You are here

ਪੰਜਾਬ

ਭਵਿੱਖ ਦੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਵਿਧਾਨ ਸਭਾ ਹਲਕਾ ਪੱਧਰ ਦੇ ਮਾਸਟਰ ਟਰੇਨਰਾਂ ਨੂੰ ਦਿੱਤੀ ਸਿਖਲਾਈ

ਕਪੂਰਥਲਾ, ਜਨਵਰੀ 2020-(ਹਰਜੀਤ ਸਿੰਘ ਵਿਰਕ) -

ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਦੇ ਨਿਰਦੇਸ਼ਾਂ ਤਹਿਤ ਜ਼ਿਲਾ ਪੱਧਰ ਦੇ ਮਾਸਟਰ ਟਰੇਨਰਾਂ ਵੱਲੋਂ ਜ਼ਿਲੇ ਦੇ ਸਮੂਹ ਵਿਧਾਨ ਸਭਾ ਹਲਕਿਆਂ ਵਿਚ ਨਿਯੁਕਤ ਮਾਸਟਰ ਟਰੇਨਰਾਂ ਦੀ ਵਰਕਸ਼ਾਪ ਲਗਾਈ ਗਈ। ਇਸ ਦੌਰਾਨ ਜ਼ਿਲਾ ਪੱਧਰ ਦੇ ਮਾਸਟਰ ਟਰੇਨਰਾਂ ਐਸ. ਡੀ. ਓ ਸ੍ਰੀ ਕੰਵਲਜੀਤ ਲਾਲ, ਪ੍ਰੋ. ਵਰਿੰਦਰ ਕੁਮਾਰ ਅਤੇ ਗਾਈਡੈਂਸ ਕਾੳੂਂਸਲਰ ਸ. ਪਰਮਜੀਤ ਸਿੰਘ ਵੱਲੋਂ ਜ਼ਿਲੇ ਦੀਆਂ ਸਮੂਹ ਵਿੱਦਿਅਕ ਸੰਸਥਾਵਾਂ ਵਿਚ 15 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਵਿਦਿਆਰਥੀਆਂ ਵਿਚ ਵੋਟਰ ਜਾਗਰੂਕਤਾ ਫੈਲਾਉਣ ਦੇ ਮੰਤਵ ਨਾਲ ਇਨਾਂ ਸੰਸਥਾਵਾਂ ਵਿਚ ਇਲੈਕਟੋਰਲ ਲਿਟਰੇਸੀ ਕਲੱਬ ਗਠਿਤ ਕਰਕੇ ਵੋਟਰ ਜਾਗਰੂਕਤਾ ਗਤੀਵਿਧੀਆਂ ਕਰਵਾਉਣ ਸਬੰਧੀ ਜਾਣਕਾਰੀ ਪ੍ਰਦਾਨ ਕੀਤੀ ਗਈ। ਚੋਣ ਤਹਿਸੀਲਦਾਰ ਸ੍ਰੀਮਤੀ ਮਨਜੀਤ ਕੌਰ ਨੇ ਇਸ ਮੌਕੇ ਦੱਸਿਆ ਕਿ ਇਸ ਸਿਖਲਾਈ ਦਾ ਮੁੱਖ ਮਕਸਦ ਭਵਿੱਖ ਦੇ ਵੋਟਰਾਂ ਨੂੰ ਵੋਟ ਦੀ ਮਹੱਤਤਾ ਤੋਂ ਜਾਣੂ ਕਰਵਾਉਣਾ ਹੈ, ਤਾਂ ਜੋ ਉਹ18 ਸਾਲ ਹੋਣ ’ਤੇ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰ ਸਕਣ। ਉਨਾਂ ਕਿਹਾ ਕਿ ਵਿੱਦਿਅਕ ਸੰਸਥਾਵਾਂ ਵਿਚ 20 ਜਨਵਰੀ ਤੱਕ ਹਰ ਹਾਲਤ ਵਿਚ ਅਜਿਹੀ ਸਿਖਲਾਈ ਕਰਵਾਉਣ ਲਈ ਕਿਹਾ ਗਿਆ ਹੈ, ਤਾਂ ਜੋ 18-19 ਸਾਲ ਦੇ ਯੁਵਾ ਵੋਟਰਾਂ ਦੀ ਗਿਣਤੀ ਵਿਚ ਵਾਧਾ ਕੀਤਾ ਜਾ ਸਕੇ।  

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਾਈਬਰ ਕੈਫਿਆਂ ਅਤੇ ਹੋਟਲਾਂ ਆਦਿ ਲਈ ਵੱਖ-ਵੱਖ ਹੁਕਮ ਜਾਰੀ

ਸੀ. ਸੀ. ਟੀ. ਵੀ ਕੈਮਰੇ ਲਗਾਉਣ ਅਤੇ ਆਉਣ ਵਾਲਿਆਂ ਦਾ ਪੂਰਾ ਰਿਕਾਰਡ ਰੱਖਣ ਦੇ ਆਦੇਸ਼                               

ਕਪੂਰਥਲਾ, ਜਨਵਰੀ 2020 -(ਹਰਜੀਤ ਸਿੰਘ ਵਿਰਕ)-

ਜ਼ਿਲਾ ਮੈਜਿਸਟ੍ਰੇਟ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਕਪੂਰਥਲਾ ਵਿਚ ਪੈਂਦੇ ਸਮੂਹ ਸਾਈਬਰ ਕੈਫੇ/ਐਸ. ਟੀ. ਡੀ, ਪੀ. ਸੀ. ਓ/ਹੋਟਲ ਮਾਲਕਾਂ ਲਈ ਵੱਖ-ਵੱਖ ਹੁਕਮ ਜਾਰੀ ਕਰਦਿਆਂ ਕਿਹਾ ਹੈ ਕਿ ਉਹ ਆਪਣੇ ਅਦਾਰਿਆਂ ਵਿਚ ਸੀ. ਸੀ. ਟੀ. ਵੀ ਕੈਮਰੇ ਲਗਾਉਣਗੇ, ਜਿਨਾਂ ਵਿਚ ਪਿਛਲੇ 7 ਦਿਨਾਂ ਦੀ ਰਿਕਾਰਡਿੰਗ ਦੀ ਸਹੂਲਤ ਹੋਣੀ ਚਾਹੀਦੀ ਹੈ। ਜਾਰੀ ਹੁਕਮਾਂ ਵਿਚ ਇਹ ਵੀ ਕਿਹਾ ਗਿਆ ਹੈ ਕਿ ਕੋਈ ਵੀ ਵਿਅਕਤੀ, ਜਿਸ ਦੀ ਸ਼ਨਾਖਤ ਉਕਤ ਅਦਾਰੇ ਦੇ ਮਾਲਕ/ਮੈਨੇਜਰ ਵੱਲੋਂ ਨਾ ਕੀਤੀ ਗਈ ਹੋਵੇ, ਉਹ ਅਦਾਰੇ ਦੀ ਵਰਤੋਂ ਨਹੀਂ ਕਰੇਗਾ। ਇਸ ਤੋਂ ਇਲਾਵਾ ਸਾਈਬਰ ਕੈਫੇ/ਹੋਟਲ ਆਦਿ ਦੇ ਮਾਲਕ ਆਉਣ ਵਾਲੇ ਵਿਅਕਤੀ ਦੇ ਅੰਦਰਾਜ ਸਬੰਧੀ ਰਜਿਸਟਰ ਲਗਾਉਣਗੇ। ਕੈਫੇ ਦੀ ਵਰਤੋਂ ਕਰਨ ਵਾਲੇ ਰਜਿਸਟਰ ਵਿਚ ਆਪਣੀ ਹੱਥ ਲਿਖਤ ਨਾਲ ਆਪਣਾ ਨਾਮ, ਪੱਕਾ ਪਤਾ, ਟੈਲੀਫੋਨ ਨੰਬਰ ਅਤੇ ਸ਼ਨਾਖਤ ਲਿਖਣਗੇ ਅਤੇ ਰਜਿਸਟਰ ’ਤੇ ਆਪਣੇ ਦਸਤਖ਼ਤ ਵੀ ਕਰਨਗੇ। ਜਾਰੀ ਹੁਕਮਾਂ ਵਿਚ ਇਹ ਵੀ ਕਿਹਾ ਗਿਆ ਹੈ ਕਿ ਕੈਫੇ/ਹੋਟਲ ਵਿਚ ਆਉਣ ਵਾਲੇ ਦੀ ਸ਼ਨਾਖਤ ਆਧਾਰ ਕਾਰਡ, ਸ਼ਨਾਖਤੀ ਕਾਰਡ, ਵੋਟਰ ਕਾਰਡ, ਡਰਾਈਵਿੰਗ ਲਾਇਸੰਸ, ਪਾਸਪੋਰਟ, ਫੋਟੋ ਵਾਲੇ ਕ੍ਰੈਡਿਟ ਕਾਰਡ ਰਾਹੀਂ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸਰਵਰ ’ਤੇ ਕੀਤੀ ਗਈ ਕਾਰਵਾਈ ਇਕ ਮੇਨ ਸਰਵਰ ’ਤੇ ਰੱਖੀ ਜਾਵੇਗੀ, ਜਿਸ ਦਾ ਰਿਕਾਰਡ ਘੱਟੋ-ਘੱਟ 6 ਮਹੀਨੇ ਲਈ ਰੱਖਿਆ ਜਾਵੇਗਾ। ਜੇਕਰ ਸਾਈਬਰ ਕੈਫੇ/ਐਸ. ਟੀ. ਡੀ, ਪੀ. ਸੀ. ਓ/ਹੋਟਲ ਵਿਚ ਆਉਣ ਵਾਲੇ ਵਿਅਕਤੀ ਦੀ ਕਾਰਵਾਈ ਸ਼ੱਕੀ ਜਾਪੇ ਤਾਂ ਸਬੰਧਤ ਮਾਲਕ ਇਸ ਦੀ ਸੂਚਨਾ ਤੁਰੰਤ ਸਬੰਧਤ ਪੁਲਿਸ ਥਾਣੇ ਨੂੰ ਦੇਵੇਗਾ। ਇਸ ਤੋਂ ਇਲਾਵਾ ਉਸ ਵਿਅਕਤੀ ਵੱਲੋਂ ਵਰਤੋਂ ਵਿਚ ਲਿਆਂਦੇ ਗਏ ਕੰਪਿਊਟਰ ਦਾ ਰਿਕਾਰਡ 

ਕਪੂਰਥਲਾ ਜ਼ਿਲ੍ਹੇ ਚ ਨਸ਼ਾ ਤਸੱਕਰਾਂ ਖਿਲਾਫ ਵੱਡੀ ਕਾਰਵਾਈ , ਇੱਕ ਔਰਤ ਸਮੇਤ ਦਸ ਕਾਬੂ ਕੀਤੇ

ਨਸ਼ਾ ਤੱਸਕਰਾਂ ਤੇ ਪੂਰੀ ਸਖਤੀ ਨਾਲ ਕਾਰਵਾਈ ਕੀਤੀ ਜਾਵੇਗੀ - ਸ੍ਰੀ ਐਸ ਐਸ ਵਿਰਕ ਐਸਐਸਪੀ ਕਪੂਰਥਲਾ 

ਥਾਣਾ ਸੁਭਾਨਪੁਰ ਦੇ ਇੰਚਾਰਜ਼ ਜਸਪਾਲ ਸਿੰਘ ਵਿੱਚ ਨਸ਼ਾ ਤਸਕਰਾਂ ਖਿਲਾਫ ਵੱਡੀ ਕਾਰਵਾਈ 

ਵੱਖ ਵੱਖ ਨਸ਼ਿਆ ਦੇ ਬਹੁਤ ਵੱਡੇ ਗਰੋਹ ਨੂੰ ਕੀਤਾ ਕਾਬੂ

ਸੁਲਤਾਨਪੁਰ, ਜਨਵਰੀ 2020-(ਹਰਜੀਤ ਸਿੰਘ ਵਿਰਕ)-

 

ਪ੍ਰਧਾਨ ਮੰਤਰੀ ਰੋਜ਼ਗਾਰ ਸਿਰਜਣ ਪ੍ਰੋਗਰਾਮ’ ਤਹਿਤ ਕਰਜ਼ਾ ਲੈ ਕੇ ਆਪਣੇ ਕਾਰੋਬਾਰ ਸ਼ੁਰੂ ਕਰਨ ਬੇਰੁਜ਼ਗਾਰ ਨੌਜਵਾਨ-ਡੀ. ਸੀ *।

ਆਪਣਾ ਰੁਜ਼ਗਾਰ ਸ਼ੁਰੂ ਕਰਨ ਦੇ ਚਾਹਵਾਨ 48 ਬੇਰੁਜ਼ਗਾਰ ਉੱਦਮੀਆਂ ਦੀ ਹੋਈ ਇੰਟਰਵਿਊ     

ਕਪੂਰਥਲਾ,  ਜਨਵਰੀ 2020 - (ਹਰਜੀਤ ਸਿੰਘ ਵਿਰਕ)-

 ਜ਼ਿਲੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਮੁਹੱਈਆ ਕਰਵਾਉਣ ਦੇ ਮੰਤਵ ਨਾਲ ‘ਪ੍ਰਧਾਨ ਮੰਤਰੀ ਰੋਜ਼ਗਾਰ ਸਿਰਜਣ ਪ੍ਰੋਗਰਾਮ’ ਤਹਿਤ ਜ਼ਿਲਾ ਪੱਧਰੀ ਟਾਸਕ ਫੋਰਸ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਦੀ ਪ੍ਰਧਾਨਗੀ ਹੇਠ ਸਥਾਨਕ ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿੳੂਰੋ ਵਿਖੇ ਹੋਈ। ਇਸ ਦੌਰਾਨ ਪ੍ਰਧਾਨ ਮੰਤਰੀ ਰੋਜ਼ਗਾਰ ਸਿਰਜਣ ਪ੍ਰੋਗਰਾਮ ਤਹਿਤ ਕਰਜ਼ਾ ਲੈ ਕੇ ਆਪਣਾ ਰੁਜ਼ਗਾਰ ਸ਼ੁਰੂ ਕਰਨ ਦੇ ਚਾਹਵਾਨ 48 ਬੇਰੁਜ਼ਗਾਰ ਨੌਜਵਾਨ ਲੜਕੇ-ਲੜਕੀਆਂ ਦੀ ਇੰਟਰਵਿੳੂ ਲਈ ਗਈ ਅਤੇ ਯੋਗ ਉਮੀਦਵਾਰਾਂ ਦੇ ਕੇਸ ਕਰਜ਼ ਮਨਜ਼ੂਰ ਕਰਨ ਲਈ ਬੈਂਕਾਂ ਨੂੰ ਭੇਜੇ ਗਏ।  ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਸਰਵਿਸ ਯੂਨਿਟ ਲਗਾਉਣ ਲਈ 50 ਹਜ਼ਾਰ ਤੋਂ 10 ਲੱਖ ਰੁਪਏ ਤੱਕ ਅਤੇ ਮੈਨੂਫੈਕਚਰਿੰਗ ਯੂਨਿਟ ਲਗਾਉਣ ਲਈ 25 ਲੱਖ ਰੁਪਏ ਤੱਕ ਦਾ ਕਰਜ਼ਾ ਲਿਆ ਜਾ ਸਕਦਾ ਹੈ। ਉਨਾਂ ਦੱਸਿਆ ਕਿ ਇਸ ਅਧੀਨ ਵੱਖ-ਵੱਖ ਸ਼ੇ੍ਰਣੀਆਂ ਵਿਚ 35 ਫੀਸਦੀ ਤੱਕ ਸਬਸਿਡੀ ਦਿੱਤੀ ਜਾਂਦੀ ਹੈ। ਉਨਾਂ ਜ਼ਿਲੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਨਾਂ ਨੂੰ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਲੈ ਕੇ ਆਪਣਾ ਰੁਜ਼ਗਾਰ ਸ਼ੁਰੂ ਕਰਨਾ ਚਾਹੀਦਾ ਹੈ। ਉਨਾਂ ਕਿਹਾ ਕਿ ਇਸ ਸਕੀਮ ਸਬੰਧੀ ਜ਼ਿਲਾ ਕਾਰੋਬਾਰ ਬਿੳੂਰੋ ਕਪੂਰਥਲਾ ਜਾਂ ਜ਼ਿਲਾ ਉਦਯੋਗ ਕੇਂਦਰ, ਹਮੀਰਾ ਰੋਡ, ਕਪੂਰਥਲਾ ਪਾਸੋਂ ਵਧੇਰੇ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ।   ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਐਸ. ਪੀ. ਆਂਗਰਾ, ਜ਼ਿਲਾ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫ਼ਸਰ ਸ੍ਰੀਮਤੀ ਨੀਲਮ ਮਹੇ, ਚੀਫ ਜ਼ਿਲਾ ਲੀਡ ਬੈਂਕ ਮੈਨੇਜਰ ਸ੍ਰੀ ਦਰਸ਼ਨ ਲਾਲ ਭੱਲਾ, ਜਨਰਲ ਮੈਨੇਜਰ ਜ਼ਿਲਾ ਉਦਯੋਗ ਕੇਂਦਰ ਸ. ਬਲਵਿੰਦਰ ਪਾਲ ਸਿੰਘ 

ਪੰਜਾਬ ਸਫ਼ਾਈ ਕਰਮਚਾਰੀ ਕਮਿਸ਼ਨ ਸਫ਼ਾਈ ਕਰਮੀਆਂ ਦੀ ਭਲਾਈ ਲਈ ਵਚਨਬੱਧ-ਚੇਅਰਮੈਨ ਗੇਜਾ ਰਾਮ ਵਾਲਮੀਕਿ

ਸਫ਼ਾਈ ਕਰਮੀਆਂ ਨਾਲ ਸਬੰਧਤ ਮਸਲੇ ਪਹਿਲ ਦੇ ਆਧਾਰ ’ਤੇ ਕੀਤੇ ਜਾਣਗੇ ਹੱਲ

ਡਾਕਟਰੀ ਤੇ ਹੋਰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ’ਤੇ ਦਿੱਤਾ ਜ਼ੋਰ

ਸਫ਼ਾਈ ਕਰਮੀਆਂ ਦੀਆਂ ਖਾਲੀ ਅਸਾਮੀਆਂ ਜਲਦ ਭਰਨ ਦਾ ਦਿੱਤਾ ਭਰੋਸਾ

ਮੁਸ਼ਕਲਾਂ ਦੇ ਢੁਕਵੇਂ ਹੱਲ ਲਈ ਅਧਿਕਾਰੀਆਂ ਅਤੇ ਸਫ਼ਾਈ ਕਰਮੀਆਂ ਨਾਲ ਕੀਤੀ ਮੀਟਿੰਗ

ਕਪੂਰਥਲਾ, ਜਨਵਰੀ 2020 - (ਹਰਜੀਤ ਸਿੰਘ ਵਿਰਕ)-

ਪੰਜਾਬ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਸ੍ਰੀ ਗੇਜਾ ਰਾਮ ਵਾਲਮੀਕਿ ਨੇ ਇਥੇ ਕਿਹਾ ਕਿ ਕਮਿਸ਼ਨ ਸੂਬੇ ਦੇ ਸਫ਼ਾਈ ਕਰਮਚਾਰੀਆਂ ਦੀ ਭਲਾਈ ਲਈ ਵਚਨਬੱਧ ਹੈ। ਅੱਜ ਸਥਾਨਕ ਡਾ. ਬੀ. ਆਰ ਅੰਬੇਡਕਰ ਭਵਨ ਵਿਖੇ ਕਮਿਸ਼ਨ ਦੇ ਉੱਪ ਚੇਅਰਮੈਨ ਸ. ਰਾਮ ਸਿੰਘ ਅਤੇ ਮੈਂਬਰ ਸ. ਇੰਦਰਜੀਤ ਸਿੰਘ ਦੀ ਹਾਜ਼ਰੀ ਵਿਚ ਜ਼ਿਲੇ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਸਫ਼ਾਈ ਕਰਮਚਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਉਨਾਂ ਕਿਹਾ ਕਿ ਸਫ਼ਾਈ ਕਰਮਚਾਰੀਆਂ ਨਾਲ ਸਬੰਧਤ ਸਾਰੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕੀਤੇ ਜਾਣਗੇ। ਉਨਾਂ ਕਿਹਾ ਕਿ ਕਮਿਸ਼ਨ ਦਾ ਮੁੱਖ ਉਦੇਸ਼ ਰਾਜ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿਚ ਕੰਮ ਕਰਦੇ ਸਫ਼ਾਈ ਕਰਮਚਾਰੀਆਂ ਦੀ ਭਲਾਈ ਹੈ ਅਤੇ ਉਨਾਂ ਦਾ ਕਿਸੇ ਵੀ ਢੰਗ ਨਾਲ ਸ਼ੋਸ਼ਣ ਬਰਦਾਸ਼ਤ ਨਹੀਂ ਕੀਤਾ ਜਾਵੇਗਾ। 

  ਇਸ ਦੌਰਾਨ ਸਫ਼ਾਈ ਸੇਵਕਾਂ ਦੀ ਬਿਹਤਰੀ ਲਈ ਲੋੜੀਂਦੀਆਂ ਹਦਾਇਤਾਂ ਜਾਰੀ ਕਰਦਿਆਂ ਅਧਿਕਾਰੀਆਂ ਨੂੰ ਕਿਹਾ ਕਿ ਕਿ ਸਫ਼ਾਈ ਕਰਮਚਾਰੀਆਂ ਦੇ ਹਿੱਤਾਂ ਦਾ ਪੂਰਾ ਖਿਆਲ ਰੱਖਿਆ ਜਾਵੇ। ਉਨਾਂ ਸਫਾਈ ਸੇਵਕਾਂ ਨੂੰ ਮੈਡੀਕਲ, ਵਰਦੀਆਂ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ’ਤੇ ਜ਼ੋਰ ਦਿੱਤਾ। ਉਨਾਂ ਕਿਹਾ ਕਿ ਮਾਸਕ ਅਤੇ ਸੇਫਟੀ ਕਿੱਟ ਤੋਂ ਬਗੈਰ ਉਨਾਂ ਨੂੰ ਸੀਵਰੇਜ ਵਿਚ ਨਾ ਵਾੜਿਆ ਜਾਵੇ। ਉਨਾਂ ਕਿਹਾ ਕਿ ਤਿੰਨ ਮਹੀਨਿਆਂ ਬਾਅਦ ਸਫ਼ਾਈ ਕਰਮਚਾਰੀਆਂ ਦਾ ਮੈਡੀਕਲ ਕਰਵਾਉਣਾ ਲਾਜ਼ਮੀ ਹੈ। ਇਸੇ ਤਰਾਂ ਸਕੂਲਾਂ ਵਿਚ ਖਾਣਾ ਤਿਆਰ ਕਰਨ ਵਾਲੀਆਂ ਔਰਤਾਂ ਕੋਲੋਂ ਸਫ਼ਾਈ ਦਾ ਕੰਮ ਨਾ ਲਿਆ ਜਾਵੇ। 

  ਇਸ ਮੌਕੇ ਉਨਾਂ ਸਫ਼ਾਈ ਕਰਮਚਾਰੀਆਂ ਅਤੇ ਸੀਵਰਮੈਨਾਂ ਨੂੰ ਦਿੱਤੀਆਂ ਜਾ ਰਹੀਆਂ ਤਨਖਾਹਾਂ, ਮੁਆਵਜ਼ਾ, ਵਰਦੀਆਂ, ਤਰੱਕੀਆਂ, ਐਕਸਗ੍ਰੇਸ਼ੀਆ ਰਾਸ਼ੀ, ਸੇਫਟੀ ਕਿੱਟਾਂ ਅਤੇ ਹੋਰਨਾਂ ਸਹੂਲਤਾਂ ਆਦਿ ਬਾਰੇ ਵਿਸਥਾਰ ਵਿਚ ਜਾਣਕਾਰੀ ਹਾਸਲ ਕਰਨ ਤੋਂ ਇਲਾਵਾ ਡੈੱਥ ਕੇਸਾਂ ਅਤੇ ਸਵੱਛ ਭਾਰਤ ਮਿਸ਼ਨ ਤਹਿਤ ਆਏ ਫੰਡਾਂ ਬਾਰੇ ਵੀ ਬਿਓਰਾ ਲਿਆ। ਇਸੇ ਤਰਾਂ ਉਨਾਂ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਅਤੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿਚ ਖਾਲੀ ਅਸਾਮੀਆਂ ਆਦਿ ਨਾਲ ਜੁੜੇ ਮੁੱਦਿਆਂ ਬਾਰੇ ਰਿਪੋਰਟ ਹਾਸਲ ਕੀਤੀ। ਉਨਾਂ ਨਿਗਮ ਕਮਿਸ਼ਨਰ ਫਗਵਾੜਾ ਨੂੰ ਮੁਹੱਲਾ ਸੈਨੀਟੇਸ਼ਨ ਕਮੇਟੀਆਂ ਤਹਿਤ ਕੰਮ ਕਰ ਰਹੇ ਸਫ਼ਾਈ ਕਰਮੀਆਂ ਦਾ ਮਸਲਾ 15 ਦਿਨਾਂ ਵਿਚ ਹੱਲ ਕਰਨ ਦੀ ਹਦਾਇਤ ਕੀਤੀ। 

  ਇਸ ਦੌਰਾਨ ਉਨਾਂ ਸਫ਼ਾਈ ਕਰਮਚਾਰੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨਾਂ ਨੂੰ ਜਲਦ ਤੋਂ ਜਲਦ ਹੱਲ ਕਰਨ ਦਾ ਭਰੋਸਾ ਦਿਵਾਇਆ। ਉਨਾਂ ਵਿਸ਼ਵਾਸ ਦਿਵਾਇਆ ਕਿ ਸਰਕਾਰੀ ਵਿਭਾਗਾਂ ਵਿਚ ਖਾਲੀ ਪਈਆਂ ਸਾਰੀਆਂ ਅਸਾਮੀਆਂ ਪਹਿਲ ਦੇ ਆਧਾਰ ’ਤੇ ਭਰੀਆਂ ਜਾਣਗੀਆਂ। ਉਨਾਂ ਸਫ਼ਾਈ ਕਰਮਚਾਰੀਆਂ ਨੂੰ ਵੀ ਆਪਣੀ ਡਿੳੂਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਦੀ ਅਪੀਲ ਕੀਤੀ ਅਤੇ ਚਿਤਾਵਨੀ ਵੀ ਦਿੱਤੀ ਕਿ ਕਮਿਸ਼ਨ ਉਨਾਂ ਸਫ਼ਾਈ ਕਰਮਚਾਰੀਆਂ ਦਾ ਬਿਲਕੁਲ ਸਮਰਥਨ ਨਹੀਂ ਕਰੇਗਾ, ਜੋ ਆਪਣੀ ਡਿੳੂਟੀ ਸਹੀ ਢੰਗ ਨਾਲ ਨਹੀਂ ਨਿਭਾਉਂਦੇ। ਉਨਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਸਵੱਛ ਭਾਰਤ ਮਿਸ਼ਨ ਤਹਿਤ ਸਫ਼ਾਈ ਕਰਮਚਾਰੀਆਂ ਦੀ ਭਲਾਈ ਲਈ ਵੀ ਫੰਡ ਮੁਹੱਈਆ ਕਰਵਾਉਣਾ ਚਾਹੀਦਾ ਹੈ। ਇਸ ਮੌਕੇ ਵਿਛੜੇ ਸਫ਼ਾਈ ਕਰਮੀਆਂ ਨੂੰ ਸ਼ਰਧਾਂਜਲੀ ਵਜੋਂ ਮੋਨ ਵੀ ਰੱਖਿਆ ਗਿਆ। 

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਕਮਿਸ਼ਨਰ ਨਗਰ ਨਿਗਮ ਕਪੂਰਥਲਾ ਸ੍ਰੀ ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ-ਕਮ-ਕਮਿਸ਼ਨਰ ਨਗਰ ਨਿਗਮ ਫਗਵਾੜਾ ਸ. ਗੁਰਮੀਤ ਸਿੰਘ ਮੁਲਤਾਨੀ, ਐਸ. ਡੀ. ਐਮ ਕਪੂਰਥਲਾ ਸ੍ਰੀ ਵਰਿੰਦਰ ਪਾਲ ਸਿੰਘ ਬਾਜਵਾ, ਡੀ. ਐਸ. ਪੀ ਸ. ਸੰਦੀਪ ਸਿੰਘ ਮੰਡ, ਜ਼ਿਲਾ ਭਲਾਈ ਅਫ਼ਸਰ ਸ. ਜਸਦੇਵ ਸਿੰਘ ਪੁਰੇਵਾਲ, ਡੀ. ਡੀ. ਪੀ. ਓ ਸ. ਹਰਜਿੰਦਰ ਸਿੰਘ ਸੰਧੂ, ਸਹਾਇਕ ਕਿਰਤ ਕਮਿਸ਼ਨਰ ਸ. ਸੁਖਜਿੰਦਰ ਸਿੰਘ ਸਰਾਂ, ਜ਼ਿਲਾ ਸਿਹਤ ਅਫ਼ਸਰ ਡਾ. ਕੁਲਜੀਤ ਸਿੰਘ, ਜ਼ਿਲਾ ਸਿੱਖਿਆ ਅਫ਼ਸਰ (ਸ) ਸ. ਮੱਸਾ ਸਿੰਘ ਸਿੱਧੂ, ਜ਼ਿਲਾ ਸਿੱਖਿਆ ਅਫ਼ਸਰ (ਅ) ਸ. ਗੁਰਭਜਨ ਸਿੰਘ ਲਾਸਾਨੀ, ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀ ਗੁਲਬਰਗ ਲਾਲ, ਜ਼ਿਲਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਸਨੇਹ ਲਤਾ, ਸਹਾਇਕ ਕਮਿਸ਼ਨਰ ਨਗਰ ਨਿਗਮ ਕਪੂਰਥਲਾ ਸ੍ਰੀ ਆਦਰਸ਼ ਕੁਮਾਰ ਸ਼ਰਮਾ, ਐਸ. ਸੀ ਕਾਰਪੋਰੇਸ਼ਨ ਦੇ ਜ਼ਿਲਾ ਮੈਨੇਜਰ ਸ੍ਰੀ ਅਸ਼ੋਕ ਕੁਮਾਰ, ਡੀ. ਐਫ. ਐਸ. ਓ ਸ. ਪ੍ਰੀਤ ਕੰਵਲ ਸਿੰਘ, ਡਾ. ਅੰਬੇਡਕਰ ਮਿਸ਼ਨ ਸੁਸਾਇਟੀ ਦੇ ਪ੍ਰਧਾਨ ਸ੍ਰੀ ਗੁਰਮੁਖ ਸਿੰਘ ਢੋਡ, ਸ੍ਰੀ ਵਿਕਾਸ ਸ਼ਰਮਾ, ਸ੍ਰੀ ਗੁਰਦੀਪ ਸਿੰਘ ਬਿਸ਼ਨਪੁਰ, ਸ੍ਰੀ ਤਜਿੰਦਰ ਭੰਡਾਰੀ, ਸ੍ਰੀ ਰੋਸ਼ਨ ਸੱਭਰਵਾਲ, ਸ੍ਰੀ ਸਲੋਤਰਾ, ਸ੍ਰੀ ਧਰਮਵੀਰ ਸੇਠੀ, ਸ੍ਰੀ ਕਿਸ਼ਨ ਲਾਲ, ਐਡਵੋਕੇਟ ਜੋਤੀ, ਐਡਵੋਕੇਟ ਰਾਹੁਲ, ਸ੍ਰੀ ਗੋਪਾਲ ਥਾਪਰ ਤੋਂ ਇਲਾਵਾ ਸਫ਼ਾਈ ਕਰਮਚਾਰੀਆਂ ਦੇ ਨੁਮਾਇੰਦੇ ਵੱਡੀ ਗਿਣਤੀ ਵਿਚ ਹਾਜ਼ਰ ਸਨ।       

ਨੌਕਰਾਂ ਦੇ ਵੇਰਵੇ ਪੁਲਿਸ ਥਾਣੇ ’ਚ ਦਰਜ ਕਰਵਾਉਣ ਦੇ ਆਦੇਸ਼

ਕਪੂਰਥਲਾ, ਜਨਵਰੀ 2020- (ਹਰਜੀਤ ਸਿੰਘ ਵਿਰਕ)- 

ਜ਼ਿਲਾ ਮੈਜਿਸਟ੍ਰ੍ਰੇਟ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਮਕਾਨ ਮਾਲਕਾਂ ਜਾਂ ਮਕਾਨਾਂ ਵਿਚ ਰਹਿੰਦੇ ਕਿਰਾਏਦਾਰਾਂ ਨੂੰ ਹੁਕਮ ਦਿੱਤੇ ਹਨ ਕਿ ਉਹ ਆਪਣੇ ਘਰਾਂ ਵਿਚ ਪੂਰਨ ਤੌਰ ਜਾਂ ਅੰਸ਼ਿਕ ਤੌਰ ’ਤੇ ਕੰਮ ਕਰਦੇ ਨੌਕਰਾਂ/ਨੌਕਰਾਣੀਆਂ/ਘਰੇਲੂ ਨੌਕਰਾਂ ਆਦਿ ਦੀ ਪੂਰੀ ਜਾਣਕਾਰੀ ਲਈ ਆਧਾਰ ਕਾਰਡ, ਵੋਟਰ ਕਾਰਡ, ਡਰਾਈਵਿੰਗ ਲਾਇਸੰਸ ਜਾਂ ਕਿਸੇ ਸਰਕਾਰੀ/ਅਰਧ ਸਰਕਾਰੀ ਸੰਸਥਾ/ਸਰਕਾਰ ਵੱਲੋਂ ਮਨਜ਼ੂਰਸ਼ੁਦਾ ਅਦਾਰੇ ਵੱਲੋਂ ਜਾਰੀ ਪਹਿਚਾਣ ਪੱਤਰ, ਜਿਸ ਵਿਚ ਉਸ ਵਿਅਕਤੀ ਦਾ ਨਾਮ, ਪੱਕਾ ਪਤਾ, ਫੋਟੋ ਆਦਿ ਹੋਵੇ, ਲੈ ਕੇ ਉਸ ਦੀ ਆਪਣੇ ਨਜ਼ਦੀਕੀ ਪੁਲਿਸ ਥਾਣੇ/ਚੌਂਕੀ ਵਿਚ ਦਰਜ ਕਰਵਾਉਣ ਅਤੇ ਉਨਾਂ ਦੀ ਪੁਲਿਸ ਵੈਰੀਫਿਕੇਸ਼ਨ ਕਰਵਾਉਣੀ ਯਕੀਨੀ ਬਣਾਉਣ।  ਇਹ ਹੁਕਮ 10 ਮਾਰਚ 2020 ਤੱਕ ਲਾਗੂ ਰਹਿਣਗੇ।  ਜਾਰੀ ਹੁਕਮਾਂ ਵਿਚ ਜ਼ਿਲਾ ਮੈਜਿਸਟ੍ਰੇਟ ਨੇ ਕਿਹਾ ਹੈ ਕਿ ਉਨਾਂ ਦੇ ਧਿਆਨ ਵਿਚ ਆਇਆ ਹੈ ਕਿ ਘਰਾਂ ਵਿਚ ਪੂਰੇ ਤੌਰ ਜਾਂ ਅੰਸ਼ਿਕ ਤੌਰ ’ਤੇ ਕੰਮ ਕਰਦੇ ਨੌਕਰਾਂ ਦਾ ਸਥਾਈ ਪਤਾ/ਰਿਕਾਰਡ ਨਹੀਂ ਰੱਖਿਆ ਜਾਂਦਾ, ਜਿਸ ਨਾਲ ਜ਼ੁਰਮ ਹੋਣ ’ਤੇ ਅਜਿਹੇ ਦੋਸ਼ੀਆਂ ਨੂੰ ਲੱਭਣਾ ਔਖਾ ਹੋ ਜਾਂਦਾ ਹੈ। ਜਿਸ ਨਾਲ ਅਮਨ ਤੇ ਕਾਨੂੰਨ ਭੰਗ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ ਅਤੇ ਕਿਸੇ ਸਮੇਂ ਵੀ ਕੋਈ ਅਣਸੁਖਾਵੀਂ ਘਟਨਾ ਵਾਪਰ ਸਕਦੀ ਹੈ।

ਰਾਣਾ ਗੁਰਜੀਤ ਸਿੰਘ ਵੱਲੋਂ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ

 ਕਪੂਰਥਲਾ, ਜਨਵਰੀ 2020 - (ਹਰਜੀਤ ਸਿੰਘ ਵਿਰਕ)- 

ਵਿਧਾਇਕ ਰਾਣਾ ਗੁਰਜੀਤ ਸਿੰਘ ਵੱਲੋਂ ਅੱਜ ਲਾਹੌਰੀ ਗੇਟ ਤੋਂ ਬਾਬੇ ਤੇਲੂ ਦੀ ਕੁਟੀਆ ਤੱਕ ਦੇ ਰਸਤੇ ’ਤੇ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਉਨਾਂ ਅਧਿਕਾਰੀਆਂ ਨੂੰ ਇਸ ਕੰਮ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਦੀ ਹਦਾਇਤ ਕੀਤੀ ਤਾਂ ਜੋ ਇਥੋਂ ਲੰਘਣ ਵਾਲੇ ਲੋਕਾਂ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨਾਂ ਕਿਹਾ ਕਿ ਵਿਰਾਸਤੀ ਸ਼ਹਿਰ ਕਪੂਰਥਲਾ ਦੇ ਸਰਵਪੱਖੀ ਵਿਕਾਸ ਅਤੇ ਇਥੋਂ ਦੇ ਵਸਨੀਕਾਂ ਨੂੰ ਸਾਰੀਆਂ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਈ ਉਹ ਪੂਰੀ ਤਰਾਂ ਵਚਨਬੱਧ ਹਨ। ਉਨਾਂ ਕਿਹਾ ਕਿ ਜਿਥੇ ਸ਼ਹਿਰ ਨੂੰ ਜੋੜਨ ਵਾਲੀਆਂ ਸਾਰੀਆਂ ਸੜਕਾਂ ਦੀ ਨੁਹਾਰ ਬਦਲੀ ਗਈ ਹੈ, ਉਥੇ ਅੰਦਰੂਨੀ ਸ਼ਹਿਰ ਦੀਆਂ ਸੜਕਾਂ ਅਤੇ ਗਲੀਆਂ ਦਾ ਵੀ ਕਾਇਆ-ਕਲਪ ਕੀਤਾ ਜਾ ਰਿਹਾ ਹੈ। ਇਸੇ ਤਰਾਂ ਸਾਰੇ ਵਾਰਡਾਂ ਵਿਚ ਵਿਕਾਸ ਦੇ ਵੱਖ-ਵੱਖ ਕੰਮ ਕਰਵਾਏ ਜਾ ਰਹੇ ਹਨ ਅਤੇ ਲੋਕਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆ ਜਾ ਰਹੀਆਂ ਹਨ। ਇਸ ਮੌਕੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਮਨੋਜ ਭਸੀਨ, ਰਜਿੰਦਰ ਕੌੜਾ, ਲਖਬੀਰ ਸਿੰਘ,  ਨਰਿੰਦਰ ਸਿੰਘ ਮੰਨਸੂ, ਅਸ਼ਵਨੀ ਕੁਮਾਰ, ਕਮਲਜੀਤ ਸਿੰਘ, ਕੁਲਦੀਪ ਸਿੰਘ, ਹਰਸਿਮਰਨ ਸਿੰਘ ਪਿ੍ਰੰਸ, ਸ਼ਿਵ ਦਰਸ਼ਨ ਕਪੂਰ, ਜਸਵਿੰਦਰ ਸਿੰਘ ਫੌਜੀ, ਐਮ. ਪੀ ਸਿੰਘ, ਡਾ. ਜਸਪਾਲ ਸਿੰਘ, ਭੁਪਿੰਦਰ ਸਿੰਘ, ਸਤਿੰਦਰ ਕੁਮਾਰ ਸ਼ਾਸਤਰੀ, ਸੁਖਜਿੰਦਰ ਸਿੰਘ, ਪਵਨ ਕੁਮਾਰ, ਅਜੇ ਕਨੌਜੀਆ, ਰਵਿੰਦਰ ਕਾਕੂ, ਮਨਜਿੰਦਰ ਸਿੰਘ ਸਾਹੀ, ਬਲਵਿੰਦਰ ਸਿੰਘ, ਤਜਿੰਦਰ ਭੰਡਾਰੀ, ਅਸ਼ਵਨੀ ਪਿੰਕੀ ਅਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।         

ਮੁੱਖ ਮੰਤਰੀ ਵਿੱਤ ਵਿਭਾਗ ਨੂੰ ਪੁਲਿਸ ਕਰਮੀਆਂ ਦੀ 13ਵੀਂ ਤਨਖਾਹ ਬੰਦ ਕਰਨ ਤੋਂ ਰੋਕਣ- ਸੁਖਬੀਰ ਸਿੰਘ ਬਾਦਲ

 

ਕਿਹਾ ਕਿ ਜੇਕਰ ਇਹ ਫੈਸਲਾ ਲਾਗੂ ਕੀਤਾ ਤਾਂ ਅਕਾਲੀ-ਭਾਜਪਾ ਸਰਕਾਰ ਬਣਨ 'ਤੇ ਇਸ ਨੂੰ ਵਾਪਸ ਲੈ ਲਿਆ ਜਾਵੇਗਾ

ਚੰਡੀਗੜ੍ਹ,ਜਨਵਰੀ 2020-( ਇਕਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ )-

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਹੈ ਕਿ ਉਹ ਤੁਰੰਤ ਵਿੱਤ ਵਿਭਾਗ ਨੂੰ ਨਿਰਦੇਸ਼ ਦੇਣ ਕਿ ਪੰਜਾਬ ਪੁਲਿਸ ਦੇ ਕਰਮਚਾਰੀਆਂ ਦੀ 13ਵੀਂ ਤਨਖਾਹ ਬੰਦ ਕਰਨ ਦੇ ਫੈਸਲੇ  ਨੂੰ ਲਾਗੂ ਨਾ ਕੀਤਾ ਜਾਵੇ।

ਪੰਜਾਬ ਪੁਲਿਸ ਦੇ ਕਰਮਚਾਰੀਆਂ ਨਾਲ ਇੱੱਕਜੁਟਤਾ ਦਾ ਮੁਜ਼ਾਹਰਾ ਕਰਦਿਆਂ ਅਕਾਲੀ ਦਲ  ਪ੍ਰਧਾਨ ਨੇ ਕਿਹਾ ਕਿ ਅਸੀਂ ਇਸ ਫੈਸਲੇ ਖ਼ਿਲਾਫ ਡਟ ਕੇ ਲੜਾਈ ਲੜਾਂਗੇ। ਜੇਕਰ ਫਿਰ ਵੀ ਕਾਂਗਰਸ ਸਰਕਾਰ ਇਸ ਲੋਕ-ਵਿਰੋਧੀ ਨੂੰ ਕਦਮ ਨੂੰ ਲਾਗੂ ਕਰਨ ਵਿਚ ਕਾਮਯਾਬ ਹੋ ਜਾਂਦੀ ਹੈ ਤਾਂ ਸੂਬੇ ਅੰਦਰ ਅਕਾਲੀ-ਭਾਜਪਾ ਸਰਕਾਰ ਬਣਦੇ ਹੀ ਇਸ ਫੈਸਲੇ ਨੂੰ ਵਾਪਸ ਲੈ ਲਿਆ ਜਾਵੇਗਾ।ਸਰਦਾਰ ਬਾਦਲ ਨੇ ਕਿਹਾ ਕਿ ਕਾਂਗਰਸੀ ਮੰਤਰੀਆਂ ਅਤੇ ਵਿਧਾਇਕਾਂ ਵੱਲੋਂ ਗੈਂਗਸਟਰਾਂ ਦੀ ਕੀਤੀ ਜਾ ਰਹੀ ਪੁਸ਼ਤਪਨਾਹੀ ਅਤੇ ਪੁਲਿਸ ਨੂੰ ਪੇਸ਼ਾਵਰ ਢੰਗ ਨਾਲ ਡਿਊਟੀ ਕਰਨ ਤੋਂ ਰੋਕੇ ਜਾਣ ਕਰਕੇ ਪਹਿਲਾਂ ਹੀ ਸੂਬੇ ਅੰਦਰ ਅਮਨ-ਕਾਨੂੰਨ ਦੀ ਹਾਲਤ ਖਸਤਾ ਹੋ ਚੁੱਕੀ ਹੈ। ਉਹਨਾਂ ਕਿਹਾ ਕਿ ਪੁਲਿਸ ਕਰਮੀਆਂ ਦੀ 13ਵੀਂ ਤਨਖਾਹ ਬੰਦ ਕਰਨਾ ਸਮਾਜ-ਵਿਰੋਧੀ ਤੱਤਾਂ ਦੀ ਮੱਦਦ ਕਰੇਗਾ। ਉਹਨਾਂ ਕਿਹਾ ਕਿ ਪੁਲਿਸ ਕਰਮੀਆਂ ਨੂੰ 13ਵੀਂ ਤਨਖਾਹ ਆਪਣੀਆਂ ਸਾਲਾਨਾ 30 ਅਖ਼ਤਿਆਰੀ ਛੁੱਟੀਆਂ ਨਾ ਲੈਣ ਬਦਲੇ ਦਿੱਤੀ ਜਾਂਦੀ ਹੈ। ਪੁਲਿਸ ਕਰਮਚਾਰੀ ਡਿਊਟੀ ਨੂੰ ਪਹਿਲ ਦਿੰਦਿਆਂ ਇਹਨਾਂ ਛੁੱਟੀਆਂ ਨੂੰ ਤਿਆਗ ਦਿੰਦੇ ਹਨ। ਉਹਨਾਂ ਕਿਹਾ ਕਿ ਪੁਲਿਸ ਕਰਮੀਆਂ ਦੁਆਰਾ ਕੀਤੀ ਜਾਂਦੀ ਇਸ ਕੁਰਬਾਨੀ ਕਰਕੇ ਹੀ ਸਾਡੇ ਪੁਲਿਸ ਥਾਣਿਆਂ ਅੰਦਰ 24 ਘੰਟੇ ਪੁਲਿਸ ਤਾਇਨਾਤ ਰਹਿੰਦੀ ਹੈ, ਜੋ ਅਮਨ-ਕਾਨੂੰਨ ਦੀ ਰਾਖੀ ਅਤੇ ਗਸ਼ਤ ਕਰਨ ਲਈ ਹਮੇਸ਼ਾਂ ਤਿਆਰ ਰਹਿੰਦੀ ਹੈ।  ਉਹਨਾਂ ਕਿਹਾ ਕਿ 13ਵੀਂ ਤਨਖਾਹ ਨੂੰ ਬੰਦ ਕਰਨ ਦਾ ਪੁਲਿਸ ਦੇ ਕੰਮ ਕਾਜ ਉੱਤੇ ਮਾੜਾ ਅਸਰ ਪਵੇਗਾ ਅਤੇ ਇਸ ਨਾਲ ਆਮ ਜਨਤਾ ਨੂੰ ਵੀ ਭਾਰੀ ਅਸੁਵਿਧਾ ਹੋਵੇਗੀ।

ਇਹ ਟਿੱਪਣੀ ਕਰਦਿਆਂ ਕਿ ਪੁਲਿਸ ਕਰਮੀਆਂ ਨੂੰ ਇਹ ਸੁਵਿਧਾ 1979 ਵਿਚ ਉਸ ਸਮੇਂ ਦੇ ਮੁੱਖ ਮੰਤਰੀ ਸਰਦਾਰ ਪਰਕਾਸ਼ ਸਿੰਘ ਬਾਦਲ ਵੱਲੋਂ ਦਿੱਤੀ ਗਈ ਸੀ, ਅਕਾਲੀ ਪ੍ਰਧਾਨ ਨੇ ਕਿਹਾ ਕਿ ਇਸ ਸਹੂਲਤ ਨੂੰ ਬੰਦ ਕਰਨ ਨਾਲ 80 ਹਜ਼ਾਰ ਪੁਲਿਸ ਕਰਮੀਆਂ ਅਤੇ ਉਹਨਾਂ ਦੇ ਪਰਿਵਾਰਾਂ ਉਤੇ ਬਹੁਤ ਹੀ ਮਾੜਾ ਅਸਰ ਪਵੇਗਾ।

ਸਰਦਾਰ ਬਾਦਲ ਮੁੱਖ ਮੰਤਰੀ ਨੂੰ ਇਹ ਵੀ ਆਖਿਆ ਕਿ ਉਹ ਵਿੱਤ ਵਿਭਾਗ ਦੇ ਕੰਮ ਕਾਜ ਦੀ ਪੜਤਾਲ ਕਰਨ ਅਤੇ ਇਸ ਨੂੰ ਵਿਕਾਸ ਕਾਰਜ ਬੰਦ ਕਰਨ ਤੋਂ ਰੋਕਣ। ਉਹਨਾਂ ਕਿਹਾ ਕਿ ਕਿੰਨੇ ਦੁੱਖ ਦੀ ਗੱਲ ਹੈ ਕਿ ਵਿੱਤ ਵਿਭਾਗ ਨੇ ਸੂਬੇ ਅੰਦਰ ਸਾਰੇ ਵਿਕਾਸ ਕਾਰਜ ਬੰਦ ਕਰਨ ਸੰਬੰਧੀ ਇੱਕ ਸਰਕੂਲਰ ਜਾਰੀ ਕਰ ਦਿੱਤਾ ਹੈ। ਕੈਪਟਨ ਅਮਰਿੰਦਰ ਸਿੰਘ ਨੂੰ ਅਜਿਹੇ ਲੋਕ-ਵਿਰੋਧੀ ਕਦਮਾਂ ਨੂੰ ਰੋਕਣ ਲਈ ਆਖਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਸੂਬਾ ਸਰਕਾਰ ਆਪਣੇ ਮੰਤਰੀਆਂ ਅਤੇ ਸਲਾਹਕਾਰਾਂ ਦੀ ਫਜ਼ੂਲਖਰਚੀ ਬੰਦ ਕਰਕੇ ਬੜੀ ਅਸਾਨੀ ਨਾਲ ਪੈਸਾ ਇਕੱਠਾ ਕਰ ਸਕਦੀ ਹੈ। ਉਹਨਾਂ ਕਿਹਾ ਕਿ ਲੋਕਾਂ ਨੂੰ ਤੰਗ ਕਰਨ ਦੀ ਬਜਾਇ ਸਰਕਾਰ ਨੂੰ ਆਪਣੇ ਮੰਤਰੀਆਂ ਅਤੇ ਸਲਾਹਕਾਰਾਂ ਨੂੰ ਆਪਣੀਆਂ ਤਨਖਾਹਾਂ ਅਤੇ ਭੱਤੇ ਤਿਆਗਣ ਲਈ ਕਹਿਣਾ ਚਾਹੀਦਾ ਹੈ। ਇਸੇ ਤਰ੍ਹਾਂ ਇਸ ਨੂੰ ਫਜ਼ੂਲਖਰਚੀ ਵੀ ਬੰਦ ਕਰਨੀ ਚਾਹੀਦੀ ਹੈ।

ਸਰਦਾਰ ਬਾਦਲ ਨੇ ਇਹ ਵੀ ਐਲਾਨ ਕੀਤਾ ਕਿ ਅਕਾਲੀ ਦਲ ਸਰਕਾਰੀ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਮੰਨਵਾਉਣ ਲਈ ਉਹਨਾਂ ਨਾਲ ਮਿਲ ਕੇ ਅੰਦੋਲਨ ਕਰੇਗਾ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਕਰਮਚਾਰੀਆਂ ਦੇ 4 ਹਜ਼ਾਰ ਕਰੋੜ ਰੁਪਏ ਤੋਂ ਵੱਧ ਸਰਕਾਰ ਵੱਲ ਡੀਏ ਦੇ ਬਕਾਏ ਖੜ੍ਹੇ ਹਨ। ਕਾਂਗਰਸ ਸਰਕਾਰ ਛੇਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਨਹੀਂ ਕਰ ਰਹੀ ਹੈ ਅਤੇ ਨਾ ਹੀ ਠੇਕੇ ਉਤੇ ਰੱਖੇ ਉਹਨਾਂ 27 ਹਜ਼ਾਰ ਕਰਮਚਾਰੀਆਂ ਨੂੰ ਪੱਕੇ ਕਰ ਰਹੀ ਹੈ, ਜਿਹਨਾਂ ਦੇ ਕੇਸਾਂ ਨੂੰ ਪਿਛਲੀ ਅਕਾਲੀ-ਭਾਜਪਾ ਸਰਕਾਰ ਦੁਆਰਾ ਪ੍ਰਵਾਨਗੀ ਦੇ ਦਿੱਤੀ ਗਈ ਸੀ।

ਅਮਰੀਕ ਸਿੰਘ ਆਲੀਵਾਲ ਦੇ ਸ਼ੂਗਰਫੈੱਡ ਚੇਅਰਮੈਨ ਅਹੁਦਾ ਸੰਭਾਲੇ ਜਾਣ 'ਤੇ ਹਲਕਾ ਦਾਖਾ 'ਚ ਖੁਸ਼ੀ ਦੀ ਲਹਿਰ

ਲੁਧਿਆਣਾ, ਜਨਵਰੀ 2020- (ਮਨਜਿੰਦਰ ਗਿੱਲ )

ਸੱਤ੍ਹਾਧਾਰੀ ਕਾਂਗਰਸ ਸਰਕਾਰ ਵਲੋਂ ਸਾਬਕਾ ਐੱਮ.ਪੀ ਅਮਰੀਕ ਸਿੰਘ ਆਲੀਵਾਲ ਨੂੰ ਪੰਜਾਬ ਸ਼ੂਗਰਫੈਡ ਚੇਅਰਮੈਨ ਨਿਯੁਕਤ ਕਰਨ ਬਾਅਦ ਅੱਜ ਅਮਰੀਕ ਸਿੰਘ ਆਲੀਵਾਲ ਵਲੋਂ ਆਪਣੇ ਅਦਾਰੇ ਸ਼ੂਗਰਫੈੱਡ ਦੇ ਮੋਹਾਲੀ ਸਥਿਤ ਮੁੱਖ ਦਫਤਰ 'ਚ ਅਹੁਦਾ ਸੰਭਾਲਣ ਸਮੇਂ ਜਿਥੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਕੈਬਨਿਟ ਦੇ ਬਹੁਤਾਦ ਮੰਤਰੀਆਂ ਸ਼ਮੂਲੀਅਤ ਕੀਤੀ, ਉਥੇ ਅਮਰੀਕ ਸਿੰਘ ਆਲੀਵਾਲ ਵਲੋਂ ਪੰਜਾਬ ਸ਼ੂਗਰਫੈੱਡ ਚੇਅਰਮੈਨ ਦੀ ਕੁਰਸੀ ਸੰਭਾਲੇ ਜਾਣ 'ਤੇ ਜ਼ੱਦੀ ਹਲਕਾ ਦਾਖਾ 'ਚ ਖੁਸ਼ੀ ਦੀ ਲਹਿਰ ਦੌੜ ਗਈ | ਬੇਹੱਦ ਮਿਲਣਸਾਰ, ਦਿ੍ੜ ਸੰਕਲਪ ਤੇ ਦੂਰ ਅੰਦੇਸ਼ੀ ਸੋਚ ਵਾਲੇ ਚੇਅਰਮੈਨ ਅਮਰੀਕ ਸਿੰਘ ਆਲੀਵਾਲ ਨੂੰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਲਾਹਕਾਰ ਕੈਪ: ਸੰਦੀਪ ਸੰਧੂ, ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ, ਸਾਂਸਦ ਡਾ: ਅਮਰ ਸਿੰਘ ਬੋਪਾਰਾਏ, ਸਾਬਕਾ ਮੰਤਰੀ-ਚੇਅਰਮੈਨ ਜਿਲ੍ਹਾ ਪਲੈਨਿੰਗ ਬੋਰਡ ਮਲਕੀਤ ਸਿੰਘ ਦਾਖਾ, ਚੇਅਰਮੈਨ ਕਿ੍ਸ਼ਨ ਕੁਮਾਰ ਬਾਵਾ, ਪੰਜਾਬ ਕੋਆਪ੍ਰੇਟਿਵ ਬੈਂਕ ਚੰਡੀਗੜ੍ਹ ਦੇ ਡਾਇਰੈਕਟਰ ਰਛਪਾਲ ਸਿੰਘ ਤਲਵਾੜਾ, ਉਪ ਚੇਅਰਮੈਨ (ਪੇਡਾ) ਕਰਨ ਵੜਿੰਗ, ਕਾਂਗਰਸ ਦੇ ਲੁਧਿਆਣਾ ਦਿਹਾਤੀ ਪ੍ਰਧਾਨ ਕਰਨਜੀਤ ਸਿੰਘ ਸੋਨੀ ਗਾਲਿਬ, ਪੰਜਾਬ ਕਾਂਗਰਸ ਜਨ: ਸਕੱਤਰ ਮੇਜਰ ਸਿੰਘ ਮੁੱਲਾਂਪੁਰ, ਸਾਬਕਾ ਚੇਅਰਮੈਨ ਸਵਰਨ ਸਿੰਘ ਤਿਹਾੜਾ, ਚੇਅਰਮੈਨ ਮਨਜੀਤ ਸਿੰਘ ਭਰੋਵਾਲ, ਸਾਬਕਾ ਸਰਪੰਚ ਰਾਜਵਿੰਦਰ ਸਿੰਘ ਹਿੱਸੋਵਾਲ, ਨਗਰ ਕੌਾਸਲ ਮੁੱਲਾਂਪੁਰ ਦਾਖਾ ਪ੍ਰਧਾਨ ਤੇਲੂ ਰਾਮ ਬਾਂਸਲ, ਸੀਨੀਅਰ ਮੀਤ ਪ੍ਰਧਾਨ ਬਲਵਿੰਦਰ ਸਿੰਘ ਸੇਖੋਂ, ਪੀ.ਪੀ.ਸੀ.ਸੀ ਅਹੁਦੇਦਾਰ ਮਨਜੀਤ ਸਿੰਘ ਹੰਬੜਾਂ, ਦਰਸ਼ਨ ਸਿੰਘ ਬੀਰਮੀ, ਗੁਰਬੰਤ ਸਿੰਘ ਬੌਬੀ ਕੋਟਲੀ, ਬਲਾਕ ਪ੍ਰਧਾਨ ਮਨਪ੍ਰੀਤ ਸਿੰਘ ਈਸੇਵਾਲ, ਬਲਾਕ ਪ੍ਰਧਾਨ ਵਰਿੰਦਰ ਸਿੰਘ ਮਦਾਰਪੁਰਾ, ਸਰਪੰਚ ਆਲੀਵਾਲ ਯਾਦਵਿੰਦਰ ਸਿੰਘ, ਸਰਪੰਚ ਹੰਬੜਾਂ ਰਣਜੋਧ ਸਿੰਘ ਜੱਗਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਮਨਦੀਪ ਸਿੰਘ ਰਿੱਕੀ ਚੌਹਾਨ, ਹਲਕਾ ਦਾਖਾ ਯੂਥ ਕਾਂਗਰਸ ਪ੍ਰਧਾਨ ਹਰਮਿੰਦਰ ਸਿੰਘ ਚੀਮਾ, ਹਰਪਾਲ ਸਿੰਘ ਹਾਂਸ, ਪ੍ਰਧਾਨ ਦੀਦਾਰ ਸਿੰਘ ਬੱਲ, ਸਰਪੰਚ ਜਤਿੰਦਰ ਸਿੰਘ ਦਾਖਾ ਆਦਿ ਨੇ ਵਧਾਈ ਦਿੱਤੀ |

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਯੂ. ਕੇ. ਦੇ ਸਿੱਖ ਪ੍ਰਚਾਰਕ ਹਰਿੰਦਰ ਸਿੰਘ ਨੂੰ 15 ਦਿਨਾਂ ਅੰਦਰ ਸਪੱਸ਼ਟੀਕਰਨ ਦੇਣ ਦੀ ਹਦਾਇਤ

ਅੰਮ੍ਰਿਤਸਰ,ਜਨਵਰੀ 2020-( ਇਕਬਾਲ ਸਿੰਘ ਰਸੂਲਪੁਰ/ ਮਨਜਿੰਦਰ ਗਿੱਲ )-

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੇ ਪਿਛਲੇ ਦਿਨੀਂ ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰਤੀ ਇਤਰਾਜ਼ਯੋਗ ਸ਼ਬਦਾਵਲੀ ਵਰਤਣ ਵਾਲੇ ਪ੍ਰਚਾਰਕ ਹਰਿੰਦਰ ਸਿੰਘ ਜਥਾ ਨਿਰਵੈਰ ਖ਼ਾਲਸਾ ਯੂ. ਕੇ. ਨੂੰ 15 ਦਿਨਾਂ ਦੇ ਅੰਦਰ ਆਪਣਾ ਸਪੱਸ਼ਟੀਕਰਨ ਭੇਜਣ ਦੀ ਹਦਾਇਤ ਕੀਤੀ ਹੈ | ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਦੇ ਇੰਚਾਰਜ ਤੇ ਜਥੇਦਾਰ ਦੇ ਨਿੱਜੀ ਸਹਾਇਕ ਜਸਪਾਲ ਸਿੰਘ ਢੱਡੇ ਨੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਸਿੰਘ ਸਾਹਿਬ ਜੀ ਵਲੋਂ ਹਰਿੰਦਰ ਸਿੰਘ ਯੂ. ਕੇ. ਦੁਆਰਾ ਪਿਛਲੇ ਦਿਨੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤ ਸਮਾਉਣ ਬਾਰੇ ਇਤਾਰਾਜ਼ਯੋਗ ਟਿੱਪਣੀਆਂ ਕਰਨ ਦਾ ਮਾਮਲਾ ਸਾਮਣੇ ਆਉਣ ਤੋਂ ਬਾਅਦ ਦੇਸ਼ ਵਿਦੇਸ਼ ਤੋਂ ਉਸ ਖਿਲਾਫ਼ ਪੁੱਜੀਆਂ ਸ਼ਿਕਾਇਤਾਂ ਨੂੰ ਦੇਖਦਿਆਂ ਉਸ ਨੂੰ 2 ਹਫ਼ਤਿਆਂ ਦੇ ਅੰਦਰ ਆਪਣਾ ਸਪੱਸ਼ਟੀਕਰਨ ਭੇਜਣ ਦੀ ਹਦਾਇਤ ਕੀਤੀ ਗਈ ਹੈ | ਜ਼ਿਕਰਯੋਗ ਹੈ ਗਿਆਨੀ ਹਰਪ੍ਰੀਤ ਸਿੰਘ ਜੀ ਕੁਝ ਦਿਨਾਂ ਤੋਂ ਯੂ.ਕੇ. ਵਿਖੇ ਹੋ ਰਹੇ ਗੁਰਮਤਿ ਸਮਾਗਮਾਂ 'ਚ ਭਾਗ ਲੈਣ ਗਏ ਹੋਏ ਹਨ |

ਅਕਾਲੀ ਦਲ ਵੱਲੋਂ ਛੇਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਛੇ ਮਹੀਨੇ ਹੋਰ ਲਟਕਾਉਣ ਲਈ ਕਾਂਗਰਸ ਸਰਕਾਰ ਦੀ ਨਿਖੇਧੀ

ਚੰਡੀਗੜ੍ਹ,ਜਨਵਰੀ 2020-( ਇਕਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ )-

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਛੇਵੇਂ ਪੰਜਾਬ ਤਨਖਾਹ ਕਮਿਸ਼ਨ ਦੀ ਰਿਪੋਰਟ ਨੂੰ ਛੇ ਮਹੀਨੇ ਹੋਰ ਲਟਕਾਉਣ ਦੇ ਕਾਂਗਰਸ ਸਰਕਾਰ ਦੇ ਫੈਸਲੇ ਨੂੰ ਸੂਬੇ ਦੇ ਕਰਮਚਾਰੀਆਂ ਨਾਲ ਕੀਤਾ ਸਭ ਤੋਂ ਵੱਡਾ ਵਿਸ਼ਵਾਸ਼ਘਾਤ ਕਰਾਰ ਦਿੱਤਾ ਹੈ। ਪਾਰਟੀ ਨੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੀ ਕਰਮਚਾਰੀਆਂ ਦੇ ਬਕਾਏ ਦੇਣ ਲਈ ਹਮੇਸ਼ਾਂ ਖਾਲੀ ਖਜ਼ਾਨੇ ਦਾ ਬਹਾਨਾ ਬਣਾਉਣ ਪਰੰਤੂ ਨਵੇਂ ਨਿਯੁਕਤ ਕੀਤੇ ਸਲਾਹਕਾਰਾਂ ਅਤੇ ਚੇਅਰਮੈਨਾਂ ਉੱਤੇ ਕਰੋੜਾਂ ਰੁਪਏ ਬਰਬਾਦ ਕਰਨ ਲਈ ਸਖ਼ਤ ਨਿਖੇਧੀ ਕੀਤੀ ਹੈ।

ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸੀਨੀਅਰ ਅਕਾਲੀ ਆਗੂ ਸਰਦਾਰ ਜਨਮੇਜਾ ਸਿੰਘ ਸੇਖੋਂ ਨੇ ਕਿਹਾ ਕਿ ਸੂਬਾ ਸਰਕਾਰ ਨੇ ਛੇਵੇਂ ਪੰਜਾਬ ਕਮਿਸ਼ਨ ਦੀ ਮਿਆਦ ਵਿਚ ਇੱਕ ਹੋਰ ਵਾਧੇ ਦਾ ਐਲਾਨ ਕਰਕੇ ਸੂਬੇ ਦੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੀ ਪਿੱਠ ਵਿਚ ਇੱਕ ਵਾਰ ਫਿਰ ਛੁਰਾ ਮਾਰਿਆ ਹੈ। ਉਹਨਾਂ ਕਿਹਾ ਕਿ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਜਨਵਰੀ 2020 ਤੋਂ ਛੇਵਾਂ ਤਨਖਾਹ ਕਮਿਸ਼ਨ ਲਾਗੂ ਕਰਨ ਦਾ ਵਾਅਦਾ ਕੀਤਾ ਸੀ। ਹੁਣ ਇਸ ਨੂੰ ਲਾਗੂ ਕਰਨ ਦੀ ਤਾਰੀਖ 30 ਜੂਨ 2020 ਤਕ ਮੁਲਤਵੀ ਕਰ ਦਿੱਤੀ ਗਈ ਹੈ, ਜਿਸ ਵਿਚ ਹੋਰ ਵਾਧਾ ਕੀਤੇ ਜਾਣ ਦੀ ਸੰਭਾਵਨਾ ਹੈ। ਵਿਧਾਨ ਸਭਾ ਚੋਣਾਂ ਮੌਕੇ ਲੋਕਾਂ ਨਾਲ ਕੀਤੇ ਸਾਰੇ ਵਾਅਦਿਆਂ ਤੋਂ ਮੁਕਰਨ ਲਈ ਕਾਂਗਰਸ ਸਰਕਾਰ ਉੱਤੇ ਵਰ੍ਹਦਿਆਂ ਅਕਾਲੀ ਆਗੂ ਨੇ ਕਿਹਾ ਕਿ ਸਰਕਾਰ ਵੱਲ ਸਰਕਾਰੀ ਕਰਮਚਾਰੀਆਂ ਦੇ ਮਹਿੰਗਾਈ ਭੱਤੇ ਦੇ 4 ਹਜ਼ਾਰ ਕਰੋੜ ਰੁਪਏ ਬਕਾਇਆ ਖੜ੍ਹੇ ਹਨ। ਲਗਭਗ 27 ਹਜ਼ਾਰ ਕਰਮਚਾਰੀ ਪੱਕੇ ਕੀਤੇ ਦੀ ਉਡੀਕ ਕਰ ਰਹੇ ਹਨ।ਉਹਨਾਂ ਕਿਹਾ ਕਿ ਕੁੱਝ ਦੇਣ ਦੀ ਬਜਾਇ ਇਹ ਸਰਕਾਰ ਮੁਲਾਜ਼ਮਾਂ ਨੂੰ ਦਿੱਤੀਆਂ ਸਹੂਲਤਾਂ ਵੀ ਖੋਹ ਰਹੀ ਹੈ। ਇਸ ਸਰਕਾਰ ਵੱਲੋਂ ਪੁਲਿਸ ਕਰਮੀਆਂ ਨੂੰ ਮਿਲਦੀ 13ਵੀਂ ਤਨਖਾਹ ਬੰਦ ਕਰਨ ਦੀ ਯੋਜਨਾ ਬਣਾਈ ਜਾ ਰਹੀ ਹੈ। ਇਸ ਤੋਂ ਪਹਿਲਾਂ ਇਹ ਅਧਿਆਪਕਾਂ ਦੀ ਤਨਖਾਹ 40,000 ਰੁਪਏ ਤੋਂ ਘਟਾ ਕੇ 15,000 ਰੁਪਏ ਕਰ ਚੁੱਕੀ ਹੈ।

ਇਹ ਟਿੱਪਣੀ ਕਰਦਿਆਂ ਕਿ ਅਕਾਲੀ ਦਲ ਸਰਕਾਰੀ ਕਰਮਚਾਰੀਆਂ ਨਾਲ ਮਿਲ ਕੇ ਛੇਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਜਾਰੀ ਕਰਵਾਉਣ ਲਈ ਸਰਕਾਰ ਨੂੰ ਮਜ਼ਬੂਰ ਕਰੇਗਾ, ਸਰਦਾਰ ਸੇਖੋਂ ਨੇ ਕਿਹਾ ਕਿ ਅਸੀਂ ਲੋਕਾਂ ਨਾਲ ਕੀਤੇ ਪਰ ਅਧੂਰੇ ਪਏ ਸਾਰੇ ਵਾਅਦਿਆਂ ਬਾਰੇ ਚਰਚਾ ਕਰਨ ਲਈ ਵੀ ਇੱਕ ਵਿਸ਼ੇਸ਼ ਇਜਲਾਸ ਸੱਦੇ ਜਾਣ ਦੀ ਮੰਗ ਕਰਦੇ ਹਾਂ। ਜਿਸ ਤਰ੍ਹਾਂ ਸਰਕਾਰ ਨੇ ਛੇਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਜਲਦੀ ਤੋਂ ਜਲਦੀ ਲਾਗੂ ਕਰਨ ਦਾ ਵਾਅਦਾ ਕੀਤਾ ਸੀ।ਇਸੇ ਤਰ੍ਹਾਂ ਕਾਂਗਰਸ ਨੇ  ਮੁਕੰਮਲ ਕਰਜ਼ਾ ਮੁਆਫੀ, ਨੌਜਵਾਨਾਂ ਨੂੰ ਨੌਕਰੀ ਅਤੇ ਸਮਾਜ ਭਲਾਈ ਸਕੀਮਾਂ ਦੇ ਲਾਭ ਵਧਾਉਣ ਦੇ ਵਾਅਦੇ ਕੀਤੇ ਸਨ। ਇਹਨਾਂ ਵਿਚੋਂ ਕੋਈ ਵੀ ਪੂਰਾ ਨਹੀਂ ਕੀਤਾ। ਅਸੀਂ ਚਾਹੁੰਦੇ ਹਾਂ ਕਿ ਇਹਨਾਂ ਮੁੱਦਿਆਂ ਬਾਰੇ ਚਰਚਾ ਕਰਨ ਲਈ ਵਿਧਾਨ ਸਭਾ ਦੇ ਆ ਰਹੇ ਇਜਲਾਸ ਵਿਚ ਵਾਧਾ ਕੀਤਾ ਜਾਵੇ।

ਬੀਹਲਾ ਦਾ ਪੇਂਡੂ ਖੇਡ ਮੇਲਾ ਤੇ ਕਬੱਡੀ ਕੱਪ 18 ਜਨਵਰੀ ਤੋਂ ਸ਼ੁਰੂ - ਮਿੰਟੂ ਬੀਹਲਾ

ਮਹਿਲ ਕਲਾਂਂ/ਬਰਨਾਲਾ,ਜਨਵਰੀ 2020- ( ਗੁਰਸੇਵਕ ਸੋਹੀ )-

  ਬਾਬਾ ਬੁੱਢਾ ਦੀ ਟੂਰਨਾਮੈਂਟ ਕਮੇਟੀ,ਯੁਵਕ ਸੇਵਾਵਾਂ ਕਲੱਬ ,ਗ੍ਰਾਮ ਪੰਚਾਇਤ ਸਮੂਹ ਨਗਰ ਨਿਵਾਸੀਆਂ ਤੇ ਐੱਨ ਆਰ ਆਈ  ਵੀਰਾਂ ਦੇ ਸਹਿਯੋਗ ਨਾਲ ਸਾਲਾਨਾ ਤਿੰਨ ਰੋਜਾ  ਪੇਂਡੂ ਖੇਡ ਮੇਲਾ ਅਤੇ ਕਬੱਡੀ ਕੱਪ ਮਿਤੀ 18,19 ਅਤੇ 20 ਜਨਵਰੀ 2020  ਨੂੰ ਪਿੰਡ ਬੀਹਲਾ ਦੇ ਗਰਾਉਂਡਾਂ ਚ ਕਰਵਾਇਆ ਜਾ ਰਿਹਾ ਹੈ l ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਉੱਘੇ ਖੇਡ ਪ੍ਰਮੋਟਰ ਨੌਜਵਾਨ ਸਰਪੰਚ ਕਿਰਨਜੀਤ ਸਿੰਘ ਮਿੰਟੂ ਨੇ ਦੱਸਿਆ ਕਿ ਟੂਰਨਾਂਮੈਂਟ ਵਿੱਚ ਕਬੱਡੀ 38 ਕਿਲੋਂ,52 ਕਿਲੋਂ,ਕਬੱਡੀ 65 ਕਿਲੋਂ ਅਤੇ ਕਬੱਡੀ ਓਪਨ ਦੇ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਕਬੱਡੀ ਓਪਨ ਦਾ ਪਹਿਲਾ ਇਨਾਮ ਇੱਕ ਲੱਖ ਰੁਪਏ ਅਤੇ ਦੂਸਰਾ ਇਨਾਮ ਪੰਜੱਤਰ ਹਜ਼ਾਰ ਰੁਪਏ ਹੋਵੇਗਾ ।ਇਸ ਮੌਕੇ ਕਲੱਬ ਪ੍ਰਧਾਨ ਕਾਟਾ ਬੀਹਲਾ ਅਤੇ ਖਜਾਨਚੀ  ਕਰਮਜੀਤ ਸਿੰਘ ਰੰਧਾਵਾ ਨੇ ਦੱਸਿਆ ਕਿ  18 ਜਨਵਰੀ ਨੂੰ ਸਕੂਲੀ ਬੱਚਿਆਂ ਦੇ 100 ,200 ,400 ਅਤੇ  800 ਮੀਟਰ ਰੇਸ,ਲੰਬੀ ਛਾਲ ,ਗੋਲਾ ਸੁੱਟਣ ਦੇ ਦਿਲਚਪਸ ਮੁਕਾਬਲੇ ਅਤੇ ਕਬੱਡੀ 38 ਕਿਲੋਂ ,19 ਜਨਵਰੀ ਨੂੰ ਕਬੱਡੀ 52 ਕਿਲੋਂ ਅਤੇ ਕਬੱਡੀ 65 ਕਿਲੋਂ ਸਮੇਤ ਆਖਰੀ ਦਿਨ 20 ਜਨਵਰੀ ਨੂੰ ਕਬੱਡੀ ਓਪਨ ਦੇ ਮੁਕਾਬਲੇ ਹੋਣਗੇ। ਮਿੰਟੂ ਬੀਹਲਾ  ਨੇ ਦੱਸਿਆ ਕਿ ਟੂਰਨਾਮੈਂਟ ਦੇ ਬੈਸਟ  ਕਬੱਡੀ ਓਪਨ ਦੇ ਜਾਫੀ ਅਤੇ ਰੇਡਰ ਨੂੰ ਮੋਟਰਸਾਈਕਲਾਂ ਨਾਲ ਸਨਮਾਨਿਤ ਕੀਤਾ ਜਾਵੇਗਾ ।  ਉਨ੍ਹਾਂ  ਸਮੂਹ ਕਬੱਡੀ ਪ੍ਰੇਮੀਆਂ ਨੂੰ ਇਸ ਕਬੱਡੀ ਕੱਪ ਵਿੱਚ ਵੱਡੀ ਗਿਣਤੀ ਵਿੱਚ ਪੁੱਜਣ ਦੀ ਅਪੀਲ ਕੀਤੀ ।

ਐਲ.ਈ.ਡੀ.ਸਟ੍ਰੀਟ ਲਾਈਟਜ਼ ਮੁੱਦਾ

ਕੋਂਸਲਰ ਮਮਤਾ ਆਸ਼ੂ ਵੱਲੋਂ ਟਾਟਾ ਪ੍ਰਾਜੈਕਟ ਲਿਮਟਿਡ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ

ਲੁਧਿਆਣਾ, ਜਨਵਰੀ 2020-( ਸਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ )-

ਕੌਂਸਲਰ ਸ੍ਰੀਮਤੀ ਮਮਤਾ ਆਸ਼ੂ ਨੇ ਅੱਜ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰ ਵਾਸੀਆਂ ਨੂੰ ਵਧੀਆ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਇਹ ਗੱਲ ਟਾਟਾ ਪ੍ਰੋਜੈਕਟਸ ਲਿਮਿਟਡ (ਟੀ.ਪੀ.ਐਲ) ਅਤੇ ਟਾਟਾ ਸੰਨਜ਼ ਦੇ ਸੀਨੀਅਰ ਅਧਿਕਾਰੀਆਂ ਨਾਲ ਐਲ.ਈ.ਡੀ. ਸਟ੍ਰੀਟ ਲਾਈਟਾਂ ਪ੍ਰਾਜੈਕਟ ਦੀ ਹੌਲੀ ਰਫਤਾਰ ਅਤੇ ਉਨ੍ਹਾਂ ਦੇ ਦਫਤਰ ਵਿਖੇ ਸ਼ਹਿਰ ਵਾਸੀਆਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਲਾਂ ਦੇ ਸੰਬੰਧ ਵਿੱਚ ਅੱਜ ਇੱਕ ਮੀਟਿੰਗ ਦੌਰਾਨ ਕਹੀ। ਉਨ੍ਹਾਂ ਨੇ ਇਸ ਬੈਠਕ ਦੀ ਪ੍ਰਧਾਨਗੀ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਦੀ ਤਰਫੋਂ ਕੀਤੀ। ਮੀਟਿੰਗ ਦੌਰਾਨ ਸ੍ਰੀਮਤੀ ਮਮਤਾ ਆਸ਼ੂ, ਜੋ ਕਿ ਖੁਦ ਸ਼ਹਿਰ ਦੇ ਵਾਰਡ ਨੰਬਰ 67 ਤੋਂ ਕੌਸ਼ਲਰ ਹਨ, ਨੇ ਕਿਹਾ ਕਿ ਟੀ.ਪੀ.ਐਲ. ਪੁਰਾਣੀਆਂ ਸਟ੍ਰੀਟ ਲਾਈਟਾਂ ਦੀ ਥਾਂ ਨਵੀਆਂ ਐਲ.ਈ.ਡੀ. ਲਾਈਟਾਂ ਲਗਾ ਰਹੀ ਹੈ, ਪਰ ਚਿੰਤਾ ਦਾ ਕਾਰਨ ਇਹ ਹੈ ਕਿ ਜ਼ਿਆਦਾਤਰ ਐਲਈਡੀ ਸਟ੍ਰੀਟ ਲਾਈਟਾਂ ਬੰਦ ਪਈਆਂ ਹਨ, ਜਿਸ ਨਾਲ ਸ਼ਹਿਰ ਵਾਸੀਆਂ ਨੂੰ ਬਹੁਤ ਪ੍ਰੇਸ਼ਾਨੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਕਰਾਰਨਾਮੇ ਦੀਆਂ ਸ਼ਰਤਾਂ ਅਤੇ ਨਿਯਮਾਂ ਦੇ ਅਨੁਸਾਰ ਕੰਪਨੀ ਵੱਲੋਂ ਸਾਰਾ ਕੰਮ 7 ਮਈ, 2019 ਤੱਕ ਖਤਮ ਕਰਨਾ ਸੀ, ਪਰ ਅਫ਼ਸੋਸ ਦੀ ਗੱਲ ਹੈ ਕਿ ਕੰਪਨੀ ਨੇ ਅਜੇ ਵੀ ਕੰਮ ਪੂਰਾ ਨਹੀਂ ਕੀਤਾ. ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਧੁੰਦ ਵਾਲੇ ਦਿਨਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਸਟ੍ਰੀਟ ਲਾਈਟਾਂ ਬੰਦ ਪਈਆਂ ਹਨ, ਜਿਸ ਕਾਰਨ ਸ਼ਹਿਰ ਵਾਸੀਆਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇ ਕੋਈ ਜਾਇਦਾਦ ਜਾਂ ਜਾਨ ਦਾ ਨੁਕਸਾਨ ਹੋ ਜਾਂਦਾ ਹੈੈ, ਤਾਂ ਇਸਦੀ ਸਾਰੀ ਜ਼ਿੰਮੇਵਾਰੀ ਲੁਧਿਆਣਾ ਸਮਾਰਟ ਸਿਟੀ, ਨਗਰ ਨਿਗਮ ਦੇ ਨਾਲ ਨਾਲ ਟਾਟਾ ਪ੍ਰੋਜੈਕਟਜ਼ ਲਿਮਟਿਡ (ਟੀ.ਪੀ.ਐਲ.) ਦੀ ਵੀ ਹੋਵੇਗੀ। ਤਨਮੌਏ ਚੱਕਰਵਰਤੀ, ਟਾਟਾ ਸੰਨਜ਼ ਦੇ ਸੀਨੀਅਰ ਅਧਿਕਾਰੀ, ਰਜਿੰਦਰ ਇਨਾਨੀ ਟਾਟਾ ਪ੍ਰਾਜੈਕਟਜ਼ ਲਿਮਟਿਡ ਦੇ ਸੀਨੀਅਰ ਅਧਿਕਾਰੀ ਅਤੇ ਕੰਪਨੀ ਦੇ ਕਈ ਹੋਰ ਅਧਿਕਾਰੀਆਂ ਨੇ ਭਰੋਸਾ ਦਿੱਤਾ ਕਿ ਸਾਰੀਆਂ ਸ਼ਿਕਾਇਤਾਂ ਨੂੰ ਪਹਿਲ ਦੇ ਅਧਾਰ 'ਤੇ ਹੱਲ ਕੀਤਾ ਜਾਵੇਗਾ, ਇਸ ਤੋਂ ਇਲਾਵਾ ਇਹ ਪ੍ਰਾਜੈਕਟ ਵੀ ਜਲਦੀ ਹੀ ਪੂਰਾ ਕਰ ਲਿਆ ਜਾਵੇਗਾ। ਸ੍ਰੀਮਤੀ ਆਸ਼ੂ ਨੇ ਕੰਪਨੀ ਦੇ ਅਧਿਕਾਰੀਆਂ ਨੂੰ ਦੱਸਿਆ ਕਿ ਉਨ੍ਹਾਂ ਦਾ ਇਕੋ ਉਦੇਸ਼ ਹੈ ਕਿ ਸ਼ਹਿਰ ਨਿਵਾਸੀਆਂ ਨੂੰ ਆਪੋ ਆਪਣੇ ਖੇਤਰਾਂ ਵਿਚ ਕੰਮ ਕਰਨ ਵਾਲੀਆਂ ਸਟ੍ਰੀਟ ਲਾਈਟਾਂ ਨਾ ਹੋਣ ਕਰਕੇ ਕਿਸੇ ਕਿਸਮ ਦੀਆਂ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਟੀ.ਪੀ.ਐਲ. ਦੇ ਕੰਟਰੈਕਟ ਨੂੰ ਵਧਾਉਣ ਸੰਬੰਧੀ ਕੋਈ ਵੀ ਫੈਸਲਾ ਨਗਰ ਨਿਗਮ ਲੁਧਿਆਣਾ ਦੀ ਆਲ ਪਾਰਟੀ ਮੀਟਿੰਗ ਤੋਂ ਬਾਅਦ ਵਿੱਚ ਲਿਆ ਜਾਵੇਗਾ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨੇੜੇ ਦੀਆਂ ਸਟ੍ਰੀਟ ਲਾਈਟਾਂ ਚਾਲੂ ਨਾ ਹੋਣ ਦੀ ਸੂਰਤ ਵਿੱਚ ਆਪਣੀਆਂ ਸ਼ਿਕਾਇਤਾਂ ਦਾਇਰ ਕਰਨ ਲਈ ਮੋਬਾਈਲ ਐਪ "ਸਟ੍ਰੀਟ ਲਾਈਟ ਕੰਪਲੇਂਟ" ਦਾ ਪੂਰਾ ਲਾਭ ਲੈਣ, ਜਾਂ ਆਪਣੀਆਂ ਸ਼ਿਕਾਇਤਾਂ ਟੀ.ਪੀ.ਐਲ. ਵੱਲੋਂ ਸ਼ੁਰੂ ਕੀਤੇ ਹੋਏ ਸਮਰਪਿਤ ਟੋਲ ਫਰੀ ਨੰਬਰ 1800-121-484848 'ਤੇ ਦਰਜ਼ ਕਰਵਾ ਸਕਦੇ ਹਨ। ਕੰਪਨੀ ਦੇ ਅਧਿਕਾਰੀਆਂ ਨੇ ਭਰੋਸਾ ਦਿਵਾਇਆ ਕਿ ਜੇ ਕੋਈ ਵਸਨੀਕ ਆਪਣੀ ਸ਼ਿਕਾਇਤ ਦਰਜ ਕਰਵਾਉਂਦਾ ਹੈ, ਤਾਂ 48 ਘੰਟਿਆਂ ਦੇ ਅੰਦਰ-ਅੰਦਰ ਇਸ ਦਾ ਨਿਪਟਾਰਾ ਕਰ ਦਿੱਤਾ ਜਾਵੇਗਾ।

ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਨੂੰ ਪ੍ਰਾਈਵੇਟ ਥਰਮਲ ਪਲਾਂਟਾਂ ਨਾਲ ਕੀਤੇ ਬਿਜਲੀ ਖਰੀਦ ਸਮਝੌਤੇ ਰੱਦ ਕਰਨ ਦੀ ਚੁਣੌਤੀ ਦਿੱਤੀ

ਕਿਹਾ ਕਿ ਬਿਜਲੀ ਖਰੀਦ ਸਮਝੌਤਿਆਂ ਦਾ ਸਮੁੱਚਾ ਖਰੜਾ ਡਾਕਟਰ ਮਨਮੋਹਨ ਸਿੰਘ ਸਰਕਾਰ ਨੇ ਤਿਆਰ ਕੀਤਾ ਸੀ। ਅਸੀਂ ਇਸ ਨੂੰ ਸਿਰਫ ਅੱਖਰ ਅੱਖਰ ਲਾਗੂ ਕੀਤਾ ਸੀ

ਕਿਹਾ ਕਿ ਪ੍ਰਾਈਵੇਟ ਥਰਮਲ ਪਲਾਂਟਾਂ ਅਤੇ ਮਾਈਨਿੰਗ ਕੰਪਨੀ ਨੂੰ 1400 ਕਰੋੜ ਰੁਪਏ ਦਾ ਲਾਭ ਪਹੁੰਚਾਉਣ ਲਈ ਪੈਸਿਆਂ ਦਾ ਲੈਣ-ਦੇਣ ਹੋਇਆ ਹੈ

ਸਮੁੱਚੇ ਘੁਟਾਲੇ ਦੀ ਸੁਤੰਤਰ ਜਾਂਚ ਦੀ ਮੰਗ ਕੀਤੀ

ਕਿਹਾ ਕਿ ਵਾਰ ਵਾਰ ਬਿਜਲੀ ਦਰਾਂ 'ਚ ਕੀਤੇ ਵਾਧਿਆਂ ਨਾਲ ਤਿੰਨ ਸਾਲਾਂ ਵਿਚ ਪੰਜਾਬੀਆਂ ਉੱਤੇ 24 ਹਜ਼ਾਰ ਕਰੋੜ ਰੁਪਏ ਦਾ ਵਾਧੂ ਬੋਝ ਪੈ ਚੁੱਕਿਆ ਹੈ

ਚੰਡੀਗੜ੍ਹ,ਜਨਵਰੀ 2020-( ਇਕਬਾਲ ਸਿੰਘ ਰਸੂਲਪੁਰ/ ਮਨਜਿੰਦਰ ਗਿੱਲ )-

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪ੍ਰਾਈਵੇਟ ਥਰਮਲ ਪਲਾਂਟਾਂ ਨਾਲ ਕੀਤੇ ਗਏ ਬਿਜਲੀ ਖਰੀਦ ਸਮਝੌਤੇ (ਪੀਪੀਏਜ਼) ਰੱਦ ਕਰਨ ਚੁਣੌਤੀ ਦਿੰਦਿਆਂ ਕਿਹਾ ਹੈ ਕਿ ਇਹਨਾਂ ਸਮਝੌਤਿਆਂ ਦਾ ਖਰੜਾ ਡਾਕਟਰ ਮਨਮੋਹਨ ਸਿੰਘ ਸਰਕਾਰ ਵੱਲੋਂ ਤਿਆਰ ਕੀਤਾ ਗਿਆ ਸੀ, ਜੇਕਰ ਉਹਨਾਂ ਨੂੰ ਇਹਨਾਂ ਸਮਝੌਤਿਆਂ ਵਿਚ ਕੋਈ ਗੜਬੜ ਜਾਪਦੀ ਹੈ ਤਾਂ ਉਹ ਤੁਰੰਤ ਇਹਨਾਂ ਨੂੰ ਰੱਦ ਕਰਨ। ਉਹਨਾਂ ਇਹ ਵੀ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਰਿਸ਼ਵਤ ਲੈ ਕੇ ਪ੍ਰਾਈਵੇਟ ਕੰਪਨੀਆਂ ਨੂੰ ਲਾਭ ਪਹੁੰਚਾਇਆ ਗਿਆ ਹੈ ਅਤੇ ਇਸ ਨੇ ਜਾਣਬੁੱਝ ਕੇ ਕੋਲੇ ਦੀ ਧੁਆਈ ਨਾਲ ਜੁੜੇ 2500 ਕਰੋੜ ਰੁਪਏ ਦੇ ਮਾਮਲੇ ਅਤੇ 1602 ਕਰੋੜ ਰੁਪਏ ਦੇ ਟ੍ਰਿਬਿਊਨਲ ਐਵਾਰਡ ਦੇ ਮਾਮਲੇ ਦੀ ਅਦਾਲਤ ਵਿਚ ਢਿੱਲੀ ਪੈਰਵੀ ਕੀਤੀ ਹੈ।  

ਇੱਥੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਅਕਾਲੀ ਦਲ ਲਈ ਪੰਜਾਬ ਅਤੇ ਪੰਜਾਬੀਆਂ ਦੇ  ਹਿੱਤ ਸਭ ਤੋਂ ਉੱਪਰ ਹਨ। ਜੇਕਰ ਬਿਜਲੀ ਖਰੀਦ ਸਮਝੌਤਿਆਂ ਵਿਚ ਕੋਈ ਗੜਬੜ ਜਾਪਦੀ ਹੈ ਤਾਂ ਇਹਨਾਂ ਨੂੰ ਤੁਰੰਤ ਰੱਦ ਕਰ ਦੇਣਾ ਚਾਹੀਦਾ ਹੈ। ਬੜੀ ਅਜੀਬ ਗੱਲ ਹੈ ਕਿ ਇਹ ਕੰਮ ਤਿੰਨ ਸਾਲ ਤੋਂ ਕਿਉਂ ਨਹੀਂ ਕੀਤਾ ਗਿਆ। ਉਹਨਾਂ ਕਿਹਾ ਕਿ ਡਾਕਟਰ ਮਨਮੋਹਨ ਸਿੰਘ ਦੀ ਅਗਵਾਈ ਹੇਠ ਤਿਆਰ ਹੋਏ ਬਿਜਲੀ ਖਰੀਦ ਸਮਝੌਤਿਆਂ ਦੇ ਸਮੁੱਚੇ ਖਰੜੇ ਦੀ ਜਾਂਚ ਹੋਣੀ ਚਾਹੀਦੀ ਹੈ।

ਸਰਦਾਰ ਬਾਦਲ ਨੇ ਕਿਹਾ ਕਿ ਇਸ ਤਰ੍ਹਾਂ ਅਕਾਲੀ ਦਲ ਨੇ ਕੋਲੇ ਦੀ ਧੁਆਈ ਦੇ ਰੂਪ ਵਿਚ ਪ੍ਰਾਈਵੇਟ ਥਰਮਲ ਪਲਾਂਟ ਮੈਨੇਜਮੈਂਟਾਂ ਨੂੰ ਦਿੱਤੇ ਜਾ ਚੁੱਕੇ 1400 ਕਰੋੜ ਰੁਪਏ ਦੇ ਲਾਭ ਅਤੇ 1100 ਕਰੋੜ ਰੁਪਏ ਦੇ ਹੋਰ ਦਿੱਤੇ ਜਾਣ ਵਾਲੇ ਵਾਧੂ ਲਾਭ ਦੀ ਸੁਤੰਤਰ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਪ੍ਰਾਈਵੇਟ ਪਲਾਂਟਾਂ ਨੂੰ ਕੋਲੇ ਦੀ ਧੁਆਈ ਦਾ ਖਰਚਾ ਦੇਣ ਸੰਬੰਧੀ ਕੇਸ ਦੀ ਸੁਪਰੀਮ ਕੋਰਟ ਵਿਚ ਸਹੀ ਢੰਗ ਨਾਲ ਪੈਰਵੀ ਨਹੀ ਕੀਤੀ ਹੈ।  ਉਹਨਾਂ ਕਿਹਾ ਕਿ ਇਹ ਸਿੱਧਾ ਹੀ ਮੈਚ ਫਿਕਸਿੰਗ ਦਾ ਮਾਮਲਾ ਹੈ। ਪ੍ਰਾਈਵੇਟ ਪਲਾਂਟਾਂ ਨਾਲ ਕੀਤੇ ਇਸ ਅੰਦਰਖਾਤੇ ਸਮਝੌਤੇ ਕਰਕੇ ਸੂਬੇ ਨੂੰ ਉਹਨਾਂ ਨੂੰ 2500 ਕਰੋੜ ਰੁਪਏ ਦੇਣੇ ਪੈਣਗੇ। ਉਹਨਾਂ ਕਿਹਾ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਦੌਰਾਨ ਇਸ ਕੇਸ ਦੀ ਸਹੀ ਢੰਗ ਨਾਲ ਪੈਰਵੀ ਕੀਤੀ ਗਈ ਸੀ ਅਤੇ ਪ੍ਰਾਈਵੇਟ ਪਲਾਂਟਾਂ ਵੱਲੋਂ ਦਿੱਤੀਆਂ ਦਲੀਲਾਂ ਨੂੰ ਪੀਐਸਈਆਰਸੀ ਅਤੇ ਏਪੀਟੀਈਐਲ ਵੱਲੋਂ ਰੱਦ ਕਰ ਦਿੱਤਾ ਗਿਆ ਸੀ।

ਸਰਦਾਰ ਬਾਦਲ ਨੇ ਕਿਹਾ ਕਿ ਦੂਜੇ 1602 ਕਰੋੜ ਰੁਪਏ ਦੇ ਕੇਸ ਵਿਚ ਕਾਂਗਰਸ ਸਰਕਾਰ ਦੀ ਨਜ਼ਰਸਾਨੀ ਪਟੀਸ਼ਨ ਨੂੰ ਹਾਈਕੋਰਟ ਰੱਦ ਕਰ ਦਿੱਤਾ ਸੀ, ਕਿਉਂਕਿ ਇਸ ਨੇ ਟ੍ਰਿਬਿਊਨਲ ਦੇ ਆਪਣੀ ਢਾਈ ਸਾਲ ਪੁਰਾਣੀ ਅਰਜ਼ੀ ਨੂੰ ਰੱਦ ਕਰਨ ਦੇ ਫੈਸਲੇ ਨੂੰ ਚੁਣੌਤੀ ਨਹੀਂ ਸੀ ਦਿੱਤੀ। ਉਹਨਾਂ ਕਿਹਾ ਕਿ ਇਸ ਬੇਲੋੜੀ ਦੇਰੀ ਨੇ ਈਸਟਰਨ ਮਿਨਰਲਜ਼ ਐਂਡ ਟਰੇਡਿੰਗ ਏਜੰਸੀ (ਈਐਮਟੀਏ) ਨੂੰ ਲਾਭ ਪਹੁੰਚਾਇਆ ਹੈ, ਜੋ ਕਿ ਮੈਚ ਫਿਕਸਿੰਗ ਦਾ ਨਤੀਜਾ ਜਾਪਦਾ ਹੈ। ਉਹਨਾਂ ਕਿਹਾ ਕਿ ਇਹਨਾਂ ਦੋਵੇਂ ਘੁਟਾਲਿਆਂ ਦੀ ਇੱਕ ਸੁਤੰਤਰ ਏਜੰਸੀ ਤੋਂ ਜਾਂਚ ਕਰਵਾਉਣੀ ਚਾਹੀਦੀ ਹੈ ਅਤੇ ਜਾਂਚ ਮੁਕੰਮਲ ਹੋਣ ਤਕ ਬਿਜਲੀ ਦਰਾਂ ਵਿਚ ਕੀਤਾ ਤਾਜ਼ਾ ਵਾਧਾ ਵਾਪਸ ਲਿਆ ਜਾਣਾ ਚਾਹੀਦਾ ਹੈ।

ਹੋਰ ਜਾਣਕਾਰੀ ਦਿੰਦਿਆਂ ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਜੇਕਰ ਵਾਰ ਵਾਰ ਮਹਿੰਗੀ ਹੋ ਰਹੀ ਬਿਜਲੀ ਕਰਕੇ ਆਮ ਲੋਕਾਂ ਅਤੇ ਇੰਡਸਟਰੀ ਨੂੰ ਤਕਲੀਫ ਝੱਲਣੀ ਪੈ ਰਹੀ ਹੈ ਤਾਂ ਇਸ ਦੀ ਵਜ੍ਹਾਂ ਕਾਂਗਰਸ ਸਰਕਾਰ ਦਾ ਭ੍ਰਿਸ਼ਟਾਚਾਰ ਅਤੇ ਨਿਕੰਮਾਪਣ ਹੈ। ਉਹਨਾਂ ਕਿਹਾ ਕਿ ਵਾਰ ਵਾਰ ਬਿਜਲੀ ਦਰਾਂ 'ਚ ਕੀਤੇ ਵਾਧੇ ਸਦਕਾ ਹੋਏ ਸਾਲਾਨਾ 8 ਹਜ਼ਾਰ ਕਰੋੜ ਰੁਪਏ ਦੇ ਵਾਧੇ ਨਾਲ ਲੋਕਾਂ ਉਤੇ 20 ਹਜ਼ਾਰ ਕਰੋੜ ਰੁਪਏ ਦਾ ਵਾਧੂ ਬੋਝ ਪੈ ਚੁੱਕਿਆ ਹੈ। ਇਸ ਨੇ ਸੂਬੇ ਅੰਦਰ ਹਰ ਪਰਿਵਾਰ ਦੇ ਬੱਜਟ ਨੂੰ ਸੱਟ ਮਾਰੀ ਹੈ।

ਜਦੋਂ ਅਕਾਲੀ-ਭਾਜਪਾ ਸਰਕਾਰ ਨੇ ਸੱਤਾ ਸੰਭਾਲੀ ਸੀ ਅਤੇ ਡਾਕਟਰ ਮਨਮੋਹਨ ਸਿੰਘ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਪ੍ਰਾਈਵੇਟ ਪਾਵਰ ਪਲਾਂਟ ਸਥਾਪਤ ਕਰਨ ਲਈ ਪ੍ਰਵਾਨਗੀ ਦੇਣ ਦਾ ਫੈਸਲਾ ਕੀਤਾ ਸੀ, ਉਸ ਸਮੇਂ ਪੰਜਾਬ ਵਿਚ ਬਿਜਲੀ ਦੀ ਹਾਲਤ ਬਾਰੇ ਦੱਸਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਵੱਲੋਂ ਬਿਜਲੀ ਸੈਕਟਰ 'ਚ ਕੀਤੇ ਜ਼ੀਰੋ ਨਿਵੇਸ਼ ਸਦਕਾ, ਬਿਜਲੀ ਦੀ ਬਹੁਤ ਜ਼ਿਆਦਾ ਕਮੀ ਸੀ। ਉਹਨਾਂ ਦੱਸਿਆ ਕਿ ਘਰੇਲੂ ਖਪਤਕਾਰਾਂ ਨੂੰ ਰੋਜ਼ਾਨਾ 6 ਤੋਂ 8 ਘੰਟੇ ਦੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਅਤੇ ਇੰਡਸਟਰੀ ਹਫ਼ਤੇ ਵਿਚ ਤਿੰਨ ਤੋਂ ਚਾਰ ਦਿਨ ਤਕ ਬੰਦ ਰਹਿੰਦੀ ਸੀ। ਉਹਨਾਂ ਕਿਹਾ ਕਿ ਇੱਥੋਂ ਤਕ ਕਿ ਝੋਨੇ ਦੀ ਬਿਜਾਈ ਵਾਸਤੇ ਵੀ ਰੋਜ਼ਾਨਾ ਸਿਰਫ 4 ਤੋਂ 5 ਘੰਟੇ ਹੀ ਬਿਜਲੀ ਦਿੱਤੀ ਜਾਂਦੀ ਸੀ। ਉਹਨਾਂ ਕਿਹਾ ਕਿ ਇਸ ਗੱਲ ਨੂੰ ਧਿਆਨ ਵਿਚ ਰੱਖਦਿਆਂ ਕਿ 'ਬਿਜਲੀ, ਪਾਣੀ ਅਤੇ ਸੜਕ'ਮੁੱਢਲੀਆਂ ਜਰੂਰਤਾਂ ਸਨ, ਜਿਹਨਾਂ ਨੂੰ ਪੂਰਾ ਕਰਨ ਲਈ 22 ਹਜ਼ਾਰ ਕਰੋੜ ਰੁਪਏ ਦੇ ਨਿਵੇਸ਼ ਦੀ ਲੋੜ ਸੀ, ਇਸ ਲਈ ਨਿੱਜੀ ਬਿਜਲੀ ਉਤਪਾਦਨ ਕਰਵਾਉਣ ਦਾ ਫੈਸਲਾ ਲਿਆ ਗਿਆ। ਉਹਨਾਂ ਕਿਹਾ ਕਿ ਡਾਕਟਰ ਮਨਮੋਹਨ ਸਿੰਘ ਸਰਕਾਰ ਵੱਲੋਂ ਤਿਆਰ ਕੀਤੇ ਬਿਜਲੀ ਖਰੀਦ ਸਮਝੌਤਿਆਂ ਦੇ ਮੁਤਾਬਿਕ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਬੋਲੀਕਾਰਾਂ ਨੂੰ ਸੱਦਿਆ ਗਿਆ।ਜੇਕਰ ਕੋਈ ਸਾਡੇ ਉੱਤੇ ਪ੍ਰਾਈਵੇਟ ਕੰਪਨੀਆਂ ਨਾਲ ਗਲਤ ਪੀਪੀਏਜ਼ ਕਰਨ ਦਾ ਦੋਸ਼ ਲਾ ਰਿਹਾ ਹੈ ਤਾਂ ਉਹ ਅਸਲ ਵਿਚ ਡਾਕਟਰ ਮਨਮੋਹਨ ਸਿੰਘ Aੁੱਤੇ ਨੁਕਸਦਾਰ ਪੀਪੀਏਜ਼ ਤਿਆਰ ਕਰਨ ਦਾ ਦੋਸ਼ ਲਾ ਰਿਹਾ ਹੈ, ਕਿਉਂਕਿ ਅਸੀਂ ਕੇਂਦਰੀ ਨਿਰਦੇਸ਼ਾਂ ਨੂੰ ਹੀ ਅੱਖਰ ਅੱਖਰ ਲਾਗੂ ਕੀਤਾ ਸੀ।

ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਇਹ ਬੜੇ ਮਾਣ ਦੀ ਗੱਲ ਸੀ ਕਿ 2009 ਵਿਚ ਦੇਸ਼ ਅੰਦਰ ਬਾਕੀ ਸ਼ੁਰੂ ਕੀਤੇ ਛੇ ਪ੍ਰਾਜੈਕਟਾਂ ਵਿਚੋਂ ਪੰਜਾਬ ਦੇ ਪ੍ਰਾਜੈਕਟ ਸਸਤੇ ਸਨ ਅਤੇ ਸਰਕਾਰੀ ਪ੍ਰਾਜੈਕਟਾਂ ਦੇ ਮੁਕਾਬਲੇ ਵਧੇਰੇ ਕੁਸ਼ਲ ਸਨ।ਉਹਨਾਂ ਕਿਹਾ ਕਿ ਇਹਨਾਂ ਦੋਵੇਂ ਪ੍ਰਾਜੈਕਟਾਂ ਦੀ ਸਫਲ ਸ਼ੁਰੂਆਤ ਕਰਕੇ ਹੀ ਬਿਜਲੀ ਮੰਤਰਾਲੇ ਨੇ ਸਾਲ 2015 ਅਤੇ 2016 ਲਈ ਪੰਜਾਬ ਨੂੰ ਬੈਸਟ ਯੂਟੀਲਿਟੀ ਅਤੇ ਬੈਸਟ ਡਿਸਟਰੀਬਿਊਸ਼ਨ ਯੂਟੀਲਿਟੀ ਐਵਾਰਡ ਦਿੱਤੇ ਸਨ।

ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਇਸ ਸਾਫ ਸੁਥਰੇ ਰਿਕਾਰਡ ਦੇ ਬਾਵਜੂਦ ਕਾਂਗਰਸ ਅਤੇ ਆਪ ਆਪਣੀਆਂ ਨਾਕਾਮੀਆਂ ਲੁਕੋਣ ਲਈ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਕਾਂਗਰਸ ਸਰਕਾਰ ਨੂੰ ਸਭ ਤੋਂ ਨਿਕੰਮੀ ਅਤੇ ਕਠੋਰ ਸਰਕਾਰ ਕਰਾਰ ਦਿੰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੂੰ ਸਿਆਸਤ ਨਹੀਂ ਖੇਡਣੀ ਚਾਹੀਦੀ, ਸਗੋਂ ਆਪਣੀ ਸਰਕਾਰ ਨੂੰ ਪੁੱਛਣਾ ਚਾਹੀਦਾ ਹੈ ਕਿ ਪੀਪੀਏਜ਼ ਰੱਦ ਕਿਉਂ ਨਹੀਂ ਕੀਤੇ ਜਾ ਰਹੇ ਹਨ? ਉਹਨਾਂ ਕਿਹਾ ਕਿ ਜਾਖੜ ਨੂੰ ਇਲਮ ਹੋਣਾ ਚਾਹੀਦਾ ਹੈ ਕਿ ਉਹ ਵਿਰੋਧੀ ਧਿਰ ਦਾ ਆਗੂ ਨਹੀਂ ਹੈ। ਜੇਕਰ ਪੀਪੀਏਜ਼ ਸੂਬੇ ਦੇ ਹਿੱਤ ਵਿਚ ਨਹੀਂ ਹਨ ਤਾਂ ਇਹਨਾਂ ਨੂੰ ਤਿੰਨ ਸਾਲ ਤੋਂ ਰੱਦ ਕਿਉਂ ਨਹੀਂ ਕੀਤਾ ਗਿਆ? ਉਹਨਾਂ ਕਿਹਾ ਕਿ ਜੇਕਰ ਜਗਨ ਰੈਡੀ ਸਟੇਟ ਕੈਪੀਟਲ ਅਮਰਾਵਤੀ ਨੂੰ ਰੱਦ ਕਰ ਸਕਦਾ ਹੈ ਤਾਂ ਪੀਪੀਏ ਕੀ ਹੈ?  ਕਾਂਗਰਸ ਸਰਕਾਰ ਸਾਨੂੰ ਦੋਸ਼ੀ ਨਹੀਂ ਠਹਿਰਾ ਸਕਦੀ। ਮੈਂ ਇਸ ਸੰਬੰਧੀ ਸਚਿਨ ਪਾਇਲਟ ਦੀ ਟਵੀਟ ਪੜ੍ਹ ਰਿਹਾ ਸੀ, ਜਿਸ ਵਿਚ ਉਸ ਨੇ ਸਾਫ ਲਿਖਿਆ ਹੈ ਕਿ 13 ਮਹੀਨੇ ਸਰਕਾਰ ਚਲਾਉਣ ਮਗਰੋਂ ਪਿਛæਲੇ ਸਰਕਾਰ ਉੱਤੇ ਉਂਗਲ ਉਠਾਉਣ ਦਾ ਕੋਈ ਮਤਲਬ ਨਹੀਂ ਹੁੰਦਾ। ਉਹਨਾਂ ਕਿਹਾ ਕਿ ਪੰਜਾਬ ਵਿਚ ਕਾਂਗਰਸ ਤਿੰਨ ਸਾਲਾਂ ਤੋਂ ਸੱਤਾ ਵਿਚ ਹੈ। ਇਸ ਲਈ ਪਿਛਲੀ ਅਕਾਲੀ-ਭਾਜਪਾ ਸਰਕਾਰ ਉਤੇ ਵਾਰ ਵਾਰ ਉਂਗਲ ਉਠਾਉਣ ਨਾਲ ਕੋਈ ਮਸਲਾ ਹੱਲ ਨਹੀਂ ਹੋਣਾ ਹੈ।

ਸਿਹਤ ਸੇਵਾਵਾਂ ਦਾ ਲਾਭ ਹਰੇਕ ਵਰਗ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ-ਡੀ. ਸੀ

*ਜ਼ਿਲਾ ਸਿਹਤ ਸੁਸਾਇਟੀ ਦੀ ਮੀਟਿੰਗ ਦੌਰਾਨ ਸਿਹਤ ਸੇਵਾਵਾਂ ਦਾ ਲਿਆ ਜਾਇਜ਼ਾ

ਕਪੂਰਥਲਾ, ਜਨਵਰੀ 2020 - (ਹਰਜੀਤ ਸਿੰਘ ਵਿਰਕ)- ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਨੇ ਅੱਜ ਜ਼ਿਲਾ ਸਿਹਤ ਸੁਸਾਇਟੀ ਦੀ ਮੀਟਿੰਗ ਦੌਰਾਨ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ। ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਹੋਈ ਇਸ ਮੀਟਿੰਗ ਵਿਚ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਜ਼ਿਲਾ ਅਧਿਕਾਰੀ ਵੀ ਸ਼ਾਮਿਲ ਹੋਏ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਲਾਭ ਹਰੇਕ ਵਰਗ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ। ਉਨਾਂ ਹਦਾਇਤ ਕੀਤੀ ਕਿ ਸਰਕਾਰ ਵੱਲੋਂ ਚਲਾਈ ਜਾ ਰਹੀ ‘ਆਯੂਸ਼ਮਾਨ ਭਾਰਤ’ ਅਤੇ ਹੋਰਨਾਂ ਮੁਫ਼ਤ ਸਿਹਤ ਸਕੀਮਾਂ ਸਬੰਧੀ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। ਉਨਾਂ ਖਾਸ ਕਰਕੇ ਜੱਚਾ-ਬੱਚਾ ਦੀਆਂ ਸਿਹਤ ਸਹੂਲਤਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਲੈਂਦਿਆਂ ਕਿਹਾ ਕਿ ਜੱਚਾ-ਬੱਚਾ ਨੂੰ ਹਰੇਕ ਤਰਾਂ ਦੀ ਸਿਹਤ ਸਹੂਲਤ ਦੇਣੀ ਯਕੀਨੀ ਬਣਾਏ ਜਾਵੇ। 

ਡਿਪਟੀ ਕਮਿਸ਼ਨਰ ਨੇ 19 ਜਨਵਰੀ ਤੋਂ ਚੱਲਣ ਵਾਲੀ ਤਿੰਨ ਰੋਜ਼ਾ ਕੌਮੀ ਪਲਸ ਪੋਲੀਓ ਮੁਹਿੰਮ ਨੂੰ ਸਫਲ ਬਣਾਉਣ ਦਾ ਸੱਦਾ ਦਿੰਦਿਆਂ ਵੱਖ-ਵੱਖ ਵਿਭਾਗਾਂ ਨੂੰ ਇਸ ਸਬੰਧੀ ਸਹਿਯੋਗ ਦੇਣ ਦੇ ਨਿਰਦੇਸ਼ ਦਿੱਤੇ। ਉਨਾਂ ਕਿਹਾ ਕਿ ਇਸ ਮੁਹਿੰਮ ਦੌਰਾਨ ਇਹ ਯਕੀਨੀ ਬਣਾਇਆ ਜਾਵੇ ਕਿ 0 ਤੋਂ 5 ਸਾਲ ਦਾ ਕੋਈ ਵੀ ਬੱਚਾ ਪੋਲੀਓ ਰੋਧੀ ਬੂੰਦਾਂ ਪੀਣ ਤੋਂ ਵਾਂਝਾ ਨਾ ਰਹੇ। ਇਸੇ ਤਰਾਂ ਰਾਸ਼ਟਰੀ ਬਾਲ ਸਵਾਸਥ ਕਾਰਿਆਕ੍ਰਮ ਬਾਰੇ ਉਨਾਂ ਕਿਹਾ ਕਿ ਇਸ ਸਕੀਮ ਤਹਿਤ ਵੱਧ ਤੋਂ ਵੱਧ ਸਕੂਲੀ ਬੱਚਿਆਂ ਨੂੰ ਕਵਰ ਕਰਕੇ ਇਸ ਦਾ ਫਾਲੋਅੱਪ ਕੀਤਾ ਜਾਵੇ। ਉਨਾਂ ਜ਼ਿਲੇ ਵਿਚ ਘੱਟ ਲਿੰਗ ਅਨੁਪਾਤ ਵਾਲੇ ਪਿੰਡਾਂ ਵਿਚ  ਲਿੰਗ ਅਨੁਪਾਤ ਵਧਾਉਣ ’ਤੇ ਜ਼ੋਰ ਦਿੰਦਿਆਂ ਇਸ ਸਬੰਧੀ ਕਾਰਜ ਯੋਜਨਾ ਉਲੀਕਣ ਦੇ ਨਿਰਦੇਸ਼ ਦਿੱਤੇ। ਉਨਾਂ ਇਹ ਵੀ ਹਦਾਇਤ ਕੀਤੀ ਕਿ ‘ਬੇਟੀ ਬਚਾਓ ਬੇਟੀ ਪੜਾਓ’ ਮੁਹਿੰਮ ਤਹਿਤ ਬੇਟੀਆਂ ਦੀ ਮਹੱਤਤਾ ਦਾ ਸੰਦੇਸ਼ ਘਰ-ਘਰ ਪਹੁੰਚਾਉਣ ਲਈ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾਵੇ। ਇਸ ਦੌਰਾਨ ਉਨਾਂ ਸਿਹਤ ਸੇਵਾਵਾਂ ਦਾ ਬਾਰੀਕੀ ਨਾਲ ਜਾਇਜ਼ਾ ਲੈਣ ਤੋਂ ਇਲਾਵਾ ਵੈਕਟਰ ਬੌਰਨ ਬਿਮਾਰੀਆਂ ਦੀ ਰੋਕਥਾਮ, ਬਾਇਓ ਮੈਡੀਕਲ ਵੇਸਟ ਮੈਨੇਜਮੈਂਟ, ਵੈਲਨੈੱਸ ਸੈਂਟਰਾਂ, ਤੰਦਰੁਸਤ ਪੰਜਾਬ ਮਿਸ਼ਨ, ਕੌਮੀ ਤੰਬਾਕੂ ਕੰਟਰੋਲ ਪ੍ਰੋਗਰਾਮ ਦੀ ਸਮੀਖਿਆ ਵੀ ਕੀਤੀ।   

ਇਸ ਤੋਂ ਪਹਿਲਾਂ ਸਹਾਇਕ ਸਿਵਲ ਸਰਜਨ ਡਾ. ਰਮੇਸ਼ ਕੁਮਾਰੀ ਬੰਗਾ ਨੇ ਸਿਹਤ ਵਿਭਾਗ ਦੀਆਂ ਗਤੀਵਿਧੀਆਂ ’ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਸਿਹਤ ਵਿਭਾਗ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨਾਂ ਜ਼ਿਲੇ ਵਿਚ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੁਵਿਧਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਡਾ. ਸੰਦੀਪ ਭੋਲਾ ਨੇ ਨਸ਼ਾ ਛੁਡਾੳੂ ਕੇਂਦਰਾਂ ਦੀ ਕਾਰਗੁਜ਼ਾਰੀ ਬਾਰੇ ਚਾਨਣਾ ਪਾਇਆ। 

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਐਸ. ਪੀ ਆਂਗਰਾ, ਜ਼ਿਲਾ ਪਰਿਵਾਰ ਭਲਾਈ ਅਫ਼ਸਰ ਡਾ. ਰਾਜਕਰਨੀ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਾਰਿਕਾ ਦੁੱਗਲ, ਜ਼ਿਲਾ ਸਿਹਤ ਅਫ਼ਸਰ ਡਾ. ਕੁਲਜੀਤ ਸਿੰਘ, ਡੀ. ਡੀ. ਪੀ. ਓ ਸ. ਹਰਜਿੰਦਰ ਸਿੰਘ ਸੰਧੂ, ਸਕੱਤਰ ਰੈੱਡ ਕਰਾਸ ਸ੍ਰੀ ਆਰ. ਸੀ ਬਿਰਹਾ, ਜ਼ਿਲਾ ਸਿੱਖਿਆ ਅਫ਼ਸਰ (ਸ) ਸ. ਮੱਸਾ ਸਿੰਘ ਸਿੱਧੂ, ਜ਼ਿਲਾ ਸਿੱਖਿਆ ਅਫ਼ਸਰ (ਅ) ਸ. ਗੁਰਭਜਨ ਸਿੰਘ ਲਾਸਾਨੀ, ਜ਼ਿਲਾ ਭਲਾਈ ਅਫ਼ਸਰ ਸ. ਜਸਦੇਵ ਸਿੰਘ ਪੁਰੇਵਾਲ, ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀ ਗੁਲਬਰਗ ਲਾਲ, ਖੇਤੀਬਾੜੀ ਅਫ਼ਸਰ ਸ੍ਰੀ ਅਸ਼ਵਨੀ ਕੁਮਾਰ, ਸਮਾਜ ਸੇਵਕ ਸ੍ਰੀ ਸੁਦੇਸ਼ ਸ਼ਰਮਾ, ਡਾ. ਸੰਦੀਪ ਧਵਨ, ਡਾ. ਹਰਜੋਤ ਪਾਲ ਸਿੰਘ, ਡਾ. ਸੁਖਵਿੰਦਰ ਕੌਰ ਅਤੇ ਡਾ. ਸੋਨੀਆ ਸਰੋਆ ਤੋਂ ਇਲਾਵਾ ਬਲਾਕਾਂ ਤੋਂ ਆਏ ਹੋਏ ਸੀਨੀਅਰ ਮੈਡੀਕਲ ਅਫ਼ਸਰ ਵੀ ਹਾਜ਼ਰ ਸਨ। 

144 ਵੇ ਸਿਰੀ ਬਾਬਾ ਹਰਿਬਲਵ ਸੰਗੀਤ ਸੰਮੇਲਨ

ਜਲੰਧਰ, ਜਨਵਰੀ 2020-(ਮਨਜਿੰਦਰ ਗਿੱਲ)-

144ਵੇ ਸਿਰੀ ਬਾਬਾ ਹਰੀਬੱਲਵ ਸੰਗੀਤ ਸਮੇਲਨ ਜਲੰਧਰ ਵਿੱਚ ਜੂਨੀਅਰ ਵਰਗ ਵਿੱਚ ਸੋਲੋ ਤਬਲਾ ਵਿੱਚ ਚਾਰਤਾਲ ਪਖਾਵਜ ਵਿੱਚ ਸਿਰੀ ਗੁਰੂ ਰਾਮ ਦਾਸ ਗੁਰਮਤਿ ਸੰਗੀਤ ਅਕੈਡਮੀ ਜਲੰਧਰ ਦਾ ਵਿਦਿਆਰਥੀ ਦੀਪਕ ਗੋਰੀ ਪਹਿਲੇ ਸਥਾਨ ਤੇ ਆਇਆ ਸਨਮਾਨ ਦੇਦੇ ਹੋਇ ਜਲੰਧਰ ਦੇ ਡੀ ਸੀ ਪੀ ਨਾਲ ਖੜੇ ਸਿਰੀ ਦੀਪਕ ਬਾਲੀ ਸ ਸ ਆਜੀਮਲ ਮੋਦਗਿਲ ਜੀ ਕੁਲਵਿੰਦਰ ਕੋਰ ਤਬਲਾ ਵਾਦਕ ਰਾਜਬਿੰਦਰ ਸਿੰਘ।

ਕਰਨ ਢਿੱਲੋਂ ਦੇ ਚੇਅਰਮੈਨ ਬਣਨ ਤੇ ਹਲਕਾ ਮਹਿਲ ਕਲਾਂ ਦੇਕਾਂਗਰਸੀ ਵਰਕਰਾਂ ਵਿੱਚ ਭਾਰੀ ਖੁਸ਼ੀ

 ਮਹਿਲ ਕਲਾਂ/ ਬਰਨਾਲਾ,ਜਨਵਰੀ 2020- ( ਗੁਰਸੇਵਕ ਸੋਹੀ )-

ਕਾਂਗਰਸ ਸਰਕਾਰ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਮੀਤ ਪ੍ਰਧਾਨ ਤੇ ਸਾਬਕਾ ਵਿਧਾਇਕ ਸਰਦਾਰ ਕੇਵਲ ਸਿੰਘ ਢਿੱਲੋਂ ਦੇ ਹੋਣਹਾਰ ਸਪੁੱਤਰ ਕਰਨ ਇੰਦਰ ਸਿੰਘ ਢਿੱਲੋਂ ਨੂੰ ਜ਼ਿਲ੍ਹਾ ਯੋਜਨਾ ਬੋਰਡ ਬਰਨਾਲਾ ਦੇ ਚੇਅਰਮੈਨ ਨਿਯੁਕਤ ਕਰਨ ਤੇ ਹਲਕਾ ਮਹਿਲ ਕਲਾਂ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਿਚ ਭਾਰੀ ਖ਼ੁਸ਼ੀ ਪਾਈ ਜਾ ਰਹੀ ਹੈ। ਇਸ ਮੌਕੇ ਕਾਂਗਰਸ ਦੇ ਸੀਨੀਅਰ ਆਗੂ ਗੁਰਦੀਪ ਸਿੰਘ ਦੀਵਾਨਾ ਨੇ ਕਿਹਾ ਕਿ ਸਰਦਾਰ ਕੇਵਲ ਸਿੰਘ ਢਿੱਲੋਂ ਨੇ ਪਹਿਲਾਂ ਬਰਨਾਲਾ ਨੂੰ ਜ਼ਿਲ੍ਹਾ ਬਣਾ ਕੇ ਵਿਕਾਸ ਕਾਰਜਾਂ ਦੀਆਂ ਰੜਕਾਂ ਕੱਢ ਦਿੱਤੀਆਂ ਸਨ ਅਤੇ ਹਲਕੇ ਅੰਦਰ ਨਵੀਆਂ ਸੜਕਾਂ ਤੇ ਸੜਕਾਂ ਦੀ ਮੁਰੰਮਤ ਵੀ ਕਰਵਾਈ ਗਈ, ਇਸੇ ਕਰਕੇ ਹੀ ਸਰਦਾਰ ਕੇਵਲ  ਸਿੰਘ ਢਿੱਲੋਂ ਨੂੰ ਵਿਕਾਸ ਪੁਰਸ਼ ਦਾ ਨਾਮ ਦਿੱਤਾ ਗਿਆ ਹੈ । ਉਨ੍ਹਾਂ ਨੇ ਕਿਹਾ ਕਿ ਕਰਨ ਢਿੱਲੋਂ ਦੇ ਚੇਅਰਮੈਨ ਬਣਨ ਨਾਲ ਜਿੱਥੇ ਬਰਨਾਲਾ ਜ਼ਿਲ੍ਹੇ ਅੰਦਰ ਹੋਰ ਵਿਕਾਸ ਕਾਰਜ ਤੇਜੀ ਨਾਲ ਹੋਣਗੇ , ਉੱਥੇ ਹਲਕੇ ਅੰਦਰ ਯੂਥ ਕਾਂਗਰਸ ਹੋਰ ਵਧੇਰੇ  ਮਜ਼ਬੂਤ ਹੋਵੇਗੀ। ਸ੍ਰੀ ਦੀਵਾਨਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿੱਚੋਂ  ਨਸ਼ੇ ਨੂੰ ਖ਼ਤਮ ਕੀਤਾ ਹੈ, ਉੱਥੇ  ਵਿਕਾਸ ਪੱਖੋਂ ਪੰਜਾਬ ਨੂੰ ਨੰਬਰ ਇਕ ਤੇ ਲਿਆਂਦਾ।  ਇਸ ਮੌਕੇ ਰਾਜਿੰਦਰ ਸਿੰਘ ਢਿੱਲੋਂ, ਰਾਜਵੀਰ ਸਿੰਘ ਦੀਵਾਨਾ, ਸਰਪੰਚ ਰਣਧੀਰ ਸਿੰਘ, ਸੁਖਵਿੰਦਰ ਸਿੰਘ ਪੰਚ ,ਹਰਜੀਤ ਸਿੰਘ ਬਿੱਟੂ ਪ੍ਰਧਾਨ, ਗੋਰਾ ਸਿੰਘ, ਗੁਰਵਿੰਦਰ ਸਿੰਘ ਦੀਵਾਨਾ  ਤੋਂ ਇਲਾਵਾ ਹੋਰ ਵਰਕਰ ਹਾਜ਼ਰ ਸਨ l

ਲੋਕ ਭਲਾਈ ਸਕੀਮਾਂ ਨੂੰ ਪਾਰਦਰਸ਼ੀ ਤੇ ਸੁਚਾਰੂ ਢੰਗ ਨਾਲ ਲਾਗੂ ਕੀਤਾ ਜਾਵੇ-ਸੋਮ ਪ੍ਰਕਾਸ਼

ਕੇਂਦਰੀ ਰਾਜ ਮੰਤਰੀ ਵੱਲੋਂਵੱਖ-ਵੱਖ ਸਕੀਮਾਂ ਅਤੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ

ਜ਼ਿਲਾ ਵਿਕਾਸ ਕੋਆਰਡੀਨੇਸ਼ਨ ਤੇ ਮੋਨੀਟਰਿੰਗ ਕਮੇਟੀ ਦੀ ਹੋਈ ਮੀਟਿੰਗ         

 ਕਪੂਰਥਲਾ, 6 ਜਨਵਰੀ : (ਹਰਜੀਤ ਸਿੰਘ ਵਿਰਕ)

ਕੇਂਦਰੀ ਵਣਜ ਤੇ ਉਦਯੋਗ ਰਾਜ ਮੰਤਰੀ ਸ੍ਰੀ ਸੋਮ ਪ੍ਰਕਾਸ਼ ਵੱਲੋਂ ਅੱਜ ਜ਼ਿਲੇ ਵਿਚ ਚੱਲ ਰਹੀਆਂ ਵੱਖ-ਵੱਖ ਸਕੀਮਾਂ ਅਤੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ। ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਦੀ ਮੌਜੂਦਗੀ ਵਿਚ ਜ਼ਿਲਾ ਵਿਕਾਸ ਕੇਆਰਡੀਨੇਸ਼ਨ ਤੇ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਸੋਮ ਪ੍ਰਕਾਸ਼ ਨੇ ਅਧਿਕਾਰੀਆਂ ਨੂੰ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਦੀਆਂ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਲਾਗੂ ਕੀਤਾ ਜਾਵੇ ਅਤੇ ਇਨਾਂ ਦਾ ਲਾਭ ਹਰੇਕ ਯੋਗ ਲਾਭਪਾਤਰੀ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ। ਉਨਾਂ ਇਹ ਵੀ ਹਦਾਇਤ ਕੀਤੀ ਕਿ ਜ਼ਿਲੇ ਵਿਚ ਚੱਲ ਰਹੇ ਵਿਕਾਸ ਕਾਰਜ ਜਲਦ ਮੁਕੰਮਲ ਕੀਤੇ ਜਾਣ, ਤਾਂ ਜੋ ਕਰੋੜਾਂ ਰੁਪਏ ਦੇ ਹੋਰ ਪ੍ਰਾਜੈਕਟ ਲਿਆਂਦੇ ਜਾ ਸਕਣ। ਉਨਾਂ ਅਧਿਕਾਰੀਆਂ ਨੂੰ ਬਲਾਕ ਵਾਈਜ਼ ਲਾਭਪਾਤਰੀਆਂ ਦੀਆਂ ਸੂਚੀਆਂ ਤਿਆਰ ਕਰਨ ਦੀ ਹਦਾਇਤ ਕੀਤੀ। ਉਨਾਂ ਕਿਹਾ ਕਿ ਵਿਧਾਇਕਾਂ ਨੂੰ ਵੀ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਸਕੀਮਾਂ ਦਾ ਜ਼ਮੀਨੀ ਪੱਧਰ ’ਤੇ ਜਾਇਜ਼ਾ ਲੈਂਦੇ ਰਹਿਣਾ ਚਾਹੀਦਾ ਹੈ, ਤਾਂ ਜੋ ਵਿਕਾਸ ਕਾਰਜ ਸਮੇਂ ਸਿਰ ਮੁਕੰਮਲ ਹੋਣ ਦੇ ਨਾਲ-ਨਾਲ ਸਕੀਮਾਂ ਸੁਚਾਰੂ ਢੰਗ ਨਾਲ ਲਾਗੂ ਹੋ ਸਕਣ। ਉਨਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੀ ਡਿੳੂਟੀ ਇਮਾਨਦਾਰੀ ਅਤੇ ਸੇਵਾ ਭਾਵਨਾ ਨਾਲ ਕਰਨ ਅਤੇ ਲੋੜਵੰਦਾਂ ਦੀ ਮਦਦ ਲਈ ਹਮੇਸ਼ਾ ਤੱਤਪਰ ਰਹਿਣ।   ਇਸ ਦੌਰਾਨ ਉਨਾਂ ਐਮ. ਪੀ ਲੈਡ, ਆਟਾ-ਦਾਲ ਸਕੀਮ, ਕੌਮੀ ਸਮਾਜਿਕ ਸਹਾਇਤਾ ਪ੍ਰੋਗਰਾਮ, ਪ੍ਰਧਾਨ ਮੰਤਰੀ ਉੱਜਵਲਾ ਯੋਜਨਾ, ਬੇਟੀ ਬਚਾਓ ਬੇਟੀ ਪੜਾਓ, ਮਨਰੇਗਾ, ਸਰਵ ਸਿੱਖਿਆ ਅਭਿਆਨ, ਕੌਮੀ ਸਿਹਤ ਮਿਸ਼ਨ, ਆਯੂਸ਼ਮਾਨ ਭਾਰਤ, ਸਵੱਛ ਭਾਰਤ, ਦੀਨ ਦਿਆਲ ਉਪਾਧਿਆਏ ਗ੍ਰਾਮ ਜੋਤੀ ਯੋਜਨਾ, ਡਿ 

ਡਿਪਟੀ ਕਮਿਸ਼ਨਰ ਦੇ ਆਦੇਸ਼ਾਂ ’ਤੇ ਨਗਰ ਨਿਗਮ ਨੇ ਚਲਾਈ ਵਿਸ਼ੇਸ਼ ਸਫ਼ਾਈ ਮੁਹਿੰਮ

ਨਾਜਾਇਜ਼ ਕਬਜ਼ੇ ਅਤੇ ਅਣ-ਅਧਿਕਾਰਤ ਹੋਰਡਿੰਗਜ਼ ਹਟਾਉਣ ਦੀ ਕਾਰਵਾਈ ਸ਼ੁਰੂ

ਸ਼ਹਿਰ ਦੀ ਸੁੰਦਰਤਾ ਨੂੰ ਬਹਾਲ ਰੱਖਣ ਲਈ ਸਹਿਯੋਗ ਦੇਣਕਪੂਰਥਲਾ ਵਾਸੀ-ਦੀਪਤੀ ਉੱਪਲ 

ਕਪੂਰਥਲਾ, 6 ਜਨਵਰੀ : (ਹਰਜੀਤ ਸਿੰਘ ਵਿਰਕ)

ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਦੇ ਆਦੇਸ਼ਾਂ ’ਤੇ ਨਗਰ ਨਿਗਮ ਵੱਲੋਂ ਵਿਰਾਸਤੀ ਸ਼ਹਿਰ ਕਪੂਰਥਲਾ ਦੀ ਸੁੰਦਰਤਾ ਬਹਾਲ ਰੱਖਣ ਲਈ ਵਿਸ਼ੇਸ਼ ਸਫ਼ਾਈ ਮੁਹਿੰਮ ਆਰੰਭੀ ਗਈ ਹੈ, ਜਿਸ ਤਹਿਤ ਸ਼ਹਿਰ ਦੇ ਸਾਰੇ ਵਾਰਡਾਂ, ਚੌਕਾਂ ਅਤੇ ਬਾਜ਼ਾਰਾਂ ਦੀ ਸਫ਼ਾਈ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਸ਼ਹਿਰ ਵਿਚੋਂ ਨਾਜਾਇਜ਼ ਕਬਜ਼ੇ ਅਤੇ ਅਣ-ਅਧਿਕਾਰਤ ਹੋਰਡਿੰਗਜ਼ ਤੇ ਬੈਨਰ ਆਦਿ ਹਟਾਉਣ ਦੀ ਕਾਰਵਾਈ ਵੀ ਸ਼ੁਰੂ ਕੀਤੀ ਗਈ ਹੈ ਅਤੇ ਇਸ ਤਹਿਤ 50 ਤੋਂ ਵੱਧ ਹੋਰਡਿੰਗਜ਼ ਉਤਾਰੇ ਗਏ ਹਨ। ਇਸੇ ਤਰਾਂ ਰੋਜ਼ਾਨਾ ਕੂੜਾ ਚੁਕਵਾਉਣ ਅਤੇ  ਸੜਕ ਦੇ ਬਰਮਾਂ ਅਤੇ ਗਰੀਨ ਬੈਲਟ ਦੀ ਰੋਜ਼ਾਨਾ ਸਫ਼ਾਈ ਕਰਵਾਉਣ ਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ।   ਡਿਪਟੀ ਕਮਿਸ਼ਨਰ ਨੇ ਨਗਰ ਨਿਗਮ ਦੇ ਸਹਾਇਕ ਕਮਿਸ਼ਨਰ ਨੂੰ ਬਾਜ਼ਾਰਾਂ ਵਿਚੋਂ ਨਾਜਾਇਜ਼ ਕਬਜ਼ੇ ਹਟਾਉਣ ਲਈ ਸਖ਼ਤੀ ਵਰਤਣ ਦੇ ਆਦੇਸ਼ ਦਿੱਤੇ ਹਨ, ਤਾਂ ਜੋ ਰੋਜ਼ਾਨਾ ਪੈਦਾ ਹੋ ਰਹੀਆਂ ਟ੍ਰੈਫਿਕ ਅਤੇ ਹੋਰਨਾਂ ਸਮੱਸਿਆਵਾਂ ਤੋਂ ਲੋਕਾਂ ਨੂੰ ਨਿਜ਼ਾਤ ਦਿਵਾਈ ਜਾ ਸਕੇ। ਉਨਾਂ ਕਿਹਾ ਕਿ ਸਰਕਾਰੀ ਇਮਾਰਤਾਂ ਜਾਂ ਜਨਤਕ ਜਾਇਦਾਦਾਂ ’ਤੇ ਅਣ-ਅਧਿਕਾਰਤ ਹੋਰਡਿੰਗਜ਼, ਪੋਸਟਰ ਜਾਂ ਬੈਨਰ ਲਗਾਉਣੇ ਜਾਂ ਕੰਧਾਂ ’ਤੇ ਲਿਖਣਾ ਕਾਨੂੰਨੀ ਅਪਰਾਧ ਹੈ। ਉਨਾਂ ਹਦਾਇਤ ਕੀਤੀ ਕਿ ਇਸ ਦੀ ਉਲੰਘਣਾ ਕਰਨ ਵਾਲਿਆਂ ਨੂੰ ‘ਪੰਜਾਬ ਪ੍ਰੀਵੈਨਸ਼ਨ ਆਫ ਡਿਫੇਸਮੈਂਟ ਆਫ ਪ੍ਰਾਪਰਟੀ ਐਕਟ’ ਅਧੀਨ ਨੋਟਿਸ ਜਾਰੀ ਕੀਤੇ ਜਾਣ। ਉਨਾਂ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਕਪੂਰਥਲਾ ਨੂੰ ਸਾਫ਼-ਸੁਥਰਾ ਰੱਖਣ ’ਚ ਪ੍ਰਸ਼ਾਸਨ ਦਾ ਸਹਿਯੋਗ ਕਰਨ।  

ਐਸ.ਜੀ.ਪੀ.ਸੀ. ਦੇ ਪ੍ਰਧਾਨ ਨਾਲ ਮੁਲਾਕਾਤ ਤੋਂ ਬਾਅਦ ਰਾਜੋਆਣਾ ਨੇ ਭੁੱਖ ਹੜਤਾਲ ਦਾ ਫ਼ੈਸਲਾ ਬਦਲਿਆ

ਪਟਿਆਲਾ, ਜਨਵਰੀ 2020-( ਇਕਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ )- ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਮਿਲਣ ਲਈ ਐਸ.ਜੀ.ਪੀ.ਸੀ. ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਉਨ੍ਹਾਂ ਦੇ ਮੈਂਬਰ ਅੱਜ ਪਟਿਆਲਾ ਜੇਲ੍ਹ ਪਹੁੰਚੇ । ਇਸ ਮਿਲਣੀ ਤੋਂ ਬਾਅਦ ਰਾਜੋਆਣਾ ਨੇ ਆਪਣੀ ਭੁੱਖ ਹੜਤਾਲ ਜੋ ਸੰਭਾਵਿਤ 11 ਤਰੀਕ ਨੂੰ ਉਨ੍ਹਾਂ ਵੱਲੋਂ ਕਰਨ ਦਾ ਐਲਾਨ ਕੀਤਾ ਗਿਆ ਸੀ। ਉਸ ਨੂੰ ਵਾਪਸ ਲੈ ਲਿਆ ਅਤੇ ਹੁਣ ਉਹ ਭੁੱਖ ਹੜਤਾਲ 'ਤੇ ਨਹੀਂ ਬੈਠਣਗੇ । ਅੱਜ ਐਸ.ਜੀ.ਪੀ.ਸੀ. ਦਾ ਇਕ ਵਫ਼ਦ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਮਿਲਣ ਦੇ ਲਈ ਪਟਿਆਲਾ ਜੇਲ੍ਹ ਪਹੁੰਚਿਆ ਅਤੇ ਕੁੱਝ ਸਮਾਂ ਚੱਲੀ ਵਾਰਤਾਲਾਪ ਤੋਂ ਬਾਅਦ ਰਾਜੋਆਣਾ ਨੇ ਆਪਣਾ ਫ਼ੈਸਲਾ ਵਾਪਸ ਲੈ ਲਿਆ ਹੈ ।