You are here

ਪੰਜਾਬ

ਅਧਿਆਪਕ ਤੇ ਮਾਪੇ ਵਿਦਿਆਰਥੀਆਂ ਦੇ ਮਾਰਗ ਦਰਸ਼ਨ ਬਣਨ - ਗੁਰਬਚਨ ਸਿੰਘ 

ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਲਈ  ਜਾਗਰੂਕ ਕੀਤਾ

ਕਪੂਰਥਲਾ, ਜਨਵਰੀ 2020-(ਹਰਜੀਤ ਸਿੰਘ ਵਿਰਕ)-

ਕਪੂਰਥਲਾ ਪੁਲਿਸ ਵੱਲੋ ਐਸਐਸਪੀ ਸਤਿੰਦਰ ਸਿੰਘ ਦੇ ਹੁਕਮਾਂ ਤੇ ਹਰਿੰਦਰ ਸਿੰਘ ਡੀ.ਐਸ.ਪੀ.ਕਪੂਰਥਲਾ ਦੀ ਅਗਵਾਈ ਹੇਠ ਸਕੂਲਾਂ ਵਿੱਚ ਬੱਚਿਆ ਨੂੰ ਟ੍ਰੈਫ਼ਿਕ ਨਿਯਮਾਂ ਬਾਰੇ ਜਾਗਰੂਕ ਕਰਨ ਲਈ ਏਐਸਆਈ ਗੁਰਬਚਨ ਸਿੰਘ ਇੰਚਾਰਜ਼ ਟ੍ਰੈਫ਼ਿਕ ਰਾਂਹੀ ਮੁੰਹਿਮ ਚਲਾਈ ਜਾ ਰਹੀ ਹੈ ।

ਜਿਸ ਸਮਾਜ ਦੇ ਲੋਕ ਕੇਵਲ ਚਲਾਨਾਂ ਤੋਂ ਡਰ ਕੇ ਮੋਟਰ ਗੱਡੀਆਂ,ਕਾਰਾਂ,ਬਾਈਕਾਂ ਅਤੇ ਸਕੂਟਰੀਆਂ ਚਲਾਉਂਦੇ ਹੋਣ,ਉਸ ਸਮਾਜ ਵਿਚ  ਕਦੇ ਵੀ ਸੜਕ ਹਾਦਸਿਆਂ ਦਾ ਹੜ੍ਹ ਨਹੀਂ ਰੁਕ ਸਕਦਾ ।ਜਿਸ ਸਮਾਜ ਦੇ ਲੋਕਾਂ ਇਸ ਗੱਲ ਦਾ ਇਹ ਅਹਿਸਾਸ ਨਾ ਹੋਵੇ ਕਿ ਉਹਨਾਂ ਮਨੁੱਖੀ ਜੀਵਨ ਕਿੰਨਾ ਵਡਮੁੱਲਾ ਹੈ। ਅੱਜ ਇਸਦੇ ਸਬੰਧ ਵਿੱਚ ਜੀ.ਡੀ.ਗੋਨਿਕਾ ਪਬਲਿਕ ਸਕੂਲ ਕਪੂਰਥਲਾ ਵਿੱਚ  ਟੈ੍ਰਫਿਕ ਐਜੂਕੇਸ਼ਨ ਦੇ ਇੰਨਚਾਰਜ.ਏ.ਐਸ.ਆਈ. ਗੁਰਬਚਨ ਸਿੰਘ ਨੇ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਮਾਪੇ ਆਪਣੇ ਛੋਟੇ ਬੱਚਿਆਂ ਨੂੰ ਵਾਹਨ ਚਲਾਉਣ ਲਈ ਨਾ ਦੇਣ।ਜਿਹੜੇ ਬੱਚੇ ਸਕੂਲਾਂ ਵਿਚ  ਵਾਹਨ ਲੈਕੇ ਆਉਂਦੇ ਹਨ ਉਹਨਾਂ ਦੇ ਕੋਲ ਪੁਰੇ ਕਾਗਜਾਤ ਹੋਣੇ ਚਹਿੰਦੇ ਹਨ,ਨਹੀਂ ਤੇ ਵਾਹਨ ਜ਼ਬਤ ਕੀਤੇ  ਜਾਣਗੇ।ਉਹਨਾ ਮਾਪਿਆਂ ਨੂੰ ਅਪੀਲ ਕੀਤੀ ਹੈ ਆਪਣੇ ਛੋਟੇ ਬੱਚਿਆਂ ਵਾਹਨ ਨਾ ਦੇਣ ਇਸ ਨਾਲ ਟ੍ਰੈਫਿਕ ਸੱਮਸਿਆਂ ਵਿਚ ਵਾਧਾ ਹੋ ਰਿਹਾ ਹੈ,ਜਾਨੀ ਨੁਕਸਾਨ ਵੀ ਹੋ ਰਿਹਾ ਹੈ। ਇਸ ਨਾਲ ਜਿੱਥੇ ਟ੍ਰੈਫਿਕ ਸਮੱਸਿਆ ਪੈਦਾ ਹੋਈ ਹੈ, ਪ੍ਰਦੂਸ਼ਣ ਵਾਧਾ ਹੁੰਦਾ ਹੈ ਜੋ ਸਿਹਤ ਲਈ ਬਹੁਤ ਹਾਨੀਕਾਰਕ ਸਾਬਤ ਹੋ ਰਿਹਾ ਹੈ, ਨਾਲ ਹੀ ਦੁਰਘਟਨਾਵਾਂ ਵੱਧ ਰਹੀਆਂ ਹਨ।ਗ਼ਲਤ ਦਿਸ਼ਾ ਚ ਵਾਹਨ ਚਲਾਉਣਾ,ਵਾਹਨ ਚਲਾਉਣ ਲੱਗਿਆਂ ਮੋਬਾਈਬ ਤੇ ਗੱਲਬਾਤ ਕਰਨੀ ਵੀ ਦੁਰਘਟਨਾਵਾਂ ਦਾ ਕਾਰਨ ਬਣਦੀਆਂ ਹਨ। ਵਾਹਨਾਂ ਦੀ ਸਹੀ ਜਾਣਕਾਰੀ ਨਾ ਹੋਣ ਕਰਕੇ ਹੀ ਦੁਰਘਟਨਾਵਾਂ ਵੱਧ ਰਹੀਆਂ ਹਨ।ਸੜਕ ਹਾਦਸਿਆਂ ਅਤੇ ਮੌਤਾਂ ਦਾ ਵੱਡਾ ਕਾਰਨ ਤੇਜ ਰਫਤਾਰ, ਵਾਹਨ ਚਾਲਕਾਂ ਵੱਲੋਂ ਸੜਕੀ ਆਵਾਜਾਈ ਦੇ ਨਿਯਮਾਂ ਸਬੰਧੀ ਕੀਤੀ ਜਾਂਦੀ ਅਣਦੇਖੀ, ਟ੍ਰੇਨਿੰਗ ਦਾ ਨਾ ਹੋਣਾ, ਵਾਹਨਾਂ ਦੀ ਤੇਜ ਰੋਸ਼ਨੀ ਅਤੇ ਪ੍ਰੈਸ਼ਰ ਹਾਰਨ ਵੀ ਹੈ। ਸਿੱਟੇ ਵਜੋਂ ਸੜਕ ਹਾਦਸਿਆਂ ਕਾਰਨ ਅਜਾਈ ਜਾਣ ਵਾਲੀਆਂ ਜਾਨਾਂ ਵਿੱਚ ਵੀ ਵਾਧਾ ਹੋ ਰਿਹਾ ਹੈ। ਹਾਦਸਿਆਂ ਦੀ ਲਪੇਟ ਵਿੱਚ ਜਿਆਦਾਤਰ ਨੌਜਵਾਨ ਹੀ ਆ ਰਹੇ ਹਨ।ਸਕੁਲ ਦੀਆਂ ਬੱਸਾਂ ਦੀ ਚੈਕਿੰਗ ਵੀ ਕੀਤੀ ਗਈ,ਸਮੱਰਥਾਂ ਤੋ ਵੱਧ ਵਿਦਿਆਰਥੀਆਂ ਨੂੰ ਸਕੂਲ ਬਸਾਂ ਵਿੱਚ ਨਾ ਬੈਠਾਇਆਂ ਜਾਵੇ,ਅਗਲੇ ਵਾਹਨ ਤੋਂ ਨਿਸ਼ਚਿਤ ਦੂਰੀ ਬਣਾ ਕੇ ਰੱਖਣ।ਟੈ੍ਰਫਿਕ ਨਿਯਮਾਂ ਦੀ ਮੁੱਢਲੀ ਜਾਣਕਾਰੀ ਲੋਕਾਂ ਨੂੰ ਦਿੱਤੀ ਜਾ ਰਹੀ ਹੈ।ਇਸ ਮੌਕੇ ਪਿ੍ਰੰਸੀਪਲ ਜਸਦੀਪ ਕੌਰ,ਰਿੱਤੂ ਸੂਦ,ਰਮਨਜੀਤ ਕੌਰ,ਰਮਾ ਗੋਤਮ,ਅਮਨਪ੍ਰੀਤ ਕੌਰ,ਕੋਲਮ ਧੀਮਨ,ਸੂਰਜ ਪ੍ਰਕਾਸ਼,ਮਮਤਾ,ਸਨੇਹ ਲਤਾ,ਲਵਪ੍ਰੀਤ ਸਿੰਘ,ਸ਼ੀਤਲ,ਸੰਦੀਪ,ਰਾਜਵਿੰਦਰ ਕੌਰ,ਅਰਵਿੰਦ ਸ਼ਰਮਾ ਹਾਜਰ ਸਨ।

ਫਿੱਟ ਇੰਡੀਆ ਸਾਈਕਲੋਥਨ ਮੁਹਿੰਮ” ਤਹਿਤ ਸਾਈਕਲ ਰੈਲੀ ਕੱਢੀ

ਕਪੂਰਥਲਾ, ਜਨਵਰੀ 2020- (ਹਰਜੀਤ ਸਿੰਘ ਵਿਰਕ)-

ਸ.ਸ.ਸ.ਸ (ਲੜਕੇ) ਕਪੂਰਥਲਾ ਵੱਲੌਂ ਸਹਾਇਕ ਯੂਵਕ ਸੇਵਾਵਾ ਅਫਸਰ ਸ.ਪ੍ਰੀਤ ਕੋਹਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪ੍ਰਿੰਸੀਪਲ ਸ਼੍ਰੀ ਤਜਿੰਦਰਪਾਲ ਦੀ ਅਗਵਾਈ ਅਤੇ ਐੱਨ.ਐੱਸ.ਐੱਸ. ਪ੍ਰੋਗਰਾਮ ਅਫਸਰ ਸ਼੍ਰੀ ਰੋਸ਼ਨ ਸਿੰਘ (ਕਾਮਰਸ ਲੈਕਚਰਾਰ) ਦੀ ਦੇਖ-ਰੇਖ ਵਿੱਚ “ਫਿੱਟ ਇੰਡੀਆ ਸਾਈਕਲੋਥਨ ਮੁਹਿੰਮ” ਤਹਿਤ ਸਾਈਕਲ ਰੈਲੀ ਕੱਢੀ ਗਈ । ਜਿਸ ਵਿੱਚ ਪ੍ਰਿੰਸੀਪਲ ਸਰ, ਪ੍ਰੋਗਰਾਮ ਅਫਸਰ, ਏ-ਐੱਸ.ਆਈ ਸ.ਗੁਰਬਚਨ ਸਿੰਘ ਸਟੇਟ ਅਵਾਰਡੀ ਨੇ ਐੱਨ.ਐੱਸ.ਐੱਸ. ਵਲੰਟੀਅਰਾਂ ਨੂੰ ਰੋਜਾਨਾ ਕਸਰਤ ਕਰਨ ਨਾਲ ਸਾਈਕਲ ਚਲਾਉਣ ਦੇ ਲਾਭਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ । ਐੱਨ.ਐੱਸ.ਐੱਸ.ਪ੍ਰੋਗਰਾਮ ਅਫਸਰ ਸ਼੍ਰੀ ਰੋਸ਼ਨ ਸਿੰਘ (ਕਾਮਰਸ ਲੈਕਚਰਾਰ) ਨੇ ਦੱਸਿਆ ਕਿ ਸਾਨੂੰ ਰੋਜਾਨਾਂ ਜੀਵਨ ਦੇ ਕਈ ਕੰਮਾਂ ਲਈ ਸਾਈਕਲ ਦਾ ਪ੍ਰਯੋਗ ਕਰਨਾ ਚਾਹੀਦਾ ਹੈ ।ਇਸ ਨਾਲ ਸਾਡਾ ਸਰੀਰਕ ਅਤੇ ਮਾਨਸਿਕ ਵਿਕਾਸ ਹੁੰਦਾ ਹੈ ।ਇਸ ਨਾਲ ਟੈ੍ਰਫਿਕ ਦੀਆਂ ਸਮੱਸਿਆਵਾਂ ਤੋਂ ਵੀ ਛੁਟਕਾਰਾ ਪਾ ਸਕਦੇ ਹਾਂ।ਇਸ ਮੌਕੇ ਤੇ ਸਕੂਲ ਪ੍ਰਿੰਸੀਪਲ ਤਜਿੰਦਰਪਾਲ, ਸ਼੍ਰੀਮਤੀ ਜਸਪ੍ਰੀਤ ਕੌਰ , ਸ਼੍ਰੀ ਯੋਗੇਸ਼ ਚੰਦਰ, ਸ਼੍ਰੀ ਰਮੇਸ਼ ਕੁਮਾਰ, ਸ਼੍ਰੀ ਹੇਮਰਾਜ, ਸ਼੍ਰੀ ਸ਼ਰਵਨ ਕੁਮਾਰ ਯਾਦਵ, ਸ.ਗਿਆਨ ਸਿੰਘ, ਸ਼ੀ ਨਾਨਕ ਦਾਸ, ਸ਼੍ਰੀ ਸ਼ੁਕਰਚੰਦ, ਸ. ਤਰਲੋਕ ਸਿੰਘ, ਮਿਸ ਅਮਰਜੀਤ ਕੌਰ, ਸ਼੍ਰੀ ਪਰਮਜੀਤ ਸਿੰਘ, ਸ਼੍ਰੀ ਨਰਿੰਦਰ ਕੌਰ ਮੁਲਤਾਨੀ, ਸ਼੍ਰੀਮਤੀ ਸਰਬਜੀਤ ਕੌਰ, ਸ਼੍ਰੀ ਮਤੀ ਜਸਵਿੰਦਰ ਕੌਰ, ਸ਼੍ਰੀ ਮਤੀ ਅਜੈ ਭਾਰਤੀ, ਸ਼੍ਰੀ ਗੁਰਦੇਵ ਚੰਦ, ਸ਼੍ਰੀ ਸੁਨੀਲ ਕੁਮਾਰ, ਸ. ਰਣਜੀਤ ਸਿੰਘ,  ਟੀਚਿੰਗ ਅਤੇ ਨਾਨ ਟੀਚਿੰਗ ਮੈਂਬਰ ਆਦਿ ਹਾਜ਼ਰ ਸਨ।ਅੰਤ ਵਿੱਚ ਐਨ.ਐੱਸ.ਐੱਸ. ਵਲੰਟੀਅਰ ਨੂੰ ਰਿਫਰੈੱਸ਼ਮੈਂਟ ਵੰਡੀ ਗਈ।

ਬੇਟੀ ਬਚਾਓ ਬੇਟੀ ਪੜਾਓ’ ਸਕੀਮ ਤਹਿਤ 26 ਤੱਕ ਮਨਾਇਆ ਜਾਵੇਗਾ ‘ਗਰਲ ਚਾਈਲਡ ਸਪਤਾਹ’-ਡਾ. ਸ਼ਿਖਾ ਭਗਤ

ਜ਼ਿਲੇ ਭਰ ਵਿਚ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਦੀ ਕੀਤੀ ਸਮੀਖਿਆ 

ਕਪੂਰਥਲਾ, ਜਨਵਰੀ 2020- (ਹਰਜੀਤ ਸਿੰਘ ਵਿਰਕ)=

ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਦੀ ਅਗਵਾਈ ਹੇਠ ਜ਼ਿਲੇ ਵਿਚ ਚਲਾਈ ਜਾ ਰਹੀ ‘ਬੇਟੀ ਬਚਾਓ ਬੇਟੀ ਪੜਾਓ’ ਸਕੀਮ ਤਹਿਤ ਭਾਰਤ ਸਰਕਾਰ ਵੱਲੋਂ ਗਰਲ ਚਾਈਲਡ ਸਪਤਾਹ ਮਨਾਉਣ ਲਈ 26 ਜਨਵਰੀ ਤੱਕ ਜ਼ਿਲੇ ਭਰ ਵਿਚ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਸ ਸਬੰਧ ਵਿਚ ਸਹਾਇਕ ਕਮਿਸ਼ਨਰ ਡਾ. ਸ਼ਿਖਾ ਭਗਤ ਦੀ ਪ੍ਰਧਾਨਗੀ ਹੇਠ ਜ਼ਿਲਾ ਟਾਸਕ ਫੋਰਸ ਦੀ ਮੀਟਿੰਗ ਕੀਤੀ ਗਈ। ਇਸ ਮੌਕੇ ਡਾ. ਸ਼ਿਖਾ ਭਗਤ ਨੇ ਹੁਣ ਤੱਕ ਕੀਤੀਆਂ ਗਈਆਂ ਗਤੀਵਿਧੀਆਂ ਦੀ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਉਨਾਂ ਦੱਸਿਆ ਕਿ ਚੱਲ ਰਹੀਆਂ ਗਤੀਵਿਧੀਆਂ ਤਹਿਤ 20 ਜਨਵਰੀ ਨੂੰ ਸਾਰੇ ਆਂਗਣਵਾੜੀ ਸੈਂਟਰਾਂ ਵਿਚ ਦਸਤਖ਼ਤ ਅਤੇ ਪ੍ਰਣ ਸਮਾਗਮ ਕਰਵਾਏ ਗਏ ਹਨ ਅਤੇ ਅੱਜ ਸਾਰੇ ਜ਼ਿਲੇ ਵਿਚ ਪ੍ਰਭਾਤ ਫੇਰੀਆਂ ਤੇ ਡੋਰ-ਟੂ-ਡੋਰ ਜਾਗਰੂਕਤਾ ਫ਼ੈਲਾਈ ਗਈ ਹੈ। ਉਨਾਂ ਜ਼ਿਲਾ ਸਿੱਖਿਆ ਅਫ਼ਸਰ ਨੂੰ ਹਦਾਇਤ ਕੀਤੀ ਕਿ 22 ਜਨਵਰੀ ਨੂੰ ਸਾਰੇ ਸਕੂਲਾਂ ਵਿਚ ‘ਬੇਟੀ ਬਚਾਓ ਬੇਟੀ ਪੜਾਓ’ ਵਿਸ਼ੇ ’ਤੇ ਡਰਾਇੰਗ ਅਤੇ ਪੇਂਟਿੰਗ ਮੁਕਾਬਲੇ ਕਰਵਾਏ ਜਾਣ। ਉਨਾਂ ਕਿਹਾ ਕਿ ਜ਼ਿਲਾ ਪੱਧਰ ’ਤੇ ਪਹਿਲੇ, ਦੂਜੇ ਅਤੇ ਤੀਜੇ ਸਥਾਨ ’ਤੇ ਆਉਣ ਵਾਲਿਆਂ ਨੂੰ 26 ਜਨਵਰੀ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸੇ ਤਰਾਂ ਉਨਾਂ ਜ਼ਿਲਾ ਪੇਂਡੂ ਵਿਕਾਸ ਤੇ ਪੰਚਾਇਤ ਅਫ਼ਸਰ ਨੂੰ ਹਦਾਇਤ ਕੀਤੀ ਕਿ 23 ਜਨਵਰੀ ਨੂੰ ‘ਬੇਟੀ ਬਚਾਓ ਬੇਟੀ ਪੜਾਓ’ ਵਿਸ਼ੇ ’ਤੇ ਕਮਿੳੂਨਿਟੀ ਮੀਟਿੰਗਾਂ ਕਰਵਾਈਆਂ ਜਾਣ ਅਤੇ ਇਨਾਂ ਵਿਚ ਮਹਿਲਾਵਾਂ ਦੇ ਸ਼ਕਤੀਕਰਨ ਲਈ ਕੰਮ ਕਰਨ ਵਾਲੀਆਂ ਸ਼ਖਸੀਅਤਾਂ ਅਤੇ ਸੰਸਥਾਵਾਂ ਨੂੰ ਸ਼ਾਮਿਲ ਕੀਤਾ ਜਾਵੇ। ਉਨਾਂ ਸਮੂਹ ਸੀ. ਡੀ. ਪੀ. ਓਜ਼ ਨੂੰ ਹਦਾਇਤ ਕੀਤੀ ਕਿ 24 ਜਨਵਰੀ ਨੂੰ ਪਿੰਡ ਪੱਧਰ ’ਤੇ ਗਰਲ ਚਾਈਲਡ ਡੇਅ ਮਨਾਇਆ ਜਾਵੇ। ਇਸੇ ਤਰਾਂ 25 ਜਨਵਰੀ ਨੂੰ ਵਿਸ਼ੇਸ਼ ਤੌਰ ’ਤੇ ਗ੍ਰਾਮ ਸਭਾ ਵਿਚ ਚਾਈਲਡ ਸੈਕਸ ਰੇਸ਼ੋ ਅਤੇ ਚਾਈਲਡ ਪ੍ਰੋਟੈਕਸ਼ਨ ਵਿਸ਼ੇ ’ਤੇ ਆਂਗਣਵਾੜੀ ਸੁਪਰਵਾਈਜ਼ਰਾਂ ਵੱਲੋਂ ਮੀਟਿੰਗ ਕਰਵਾਈ ਜਾਵੇ। ਉਨਾਂ ਕਿਹਾ ਕਿ 26 ਜਨਵਰੀ ਨੂੰ ਜ਼ਿਲਾ ਪੱਧਰ ’ਤੇ ‘ਬੇਟੀ ਬਚਾਓ ਬੇਟੀ ਪੜਾਓ’ ਸਕੀਮ ਤਹਿਤ ਸਰਬੋਤਮ ਸਕੂਲ ਮੈਨੇਜਮੈਂਟ ਕਮੇਟੀ, ਸਰਬੋਤਮ ਆਂਗਣਵਾੜੀ ਵਰਕਰ, ਸਰਬੋਤਮ ਸੁਪਰਵਾਈਜ਼ਰ ਅਤੇ ਸਰਬੋਤਮ ਸੀ. ਡੀ. ਪੀ. ਓ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਜ਼ਿਲਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਸਨੇਹ ਲਤਾ, ਸੀ. ਡੀ. ਪੀ. ਓ ਸ੍ਰੀ ਰਾਜੀਵ ਢਾਂਡਾ, ਸ੍ਰੀਮਤੀ ਨਿਤਾਸ਼ਾ ਸਾਗਰ ਤੇ ਸ. ਬਲਵਿੰਦਰ ਜੀਤ ਸਿੰਘ, ਜ਼ਿਲਾ ਗਾਈਡੈਂਸ ਕਾੳੂਂਸਲਰ ਸ. ਪਰਮਜੀਤ ਸਿੰਘ, ਸ. ਮਲਕੀਤ ਸਿੰਘ ਤੇ ਹੋਰ ਹਾਜ਼ਰ ਸਨ।  

ਫੋਟੋ : -ਗਰਲ ਚਾਈਲਡ ਸਪਤਾਹ ਸਬੰਧੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸਹਾਇਕ ਕਮਿਸ਼ਨਰ ਡਾ. ਸ਼ਿਖਾ ਭਗਤ। ਨਾਲ ਹਨ ਜ਼ਿਲਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਸਨੇਹ ਲਤਾ, ਜ਼ਿਲਾ ਗਾਈਡੈਂਸ ਕਾੳੂਂਸਲਰ ਸ. ਪਰਮਜੀਤ ਸਿੰਘ ਤੇ ਹੋਰ।

ਕਪੂਰਥਲਾ ਵਿੱਚ 85295 ਬੱਚਿਆ ਨੇ ਪੀਤੀਆ ਪੋਲੀਓ ਰੋਕੂ ਬੂੰਦਾਂ

ਕਪੂਰਥਲਾ,ਜਨਵਰੀ 2020 -(ਹਰਜੀਤ ਸਿੰਘ ਵਿਰਕ)-

ਤਿੰਨ ਦਿਨ੍ਹਾ ਨੈਸ਼ਨਲ ਪਲਸ ਪੋਲੀਓ ਮੁਹਿੰਮ ਅੱਜ ਸੰਪੰਨ ਹੋ ਗਈ। ਸਿਵਲ ਸਰਜਨ ਡਾ. ਜਸਮੀਤ ਬਾਵਾ ਨੇ ਦੱਸਿਆ ਕਿ ਇਸ ਦੌਰਾਨ ਜਿਲਾ ਕਪੂਰਥਲਾ ਦੀ ਕੁੱਲ 878478 ਆਬਾਦੀ ਨੂੰ ਕਵਰ ਕੀਤਾ ਗਿਆ ਤੇ 0-5 ਸਾਲ ਦੇ ਕੁੱਲ 83194 ਬੱਚਿਆ ਨੂੰ ਪੋਲੀਓ ਬੂੰਦਾਂ ਪਿਲਾਉਣ ਦਾ ਟੀਚਾ ਮਿਥਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਮੁਹਿੰਮ ਦੇ ਤੀਜੇ ਦਿਨ ਅੱਜ ਕੁੱਲ 85295 ਬੱਚਿਆ ਨੂੰ ਪੋਲੀਓਰੋਧੀ ਬੂੰਦਾਂ ਪਿਲਾਈਆਂ ਗਈਆਂ। ਇਸ ਦਾ ਨਤੀਜਾ ਇਹ ਰਿਹਾ ਕਿ 0-5 ਸਾਲ ਦੇ ਕੁੱਲ 102 ਫੀਸਦੀ ਬੱਚੇ ਕਵਰ ਕੀਤੇ ਗਏ। 

ਸਿਵਲ ਸਰਜਨ ਡਾ. ਜ਼ਸਮੀਤ ਬਾਵਾ ਨੇ ਦੱਸਿਆ ਕਿ 19 ਜਨਵਰੀ 2020 ਨੂੰ ਸ਼ੁਰੂ ਹੋਈ ਇਸ ਤਿੰਨ ਦਿਨ੍ਹਾਂ ਮੁਹਿੰਮ ਨੂੰ ਨੇਪਰੇ ਚਾੜਣ ਲਈ ਕੁੱਲ 938 ਟੀਮਾਂ ਤੇ 102 ਸੁਪਰਵਾਈਜਰ ਲਗਾਏ ਗਏ ਸਨ। ਜਿੱਕਰਯੋਗ ਹੈ ਕਿ ਇਸ ਮੁਹਿੰਮ ਦੌਰਾਨ ਸਿਵਲ ਸਰਜਨ, ਡਾ. ਜ਼ਸਮੀਤ ਬਾਵਾ, ਜਿਲੇ ਦੇ ਸਾਰੇ ਪ੍ਰੋਗਰਾਮ ਅਸਫਰਾਂ ਵੱਲੋ ਫੀਲਡ ਵਿਜਿਟ ਦੌਰਾਨ ਟੀਮਾਂ ਦੀ ਸੁਪੋਰਟਿਵ ਸੁਪਰਵਿਜਨ ਕੀਤੀ ਗਈ ਤਾਂ ਜੋ 0-5 ਸਾਲ ਦਾ ਕੋਈ ਵੀ ਬੱਚਾ ਪੋਲੀਓ ਰੋਕੂ ਬੂੰਦਾਂ ਪੀਣ ਤੋਂ ਵਾਂਝਾ ਨ ਰਹੇ। 

ਜਿਲਾ ਟੀਕਾਕਰਨ ਅਫਸਰ ਡਾ. ਆਸ਼ਾ ਮਾਂਗਟ ਨੇ ਦੱਸਿਆ ਕਿ ਹਾਈ ਰਿਸਕ ਏਰੀਆ ਵੱਲ ਖਾਸ ਧਿਆਨ ਦਿੱਤਾ ਗਿਆ। ਉਨ੍ਹਾਂ ਇਹ ਵੀ ਦੱਸਿਆ ਕਿ ਸਫਰ ਦੌਰਾਨ ਕੋਈ ਵੀ ਬੱਚਾ ਪੋਲੀਓ ਬੂੰਦਾਂ ਪੀਣ ਤੋਂ ਵਾਂਝਾ ਨਾ ਰਹੇ ਉਸ ਵਾਸਤੇ 18 ਟ੍ਰਾਂਜਿਟ ਟੀਮਾਂ ਲਗਾਈਆ ਗਈਆ ਸਨ। ਮੁਹਿੰਮ ਦੌਰਾਨ 48 ਭੱਠੇ, 159 ਝੂੱਗੀਆ, 49 ਟਪਰੀਵਾਸਾਂ ਦੇ ਟਿਕਾਣਿਆ ਤੇ 9 ਨਿਰਮਾਣਅਧੀਨ ਇਮਾਰਤਾਂ ਨੂੰ ਕਵਰ ਕੀਤਾ ਗਿਆ। 

ਫੋਟੋ : ਪੋਲਿਉ ਬੂੰਦਾਂ ਪਿਉਂਦੇ ਹੋਏ ।

ਬੈਂਕਾਂ, ਮਨੀਚੇਂਜਰਾਂ ਅਤੇ ਫਾਈਨਾਂਸਰਾਂ ਨੂੰ 24 ਘੰਟੇ ਗਾਰਡ ਤਾਇਨਾਤ ਕਰਨ ਦੇ ਹੁਕਮ

ਕਪੂਰਥਲਾ, ਜਨਵਰੀ 2020-(ਹਰਜੀਤ ਸਿੰਘ ਵਿਰਕ)-

ਜ਼ਿਲਾ ਮੈਜਿਸਟ੍ਰੇਟ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਕਪੂਰਥਲਾ ਜ਼ਿਲੇ ਦੀ ਹਦੂਦ ਅੰਦਰ ਪੈਂਦੇ ਸਰਕਾਰੀ/ਅਰਧ ਸਰਕਾਰੀ ਬੈਂਕ/ਏ. ਟੀ. ਐਮਜ਼, ਮਨੀਚੇਂਜਰ ਅਤੇ ਫਾਈਨਾਂਸਰ ਆਪਣੇ-ਆਪਣੇ ਅਦਾਰੇ ਵਿਚ 24 ਘੰਟੇ ਗਾਰਡ ਲਗਾਏ ਜਾਣ ਨੂੰ ਯਕੀਨੀ ਬਣਾਉਣਗੇ। ਇਹ ਹੁਕਮ 20 ਮਾਰਚ 2020 ਤੱਕ ਲਾਗੂ ਰਹਿਣਗੇ। 

ਜਾਰੀ ਹੁਕਮਾਂ ਵਿਚ ਜ਼ਿਲਾ ਮੈਜਿਸਟ੍ਰੇਟ ਨੇ ਕਿਹਾ ਹੈ ਕਿ ਉਨਾਂ ਦੇ ਧਿਆਨ ਵਿਚ ਲਿਆਂਦਾ ਗਿਆ ਹੈ ਕਿ ਸਰਕਾਰੀ/ਅਰਧ ਸਰਕਾਰੀ ਬੈਂਕਾਂ ਅਤੇ ਏ. ਟੀ. ਐਮਜ਼ ਵਿਚ ਲੁੱਟ-ਖੋਹ ਦੀਆਂ ਵਾਰਦਾਤਾਂ ਵਿਚ ਬਹੁਤ ਵਾਧਾ ਹੋਇਆ ਹੈ ਅਤੇ ਕਿਸੇ ਸਮੇਂ ਵੀ ਅਮਨ ਤੇ ਕਾਨੂੰਨ ਦੀ ਸਥਿਤੀ ਪੈਦਾ ਹੋ ਸਕਦੀ ਹੈ, ਜਿਸ ’ਤੇ ਫੌਰੀ ਕਾਰਵਾਈ ਕਰਨ ਦੀ ਲੋੜ ਹੈ। 

ਫੋਟੋ : -ਸ੍ਰੀਮਤੀ ਦੀਪਤੀ ਉੱਪਲ, ਜ਼ਿਲਾ ਮੈਜਿਸਟ੍ਰੇਟ ਕਪੂਰਥਲਾ

ਜਾਗਰੂਕਤਾ ਰੈਲੀ ਨੇ ਬੱਚੀਆਂ ਨੂੰ ਬਚਾਉਣ ਤੇ ਪੜਾਉਣ ਦਾ ਦਿੱਤਾ ਸੁਨੇਹਾ

ਕਪੂਰਥਲਾ, ਜਨਵਰੀ 2020-(ਹਰਜੀਤ ਸਿੰਘ ਵਿਰਕ)-

ਸਮਾਜ ਵਿਚ ਬੇਟੀਆਂ ਨੂੰ ਬਰਾਬਰੀ ਦੇ ਹੱਕ ਦਿਵਾਉਣ ਅਤੇ ਲਿੰਗ ਅਨੁਪਾਤ ਵਿਚ ਸੁਧਾਰ ਕਰਨ ਦੇ ਮਕਸਦ ਨਾਲ ‘ਬੇਟੀ ਬਚਾਓ ਬੇਟੀ ਪੜਾਓ’ ਮੁਹਿੰਮ ਅਧੀਨ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਦੀ ਅਗਵਾਈ ਹੇਠ ਜ਼ਿਲੇ ਵਿਚ ਮਨਾਏ ਜਾ ਰਹੇ ਗਰਲ ਚਾਈਲਡ ਸਪਤਾਹ ਤਹਿਤ ਬੱਚੀਆਂ ਵੱਲੋਂ ਅੱਜ ਗੁਰੂ ਨਾਨਕ ਸਟੇਡੀਅਮ ਤੋਂ ਇਕ ਜਾਗਰੂਕਤਾ ਰੈਲੀ ਗੱਢੀ ਗਈ। ਇਸ ਰੈਲੀ ਨੂੰ ਸਹਾਇਕ ਕਮਿਸ਼ਨਰ ਡਾ. ਸ਼ਿਖਾ ਭਗਤ ਵੱਲੋਂ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਰੈਲੀ ਦੌਰਾਨ ਵੱਖ-ਵੱਖ ਸਕੂਲਾਂ ਦੀਆਂ ਵਿਦਿਆਰਥਣਾਂ ਵੱਲੋਂ ਬੇਟੀਆਂ ਨੂੰ ਬਚਾਉਣ ਅਤੇ ਪੜਾਉਣ ਦਾ ਸੁਨੇਹਾ ਦਿੱਤਾ ਗਿਆ। 

ਰੈਲੀ ਨੂੰ ਰਵਾਨਾ ਕਰਨ ਤੋਂ ਪਹਿਲਾਂ ਸੰਬੋਧਨ ਕਰਦਿਆਂ ਡਾ. ਸ਼ਿਖਾ ਭਗਤ ਨੇ ਕਿਹਾ ਕਿ ਬੇਟੀਆਂ ਅੱਜ ਹਰੇਕ ਖੇਤਰ ਵਿਚ ਮੱਲਾਂ ਮਾਰ ਰਹੀਆਂ ਹਨ ਅਤੇ ਮੁੰਡਿਆਂ ਤੋਂ ਕਿਸੇ ਵੀ ਤਰਾਂ ਘੱਟ ਨਹੀਂ ਹਨ। ਉਨਾਂ ਕਿਹਾ ਕਿ ‘ਬੇਟੀ ਬਚਾਓ ਬੇਟੀ ਪੜਾਓ’ ਮੁਹਿੰਮ ਤਹਿਤ ਜ਼ਿਲੇ ਵਿਚ ਵੱਖ-ਵੱਖ ਪ੍ਰੋਗਰਾਮ ਵਿੱਢੇ ਗਏ ਹਨ, ਜਿਨਾਂ ਦੇ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ। ਉਨਾਂ ਕਿਹਾ ਕਿ ਸਮਾਜ ਦੀ ਬਿਹਤਰੀ ਲਈ ਬੱਚੀਆਂ ਪ੍ਰਤੀ ਮਾਨਸਿਕਤਾ ਬਦਲਣੀ ਬੇਹੱਦ ਜ਼ਰੂਰੀ ਹੈ, ਜਿਸ ਲਈ ਸਾਨੂੰ ਸਭ ਨੂੰ ਅੱਗੇ ਆਉਣਾ ਚਾਹੀਦਾ ਹੈ।  ਇਸ ਮੌਕੇ ਜ਼ਿਲਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਸਨੇਹ ਲਤਾ, ਜ਼ਿਲਾ ਗਾਈਡੈਂਸ ਕਾੳੂਂਸਲਰ ਸ. ਪਰਮਜੀਤ ਸਿੰਘ ਤੇ ਹੋਰ ਅਧਿਕਾਰੀ ਹਾਜ਼ਰ ਸਨ। 

ਕੈਪਸ਼ਨ :ਜਾਗਰੂਕਤਾ ਰੈਲੀ ਨੂੰ ਝੰਡੀ ਦੇ ਕੇ ਰਵਾਨਾ ਕਰਦੇ ਹੋਏ ਸਹਾਇਕ ਕਮਿਸ਼ਨਰ ਡਾ. ਸ਼ਿਖਾ ਭਗਤ। ਨਾਲ ਹਨ ਜ਼ਿਲਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਸਨੇਹ ਲਤਾ, ਜ਼ਿਲਾ ਗਾਈਡੈਂਸ ਕਾਊਸਲਾਰ ਸ. ਪਰਮਜੀਤ ਸਿੰਘ ਤੇ ਹੋਰ।

ਡਿਪਟੀ ਕਮਿਸ਼ਨਰ ਵੱਲੋਂ ਸਿੱਧਵਾਂ ਦੋਨਾ ਦੇ ਸਮਾਰਟ ਸਕੂਲ ਅਤੇ ਬਿਜਲੀ ਘਰ ਦਾ ਨਿਰੀਖਣ

ਕਪੂਰਥਲਾ, ਜਨਵਰੀ 2020-(ਹਰਜੀਤ ਸਿੰਘ ਵਿਰਕ)-

ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਵੱਲੋਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਿੱਧਵਾਂ ਦੋਨਾ ਅਤੇ ਬਿਜਲੀ ਘਰ ਦਾ ਨਿਰੀਖਣ ਕੀਤਾ ਗਿਆ। ਇਸ ਦੌਰਾਨ ਉਨਾਂ ਸਮਾਰਟ ਸਕੂਲ ਦੇ ਸਮਾਰਟ ਕਲਾਸ ਰੂਮਾਂ, ਵਾਸ਼ਰੂਮਾਂ, ਸਾਫ਼-ਸਫ਼ਾਈ, ਹਰਿਆਲੀ, ਪੀਣ ਵਾਲੇ ਪਾਣੀ ਅਤੇ ਹੋਰਨਾਂ ਵਿਸ਼ੇਸ਼ ਸੁਵਿਧਾਵਾਂ ਦਾ ਬਾਰੀਕੀ ਨਾਲ ਮੁਆਇਨਾ ਕੀਤਾ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸਕੂਲਾਂ ਨੂੰ ਸਮਾਰਟ ਬਣਾਉਣ ਦੀ ਮੁਹਿੰਮ ਵਿੱਢੀ ਗਈ ਹੈ, ਜਿਸ ਤਹਿਤ ਜਿਥੇ ਸਕੂਲਾਂ ਦੀ ਨੁਹਾਰ ਬਦਲੀ ਜਾ ਰਹੀ ਹੈ, ਉਥੇ ਇਨਾਂ ਵਿਚ ਪੜਾਈ ਦੇ ਮਿਆਰ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਇਸ ਮੁਹਿੰਮ ਤਹਿਤ ਕਪੂਰਥਲਾ ਜ਼ਿਲੇ ਦੇ ਬਹੁਤ ਸਾਰੇ ਸਕੂਲਾਂ ਨੂੰ ਸਮਾਰਟ ਸਕੂਲ ਬਣਾਇਆ ਜਾ ਰਿਹਾ ਹੈ, ਜਿਨਾਂ ਵਿਚੋਂ ਸਿੱਧਵਾਂ ਦੋਨਾ ਦਾ ਇਹ ਸਕੂਲ ਵੀ ਸ਼ਾਮਿਲ ਹੈ। ਇਸ ਦੌਰਾਨ ਉਨਾਂ ਸਿੱਖਿਆ ਅਧਿਕਾਰੀਆਂ ਨੂੰ ਜ਼ਿਲੇ ਵਿਚ ਮਿਆਰੀ ਸਿੱਖਿਆ ਨੂੰ ਯੋਜਨਾ ਬੱਧ ਢੰਗ ਨਾਲ ਪ੍ਰਫੁਲਿੱਤ ਕਰਨ ਦੀ ਹਦਾਇਤ ਕੀਤੀ। 

ਇਸੇ ਤਰਾਂ ਉਨਾਂ ਸਿੱਧਵਾਂ ਦੋਨਾ ਵਿਖੇ ਲੱਗਭਗ ਤਿਆਰ ਹੋ ਚੁੱਕੇ 66 ਕੇ. ਵੀ ਸਬ-ਸਟੇਸ਼ਨ ਦਾ ਵੀ ਨਿਰੀਖਣ ਕੀਤਾ। ਉਨਾਂ ਦੱਸਿਆ ਕਿ ਇਸ ਗਿ੍ਰਡ ਦੇ ਚਾਲੂ ਹੋਣ ਨਾਲ ਸਿੱਧਵਾਂ ਦੋਨਾ ਅਤੇ ਲਾਗਲੇ ਅੱਠ ਪਿੰਡਾਂ ਨੂੰ ਵੱਡੀ ਸਹੂਲਤ ਮੁਹੱਈਆ ਹੋਵੇਗੀ। ਇਸ ਮੌਕੇ ਐਕਸੀਅਨ ਪਾਵਰਕਾਮ ਸ੍ਰੀ ਅਸ਼ਵਨੀ ਕੁਮਾਰ ਨੇ ਦੱਸਿਆ ਕਿ ਇਸ ਸਬ-ਸਟੇਸ਼ਨ ਵਿਚ 12.5 ਐਮ. ਵੀ. ਏ ਟ੍ਰਾਂਸਫਾਰਮ ਲੱਗਾ ਹੈ ਅਤੇ ਇਸ ਤੋਂ 8 ਕੇ. ਵੀ ਫੀਡਰ ਨਿਕਲਣੇ ਹਨ। ਇਸ ਮੌਕੇ ਜ਼ਿਲਾ ਸਿੱਖਿਆ ਅਫ਼ਸਰ (ਸ) ਸ. ਮੱਸਾ ਸਿੰਘ ਸਿੱਧੂ, ਐਸ. ਡੀ. ਓ ਪਾਵਰਕਾਮ ਸ. ਗੁਰਨਾਮ ਸਿੰਘ ਬਾਜਵਾ ਅਤੇ ਸ. ਦਵਿੰਦਰ ਪਾਲ ਸਿੰਘ ਆਹੂਜਾ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।   

ਕੈਪਸ਼ਨ :ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਿੱਧਵਾਂ ਦੋਨਾ ਦਾ ਨਿਰੀਖਣ ਕਰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ। ਨਾਲ ਹਨ ਜ਼ਿਲਾ ਸਿੱਖਿਆ ਅਫ਼ਸਰ ਸ. ਮੱਸਾ ਸਿੰਘ ਸਿੱਧੂ ਤੇ ਹੋਰ। 

 

 

ਕੈਪਸ਼ਨ;ਸਿੱਧਵਾਂ ਦੋਨਾਂ ਵਿਖੇ 66 ਕੇ. ਵੀ ਸਬ ਸਟੇਸ਼ਨ ਦਾ ਮੁਆਇਨਾ ਕਰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ। ਨਾਲ ਹਨ ਐਕਸੀਅਨ ਪਾਵਰਕਾਮ ਸ੍ਰੀ ਅਸ਼ਵਨੀ ਕੁਮਾਰ, ਐਸ. ਡੀ. ਓ ਸ. ਗੁਰਨਾਮ ਸਿੰਘ ਤੇ ਹੋਰ।

ਕਮਲੇਸ਼ ਰਾਣੀ ਜ਼ਿਲਾ ਪ੍ਰੀਸ਼ਦ ਕਪੂਰਥਲਾ ਦੇ ਚੇਅਰਪਰਸਨ ਅਤੇ ਹਰਜਿੰਦਰ ਸਿੰਘ ਬਣੇ ਉੱਪ ਚੇਅਰਮੈਨ

ਵਿਧਾਇਕ ਰਾਣਾ ਗੁਰਜੀਤ ਸਿੰਘ, ਨਵਤੇਜ ਸਿੰਘ ਚੀਮਾ ਅਤੇ ਬਲਵਿੰਦਰ ਸਿੰਘ ਧਾਲੀਵਾਲ ਨੇ ਦਿੱਤੀਆਂ ਸ਼ੁੱਭ ਕਾਮਨਾਵਾਂ

ਕਪੂਰਥਲਾ, ਜਨਵਰੀ 2020-(ਹਰਜੀਤ ਸਿੰਘ ਵਿਰਕ)-

ਜ਼ਿਲਾ ਪ੍ਰੀਸ਼ਦ ਕਪੂਰਥਲਾ ਦੇ ਨਵੇਂ ਚੇਅਰਪਰਸਨ ਅਤੇ ਉੱਪ ਚੇਅਰਮੈਨ ਦੀ ਚੋਣ ਪ੍ਰਕਿਰਿਆ ਅੱਜ ਜ਼ਿਲਾ ਪ੍ਰੀਸ਼ਦ ਦਫ਼ਤਰ ਕਪੂਰਥਲਾ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜ) ਫਗਵਾੜਾ-ਕਮ-ਪ੍ਰੀਜ਼ਾਈਡਿੰਗ ਅਫ਼ਸਰ ਸ. ਗੁਰਮੀਤ ਸਿੰਘ ਮੁਲਤਾਨੀ ਦੀ ਨਿਗਰਾਨੀ ਹੇਠ ਸ਼ਾਂਤੀਪੂਰਨ ਢੰਗ ਨਾਲ ਮੁਕੰਮਲ ਹੋਈ। ਇਸ ਦੌਰਾਨ ਜ਼ਿਲਾ ਪ੍ਰੀਸ਼ਦ ਦੇ ਜ਼ੋਨ ਨੰਬਰ 7-ਚੂਹੜਵਾਲ ਤੋਂ ਮੈਂਬਰ ਸ੍ਰੀਮਤੀ ਕਮਲੇਸ਼ ਰਾਣੀ ਨੂੰ ਚੇਅਰਪਰਸਨ ਵਜੋਂ ਅਤੇ ਜ਼ੋਨ ਨੰਬਰ 6-ਭਰੋਆਣਾ ਤੋਂ ਮੈਂਬਰ ਸ੍ਰੀ ਹਰਜਿੰਦਰ ਸਿੰਘ ਨੂੰ ਸਰਵਸਮੰਤੀ ਨਾਲ ਉੱਪ ਚੇਅਰਮੈਨ ਵਜੋਂ ਚੁਣਿਆ ਗਿਆ। ਇਸ ਮੌਕੇ ਵਿਧਾਇਕ ਰਾਣਾ ਗੁਰਜੀਤ ਸਿੰਘ, ਸ. ਨਵਤੇਜ ਸਿੰਘ ਚੀਮਾ ਅਤੇ ਸ. ਬਲਵਿੰਦਰ ਸਿੰਘ ਧਾਲੀਵਾਲ ਤੋਂ ਇਲਾਵਾ ਜ਼ਿਲਾ ਪ੍ਰੀਸ਼ਦ ਦੇ ਨਵੇਂ ਚੁਣੇ ਗਏ ਮੈਂਬਰ ਅਤੇ ਬਲਾਕ ਸੰਮਤੀਆਂ ਦੇ ਚੇਅਰਮੈਨ ਹਾਜ਼ਰ ਸਨ। ਇਸ ਮੌਕੇ ਤਿੰਨਾਂ ਵਿਧਾਇਕਾਂ ਵੱਲੋਂ ਨਵੇਂ ਚੁਣੇ ਗਏ ਚੇਅਰਪਰਸਨ ਅਤੇ ਉੱਪ ਚੇਅਰਮੈਨ ਦਾ ਮੂੰਹ ਮਿੱਠਾ ਕਰਵਾ ਕੇ ਉਨਾਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ ਗਈਆਂ। ਸ੍ਰੀਮਤੀ ਕਮਲੇਸ਼ ਰਾਣੀ ਅਤੇ ਸ੍ਰੀ ਹਰਜਿੰਦਰ ਸਿੰਘ ਨੇ ਇਸ ਮੌਕੇ ਕਿਹਾ ਕਿ ਉਹ ਆਪਣੀ ਜਿੰਮੇਵਾਰੀ ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਜ਼ਿਲੇ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਐਸ. ਪੀ. ਆਂਗਰਾ, ਜ਼ਿਲਾ ਪ੍ਰੀਸ਼ਦ ਮੈਂਬਰ ਸ੍ਰੀਮਤੀ ਮੀਨਾ ਰਾਣੀ, ਸ੍ਰੀਮਤੀ ਨਿਸ਼ਾ ਰਾਣੀ, ਸ੍ਰੀਮਤੀ ਕਮਲੇਸ਼ ਰਾਣੀ, ਸ੍ਰੀ ਨਰਿੰਦਰ ਸਿੰਘ, ਸ੍ਰੀਮਤੀ ਪਰਮਜੀਤ ਕੌਰ ਅਤੇ ਸ੍ਰੀ ਮਨਿੰਦਰਜੀਤ ਸਿੰਘ ਔਜਲਾ ਤੋਂ ਇਲਾਵਾ ਬਲਾਕ ਸੰਮਤੀ ਦੇ ਚੇਅਰਪਰਸਨਾਂ ਤੇ ਚੇਅਰਮੈਨਾਂ ਵਿਚ ਬੀਬੀ ਪਿਆਰੀ, ਸ੍ਰੀਮਤੀ ਸੋਮਾ, ਸ੍ਰੀਮਤੀ ਦਲਜੀਤ ਕੌਰ, ਸ. ਗੁਰਦਿਆਲ ਸਿੰਘ ਤੇ ਸ. ਰਜਿੰਦਰ ਸਿੰਘ ਹਾਜ਼ਰ ਸਨ।  

ਕੈਪਸ਼ਨ :ਜ਼ਿਲਾ ਪ੍ਰੀਸ਼ਦ ਦੇ ਨਵੇਂ ਚੁਣੇ ਗਏ ਚੇਅਰਪਰਸਨ ਸ੍ਰੀਮਤੀ ਕਮਲੇਸ਼ ਰਾਣੀ ਅਤੇ ਉੱਪ ਚੇਅਰਮੈਨ ਸ੍ਰੀ ਹਰਜਿੰਦਰ ਸਿੰਘ ਨੂੰ ਸ਼ੁੱਭ ਕਾਮਨਾਵਾਂ ਦਿੰਦੇ ਹੋਏ ਵਿਧਾਇਕ ਰਾਣਾ ਗੁਰਜੀਤ ਸਿੰਘ, ਸ. ਨਵਤੇਜ ਸਿੰਘ ਚੀਮਾ ਤੇ ਸ. ਬਲਵਿੰਦਰ ਸਿੰਘ ਧਾਲੀਵਾਲ।

ਮਰਹੂਮ ਮੁੱਖ ਮੰਤਰੀ ਸੁਰਜੀਤ ਸਿੰਘ ਬਰਨਾਲਾ ਦੀ ਯਾਦ ਨੂੰ ਸਮਰਪਿਤ ਕੈਂਸਰ ਕੈਂਪ ਵਿੱਚ 927 ਮਰੀਜ਼ਾਂ ਦੀ ਜਾਂਚ ਕੀਤੀ

ਸ਼ੇਰਪੁਰ, ਜਨਵਰੀ 2020-( ਇਕਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ )-
ਮਰਹੂਮ ਮੁੱਖ ਮੰਤਰੀ ਸੁਰਜੀਤ ਸਿੰਘ ਬਰਨਾਲਾ ਦੀ ਯਾਦ ਨੂੰ ਸਮਰਪਿਤ ਉਨ੍ਹਾਂ ਦੀ ਧਰਮਪਤਨੀ ਬੀਬੀ ਸੁਰਜੀਤ ਕੌਰ ਦੀ ਅਗਵਾਈ ਹੇਠ ਪੂਰੇ ਪਰਿਵਾਰ ਨੇ ਵਰਲਡ ਕੈਂਸਰ ਕੇਅਰ ਦੇ ਮੁੱਖ ਪ੍ਰਬੰਧਕ ਕੁਲਵੰਤ ਸਿੰਘ ਧਾਲੀਵਾਲ ਦੇ ਵਿਸ਼ੇਸ਼ ਸਹਿਯੋਗ ਨਾਲ ਸਮਾਜ ਦੀ ਸੇਵਾ ਹਿਤ ਇਤਿਹਾਸਕ ਗੁਰਦੁਆਰਾ ਮੰਜੀ ਸਾਹਿਬ ਮੂਲੋਵਾਲ ਵਿੱਚ ਕੈਂਸਰ ਜਾਂਚ ਕੈਂਪ ਲਗਵਾਇਆ ਜਿਸ ਵਿੱਚ 927 ਮਰੀਜ਼ਾਂ ਨੇ ਮੁਫ਼ਤ ’ਚ ਟੈਸਟ ਕਰਵਾਕੇ ਇਸ ਕੈਂਪ ਦਾ ਲਾਹਾ ਲਿਆ।
ਉਕਤ ਕੈਂਪ ਤੇ ਪਰਿਵਾਰਕ ਸਮਾਗ਼ਮ ਵਿੱਚ ਪੁੱਜੇ ਵੱਡੀ ਗਿਣਤੀ ਲੋਕਾਂ ਤੋਂ ਇਲਾਵਾ ਖਾਸ ਤੌਰ ਐੱਸਜੀਪੀਸੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਝੂੰਦਾ, ਸਿੱਖ ਬੁੱਧੀਜੀਵੀ ਮੰਚ ਪੰਜਾਬ ਦੇ ਪ੍ਰਧਾਨ ਮਾਸਟਰ ਹਰਬੰਸ ਸਿੰਘ ਸ਼ੇਰਪੁਰ ਨੇ ਸ਼ਿਰਕਤ ਕੀਤੀ। ਕੈਂਪ ਤੋਂ ਪਹਿਲਾਂ ਮਰਹੂਮ ਮੁੱਖ ਮੰਤਰੀ ਬਰਨਾਲਾ ਦੀ ਧਰਮਪਤਨੀ ਤੋਂ ਇਲਾਵਾ ਪੁੱਤਰ ਤੇ ਸਾਬਕਾ ਵਿਧਾਇਕ ਗਗਨਜੀਤ ਸਿੰਘ ਬਰਨਾਲਾ ਤੋਂ ਇਲਾਵਾ ਹੋਰ ਪਾਰਟੀ ਆਗੂਆਂ ਨੇ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਸਮਾਗਮ ਦਾ ਆਗਾਜ਼ ਕੀਤਾ।

ਜਨਵਰੀ 2020- - ਐਤਵਾਰ ਦੇ ਅਖਬਾਰਾਂ ਦੀਆਂ ਸੁਰਖੀਆਂ- Video

ਜਗਰਾਓਂ/ਲੁਧਿਆਣਾ, ਜਨਵਰੀ 2020- 

ਅੱਜ ਦੇ ਅਖ਼ਬਾਰਾਂ ਦੀਆਂ ਸੁਰਖੀਆਂ ਪ੍ਰੋਗਰਾਮ ਲੈਕੇ ਜਰਨਲਿਸਟ ਇਕਬਾਲ ਸਿੰਘ ਰਸੂਲਪੁਰ

ਅਤੇ ਡਾ ਬਲਦੇਵ ਸਿੰਘ ਚਲੰਤ ਮਾਮਲਿਆਂ ਦੇ ਮਾਹਰ ਸਾਬਕਾ ਡਾਰਿਕਟਰ ਸਿਖਿਆ ਵਿਭਾਗ ਪੰਜਾਬ ਸਰਕਾਰ ਹਾਜਰ ਹਨ

ਆਓ ਸੁਣੀਏ ਗੱਲਬਾਤ ਕਰੋ ਲਿੰਕ ਤੇ ਕਲਿੱਕ....

ਐਤਵਾਰ ਦੇ ਅਖਬਾਰਾਂ ਦੀਆਂ ਸੁਰਖੀਆਂ

ਸ ਸਰਵਣ ਸਿੰਘ ਢੇਸੀ ਨਮਿਤ ਅੰਤਿਮ ਅਰਦਾਸ ਸਮੇ ਦੁਨੀਆ ਭਰ ਤੋਂ ਸਤਿਕਾਰ ਯੋਗ ਸਖਸਿਤਾ ਨੇ ਸਰਦਾ ਦੇ ਫੁੱਲ ਭੇਟ ਕੀਤੇ

ਜਲੰਧਰ,ਜਨਵਰੀ 2020-(ਇਕਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)-

ਇੰਗਲੈਂਡ 'ਚ ਲਗਾਤਾਰ ਦੂਸਰੀ ਵਾਰ ਸੰਸਦ ਮੈਂਬਰ ਬਣੇ ਸਿੱਖ ਨੌਜਵਾਨ ਆਗੂ ਤਨਮਨਜੀਤ ਸਿੰਘ ਢੇਸੀ ਦੇ ਦਾਦਾ ਅਤੇ ਅਮਰੀਕ ਸਿੰਘ ਢੇਸੀ, ਉੱਘੇ ਕਾਰੋਬਾਰੀ ਅਤੇ ਗੁਰਦੁਆਰਾ ਗ੍ਰੈਵਜੈਂਟ ਕੈਂਟ ਇੰਗਲੈਂਡ ਦੇ ਲਗਾਤਾਰ 10 ਸਾਲ ਪ੍ਰਧਾਨ ਰਹੇ ਜਸਪਾਲ ਸਿੰਘ ਢੇਸੀ ਅਤੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਦੇ ਪਿਤਾ ਸਰਵਣ ਸਿੰਘ ਢੇਸੀ ਨਮਿਤ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪਿੰਡ ਰਾਏਪੁਰ ਫਰਾਲਾ ਵਿਖੇ ਹੋਇਆ, ਜਿਸ 'ਚ ਵੱਖ-ਵੱਖ ਰਾਜਸੀ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਨੇ ਵਿਛੜੀ ਰੂਹ ਨੂੰ ਆਪਣੀ ਸ਼ਰਧਾ ਦੇ ਫੁੱਲ ਭੇਟ ਕੀਤੇ | ਇਸ ਤੋਂ ਪਹਿਲਾਂ ਭਾਈ ਬਿਕਰਮਜੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ਜਥੇ ਨੇ ਕੀਰਤਨ ਕੀਤਾ | ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਢੇਸੀ ਪਰਿਵਾਰ ਵਲੋਂ ਧਾਰਮਿਕ ਅਤੇ ਸਮਾਜਿਕ ਖੇਤਰ 'ਚ ਪਾਏ ਜਾ ਰਹੇ ਯੋਗਦਾਨ ਪਿੱਛੇ ਸਰਵਣ ਸਿੰਘ ਢੇਸੀ ਦੀ ਅਗਵਾਈ ਅਤੇ ਪ੍ਰੇਰਨਾ ਨੂੰ ਦੱਸਿਆ | ਤਨਮਨਜੀਤ ਸਿੰਘ ਢੇਸੀ ਨੇ ਆਪਣੇ ਦਾਦੇ ਨਾਲ ਭਾਵੁਕ ਸਾਂਝ ਦਾ ਜ਼ਿਕਰ ਕੀਤਾ | ਉੱਘੇ ਸਿੱਖ ਵਿਦਵਾਨ ਤੇ ਪੰਥਕ ਬੁਲਾਰੇ ਭਗਵਾਨ ਸਿੰਘ ਜੌਹਲ ਨੇ ਮੰਚ ਦਾ ਸੰਚਾਲਨ ਕੀਤਾ | ਸ਼ਰਧਾਂਜਲੀ ਸਮਾਗਮ 'ਚ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ, ਗਿਆਨੀ ਕੁਲਵਿੰਦਰ ਸਿੰਘ, ਬਾਬਾ ਕਸ਼ਮੀਰ ਸਿੰਘ ਨੇਕੀ ਵਾਲਿਆਂ ਤੇ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਸਮੇਤ ਹੋਰਨਾਂ ਧਾਰਮਿਕ ਸ਼ਖ਼ਸੀਅਤਾਂ ਤੋਂ ਇਲਾਵਾ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ, ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕੇ. ਪੀ., ਸਾਬਕਾ ਮੰਤਰੀ ਰਾਣਾ ਰਣਜੀਤ ਸਿੰਘ, ਸਰਵਣ ਸਿੰਘ ਫਿਲੌਰ, ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ, ਵਿਧਾਇਕ ਰਜਿੰਦਰ ਬੇਰੀ, ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ, ਜੋਗਿੰਦਰ ਸਿੰਘ ਮਾਨ, ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ, ਵਿਧਾਇਕ ਪਵਨ ਟੀਨੂੰ, ਜਥੇਦਾਰ ਕੁਲਵੰਤ ਸਿੰਘ ਮੰਨਣ, ਸਰਵਣ ਸਿੰਘ ਕੁਲਾਰ, ਦਵਿੰਦਰ ਕੌਰ ਕਾਲੜਾ, ਰਣਜੀਤ ਸਿੰਘ ਕਾਹਲੋਂ, ਹਰਜਿੰਦਰ ਕੌਰ (ਸਾਰੇ ਮੈਂਬਰ ਸ਼੍ਰੋਮਣੀ ਕਮੇਟੀ), ਗੁਰਮੇਲ ਸਿੰਘ ਮੱਲ੍ਹੀ ਪ੍ਰਧਾਨ ਗੁਰਦੁਆਰਾ ਸਾਊਥਾਲ, ਪਾਲ ਸਿੰਘ ਆਦੇਕਾਲੀ, ਐਚ. ਐਸ. ਵਾਲੀਆ, ਗੁਰਮੀਤ ਸਿੰਘ ਦਾਦੂਵਾਲ, ਅਵਤਾਰ ਸਿੰਘ ਕਲੇਰ, ਸੁਰਿੰਦਰ ਸਿੰਘ ਵਾਲੀਆ ਸੀਨੀਅਰ ਡਿਪਟੀ ਮੇਅਰ ਫਗਵਾੜਾ, ਜਰਨੈਲ ਸਿੰਘ ਵਾਹਦ, ਬਚਿੱਤਰ ਸਿੰਘ ਕੋਹਾੜ, ਦਲਜੀਤ ਸਿੰਘ ਲਾਲੀ, ਜਗਤੇਸ਼ਵਰ ਸਿੰਘ ਮਜੀਠਾ, ਜਸਬੀਰ ਸਿੰਘ ਸੇਵਾ ਮੁਕਤ ਚੀਫ ਜਸਟਿਸ, ਗੁਰਚਰਨ ਸਿੰਘ ਚੰਨੀ, ਅਮਰਜੀਤ ਸਿੰਘ ਕਿਸ਼ਨਪੁਰਾ, ਰਵਿੰਦਰਪਾਲ ਸਿੰਘ ਖਿੱਚੀਪੁਰ, ਗੁਰਦੇਵ ਕੌਰ ਸੰਘਾ, ਮੋਹਨ ਸਿੰਘ ਸਾਈ, ਮੋਹਣ ਸਿੰਘ ਗਾਂਧੀ, ਐਡਵੋਕੇਟ ਮਨਿੰਦਰਪਾਲ ਸਿੰਘ, ਦਰਸ਼ਨ ਲਾਲ ਜੇਠੂਮਜਾਰਾ, ਡੀ.ਸੀ. ਵਰਿੰਦਰ ਸ਼ਰਮਾ, ਸਾਬਕਾ ਡੀ.ਜੀ.ਪੀ. ਮਹਿਲ ਸਿੰਘ ਭੁੱਲਰ, ਪੁਲਿਸ ਅਧਿਕਾਰੀ ਹਰਕੰਵਲਪ੍ਰੀਤ ਸਿੰਘ ਖੱਖ, ਪਰਮਵੀਰ ਸਿੰਘ ਪਰਮਾਰ, ਗੁਰਮੀਤ ਸਿੰਘ ਸਿੱਧੂ, ਮੇਜਰ ਸਿੰਘ ਤੇ ਥਾਣਾ ਸਦਰ ਮੁਖੀ ਕਮਲਜੀਤ ਸਿੰਘ ਆਦਿ ਅਤੇ ਪਰਿਵਾਰਕ ਮੈਂਬਰਾਂ 'ਚ ਦਲਵਿੰਦਰ ਕੌਰ ਢੇਸੀ, ਸਾਹਿਬ ਸਿੰਘ ਢੇਸੀ, ਤਰਨਜੀਤ ਸਿੰਘ ਢੇਸੀ, ਮਨਮੀਤ ਕੌਰ ਢੇਸੀ, ਉਪਕੀਰਤ ਸਿੰਘ ਢੇਸੀ, ਸੁਹਾਬ ਸਿੰਘ ਢੇਸੀ ਵੀ ਮੌਜੂਦ ਸਨ | ਅਖੀਰ 'ਚ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਪਰਿਵਾਰ ਵਲੋਂ ਸੰਗਤਾਂ ਦਾ ਧੰਨਵਾਦ ਕੀਤਾ |

ਸ਼ਹੀਦ ਸਾਡੇ ਦੇਸ਼ ਦਾ ਸਰਮਾਇਆ-ਰਾਜਿੰਦਰ ਕੌਰ ਭੱਠਲ

ਰਾਜਿੰਦਰ ਕੌਰ ਭੱਠਲ ਸਮੇਤ ਕਈ ਸਖ਼ਸ਼ੀਅਤਾਂ ਵੱਲੋਂ ਸਾਬਕਾ ਮੰਤਰੀ ਜੋਗਿੰਦਰ ਪਾਲ ਪਾਂਡੇ ਨੂੰ ਸ਼ਰਧਾਂਜਲੀਆਂ

ਲੁਧਿਆਣਾ, ਜਨਵਰੀ 2020-( ਇਕਬਾਲ ਸਿੰਘ ਰਸੂਲਪੁਰ/ਸਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ )-

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ੍ਰੀਮਤੀ ਰਾਜਿੰਦਰ ਕੌਰ ਭੱਠਲ ਨੇ ਕਿਹਾ ਹੈ ਕਿ ਸ਼ਹੀਦ ਕਿਸੇ ਵੀ ਦੇਸ਼ ਦਾ ਸਰਮਾਇਆ ਹੁੰਦੇ ਹਨ। ਦੇਸ਼ ਦਾ ਸਹੀ ਅਰਥਾਂ ਵਿੱਚ ਵਿਕਾਸ ਸ਼ਹੀਦੀਆਂ ਦੇਣ ਵਾਲਿਆਂ ਵੱਲੋਂ ਦਰਸਾਏ ਰਸਤੇ ’ਤੇ ਚੱਲ ਕੇ ਹੀ ਕੀਤਾ ਜਾ ਸਕਦਾ ਹੈ। ਉਹ ਅੱਜ ਇਥੇ ਸਾਬਕਾ ਮੰਤਰੀ ਸਵਰਗੀ ਸ੍ਰੀ ਜੋਗਿੰਦਰ ਪਾਲ ਪਾਂਡੇ ਦੇ ਬਰਸੀ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਭੱਠਲ ਨੇ ਕਿਹਾ ਕਿ ਪੰਜਾਬ ਵਿੱਚ ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀ ਬਹਾਲੀ ਲਈ ਸਾਬਕਾ ਮੁੱਖ ਮੰਤਰੀ ਸਵਰਗੀ ਸ੍ਰ. ਬੇਅੰਤ ਸਿੰਘ, ਸਵਰਗੀ ਜੋਗਿੰਦਰ ਪਾਲ ਪਾਂਡੇ ਅਤੇ ਹੋਰ ਕਈ ਸ਼ਹੀਦਾਂ ਨੇ ਆਪਣੇ ਖੂਨ ਦਾ ਤੁਪਕਾ-ਤੁਪਕਾ ਵਹਾ ਦਿੱਤਾ। ਇੰਨ੍ਹੀਆਂ ਕੁਰਬਾਨੀਆਂ ਨਾਲ ਪ੍ਰਾਪਤ ਹੋਏ ਇਸ ਅਮਨ ਅਤੇ ਸ਼ਾਂਤੀ ਵਾਲੇ ਮਾਹੌਲ ਨੂੰ ਕਿਸੇ ਵੀ ਹੀਲੇ ਹੁਣ ਖ਼ਰਾਬ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸ੍ਰ. ਬੇਅੰਤ ਸਿੰਘ ਅਤੇ ਸ੍ਰੀ ਜੋਗਿੰਦਰ ਪਾਲ ਪਾਂਡੇ ਵਰਗੇ ਸ਼ਹੀਦਾਂ ਦੇ ਸੁਪਨਿਆਂ ਦਾ ਪੰਜਾਬ ਸਿਰਜਣ ਲਈ ਦਿ੍ਰੜ ਵਚਨਬੱਧ ਹੈ। ਉਨ੍ਹਾਂ ਨੇ ਕਿਹਾ ਕਿ ਸ੍ਰੀ ਜੋਗਿੰਦਰ ਪਾਲ ਪਾਂਡੇ ਨੇ ਆਪਣੇ ਰਾਜਸੀ ਅਤੇ ਸਮਾਜਿਕ ਜੀਵਨ ਦੌਰਾਨ ਆਪਣੇ ਰਾਜਸੀ ਅਤੇ ਹੋਰ ਸਾਰੇ ਹਿੱਤਾਂ ਤੋਂ ਉੱਪਰ ਉੱਠ ਕੇ ਕੰਮ ਕੀਤਾ। ਉਨ੍ਹਾਂ ਵੱਲੋਂ ਅੱਤਵਾਦ ਖ਼ਿਲਾਫ਼ ਚੁੱਕੇ ਝੰਡੇ ਦੀ ਬਦੌਲਤ ਹੀ ਅੱਜ ਪੰਜਾਬ ਵਿੱਚ ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਅਮਨ ਪਸੰਦ ਲੋਕ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਅਤੇ ਜੋਗਿੰਦਰ ਪਾਲ ਪਾਂਡੇ ਦੀ ਕੁਰਬਾਨੀ ਨੂੰ ਕਦੇ ਵੀ ਵਿਸਾਰ ਨਹੀਂ ਸਕਦੇ। ਇਸ ਮੌਕੇ ਲਗਾਏ ਗਏ ਰਾਜ ਪੱਧਰੀ ਮੈਗਾ ਮੈਡੀਕਲ ਕੈਂਪ ਦੌਰਾਨ ਵੱਖ-ਵੱਖ ਮਾਹਿਰਾਂ ਡਾਕਟਰਾਂ ਵੱਲੋਂ 700 ਦੇ ਕਰੀਬ ਮਰੀਜਾਂ ਦੀ ਜਾਂਚ ਕੀਤੀ ਗਈ। ਇਸ ਮੌਕੇ ਮੁਫ਼ਤ ਲੈਬਾਰਟਰੀ ਟੈਸਟਾਂ ਦੇ ਨਾਲ-ਨਾਲ ਮੁਫ਼ਤ ਦਵਾਈਆਂ ਵੀ ਮੁਹੱਈਆ ਕਰਵਾਈਆਂ ਗਈਆਂ। ਸਮਾਗਮ ਦੌਰਾਨ ਲੁਧਿਆਣਾ (ਉੱਤਰੀ) ਦੇ ਵਿਧਾਇਕ ਰਾਕੇਸ਼ ਪਾਂਡੇ, ਹਲਕਾ ਲੁਧਿਆਣਾ (ਪੂਰਬੀ) ਦੇ ਵਿਧਾਇਕ ਸੰਜੇ ਤਲਵਾੜ, ਨਗਰ ਨਿਗਮ ਲੁਧਿਆਣਾ ਦੇ ਮੇਅਰ ਬਲਕਾਰ ਸਿੰਘ ਸੰਧੂ, ਜ਼ਿਲ੍ਹਾ ਕਾਂਗਰਸ (ਸ਼ਹਿਰੀ) ਪ੍ਰਧਾਨ ਅਸ਼ਵਨੀ ਸ਼ਰਮਾ, ਨਗਰ ਨਿਗਮ ਲੁਧਿਆਣਾ ਦੇ ਸੀਨੀਅਰ ਡਿਪਟੀ ਮੇਅਰ ਸ਼ਾਮ ਸੁੰਦਰ ਮਲਹੋਤਰਾ, ਦੁਸ਼ਯੰਤ ਪਾਂਡੇ ਅਤੇ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।

ਵਿਆਹਾਂ-ਸ਼ਾਦੀਆਂ ਅਤੇ ਹੋਰਨਾਂ ਸਮਾਗਮਾਂ ’ਤੇ ਫਾਇਰ ਆਰਮਜ਼ ਚਲਾਉਣ ’ਤੇ ਮੁਕੰਮਲ ਪਾਬੰਦੀ

ਪੈਲੇਸਾਂ ਅਤੇ ਹੋਟਲਾਂ ’ਚ ਅਸਲਾ ਅਤੇ ਹਥਿਆਰ ਲਿਜਾਣ ਦੀ ਮਨਾਹੀ

ਕਪੂਰਥਲਾ, ਜਨਵਰੀ 2020 -(ਹਰਜੀਤ ਸਿੰਘ ਵਿਰਕ)-

ਜ਼ਿਲਾ ਮੈਜਿਸਟ੍ਰੇਟ ਸ੍ਰੀਮਤੀ ਦੀਪਤੀ ਉੱਪਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਮਾਨਵ ਜੀਵਨ ਦੀ ਸੁਰੱਖਿਆ ਲਈ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਜ਼ਿਲਾ ਕਪੂਰਥਲਾ ਦੀ ਹਦੂਦ ਅੰਦਰ ਵਿਆਹਾਂ-ਸ਼ਾਦੀਆਂ ਅਤੇ ਹੋਰ ਸਮਾਗਮਾਂ ਆਦਿ ’ਤੇ ਫਾਇਰ ਆਰਮਜ਼ ਆਦਿ ਚਲਾਉਣ ਅਤੇ ਇਸ ਜ਼ਿਲੇ ਦੀ ਹਦੂਦ ਅੰਦਰ ਸਾਰੇ ਮੈਰਿਜ ਪੈਲੇਸਾਂ, ਹੋਟਲਾਂ ਅਤੇ ਹੋਰ ਅਜਿਹੀਆਂ ਥਾਵਾਂ ਜਿਥੇ ਵਿਆਹ-ਸ਼ਾਦੀਆਂ ਅਤੇ ਹੋਰ ਸਮਾਗਮ ਕੀਤੇ ਜਾਂਦੇ ਹਨ, ਵਿਚ ਫਾਇਰ ਆਰਮਜ਼ ਦੀ ਵਰਤੋਂ ਕਰਨ ਅਤੇ ਲਾਇਸੰਸੀ/ਗੈਰ ਲਾਇਸੰਸੀ ਅਸਲਾ ਅਤੇ ਹੋਰ ਮਾਨਵ ਜੀਵਨ ਲਈ ਘਾਤਕ ਹਰੇਕ ਤਰਾਂ ਦੇ ਹਥਿਆਰ ਲੈ ਕੇ ਜਾਣ ’ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 16 ਮਾਰਚ 2020 ਤੱਕ ਲਾਗੂ ਰਹਿਣਗੇ। 

ਜਾਰੀ ਹੁਕਮਾਂ ਵਿਚ ਜ਼ਿਲਾ ਮੈਜਿਸਟ੍ਰੇਟ ਨੇ ਕਿਹਾ ਹੈ ਕਿ ਉਨਾਂ ਦੇ ਧਿਆਨ ਵਿਚ ਆਇਆ ਹੈ ਕਿ ਜ਼ਿਲਾ ਕਪੂਰਥਲਾ ਵਿਖੇ ਵਿਆਹਾਂ-ਸ਼ਾਦੀਆਂ ਅਤੇ ਹੋਰ ਸਮਾਗਮਾਂ ਆਦਿ ’ਤੇ ਆਰਮਜ਼/ਹਥਿਆਰ ਚਲਾਏ ਜਾਂਦੇ ਹਨ ਅਤੇ ਇਸ ਜ਼ਿਲੇ ਦੀ ਹਦੂਦ ਅੰਦਰ ਸਾਰੇ ਮੈਰਿਜ ਪੈਲੇਸਾਂ/ਹੋਟਲਾਂ ਵਿਚ ਫਾਇਰ ਆਰਮ ਦੀ ਵਰਤੋਂ ਖੁੱਲੇਆਮ ਕੀਤੀ ਜਾ ਰਹੀ ਹੈ ਅਤੇ ਅਮਨ ਤੇ ਕਾਨੂੰਨ ਦੀ ਸਥਿਤੀ ਭੰਗ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਜਿਸ ਕਾਰਨ ਕਈ ਵਾਰ ਮਾਨਵ ਜੀਵਨ ਨੂੰ ਵੀ ਖ਼ਤਰਾ ਪੈਦਾ ਹੋ ਜਾਂਦਾ ਹੈ। ਅਮਨ-ਕਾਨੂੰਨ ਬਰਕਰਾਰ ਰੱਖਣ ਅਤੇ ਮਾਨਵ ਜੀਵਨ ਦੀ ਸੁਰੱਖਿਆ ਲਈ ਇਸ ਜ਼ਿਲੇ ਦੀ ਹਦੂਦ ਅੰਦਰ ਇਨਾਂ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਲਗਾਉਣ ਦੀ ਜ਼ਰੂਰਤ ਹੈ।  

ਫੋਟੋ : ਸ੍ਰੀਮਤੀ ਦੀਪਤੀ ਉੱਪਲ, ਜ਼ਿਲਾ ਮੈਜਿਸਟ੍ਰੇਟ ਕਪੂਰਥਲਾ।

ਮੁਫ਼ਤ ਸਾਫਟ ਸਕਿੱਲਜ਼ ਟ੍ਰੇਨਿੰਗ ਲਈ 24 ਤੱਕ ਹੋਵੇਗੀ ਰਜਿਸਟ੍ਰੇਸ਼ਨ-ਡੀ. ਸੀ

ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿੳੂਰੋ ਦੀ ਗਵਰਨਿੰਗ ਕੌਂਸਲ ਦੀ ਹੋਈ ਮੀਟਿੰਗ

ਕਪੂਰਥਲਾ, ਜਨਵਰੀ 2020- (ਹਰਜੀਤ ਸਿੰਘ ਵਿਰਕ)-

ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿੳੂਰੋ ਦੀ ਗਵਰਨਿੰਗ ਕੌਂਸਲ ਦੀ ਮੀਟਿੰਗ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਦੀ ਪ੍ਰਧਾਨਗੀ ਹੇਠ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ। ਇਸ ਮੌਕੇ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿੳੂਰੋ ਵਿਖੇ ਸ਼ੁਰੂ ਕੀਤੇ ਜਾ ਰਹੇ ਸਾਫਟ ਸਕਿੱਲਜ਼ ਟ੍ਰੇਨਿੰਗ ਪ੍ਰੋਗਰਾਮ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਨਾਂ ਪ੍ਰਾਰਥੀਆਂ ਦੀ ਵਿੱਦਿਅਕ ਯੋਗਤਾ ਦਸਵੀਂ ਤੋਂ ਲੈ ਕੇ ਗ੍ਰੇਜੂਏਸ਼ਨ ਤੱਕ ਹੈ, ਉਹ 24 ਜਨਵਰੀ 2020, ਦਿਨ ਸ਼ੁੱਕਰਵਾਰ ਤੱਕ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿੳੂਰੋ, ਪੰਜਵੀਂ ਮੰਜ਼ਿਲ, ਜ਼ਿਲਾ ਪ੍ਰਬੰਧਕੀ ਕੰਪਲੈਕਸ, ਕਪੂਰਥਲਾ ਵਿਖੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਉਨਾਂ ਦੱਸਿਆ ਕਿ ਇਹ ਟ੍ਰੇਨਿੰਗ 2 ਮਹੀਨੇ ਦੀ ਹੋਵੇਗੀ ਅਤੇ ਪ੍ਰਾਰਥੀ ਕੋਲੋਂ ਇਸ ਟ੍ਰੇਨਿੰਗ ਕੋਰਸ ਲਈ ਕੋਈ ਫੀਸ ਚਾਰਜ ਨਹੀਂ ਕੀਤੀ ਜਾਵੇਗੀ। ਉਨਾਂ ਕਿਹਾ ਕਿ ਟ੍ਰੇਨਿੰਗ ਤੋਂ ਬਾਅਦ ਨੌਕਰੀ ਦੇ ਯੋਗ ਹੋਣ ਲਈ ਘੱਟੋ-ਘੱਟ 100 ਟ੍ਰੇਨਿੰਗ ਪੂਰੀ ਕਰਨੀ ਜ਼ਰੂਰੀ ਹੈ। ਉਨਾਂ ਕਿਹਾ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿੳੂਰੋ, ਕਪੂਰਥਲਾ ਨਾਲ ਫੋਨ ਨੰਬਰ 01822-297216 ਜਾਂ ਮੋਬਾਈਲ ਨੰਬਰ 96469-06412 ਉੱਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ 6 ਅਤੇ 7 ਮਾਰਚ ਨੂੰ ਆਈ. ਐਸ. ਬੀ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਲੱਗਣ ਵਾਲੇ ਰੁਜ਼ਗਾਰ ਮੇਲੇ ਬਾਰੇ ਸਮੂਹ ਨਿਯੋਜਕਾਂ ਨਾਲ ਜੌਬ ਰੋਲਜ਼ ਇਕੱਠੇ ਕਰਨ ’ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ, ਜਿਸ ਵਿਚ ਨੌਕਰੀਆਂ ਦਾ ਸਾਲਾਨਾ ਪੈਕੇਜ ਘੱਟੋ-ਘੱਟ ਤਿੰਨ ਲੱਖ ਰੁਪਏ ਹੋਵੇਗਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਐਸ. ਪੀ. ਆਂਗਰਾ, ਜ਼ਿਲਾ ਰੋਜ਼ਗਾਰ ਜਨਰੇਸ਼ਨ ਤੇ ਟ੍ਰੇਨਿੰਗ ਅਫ਼ਸਰ ਸ੍ਰੀਮਤੀ ਨੀਲਮ ਮਹੇ ਅਤੇ ਹੋਰ ਅਧਿਕਾਰੀ ਹਾਜ਼ਰ ਸਨ। 

 

ਕੈਪਸ਼ਨ : ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ। ਨਾਲ ਹਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਐਸ. ਪੀ ਆਂਗਰਾ ਅਤੇ ਜ਼ਿਲਾ ਰੋਜ਼ਗਾਰ ਜਨਰੇਸ਼ਨ ਤੇ ਟ੍ਰੇਨਿੰਗ ਅਫ਼ਸਰ ਸ੍ਰੀਮਤੀ ਨੀਲਮ ਮਹੇ।

ਬੇਟੀ ਬਚਾਓ, ਬੇਟੀ ਪੜਾਓ’ ਸਕੀਮ ਤਹਿਤ ਜ਼ਿਲੇ ਵਿਚ 500 ਨਵਜੰਮੀਆਂ ਧੀਆਂ ਦੀ ਮਨਾਈ ਲੋਹੜੀ

ਸ਼ਾਲੀਮਾਰ ਬਾਗ਼ ਵਿਖੇ ਹੋਇਆ ਵਿਸ਼ਾਲ ਜ਼ਿਲਾ ਪੱਧਰੀ ਸਮਾਗਮ

ਧੀਆਂ ਨੂੰ ਹਰੇਕ ਪੱਧਰ ’ਤੇ ਮਿਲੇ ਪੁੱਤਰਾਂ ਦੇ ਬਰਾਬਰ ਸਨਮਾਨ ਅਤੇ ਹੱਕ-ਰਾਣਾ ਗੁਰਜੀਤ ਸਿੰਘ

ਔਰਤਾਂ ਦੇ ਸ਼ਕਤੀਕਰਨ ਨਾਲ ਹੀ ਹੋ ਸਕਦੈ ਸਮਾਜ ਦਾ ਸਮੁੱਚੇ ਰੂਪ ’ਚ ਵਿਕਾਸ-ਡਿਪਟੀ ਕਮਿਸ਼ਨਰ ਦੀਪਤੀ ਉੱਪਲ

ਕਪੂਰਥਲਾ, ਜਨਵਰੀ 2020- (ਹਰਜੀਤ ਸਿੰਘ ਵਿਰਕ)-

‘ਬੇਟੀ ਬਚਾਓ, ਬੇਟੀ ਪੜਾਓ’ ਸਕੀਮ ਤਹਿਤ ਅੱਜ ਜ਼ਿਲਾ ਪ੍ਰਸ਼ਾਸਨ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਜ਼ਿਲੇ ਵਿਚ 500 ਨਵਜੰਮੀਆਂ ਧੀਆਂ ਦੀ ਲੋਹੜੀ ਮਨਾਈ ਗਈ। ਇਸ ਸਬੰਧੀ ਸਥਾਨਕ ਸ਼ਾਲੀਮਾਰ ਬਾਗ਼ ਵਿਖੇ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਦੀ ਅਗਵਾਈ ਹੇਠ ਨਵਜੰਮੀਆਂ ਬੱਚੀਆਂ ਦੀ ਲੋਹੜੀ ਮਨਾਉਣ ਲਈ ਇਕ ਵਿਸ਼ਾਲ ਸਮਾਗਮ ਕਰਵਾਇਆ ਗਿਆ। ਵਿਧਾਇਕ ਰਾਣਾ ਗੁਰਜੀਤ ਸਿੰਘ ਵੱਲੋਂ ਇਸ ਮੌਕੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਗਈ। ਇਸ ਮੌਕੇ ਉਨਾਂ ਕਿਹਾ ਕਿ ਕੁੜੀਆਂ ਨੂੰ ਹਰੇਕ ਪੱਧਰ ’ਤੇ ਮੁੰਡਿਆਂ ਦੇ ਬਰਾਬਰ ਸਨਮਾਨ, ਅੱਗੇ ਵਧਣ ਦੇ ਮੌਕੇ ਅਤੇ ਹੱਕ ਮਿਲਣੇ ਚਾਹੀਦੇ ਹਨ ਤਾਂ ਜੋ ਉਹ ਆਪਣੀਆਂ ਖੁਸ਼ੀਆਂ, ਇੱਛਾਵਾਂ ਅਤੇ ਸੱਧਰਾਂ ਨੂੰ ਪੂਰਾ ਕਰ ਸਕਣ। ਉਨਾਂ ਕਿਹਾ ਕਿ ਅੱਜ ਕੁੜੀਆਂ ਹਰੇਕ ਖੇਤਰ ਵਿਚ ਮੁੰਡਿਆਂ ਨਾਲੋਂ ਬਾਜ਼ੀ ਮਾਰ ਰਹੀਆਂ ਹਨ। 

ਸਮਾਗਮ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਨੇ ਕਿਹਾ ਕਿ ਔਰਤਾਂ ਦੀ ਖੁਸ਼ਹਾਲੀ ਅਤੇ ਸ਼ਕਤੀਕਰਨ ਨਾਲ ਹੀ ਸਮਾਜ ਸਮੁੱਚੇ ਰੂਪ ਵਿਚ ਵਿਕਾਸ ਕਰ ਸਕਦਾ ਹੈ। ਉਨਾਂ ਕਿਹਾ ਕਿ ਸਿੱਖਿਆ ਔਰਤਾਂ ਦੇ ਸ਼ਕਤੀਕਰਨ ਦਾ ਬਹੁਤ ਹੀ ਕਾਰਗਰ ਹਥਿਆਰ ਹੈ। ਉਨਾਂ ਕਿਹਾ ਕਿ ਸਮਾਜ ਦੀ ਬਿਹਤਰੀ ਲਈ ਬੱਚੀਆਂ ਪ੍ਰਤੀ ਸੋਚ ਬਦਲਣੀ ਬੇਹੱਦ ਜ਼ਰੂਰੀ ਹੈ। ਉਨਾਂ ਕਿਹਾ ਕਿ ਇਸ ਕੰਮ ਲਈ ਸਾਨੂੰ ਸਾਰਿਆਂ ਨੂੰ ਅੱਗੇ ਆਉਣਾ ਪਵੇਗਾ, ਤਾਂ ਹੀ ਸੁਧਾਰ ਦੀ ਆਸ ਰੱਖੀ ਜਾ ਸਕਦੀ ਹੈ। ਉਨਾਂ ਦੱਸਿਆ ਕਿ ਅੱਜ ਜ਼ਿਲੇ ਵਿਚ 500 ਨਵਜੰਮੀਆਂ ਬੱਚੀਆਂ ਦੀ ਲੋਹੜੀ ਮਨਾਈ ਗਈ ਹੈ, ਜਿਨਾਂ ਵਿਚੋਂ 200 ਬੱਚੀਆਂ ਦੀ ਜ਼ਿਲਾ ਪੱਧਰ ’ਤੇ ਅਤੇ 100-100 ਬੱਚੀਆਂ ਦੀ ਫਗਵਾੜਾ, ਸੁਲਤਾਨਪੁਰ ਲੋਧੀ ਅਤੇ ਨਡਾਲਾ ਵਿਖੇ ਸਬ-ਡਵੀਜ਼ਨ ਪੱਧਰ ’ਤੇ ਲੋਹੜੀ ਮਨਾਈ ਗਈ ਹੈ। 

ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਨਵਜੰਮੀਆਂ ਬੱਚੀਆਂ ਲਈ ਕੇਕ ਕੱਟਿਆ ਗਿਆ। ਇਸ ਤੋਂ ਇਲਾਵਾ ਨਵਜੰਮੀਆਂ ਬੱਚੀਆਂ ਅਤੇ ਉਨਾਂ ਦੀਆਂ ਮਾਵਾਂ ਦਾ ਸਨਮਾਨ ਕੀਤਾ ਗਿਆ ਅਤੇ ਉਨਾਂ ਨੂੰ ਬੇਬੀ ਕੇਅਰ ਕਿੱਟਾਂ ਭੇਟ ਕੀਤੀਆਂ ਗਈਆਂ, ਜਿਸ ਵਿਚ ਬੇਬੀ ਸੂਟ, ਬੇਟੀ ਕੰਬਲ, ਲੋਹੜੀ ਦੇ ਲੱਡੂ, ਮੂੰਗਫਲੀ, ਰਿਓੜੀਆਂ ਅਤੇ ਗੱਚਕ ਆਦਿ ਸ਼ਾਮਿਲ ਸੀ। ਇਸੇ ਤਰਾਂ ਪੋਸ਼ਣ ਅਭਿਆਨ ਤਹਿਤ ਸਭਨਾਂ ਨੂੰ ਘਰ ਦਾ ਬਣਿਆ ਖਾਣਾ ਪਰੋਸਿਆ ਗਿਆ ਅਤੇ ਲੋਹੜੀ ਦੇ ਲੱਡੂ ਵੰਡੇ ਗਏ। ਇਸ ਮੌਕੇ ਸਵੈ-ਸਹਾਈ ਗਰੁੱਪਾਂ ਵੱਲੋਂ ਤਿਆਰ ਕੀਤੇ ਗਏ ਉਤਪਾਦਾਂ ਅਤੇ ਖਾਣ-ਪੀਣ ਦੇ ਸਾਮਾਨ ਦੀਆਂ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ, ਜਿਨਾਂ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲਿਆ। ਇਸ ਤੋਂ ਇਲਾਵਾ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਦਿੱਤੀਆਂ ਜਾ ਰਹੀਆਂ ਮੁਫ਼ਤ ਕਾਨੂੰਨੀ ਸੇਵਾਵਾਂ ਸਬੰਧੀ ਵੀ ਸਟਾਲ ਲਗਾਇਆ ਗਿਆ। 

ਇਸ ਮੌਕੇ ਪੇਸ਼ ਕੀਤਾ ਗਿਆ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਯਾਦਗਾਰੀ ਹੋ ਨਿੱਬੜਿਆ, ਜਿਸ ਦੌਰਾਨ ਸਕੂਲੀ ਬੱਚੀਆਂ ਵੱਲੋਂ ਬੋਲੀਆਂ, ਗਿੱਧੇ ਅਤੇ ਭੰਗੜੇ ਰਾਹੀਂ ਖ਼ੂਬ ਰੰਗ ਬੰਨਿਆ ਗਿਆ। ਛੋਟੀਆਂ ਬੱਚੀਆਂ ਐਂਜਲੀਨਾ ਅਤੇ ਅਨਾਇਆ ਨੇ ਆਪਣੀਆਂ ਦਿਲਕਸ਼ ਪੇਸ਼ਕਾਰੀਆਂ ਰਾਹੀਂ ਦਰਸਾਇਆ ਕਿ ਅੱਜ ਬੇਟੀਆਂ ਕਿਸੇ ਪੱਖੋਂ ਵੀ ਘੱਟ ਨਹੀਂ ਹਨ। ਇਸ ਮੌਕੇ ਸੁਖਜੀਤ ਆਸ਼ਰਮ ਦੀਆਂ ਵਿਸ਼ੇਸ਼ ਬੱਚੀਆਂ ਵੱਲੋਂ ਆਪਣੀਆਂ ਕਵਿਤਾਵਾਂ ਅਤੇ ਗੀਤਾਂ ਰਾਹੀਂ ਖ਼ੂਬ ਤਾੜੀਆਂ ਬਟੋਰੀਆਂ ਗਈਆਂ। ਇਸ ਤੋਂ ਇਲਾਵਾ ਸ੍ਰੀ ਜਗਜੀਤ ਸਿੰਘ ਦੀ ਅਗਵਾਈ ਵਾਲੇ ‘ਵਾਇਸ ਆਫ ਸੋਲ’ ਗਰੁੱਪ ਵੱਲੋਂ ‘ਰੇਤ ਦੀਆਂ ਕੰਧਾਂ’ ਨਾਟਕ ਦੀ ਬਾਖੂਬੀ ਪੇਸ਼ਕਾਰੀ ਕੀਤੀ ਗਈ। 

  ਇਸ ਤੋਂ ਬਾਅਦ ਲੋਹੜੀ ਦੀ ਧੂਣੀ ਬਾਲ਼ੀ ਗਈ, ਜਿਸ ਦੌਰਾਨ ਡਿਪਟੀ ਕਮਿਸ਼ਨਰ, ਸਹਾਇਕ ਕਮਿਸ਼ਨਰ ਅਤੇ ਹੋਰਨਾਂ ਮਹਿਲਾ ਅਫ਼ਸਰਾਂ ਨੇ ਬੱਚੀਆਂ ਨਾਲ ਮਿਲ ਕੇ ਗਿੱਧਾ ਪਾਇਆ। ਸਾਰੀਆਂ ਨਵਜੰਮੀਆਂ ਬੱਚੀਆਂ ਅਤੇ ਉਨਾਂ ਦੀਆਂ ਮਾਵਾਂ ਦਾ ਇਸ ਮੌਕੇ ਸਨਮਾਨ ਕੀਤਾ ਗਿਆ। ਜ਼ਿਲਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਸਨੇਹ ਲਤਾ ਨੇ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ। 

ਇਸ ਮੌਕੇ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਤੇ ਸੀ. ਜੇ. ਐਮ ਸ੍ਰੀ ਅਜੀਤ ਪਾਲ ਸਿੰਘ, ਜ਼ਿਲਾ ਯੋਜਨਾ ਬੋਰਡ ਦੇ ਚੇਅਰਮੈਨ ਸ੍ਰੀ ਅਨੂਪ ਕੱਲਣ, ਸਹਾਇਕ ਕਮਿਸ਼ਨਰ ਡਾ. ਸ਼ਿਖਾ ਭਗਤ, ਐਸ. ਡੀ. ਐਮ ਕਪੂਰਥਲਾ ਸ੍ਰੀ ਵਰਿੰਦਰ ਪਾਲ ਸਿੰਘ ਬਾਜਵਾ, ਜ਼ਿਲਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਸਨੇਹ ਲਤਾ, ਡੀ. ਐਸ. ਪੀ ਡਾ. ਮੁਕੇਸ਼ ਅਤੇ ਸ. ਵਿਸ਼ਾਲਜੀਤ ਸਿੰਘ, ਤਹਿਸੀਲਦਾਰ ਕਪੂਰਥਲਾ ਸ. ਮਨਵੀਰ ਸਿੰਘ ਢਿੱਲੋਂ, ਸਿਵਲ ਸਰਜਨ ਡਾ. ਜਸਮੀਤ ਬਾਵਾ, ਜ਼ਿਲਾ ਸਿਹਤ ਅਫ਼ਸਰ ਡਾ. ਕੁਲਜੀਤ ਸਿੰਘ, ਜ਼ਿਲਾ ਸਿੱਖਿਆ ਅਫ਼ਸਰ (ਸ) ਸ. ਮੱਸਾ ਸਿੰਘ ਸਿੱਧੂ, ਜ਼ਿਲਾ ਸਿੱਖਿਆ ਅਫ਼ਸਰ (ਅ) ਸ. ਗੁਰਭਜਨ ਸਿੰਘ ਲਾਸਾਨੀ, ਜ਼ਿਲਾ ਟੀਕਾਕਰਨ ਅਫ਼ਸਰ ਡਾ. ਆਸ਼ਾ ਮਾਂਗਟ, ਜ਼ਿਲਾ ਰੋਜ਼ਗਾਰ ਜਨਰੇਸ਼ਨ ਤੇ ਟ੍ਰੇਨਿੰਗ ਅਫ਼ਸਰ ਸ੍ਰੀਮਤੀ ਨੀਲਮ ਮਹੇ, ਜ਼ਿਲਾ ਮੰਡੀ ਅਫ਼ਸਰ ਸ੍ਰੀ ਰਾਜ ਕੁਮਾਰ ਬਸਰਾ, ਸਹਾਇਕ ਕਮਿਸ਼ਨਰ ਫੂਡ ਡਾ. ਹਰਜੋਤ ਪਾਲ ਸਿੰਘ, ਸੀ. ਡੀ. ਪੀ. ਓ ਸ੍ਰੀਮਤੀ ਨਿਤਾਸ਼ਾ ਸਾਗਰ, ਉੱਪ ਮੰਡਲ ਭੂਮੀ ਰੱਖਿਆ ਅਫ਼ਸਰ ਸ. ਮਨਪ੍ਰੀਤ ਸਿੰਘ, ਉੱਪ ਜ਼ਿਲਾ ਸਿੱਖਿਆ ਅਫ਼ਸਰ ਸ੍ਰੀਮਤੀ ਨੰਦਾ, ਖੇਤੀਬਾੜੀ ਅਫ਼ਸਰ ਸ. ਐਚ. ਪੀ. ਐਸ ਭਰੋਤ, ਮਹਿਲਾ ਵਿਕਾਸ ਅਫ਼ਸਰ ਮੈਡਮ ਹਰਪ੍ਰੀਤ ਕੌਰ, ਸ. ਅਮਰਜੀਤ ਸਿੰਘ ਸੈਦੋਵਾਲ, ਸ੍ਰੀ ਗੁਰਦੀਪ ਸਿੰਘ ਬਿਸ਼ਨਪੁਰ, ਸ੍ਰੀ ਵਿਕਾਸ ਸ਼ਰਮਾ, ਸ੍ਰੀ ਕਰਨ ਮਹਾਜਨ, ਸ੍ਰੀ ਨਰਿੰਦਰ ਸਿੰਘ ਮੰਨਸੂ, ਸ੍ਰੀ ਤਰਸੇਮ, ਸ੍ਰੀ ਗਗਨਦੀਪ, ਮੈਡਮ ਅੰਜੂ ਬਾਲਾ ਤੇ ਸ. ਦਵਿੰਦਰ ਪਾਲ ਸਿੰਘ ਆਹੂਜਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਸੀ. ਡੀ. ਪੀ. ਓਜ਼ ਅਤੇ ਆਂਗਣਵਾੜੀ ਵਰਕਰ ਹਾਜ਼ਰ ਸਨ।

 

ਐਡਵੋਕੇਟ ਸੰਧੂ ਵੱਲੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਬਾਰੇ ਤਿਆਰ ਕੀਤਾ ਵਿਸ਼ੇਸ਼ ਕੈਲੰਡਰ ਗੁਰਦੁਆਰਾ ਸਾਹਿਬ ਵਿਖੇ ਭੇਟ

ਸੁਲਤਾਨਪੁਰ ਲੋਧੀ /ਕਪੂਰਥਲਾ- ਜਨਵਰੀ 2020 -(ਹਰਜੀਤ ਸਿੰਘ ਵਿਰਕ)-

ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਐਡਵੋਕੇਟ ਸ੍ਰੀ ਹਰਪ੍ਰੀਤ ਸਿੰਘ ਸੰਧੂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸਬੰਧੀ ਤਿਆਰ ਕੀਤਾ ਗਿਆ ਵਿਸ਼ੇਸ਼ ਕੈਲੰਡਰ ‘ਵਿਜ਼ੂਅਲਜ਼ ਆਫ ਗੁਰਦੁਆਰਾ ਬੇਰ ਸਾਹਿਬ, ਸੁਲਤਾਨਪੁਰ ਲੋਧੀ’ ਅੱਜ ਗੁਰਦੁਆਰਾ ਸਾਹਿਬ ਵਿਖੇ ਭੇਟ ਕੀਤਾ ਗਿਆ। ਇਸ ਕੈਲੰਡਰ ਵਿਚ ਸਿੱਖ ਸੰਗਤਾਂ ਲਈ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੀ ਮਹੱਤਤਾ ਨੂੰ ਬਹੁਤ ਹੀ ਸੁੰਦਰ ਢੰਗ ਨਾਲ ਰੰਗਦਾਰ ਤਸਵੀਰਾਂ ਰਾਹੀਂ ਦਰਸਾਇਆ ਗਿਆ ਹੈ। ਇਸ ਵਿਚ ਪਾਲਕੀ ਸਾਹਿਬ, ਚੰਦੋਆ ਸਾਹਿਬ, ਚੌਰ ਸਾਹਿਬ, ਨਿਸ਼ਾਨ ਸਾਹਿਬ, ਸੁੱਖਆਸਣ ਅਸਥਾਨ, ਗੁੰਬਦ, ਪਵਿੱਤਰ ਸਰੋਵਰ, ਪਵਿੱਤਰ ਬੇਰੀ ਅਤੇ ਪਵਿੱਤਰ ਬੇਈਂ ਦੀਆਂ ਮਨਮੋਹਕ ਤਸਵੀਰਾਂ ਤੋਂ ਇਲਾਵਾ ਕੁਦਰਤ ਦੇ ਮਹੱਤਵ ਨੂੰ ਦਰਸਾਉਂਦੀਆਂ ਗੁਰਬਾਣੀ ਦੀਆਂ ਤੁਕਾਂ ਅੰਕਿਤ ਕੀਤੀਆਂ ਗਈਆਂ ਹਨ। ਇਸ ਮੌਕੇ ਗੁਰਦੁਆਰਾ ਪ੍ਰਬੰਧਕਾਂ ਅਤੇ ਸੰਗਤ ਵੱਲੋਂ ਐਡਵੋਕੇਟ ਸੰਧੂ ਦੇ ਇਸ ਕਾਰਜ ਦੀ ਸ਼ਲਾਘਾ ਕੀਤੀ ਗਈ। ਐਡਵੋਕੇਟ ਸੰਧੂ ਨੇ ਇਸ ਮੌਕੇ ਕਿਹਾ ਕਿ ਉਹ ਵਾਹਿਗੁਰੂ ਦਾ ਸ਼ੁਕਰਾਨਾ ਕਰਦੇ ਹਨ, ਜਿਨਾਂ ਨੇ ਉਨਾਂ ਨੂੰ ਇਹ ਕਾਰਜ ਕਰਨ ਦਾ ਬਲ ਬਖਸ਼ਿਆ ਹੈ। 

ਕੈਪਸ਼ਨ -ਗੁਰਦੁਆਰਾ ਸ੍ਰੀ ਬੇਰ ਸਾਹਿਬ ਬਾਰੇ ਤਿਆਰ ਕੀਤਾ ਗਿਆ ਵਿਸ਼ੇਸ਼ ਕੈਲੰਡਰ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੂੰ ਭੇਟ ਕਰਦੇ ਹੋਏ ਐਡਵੋਕੇਟ ਸ੍ਰੀ ਹਰਪ੍ਰੀਤ ਸਿੰਘ ਸੰਧੂ

ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਅਤੇ ਹੋਰਨਾਂ ਸਿੱਖ ਆਗੂਆਂ ਵਲੋਂ 'ਸਫ਼ਰ-ਏ-ਅਕਾਲੀ ਲਹਿਰ' ਦੇ ਬੈਨਰ ਹੇਠ ਦਿਲੀ ਵਿਚ ਇਕੱਠ

ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਹੋਏ ਇਸ ਪ੍ਰੋਗਰਾਮ 'ਚ ਇਕ 7 ਨੁਕਾਤੀ ਮਤਾ ਵੀ ਪਾਸ

ਅਕਾਲੀ ਦਲ ਕਿਸੇ 'ਇਕ ਵਿਅਕਤੀ' ਜਾਂ 'ਪਰਿਵਾਰ' ਦੀ ਜਾਗੀਰ ਨਹੀਂ, ਸਗੋਂ 'ਇਕ ਸੋਚ ਅਤੇ ਸਿਧਾਂਤ'- ਬਾਗੀ ਅਕਾਲੀ

ਸੁਖਬੀਰ ਨੂੰ ਛੱਡ ਕੇ ਅਕਾਲੀ ਦਲ ਦੇ ਕਿਸੇ ਵੀ ਪ੍ਰਧਾਨ 'ਤੇ ਪੰਥ ਨੂੰ ਵੇਚ ਕੇ ਪੈਸੇ ਬਣਾਉਣ ਦਾ ਝੂਠਾ ਜਾਂ ਸੱਚਾ ਦੋਸ਼ ਨਹੀਂ ਲੱਗਾ-ਬਲਵੰਤ ਸਿੰਘ ਰਾਮੂਵਾਲੀਆ

ਮਾੜੇ ਕਾਰਨਾਮੇ ਕਰਨ ਵਾਲੇ ਮਹੰਤਾਂ ਤੋਂ ਛੁਟਕਾਰਾ ਪਾਉਣ ਲਈ ਇਕਜੁਟਤਾ 'ਤੇ ਜ਼ੋਰ-ਸੇਵਾ ਸਿੰਘ ਸੇਖਵਾਂ

ਨਵੀਂ ਦਿੱਲੀ,ਜਨਵਰੀ 2020-( ਇਕਬਾਲ ਸਿੰਘ ਰਸੂਲਪੁਰ/ ਮਨਜਿੰਦਰ ਗਿੱਲ )- 

ਸ਼੍ਰੋਮਣੀ ਅਕਾਲੀ ਦਲ ਨੂੰ 'ਬਾਦਲ ਪਾਰਟੀ' ਬਣਾਉਣ ਦੇ ਕਥਿਤ ਇਲਜ਼ਾਮਾਂ ਨੂੰ ਲੈ ਕੇ ਪਾਰਟੀ ਦੇ ਬਾਗੀ ਅਤੇ ਹੋਰਨਾਂ ਸਿੱਖ ਆਗੂਆਂ ਨੇ ਸਨਿਚਰਵਾਰ ਨੂੰ 'ਸਫ਼ਰ-ਏ-ਅਕਾਲੀ ਲਹਿਰ' ਦੇ ਬੈਨਰ ਹੇਠ ਇਕ ਪ੍ਰੋਗਰਾਮ ਕਰਵਾਇਆ | ਜਿਸ 'ਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਨੂੰ ਚੁਣੌਤੀ ਦਿੰਦਿਆਂ ਬਾਗੀ ਆਗੂਆਂ ਨੇ ਇਹ ਸੁਨੇਹਾ ਦੇਣ ਦੀ ਕੋਸ਼ਿਸ਼ ਕੀਤੀ ਕਿ ਅਕਾਲੀ ਦਲ ਕਿਸੇ 'ਇਕ ਵਿਅਕਤੀ' ਜਾਂ 'ਪਰਿਵਾਰ' ਦੀ ਜਾਗੀਰ ਨਹੀਂ, ਸਗੋਂ 'ਇਕ ਸੋਚ ਅਤੇ ਸਿਧਾਂਤ' ਹੈ | ਦਿੱਲੀ ਦੇ ਕਾਂਸਟੀਚਿਊਸ਼ਨ ਕਲੱਬ ਦੇ ਮਾਵਲੰਕਰ ਹਾਲ ਵਿਖੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਹੋਏ ਇਸ ਪ੍ਰੋਗਰਾਮ 'ਚ ਇਕ 7 ਨੁਕਾਤੀ ਮਤਾ ਵੀ ਪਾਸ ਕੀਤਾ ਗਿਆ, ਜਿਸ 'ਚ ਮੁੱਖ ਤੌਰ 'ਤੇ ਸ੍ਰੀ ਸਾਹਿਬ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਿਆਸੀ ਗਲਬੇ ਤੋਂ ਆਜ਼ਾਦ ਕਰਵਾਉਣ ਲਈ ਸੰਘਰਸ਼ ਕਰਨ ਦੀ ਆਵਾਜ਼ ਉਠਾਉਣ ਦਾ ਅਹਿਦ ਕੀਤਾ ਗਿਆ | ਕਿਸੇ ਵੇਲੇ ਵੱਖ-ਵੱਖ ਵਿਚਾਰਧਾਰਾਵਾਂ ਨੂੰ ਲੈ ਕੇ ਇਕ ਦੂਜੇ ਦੇ ਸਿਆਸੀ ਵਿਰੋਧੀ ਰਹਿ ਚੁੱਕੇ ਮਨਜੀਤ ਸਿੰਘ ਜੀ.ਕੇ. ਤੇ ਪਰਮਜੀਤ ਸਿੰਘ ਸਰਨਾ ਭਰਾਵਾਂ ਨੇ ਨਾ ਸਿਰਫ ਇਕੋ ਮੰਚ ਸਾਂਝਾ ਕੀਤਾ, ਸਗੋਂ 'ਸਿਆਸੀ ਜ਼ਬਾਨ' 'ਚ ਆਪਸ 'ਚ ਟਕਰਾਅ 'ਚੋਂ ਇਕੱਠੇ ਆਉਣ ਦਾ ਮੰਤਵ ਵੀ ਦੱਸਣ ਦੀ ਕੋਸ਼ਸ਼ ਕੀਤੀ ਗਈ | ਦਿੱਲੀ ਵਿਧਾਨ ਸਭਾ ਚੋਣਾਂ ਤੋਂ ਐਨ ਪਹਿਲਾਂ ਹੋਈ ਸਿੱਖ ਆਗੂਆਂ ਦੀ ਇਕਜੁੱਟਤਾ ਦਾ ਇਹ ਪ੍ਰੋਗਰਾਮ ਕੇਂਦਰ ਦੀ ਭਾਜਪਾ ਸਰਕਾਰ ਲਈ ਵੀ ਸ਼ਕਤੀ ਦੇ ਵਿਖਾਵੇ ਵਜੋਂ ਪੇਸ਼ ਕਰਨ ਦੀ ਕੋਸ਼ਿਸ਼ ਕੀਤੀ ਗਈ, ਜਿਸ (ਭਾਜਪਾ) ਦੇ ਸ਼੍ਰੋਮਣੀ ਅਕਾਲੀ ਦਲ ਨਾਲ ਘੁੱਟੀ-ਨੱਪੀ ਨਾਰਾਜ਼ਗੀ ਦੇਰ ਸਵੇਰ ਸਾਹਮਣੇ ਆਉਂਦੀ ਰਹਿੰਦੀ ਹੈ | ਮੰਚ ਤੋਂ 'ਇਕੱਠੇ ਹੋਣ' ਤੋਂ ਵਧ 'ਇਕੱਠੇ ਬਣੇ ਰਹਿਣ' ਦੀ ਲੋੜ 'ਤੇ ਦਿੱਤੇ ਜ਼ੋਰ 'ਚ ਬੁਲਾਰਿਆਂ ਨੇ ਇਸ ਸੰਘਰਸ਼ ਨੂੰ ਸ਼ਾਹੀਨ ਬਾਗ (ਸੀ.ਏ.ਏ. ਿਖ਼ਲਾਫ਼ ਚੱਲ ਰਿਹਾ ਪ੍ਰਦਰਸ਼ਨ) ਦੇ ਮੋਰਚੇ ਵਾਂਗ ਮਜ਼ਬੂਤ ਬਣਾਉਣ ਦੀ ਹੁੰਕਾਰ ਦਿੱਤੀ | ਇਸ ਤੋਂ ਇਲਾਵਾ ਪ੍ਰਵਾਸੀ ਭਾਰਤੀ, ਟਰੱਕਾਂ ਅਤੇ ਟੈਕਸੀਆਂ ਵਾਲਿਆਂ ਤੇ ਦਲਿਤਾਂ ਨੂੰ ਵੀ ਨਾਲ ਲਿਆਉਣ 'ਤੇ ਜ਼ੋਰ ਦਿੱਤਾ | ਇਸ ਪ੍ਰੋਗਰਾਮ 'ਚ ਆਗੂਆਂ ਦੇ ਇਕੱਠ ਨੇ ਪਾਰਟੀ ਦੀ ਅਜੋਕੀ ਹਾਲਤ ਲਈ ਜਿਥੇ ਮੁੱਖ ਤੌਰ 'ਤੇ ਸੁਖਬੀਰ ਸਿੰਘ ਬਾਦਲ ਦੀਆਂ ਨੀਤੀਆਂ ਨੂੰ ਜ਼ਿੰਮੇਵਾਰ ਠਹਿਰਾਇਆ, ਉਥੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸੁਖਬੀਰ ਦੇ ਰਵੱਈਏ 'ਤੇ ਘੇਸਲ ਵੱਟਣ ਲਈ ਕਸੂਰਵਾਰ ਦੱਸਿਆ | ਸੁਖਦੇਵ ਸਿੰਘ ਢੀਂਡਸਾ ਤੇ ਰਣਜੀਤ ਸਿੰਘ ਬ੍ਰਹਮਪੁਰਾ ਨੇ ਇਸ ਮੰਚ ਤੋਂ ਉਨ੍ਹਾਂ ਇਲਜ਼ਾਮਾਂ ਦਾ ਸਪੱਸ਼ਟੀਕਰਨ ਦੇਣ ਦੀ ਕੋਸ਼ਿਸ਼ ਵੀ ਕੀਤੀ, ਜਿਸ 'ਚ ਉਨ੍ਹਾਂ ਤੋਂ ਪੁੱਛਿਆ ਗਿਆ ਸੀ ਕਿ ਆਖਰ ਪਾਰਟੀ ਛੱਡਣ ਤੋਂ ਬਾਅਦ ਹੀ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀਆਂ ਇਹ ਖਾਮੀਆਂ ਕਿਉਂ ਨਜ਼ਰ ਆਈਆਂ? ਢੀਂਡਸਾ ਅਤੇ ਬ੍ਰਹਮਪੁਰਾ ਨੇ ਇਸ ਚੁੱਪੀ ਦਾ ਕਾਰਨ ਦੱਸਦਿਆਂ ਕਿਹਾ ਕਿ ਉਨ੍ਹਾਂ ਉਸ ਵੇਲੇ ਬੰਦ ਕਮਰੇ 'ਚ ਕਈ ਵਾਰ ਇਹ ਮਾਮਲਾ ਉਠਾਇਆ ਸੀ | ਦੋਵਾਂ ਆਗੂਆਂ ਨੇ ਕਿਹਾ ਕਿ ਸਿਰਫ ਗੱਲਾਂ-ਬਾਤਾਂ ਨਾਲ ਕੁਝ ਨਹੀਂ ਹੋਣਾ, ਬਲਕਿ ਸਿਰ 'ਤੇ ਕਫ਼ਨ ਬੰਨ੍ਹ ਕੇ ਮੁਕਾਬਲਾ ਕਰਨਾ ਪੈਣਾ ਹੈ | ਰਵੀਇੰਦਰ ਸਿੰਘ ਨੇ ਕਿਹਾ ਕਿ ਪੰਥ ਨੂੰ ਬਚਾਉਣ ਵਾਸਤੇ ਦਿੱਲੀ ਵਾਲਿਆਂ ਦਾ ਇਹ ਉਪਰਾਲਾ ਸ਼ਲਾਘਾਯੋਗ ਹੈ | ਸੇਵਾ ਸਿੰਘ ਸੇਖਵਾਂ ਨੇ ਮਾੜੇ ਕਾਰਨਾਮੇ ਕਰਨ ਵਾਲੇ ਮਹੰਤਾਂ ਤੋਂ ਛੁਟਕਾਰਾ ਪਾਉਣ ਲਈ ਇਕਜੁਟਤਾ 'ਤੇ ਜ਼ੋਰ ਦਿੱਤਾ | ਬਲਵੰਤ ਸਿੰਘ ਰਾਮੂਵਾਲੀਆ ਨੇ ਕਿਹਾ ਕਿ ਸੁਖਬੀਰ ਨੂੰ ਛੱਡ ਕੇ ਅਕਾਲੀ ਦਲ ਦੇ ਕਿਸੇ ਵੀ ਪ੍ਰਧਾਨ 'ਤੇ ਪੰਥ ਨੂੰ ਵੇਚ ਕੇ ਪੈਸੇ ਬਣਾਉਣ ਦਾ ਝੂਠਾ ਜਾਂ ਸੱਚਾ ਦੋਸ਼ ਨਹੀਂ ਲੱਗਾ | ਉਨ੍ਹਾਂ ਕਿਹਾ ਕਿ ਵਿਦੇਸ਼ਾਂ 'ਚ ਸਿੱਖੀ ਦਾ ਬੂਟਾ ਹਰਾ ਹੈ, ਪਰ ਪੰਜਾਬ 'ਚ ਇਨ੍ਹਾਂ ਨੇ ਬੂਟੇ ਦੀਆਂ ਜੜ੍ਹਾਂ 'ਚ ਤੇਜ਼ਾਬ ਪਾਇਆ ਹੈ | ਪਿਛੋਕੜ 'ਚ ਮਹੰਤਾਂ ਕੋਲੋਂ ਗੁਰਧਾਮ ਆਜ਼ਾਦ ਕਰਵਾਉਣ ਲਈ ਸ਼ਹੀਦੀ ਦੇਣ ਵਾਲੇ ਭਾਈ ਲਛਮਣ ਸਿੰਘ ਦਾ ਜ਼ਿਕਰ ਕਰਦੇ ਹੋਏ ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਮੌਜੂਦਾ ਸਮੇਂ ਵੀ ਸਾਨੂੰ ਲਛਮਣ ਸਿੰਘ ਪੈਦਾ ਕਰਨੇ ਪੈਣੇ ਹਨ | ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸੇ ਇਕ ਵਿਅਕਤੀ ਦੀ ਜਾਗੀਰ ਨਹੀਂ, ਬਲਕਿ ਇਕ ਸੋਚ ਹੈ, ਜਿਸ ਨਾਲ ਦੁਨੀਆਂ ਭਰ ਦੇ ਸਿੱਖ ਜੁੜੇ ਹੋਏ ਹਨ | ਬੀਰਦਵਿੰਦਰ ਸਿੰਘ ਨੇ ਕਿਹਾ ਕਿ ਅਕਾਲੀ ਦਲ 'ਤੇ ਕਾਬਜ਼ ਮੁਖੀਆਂ 'ਚ ਸਿਧਾਂਤਾਂ 'ਤੇ ਪਹਿਰਾ ਦੇਣ ਦਾ ਜਜ਼ਬਾ ਖਤਮ ਹੋ ਚੁੱਕਾ ਹੈ ਅਤੇ ਸੋਚ ਸਿਰਫ਼ ਸੱਤਾ ਹਾਸਲ ਕਰਨ ਤੱਕ ਹੀ ਸੀਮਤ ਰਹਿ ਗਈ ਹੈ | ਦੁਨੀਆ ਦੇ 65 ਮੁਲਕਾਂ 'ਚ ਫੈਲੇ ਅਤੇ ਪੰਜਵੇਂ ਸਭ ਤੋਂ ਵੱਡੇ ਧਰਮ ਦੀ ਨੁਮਾਇੰਦਗੀ ਲਈ ਨਵੇਂ ਮੰਚ ਦੇ ਗਠਨ ਦੀ ਫੌਰੀ ਲੋੜ 'ਤੇ ਜ਼ੋਰ ਦਿੰਦਿਆਂ ਬਾਬਾ ਬਲਜੀਤ ਸਿੰਘ ਦਾਦੂਵਾਲ ਨੇ ਮਿਸਾਲ ਦਿੰਦਿਆਂ ਕਿਹਾ ਕਿ ਜੇਕਰ ਕਿਸੇ ਕਾਲਜ ਜਾਂ ਯੂਨੀਵਰਸਿਟੀ ਦਾ ਪਿ੍ੰਸੀਪਲ ਸਹੀ ਨਾ ਹੋਵੇ ਤਾਂ ਕਸੂਰ ਉਸ ਸੰਸਥਾ ਦਾ ਨਹੀਂ, ਸਗੋਂ ਉਸ ਦੀ ਅਗਵਾਈ ਕਰਨ ਵਾਲੇ ਦਾ ਹੁੰਦਾ ਹੈ | ਇਸ ਲਈ ਲੋੜ ਸਿਰਫ਼ ਆਗੂ ਬਦਲਣ ਦੀ ਹੈ | ਇਸ ਪ੍ਰੋਗਰਾਮ 'ਚ ਹਰਵਿੰਦਰ ਸਿੰਘ ਸਰਨਾ, ਸਿੱਖ ਸਟੂਡੈਂਸ ਫੈਡਰੇਸ਼ਨ ਦੇ ਮੁਖੀ ਮਨਜੀਤ ਸਿੰਘ ਭੋਮਾ, ਸੁਖਇੰਦਰ ਸਿੰਘ ਬੱਬੀ ਬਾਦਲ, ਕਰਨੈਲ ਸਿੰਘ ਪੀਰ ਮੁਹੰਮਦ, ਸਰਬਜੀਤ ਸਿੰਘ ਜੰਮੂ, ਸਰਬਜੀਤ ਸਿੰਘ ਸੋਹਲ, ਬੀਬੀ ਮਨਦੀਪ ਕੌਰ ਬਖਸ਼ੀ, ਬੀਬੀ ਤਰਵਿੰਦਰ ਕੌਰ ਸਮੇਤ ਹੋਰ ਆਗੂਆਂ ਨੇ ਸ਼ਿਰਕਤ ਕੀਤੀ |

ਰਾਏਕੋਟ ਦਾ ਕਬੱਡੀ ਕੱਪ 16 ਫਰਵਰੀ ਤੋਂ ਸੁਰੂ- ਪ੍ਰਧਾਨ ਛਾਪਾ

19 ਫਰਵਰੀ ਨੂੰ ਹੋਣਗੇ ਕਬੱਡੀ ਐਕਡਮੀ ਫੈਡਰੇਸ਼ਨਾਂ ਦੀਆਂ ਟੀਮਾਂ ਦੇ ਮੁਕਾਬਲੇ

ਰਾਏਕੋਟ​/ਬਰਨਾਲਾ,ਜਨਵਰੀ 2020-(ਗੁਰਸੇਵਕ ਸਿੰਘ ਸੋਹੀ)- 

ਸ੍ਰੀ ਗੁਰੂ ਗੋਬਿੰਦ ਸਿੰਘ ਵੈਲਫੇਅਰ ਸਪੋਰਟਸ ਕਲੱਬ ਰਾਏਕੋਟ ਵੱਲੋਂ ਕਬੱਡੀ ਕੱਪ ਮਿਤੀ 16,17,18ਅਤੇ 19 ਫਰਵਰੀ ਨੂੰ ਰਾਏਕੋਟ (ਲੁਧਿਆਣਾ) ਵਿਖੇ ਕਰਵਾਇਆ ਜਾ ਰਿਹਾ ਹੈ। ਪੱਤਰਕਾਰਾਂ  ਨੂੰ ਇਹ ਜਾਣਕਾਰੀ ਸਮਾਜ ਸੇਵੀ ਤੇ ਕਲੱਬ ਪ੍ਰਧਾਨ ਕੌਸਲਰ ਬੂਟਾ ਸਿੰਘ ਛਾਪਾ ਅਤੇ ਡਾ ਬੀ ਆਰ ਅੰਬੇਡਕਰ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਤੇ ਸੀਨੀਅਰ ਅਕਾਲੀ ਆਗੂ ਰਿੰਕਾ ਬਾਹਮਣੀਆਂ ਨੇ ਦਿੰਦਿਆਂ  ਦੱਸਿਆ ਕਿ ਮਿਤੀ 16 ਫਰਵਰੀ ਨੂੰ ਕਬੱਡੀ 65 ਕਿਲੋ,17 ਫਰਵਰੀ ਨੂੰ ਕਬੱਡੀ ਓਪਨ (ਪਿੰਡ ਵਾਰ) ,18 ਫਰਵਰੀ  ਨੂੰ ਕਬੱਡੀ ਓਪਨ (ਤਿੰਨ ਖਿਡਾਰੀ ਬਾਹਰੋ) ਜਿਨ੍ਹਾਂ ਨੂੰ ਇਨਾਮ ਕ੍ਰਮਵਾਰ 71000 ਅਤੇ 51000 ਹੋਵੇਗਾ ਦੇ ਮੁਕਾਬਲੇ ਹੋਣਗੇ। ਉਨ੍ਹਾਂ ਦੱਸਿਆ ਕਿ ਅਖੀਰਲੇ ਦਿਨ 19 ਫਰਵਰੀ ਨੂੰ ਕਬੱਡੀ ਕੱਪ ਲਈ ਪੰਜਾਬ ਕਬੱਡੀ ਐਸੋਸੀਏਸ਼ਨ ਫੈਡਰੇਸ਼ਨ ਦੀਆਂ ਟੀਮਾਂ ਦੇ ਦਿਲਚਸਪ ਮੁਕਾਬਲੇ ਹੋਣਗੇ, ਜਿਨ੍ਹਾਂ ਦਾ  ਕ੍ਰਮਵਾਰ ਪਹਿਲਾ ਇਨਾਮ

 1ਲੱਖ 50 ਹਜਾਰ ਰੁਪਏ ਅਤੇ ਦੂਸਰਾ ਇਨਾਮ 1ਲੱਖ ਰੁਪਏ ਹੋਵੇਗਾ ਅਤੇ ਬੈਸਟ ਜਾਫੀ ਤੇ ਰੇਡਰ ਨੂੰ ਮੋਟਰਸਾਈਕਲਾਂ ਨਾਲ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਕਬੱਡੀ ਓਪਨ ਦੀਆਂ ਸਿਰਫ਼ 32 ਟੀਮਾਂ ਹੀ ਇੰਟਰ ਕੀਤੀਆਂ ਜਾਣਗੀਆਂ।  ਪ੍ਰਧਾਨ ਬੂਟਾ ਸਿੰਘ ਛਾਪਾ ਤੇ ਰਿੰਕਾ ਬਾਹਮਣੀਆਂ ਨੇ ਖਿਡਾਰੀਆਂ ਤੇ ਖੇਡ ਪ੍ਰੇਮੀਆਂ ਨੂੰ ਕਬੱਡੀ ਕੱਪ ਚ ਪੁੱਜਣ ਦੀ ਅਪੀਲ ਕੀਤੀ। ਇਸ ਮੌਕੇ ਕਲੱਬ ਚੇਅਰਮੈਨ ਰਣਧੀਰ ਸਿੰਘ ਧੀਰਾ ਕਨੇਡਾ  ,ਮਹਿੰਦਰ ਸਿੰਘ ਸਿੱਧੂ ਕਨੇਡਾ,ਵਾਇਸ ਪ੍ਰਧਾਨ ਹਾਕੀ ਕੋਚ ਲਛਮਣ ਸਿੰਘ,ਖਜਾਨਚੀ ਤਰਲੋਕ ਸਿੰਘ, ਕੁਲਵਿੰਦਰ ਸਿੰਘ ਪਿੱਲਾ,ਜਗਤਾਰ ਸਿੰਘ ਸੰਤ ਅਤੇ ਮਾ ਭੁਪਿੰਦਰ ਸਿੰਘ ਗਰੇਵਾਲ ਆਦਿ ਹਾਜਰ ਸਨ।

ਗੋਬਿੰਦਰ ਸਿੰਘ ਬਰੜ੍ਹਵਾਲ-ਸਿਆਸਤ

ਗੋਬਿੰਦਰ ਸਿੰਘ ਬਰੜ੍ਹਵਾਲ-ਸਿਆਸਤ

 

ਸਿਆਸਤ

ਜ਼ਰੂਰੀ ਨਹੀਂ

ਲੀਡਰ ਹੀ ਕਰਨ

ਅੱਜ ਕੱਲ੍ਹ

ਆਪਣੇ ਵੀ ਕਰਦੇ ਨੇ

ਮੌਕਾ ਤਾੜ ਕੇ

 

ਦੋਸਤਾਂ ਦੀ ਫਹਿਰਿਸਤ

ਜਿੰਨੀ ਲੰਬੀ ਹੋਵੇ

ਜ਼ਰੂਰੀ ਨਹੀਂ

ਨਾਲ ਖੜ੍ਹਣ ਗਏ

ਔਖੇ ਵੇਲ੍ਹੇ

ਜਾਂ

ਇੱਧਰ ਉੱਧਰ

ਖਿਸਕ ਜਾਣ ਗਏ

ਅੱਖ ਬਚਾ ਕੇ

 

ਜੇ ਚੱਲਿਆ ਏਂ

ਮੱਥੇ ਤੇ

ਪੱਥਰ ਖਾਵੀਂ

ਝੂਠ ਦੇ ਬਾਜ਼ਾਰ ਚ

ਸੱਚ ਨੂੰ

ਕੌਣ ਪੁੱਛਦਾ

ਕੋਈ ਨਹੀਂ

ਸਗਾ

ਸੱਚ ਦਾ

 

ਵਫ਼ਾਦਾਰੀ ਦਾ ਮੁੱਲ

ਹਮੇਸ਼ਾਂ

ਸੁੱਖਦ ਹੋਵੇ

ਜ਼ਰੂਰੀ ਨਹੀਂ

ਕਈ ਵਾਰ

ਦੂਸ਼ਣ

ਹਿੱਸੇ ਆਂਵਦੇ

ਪਾਕ

ਹੁੰਦਿਆ ਵੀ

 

ਸਿਆਸਤ ਦੇ

ਦੌਰ ਚ

ਖ਼ਰ੍ਹਾ ਨਹੀਂ ਹੁੰਦਾ

ਬੰਦਾ

ਚਾਹੇ ਵਕਤ।

 

 

2008 ਤੋਂ 2019 ਤੱਕ ਕਰਮੀਆਂ ਨੂੰ ਬਣਦੀਆਂ ਉਜ਼ਰਤਾਂ ਅਤੇ ਤਰੱਕੀਆਂ ਨਾ ਦੇਣ ਦੇ ਮਾਮਲੇ ਵਿੱਚ ਪੁਲਿਸ ਨੂੰ ਮਾਮਲਾ ਦਰਜ ਕਰਨ ਦੀ ਹਦਾਇਤ

ਸਫਾਈ ਕਰਮੀਆਂ ਤੋਂ ਗੈਰ ਜ਼ਰੂਰੀ ਅਤੇ ਨਿੱਜੀ ਕੰਮ ਨਾ ਲਏ ਜਾਣ-ਗੇਜਾ ਰਾਮ ਵਾਲਮੀਕਿ
ਸਾਲ 2008 ਤੋਂ 2019 ਤੱਕ ਕਰਮੀਆਂ ਨੂੰ ਬਣਦੀਆਂ ਉਜ਼ਰਤਾਂ ਅਤੇ ਤਰੱਕੀਆਂ ਨਾ ਦੇਣ ਦੇ ਮਾਮਲੇ ਵਿੱਚ ਪੁਲਿਸ ਨੂੰ ਮਾਮਲਾ ਦਰਜ ਕਰਨ ਦੀ ਹਦਾਇਤ
ਸਫਾਈ ਕਰਮਚਾਰੀ ਕਮਿਸ਼ਨ ਪੰਜਾਬ ਦੇ ਚੇਅਰਮੈਨ ਵੱਲੋਂ ਨਗਰ ਕੌਂਸਲ ਦਫ਼ਤਰ ਜਗਰਾਂਉ ਵਿਖੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਮੀਟਿੰਗ
ਜਗਰਾਂਉ,ਲੁਧਿਆਣਾ, ਜਨਵਰੀ 2020-(ਸਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ )-

ਕਰਮਚਾਰੀ ਕਮਿਸ਼ਨ, ਪੰਜਾਬ ਦੇ ਚੇਅਰਮੈਨ ਗੇਜਾ ਰਾਮ ਵਾਲਮੀਕਿ ਨੇ ਪ੍ਰਸਾਸ਼ਨ ਨੂੰ ਹਦਾਇਤ ਕੀਤੀ ਹੈ ਕਿ ਸਫ਼ਾਈ ਕਰਮੀਆਂ ਤੋਂ ਸਿਰਫ਼ ਸਫ਼ਾਈ ਦਾ ਕੰਮ ਹੀ ਲਿਆ ਜਾਵੇ, ਗੈਰ ਜ਼ਰੂਰੀ ਅਤੇ ਨਿੱਜੀ ਕੰਮ ਲੈਣ ਵਾਲੇ ਅਧਿਕਾਰੀਆਂ 'ਤੇ ਕਮਿਸ਼ਨ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨਾਂ ਇਹ ਵਿਚਾਰ ਅੱਜ ਨਗਰ ਕੌਂਸਲ ਜਗਰਾਂਉ ਦੇ ਮੀਟਿੰਗ ਹਾਲ ਵਿੱਚ ਵੱਖ-ਵੱਖ ਅਧਿਕਾਰੀਆਂ ਅਤੇ ਸਫ਼ਾਈ ਕਰਮਚਾਰੀਆਂ ਨਾਲ ਮੀਟਿੰਗ ਦੌਰਾਨ ਪ੍ਰਗਟ ਕੀਤੇ।ਮੀਟਿੰਗ ਵਿੱਚ ਕਮਿਸ਼ਨ ਦੇ ਉੱਪ ਚੇਅਰਮੈਨ. ਰਾਮ ਸਿੰਘ ਅਤੇ ਮੈਂਬਰ ਸ੍ਰ. ਇੰਦਰਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜਗਰਾਂਉ) ਸ੍ਰੀਮਤੀ ਨੀਰੂ ਕਤਿਆਲ ਗੁਪਤਾ, ਸਥਾਨਕ ਸਰਕਾਰਾਂ ਵਿਭਾਗ ਦੇ ਡਿਪਟੀ ਡਾਇਰੈਕਟਰ ਅਮਿਤ ਬੈਂਬੀ, ਐੱਸ. ਡੀ. ਐੱਮ. ਬਲਜਿੰਦਰ ਸਿੰਘ, ਜ਼ਿਲਾ ਭਲਾਈ ਅਫ਼ਸਰ ਰਾਜਿੰਦਰ ਕੁਮਾਰ, ਜ਼ਿਲਾ ਲੋਕ ਸੰਪਰਕ ਅਫ਼ਸਰ ਸ੍ਰ. ਪ੍ਰਭਦੀਪ ਸਿੰਘ ਨੱਥੋਵਾਲ, ਸਹਾਇਕ ਸਿਵਲ ਸਰਜਨ ਡਾ. ਬਲਵਿੰਦਰ ਸਿੰਘ, ਪੁਲਿਸ ਵਿਭਾਗ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਸਫਾਈ ਕਰਮਚਾਰੀ ਆਦਿ ਹਾਜ਼ਰ ਸਨ। ਮੀਟਿੰਗ ਦੌਰਾਨ ਹਦਾਇਤਾਂ ਜਾਰੀ ਕਰਦਿਆਂ ਵਾਲਮੀਕਿ ਨੇ ਕਿਹਾ ਕਿ ਉਨਾਂ ਦੇ ਧਿਆਨ ਵਿੱਚ ਆਇਆ ਹੈ ਕਿ ਸਫ਼ਾਈ ਕਰਮੀਆਂ ਤੋਂ ਗੈਰ ਜਰੂਰੀ ਅਤੇ ਨਿੱਜੀ ਕੰਮ ਲਏ ਜਾਂਦੇ ਹਨ, ਜੋ ਕਿ ਕਾਨੂੰਨ ਤੋਂ ਉÎਲਟ ਹੈ। ਉਨਾਂ ਪੁਲਿਸ ਵਿਭਾਗ ਨੂੰ ਹਦਾਇਤ ਕੀਤੀ ਕਿ ਸਾਲ 2008 ਤੋਂ 2019 ਤੱਕ ਨਗਰ ਕੌਂਸਲ ਜਗਰਾਂਉ ਦੇ 27 ਸਫਾਈ ਕਰਮਚਾਰੀਆਂ ਨੂੰ ਬਣਦੀਆਂ ਉਜ਼ਰਤਾਂ ਅਤੇ ਤਰੱਕੀਆਂ ਨਾ ਦੇਣ ਦੇ ਮਾਮਲੇ ਵਿੱਚ ਦੋਸ਼ੀ ਅਧਿਕਾਰੀਆਂ ਅਤੇ ਕੌਂਸਲ ਕਰਮਚਾਰੀਆਂ ਖ਼ਿਲਾਫ਼ ਬਣਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਜਾਵੇ। ਉਨ•ਾਂ ਇਸ ਮਾਮਲੇ ਦੀ ਜਾਂਚ ਲਈ ਤਿੰਨ ਮੈਂਬਰੀ ਕਮੇਟੀ ਦਾ ਵੀ ਗਠਨ ਕਰਨ ਦਾ ਐਲਾਨ ਕੀਤਾ।ਉਨਾਂ ਵੱਖ-ਵੱਖ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਸਫ਼ਾਈ ਕਰਮੀਆਂ ਦੀਆਂ ਖ਼ਾਲੀ ਅਸਾਮੀਆਂ ਭਰਨ ਲਈ ਤੁਰੰਤ ਕਾਰਵਾਈ ਆਰੰਭੀ ਜਾਵੇ। ਯੋਗ ਕਰਮੀਆਂ ਨੂੰ ਪੱਕਾ ਕੀਤਾ ਜਾਵੇ ਅਤੇ ਬਾਕੀ ਸਫਾਈ ਕਰਮੀਆਂ ਨੂੰ ਡੀ. ਸੀ. ਰੇਟ ਮੁਤਾਬਿਕ ਉਜ਼ਰਤਾਂ ਦੇਣੀਆਂ ਯਕੀਨੀ ਬਣਾਈਆਂ ਜਾਣ। ਉਨਾਂ ਕਿਹਾ ਕਿ ਜੇਕਰ ਕਿਸੇ ਕਰਮੀ ਦੀ ਡਿਊਟੀ ਦੌਰਾਨ ਮੌਤ ਹੁੰਦੀ ਹੈ ਤਾਂ ਉਸ ਦੀ ਸੇਵਾ ਨਿਵਰਤੀ ਹੁੰਦੀ ਹੈ ਤਾਂ ਉਸ ਨੂੰ ਤੈਅ ਸਮਾਂ ਸੀਮਾ ਵਿੱਚ ਉਸ ਦੇ ਬਣਦੇ ਬਕਾਇਆਂ ਦੀ ਅਦਾਇਗੀ ਯਕੀਨੀ ਬਣਾਈ ਜਾਵੇ। ਸਫਾਈ ਕਰਮੀਆਂ ਦੀ ਅਦਾਇਗੀ ਠੇਕੇਦਾਰਾਂ ਅਤੇ ਸਰਕਾਰੀ ਕਰਮੀਆਂ ਦੀਆਂ ਅਦਾਇਗੀਆਂ ਤੋਂ ਪਹਿਲਾਂ ਕਰਨੀ ਚਾਹੀਦੀ ਹੈ। ਇਸੇ ਤਰਾਂ ਮੁਹੱਲਾ ਸੁਧਾਰ ਕਮੇਟੀਆਂ ਨੂੰ ਵੀ ਪਹਿਲ ਦੇ ਆਧਾਰ 'ਤੇ ਅਦਾਇਗੀ ਕੀਤੀ ਜਾਵੇ।
ਉਨਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਮਿਡ ਡੇਅ ਮੀਲ ਤਿਆਰ ਕਰਨ ਵਾਲੀਆਂ ਔਰਤਾਂ ਤੋਂ ਸਫਾਈ ਦਾ ਕੰਮ ਨਾ ਕਰਵਾਇਆ ਜਾਵੇ ਕਿਉਂਕਿ ਇਸ ਨਾਲ ਬੱਚਿਆਂ ਵਿੱਚ ਕੋਈ ਬਿਮਾਰੀ ਫੈਲਣ ਦਾ ਡਰ ਹੈ। ਉਨਾਂ ਨਗਰ ਕੌਂਸਲ ਦੇ ਚੁਣੇ ਨੁਮਾਇੰਦਿਆਂ ਨੂੰ ਵੀ ਹਦਾਇਤ ਕੀਤੀ ਕਿ ਉਹ ਆਪਣੇ ਅਧਿਕਾਰ ਖੇਤਰ ਵਿੱਚ ਹੀ ਰਹਿਣ ਅਤੇ ਸਫ਼ਾਈ ਕਰਮੀਆਂ ਤੋਂ ਨਿੱਜੀ ਅਤੇ ਗੈਰ ਜ਼ਰੂਰੀ ਕੰਮ ਨਾ ਕਰਵਾਉਣ। ਸਫਾਈ ਕਰਮੀਆਂ ਖ਼ਿਲਾਫ਼ ਕਾਰਵਾਈ ਕਰਨ ਦਾ ਅਧਿਕਾਰ ਸਿਰਫ਼ ਸਰਕਾਰੀ ਤੰਤਰ ਰਾਹੀਂ ਹੀ ਵਰਤਿਆ ਜਾਵੇ, ਨਾ ਕਿ ਰਾਜਸੀ ਪੱਧਰ 'ਤੇ। ਉਨਾਂ ਕਿਹਾ ਕਿ ਕਰਮਚਾਰੀਆਂ ਨੂੰ ਪ੍ਰਾਵੀਡੈਂਟ ਫੰਡ, ਸਿਹਤ ਸਹੂਲਤਾਂ ਅਤੇ ਹੋਰ ਸਹੂਲਤਾਂ ਯਕੀਨੀ ਤੌਰ 'ਤੇ ਮਿਲਣੀਆਂ ਚਾਹੀਦੀਆਂ ਹਨ। ਕੂੜਾ ਡੰਪ ਨਿਰਧਾਰਤ ਥਾਵਾਂ 'ਤੇ ਬਣਾਏ ਜਾਣ ਤਾਂ ਜੋ ਕਰਮੀਆਂ ਨੂੰ ਕੂੜਾ ਸੁੱਟਣ ਲਈ ਦੂਰ ਨਾ ਜਾਣਾ ਪਵੇ। ਜਿਹੜੇ ਕਰਮੀ ਅਧਿਕਾਰੀਆਂ ਦੇ ਨਿੱਜੀ ਕੰਮ ਕਰਦੇ ਹਨ, ਉਨਾਂ ਦੀਆਂ ਤਨਖ਼ਾਹਾਂ ਵਾਪਸ ਲਈਆਂ ਜਾਣ।
ਉਨਾਂ ਕਿਹਾ ਕਿ ਸਫ਼ਾਈ ਕਰਮਚਾਰੀਆਂ ਦੀ ਸਿਹਤ ਦੀ ਸਮੇਂ ਸਿਰ ਜਾਂਚ ਨੂੰ ਯਕੀਨੀ ਬਣਾਉਣ ਲਈ ਉਨਾਂ ਲਈ ਸਿਹਤ ਜਾਂਚ ਕੈਂਪ ਸਮੇਂ-ਸਮੇਂ 'ਤੇ ਲਗਾਏ ਜਾਣੇ ਚਾਹੀਦੇ ਹਨ। ਇਸ ਤੋਂ ਇਲਾਵਾ ਹੋਰ ਭਲਾਈ ਯੋਜਨਾਵਾਂ ਬਾਰੇ ਵੀ ਕੈਂਪ ਲਗਾਏ ਜਾਣੇ ਚਾਹੀਦੇ ਹਨ। ਉਨਾਂ ਕਿਹਾ ਕਿ ਇਹ ਕਮਿਸ਼ਨ ਸਫਾਈ ਕਰਮਚਾਰੀਆਂ ਦੀ ਭਲਾਈ ਲਈ ਬਣਾਇਆ ਗਿਆ ਹੈ, ਇਨਾਂ ਕਰਮਚਾਰੀਆਂ ਦੇ ਹਿੱਤਾਂ ਦੀ ਅਣਦੇਖੀ ਕਿਸੇ ਵੀ ਹੀਲੇ ਨਹੀਂ ਹੋਣ ਦਿੱਤੀ ਜਾਵੇਗੀ। ਉਨਾਂ ਸਫਾਈ ਕਰਮਚਾਰੀਆਂ ਦੀਆਂ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਸਾਥੀਆਂ ਦੇ ਹਿੱਤਾਂ ਅਤੇ ਅਧਿਕਾਰਾਂ ਦੀ ਰਾਖੀ ਲਈ ਅੱਗੇ ਆਉਣ। ਉਨਾਂ ਕਿਹਾ ਕਿ ਉਹ ਆਪਣੇ ਬੱਚਿਆਂ ਨੂੰ ਸਿੱਖਿਆ ਦਾ ਅਧਿਕਾਰ ਦਿਵਾਉਣਾ ਜ਼ਰੂਰੀ ਯਕੀਨੀ ਬਣਾਉਣ। ਉਨਾਂ ਅਧਿਕਾਰੀਆਂ ਨੂੰ ਕਿਹਾ ਕਿ ਸਫਾਈ ਕਰਮਚਾਰੀਆਂ ਨੂੰ ਸੁਰੱਖਿਆ ਕਿੱਟਾਂ ਮੁਹੱਈਆ ਕਰਵਾਈਆਂ ਜਾਣ।
ਉਨਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਸ਼ਹਿਰ ਵਿੱਚੋਂ ਹੱਥੀਂ ਜਾਂ ਸਿਰ 'ਤੇ ਮੈਲਾ ਢੋਹਣ ਦੀ ਲੋੜ ਨੂੰ ਬਿਲਕੁਲ ਖਤਮ ਕੀਤਾ ਜਾਵੇ।