You are here

ਪੰਜਾਬ

ਪੰਜਾਬ 'ਚ ਜ਼ਮੀਨਾਂ ਦੇ ਇੰਤਕਾਲ ਫੀਸ ਹੋਈ ਦੁੱਗਣੀ

ਸਰਕਾਰ ਨੇ ਕੈਬਨਿਟ ਮੀਟਿੰਗ 'ਚ ਲਿਆ ਫ਼ੈਸਲਾ

ਚੰਡੀਗੜ੍ਹ, ਜੁਲਾਈ 2020 -(ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)-  ਪੰਜਾਬ 'ਚ ਹੁਣ ਜ਼ਮੀਨ ਦਾ ਇੰਤਕਾਰ ਮਹਿੰਗਾ ਹੋ ਗਿਆ ਹੈ। ਸੂਬਾ ਸਰਕਾਰ ਨੇ ਇੰਤਕਾਲ ਦੀ ਫੀਸ 300 ਰੁਪਏ ਤੋਂ ਵਧਾ ਕੇ 600 ਰੁਪਏ ਕਰ ਦਿੱਤੀ ਹੈ। ਬੁੱਧਵਾਰ ਨੂੰ ਕੈਬਨਿਟ ਦੀ ਮੀਟਿੰਗ ਵਿਚ ਲਏ ਗਏ ਫ਼ੈਸਲੇ ਨਾਲ ਸਰਕਾਰ ਨੂੰ ਲਗਪਗ 10 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਹੋਵੇਗਾ। ਮੁੱਖ ਮੰਤਰੀ ਨੇ ਮਾਲੀਆ ਵਿਭਾਗ ਨੂੰ ਜ਼ਮੀਨ ਮਾਲਕਾਂ ਦੇ ਹਿੱਤ 'ਚ ਸਾਰੇ ਬਕਾਇਆ ਇੰਤਕਾਲ ਨਿਪਟਾਉਣ ਲਈ ਵਿਸ਼ੇਸ਼ ਮੁਹਿੰਮ ਚਲਾਉਣ ਲਈ ਕਿਹਾ ਹੈ। ਨਾਲ ਹੀ ਦਸਤਾਵੇਜ਼ਾਂ ਨੂੰ ਛੇਤੀ ਪੂਰਿਆਂ ਕਰਨ ਦੇ ਹੁਕਮ ਵੀ ਦਿੱਤੇ ਹਨ। ਇਹ ਮੁੱਦਾ ਕੈਬਨਿਟ ਦੀ ਮੀਟਿੰਗ ਵਿਚ ਕੁਝ ਮੰਤਰੀਆਂ ਨੇ ਹੀ ਉਠਾਇਆ। ਮੰਤਰੀਆਂ ਨੇ ਕਿਹਾ ਕਿ ਕਈ ਇੰਤਕਾਲ ਸਾਲਾਂ ਤੋਂ ਲੰਬਿਤ ਪਏ ਹਨ। ਮੁੱਖ ਮੰਤਰੀ ਨੇ ਮੁੱਖ ਸਕੱਤਰ ਤੇ ਵਿੱਤ ਕਮਿਸ਼ਨਰ (ਮਾਲੀਆ) ਨੂੰ ਇਸ 'ਤੇ ਕਾਰਵਾਈ ਕਰਨ ਲਈ ਕਿਹਾ ਹੈ। ਸਰਕਾਰ ਨੇ ਸਪੱਸ਼ਟ ਕੀਤਾ ਕਿ ਇਹ ਫੀਸ ਪਿਛਲੀ ਵਾਰ ਅਕਤੂਬਰ 2012 ਵਿਚ ਵਧਾਈ ਗਈ ਸੀ। ਉਦੋਂ ਇਸ ਨੂੰ 150 ਰੁਪਏ ਤੋਂ ਵਧਾ ਕੇ 300 ਰੁਪਏ ਕੀਤਾ ਗਿਆ ਸੀ। ਸੂਬੇ ਦੇ ਖ਼ਜ਼ਾਨੇ 'ਤੇ ਖ਼ਰਚੇ ਦਾ ਬੋਝ ਵਧਣ ਨਾਲ ਸੂਬਾ ਸਰਕਾਰ ਨੇ ਅੱਠ ਸਾਲ ਬਾਅਦ ਫੀਸ ਵਧਾਈ ਹੈ।

ਸਾਬਾਕਾ ਫ਼ੌਜੀ ਛੇ ਵਾਰ ਦੇ ਸਕਣਗੇ ਪੀਸੀਐੱਸ ਪ੍ਰੀਖਿਆ

ਚੰਡੀਗੜ੍ਹ, ਜੁਲਾਈ 2020 -(ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)-

ਮੁੱਖ ਮੰਤਰੀ ਨੇ ਸਾਬਕਾ ਫ਼ੌਜੀਆਂ ਲਈ ਪੀਸੀਐੱਸ ਦੀ ਪ੍ਰੀਖਿਆ 'ਚ ਬੈਠਣ ਦੇ ਮੌਕੇ ਵਧਾਉਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪੰਜਾਬ ਸਿਵਲ ਸੇਵਾ ਸੰਯੁਕਤ ਮੁਕਾਬਲਾ ਪ੍ਰੀਖਿਆ ਵਿਚ ਮੌਕਿਆਂ ਦੀ ਗਿਣਤੀ ਵਿਚ ਇਹ ਵਾਧਾ ਹੁਣ ਕੇਂਦਰੀ ਲੋਕ ਸੇਵਾ ਕਮਿਸ਼ਨ (ਯੂਪੀਐੱਸਸੀ) ਵੱਲੋਂ ਦਿੱਤੇ ਜਾਣ ਵਾਲੇ ਮੌਕਿਆਂ ਦੇ ਪੈਟਰਨ ਅਨੁਸਾਰ ਕੀਤਾ ਗਿਆ ਹੈ। ਇਸ ਮਨਜ਼ੂਰੀ ਨਾਲ ਜਨਰਲ ਸ਼੍ਰੇਣੀਆਂ ਦੇ ਸਾਬਕਾ ਫ਼ੌਜੀ ਉਮੀਦਵਾਰਾਂ ਨੂੰ ਮੌਜੂਦਾ ਸਮੇਂ ਮਿਲਣ ਵਾਲੇ ਚਾਰ ਮੌਕਿਆਂ ਦੀ ਥਾਂ ਹੁਣ ਛੇ ਮੌਕੇ ਮਿਲਣਗੇ। ਪੱਛੜੀ ਸ਼ੇ੍ਣੀ ਦੇ ਸਾਬਕਾ ਫ਼ੌਜੀ ਉਮੀਦਵਾਰਾਂ ਲਈ ਚਾਰ ਮੌਕਿਆਂ ਨੂੰ ਵਧਾ ਕੇ ਨੌਂ ਮੌਕੇ ਕਰ ਦਿੱਤਾ ਗਿਆ ਹੈ ਜਦਕਿ ਅਨੁਸੂਚਿਤ ਜਾਤੀ ਸ਼੍ਰੇਣੀ ਦੇ ਸਾਬਕਾ ਫ਼ੌਜੀਆਂ ਲਈ ਅਣਗਿਣਤ ਮੌਕੇ ਕਰ ਦਿੱਤੇ ਗਏ ਹਨ। ਇਸ ਵਿਚ ਸਾਬਕਾ ਫ਼ੌਜੀਆਂ ਦੀ ਭਰਤੀ ਦੇ 1982 ਦੇ ਨਿਯਮਾਂ ਦੇ ਰੂਲ-5 ਦੀ ਤਰੁੱਟੀ ਵੀ ਦੂਰ ਹੋ ਜਾਵੇਗੀ।

ਸ਼੍ਰੋਮਣੀ ਅਕਾਲੀ ਦਲ ਦੇ ਸੱਦੇ ਉੱਪਰ ਪਾਰਟੀ ਵਰਕਰਾਂ ਤੇ ਆਗੂਆਂ ਨੇ ਵੱਖ ਵੱਖ ਮੰਗਾਂ  ਨੂੰ ਲੈ ਕੇ ਹੱਥਾਂ ਵਿੱਚ ਤਖ਼ਤੀਆਂ ਫੜਕੇ ਪਿੰਡਾਂ ਅੰਦਰ ਪੰਜਾਬ ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ 

ਮਹਿਲ ਕਲਾਂ/ ਬਰਨਾਲਾ-ਜੁਲਾਈ 2020 (ਗੁਰਸੇਵਕ ਸੋਹੀ)-  ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਮੈਂਬਰ ਪਾਰਲੀਮੈਂਟ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਅਕਾਲੀ ਦਲ ਦੇ ਹਲਕਾ ਮਹਿਲ ਕਲਾਂ ਦੇ ਇੰਚਾਰਜ ਤੇ ਐਸਜੀਪੀਸੀ ਮੈਂਬਰ ਸੰਤ ਬਲਵੀਰ ਸਿੰਘ ਘੁੰਨਸ ਦੀ ਅਗਵਾਈ ਹੇਠ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੀਤੇ ਵਾਧੇ ਅਤੇ ਨੀਲੇ ਕਾਰਡ ਕੱਟੇ ਜਾਣ ਨੂੰ ਲੈ ਕੇ ਪਿੰਡ ਹਮੀਦੀ,ਰਾਏਸਰ, ਦੀਦਾਰਗੜ, ਧਨੇਰ, ਕਿ੍ਪਾਲ ਸਿੰਘ ਵਾਲਾ,ਬਖਤਗੜ ਸਮੇਤ ਹਲਕੇ ਦੇ ਵੱਖ ਵੱਖ ਪਿੰਡਾਂ ਚ' ਹੱਥਾਂ ਵਿੱਚ ਤਖਤੀਆਂ ਲੈ ਕੇ ਪਿੰਡ ਅੰਦਰ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕਰਕੇ ਪੈਟਰੋਲ ਤੇ ਡੀਜ਼ਲ ਤੇ ਲਗਾਏ ਗਏ ਬੈਟ ਦੀਆਂ ਦਰਾਂ ਵਿੱਚ ਕਟੌਤੀ ਕਰਨ ਅਤੇ ਲੋੜਵੰਦ ਲੋਕਾਂ ਦੇ ਕੱਟੇ ਨੀਲੇ ਕਾਰਡਾਂ ਨੂੰ ਮੁੜ ਬਹਾਲ ਕਰਨ ਦੀ ਮੰਗ ਕੀਤੀ ਇਸ ਮੌਕੇ ਸਰਕਲ ਗਹਿਲ ਦੇ ਪ੍ਰਧਾਨ ਬਚਿੱਤਰ ਸਿੰਘ ਰਾਏਸਰ,ਸੀਨੀਅਰ ਅਕਾਲੀ ਆਗੂ ਮਾ ਹਰਬੰਸ ਸਿੰਘ ਸੇਰਪੁਰ, ਜਸਵਿੰਦਰ ਸਿੰਘ ਦੀਦਾਰਗੜ,  ਸਾਬਕਾ ਸਰਪੰਚ ਦਰਸ਼ਨ ਸਿੰਘ ਰਾਣੂ , ਸਾਬਕਾ ਸਰਪੰਚ ਨਾਥ ਸਿੰਘ ਹਮੀਦੀ, ਰਿੰਕਾ ਕੁਤਬਾ ਬਾਹਮਣੀਆਂ,  ਤਰਨਜੀਤ ਸਿੰਘ ਦੁੱਗਲ, ਬਲਵੰਤ ਸਿੰਘ ਛੀਨੀਵਾਲ, ਸਰਕਲ ਪ੍ਰਧਾਨ ਗੁਰਦੀਪ ਸਿੰਘ ਛਾਪਾ,ਗੁਰਸੇਵਕ ਸਿੰਘ ਗਾਗੇਵਾਲ, ਬਲਜਿੰਦਰ ਸਿੰਘ ਬਿੱਟੂ ਧਨੇਰ, ਸੇਵਕ ਸਿੰਘ ਕਲਾਲ ਮਾਜਰਾ, ਨੇ ਕਿਹਾ ਕਿ ਕੈਪਟਨ ਸਰਕਾਰ ਨੇ ਚੋਣਾਂ ਦੌਰਾਨ ਗੁਟਕੇ ਦੀ ਸਹੁੰ ਖਾ ਕੇ ਪੰਜਾਬ ਦੇ ਲੋਕਾਂ ਨਾਲ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਤਾਂ ਕਰਨੇ ਕੀ ਸੀ, ਸਗੋਂ ਅਕਾਲੀ ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਕਿਸਾਨਾਂ ਮਜ਼ਦੂਰਾਂ ਅਤੇ ਹੋਰ ਪਛੜੇ ਵਰਗਾਂ ਨੂੰ ਦਿੱਤੀਆਂ ਸਹੂਲਤਾਂ ਖਤਮ ਕਰਕੇ ਲੋਕਾਂ ਨੂੰ ਸਹੂਲਤਾਂ ਤੋਂ ਵਾਂਝੇ ਕੀਤਾ । ਉਨ੍ਹਾਂ ਕਿਹਾ ਕਿ ਬਾਦਲ ਸਰਕਾਰ ਵੱਲੋਂ ਗਰੀਬ ਲੋੜਵੰਦਾਂ ਦੀ ਭਲਾਈ ਲਈ ਬਣਾਏ ਨੀਲੇ ਕਾਰਡਾਂ ਨੂੰ ਪੜਤਾਲ ਕਰਾਉਣ ਦੀ ਆੜ ਹੇਠ ਨੀਲੇ ਕਾਰਡ ਕੱਟ ਕੇ ਗਰੀਬ ਲੋਕਾਂ ਨੂੰ ਮਿਲਦੀਆਂ ਸਹੂਲਤਾਂ ਖ਼ਤਮ ਕੀਤੀਆਂ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਾਕ ਉਡਾਉਣ ਦੌਰਾਨ ਪੰਜਾਬ ਦੇ ਲੋਕਾਂ ਲਈ ਭੇਜਿਆ ਅਨਾਜ ਖੁਰਦ ਬੁਰਦ ਕੀਤੇ ਜਾਣ ਕਰਕੇ ਉਹ ਰਾਸ਼ਨ ਗਰੀਬ ਲੋਕਾਂ ਵਿੱਚ ਨਹੀਂ ਵੰਡਿਆ ਗਿਆ । ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਕੈਪਟਨ ਸਰਕਾਰ ਤੋਂ ਪੂਰੀ ਤਰ੍ਹਾਂ ਮੋਹ ਭੰਗ ਹੋ ਚੁੱਕਿਆ ਹੈ । ਜਿਸ ਕਰਕੇ ਰਾਜ ਦੇ ਲੋਕ ਪਿਛਲੀ ਅਕਾਲੀ ਭਾਜਪਾ ਸਰਕਾਰ ਦੇ ਰਾਜ ਨੂੰ ਯਾਦ ਕਰ ਰਹੇ ਹਨ।  ਉਨ੍ਹਾਂ ਕਿਹਾ ਕਿ ਆਉਂਦੀਆਂ ਪੰਜਾਬ ਵਿਧਾਨ ਸਭਾ ਦੀਆਂ 2022 ਦੀਆਂ ਚੋਣਾਂ ਵਿੱਚ ਕਾਂਗਰਸ ਤੇ ਹੋਰ ਵਿਰੋਧੀ ਪਾਰਟੀਆਂ ਨੂੰ ਹਰਾ ਕੇ ਅਗਲੀ ਸਰਕਾਰ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ  ਹੇਠ ਬਣਾਉਣਗੇ ਉਨ੍ਹਾਂ ਸਮੂਹ ਲੋਕਾਂ ਨੂੰ ਪਿੰਡਾਂ ਦੇ ਵਿਕਾਸ ਕਾਰਜ ਕਰਾਉਣ ਅਤੇ ਵਧੇਰੇ ਸਹੂਲਤਾਂ ਲੈਣ ਲਈ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇਣ ਦੀ ਅਪੀਲ ਕੀਤੀ ਇਸ ਮੌਕੇ  ਨਾਜਮ ਸਿੰਘ ਹੇੜੀਕੇ ਜਗਦੇਵ ਸਿੰਘ ਸਲੇਮਪੁਰ, ਬਲਵਿੰਦਰ ਸਿੰਘ ਬਾਦਸਾਹਪੁਰ, ਪਾਲ ਸਿੰਘ ਨੰਬਰਦਾਰ, ਪਵਨ ਸਿੰਘ ,ਸੀਤਲ ਸਿੰਘ ਦੋਵੇਂ ਸਾਬਕਾ ਪੰਚ ,ਬੀਬੀ ਅਮਰਜੀਤ ਕੌਰ, ਹਰਬੰਸ ਕੌਰ, ਮਨਜੀਤ ਕੌਰ ਕਾਲਾਬੂਲਾ ,ਸਰਬਜੀਤ ਸਿੰਘ ਸੰਭੂ, ਡਾ ਹਰਨੇਕ ਸਿੰਘ ਪੰਡੋਰੀ, ਸੰਦੀਪ ਕੁਮਾਰ ਰਿੰਕੂ ਆਦਿ  ਹਾਜਰ ਸਨ

ਕਾਂਗਰਸ ਕਰੋਨਾ ਮਹਾਂਮਾਰੀ ਦੀ ਆੜ ਹੇਠ ਸੂਬੇ ਵਿੱਚ ਐਮਰਜੈਂਸੀ ਵਰਗੇ ਹਾਲਾਤ ਪੈਦਾ ਨਾ ਕਰੇ : ਡਾ. ਚੀਮਾ।

ਚੰਡੀਗੜ੍ਹ , ਜੁਲਾਈ 2020 - (ਇਕ਼ਬਾਲ ਸਿੰਘ ਰਸੂਲਪੁਰ/ਗੁਰਕੀਰਤ ਸਿੰਘ/ਮਨਜਿੰਦਰ ਗਿੱਲ)- - ਅੱਜ ਚੰਡੀਗੜ੍ਹ ਵਿੱਚ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਇੱਕ ਬਿਆਨ ਵਿੱਚ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਸਰਕਾਰ ਕਰੋਨਾ ਮਹਾਂਮਾਰੀ ਦੀ ਆੜ ਹੇਠ ਸੂਬੇ ਵਿੱਚ ਐਮਰਜੈਂਸੀ ਵਰਗੇ ਹਾਲਾਤ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਹਨਾਂ ਕਿਹਾ ਕਿ ਸੂਬੇ ਵਿੱਚ ਦੋਹਰੇ ਮਾਪਦੰਡ ਅਪਣਾ ਕੇ ਵੱਖ-ਵੱਖ ਪਾਰਟੀਆਂ ਉਪਰ ਗੈਰ-ਲੋਕਤਾਂਤਰਿਕ ਤਰੀਕੇ ਨਾਲ ਪਾਬੰਦੀਆਂ ਲਾਈਆਂ ਜਾ ਰਹੀਆਂ ਹਨ। ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਸੁਨੀਲ ਜਾਖੜ ਅਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀਆਂ ਨੂੰ ਇਹ ਖੁੱਲੀ ਛੋਟ ਦਿੱਤੀ ਜਾ ਸਕਦੀ ਹੈ ਕਿ ਉਹ ਕਰਫਿਊੁ ਦੇ ਦੌਰਾਨ ਵੀ ਸੈਂਕੜਿਆਂ ਦੀ ਗਿਣਤੀ ਵਿੱਚ ਕਾਂਗਰਸੀ ਵਰਕਰਾਂ ਨੂੰ ਨਾਲ ਲੈ ਕੇ ਕੇਂਦਰ ਸਰਕਾਰ ਖਿਲਾਫ ਮੁਜਾਹਰੇ ਕਰ ਸਕਦੇ ਹਨ। ਪਰ ਬਾਕੀ ਪਾਰਟੀਆਂ ਨੂੰ ਲਾਕ ਡਾਊਨ ਖੁੱਲਣ ਤੋਂ ਬਾਅਦ ਲੋਕਤੰਤਰੀ ਤਰੀਕੇ ਨਾਲ ਸ਼ਾਂਤਮਈ ਪ੍ਰਦਰਸ਼ਨ ਕਰਨ ਤੇ ਵੀ ਸਖਤ ਧਾਰਾਵਾਂ ਤਹਿਤ ਪਰਚੇ ਦਰਜ ਕੀਤੇ ਜਾਂਦੇ ਹਨ।  ਡਾ. ਚੀਮਾ ਨੇ ਅੱਗੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਦੇਸ਼ ਵਿਰੁੱਧ ਕੰਮ ਕਰਨ ਵਾਲੀਆਂ ਸਾਰੀਆਂ ਤਾਕਤਾਂ ਦਾ ਹਮੇਸ਼ਾਂ ਡਟ ਕੇ ਵਿਰੋਧ ਕੀਤਾ ਹੈ ਪਰ ਕਾਂਗਰਸ ਸਰਕਾਰ ਵੱਲੋਂ ਸ਼ੋਸ਼ਲ ਮੀਡੀਆ ਦੀਆਂ ਖਬਰਾਂ ਨੂੰ ਆਧਾਰ ਬਣ ਕੇ ਵੱਡੀ ਗਿਣਤੀ ਵਿੱਚ ਸਿੱਖ ਨੌਂਜਵਾਨਾ ਦੇ ਖਿਲਾਫ ਪਰਚੇ ਦਰਜ ਕਰਨ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਉਹਨਾਂ ਕਿਹਾ ਕਿ ਅਗਰ ਸ਼ੋਸ਼ਲ ਮੀਡੀਆ ਉਪਰ ਕੋਈ ਨੌਂਜਵਾਨ ਸਹਿਬਨ ਗਲਤੀ ਕਰਦਾ ਹੈ ਤਾਂ ਸਰਕਾਰ ਅਤੇ ਪ੍ਰਸ਼ਾਸ਼ਨ ਦੀ ਡਿਊਟੀ ਬਣਦੀ ਹੈ ਕਿ ਉਸ ਨੂੰ ਪਿਆਰ ਨਾਲ ਸਮਝਾਇਆ ਜਾਵੇ ਨਾਂ ਕਿ ਛੋਟੀਆਂ-ਛੋਟੀਆਂ ਗਲਤੀਆਂ ਕਰਕੇ ਨਿਰਦੋਸ਼ ਨੌਂਜਵਾਨਾਂ ਖਿਲਾਫ ਝੂਠੇ ਪਰਚੇ ਦਰਜ ਕੀਤੇ ਜਾਣ। ਅਖੀਰ ਵਿੱਚ ਉਹਨਾਂ ਸਰਕਾਰ ਨੂੰ ਤਾੜਨਾ ਕਰਦੇ ਹੋਏ ਕਿਹਾ ਕਿ ਕਾਂਗਰਸ ਸਰਕਾਰ ਲੋਕਤੰਤਰ ਨੂੰ ਖਤਮ ਕਰਨ ਦੀਆਂ ਆਪਣੀਆਂ ਕੋਝ੍ਹੀਆਂ ਚਾਲਾਂ ਬੰਦ ਕਰੇ ਅਤੇ ਸਾਰੇ ਝੂਠੇ ਕੇਸ ਵਾਪਸ ਲਵੇ। ਅਗਰ ਸਰਕਾਰ ਪੁਲਿਸ ਜ਼ਬਰ ਰਾਹੀਂ ਜ਼ਮਹੂਰੀਅਤ ਨੂੰ ਖਤਮ ਕਰਨ ਤੋਂ ਬਾਜ ਨਾ ਆਈ ਤਾਂ ਜ਼ਮਹੂਰੀ ਤਰੀਕੇ ਨਾਲ ਸਰਕਾਰ ਦੀ ਇਸ ਧੱਕੇਸ਼ਾਹੀ ਦਾ ਜੁਆਬ ਦਿੱਤਾ ਜਾਵੇਗਾ।

ਫਾਸ਼ੀ ਹਮਲਿਆਂ ਵਿਰੋਧੀ ਫਰੰਟ ਬਰਨਾਲਾ ਵੱਲੋਂ ਕਨਵੈਨਸ਼ਨ ਅਤੇ ਰੋਸ ਮਾਰਚ

ਮਹਿਲ ਕਲਾਂ/ਬਰਨਾਲਾ- ਜੁਲਾਈ 2020 -(ਗੁਰਸੇਵਕ ਸਿੰਘ ਸੋਹੀ) -ਫਾਸ਼ੀ ਹਮਲਿਆਂ ਵਿਰੋਧੀ ਫਰੰਟ ਵੱਲੋਂ ਕੇਂਦਰੀ ਹਕੂਮਤ ਵੱਲੋਂ ਕਰੋਨਾ ਸੰਕਟ ਨੂੰ ਠੱਲਣ ਦੇ ਬਹਾਨੇ ਹੇਠ ਆਮ ਲੋਕਾਈ ਉੱਪਰ ਬੋਲੇ ਵਹਿਸ਼ੀ ਹੱਲੇ ਖਿਲਾਫ ਸਮੁੱਚੇ ਪੰਜਾਬ ਅੰਦਰ ਜਿਲ ਕੇਂਦਰਾਂ ਤੇ ਕੀਤੇ ਜਾ ਰਹੇ ਰੋਹ ਭਰਪੂਰ ਪ੍ਰਦਰਸ਼ਨਾਂ ਦੀ ਕੜੀ ਵਜੋਂ ਅੱਜ ਬਰਨਾਲਾ ਵਿਖੇ ਵੀ ਸੈਂਕੜਿਆਂ ਦੀ ਗਿਣਤੀ ਖਰਾਬ ਮੌਸਮ ਦੇ ਬਾਵਜੂਦ ਇਕੱਤਰ ਹੋਏ ਕਿਸਾਨਾਂ-ਮਜਦੂਰਾਂ-ਮੁਲਾਜਮਾਂ-ਜਨਤਕ ਜਮਹੁਰੀ ਕਾਰਕੁਨਾਂ ਨੇ ਤਰਕਸ਼ੀਲ ਭਵਨ ਵਿਖੇ ਕਨਵੈਨਸ਼ਨ ਕਰਨ ਤੋਂ ਬਾਅਦ ਸ਼ਹਿਰ ਵਿੱਚ ਰੋਹ ਭਰਪੂਰ ਮਾਰਚ ਕਰਦਿਆਂ ਡੀਸੀ ਬਰਨਾਲਾ ਨੂੰ ਪ੍ਰਧਾਨ ਮੰਤਰੀ ਦੇ ਨਾਂ ਮੰਗ ਪੱਤਰ ਸੌਂਪਿਆ। ਇਹ ਕਨਵੈਨਸ਼ਨ ਅਜਮੇਰ ਸਿੰਘ, ਨਰਾਇਣ ਦੱਤ, ਮਨੋਹਰ ਲਾਲ, ਉਜਾਗਰ ਸਿੰਘ ਬੀਹਲਾ, ਗੁਰਪ੍ਰੀਤ ਸਿੰਘ ਰੂੜੇਕੇ, ਜਗਰਾਜ ਸਿੰਘ ਟੱਲੇਵਾਲ ਅਤੇ ਗੁਰਮੇਲ ਸਿੰਘ ਠੁੱਲੀਵਾਲ ਦੀ ਪ੍ਰਧਾਨਗੀ ਹੇਠ ਹੋਈ। ਬੁਲਾਰਿਆਂ ਨੇ ਆਪਣੇ ਸੰਬੋਧਨ ਵਿੱਚ ਸੂਬੇ ਭਰਚ ਜਨਤਕ ਅਤੇ ਸਿਆਸੀ ਇਕੱਠਾਂ ਤੇ ਲਾਈ ਪਾਬੰਦੀ ਖਤਮ ਕਰਾਉਣ, ਕਰੋਨਾ ਸਮੇਂ ਦੌਰਾਨ ਆਮ ਲੋਕਾਂ ਤੇ ਮੜ੍ਹੇ ਕੇਸ ਖਤਮ ਕਰਾਉਣ, ਝੂਠੇ ਦੋਸ਼ਾਂ ਤਹਿਤ ਗ੍ਰਿਫਤਾਰ ਬੁੱਧੀਜੀਵੀਆਂ, ਸਮਾਜਿਕ ਕਾਰਕੁਨਾਂ, ਵਕੀਲਾਂ, ਨਾਗਰਿਕਤਾ ਸੋਧ ਕਾਨੂੰਨ ਖਿਲਾਫ ਸੰਘਰਸ਼ ਵਿੱਚ ਸ਼ਾਮਿਲ ਵਿਦਿਆਰਥੀ ਕਾਰਕੁਨਾਂ ਨੂੰ ਬਿਨਾਂ ਸ਼ਰਤ ਰਿਹਾਅ ਕਰਵਾਉਣ, ਯੂ.ਏ.ਪੀ.ਏ,ਅਫਸਪਾ,ਐਨ.ਐਸ.ਏ, ਪੀਐਸਏ ਨਾਂ ਦੇ ਕਾਲੇ ਕਾਨੂੰਨ ਰੱਦ ਕਰਾਉਣ, ਕਿਰਤ ਕਾਨੂੰਨਾਂਚ ਕੀਤੀਆਂ ਜਾ ਰਹੀਆਂ ਮਜਦੂਰ ਵਿਰੋਧੀ ਸੋਧਾਂ ਵਾਪਸ ਕਰਾਉਣ, ਜਬਰੀ ਥੋਪੇ ਲਾਕਡਾਊਨ ਦੀ ਮਾਰ ਹੇਠ ਆਏ ਮਜਦੂਰਾਂ ਦੇ ਖਾਤਿਆਂਚ ਮਾਰਚ ਮਹੀਨੇ ਤੋਂ ਦਸ ਹਜਾਰ ਰੁ.ਪ੍ਰਤੀ ਮਹੀਨਾ ਜਮਾਂ ਕਰਨ, ਖੇਤੀ ਖੇਤਰ ਨੂੰ ਤਬਾਹ ਕਰਨ ਲਈ ਲਿਆਂਦੇ ਤਿੰਨੇ ਆਰਡੀਨੈਂਸ ਅਤੇ ਬਿਜਲੀ ਐਕਟ 2020 ਰੱਦ ਕਰਾਉਣ, ਸਿਹਤ ਅਤੇ ਸਿੱਖਿਆ ਦਾ ਸਰਕਾਰੀ ਕਰਨ ਕਰਾਉਣ ਆਦਿ ਬੁਨਿਆਦੀ ਮੰਗਾਂ ਦੀ ਵਿਸਥਾਰ ਸਹਿਤ ਚਰਚਾ ਕੀਤੀ ਅਤੇ ਕਿਹਾ ਕਿਮਕਰੋਨਾ ਕਾਲ ਮੋਦੀ ਸਰਕਾਰ ਲÂਗ਼ੀ ਰਾਮਬਣ ਬਣਕੇ ਬਹੁੜਿਆਂ ਜਿਸ ਦੀ ਆੜ ਹੇਠ ਸਰਕਾਰੀ ਅਦਾਰਿਆਂ ਦਾ ਭੋਗ ਪਾਕੇ ਇਨਾਂ ਨੂੰ ਅਡਾਨੀਆਂ-ਅੰਬਾਨੀਆਂ ਨੂੰ ਵੇਚਿਆ ਜਾ ਰਿਹਾ ਹੈ। ਅਸਲ ਵਿੱਚ ਮੋਦੀ ਹਕੂਮਤ ਜੋ ਸਾਮਰਾਜੀ ਨੀਤੀਆਂ ਦੀ ਹੀ ਵਾਹਕ ਨੇ ਘਰਾਂ ਵਿੱਚ ਕੈਦ ਰਹਿਣ ਲਈ ਮਜਬੂਰ ਲੋਕਾਈ ਦੇ ਮੌਕੇ ਅਜਿਹਾ ਆਰਥਿਕ ਹੱਲਾ ਤੱਜ ਕਰ ਦਿੱਤਾ ਹੈ। ਆਉਣ ਵਾਲੇ ਵਿੱਚ ਸੰਘਰਸ਼ਸ਼ੀਲ ਨੂੰ ਸਮੇਂ ਮੋਦੀ ਹਕੂਮਤ ਦੇ ਫ੍ਰਿਕੂਫਾਸ਼ੀ ਹੱਲੇ ਖਿਲਾਫ ਵਿਆਪਕ ਅਦਾਰ ਵਾਲਾ ਸਾਂਝਾ ਲੋਕ ਸੰਘਰਸ਼ ਲਾਮਬੰਦ ਕਰਨ ਲਈ ਤਿਆਰੀਆਂਚ ਜੁੱਟ ਜਾਣ ਦਾ ਜੋਰਦਾਰ ਸੱਦਾ ਦਿੱਤਾ। ਇਸ ਕਨਵੈਨਸ਼ਨ ਨੂੰ ਰਜਿੰਦਰਪਾਲ, ਮੋਹਣ ਸਿੰਘ ਰੂੜੇਕੇ, ਖੁਸ਼ੀਆ ਸਿੰਘ, ਯਸ਼ਪਾਲ ਮਹਿਲਕਲਾਂ,ਭੋਲਾ ਸਿੰਘ ਕਲਾਲਮਾਜਰਾ ਆਦਿ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਮੋਦੀ ਸਰਕਾਰ ਅਤੇ ਪੰਜਾਬ ਸਰਕਾਰ ਦੇ ਹੱਲੇ ਦਾ ਜਵਾਬ ਸਾਂਝੇ ਜਥੇਬੰਦਕ ਸੰਘਰਸ਼ਾਂ ਰਾਹੀਂ ਕਰਨ ਦੀ ਲੋੜ ਤੇ ਜੋਰ ਦਿੱਤਾ।

 

ਪ੍ਰੈਸ ਕਲੱਬ ਰਜਿ : ਮਹਿਲ ਕਲਾਂ ਦੇ ਅਹੁਦੇਦਾਰਾਂ ਦੀ ਚੋਣ ਸਰਬ ਸੰਮਤੀ ਨਾਲ ਹੋਈ

ਬਲਵਿੰਦਰ ਸਿੰਘ ਵਜੀਦਕੇ ਪ੍ਰਧਾਨ ਚੁਣੇ

ਮਹਿਲ ਕਲਾਂ/ਬਰਨਾਲਾ- ਜੁਲਾਈ 2020 -(ਗੁਰਸੇਵਕ ਸਿੰਘ ਸੋਹੀ)- ਪ੍ਰੈਸ ਕਲੱਬ ਰਜਿ: ਮਹਿਲ ਕਲਾਂ(ਬਰਨਾਲਾ) ਦੀ ਅਹਿਮ ਮੀਟਿੰਗ ਪ੍ਰਧਾਨ ਬਲਜਿੰਦਰ ਸਿੰਘ ਢਿੱਲੋ ਦੀ ਅਗਵਾਈ ਹੇਠ ਹੋਈ। ਕਲੱਬ ਦੇ ਖਜ਼ਾਨਚੀ ਬਲਵਿੰਦਰ ਸਿੰਘ ਵਜੀਦਕੇ ਨੇ ਪਿਛਲੇ ਦੋ ਸਾਲ ਦਾ ਲੇਖਾ ਜੋਖਾ ਪੇਸ਼ ਕੀਤਾ। ਪ੍ਰਧਾਨ ਢਿੱਲੋ ਨੇ ਕਲੱਬ ਦੀਆਂ ਸਰਗਰਮੀਆਂ ਵਾਰੇ ਰਿਪੋਰਟ ਪੇਸ਼ ਕਰਦਿਆਂ ਦੱਸਿਆ ਕਿ ਕਲੱਬ ਦਾ ਸਾਲਾਨਾ ਸਮਾਗਮ ਕੋਰੋਨਾ ਮਹਾਮਾਰੀ ਹਲਾਤ ਠੀਕ ਹੋਣ ਤੋ ਬਾਅਦ ਮਹਿਲ ਕਲਾਂ ਵਿਖੇ ਕੀਤਾ ਜਾਵੇਗਾ। ਸਰਪ੍ਰਸਤ ਪ੍ਰੀਤਮ ਸਿੰਘ ਦਰਦੀ ਨੇ ਪੱਤਰਕਾਰਾਂ ਉੱਪਰ ਹੋ ਰਹੇ ਜਬਰ ਦੀ ਨਿੰਦਾ ਕਰਦਿਆਂ ਸਮੂਹ ਪੱਤਰਕਾਰ ਭਾਈਚਾਰੇ ਨੂੰ ਲਾਮਬੰਦ ਹੋਣ ਦੀ ਅਪੀਲ ਕੀਤੀ । ਇਸ ਮੌਕੇ ਕਲੱਬ ਦੇ ਅਹੁਦੇਦਾਰਾਂ ਦੀ ਦੋ ਸਾਲਾ ਲਈ ਸਰਬਸੰਮਤੀ ਨਾਲ ਕੀਤੀ ਚੋਣ ਵਿੱਚ ਸਰਪ੍ਰਸਤ ਪ੍ਰੀਤਮ ਸਿੰਘ ਦਰਦੀ, ਚੇਅਰਮੈਨ ਅਵਤਾਰ ਸਿੰਘ ਅਣਖੀ, ਵਾਈਸ ਚੇਅਰਮੈਨ ਸੁਖਵਿੰਦਰ ਸਿੰਘ ਸੋਨੀ, ਪ੍ਰਧਾਨ ਬਲਵਿੰਦਰ ਸਿੰਘ ਵਜੀਦਕੇ, ਜਰਨਲ ਸਕੱਤਰ ਬਲਜਿੰਦਰ ਸਿੰਘ ਢਿੱਲੋ, ਖਜ਼ਾਨਚੀ ਸੁਖਵੀਰ ਸਿੰਘ ਜਗਦੇ, ਸਹਾਇਕ ਖਜ਼ਾਨਚੀ ਗੁਰਮੁੱਖ ਸਿੰਘ ਹਮੀਦੀ, , ਸੀਨੀਅਰ ਮੀਤ ਪ੍ਰਧਾਨ ਰਮਨਦੀਪ ਸਿੰਘ ਠੁੱਲੀਵਾਲ, ਮੀਤ ਪ੍ਰਧਾਨ ਜਗਸੀਰ ਸਿੰਘ ਸਹਿਜੜਾ ਤੇ ਮੇਘਰਾਜ ਜੋਸੀ, ਸਕੱਤਰ ਗਗਨਦੀਪ ਸਿੰਘ ਛਾਪਾ, ਜਥੇਬੰਦਕ ਸਕੱਤਰ ਜਗਰਾਜ ਸਿੰਘ ਮੂੰਮ, ਬੁਲਾਰਾ ਕਮਲ ਟੱਲੇਵਾਲ, ਪ੍ਰੈਸ ਸਕੱਤਰ ਗੁਰਪ੍ਰੀਤ ਸਿੰਘ ਅਣਖੀ, ਸਲਾਹਕਾਰ ਰਾਜੂ ਗਿੱਲ ਕਲਾਲ ਮਾਜਰਾ ਤੇ ਪ੍ਰਦੀਪ ਸਿੰਘ ਲੋਹਗੜ੍ਹ ਚੁਣੇ ਗਏ।

27 ਜੁਲਾਈ ਨੂੰ ਅਕਾਲੀ ਭਾਜਪਾ ਦੇ ਐਮ ਐਲ ਏ ,ਐਮ ਪੀ,  ਹਲਕਾ ਇੰਚਾਰਜ ਅਤੇ ਪ੍ਰਧਾਨਾਂ ਦੇ ਘਰਾਂ ਅੱਗੇ ਟਰੈਕਟਰਾਂ ਤੇ ਰੋਸ ਮਾਰਚ ਕੀਤਾ ਜਾਵੇਗਾ - ਧਨੇਰ

ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਅਹਿਮ ਮੀਟਿੰਗ ਹੋਈ

ਮਹਿਲ ਕਲਾਂ /ਬਰਨਾਲਾ -ਜੁਲਾਈ 2020  (ਗੁਰਸੇਵਕ ਸਿੰਘ ਸੋਹੀ)- ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਕਿਸਾਨ ਵਿਰੋਧੀ ਆਰਡੀਨੈਂਸ ਦੇ ਸਬੰਧ ਵਿੱਚ ਭਾਰਤੀ ਕਿਸਾਨ ਏਕਤਾਂ ਡਕੌਂਦਾ ਮਹਿਲ ਕਲਾਂ ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਛੇਵੀਂ ਪਾਤਸ਼ਾਹੀ ਮਹਿਲ ਕਲਾਂ ਵਿਖੇ ਬਲਾਕ ਪ੍ਰਧਾਨ ਜਗਰਾਜ ਸਿੰਘ ਹਰਦਾਸਪੁਰਾ ਦੀ ਪ੍ਰਧਾਨਗੀ ਹੇਠ ਕੀਤੀ ਗਈ । ਮੀਟਿੰਗ ਵਿੱਚ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਧਨੇਰ, ਜ਼ਿਲ੍ਹਾ ਬਰਨਾਲਾ ਦੇ ਆਗੂ ਗੁਰਦੇਵ ਸਿੰਘ ਮਾਂਗੇਵਾਲ ,ਮਲਕੀਤ ਸਿੰਘ ਈਨਾ ਨੇ ਆਪਣੇ ਪ੍ਰੈਸ ਬਿਆਨ  ਜਾਰੀ ਕਰਦਿਆਂ ਕਿਹਾ ਕਿ ਕਿਸਾਨ ਪਹਿਲਾਂ ਹੀ ਕਰਜ਼ੇ ਦੀ ਮਾਰ ਦਾ ਝੰਬਿਆ ਹੋਇਆ ਖੁਦਕੁਸ਼ੀਆਂ ਕਰਨ ਲਈ ਮਜ਼ਬੂਰ ਹੈ , ਉਪਰੋ ਕੇਂਦਰ ਸਰਕਾਰ ਨੇ ਤਿੰਨ ਕਿਸਾਨ ਵਿਰੋਧੀ ਆਰਡੀਨੈੱਸ ਜਾਰੀ ਕੀਤੇ ਹਨ। ਜਿਸ ਵਿੱਚ ਇੱਕ ਦੇਸ਼ ਇੱਕ ਮੰਡੀ ਦਾ ਜਿਸ ਨੂੰ ਖੁੱਲ੍ਹੀ ਮੰਡੀ ਦਾ ਸਿਧਾਂਤ ਕਹਿੰਦੇ ਹਨ। ਕਿਹਾ ਜਾ ਰਿਹਾ ਹੈ ਕਿ ਕਿਸਾਨ ਕਿਸੇ ਵੀ ਮੰਡੀ ਵਿੱਚ ਆਪਣੀ ਫ਼ਸਲ ਨੂੰ ਵੇਚ ਸਕਦਾ ਹੈ । ਪਰ ਪੰਜਾਬ ਦੇ ਕਿਸਾਨ ਵੱਡੀ ਪੱਧਰ ਤੇ ਛੋਟੀ ਕਿਸਾਨੀ ਵਿੱਚੋਂ ਹਨ ਜਿਨ੍ਹਾਂ ਨੂੰ ਆਪਣੀ ਪਿੰਡ ਦੀ ਮੰਡੀ ਵਿੱਚ ਫ਼ਸਲ ਲਿਜਾਣ ਦੀ ਹੀ ਸਮੱਸਿਆ ਬਣੀ ਹੁੰਦੀ ਹੈ  ਉਹ  ਦੂਰ ਮੰਡੀ ਵਿੱਚ ਲਿਜਾ ਕੇ ਕਿੱਥੋਂ ਫਸਲ ਵੇਚ ਸਕਦਾ ਹੈ।ਉਨ੍ਹਾਂ  ਕਿਹਾ ਕਿ ਦਾਅਵਾ ਕੀਤਾ ਜਾ  ਰਿਹਾ ਹੈ ਕਿ M.S.P ਖਤਮ ਨਹੀਂ ਕੀਤੀ ਜਾ ਰਹੀ ।ਪਰ ਜਦੋਂ ਮੰਡੀਕਰਨ ਦੇ ਵਿੱਚ ਤਬਦੀਲੀਆਂ ਲਿਆਂਦੀਆਂ ਜਾ ਰਹੀਆਂ ਹਨ। ਜਿਸ ਨਾਲ ਸਰਕਾਰੀ ਖ਼ਰੀਦ ਖ਼ਤਮ ਹੋ ਜਾਵੇਗੀ। ਸਿਰਫ ਐਫ,ਸੀ,ਆਈ ਵੰਡ ਸਿਸਟਮ ਨੂੰ ਚਾਲੂ ਰੱਖਣ ਦੇ ਲਈ ਹੀ ਫਸਲ ਦੀ ਖਰੀਦ ਕਰੇਗੀ ਜਿਸ ਤੋਂ ਸਾਫ ਜ਼ਾਹਰ ਹੈ ਕਿ ਸਰਕਾਰੀ ਖ਼ਰੀਦ ਖ਼ਤਮ ਹੋ ਜਾਵੇਗੀ ਫਿਰ M.S.P ਦਾ ਹੀ ਮਤਬਲ ਰਹਿ ਜਾਵੇਗਾ। ਜਿਸ ਤਰ੍ਹਾਂ ਮੱਕੀ ਦਾ ਰੇਟ (M.S.P) 1750/ ਰੁਪਏ ਪ੍ਰਤੀ ਕੁਇੰਟਲ ਹੈ । ਪਰ ਮੰਡੀਆਂ ਵਿੱਚ 700 ਰੁਪਏ ਤੋਂ ਲੈ ਕੇ 1200 ਤੱਕ ਵਿਕ ਰਹੀ ਹੈ। ਇਸ ਲਈ ਕਣਕ ਤੇ ਝੋਨੇ ਦੀ ਫਸਲ ਦਾ ਇਹ ਹਾਲ ਹੋ ਜਾਵੇਗਾ। ਕਿਸਾਨਾਂ ਦੇ ਨਾਂ ਤੇ ਵੱਡੇ ਕਾਰਪੋਰੇਟ ਘਰਾਣਿਆਂ ਨੂੰ ਜਿਥੇ ਬਾਕੀ ਕਰਨ ਦੀ ਖੁੱਲ੍ਹ ਦਿੱਤੀ ਜਾ ਰਹੀ ਹੈ। ਪੰਜਾਬ ਦੇ ਕਿਸਾਨ ਕੋਲ ਨਾ ਤਾਂ ਫ਼ਸਲ ਰੱਖਣ ਨੂੰ ਜਗ੍ਹਾ ਹੁੰਦੀ ਹੈ ਤੇ ਨਾ ਹੀ ਕਿਸਾਨ ਦੀ ਆਰਥਿਕ ਮਜਬੂਰੀ ਕਾਰਨ ਰੱਖਣ ਦੀ ਸਮਰੱਥਾ ਹੈ। ਇਸ ਨਾਲ ਕਿਸਾਨਾਂ ਦੀ ਲੁੱਟ ਵਧੇਗੀ ਤੇ ਖਪਤਕਾਰਾਂ ਨੂੰ ਵੀ ਮਹਿੰਗੇ ਭਾਅ ਅਨਾਜ ਖਰੀਦਣ ਲਈ ਮਜ਼ਬੂਰ ਹੋਣਗੇ ਜੇਕਰ ਕੇਂਦਰ ਸਰਕਾਰ ਕਿਸਾਨ ਵਿਰੋਧੀ ਆਰਡੀਨੈਂਸ ਵਾਪਸ ਨਾ ਲਏ ਤਾਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਭਰਾਂਤਰੀ ਜਥੇਬੰਦੀਆਂ ਨਾਲ ਮਿਲ ਕੇ 27 ਜੁਲਾਈ ਨੂੰ ਅਕਾਲੀ ਭਾਜਪਾ ਦੇ ਐਮ, ਐਲ ,ਏ ਐਮਪੀ ,ਹਲਕਾ ਇੰਚਾਰਜ, ਪ੍ਰਧਾਨਾਂ ਦੀਆਂ ਰਿਹਾਇਸ਼ਾ ਤੱਕ ਟਰੈਕਟਰਾਂ ਤੇ ਰੋਸ ਮਾਰਚ ਕੀਤੇ ਜਾਣਗੇ। ਮੀਟਿੰਗ ਵਿੱਚ ਜੱਸਾ ਸਿੰਘ ਛਾਪਾ ,ਅਜਮੇਰ ਸਿੰਘ ਰਾਏਸਰ, ਜੱਗੀ ਸਿੰਘ ,ਭਾਗ ਸਿੰਘ ,ਜੱਗੀ ਸਿੰਘ ਕੁਰੜ, ਜਗਰੂਪ ਸਿੰਘ ਨਿਹਾਲੂਵਾਲ, ਜਗਤਾਰ ਸਿੰਘ, ਜਗਰੂਪ ਸਿੰਘ, ਹਰਨੇਕ ਸਿੰਘ, ਪਿੰਦਰ ਸਿੰਘ, ਭੋਲਾ ਸਿੰਘ ਸਹੌਰ, ਬਲਵੀਰ ਸਿੰਘ, ਸੁਖਵਿੰਦਰ ਸਿੰਘ ਮਾਂਗੇਵਾਲ ਆਗੂਆਂ ਨੇ ਵੀ ਸੰਬੋਧਨ ਕੀਤਾ। ਸਟੇਜ ਦੀ ਕਾਰਵਾਈ ਜਸਵੰਤ ਸਿੰਘ ਸੋਹੀ ਨੇ ਨਿਭਾਈ।

ਪੰਜਾਬ 'ਚ ਕੋਰੋਨਾ ਨਾਲ 3 ਮੌਤਾਂ, 191 ਨਵੇਂ ਪਾਜ਼ੇਟਿਵ ਕੇਸ

ਚੰਡੀਗੜ੍ਹ ,ਜੂਨ 2020 (ਇਕਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)  ਸੂਬੇ ਵਿਚ ਮੰਗਲਵਾਰ ਨੂੰ ਕੋਰੋਨਾ ਦੇ ਕਾਰਨ 3 ਹੋਰ ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਪੰਜਾਬ 'ਚ ਕੋਰੋਨਾ ਨਾਲ ਮਰਨ ਵਾਲਿਆਂ ਦਾ ਅੰਕੜਾ 175 ਪਹੁੰਚ ਗਿਆ ਹੈ। ਮੋਹਾਲੀ 'ਚ 80 ਸਾਲ ਦੇ ਬਜ਼ੁਰਗ, ਗੁਰਦਾਸਪੁਰ 'ਚ 61 ਸਾਲ ਦੇ ਬਜ਼ੁਰਗ ਅਤੇ ਸੰਗਰੂਰ 'ਚ 70 ਸਾਲ ਦੀ ਬਜ਼ੁਰਗ ਔਰਤ ਨੇ ਦਮ ਤੋੜ ਦਿੱਤਾ। ਪੰਜਾਬ ਵਿਚ ਕੋਰੋਨਾ ਦੀ ਇਨਫੈਕਸ਼ਨ ਵੱਧਦੀ ਹੀ ਜਾ ਰਹੀ ਹੈ। ਹਾਲਾਂਕਿ ਰਿਕਵਰੀ ਰੇਟ 70 ਫ਼ੀਸਦੀ ਤੋਂ ਉੱਪਰ ਹੈ। ਸੂਬੇ ਵਿਚ ਜੁਲਾਈ ਦੇ ਪਹਿਲੇ ਹਫ਼ਤੇ ਵਿਚ ਹੀ 30 ਲੋਕਾਂ ਦੀ ਜਾਨ ਜਾ ਚੁੱਕੀ ਹੈ ਅਤੇ ਇਕ ਹਜ਼ਾਰ ਤੋਂ ਜ਼ਿਆਦਾ ਲੋਕ ਪਾਜ਼ੇਟਿਵ ਪਾਏ ਗਏ ਹਨ। ਮੰਗਲਵਾਰ ਨੂੰ 191 ਨਵੇਂ ਪਾਜ਼ੇਟਿਵ ਕੇਸ ਆਏ। ਇਨ੍ਹਾਂ ਵਿਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਮਹਿਲਾ ਅਧਿਕਾਰੀ ਦੇ ਪਤੀ, ਲੁਧਿਆਣਾ ਦੇ ਏਡੀਸੀ (ਜੀ) ਅਮਰਜੀਤ ਸਿੰਘ ਬੈਂਸ, ਖੰਨਾ ਦੇ ਐੱਸਡੀਐੱਮ ਸੰਦੀਪ ਸਿੰਘ, ਨਵਾਂਸ਼ਹਿਰ ਦੇ ਬਲਾਚੌਰ ਵਿਚ ਤਾਇਨਾਤ ਤਹਿਸੀਲਦਾਰ ਚੇਤਨ ਬੰਗੜ ਵੀ ਸ਼ਾਮਲ ਹਨ। ਲੁਧਿਆਣਾ ਦੇ ਡੀਸੀ ਵਰਿੰਦਰ ਸ਼ਰਮਾ, ਸਿਵਲ ਸਰਜਨ ਰਾਜੇਸ਼ ਬੱਗਾ, ਜ਼ਿਲ੍ਹਾ ਮਲੇਰੀਆ ਅਫਸਰ ਡਾ. ਰਮੇਸ਼ ਭਗਤ ਨੇ ਖੁਦ ਨੂੰ ਕੁਆਰੰਟਾਈਨ ਕਰ ਲਿਆ ਹੈ। ਲੁਧਿਆਣਾ 'ਚ ਸਭ ਤੋਂ ਵੱਧ 78, ਪਟਿਆਲਾ 'ਚ 30, ਅੰਮ੍ਰਿਤਸਰ 'ਚ 18, ਜਲੰਧਰ 'ਚ 19 ਤੇ ਹੋਰ ਜ਼ਿਲ੍ਹਿਆਂ 'ਚ 46 ਮਾਮਲੇ ਸਾਹਮਣੇ ਆਏ। ਕੁੱਲ ਪੀੜਤਾਂ ਦੀ ਗਿਣਤੀ 6775 ਹੋ ਗਈ ਹੈ। ਦੂਜੇ ਪਾਸੇ ਹਾਈ ਕੋਰਟ ਦੀ ਗਜ਼ਟ-2 ਸ਼ਾਖਾ ਵਿਚ ਤਾਇਨਾਤ ਮਹਿਲਾ ਸੁਪਰਡੈਂਟ ਦੇ ਪਤੀ ਦੇ ਕੋਰੋਨਾ ਪਾਜ਼ੇਟਿਵ ਪਾਏ ਜਾਣ ਤੋਂ ਬਾਅਦ ਗਜ਼ਟ-2 ਸ਼ਾਖਾ, ਇਸਦੇ ਰਜਿਸਟਰਾਰ, ਅਸਿਸਟੈਂਟ ਰਜਿਸਟਰਾਰ ਅਤੇ ਡਿਪਟੀ ਰਜਿਸਟਰਾਰ, ਜੀਪੀਐੱਫ ਸ਼ਾਖਾ, ਟਰਾਂਸਲੇਸ਼ਨ ਸ਼ਾਖਾ ਨੂੰ ਅਸਥਾਈ ਤੌਰ 'ਤੇ ਬੰਦ ਕਰ ਦਿੱਤਾ ਗਿਆ ਹੈ।

ਸ਼੍ਰੋਮਣੀ ਅਕਾਲੀ ਦਲ ਬਰਨਾਲਾ ਦੇ ਵਰਕਰਾਂ ਵੱਲੋਂ ਪੈਟਰੋਲ, ਡੀਜ਼ਲ ਬਿਜਲੀ ਬਿੱਲ, ਤੇ ਰੇਤ ਮਾਫ਼ੀਆ ਵਿਰੁੱਧ ਰੋਸ ਮੁਜ਼ਾਹਰਾ ਕੀਤਾ ਗਿਆ  

ਮਹਿਲ ਕਲਾਂ/ ਬਰਨਾਲਾ-ਜੁਲਾਈ  2020 (ਗੁਰਸੇਵਕ ਸਿੰਘ ਸੋਹੀ)- ਪੰਜਾਬ ਬਚਾਓ ਮੁਹਿੰਮ ਤੇ ਪਿੰਡ -ਪਿੰਡ ਲੱਗ ਰਹੇ ਧਰਨਿਆਂ ਤਹਿਤ ਹਲਕਾ ਬਰਨਾਲਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਮੁੱਖ ਸੇਵਾਦਾਰ ਕੁਲਵੰਤ ਸਿੰਘ ਕੀਤੂ ਅਤੇ ਐਮ,ਸੀ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ ਵੱਲੋਂ ਸਰਕਲ ਪੱਧਰ ਤੇ ਰੋਸ ਮੁਜਾਹਰੇ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ ਇਹ ਧਰਨੇ ਸ਼੍ਰੋਮਣੀ ਅਕਾਲੀ ਦਲ ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ ਤੇਲ ਦੀਆਂ ਕੀਮਤਾਂ ਵਾਪਸ ਲੈਣ ਬਿਜਲੀ ਬਿੱਲਾਂ ਚ ਵਾਧਾ ਵਾਪਸ ਲਈ ਕਿਸਾਨਾਂ ਦੇ ਹੱਕਾਂ ਦੀ ਰਾਖੀ ਸਮੇਤ ਰਾਸ਼ਨ ਘੁਟਾਲੇ ਸਰਕਾਰੀ ਸ਼ਹਿ ਤੇ ਚੱਲਦੇ ਸ਼ਰਾਬ ਤੇ ਰੇਤ ਮਾਫੀਆ ਵਰਗੇ ਅਹਿਮ ਮੁੱਦਿਆਂ ਤੇ ਕਾਂਗਰਸ ਸਰਕਾਰ ਵਿਰੁੱਧ ਸੰਘਰਸ਼ ਵਡਿਆਂ ਅਤੇ ਬਰਨਾਲੇ ਦੀਆਂ ਸੜਕ ਤੇ ਅਕਾਲੀ ਵਰਕਰਾਂ ਵੱਲੋਂ ਆਪਣੇ- ਆਪਣੇ ਮੋਟਰਸਾਈਕਲ ਲੈ ਕੇ ਰੋਸ ਮੁਜ਼ਾਹਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਦਿਨੋਂ ਦਿਨ ਡੀਜ਼ਲ ,ਪੈਟਰੋਲ ਅਤੇ ਬਿਜਲੀ ਬਿੱਲ ਦੀਆਂ ਕੀਮਤਾਂ ਅਸਮਾਨੀ ਚੜ੍ਹੀਆਂ ਜਾ ਰਹੀਆਂ ਨੇ ਜਿਸ ਨਾਲ ਕਿਸਾਨ ਅਤੇ ਮਜ਼ਦੂਰਾਂ ਦਾ ਗਲਾ ਘੁੱਟਿਆ ਜਾ ਰਿਹਾ ਹੈ। ਪਹਿਲਾਂ ਹੀ ਕਰੋਨਾ ਮਹਾਂਮਾਰੀ ਫੈਲਣ ਦੇ ਕਾਰਨ ਹਰ ਵਰਗ ਆਰਥਿਕ ਮੰਦੀ ਵਿਚੋਂ ਗੁਜ਼ਰ ਰਿਹਾ ਹੈ ਅਤੇ ਜੋ ਬੱਚਿਆਂ ਦੇ ਮਾਪਿਆਂ ਤੋਂ ਪ੍ਰਾਈਵੇਟ ਸਕੂਲਾਂ ਦੀਆਂ ਫ਼ੀਸਾਂ ਮੰਗੀਆਂ ਜਾ ਰਹੀਆਂ ਨੇ ਉਹ ਪੰਜਾਬ ਸਰਕਾਰ ਹੀ  ਸਕੂਲਾਂ ਦੀਆਂ ਫ਼ੀਸਾਂ ਦੇਵੇ ਅਜਿਹੇ ਹਾਲਾਤਾਂ ਵਿੱਚ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਮਜ਼ਦੂਰਾਂ ਨੂੰ ਕੋਈ ਰਾਹਤ ਦੇਣ ਦੀ ਬਜਾਏ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ।ਇਸ ਸਮੇਂ ਉਨ੍ਹਾਂ ਨਾਲ ਪ੍ਰਧਾਨ ਸੁਰਜੀਤ ਸੌਰੀ, ਹਰਪਿੰਦਰ ਸਿੰਘ ਸੰਧੂ ,ਜਰਨੈਲ ਸਿੰਘ ਭੋਤਨਾ, ਜੱਸਾ ਸਿੱਧੂ ,ਚਰਨ ਚੰਨਾ ,ਮਨਜਿੰਦਰ ਮਨੀ ਆਦਿ ਹਾਜ਼ਰ ਸਨ।

ਮ੍ਰਿਤਕ ਗਗਨਦੀਪ ਸਿੰਘ ਮਹਿਲ ਕਲਾਂ ਦੇ 7 ਦੋਸ਼ੀ ਗ੍ਰਿਫਤਾਰ      

ਇਨ੍ਹਾਂ ਕੋਲੋਂ ਹੋਰ ਖੁਲਾਸੇ ਹੋਣ ਦੀ ਸੰਭਾਵਨਾ -ਡੀਐਸਪੀ ਮਹਿਲ ਕਲਾਂ 

ਮਹਿਲ ਕਲਾਂ/ਬਰਨਾਲਾ- ਜੁਲਾਈ 2020 (ਗੁਰਸੇਵਕ ਸਿੰਘ ਸੋਹੀ) -ਪੰਜਾਬ ਦੀ ਕਾਂਗਰਸ ਸਰਕਾਰ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਮਾਜ ਵਿਰੋਧੀ ਅਨਸਰਾਂ ਤੇ ਨਸ਼ਾ ਤਸਕਰਾਂ ਖਿਲਾਫ਼ ਚਲਾਈ ਗਈ ਮੁਹਿੰਮ  ਤਹਿਤ ਐਸਐਸਪੀ ਬਰਨਾਲਾ ਸ਼੍ਰੀ ਸੰਦੀਪ ਗੋਇਲ ਦੀਆਂ ਹਦਾਇਤਾਂ, ਡੀਐੱਸਪੀ ਮਹਿਲ ਕਲਾਂ ਡਾਕਟਰ ਪ੍ਰਗਿਆ ਜੈਨ ਦੇ ਦਿਸ਼ਾ ਨਿਰਦੇਸ਼ਾਂ ਅਤੇ ਪੁਲਿਸ ਥਾਣਾ ਮਹਿਲ ਕਲਾਂ ਦੀ ਇੰਚਾਰਜ ਜਸਵਿੰਦਰ ਕੌਰ ਦੀ ਯੋਗ ਅਗਵਾਈ ਹੇਠ ਪੁਲਿਸ ਪਾਰਟੀ ਵੱਲੋਂ ਮ੍ਰਿਤਕ ਗਗਨਦੀਪ ਸਿੰਘ ਦੇ ਸੱਤ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫਲਤਾ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਗਗਨਦੀਪ ਸਿੰਘ ਉਰਫ਼ ਗੱਗੂ ਪੁੱਤਰ ਸੁਖਦੇਵ ਸਿੰਘ ਵਾਸੀ ਮਹਿਲ ਕਲਾਂ ਜੋ ਕਿ ਨਸ਼ਾ ਕਰਨ ਦਾ ਆਦੀ ਸੀ ,ਜਿਸ ਨੂੰ ਉਸ ਦੇ ਦੋਸਤਾਂ -ਮਿੱਤਰਾਂ ਨਾਲ ਰਲ ਕੇ ਨਸ਼ੇ ਦੀ ਜ਼ਿਆਦਾ ਡੋਜ਼ ਲੈਣ ਕਰਕੇ ਉਸ ਦੀ 28-29 ਜੂਨ ਦੀ ਦਰਮਿਆਨੀ ਰਾਤ ਨੂੰ ਮੌਤ ਹੋ ਗਈ ਸੀ । ਜਿਸ ਕਰਕੇ ਪੁਲਿਸ  ਨੇ ਪੰਜ- ਛੇ ਨਾਮਾਲੂਮ ਵਿਅਕਤੀਆਂ ਖਿਲਾਫ 30 ਜੂਨ 2020 ਨੂੰ ਅ / ਧ 304 ਦਰਜ ਕੀਤੀ ਗਈ ਸੀ। ਪੁਲਿਸ ਨੇ 4  ਜੁਲਾਈ ਨੂੰ ਦੋਸ਼ੀ ਹਰਦੀਪ ਸਿੰਘ', ਹਰਵਿੰਦਰ ਸਿੰਘ ,ਹਰਪ੍ਰੀਤ ਸਿੰਘ ਅਤੇ ਕੇਵਲ ਕ੍ਰਿਸ਼ਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ 7 ਜੁਲਾਈ ਨੂੰ ਜਤਿੰਦਰ ਕੁਮਾਰ ,ਰੁਪਿੰਦਰ ਕੁਮਾਰ ਅਤੇ ਅਰਸ਼ਦੀਪ ਸਿੰਘ ਨੂੰ ਗਿਰਫਤਾਰ ਕੀਤਾ ਗਿਆ । ਪੁਲਸ ਦੀ ਜਾਣਕਾਰੀ ਅਨੁਸਾਰ ਹਰਦੀਪ ਸਿੰਘ ਦੇ ਖਿਲਾਫ ਪਹਿਲਾਂ ਵੀ 22 ਦੇ ਕਰੀਬ ਮੁਕੱਦਮੇ ਦਰਜ ਹਨ ਤੇ ਅਰਸ਼ਦੀਪ ਸਿੰਘ ਦੇ ਖਿਲਾਫ ਅਸਲਾ ਐਕਟ ਅਧੀਨ ਪਰਚਾ ਪਹਿਲਾਂ ਦਰਜ ਹੈ। ਡੀਐੱਸਪੀ ਡਾਕਟਰ ਪ੍ਰਗਿਆ ਜੈਨ ਨੇ ਦੱਸਿਆ ਕਿ ਉਕਤ ਦੋਸ਼ੀਆਂ ਕੋਲੋਂ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਸ਼੍ਰੋਮਣੀ ਅਕਾਲੀ ਦਲ ਵੱਲੋਂ ਮਹਿਲ ਕਲਾਂ ਵਿਖੇ  ਕੇਦਰ ਅਤੇ ਪੰਜਾਬ ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ ।

ਮਹਿਲ ਕਲਾਂ/ਬਰਨਾਲਾ- ਜੁਲਾਈ 2020 -(ਗੁਰਸੇਵਕ ਸਿੰਘ ਸੋਹੀ) - ਸ੍ਰੋਮਣੀ ਅਕਾਲੀ ਦਲ (ਬ) ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਚ ਵਾਧਾ, ਨੀਲੇ ਕਾਰਡ ਧਾਰਕ ਗਰੀਬਾਂ ਨੂੰ ਉਨ੍ਹਾਂ ਦੇ ਹੱਕਾਂ ਤੋਂ ਵਾਂਝੇ ਕਰਨਾ, ਗਰੀਬਾਂ ਨੂੰ ਰਾਸਨ ਮਹੁੱਈਆ ਨਾ ਕਰਵਾਉਣਾ, ਸਕੂਲਾਂ ਫੀਸਾਂ ਆਦਿ ਮੁੱਦਿਆਂ ਨੂੰ ਲੈ ਕੇ ਕੈਪਟਨ ਸਰਕਾਰ ਵੱਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਦੇ ਖਿਲਾਫ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਜੱਥੇਦਾਰ ਸੁਖਵਿੰਦਰ ਸਿੰਘ ਸੁੱਖਾ ਮਹਿਲ ਕਲਾਂ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸੰਸਦੀ ਸਕੱਤਰ ਅਤੇ ਹਲਕਾ ਮਹਿਲ ਕਲਾਂ ਦੇ ਇੰਚਾਰਜ ਸੰਤ ਬਲਬੀਰ ਸਿੰਘ ਘੁੰਨਸ ਨੇ ਕਿਹਾ ਕਿ ਪੰਜਾਬ ਵਿੱਚ ਪਿਛਲੇ ਸਵਾ ਤਿੰਨ ਸਾਲ ਤੋਂ ਪੰਜਾਬ ਦੀ ਸੱਤਾ ਤੇ ਕਾਬਜ ਕੈਪਟਨ ਸਰਕਾਰ ਵੱਲੋਂ ਜਿੱਥੇ ਪੰਜਾਬੀਆਂ ਨਾਲ ਕੀਤਾ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ ਤੇ  

 ਸਰਕਾਰ ਗਰੀਬ- ਮਜ਼ਦੂਰ ਲੋਕਾਂ ਦੇ ਹੱਕਾਂ ਤੇ ਵੀ ਡਾਕੇ ਮਾਰ ਰਹੀ ਹੈ ।ਉਨ੍ਹਾਂ ਕਿਹਾ ਕਿ ਨੀਲੇ ਕਾਰਡਾਂ ਦਾ ਕੱਟੇ ਜਾਣਾਂ ਸਰਕਾਰ ਵੱਲੋਂ ਗਰੀਬਾ ਨੂੰ ਦਿੱਤੇ ਜਾ ਰਹੇ ਰਾਸ਼ਨ ਵਿੱਚ  ਵਿਤਕਰਾ ਤੇ  ਤੇਲ ਦੀਆਂ ਵਧੀਆ ਕੀਮਤਾਂ ਖਿਲਾਫ ਅਵਾਜ਼ ਉਠਾਈ ਜਾਵੇਗੀ ਤਾਂ ਕਿ ਪੰਜਾਬ ਦੀ ਕਾਂਗਰਸ ਸਰਕਾਰ ਦੀਆਂ ਪੰਜਾਬ ਵਿਰੋਧੀ ਨੀਤੀਆਂ ਬਾਰੇ ਜਾਗਰੂਤ ਕਰਕੇ ਉਨ੍ਹਾਂ ਖਿਲਾਫ਼ ਲੜਾਈ ਲੜੀ ਜਾ ਰਹੀ ਹੈ । ਉਨਾ ਨੇ ਕਿਹਾ ਕਿ ਪੰਜਾਬ ਦੇ ਲੋਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਕਿਸਾਨ ਮਜ਼ਦੂਰ, ਮੁਲਾਜ਼ਮ ਵਰਗ ਕਾਂਗਰਸ ਸਰਕਾਰ ਤੋਂ ਹਿਸਾਬ  ਮੰਗਣਗੇ । ਸੰਤ ਘੁੰਨਸ ਨੇ ਦੱਸਿਆ ਕਿ ਵੱਖ ਵੱਖ ਪਿੰਡਾਂ ਵਿੱਚ ਰੋਸ ਪ੍ਰਦਰਸ਼ਨ ਕੀਤਾ । ਇਸ ਮੌਕੇ ਯੂਥ ਆਗੂ ਗੁਰਸੇਵਕ ਸਿੰਘ ਗਾਗੇਵਾਲ,ਰਿੰਕਾ ਕੁਤਬਾ ਬਾਹਮਣੀਆਂ , ਇਸਤਰੀ ਅਕਾਲੀ ਆਗੂ ਬੇਅੰਤ ਕੌਰ ਖਹਿਰਾ ਬੀਹਲਾ, ਸਰਕਲ ਠੁੱਲੀਵਾਲ ਦੇ ਪ੍ਰਧਾਨ ਗੁਰਦੀਪ ਸਿੰਘ ਟੀਵਾਣਾ, ਜੱਥੇਦਾਰ ਗੁਰਦੀਪ ਸਿੰਘ ਛਾਪਾ, ਬਲਵੰਤ ਸਿੰਘ ਢਿੱਲੋਂ ਛੀਨੀਵਾਲ,ਸਾਬਕਾ ਸਰਪੰਚ  

ਡਾ ਰਾਮ ਗੋਪਾਲ ਸਹਿਜੜਾ, ਵਿਜੈ ਕੁਮਾਰ, ਸਾਬਕਾ ਸਰਪੰਚ ,ਗੁਰਜੰਟ ਸਿੰਘ ਗਹਿਲ ਤੇਜਿੰਦਰ ਦੇਵ ਸਿੰਘ ਮਿੰਟੂ ,ਨੰਬਰਦਾਰ ਜਗਜੀਤ ਸਿੰਘ ਗਹਿਲ ,ਤਰਨਜੀਤ ਸਿੰਘ ਦੁੱੱਗਲ, ਸੰਦੀਪ ਕੁਮਾਰ ਰਿੰਕੂ, ਗੁਰਦੀਪ ਸਿੰਘ ਟਿਵਾਣਾ, ਹਾਜ਼ਰ ਸਨ ।

ਪਿੰਡ ਸਹਿਜੜਾ ਵਿਖੇ ਇੱਕ ਔਰਤ ਵੱਲੋਂ ਅੱਗ ਲਗਾ ਕੇ ਕੀਤੀ ਖ਼ੁਦਕੁਸ਼ੀ   

ਮਹਿਲ ਕਲਾਂ/ਬਰਨਾਲਾ- ਜੁਲਾਈ 2020 (ਗੁਰਸੇਵਕ ਸਿੰਘ ਸੋਹੀ) -ਨੇੜਲੇ  ਪਿੰਡ ਸਹਿਜੜਾ ਵਿਖੇ ਇੱਕ ਮਜ਼ਦੂਰ ਪਰਿਵਾਰ ਨਾਲ ਸਬੰਧਤ ਔਰਤ ਵੱਲੋਂ ਮਾਨਸਿਕ ਪ੍ਰੇਸ਼ਾਨੀ ਤੇ ਚੱਲਦਿਆਂ ਅੱਗ ਲਗਾ ਕੇ ਖ਼ੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।ਮਿਲੀ ਜਾਣਕਾਰੀ ਅਨੁਸਾਰ ਪੁਲਿਸ  ਥਾਣਾ ਮਹਿਲ ਕਲਾਂ ਦੀ ਮੁਖੀ ਜਸਵਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਮਰ ਸਿੰਘ ਵਾਸੀ ਸਹਿਜੜਾ ਨੇ ਪੁਲਿਸ ਕੋਲ ਬਿਆਨ ਦਰਜ ਕਰਵਾਏ  ਹਨ ਕਿ ਮੇਰੀ ਪਤਨੀ ਬਲਬੀਰ ਕੌਰ 70 ਸਾਲ ਵਾਸੀ ਸਹਿਜੜਾ ਜੋ ਕੇ ਪਿਛਲੇ ਸਮੇਂ ਤੋਂ ਟੀ ਬੀ ਅਤੇ ਸਾਹ ਦੀ ਬਿਮਾਰੀ ਨਾਲ ਪੀੜਤ ਚੱਲੀ ਆ ਰਹੀ ਸੀ ਤੇ  ਉਸਦਾ ਇਲਾਜ ਚੱਲ ਰਿਹਾ ਸੀ । ਉਨ੍ਹਾਂ ਕਿਹਾ ਕਿ ਬਲਵੀਰ ਕੌਰ ਨੇ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਦੁਪਹਿਰ ਸਮੇਂ ਆਪਣੇ ਬਾਹਰਲੇ ਘਰ ਆ ਕੇ ਅੱਗ ਲਗਾ ਕੇ ਖ਼ੁਦਕੁਸ਼ੀ ਕਰ ਲਈ । ਉਨ੍ਹਾਂ ਕਿਹਾ ਕਿ ਮਿ੍ਤਕ ਬਲਵੀਰ ਕੌਰ ਦੇ ਪਤੀ ਅਮਰ ਸਿੰਘ ਦੇ ਬਿਆਨਾਂ ਦੇ ਆਧਾਰ ਤੇ ਥਾਣਾ ਮਹਿਲ ਕਲਾਂ ਦੀ ਪੁਲਿਸ ਵੱਲੋਂ 174 ਦੀ ਕਾਰਵਾਈ ਅਮਲ ਵਿੱਚ ਲਿਆ ਕੇ ਅਗਲੀ ਵਿਭਾਗੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਸ਼੍ਰੋਮਣੀ ਅਕਾਲੀ ਦਲ ਕੁਰਬਾਨੀਆਂ ਭਰੀ ਤੇ ਸ਼ਹੀਦਾਂ ਦੀ ਜਥੇਬੰਦੀ ਹੈ- ਸੁਖਬੀਰ ਬਾਦਲ। 

ਦਵਿੰਦਰ ਸਿੰਘ ਬੀਹਲਾ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਚ ਮੁੜ ਸ਼ਾਮਿਲ 

ਮਹਿਲ ਕਲਾਂ / ਬਰਨਾਲਾ-ਜੁਲਾਈ 2020 -(ਗੁਰਸੇਵਕ ਸਿੰਘ ਸੋਹੀ) -ਸ਼੍ਰੋਮਣੀ ਅਕਾਲੀ ਦਲ ਕੁਰਬਾਨੀਆਂ ਭਰੀ ਤੇ ਸ਼ਹੀਦਾਂ ਦੀ ਜਥੇਬੰਦੀ ਹੈ ,ਸਾਡੇ ਵਾਸਤੇ ਨਾ ਹੀ ਸਰਕਾਰ ਜ਼ਰੂਰੀ ਹੈ ਤੇ ਨਾ ਹੀ ਅਲਾਇਸ ਜਰੂਰੀ ਹੈ ,ਪਰ ਸਾਡੇ ਵਾਸਤੇ ਪੰਜਾਬ ਜ਼ਰੂਰੀ ਹੈ । ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਪਿੰਡ ਬੀਹਲਾ ਵਿਖੇ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਪਰਗਟ ਕੀਤੇ । ਉਹ ਅੱਜ ਪਿੰਡ ਬੀਹਲਾ ਵਿਖੇ ਸਮਾਜ ਸੇਵੀ ਦਵਿੰਦਰ ਸਿੰਘ ਸਿੱਧੂ ਬੀਹਲਾ ਸਮੇਤ ਸਾਥੀਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਲਈ ਆਏ ਸੀ । ਦਵਿੰਦਰ ਸਿੰਘ ਬੀਹਲਾ ਅਤੇ ਅਨੇਕਾਂ ਸਾਥੀਆਂ ਨੇ ਆਮ ਆਦਮੀ ਪਾਰਟੀ ਤੇ ਪੰਜਾਬੀ ਏਕਤਾ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਮੁੜ ਸ਼ਾਮਲ ਹੋਏ ਹਨ । ਸਰਦਾਰ ਬਾਦਲ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਹੁੰਦੇ ਹੋਏ ਕਿਸਾਨਾਂ - ਮਜ਼ਦੂਰਾਂ ਨੂੰ ਲੋੜੀਂਦੀਆ ਸਹੂਲਤਾਂ ਤੋਂ ਇਲਾਵਾ ਪਿੰਡਾਂ, ਕਸਬਿਆਂ ਤੇ ਸ਼ਹਿਰਾਂ ਚ ਸੇਵਾ ਕੇਂਦਰ ਖੋਲ੍ਹਣ ਅਤੇ ਓਵਰਬ੍ਰਿਜ ਤੇ ਸੜਕਾਂ ਦੇ ਜਾਲ ਵਿਛਾਏ ਸੀ, ਜਿਹੜੀਆਂ ਕਿ ਬੰਬ ਨਾਲ ਵੀ ਨਹੀਂ ਟੁਟਦੀਆ । ਪਰ ਕਾਂਗਰਸ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੁਰਸੀ ਸੰਭਾਲਦੇ ਹੋਏ ਸਾਰੇ ਕੰਮ ਬੰਦ  ਕਰਕੇ ਨਿਕੰਮਾ ਮੁੱਖ ਮੰਤਰੀ ਸਾਬਤ ਹੋਇਆ ਹੈ।ਸਰਦਾਰ ਬਾਦਲ ਨੇ ਕਾਂਗਰਸ ਤੇ ਆਮ ਆਦਮੀ ਪਾਰਟੀ ਤੇ ਵਰਦਿਆਂ ਕਿਹਾ ਕਿ ਇਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਬਦਨਾਮ ਕੀਤਾ ਤੇ ਕਿਹਾ ਕਿ ਅਕਾਲੀ ਦਲ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਵਾਈ ਹੈ ,ਪਰ ਕੈਪਟਨ ਨੇ ਗੁਟਕਾ ਸਾਹਿਬ ਤੇ ਹੱਥ ਰੱਖ ਕੇ ਸਹੁੰ ਖਾਧੀ ਸੀ ਕੀ ਉਹ ਬੇਅਦਬੀ ਤੋਂ ਘੱਟ ਹੈ। ਉਨ੍ਹਾਂ ਨੇ ਕਿਹਾ ਕਿ ਜਿਨ੍ਹਾਂ ਚਿਰ ਅਕਾਲੀ ਦਲ ਦੀ ਸਰਕਾਰ ਰਹੇਗੀ, ਉਨਾਂ ਚਿਰ ਐਮਐਸਪੀ ਦੀ ਖਰੀਦ ਜਾਰੀ ਰਹੇਗੀ । ਉਨ੍ਹਾਂ ਨੇ ਦਵਿੰਦਰ ਸਿੰਘ ਬੀਹਲਾ ਦੇ ਪਾਰਟੀ ਚ ਮੁੜ ਸ਼ਾਮਿਲ ਹੋਣ ਤੇ ਕਿਹਾ ਕਿ ਹਲਕੇ ਦੇ ਜ਼ਿਲ੍ਹਾ ਬਰਨਾਲਾ ਅੰਦਰ ਪਾਰਟੀ ਹੋਰ ਵਧੇਰੇ ਮਜ਼ਬੂਤ ਹੋਵੇਗੀ।ਇਸ ਮੌਕੇ ਹਲਕਾ ਮਹਿਲ ਕਲਾਂ ਦੇ ਇੰਚਾਰਜ ਤੇ ਵਿਧਾਇਕ ਸੰਤ ਬਲਵੀਰ ਸਿੰਘ ਘੁੰਨਸ ਨੇ ਜੀ ਆਇਆਂ ਆਖਦਿਆਂ ਕਿਹਾ ਕਿ ਦਵਿੰਦਰ ਸਿੰਘ ਬੀਹਲਾ ਨੌਜਵਾਨ ਆਗੂ ਹੈ ਇਸ ਦੇ ਪਾਰਟੀ ਚ ਮੁੜ ਸ਼ਾਮਿਲ ਹੋਣ ਤੇ ਨੌਜਵਾਨਾਂ ਦੇ ਪ੍ਰੇਰਨਾ ਸਰੋਤ ਹੋਣਗੇ, ਉੱਥੇ ਹਲਕੇ ਅੰਦਰ ਸ਼੍ਰੋਮਣੀ ਅਕਾਲੀ ਦਲ ਨੂੰ ਵਧੇਰੇ ਬਲ ਮਿਲੇਗਾ। ਇਸ ਮੌਕੇ ਸਮਾਜ ਸੇਵੀ ਦਵਿੰਦਰ ਸਿੰਘ ਸਿੱਧੂ ਬੀਹਲਾ ਨੇ ਕਿਹਾ ਕਿ ਮੈਂ ਫੇਸਬੁੱਕ ਤੇ ਧੜੇਬੰਦੀ ਚ ਵਿਸ਼ਵਾਸ ਨਹੀਂ ਰੱਖਦਾ ਪਰ ਗਰਾਊਂਡ ਲੇਵਲ ਤੇ ਕੰਮ ਕਰਨਾ ਪਸੰਦ ਕਰਦਾ ਹਾਂ । ਉਨ੍ਹਾਂ ਕਿਹਾ ਕਿ ਮੇਰੀ ਨਾ ਹੀ ਆਮ ਆਦਮੀ ਪਾਰਟੀ ਤੇ ਪੰਜਾਬੀ ਏਕਤਾ ਪਾਰਟੀ ਚ ਮੈਂਬਰਸ਼ਿਪ ਸੀ ਤੇ ਸਿਰਫ ਸ਼੍ਰੋਮਣੀ ਅਕਾਲੀ ਦਲ ਚ ਮੈਂਬਰਸਿਪ ਸੀ । ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਚ ਟਿਕਟਾਂ ਦੀ ਵਿਕਰੀ ਹੋ ਰਹੀ ਸੀ ਤੇ ਪੰਜਾਬ ਚ ਕੋਈ ਇਨਕਲਾਬ ਨਹੀਂ ਆਇਆ , ਇਸ ਕਰਕੇ ਮੈਂ ਦੋਨੋਂ ਪਾਰਟੀਆਂ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਚ ਸਾਥੀਆਂ ਸਮੇਤ ਸ਼ਾਮਲ ਹੋਇਆ ਹਾਂ । ਇਸ ਮੌਕੇ ਸ੍ਰੋਮਣੀ ਅਕਾਲੀ ਦਲ ਹਲਕਾ ਮਹਿਲ ਕਲਾਂ ਦੇ ਸੀਨੀਅਰ ਆਗੂ ਰਿੰਕਾ ਕੁਤਬਾ ਬਾਮਣੀਆ ਅਤੇ ਉਨ੍ਹਾਂ ਨਾਲ ਉਘੇ ਗਾਇਕ ਰਣਜੀਤ ਮਨੀ ਨੇ ਕਿਹਾ ਕੇ ਬੀਹਲਾ ਸਾਬ ਦੇ ਪਾਰਟੀ ਵਿੱਚ ਅਉਣ ਨਾਲ ਸ੍ਰੋਮਣੀ ਅਕਾਲੀ ਦਲ ਨੂੰ ਵੱਡਾ ਹੁਗਾਰਾ ਮਿਲਿਆ ।ਇਸ ਮੌਕੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ , ਅੈਮ ਅੈਲ ੲੇ ਮਨਪ੍ਰੀਤ ਸਿੰਘ ਇਆਲੀ , ਗਗਨਦੀਪ ਸਿੰਘ ਬਰਨਾਲਾ', ਹਰਬੰਸ ਸਿੰਘ ਸ਼ੇਰਪੁਰ ',ਅਮਨਦੀਪ ਸਿੰਘ ਕਾਂਝਲਾ, ਤਰਨਜੀਤ ਸਿੰਘ ਦੁੱਗਲ ,ਮੱਖਣ ਸਿੰਘ ਧਨੌਲਾ', ਗੁਰਜਿੰਦਰ ਸਿੰਘ ਸਿੱਧੂ, ਐਡਵੋਕੇਟ ਸਤਨਾਮ ਸਿੰਘ ਰਾਹੀ ,ਤੇਜਿੰਦਰਦੇਵ ਮਿੰਟੂ ,ਗੋਰਖਾ ਸੋਹੀਆ , ਜਥੇਦਾਰ ਬਚਿੱਤਰ ਸਿੰਘ ਰਾਏਸਰ, ਗੁਰਸੇਵਕ ਸਿੰਘ ਗਾਗੇਵਾਲ ,ਇਸਤਰੀ ਆਗੂ ਪਰਮਜੀਤ ਕੌਰ ਠੁੱਲੀਵਾਲ ',ਬੇਅੰਤ ਕੌਰ ਖਹਿਰਾ'', ਪਰਮਜੀਤ ਸਿੰਘ ਢਿੱਲੋਂ, ਰਜਿੰਦਰ ਸਿੰਘ ਗੋਗੀ, ਜਸਵਿੰਦਰ ਸਿੰਘ ਪੀ ਏ ,ਜਗਦੇਵ ਸਿੰਘ ਸੰਧੂ ਗਹਿਲਾ, ਜਸਵਿੰਦਰ ਸਿੰਘ ਦੀਦਾਰਗੜ੍ਹ ਤੋਂ ਇਲਾਵਾ ਹੋਰ ਆਗੂ ਤੇ ਵਰਕਰ ਹਾਜ਼ਰ ਸਨ । ਜ਼ਿਕਰਯੋਗ ਹੈ ਕਿ ਇਸ ਸਮਾਗਮ ਵਿੱਚ ਲੋਕਾਂ ਦੇ ਹਰਮਨ ਪਿਆਰੇ ਮਰਹੂਮ ਨੇਤਾ ਮਲਕੀਤ ਸਿੰਘ ਕੀਤੂ ਦੇ ਸਪੁੱਤਰ ਕੁਲਵੰਤ ਸਿੰਘ ਕੀਤੂ ਇਸ ਸਮਾਗਮ ਵਿੱਚ ਗੈਰ ਹਾਜ਼ਰ ਨਜ਼ਰ ਆਏ ।

ਸਮਾਜ ਸੇਵੀ ਮੱਖਣ ਸਿੰਘ ਸੋਹੀ ਆਸਟ੍ਰੇਲੀਆ ਨੂੰ ਸਦਮਾ ਪਿਤਾ ਜੀ ਦਾ ਦਿਹਾਂਤ

ਮਹਿਲ ਕਲਾਂ /ਬਰਨਾਲਾ- ਜੁਲਾਈ 2020  (ਗੁਰਸੇਵਕ ਸਿੰਘ ਸੋਹੀ)- ਪਿੰਡ ਨਰੈਣਗੜ੍ਹ ਸੋਹੀਆਂ ਦੇ ਸਮਾਜ ਸੇਵੀ ਮੱਖਣ ਸਿੰਘ ਆਸਟ੍ਰੇਲੀਆ ਅਤੇ ਉਨ੍ਹਾਂ ਦੇ ਛੋਟੇ ਭਰਾ ਸਿਕੰਦਰ ਸਿੰਘ ਆਸਟ੍ਰੇਲੀਆ ਨੂੰ ਉਸ ਸਮੇਂ ਗਹਿਰਾ ਸਦਮਾਂ ਲੱਗਾ ਜਦੋਂ ਉਨ੍ਹਾਂ ਦੇ ਪਿਤਾ ਸਮਾਜ ਸੇਵੀ ਸਰਦਾਰ ਹਰਨੇਕ ਸਿੰਘ ਪੁੱਤਰ ਨਾਜ਼ਰ ਸਿੰਘ 5 ਜੁਲਾਈ ਨੂੰ 83 ਸਾਲ ਦੀ ਉਮਰ ਵਿੱਚ ਹਮੇਸ਼ਾ ਲਈ ਇਸ ਦੁਨੀਆਂ ਨੂੰ ਅਲਵਿਦਾ ਕਹਿ ਗਏ ਅਤੇ ਗੁਰੂ ਦੇ ਚਰਨਾਂ ਵਿੱਚ ਜਾ ਬਿਰਾਜੇ ਸਰਦਾਰ ਹਰਨੇਕ ਸਿੰਘ ਜੀ ਬਹੁਤ ਨੇਕ ਸੁਭਾਅ ਦੇ ਸਨ। ਹਮੇਸ਼ਾ ਪਿੰਡ ਦੀ ਭਲਾਈ ਅਤੇ ਸਮਾਜ ਸੇਵੀ ਕੰਮਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਪਾਉਂਦੇ ਸਨ। ਉਨ੍ਹਾਂ ਦੇ ਦੁੱਖ ਚ ਸ਼ਾਮਲ ਸਾਬਕਾ ਸਰਪੰਚ ਮੋਹਨ ਸਿੰਘ ,ਪ੍ਰਧਾਨ ਬਿੱਲੂ ਸਿੰਘ,ਗੁਰੂਘਰ ਦੇ ਪ੍ਰਧਾਨ ਸਤਨਾਮ ਸਿੰਘ, ਸਾਬਕਾ ਪੰਚ ਅਜੀਤ ਸਿੰਘ, ਫ਼ੌਜੀ ਬਖਤੌਰ ਸਿੰਘ ,ਹਰਜਿੰਦਰ ਸਿੰਘ ਸੋਹੀ ਬੱਸ ਅਪਰੇਟਰ, ਦਲਜੀਤ ਸਿੰਘ ਬੀਹਲਾ ਟਰਾਂਸਪੋਰਟਰ, ਬਰਲਾਜ ਸਿੰਘ ਆਹਲੂਵਾਲੀਆਂ ਟਰਾਂਸਪੋਰਟ ਬਰਨਾਲਾ ,ਚੂਹੜ ਸਿੰਘ ਚੜ੍ਹਦੀ ਕਲਾ ਬੱਸ ਸਰਵਿਸ ਸ਼ੇਰਪੁਰ ,ਸਰਪੰਚ ਕਿਰਨਜੀਤ ਸਿੰਘ ਮਿੰਟੂ ਬੀਹਲਾ, ਬੱਗਾ ਸਿੰਘ ਡੇਅਰੀ ਵਾਲਾ, ਬਲੌਰ ਸਿੰਘ,ਅੱਛਰੂ ਸਿੰਘ,ਮਹਿੰਦਰ ਸਿੰਘ, ਹਾਕਮ ਸਿੰਘ ਦੀਵਾਨਾ ਗੁਰੂ ਘਰ ਦੇ ਵਜ਼ੀਰ, ਤੇਜਾ ਸਿੰਘ ਬਰਨਾਲਾ, ਨਿਸ਼ਾਨ ਸਿੰਘ ਸੋਹੀ, ਗਿਆਨੀ ਬੂਟਾ ਸਿੰਘ ,ਸਾਬਕਾ ਪੰਚ ਰਣਜੀਤ ਸਿੰਘ, ਸਤਨਾਮ ਸਿੰਘ ਸੱਤਾ,ਸ਼ਿਦਾ ਸਿੰਘ ਮਡੀਲਾ ਵਾਲੇ, ਕੁਲਦੀਪ ਸਿੰਘ ਕਾਲਾ ਢਿੱਲੋਂ ਬੱਸ ਸਰਵਿਸ ਵੱਲੋਂ ਡੂੰਘਾ ਦੁੱਖ ਪ੍ਰਗਟਾਇਆ।

ਹੋਲੀ ਹਾਰਟ ਸਕੂਲ ਵੱਲੋਂ ਵਸੂਲੀ ਜਾਵੇਗੀ 70 ਫੀਸਦੀ ਸਾਲਾਨਾ ਫੀਸ

ਅਜੀਤਵਾਲ  ਜੁਲਾਈ  2020 (ਨਛੱਤਰ ਸੰਧੂ) ਹੋਲੀ ਹਾਰਟ ਸਕੂਲ ਅਜੀਤਵਾਲ ਦੀ ਅਹਿਮ ਮੀਟਿੰਗ ਕੈਂਪਸ ਵਿੱਚ ਹੋਈ, ਜਿਸ ਵਿੱਚ ਸਕੂਲ ਚੇਅਰਮੈਨ ਸੁਭਾਸ਼ ਪਲਤਾ ਉਚੇਚੇ ਤੌਰ ਤੇ ਸ਼ਾਮਿਲ ਹੋਏ।ਮੀਟਿੰਗ ਵਿੱਚ ਅੱਜ ਤੋਂ ਨਵੇਂ ਵਿੱਦਿਅਕ ਸੈਸ਼ਨ 2020-21 ਲਈ ਕੋਵਿਡ-19 ਦੇ ਮੱਦੇਨਜਰ ਕਰਵਾਈ ਜਾ ਰਹੀ ਆਨਲਾਈਨ ਸਟੱਡੀ ਦੇ ਕੰਮ ਦੀ ਸਮੀਖਿਆ ਕੀਤੀ ਗਈ ਤੇ ਇਸ ‘ਤੇ ਤਸੱਲੀ ਪ੍ਰਗਟ ਕੀਤੀ ਗਈ, ਉਥੇ ਹਾਲ ਵਿੱਚ ਮਾਨਯੋਗ ਪੰਜਾਬ ਐਂਡ ਹਰਿਆਣਾ-ਹਾਈਕੋਰਟ ਵੱਲੋਂ ਨਿੱਜੀ ਸਕੂਲਾਂ ਨੂੰ ਦਾਖਲਾ ਅਤੇ ਟਿਊਸ਼ਨ ਫੀਸ ਸੈਸ਼ਨ 2020-21 ਵਸੂਲ ਸਕਣ ਦਾ ਫੈਸਲਾ ਦਿੱਤਾ ਗਿਆ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਵੱਲੋਂ ਇੱਕ ਅਹਿਮ ਫੈਸਲਾ ਵਿਿਦਆਰਥੀਆ ਅਤੇ ਉਨ੍ਹਾਂ ਦੇ ਮਾਪਿਆ ਦੇ ਹਿੱਤ ਵਿੱਚ ਲੈਂਦੇ ਹੋਏ ਐਲਾਨ ਕੀਤਾ ਕਿ ਉਨ੍ਹਾਂ ਦੇ ਸਕੂਲ ਵੱਲੋਂ ਲਾਕਡਾਊਨ ਦੇ ਪੀਰੀਅਡ ਦੀ ਬਣਦੀ ਕੁੱਲ ਸਾਲਾਨਾ ਫੀਸ ਦਾ ਸਿਰਫ 70 ਫੀਸਦੀ ਹੀ ਲਿਆ ਜਾਵੇਗਾ । ਸਕੂਲ ਮੈਨੇਜਮੈਂਟ ਵੱਲੋਂ ਇਹ ਮਹੱਤਵਪੂਰਨ ਫੈਸਲਾ ਲਿਆ ਗਿਆ ਤਾਂ ਜੋ ਕੋਈ ਵੀ ਵਿਿਦਆਰਥੀ ਪੜ੍ਹਾਈ ਤੋਂ ਵਾਂਝਾ ਨਾ ਰਹਿ ਸਕੇ। ਪ੍ਰਿੰਸੀਪਲ ਸਾਕਸ਼ੀ ਗੁਲੇਰੀਆ ਅਤੇ ਡਾਇਰੈਕਟਰ ਅਮਿਤ ਪਲਤਾ, ਸਰੀਯਾ ਪਲਤਾ ਵੱਲੋਂ ਹੋਲੀ ਹਾਰਟ ਸਕੂਲ ਵਿੱਚ ਪੜ੍ਹਣ ਵਾਲੇ ਵਿਿਦਆਰਥੀਆ ਦੇ ਮਾਂ-ਬਾਪ ਪੁਰਜੋਰ ਅਪੀਲ ਕਰਦੇ ਹੋਏ ਆਪਣੇ ਬੱਚਿਆ ਦੀ ਫੀਸ 10 ਜੁਲਾਈ ਤੱਕ ਜਮ੍ਹਾਂ ਕਰਵਾਉਣ ਲਈ , ਜੇਕਰ ਕੋਈ ਮਾਂ-ਬਾਪ ਕੋਰੋਨਾ ਮਹਾਮਾਰੀ ਦੌਰਾਨ ਪ੍ਰਭਾਵਿਤ ਹੋਇਆ ਹੈ ਤਾਂ ਉਹ ਕਾਰਨਾਂ ਸਮੇਤ ਸਬੂਤ ਸਹਿਤ ਇਸ ਬਾਰੇ ਸਕੂਲ ਦਫਤਰ ਵਿੱਚ 8 ਜੁਲਾਈ ਤੱਕ ਅਰਜੀ ਦੇ ਸਕਦਾ, ਜਿਸ ਦੀ ਪੜਤਾਲ ਸਕੂਲ ਕਮੇਟੀ ਵੱਲੋਂ ਕੀਤੀ ਜਾਵੇਗੀ ਤੇ ਵਾਜਿਵ ਕੇਸਾਂ ਵਿੱਚ ਹਮਦਰਦੀ ਪੂਰਵਕ ਫੀਸ ਵਿੱਚ ਛੋਟ ਕੀਤੀ ਜਾਵੇਗੀ। ਲਾਕਡਾਊਨ ‘ਚ ਲਗਭਗ 40 ਫਸਿਦੀ ਮਾਪਿਆ ਨੇ ਫੀਸ ਜਮ੍ਹਾਂ ਕਰਵਾ ਦਿੱਤੀ ਹੈ । ਇਸ ਮੌਕੇ ਐਡਮਿਨ ਸਟਾਫ ਹਾਜਰ ਸੀ।

ਐੱਸਆਈਟੀ ਨੇ ਡੇਰਾ ਪ੍ਰੇਮੀਆਂ ਤੋਂ ਪਾਵਨ ਸਰੂਪ ਚੋਰੀ ਸਬੰਧੀ ਕੀਤੀ ਨਿਸ਼ਾਨਦੇਹੀ

ਕੋਟਕਪੂਰਾ/ਫਰੀਦਕੋਟ , ਜੁਲਾਈ 2020 -(ਕਰਨ ਰਤੀ /ਮਨਜਿੰਦਰ ਗਿੱਲ)- ਪਹਿਲੀ ਜੂਨ 2015 ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿਖੇ ਹੋਈ ਬੇਅਦਬੀ ਨੂੰ ਲੈ ਕੇ ਡੀਆਈਜੀ ਰਣਬੀਰ ਸਿੰਘ ਖੱਟੜਾ ਦੀ ਅਗਵਾਈ ਵਾਲੀ ਐੱਸਆਈਟੀ ਦੇ ਪ੍ਰਮੁੱਖ ਮੈਂਬਰ ਇੰਸਪੈਕਟਰ ਦਲਬੀਰ ਸਿੰਘ ਸਿੱਧੂ ਸਮੇਤ ਸਮੁੱਚੀ ਟੀਮ ਨੇ ਐਤਵਾਰ ਨੂੰ ਡੇਰਾ ਪ੍ਰੇਮੀਆਂ ਨੂੰ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿਖੇ ਲਿਜਾ ਕੇ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਚੋਰੀ ਕਰਨ ਤੋਂ ਸ਼ੁਰੂ ਹੋਈ ਸਾਰੀ ਘਟਨਾ ਦੀ ਨਿਸ਼ਾਨਦੇਹੀ ਕੀਤੀ।

ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਦੇ ਸਾਬਕਾ ਪ੍ਰਧਾਨ ਰਣਜੀਤ ਸਿੰਘ ਅਤੇ ਗ੍ਰੰਥੀ ਗੋਰਾ ਸਿੰਘ ਸਮੇਤ ਕੁਝ ਹੋਰ ਵਿਅਕਤੀਆਂ ਦੀ ਹਾਜ਼ਰੀ 'ਚ ਪੁਲਿਸ ਸਾਹਮਣੇ ਨਿਸ਼ਾਨਦੇਹੀ ਕਰਦਿਆਂ ਡੇਰਾ ਪ੍ਰੇਮੀ ਸੰਨੀ ਕੰਡਾ ਅਤੇ ਰਣਦੀਪ ਸਿੰਘ ਨੀਲਾ ਨੇ ਮੰਨਿਆ ਕਿ ਉਨ੍ਹਾਂ ਪਹਿਲੀ ਜੂਨ 2015 ਨੂੰ ਗੁਰਦੁਆਰਾ ਸਾਹਿਬ 'ਚੋਂ ਪਾਵਨ ਸਰੂਪ ਚੋਰੀ ਕਰ ਕੇ ਮੋਟਰਸਾਈਕਲ ਰਾਹੀਂ ਬਰਗਾੜੀ ਵਿਖੇ ਖੜ੍ਹੀ ਆਲਟੋ ਕਾਰ 'ਚ ਰੱਖਿਆ। ਅੱਗੇ ਸ਼ਕਤੀ ਸਿੰਘ, ਬਲਜੀਤ ਸਿੰਘ ਅਤੇ ਰਣਜੀਤ ਸਿੰਘ ਭੋਲਾ ਉਕਤ ਕਾਰ ਨੂੰ ਕੋਟਕਪੂਰੇ ਵਿਖੇ ਦੀ ਨਾਮ ਚਰਚਾ ਘਰ 'ਚ ਲੈ ਆਏ, ਜਿੱਥੇ ਕਾਰ ਕੁਝ ਘੰਟੇ ਖੜ੍ਹੀ ਰਹੀ ਅਤੇ ਸ਼ਾਮ ਨੂੰ ਨਿਸ਼ਾਨ ਸਿੰਘ ਤੇ ਬਲਜੀਤ ਸਿੰਘ ਪਾਵਨ ਸਰੂਪ ਉਕਤ ਕਾਰ ਰਾਹੀਂ ਬਲਜੀਤ ਸਿੰਘ ਦੇ ਘਰ ਪਿੰਡ ਸਿੱਖਾਂਵਾਲਾ ਵਿਖੇ ਲੈ ਗਏ। ਐਤਵਾਰ ਨੂੰ ਜਾਂਚ ਟੀਮ ਨੇ ਇੱਥੇ ਡੇਰੇ 'ਚ ਲਿਆ ਕੇ ਕਰੀਬ ਅੱਧਾ ਘੰਟਾ ਡੇਰਾ ਪ੍ਰੇਮੀਆਂ ਤੋਂ ਡੂੰਘੀ ਪੁੱਛ-ਪੜਤਾਲ ਕੀਤੀ। ਜਦੋਂ ਉਕਤ ਟੀਮ ਪਿੰਡ ਸਿੱਖਾਂਵਾਲਾ ਵਿਖੇ ਬਲਜੀਤ ਸਿੰਘ ਦੇ ਘਰ ਪੁੱਜੀ ਤਾਂ ਬਲਜੀਤ ਸਿੰਘ ਨੇ ਪਾਵਨ ਸਰੂਪ ਆਪਣੇ ਘਰ ਰੱਖਣ ਦੀ ਗੱਲ ਪ੍ਰਵਾਨ ਕੀਤੀ।

ਸੁਖਬੀਰ ਬਾਦਲ  ਅੱਜ  ਹਲਕਾ ਮਹਿਲ ਕਲਾਂ ਚ

 ਬੀਹਲਾ ਸਮੇਤ ਹੋਰ ਆਗੂ  ਹੋਣਗੇ ਸ਼੍ਰੋਮਣੀ ਅਕਾਲੀ ਦਲ (ਬ)  ਚ ' ਸ਼ਾਮਲ 

ਮਹਿਲ ਕਲਾਂ/ਬਰਨਾਲਾ-ਜੁਲਾਈ (ਗੁਰਸੇਵਕ ਸਿੰਘ ਸੋਹੀ )- ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਹੋਰ ਬਲ ਮਿਲ ਸਕਦਾ ਹੈ ਜਦੋਂ ਕਿ ਪੰਜਾਬੀ ਏਕਤਾ ਪਾਰਟੀ ਦੇ ਯੂਥ ਵਿੰਗ ਦੇ ਸੂਬਾ ਪ੍ਰਧਾਨ ਤੇ ਆਮ ਆਦਮੀ  ਪਾਰਟੀ   ਐਨਆਰਆਈ ਵਿੰਗ ਦੇ ਸੀਨੀਅਰ ਆਗੂ ਤੇ ਸਮਾਜ ਸੇਵੀ ਦਵਿੰਦਰ ਸਿੰਘ ਸਿੱਧੂ ਬੀਹਲਾ ਜੋ ਕੇ ਅੱਜ 6 ਜੁਲਾਈ ਨੂੰ ਪੰਜਾਬੀ ਏਕਤਾ ਪਾਰਟੀ ਅਤੇ ਆਮ ਆਦਮੀ ਪਾਰਟੀ ਤੋਂ ਅਸਤੀਫਾ ਦੇ ਕੇ ਸ਼੍ਰੋਮਣੀ ਅਕਾਲੀ ਦਲ( ਬਾਦਲ) ਚ' ਸ਼ਾਮਲ ਹੋ ਰਹੇ ਹਨ । ਜਿਸ ਨਾਲ ਜਿੱਥੇ ਪਾਰਟੀ ਨੂੰ ਹੋਰ ਵਧੇਰੇ ਬਲ ਮਿਲੇਗਾ , ਉੱਥੇ ਸਿੱਧੂ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਸਾਬਤ ਹੋਣਗ । ਜ਼ਿਕਰਯੋਗ ਹੈ ਕਿ ਸ  ਦਵਿੰਦਰ ਸਿੰਘ ਬੀਹਲਾ ਵੱਲੋਂ ਆਮ ਆਦਮੀ ਪਾਰਟੀ ਦੇ ਹਲਕਾ ਮਹਿਲ ਕਲਾਂ, ਭਦੌੜ ਅਤੇ ਬਰਨਾਲਾ ਦੇ ਉਮੀਦਵਾਰਾਂ ਦੀ ਜਿੱਤ ਲਈ ਸਿਰ ਤੋੜ ਯਤਨ ਕੀਤੇ ਸਨ ।ਜਿਸ ਕਾਰਨ ਆਮ ਆਦਮੀ ਪਾਰਟੀ ਨੇ ਜ਼ਿਲ੍ਹਾ ਬਰਨਾਲਾ ਤੇ ਆਪਣਾ ਕਬਜ਼ਾ ਕੀਤਾ ਸੀ । ਪਿਛਲੇ ਸਮੇਂ ਦੌਰਾਨ ਪਾਰਟੀ ਦੀ ਆਪਸੀ ਫੁੱਟ ਕਾਰਨ ਖਹਿਰਾ ਧੜੇ ਨਾਲ ਜਾ ਖੜ੍ਹੇ,  ਦਵਿੰਦਰ ਸਿੰਘ ਬੀਹਲਾ ਇੱਕ ਸਮਾਜ ਸੇਵੀ ਤੇ ਲੋਕਾਂ ਵਿੱਚ ਵਿਚਰਣ ਵਾਲੇ ਆਗੂ ਹਨ ਤੇ ਉਨ੍ਹਾਂ ਦੇ ਸ਼ਾਮਿਲ ਹੋਣ ਨਾਲ ਨੌਜਵਾਨਾਂ ਦਾ ਵੱਡਾ ਹਿੱਸਾ ਵੀ ਅਕਾਲੀ ਦਲ ਵਿੱਚ ਸ਼ਾਮਲ ਹੋ ਸਕਦਾ ਹੈ । ਇਸ ਪ੍ਰਤੀਨਿਧ ਵੱਲੋਂ ਸ।ਦਵਿੰਦਰ ਸਿੰਘ ਬੀਹਲਾ ਨੇ  ਗੱਲਬਾਤ ਕਰਨ ਤੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਸਮੇਂ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਤੇ ਓਵਰਬ੍ਰਿਜ ਪੁਲ ਤੇ ਸੜਕਾਂ ਦੇ ਜਾਲ ਵਿਛਾਉਣ ਸਮੇਤ ਪੰਜਾਬ ਦਾ ਸਰਬਪੱਖੀ ਵਿਕਾਸ ਹੋਇਆ ਸੀ ।ਜਿਸ ਨੂੰ ਦੇਖਦੇ ਹੋਏ ਉਹ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਰਹੇ ਹਨ । ਸ ਸਿੱਧੂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਮਾੜਾ ਕਹਿਣ ਵਾਲੇ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ ਨੂੰ ਰਾਜਨੀਤੀ ਦੇ ਅੰਬਰਾਂ ਦਾ ਤਾਰਾ ਬਣਾਉਣ ਵਿੱਚ ਬਾਦਲ ਪਰਿਵਾਰ ਦਾ ਬਹੁਤ ਵੱਡਾ ਹੱਥ ਹੈ ।ਇਸ ਲਈ ਸ਼੍ਰੋਮਣੀ ਅਕਾਲੀ ਦਲ ਦਾ ਪਰਿਵਾਰ ਬਹੁਤ ਵੱਡਾ ਹੈ, ਇਸ ਕਰਕੇ ਢੀਂਡਸਾ ਪਰਿਵਾਰ ਦਾ ਅਕਾਲੀ ਦਲ ਨਾਲੋਂ ਵੱਖ ਹੋਣ ਕਾਰਨ ਪਾਰਟੀ ਨੂੰ ਕੋਈ ਨੁਕਸਾਨ ਨਹੀਂ ਹੋਵੇਗਾ

ਗੁੰਮਟੀ ਦੀ ਪੰਚਾਇਤ ਵੱਲੋਂ ਮਗਨਰੇਗਾ ਦੇ ਕੰਮ ਦੀ ਸ਼ੁਰੂਆਤ 

 ਮਹਿਲ ਕਲਾਂ /ਬਰਨਾਲਾ -ਜੁਲਾਈ 2020 - (ਗੁਰਸੇਵਕ ਸਿੰਘ ਸੋਹੀ)- ਗ੍ਰਾਮ ਪੰਚਾਇਤ ਗੁੰਮਟੀ ਵੱਲੋਂ ਅੱਜ ਬਲਾਕ ਸੰਮਤੀ ਮੈਂਬਰ ਬੀਬੀ ਰਮਨਦੀਪ ਕੌਰ ਅਤੇ ਸਰਪੰਚ ਗੁਰਮੀਤ ਕੌਰ ਦੀ ਅਗਵਾਈ ਹੇਠ 68 ਮਨਰੇਗਾ ਮਜ਼ਦੂਰਾਂ ਨੂੰ ਰੁਜ਼ਗਾਰ ਦਵਾ ਕੇ ਪਿੰਡ ਗੁੰਮਟੀ ਤੋ ਭਗਵਾਨਪੁਰਾ ਨੂੰ ਜਾਦੀ ਲਿੰਕ ਸੜਕ ਤੇ ਸਫਾਈ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਸਰਪੰਚ ਗੁਰਮੀਤ ਕੌਰ ਦੇ ਪਤੀ ਬਲਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ  ਪੰਚਾਇਤ ਨੇ ਗੁਰੂਦੁਆਰਾ ਸਾਹਿਬ ਤੋਂ ਅਨਾਊਸਮੈਂਟ ਕਰਕੇ ਮਨਰੇਗਾ ਮਜ਼ਦੂਰਾਂ ਨੂੰ ਕੰਮ ਦੇਣ ਲਈ ਲਿਸਟ ਤਿਆਰ ਕਰਕੇ ਨਰੇਗਾ ਸੈੱਲ ਬਲਾਕ ਬਰਨਾਲਾ ਨੂੰ ਭੇਜੀ ਗਈ ਸੀ ਜਿਸ ਵਿੱਚ ਪਿੰਡ ਦੇ ਕੁੱਲ 68 ਮਜ਼ਦੂਰਾਂ ਨੂੰ ਕੰਮ ਕਰਨ ਦੀ ਮੰਗ ਕੀਤੀ ਗਈ ਸੀ ਅੱਜ 24 ਮਜ਼ਦੂਰਾਂ ਨੂੰ ਕੰਮ ਦੇ ਕੇ ਸ਼ੁਰੂਆਤ ਕੀਤੀ ਗਈ।ਉਨ੍ਹਾਂ ਕਿਹਾ ਕਿ ਪਿੰਡ ਵਿੱਚ ਵਿਕਾਸ ਕਾਰਜ ਲੋਕਾਂ ਦੀ ਸਾਂਝੀ ਰਾਇ ਉਪਰੰਤ ਹੀ ਕੀਤੇ ਜਾ ਰਹੇ ਹਨ।ਆਉਣ ਵਾਲੇ ਸਮੇਂ ਵਿੱਚ ਵੀ ਪਿੰਡ ਦੇ ਸਰਬਪੱਖੀ ਵਿਕਾਸ ਲਈ ਪਿੰਡ ਵਾਸੀਆਂ ਦੀ ਸਲਾਹ ਨਾਲ ਹੀ ਅਗਲੇਰੇ ਕਦਮ ਚੁੱਕੇ ਜਾਣਗੇ। ਇਸ ਸਮੇਂ ਪੰਚ ਸੁਰਿੰਦਰ ਕੁਮਾਰ ਜੋਸ਼ੀ, ਪੰਚ ਨਾਰੰਗ ਸਿੰਘ ਬੜਿੰਗ, ਕੈਪਟਨ ਹਰਬੰਸ ਸਿੰਘ, ਜਗਦੇਵ ਸਿੰਘ ਬੜਿੰਗ, ਡਾ ਅਵਤਾਰ ਸਿੰਘ, ਬਲਵੰਤ ਸਿੰਘ ਫੌਜੀ, ਸਾਬਕਾ ਸਰਪੰਚ ਗੁਰਮੇਲ ਸਿੰਘ, ਗੁਲਾਬ ਸਿੰਘ' ਰਣਜੀਤ ਸਿੰਘ ਨੋਨੀ, ਰਮਨਦੀਪ ਸਿੰਘ ਦੀਪੀ, ਪਰਮਜੀਤ ਕੌਰ, ਬਸੰਤ ਕੌਰ, ਨਛੱਤਰ ਕੌਰ ਅਤੇ ਜਸਵਿੰਦਰ ਕੌਰ ਵੀ ਹਾਜ਼ਰ ਸਨ ।

ਗੁਣਤਾਜ ਪ੍ਰੈੱਸ ਕਲੱਬ ਮਹਲਿ ਕਲਾਂ ਦੀ ਅਹਮਿ ਮੀਟੰਿਗ ਹੋਈ

ਪ੍ਰਧਾਨ ਸੇਰ ਸਿੰਘ ਖਾਲਸਾ ਨੇ ਕੀਤਾ ਕਲੱਬ ਦਾ ਰੰਗਦਾਰ ਪੋਸਟਰ ਕੀਤਾ ਰੀਲੀਜ਼ 

ਮਹਿਲ ਕਲਾਂ /ਬਰਨਾਲਾ-ਜੁਲਾਈ 2020 - (ਗੁਰਸੇਵਕ ਸਿੰਘ ਸੋਹੀ  )-

ਗੁਣਤਾਜ ਪ੍ਰੈੱਸ ਕਲੱਬ ਮਹਿਲ ਕਲਾਂ ਦੀ ਮੀਟਿੰਗ ਸਥਾਨਕ ਗੁਰਦੁਆਰਾ ਸਾਹਿਬ ਵਿਖੇ ਕਲੱਬ ਪ੍ਰਧਾਨ ਡਾਕਟਰ ਮਿੱਠੂ ਮੁਹੰਮਦ ਦੀ ਪ੍ਰਧਾਨਗੀ ਹੇਠ ਹੋਈ । ਜਿਸ ਵਿੱਚ ਕਲੱਬਾਂ ਦੇ ਅਹੁਦੇਦਾਰਾਂ ਨੇ ਭਰਵੀਂ ਸ਼ਮੂਲੀਅਤ ਕੀਤੀ । ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਲੱਬ ਚੇਅਰਮੈਨ  ਪ੍ਰੇਮ ਕੁਮਾਰ ਪਾਸੀ ਤੇ ਪ੍ਰਧਾਨ ਡਾ ਮਿੱਠੂ ਮੁਹੰਮਦ ਨੇ ਕਿਹਾ ਕਿ ਪੱਤਰਕਾਰ ਭਾਈਚਾਰੇ ਤੇ ਦਿਨੋਂ ਦਿਨ ਹੋ ਰਹੇ ਹਮਲੇ ਚਿੰਤਾ ਦਾ ਵਿਸ਼ਾ ਹੈ ।ਇਸ ਲਈ ਸਾਨੂੰ ਸਭ ਨੂੰ ਆਪਣੇ ਛੋਟੇ ਮੋਟੇ ਗਿਲੇ ਸ਼ਿਕਵੇ ਭੁਲਾਅ ਇੱਕ ਪਲੇਟ ਫਾਰਮ  ਤੇ ਇਕੱਠੇ ਹੋ ਕੇ ਆਪਣੇ ਹੱਕਾਂ ਦੀ ਰਾਖੀ ਅਤੇ ਆਪਣੀ ਸੁਰੱਖਿਆ ਲਈ ਲਾਮਬੰਦ ਹੋਣਾ ਚਾਹੀਦਾ ਹੈ । ਪੱਤਰਕਾਰ ਅਵਤਾਰ ਸਿੰਘ ਸਿੱਧੂ ਪੱਤਰਕਾਰ ਗੁਰਸੇਵਕ ਸਿੰਘ ਸਹੋਤਾ ਅਤੇ ਪੱਤਰਕਾਰ ਫ਼ਿਰੋਜ਼ ਖ਼ਾਨ ਨੇ ਮੀਟਿੰਗ ਦੌਰਾਨ ਕਲੱਬ ਦੁਆਰਾ ਪਿਛਲੇ ਸਮੇਂ ਦੌਰਾਨ ਕੀਤੀਆਂ ਗਤੀਵਿਧੀਆਂ ਤੇ ਵਿਸਥਾਰ ਨਾਲ ਚਾਨਣਾ ਪਾਇਆ । ਇਸ ਮੌਕੇ ਮੀਟਿੰਗ ਦੌਰਾਨ ਕੁਝ ਮਤੇ ਵੀ ਸਰਬਸੰਮਤੀ ਨਾਲ ਪ੍ਰਵਾਨ ਕੀਤੇ ਗਏ।  ਜਿਸ ਵਿੱਚ ਕਲੱਬ ਦੀਆਂ ਤਿੰਨ ਮੀਟਿੰਗਾਂ ਵਿਚ ਗੈਰ ਹਾਜ਼ਰ ਰਹਿਣ ਵਾਲੇ ਮੈਂਬਰ ਦੀ ਮਾਨਤਾ ਕਲੱਬ ਵੱਲੋਂ ਰੱਦ ਕਰ ਦਿੱਤੀ ਜਾਵੇਗੀ ,ਕਲੱਬ ਨੂੰ  ਰਜਿਸਟਰ ਕਰਵਾਉਣ ਸਬੰਧੀ ਜਲਦ ਕਾਰਵਾਈ ਕੀਤੀ ਜਾਵੇਗੀ , ਕਲੱਬ ਦੇ ਫੁਟਕਲ ਕੰਮਾਂ ਲਈ 500 ਰੁਪਏ ਛਿਮਾਹੀ ਚੰਦਾ  ਦੇਣ ਦੇ  ਆਦਿ ਮਤੇ ਪਾਸ ਕੀਤੇ ਗਏ । ਮੀਟਿੰਗ ਦੌਰਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਮਹਿਲ ਕਲਾਂ ਦੇ ਪ੍ਰਧਾਨ ਭਾਈ ਸ਼ੇਰ ਸਿੰਘ ਖ਼ਾਲਸਾ ਅਤੇ ਸਮੂਹ ਕਮੇਟੀ ਮੈਂਬਰਾਂ ਵੱਲੋਂ ਕਲੱਬ ਦਾ ਰੰਗਦਾਰ ਫ਼ੋਟੋ ਵਾਲਾ ਜਾਣਕਾਰੀ ਭਰਪੂਰ ਕਲੰਡਰ ਰਿਲੀਜ਼ ਕੀਤਾ ਗਿਆ ।ਇਸ ਮੌਕੇ ਬੋਲਦਿਆਂ ਬਾਬਾ ਸ਼ੇਰ ਸਿੰਘ ਖ਼ਾਲਸਾ ਨੇ ਕਿਹਾ ਕਿ ਗੁਣਤਾਜ  ਪ੍ਰੈੱਸ ਕਲੱਬ ਦੇ ਸਮੂਹ ਪੱਤਰਕਾਰਾਂ ਸਮੇਤ ਮਹਿਲ ਕਲਾਂ ਦੇ ਪੱਤਰਕਾਰ ਭਾਈਚਾਰਾ  ਵਧਾਈ ਦਾ ਪਾਤਰ ਹੈ ਜਿਨ੍ਹਾਂ ਵੱਲੋਂ ਆਪਣੀ ਜਾਨ ਨੂੰ ਜੋਖਮ ਵਿੱਚ ਪਾ ਕੇ ਪੂਰੀ ਦੁਨੀਆਂ ਨੂੰ ਆਪਣੀ ਲਪੇਟ ਵਿੱਚ ਲੈ ਚੁੱਕੀ ਕਰੋਨਾ ਮਹਾਂਮਾਰੀ ਦੌਰਾਨ ਦਿਨ ਰਾਤ ਲੋਕਾਂ ਤੱਕ ਖਬਰਾਂ ਤੇ ਲਾਈਵ  ਕਵਰੇਜ ਕੀਤੀ  ਹੈ । ਅਖੀਰ ਵਿੱਚ ਪੱਤਰਕਾਰ ਗੁਰਸੇਵਕ ਸਿੰਘ ਸੋਹੀ ,ਪੱਤਰਕਾਰ ਜਗਜੀਤ ਸਿੰਘ ਕੁਤਬਾ ਅਤੇ ਪੱਤਰਕਾਰ ਅਜੇ ਟੱਲੇਵਾਲ ਨੇ  ਗੁਣਤਾਜ ਪ੍ਰੈੱਸ ਕਲੱਬ ਦੇ ਸਮੂਹ ਪੱਤਰਕਾਰਾਂ  ਨੂੰ  ਅਗਲੇ ਮਹੀਨੇ ਹੋਣ ਵਾਲੀ 9 ਅਗਸਤ ਦੀ ਮੀਟਿੰਗ ਵਿੱਚ ਪੁੱਜਣ ਦੀ ਅਪੀਲ ਕੀਤੀ । ਇਸ ਮੌਕੇ ਪੱਤਰਕਾਰ ਸ਼ੇਰ ਸਿੰਘ ਰਵੀ ,ਪੱਤਰਕਾਰ ਗੁਰਭਿੰਦਰ ਗੁਰੀ ,ਪੱਤਰਕਾਰ ਨਰਿੰਦਰ ਸਿੰਘ ਢੀਂਡਸਾ,  ਪੱਤਰਕਾਰ ਭੁਪਿੰਦਰ ਸਿੰਘ ਧਨੇਰ ਅਤੇ ਪੱਤਰਕਾਰ ਅਵਤਾਰ ਸਿੰਘ ਬੱਬੀ ਰਾਏਸਰ ਹਾਜਰ ਸਨ ।

ਫਾਰਮ ਚ ਰੱਖੇ ਹੋਏ ਸੂਰਾਂ ਤੋਂ ਦੁਖੀ ਹੋ ਕੇ ਪਿੰਡ ਵਾਸੀ ਅਤੇ ਪੰਚਾਇਤ ਨੇ ਕੀਤਾ ਰੋਸ ਪ੍ਰਦਰਸ਼ਨ 

ਮਹਿਲ ਕਲਾਂ /ਬਰਨਾਲਾ -ਜੁਲਾਈ 2020 - (ਗੁਰਸੇਵਕ ਸਿੰਘ ਸੂਰੀ)- ਪਿੰਡ ਖਿਆਲੀ ਵਿਖੇ ਇੱਕ ਫਾਰਮ ਚ ਰੱਖੇ ਸੂਰਾ ਤੋਂ ਦੁੱਖੀ ਹੋ ਕੇ ਪੰਚਾਇਤ ਤੇ ਪਿੰਡ ਵਾਸੀਆਂ ਨੇ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ ਕਰਕੇ ਪੁਲਿਸ ਪ੍ਰਸ਼ਾਸਨ ਨੂੰ ਦਾਖਲ ਦੇ ਕੇ ਮਸਲੇ ਨੂੰ ਸੁਲਝਾਉਣ ਦੀ ਮੰਗ ਕੀਤੀ  ਪਿੰਡ ਖਿਆਲੀ ਵਿਖੇ ਇੱਕ ਵਿਅਕਤੀ ਦੇ ਸੰਘਣੀ ਆਬਾਦੀ ਵਾਲੇ ਘਰਾਂ ਦੇ ਨੇੜੇ ਬਣਾਏ ਇੱਕ ਸੂਰ ਫਾਰਮ ਨੂੰ ਲੈ ਕੇ ਪੰਚਾਇਤ ਅਤੇ ਪਿੰਡ ਵਾਸੀਆਂ ਵੱਲੋਂ ਰੋਸ ਪ੍ਰਦਰਸ਼ਨ ਕਰਕੇ ਪੁਲਸ ਪ੍ਰਸ਼ਾਸਨ ਨੂੰ ਦਾਖਲ ਦੇ ਕੇ ਫਾਰਮ ਵਿੱਚ ਸੂਰਾ ਦੇ ਧੰਦੇ ਦੀ ਬਿਜਾੲੇ ਹੋਰ ਕੰਮ ਸੁਰੂ ਕਰਵਾਉਣ ਦੀ ਮੰਗ ਕੀਤੀ ਇਸ ਮੌਕੇ ਗੁਰਵਿੰਦਰ ਸਿੰਘ ਜਸਵਿੰਦਰ ਸਿੰਘ ਪੰਚ ਕੁਲਵੰਤ ਸਿੰਘ ਮਨਦੀਪ ਸਿੰਘ ਪਰਮਪ੍ਰੀਤ ਸਿੰਘ ਪੰਮਾ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਤੋਂ ਪੰਚਾਇਤ ਤੇ ਪਿੰਡ ਵਾਸੀਆਂ ਵੱਲੋਂ ਫਾਰਮ ਸੂਰ ਰੱਖਣ ਦੀ ਬਿਜਾੲੇ ਹੋਰ ਕਾਰੋਬਾਰ ਚਲਾਉਣ ਸਬੰਧੀ ਵਿਅਕਤੀ ਨੂੰ ਕਿਹਾ ਜਾ ਰਿਹਾ ਸੀ ਪਰ ਉਸ ਨੇ ਲਗਾਤਾਰ ਪੰਚਾਇਤ ਤੇ ਪਿੰਡ ਵਾਸੀਆਂ ਨੂੰ ਟਾਲ ਮਟੋਲ ਕੀਤਾ ਜਾ ਰਿਹਾ ਸੀ ਉਨ੍ਹਾਂ ਕਿਹਾ ਕਿ ਇਸ ਸੂਰਾ ਤੋਂ ਪਿੰਡ ਵਾਸੀ ਲਗਾਤਾਰ ਦੁਖੀ ਚੱਲੇ ਆ ਰਹੇ ਸਨ ਪਰ ਮਜਬੂਰਨ ਤੌਰ ਤੇ ਪੰਚਾਇਤ ਤੇ ਪਿੰਡ ਵਾਸੀਆਂ ਨੇ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ ਕਰਕੇ ਪੁਲਸ ਪ੍ਰਸ਼ਾਸਨ ਨੂੰ ਦਾਖਲ ਦੇ ਕੇ ਤੁਰੰਤ ਮਸਲੇ ਨੂੰ ਪੰਚਾਇਤ ਅਤੇ ਪਿੰਡ ਵਾਸੀਆਂ ਵੱਲੋਂ ਲਿਖਤੀ ਸ਼ਿਕਾਇਤ ਥਾਣਾ ਠੁੱਲ੍ਹੀਵਾਲ ਵਿਖੇ ਦਰਜ ਕਰਵਾ ਕਿ ਮਸਲੇ ਨੂੰ ਹੱਲ ਕਰਨ ਦੀ ਮੰਗ ਕੀਤੀ ਗਈ ਹੈ ਇਸ ਮੌਕੇ ਥਾਣਾ ਠੁੱਲੀਵਾਲ ਦੇ ਏਐਸਆਈ ਗੁਰਮੇਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮਾਮਲੇ ਨੂੰ ਲੈ ਕੇ ਥਾਣਾ ਠੁੱਲੀਵਾਲ ਵਿਖੇ ਬੁਲਾ ਕੇ ਮਸਲੇ ਨੂੰ ਸੁਲਝਾ ਲਿਆ ਗਿਆ ਹੈ ਉਨ੍ਹਾਂ ਕਿਹਾ ਕਿ ਸੂਰ ਫਾਰਮ ਚਲਾਉਂਦੇ ਆ ਰਹੇ ਵਿਅਕਤੀ ਨੇ ਪੰਚਾਇਤ ਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ 22 ਜੁਲਾਈ ਤੱਕ ਸੂਰ ਫਾਰਮ ਖਾਲੀ ਕਰਨ ਦਾ ਇੱਕ ਲਿਖਤੀ ਸਮਝੌਤਾ ਕਰਵਾ ਦਿੱਤਾ ਗਿਆ ਹੈ ਜੇਕਰ ਵਿਅਕਤੀ ਉਸ ਸਮੇਂ ਤੱਕ ਸੁਰ ਫਾਰਮ ਖਾਲੀ ਨਹੀ ਕਰਦਾ ਤਾ ਪੰਚਾਇਤ ਤੇ ਪਿੰਡ ਵਾਸੀ ਆਪਣੇ ਪੱਧਰ ਤੇ ਫਾਰਮ ਵਿੱਚੋ ਸੂਰ ਛੱਡਣ ਲਈ ਮਜ਼ਬੂਤ ਹੋਣਗੇ ਇਸ ਮੌਕੇ ਬਲਵਿੰਦਰ ਸਿੰਘ ਕਰਨੈਲ ਸਿੰਘ ਅਮਰਜੀਤ ਸਿੰਘ ਗੋਲਡੀ ਸਿੰਘ ਨਿਰਮਲ ਸਿੰਘ ਤੋਂ ਇਲਾਵਾ ਹੋਰ ਪੰਚਾਇਤ ਦੇ ਪੱਤਵੰਤੇ ਵੀ ਹਾਜਰ ਸਨ