ ਕਿ ਕੇਂਦਰ ਸਰਕਾਰ ਕੜਾਕੇ ਦੀ ਠੰਢ ਵਿੱਚ ਮਜ਼ਦੂਰਾਂ ਕਿਸਾਨਾਂ ਦਾ ਅੰਤ ਨਾ ਵੇਖੇ ਇਨਾਂ ਦਾ ਸਾਥ ਦੇਵੇ ਇਸ ਮੌਕੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਲੋਕ ਕੁਰਬਾਨੀਆਂ ਦੇਣ ਵਾਲੇ ਹਨ ਤੇ ਅਗਲੀ ਰਣਨੀਤੀ ਲਈ ਦਿੱਲੀ ਬੈਠੇ ਕਿਸਾਨ ਯੂਨੀਅਨ ਵੱਲੋਂ ਜੋ ਤਹਿ ਕੀਤੀ ਜਾਵੇ ਗੀ ਉਸ ਤਰੀਕੇ ਨਾਲ ਸ਼ਾਂਤਮਈ ਢੰਗ ਨਾਲ ਕਰਾਂਗੇ

ਹੋਰਨਾਂ ਤੋਂ ਇਲਾਵਾ ਮਿਡੇ ਮੀਲ ਵਰਕਰ ਯੂਨੀਅਨ ਕਿਰਤੀ ਕਿਸਾਨ ਯੂਨੀਅਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਸਰਬੱਤ ਦਾ ਭਲਾ ਟਰੱਸਟ ਕਪੂਰਥਲਾ ਅਤੇ ਹੋਰ ਆਗੂ ਸ਼ਾਮਲ ਸਨ  

ਸੈਂਟਰ ਦੀ ਮੋਦੀ ਸਰਕਾਰ ਨੂੰ ਕਾਲੇ 3 ਕਾਨੂੰਨ ਵਾਪਸ ਲੈਣ ਵਿੱਚ ਹੀ ਭਲਾਈ ਹੈ।ਸਰਪੰਚ ਰਾਜਵਿੰਦਰ 

ਮਹਿਲ ਕਲਾਂ -ਬਰਨਾਲਾ-ਦਸੰਬਰ  2020 - (ਗੁਰਸੇਵਕ ਸਿੰਘ ਸੋਹੀ)-

ਸੈਂਟਰ ਦੀ ਮੋਦੀ ਸਰਕਾਰ ਵੱਲੋਂ ਕਾਲੇ ਕਾਨੂੰਨ ਪਾਸ ਕਰ ਕੇ ਪੰਜਾਬ ਦੇ ਕਿਸਾਨ ਅਤੇ ਹਰ ਵਰਗ ਦੀ ਨੀਂਦ ਹਰਾਮ ਕਰ ਕੇ ਰੱਖ ਦਿੱਤੀ ਗਈ ਹੈ ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ ਸਮਾਜ ਸੇਵੀ ਸਰਪੰਚ ਰਾਜਵਿੰਦਰ ਸਿੰਘ ਸਿੱਧੂ ਰਾਮਗਡ਼੍ਹ ਨੇ ਕਿਹਾ ਹੈ ਕਿ ਕਿਸਾਨ ਵਿਰੋਧੀ ਆਰਡੀਨੈਂਸ ਤੋੜਨ ਦੇ ਲਈ ਮੂੰਹ ਤੋੜ ਜਵਾਬ ਦੇਣ ਲਈ ਜਾਤ-ਪਾਤ ਅਤੇ ਹੋਰ ਭਰਮ ਭੁਲੇਖੇ ਕੱਢਕੇ ਪਾਰਟੀ ਬਾਜ਼ੀ ਤੋਂ ਉੱਪਰ ਉੱਠ ਕੇ ਜਥੇਬੰਦੀਆਂ ਦਾ ਸਾਥ ਦੇਣਾ ਅਤਿ ਜ਼ਰੂਰੀ ਹੈ। ਕਿਸਾਨੀ ਸੰਘਰਸ਼ ਨੂੰ ਹੋਰ ਵੀ ਤਿੱਖਾ ਕਰਨ ਦੇ ਲਈ ਪੰਜਾਬ ਦੀਆ ਜਥੇਬੰਦੀਆਂ ਵੱਲੋਂ ਦਿੱਲੀ ਵਿਖੇ ਸੰਘਰਸ਼ੀ ਝੰਡੇ ਗੱਡੇ ਹੋਏ ਹਨ। ਜਦੋਂ ਵੀ ਪੰਜਾਬ ਤੇ ਕੋਈ ਮੁਸੀਬਤ ਆਉਂਦੀ ਹੈ ਤਾਂ ਪੰਜਾਬ ਵਾਸੀ ਇੱਕ ਜੁੱਟ ਅਤੇ ਹੋਰ ਭਰਮ ਭੁਲੇਖੇ ਕੱਢ ਕੇ ਜਿੱਤ ਪ੍ਰਾਪਤ ਕਰਨਾ ਜਾਣਦੇ ਹਨ ਅਤੇ ਕੇਂਦਰ ਦੀ ਸਰਕਾਰ ਸੋਚ ਲੈਣਾ ਚਾਹੀਦਾ ਹੈ ਕਿ ਪਿਛਲੇ ਮਹੀਨਿਆਂ    ਤੋਂ ਬੱਚਿਆਂ ਤੋਂ ਲੈਕੇ ਬੀਬੀਆਂ,ਬਜ਼ੁਰਗ,ਨੌਜਵਾਨਾਂ ਵਲੋਂ ਦਿਨ ਰਾਤ ਇਨ੍ਹਾਂ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਸੰਘਰਸ਼ ਕਰ ਰਹੇ ਹਨ।   ਸੈਂਟਰ ਸਰਕਾਰ ਵੱਲੋਂ 3 ਕਿਸਾਨ ਵਿਰੋਧੀ ਖੇਤੀ ਆਰਡੀਨੈੱਸ ਅਤੇ ਬਿਜਲੀ ਸੋਧ ਬਿੱਲ ਲਾਗੂ ਕਰਕੇ ਸਿੱਧੇ ਤੌਰ ਤੇ ਕਾਰਪੋਰੇਟ ਘਰਾਣਿਆਂ ਤੇ ਸਰਮਾਏਦਾਰ ਪੱਖੀ ਕਾਨੂੰਨ ਬਣਾ ਕੇ ਕਿਸਾਨਾਂ ਦੇ ਖੇਤੀਬਾੜੀ ਧੰਦਿਆਂ ਨੂੰ ਤਬਾਹ ਕੀਤਾ ਜਾ ਰਿਹਾ ਹੈ ਕਿਉਂਕਿ ਆਰਡੀਨੈਂਸ ਕਿਸਾਨ ਅਤੇ ਖੇਤੀ ਵਿਰੋਧੀ ਹੋਣ ਕਰਕੇ ਐਮਐਸਪੀ ਖਤਮ ਅਤੇ ਮੰਡੀਕਰਨ ਬੋਰਡ ਨੂੰ ਤੋੜ ਕੇ ਜਿਣਸਾ ਨੂੰ ਖੁੱਲ੍ਹੀ ਮੰਡੀ ਵਿੱਚ ਵੇਚਣ ਲਈ ਸਾਰਾ ਪ੍ਰਬੰਧ ਕਾਰਪੋਰੇਟ ਅਤੇ ਸਰਮਾਏਦਾਰ ਘਰਾਣਿਆਂ ਦੇ ਹੱਥਾਂ ਵਿੱਚ ਦਿੱਤਾ ਜਾਂ ਰਿਹਾ ਹੈ।ਸਰਪੰਚ ਰਾਜਵਿੰਦਰ ਸਿੰਘ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਕਿਸਾਨਾਂ ਦੀਆਂ ਜ਼ਮੀਨਾਂ ਤੇ ਧੱਕੇ ਨਾਲ ਕਬਜ਼ੇ ਕੀਤੇ ਜਾਣਗੇ ਅਤੇ ਅਜਿਹੇ ਫ਼ੈਸਲੇ ਲਾਗੂ ਹੋਣ ਨਾਲ ਕਿਸਾਨਾਂ ਦੇ ਖੇਤੀਬਾੜੀ ਧੰਦੇ ਖਤਮ ਹੋਣ ਦੇ ਨਾਲ-ਨਾਲ ਕਿਸਾਨਾਂ ਦੀਆਂ ਮੋਟਰਾਂ ਨੂੰ ਮਿਲਦੀ ਮੁਫ਼ਤ ਬਿਜਲੀ ਪਾਣੀ ਦੀ ਸਹੂਲਤ ਨੂੰ ਖ਼ਤਮ ਕਰਕੇ ਬਿੱਲ ਭੇਜਣ ਲੱਗ ਜਾਣਗੇ ਅਤੇ ਪੰਜਾਬ ਦੇ ਕਿਸਾਨਾਂ ਵੱਲੋਂ ਖੇਤੀ ਵਿਰੋਧੀ ਕਾਨੂੰਨਾਂ ਨੂੰ ਕਿਸੇ ਵੀ ਕੀਮਤ ਤੇ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ।ਅਖੀਰ ਵਿਚ ਉਨ੍ਹਾਂ ਸਮੂਹ ਕਿਸਾਨਾਂ ਨੂੰ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਕਿਸਾਨ ਜਥੇਬੰਦੀਆਂ ਵੱਲੋਂ ਲੜੇ ਜਾ ਰਹੇ ਸੰਘਰਸ਼ ਦਾ ਸਾਥ ਦੇਣ ਦੀ ਅਪੀਲ ਕੀਤੀ।

ਵਧੀਆ ਸੇਵਾਵਾਂ ਬਦਲੇ ਪ੍ਰਾਇਮਰੀ ਹੈਲਥ ਸੈਂਟਰ ਦੇ ਸਟਾਫ ਨੂੰ ਕੀਤਾ ਗਿਆ ਸਨਮਾਨਤ ....

 ਮਹਿਲ ਕਲਾਂ /ਬਰਨਾਲਾ -ਦਸੰਬਰ 2020   (ਗੁਰਸੇਵਕ ਸਿੰਘ ਸੋਹੀ)-
 ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ (ਰਜਿ:295) ਜਿੱਥੇ ਦਿੱਲੀ ਦੇ ਕਿਸਾਨੀ ਸੰਘਰਸ਼ ਵਿਚ ਦਿਨ ਰਾਤ   ਆਪਣੇ ਫਰੀ ਮੈਡੀਕਲ ਕੈਂਪਾਂ" ਵਿੱਚ ਪੂਰੀ ਤਨਦੇਹੀ ਨਾਲ ਡਿਊਟੀ ਨਿਭਾ ਰਹੇ ਹਨ, ਉਥੇ ਹੀ ਆਪੋ ਆਪਣੇ ਇਲਾਕਿਆਂ ਵਿੱਚ,ਜ਼ਿਲ੍ਹਿਆਂ ਵਿੱਚ,  ਬਲਾਕਾਂ ਵਿਚ ਸਰਕਾਰੀ ਹਸਪਤਾਲਾਂ ਵਿੱਚ ਮੁੱਢਲੀਆਂ ਸਿਹਤ ਸਹੂਲਤਾਂ ਦੇ ਰਹੇ ਮੈਡੀਕਲ ਸਟਾਫ" ਨੂੰ ਵੀ ਸੂਬਾ ਪ੍ਰਧਾਨ ਡਾ ਰਮੇਸ਼ ਕੁਮਾਰ ਬਾਲੀ ਦੀਆਂ ਹਦਾਇਤਾਂ ਅਨੁਸਾਰ ਉਨ੍ਹਾਂ ਦਾ ਵੀ ਸਨਮਾਨ ਕਰ ਰਹੇ ਹਨ ।
ਅੱਜ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜ਼ਾਬ ਜਿਲਾ ਮੋਹਾਲੀ ਦੇ ਪ੍ਰਧਾਨ ਡਾਕਟਰ ਬਲਵੀਰ ਸਿੰਘ ਦੀ ਪ੍ਰਧਾਨਗੀ ਹੇਠ ਮੋਹਾਲੀ ਜ਼ਿਲੇ ਦੇ ਮਨੌਲੀ ਪ੍ਰਾਇਮਰੀ ਹੈਲਥ ਸੈਂਟਰ ਦੇ ਮੈਡੀਕਲ ਅਫਸਰ ਡਾਕਟਰ ਜਸਮੀਨ ,ਬਲਵਿੰਦਰ ਕੌਰ ,ਰੀਟਾ ਰਾਣੀ ,ਸੁਖਵਿੰਦਰ ਕੌਰ ,ਪੁਸ਼ਪਿੰਦਰ ਕੌਰ,ਇੰਦਰਜੀਤ ਸਿੰਘ  ਰਣਜੀਤ ਸਿੰਘ,ਮਨਜੋਤ ਸਿੰਘ ਬੱਦੋਵਾਲ, ਧਰਮ ਕੌਰ ,ਮਨਜੀਤ ਕੌਰ,, ਕਰਮਜੀਤ ਕੌਰ ਆਦਿ ਸਟਾਫ ਸਮੇਤ ਉਨ੍ਹਾਂ ਦੀ ਸਾਰੀ ਟੀਮ ਨੂੰ ਵਿਸ਼ੇਸ਼ ਚਿੰਨ੍ਹ  ਦੇ ਕੇ ਸਨਮਾਨਤ ਕੀਤਾ।
   ਇਸ ਸਮੇਂ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਡਾਕਟਰ ਬਲਵੀਰ ਸਿੰਘ ਜੀ, ਐਕਟਿੰਗ ਪ੍ਰਧਾਨ ਡਾਕਟਰ ਬਿਕਰਮ ਦੱਤ ਗੋਇਲ ਜੀ,ਜੋਆਇੰਟ ਸੈਕਟਰੀ ਡਾਕਟਰ ਸੁਖਦੇਵ ਸਿੰਘ,ਜੋਆਇੰਟ ਕੈਸ਼ੀਅਰ ਡਾਕਟਰ ਸੁਖਬੀਰ ਸਿੰਘ, ਪ੍ਰਧਾਨ ਡਾਕਟਰ ਪਲਜਿੰਦਰ ਸਿੰਘ ਕਾਹਲੋ, ਬਲਾਕ ਜੋਆਇੰਟ ਕੈਸ਼ੀਅਰ ਡਾਕਟਰ ਜਸਵਿੰਦਰ ਸਿੰਘ, ਡਾਕਟਰ ਧਰਮਪਾਲ ਜੀ, ਡਾਕਟਰ ਅਨੂਪ ਸਿੰਘ ਪ੍ਰਧਾਨ, ਤੋਂ ਇਲਾਵਾ ਬਲਾਕ ਦੇ ਬਾਕੀ ਡਾਕਟਰ  ਸਾਹਿਬਾਨ ਵੀ ਹਾਜ਼ਰ ਸਨ  ।

ਸਾਡੀ ਜਿੱਤ ਯਕੀਨੀ ਏ  ਸੁਣ ਲੈ ਦਿੱਲੀ ਦੀੇ ਏ ਸਰਕਾਰੇ-  ਜੱਸੀ ਕਲੇਰ ਕੈਨੇਡਾ

ਅਜੀਤਵਾਲ,ਦਸੰਬਰ  2020 ( ਬਲਵੀਰ ਸਿੰਘ ਬਾਠ)   ਸੈਂਟਰ ਦੇ ਭਾਜਪਾ ਸਰਕਾਰ ਵੱਲੋਂ ਤਿੱਨ ਖੇਤੀ ਆਰਡੀਨੈਂਸ ਬਿੱਲ ਪਾਸ ਕਰ ਕੇ ਕਿਸਾਨਾਂ ਨਾਲ ਵੱਡਾ ਧ੍ਰੋਹ ਕਮਾਇਆ ਗਿਆ  ਇਨ੍ਹਾਂ ਬਿੱਲਾਂ ਨੂੰ ਰੱਦ ਕਰਵਾਉਣ ਵਾਸਤੇ ਹਿੰਦੋਸਤਾਨ ਭਰ ਤੋਂ ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਕਿਸਾਨਾਂ ਨੇ ਦਿੱਲੀ ਦੇ ਕੁੰਡਲੀ ਬਾਰਡਰ  ਤੇ ਸ਼ਾਂਤਮਈ ਢੰਗ ਨਾਲ ਸੰਘਰਸ਼ ਅੰਦੋਲਨ ਵਿੱਢਿਆ ਗਿਆ  ਇਸ ਅੰਦੋਲਨ ਵਿੱਚ ਦੇਸ਼ ਭਰ ਤੋਂ ਬੀਬੀਆਂ ਮਾਤਾਵਾਂ ਭੈਣਾਂ ਤੋਂ ਇਲਾਵਾ ਛੋਟੇ ਬੱਚੇ ਬਜ਼ੁਰਗ ਪੰਜਾਬੀ ਗਾਇਕਾਂ ਫਿਲਮੀ ਐਕਟਰਾਂ ਆਦਿ ਨੇ ਸੰਘਰਸ਼ ਚ ਆਪਣਾ ਆਪਣਾ ਯੋਗਦਾਨ ਪਾਇਆ  ਸਭ ਦੀ ਇਹ ਕੋਈ ਦਿਲੋਂ ਪੁਕਾਰ ਸੀ ਕਿ ਸਾਡੀ ਜਿੱਤ ਯਕੀਨੀ ਹੈ ਸੁਣ ਲੈ ਦਿੱਲੀ ਦੀ ਏ ਸਰਕਾਰੇ  ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜੱਸੀ ਕਲੇਰ ਕਨੇਡਾ ਨੇ ਜਨਸ਼ਕਤੀ ਨਿਊਜ਼ ਨਾਲ ਫੋਨ ਤੇ ਗੱਲਬਾਤ ਕਰਦਿਆਂ ਕੀਤਾ  ਉਨ੍ਹਾਂ ਕਿਹਾ ਕਿ ਕਨੇਡਾ ਯੂਐਸਏ ਦੀਅਾਂ ਭਾਰਤੀ ਅੰਬੈਸੀਆਂ ਅੱਗੇ ਵੀ ਪੰਜਾਬ ਦੇ ਨੌਜਵਾਨਾਂ ਨੇ ਸ਼ਾਂਤਮਈ  ਢੰਗ ਨਾਲ ਪ੍ਰੋਟੈਸਟ ਕੀਤਾ ਗਿਆ ਉਨ੍ਹਾਂ ਕਿਹਾ ਕਿ ਇਹ ਅੰਦੋਲਨ ਕੱਲਾ ਪੰਜਾਬ ਦਾ ਅੰਦੋਲਨ ਨਹੀਂ ਸਗੋਂ ਵਿਸ਼ਵ ਦਾ ਅੰਦੋਲਨ ਬਣ ਕੇ ਸਾਹਮਣੇ ਆ ਰਿਹਾ ਹੈ  ਉਨ੍ਹਾਂ ਕਿਹਾ ਕਿ ਅਸੀਂ ਸਾਰੇ ਐਨ ਆਰ ਆਈ ਭਰਾ ਇਸ ਕਿਸਾਨੀ ਅੰਦੋਲਨ ਦਾ ਦਿਲੋਂ ਸਾਥ ਦਿੰਦੇ ਹਾਂ ਅਤੇ ਹਰ ਮਦਦ ਲਈ ਤਿਆਰ ਹਾਂ  ਅਤੇ ਹੁਲਾਰਾ ਦਿੰਦੇ ਹੋਏ ਕਿਹਾ ਕਿ ਮੇਰੇ ਕਿਸਾਨ ਭਰਾ  ਇਹ ਖੇਤੀ ਆਰਡੀਨੈਂਸ ਬਿੱਲ ਹਰ ਕੀਮਤ ਤੇ ਰੱਦ ਕਰਵਾ ਕੇ ਹੀ ਦਮ ਲੈਣਗੇ ਅਤੇ ਜਿੱਤ ਕੇ ਘਰਾਂ ਨੂੰ ਵਾਪਸ ਮੁੜਨਗੇ

ਸ਼ੰਭੂ ਬਾਰਡਰ ਤੇ ਧਰਨੇ ਤੇ ਰਵਾਨਾ ਹੋਣ ਸਮੇਂ ਕਿਸਾਨ ਆਗੂ

ਹਲਕਾ ਨਿਹਾਲ ਸਿੰਘ ਵਾਲਾ ਦੇ ਸਾਬਕਾ ਵਿਧਾਇਕ ਬੀਬੀ ਰਾਜਵਿੰਦਰ ਕੌਰ ਭਾਗੀਕੇ ਦੀ ਯੋਗ ਅਗਵਾਈ ਹੇਠ  ਸਰਪੰਚ ਰਵੀ ਸ਼ਰਮਾ ਤਖਾਣਵੱਧ ਪਿੰਡ ਤੋਂ ਵੱਡੇ ਕਾਫ਼ਲੇ ਲਈ ਸ਼ੰਭੂ ਬਾਰਡਰ ਤੇ ਧਰਨੇ ਤੇ ਰਵਾਨਾ ਹੋਣ ਸਮੇਂ ਮੂੰਹੋਂ ਬੋਲਦੀਆਂ ਤਸਵੀਰ ਪੇਸ਼ਕਸ਼ ਬਲਵੀਰ ਸਿੰਘ ਬਾਠ ਜਨ ਸ਼ਕਤੀ ਨਿੳੂਜ਼ ਪੰਜਾਬ

ਭਗਤ ਸਿੰਘ ਸਰਾਭੇ ਦੀ ਕਿਤਾਬ ਪੜ੍ਹਦਾ ਕਿਸਾਨ ਆਗੂ

ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਦੇ ਕੁਝ ਪਲ ਸਭ ਤੋਂ ਵੱਡੇ  ਸੰਘਰਸ਼ਕਾਰੀ ਦੀ ਕਿਤਾਬ ਪੜ੍ਹਦਾ ਹੋਇਆ ਇੱਕ ਕਿਸਾਨ ਆਗੂ ਦੀ ਮੂੰਹੋਂ ਬੋਲਦੀ ਤਸਵੀਰ ਪੇਸ਼ਕਸ਼ ਬਲਵੀਰ  ਸਿੰਘ ਬਾਠ ਜਨ ਸ਼ਕਤੀ ਨਿਊਜ਼ ਪੰਜਾਬ  ਕੁੰਡਲੀ ਬਾਰਡਰ ਦਿੱਲੀ

ਸ੍ਰੀ ਗੁਰੂ ਗੋਬਿੰਦ ਸਿੰਘ ਦੇ ਵਾਰਸ ਪੰਜਾਬ ਦੇ ਕਿਸਾਨ ਸ਼ਾਇਦ ਨਰਿੰਦਰ ਮੋਦੀ ਭੁੱਲ ਗਿਆ । ਰਵਿੰਦਰ ਧੂਰਕੋਟ

ਨਿਹਾਲ ਸਿੰਘ ਵਾਲਾ/ ਮੋਗਾ -ਦਸੰਬਰ-(ਗੁਰਸੇਵਕ ਸਿੰਘ ਸੋਹੀ)-ਪੰਜਾਬ ਦੀਆਂ 30 ਕਿਸਾਨ   ਜਥੇਬੰਦੀਆਂ ਵੱਲੋਂ ਕੇਂਦਰ ਦੀ ਮੋਦੀ ਸਰਕਾਰ ਦੇ ਖ਼ਿਲਾਫ਼ ਲਗਾਤਾਰ ਮਹੀਨਿਆਂ ਤਿੱਖਾ ਅਤੇ ਜ਼ੋਰਦਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਕਿਸਾਨ ਬੱਚਿਆਂ ਤੋਂ ਲੈ ਕੇ ਬਜ਼ੁਰਗ, ਮਾਤਾ, ਭੈਣਾਂ ਨੂੰ ਸੜਕਾਂ ,ਪਟਰੋਲ ਪੰਪ,ਰੇਲਵੇ ਸਟੇਸ਼ਨਾਂ ਉੱਪਰ ਬੈਠ ਕੇ ਸੈਂਟਰ ਦੀ ਮੋਦੀ ਸਰਕਾਰ ਖ਼ਿਲਾਫ਼ ਆਪਣਾ ਰੋਸ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨ ਵਿਰੋਧੀ 3 ਬਿੱਲ ਪਾਸ ਕਰਕੇ ਸੈਂਟਰ ਸਰਕਾਰ ਆਪਣਾ ਹੋਸ਼ ਗੁਆ ਬੈਠੀ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਾਬਕਾ ਮਾਸਟਰ ਰਵਿੰਦਰ ਸਿੰਘ ਧੂਰਕੋਟ ਰਣਸੀਂਹ ਕਲਾਂ ਨੇ ਕਿਹਾ ਕੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਦਿੱਲੀ ਵਿਖੇ ਪੰਜਾਬ ਤੋਂ ਲੱਖਾਂ ਕਿਸਾਨ ਟਰੈਕਟਰ ਟਰਾਲੀਆਂ ਲੈਕੇ ਪੱਕਾ ਮੋਰਚਾ ਲਾ ਦਿੱਤਾ ਹੈ। ਮੋਦੀ ਸਰਕਾਰ ਦੇ ਕੰਨ ਤੇ ਜੂੰ ਨਹੀਂ ਸਰਕੀ ਪਰ ਇਹ ਭੁੱਲ ਗਿਆ ਹੈ ਕਿ ਕੁਰਬਾਨੀਆਂ ਦੇਣ ਵਾਲੀ ਕੌਮ ਪਾਣੀ ਦੀਆਂ ਬੁਛਾੜਾਂ, ਤੋਪਾਂ ,ਗੋਲਿਆਂ ਤੋਂ ਨਹੀਂ ਡਰਦੇ ਅਤੇ ਠੰਢੇ ਬੁਰਜ ਨੂੰ ਯਾਦ ਕਰਦਿਆਂ ਨਾ ਹੀ ਕੋਈ ਠੰਡ ਦੀ ਪ੍ਰਵਾਹ ਕਰਦੇ ਹਨ। ਦਿੱਲੀ ਨੂੰ ਚਾਰੇ ਪਾਸਿਓਂ ਘੇਰ ਲਿਆ ਹੈ ਸੂਬੇ ਦੀਆਂ 30 ਕਿਸਾਨ ਜਥੇਬੰਦੀਆਂ ਵੱਲੋਂ ਕਰੋ ਜਾ ਮਰੋ ਦੇ ਤਹਿਤ ਦਿਨ-ਰਾਤ ਸੜਕਾਂ ਤੇ ਤਿੱਖਾ ਅਤੇ ਜੋਰਦਾਰ ਸਘੰਰਸ਼ ਕੀਤਾ ਜਾ ਰਿਹਾ ਹੈ। ਇਸ ਸਘੰਰਸ਼ ਨੂੰ ਦੇਸਾਂ ਵਿਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਵੀ ਹੁੰਗਾਰਾ ਮਿਲਿਆ।ਪਰ ਸੈਂਟਰ ਦੀ ਮੋਦੀ ਸਰਕਾਰ ਇਸ ਸੰਘਰਸ਼ ਨੂੰ ਅਣਗੌਲਿਆ ਕਰ ਰਹੀ ਹੈ ਸੈਂਟਰ ਵਿਚ ਪਾਸ ਕੀਤੇ ਹੋਏ ਬਿੱਲਾਂ ਨੂੰ ਵਾਪਸ ਲੈਣ ਦੇ ਲਈ ਕੁੰਭਕਰਨੀ ਨੀਂਦ 'ਚ ਸੁੱਤੀ ਪਈ ਹੈ ਇਸ ਨੂੰ ਜਗਾਉਣ ਦੇ ਲਈ ਸਾਡੀਆਂ ਜੱਥੇਬੰਦੀਆਂ ਕਿਸਾਨਾਂ ਅਤੇ ਔਰਤਾਂ ਵਲੋਂ ਸੰਘਰਸ ਕੀਤਾ ਜਾ ਰਿਹਾ ਹੈ।ਸਰਦਾਰ ਰਵਿੰਦਰ ਸਿੰਘ ਨੇ ਕਿਹਾ ਕਿਸਾਨ ਮਾਰੂ ਬਿੱਲਾ ਨੂੰ ਵਾਪਸ ਕਰਨ ਦੇ ਲਈ ਮੋਦੀ ਸਰਕਾਰ ਦੇ ਖਿਲਾਫ਼ ਇਸ ਜੰਗ ਵਿੱਚ ਜਿੱਤ ਕਿਸਾਨਾਂ ਦੀ ਹੋਵੇਗੀ। ਇਤਿਹਾਸ ਗਵਾਹ ਹੈ ਜਦੋਂ ਵੀ ਕੋਈ ਪੰਜਾਬ ਤੇ ਮੁਸੀਬਤ ਆਉਂਦੀ ਹੈ ਤਾਂ ਇੱਕਜੁਟਤਾ ਦਾ ਸਬੂਤ ਸਾਹਮਣੇ ਆਉਂਦਾ ਹੈ। ਪਹਿਲਾਂ ਵੀ ਅਨੇਕਾਂ ਤੱਤੀਆਂ ਹਵਾਵਾਂ ਵਗੀਆਂ ਹਨ । ਪੰਜਾਬ ਵਾਸੀਆਂ ਵੱਲੋਂ ਇੱਕ ਜੁੱਟ ਹੋਕੇ ਆਪਣਾ ਅਤੇ ਆਪਣੇ ਗੁਰੂਆਂ ਦੇ ਦੱਸੇ ਹੋਏ ਸਿਧਾਂਤਾਂ ਤੇ ਸ਼ਾਂਤਮਈ ਧਰਨੇ ਲਾਏ ਜਾ ਰਹੇ ਹਨ। ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਿਸਾਨ ਮਾਰੂ ਖੇਤੀ ਆਰਡੀਨੈੱਸ ਅਤੇ ਬਿਜਲੀ ਸੋਧ ਬਿਲ ਲਾਗੂ ਕਰਕੇ ਸਿੱਧੇ ਤੌਰ ਤੇ ਕਾਰਪੋਰੇਟ ਘਰਾਣਿਆਂ ਤੇ ਸਰਮਾਏਦਾਰ ਪੱਖੀ ਕਾਨੂੰਨ ਬਣਾ ਕੇ ਕਿਸਾਨਾਂ ਦੇ ਖੇਤੀਬਾੜੀ ਧੰਦਿਆਂ ਨੂੰ ਤਬਾਹ ਕਰਨ ਦੀ ਯੋਜਨਾ ਬਣਾਈ ਹੈ ।ਇਸ ਲਈ ਆਰਡੀਨੈਂਸ ਕਿਸਾਨ ਅਤੇ ਖੇਤੀ ਵਿਰੋਧੀ ਹੋਣ ਕਰਕੇ ਮੰਡੀਕਰਨ ਬੋਰਡ ਨੂੰ ਤੋੜ ਕੇ ਜਿਣਸਾ ਨੂੰ ਖੁੱਲ੍ਹੀ ਮੰਡੀ ਵਿੱਚ ਵੇਚਣ ਲਈ ਸਾਰਾ ਪ੍ਰਬੰਧ ਕਾਰਪੋਰੇਟ ਅਤੇ ਸਰਮਾਏਦਾਰ ਘਰਾਣਿਆਂ ਦੇ ਹੱਥਾਂ ਵਿੱਚ ਜਾ ਸਕੇ।ਆਉਣ ਵਾਲੇ ਸਮੇਂ ਵਿੱਚ ਕਿਸਾਨਾਂ ਦੀਆਂ ਜ਼ਮੀਨਾਂ ਤੇ ਧੱਕੇ ਨਾ ਕਬਜ਼ੇ ਕੀਤੇ ਜਾ ਸਕਣ।ਅਖੀਰ ਵਿੱਚ ਉਨ੍ਹਾਂ ਵੱਲੋਂ ਦਿੱਲੀ ਧਰਨੇ ਵਿਚ ਕਿਸਾਨਾਂ ,ਬੀਬੀਆਂ ,ਭੈਣਾਂ, ਬਜ਼ੁਰਗਾਂ ਅਤੇ 30 ਜਥੇਬੰਦੀਆਂ ਦਾ ਤਹਿ ਦਿਲੋਂ  ਧੰਨਵਾਦ ਕੀਤਾ।

ਪੰਜਾਬ ਦੀਆ ਕਿਸਾਨ ਜਥੇਬੰਦੀਆਂ ਮੋਦੀ ਸਰਕਾਰ ਦੇ ਹਿੱਕ ਚ ਗੋਡਾ ਦੇਕੇ ਆਪਣੇ ਹੱਕ ਲੈ ਲੈਣਗੀਆਂ।ਹਰਜਿੰਦਰ ਆਸਟ੍ਰੇਲੀਆ  

ਕਿਸਾਨਾਂ ਦੇ ਸਘੰਰਸ਼ ਨੂੰ ਅਣਦੇਖਾ ਨਾ ਕਰੇ ਮੋਦੀ  

ਮਹਿਲ ਕਲਾਂ /ਬਰਨਾਲਾ -ਦਸੰਬਰ- (ਗੁਰਸੇਵਕ ਸਿੰਘ ਸੋਹੀ)- ਕੇਂਦਰ ਦੀ ਮੋਦੀ ਸਰਕਾਰ ਵੱਲੋਂ ਜਾਰੀ ਕੀਤੇ ਕਿਸਾਨ ਮਾਰੂ 3 ਆਰਡੀਨੈਂਸ ਪਾਸ ਕੀਤੇ ਗਏ ਹਨ। ਉਨ੍ਹਾਂ ਨੂੰ ਵਾਪਸ ਕਰਨ ਦੇ ਲਈ ਅਤੇ ਮੂੰਹ ਤੋੜ ਜਵਾਬ ਦੇਣ ਲਈ ਪੰਜਾਬ ਵਿੱਚ ਲਗਾਤਾਰ ਮਹੀਨਿਆਂ ਤੋਂ ਜ਼ੋਰਦਾਰ ਅਤੇ ਤਿੱਖਾ ਸੰਘਰਸ਼ ਕੀਤਾ ਜਾ ਰਿਹਾ ਹੈ। ਰੇਲਵੇ ਸਟੇਸ਼ਨ, ਵੱਡੇ ਮੌਲ ਅਤੇ ਪਟਰੌਲ ਪੰਪਾਂ ਤੇ ਦਿਨ-ਰਾਤ ਕਿਸਾਨਾਂ ਅਤੇ ਔਰਤਾਂ ਵਲੋਂ ਠੰਢ ਦੀਆਂ ਸੰਘਣੀਆਂ ਰਾਤਾਂ ਵਿੱਚ ਬਗੈਰ ਕਿਸੇ ਡਰ ਭੈਅ ਤੋਂ ਆਪਣੇ ਗੁਰੂਆਂ ਦਾ ਆਸਰਾ ਲੈ ਕੇ ਬੈਠੇ ਹਨ । ਪ੍ਰੈੱਸ ਨਾਲ ਸੰਪਰਕ ਕਰਨ ਤੇ ਹਰਜਿੰਦਰ ਸਿੰਘ ਹੈਪੀ ਆਸਟ੍ਰੇਲੀਆ ਗਹਿਲ ਨੇ ਕਿਹਾ ਹੈ ਕਿ ਪੂਰੇ ਪੰਜਾਬ ਦੇ ਹਰ ਵਰਗ ਨੂੰ ਜਾਤ-ਪਾਤ ਅਤੇ ਹੋਰ ਭਰਮ ਭੁਲੇਖੇ ਕੱਢਕੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਇਸ ਸੰਘਰਸ਼ ਵਿੱਚ ਜਥੇਬੰਦੀਆਂ ਦਾ ਸਾਥ ਦੇਣਾਂ ਚਾਹੀਦਾ ਹੈ। ਉਨ੍ਹਾਂ ਕਿਹਾ ਕਿਸਾਨ ਵਿਰੋਧੀ ਇਸ ਜੰਗ ਵਿੱਚ ਫਿਰ ਹੀ ਜਿੱਤ ਪ੍ਰਾਪਤ ਹੋਵੇਗੀ। ਪੰਜਾਬ ਸਾਡੇ ਗੁਰੂਆਂ ਪੀਰਾਂ ਯੋਧਿਆਂ ਅਤੇ ਗੁਰੂ ਨਾਨਕ ਦੇਵ ਦੀ ਧਰਤੀ ਹੈ।  ਇਤਿਹਾਸ ਗਵਾਹ ਹੈ ਸਮੇਂ-ਸਮੇਂ ਸਿਰ ਜਦੋਂ ਵੀ ਪੰਜਾਬ ਤੇ ਕੋਈ ਮੁਸੀਬਤ ਆਉਂਦੀ ਹੈ ਤਾਂ ਪੰਜਾਬ ਵਾਸੀ ਇੱਕ ਜੁੱਟ ਹੋਕੇ ਆਪਣਾ ਅਤੇ ਆਪਣੇ ਗੁਰੂਆਂ ਦੇ ਦੱਸੇ ਹੋਏ ਸਿਧਾਂਤਾਂ ਚੱਲਣਾਂ ਜਾਣਦੇ ਹਨ। ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਿਸਾਨ ਮਾਰੂ ਖੇਤੀ ਆਰਡੀਨੈੱਸ ਅਤੇ ਬਿਜਲੀ ਸੋਧ ਬਿਲ ਲਾਗੂ ਕਰਕੇ ਸਿੱਧੇ ਤੌਰ ਤੇ ਕਾਰਪੋਰੇਟ ਘਰਾਣਿਆਂ ਤੇ ਸਰਮਾਏਦਾਰ ਪੱਖੀ ਕਾਨੂੰਨ ਬਣਾ ਕੇ ਕਿਸਾਨਾਂ ਦੇ ਖੇਤੀਬਾੜੀ ਧੰਦਿਆਂ ਨੂੰ ਤਬਾਹ ਕਰਨ ਲਈ ਕਾਲੇ ਕਾਨੂੰਨ ਬਣਾਏ ਹਨ। ਇਸ ਲਈ 3 ਕਾਨੂੰਨ ਕਿਸਾਨ ਅਤੇ ਖੇਤੀ ਵਿਰੋਧੀ ਹੋਣ ਕਰਕੇ ਐਮ,ਐਸ,ਪੀ ਖਤਮ ਅਤੇ ਮੰਡੀਕਰਨ ਬੋਰਡ ਨੂੰ ਤੋੜ ਕੇ ਜਿਣਸਾ ਨੂੰ ਖੁੱਲ੍ਹੀ ਮੰਡੀ ਵਿੱਚ ਵੇਚਣ ਲਈ ਸਾਰਾ ਪ੍ਰਬੰਧ ਕਾਰਪੋਰੇਟ ਅਤੇ ਸਰਮਾਏਦਾਰ ਘਰਾਣਿਆਂ ਦੇ ਹੱਥਾਂ ਵਿੱਚ ਜਾ ਸਕੇ ਆਉਣ ਵਾਲੇ ਸਮੇਂ ਵਿੱਚ ਕਿਸਾਨਾਂ ਦੀਆਂ ਜ਼ਮੀਨਾਂ ਤੇ ਧੱਕੇ ਨਾ ਕਬਜ਼ੇ ਕੀਤੇ ਜਾ ਸਕਣ। ਅਜਿਹੇ ਫ਼ੈਸਲੇ ਲਾਗੂ ਹੋਣ ਨਾਲ ਕਿਸਾਨਾਂ ਦੇ ਖੇਤੀਬਾੜੀ ਧੰਦੇ ਖਤਮ ਹੋ ਜਾਣਗੇ। ਪੰਜਾਬ ਦੇ ਕਿਸਾਨਾਂ ਵੱਲੋਂ ਖੇਤੀ ਵਿਰੋਧੀ ਆਰਡੀਨੈਂਸਾਂ ਨੂੰ ਕਿਸੇ ਵੀ ਕੀਮਤ ਤੇ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ।ਹੈਪੀ ਆਸਟ੍ਰੇਲੀਆ ਨੇ ਅਪੀਲ ਕੀਤੀ ਹੈ ਕਿ ਕਿਸਾਨਾਂ ਨੂੰ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਆਪਣੇ ਕੰਮਾਂ ਕਾਰਾਂ ਤੋਂ ਗੁਰੇਜ਼ ਕਰਦੇ ਹੋਏ ਕਿਸਾਨ ਜਥੇਬੰਦੀਆਂ ਵੱਲੋਂ ਲੜੇ ਜਾ ਰਹੇ ਸੰਘਰਸ਼ ਦਾ ਸਾਥ ਦੇਣਾ ਚਾਹੀਦਾ ਹੈ।

ਮਾਤਾਵਾਂ ਭੈਣਾਂ ਕਿਸਾਨੀ ਸੰਘਰਸ਼ ਵੱਡਾ ਯੋਗਦਾਨ  

ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਚ ਆਪਣਾ ਯੋਗਦਾਨ ਪਾਉਣ ਆਈਆਂ ਫਰੀ ਟੈਮ ਆਪਣਾ ਦੁੱਖ ਸੁੱਖ ਸਾਂਝਾ ਕਰਦੀਆਂ ਦੀ ਮੂੰਹੋਂ ਬੋਲਦੀ ਤਸਵੀਰ ਪੇਸ਼ਕਸ਼ ਬਲਵੀਰ ਸਿੰਘ ਬਾਠ ਜਨ ਸ਼ਕਤੀ ਨਿਊਜ਼ ਪੰਜਾਬ ਕੁੰਡਲੀ ਬਾਰਡਰ ਦਿੱਲੀ

ਮਾਤਾਵਾਂ ਭੈਣਾਂ ਕਿਸਾਨੀ ਸੰਘਰਸ਼ ਦਾ ਧੁਰਾ ਹਨ

ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਚ ਆਪਣਾ ਯੋਗਦਾਨ ਪਾਉਣ ਆਈਆਂ ਫਰੀ ਟੈਮ ਆਪਣਾ ਦੁੱਖ ਸੁੱਖ ਸਾਂਝਾ ਕਰਦੀਆਂ ਦੀ ਮੂੰਹੋਂ ਬੋਲਦੀ ਤਸਵੀਰ  ਪੇਸ਼ਕਸ਼ ਬਲਵੀਰ ਸਿੰਘ ਬਾਠ ਜਨ ਸ਼ਕਤੀ ਨਿਊਜ਼ ਪੰਜਾਬ ਕੁੰਡਲੀ ਬਾਰਡਰ ਦਿੱਲੀ

ਕਿਸਾਨ ਜਥੇਬੰਦੀਆਂ ਦੇ ਸਾਂਝੇ ਮੰਚ ਦੇ ਸੱਦੇ ਤੇ ਹੋਵੇਗਾ ਡੀ ਸੀ ਦਫ਼ਤਰਾਂ ਦੇ ਬਾਹਰ ਪ੍ਰਦਰਸ਼ਨ- ਬੈਨੀਪਾਲ, ਡਾ. ਕਾਲਖ ਡਾ ਬਾਲੀ 

ਮਹਿਲ ਕਲਾਂ/ਬਰਨਾਲਾ -ਦਸੰਬਰ 2020 - (ਗੁਰਸੇਵਕ ਸਿੰਘ ਸੋਹੀ)- 

ਕਿਸਾਨਾਂ ਦੀਆ ਸੰਘਰਸ਼ਸ਼ੀਲ ਜਥੇਬੰਦੀਆਂ ਵੱਲੋਂ ਪਾਸ ਕੀਤੇ ਨਵੇਂ ਖੇਤੀ ਕਾਨੂੰਨ ਵਾਪਸ ਕਰਵਾਉਣ ਦੀ ਮੰਗ ਲੈਕੇ ਚੱਲ ਸੰਘਰਸ਼ ਨੂੰ ਹੋਰ ਤੇਜ ਕਰਨ ਲਈ ਕਿਸਾਨ ਜਥੇਬੰਦੀਆ ਵੱਲੋਂ ਦਿੱਤੇ ਗਏ 14 ਦਸੰਬਰ ਨੂੰ ਜਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ ਵਿੱਚ ਜਨਤਕ ਜਥੇਬੰਦੀਆ ਦੇ ਸਾਂਝੇ ਮੋਰਚੇ ਵੱਲੋਂ ਸਾਮਲ ਹੋਣ ਦਾ ਫੈਸਲਾ ਕੀਤਾ ਗਿਆ ਹੈ। ਇਹ ਜਾਣਕਾਰੀ ਪ੍ਰੈਸ ਨੂੰ ਜਾਰੀ ਲਿਖਤੀ ਬਿਆਨ ਵਿੱਚ ਜੇ ਪੀ ਐਮ ਓ ਦੇ ਜਿਲ੍ਹਾ ਕਨਵੀਨਰ ਰਘਵੀਰ ਸਿੰਘ ਬੈਨੀਪਾਲ ਅਤੇ ਮੈਡੀਕਲ ਪ੍ਰੈਕਟੀਸ਼ਨਟ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਅਤੇ ਆਲ ਇੰਡੀਆ ਮੈਡੀਕਲ ਫੈਡਰੇਸ਼ਨ ਦੇ ਚੇਅਰਮੈਨ ਡਾਕਟਰ ਰਮੇਸ਼ ਕੁਮਾਰ ਜੀ ਬਾਲੀ ਮੈਡੀਕਲ ਪ੍ਰੈਕਟੀਸ਼ਨਰ ਪੰਜਾਬ ਦੇ ਸੂਬਾਈ ਜਨ: ਸਕੱਤਰ ਤੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੇ ਆਗੂ ਡਾ. ਜਸਵਿੰਦਰ ਸਿੰਘ ਕਾਲਖ ਨੇ ਦੱਸਿਆ ਕਿ ਕਿਸਾਨ ਜਥੇਬੰਦੀਆ ਵੱਲੋਂ 14 ਦਸੰਬਰ ਨੂੰ ਦੇਸ਼ ਭਰ ਦੇ ਜਿਲ੍ਹਾ ਹੈਡਕੁਆਟਰਾ ਤੇ ਰੋਸ ਪ੍ਰਦਸ਼ਨ ਕਰਨ ਦਾ ਸੱਦਾ ਦਿੱਤਾ ਹੈ। ਇਸੇ ਕੜੀ ਤਹਿਤ ਜਿਲ੍ਹਾ ਲੁਧਿਆਣਾ ਦੇ ਡੀ ਸੀ ਦਫਤਰ ਦੇ ਬਾਹਰ ਹੋ ਰਹੇ ਪ੍ਰਦਰਸ਼ਨ ਵਿੱਚ ਜੇ ਪੀ ਐਮ ਓ ਵਿੱਚ ਸਾਮਲ ਜਥੇਬਦੀਆ ਜਿਵੇਂ ਜਮਹੂਰੀ ਕਿਸਾਨ ਸਭਾ ਪੰਜਾਬ, ਸੀ ਟੀ ਯੂ, ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ, ਜਨਵਾਦੀ ਇਸਤਰੀ ਸਭਾ ਪੰਜਾਬ, ਪੰਜਾਬ ਸਟੂਡੈਂਟਸ ਫੈਡਰੇਸ਼ਨ, ਪੰਜਾਬ ਸੂਬਾਰਡੀਨੇਟ ਫੈਡਰੇਸ਼ਨ ਦੇ ਕਾਰਕੁੰਨ ਵੱਡੀ ਗਿਣਤੀ ਵਿੱਚ ਸਾਮਲ ਹੋਣਗੇ। ਉਹਨਾ ਸਾਰੇ ਸਾਥੀਆ ਨੂੰ ਸਮੇਂ ਸਿਰ ਪੁੰਹਚਣ ਦੀ ਅਪੀਲ ਕੀਤੀ ਤਾਂ ਜੋ ਮੋਦੀ ਸਰਕਾਰ ਪਾਸ ਕੀਤੇ ਕਾਲੇ ਕਾਨੂੰਨ ਵਾਪਸ ਲੈਣ ਤੇ ਮਜ਼ਬੂਰ ਹੋ ਜਾਵੇ।

ਸਿੰਘੂ,ਟਿਕਰੀ ਅਤੇ ਕੁੰਡਲੀ  ਬਾਰਡਰ ਸਮੇਤ ਵੱਖ ਵੱਖ ਬਾਡਰਾਂ ਤੇ ਸੰਭਾਲੀ ਮੈਡੀਕਲ ਕੈਂਪਾਂ ਦੀ ਵਾਂਗਡੋਰ। ਡਾ ਮਿੱਠੂ ਮੁਹੰਮਦ

ਮਹਿਲ ਕਲਾਂ /ਬਰਨਾਲਾ -ਦਸੰਬਰ  2020   (ਗੁਰਸੇਵਕ ਸਿੰਘ ਸੋਹੀ)    

 ਆਲ ਇੰਡੀਆ ਮੈਡੀਕਲ ਫੈਡਰੇਸ਼ਨ( ਰਜਿ:49039)ਦੇ ਸੱਦੇ ਤੇ ਭਾਰਤ ਦੇ ਵੱਖ ਵੱਖ ਸੂਬਿਆਂ ਦੇ ਜ਼ਿਲ੍ਹਿਆਂ ਵਿੱਚੋਂ ਵੱਖ-ਵੱਖ ਡਾਕਟਰਾਂ ਦੀਆਂ ਟੀਮਾਂ ਦਿੱਲੀ ਕਿਸਾਨੀ ਧਰਨੇ ਤੇ ਬੈਠੇ ਆਪਣੇ ਲੋਕਾਂ ਨੂੰ ਮੁੱਢਲੀਆਂ ਸਿਹਤ ਸਹੂਲਤਾਂ ਪ੍ਰਦਾਨ ਕਰ ਰਹੇ ਹਨ। 

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ (ਰਜਿ:295) ਦੇ ਸੂਬਾ ਪ੍ਰਧਾਨ ਡਾ ਰਮੇਸ਼ ਕੁਮਾਰ ਬਾਲੀ ,ਸੂਬਾ ਜਨਰਲ ਸਕੱਤਰ ਡਾ ਜਸਵਿੰਦਰ ਕਾਲਖ,ਸੂਬਾ ਵਿੱਤ ਸਕੱਤਰ ਡਾ ਮਾਘ ਸਿੰਘ ਮਾਣਕੀ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਵਿੱਚੋਂ ਵੀ ਵੱਖ ਵੱਖ ਜ਼ਿਲ੍ਹਿਆਂ ਵਿੱਚੋਂ ਜ਼ਿਲ੍ਹਾ ਵਾਈਜ਼ ਡਿਊਟੀਆਂ,ਦਿੱਲੀ ਧਰਨੇ ਲਈ ਲੱਗ ਰਹੀਆਂ ਹਨ ।ਇਸੇ ਲੜੀ ਤਹਿਤ ਅੱਜ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਡਾ ਮਿੱਠੂ ਮੁਹੰਮਦ ਦੀ ਅਗਵਾਈ ਹੇਠ ਬਲਾਕ ਮਹਿਲ ਕਲਾਂ ਦੇ ਡਾਕਟਰ  ਸਾਹਿਬਾਨਾਂ ਦੀ ਟੀਮ ਨੇ ਦਿੱਲੀ ਕਿਸਾਨ-ਮਜ਼ਦੂਰ ਧਰਨਿਆਂ ਦੀ ਵਾਂਗਡੋਰ ਸੰਭਾਲੀ ।ਜਿਸ ਵਿੱਚ ਸੀਨੀਅਰ ਮੀਤ ਪ੍ਰਧਾਨ ਡਾ ਸੁਖਵਿੰਦਰ ਸਿੰਘ ਠੁੱਲੀਵਾਲ ,ਸਕੱਤਰ ਡਾ ਸੁਰਜੀਤ ਸਿੰਘ ਛਾਪਾ, ਵਿੱਤ ਸਕੱਤਰ ਡਾ ਸੁਖਵਿੰਦਰ ਸਿੰਘ ਬਾਪਲਾ ,ਸੀਨੀਅਰ ਮੈਂਬਰ ਡਾ ਸੁਰਿੰਦਰ ਪਾਲ ਸਿੰਘ ਅਤੇ ਡਾ ਪਰਮਿੰਦਰ ਕੁਮਾਰ ਆਦਿ ਮੈਡੀਕਲ ਪ੍ਰੈਕਟੀਸ਼ਨਰ ਡਾਕਟਰਾਂ ਨੇ ਹਿੱਸਾ ਲਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੂਬਾ ਸੀਨੀਅਰ ਮੀਤ ਪ੍ਰਧਾਨ ਡਾ ਮਿੱਠੂ ਮੁਹੰਮਦ ਨੇ ਦੱਸਿਆ ਕਿ ਜਦੋਂ ਤੋਂ ਕਿਸਾਨੀ ਅੰਦੋਲਨ ਸ਼ੁਰੂ ਹੋਇਆ ਹੈ, ਉਦੋਂ ਤੋਂ ਹੀ ਸੂਬਾ ਪ੍ਰਧਾਨ  ਡਾ ਰਮੇਸ਼ ਕੁਮਾਰ ਬਾਲੀ ਦੀਆਂ ਹਦਾਇਤਾਂ ਮੁਤਾਬਕ ਪੂਰੇ ਪੰਜਾਬ ਦੇ ਵੱਖ ਵੱਖ ਥਾਵਾਂ ਤੇ ਲੱਗੇ ਧਰਨਿਆਂ ਵਿਚ ਫਰੀ ਮੈਡੀਕਲ ਕੈਂਪ ਲਗਾ ਕੇ ਲੋਕਾਂ ਨੂੰ ਮੁੱਢਲੀਆਂ ਸਿਹਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ ।ਅੱਜ ਸਾਡੇ ਜ਼ਿਲ੍ਹੇ ਦੀ ਦਿੱਲੀ ਧਰਨਿਆਂ ਚ ਵੱਖ ਵੱਖ ਬਾਡਰਾਂ ਤੇ ਫਰੀ ਮੈਡੀਕਲ ਸੇਵਾਵਾਂ ਦੇਣ ਦੀ ਵਾਰੀ ਆਈ ਹੈ । ਅਸੀਂ ਆਪਣੀ ਟੀਮ ਸਮੇਤ ਦਿੱਲੀ ਦੇ ਫਰੀ ਮੈਡੀਕਲ ਕੈਂਪਾਂ ਵਿੱਚ ਆ ਕੇ  ਆਪਣੇ ਲੋਕਾਂ ਨੂੰ ਫ੍ਰੀ ਦਵਾਈਆਂ ਵੰਡ ਰਹੇ ਹਾਂ।ਉਨ੍ਹਾਂ ਦੱਸਿਆ ਕਿ ਪੂਰੇ ਪੰਜਾਬ ਵਿੱਚੋਂ "ਡੇ ਵਾਈ ਡੇਅ "ਜ਼ਿਲ੍ਹਿਆਂ ਦੀਆਂ ਡਿਊਟੀਆਂ ਲੱਗ ਰਹੀਆਂ ਹਨ ।ਪੰਜਾਬ ਦਾ ਹਰ ਜ਼ਿਲ੍ਹਾ ਆਪਣੀ ਡਿਊਟੀ ਨੂੰ ਬਾਖੂਬੀ ਨਿਭਾ ਰਿਹਾ ਹੈ ।ਕੱਲ੍ਹ ਨੂੰ ਜ਼ਿਲ੍ਹਾ ਨਵਾਂਸ਼ਹਿਰ  ਅਤੇ ਜ਼ਿਲ੍ਹਾ ਮੋਗਾ ਦੇ ਡਾਕਟਰ ਸਹਿਬਾਨਾਂ ਦੀ ਵਾਰੀ ਹੈ ,ਉਹ ਵੀ ਸਾਡੇ ਕੋਲ ਆ ਰਹੇ ਹਨ ।

ਦਿੱਲੀ ਕਿਸਾਨੀ ਧਰਨੇ ਲਈ ਸੂਬਾ ਸੀਨੀਅਰ ਮੀਤ ਪ੍ਰਧਾਨ ਡਾ ਮਿੱਠੂ ਮੁਹੰਮਦ ਮਹਿਲ ਕਲਾਂ ਦੀ ਅਗਵਾਈ ਵਿੱਚ ਡਾਕਟਰੀ ਟੀਮ ਰਵਾਨਾ..

ਮਹਿਲ ਕਲਾਂ /ਬਰਨਾਲਾ -ਦਸੰਬਰ 2020 (ਗੁਰਸੇਵਕ ਸਿੰਘ ਸੋਹੀ) -

 ਆਲ ਇੰਡੀਆ ਮੈਡੀਕਲ ਫੈਡਰੇਸ਼ਨ( ਰਜਿ:49039)ਦੇ ਸੱਦੇ ਤੇ ਭਾਰਤ ਦੇ ਵੱਖ ਵੱਖ ਸੂਬਿਆਂ ਦੇ ਜ਼ਿਲ੍ਹਿਆਂ ਵਿੱਚੋਂ ਵੱਖ-ਵੱਖ ਡਾਕਟਰਾਂ ਦੀਆਂ ਟੀਮਾਂ ਦਿੱਲੀ ਕਿਸਾਨੀ ਧਰਨੇ ਤੇ ਬੈਠੇ ਆਪਣੇ ਲੋਕਾਂ ਨੂੰ ਮੁੱਢਲੀਆਂ ਸਿਹਤ ਸਹੂਲਤਾਂ ਪ੍ਰਦਾਨ ਕਰ ਰਹੇ ਹਨ। 

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ (ਰਜਿ:295) ਦੇ ਸੂਬਾ ਪ੍ਰਧਾਨ ਡਾ ਰਮੇਸ਼ ਕੁਮਾਰ ਬਾਲੀ ,,ਸੂਬਾ ਜਨਰਲ ਸਕੱਤਰ ਡਾ ਜਸਵਿੰਦਰ ਕਾਲਖ ਅਤੇ ਸੂਬਾ ਵਿੱਤ ਸਕੱਤਰ ਡਾ  ਮਾਘ ਸਿੰਘ ਮਾਣਕੀ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਵਿੱਚੋਂ ਵੀ ਵੱਖ ਵੱਖ ਜ਼ਿਲ੍ਹਿਆਂ ਵਿੱਚੋਂ ਜ਼ਿਲ੍ਹਾ ਵਾਈਜ਼ ਡਿਊਟੀਆਂ ਦਿੱਲੀ ਧਰਨੇ ਲਈ ਲੱਗ ਰਹੀਆਂ ਹਨ । ਇਸੇ ਲੜੀ ਤਹਿਤ ਅੱਜ ਸੂਬੇ ਦੇ ਸੀਨੀਅਰ ਮੀਤ ਪ੍ਰਧਾਨ ਡਾ ਮਿੱਠੂ ਮੁਹੰਮਦ ਮਹਿਲਕਲਾਂ ਦੀ  ਅਗਵਾਈ ਹੇਠ ਡਾਕਟਰ ਸਾਹਿਬਾਨਾਂ ਦੀ ਇਕ ਟੀਮ ਦਿੱਲੀ ਕਿਸਾਨ ਮਜ਼ਦੂਰ ਧਰਨੇ ਲਈ ਰਵਾਨਾ ਹੋਈ । ਜਿਸ ਵਿੱਚ ਸੀਨੀਅਰ ਮੀਤ ਪ੍ਰਧਾਨ  ਡਾ ਸੁਖਵਿੰਦਰ ਸਿੰਘ ਠੁੱਲੀਵਾਲ ,,ਸਕੱਤਰ ਡਾ ਸੁਰਜੀਤ ਸਿੰਘ ਛਾਪਾ,, ਵਿੱਤ ਸਕੱਤਰ ਡਾ ਸੁਖਵਿੰਦਰ ਸਿੰਘ ਬਾਪਲਾ,, ਸੀਨੀਅਰ ਮੈਂਬਰ ਡਾ ਪਰਮਿੰਦਰ ਕੁਮਾਰ  ਨਿਹਾਲੂਵਾਲ  ਅਤੇ  ਡਾ ਸੁਰਿੰਦਰਪਾਲ ਸਿੰਘ ਲੋਹਗੜ  ਡਾਕਟਰੀ ਟੀਮ  ਨੇ ਹਿੱਸਾ ਲਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ  ਡਾ ਮਿੱਠੂ ਮੁਹੰਮਦ  ਨੇ ਦੱਸਿਆ ਕਿ ਜਦੋਂ ਤੋਂ ਕਿਸਾਨੀ ਅੰਦੋਲਨ ਸ਼ੁਰੂ ਹੋਇਆ ਹੈ, ਉਦੋਂ ਤੋਂ ਹੀ ਸੂਬਾ ਪ੍ਰਧਾਨ  ਡਾ ਰਮੇਸ਼ ਕੁਮਾਰ ਬਾਲੀ ਦੀਆਂ ਹਦਾਇਤਾਂ ਮੁਤਾਬਕ ਪੂਰੇ ਪੰਜਾਬ ਦੇ ਵੱਖ ਵੱਖ ਥਾਵਾਂ ਤੇ ਲੱਗੇ ਧਰਨਿਆਂ ਵਿਚ ਫਰੀ ਮੈਡੀਕਲ ਕੈਂਪ ਲਗਾ ਕੇ ਲੋਕਾਂ ਨੂੰ ਮੁੱਢਲੀਆਂ ਸਿਹਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ । ਹੁਣ 26 ਨਵੰਬਰ ਤੋਂ ਸ਼ੁਰੂ ਹੋਏ ਦਿੱਲੀ ਧਰਨੇ ਵਿਚ ਵੀ ਵੱਖ ਵੱਖ ਜ਼ਿਲ੍ਹਿਆਂ ਚੋਂ ਡਾਕਟਰੀ ਟੀਮਾਂ ਫਰੀ ਮੈਡੀਕਲ ਕੈਂਪ ਲਾ ਕੇ ਆਪਣੇ ਸੰਘਰਸ਼ਸ਼ੀਲ ਲੋਕਾਂ ਨੂੰ ਦਿਨ ਰਾਤ  ਮੈਡੀਕਲ ਸੇਵਾਵਾਂ ਦੇ ਰਹੇ ਹਨ ।  ਅੱਜ ਸਾਡੇ ਜ਼ਿਲ੍ਹੇ ਦੀ ਦਿੱਲੀ ਜਾਣ ਦੀ ਵਾਰੀ ਆਈ ਹੈ । ਅਸੀਂ ਆਪਣੀ ਟੀਮ ਸਮੇਤ ਦਿੱਲੀ ਦੇ "ਫਰੀ ਮੈਡੀਕਲ ਕੈਂਪਾਂ" ਵਿੱਚ ਜਾ ਕੇ  ਆਪਣੇ ਲੋਕਾਂ ਨੂੰ ਫ੍ਰੀ ਦਵਾਈਆਂ ਵੰਡਾਂਗੇ  ।ਉਨ੍ਹਾਂ ਦੱਸਿਆ ਕਿ ਪੂਰੇ ਪੰਜਾਬ ਵਿੱਚੋਂ "ਡੇ ਵਾਈ ਡੇਅ" ਜ਼ਿਲ੍ਹਿਆਂ ਦੀਆਂ ਡਿਊਟੀਆਂ ਲੱਗ ਰਹੀਆਂ ਹਨ  ।ਪੰਜਾਬ ਦਾ ਹਰ ਜ਼ਿਲ੍ਹਾ ਆਪਣੀ ਡਿਊਟੀ ਨੂੰ ਬਾਖੂਬੀ ਨਿਭਾ ਰਿਹਾ ਹੈ ।

ਸਾਬਕਾ ਸੈਨਿਕਾਂ ਦਾ ਸਰਕਾਰ ਪ੍ਰਤੀ "ਇੱਕ ਰੈਂਕ ਇੱਕ ਪੈਨਸ਼ਨ" ਨੂੰ ਲੈ ਕੇ ਰੋਸ ਹੋਇਆ ਸਰਗਰਮ

ਜਗਰਾਉਂ(ਰਾਣਾ ਸ਼ੇਖਦੌਲਤ)

ਇੱਕ ਰੈਂਕ ਇੱਕ ਪੈਨਸ਼ਨ, ਨੂੰ ਲੈਕੇ ਸਰਕਾਰ ਪ੍ਰਤੀ ਸਾਬਕਾ ਸੈਨਿਕਾਂ ਦਾ ਰੋਸ ਦਿਨੋਂ ਦਿਨ ਵੱਧਦਾ ਜਾ ਰਿਹਾ ਹੈ ਅੱਜ ਸੁਧਾਰ ਵਿੱਚ ਸਾਬਕਾ ਸੈਨਿਕਾਂ ਦੀ ਮੀਟਿੰਗ ਹੋਈ ਜਿਸ ਵਿੱਚ ਸਾਬਕਾ ਸੈਨਿਕਾਂ ਨੇ ਜਰਨਲ ਸੀ.ਡੀ.ਐਸ. ਵਿਪਿਨ ਰਾਵਤ ਦੁਆਰਾ ਸਰਕਾਰ ਦੇ ਸਾਹਮਣੇ ਪ੍ਰਸਤਾਵ ਪੇਸ਼ ਕੀਤਾ ਜਿਸ ਵਿੱਚ ਸੈਨਿਕਾਂ ਦੀ ਪੈਨਸ਼ਨ ਵਿੱਚ ਭਾਰੀ ਕਟੌਤੀ ਅਤੇ ਸਰਵਿਸ ਨੂੰ ਵਧਾਉਣ ਵਾਸਤੇ ਕਿਹਾ ਗਿਆ ਸਾਬਕਾ ਸੈਨਿਕਾਂ ਨੇ ਇੰਡੀਆ ਵੈਟਰਨਸ ਔਰਗੇਨਾਈਜ਼ੈਸਨ ਨਾਲ ਮਿਲ ਕੇ ਇਹ ਰੋਸ ਪ੍ਰਗਟ ਕੀਤਾ ਇਸ ਮੌਕੇ ਕੈਪਟਨ ਬਲਵਿੰਦਰ ਸਿੰਘ ਨੇ ਕਿਹਾ ਕਿ ਜੇਕਰ ਸਰਕਾਰ ਨੇ ਸਾਡੀਆਂ ਮੰਗਾਂ ਨਾ ਪੂਰੀਆਂ ਕੀਤੀਆਂ ਤਾਂ ਜਲਦੀ ਹੀ ਅਸੀਂ ਦਿੱਲੀ ਜਾ ਕੇ ਇਹ ਸੰਘਰਸ਼ ਨੂੰ ਤਿੱਖਾ ਕਰਾਗੇ ਇਸ ਮੌਕੇ ਸੂਬੇਦਾਰ ਸੰਤ ਸਿੰਘ ਨੇ ਇੰਡੀਆ ਵੈਟਰਨ ਔਰਗੇਨਾਈਜ਼ੈਸਨ ਦਾ ਧੰਨਵਾਦ ਕੀਤਾ ਅਤੇ ਕੈਪਟਨ ਬਲਵਿੰਦਰ ਸਿੰਘ ਨੇ ਕਿਸਾਨੀ ਅੰਦੋਲਨ ਲਈ ਵੀ ਸਰਕਾਰ ਦੀ ਸਖਤ ਲਹਿਜੇ ਵਿੱਚ ਨਿੰਦਾ ਕੀਤੀ ਇਸ ਮੌਕੇ ਕੈਪਟਨ ਬਲਵਿੰਦਰ ਸਿੰਘ ਰਾਏਕੋਟ ਨੇ ਵੀ ਸਾਰੇ ਸੈਨਿਕਾਂ ਦਾ ਔਰਗੇਨਾਈਜ਼ੈਸਨ ਨਾਲ ਜੁੜਨ ਦਾ ਧੰਨਵਾਦ ਕੀਤਾ ਇਸ ਮੌਕੇ ਸੂਬੇਦਾਰ ਗੁਰਵੰਤ ਸਿੰਘ,ਹੌਲਦਾਰ ਮੱਘਰ ਸਿੰਘ,ਨਿਰਮਲ ਸਿੰਘ,ਸੂਬੇਦਾਰ ਜਸਮੇਲ ਸਿੰਘ,ਨਾਇਕ ਨਾਹਰ ਸਿੰਘ,ਸਾਧੂ ਸਿੰਘ,ਕੈਪਟਨ ਭਗਵੰਤ ਸਿੰਘ, ਕੈਪਟਨ ਬਲਵੰਤ ਸਿੰਘ, ਸੂਬੇਦਾਰ ਅਮਰਜੀਤ ਸਿੰਘ,ਨਾਇਕ ਜਾਰਾ ਸਿੰਘ,ਗੁਰਚਰਨ ਸਿੰਘ, ਹੌਲਦਾਰ ਮੇਜਰ ਸਿੰਘ,ਹੌਲਦਾਰ ਮਹਿੰਦਰ ਸਿੰਘ,ਬਲਵੰਤ ਸਿੰਘ ਆਦਿ ਹਾਜਰ ਸਨ

ਮੋਗਾ ਪੁਲੀਸ ਵਲੋਂ ਸ਼ਰਾਬ ਅਤੇ ਨਸ਼ੀਲਾ ਪਾਉਡਰ ਸਮੇਤ ਇਕ ਕਾਬੂ

ਮੋਗਾ (ਰਾਣਾ ਸ਼ੇਖਦੌਲਤ,ਜੱਜ ਮਸੀਤਾਂ)

ਸ਼ਰਾਬ ਅਤੇ ਨਸ਼ੀਲੇ ਪਦਾਰਥਾ ਦਾ ਧੰਦਾ ਕਰਨ ਵਾਲਿਆਂ ਦੇ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਨੂੰ ਉਸ ਸਮੇਂ ਸਫ਼ਲਤਾ ਮਿਲੀ ਜਦ ਪੁਲਸ ਨੇ ਇਕ ਘਰ 'ਚ ਛਾਪਾਮਾਰੀ ਕਰ ਕੇ 250 ਪੇਟੀਆਂ ਸ਼ਰਾਬ ਬਰਾਮਦ ਕੀਤੀਆਂ ਜਦਕਿ ਸ਼ਰਾਬ ਤਸਕਰ ਪੁਲਸ ਦੇ ਕਾਬੂ ਨਹੀਂ ਆ ਸਕੇ। ਇਸੇ ਤਰ੍ਹਾਂ ਗੁਪਤ ਸੂਚਨਾ ਦੇ ਅਧਾਰ ਤੇ ਇਕ ਨੌਜਵਾਨ ਨੂੰ ਕਾਬੂ ਕਰ ਕੇ ਨਸ਼ੀਲਾ ਪਾਊਡਰ ਅਤੇ ਨਸ਼ੀਲੇ ਟੀਕੇ ਬਰਾਮਦ ਕੀਤੇ ਗਏ। 

ਇਸ ਸਬੰਧ 'ਚ ਜਾਣਕਾਰੀ ਦਿੰਦੇ ਹੋਏ ਸੀ.ਆਈ.ਏ ਸਟਾਫ਼ ਮੋਗਾ ਦੇ ਇੰਚਾਰਜ ਇੰਸਪੈਕਟਰ ਤ੍ਰਿਲੋਚਨ ਸਿੰਘ ਨੇ ਦੱਸਿਆ ਕਿ ਜਦ ਸਹਾਇਕ ਥਾਣੇਦਾਰ ਤਰਸੇਮ ਸਿੰਘ ਪੁਲਸ ਪਾਰਟੀ ਸਮੇਤ ਇਲਾਕੇ 'ਚ ਗਸ਼ਤ ਕਰਦੇ ਹੋਏ ਬਾਘਾ ਪੁਰਾਣਾ ਵੱਲ ਜਾ ਰਹੇ ਸੀ ਤਾਂ ਉਨ੍ਹਾਂ ਨੂੰ ਗੁਪਤ ਸੂਤਰਾਂ ਤੋਂ ਜਾਣਕਾਰੀ ਮਿਲੀ ਕਿ ਗੁਰਵਿੰਦਰ ਸਿੰਘ ਸ਼ਰਾਬ ਦਾ ਨਾਜਾਇਜ਼ ਧੰਦਾ ਕਰਦਾ ਹੈ ਅਤੇ ਘਰ ਵਿਚ ਭਾਰੀ ਮਾਤਰਾ ਵਿਚ ਸ਼ਰਾਬ ਦੀਆਂ ਪੇਟੀਆਂ ਪਈਆਂ ਹਨ। ਇਸ ਸੂਚਨਾ ਦੇ ਆਧਾਰ 'ਤੇ ਉਨ੍ਹਾਂ ਪੁਲਸ ਪਾਰਟੀ ਸਮੇਤ ਛਾਪਾਮਾਰੀ ਕਰ ਕੇ ਗੁਰਵਿੰਦਰ ਸਿੰਘ ਦੇ ਘਰ 'ਚੋਂ 24 ਪੇਟੀਆਂ ਸ਼ਰਾਬ ਮਾਰਕਾ ਕਲੱਬ, 18 ਪੇਟੀਆਂ ਸ਼ਰਾਬ ਮਾਰਕਾ ਛਾਂ-ਛਾਂ, 96 ਪੇਟੀਆਂ ਸ਼ਰਾਬ ਮਾਰਕਾ ਫ਼ਸਟ ਚੁਆਇਸ ਅਤੇ 112 ਪੇਟੀਆਂ ਸ਼ਰਾਬ ਮਾਰਕਾ ਮਾਲਟਾ ਕੁਲ 250 ਪੇਟੀਆਂ ਬਰਾਮਦ ਕੀਤੀਆਂ। ਇਸ ਸਬੰਧ ਚਿ ਪੁਲਸ ਵਲੋਂ ਥਾਣਾ ਬਾਘਾ ਪੁਰਾਣਾ ਵਿਚ ਪਰਮਜੀਤ ਸਿੰਘ ਉਰਫ ਰਾਣਾ ਨਿਵਾਸੀ ਪੱਤੀ ਮਾਲੋ ਕੀ ਮੋਗਾ, ਗੁਰਵਿੰਦਰ ਸਿੰਘ ਨਿਵਾਸੀ ਮੰਡੀਰਾ ਵਾਲਾ ਰੋਡ ਬਾਘਾ ਪੁਰਾਣਾ ਦੇ ਖਿਲਾਫ ਐਕਸਾਈਜ਼ ਐਕਟ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਸ ਦੋਨੋਂ ਕਥਿਤ ਤਸਕਰਾਂ ਦੀ ਤਲਾਸ਼ ਕਰ ਰਹੀ ਹੈ, ਜੋ ਅਜੇ ਤੱਕ ਪੁਲਸ ਦੇ ਕਾਬੂ ਨਹੀਂ ਆ ਸਕੇ। 

ਇਸੇ ਤਰ੍ਹਾਂ ਥਾਣਾ ਸਦਰ ਮੋਗਾ ਦੇ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਜਦ ਉਹ ਪਿੰਡ ਦਾਰਾਪੁਰ ਦੇ ਕੋਲ ਜਾ ਰਹੇ ਸੀ ਤਾਂ ਨਾਕਾਬੰਦੀ ਦੌਰਾਨ ਇਕ ਮੋਟਰਸਾਈਕਲ ਚਾਲਕ ਕੁਲਵੀਰ ਸਿੰਘ ਉਰਫ਼ ਕਾਕਾ ਵਾਸੀ ਪਿੰਡ ਵਕੀਲਾਂ ਵਾਲਾ (ਫਿਰੋਜ਼ਪੁਰ) ਨੂੰ ਰੋਕਿਆ ਅਤੇ ਤਲਾਸ਼ੀ ਲੈਣ ਤੇ ਉਸ ਦੇ ਕੋਲੋਂ 300 ਗ੍ਰਾਮ ਨਸ਼ੀਲੇ ਪਾਊਡਰ ਅਤੇ 7 ਟੀਕੇ ਜੋ ਨਸ਼ੇ ਦੇ ਤੌਰ 'ਤੇ ਵਰਤੇ ਜਾਂਦੇ ਹਨ, ਬਰਾਮਦ ਕੀਤੇ ਗਏ। ਕਥਿਤ ਦੋਸ਼ੀ ਨੂੰ ਕਾਬੂ ਕਰ ਕੇ ਉਸਦੇ ਖ਼ਿਲਾਫ਼ ਥਾਣਾ ਸਦਰ ਮੋਗਾ 'ਚ ਐੱਨ.ਡੀ.ਪੀ.ਐੱਸ. ਐਕਟ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਥਾਣੇਦਾਰ ਪਰਬਿੰਦਰ ਸਿੰਘ ਨੇ ਦੱਸਿਆ ਕਿ ਪੁੱਛਗਿੱਛ ਦੇ ਬਾਅਦ ਕਥਿਤ ਦੋਸ਼ੀ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।

ਕਿਸਾਨੀ ਸੰਘਰਸ਼ ਦੇ ਹੱਕ ਚ ਸਾਬਕਾ ਸੀਨੀਅਰ ਪੁਲਿਸ ਅਧਿਕਾਰੀ ਵਾਪਿਸ ਕਰਨਗੇ ਆਪਣਾ ਬਹਾਦਰੀ ਦਾ ਮੈਡਲ

ਮੋਗਾ ( ਰਾਣਾ ਸ਼ੇਖਦੌਲਤ,ਜੱਜ ਮਸੀਤਾਂ)

ਨੱਥੂਵਾਲਾ ਗਰਬੀ  ਸਥਾਨਕ ਕਸਬੇ ਨੱਥੂਵਾਲਾ ਗਰਬੀ ਦੇ ਜੰਮਪਲ ਸਾਬਕਾ ਏ.ਡੀ.ਸੀ.ਪੀ.(ਕਰਾਇਮ) ਹਰਜੀਤ ਸਿੰਘ ਬਰਾੜ ਆਪਣਾ ਬਹਾਦਰੀ ਪੁਰਸਕਾਰ (ਮੈਡਲ) ਰਾਸ਼ਟਰਪਤੀ ਨੂੰ ਵਾਪਸ ਕਰਗਨੇ। ਇਸ ਸਬੰਧੀ ਪ੍ਰੈੱਸ ਨਾਲ ਗੱਲ ਕਰਦੇ ਹੋਏ ਹਰਜੀਤ ਸਿੰਘ ਬਰਾੜ ਨੇ ਦੱਸਿਆ ਦੇਸ਼ ਦੀ ਨਿਕੰਮੀ ਸਰਕਾਰ ਦੇ ਪ੍ਰਧਾਨ ਮੰਤਰੀ ਵੱਲੋਂ ਕਾਲੇ ਕਾਨੂੰਨ ਬਣਾ ਕੇ ਦੇਸ਼ ਦੇ ਅੰਨਦਾਤੇ ਨਾਲ ਸ਼ਰੇਆਮ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਕਿਸਾਨ ਸਾਡੇ ਸਮਾਜ ਦੀ ਰੀੜ ਦੀ ਹੱਡੀ ਹਨ ਅਤੇ ਆਪ ਦਿਨ-ਰਾਤ ਮਿਹਨਤ ਕਰ ਕੇ ਪੂਰੀ ਦੁਨੀਆਂ ਦੇ ਲੋਕਾਂ ਦਾ ਢਿੱਡ ਭਰਨ ਵਾਸਤੇ ਅਨਾਜ ਪੈਦਾ ਕਰਦਾ ਹੈ ਪਰ ਕੇਂਦਰ ਸਰਕਾਰ ਵੱਲੋਂ ਕਾਲੇ ਕਾਨੂੰਨਾਂ ਰਾਹੀ ਕਿਸਾਨਾਂ ਨੂੰ ਹੀ ਖਤਮ ਕਰਨ ਵਾਸਤੇ ਰਾਹ ਤਿਆਰ ਕੀਤਾ ਜਾ ਰਿਹਾ ਹੈ, ਜਿਸ ਦੀ ਬਦੌਲਤ ਅੱਜ ਕੜਾਕੇ ਦੀ ਠੰਡ ਦੇ ਬਾਵਜੂਦ ਲੱਖਾਂ ਕਿਸਾਨ ਘਰ ਬਾਰ ਛੱਡ ਕੇ ਸੜਕਾਂ ਤੇ ਇਨਸਾਫ ਲੈਣ ਵਾਸਤੇ ਬੈਠੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਇਸ ਹਾਲਤ ਅਤੇ ਹੋ ਰਹੀ ਧੱਕੇਸ਼ਾਹੀ ਕਾਰਣ ਉਨ੍ਹਾਂ ਨੂੰ ਗਹਿਰੀ ਸੱਟ ਲੱਗੀ ਹੈ। ਕਿਉਂਕਿ ਉਹ ਖੁਦ ਕਿਸਾਨ ਹਨ ਅਤੇ ਉਹ ਕਿਸਾਨ ਭਰਾਵਾਂ ਦੇ ਹੱਕ 'ਚ ਅਤੇ ਸਰਕਾਰ ਦੇ ਵਿਰੋਧ 'ਚ ਆਪਣਾ ਬਹਾਦਰੀ ਦਾ ਮੈਡਲ ਸਰਕਾਰ ਨੂੰ ਵਾਪਸ ਕਰ ਰਹੇ ਹਨ। ਇਸ ਸਬੰਧੀ ਉਹ ਆਪਣੇ ਹੋਰ ਸਾਬਕਾ ਪੁਲਿਸ ਅਧਿਕਾਰੀਆਂ ਦੇ ਨਾਲ ਜਲਦ ਹੀ ਰਾਸ਼ਟਰਪਤੀ ਨੂੰ ਮਿਲਣਗੇ ਅਤੇ ਮੈਡਲ ਵਾਪਸ ਕਰ ਕੇ ਉਨ੍ਹਾਂ ਨੂੰ ਅਪੀਲ ਕਰਨਗੇ ਕਿ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਜਲਦੀ ਹੱਲ ਕੀਤਾ ਜਾਵੇ। ਜਿਕਰਯੋਗ ਹੈ ਕਿ ਹਰਜੀਤ ਸਿੰਘ ਬਰਾੜ ਨੂੰ ਸ਼ਾਨਦਾਰ ਪੁਲਸ ਸੇਵਾਵਾਂ ਅਤੇ ਕਈ ਵਾਰ ਬਹਾਦਰੀ ਦਿਖਾਉਣ ਦੇ ਬਦਲੇ ਰਾਸ਼ਟਰਪਤੀ ਮੈਡਲ ਮਿਲਿਆ ਸੀ ਅਤੇ ਉਨਾ੍ਹ ਦੀ ਗਿਣਤੀ ਅਜਿਹੇ ਚੰਦ ਪੁਲਸ ਅਫਸਰਾਂ ਵਿਚ ਕੀਤੀ ਜਾਂਦੀ ਸੀ ਜੋ ਕਿਸੇ ਵੀ ਸਿਫਾਰਿਸ਼ ਨੂੰ ਪਾਸੇ ਰੱਖ ਕੇ ਸਿਰਫ ਮੈਰਿਟ ਦੇ ਅਧਾਰ ਤੇ ਕੰਮ ਕਰਨ ਨੂੰ ਤਰਜੀਹ ਦਿੰਦੇ ਸਨ। ਉਨ੍ਹਾਂ ਦੀ ਸਾਰੀ ਸਰਵਿਸ ਬੇਦਾਗ ਅਤੇ ਰਿਸ਼ਵਤ ਨਾ ਲੈਣ ਵਾਲੇ ਬਹਾਦਰ ਪੁਲਸ ਅਫਸਰ ਦੇ ਤੌਰ ਤੇ ਬੀਤੀ ਹੈ।

ਕੈਲੇਫੋਰਨੀਆ ਦੇ ਭਾਰਤੀ ਅੰਬੈਸੀ ਅੱਗੇ ਕਿਸਾਨਾਂ ਦੇ ਹੱਕ ਚ ਕੀਤਾ ਗਿਆ ਰੋਸ ਪ੍ਰਦਰਸ਼ਨ ਕਿਸਾਨੀ ਸੰਘਰਸ਼ ਲਈ  51 ਹਜ਼ਾਰ ਰੁਪਏ ਦਾ ਸਹਿਯੋਗ ਵੀ ਸੰਗਤਾਂ ਭੇਜਿਆ  ਕਿਸਾਨਾਂ ਲਈ ਹਰ ਕੁਰਬਾਨੀ ਦੇਣ ਲਈ ਤਿਆਰ ਹਾਂ          -ਜਥੇਦਾਰ ਪਰਮਜੀਤ ਸਿੰਘ ਚੂਹੜਚੱਕ

ਦਿੱਲੀ , ਦਸੰਬਰ  2020 (ਬਲਵੀਰ ਸਿੰਘ ਬਾਠ) 

ਪੰਜਾਬ ਦੇ ਇਤਿਹਾਸਕ ਨਗਰ ਅਤੇ ਗ਼ਦਰੀ ਬਾਬਿਆਂ ਦੇ ਚਰਨ ਛੋਹ ਪ੍ਰਾਪਤ ਧਰਤੀ ਪਿੰਡ ਚੂਹੜਚੱਕ ਦੇ ਜੰਮਪਲ  ਜਥੇਦਾਰ ਪਰਮਜੀਤ ਸਿੰਘ ਚੂਹੜਚੱਕ ਨੇ ਅੱਜ  ਆਪਣੇ ਸਾਥੀਆਂ ਨਾਲ ਖੇਤੀ ਆਰਡੀਨੈਂਸ ਬਿੱਲਾਂ ਦਾ ਵਿਰੋਧ ਕਰਦੇ ਹੋਏ ਯੂਐਸਏ ਦੀ ਧਰਤੀ ਕੈਲੀਫੋਰਨੀਆ ਦੇ ਭਾਰਤੀ ਅੰਬੈਸੀ ਅੱਗੇ ਕਿਸਾਨਾਂ ਦੇ ਹੱਕ ਵਿਚ ਕੀਤਾ ਗਿਆ  ਕੀਤਾ ਗਿਆ ਰੋਸ ਪ੍ਰਦਰਸ਼ਨ  ਜਨਸੰਘ ਟੀ ਨਿਊਜ਼ ਨਾਲ ਫੋਨ ਤੇ ਗੱਲਬਾਤ ਕਰਦਿਆਂ ਜਥੇਦਾਰ ਪਰਮਜੀਤ ਸਿੰਘ ਨੇ ਕਿਹਾ ਕਿ  ਸੈਂਟਰ ਦੇ ਮੋਦੀ ਸਰਕਾਰ ਨੇ ਖੇਤੀ ਆਰਡੀਨੈਂਸ ਬਿੱਲ ਪਾਸ ਕਰਕੇ ਕਿਸਾਨਾਂ ਨਾਲ ਵੱਡਾ ਧ੍ਰੋਹ ਕਮਾਇਆ ਹੈ  ਮੇਰੇ ਦੇਸ਼ ਦੇ ਕਿਸਾਨ ਕਿਸੇ ਵੀ ਕੀਮਤ ਤੇ ਇਸ ਨੂੰ ਲਾਗੂ ਨਹੀਂ ਹੋਣ ਦੇਣਗੇ  ਉਨ੍ਹਾਂ ਕਿਹਾ ਕਿ ਅੱਜ ਸਟਾਕਟਨ ਯੂਐਸਏ ਤੋਂ ਕੈਲੀਫੋਰਨੀਆ ਭਾਰਤੀ ਅੰਬੈਸੀ ਦੇ ਅੱਗੇ ਸ਼ਾਂਤਮਈ ਢੰਗ ਨਾਲ ਕੀਤਾ ਗਿਆ ਰੋਸ ਪ੍ਰਦਰਸ਼ਨ  ਇਸ ਪ੍ਰਦਰਸ਼ਨ ਦੀ ਅਗਵਾਈ ਪਰਮਜੀਤ ਸਿੰਘ ਯੂਐਸਏ ਨੇ ਪੂਰੀ ਤਨਦੇਹੀ ਤੇ ਈਮਾਨਦਾਰੀ ਨਾਲ ਨਿਭਾਈ  ਉਨ੍ਹਾਂ ਕਿਹਾ ਕਿ  ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਦੇ ਅਸੀਂ ਪੂਰਨ ਤੌਰ ਤੇ ਹਮਾਇਤ ਕਰਦੇ ਹਾਂ  ਕਿਸਾਨ ਅਤੇ ਮਜ਼ਦੂਰ ਭਰਾਵਾਂ ਲਈ ਹਰ ਕੁਰਬਾਨੀ ਦੇਣ ਨੂੰ ਤਿਆਰ ਹਾਂ  ਉਨ੍ਹਾਂ ਕਿਸਾਨ ਭਰਾਵਾਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਇੰਨੀ ਠੰਢ ਦੇ ਬਾਵਜੂਦ ਬਾਵਜੂਦ ਵੀ ਛੋਟੇ ਬੱਚਿਆਂ ਤੋਂ ਲੈ ਕੇ ਬਜ਼ੁਰਗ ਭਰਾਵਾਂ ਸਦਕੇ ਅੱਜ ਕਿਸਾਨ  ਇਸ ਸਮੇਂ ਉਨ੍ਹਾਂ ਦਿੱਲੀ ਸੰਘਰਸ਼ ਵਿਚ ਆਪਣਾ ਯੋਗਦਾਨ ਪਾ ਰਹੇ ਸਭ ਸੰਗਤਾਂ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਇੰਨੀ ਠੰਢ ਦੇ ਬਾਵਜੂਦ ਵੀ ਕਿਸਾਨ  ਖੇਤੀ ਆਰਡੀਨੈਂਸ ਬਿੱਲ ਰੱਦ ਕਰਵਾਉਣ ਵਾਸਤੇ ਸੜਕਾਂ ਤੇ ਸ਼ਾਂਤਮਈ ਢੰਗ ਨਾਲ ਕਿਸਾਨੀ ਸੰਘਰਸ਼ ਚੱਲ ਰਿਹਾ ਹੈ  ਸਾਨੂੰ ਸਭ ਨੂੰ ਇੱਕ ਇੱਕ ਮੁੱਠ ਹੋ ਕੇ ਕਿਸਾਨੀ ਸੰਘਰਸ਼ ਦਾ ਹਿੱਸਾ ਬਣਨ ਦੀ ਲੋੜ ਹੈ  ਇਸ ਸਮੇਂ ਉਨ੍ਹਾਂ ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਲਈ ਆਪਣੇ ਪਰਿਵਾਰ ਵਲੋਂ ਇਕਵੰਜਾ ਹਜ਼ਾਰ ਰੁਪਏ ਦੀ ਸੇਵਾ ਵੀ ਸੰਗਤਾਂ ਨੂੰ ਪ੍ਰਦਾਨ ਕੀਤੀ ਉਨ੍ਹਾਂ ਕਿਹਾ ਕਿ ਜਿੰਨਾ ਚਿਰ ਕਿਸਾਨੀ ਸੰਘਰਸ਼ ਚੱਲੇਗਾ ਅਸੀਂ ਹਰ ਟੈਮ ਕਿਸਾਨਾਂ ਦੇ ਨਾਲ ਮੋਢੇ ਨਾਲ ਮੋਢਾ ਜੋਡ਼ ਕੇ ਖਡ਼੍ਹੇ ਹਾਂ  ਅਤੇ ਕਿਸੇ ਵੀ ਕੀਮਤ ਤੇ ਖੇਤੀ ਆਰਡੀਨੈਂਸ ਬਿੱਲ ਲਾਗੂ ਨਹੀਂ ਹੋਣ ਦੇਵਾਂਗੇ  ਵਾਹਿਗੁਰੂ ਕ੍ਰਿਪਾ ਕਰੇ ਅਸੀਂ ਇਤਿਹਾਸ ਸਿਰਜ ਕੇ ਜਿੱਤ ਕੇ ਪੰਜਾਬ ਨੂੰ ਵਾਪਸ ਮੁੜੀਏ