You are here

ਪੰਜਾਬ

ਸ਼ਹਿਰ ਦੀ ਅਬਾਦੀ ਵਿੱਚ ਬਣੀ  ਗਓੁਸ਼ਾਲਾ ਤੋਂ ਮੁਹੱਲਾ ਵਾਸੀ ਪਰੇਸ਼ਾਨ   

ਧਰਮਕੋਟ  (ਜਸਵੀਰ ਨਸੀਰੇਵਾਲੀਆਂ)  ਧਰਮਕੋਟ ਹਲਕੇ ਵਿਚ ਜਿੱਥੇ  ਅੱਜਕਲ੍ਹ ਅਵਾਰਾ ਪਸ਼ੂਆਂ ਤੋਂ ਲੋਕ ਪ੍ਰੇਸ਼ਾਨ ਹਨ ਉਥੇ ਧਰਮਕੋਟ ਸ਼ਹਿਰ ਵਿੱਚ ਇੱਕ ਵੱਸੋਂ ਵਾਲੀ ਆਬਾਦੀ ਵਿਚ ਬਣੀ  ਗੳੂਸਾਲਾਂ ਤੋਂ ਲੋਕ ਡਾਢੇ ਪ੍ਰੇਸ਼ਾਨ ਹਨ ਲੋਕਾਂ ਨੇ ਦੱਸਿਆ ਕਿ ਪਹਿਲਾਂ ਇੱਥੇ ਦੋ ਚਾਰ ਗਾਂਵਾ ਰੱਖੀਆਂ ਸੀ ਪਰ ਹੁਣ ਪ੍ਰਬੰਧਕਾਂ ਵੱਲੋਂ  ਗਊਸ਼ਾਲਾ ਹੀ ਬਣਾ ਦਿੱਤੀ ਗਈ ਹੈ ਜਿਸ ਕਾਰਨ ਜਦੋਂ ਕੋਈ ਗਊ ਮਰ ਜਾਂਦੀ ਹੈ ਤਾਂ ਉਸ  ਦੀ ਬਦਬੂ ਬਹੁਤ ਜਿਆਦਾ ਅੳੁਦੀਂ ਹੈ ਕਈ ਵਾਰ ਗਾਂਵਾ  ਘਰਾਂ ਵਿੱਚ ਵੀ ਆ ਜਾਂਦੀਆਂ ਹਨ ਮੁਹੱਲਾ ਵਾਸੀਆਂ ਨੇ ਕਿਹਾ ਕਿ ਕਈ ਵਾਰ ਪ੍ਰਬੰਧਕਾਂ ਨੂੰ ਵੀ ਕਹਿ ਚੁੱਕੇ ਹਾਂ ਪਰ ਇਸ ਪਾਸੇ ਕੋਈ ਧਿਆਨ ਨਹੀਂ ਦਿੱਤਾ ਗਿਆ  ਇਹਨਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਗਊਸ਼ਾਲਾ ਨੂੰ ਇੱਥੋਂ ਬਾਹਰ ਲਿਜਾਇਆ ਜਾਵੇ ਤਾਂ ਜੋ ਉਨ੍ਹਾਂ ਨੂੰ ਭਾਰੀ ਮੁਸ਼ਕਲਾਂ ਤੋਂ ਨਿਜਾਤ ਮਿਲ ਸਕੇ \

ਸਰਪੰਚ ਰਵੀ ਸ਼ਰਮਾ ਬਣੇ ਕਾਂਗਰਸ ਸੇਵਾ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਇਕਬਾਲ ਸਿੰਘ ਡਾਲਾ ਬਣੇ ਪੰਜਾਬ ਦੇ ਜਨਰਲ ਸੈਕਟਰੀ 

ਮਿਲੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਵਾਂਗੇ ਸੇਵਾ ਦਲ ਆਗੂ 

ਅਜੀਤਵਾਲ , ਸਤੰਬਰ 2020 -(ਬਲਵੀਰ ਸਿੰਘ ਬਾਠ)- ਕਾਂਗਰਸ ਹਾਈ ਕਮਾਂਡ ਨੇ ਅੱਜ ਮੋਗਾ ਜ਼ਿਲ੍ਹੇ ਨੂੰ ਬਖਸ਼ਿਆ ਮਾਨ ਸਰਪੰਚ ਰਵੀ ਸ਼ਰਮਾ ਬਣੇ ਸੇਵਾ ਦਲ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਤੇ ਇਕਬਾਲ ਸਿੰਘ ਡਾਲਾ ਬਣੇ ਪੰਜਾਬ ਦੇ ਜਨਰਲ ਸੈਕਟਰੀ  ਸੇਵਾ ਦਲ ਆਗੂਆਂ ਦੀ ਨਿਯੁਕਤੀ ਸਮੇਂ ਕਾਂਗਰਸੀ ਵਰਕਰਾਂ ਨੇ ਹਾਰ ਪਾ ਕੇ ਅਤੇ ਲੱਡੂ ਵੰਡ ਕੇ ਖ਼ੁਸ਼ੀ ਮਨਾਈ ਇਸ ਸਮੇਂ ਸੇਵਾ ਦਲ ਪ੍ਰਧਾਨ ਤੇ ਸੈਕਟਰੀ ਸਾਹਿਬ ਨੇ ਬੋਲਦਿਆਂ ਕਿਹਾ ਕਿ ਮੇਰੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਵਾਂਗੇ ਅਤੇ ਦੋ ਹਜ਼ਾਰ ਬਾਰੀ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸੇਵਾ ਦਲ ਕਾਂਗਰਸ ਹਮੇਸ਼ਾ ਭੂਮਿਕਾ ਨਿਭਾਏਗਾ ਅਤੇ ਕਾਂਗਰਸ ਹਾਈ ਕਮਾਂਡ ਦੇ ਹੁਕਮਾਂ ਤੇ ਪਹਿਰਾ ਦਿੰਦਾ ਰਹੇਗਾ ਇਸ ਸਮੇਂ ਉਨ੍ਹਾਂ ਕਾਂਗਰਸ ਹਾਈਕਮਾਂਡ ਸੋਨੀਆ ਗਾਂਧੀ ਸ੍ਰੀ ਰਾਹੁਲ ਗਾਂਧੀ ਜੀ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਐਮਪੀ ਰਬਨੀਤ ਸਿੰਘ ਬਿੱਟੂ ਪ੍ਰਧਾਨ ਸੁਨੀਲ ਜਾਖੜ ਲਾਲ ਜੀ ਦੇਸਾਈ ਆਲ ਇੰਡੀਆ ਪ੍ਰਧਾਨ ਨਿਰਮਲ ਸਿੰਘ ਕਾਲੜਾ ਪੰਜਾਬ ਪ੍ਰਧਾਨ ਸ੍ਰੀ ਕ੍ਰਿਸ਼ਨ ਕੁਮਾਰ ਦੀ ਬਾਬਾ ਇੰਦਰਜੀਤ ਸਿੰਘ ਮੀਤ ਪ੍ਰਧਾਨ ਲੋਪੋ ਕਾਂਗਰਸ ਸੇਵਾ ਦਲ ਮੋਗਾ ਤਰਸੇਮ ਸਿੰਘ ਗਿੱਲ ਮੀਤ ਪ੍ਰਧਾਨ ਕਾਂਗਰਸ ਸੇਵਾ ਦਲ ਮੋਗਾ ਬੂਟਾ ਸਿੰਘ ਬੌਡੇ ਬਲਾਕ ਪ੍ਰਧਾਨ ਸੇਵਾ ਦਲ ਨਿਹਾਲ ਸਿੰਘ ਵਾਲਾ ਇਕਬਾਲ ਸਿੰਘ ਸਰਪੰਚ ਝੰਡੇਆਣਾ ਦਵਿੰਦਰ ਸਿੰਘ ਸਰਪੰਚ ਧੂਰਕੋਟ ਜਗਸੀਰ ਸਿੰਘ ਜੱਗਾ ਸਰਪੰਚ ਮੱਦੋਕੇ ਮਨਦੀਪ ਸਿੰਘ ਬਲਾਕ ਸੰਮਤੀ ਮੈਂਬਰ ਡਾਲਾ ਪ੍ਰੀਤਮ ਸਿੰਘ ਬਧਨੀ ਕਲਾਂ ਸਰਪੰਚ ਗੁਰਿੰਦਰਪਾਲ ਸਿੰਘ ਡਿੰਪੀ ਅਜੀਤਵਾਲ ਪੰਚਾਇਤ ਮੈਂਬਰ ਜਗਤਾਰ ਸਿੰਘ ਜੱਗਾ ਪੰਚਾਇਤ ਮੈਂਬਰ ਚੂਹੜ ਚੱਕ ਬਲਜਿੰਦਰ ਸਿੰਘ ਬੱਲੀ ਨੰਬਰਦਾਰ ਮਲਕੀਤ ਸਿੰਘ ਸਿਕੰਦਰ ਸਿੰਘ ਸਾਬਕਾ ਸਰਪੰਚ ਸਤਨਾਮ ਸਿੰਘ ਨੰਬਰਦਾਰ ਤੋਂ ਇਲਾਵਾ ਕਾਂਗਰਸ ਪਾਰਟੀ ਅਤੇ ਸੇਵਾ ਦਲ ਕਾਂਗਰਸ ਪਾਰਟੀ ਦੇ ਵਰਕਰ ਅਤੇ ਅਹੁਦੇਦਾਰ ਹਾਜ਼ਰ ਸਨ

ਬੀ ਕੇ ਯੂ ਡਕੌਂਦਾ ਵੱਲੋਂ ਵੱਖ-ਵੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਪਿੰਡ ਗਹਿਲ,ਹਮੀਦੀ,ਛਾਪਾ ਵਿਖੇ ਕੇਂਦਰ ਸਰਕਾਰ ਖ਼ਿਲਾਫ਼ ਧਰਨੇ 

ਮਹਿਲ ਕਲਾਂ/ਬਰਨਾਲਾ-ਸਤੰਬਰ 2020-(ਗੁਰਸੇਵਕ ਸਿੰਘ ਸੋਹੀ)-ਕੇਂਦਰ ਦੀ ਮੋਦੀ ਸਰਕਾਰ ਦੇ ਤਿੰਨ ਕਿਸਾਨ ਵਿਰੋਧੀ ਲਿਆਂਦੇ ਆਰਡੀਨੈਂਸਾਂ ਨੂੰ ਲੋਕ ਸਭਾ ਅਤੇ ਰਾਜ ਸਭਾ ਵਿੱਚ ਪਾਸ ਕੀਤੇ ਜਾਣ ਦੇ ਵਿਰੋਧ ਵਿੱਚ ਸੂਬਾ ਕਮੇਟੀ ਦੇ ਸੱਦੇ ਉੱਪਰ ਅੱਜ ਪੰਜਾਬ ਬੰਦ ਕਰਨ ਦੇ ਓੁਲੀਕੇ ਗਏ ਪ੍ਰੋਗਰਾਮ ਤਹਿਤ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਬਲਾਕ ਮਹਿਲ ਕਲਾਂ ਇਕਾਈ ਵੱਲੋਂ ਵੱਖ-ਵੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਪਿੰਡ ਗਹਿਲ,ਹਮੀਦੀ,ਛਾਪਾ ਵਿਖੇ ਧਰਨੇ ਲਗਾ ਕੇ ਕੇਂਦਰ ਦੀ ਮੋਦੀ ਸਰਕਾਰ ਦੇ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਪਾਸ ਕੀਤੇ ਕਿਸਾਨ ਵਿਰੋਧੀ ਆਰਡੀਨੈਂਸ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਧਨੇਰ ਜ਼ਿਲ੍ਹਾ ਜਨਰਲ ਸਕੱਤਰ ਗੁਰਦੇਵ ਸਿੰਘ ਮਾਂਗੇਵਾਲ ਬਲਾਕ ਪ੍ਰਧਾਨ ਜਗਰਾਜ ਸਿੰਘ ਹਰਦਾਸਪੁਰਾ ਜਗਰੂਪ ਸਿੰਘ ਗਹਿਲ,ਗੋਪਾਲ ਸ਼ਰਮਾ ਹਮੀਦੀ,ਰਾਜ ਸਿੰਘ ਰਾਣੂ, ਨਿਰਮਲ ਸਿੰਘ ਸੋਹੀ,ਜੱਗਾ ਸਿੰਘ ਛਾਪਾ,ਜਸਵੰਤ ਸਿੰਘ ਸੋਹੀ,ਕੇਵਲ ਸਿੰਘ ਸਹੌਰ,ਕੁਲਵੰਤ ਸਿੰਘ ਰੰਧਾਵਾ,ਭਾਗ ਸਿੰਘ ਕੁਰੜ ਮੈਡੀਕਲ ਪ੍ਰੈਕਟੀਸਨਰਜ ਐਸੋਸੀਏਸ਼ਨ ਸੂਬਾ ਸਕੱਤਰ ਕੁਲਵੰਤ ਰਾਏ ਪੰਡੋਰੀ ਨੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਰੋਨਾ ਦੀ ਆੜ ਹੇਠ ਤਿੰਨ ਕਿਸਾਨ ਵਿਰੋਧੀ ਖੇਤੀ ਆਰਡੀਨੈੱਸ ਬਿਜਲੀ ਸੋਧ ਬਿਲ ਪਾਸ ਕਰਕੇ ਸਿੱਧੇ ਤੌਰ ਤੇ ਐਮਐਸਪੀ ਖਤਮ ਕਰਕੇ ਮੰਡੀ ਬੋਰਡ ਨੂੰ ਤੋੜ ਕੇ ਜਿਣਸਾਂ ਨੂੰ ਖੁੱਲ੍ਹੀ ਮੰਡੀ ਵਿੱਚ ਵੇਚਣ ਲਈ ਖਰੀਦਣ ਦਾ ਪ੍ਰਬੰਧ ਕਾਰਪੋਰੇਟ ਘਰਾਣਿਆਂ ਅਤੇ ਧਨਾਡ ਲੋਕਾਂ ਨੂੰ ਸੌਂਪ ਕੇ ਕਿਸਾਨਾਂ ਦੇ ਖੇਤੀਬਾੜੀ ਦੇ ਧੰਦਿਆਂ ਨੂੰ ਖਤਮ ਕੀਤਾ ਜਾ ਰਿਹਾ ਹੈ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਪਹਿਲਾਂ ਨੋਟਬੰਦੀ ਜੀਐਸਟੀ ਵਰਗੇ ਫ਼ੈਸਲਿਆਂ ਨੇ ਦੇਸ਼ ਦੇ ਕਿਸਾਨ ਮਜ਼ਦੂਰ ਦੁਕਾਨਦਾਰ ਨੂੰ ਆਰਥਿਕ ਪੱਖੋਂ ਕਮਜ਼ੋਰ ਕਰਕੇ ਰੱਖ ਦਿੱਤਾ ਉਨ੍ਹਾਂ ਕਿਹਾ ਕਿ ਔਖੇ ਸੰਕਟ ਵਿਚੋਂ ਗੁਜ਼ਰ ਰਹੀ ਕਿਸਾਨੀ ਉੱਪਰ ਕੇਂਦਰ ਸਰਕਾਰ ਵੱਲੋਂ ਅਜਿਹੇ ਹਮਲੇ ਕਰਕੇ ਆਉਣ ਵਾਲੇ ਸਮੇਂ ਵਿੱਚ ਕਿਸਾਨਾਂ ਨੂੰ ਮੋਟਰਾਂ ਦੇ ਬਿਲ ਲਾਉਣ ਸਮੇਤ ਹੋਰ ਸਹੂਲਤਾਂ ਖੋਹੀਆਂ ਜਾ ਰਹੀਆਂ ਹਨ ਉਨ੍ਹਾਂ ਕਿਹਾ ਕਿ ਹਰਸਿਮਰਤ ਕੌਰ ਬਾਦਲ ਵੱਲੋਂ ਦਿੱਤਾ ਅਸਤੀਫਾ ਕਿਸਾਨਾਂ ਦੇ ਹਿੱਤ ਵਿੱਚ ਨਹੀਂ ਕਿਉਂਕਿ ਵੱਖ-ਵੱਖ ਜਥੇਬੰਦੀਆਂ ਵੱਲੋਂ ਲਗਾਤਾਰ ਕੇਂਦਰ ਦੀ ਮੋਦੀ ਸਰਕਾਰ ਅਤੇ ਬਾਦਲ ਖਿਲਾਫ ਲੜੇ ਜਾ ਰਹੇ ਸੰਘਰਸ਼ ਦੇ ਦਬਾਅ ਅੱਗੇ ਚੁੱਕਦਿਆਂ ਇਹ ਅਸਤੀਫਾ ਦਿੱਤਾ ਗਿਆ ਹੈ ਉਨ੍ਹਾਂ ਕਿਸਾਨ ਮਜ਼ਦੂਰਾਂ ਦੇ ਇਕੱਠਾਂ ਤੇ ਲਾਈਆਂ ਪਾਬੰਦੀਆਂ ਰੱਦ ਕਰਨ ਲਈ ਅਤੇ ਸਾਰੀਆਂ ਫਸਲਾਂ ਦਾ ਵੱਧ ਤੋ ਵੱਧ ਸਮਰਥਨ ਮੁੱਲ ਲਾਗੂ ਕਰਨ ਦੀ ਮੰਗ ਕੀਤੀ ਇਸ ਮੌਕੇ ਉਨ੍ਹਾਂ ਬੋਲਦਿਆਂ ਇਹ ਵੀ ਕਿਹਾ ਕਿ ਜੋ ਕੇਂਦਰ ਸਰਕਾਰ ਵੱਲੋਂ ਤਿੰਨ ਕਿਸਾਨ ਵਿਰੋਧੀ ਆਰਡੀਨੈਂਸਾਂ ਲਾਗੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿਸੇ ਵੀ ਕੀਮਤ ਤੇ ਲਾਗੂ ਨਹੀਂ ਹੋਣ ਦਿੱਤੇ ਜਾਣਗੇ। ਇਸ ਮੌਕੇ ਕਰਮਜੀਤ ਸਿੰਘ ਉੱਪਲ ਹਰਦਾਸਪੁਰਾ,ਮਿੱਠੂ ਮੁਹੰਮਦ ਮਹਿਲ ਕਲਾਂ,ਮੁਲਾਜ਼ਮ ਫਰੰਟ ਦੇ ਦਲਵਿੰਦਰ ਸਿੰਘ,ਜਸਪਾਲ ਸਿੰਘ ਚੀਮਾ,ਪੰਚ ਜਸਵਿੰਦਰ ਸਿੰਘ ਮਾਂਗਟ ਹਮੀਦੀ,ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਏਕਮ ਸਿੰਘ ਦਿਓਲ,ਕੇਹਰ ਸਿੰਘ,ਕੇਵਲ ਸਿੰਘ ਸਹੌਰ,ਵਜ਼ੀਰ ਸਿੰਘ ਗਹਿਲ,ਭਾਈ ਹਰਪ੍ਰੀਤ ਸਿੰਘ ਮੂੰਮ,ਮਨਜੀਤ ਕੌਰ ਦੀਵਾਨਾ,ਬੂਟਾ ਮੂੰਮ,ਜਗਰੂਪ ਸਿੰਘ ਗਹਿਲ ਆਦਿ ਹਾਜ਼ਰ ਸਨ।

ਅਕਾਲੀ ਦਲ ਬਾਦਲ ਦੀਆ ਵਧਣ ਲੱਗਿਆ ਮੁਸ਼ਕਲਾਂ 

ਸ੍ਰੋਮਣੀ ਕਮੇਟੀ ਮੈਂਬਰ ਤੇ ਭਾਈ ਰਣਜੀਤ ਸਿੰਘ ਨੇ ਬਣਾਈ ਭਵਿੱਖ ਦੀ ਰਣਨੀਤੀ ਕਈ ਘੰਟੇ ਚੱਲੀ ਮੀਟਿੰਗ ਵਿੱਚ ਕੀਤੇ ਚਰਚੇ “

ਮੁਹਾਲੀ, ਸਤੰਬਰ 2020 -( ਇਕਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)- ਮੁੱਖ ਅਸਥਾਨ ਜੱਥਾ ਰੰਧਾਵਾ ਵਿੱਖੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਤੇ ਪੰਥਕ ਅਕਾਲੀ ਲਹਿਰ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਜੀ ਦੀ ਅਗਵਾਈ ਹੇਠ ਦਰਜ਼ ਦੇ ਕਰੀਬ SGPC ਮੈਂਬਰਾਂ ਦੀ ਮੀਟਿੰਗ ਹੋਈ ਜਿਸ ਵਿਸ਼ੇਸ਼ ਤੌਰ ‘ਤੇ 328 ਸਰੂਪਾਂ ਦੇ ਮਾਮਲੇ ‘ਤੇ ਵਿਚਾਰ ਕਰਦੇ ਹੋਏ ਅਗਲੀ ਰਣਨੀਤੀ ਬਾਰੇ ਕਈ ਅਹਿਮ ਫ਼ੈਸਲੇ ਲਿੱਤੇ ਗਏ ਅਤੇ ਨਾਲ ਹੀ 28 ਸਤੰਬਰ ਦੇ ਇਜਲਾਸ (ਸ਼ੈਸਨ) ਬਾਰੇ ਵੀ ਗੱਲ-ਬਾਤ ਕੀਤੀ ਗਈ ‘ ਇਸ ਮੌਕੇ ਸਾਬਕਾ ਜਥੇਦਾਰ ਸਾਹਿਬ ਨੇ ਕਿਹਾ ਕਿ ਬਾਕੀ ਸ਼੍ਰੋਮਣੀ ਕਮੇਟੀ ਦੇ ਮੈਂਬਰ ਨਾਲ ਪ੍ਰਬੰਧ ਦੇ ਅੰਦਰ ਦੀ ਅਤੇ ਸਿੱਖਾਂ ਕੋਲ ਪਿੰਡ ਪਿੰਡ ਪਹੁੰਚਣ ਦੀ ਧਾਰਮਿਕ ਤੌਰ ਤੇ ਖ਼ਾਸ ਰਣਨੀਤੀ ਤਿਆਰ ਕੀਤੀ ਗਈ ਹੈ। ਜੋ ਪ੍ਰੋਗਰਾਮ ਦੀ ਯੋਜਨਾ ਬਣਾਈ ਓਸ ਨਾਲ ਹੁਣ ਕਮੇਟੀ ਨੂੰ ਅੰਦਰੋਂ ਅਤੇ ਬਾਹਰੋਂ ਸਖ਼ਤ ਟੱਕਰ ਦਿੱਤੀ ਜਾਵੇਗੀ ਭਾਈ ਰਣਜੀਤ ਸਿੰਘ ਨੇ ਦਿੱਤਾ ਅੱਜ ਦੀ ਮੀਟਿੰਗ ਕਰਕੇ ਸੰਕੇਤ “ਇਸ ਵਿਸ਼ੇਸ਼ ਮੀਟਿੰਗ ਵਿੱਚ ਸਾਬਕਾ ਖ਼ਜ਼ਾਨਾ ਮੰਤਰੀ ਪੰਜਾਬ ਸ. ਪਰਮਿੰਦਰ ਸਿੰਘ ਢੀਡਸਾ , ਸ੍ਰੋਮਣੀ ਕਮੇਟੀ ਮੈਂਬਰ ਤੇ ਸਾਬਕਾ ਮੰਤਰੀ ਪੰਜਾਬ ਸੇਵਾ ਸਿੰਘ ਸੇਖਵਾਂ ਜਿੱਥੇ ਮੌਜੂਦ ਰਹੇ ਨਾਲ ਹੀ ਜਸਵੰਤ ਸਿੰਘ ਪੁੜੈਣ ਮਲਕੀਤ ਸਿੰਘ ਚੰਗਾਲ ਲੋਗੋਵਾਲ ਬਾਬਾ ਗੁਰਮੀਤ ਸਿੰਘ ਤਲੋਕੇਵਾਲ ਹਰਿਆਣਾ ਸਿਰਸਾ ਮਹਿੰਦਰ ਸਿੰਘ ਹੁਸੈਨਪੁਰੀ ,ਮਿੱਠੂ ਸਿੰਘ ਕਾਹਨੇ ਮਾਨਸਾ ਸਰਬੰਸ ਸਿੰਘ ਮਾਣਕੀ ਸਮਰਾਲਾ ਜੈ ਪਾਲ ਸਿੰਘ ਮੰਡੀਆਂ ਮਲੇਰਕੋਟਲਾ ਹਰਦੇਵ ਸਿੰਘ ਰੋਗਲਾ ਦਿੜਬਾ ਅਮਰਜੀਤ ਸਿੰਘ ਬੱਬੀਅਲਾ ਤੇ ਹੋਰ ਮੈਂਬਰ ਹਾਜ਼ਰ ਸਨ ਧਰਮਪਾਲ ਸਿੰਘ ਬਹਿਣੀਵਾਲ   ਪਹਿਲਾ ਤੋ ਹੀ ਵਿਰੋਧੀ ਧਿਰ ਦਾ ਰੋਲ ਨਿਭਾ ਰਹੇ ਮੈਂਬਰਾਂ ਨੂੰ ਵੱਡਾ ਬੱਲ ਮਿਲਿਆ ਕਿਉਂਕਿ ਸੁਖਦੇਵ ਸਿੰਘ ਭੌਰ, ਅਮਰੀਕ ਸਿੰਘ ਸਾਹਪੁਰ, ਸੁਰਜੀਤ ਸਿੰਘ ਤੁਗਲਵਾਲ, ਜਗਜੀਤ ਸਿੰਘ ਖਾਲਸਾ, ਸ੍ਰ ਹਰਪਾਲ ਸਿੰਘ ਪਾਲੀ ਮਛੋਡਾ, ਸ੍ਰ ਅਮਰੀਕ ਸਿੰਘ ਜਨੇਤਪੁਰ ਇਕ ਵੱਡਾ ਗਰੁੱਪ ਸੀ ਅੱਜ ਢੀਡਸਾ ਧੜੇ ਦੇ ਮੈਂਬਰਾਂ ਨਾਲ ਭਾਈ ਰਣਜੀਤ ਸਿੰਘ ਜੀ ਦੀ ਧਾਰਮਿਕ ਅਗਵਾਈ ਹੇਠ ਸ੍ਰੋਮਣੀ ਕਮੇਟੀ ਦੇ ਅੰਦਰ ਵਿਰੋਧ ਦੀ ਸੁਰ ਤਿੱਖੀ ਹੋਵੇਗੀ ਇਹ ਅੱਜ ਦੀ ਮੀਟਿੰਗ ਤੋਂ ਇਹ ਸੰਕੇਤ ਮਿਲ ਰਿਹਾ ਹੈ।

ਹੁਣ ਅਕਤੂਬਰ 'ਚ ਹੋ ਸਕਦੀਆਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮੁਲਤਵੀ ਕੀਤੀਆਂ ਗਈਆਂ ਪ੍ਰੀਖਿਆਵਾਂ

 ਮੁਹਾਲੀ, ਸਤੰਬਰ 2020 -(ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)-   ਪੰਜਾਬ ਸਕੂਲ ਸਿੱਖਿਆ ਬੋਰਡ ਨੇ ਮਾਰਚ 'ਚ ਦਸਵੀ ਸ਼੍ਰੇਣੀ ਦੀਆਂ ਮੁਲਤਵੀ ਕੀਤੀਆਂ ਪ੍ਰੀਖਿਆਵਾਂ ਤੇ ਬਾਰ੍ਹਵੀਂ ਦੀਆਂ ਅਨੁਪੂਰਕ ਪ੍ਰੀਖਿਆਵਾਂ ਅਕਤੂਬਰ ਦੇ ਆਖ਼ਰੀ ਹਫ਼ਤੇ ਤੋਂ ਲੈਣ ਦਾ ਫ਼ੈਸਲਾ ਕੀਤਾ ਗਿਆ ਹੈ। ਬੋਰਡ ਦੇ ਸਕੱਤਰ ਮੁਹੰਮਦ ਤਈਅਬ (ਆਈਏਐੱਸ) ਦੇ ਮੁਤਾਬਕ, ਸੂਬੇ ਵਿਚ ਕੋਵਿਡ-19 ਮਹਾਮਾਰੀ ਕਾਰਨ ਸਿੱਖਿਆ ਬੋਰਡ ਨੂੰ ਮਾਰਚ 2020 ਦੀਆਂ ਸਾਲਾਨਾ ਪ੍ਰੀਖਿਆਵਾਂ ਮੁਲਤਵੀ ਕਰਨੀਆਂ ਪਈਆਂ ਸਨ। ਹਾਲਤ ਵਿਚ ਸੁਧਾਰ ਹੋਣ ਕਾਰਨ ਹੁਣ ਦਸਵੀਂ ਦੀਆਂ ਓਪਨ ਸਕੂਲ ਪ੍ਰਣਾਲੀ, ਕਾਰਗੁਜ਼ਾਰੀ ਸੁਧਾਰ ਅਤੇ ਵਾਧੂ ਵਿਸ਼ਾ ਕੈਟਾਗਰੀਆਂ ਦੇ ਉਨ੍ਹਾਂ ਪ੍ਰੀਖਿਆਰਥੀਆਂ, ਜਿਨ੍ਹਾਂ ਦਾ ਨਤੀਜਾ ਹਾਲੇ ਤਕ ਐਲਾਨਿਆਂ ਨਹੀਂ ਗਿਆ, 26 ਅਕਤੂਬਰ 2020 ਤੋਂ 11 ਨਵੰਬਰ 2020 ਅਤੇ ਬਾਰ੍ਹਵੀਂ ਸ਼੍ਰੇਣੀ ਦੀਆਂ ਸਪਲੀਮੈਂਟਰੀ, ਕਾਰਗੁਜ਼ਾਰੀ ਸੁਧਾਰ ਅਤੇ ਵਾਧੂ ਵਿਸ਼ਾ ਕੈਟਾਗਰੀਆਂ ਦੀ ਪ੍ਰੀਖਿਆਵਾਂ 26 ਅਕਤੂਬਰ 2020 ਤੋਂ 17 ਨਵੰਬਰ 2020 ਤਕ ਸਿੱਖਿਆ ਬੋਰਡ ਵੱਲੋਂ ਨਿਰਧਾਰਤ ਪ੍ਰੀਖਿਆ ਕੇਂਦਰਾਂ 'ਤੇ ਕਰਵਾਈ ਜਾਵੇਗੀ। ਇਨ੍ਹਾਂ ਪ੍ਰੀਖਿਆਵਾਂ ਦੇ ਨਾਲ ਨਾਲ ਸਾਲ 2004 ਤੋਂ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ ਨੂੰ ਦਿੱਤੇ ਗਏ ਸੁਨਹਿਰੀ ਮੌਕੇ ਅਧੀਨ ਅਪੀਅਰ ਹੋਣ ਵਾਲੇ ਪ੍ਰੀਖਿਆਰਥੀਆਂ ਦੀ ਵੀ ਪ੍ਰੀਖਿਆ ਹੋਵੇਗੀ।

ਕਿਸਾਨ ਜੱਥੇਬੰਦੀਆ ਨੂੰ ਪੰਥਕ ਅਕਾਲੀ ਲਹਿਰ ਦਾ ਮਿਲਿਆ ਸਮਰਥਨ 

ਫਤਹਿਗੜ ਸਾਹਿਬ , ਸਤੰਬਰ (ਸੱਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ) ਭਾਈ ਗੁਰਪ੍ਰੀਤ ਸਿੰਘ ਰੰਧਾਵਾ ਨੇ ਬਤੌਰ ਸ਼੍ਰੋਮਣੀ ਕਮੇਟੀ ਮੈਂਬਰ ਫ਼ਤਿਹਗੜ ਸਾਹਿਬ ਅਤੇ ਪੰਥਕ ਅਕਾਲੀ ਲਹਿਰ ਜੱਥਾ ਰੰਧਾਵਾ ਵੱਲੋ ਕਿਸਾਨ ਸੰਘਰਸ਼ ਵਿੱਚ ਹਾਜਰੀ ਭਰੀ ਸਾਥੀਆਂ ਸਮੇਤ ਜੀ.ਟੀ ਰੋੜ ਸਰਹਿੰਦ ਵਿੱਖੇ ਧਰਨੇ ਪ੍ਰਦਰਸ਼ਨ ‘ਚ, ਉਹਨਾ ਨਿਰੋਲ ਧਾਰਮਿਕ ਭਾਸ਼ਨ ਕਰਦਿਆਂ ਗੁਰੂ ਨਾਨਕ ਸਾਹਿਬ ਮਹਾਰਾਜ ਜੀ ਦਾ ਕਿਸਾਨੀ ਨਾਲ ਲਗਾਅ ਬਾਬਾ ਬੰਦਾ ਸਿੰਘ ਬਹਾਦਰ ਵੱਲੋ ਸਰਹੰਦ ਫਤਹਿ ਕਰਨ ਉਪਰੰਤ ਸਾਨੂੰ ਵਾਰਸ ਬਣਾਇਆ ਅੱਜ ਨਰਿੰਦਰ ਮੋਦੀ ਮੁੜ ਸਾਨੂੰ ਨੌਕਰ ਬਣਾਉਣ ਦੀ ਕੋਸ਼ਿਸ਼ ਕਰ ਰਿਹਾ ਬਰਦਾਸ਼ਤ ਨਹੀਂ ਹੋਵੇਗੀ  ਕਿਸਾਨ ਭਰਾਵਾਂ ਨੂੰ ਭਰੋਸਾ ਦਿੱਤਾ ਕਿ ਜਿਵੇ ਤੁਸੀ ਮੈਨੂੰ ਦਸ ਸਾਲ ਪਹਿਲਾ ਬਹੁਤ ਵੱਡਾ ਮਾਣ ਦਿੱਤਾ ਸੀ ਮੈ ਵੀ ਇਸ ਸੰਘਰਸ ਵਿੱਚ ਤੁਹਾਡੇ ਨਾਲ ਖੜਾਂਗਾ ਜ਼ਰੂਰਤ ਪੈਣ ਤੇ ਸੰਘਰਸ ਦੌਰਾਨ ਲੰਗਰਾ ਦੇ ਪ੍ਰਬੰਧ ਫਤਹਿਗੜ ਸਾਹਿਬ ਗੁਰੂ ਘਰ ਤੋ ਕਰਵਾਵੇ ਦਿਆਗੇ ਸਾਥ ਦੇਵਾਂਗੇ ਪਿੱਛੇ ਨਹੀਂ ਹੱਟਾਗੇ ਇਲਾਕੇ ਦੇ ਭਾਰੀ ਇਕੱਠ ਵਿੱਚ ਵਾਰ ਵਾਰ ਜੈਕਾਰ ਦੀ ਅਵਾਜ ਸੁਣਾਈ ਦੇ ਰਹੀ ਸੀ !

ਅਸੀਂ ਵਕਤ ਪਾ ਦਿਆਂਗੇ ਜ਼ਾਲਮ ਸਰਕਾਰਾਂ ਨੂੰ  - ਜਥੇਦਾਰ ਢਿੱਲੋਂ 

ਅਜੀਤਵਾਲ, ਸਤੰਬਰ 2020 -( ਬਲਵੀਰ ਸਿੰਘ ਬਾਠ )-ਪੰਜਾਬ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਅੱਜ ਹਲਕਾ ਨਿਹਾਲ ਸਿੰਘ ਵਾਲਾ ਦੇ ਕਸਬਾ  ਬੱਧਨੀ ਕਲਾਂ ਵਿਖੇ ਵੱਡੀ ਪੱਧਰ ਤੇ ਅਕਾਲੀ ਦਲ ਦੇ ਵਰਕਰ ਨੈਸ਼ਨਲ ਐਵਾਰਡੀ ਚੇਅਰਮੈਨ ਧੀਰ ਸਿੰਘ ਢਿੱਲੋਂ ਤੇ ਸਰਕਲ ਜਥੇਦਾਰ ਪਰਮਜੀਤ ਸਿੰਘ ਚੂੜ ਚੱਕ ਦੀ ਅਗਵਾਈ ਹੇਠ ਅੱਜ ਪਿੰਡ ਚੂੜ ਚੱਕ ਕਫਲਾ ਰਵਾਨਾ ਕੀਤਾ ਗਿਆ  ਇਸ ਸਮੇਂ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਚੇਅਰਮੈਨ ਢਿੱਲੋਂ ਨੇ ਕਿਹਾ ਕਿ ਜੇ ਕਿਸਾਨਾਂ ਦਾ ਏਕਾ ਹੋ ਜੇ ਤਾਂ ਜ਼ਾਲਮ ਸਰਕਾਰਾਂ ਨੂੰ ਵਖਤ ਪਾ ਦਿਆਂਗੇ ਸੋਚਣ ਲਈ ਮਜ਼ਬੂਰ ਕਰ ਦਿਆਂਗੇ ਕੇਂਦਰ ਸਰਕਾਰ ਨੂੰ ਉਨ੍ਹਾਂ ਜੰਮ ਕੇ ਵਿਰੋਧ ਕਰਦੇ ਹੋਏ ਕਿਹਾ ਕਿ ਅਸੀਂ ਆਰਡੀਨੈੱਸ ਦਾ ਬਿੱਲ ਦਾ ਵਿਰੋਧ ਕਰਦਿਆਂ ਕਿਹਾ ਕਿ ਅਕਾਲੀ ਦਲ ਹਮੇਸ਼ਾ ਹੀ ਕਿਸਾਨਾਂ ਦੇ ਨਾਲ ਖੜ੍ਹਾ ਹੈ ਅਤੇ ਅਤੇ ਆਉਣ ਵਾਲੇ ਸਮੇਂ ਵਿੱਚ ਆਰਡੀਨੈੱਸ ਨੂੰ ਰੱਦ ਕਰਵਾਉਣ ਲਈ ਖੜ੍ਹਾ ਰਹੇਗਾ ਉਨ੍ਹਾਂ ਕਿਹਾ ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਜੀ ਦੇ ਸਖਤ ਆਦੇਸ਼ਾਂ ਤੇ ਅੱਜ ਪੰਜਾਬ ਬੰਦ ਦੇ ਸੱਦੇ ਨੂੰ ਪੂਰਨ ਤੌਰ ਤੇ ਸਹਾਰਾ ਦਿੱਤਾ ਗਿਆ ਇਸ ਸਮੇਂ ਉਨ੍ਹਾਂ ਨਾਲ ਹਰਮਿੰਦਰ ਸਿੰਘ ਜਿੰਦਰ ਸਿੰਘ ਡੇਅਰੀ ਵਾਲੇ ਸਰਪ੍ਰੀਤ ਰੇਸ਼ਮ ਸਿੰਘ ਦੇਵ ਸਿੰਘ ਰਾਜੂ ਮਨਜੀਤ ਸਿੰਘ ਢਿੱਲੋਂ ਸਤਪਾਲ ਸਿੰਘ ਇਕਬਾਲ ਸਿੰਘ ਕਾਲਾ ਸੁਰਿੰਦਰ ਸਿੰਘ ਤੋਂ ਇਲਾਵਾ ਵੱਡੀ ਪੱਧਰ ਤੇ ਅਕਾਲੀ ਵਰਕਰ ਹਾਜ਼ਰ ਸਨ

Sidhu moose wala,Harbhajan maan and many celebrities from pollywood take part in protest with farmers over agricultural bill.

Chandigarh(B.S SHARMA & RANA Shek Dulat)Farmers on Friday begain their protest as part of the "Punjab bandh" call against the farm bills that recently passed in parliament, in which punjabi singer sidhu moose wala, Harbhajan Mann,r-nait & Ranjit bawa like celebrities are supporting the farmers. They took part in the protest also.Several farmers organisations  across punjab state are protesting against the three contentious agricultural bills tabled by the government.

Farmers are protesting against the Agriculture Bill on Friday. 

Chandigarh(B.S SHARMA & Rana Shek Dulat)Many farmer organizations have called a "Nationwide Bandh" today. A nationwide India bandh has been called by the All India Kisan Sangharsh Coordination Committee, All India Kisan Mahasangh and Bharatiya Kisan Union. Many Union ministers including Prime Minister Narendra Modi have assured the farmers that this bill will bring revolutionary changes in the lives of farmers and the system of MSP will remain as before. Despite this, the farmers' organizations say that this bill is going to benefit corporates. Due to this, a "Nationwide Bandh" has been called. The roadway in Punjab-Haryana and Bihar has been affected due to the protest. In many places farmers are sitting on railway tracks.

ਹਰ ਕੁਰਬਾਨੀ ਦੇਣ ਲਈ ਤਿਆਰ ਹਨ ਕਿਸਾਨ   ਸੰਦੀਪ ਸਿੰਘ 

ਅਜੀਤਵਾਲ, ਸਤੰਬਰ 2020 -( ਬਲਵੀਰ ਸਿੰਘ ਬਾਠ )-ਅੱਜ ਪਿੰਡ ਚ੍ੜ੍ਹਚੱਕ ਮੋਗਾ ਜੀ ਟੀ ਰੋਡ ਤੇ ਕਿਸਾਨਾਂ ਵੱਲੋਂ ਦਿੱਤਾ ਗਿਆ ਆਰਡੀਨੈਸ ਬਿੱਲਾਂ ਦੇ ਖਿਲਾਫ਼ ਦਿੱਤਾ ਗਿਆ ਰੋਸ ਧਰਨਾ ਧਰਨਾ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪਿੰਡ ਦੇ ਕਿਸਾਨ ਮਜ਼ਦੂਰ ਆੜ੍ਹਤੀਏ ਆਦਿ ਕਿਸਾਨਾਂ ਵੱਲੋਂ ਦਿੱਤਾ ਗਿਆ ਇਸ ਧਰਨੇ ਦੀ ਪ੍ਰਧਾਨਗੀ ਕਿਸਾਨ ਆਗੂ ਸੰਦੀਪ ਸਿੰਘ ਤੇ ਸਾਬਕਾ ਸਰਪੰਚ ਕੁਲਦੀਪ ਸਿੰਘ ਚ‍ੜ੍ਹਹਚੱਕ ਵੱਲੋਂ ਕੀਤੀ  ਗਈ  ਪ੍ਰੈੱਸ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਆਰਡੀਨੈੱਸ ਬਿਲਾਂ ਦਾ ਵਿਰੋਧ ਕਰਦੇ ਹੋਏ ਇਹ ਬਿੱਲ ਹਰ ਹਾਲਤ ਦੇ ਵਿੱਚ ਰੱਦ ਕਰਵਾਉਣ ਲਈ ਕਰਵਾਉਣ ਲਈ ਕਿਸਾਨ ਹਰ ਕੁਰਬਾਨੀ ਦੇਣ ਲਈ ਤਿਆਰ ਬੈਠੇ ਹਨ ਉਨ੍ਹਾਂ ਕਿਹਾ ਕਿ ਅਸੀਂ ਕੇਂਦਰ ਸਰਕਾਰ ਦੇ ਆਰਡੀਨੈਂਸ ਬੇਰਾਂ ਦਾ ਜੰਮ ਕੇ ਵਿਰੋਧ ਕਰਦੇ ਕੇਂਦਰ ਸਰਕਾਰ ਨੇ ਜੇ ਕਿਸਾਨਾਂ ਦੀ ਨਾਮੀ ਇਹ ਬਿੱਲ ਨਾ ਰੱਦ ਕੀਤੇ ਤਾਂ ਆਉਣ ਵਾਲੇ ਸਮੇਂ ਦੇ ਵਿੱਚ ਪੰਜਾਬ ਦੇ ਹਾਲਾਤ ਕੁਝ ਹੋਰ ਤਰੀਕੇ ਨਾਲ ਸਾਹਮਣੇ ਆਉਣਗੇ ਇਸ ਸਮੇਂ ਨੰਬਰਦਾਰ ਸਾਧੂ ਸਿੰਘ ਪੰਚਾਇਤ ਮੈਂਬਰ ਪਰਮਜੀਤ ਸਿੰਘ ਨੀਲੋਂ ਪੰਚਾਇਤ ਮੈਂਬਰ ਗੁਰਮੇਲ ਸਿੰਘ ਪੰਚਾਇਤ ਮੈਂਬਰ ਸਰਬਨ ਸਿੰਘ ਪੰਚਾਇਤ ਮੈਂਬਰ ਸਤਨਾਮ ਸਿੰਘਸਿਮਰਜੀਤ ਸਿੰਘ ਪ੍ਰਧਾਨ ਭੱਜੀ  ਅਵਤਾਰ ਸਿੰਘ ਤਾਰੀ ਜੀਤ ਸਿੰਘ ਪ੍ਰਧਾਨ ਪਰਜੀਤ ਸਿੰਘ ਪੰਜਾਬ ਐਸੋਸ਼ੀਏਸ਼ਨ ਦੇ ਚੇਅਰਮੈਨ ਮੇਹਰ ਸਿੰਘ ਦਲੀਪ ਸਿੰਘ ਜੰਗੀਰ ਸਿੰਘ ਜਰਨੈਲ ਸਿੰਘ ਕਰਨੈਲ ਸਿੰਘ ਸੰਦੀਪ ਸਿੰਘ ਤੋਂ ਇਲਾਵਾ ਵੱਡੀ ਪੱਧਰ ਤੇ ਪਿੰਡ ਦੇ ਨੌਜਵਾਨ ਅਤੇ ਕਿਸਾਨ ਹਾਜ਼ਰ ਸਨ

ਨਾਨਕਸਰ ਸੰਪ੍ਰਦਾਏ ਦੇ ਮਹਾਂਪੁਰਸ਼ ਵੀ ਨਿੱਤਰੇ ਕਿਸਾਨਾਂ ਦੇ ਹੱਕ ਚ 

ਨਾਨਕਸਰ ਸੰਪ੍ਰਦਾਏ ਕਿਸਾਨਾਂ ਨਾਲ ਹਮੇਸ਼ਾ ਖੜ੍ਹੇਗੀ 

ਸੰਤ ਬਾਬਾ ਅਰਵਿੰਦਰ ਸਿੰਘ ਜੀ ਨਾਨਕਸਰ ਵਾਲੇ 

ਅਜੀਤਵਾਲ, ਸਤੰਬਰ 2020 -( ਬਲਵੀਰ ਸਿੰਘ ਬਾਠ )-ਪੂਰੀ ਦੁਨੀਆ ਚ ਪ੍ਰਸਿੱਧ ਧਾਰਮਿਕ ਸੰਸਥਾ ਨਾਨਕਸਰ ਕਲੇਰਾਂ ਦੇ ਮਹਾਂਪੁਰਸ਼ ਸੰਤ ਬਾਬਾ ਮੈਂਗਲ ਸਿੰਘ ਜੀ ਤੋਂ ਵਰੋਸਾਏ ਉਨ੍ਹਾਂ ਦੇ ਸਪੁੱਤਰ ਸੰਤ ਬਾਬਾ ਹਰਵਿੰਦਰ ਸਿੰਘ ਜੀ ਨਾਨਕਸਰ ਕਲੇਰਾਂ ਵਾਲਿਆਂ ਨੇ ਵੀ ਖੇਤੀ ਆਰਡੀਨੈੱਸ ਬਿੱਲਾਂ ਦਾ ਵਿਰੋਧ ਕਰਦੇ ਕਰਦਿਆਂ ਆਪਣੇ ਪ੍ਰਵਚਨ ਕਰਦੇ ਹੋਏ ਕਿਹਾ ਕਿ ਇਹ ਬਿੱਲ ਕਿਸਾਨ ਵਿਰੋਧੀ ਆੜ੍ਹਤੀਆਂ ਵਿਰੋਧੀ ਤੇ ਮਜ਼ਦੂਰਾਂ ਵਿਰੋਧੀ ਹਨ ਨਾਨਕਸਰ ਸੰਪਰਦਾ ਹੈ ਇਸ ਬਿੱਲ ਦਾ ਡੱਟ ਕੇ ਵਿਰੋਧ ਕਰੇਗੀ ਉਨ੍ਹਾਂ ਅੱਗੇ ਕਿਹਾ ਕਿ ਅਸੀਂ ਕਿਸਾਨਾਂ ਦੇ ਹੱਕ ਵਿੱਚ ਡੱਟ ਕੇ ਖੜ੍ਹਾਂਗੇ ਅਤੇ ਆਉਣ ਵਾਲੇ ਸਮੇਂ ਦੇ ਵਿੱਚ ਹਰ ਧਰਨੇ ਤੇ ਨਾਨਕਸਰ ਸੰਪਰਦਾਇ ਵੱਲੋਂ ਲੰਗਰ ਦੀ ਸੇਵਾ ਕੀਤੀ ਜਾਵੇਗੀ ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਸਿਆਸਤ ਛੱਡ ਕੇ ਇੱਕ ਮੁੱਠ ਹੋ ਕੇ ਆਰਡੀਨੈੱਸ ਬਿਲਾਂ ਦਾ ਵਿਰੋਧ ਕਰਨਾ ਚਾਹੀਦਾ ਹੈ ਵਿਰੋਧ ਕਰਕੇ ਹੀ ਅਸੀਂ ਕਿਰਸਾਨੀ ਨੂੰ ਤੇ ਕਿਸਾਨ ਨੂੰ ਬਚਾ ਸਕਦੇ ਹਾਂ ਐਸਾ ਮੈਂ ਉਨ੍ਹਾਂ ਨਾਲ ਭਾਈ ਦਲੇਰ ਸਿੰਘ ਭਾਈ ਗੁਰਜੀਤ ਸਿੰਘ ਕੈਲਪੁਰ ਭਾਈ ਸਤਨਾਮ ਸਿੰਘ ਭਾਈ ਦਵਿੰਦਰ ਸਿੰਘ ਕੁਲਜੀਤ ਸਿੰਘ ਭਾਈ ਸਤਨਾਮ ਸਿੰਘ ਅਤੇ ਭਾਈ ਦਵਿੰਦਰ ਸਿੰਘ ਤੋ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ

ਅੱਜ ਟਰੈਕਟਰ ਸਾੜਿਆ, ਸਰਕਾਰੇ ਬਿੱਲ ਰੱਦ ਨਾ ਕੀਤੇ ਤਾਂ ਖ਼ੁਦ ਨੂੰ ਅੱਗ ਲਾਵਾਂਗਾ - ਬੀਹਲਾ

ਟਰੈਕਟਰ ਫੂਕ ਕੇ ਅਕਾਲੀ ਦਲ ਨੇ ਕੀਤਾ ਰੋਸ ਪ੍ਰਦਰਸ਼ਨ

ਕੇਂਦਰ ਦੀ  ਮੋਦੀ ਸਰਕਾਰ ਆਰਡੀਨੈਂਸ ਵਾਪਸ ਲਵੇ-ਦਵਿੰਦਰ ਸਿੰਘ ਬੀਹਲਾ। 

ਮਹਿਲ ਕਲਾਂ/ਬਰਨਾਲਾ-ਸਤੰਬਰ 2020 - (ਗੁਰਸੇਵਕ ਸੋਹੀ ) ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਿਸਾਂ ਨਿਰਦੇਸਾਂ ਅਨੁਸਾਰ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਜ਼ਿਲ੍ਹਾ ਬਰਨਾਲਾ ਚ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ।ਇਸ ਮੌਕੇ ਸਮਾਜ ਸੇਵੀ ਤੇ ਅਕਾਲੀ ਆਗੂ ਦਵਿੰਦਰ ਸਿੰਘ ਬੀਹਲਾ ਸਮੇਤ ਅਕਾਲੀ ਆਗੂਆਂ ਨੇ ਟਰੈਕਟਰ ਨੂੰ ਅੱਗ ਲਗਾ ਕੇ ਆਪਣਾ ਰੋਸ ਜ਼ਾਹਰ ਕੀਤਾ।ਧਰਨੇ ਨੂੰ ਸਬੋਧਨ ਕਰਦਿਆਂ ਦਵਿੰਦਰ ਸਿੰਘ ਬੀਹਲਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਆਰਡੀਨੈਂਸ ਖ਼ਿਲਾਫ਼ ਪੰਜਾਬ ਦੇ ਕਿਸਾਨਾਂ ਚ ਰੋਸ ਦੀ ਲਹਿਰ ਹੈ।ਪੰਜਾਬ ਦਾ ਹਰ ਕਿਸਾਨ ਪਰਿਵਾਰਾਂ ਸਮੇਤ ਸੜਕਾਂ ਤੇ ਉੱਤਰ ਆਇਆ ਹੈ।ਕੇਂਦਰ ਦੀ ਮੋਦੀ ਸਰਕਾਰ ਖਿਲਾਫ ਕਿਸਾਨ ਯੂਨੀਅਨਾਂ ਵੱਲੋਂ ਲਗਾਤਾਰ ਸੰਘਰਸ਼ ਕੀਤੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਬੀਬੀ ਹਰਸਿਮਰਤ ਕੌਰ ਬਾਦਲ ਨੇ ਕਿਸਾਨਾਂ ਦੇ ਹੱਕ ਚ ਹਾਅ ਦਾ ਨਾਹਰਾ ਮਾਰਦਿਆਂ ਕੇਂਦਰੀ ਵਜ਼ੀਰਤਾ ਵਿੱਚੋਂ ਅਸਤੀਫ਼ਾ ਦਿੱਤਾ ਹੈ।ਜਿਸ ਕਾਰਨ  ਦੇਸ਼ ਦੀ ਸਿਆਸਤ ਚ ਨਵਾਂ ਮੋੜ ਆਇਆ ਹੈ ਤੇ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਸ਼੍ਰੋਮਣੀ ਅਕਾਲੀ ਦਲ ਦਾ ਹਰ ਆਗੂ ਤੇ ਵਰਕਰ ਮੈਦਾਨ ਚ ਆਇਆ ਹੈ।ਦਵਿੰਦਰ ਸਿੰਘ ਬੀਹਲਾ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕਰ ਦਿੱਤਾ ਹੈ ਕਿ ਭਾਜਪਾ ਜੇਕਰ ਆਰਡੀਨੈਂਸ ਵਾਪਸ ਨਹੀਂ ਲੈਂਦੀ ਤਾਂ ਗੱਠਜੋੜ ਤੇ ਵਿਚਾਰ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਟਰੈਕਟਰ ਕਿਸਾਨ ਦਾ ਪੁੱਤ ਜਿਸ ਨੂੰ ਫੂਕ ਕੇ ਸਾਨੂੰ ਵੀ ਦੁੱਖ ਹੋਇਆ ਹੈ।ਪਰ ਜੇਕਰ ਆਰਡੀਨੈਂਸ ਵਾਪਸ ਨਾ ਲਏ ਤਾਂ ਅਸੀਂ ਖੁਦ ਨੂੰ ਵੀ ਅੱਗ ਲਾਵਾਂਗੇ।ਜੇਕਰ ਮੋਦੀ ਸਰਕਾਰ ਨੇ ਆਰਡੀਨੈਂਸ ਵਾਪਸ ਲਏ ਨਾ ਲਏ ਤਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਸਾਨ ਯੂਨੀਅਨਾਂ ਨਾਲ ਰਲ ਕੇ ਲੰਮਾ ਸੰਘਰਸ਼ ਕੀਤਾ ਜਾਵੇਗਾ ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਆਰਡੀਨੈਂਸਾਂ ਖ਼ਿਲਾਫ਼ ਇੱਕ ਜੁੱਟ ਹੋਣ।ਇਸ ਮੌਕੇ ਜਥੇਦਾਰ ਮੱਖਣ ਸਿੰਘ ਧਨੌਲਾ,ਪਰਮਜੀਤ ਸਿੰਘ ਢਿੱਲੋਂ, ਰੁਪਿੰਦਰ ਸਿੰਘ ਸੰਧੂ,ਸੰਜੀਵ ਸ਼ੋਰੀ, ਜਥੇਦਾਰ ਰਜਿੰਦਰ ਸਿੰਘ ਦਰਾਕਾ ਸਮੇਤ ਵੱਡੀ ਗਿਣਤੀ ਚ ਅਕਾਲੀ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ ।

ਸਾਰੇ ਇਕੱਠੇ ਹੋਣ ਮੈਂ ਅਗਵਾਈ ਕਰਾਂਗਾ - ਅਮਰਿੰਦਰ ਸਿੰਘ

ਚੰਡੀਗੜ੍ਹ,ਸਤੰਬਰ 2020 -(ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ‘ਪੰਜਾਬ ਬੰਦ’ ਤੋਂ ਐਨ ਪਹਿਲਾਂ ਸਾਰੀਆਂ ਸਿਆਸੀ ਧਿਰਾਂ ਨੂੰ ਖੇਤੀ ਬਿਲਾਂ ਖ਼ਿਲਾਫ਼ ਇਕਜੁੱਟ ਹੋ ਕੇ ਲੜਾਈ ਲੜਨ ਲਈ ਇੱਕ ਮੰਚ ’ਤੇ ਆਉਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਸਾਨੀ ਹਿੱਤਾਂ ਖਾਤਰ ਸਿਆਸੀ ਪਾਰਟੀਆਂ ਨੂੰ ਸੌੜੇ ਸਿਆਸੀ ਮੁਫ਼ਾਦਾਂ ਤੋਂ ਉਪਰ ਉੱਠਣ ਦਾ ਵੀ ਸੱਦਾ ਦਿੱਤਾ। ਉਨ੍ਹਾਂ ਖੇਤੀ ਬਿਲਾਂ ਖ਼ਿਲਾਫ਼ ਸਾਰੀਆਂ ਸਿਆਸੀ ਧਿਰਾਂ ਦੀ ਇੱਕ ਮੰਚ ਤੋਂ ਅਗਵਾਈ ਕਰਨ ਦੀ ਪੇਸ਼ਕਸ਼ ਵੀ ਕੀਤੀ। ਮੁੱਖ ਮੰਤਰੀ ਨੇ ਸਾਫ਼ ਕਰ ਦਿੱਤਾ ਕਿ ਪੰਜਾਬ ਸਰਕਾਰ ਇਨ੍ਹਾਂ ਕਾਨੂੰਨਾਂ ਦੀ ਜ਼ੋਰਦਾਰ ਢੰਗ ਨਾਲ ਮੁਖ਼ਾਲਫ਼ਤ ਕਰੇਗੀ, ਕਿਉਂਕਿ ਇਹ ਕਾਨੂੰਨ ਨਾ ਸਿਰਫ਼ ਕਿਸਾਨਾਂ ਸਗੋਂ ਸਮੁੱਚੇ ਮੁਲਕ ਦੇ ਖ਼ਿਲਾਫ਼ ਭੁਗਤਦੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਲੀਡਰਸ਼ਿਪ ਨੇ ਸ਼੍ਰੋਮਣੀ ਅਕਾਲੀ ਦਲ ਦਾ ਇਤਿਹਾਸ ਬਦਲ ਦਿੱਤਾ ਹੈ, ਜੋ ਹੁਣ ਇਕ ਰਾਜਨੀਤਕ ਤਾਕਤ ਦੀ ਥਾਂ ਭਾਜਪਾ ਦੇ ਹੱਥਾਂ ਦੀ ਕਠਪੁਤਲੀ ਬਣ ਕੇ ਰਹਿ ਗਈ ਹੈ। ਕੈਪਟਨ ਨੇ ਅਕਾਲੀ ਆਗੂ ਹਰਸਿਮਰਤ ਕੌਰ ਬਾਦਲ ਦੇ ਕੇਂਦਰੀ ਕੈਬਨਿਟ ਵਿੱਚੋਂ ਅਸਤੀਫ਼ੇ ਨੂੰ ਖਾਰਜ ਕਰਦਿਆਂ ਕਿਹਾ ਕਿ ਇਸ ਤੋਂ ਪਹਿਲਾਂ ਬਾਦਲਾਂ ਨੇ ਪਾਰਟੀ ਨੂੰ ਅਗਵਾ ਕਰਦਿਆਂ ਆਪਣੇ ਨਿੱਜੀ ਹਿੱਤਾਂ ਤੇ ਫਾਇਦੇ ਲਈ ਵਰਤਿਆ ਹੈ। ਉਨ੍ਹਾਂ ਕਿਹਾ ਕਿ ਬਾਦਲਾਂ ਨੂੰ ਕੁਰਬਾਨੀ ਦਾ ਅਰਥ ਵੀ ਨਹੀਂ ਪਤਾ। ਉਨ੍ਹਾਂ ਅਕਾਲੀ ਆਗੂ ਨੂੰ ਪੁੱਛਿਆ ਕਿ ਉਹ ਕਿਸਾਨ ਵਿਰੋਧੀ ਐੱਨਡੀਏ ਸਰਕਾਰ ਵਿੱਚ ਹੁਣ ਤੱਕ ਬੈਠੇ ਕੀ ਕਰ ਰਹੇ ਹਨ? ਮੁੱਖ ਮੰਤਰੀ ਨੇ ਕਿਹਾ ਕਿ ਸੁਖਬੀਰ ਦਾ ਦਾਅਵਾ ਕਿ ਜੇ ਲੋਕ ਸੂਬੇ ਵਿੱਚ ਅਕਾਲੀ ਦਲ ਦੀ ਸਰਕਾਰ ਬਣਾਉਂਦੇ ਹਨ ਤਾਂ ਉਹ ਕਿਸੇ ਕਾਰਪੋਰੇਟ ਨੂੰ ਪੰਜਾਬ ਵਿੱਚ ਦਾਖਲ ਨਹੀਂ ਹੋਣ ਦੇਣਗੇ, ਤੋਂ ਸਾਫ਼ ਹੈ ਕਿ ਸਾਰਾ ਕੁਝ ਸੱਤਾ ਹਾਸਲ ਕਰਨ ਵਾਸਤੇ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀਆਂ ਨੇ ਉਦੋਂ ਯੂ-ਟਰਨ ਲਿਆ  ਜਦੋਂ ਉਨ੍ਹਾਂ ਦੀ ਪਾਰਟੀ ਨੂੰ ਪੰਜਾਬ ਦੇ ਰਾਜਸੀ ਨਕਸ਼ੇ ਤੋਂ ਪੂਰਨ ਤੌਰ ’ਤੇ ਅਲੋਪ ਹੋਣ ਦਾ ਖਤਰਾ ਹੋ ਗਿਆ ਸੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਖੇਤੀ ਬਿਲਾਂ ਵਿਰੁੱਧ ਅੱਜ ਦੇ ‘ਪੰਜਾਬ ਬੰਦ’ ਦੌਰਾਨ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਣਾਈ ਰੱਖਣ ਅਤੇ ਕੋਵਿਡ ਸੁਰੱਖਿਆ ਉਪਾਵਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਖੇਤੀ ਬਿਲਾਂ ਵਿਰੁੱਧ ਕਿਸਾਨਾਂ ਦੇ ਸੰਘਰਸ਼ ਵਿੱਚ ਸਰਕਾਰ ਭਾਵੇਂ ਉਨ੍ਹਾਂ ਦੇ ਨਾਲ ਖੜ੍ਹੀ ਹੈ, ਪਰ ਇਸ ਦੌਰਾਨ ਅਮਨ ਕਾਨੂੰਨ ਦਾ ਖਿਆਲ ਰੱਖਿਆ ਜਾਵੇ। ਕੈਪਟਨ ਨੇ ਸਾਫ਼ ਕਰ ਦਿੱਤਾ ਕਿ ਧਾਰਾ 144 ਦੀ ਉਲੰਘਣਾ ਲਈ ਉਨ੍ਹਾਂ ਖਿਲਾਫ਼ ਕੋਈ ਐੱਫਆਈਆਰ ਦਰਜ ਨਹੀਂ ਕੀਤੀ ਜਾਵੇਗੀ, ਪਰ ਬੰਦ ਦੌਰਾਨ ਅਮਨ-ਕਾਨੂੰਨ ਵਿੱਚ ਕਿਸੇ ਤਰ੍ਹਾਂ ਦਾ ਵਿਘਨ ਨਾ ਪਵੇ।  

ਸੁਖਬੀਰ ਸਿੰਘ ਬਾਦਲ ਅਤੇ ਬੀਬਾ ਬਾਦਲ ਤਖਤ ਸ੍ਰੀ ਦਮਦਮਾ ਸਾਹਿਬ ਹੋਏ ਨਤਮਸਤਕ

25 ਨੂੰ ਹੋਵਗਾ ਪੰਜਾਬ ਵਿੱਚ ਚੱਕਾ ਜਾਮ

ਤਲਵੰਡੀ ਸਾਬੋ , ਸਤੰਬਰ 2020 -(ਗੁਰਸੇਵਕ ਸਿੰਘ ਸੋਹੀ/ਰਾਣਾ ਸੇਖਦੌਲਤ )-  ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਹਜਾਰਾਂ ਵਰਕਰਾਂ ਦੀ ਮੌਜੂਦਗੀ ਵਿੱਚ ਤਖਤ ਸ੍ਰੀ ਦਮਦਮਾ ਸਾਹਿਬ ਪੁੱਜ ਕੇ ਮੱਥਾ ਟੇਕਿਆ। ਤਖਤ ਸਾਹਿਬ ਨਤਮਸਤਕ ਹੋਣ ਉਪਰੰਤ ਦੀਵਾਨ ਹਾਲ ਵਿੱਚ ਵਰਕਰਾਂ ਦੇ ਵੱਡੇ ਇਕੱਠ ਦੌਰਾਨ ਅਕਾਲੀ ਲੀਡਰਸ਼ਿਪ ਨੇ ਕਿਸਾਨ ਸੰਘਰਸ਼ ਦੀ ਜੋਰਦਾਰ ਹਿਮਾਇਤ ਕਰਦਿਆਂ ਜਿੱਥੇ ਆਰਡੀਨੈਂਸ ਦੀ ਵਾਪਿਸੀ ਤੱਕ ਸੰਘਰਸ਼ ਲੜਨ ਦਾ ਅਹਿਦ ਕੀਤਾ ਉੱਥੇ 1 ਅਕਤੂਬਰ ਨੂੰ ਤਿੰਨੇ ਤਖਤ ਸਾਹਿਬਾਨ ਤੋਂ ਕਿਸਾਨ ਮਾਰਚ ਕੱਢਣ ਦਾ ਵੀ ਐਲਾਨ ਕੀਤਾ।   ਅੱਜ ਤਖਤ ਸ੍ਰੀ ਦਮਦਮਾ ਸਾਹਿਬ ਪੁੱਜਣ ਤੇ ਵੱਖ ਵੱਖ ਹਲਕਿਆਂ ਤੋਂ ਆਏ ਹਜਾਰਾਂ ਦੀ ਗਿਣਤੀ ਵਿੱਚ ਅਕਾਲੀ ਵਰਕਰਾਂ ਨੇ ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਦਾ ਸ਼ਾਨਦਾਰ ਸਵਾਗਤ ਕੀਤਾ। ਤਖਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਣ ਉਪਰੰਤ ਨਵੇਂ ਭਾਈ ਡੱਲ ਸਿੰਘ ਦੀਵਾਨ ਹਾਲ ਵਿੱਚ ਠਾਠਾਂ ਮਾਰਦੇ ਵਰਕਰਾਂ ਦੇ ਇਕੱਠ ਨੂੰ ਸੰਬੋਧਨ ਹੁੰਦਿਆਂ ਸਭ ਤੋਂ ਪਹਿਲਾਂ ਬੀਬਾ ਬਾਦਲ ਨੇ ਕੇਂਦਰੀ ਹਕੂਮਤ ਤੇ ਜੋਰਦਾਰ ਹੱਲੇ ਬੋਲੇ।ਉਨਾਂ ਕਿਹਾ ਕਿ ਉਨਾਂ ਸਬੰਧੀ ਕਿਸਾਨਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ ਜਦੋਂਕਿ ਸੱਚ ਇਹ ਹੈ ਕਿ ਉਨਾਂ ਨੇ ਖੇਤੀ ਆਰਡੀਨੈਂਸ ਲਿਆਉਣ ਮੌਕੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕੇਂਦਰੀ ਮੰਤਰੀ ਮੰਡਲ ਨੂੰ ਇਹ ਸਲਾਹ ਦਿੱਤੀ ਸੀ ਕਿ ਕਿਸਾਨਾਂ ਨੂੰ ਭਰੋਸੇ ਵਿੱਚ ਲਿਆ ਜਾਵੇ।ਉਨਾਂ ਕਿਹਾ ਕਿ ਕੈਬਨਿਟ ਮੀਟਿੰਗ ਦੌਰਾਨ ਵੀ ਉਨਾਂ ਨੇ ਕਿਸਾਨਾਂ ਨੂੰ ਭਰੋਸੇ ਵਿੱਚ ਲਏ ਬਿਨਾਂ ਆਰਡੀਨੈਂਸ ਲਿਆਉਣ ਤੇ ਵਿਰੋਧ ਜਤਾਇਆ ਸੀ।ਉਨਾਂ ਕਿਹਾ ਕਿ ਜਦੋਂ ਉਨਾਂ ਦੀ ਗੱਲ ਨੂੰ ਅਣਗੌਲਿਆਂ ਕਰਦੇ ਹੋਏ ਸੰਸਦ ਵਿੱਚ ਬਿੱਲ ਲਿਆਂਦਾ ਤਾਂ ਉਨਾਂ ਨੇ ਮੰਤਰੀ ਦੀ ਕੁਰਸੀ ਕਿਸਾਨਾਂ ਖਾਤਿਰ ਛੱਡਣ ਦਾ ਫੈਸਲਾ ਲਿਆ  ਉੱਧਰ ਆਪਣੇ ਸੰਬੋਧਨ ਦੌਰਾਨ ਸ੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅੱਜ ਖੇਤੀ ਆਰਡੀਨੈਂਸ ਤੇ ਮਗਰਮੱਛੀ ਹੰਝੂ ਵਹਾ ਰਹੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਹਿਮਤੀ ਨਾਲ ਮੌਜੂਦਾ ਬਿੱਲ ਬਣੇ ਹਨ ਅਤੇ ਇਸਦੀ ਗਵਾਹੀ ਕੇਂਦਰ ਨੇ ਵੀ ਭਰੀ ਹੈ ਉੱਧਰ ਭਗਵੰਤ ਮਾਨ ਉਸ ਦਿਨ ਸੰਸਦ ਵਿੱਚੋਂ ਹੀ ਗਾਇਬ ਹੋ ਗਿਆ ਸੀ ਜਦੋਂ ਪਹਿਲਾ ਬਿੱਲ ਪੇਸ਼ ਕੀਤਾ ਗਿਆ।ਉਨਾਂ ਕਿਹਾ ਕਿ ਅਕਾਲੀ ਦਲ ਨੂੰ ਕਿਸਾਨ ਹਿਤੈਸ਼ੀ ਹੋਣ ਦਾ ਸਬੂਤ ਦੇਣ ਲਈ ਕਾਂਗਰਸ ਅਤੇ 'ਆਪ' ਦੇ ਸਰਟੀਫਿਕੇਟ ਦੀ ਲੋੜ ਨਹੀ।ਉਨਾਂ ਕਿਹਾ ਕਿ ਕੁਝ ਵਿਰੋਧੀ ਕਹਿੰਦੇ ਨੇ ਕਿ ਬੀਬਾ ਬਾਦਲ ਦੇ ਅਸਤੀਫੇ ਨਾਲ ਕੀ ਫਰਕ ਪਿਆ ਪਰ ਸੱਚ ਇਹ ਹੈ ਕਿ ਬੀਬਾ ਬਾਦਲ ਦੇ ਅਸਤੀਫੇ ਤੋਂ ਮਗਰੋਂ ਹੀ ਇਹ ਮਾਮਲਾ ਕੌਮੀ ਪੱਧਰ ਤੇ ਸੁਰਖੀਆਂ ਵਿੱਚ ਆਇਆ।ਕੇਂਦਰੀ ਮੰਤਰੀ ਮੰਡਲ ਨੂੰ ਵਾਰ ਵਾਰ ਆਰਡੀਨੈਂਸ ਨੂੰ ਲੈ ਕੇ ਸਫਾਈ ਦੇਣੀ ਪੈ ਰਹੀ ਹੈ।ਸੁਖਬੀਰ ਬਾਦਲ ਨੇ ਕਿਹਾ ਕਿ ਜਦੋਂ ਤੱਕ ਖੇਤੀ ਬਾਰੇ ਆਰਡੀਨੈਂਸ ਕੇਂਦਰ ਵੱਲੋਂ ਵਾਪਿਸ ਨਹੀ ਲਿਆ ਜਾਂਦਾ ਉਨਾਂ ਦੀ ਲੜਾਈ ਜਾਰੀ ਰਹੇਗੀ ਅਤੇ ਜਦੋਂ ਅਕਾਲੀ ਦਲ ਸੱਤਾ ਵਿੱਚ ਆਇਆ ਤਾਂ ਕਿਸੇ ਕਾਰਪੋਰੇਟ ਕੰਪਨੀ ਨੂੰ ਕਿਸਾਨੀ ਕੰਮਾਂ ਵਿੱਚ ਦਖਲ ਨਹੀ ਦੇਣ ਦਿੱਤਾ ਜਾਵੇਗਾ।ਉਨਾਂ ਦੱਸਿਆ ਕਿ 1 ਅਕਤੂਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਅੰਮ੍ਰਿਤਸਰ ਸਾਹਿਬ,ਤਖਤ ਸ੍ਰੀ ਕੇਸਗੜ੍ਹ ਸਾਹਿਬ ਆਨੰਦਪੁਰ ਸਾਹਿਬ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਕਿਸਾਨ ਮਾਰਚ ਰਵਾਨਾ ਕੀਤੇ ਜਾਣਗੇ। ਇਸ ਮੌਕੇ ਹਲਕਾ ਤਲਵੰਡੀ ਸਾਬੋ ਵੱਲੋਂ ਹਲਕਾ ਇੰਚਾਰਜ ਜੀਤਮਹਿੰਦਰ ਸਿੰਘ ਸਿੱਧੂ ਸਾਬਕਾ ਵਿਧਾਇਕ ਨੇ ਜਿੱਥੇ ਬਾਦਲ ਪਰਿਵਾਰ ਦਾ ਸਨਮਾਨ ਕੀਤਾ ਗਿਆ ਉੱਥੇ ਵੱਖ ਵੱਖ ਜਥੇਬੰਦੀਆਂ ਨੇ ਵੀ ਉਨਾਂ ਨੂੰ ਸਨਮਾਨਿਤ ਕੀਤਾ।ਇਸ ਮੌਕੇ ਬਲਵਿੰਦਰ ਸਿੰਘ ਭੂੰਦੜ ਮੈਂਬਰ ਰਾਜ ਸਭਾ,ਸਿਕੰਦਰ ਸਿੰਘ ਮਲੂਕਾ,ਜਨਮੇਜਾ ਸਿੰਘ ਸੇਖੋਂ ਦੋਵੇਂ ਸਾਬਕਾ ਮੰਤਰੀ,ਪਰਮਬੰਸ ਸਿੰਘ ਬੰਟੀ ਰੋਮਾਣਾ ਪ੍ਰਧਾਨ ਯੂਥ ਅਕਾਲੀ ਦਲ,ਕੰਵਰਜੀਤ ਸਿੰਘ ਰੋਜੀ ਬਰਕੰਦੀ ਅਤੇ ਦਿਲਰਾਜ ਸਿੰਘ ਭੂੰਦੜ ਦੋਵੇਂ ਵਿਧਾਇਕ,ਸਰੂਪ ਚੰਦ ਸਿੰਗਲਾ ਅਤੇ ਬਲਵੀਰ ਸਿੰਘ ਘੁੰਨਸ ਦੋਵੇਂ ਸਾਬਕਾ ਸੰਸਦੀ ਸਕੱਤਰ, ਹਰਜਿੰਦਰ ਸਿੰਘ ਜਿੰਦੂ,ਦਰਸ਼ਨ ਸਿੰਘ ਕੋਟਫੱਤਾ ਦੋਵੇਂ ਸਾਬਕਾ ਵਿਧਾਇਕ, ਡਿੰਪੀ ਢਿੱਲੋਂ ਗਿੱਦੜਬਾਹਾ, ਭਾਈ ਮੋਹਣ ਸਿੰਘ ਬੰਗੀ,ਬੀਬੀ ਜੋਗਿੰਦਰ ਕੌਰ, ਜਥੇ:ਕੌਰ ਸਿੰਘ ਬਹਾਬਲਵਾਲ, ਜਥੇ:ਗੁਰਤੇਜ ਸਿੰਘ ਢੱਡੇ ਚਾਰੇ ਮੈਂਬਰ ਸ੍ਰੋਮਣੀ ਕਮੇਟੀ ਆਦਿ ਹਾਜਰ ਸਨ।

ਪੰਜਾਬ 'ਚ ਕੋਰੋਨੇ ਦਾ ਕਹਿਰ ਜਾਰੀ 65 ਮੌਤਾਂ, 1801 ਪਾਜ਼ੇਟਿਵ ਮਾਮਲੇ, 2231 ਮਰੀਜ਼ ਹੋਏ ਤੰਦਰੁਸਤ

ਚੰਡੀਗੜ੍ਹ, ਸਤੰਬਰ 2020 -(ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)- ਸੂਬੇ 'ਚ ਸਤੰਬਰ ਮਹੀਨੇ ਕੋਰੋਨਾ ਦੇ ਮਰੀਜ਼ ਵਧਣ ਤੋਂ ਬਾਅਦ ਹੁਣ ਇਨ੍ਹਾਂ ਦੀ ਗਿਣਤੀ ਘਟਣ ਲੱਗ ਪਈ ਹੈ। ਬੁੱਧਵਾਰ ਨੂੰ 1968 ਤੇ ਵੀਰਵਾਰ ਨੂੰ 1801 ਲੋਕ ਪਾਜ਼ੇਟਿਵ ਪਾਏ ਗਏ। ਇਸ ਦੇ ਨਾਲ ਹੀ ਰਾਹਤ ਦੀ ਗੱਲ ਇਹ ਹੈ ਕਿ ਕੋਰੋਨਾ ਪਾਜ਼ੇਟਿਵ ਨਿਕਲਣ ਵਾਲਿਆਂ ਨਾਲੋਂ ਵੱਧ ਗਿਣਤੀ ਸਿਹਤਯਾਬ ਹੋਣ ਵਾਲਿਆਂ ਦੀ ਹੈ। ਵੀਰਵਾਰ ਨੂੰ 2231 ਲੋਕ ਕੋਰੋਨਾ ਨੂੰ ਹਰਾਉਣ 'ਚ ਸਫਲ ਹੋਏ। ਦੂਸਰੇ ਪਾਸੇ ਸੂਬੇ 'ਚ 65 ਲੋਕਾਂ ਦੀ ਮੌਤ ਵੀ ਹੋਈ ਹੈ। ਇਸ ਦੇ ਨਾਲ ਹੀ ਮਰਨ ਵਾਲਿਆਂ ਦੀ ਗਿਣਤੀ 3048 ਹੋ ਗਈ ਹੈ। ਵੀਰਵਾਰ ਨੂੰ ਸਭ ਤੋਂ ਵੱਧ 13 ਮੌਤਾਂ ਅੰਮਿ੍ਤਸਰ 'ਚ ਹੋਈਆਂ। ਇਸੇ ਤਰ੍ਹਾਂ ਜਲੰਧਰ 'ਚ 8 ਤੇ ਲੁਧਿਆਣਾ 'ਚ 7 ਲੋਕਾਂ ਦੀ ਮੌਤ ਕੋਰੋਨਾ ਕਾਰਨ ਹੋਈ। ਇਸੇ ਤਰ੍ਹਾਂ ਵੀਰਵਾਰ ਨੂੰ ਸਭ ਤੋਂ ਵੱਧ 191 ਮਰੀਜ਼ ਲੁਧਿਆਣਾ ਤੋਂ ਪਾਜ਼ੇਟਿਵ ਪਾਏ ਗਏ ਹਨ। ਇਸ ਤੋਂ ਇਲਾਵਾ 173 ਜਲੰਧਰ 'ਚ, 169 ਮੋਹਾਲੀ 'ਚ, 154 ਅੰਮਿ੍ਤਸਰ 'ਚ, 151 ਪਠਾਨਕੋਟ 'ਚ, 135 ਪਟਿਆਲਾ 'ਚ ਤੇ 105 ਮਰੀਜ਼ ਗੁਰਦਾਸਪੁਰ 'ਚ ਪਾਜ਼ੇਟਿਵ ਪਾਏ ਗਏ। ਸੂਬੇ 'ਚ ਹੁਣ ਵੀ 76 ਲੋਕ ਵੈਂਟੀਲੇਟਰ 'ਤੇ ਹਨ ਤੇ 443 ਲੋਕ ਆਕਸੀਜਨ 'ਤੇ ਰੱਖੇ ਗਏ ਹਨ।

ਬਲਾਕ ਮਹਿਲ ਕਲਾਂ ਦੇ ਪੇਂਡੂ ਖਿੱਤੇ ਨਾਲ ਸਬੰਧਿਤ ਡਾਕਟਰਾਂ ਵੱਲੋਂ ਕਿਸਾਨਾਂ ਦੇ ਸੰਘਰਸ਼ ਵਿੱਚ ਫਰੀ ਮੈਡੀਕਲ ਸੇਵਾਵਾਂ ਦੇਣਗੇ। ਡਾ. ਕਾਲਸਾਂ,ਡਾ,ਛਾਪਾ ...

ਮਹਿਲ ਕਲਾਂ /ਬਰਨਾਲਾ-ਸਤੰਬਰ 2020 -(ਗੁਰਸੇਵਕ ਸਿੰਘ ਸੋਹੀ)ਅੱਜ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ  (ਰਜਿ:295)ਬਲਾਕ ਮਹਿਲ ਕਲਾਂ ਦੀ ਇੱਕ ਵਿਸ਼ੇਸ਼ ਮੀਟਿੰਗ ਡਾ.ਜਗਜੀਤ ਸਿੰਘ ਕਾਲਸਾਂ ਦੀ ਪ੍ਰਧਾਨਗੀ ਹੇਠ ਮਹਿਲ ਕਲਾਂ ਵਿਖੇ ਹੋਈ। ਜਿਸ ਵਿੱਚ ਸੂਬਾ ਸੀਨੀਅਰ ਮੀਤ ਪ੍ਰਧਾਨ ਡਾ ਮਿੱਠੂ ਮੁਹੰਮਦ,ਜ਼ਿਲ੍ਹਾ ਕਮੇਟੀ ਮੈਂਬਰ ਡਾ ਕੇਸਰ ਖ਼ਾਨ ,ਬਲਾਕ ਸਕੱਤਰ ਡਾ ਸੁਰਜੀਤ ਸਿੰਘ ਛਾਪਾ,ਵਿੱਤ ਸਕੱਤਰ ਡਾ ਸੁਖਵਿੰਦਰ ਸਿੰਘ ਬਾਪਲਾ, ਚੇਅਰਮੈਨ ਡਾ ਬਲਿਹਾਰ ਸਿੰਘ ਗੋਬਿੰਦਗੜ੍ਹ,ਸੀਨੀਅਰ ਮੀਤ ਪ੍ਰਧਾਨ ਡਾ ਸੁਖਵਿੰਦਰ ਸਿੰਘ ਠੁੱਲੀਵਾਲ ,ਮੀਤ ਪ੍ਰਧਾਨ ਡਾ ਨਾਹਰ ਸਿੰਘ ,ਪ੍ਰੈੱਸ ਸਕੱਤਰ ਡਾ ਜਸਬੀਰ ਸਿੰਘ,ਡਾ. ਗੁਰਵਿੰਦਰ ਸਿੰਘ ,ਡਾ ਸ਼ਕੀਲ ਬਾਪਲਾ,ਡਾ ਮੁਕਲ ਸ਼ਰਮਾ,ਡਾ.ਬਲਦੇਵ ਸਿੰਘ ਲੋਹਗੜ , ਡਾ ਪਰਮਿੰਦਰ ਸਿੰਘ ਗੋਬਿੰਦਗੜ੍ਹ ,ਡਾ ਗੁਰਚਰਨ ਦਾਸ,ਡਾ.ਸੁਖਪਾਲ ਸਿੰਘ, ਡਾ ਧਰਵਿੰਦਰ ਸਿੰਘ ਆਦਿ ਹਾਜ਼ਰ ਹੋਏ । ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਆਰਡੀਨੈਂਸਾਂ ਦੇ ਵਿਰੋਧ ਵਿੱਚ  ਸੂਬਾ ਪ੍ਰਧਾਨ ਡਾ ਰਮੇਸ਼ ਕੁਮਾਰ ਬਾਲੀ ਅਤੇ ਸੂਬਾ ਕਮੇਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੂਰੇ ਪੰਜਾਬ ਵਿੱਚ 31ਕਿਸਾਨ ਜਥੇਬੰਦੀਆਂ ਦੇ ਧਰਨਿਆਂ ਦਾ ਵੱਡੀ ਪੱਧਰ ਤੇ ਮੈਡੀਕਲ ਪ੍ਰੈਕਟੀਸ਼ਨਰਜ ਐਸੋਸੀਏਸ਼ਨ ਵੱਲੋਂ ਫਰੀ ਮੈਡੀਕਲ ਕੈਂਪ ਲਗਾ ਕੇ ਭਰਪੂਰ ਸਹਿਯੋਗ ਦਿੱਤਾ ਜਾ ਰਿਹਾ ਹੈ । ਇਸੇ ਕੜੀ ਤਹਿਤ ਬਲਾਕ ਮਹਿਲ ਕਲਾਂ ਵੱਲੋਂ ਵੀ 25 ਸਤੰਬਰ ਦੇ ਹਜ਼ਾਰਾਂ ਦੇ ਇਸ ਇਕੱਠ ਵਿੱਚ  ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਮਹਿਲ ਕਲਾਂ ਦੇ ਸਮੂਹ ਅਹੁਦੇਦਾਰ ਅਤੇ ਮੈਂਬਰ ਸਾਹਿਬਾਨ ਆਪਣੇ ਲੋਕਾਂ ਨਾਲ ਮੋਢੇ ਨਾਲ ਮੋਢਾ ਲਾ ਕੇ ਖੜ੍ਹਨ ਦਾ ਪ੍ਰਣ ਕਰਦੇ  ਹੋਏ  ਇਸ ਇਕੱਠ ਵਿੱਚ ਫਰੀ ਮੈਡੀਕਲ ਕੈਂਪ ਲਾ ਕੇ ਲੋਕਾਂ ਨੂੰ ਮੁੱਢਲੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨਗੇ।

ਆਮ ਆਦਮੀ ਮਹਿਲ ਕਲਾਂ ਦੇ ਵਰਕਰਾਂ ਵਲੋਂ ਮੋਦੀ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ

ਵਿਧਾਇਕ ਪੰਡੋਰੀ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵੱਲੋਂ ਕੇਂਦਰ ਦੀ ਮੋਦੀ ਸਰਕਾਰ ਦੇ ਕਿਸਾਨ ਤੇ ਮਜ਼ਦੂਰ ਵਿਰੋਧੀ ਫ਼ੈਸਲਿਆਂ ਖਿਲਾਫ਼ ਵਾਰੰਟੀਅਰਾਂ ਵੱਲੋਂ ਹੱਥਾਂ ਵਿੱਚ ਤਖ਼ਤੀਆਂ ਫੜ ਕੇ ਅਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਕੇਂਦਰ ਦੀ ਮੋਦੀ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕਰਕੇ ਤਿੰਨ ਕਿਸਾਨ ਵਿਰੋਧੀ ਆਰਡੀਨੈਂਸ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ

ਮਹਿਲ ਕਲਾਂ 25 ਸਤੰਬਰ ਨੂੰ ਵੱਖ ਵੱਖ ਜਥੇਬੰਦੀਆਂ ਵੱਲੋਂ ਪੰਜਾਬ ਬੰਦ ਦੇ ਦਿੱਤੇ ਸੱਦੇ ਨੂੰ ਸਫਲ ਬਣਾਉਣ ਲਈ ਪਾਰਟੀ ਵਲੰਟੀਅਰਾਂ ਦੇ ਸਹਿਯੋਗ ਨਾਲ ਕਿਸਾਨਾਂ ਮਜ਼ਦੂਰਾਂ ਆੜ੍ਹਤੀਆਂ ਅਤੇ ਦੁਕਾਨਦਾਰਾਂ ਨੂੰ ਲਾਮਬੰਦ ਕਰਕੇ ਬੰਦ ਦੇ ਸੱਦੇ ਦਾ ਸਮਰਥਨ ਕਰਨ ਲਈ ਪ੍ਰੇਰਤ ਕੀਤਾ ਗਿਆ.ਵਿਧਾਇਕ ਪੰਡੋਰੀ 

ਮਹਿਲ ਕਲਾਂ/ਬਰਨਾਲਾ-ਸਤੰਬਰ 2020 (ਗੁਰਸੇਵਕ ਸਿੰਘ ਸੋਹੀ)-ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਅਗਵਾਈ ਹੇਠ ਹਲਕੇ ਨਾਲ ਸਬੰਧਤ ਪਾਰਟੀ ਵਾਲੰਟੀਅਰਾਂ ਅਤੇ ਆਗੂਆਂ ਨੇ ਸੂਬਾ ਕਮੇਟੀ ਦੇ ਸੱਦੇ ਉੱਪਰ 25 ਸਤੰਬਰ ਨੂੰ ਵੱਖ ਵੱਖ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਦੀ ਮੋਦੀ ਸਰਕਾਰ ਦੇ ਤਿੰਨ ਕਿਸਾਨ ਮਜ਼ਦੂਰ ਵਿਰੋਧੀ ਅਤੇ ਕਾਲੇ ਕਾਨੂੰਨਾਂ ਦੇ ਖਿਲਾਫ ਪੰਜਾਬ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਅਨਾਜ ਮੰਡੀ ਕਸਬਾ ਮਹਿਲ ਕਲਾਂ ਤੋਂ ਇੱਕ ਰੋਸ ਮਾਰਚ ਕੱਢਣ ਉਪਰੰਤ ਲੁਧਿਆਣਾ ਬਰਨਾਲਾ ਮੁੱਖ ਮਾਰਗ ਤੇ ਕਸਬਾ ਮਹਿਲ ਕਲਾਂ ਦੇ ਬੱਸ ਸਟੈਂਡ ਉੱਪਰ ਮੁੱਖ ਮਾਰਗ ਦੇ ਦੋਵਾਂ ਪਾਸਿਆਂ ਉੱਪਰ ਖੜ੍ਹ ਕੇ ਵਾਰੰਟੀ ਆਰਾਂ ਵੱਲੋਂ ਹੱਥਾਂ ਵਿੱਚ ਤਖ਼ਤੀਆਂ ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਕਿਸਾਨ ਵਿਰੋਧੀ ਫ਼ੈਸਲੇ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਅਤੇ 25 ਸਤੰਬਰ ਨੂੰ ਪੰਜਾਬ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਕਿਸਾਨਾਂ ਮਜ਼ਦੂਰਾਂ ਆੜ੍ਹਤੀਆਂ ਨੂੰ ਬੰਦ ਦੇ ਸੱਦੇ ਦਾ ਸਮਰਥਨ ਕਰਨ ਲਈ ਲਾਮਵੰਦ ਕੀਤਾ ਗਿਆ ਇਸ ਮੌਕੇ ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਤੇ ਲੋਕ ਸਭਾ ਹਲਕਾ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਪਾਰਟੀ ਵਲੰਟੀਅਰਾਂ ਵੱਲੋਂ ਹੱਥਾਂ ਵਿੱਚ ਤਖ਼ਤੀਆਂ ਅਤੇ  ਕਾਲੀਆਂ ਪੱਟੀਆਂ ਬੰਨ੍ਹ ਕੇ ਕੇਂਦਰ ਦੀ ਮੋਦੀ ਸਰਕਾਰ ਦੇ ਕਿਸਾਨ ਮਜ਼ਦੂਰ ਤੇ ਆੜ੍ਹਤੀਆਂ ਵਿਰੋਧੀ ਲਏ ਫੈਸਲਿਆਂ ਖਿਲਾਫ ਰੋਸ ਪ੍ਰਦਰਸ਼ਨ ਕਰਕੇ 25 ਸਤੰਬਰ ਨੂੰ ਪੰਜਾਬ ਬੰਦ ਦੇ ਦਿੱਤੇ ਸੱਦੇ ਨੂੰ ਸਮਰਥਨ ਦੇਣ ਲਈ ਪ੍ਰੇਰਿਤ ਕੀਤਾ ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਬ ਪਾਰਟੀ ਦੀ ਮੀਟਿੰਗ ਸੱਦ ਕੇ ਕੇਂਦਰ ਦੀ ਮੋਦੀ ਸਰਕਾਰ ਦੇ ਤਿੰਨ ਕਿਸਾਨ ਵਿਰੋਧੀ ਆਰਡੀਨੈਂਸਾਂ ਦੇ ਮੁੱਦੇ ਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣ ਵਿਸ਼ਵਾਸ ਦਵਾਇਆ ਸੀ ਪਰ ਮੁੱਖ ਮੰਤਰੀ ਵੱਲੋਂ ਅੱਜ ਤੱਕ ਵੀ ਪ੍ਰਧਾਨ ਮੰਤਰੀ ਨੂੰ ਨਹੀ ਮਿਲ ਸਕੇ ਓੁਨਾ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਤਿੰਨ ਕਿਸਾਨ ਵਿਰੋਧੀ ਆਰਡੀਨੈਂਸ ਲੋਕ ਸਭਾ ਅਤੇ ਰਾਜ ਸਭਾ ਵਿੱਚ ਪਾਸ ਕਰਕੇ ਸਿੱਧੇ ਤੌਰ ਤੇ ਐਮਐਸਪੀ ਖਤਮ ਕਰਕੇ ਮੰਡੀ ਬੋਰਡ ਨੂੰ ਤੋੜ ਕੇ ਕਿਸਾਨਾਂ ਮਜ਼ਦੂਰਾਂ ਤੇ ਆੜ੍ਹਤੀਆਂ ਦੇ ਕਾਰੋਬਾਰ ਖਤਮ ਕੀਤੇ ਜਾ ਰਹੇ ਹਨ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਪਿਛਲੇ ਸਮੇਂ ਆਪਣੇ ਚੋਣ ਮੈਨੀਫੈਸਟ ਵਿੱਚ ਆਰਡੀਨੈਂਸ ਲਿਆਉਣ ਦਾ ਵਾਅਦਾ ਕੀਤਾ ਸੀ ਪਰ ਕੇਂਦਰ ਦੀ ਮੋਦੀ ਸਰਕਾਰ ਨੇ ਆਰਡੀਨੈਂਸਾਂ ਨੂੰ ਲਾਗੂ ਕੀਤਾ ਗਿਆ ਪਰ ਕੈਪਟਨ ਤੇ ਬਾਦਲ ਅੱਜ ਕਿਸਾਨ ਆਰਡੀਨੈਂਸਾਂ ਦਾ ਵਿਰੋਧ ਕਰਕੇ ਕਿਸਾਨਾਂ ਅਤੇ ਜਥੇਬੰਦੀ ਦੇ ਆਗੂਆਂ ਨੂੰ ਗੁੰਮਰਾਹ ਕਰਨ ਤੇ ਤੁਲੇ ਹੋਏ ਹਨ ਉਨ੍ਹਾਂ ਹਰਸਿਮਰਤ ਕੌਰ ਬਾਦਲ ਦੇ ਅਸਤੀਫੇ ਨੂੰ ਇੱਕ ਡਰਾਮਾ ਕਰਾਰ ਦਿੰਦਿਆਂ ਕਿਹਾ ਕਿ ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਕੇਂਦਰ ਤੇ ਬਾਦਲਾਂ ਖਿਲਾਫ ਲੜੇ ਜਾ ਰਹੇ ਸੰਘਰਸ਼ ਦੇ ਦਬਾਅ ਸਦਕਾ ਬੀਬੀ ਬਾਦਲ ਨੂੰ ਉਸਦੀ ਬਦਲਣ ਲਈ ਮਜਬੂਰ ਹੋਣਾ ਪਿਆ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੰਸਦ ਭਗਵੰਤ ਮਾਨ ਵੱਲੋਂ ਪਾਰਲੀਮੈਂਟ ਵਿੱਚ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਵਧੇਗਾ ਵੱਲੋਂ ਕਿਸਾਨਾਂ ਦੇ ਮਸਲੇ ਨੂੰ ਵਿਧਾਨ ਸਭਾ ਵਿਚ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ ਉਨ੍ਹਾਂ ਕਿਹਾ ਕਿ ਬਾਦਲਾਂ ਵੱਲੋਂ ਕਿਸਾਨ ਜਥੇਬੰਦੀਆਂ ਦੇ 25 ਸਤੰਬਰ ਨੂੰ ਪੰਜਾਬ ਬੰਦ ਦੇ ਦਿੱਤੇ ਸੱਦੇ ਦੇ ਉਲਟ ਜੇਲ ਭਰੋ ਅੰਦੋਲਨ ਦੇ ਪ੍ਰੋਗਰਾਮ ਉਲੀਕ ਕੇ ਅਕਾਲੀ ਦਲ ਨੇ ਸਿੱਧੇ ਤੌਰ ਤੇ ਕਿਸਾਨ ਜਥੇਬੰਦੀਆਂ ਵੱਲੋਂ ਉਲੀਕੇ ਪ੍ਰੋਗਰਾਮ ਨੂੰ ਤਾਰੋਂ ਬੀਰਾ ਅਤੇ ਖਤਮ ਕਰਨ ਲਈ ਹਰ ਤਰਾਂ ਦਾ ਹੱਥਕੰਡਾ ਵਰਤਿਆ ਜਾ ਰਿਹਾ ਹੈ ਉਨ੍ਹਾਂ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਸਮੂਹ ਪਾਰਟੀ ਵਲੰਟੀਅਰਾਂ ਤੇ ਆਗੂਆਂ ਨੂੰ ਕਿਸਾਨ ਜਥੇਬੰਦੀਆਂ ਵੱਲੋਂ ਲੜੇ ਜਾ ਰਹੇ ਸੰਘਰਸ਼ ਦਾ ਸਾਥ ਦੇਣ ਦੀ ਅਪੀਲ ਕੀਤੀ ਇਸ ਮੌਕੇ ਸੀਨੀਅਰ ਆਗੂ ਤੇਜਾ ਸਿੰਘ  ਕਾਲਾਬੁੂਲਾ ਹਾਕਮ ਸਿੰਘ ਛੀਨੀਵਾਲ,ਕਿਸਾਨ ਸੈੱਲ ਦੇ ਬਲਾਕ ਪ੍ਰਧਾਨ ਮਨਜੀਤ ਸਿੰਘ ਸਹਿਜੜਾ, ਸੁਖਵਿੰਦਰ ਦਾਸ ਕੁਰੜ,ਦਵਿੰਦਰ ਸਿੰਘ ਧਨੋਆ ਕੁਤਬਾ,ਬਾਬਾ ਗੁਰਦੀਪ ਸਿੰਘ ਛਾਪਾ,ਗੋਬਿੰਦਰ ਸਿੰਘ ਸਿੱਧੂ, ਸੰਮਤੀ ਮੈਂਬਰ ਹਰਨੇਕ ਸਿੰਘ ਗੁਰਮ, ਕੁਲਦੀਪ ਸਿੰਘ ਬਾਵਾ,ਕਰਮਜੀਤ ਸਿੰਘ ਗਹਿਲ,ਰਮਨਦੀਪ ਸਿੰਘ ਦੀਪੀ ਗੁੰਮਟੀ,ਬਾਬਾ ਰਾਜਪਾਲ ਸਿੰਘ ਗੁੱਡੂ ਪੰਡੋਰੀ,ਗੁਰਸੇਵਕ ਸਿੰਘ ਲੋਹਗੜ, ਪ੍ਰਦੀਪ ਸਿੰਘ ਲੋਹਗੜ,ਜੱਗਾ ਸਿੰਘ ਗੁਰਮ,ਆੜ੍ਹਤੀਆ ਗੁਲਵੰਤ ਸਿੰਘ ਔਲਖ,ਅਵਤਾਰ ਸਿੰਘ ਚੀਮਾ ਸਿਕੰਦਰ ਸਿੰਘ ਪੰਡੋਰੀ,ਬਲਬੀਰ ਸਿੰਘ ਪੰਡੋਰੀ,ਟਿੱਕਾ ਸਿੰਘ ਪੰਡੋਰੀ, ਹਰਪਾਲ ਸਿੰਘ ਅਤੇ ਪਿਰਤਪਾਲ ਸਿੰਘ ਗਹਿਲ ਤੋਂ ਇਲਾਵਾ ਹੋਰ ਵਰੰਟੀਆਰ ਵੱਡੀ ਗਿਣਤੀ ਵਿਚ ਹਾਜ਼ਰ ਸਨ।

ਪੂਰਨ ਤੌਰ ਤੇ ਬਾਜ਼ਾਰ ਬੰਦ ਰੱਖ ਕੇ ਦੁਕਾਨਦਾਰ ਯੂਨੀਅਨ ਸਮਰਥਨ ਕਰੇਗੀ ਕਿਸਾਨੀ ਘੋਲ ਦਾ .

ਦੁਕਾਨਦਾਰ ਯੂਨੀਅਨ ਲਾਵੇਗੀ ਵਿਸ਼ੇਸ਼ ਚਾਹ ਦਾ ਲੰਗਰ 

ਮਹਿਲ ਕਲਾਂ /ਬਰਨਾਲਾ-ਸਤੰਬਰ 2020 -(ਗੁਰਸੇਵਕ ਸਿੰਘ ਸੋਹੀ)-ਖੇਤੀ ਸਬੰਧੀ ਕੇਂਦਰ ਸਰਕਾਰ ਵੱਲੋਂ ਧੱਕੇ ਨਾਲ ਪਾਸ ਕੀਤੇ ਗਏ ਆਰਡੀਨੈਂਸਾਂ ਦੇ ਵਿਰੋਧ ਵਿੱਚ ਪੂਰੇ ਪੰਜਾਬ ਵਿੱਚ 31 ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਭਰ ਵਿੱਚ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਬੰਦ ਦੇ ਸਬੰਧ ਵਿੱਚ  ਇੱਕ ਵਿਸ਼ੇਸ਼ ਮੀਟਿੰਗ ਗਗਨ ਸਰਾਂ ਪ੍ਰਧਾਨ ਦੁਕਾਨਦਾਰ ਯੂਨੀਅਨ ਅਤੇ ਨਿਰਭੈ ਸਿੰਘ ਜ਼ਿਲ੍ਹਾ ਪ੍ਰਧਾਨ ਕਿਸਾਨ ਯੂਨੀਅਨ ਰਾਜੇਵਾਲ ਦੀ ਅਗਵਾਈ 'ਚ ਮਹਿਲ ਕਲਾਂ ਵਿਖੇ ਹੋਈ। ਕਿਸਾਨ ਆਗੂ ਨਿਰਭੈ ਸਿੰਘ ਛੀਨੀਵਾਲ ਨੇ ਮਹਿਲਕਲਾਂ ਦੁਕਾਨਦਾਰ ਯੂਨੀਅਨ ਤੋਂ ਭਰਵੇਂ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ 25 ਸਤੰਬਰ ਦੇ ਬੰਦ ਦੇ ਸੱਦੇ ਤੇ ਸਾਰੇ ਦੁਕਾਨਦਾਰ ਸਾਡਾ ਸਹਿਯੋਗ ਦੇਣ। ਜਿਸ ਤੇ ਦੁਕਾਨਦਾਰ ਯੂਨੀਅਨ ਦੇ ਪ੍ਰਧਾਨ ਗਗਨ ਸਰਾਂ ਨੇ ਵਿਸ਼ਵਾਸ ਦਵਾਇਆ ਕਿ ਪਹਿਲਾਂ ਦੀ ਤਰ੍ਹਾਂ  ਸਮੂਹ ਦੁਕਾਨਦਾਰ ਆਪਣੀਆਂ ਦੁਕਾਨਾਂ ਬੰਦ ਕਰਕੇ ਕਿਸਾਨ, ਮਜ਼ਦੂਰ,ਦੁਕਾਨਦਾਰ ਏਕੇ ਦਾ ਸਬੂਤ ਦਿੰਦੇ ਹੋਏ ਕਿਸਾਨੀ ਘੋਲਾਂ ਵਿੱਚ ਬਣਦਾ ਯੋਗਦਾਨ ਪਾਉਣਗੇ। ਉਨ੍ਹਾਂ ਹੋਰ ਕਿਹਾ ਕਿ ਕਿਸਾਨ ਯੂਨੀਅਨ ਵੱਲੋਂ ਦਿੱਤੇ ਹੋਏ ਨਾਅਰੇ ਨਰਿੰਦਰ ਮੋਦੀ ਕਿਸਾਨ ਵਿਰੋਧੀ ਅਤੇ ਜਿਹੜਾ ਕਿਸਾਨਾਂ ਨਾਲ ਖੜੂਗਾ,ਉਹੀ ਪਿੰਡਾਂ ਵਿੱਚ ਵੜੂਗਾ ਦਾ ਪੁਰਜੋਰ ਸਮਰਥਨ ਕੀਤਾ ਜਾਵੇਗਾ । ਗਗਨ ਸਰਾਂ ਨੇ ਕਿਹਾ ਕਿ ਪਿਛਲੇ ਸਮੇਂ ਦੀ ਤਰ੍ਹਾਂ ਇਸ ਵਾਰ ਵੀ ਦੁਕਾਨਦਾਰ ਯੂਨੀਅਨ ਵੱਲੋਂ ਹਜ਼ਾਰਾਂ ਦੇ ਇਸ ਇਕੱਠ ਲਈ ਚਾਹ ਦਾ ਲੰਗਰ ਦੁਕਾਨਦਾਰ ਯੂਨੀਅਨ ਵੱਲੋਂ ਵਿਸ਼ੇਸ਼ ਤੌਰ ਤੇ ਲਗਾਇਆ ਜਾਵੇਗਾ । ਇਸ ਸਮੇਂ ਉਨ੍ਹਾਂ ਨਾਲ ਗੁਰਪ੍ਰੀਤ ਸਿੰਘ ਅਣਖੀ,ਡਾਕਟਰ ਮਿੱਠੂ  ਮੁਹੰਮਦ,ਬਲਦੇਵ ਸਿੰਘ ਗਾਗੇਵਾਲ, ਹਰਦੀਪ ਸਿੰਘ ਬੀਹਲਾ,ਅਕਬਰ ਖਾਨ,ਪ੍ਰਿੰਸ ਅਰੋੜਾ ,ਬੂਟਾ ਸਿੰਘ ,ਪੰਨਾ ਮਿੱਤੂ,ਸੰਜੀਵ ਕੁਮਾਰ,ਸੁਖਵਿੰਦਰ ਸਿੰਘ ਹੈਰੀ,ਹਰਦੀਪ ਸਿੰਘ ਪੰਡੋਰੀ,ਮਨਦੀਪ ਕੁਮਾਰ ਚੀਕੂ ,ਜਗਦੀਸ਼ ਸਿੰਘ ਪੰਨੂੰ, ਲੱਕੀ ਪਾਸੀ ,ਕਾਲਾ ਸਿੰਘ ,ਜਗਜੀਤ ਸਿੰਘ ਮਾਹਲ,ਪ੍ਰੇਮ ਕੁਮਾਰ ਪਾਸੀ, ਜਗਤਾਰ ਸਿੰਘ,ਅਮਰਿੰਦਰ ਸਿੰਘ, ਜਗਦੀਪ ਸਿੰਘ,ਐਡਵੋਕੇਟ ਗੁਰਜੋਤ ਸਿੰਘ,ਮੋਨੂੰ ਸ਼ਰਮਾ,ਸਰਦਾਰਾ ਸਿੰਘ, ਪ੍ਰਦੀਪ ਵਰਮਾ,ਕਾਕਾ ਹਰਦਾਸਪੁਰਾ ਆਦਿ ਹਾਜ਼ਰ ਸਨ।

ਸ਼੍ਰੋਮਣੀ ਅਕਾਲੀ ਦਲ ਵੱਲੋਂ ਬਰਨਾਲਾ ਦੇ ਧਾਦੀਆ ਢਾਬੇ ਦੇ ਨਜ਼ਦੀਕ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ- ਦਵਿੰਦਰ ਸਿੰਘ ਬੀਹਲਾ

ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੀ ਪਾਰਟੀ,ਕਿਸਾਨਾਂ ਦੇ ਹਿੱਤਾਂ ਲਈ ਅਨੇਕਾਂ ਵਾਰ ਵਜੀਰੀਆ ਤਿਆਗੀਆਂ

ਮਹਿਲ ਕਲਾਂ/ਬਰਨਾਲਾ-ਸਤੰਬਰ 2020 (ਗੁਰਸੇਵਕ ਸਿੰਘ ਸੋਹੀ)- ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਕਿਸਾਨ ਵਿਰੋਧੀ ਆਰਡੀਨੈਂਸਾਂ ਦੇ ਖ਼ਿਲਾਫ਼ ਅਸਤੀਫ਼ਾ ਦੇਣ ਤੋਂ ਬਾਅਦ ਸੰਸਦ ਬੀਬਾ ਹਰਸਿਮਰਤ ਕੌਰ ਬਾਦਲ ਪੰਜਾਬ ਪੁੱਜੇ ਤਾਂ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਅਕਾਲੀ ਆਗੂਆਂ'ਤੇ ਵਰਕਰਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਹਲਕਾ ਬਰਨਾਲਾ ਤੋਂ 115 ਗੱਡੀਆਂ ਦਾ ਕਾਫਲਾ ਸਮਾਜ ਸੇਵੀ ਦਵਿੰਦਰ ਸਿੰਘ ਬੀਹਲਾ ਤੇ ਅਕਾਲੀ ਆਗੂਆਂ ਦੀ ਅਗਵਾਈ 'ਚ ਰਵਾਨਾ ਹੋਇਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਵਿੰਦਰ ਸਿੰਘ ਬੀਹਲਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੀ ਪਾਰਟੀ ਹੈ ਜਿਸ ਨੇ ਕਿਸਾਨਾਂ ਦੇ ਹਿੱਤਾਂ ਲਈ ਅਨੇਕਾਂ ਵਾਰ ਵਜੀਰੀਆ ਤਿਆਗੀਆਂ ਹਨ। ਹੁਣ ਫਿਰ ਜਦੋਂ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨਾਲ ਧੱਕਾ ਕੀਤਾ ਜਾ ਰਿਹਾ ਹੈ ਤਾਂ ਬੀਬੀ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਵਜ਼ਾਰਤ ਤੋਂ ਅਸਤੀਫ਼ਾ ਦੇ ਕੇ ਕਿਸਾਨਾਂ ਨਾਲ ਖੜਨ ਦਾ ਫੈਸਲਾ ਕੀਤਾ ਹੈ ਜਿਸ ਦਾ ਹਰ ਪੰਜਾਬੀ ਕਿਸਾਨ ਵੱਲੋਂ ਸਵਾਗਤ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਅੱਜ ਸੁਖਬੀਰ ਸਿੰਘ ਬਾਦਲ ਐਲਾਨੀਆ ਕਹਿ ਚੁੱਕੇ ਹਨ ਕਿ ਕਿਸਾਨਾਂ ਲਈ ਜੇਕਰ ਗਠਜੋੜ ਤੋੜਨਾ ਪਿਆ ਤਾਂ ਪਿੱਛੇ ਨਹੀਂ ਹਟਾਂਗੇ। ਬੀਬਾ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੀ ਧੀ ਹੋਣ ਦਾ ਫਰਜ਼ ਅਦਾ ਕੀਤਾ ਹੈ ਜਿਸ ਦੀ ਸ਼ਲਾਘਾ ਹੋ ਰਹੀ। ਉਹਨਾਂ ਕਾਂਗਰਸ 'ਤੇ ਆਮ ਆਦਮੀ ਪਾਰਟੀ 'ਤੇ ਵਰ•ਦਿਆਂ ਕਿਹਾ ਕਿ ਇਸ ਦੋਵੇਂ ਪਾਰਟੀਆਂ ਕੇਂਦਰ ਖ਼ਿਲਾਫ਼ ਸੰਘਰਸ਼ ਕਰਨ ਦੀ ਥਾਂ ਅਕਾਲੀ ਦਲ ਨੂੰ ਹੀ ਬਦਨਾਮ ਕਰ ਰਹੀਆਂ ਹਨ। ਭਗਵੰਤ ਮਾਨ ਵੱਲੋਂ ਸੰਸਦ 'ਚ ਵੀ ਹੋਛੀ ਰਾਜਨੀਤੀ ਕੀਤੀ ਗਈ। ਜਿਸ ਤੋਂ ਪੰਜਾਬ ਦਾ ਹਰ ਵਾਸੀ ਪੂਰੀ ਤਰਾਂ ਜਾਣੂ ਹੋ ਚੁੱਕਾ ਹੈ। ਉਹਨਾਂ ਕਿਸਾਨ ਯੂਨੀਅਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਕਿਸਾਨਾਂ ਨਾਲ ਚਟਾਨ ਵਾਂਗ ਖੜਾ ਹੈ 'ਤੇ 25 ਸਤੰਬਰ ਨੂੰ ਪੰਜਾਬ ਬੰਦ ਦੇ ਸੱਦੇ ਦਾ ਸਵਾਗਤ ਕਰਦਾ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਬਰਨਾਲਾ ਦੇ ਧਾਦੀਆ ਢਾਬੇ ਦੇ ਨਜ਼ਦੀਕ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਉਹਨਾਂ ਸਮੂਹ ਅਕਾਲੀ ਵਰਕਰਾਂ ਨੂੰ ਇਸ ਰੋਸ ਧਰਨੇ 'ਚ ਪੁੱਜਣ ਦੀ ਅਪੀਲ ਕੀਤੀ। ਇਸ ਮੌਕੇ ਜਥੇਦਾਰ ਮੱਖਣ ਧਨੌਲਾ, ਗੌਰਵ ਧਨੌਲਾ, ਹਰਮਨ ਬਾਜਵਾ, ਸਰਪੰਚ ਰਾਜਵਿੰਦਰ ਸਿੰਘ ਅਤੇ ਸਰਪੰਚ ਲੱਖੀ ਭੂਰੇ ਸਮੇਤ ਵੱਡੀ ਗਿਣਤੀ 'ਚ ਅਕਾਲੀ ਵਰਕਰ ਹਾਜਰ ਸਨ।

ਮਹਿਲ ਕਲਾਂ ਵਿਖੇ ਮਠਾੜੂ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਸਾਬਕਾ ਸੰਸਦ ਮੈਂਬਰ ਰਾਜਦੇਵ ਸਿੰਘ ਖਾਲਸਾ 

ਨਸ਼ੇ ਦੇ ਸੌਦਾਗਰਾਂ ਨੂੰ ਫੜਨ`ਚ ਨਾਕਾਮ ਰਹੀ ਸਰਕਾਰ -ਰਾਜਦੇਵ ਸਿੰਘ ਖ਼ਾਲਸਾ

ਮਹਿਲ ਕਲਾਂ/ ਬਰਨਾਲਾ- ਸਤੰਬਰ 2020 - (ਗੁਰਸੇਵਕ ਸਿੰਘ ਸੋਹੀ)- ਨਸ਼ਿਆਂ ਦੀ Àਵਰਡੋਜ਼ ਨਾਲ ਮੌਤ ਦੇ ਮੂੰਹ ਜਾ ਰਹੀ ਭਵਿੱਖ ਦੀ ਵਾਰਸ ਨੌਜਵਾਨੀ ਬਚਾਉਣ ਲਈ ਸਰਕਾਰ ਬਣਦੀ ਜ਼ਿੰਮੇਵਾਰੀ ਨਿਭਾਉਣ ਚ ਬੁਰੀ ਤਰਾਂ ਅਸਫਲ ਸਾਬਤ ਹੋਈ। ਇਹ ਪ੍ਰਗਟਾਵਾ ਸਾਬਕਾ ਸੰਸਦ ਮੈਂਬਰ ਸ: ਰਾਜਦੇਵ ਸਿੰਘ ਖ਼ਾਲਸਾ ਨੇ ਅੱਜ ਇੱਥੇ ਇੱਕ ਕਰੋੜ ਦਾ ਚਿੱਟਾ ਪੀ ਕੇ Àਵਰਡੋਜ਼ ਨਾਲ ਮੌਤ ਦੇ ਮੂੰਹ 'ਚ ਚਲੇ ਗਏ ਗਾਇਕ ਗਗਨਦੀਪ ਸਿੰਘ ਉਰਫ਼ ਰਾਂਝਾ ਦੇ ਪਿਤਾ ਸੁਖਦੇਵ ਸਿੰਘ ਮਠਾੜੂ, ਮਾਤਾ ਸੁਖਵਿੰਦਰ ਕੌਰ ਦੇ ਨਾਲ ਦੁੱਖ ਸਾਂਝਾਂ ਕਰਨ ਸਮੇਂ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਪਵਿੱਤਰ ਗੁਟਕਾ ਸਾਹਿਬ ਚੁੱਕ ਕੇ ਨਸ਼ੇ ਨੂੰ ਚਾਰ ਹਫ਼ਤੇ ਚ ਖ਼ਤਮ ਕਰਨ ਦੀ ਖਾਧੀ ਸਹੁੰ ਝੂਠੀ ਹੋ ਚੁੱਕੀ ਹੈ ਕਿਉਂ ਕਿ ਨਸ਼ਾ ਕੰਟਰੋਲ ਹੋਣ ਦੀ ਥਾਂ ਘਰ-ਘਰ ਤੱਕ ਪਹੁੰਚ ਚੁੱਕਾ ਹੈ। ਉਧਰ ਪੁਲਿਸ ਨਸ਼ੇ ਦੇ ਵੱਡੇ ਤਸਕਰਾਂ ਨੂੰ ਫੜਨ 'ਚ ਨਾਕਾਮ ਰਹੀ ਹੈ। ਸ : ਖ਼ਾਲਸਾ ਨੇ ਮੰਗ ਕੀਤੀ ਕਿ ਨਸ਼ੇ ਦੀ ਵੱਡੀ ਪੱਧਰ ਤੇ ਵਿੱਕਰੀ ਕਰਵਾ ਰਹੇ ਨਸ਼ੇ ਦੇ ਸੁਦਾਗਰਾਂ ਨੂੰ ਤਰੰਤ ਨੱਥ ਪਾ ਕੇ ਹਰ ਰੋਜ਼ ਮੌਤ ਦੇ ਮੂੰਹ ਚ ਜਾ ਰਹੇ ਨੌਜਵਾਨ ਵਰਗ ਨੂੰ ਬਚਾਇਆ ਜਾ ਸਕੇ। ਇਸ ਸਮੇਂ ਜਥੇ: ਅਜਮੇਰ ਸਿੰਘ ਮਹਿਲ ਕਲਾਂ, ਦਰਸ਼ਨ ਸਿੰਘ ਖ਼ਾਲਸਾ, ਜਗਰੂਪ ਸਿੰਘ, ਅਵਤਾਰ ਸਿੰਘ ਚੀਮਾ ਆਦਿ ਹਾਜ਼ਰ ਸਨ।