You are here

ਪੰਜਾਬ

ਪੰਜਾਬ ਸਰਕਾਰ ਨੇ ਕਰੋਨਾ ਸ਼ਹੀਦ ਪਰਿਵਾਰ ਨੂੰ ਮੁਆਵਜ਼ਾ ਦੇਣ ਤੋਂ ਚੁੱਪ ਵੱਟੀ - ਕੁਲਵੰਤ ਸਿੰਘ ਟਿੱਬਾ

50 ਲੱਖ ਦੀ ਐਕਸਗ੍ਰੇਸੀਆ ਗ੍ਰਾਂਟ ਤੁਰੰਤ ਜਾਰੀ ਕਰਨ ਦੀ ਮੰਗ

ਮਹਿਲ ਕਲਾਂ/ਬਰਨਾਲਾ- ਅਗਸਤ 2020 -(ਗੁਰਸੇਵਕ ਸਿੰਘ ਸੋਹੀ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ 'ਮਿਸ਼ਨ ਫਤਹਿ' ਨੂੰ ਕਾਮਯਾਬ ਕਰਨ ਲਈ ਕਰੋਨਾ ਮਹਾਂਮਾਰੀ ਦੌਰਾਨ ਆਪਣੇ ਬੱਚਿਆਂ ਅਤੇ ਪਰਿਵਾਰਕ ਮੈਂਬਰਾਂ ਤੋਂ ਦੂਰ ਰਹਿ ਕੇ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਗੈਰ ਫਰੰਟ ਲਾਈਨ ਤੇ ਕੰਮ ਕਰਨ ਵਾਲੇ ਸਿਹਤ ਕਾਮਿਆਂ ਦੀ ਪੰਜਾਬ ਸਰਕਾਰ ਨੂੰ ਸਾਰ ਲੈਣੀ ਚਾਹੀਦੀ ਹੈ। ਇਹ ਪ੍ਰਗਟਾਵਾ 'ਹੋਪ ਫਾਰ ਮਹਿਲ ਕਲਾਂ' ਮੁਹਿੰਮ ਦੇ ਇੰਚਾਰਜ਼ ਕੁਲਵੰਤ ਸਿੰਘ ਟਿੱਬਾ ਨੇ ਪਿੰਡ ਲੋਹਗੜ੍ਹ ਵਿਖੇ ਕਰੋਨਾ ਕਾਰਨ ਜਿੰਦਗੀ ਦੀ ਜੰਗ ਹਾਰਨ ਵਾਲੀ ਮਲਟੀਪਰਪਜ਼ ਹੈਲਥ ਵਰਕਰ ਪਰਮਜੀਤ ਕੌਰ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਕੁਲਵੰਤ ਸਿੰਘ ਟਿੱਬਾ ਨੇ ਕਿਹਾ ਕਿ ਪਰਮਜੀਤ ਕੌਰ ਨੇ ਕਰੋਨਾ ਮਹਾਂਮਾਰੀ ਦੌਰਾਨ ਆਪਣੀ ਡਿਊਟੀ ਅਤੇ ਸਮਾਜ ਪ੍ਰਤੀ ਆਪਣੇ ਫਰਜ਼ਾਂ ਪੂਰਾ ਕਰਦਿਆਂ ਜਾਨ ਤੱਕ ਕੁਰਬਾਨ ਕਰ ਦਿੱਤੀ ਪਰ ਫਿਰ ਵੀ ਪੰਜਾਬ ਸਰਕਾਰ ਪੀੜਤ ਪਰਿਵਾਰ ਦੀ ਸਾਰ ਦੀ ਲੋੜ ਨਹੀਂ ਸਮਝੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਉਸ ਵਾਅਦੇ ਨੂੰ ਪੂਰਾ ਕਰੇ, ਜਿਸ ਵਿਚ ਸਰਕਾਰ ਨੇ ਕਿਹਾ ਸੀ ਕਿ ਕਰੋਨਾ ਵਿਰੁੱਧ ਫਰੰਟ ਲਾਈਨ ਤੇ ਲੜਦਿਆਂ ਸਹੀਦ ਹੋਣ ਵਾਲੇ ਸਰਕਾਰੀ ਕਰਮਚਾਰੀਆਂ ਦੇ ਪਰਿਵਾਰਾਂ ਨੂੰ 50 ਲੱਖ ਰੁਪਏ ਦੀ ਆਰਥਿਕ ਮੱਦਦ ਦਿੱਤੀ ਜਾਵੇਗੀ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਲੁਧਿਆਣਾ ਦੇ ਏਸੀਪੀ ਅਨਿਲ ਕੋਹਲੀ ਅਤੇ ਕੰਨਗੋ ਗੁਰਮੇਲ ਸਿੰਘ ਵਾਂਗ ਮ੍ਰਿਤਕ ਪਰਮਜੀਤ ਕੌਰ ਦੇ ਪਰਿਵਾਰ ਨੂੰ ਵੀ 50 ਲੱਖ ਰੁਪਏ ਦੀ ਐਕਸਗ੍ਰੇਸੀਆ ਗ੍ਰਾਂਟ ਤੁਰੰਤ ਜਾਰੀ ਕਰੇ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਵੇ।ਕੁਲਵੰਤ ਸਿੰਘ ਟਿੱਬਾ ਨੇ ਕਰੋਨਾ ਵਿਰੋਧੀ ਜੰਗ ਵਿੱਚ ਮੋਹਰੀ ਰੋਲ ਅਦਾ ਕਰਕੇ ਆਪਣੀ ਜਾਨ ਕੁਰਬਾਨ ਕਰਨ ਵਾਲੀ ਪਰਮਜੀਤ ਕੌਰ ਲੋਹਗ੍ਹੜ ਦੇ ਪਰਿਵਾਰ ਨੂੰ ਐਕਸ਼ਗ੍ਰੇਸੀਆ ਗ੍ਰਾਂਟ ਜਾਰੀ ਕਰਨ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਚੁੱਪ ਵੱਟ ਲੈਣ ਨੂੰ ਮੰਦਭਾਗਾ ਕਰਾਰ ਦਿੱਤਾ ਹੈ।ਇਸ ਮੌਕੇ ਮ੍ਰਿਤਕਾ ਦੇ ਪਤੀ ਨਿਰਭੈ ਸਿੰਘ, ਦਰਸ਼ਨ ਸਿੰਘ ਲੋਹਗੜ੍ਹ, ਗੁਰਦੀਪ ਸਿੰਘ ਸੰਧੂ, ਗੁਰਮੇਲ ਸਿੰਘ ਕਾਲਸਾਂ ਸਾਬਕਾ ਸਰਪੰਚ, ਸਰਪੰਚ ਬਿੱਟੂ ਕਾਲਸਾਂ, ਗੁਰਪਿਆਰ ਸਿੰਘ ਆਦਿ ਆਗੂ ਵੀ ਹਾਜਰ ਸਨ।

ਰਿੰਕਾ ਬਾਹਮਣੀਆਂ ਦੀ ਅਗਵਾਈ ਚ ਦਰਜਨਾਂ ਨੌਜਵਾਨ ਅਕਾਲੀ ਦਲ ਵਿੱਚ ਸ਼ਾਮਲ ਹੋਏ

ਮਹਿਲ ਕਲਾਂ/ ਬਰਨਾਲਾ -ਅਗਸਤ 2020 -(ਗੁਰਸੇਵਕ ਸਿੰਘ ਸੋਹੀ)- ਹਲਕਾ ਮਹਿਲ ਕਲਾਂ ਦੇ ਪਿੰਡ ਕਲਾਲ ਮਾਜਰਾ ਵਿਖੇ ਸ਼੍ਰੋਮਣੀ ਅਕਾਲੀ ਦਲ ਨਾਲ ਜੋੜਨ ਦੀ ਵਿੱਢੀ ਮੁਹਿੰਮ ਦੇ ਤਹਿਤ ਹਲਕੇ ਦੇ ਸੀਨੀਅਰ ਅਕਾਲੀ ਆਗੂ ਰਿੰਕਾ ਕੁਤਬਾ ਬਾਹਮਣੀਆਂ ਦੀ ਅਗਵਾਈ ,ਚ ਵੱਖ- ਵੱਖ ਪਾਰਟੀਆਂ ਛੱਡ ਕੇ ਨੌਜਵਾਨ ਦਰਜਨਾਂ ਦੇ ਕਰੀਬ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ  ਹੋਏ। ਇਸ ਸਮੇਂ ਵਿਸ਼ੇਸ਼ ਤੌਰ ਤੇ ਪੁੱਜੇ ਸਮਾਜ ਸੇਵੀ ਅਤੇ ਐਨਆਰਆਈ ਦਵਿੰਦਰ ਸਿੰਘ ਬੀਹਲਾ, ਕੋਰ ਕਮੇਟੀ ਦੇ ਮੈਂਬਰ ਤਰਨਜੀਤ ਸਿੰਘ ਦੁੱਗਲ ਹਾਜ਼ਰ ਸਨ। ਹਲਕਾ ਇੰਚਾਰਜ ਸੰਤ ਬਲਵੀਰ ਸਿੰਘ ਘੁੰਨਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੀਆਂ ਕੀਤੀਆਂ ਪ੍ਰਾਪਤੀਆਂ ਤੋਂ ਜਾਣੂੰ ਕਰਵਾਇਆ ਗਿਆ ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਚੋਣਾਂ ਵੇਲੇ ਵੱਡੇ- ਵੱਡੇ ਵਾਅਦੇ ਕਰਕੇ ਭੋਲੇ -ਭਾਲੇ ਲੋਕਾਂ ਤੋਂ ਵੋਟਾਂ ਲੈ ਕੇ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ ਜਿਸ ਦਾ ਨਤੀਜਾ ਆਉਣ ਵਾਲੀਆਂ 2022 ਦੀਆਂ ਚੋਣਾਂ ਵਿੱਚ ਭੁਗਤਣਾ ਪਵੇਗਾ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਵਿਅਕਤੀਆਂ ਦਾ ਇਕਾਈ ਪ੍ਰਧਾਨ ਹਨੀ ਸੇਖੋਂ ਕਲਾਲ ਮਾਜਰਾ, ਸੁਖਦੀਪ ਗਿੱਲ ਕਲਾਲ ਮਾਜਰਾ ਦੀ ਅਗਵਾਈ ਚ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸ ਸਮੇਂ ਨਰਿੰਦਰ ਧਾਲੀਵਾਲ, ਗੁਰਿੰਦਰ ਸਿੰਘ, ਬਲਵੀਰ ਕੌਰ ਪੰਚ, ਪਰਮਪ੍ਰੀਤ ਸਿੱਧੂ, ਅੰਮ੍ਰਿਤਪਾਲ ਸਿੰਘ, ਕੁਲਵਿੰਦਰ ਸਿੰਘ, ਜੋਬਨ ਸਿੰਘ, ਹੈਪੀ ਧਾਲੀਵਾਲ ਆਦਿ ਹਾਜ਼ਰ ਸਨ ।

ਹਲਕਾ ਮਹਿਲ ਕਲਾਂ ਦੇ ਪਿੰਡ ਚੀਮਾ ਵਿਖੇ ਬਣੇਗੀ 4 ਕਰੋੜ 12 ਲੱਖ ਰੁਪਏ ਦੀ ਲਾਗਤ ਨਾਲ "ਡੀ ਆਈ ਈ ਟੀ -ਮੌੜ

ਕਿਹਾ -ਕੇਵਲ ਢਿੱਲੋਂ ਦੇ ਯਤਨਾਂ ਸਦਕਾ ਹੋਈ ਮਨਜ਼ੂਰ 

ਮਹਿਲ ਕਲਾਂ /ਬਰਨਾਲਾ -ਅਗਸਤ 2020 - (ਗੁਰਸੇਵਕ ਸਿੰਘ ਸੋਹੀ) - ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਪਿੰਡ ਚੀਮਾ ਵਿਖੇ 4 ਕਰੋੜ 12 ਲੱਖ ਰੁਪਏ ਦੀ ਲਾਗਤ ਨਾਲ ਬਣੇਗੀ "ਡੀ ਆਈ ਈ ਟੀ"ਜੋ ਕਿ ਵਿਕਾਸ ਪੁਰਸ਼ ਸ ਕੇਵਲ ਸਿੰਘ ਢਿੱਲੋਂ ਦੇ ਯਤਨਾਂ ਸਦਕਾ ਮਨਜ਼ੂਰ ਹੋਈ ਹੈ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਮਹਿਲ ਕਲਾਂ ਦੇ ਸੇਵਾਦਾਰ ਤੇ ਸੀਨੀਅਰ ਕਾਂਗਰਸੀ ਆਗੂ ਗੁਰਮੇਲ ਸਿੰਘ ਮੌੜ ਨੇ ਪੱਤਰਕਾਰਾਂ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਸਾਂਝੇ ਕੀਤੇ । ਉਨ੍ਹਾਂ ਕਿਹਾ ਕਿ ਉਕਤ "ਡੀ ਆਈ ਈ ਟੀ" ਨੂੰ ਮਨਜ਼ੂਰ ਕਰਵਾਉਣ ਵਿੱਚ ਸਭ ਤੋਂ ਵੱਡਾ ਕਾਰਨ ਪਿੰਡ ਟੱਲੇਵਾਲ ਵਿਖੇ ਸ ਕੇਵਲ ਸਿੰਘ ਢਿੱਲੋਂ ਦੀ ਜਨਮ ਭੂਮੀ ਹੈ । ਉਨ੍ਹਾਂ ਕਿਹਾ ਉਕਤ "ਡੀ ਆਈ ਈ ਟੀ" ਵਿੱਚ ਜ਼ਿਲ੍ਹਾ ਬਰਨਾਲਾ ਦੇ ਬੱਚੇ ਟ੍ਰੇਨਿੰਗ ਲੈ ਕੇ ਵੱਖ-ਵੱਖ ਮਹਿਕਮਿਆਂ ਦੇ ਉੱਚ ਅਹੁਦਿਆਂ ਤੇ ਬਿਰਾਜਮਾਨ ਹੋ ਕੇ ਆਪਣੇ ਮਾਪਿਆਂ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕਰਨਗੇ । ਉਨ੍ਹਾਂ ਕਿਹਾ ਕਿ ਇਸ "ਡੀ ਆਈ ਈ ਟੀ" ਦਾ ਟੈਂਡਰ ਹੋ ਚੁੱਕਿਆ ਹੈ ਅਤੇ ਇਸ ਦੇ ਠੇਕੇਦਾਰ ਨੂੰ 4 ਲੱਖ 12 ਹਜ਼ਾਰ ਰੁਪਏ ਦਾ ਭੁਗਤਾਨ ਵੀ ਕੀਤਾ ਜਾ ਚੁੱਕਿਆ ਹੈ ।ਜੋ ਕਿ ਜਲਦ ਤਿਆਰ ਹੋ ਕੇ ਜ਼ਿਲ੍ਹਾ ਬਰਨਾਲਾ ਦੇ ਲੋਕਾਂ ਨੂੰ ਵੱਡੀ ਸਹੂਲਤ ਦੇਵੇਗੀ ।ਜਿਸ ਦਾ ਉਦਘਾਟਨ ਵਿਕਾਸ ਪੁਰਸ਼ ਸਰਦਾਰ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਕਾਂਗਰਸ ਹਾਈਕਮਾਂਡ ਵੱਲੋਂ ਕੀਤਾ ਜਾਵੇਗਾ ।ਇਸ ਮੌਕੇ ਬਲਾਕ ਸੰਮਤੀ ਮੈਂਬਰ ਨਿਰੰਜਨ ਸਿੰਘ ,ਰੀਠਾ ਸਿੰਘ ,ਮਨਪ੍ਰੀਤ ਸਿੰਘ, ਮੱਖਣ ਸਿੰਘ ,ਇਕਬਾਲ ਸਿੰਘ, ਗੁਰਪ੍ਰੀਤ ਸਿੰਘ ਅਤੇ ਜਗਪਾਲ ਸਿੰਘ ਹਾਜ਼ਰ ਸਨ ।

ਕੋਰੋਨਾ ਵਾਈਰਸ ਅੱਗੇ ਜ਼ਿੰਦਗੀ ਦੀ ਜੰਗ ਹਾਰ ਗਿਆ ਸਹਾਇਕ ਥਾਣੇਦਾਰ

 

ਪਾਇਲ/ ਲੁਧਿਆਣਾ ,ਅਗਸਤ 2020-(ਸਤਪਾਲ ਸਿੰਘ ਦੇਹਰਕਾ/ਮਨਜਿੰਦਰ ਗਿੱਲ)  ਸਹਾਇਕ ਥਾਣੇਦਾਰ ਜਸਪਾਲ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਵਾਰਡ ਨੰਬਰ 11 ਪਾਇਲ ਅੱਜ ਕਰੋਨਾ ਅੱਗੇ ਜ਼ਿੰਦਗੀ ਦੀ ਜੰਗ ਹਾਰ ਗਿਆ। ਪੁਲੀਸ ਲਾਈਨ ਲੁਧਿਆਣਾ ਵਿੱਚ ਡਿਊਟੀ ਨਿਭਾ ਰਿਹਾ ਜਸਪਾਲ ਸਿੰਘ ਕਰੀਬ ਇੱਕ ਮਹੀਨੇ ਤੋਂ ਬਿਮਾਰ ਸੀ। ਉਹਦਾ ਪੀਜੀਆਈ ਚੰਡੀਗੜ੍ਹ ਵਿੱਚ ਇਲਾਜ ਚੱਲ ਰਿਹਾ ਸੀ। ਅੱਜ ਮਕਸੂਦੜਾ ਰੋਡ ਪਾਇਲ ਵਿਖੇ ਸਰਕਾਰੀ ਸਨਮਾਨਾਂ ਨਾਲ ਉਸ ਨੂੰ ਅੰਤਿਮ ਵਿਦਾਇਗੀ ਦਿੱਤੀ ਗਈ। ਇਸ ਮੌਕੇ ਪੰਜਾਬ ਪੁਲੀਸ ਦੀ ਟੁਕੜੀ ਵੱਲੋਂ ਸਲਾਮੀਂ ਦਿੱਤੀ ਗਈ। ਜਸਪਾਲ ਸਿੰਘ ਦੀ ਮ੍ਰਿਤਕ ਦੇਹ ਨੂੰ ਉਸ ਦੇ ਪੁੱਤਰ ਨੇ ਅਗਨੀ ਭੇਟ ਕੀਤੀ। ਇਸ ਮੌਕੇ ਐੱਸਐੱਚਓ ਕਰਨੈਲ ਸਿੰਘ ਪਾਇਲ, ਕਾਰਜ ਸਾਧਕ ਅਫ਼ਸਰ ਸੁਖਦੇਵ ਸਿੰਘ, ਮੋਹਨ ਸਿੰਘ ਔਜਲਾ ਅਤੇ ਸਿਹਤ ਵਿਭਾਗ ਦੀ ਟੀਮ ਦੇ ਮੈਂਬਰ ਹਾਜ਼ਰ ਸਨ।

ਯੂਥ ਚੇਤਨਾ ਜੋੜੋ ਮੁਹਿੰਮ ਦੇ ਤਹਿਤ ਸ਼੍ਰੋਮਣੀ ਅਕਾਲੀ ਦਲ (ਬਾਦਲ) ਪਿੰਡ ਨਰੈਣਗੜ੍ਹ ਸੋਹੀਆਂ ਦੇ ਵਰਕਰਾਂ ਵੱਲੋਂ ਅਹਿਮ ਮੀਟਿੰਗ ਕੀਤੀ ਗਈ

ਮਹਿਲ ਕਲਾਂ/ ਬਰਨਾਲਾ, ਅਗਸਤ 2020 -(ਗੁਰਸੇਵਕ ਸਿੰਘ ਸੋਹੀ)- ਹਲਕਾ ਇੰਨਚਾਰਜ ਸੰਤ ਬਲਵੀਰ ਸਿੰਘ ਘੁੰਣਸ ਦੀ ਅਗਵਾਈ ਅਧੀਨ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜੁਝਾਰੂ ਵਰਕਰ ਰੈਕਾਂ ਕੁਤਬਾ ਬਾਹਮਣੀਆਂ ਅਤੇ ਤਰਨਜੀਤ ਸਿੰਘ ਦੁੱਗਲ ਦੇ ਵੱਲੋਂ ਚਲਾਈ ਗਈ ਯੂਥ ਚੇਤਨਾ ਜੋੜੋ ਮੁਹਿੰਮ ਦੇ ਤਹਿਤ ਪਿੰਡ ਨਰੈਣਗੜ੍ਹ ਸੋਹੀਆਂ ਵਿਖੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਵਰਕਰਾਂ ਦੀ ਅਹਿਮ ਮੀਟਿੰਗ ਹੋਈ। ਉਨ੍ਹਾਂ ਆਪਣੇ ਯੂਥ ਨੂੰ ਮਜ਼ਬੂਤ ਬਣਾਉਣ ਦੇ ਲਈ ਵੱਖ-ਵੱਖ ਸੁਝਾਅ ਪੇਸ਼ ਕੀਤੇ, ਸਾਬਕਾ ਸਰਪੰਚ ਮੋਹਨ ਸਿੰਘ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੌਜਵਾਨਾਂ ਦੇ ਦਿਲਾਂ ਦੀ ਧੜਕਣ ਹਨ ਅਤੇ ਨਿਧੱੜਕ ਰੀਡਰ ਵੀ ਹੈ ਜੋ ਕਹਿਣੀ ਤੇ ਕਰਨੀ ਵਿੱਚ ਵਿਸ਼ਵਾਸ ਰੱਖਦੇ ਹਨ ਅਤੇ ਲੋਕਾਂ ਦੇ ਦੁੱਖ,ਸੁੱਖ ਵਿੱਚ ਹਰ ਸਮੇਂ ਖੜ੍ਹਨ ਵਾਲੇ ਹਨ। ਬਾਦਲ ਸਰਕਾਰ ਦੇ ਰਾਜ ਦੌਰਾਨ ਰਿਕਾਰਡ ਤੋੜ ਵਿਕਾਸ ਦੇ ਕੰਮਾਂ ਤੇ ਮੋਹਰਾਂ ਲਾਈਆ ਸਨ।  ਨੌਜਵਾਨ ਅਕਾਲੀ ਆਗੂ ਅਜੀਤ ਸਿੰਘ ਸੋਹੀ ਨੇ ਕਿਹਾ ਕਿ ਪੰਜਾਬ ਦੇ ਲੋਕ ਪੂਰੀ ਤਰ੍ਹਾਂ ਜਾਣਦੇ ਹਨ ਕਿ ਸ਼ੋਮਣੀ ਅਕਾਲੀ ਦਲ ਉਹ ਹੈ ਜਿਸ ਕੋਲ ਤੱਕੜੀ ਦਾ ਚੋਣ ਨਿਸ਼ਾਨ ਹੈ ਜਿਸ ਦੀ ਅਗਵਾਈ ਸੁਖਬੀਰ ਸਿੰਘ ਬਾਦਲ ਕਰ ਰਹੇ ਨੇ ਉਨ੍ਹਾਂ ਜੋ ਕਿਹਾ ਉਹ ਕਰਕੇ ਦਿਖਾਇਆ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਦੌਰਾਨ ਗੁਟਕਾ ਸਾਹਿਬ ਦੀ ਸਹੁੰ ਚੁੱਕ ਕੇ ਪੰਜਾਬ ਦੇ ਲੋਕਾਂ ਨਾਲ ਵੱਡੇ- ਵੱਡੇ ਵਾਅਦੇ ਕਰਕੇ ਆਪਣੀ ਸਰਕਾਰ ਬਣਾਈ ਸੀ ਪਰ ਅੱਜ ਤਿੰਨ ਸਾਲਾਂ ਤੋਂ ਵੱਧ ਸਮਾਂ ਬੀਤ ਜਾਣ ਤੇ ਸਰਕਾਰ ਇੱਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ। ਇਸ ਸਮੇਂ ਅਕਾਲੀ ਆਗੂ ਪ੍ਰਧਾਨ ਮਲਕੀਤ ਸਿੰਘ ਬਿੱਲੂ ਨੇ ਕਿਹਾ ਕਿ ਕੈਪਟਨ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਹਰ ਵਰਗ ਦੇ ਲੋਕ ਦੁਖੀ ਹਨ ਅਤੇ ਸੜਕਾਂ ਉੱਪਰ ਆ ਕੇ ਆਪਣੇ ਸੰਘਰਸ਼ ਕਰਨ ਲਈ ਮਜਬੂਰ ਹੋ ਰਹੇ ਹਨ। ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪਾਰਟੀ ਚ ਕੰਮ ਕਰਨ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਨੌਜਵਾਨਾਂ ਦਾ ਜੋਸ਼ 2022 ਚ ਨਵਾਂ ਬਦਲਾਵ ਲੈ ਕੇ ਆਵੇਗਾ। ਇਸ ਮੌਕੇ ਉਨ੍ਹਾਂ ਨਾਲ ਅਕਾਲੀ ਆਗੂ ਗੋਰਖਾ ਸਿੰਘ ਸੋਹੀਆਂ, ਪ੍ਰਧਾਨ ਸਤਨਾਮ ਸਿੰਘ, ਲਸ਼ਮਣ ਸਿੰਘ, ਕ੍ਰਿਸ਼ਨ ਸਿੰਘ, ਰਜਿੰਦਰ ਸਿੰਘ, ਸਾਬਕਾ ਸਰਪੰਚ ਪਰਵਿੰਦਰ ਸਿੰਘ, ਕੇਵਲ ਸਿੰਘ, ਬਖਤੌਰ ਸਿੰਘ, ਕਾਕਾ ਸਿੰਘ ਆਦਿ ਹਾਜ਼ਰ ਸਨ।

ਲਾਪਤਾ ਫੌਜੀ ਦੇ ਮਾਮਲੇ 'ਚ ਰਾਸ਼ਟਰਪਤੀ ਦੇ ਦਾਖਲ ਦੀ ਮੰਗ

ਕੁਲਵੰਤ ਸਿੰਘ ਟਿੱਬਾ ਨੇ ਚੀਫ ਆਫ ਡਿਫੈਂਸ ਸਟਾਫ਼ ਨਾਲ ਕੀਤਾ ਸੰਪਰਕ

ਮਹਿਲ ਕਲਾਂ/ਬਰਨਾਲਾ, ਅਗਸਤ 2020-(ਗੁਰਸੇਵਕ ਸੋਹੀ ਸੋਹੀ) ਲੰਘੀ 23 ਜਲਾਈ ਤੋਂ ਚੀਨ ਦੀ ਸਰਹੱਦ ਤੇ ਗਸ਼ਤ ਦੌਰਾਨ ਨਹਿਰ ਵਿੱਚ ਡਿੱਗ ਕੇ ਲਾਪਤਾ ਹੋਏ ਪਿੰਡ ਕੁਤਬਾ ਨਾਲ ਸਬੰਧਿਤ 4 ਸਿਖਲਾਈ ਦੇ ਫ਼ੌਜੀ ਜਵਾਨ ਸਤਵਿੰਦਰ ਸਿੰਘ ਬਾਰੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਮਿਲੀ ਹੈ। ਜ਼ਿਕਰਯੋਗ ਹੈ ਕਿ 23 ਜੁਲਾਈ ਨੂੰ ਗਸ਼ਤ ਦੌਰਾਨ ਹੋਏ ਹਾਦਸੇ ਵਿੱਚ ਪਿੰਡ ਡੇਮਰੂ ਖ਼ੁਰਦ ਦਾ ਲਖਵੀਰ ਸਿੰਘ ਸਹੀਦ ਹੋ ਗਿਆ ਸੀ ਜਦਕਿ ਪਿੰਡ ਕੁਤਬਾ ਨਾਲ ਸਬੰਧਿਤ ਉਸ ਦੇ ਸਾਥੀ ਸਤਵਿੰਦਰ ਸਿੰਘ ਦੀ ਭਾਲ ਕੀਤੀ ਜਾ ਰਹੀ ਹੈ।  'ਹੋਪ ਫ਼ਾਰ ਮਹਿਲ ਕਲਾਂ' ਮੁਹਿੰਮ ਦੇ ਇੰਚਾਰਜ ਕੁਲਵੰਤ ਸਿੰਘ ਟਿੱਬਾ ਨੇ ਪਿੰਡ ਕੁਤਬਾ ਪੁੱਜ ਕੇ ਡਿਊਟੀ ਦੌਰਾਨ ਲਾਪਤਾ ਹੋਏ ਫ਼ੌਜੀ ਜਵਾਨ ਦੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਹਰ ਤਰਾਂ ਦੇ ਸਹਿਯੋਗ ਦਾ ਵਾਅਦਾ ਕੀਤਾ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁਲਵੰਤ ਸਿੰਘ ਟਿੱਬਾ ਨੇ ਕਿਹਾ ਕਿ ਭਾਵੇਂ ਫ਼ੌਜ ਦੀ ਸਬੰਧਿਤ ਯੂਨਿਟ ਵੱਲੋਂ ਲਾਪਤਾ ਫ਼ੌਜੀ ਸਤਵਿੰਦਰ ਸਿੰਘ ਦੀ ਭਾਲ ਕੀਤੀ ਜਾ ਰਹੀ ਹੈ ਪਰ ਇਸ ਮਾਮਲੇ ਵਿੱਚ ਹੋ ਰਹੀ ਦੇਰੀ ਕਾਰਣ ਮਾਪਿਆਂ ਅਤੇ ਸਕੇ ਸੰਬੰਧੀਆਂ ਦੀਆਂ ਚਿੰਤਾਵਾਂ ਵਧ ਰਹੀਆਂ ਹਨ। ਕੁਲਵੰਤ ਸਿੰਘ ਟਿੱਬਾ ਨੇ ਕਿਹਾ ਕਿ ਗੁੰਮਸਦਾ ਦੀ ਭਾਲ ਲਈ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਤੇਜ਼ੀ ਲੈ ਕੇ ਆਉਣ ਦੇ ਮੰਤਵ ਨਾਲ ਉਨ੍ਹਾਂ ਨੇ ਭਾਰਤ ਦੇ ਰਾਸ਼ਟਰਪਤੀ ਅਤੇ ਚੀਫ਼ ਆਫ਼ ਡਿਫੈਂਸ ਸਟਾਫ਼ ਨਾਲ ਰਾਬਤਾ ਕੀਤਾ ਹੈ ਅਤੇ ਲੋੜੀਂਦੀ ਜਾਣਕਾਰੀ ਭੇਜ ਦਿੱਤੀ ਹੈ। ਉਨ੍ਹਾਂ ਕਿਹਾ ਕਿ ਉਮੀਦ ਹੈ ਕਿ ਰਾਸ਼ਟਰਪਤੀ ਭਵਨ ਅਤੇ ਚੀਫ਼ ਆਫ਼ ਡਿਫੈਂਸ ਸਟਾਫ਼ ਦੇ ਦਾਖਿਲ ਤੋਂ ਬਾਅਦ ਆਉਂਦੇ ਕੁੱਝ ਦਿਨਾਂ ਤੱਕ ਇਸ ਸਬੰਧੀ ਸਥਿਤੀ ਸਪੱਸ਼ਟ ਹੋਵੇਗੀ। ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵੱਲੋਂ ਪੀੜਤ ਪਰਿਵਾਰ ਦੀ ਸਾਰ ਨਾ ਲਏ ਜਾਣ ਨੂੰ ਮੰਦਭਾਗਾ ਦੱਸਦਿਆਂ  ਕਿਹਾ ਕਿ ਦੇਸ ਦੀਆਂ ਸਰਹੱਦਾਂ ਦੀ ਰੱਖਿਆ ਕਰਨ ਵਾਲੇ ਫ਼ੌਜ ਦੇ ਜਵਾਨਾਂ ਦੇ ਪਰਿਵਾਰਾਂ ਨਾਲ ਸਾਨੂੰ ਡਟ ਕੇ ਸਾਥ ਦੇਣਾ ਚਾਹੀਦਾ ਹੈ। ਇਸ ਮੌਕੇ ਲਾਪਤਾ ਸਿਪਾਹੀ ਸਤਵਿੰਦਰ ਸਿੰਘ ਦੇ ਭਰਾ ਮਨਜਿੰਦਰ ਸਿੰਘ, ਮਾਤਾ ਸੁਖਵਿੰਦਰ ਸਿੰਘ, ਹਰਮੇਲ ਸਿੰਘ ਕੁਤਬਾ, ਬਿਸਾਖਾ ਸਿੰਘ ਕੁਤਬਾ ਆਦਿ ਵੀ ਹਾਜ਼ਰ ਸਨ।

ਫ਼ੋਟੋ ਕੈਪਸ਼ਨ - ਪਿੰਡ ਕੁਤਬਾ ਵਿਖੇ  ਕੁਲਵੰਤ ਸਿੰਘ ਟਿੱਬਾ ਪੀੜਤ ਸਮੇਤ ਗੱਲਬਾਤ ਕਰਦੇ ਹੋਏ।

ਵੱਡੀ ਗਿਣਤੀ ਵਿਚ ਕਿਸਾਨ ਮਜ਼ਦੂਰ ਗ੍ਰਿਫਤਾਰੀਆ ਦੇਣ ਲਈ ਪੁੱਜੇ, ਧਨੋਲਾ, ਫਰਵਾਹੀ,

ਮਹਿਲ ਕਲਾਂ/ਬਰਨਾਲਾ , ਅਗਸਤ  2020 ( ਗੁਰਸੇਵਕ ਸੋਹੀ ) 'ਅੰਗਰੇਜੋ ਭਾਰਤ ਛੱਡੋ' ਅੰਦੋਲਨ ਦੀ 79ਵੀਂ ਵਰੇਗੰਢ ਮੌਕੇ ਦੇਸ਼ ਭਰ ਦੇ ਮਜ਼ਦੂਰ ਤੇ ਕਿਸਾਨਾਂ ਦੇ ਹਿੱਤਾਂ ਲਈ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ, ਕੁੱਲ ਹਿੰਦ ਕਿਸਾਨ ਸਭਾ ਤੇ ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨ (ਸੀਟੂ) ਦੇ ਸੱਦੇ 'ਤੇ ਸਥਾਨਕ ਕੋਰਟ ਚੋਂਕ 'ਚ ਗ੍ਰਿਫਤਾਰੀਆਂ ਲਈ ਭਰਵਾਂ ਇਕੱਠ ਕੀਤਾ। ਜਿਸ ਦੀ ਪ੍ਰਧਾਨਗੀ ਮਾਨ ਸਿੰਘ ਗੁਰਮ, ਲਾਲ ਸਿੰਘ ਧਨੌਲਾ ਤੇ ਨਰੰਜਣ ਸਿੰਘ ਨੇ ਕੀਤੀ। ਇਕੱਤਰਤਾ ਨੂੰ ਸੰਬੋਧਨ ਕਰਦਿਆਂ ਲਾਲ ਸਿੰਘ ਧਨੌਲਾ ਨੇ ਕਿਹਾ ਕਿ ਪਿਛਲੇ 6 ਸਾਲਾਂ ਤੋਂ ਦੇਸ਼ ਵੱਡੇ ਸੰਕਟ 'ਚੋਂ ਲੰਘ ਰਿਹਾ ਹੈ। ਜਿਸ ਕਾਰਨ ਦੇਸ਼ ਦੀ ਆਰਥਿਕਤਾ ਵੀ ਥੱਲੇ ਡਿੱਗ ਗਈ ਹੈ। 15 ਕਰੋੜ ਕਿਰਤੀ ਇਸ ਕੋਰੋਨਾ ਮਹਾਂਮਾਰੀ ਕਾਰਨ ਪਿੱਛਲੇ 5 ਮਹੀਨਿਆਂ 'ਚ ਵੇਹਲੇ ਹੋ ਗਏ ਹਨ ਤੇ ਜਿੱਥੇ ਮੋਦੀ ਸਰਕਾਰ ਪੂਰੇ ਤਾਣ ਨਾਲ ਫਿਰਕਾਪ੍ਰਸ਼ਤੀ ਦਾ ਜ਼ਹਿਰ ਘੋਲ ਰਹੀ ਹੈ। ਉੱਥੇ ਕਾਰਪੋਰੇਟ ਘਰਾਣਿਆਂ ਨੂੰ ਵੱਡੀਆਂ ਰਿਆਇਤਾਂ ਦੇ ਕੇ ਮਿਹਨਤਕਸ਼ ਲੋਕਾਂ 'ਤੇ ਵੱਡੇ ਬੋਝ ਲੱਦ ਰਹੀ ਹੈ। ਇਸ ਤੋਂ ਇਲਾਵਾ ਮਜ਼ਦੂਰਾਂ ਕੋਲ ਨਾ ਤਾਂ ਕੋਈ ਕੰਮ ਹੈ ਅਤੇ ਨਾ ਹੀ ਇੰਨ੍ਹਾ ਨੂੰ ਸਿਹਤ ਤੇ ਵਿੱਦਿਅਕ ਸੇਵਾਵਾਂ ਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਸੁਬਾਈ ਆਗੂ ਸ਼ੇਰ ਸਿੰਘ ਫਰਵਾਹੀ ਨੇ ਕਿਹਾ ਕਿ ਮੋਦੀ ਸਰਕਾਰ ਨੇ ਮਜ਼ਦੂਰ ਪੱਖੀ ਕਾਨੂੰਨ ਰੱਦ ਕਰਕੇ ਮਜ਼ਦੂਰ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ ਜੋ ਬੇਹੱਦ ਨਿੰਦਣਯੋਗ ਕਾਰਵਾਈ ਹੈ। ਉਨ੍ਹਾ ਕਿਹਾ ਕਿ ਮਜ਼ਦੂਰ ਸਮਾਜ ਦੀ ਨੀਂਹ ਦਾ ਕੰਮ ਕਰਦਾ ਹੈ। ਜੇਕਰ ਮਜ਼ਦੂਰ ਹੀ ਨਾ ਰਿਹਾ ਤਾਂ ਸਮਾਜ ਕਿਸੇ ਦੇ ਸਹਾਰੇ ਰਹੇਗਾ। ਆਗੂਆਂ ਮੰਗ ਕੀਤੀ ਕਿ ਮਜ਼ਦੂਰਾਂ ਨੂੰ 7500 ਰੁਪਏ ਪ੍ਰਤੀ ਮਹੀਨਾ ਮਹਾਂਮਾਰੀ ਦੇ ਰਹਿਣ ਤੱਕ ਦਿੱਤਾ ਜਾਵੇ, ਹਰ ਜੀਅ ਨੂੰ 10 ਕਿੱਲੋ ਅਨਾਜ਼, ਦੋ ਕਿੱਲੋ ਪ੍ਰਤੀ ਪਰਿਵਾਰ ਦਾਲ ਤੇ ਰਸੋਈ 'ਚ ਕੰਮ ਆਉਣ ਵਾਲੀਆਂ ਵਸਤਾਂ ਦੀ ਸਪਲਾਈ ਕੀਤੀਆਂ ਜਾਣ, ਪਿੰਡਾਂ 'ਚ ਫਾਇਨੈਸ ਕੰਪਨੀਆਂ ਦੀਆਂ ਕਰਜ਼ਦਾਰ ਔਰਤਾਂ ਦਾ ਕਰਜਾ ਮੁਆਫ਼ ਕੀਤਾ ਜਾਵੇ,ਮਨਰੇਗਾ ਅਧੀਨ 200 ਦਿਨ ਦਾ ਕੰਮ ਤੇ 700 ਰੁਪਏ ਦਿਹਾੜੀ ਦਿੱਤੀ ਜਾਵੇ, ਕੱਟੇ ਗਏ ਨੀਲੇ ਕਾਰਡ ਬਹਾਲ ਕੀਤੇ ਜਾਣ, ਮਹਾਂਮਾਰੀ ਦੌਰਾਨ ਫਰੰਟ 'ਤੇ ਲੜਨ ਵਾਲੇ ਕਾਮਿਆਂ ਦਾ 50 ਲੱਖ ਰੁਪਏ ਦਾ ਬੀਮਾ ਕੀਤਾ ਜਾਵੇ, ਆਂਗਣਵਾੜੀ, ਆਸਾ, ਮਿੱਡ ਡੇ ਮੀਲ ਵਰਕਰਾਂ ਤੇ ਪੇਂਡੂ ਚੌਂਕੀਦਾਰਾਂ ਸਮੇਤ ਸਾਰੇ ਸਕੀਮ ਵਰਕਰਾਂ ਨੂੰ ਘੱਟੋ ਘੱਟ ਉਜ਼ਰਤ ਦੇ ਘੇਰੇ ਅਧੀਨ ਲਿਆਂਦਾ ਜਾਵੇ, ਖੇਤੀ ਆਰਡੀਨੈਂਸ ਰੱਦ ਕਰਨ ਸਮੇਤ ਬਿਜਲੀ ਬਿੱਲ 2020 ਵਾਪਸ ਲਿਆ ਜਾਵੇ, ਸਵਾਮੀਨਾਥਨ ਕਮਿਸ਼ਨ ਲਾਗੂ ਤੇ ਪੈਟਰੋਲ ਤੇ ਡੀਜਲ ਦੀਆਂ ਕੀਮਤਾਂ ਘਟਾਈਆਂ ਜਾਣ। ਇਕੱਠ ਨੂੰ ਗੁਰਦੇਵ ਸਿੰਘ ਦਰਦੀ, ਬਲਰਾਜ ਕੌਰ, ਹਰਪਾਲ ਕੌਰ ਆਦਿ ਨੇ ਵੀ ਸੰਬੋਧਨ ਕੀਤਾ।   ਇਸ ਮੌਕੇ ਉਪਰੋਕਤ ਤੋਂ ਇਲਾਵਾ ਜਸਵੰਤ ਸਿੰਘ ਅਸਪਾਲ ਕਲਾਂ, ਗੁਰਪਾਲ ਸਿੰਘ ਪੱਖੋ, ਜਗਸੀਰ ਸਿੰਘ ਸਹਿਜੜਾ, ਨਿਰਮਲ ਸਿੰਘ ਝਲੂਰ, ਸੁਦਾਗਰ ਸਿੰਘ ਉੱਪਲੀ, ਮੁਕੰਦ ਸਿੰਘ ਫਰਵਾਹੀ, ਦਰਸ਼ਨ ਸਿੰਘ ਭੂਰੇ, ਉਸ਼ਾ, ਅੰਗਰੇਜ ਸਿੰਘ, ਦਰਸ਼ਨ ਸਿੰਘ ਨੰਬਰਦਾਰ, ਲਾਭ ਸਿੰਘ ਵਜਦੀਕੇ, ਗੁਰਪ੍ਰੀਤ ਬਰਨਾਲਾ ਤੇ ਪ੍ਰੀਤਮ ਸਿੰਘ ਸਹਿਜੜਾ ਆਦਿ ਹਾਜ਼ਰ ਸਨ।

ਕਰੋਨਾ ਪੀੜਤ ਦੇ ਸੰਪਰਕ ਵਿੱਚ ਆਏ ਵਿਅਕਤੀ ਦੀ ਰਿਪੋਰਟ ਆਈ ਪਾਜੀਟਿਵ,

ਮਹਿਲ ਕਲਾਂ /ਬਰਨਾਲਾ-ਅਗਸਤ 2020 - (ਗੁਰਸੇਵਕ ਸਿੰਘ ਸੋਹੀ) ਪੰਜਾਬ ਸਰਕਾਰ ਵੱਲੋਂ ਵਿੱਢੀ ਗਈ ਮਿਸ਼ਨ ਫ਼ਤਹਿ ਮੁਹਿੰਮ ਤਹਿਤ ਪੰਜਾਬ ਸਰਕਾਰ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਤੇ ਸਿਵਲ ਸਰਜਨ ਬਰਨਾਲਾ ਡਾ ਗੁਰਬਿੰਦਰ ਬੀਰ ਸਿੰਘ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਮੁੱਢਲੇ ਸਿਹਤ ਕੇਂਦਰ ਮਹਿਲ ਕਲਾਂ ਦੇ ਸੀਨੀਅਰ ਮੈਡੀਕਲ ਅਫਸਰ ਡਾ ਹਰਜਿੰਦਰ ਸਿੰਘ ਆਡਲੂ ਦੀ ਅਗਵਾਈ ਹੇਠ ਸਿਹਤ ਵਿਭਾਗ ਦੇ ਐਸ. ਪੀ.ਐਚ ਡਬਲਯੂ ਸ ਕੁਲਦੀਪ ਸਿੰਘ ਕਲਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਦਿਨੀ ਕਸਬਾ ਮਹਿਲ ਕਲਾਂ ਸੋਢੇ ਦੇ ਸੰਪਰਕ ਵਿੱਚ ਆਏ ਪਿੰਡ ਸਹਿਜੜਾ ਦੇ ਇਕ ਵਿਅਕਤੀ ਦਾ ਪਿਛਲੇ ਦਿਨਾਂ ਵਿੱਚ ਕੋਵਿੰਡ -19 ਜਾਚ ਦਾ ਸੈਂਪਲ ਕਰਵਾਇਆ ਗਿਆ ਸੀ ਜਿਸ ਦੀ ਰਿਪੋਰਟ ਹੁਣ ਕਰੋਨਾ ਪਾਜੀਟਿਵ ਆਉਣ ਤੋਂ ਬਾਅਦ ਮਰੀਜ ਨੂੰ ਘਰਾਂ ਅੰਦਰ ਹੀ ਆਈਸੋਲੇਟ ਕੀਤਾ ਗਿਆ ਹੈ ਅਤੇ ਉਸ ਦੇ ਸੰਪਰਕ ਵਿੱਚ ਆਏ  ਪਰਿਵਾਰ ਅਤੇ ਹੋਰ ਵਿਅਕਤੀਆਂ ਦੀ ਸਨਾਖਤ ਕਰਕੇ ਸੈਪਲ ਕਰਵਾਏ ਜਾ ਰਹੇ ਹਨ ।ਇਸ ਮੌਕੇ ਕੁਲਦੀਪ ਸਿੰਘ ਕਲਾਲਾ M. P. H. W(m)ਗੁਰਦਸਨ ਸਿੰਘ ਮਲਟੀਪਰਪਜ਼ ਹੈਲਥ ਸੁਪਰ ਵਾਈਜਰ, ਸੁਖਵਿੰਦਰ ਕੁਮਾਰ,  M P S,, ਸੁਰਿੰਦਰ ਪਾਲ ਸਿੰਘ, ਜਸਪਾਲ ਸਿੰਘ, ਹਰਭਜਨ ਸਿੰਘ ਤੇ ਆਸਾ ਵਰਕਰ ਹਾਜ਼ਰ ਸਨ

ਨਕਸਾਲਵਾੜੀ ਲਹਿਰ ਦੇ ਸ਼ਹੀਦ ਕਾ.ਨਿਰੰਜਣ ਸਿੰਘ ਅਕਾਲੀ ਦਾ ਸ਼ਹੀਦੀ ਦਿਹਾੜਾ ਮਨਾਇਆ

ਨਕਸਾਲਵਾੜੀ ਲਹਿਰ ਦੇ ਸ਼ਹੀਦ ਸਾਡੀ ਵਿਰਾਸਤ ਅਤੇ ਪ੍ਰੇਰਨਾ ਸ੍ਰੋਤ- ਦੱਤ

ਮਹਿਲਕਲਾਂ /ਬਰਨਾਲਾ-ਅਗਸਤ 2020 -(ਗੁਰਸੇਵਕ ਸਿੰਘ ਸੋਹੀ)- ਨਕਸਾਲਵਾੜੀ ਲਹਿਰ ਦੇ ਸ਼ਹੀਦ ਕਾ. ਨਿਰੰਜਣ ਸਿੰਘ ਅਕਾਲੀ ਕਾਲਸਾਂ ਦਾ ਸ਼ਹੀਦੀ ਦਿਹਾੜਾ ਇਨਕਲਾਬੀ ਕੇਂਦਰ ਪੰਜਾਬ ਵੱਲੋਂ ਪੂਰੇ ਇਨਕਲਾਬੀ ਜੋਸ਼-ਖਰੋਸ਼ ਨਾਲ ਮਨਾਇਆ।'ਨਕਸਲਬਾੜੀ ਦੀ ਪੈਂਦੀ ਗੁੰਜ-ਲੋਟੂ ਢਾਣੀ ਦੇਣੀ ਹੂੰਝ, ਨਕਸਲਵਾੜੀ ਲਹਿਰ ਦੇ ਸ਼ਹੀਦ-ਅਮਰ ਰਹਿਣ, ਅਮਰ ਸ਼ਹੀਦਾਂ ਦਾ ਪੈਗਾਮ-ਬਦਲ ਲੈਣਾ ਹੈ ਲੁਟੇਰਾ ਨਿਜਾਮ, ਇਨਕਲਾਬ-ਜਿੰਦਾਬਾਦ,  ਸਾਮਰਾਜਬਾਦ-ਮੁਰਦਾਬਾਦ ''ਦੇ ਅਕਾਸ਼ ਗੁੰਜਾਊ ਨਾਹਰੇ ਮਾਰਦਾ ਕਾਫਲਾ ਕਾ. ਨਿਰੰਜਣ ਸਿੰਘ ਅਕਾਲੀ ਦੀ ਸੂਹੀ ਸ਼ਹੀਦੀ ਲਾਟ ਵੱਲ ਰਵਾਨਾ ਰਵਾਨਾ ਹੋਇਆ। ਸ਼ਹੀਦੀ ਲਾਟ ਉੱਪਰ ਝੰਡਾ ਲਹਿਰਾਉਣ ਦੀ ਰਸਮ ਕਾ. ਨਰਿੰਜਣ ਸਿੰਘ ਅਕਾਲੀ ਕਾਲਸਾਂ ਦੀ ਚੌਥੀ ਪੀੜੀ ਨੌਜਵਾਨ ਗੁਰਪ੍ਰੀਤ ਸਿੰਘ ਨੇ ਨਿਭਾਈ। ਸ਼ਹੀਦੀ ਲਾਟ ਉੱਪਰ ਝੰਡਾ ਲਹਿਰ ਦੀ ਰਸਮ ਸਮੇਂ ਇਨਕਲਾਬੀ ਕੇਂਦਰ ,ਪੰਜਾਬ ਦੇ ਪ੍ਰਧਾਨ ਸਾਥੀ ਨਰਾਇਣ ਦੱਤ, ਜਿਲ੍ਹਾ ਪ੍ਰਧਾਨ ਡਾ.ਰਜਿੰਦਰ ਪਾਲ ਨੇ ਕਿਹਾ ਕਿ ਨਕਸਲਵਾੜੀ ਲਹਿਰ ਦੇ ਸ਼ਹੀਦ ਵਿਚਾਰ ਦੇ ਰੂਪ ਵਿੱਚ ਸਾਡਾ ਅਮੁੱਲ ਸਰਮਾਇਆ ਹਨ, ਉਨ੍ਹਾਂ ਦੀ ਵਿਚਾਰਧਾਰਾ ਅੱਜ ਵੀ ਮੁਲਕ ਭਰ ਵਿੱਚ ਚੱਲ ਰਹੀਆਂ ਲੋਕ ਲਹਿਰਾਂ ਦੀ ਅਗਵਾਈ ਲਈ ਪ੍ਰੇਰਨਾ ਸ੍ਰੋਤ ਹੈ। ਸ਼ਹੀਦਾਂ ਦੀ ਕਰਬਾਨੀ ਅਜਾਈਂ ਨਹੀਂ ਜਾਂਦੀ, ਕਾ. ਨਿਰੰਜਣ ਸਿੰਘ ਅਕਾਲੀ ਹੁਰਾਂ ਨੂੰ ਸ਼ਹੀਦ ਹੋਇਆਂ ਪੰਜਾਹ ਸਾਲ ਦਾ ਲੰਬਾ ਅਰਸਾ ਬੀਤ ਚੁੱਕਿਆ ਹੈ ਪਰ ਜਿਸ ਮਕਸਦ ਲਈ ਉਨ੍ਹਾਂ ਸ਼ਹੀਦੀ ਦਿੱਤੀ ਉਹ ਕਾਰਜ ਅੱਜ ਵੀ ਅਧੂਰਾ ਹੈ। ਉਨ੍ਹਾਂ ਦੇ ਅਧੂਰੇ ਕਾਜ ਲੁੱਟ ਰਹਿਤ ਸਮਾਜ ਸਿਰਜਣ ਲਈ ਜਮਾਤੀ ਜੱਦੋਜਹਿਦ ਅੱਜ ਵੀ ਚੱਲ ਰਹੀ ਹੈ। ਅੱਜ ਦੀਆਂ ਹਾਲਤਾਂ ਸਬੰਧੀ ਗੱਲ ਕਰਦਿਆਂ ਬੀਕੇਯੂ ਏਕਤਾ ਡਕੌਂਦਾ ਦੇ ਸੀਨਅਿਰ ਮੀਤ ਪ੍ਰਧਾਨ ਮਨਜੀਤ ਧਨੇਰ ਅਤੇ ਜਗਰਾਜ ਹਰਦਾਸਪੁਰਾ ਨੇ ਕਿਹਾ ਕਿ ਸਾਮਰਾਜੀਆਂ ਦੇ ਦਲਾਲ ਭਾਰਤੀ ਹਾਕਮ ਮੁਲਕ ਦੇ ਕੁਦਰਤੀ ਸ੍ਰੋਤਾਂ ਸਮੇਤ ਖੇਤੀ ਪ੍ਰਧਾਨ ਮੁਲਕ ਦੀ ਖੇਤੀ ਨੂੰ ਅਸਲ ਮਾਅਨਿਆਂ ਵਿੱਚ ਪੇਂਡੂ ਸੱਭਿਅਤਾ ਨੂੰ ਤਬਾਹ ਕਰਨ ਲਈ ਆਰਡੀਨੈਂਸ ਪਾਸ ਕਰ ਰਹੇ ਹਨ। ਕਰੋਨਾ ਸੰਕਟ ਭਾਰਤੀ ਹਾਕਮਾਂ ਲਈ ਰਾਮਬਾਣ ਬਣਕੇ ਬਹੁੜਿਆ ਹੈ। ਇਸ ਬਹਾਨੇ ਹੇਠ ਕਿਰਤ ਵਿਰੋਧੀ ਕਾਨੂੰਨ , ਬਿਜਲੀ ਸੋਧ ਕਾਨੂੰਨ-2020, ਕੋਇਲਾ ਖਾਣਾਂ, ਰੇਲਵੇ, ਜਹਾਜਰਾਨੀ ਸਮੇਤ ਜਨਤਕ ਖੇਤਰ ਦੇ ਸਾਰੇ ਅਦਾਰੇ ਅੰਬਾਨੀਆਂ-ਅਡਾਨੀਆਂ ਦੇ ਹਵਾਲੇ ਕਰ ਰਹੇ ਹਨ। ਦੂਜੇ ਪਾਸੇ ਭਾਜਪਾ ਦੀ ਅਗਵਾਈ ਵਾਲੀ ਮੋਦੀ ਹਕੂਮਤ ਮੁਲਕ ਦੀ ਵੰਨਸੁਵੰਨਤਾ ਦਾ ਭੋਗ ਪਾਉਣ ਲਈ ਤਹੂ ਭਗਵਾਂਕਰਨ ਦੀ ਫਿਰਕੂ ਸਿਆਸਤ ਦੇ ਜਹਿਰੀ ਨਾਗ ਰਾਹੀਂ ਮੁਸਲਿਮ ਘੱਟ ਗਿਣਤੀਆਂ ਨੂੰ ਨਾਗਰਿਕਤਾ ਸੋਧ ਕਾਨੂੰਨ ਖਿਲਾਫ ਸ਼ਹੀਨ ਬਾਗ ਸੰਘਰਸ਼ ਵਿੱਚ ਅਤੇ ਦਲਿਤਾਂ, ਬੁੱਧੀਜੀਵੀਆਂ, ਲੇਖਕਾਂ, ਸਮਾਜਿਕ ਕਾਰਕੁਨਾਂ, ਵਕੀਲਾਂ ਨੂੰ ਭੀਮਾ ਕੋਰੇਗਾਉਂ ਕੇਸ ਵਿੱਚ ਸ਼ਾਮਿਲ ਕਰਕੇ ਸਾਲਾਂ ਬੱਧੀ ਜੇਲ੍ਹ ਦੀਆ ਸਲਾਖਾਂ ਪਿੱਛੇ ਬੰਦ ਰੱਖਣ ਦੀਆਂ ਸਜਿਸ਼ਾਂ ਘੜ ਰਹੀ ਹੈ। ਲੋਕਾਂ ਦੇ ਜਥੇਬੰਦ ਹੋਣ, ਸੰਘਰਸ਼ ਕਰਨ ਦੇ ਹੱਕਾਂ ਉੱਪਰ ਡਾਕਾ ਮਾਰਿਆ ਜਾ ਰਿਹਾ ਹੈ। ਅਜਿਹੀ ਹਾਲਤ ਵਿੱਚ  ਮਹਿਲਕਲਾਂ ਲੋਕ ਘੋਲ ਦੀ ਵਿਰਾਸਤ ਸਾਡੇ ਸਭਨਾਂ ਲਈ ਅਜਿਹਾ ਚਾਨਣ ਮੁਨਾਰਾ ਹੈ ਜੋ 23 ਸਾਲ ਦੇ ਲੰਬੇ ਅਰਸੇ ਬਾਅਦ ਵੀ ਸਾਂਝੇ ਵਿਸ਼ਾਲ ਅਤੇ ਤਿੱਖੇ ਘੋਲਾਂ ਦੀ ਬਦੌਲਤ ਚੁਣੌਤੀਆਂ ਦਾ ਟਾਕਰਾ ਕਰਦਾ ਕਰਦਾ ਹੋਇਆ ਇਤਿਹਾਸਕ ਪ੍ਰਾਪਤੀਆਂ ਕਰਨ ਵੱਲ ਅੱਗੇ ਵਧ ਰਿਹਾ ਹੈ। ਕਰੋਨਾ ਸੰਕਟ ਦੇ ਚਲਦਿਆਂ ਭਾਵੇਂ ਮਹਿਲਕਲਾਂ ਦੀ ਦਾਣਾ ਮੰਡੀ ਵਿੱਚ ਲੋਕ ਸ਼ਮੂਲੀਅਤ ਵਾਲਾ ਸਮਾਗਮ ਨਹੀਂ ਹੋ ਰਿਹਾ ਪਰ ਹਰ ਪਿੰਡ-ਪਿੰਡ ਪੂਰੇ ਇਨਕਲਾਬੀ ਜੋਸ਼ ਨਾਲ ਮਹਿਲਕਲਾਂ ਲੋਕ ਘੋਲ ਦੀ ਇਤਿਹਾਸਕ ਜਿੱਤ ਦੇ ਸਬਕਾਂ ਨੂੰ ਪੂਰੇ ਇਨਕਲਾਬੀ ਜੋਸ਼ ਖਰੋਸ਼ ਨਾਲ ਲਿਜਾਇਆ ਜਾਵੇਗਾ । ਜਿਸ ਵਿੱਚ ਅੱਧ ਸੰਸਾਰ ਦੀਆਂ ਮਾਲਕ ਔਰਤਾਂ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣਗੀਆਂ। ਮਾ. ਅਜਮੇਰ ਕਾਲਸਾਂ ਨੇ ਸ਼ਰਧਾਂਜਲੀ ਗੀਤ ਪੇਸ਼ ਕੀਤੇ। ਸਟੇਜ ਸਕੱਤਰ ਦੇ ਫਰਜ ਡਾ.ਸੁਖਵਿੰਦਰ ਨੇ ਨਿਭਾਏ। ਇਸ ਸਮੇਂ ਨਕਸਲਬਾੜੀ ਲਹਿਰ ਦੇ ਸ਼ਹੀਦਾਂ ਦੇ ਪ੍ਰੀਵਾਰਿਕ ਮੈਂਬਰ ਮਹਿੰਦਰ ਮੂੰਮ, ਪਰਮਜੀਤ ਦੱਧਾਹੂਰ, ਨਾਥ ਸਿੰਘ, ਜੰਗ ਸਿੰਘ ਦੱਧਾਹੂਰ ਤੋਂ ਇਲਾਵਾ ਅਮਰਜੀਤ ਕੌਰ, ਬਲਦੇਵ ਸੱਦੋਵਾਲ, ਗੱਜਣ ਕਾਲਸਾਂ, ਨੀਲਮ ਰਾਣੀ, ਜਸਵਿੰਦਰ ਕੌਰ, ਖੁਸ਼ਮੰਦਰਪਾਲ, ਬਲਵੰਤ ਉੱਪਲੀ, ਡਾ. ਚਮਕੌਰ ਸਿੰਘ, ਵਿਸਾਖਾ ਸਿੰਘ ਕਾਲਸਾਂ, ਪਵਿੱਤਰ ਲਾਲੀ, ਅਵਤਾਰ ਸਿੰਘ, ਪਰਮਜੀਤ ਸਿੰਘ, ਭਰਤ ਮੂੰਮ, ਨਛੱਤਰ ਦੀਵਾਨਾ, ਪ੍ਰੀਤਮ ਸਿੰਘ, ਕੁਲਵਿੰਦਰ ਮਹਿਲਕਲਾਂ ਤੋਂ ਇਲਾਵਾ ਬਹੁਤ ਸਰੇ ਆਗੂ ਹਾਜਰ ਸਨ।

ਪੰਜਾਬ 'ਚ ਕੋਰੋਨਾ ਨਾਲ 23 ਮੌਤਾਂ, 871 ਨਵੇਂ ਪਾਜ਼ੇਟਿਵ ਮਾਮਲੇ ਆਏ ਸਾਹਮਣੇ

ਚੰਡੀਗੜ੍ਹ , ਅਗਸਤ 2020 -(ਇਕ਼ਬਾਲ ਸਿੰਘ ਰਸੂਲਪੁਰ/ ਮਨਜਿੰਦਰ ਗਿੱਲ)- ਐਤਵਾਰ ਨੂੰ 871 ਮਰੀਜ਼ ਪਾਜ਼ੇਟਿਵ ਦਰਜ ਹੋਏ ਅਤੇ 23 ਲੋਕਾਂ ਦੀ ਮੌਤ ਕੋਰੋਨਾ ਦੇ ਕਾਰਨ ਹੋਈ ਹੈ। ਇਸ ਤੋਂ ਪਹਿਲਾਂ ਸ਼ਨਿਚਰਵਾਰ ਨੂੰ 1004 ਲੋਕ ਇਨਫੈਕਟਿਡ ਅਤੇ 21 ਲੋਕਾਂ ਦੀ ਮੌਤ ਹੋਈ ਸੀ। ਐਤਵਾਰ ਨੂੰ ਸਭ ਤੋਂ ਜ਼ਿਆਦਾ ਮਰੀਜ਼ ਇਕ ਵਾਰ ਫਿਰ ਲੁਧਿਆਣਾ ਵਿਚ 226 ਮਿਲੇ। ਇੱਥੇ 10 ਲੋਕਾਂ ਦੀ ਮੌਤ ਵੀ ਕੋਰੋਨਾ ਦੇ ਕਾਰਨ ਹੋਈ ਹੈ। ਪਟਿਆਲਾ ਵਿਚ ਵੀ ਐਤਵਾਰ ਨੂੰ 152 ਲੋਕ ਇਨਫੈਕਟਿਡ ਪਾਏ ਗਏ। ਇੱਥੇ ਇਕ ਵਿਅਕਤੀ ਦੀ ਮੌਤ ਹੋਈ ਹੈ। ਜਲੰਧਰ ਵਿਚ ਐਤਵਾਰ ਨੂੰ ਪਿਛਲੇ ਕੁਝ ਦਿਨਾਂ ਦੇ ਮੁਕਾਬਲੇ ਸਭ ਤੋਂ ਘੱਟ 34 ਮਰੀਜ਼ ਪਾਜ਼ੇਟਿਵ ਪਾਏ ਗਏ ਹਨ। ਇੱਥੇ ਵੀ ਇਕ ਮਰੀਜ਼ ਦੀ ਮੌਤ ਕੋਰੋਨਾ ਦੇ ਕਾਰਨ ਹੋਈ ਹੈ। ਪੰਜਾਬ ਵਿੱਚ ਲੁਧਿਆਣਾ ਜਿਲੇ ਦੀ ਸਥਿਤੀ ਗੰਭੀਰ ਬਣੀ ਹੋਈ ਹੈ। 

ਸਬ ਸੈਂਟਰ ਰਾਮੂੰਵਾਲਾ ਨਵਾਂ ਦੇ ਸਟਾਫ ਨੂੰ ਸਨਮਾਨਿਤ ਕੀਤਾ

ਅਜੀਤਵਾਲ ,ਅਗਸਤ 2020 (ਨਛੱਤਰ ਸੰਧੂ) ਮੈਡੀਕਲ ਪੈ੍ਕਟੀਸ਼ਨਰਜ ਅੈਸੋਸੀਏਸ਼ਨ ਪੰਜਾਬ ਵਲੋਂ ਸਬ ਸੈਂਟਰ ਰਾਮੂੰਵਾਲਾ ਨਵਾਂ ਦੇ ਸਟਾਫ ਨੂੰ ਵਧੀਅਾ ਸੇਵਾਵਾਂ ਲਈ ਵਿਸੇਸ਼ ਤੌਰ ਤੇ ਸਨਮਾਨਿਤ ਕੀਤਾ ਗਿਅਾ 1 ਇਸ ਮੌਕੇ ਡਾ. ਹਰਜਿੰਦਰਪਾਲ ਸ਼ਰਮਾ ਨੇ ਕਿਹਾ ਕਿ ਸਬ ਸੈਂਟਰ ਦਾ ਸਟਾਫ ਤਿੰਨ ਪਿੰਡਾਂ ਦੇ ਲੋਕਾਂ ਨੂੰ ਕਰੋਨਾ ਵਾਇਰਸ ਮਹਾਂਮਾਰੀ ਦੇ ਚਲਦਿਅਾਂ ਇਸ ਤੋਂ ਬਚਾਅ ਲਈ ਕਰੋਨਾ ਯੋਧੇ ਵਜੋਂ ਮੋਹਰੀ ਭੂਮਿਕਾ ਨਿਭਾਅ ਰਿਹਾ ਹੈ ਜੋ ਸ਼ਲਾਘਾਯੋਗ ਹੈ 1 ਗੁਰਮੀਤ ਕਾਕਾ ਮੈਂਬਰ ਪੰਚਾਇਤ ਨੇ ਕਿਹਾ ਕਿ ਜਿੱਥੇ ਪੂਰਾ ਸਟਾਫ ਕਰੋਨਾ ਦੇ ਬਚਾਅ ਸਬੰਧੀ ਲੋਕਾਂ ਨੂੰ ਲਗਾਤਾਰ ਜਾਗਰੂਕ ਕਰ ਰਿਹਾ ਹੈ ੳੁੱਥੇ ਹੋਰ ਸਿਹਤ ਸੇਵਾਵਾਂ ਵੀ ਤਨਦੇਹੀ ਨਾਲ ਡਿੳੂਟੀ ਨਿਭਾਅ ਕੇ ਦੇ ਰਿਹਾ ਹੈ 1 ਸਬ ਸੈਂਟਰ ਇੰਚਾਰਜ ਏ.ਅੈਨ.ਅੈਮ ਮੈਡਮ ਕਿਰਨਦੀਪ ਕੌਰ ਤੇ ਸੀ.ਅੈਚ.ਓ ਰਮਨਦੀਪ ਕੌਰ ਬਹੋਨਾ ਨੇ ਅੈਸੋਸੀਏਸ਼ਨ ਦਾ ਧੰਨਵਾਦ ਕੀਤਾ 1 ਡਾ. ਹਰਜਿੰਦਰਪਾਲ ਪਾਲੀ ਤੇ ਗੁਰਮੀਤ ਕਾਕਾ ਪੰਚ ਵਲੋਂ ਸਟਾਫ ਦਾ ਦੁਪੱਟੇ ਦੇ ਕੇ ਸਨਮਾਨ ਕੀਤਾ ਗਿਅਾ ਤੇ ਮਾਸਿਕ ਦਿੱਤੇ ਗਏ 1 ਇਸ ਮੌਕੇ ਕਮਿੳੂਨਿਟੀ ਹੈਲਥ ਅਫਸਰ ਰਮਨਦੀਪ ਕੌਰ, ਏ.ਅੈਨ.ਅੈਮ ਕਿਰਨਦੀਪ ਕੌਰ ਤੇ ਅਾਸ਼ਾ ਵਰਕਰਾਂ ਕੁਲਵਿੰਦਰ ਕੌਰ ਤੇ ਅਰਵਿੰਦਰ ਕੌਰ ਰਾਮੂੰਵਾਲਾ ਨਵਾਂ, ਸੁਮਨਦੀਪ ਕੌਰ ਤੇ ਜਸਪੀ੍ਤ ਕੌਰ ਰਾਮੂੰਵਾਲਾ ਕਲਾਂ ਤੇ ਜਸਵਿੰਦਰ ਕੌਰ ਹਰਚੋਕਾ ਹਾਜਰ ਸਨ 1
 

ਬੀ ਕੇ ਯੂ (ਰਾਜੇਵਾਲ) ਵੱਲੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੂੰ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਤਿੰਨ ਕਿਸਾਨ ਵਿਰੋਧੀ ਖੇਤੀ ਆਰਡੀਨੈਸਾ ਨੂੰ ਵਾਪਸ ਕਰਵਾਉਣ ਸਬੰਧੀ ਮੰਗ ਪੱਤਰ ਦਿੱੱਤਾ।

ਕਾਲੀਆਂ ਝੰਡੀਆਂ ਤੇ ਪੱਟੀਆਂ ਬੰਨ੍ਹ ਅਨਾਜ ਮੰਡੀ ਮਹਿਲ ਕਲਾਂ ਵਿਖੇ 15 ਅਗਸਤ ਨੂੰ ਕਿਸਾਨ ਵਿਰੋਧੀ ਖੇਤੀ ਆਰਡੀਨੈਂਸਾਂ ਦੀਆਂ ਕਾਪੀਆਂ ਸਾੜੀਆ ਜਾਣਗੀਆ -ਛੀਨੀਵਾਲ

ਮਹਿਲ ਕਲਾਂ/ਬਰਨਾਲਾ-ਅਗਸਤ 2020 (ਗੁਰਸੇਵਕ ਸਿੰਘ ਸੋਹੀ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਗਿਆਨੀ ਨਿਰਭੈ ਸਿੰਘ ਛੀਨੀਵਾਲ ਦੀ ਅਗਵਾਈ ਹੇਠ ਸੂਬਾ ਕਮੇਟੀ ਦੇ ਸੱਦੇ ਉਪਰ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਤਿੰਨ ਕਿਸਾਨ ਵਿਰੋਧੀ ਖੇਤੀ ਆਰਡੀਨੈੱਸਾ',ਬਿਜਲੀ ਸੋਧ ਬਿਲ ਅਤੇ ਕਿਸਾਨ ਵਿਰੋਧੀ ਫ਼ੈਸਲਿਆਂ ਨੂੰ ਰੱਦ ਕਰਵਾਉਣ ਨੂੰ ਲੈ ਕੇ ਅੱਜ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੂੰ ਮੰਗ ਪੱਤਰ ਦਿੱਤਾ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਰੋਨਾ ਵਾਇਰਸ  ਦੀ ਆੜ ਹੇਠ ਤਿੰਨ ਕਿਸਾਨ ਵਿਰੋਧੀ ਖੇਤੀ ਆਰਡੀਨੈਂਸਾਂ ਨੂੰ ਲਿਆ ਕੇ ਐਮ.ਐਸ.ਪੀ ਖ਼ਤਮ ਕਰਕੇ ਅਤੇ ਮੰਡੀ ਬੋਰਡ ਨੂੰ ਤੋੜ ਕੇ ਕਿਸਾਨਾਂ ਦੀਆਂ ਜਿਨਸਾਂ ਨੂੰ ਖੁੱਲ੍ਹੀ ਮੰਡੀ ਵਿੱਚ ਵੇਚਣ ਲਈ ਨਵੇ-ਨਵੇਂ ਫੈਸਲੇ ਲੈ ਕੇ ਕਿਸਾਨਾ ਨੂੰ ਸਰਮਾਏਦਾਰ ਤੇ ਧਨਾਢ ਲੋਕਾਂ ਦਾ ਗੁਲਾਮ ਬਣਾ ਕੇ ਆਉਣ ਵਾਲੇ ਸਮੇਂ ਵਿੱਚ ਖੇਤੀਬਾੜੀ ਦੇ ਧੰਦੇ ਨੂੰ ਖ਼ਤਮ ਕਰਕੇ ਕਿਸਾਨਾਂ ਮਜ਼ਦੂਰਾਂ ਆੜ੍ਹਤੀਆਂ ਦੇ ਕਾਰੋਬਾਰ ਖਤਮ ਕਰਨ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਇਸ ਮੌਕੇ ਕਿਸਾਨ ਆਗੂਆਂ ਨੂੰ ਵਿਸ਼ਵਾਸ ਦਵਾਇਆ ਕਿ ਕਿਸਾਨੀ ਹਿੱਤਾਂ ਲਈ ਦਿੱਤਾ ਮੰਗ ਪੱਤਰ ਪੰਜਾਬ ਦੇ ਮੁੱਖ ਮੰਤਰੀ ਤੱਕ ਪਹੁੰਚਾਇਆ ਜਾਵੇਗਾ ਅਤੇ ਪੰਜਾਬ ਵਿਧਾਨ ਸਭਾ ਵਿੱਚ ਇੱਕ ਬਿਲ ਲਿਆ ਕਿ ਕਿਸਾਨ ਵਿਰੋਧੀ ਆਰਡੀਨੈਂਸਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਜਾਵੇਗੀ । ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਕਿਸਾਨਾਂ ਦੇ ਨਾਲ ਚਟਾਨ ਵਾਂਗ ਖੜ੍ਹੀ ਹੈ। ਇਸ ਮੌਕੇ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਗਿਆਨੀ ਨਿਰਭੈ ਸਿੰਘ ਛੀਨੀਵਾਲ ਕਲਾਂ,ਉਪ ਪ੍ਰਧਾਨ ਜਗਤਾਰ ਸਿੰਘ ਛੀਨੀਵਾਲ ਕਲਾਂ ,ਮੀਤ ਪ੍ਰਧਾਨ ਹਾਕਮ ਸਿੰਘ ਧਾਲੀਵਾਲ, ਜਨਰਲ ਸਕੱਤਰ ਅਜਮੇਰ ਸਿੰਘ ਹੁੰਦਲ,ਮੀਤ ਪ੍ਰਧਾਨ ਹਰਦੇਵ ਸਿੰਘ ਕਾਕਾ ,ਸਾਧੂ ਸਿੰਘ ਛੀਨੀਵਾਲ, ਦਰਬਾਰਾ ਸਿੰਘ ਗਹਿਲ  ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਤਿੰਨ ਕਿਸਾਨ ਵਿਰੋਧੀ ਖੇਤੀ ਆਰਡੀਨੈੱਸ ਦੇ ਖਿਲਾਫ ਸਿਰਫ ਸਿਆਸੀ ਪਾਰਟੀਆਂ ਵਿੱਚੋਂ ਇੱਕੋ ਇੱਕ ਪਾਰਟੀ ਆਮ ਆਦਮੀ ਪਾਰਟੀ ਕਿਸਾਨਾਂ ਦੇ ਹੱਕਾਂ ਲਈ ਡਟੀ ਹੈ।ਪਰ ਦੂਜੀਆਂ ਪਾਰਟੀਆਂ ਨੇ ਕਦੇ ਵੀ ਕਿਸਾਨਾਂ ਦੀ ਸਾਰ ਨਹੀਂ ਲਈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਬਾਦਲ ਨੇ ਕੇਂਦਰ ਦੀ ਮੋਦੀ ਸਰਕਾਰ ਵਿੱਚ ਭਾਈਵਾਲ ਹੁੰਦਿਆਂ ਹੋਇਆਂ ਕਿਸਾਨਾਂ ਦੇ ਹੱਕਾਂ ਵਿੱਚ ਖੜ੍ਹਨ ਦੀ ਬਜਾਏ ਆਪਣੇ ਕੇਂਦਰੀ ਵਜ਼ਾਰਤ ਦੀ ਕੁਰਸੀ ਨੂੰ ਬਚਾਉਣ ਲਈ ਕਿਸਾਨ ਵਿਰੋਧੀ ਫ਼ੈਸਲਿਆਂ ਦੀ ਹਮਾਇਤ ਕਰਕੇ ਆਪਣਾ ਕਿਸਾਨ ਵਿਰੋਧੀ ਹੋਣ ਦਾ ਸਬੂਤ ਦਿੱਤਾ।ਉਨ੍ਹਾਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਦੀਆਂ ਹਦਾਇਤਾਂ ਅਨੁਸਾਰ ਜਥੇਬੰਦੀ ਤੇ ਜ਼ਿਲ੍ਹਾ ਬਰਨਾਲਾ ਇਕਾਈ ਦੇ ਵਰਕਰਾਂ ਤੇ ਆਗੂਆਂ ਵੱਲੋਂ ਹੱਥਾਂ ਵਿੱਚ ਕਾਲੀਆਂ ਝੰਡੀਆਂ ਅਤੇ ਪੱਗਾਂ ਉਪਰ ਕਾਲੀਆਂ ਪੱਟੀਆਂ ਲਗਾ ਕੇ ਅਨਾਜ ਮੰਡੀ ਕਸਬਾ ਮਹਿਲ ਕਲਾਂ ਵਿਖੇ 15 ਅਗਸਤ ਨੂੰ ਆਜ਼ਾਦੀ ਦਿਹਾੜੇ ਮੌਕੇ ਕੇਂਦਰ ਦੀ ਮੋਦੀ ਸਰਕਾਰ ਦੇ ਤਿੰਨ ਕਿਸਾਨ ਵਿਰੋਧੀ ਖੇਤੀ ਆਰਡੀਨੈਂਸਾਂ ਦੀਆਂ ਕਾਪੀਆਂ ਸਾੜੀਆ ਜਾਣਗੀਆ ।ਉਨ੍ਹਾਂ ਸਮੂਹ ਕਿਸਾਨਾਂ ਤੇ ਮਜ਼ਦੂਰਾਂ ਨੂੰ ਆਪਣੇ ਹੱਕਾਂ ਦੀ ਪ੍ਰਾਪਤੀ ਲਈ 15 ਅਗਸਤ ਨੂੰ ਅਨਾਜ ਮੰਡੀ ਮਹਿਲ ਕਲਾਂ ਵਿਖੇ ਪੁੱਜਣ ਦੀ ਅਪੀਲ ਕੀਤੀ । ਇਸ ਮੌਕੇ ਕਿਸਾਨ ਆਗੂ ਜਸਵੰਤ ਸਿੰਘ ਛੀਨੀਵਾਲ ,ਹਾਕਮ ਸਿੰਘ, ਜੋਗਿੰਦਰ ਸਿੰਘ ਮੰਮੂ,ਗੁਰਦੀਪ ਸਿੰਘ ਗਹਿਲ,ਮੁਖ਼ਤਿਆਰ ਸਿੰਘ ਬੀਹਲਾ ,ਜੱਗਾ ਸਿੰਘ ਗਹਿਲ ,ਨੰਬਰਦਾਰ ਗੁਰਪ੍ਰੀਤ ਸਿੰਘ, ਬਾਰੂ ਸਿੰਘ, ਨਾਜ਼ਮ ਸਿੰਘ, ਅਜੈਬ ਸਿੰਘ, ਰਾਮ ਸਿੰਘ ,ਸੁਰਿੰਦਰ ਸਿੰਘ ਦਰਸ਼ਨ ਸਿੰਘ ਬੀਹਲਾ, ਤਰਸੇਮ ਸਿੰਘ ,ਚਮਕੌਰ ਸਿੰਘ, ਨਛੱਤਰ ਸਿੰਘ ਛੀਨੀਵਾਲ ਕਲਾਂ, ਗੁਰਨਾਮ ਸਿੰਘ, ਰਾਜਾ ਸਿੰਘ ,ਹਰਦੇਵ ਸਿੰਘ, ਸੁਰਿੰਦਰ ਸਿੰਘ, ਸ਼ਿੰਦਾ, ਗੁਰਚੇਤ ਸਿੰਘ ਤੋਂ ਇਲਾਵਾ ਹੋਰ ਵਰਕਰ ਵੀ ਹਾਜ਼ਰ ਸਨ।

ਪੱਤਰਕਾਰ ਜਗਸੀਰ ਧਾਲੀਵਾਲ ਸਹਿਜੜਾ ਨੂੰ ਸਦਮਾ,ਮਾਮੇ ਦੇ ਬੇਟੇ ਦਾ ਦਿਹਾਂਤ

ਮਹਿਲ ਕਲਾਂ /ਬਰਨਾਲਾ-ਅਗਸਤ 2020 - (ਗੁਰਸੇਵਕ ਸਿੰਘ ਸੋਹੀ) - ਪ੍ਰੈਸ ਕਲੱਬ ਰਜਿ.ਮਹਿਲ ਕਲਾਂ ਦੇ ਮੀਤ ਪ੍ਰਧਾਨ ਜਗਸੀਰ ਸਿੰਘ ਧਾਲੀਵਾਲ ਸਹਿਜੜਾ ਨੂੰ ਸਮੇਂ ਗਹਿਰਾ ਸਦਮਾ ਲੱਗਾ ਜਦ ਉਨ੍ਹਾਂ ਦੇ ਸਤਿਕਾਰ ਯੋਗ ਮਾਮਾ ਜੀ ਦੇ ਲੜਕੇ ਸ ਦਰਸਨ ਸਿੰਘ ਖੜਕੇਕਾ ਅਚਾਨਕ ਸਦੀਵੀ ਵਿਛੋੜਾ ਦੇ ਗਏ। ਸ ਦਰਸਨ ਸਿੰਘ ਖੜਕੇਕਾ ਸ੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਜਥੇ: ਸੁਖਵਿੰਦਰ ਸਿੰਘ ਸੁੱਖਾ ਦੇ ਪਰਿਵਾਰ ਵਿੱਚੋਂ ਸਨ। ਇਸ ਦੁੱਖ ਦੀ ਘੜੀ ਵਿੱੱਚ ਸ੍ਰੋਮਣੀ ਅਕਾਲੀ ਦਲ ਬ ਦੇ ਸੀਨੀਅਰ ਆਗੂ ਤੇ ਸਾਬਕਾ ਸੰਸਦੀ ਸਕੱਤਰ ਸੰਤ ਬਾਬਾ ਬਲਵੀਰ ਸਿੰਘ ਘੁੰਨਸ,ਐਨ ਆਰ ਆਈ ਦਵਿੰਦਰ ਸਿੰਘ ਸਿੱਧੂ ਬੀਹਲਾ, ਸੰਤ ਬਾਬਾ ਕੇਹਰ ਸਿੰਘ ਮੁੱਖੀ ਠਾਠ ਨਾਨਕਸਰ ਮਹਿਲ ਕਲਾਂ,ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਕਾਮਰੇਡ ਲਾਲ ਸਿੰਘ ਧਨੋਲਾ, ਮੈਂਬਰ ਸ੍ਰੋਮਣੀ ਕਮੇਟੀ ਸੰਤ ਦਲਬਾਰ ਸਿੰਘ ਛੀਨੀਵਾਲ, ਜਥੇ ਬਲਦੇਵ ਸਿੰਘ ਚੂੰਘਾਂ,ਦਵਿੰਦਰ ਸਿੰਘ ਬੀਹਲਾ, ਰਿੰਕਾ ਕੁਤਬਾ ਬਾਹਮਣੀਆ, ਸਮਾਜ ਸੇਵੀ ਸਰਬਜੀਤ ਸਿੰਘ ਸੰਭੂ ਖੜਕੇਕਾ , ਬਲਵੰਤ ਸਿੰਘ ਛੀਨੀਵਾਲ, ਗੁਰਦੀਪ ਸਿੰਘ ਛਾਪਾ,ਬੇਅੰਤ ਕੋਰ ਬੀਹਲਾ ਜਿਲਾ ਕੋਆਰਡੀਨੇਟਰ ਇਸਤਰੀ ਅਕਾਲੀ ਦਲ ਅਤੇ ਪ੍ਰੈਸ ਕਲੱਬ ਮਹਿਲ ਕਲਾਂ ਸਰਪ੍ਰਸਤ ਪ੍ਰੀਤਮ ਸਿੰਘ ਦਰਦੀ, ਚੈਅਰਮੈਨ ਅਵਤਾਰ ਸਿੰਘ ਅਣਖੀ, ਡਾ ਮਿੱਠੂ ਮੁਹੰਮਦ, ਬਲਦੇਵ ਸਿੰਘ ਗਾਗੇਵਾਲ, ਸੁਖਵਿੰਦਰ ਸਿੰਘ ਸੋਨੀ ਮਾਂਗੇਵਾਲ, ਬਲਜਿੰਦਰ ਸਿੰਘ ਵਜੀਦਕੇ,ਬਲਜਿੰਦਰ ਸਿੰਘ ਢਿੱਲੋਂ, ਨਵਕਿਰਨ ਸਿੰਘ ਪੱਤੀ ਸੇਖਵਾਂ, ਗੁਰਸੇਵਕ ਸਿੰਘ ਸਹੋਤਾ, ਜਸਵੰਤ ਸਿੰਘ ਲਾਲੀ, ਜਸਵੀਰ ਸਿੰਘ ਵਜੀਦਕੇ, ਗੁਰਪ੍ਰੀਤ ਸਿੰਘ ਸਹਿਜੜਾ,ਸੇਰ ਸਿੰਘ ਰਵੀ, ਗੁਰਸੇਵਕ ਸਿੰਘ ਸੋਹੀ,ਜਗਜੀਤ ਸਿੰਘ ਕੁਤਬਾ,ਫਿਰੋਜ ਖਾਨ, ਅਵਤਾਰ ਸਿੰਘ ਸਿੱਧੂ,ਪ੍ਰੇਮ ਕੁਮਾਰ ਪਾਸੀ,ਭੁਪਿੰਦਰ ਸਿੰਘ ਧਨੇਰ, ਗੁਰੀ, ਨਰਿੰਦਰ ਢੀਡਸਾ,ਅਜੇ ਟੱਲੇਵਾਲ, ਬੱਬੀ ਰਾਏਸਰ ਨੇ ਪੀੜਤ ਪਰਿਵਾਰ ਨਾਲ ਦੁੱਖ ਸਾਝਾਂ ਕੀਤਾ। ਇਸ ਸਬੰਧੀ ਜਥੇਦਾਰ ਸੁਖਵਿੰਦਰ ਸਿੰਘ ਸੁੱਖਾ ਮਹਿਲ ਕਲਾਂ ਨੇ ਦੱਸਿਆ ਕਿ ਸ ਦਰਸਨ ਸਿੰਘ ਖੜਕੇਕਾ ਨਮਿੱਤ ਰੱਖੇ ਗਏ ਸ੍ਰੀ ਸਹਿਜ ਪਾਠ ਦਾ ਭੋਗ ਮਿਤੀ 11ਅਗਸਤ ਦਿਨ ਮੰਗਲਵਾਰ ਨੂੰ ਗੁਰਦੁਆਰਾ ਠਾਠ ਨਾਨਕਸਰ ਮਹਿਲ ਕਲਾਂ ਵਿਖੇ ਪਵੇਗਾ।

ਕਰਜ਼ਾ ਪੀੜਤ ਪਿੰਡ ਬੀਹਲਾ ਦੀਆਂ ਔਰਤਾਂ ਨੇ ਦੋ ਮਾਈਕਰੋ ਫਾਈਨਾਂਸ ਕੰਪਨੀਆਂ ਦੇ ਮੁਲਾਜ਼ਮਾਂ ਨੂੰ ਬਗੈਰ ਕਿਸਤ ਭਰੇ ਵਾਪਸ ਮੋੜਿਆ 

ਮਹਿਲ ਕਲਾਂ /ਬਰਨਾਲਾ- ਅਗਸਤ 2020 ( ਗੁਰਸੇਵਕ ਸੋਹੀ)-ਨੌਜਵਾਨ ਭਾਰਤ ਸਭਾ ਦੀ ਅਗਵਾਈ ਚ ਪਿੰਡ ਬੀਹਲਾ ਦੀਆਂ ਕਰਜ਼ਾ ਪੀੜਤ ਔਰਤਾਂ ਨੇ ਦੋ ਮਾਈਕਰੋ ਫਾਇਨਾਂਸ ਕੰਪਨੀਆਂ ( ਅੱਪਮਨੀ, ਫਿਊਜ਼ਨ) ਦੇ ਮੁਲਾਜ਼ਮਾਂ ਨੂੰ ਬਗੈਰ ਕਿਸ਼ਤ ਭਰੇ ਵਾਪਸ ਮੋੜਿਆ ।ਇਸ ਵਿਰੋਧ ਦੌਰਾਨ ਔਰਤਾਂ ਨੇ ਕਿਹਾ ਕਿ ਸਰਕਾਰ ਹਰ ਸਾਲ ਦੇਸ਼ ਦੇ ਅਮੀਰਾਂ ਦੇ ਅਰਬਾਂ ਦੇ ਕਰਜ਼ੇ ਮੁਆਫ ਕਰ ਦਿੰਦੀ ਹੈ, ਪਰ ਜਿੰਨਾਂ ਗਰੀਬ ਮਜ਼ਦੂਰ ਪਰਿਵਾਰਾਂ ਦੀ ਜਿੰਦਗੀ ਥੁੜਾਂ ਮਾਰੀ ਹੁੰਦੀ ਹੈ ਉਨਾਂ ਦੀ ਕਰਜ਼ਾ ਮੁਆਫੀ ਦੀ ਕਿਧਰੇ ਗੱਲ ਤੱਕ ਨਹੀਂ ਕੀਤੀ ਜਾਂਦੀ।  

ਫਾਇਨਾਂਸ ਕੰਪਨੀਆਂ ਖਿਲਾਫ਼ ਔਰਤਾਂ ਦੀ ਕਰਜ਼ਾ ਮੁਕਤੀ ਲਈ ਗੱਲ ਕਰਦਿਆਂ ਨੌਜਵਾਨ ਭਾਰਤ ਸਭਾ ਦੇ ਜਿਲਾ ਬਰਨਾਲਾ ਤੋਂ ਮਨਵੀਰ ਬੀਹਲਾ ਨੇ ਆਖਿਆ ਕਿ ਵੱਖ-ਵੱਖ ਜਨਤਕ ਜੱਥੇਬੰਦੀਆਂ ਦੁਆਰਾ ਔਰਤਾਂ ਦੀ ਕਰਜ਼ਾ ਮੁਕਤੀ ਲਈ ਕੀਤੇ ਜਾ ਰਹੇ ਸੰਘਰਸ਼ ਦੇ ਬਾਵਜੂਦ ਅਤੇ ਤਹਿਸੀਲਦਾਰ, ਡੀ ਐਸ ਪੀ, ਡੀ ਸੀ ਪੱਧਰ ਤੱਕ ਮੰਗ ਪੱਤਰ ਰੱਖਣ ਦੇ ਬਾਵਜੂਦ ਪੁਲਸ ਪ੍ਰਸ਼ਾਸਨ ਇਨਾਂ ਫਾਇਨਾਂਸ ਕੰਪਨੀਆਂ ਨੂੰ ਨੱਥ ਨਹੀਂ ਪਾ ਰਿਹਾ। ਇਸੇ ਕਰਕੇ ਇਨਾਂ ਫਾਇਨਾਂਸ ਕੰਪਨੀਆਂ ਦੇ ਮੁਲਾਜ਼ਮ ਐਨੇ ਵਿਰੋਧ ਦੇ ਬਾਵਜੂਦ ਵੀ ਪਿੰਡਾਂ, ਕਸਬਿਆਂ,ਸ਼ਹਿਰਾਂ ਚ ਜਾ-ਜਾ ਕੇ ਔਰਤਾਂ ਤੋਂ ਜਬਰੀ ਕਿਸ਼ਤਾਂ ਵਸੂਲਣ ਤੋਂ ਪਿੱਛੇ ਨਹੀਂ ਹਟ ਰਹੇ।  

ਇਸ ਵਿਰੋਧ ਮੌਕੇ ਪਿੰਡ ਬੀਹਲਾ ਦੀਆਂ ਕਰਜ਼ਾ ਪੀੜਤ ਔਰਤਾਂ ਚੋਂ ਚਰਨਜੀਤ ਕੌਰ, ਵੀਰਪਾਲ ਕੌਰ, ਕਿਰਨਜੀਤ ਕੌਰ, ਜਸਵਿੰਦਰ ਕੌਰ, ਮਨਪ੍ਰੀਤ ਕੌਰ, ਸੋਨੀ ਕੌਰ ਅਤੇ ਬਾਕੀ ਔਰਤਾਂ ਨੇ ਕਿਹਾ ਕਿ ਸਾਡੇ ਔਰਤਾਂ ਸਿਰ ਚੜੇ ਫਾਇਨਾਂਸ ਕੰਪਨੀਆਂ ਅਤੇ ਪ੍ਰਾਈਵੇਟ ਬੈਂਕਾਂ ਦੇ ਕਰਜ਼ੇ ਸਰਕਾਰ ਮੁਆਫ ਕਰੇ ਅਤੇ ਇਨਾਂ ਫਾਇਨਾਂਸ ਕੰਪਨੀਆਂ ਦੀ ਦਖਲਅੰਦਾਜ਼ੀ ਬੰਦ ਕਰਕੇ ਸਾਨੂੰ ਸਰਕਾਰੀ ਸਿੱਧਾ ਅਤੇ ਸਸਤਾ ਕਰਜ਼ਾ ਜਾਰੀ ਕਰੇ।ਇਸ ਤੋਂ ਇਲਾਵਾ ਔਰਤਾਂ ਤੋਂ ਲਏ ਕੁੱਲ ਦਸਤਾਵੇਜ਼ ਇਨਾਂ ਫਾਇਨਾਂਸ ਕੰਪਨੀਆਂ ਤੋਂ ਵਾਪਸ ਕਰਵਾਏ ਜਾਣ ।

ਪੰਜਾਬ ਨੂੰ ਨਸ਼ਿਆਂ ਦੇ ਵਗਦੇ ਛੇਵੇਂ ਦਰਿਆ ਨੇ ਡੋਬਕੇ ਰੱਖ ਦਿੱਤਾ

ਬਲਦੇਵ ਸਿੰਘ ਚੂੰਘਾ,ਹਾਕਮ ਸਿੰਘ

ਮਹਿਲ ਕਲਾਂ /ਬਰਨਾਲਾ, ਅਗਸਤ 2020 - (ਗੁਰਸੇਵਕ ਸਿੰਘ ਸੋਹੀ) ਪੰਜਾਬ ਨੂੰ ਕਿਤੇ ਸੋਨੇ ਦੀ ਚਿੜੀ ਦਾ ਦਰਜਾ ਦਿੱਤਾ ਹੋਇਆ ਸੀ। ਸੋਚਣ ਵਾਲੀ ਗੱਲ ਹੈ ਕਿ ਸ਼ਰਾਬ ਨੂੰ ਮਾਰੂ ਨਸ਼ਿਆਂ ਦੀ ਸੂਚੀ ਵਿੱਚ ਸ਼ਾਮਿਲ ਨਹੀਂ ਕੀਤਾ ਜਾਂਦਾ ਹੈ। ਪਰ ਅਸਲ ਵਿੱਚ ਸਾਰੇ ਨਸ਼ਿਆਂ ਦੀ ਜੜ੍ਹ ਸ਼ਰਾਬ ਹੈ ਸ਼ੁਰੂਆਤੀ ਦੌਰ ਵਿੱਚ ਸ਼ਰਾਬ ਤੋਂ ਸ਼ੁਰੂਆਤ ਕਰ ਕੇ ਬਹੁਤ ਸਾਰੇ ਆਦਮੀ ਆਪਣਾ ਘਰ ਵਾਰ ਪਰਿਵਾਰ ਆਪਣੀ ਮਾਨਸਿਕਤਾ ਨੂੰ  ਇੱਥੋਂ ਤੱਕ ਗਿਰਾ ਬੈਠਦੇ ਹਨ ਉਹਨਾ ਕੋਲ ਚੰਗੇ ਮੰਦੇ ਦੀ ਪਰਖ ਕਰਨ ਵਾਲੀ ਬੁੱਧੀ ਖਤਮ ਹੋ ਜਾਂਦੀ ਹੈ।ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸ੍ਰੋਮਣੀ ਕਮੇਟੀ ਦੇ ਮੈਂਬਰ ਬਲਦੇਵ ਸਿੰਘ ਚੂੰਘਾ ਅਤੇ ਹਿੰਡ ਗ੍ਰੰਥੀ ਹਾਕਮ ਸਿੰਘ ਨੇ ਕਿਹਾ ਕਿ ਇਨ੍ਹਾਂ ਸਾਰੇ ਕਾਰਨਾਂ ਤੇ ਭਾਰੂ ਤੱਥ ਬੇਰੁਜ਼ਗਾਰੀ ਹੈ। ਜਿਸ ਕਾਰਨ ਨੌਜਵਾਨ ਡਿਪਰੈਸ਼ਨ ਵਿਹਲਾਪਣ ਆਰਥਿਕ ਮੰਦੀ ਸਮਾਜਿਕ ਸੋਚ ਆਦਿ ਗੰਭੀਰ ਪਹਿਲੂਆਂ ਵਿੱਚ ਗਸ਼ਤ ਹੋ ਕੇ ਨਸ਼ੇ ਦੇ ਦਰਿਆ ਵਿੱਚ ਛਲਾਗਾ ਮਾਰਨ ਨੂੰ ਤਿਆਰ ਹੋ ਜਾਂਦੇ ਹਨ।ਜੇਕਰ ਸਾਡੇ ਸਮਾਜ ਦੇ ਲੋਕ ਰਾਜਨੀਤੀ ਤੋਂ ਉੱਪਰ ਉੱਠ ਕੇ ਉਪਰਾਲੇ ਕਰਨ ਤਾਂ ਪੰਜਾਬ ਵਿੱਚੋਂ ਨਸ਼ਿਆਂ ਨੂੰ ਸਦਾ ਲਈ ਖ਼ਤਮ ਕੀਤਾ ਜਾ ਸਕਦਾ ਹੈ,ਪਰ ਅਫ਼ਸੋਸ ਇਸ ਗੱਲ ਦਾ ਹੈ ਨਸਾਂ ਵੇਚਣ ਵਾਲੇ ਵੱਡੇ ਮਗਰਮੱਛਾ ਦੇ ਹੁਣ ਤੱਕ ਪਰਿਵਾਰਾਂ ਨੂੰ ਇਸ ਨਸ਼ੇ ਦੀ ਅੱਗ ਦਾ ਸੇਕ ਨਹੀਂ ਲੱਗਾ ਜਿਵੇਂ ਕਿ ਹੀਰੋਇਨ, ਸਮੈਕ, ਅਫੀਮ, ਕੋਕੀਨ, ਗਾਂਜਾ, ਚਰਸ ਆਦਿ ਇਹੋ ਜਿਹੇ ਮਾਰੂ ਨੂੰ ਆਓ ਸਾਰੇ ਰਲ ਮਿਲ ਕੇ ਨਸ਼ਿਆਂ ਦੀ ਜੜ੍ਹ ਆਪਣੇ ਪੰਜਾਬ ਦੀ ਦਹਿਲੀਜ਼ ਤੋਂ ਬਾਹਰ ਕਰੀਏ ਤਾਂ ਹੀ ਨਸ਼ਾ ਛੱਡੋ ਕੋਹੜ ਵੱਢੋ ਤਾਂ ਪ੍ਰਚਾਰ ਕਰਨ ਦੇ ਕਾਬਲ ਹੋਵਾਂਗੇ।ਅਖੀਰ ਵਿਚ ਗੁਰੂ ਘਰ ਦੇ ਮਨੇਜਰ ਅਮਰੀਕ ਸਿੰਘ ਜੀ ਨੇ ਕਿਹਾ ਕਿ ਵਾਹਿਗੁਰੂ ਜੀ ਦਾ ਨਾਮ ਜਪਣ ਨਾਲ ਸੰਸਾਰਕ ਪੀੜਾਂ ਦੇ ਸੋਮੇ ਈਰਖਾ ਡਰ ਨਫ਼ਰਤ ਬੇਚੈਨੀ ਆਦਿ ਸਮਾਪਤ ਹੋ ਜਾਂਦੇ ਹਨ ਅਤੇ ਨਾਮ ਜਪਣ ਵਾਲੇ ਮਨੁੱਖ ਦੇ ਸੁਭਾਅ ਵਿੱਚ ਸਬਰ ਸਾਂਝੀਵਾਲਤਾ ਦੀਆਂ ਨਿਰਮਲਤਾ ਸੱਤ ਸੰਤੋਖ ਸੰਜਮ ਵਰਗੇ ਗੁਣ ਪ੍ਰਵੇਸ਼ ਕਰਦੇ ਹਨ,ਨਾਮ ਜਪਣਾ ਗੁਰੂ ਹੁਕਮ ਦੀ ਪਾਲਣਾ ਹੈ।

ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੁੜ ਲਾਗੂ ਹੋਇਆ ਰਾਤ ਦਾ ਕਰਫਿਊ, ਮੁੱਖ ਮੰਤਰੀ ਨੇ ਜਾਰੀ ਕੀਤੇ ਹੁਕਮ

ਲੁਧਿਆਣਾ, ਜਲੰਧਰ ਅਤੇ ਪਟਿਆਲਾ 'ਚ ਲਾਗੂ ਹੋਣਗੇ ਹੁਕਮ  

ਚੰਡੀਗੜ੍ਹ,ਅਗਸਤ 2020-(ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)

  ਸੂਬੇ ਵਿੱਚ ਕੋਰੋਨਾ ਵਾਇਰਸ ਦੇ ਵੱਧ ਰਹੇ ਕੇਸਾਂ ਤੋਂ ਚਿੰਤਤ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿੱਚ ਇਕ ਵਾਰ ਫਿਰ ਤੋਂ ਕਰਫਿਊ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਸੂਬੇ ਦੇ 3 ਜ਼ਿਲਿਆਂ ਵਿੱਚ ਹੀ ਲਾਗੂ ਹੋਣਗੇ, ਜਿਨ੍ਹਾਂ ਵਿੱਚ ਲੁਧਿਆਣਾ, ਜਲੰਧਰ ਅਤੇ ਪਟਿਆਲਾ ਸ਼ਾਮਲ ਹਨ। ਇਨ੍ਹਾਂ 3 ਜ਼ਿਲਿਆਂ ਵਿੱਚ ਕੋਰੋਨਾ ਵਾਇਰਸ ਦੇ ਕੇਸਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।ਮੁੱਖ ਮੰਤਰੀ ਵਲੋਂ ਜਾਰੀ ਹੁਕਮਾਂ ਤਹਿਤ ਇਨ੍ਹਾਂ ਤਿੰਨਾਂ ਜ਼ਿਲਿਆਂ ਵਿੱਚ ਸ਼ਨੀਵਾਰ ਤੋਂ ਰਾਤ 9 ਵਜੇ ਤੋਂ ਸਵੇਰੇ 5 ਵਜੇ ਤਕ ਕਰਫਿਊ ਲਾਗੂ ਰਹੇਗਾ। ਮੁੱਖ ਮੰਤਰੀ ਨੇ ਸ਼ੁੱਕਰਵਾਰ 'ਕੈਪਟਨ ਨੂੰ ਸਵਾਲ' ਪ੍ਰਰੋਗਰਾਮ ਤਹਿਤ ਫੇਸਬੁੱਕ ਲਾਈਵ ਦੌਰਾਨ ਕਿਹਾ ਕਿ ਸੂਬੇ 'ਚ ਕੋਰੋਨਾ ਦੇ 20,891 ਮਰੀਜ਼ ਹੋ ਗਏ ਹਨ, ਜਦੋਂਕਿ ਵੀਰਵਾਰ ਨੂੰ ਇਕ ਦਿਨ ਵਿਚ ਹੀ 1,050 ਮਾਮਲੇ ਸਾਹਮਣੇ ਆਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਜਿਹੜਾ ਵਿਅਕਤੀ ਮਾਸਕ ਨਹੀਂ ਪਾਉਂਦਾ, ਉਸ ਨੂੰ ਇਕ ਘੰਟੇ ਲਈ ਮੌਕੇ 'ਤੇ ਖੜ੍ਹਾ ਕਰ ਕੇ ਸਜ਼ਾ ਦਿੱਤੀ ਜਾਵੇ ਅਤੇ ਇਹ ਕਾਰਵਾਈ ਇਕ ਹਫ਼ਤੇ ਲਈ ਟ੍ਰਾਈਲ ਦੇ ਰੂਪ ਵਿਚ ਕੀਤੀ ਜਾਵੇ। ਅਜਿਹਾ ਕਰਨ ਨਾਲ ਮਾਸਕ ਨਾ ਪਾਉਣ ਵਾਲਿਆਂ ਨੂੰ ਉਲੰਘਣਾ ਕਰਨ ਤੋਂ ਰੋਕਿਆ ਜਾ ਸਕਦਾ ਹੈ। ਕੈਪਟਨ ਨੇ ਕਿਹਾ ਕਿ ਕੋਰੋਨਾ ਕਾਰਨ ਪੰਜਾਬ 'ਚ 517 ਮੌਤਾਂ ਹੋ ਚੁੱਕੀਆਂ ਹਨ, ਜਦੋਂਕਿ ਬੀਤੇ ਕੱਲ੍ਹ ਇਕ ਦਿਨ ਵਿਚ ਹੀ 29 ਮੌਤਾਂ ਹੋਈਆਂ ਹਨ। ਉਨ੍ਹਾਂ ਲੋਕਾਂ ਨੂੰ ਕੋਰੋਨਾ ਦੇ ਮਾਮੂਲੀ ਲੱਛਣ ਆਉਣ 'ਤੇ ਡਾਕਟਰ ਦੀ ਸਲਾਹ ਲੈਣ ਤੇ ਟੈਸਟ ਕਰਵਾਉਣ ਦੀ ਅਪੀਲ ਕੀਤੀ। ਕੈਪਟਨ ਨੇ ਕਿਹਾ ਕਿ ਬਹੁਤ ਸਾਰੇ ਲੋਕ ਪਾਜ਼ੇਟਿਵ ਪਾਏ ਗਏ ਹਨ ਪਰ ਸਮੇਂ ਸਿਰ ਟੈਸਟ ਕਰਵਾਉਣ ਅਤੇ ਡਾਕਟਰ ਦੀ ਸਲਾਹ ਲੈਣ 'ਤੇ ਬਚਾਅ ਵੀ ਹੋ ਗਿਆ ਹੈ। ਉਨ੍ਹਾਂ ਲੋਕਾਂ ਨੂੰ ਕੋਰੋਨਾ ਦੇ ਇਲਾਜ ਲਈ ਸਮੇਂ-ਸਮੇਂ 'ਤੇ ਟੈਸਟ ਕਰਵਾਉਣ ਦੀ ਸਲਾਹ ਵੀ ਦਿੱਤੀ। ਉਨ੍ਹਾਂ ਕੋਰੋਨਾ ਮਰੀਜ਼ਾਂ ਨੂੰ ਨਿੱਜੀ ਹਸਪਤਾਲਾਂ ਦੀ ਬਜਾਏ ਸਰਕਾਰੀ ਹਸਪਤਾਲਾਂ 'ਤੇ ਭਰੋਸਾ ਕਰਨ ਦੀ ਸਲਾਹ ਦਿੰਦਿਆਂ ਕਿਹਾ ਕਿ ਸਰਕਾਰੀ ਹਸਪਤਾਲਾਂ 'ਚ ਕੋਰੋਨਾ ਸਬੰਧੀ ਸਾਰੀਆਂ ਸਹੂਲਤਾਂ ਉਪਲੱਬਧ ਹਨ।

ਮਹਿਲ ਕਲਾਂ ਬਲਾਕ ਚ ਫਟਿਆ ਕਰੋਨਾ ਬੰਬ 

8 ਨਵੇਂ ਮਾਮਲੇ ਆਏ ਸਾਹਮਣੇ

ਮਹਿਲ ਕਲਾਂ ,ਅਗਸਤ 2020 (ਗੁਰਸੇਵਕ ਸਿੰਘ ਸੋਹੀ)- ਬਲਾਕ ਮਹਿਲ ਕਲਾਂ ਚ ਅੱਜ ਕਰੋਨਾ ਵਾਇਰਸ ਦੇ 8 ਨਵੇਂ ਮਾਮਲੇ ਸਾਹਮਣੇ ਹਨ । ਜਾਣਕਾਰੀ ਅਨੁਸਾਰ ਮਹਿਲ ਕਲਾਂ(ਸੋਢੇ) ਦੇ 2 ਵਿਅਕਤੀਆਂ ਦੀਆਂ ਕਰੋਨਾ ਰਿਪੋਰਟਾਂ ਬੀਤੇ ਦਿਨੀ ਪਾਜੀਟਿਵ ਆਉਣ ਤੋਂ ਬਾਅਦ ਉਨ੍ਹਾਂ ਦੇ 7 ਪਰਿਵਾਰਕ ਮੈਂਬਰਾਂ ਅਤੇ ਪਿੰਡ ਮਹਿਲ ਖੁਰਦ ਦੇ 26 ਸਾਲਾਂ ਨੌਜਵਾਨ ਦੇ ਸੈਂਪਲ ਲੈ ਕੇ ਕੋਵਿਡ19ਦੀ ਜਾਂਚ ਲਈ ਭੇਜੇ ਗਏ ਸਨ ,ਜਿਨ੍ਹਾਂ ਦੀਆਂ ਰਿਪੋਰਟਾਂ ਅੱਜ ਪਾਜੀਟਿਵ ਹਨ । ਪਾਜੀਟਿਵ ਆਉਣ ਵਾਲਿਆਂ ਚ ਪੰਜ ਬੱਚੇ, ਦੋ ਔਰਤਾਂ ਅਤੇ ਇੱਕ ਨੌਜਵਾਨ ਸ਼ਾਮਲ ਹੈ ।ਸਿਹਤ ਵਿਭਾਗ ਦੀ ਟੀਮ ਵੱਲੋਂ ਉਕਤ ਕੋਰੋਨਾ ਪੀੜਤ ਪਰਿਵਾਰਾਂ ਨੂੰ ਘਰਾਂ ਅੰਦਰ ਹੀ ਆਈਸੋਲੇਟ ਕਰਨ ਸਮੇਤ ਨਾਲ ਨੌਜਵਾਨਾ ਨੂੰ ਸੀ ਐਚ ਸੀ ਹੈਲਥ ਸੈਂਟਰ ਮਹਿਲ ਕਲਾਂ ਚ ਬਣੇ ਆਈਸੋਲੇਸ਼ਨ ਵਾਰਡ ਵਿੱਚ ਭਰਤੀ ਕਰ ਲਿਆ ਗਿਆ ਹੈ ।ਸਿਹਤ ਵਿਭਾਗ ਦੀ ਟੀਮ ਨੇ ਕੋਰੋਨਾ ਪੀੜਤਾਂ ਦੇ ਸੰਪਰਕ ਵਿੱਚ ਆਏ ਵਿਅਕਤੀਆਂ ਦੀ ਸ਼ਨਾਖ਼ਤ ਕਰਨੀ ਸ਼ੁਰੂ ਕਰ ਦਿੱਤੀ ਹੈ ਜਲਦ ਹੀ ਸਾਰੇ ਵਿਅਕਤੀਆਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਜਾਣਗੇ । ਇਸ ਮੌਕੇ ਸਿਹਤ ਕਰਮੀ ਐਸ ਆਈ ਜਸਵੀਰ ਸਿੰਘ ਤੇ ਬੂਟਾ ਸਿੰਘ ਨੇ ਦੱਸਿਆ ਕਿ ਮਰੀਜ਼ਾਂ ਦੇ ਘਰਾਂ ਨੂੰ ਸਾਡੀ ਟੀਮ ਵੱਲੋਂ ਸੈਨੀਟਾਇਜਰ ਕਰ ਦਿੱਤਾ ਗਿਆ ਹੈ ।ਇਸ ਮੌਕੇ ਬੀ ਈ ਈ ਕੁਲਜੀਤ ਸਿੰਘ ਵਜੀਦਕੇ, ਭਜਨ ਸਿੰਘ, ਗੁਰਮੇਲ ਸਿੰਘ ਕਲਾਲਾ, ਗੁਰਮੇਲ ਸਿੰਘ ਚੰਨਣਵਾਲ, ਐਸ ਆਈ ਸੁਖਵਿੰਦਰ ਸਿੰਘ, ਏ ਐਨ ਐਮ ਰਮਨਦੀਪ ਸਰਮਾ, ਜਸਪਾਲ ਸਿੰਘ ਪੰਡੋਰੀ ਅਤੇ ਚਮਕੌਰ ਸਿੰਘ ਗਰੇਵਾਲ ਹਾਜਰ ਸਨ।

ਪਿੰਡ ਬੀਹਲਾ ਵਿਖੇ ਸਮਾਜ ਸੇਵੀ ਦਵਿੰਦਰ ਸਿੰਘ ਸਿੱਧੂ ਬੀਹਲਾ ਦੇ ਉਪਰਾਲੇ ਸਦਕਾ ਰੱਖੜੀ ਅਤੇ ਤੀਆਂ ਦਾ ਮੇਲਾ ਲਗਾਇਆ ਗਿਆ।   

ਸਮਾਜ ਸੇਵੀ ਸਿੱਧੂ ਦੇ ਲੜਕੀਆਂ ਵੱਲੋਂ ਰੱਖੜੀਆਂ ਬੰਨ੍ਹਣ ਉਪਰੰਤ ਗਿੱਧਾ ਭੰਗੜਾ ਗੀਤ ਪੇਸ਼ ਕਰਕੇ ਤੀਆਂ ਤਿਉਹਾਰ ਮਨਾਇਆ   

ਮਹਿਲ ਕਲਾਂ/ ਬਰਨਾਲਾ-ਅਗਸਤ 2020 (ਗੁਰਸੇਵਕ ਸਿੰਘ ਸੋਹੀ)-ਅੈਨ.ਆਰ.ਆਈ ਤੇ ਸੀਨੀਅਰ ਅਕਾਲੀ ਆਗੂ ਸਮਾਜ ਸੇਵੀ ਦਵਿੰਦਰ ਸਿੰਘ ਸਿੱਧੂ ਬੀਹਲਾ ਦੇ ਉਪਰਾਲੇ ਸਦਕਾ ਇਸਤਰੀ ਅਕਾਲੀ ਦਲ ਦੀ ਜ਼ਿਲ੍ਹਾ ਕੁਆਰਡੀਨੇਟਰ ਮੈਡਮ ਬੇਅੰਤ ਕੌਰ ਖਹਿਰਾ ਦੀ ਨਿਗਰਾਨੀ ਹੇਠ ਰੱਖੜੀ ਅਤੇ ਤੀਆਂ ਦਾ ਤਿਉਹਾਰ ਸਮਾਜ ਸੇਵੀ ਦਵਿੰਦਰ ਸਿੱਧੂ ਦੇ ਨਿਵਾਸ ਸਥਾਨ ਪਿੰਡ ਬੀਹਲਾ ਵਿਖੇ ਮਨਾਇਆ ਗਿਆ ਇਸ ਮੌਕੇ 20-20 ਲੜਕੀਆਂ ਨੇ ਆਪਣੇ ਆਪਣੇ 2 ਗਰੁੱਪ ਬਣਾ ਕੇ ਸਮਾਜ ਸੇਵੀ ਤੇ ਅਕਾਲੀ ਆਗੂ ਦਵਿੰਦਰ ਸਿੰਘ ਬੀਹਲਾ ਦੇ ਲੜਕੀਆਂ ਵੱਲੋਂ ਰੱਖੜੀਆਂ ਬੰਨ੍ਹਣ ਦੀ ਰਸਮ ਅਦਾ ਕਰਨ ਉਪਰੰਤ ਲੜਕੀਆਂ ਨੇ ਚਰਖੇ  ਕੱਤੇ ਚੱਕੀਆ ਚਲਾਈਆ ਅਤੇ ਪੱਖੀਆਂ ਝੱਲ ਕੇ ਗਿੱਧਾ ਅਤੇ ਬੋਲਿਆਂ ਵੀ ਪਾਈਆਂ ਪਾ ਕੇ ਰੱਖੜੀ ਤੇ ਤੀਆਂ ਦਾ ਤਿਉਹਾਰ ਮਨਾ ਕੇ ਖੂਬ ਰੰਗ ਬੰਨ੍ਹਿਆ ਇਸ ਮੌਕੇ ਸੀਨੀਅਰ ਅਕਾਲੀ ਆਗੂ ਤੇ ਸਮਾਜ ਸੇਵੀ ਦਵਿੰਦਰ ਸਿੰਘ ਬੀਹਲਾ ਨੇ ਕਿਹਾ ਕਿ ਕਰੋਨਾ ਵਾਇਰਸ ਦੇ ਚੱਲ ਰਹੇ ਕਰੂਪ ਦੇ ਮੱਦੇਨਜ਼ਰ ਸਰਕਾਰ ਦੀਆਂ ਸਾਵਧਾਨੀਆਂ ਤੇ ਹੁਕਮਾਂ ਦੀ ਪਾਲਣਾ ਕਰਦਿਆਂ ਹੋਏ ਸੋਸ਼ਲ ਡਿਸਟੈਂਸ ਰੱਖ ਕੇ ਰੱਖੜੀ ਤੇ ਤੀਆਂ ਦਾ ਤਿਉਹਾਰ ਮਨਾਇਆ ਗਿਆ ਉਨ੍ਹਾਂ ਕਿਹਾ ਕਿ ਇਸ ਤਿਉਹਾਰ ਨੂੰ ਅਸੀਂ ਵੱਡੇ ਪੱਧਰ ਤੇ ਮਨਾਉਣਾ ਚਾਹੁੰਦੇ ਸੀ ਪਰ ਕਰੋਨਾ ਕਾਰਨ ਤਿਉਹਾਰ ਨੂੰ ਪਿੰਡ ਪੱਧਰ ਤੇ ਮਨਾਉਣਾ ਪਿਆ ਉਨ੍ਹਾਂ ਕਿਹਾ ਕਿ ਪੁਰਾਣੇ ਸਮਿਆਂ ਵਿੱਚ ਲੜਕੀਆਂ ਵੱਲੋਂ ਪਿੰਡ ਵਿੱਚ ਤੀਆਂ ਦੇ ਮੇਲੇ ਲਗਾ ਕੇ ਤਿਉਹਾਰ ਮਨਾਏ ਜਾਂਦੇ ਸੀ ਪਰ ਅੱਜ ਧੀਆਂ ਦਾ ਪੁਰਾਣਾ ਸੱਭਿਆਚਾਰਕ ਅਨਿੱਖੜਵਾਂ ਅੰਗ ਪਿਛਲੇ ਵੀਹ ਪੱਚੀ ਸਾਲਾਂ ਤੋਂ ਦੂਰ ਹੋ ਚੁੱਕਿਆ ਹੈ ਪਰ ਸਾਨੂੰ ਲੜਕੀਆਂ ਦੇ ਅਜਿਹੇ ਤਿਉਹਾਰਾਂ ਨੂੰ ਬਰਕਰਾਰ ਰੱਖਣ ਲਈ ਪਿੰਡ ਪੱਧਰ ਤੇ ਰੱਖੜੀ ਤੇ ਤੀਆਂ ਦੇ ਤਿਉਹਾਰ ਮਨਾਉਣ ਲਈ ਅੱਗੇ ਉਨ੍ਹਾਂ ਸਮੇਂ ਦੀ ਮੁੱਖ ਲੋੜ ਹੈ ਇਸ ਮੌਕੇ ਜ਼ਿਲ੍ਹਾ ਕੋ ਆਰਡੀਨੇਟਰ ਇਸਤਰੀ ਅਕਾਲੀ ਦਲ ਬੇਅੰਤ ਕੌਰ ਖਹਿਰਾ ਨੇ ਕਿਹਾ ਕਿ ਜਿੱਥੇ ਰੱਖੜੀ ਦਾ ਤਿਉਹਾਰ ਭੈਣਾਂ ਵੱਲੋਂ ਆਪਣੇ ਭਰਾਵਾਂ ਦੇ ਰੱਖੜੀਆਂ ਸਜਾ ਕੇ ਮਨਾਇਆ ਜਾਂਦਾ ਹੈ ਉੱਥੇ ਤੀਆਂ ਦਾ ਤਿਉਹਾਰ ਨਾਂ ਵਿਆਹੀਆਂ ਲੜਕੀਆਂ ਦਾ ਆਪਣੇ ਪੇਕੇ ਪਿੰਡ ਅੰਗ ਸੰਗ ਰਹੀਆਂ ਆਪਣੀਆਂ ਸਹੇਲੀਆਂ ਨੂੰ ਮਿਲਾਉਣ ਲਈ ਤੀਆਂ ਦਾ ਤਿਉਹਾਰ ਇੱਕ ਪ੍ਰੇਰਨਾ ਸਰੋਤ ਤਿਉਹਾਰ ਹੈ ਉਨ੍ਹਾਂ ਕਿਹਾ ਕਿ ਇਸ ਲਈ ਸਾਨੂੰ ਪਿੰਡ ਪੱਧਰ ਤੇ ਸਾਉਣ ਮਹੀਨੇ ਤੀਆਂ ਦੇ ਤਿਉਹਾਰ ਮਨਾਉਣ ਲਈ ਅੱਗੇ ਆਉਣਾ ਚਾਹੀਦਾ ਇਸ ਸਮੇਂ ਦਵਿੰਦਰ ਸਿੰਘ ਬੀਹਲਾ ਦੀ 3 ਸਾਲ ਦੀ ਬੇਟੀ ਮਹਿਰੀਨ ਕੌਰ ਸਿੱਧੂ ਅਤੇ ਪਤਨੀ ਰਵਨੀਤ ਕੌਰ ਧਾਲੀਵਾਲ ਨਵਜੋਤ ਕੌਰ ਇੰਦਰਜੀਤ ਕੌਰ,ਪਰਮਜੀਤ ਕੌਰ ਚੀਮਾ, ਪਰਮਜੀਤ ਕੌਰ ਵਿਰਕ ਆਦਿ ਵੀ ਹਾਜ਼ਰ ਸਨ।

12 ਅਗਸਤ ਸ਼ਹੀਦ ਕਿਰਨਜੀਤ ਕੌਰ ਮਹਿਲ ਕਲਾਂ ਦੇ 23 ਵੇਂ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਜੋਰਾਂ' ਤੇ -ਗੁਰਬਿੰਦਰ ਕਲਾਲਾ

ਐਕਸ਼ਨ ਕਮੇਟੀ ਮਹਿਲ ਕਲਾਂ ਵੱਲੋਂ ਪਿੰਡਾਂ ਵਿੱਚ ਕਾਫਲਾ ਮਾਰਚ ਸੁਰੂ

ਮਹਿਲਕਲਾਂ/ਬਰਨਾਲਾ -ਅਗਸਤ 2020  (ਗੁਰਸੇਵਕ ਸਿੰਘ ਸੋਹੀ) ਅੱਜ ਦਾਣਾ ਮੰਡੀ ਮਹਿਲਕਲਾਂ ਵਿੱਚ ਐਕਸ਼ਨ ਕਮੇਟੀ ਦੀ ਅਗਵਾਈ ਹੇਠ ਇਲਾਕੇ ਦੇ ਪਿੰਡਾਂ ਵਿੱਚ ਪ੍ਰਚਾਰ ਮੁਹਿੰਮ ਤੇਜ ਕਰਦਿਆਂ ਕਾਫਲਾ ਮਾਰਚ ਸ਼ੁਰੂ ਕੀਤਾ ਗਿਆ। ਇਸ ਕਾਫਲਾ ਮਾਰਚ ਨੂੰ ਸ਼ੁਰੂ ਕਰਦਿਆਂ ਐਕਸ਼ਨ ਕਮੇਟੀ ਦੇ ਕਨਵੀਨਰ ਗੁਰਬਿੰਦਰ ਸਿੰਘ ਕਲਾਲਾ ਨੇ ਕਿਹਾ ਕਿ ਮਹਿਲ ਕਲਾਂ ਲੋਕ ਘੋਲ ਦੇ 23 ਵਰ੍ਹੇ ਪੂਰੇ ਹੋਣ ਤੇ ਕਰੋਨਾ ਸੰਕਟ ਦੇ ਚਲਦਿਆਂ ਇਸ ਵਾਰ ਮੰਡੀ ਮਹਿਲਕਲਾਂ ਵਿਖੇ ਪਹਿਲਾਂ ਦੀ ਤਰ੍ਹਾਂ ਨਹੀਂ ਮਨਾਈ ਜਾਵੇਗੀ ਸਗੋਂ ਔਰਤ ਮੁਕਤੀ ਦਾ ਚਿੰਨ੍ਹ ਬਣੀ ਸ਼ਹੀਦ ਕਿਰਨਜੀਤ ਕੌਰ ਦੀ 23 ਵੀਂ ਬਰਸੀ 12 ਅਗਸਤ ਨੂੰ ਘਰ-ਘਰ, ਗਲੀ-ਗਲੀ, ਮੁਹੱਲੇ-ਮੁਹੱਲੇ, ਪਿੰਡ-ਪਿੰਡ ਮਨਾਉਣ ਦੀ ਕੜੀ ਵਜੋ ਐਕਸ਼ਨ ਕਮੇਟੀ ਮਹਿਲ ਕਲਾਂ ਵੱਲੋਂ ਪਿੰਡ-ਪਿੰਡ ਪੂਰੇ ਜੋਸ਼ ਅਤੇ ਉਤਸ਼ਾਂਹ ਨਾਲ ਮਨਾਇਆ ਜਾਵੇਗਾ। ਇਸ ਤੋਂ ਪਹਿਲਾਂ ਇਲਾਕੇ ਭਰ ਦੇ 60 ਪਿੰਡਾਂ ਵਿੱਚ ਪੋਸਟਰ ਮੁਹਿੰਮ ਸਫਲਤਾ ਪੂਰਵਕ ਪੂਰੀ ਕੀਤੀ ਜਾ ਚੁੱਕੀ ਹੈ।  ਇਸ ਸਮੇਂ ਸੰਬੋਧਨ ਕਰਦਿਆਂ ਮੈਂਬਰਾਨ ਮਨਜੀਤ ਧਨੇਰ, ਕੁਲਵੰਤ ਰਾਏ, ਗੁਰਮੀਤ ਸੁਖਪੁਰ, ਅਮਰਜੀਤ ਕੁੱਕੂ, ਪ੍ਰੀਤਮ ਦਰਦੀ ਨੇ ਕਿਹਾ ਕਿ ਪਿੰਡ ਪੱਧਰ ਤੇ ਸ਼ਹੀਦੀ ਸਮਾਗਮ ਮਨਾਉਂਦਿਆਂ ਇਸ ਲੋਕ ਘੋਲ ਦੇ ਕੀਮਤੀ ਸਬਕਾਂ ਨੂੰ ਗ੍ਰਹਿਣ ਕਰਨ ਅਤੇ ਲੋਕ ਮਨਾਂ ਦਾ ਹਿੱਸਾ ਬਨਾਇਆ ਜਾਵੇਗਾ ਕਿਉਕਿ ਜਦ ਇੱਕ ਪਾਸੇ ਔਰਤਾਂ ਉੱਪਰ ਜਬਰ ਜੁਲਮ ਆਏ ਦਿਨ ਵਧ ਰਿਹਾ ਹੈ। ਪਰ ਲੋਕ ਆਗੂ ਮਨਜੀਤ ਧਨੇਰ ਦੀ ਸਜਾ ਰੱਦ ਕਰਾਉਣ ਲਈ ਸੰਘਰਸ਼ ਕਮੇਟੀ,ਪੰਜਾਬ ਦੀ ਅਗਵਾਈ ਹੇਠ ਚੱਲੇ ਸੰਘਰਸ਼ ਵਿੱਚ ਔਰਤਾਂ ਦੀ ਸ਼ਮੂਲੀਅਤ ਇੱਕ ਅਜਿਹਾ ਮੀਲ ਪੱਥਰ ਹੈ ਜੋ ਅੱਧ ਸੰਸਾਰ ਦੀਆਂ ਮਾਲਕ ਔਰਤਾਂ ਨੂੰ ਸਮਾਜਿਕ ਜਬਰ ਵਿਰੋਧੀ ਸੰਘਰਸ਼ਾਂ ਸਮੇਤ ਕਿਸਾਨੀ ਸੰਘਰਸ਼ਾਂ ਵਿੱਚ ਕੁੱਦਣ ਲਈ ਰਾਹ ਪੱਧਰਾ ਕਰ ਰਿਹਾ ਹੈ। 12 ਅਗਸਤ ਮਹਿਲ ਕਲਾਂ ਲੋਕ ਘੋਲ ਦੇ 23 ਵੇਂ ਵਰ੍ਹੇ ਮਨਾਏ ਜਾਣ ਵਾਲੇ ਪਿੰਡ-ਪਿੰਡ ਸ਼ਹੀਦੀ ਸਮਾਗਮ ਲਈ ਤਿਆਰੀ ਵਜੋਂ ਔਰਤਾਂ ਖੁਦ ਵੀ ਤਿਆਰੀ ਮੁਹਿੰਮ ਵਿੱਚ ਜੁਟੀਆਂ ਹੋਈਆਂ ਹਨ। ਕਰੋਨਾ ਸੰਕਟ ਦੇ ਚਲਦਿਆਂ ਡਰ ਅਤੇ ਦਹਿਸ਼ਤ ਦਾ ਮਹੌਲ ਹਕੂਮਤ ਨੇ ਸਿਰਜਿਆ ਹੋਇਆ ਹੈ। ਇਸ ਦੌਰ ਵਿੱਚ ਵੀ ਮਹਿਲ ਕਲਾਂ ਲੋਕ ਘੋਲ ਇੱਕ ਅਜਿਹੀ ਰੋਸ਼ਨੀ ਬਖੇਰ ਰਿਹਾ ਹੈ ਜੋ ਹਨੇਰਿਆਂ ਨੂੰ ਚੀਰਦੀ ਚਾਨਣ ਦੀ ਅਜਿਹੀ ਕਿਰਨ ਹੈ ਜੋ ਭਵਿੱਖ ਦੇ ਸੰਘਰਸ਼ਾਂ ਲਈ ਪ੍ਰੇਰਨਾ ਸ੍ਰੋਤ ਹੈ। ਆਗੂਆਂ ਕਿਹਾ ਕਿ ਇਹ ਪ੍ਰਚਾਰ ਮੁਹਿੰਮ ਕੱਲ੍ਹ ਵੀ ਜਾਰੀ ਰਹੇਗੀ। ਐਕਸ਼ਨ ਕਮੇਟੀ ਨੇ ਇਸ ਲੋਕ ਘੋਲ ਦਾ ਸਾਰਥਿਕ ਸੁਨੇਹਾ ਦੇਣ ਲਈ ਹਰ ਰੋਜ ਦੋ ਪ੍ਰਮੱਖ ਸ਼ਖਸ਼ੀਅਤਾਂ, ਪੱਤਰਕਾਰਾਂ, ਬੱਧੀਜੀਵੀਆਂ, ਸਿਆਸੀ ਕਾਰਕੁਨਾਂ ਨੂੰ ਰੋਜਾਨਾ ਰਾਤ 8 ਵਜੇ ਤੋਂ 9 ਵਜੇ ਤੱਕ ਲਾਈਵ ਰੂਬਰੂ ਕਰਵਾਇਆ ਜਾ ਰਿਹਾ ਹੈ। ਐਕਸ਼ਨ ਕਮੇਟੀ ਦੇ ਇਸ ਲਾਈਵ ਸਮਾਗਮ ਨੂੰ ਇਸ ਪੇਜ ਰਾਹੀਂ 50 ਹਜਾਰ ਤੋਂ ਉੱਪਰ ਲੋਕ ਵੇਖ ਚੁੱਕੇ ਹਨ। ਲਾਈਵ ਸਮਾਗਮ 12 ਅਗਸਤ ਤੱਕ ਜਾਂ ਇਸ ਤੋਂ ਬਾਅਦ ਵੀ ਲੋੜ ਅਨੁਸਾਰ ਜਾਰੀ ਰਹੇਗਾ। ਇਸ ਸਮੇਂ ਗੁਰਦੇਵ ਸਿੰਘ ਮਾਂਗੇਵਾਲ, ਜਗਰਾਜ ਸਿੰਘ ਹਰਦਾਸਪੁਰਾ, ਅਜਮੇਰ ਸਿੰਘ ਕਾਲਸਾਂ, ਸੁਖਵਿੰਦਰ ਸਿੰਘ, ਜਸਪਾਲ ਸਿੰਘ, ਅਮਨਾ ਰਾਏਸਰ, ਜੱਗਾ ਛਾਪਾ, ਹਰਪ੍ਰੀਤ ਸਿੰਘ ਤੋਂ ਇਲਾਵਾ ਬਹੁਤ ਸਾਰੇ ਆਗੂ ਵੀ ਹਾਜਰ ਸਨ।

9 ਅਗਸਤ ਨੂੰ ਕਿਸਾਨ ਮਜ਼ਦੂਰ ਸ਼ਅਨਤੀ ਕਾਮਿਆਂ ਵੱਲੋਂ ਸੱਤਿਆਗ੍ਰਹਿ 

ਗ੍ਰਿਫ਼ਤਾਰੀਆਂ ਦੇਣ ਦੇ ਪ੍ਰੋਗਰਾਮ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ...ਕਾਮਰੇਡ ਲਾਲ ਸਿੰਘ ਧਨੋਲਾ  ...ਪਿੰਡ ਕਰਮਗੜ੍ਹ ਵਿਖੇ ਕੁੱਲ ਹਿੰਦ ਖੇਤ ਮਜ਼ਦੂਰ ਅਤੇ ਲਾਲ ਝੰਡਾ ਭੱਠਾ ਮਜ਼ਦੂਰ ਯੂਨੀਅਨ ਦੀ ਹੋਈ ਮੀਟਿੰਗ                                                                        

ਮਹਿਲ ਕਲਾਂ /ਬਰਨਾਲਾ -ਅਗਸਤ 2020 (ਗੁਰਸੇਵਕ ਸਿੰਘ ਸੋਹੀ ) -ਕੁੱਲ ਹਿੰਦ ਖੇਤ ਮਜ਼ਦੂਰ ਕੁੱਲ ਹਿੰਦ ਕਿਸਾਨ ਸਭਾ ਸੈਂਟਰ ਆਫ ਇੰਡੀਆ ਟਰੇਡ ਯੂਨੀਅਨ ਸੀਟੂ ਵੱਲੋਂ 9 ਅਗਸਤ ਨੂੰ ਦੇਸ਼ ਭਰ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਮਜ਼ਦੂਰ ਸ਼ਅਨਤੀ ਕਾਮਿਆਂ ਵੱਲੋਂ ਸੱਤਿਆਗ੍ਰਹਿ ਕਰਕੇ ਗ੍ਰਿਫ਼ਤਾਰੀਆਂ ਦੇਣ ਦੇ ਓੁਲੀਕੇ ਗਏ ਪ੍ਰੋਗਰਾਮ ਤਹਿਤ ਤਿਆਰੀਆਂ ਮੁਕੰਮਲ ਕਰਨ ਸਬੰਧੀ ਪਿੰਡ ਕਰਮਗੜ੍ਹ ਵਿਖੇ ਸਾਥੀ ਬੁੱਧ ਸਿੰਘ ਕਰਮਗੜ੍ਹ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ ।ਇਸ ਮੌਕੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਸੂਬਾਈ ਆਗੂ ਕਾਮਰੇਡ ਲਾਲ ਸਿੰਘ ਧਨੌਲਾ ਨੇ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ ।ਉਨ੍ਹਾਂ ਕਿਹਾ ਕਿ 9 ਅਗਸਤ ਨੂੰ ਦੇਸ਼ ਭਰ ਵਿੱਚ ਵੱਡੀ ਗਿਣਤੀ ਵਿੱਚ ਮਜ਼ਦੂਰ ਕਿਸਾਨ ਅਤੇ ਸ਼ਾਂਤੀ ਕਾਮਿਆਂ ਵੱਲੋਂ ਸੱਤਿਆਗ੍ਰਹਿ ਕਰਕੇ ਗ੍ਰਿਫਤਾਰੀਆਂ ਦੇਣ ਲਈ ਪੇਸ਼ ਹੋਣਗੇ ।ਉਨ੍ਹਾਂ ਕਿਹਾ ਕਿ ਜ਼ਿਲ੍ਹਾ ਬਰਨਾਲਾ ਦੇ ਵੱਖ-ਵੱਖ ਪਿੰਡਾਂ ਅੰਦਰ ਕੁੱਲ ਹਿੰਦ ਖੇਤ ਮਜ਼ਦੂਰ ਅਤੇ ਭੱਠਾ ਮਜ਼ਦੂਰਾਂ ਕਿਸਾਨ ਸਭਾ ਅਤੇ ਟਰੇਡ ਯੂਨੀਅਨ ਦੇ ਵਰਕਰਾਂ ਤੇ ਆਗੂਆਂ ਨਾਲ ਲਗਾਤਾਰ ਮੀਟਿੰਗਾਂ ਕਰਕੇ ਤਿਆਰੀਆਂ ਮੁਕੰਮਲ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕੋਵਿਡ 19 ਦੇ ਦੌਰਾਨ 15 ਕਰੋੜ ਲੋਕਾਂ ਦੀਆਂ ਨੌਕਰੀਆਂ ਨੂੰ ਖਤਮ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ ।ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਪਿਛਲੇ 6 ਸਾਲਾਂ ਦੇ ਸਮੇਂ ਤੋਂ ਲਗਾਤਾਰ ਸੰਵਿਧਾਨ ਨਾਲ ਛੇੜਛਾੜ ਕਰਕੇ ਕਿਰਤ ਕਾਨੂੰਨਾਂ ਨੂੰ ਤੋੜ ਕੇ ਸਰਮਾਏਦਾਰੀ ਪੱਖੀ ਕਾਨੂੰਨ ਬਣਾ ਕੇ ਕਿਸਾਨਾਂ ਦੇ ਖੇਤੀਬਾੜੀ ਅਤੇ ਮਜ਼ਦੂਰਾਂ ਦੇ ਰੁਜ਼ਗਾਰ ਦੇ ਧੰਦੇ ਖ਼ਤਮ ਕਰਕੇ, ਉਨ੍ਹਾਂ ਨੂੰ ਆਰਥਿਕ ਪੱਖੋਂ ਕਮਜ਼ੋਰ ਕੀਤਾ ਜਾ ਰਿਹਾ ਹੈ। ਕਿਉਂਕਿ ਪਿਛਲੇ ਸਮੇਂ ਤੋਂ ਕਰੋਨਾ ਵਾਇਰਸ ਦੇ ਚੱਲ ਰਹੇ ਕਰੋਪ ਦੇ ਮੱਦੇਨਜ਼ਰ ਕਿਸਾਨਾਂ ਮਜ਼ਦੂਰਾਂ ਦੇ ਸਾਰੇ ਕਾਰੋਬਾਰ ਪੂਰੀ ਤਰ੍ਹਾਂ ਠੱਪ ਹੋਣ ਕਰਕੇ ਉਨ੍ਹਾਂ ਨੂੰ ਆਰਥਿਕ ਮੰਦੀ ਦਾ ਸ਼ਿਕਾਰ ਹੋਣਾ ਪੈ ਰਿਹਾ ।ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਿਸਾਨ ਮਜ਼ਦੂਰ ਵਿਰੋਧੀ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਅਤੇ ਸਹੂਲਤਾਂ ਨੂੰ ਬਚਾਉਣ ਲਈ 9 ਅਗਸਤ ਨੂੰ ਦੇਸ਼ ਭਰ ਵਿੱਚ ਵੱਡੀ ਵਿਅਕਤੀ ਵਿੱਚ ਕਿਸਾਨ ਮਜ਼ਦੂਰ ਅਤੇ ਸਅਨਤੀ ਕਾਮਿਆਂ ਵੱਲੋਂ ਸੱਤਿਆਗ੍ਰਹਿ ਕਰਕੇ ਗ੍ਰਿਫਤਾਰੀਆਂ ਦੇਣ ਲਈ ਜਥੇਬੰਦੀਆਂ ਦੇ ਸਾਂਝੇ ਸੱਦੇ ਤੇ ਓੁਲੀਕੇ ਗਏ ਸੰਘਰਸ਼ ਦੇ ਪ੍ਰੋਗਰਾਮ ਵਿੱਚ ਕਿਸਾਨਾਂ ਮਜ਼ਦੂਰਾਂ ਨੂੰ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਲਾਲ ਝੰਡਾ ਭੱਠਾ ਮਜ਼ਦੂਰ ਯੂਨੀਅਨ ਦੇ ਸੂਬਾਈ ਆਗੂ ਮਾਨ ਸਿੰਘ ਗੁਰਮ ਨੇ ਕਿਹਾ ਕਿ ਕੇਦਰੀ ਕਮੇਟੀ ਦੇ ਹੁਕਮਾਂ ਅਤੇ ਸੂਬਾ ਕਮੇਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 9 ਅਗਸਤ ਨੂੰ ਸੱਤਿਆਗ੍ਰਹਿ ਕਰਕੇ ਗ੍ਰਿਫਤਾਰੀਆਂ ਦੇਣ ਦੇ ਲਿਖੇ ਗਏ ਪ੍ਰੋਗਰਾਮ ਤਹਿਤ ਭੱਠਾ ਮਜ਼ਦੂਰ ਵੱਡੀ ਗਿਣਤੀ ਵਿੱਚ ਗਿ੍ਫ਼ਤਾਰੀਆਂ ਦੇਣ ਲਈ ਪੇਸ਼ ਹੋਣਗੇ। ਉਨ੍ਹਾਂ ਸਮੂਹ ਭੱਠਾ ਮਜ਼ਦੂਰਾਂ ਨੂੰ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਗ੍ਰਿਫਤਾਰੀਆਂ ਦੇਣ ਦੇ ਪ੍ਰੋਗਰਾਮ ਵਿੱਚ ਵੱਧ ਚੜ ਕੇ ਭਾਗ ਲੈਣ ਦੀ ਅਪੀਲ ਕੀਤੀ ।ਇਸ ਮੌਕੇ ਸਾਥੀ ਹਰਜਿੰਦਰ ਸਿੰਘ ਕਾਹਨੇਕੇ ਦੀ ਸਤਿਕਾਰਯੋਗ ਮਾਤਾ ਦੇ ਅਕਾਲ ਚਲਾਣੇ ਤੇ ਸੋਗ ਮਤਾ ਪਾਸ ਕਰਕੇ ਦਿੱਲੀ ਹਮਦਰਦੀ ਪ੍ਰਗਟਾਈ ।ਇਸ ਮੌਕੇ ਸਾਥੀ ਅੰਗਰੇਜ਼ ਸਿੰਘ ਕਾਲਾ ,ਹਰਬੰਸ ਸਿੰਘ ,ਸੁਖਦੇਵ ਸਿੰਘ ,ਭੋਲਾ ਸਿੰਘ ,ਹਰਦੇਵ ਸਿੰਘ ਆਦਿ ਵੀ ਹਾਜ਼ਰ ਸਨ।