You are here

ਪੰਜਾਬ

ਹਿਰਾਸਤੀ ਮੌਤ- ਨੌਜਵਾਨ ਭਾਰਤ ਸਭਾ ਵੱਲੋਂ ਅਰਥੀ ਫੂਕ ਮੁਜ਼ਾਹਰੇ

ਕੋਟਕਪੂਰਾ, ਮਈ 2019  ਨੌਜਵਾਨ ਭਾਰਤ ਸਭਾ ਵੱਲੋਂ ਅੱਜ ਪਿੰਡ ਮੌੜ ’ਤੇ ਢਿਲਵਾਂ ਕਲਾਂ ’ਚ ਪੁਲੀਸ ਹਿਰਾਸਤ ’ਚ ਮਾਰੇ ਗਏ ਜਸਪਾਲ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦਵਾਉਣ ਲਈ, ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਲਈ ਅਤੇ ਦੋਸ਼ੀਆਂ ਖ਼ਿਲਾਫ਼ ਬਣਦੀ ਕਾਰਵਾਈ ਕਰਵਾਉਣ ਲਈ ਪੰਜਾਬ ਪੁਲੀਸ ਵਿਰੁੱਧ ਅਰਥੀ ਫੂਕ ਮੁਜ਼ਾਹਰੇ ਕੀਤੇ ਗਏ।
ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਹੋਇਆ ਨੌਜਵਾਨ ਭਾਰਤ ਸਭਾ ਦੇ ਆਗੂ ਸੁਖਪ੍ਰੀਤ ਮੌੜ ਨੇ ਦੱਸਿਆ ਕਿ ਲੰਘੀ 18 ਮਈ ਨੂੰ ਜਸਪਾਲ ਸਿੰਘ ’ਤੇ ਵੋਟਾਂ ’ਚ ਗੜਬੜੀ ਕਰਨ ਦਾ ਦੋਸ਼ ਲਾਉਂਦਿਆਂ ਉਸ ਨੂੰ ਪਿੰਡ ਰੱਤੀਰੋੜੀ ਤੋਂ ਰਾਤ ਨੂੰ ਗਿਆਰਾਂ ਵਜੇ ਸੀਆਈਏ ਫ਼ਰੀਦਕੋਟ ਦੇ ਪੁਲੀਸ ਅਧਿਕਾਰੀਆਂ ਨੇ ਜਬਰਦਸਤੀ ਚੁੱਕ ਲਿਆ ਸੀ ਅਤੇ ਸੀਆਈਏ ਸਟਾਫ ਵੱਲੋਂ ਹਿਰਾਸਤ ’ਚ ਰੱਖ ਕੀਤੀ ਕਥਿਤ ਕੁੱਟਮਾਰ ਕਾਰਨ ਉਸਦੀ ਮੌਤ ਹੋ ਗਈ ਤੇ ਉਸ ਲਾਸ਼ ਨੂੰ ਖੁਰਦ-ਬੁਰਦ ਕਰ ਦਿੱਤਾ ਗਿਆ ਜਿਸ ਦੀ ਕੈਮਰਿਆਂ ਵਿੱਚ ਰਿਕਾਰਡਿੰਗ ਵੀ ਹੋ ਗਈ ਹੈ। ਉਨ੍ਹਾਂ ਦੋਸ਼ ਲਾਇਆ ਪੁਲੀਸ ਵੱਲੋਂ ਪੀੜਤ ਪਰਿਵਾਰ ਨੂੰ ਇਨਸਾਫ਼ ਨਹੀਂ ਦਿੱਤਾ ਜਾ ਰਿਹਾ। ਨੌਜਵਾਨ ਭਾਰਤ ਸਭਾ ਵੱਲੋਂ ਇਸ ਦੇ ਵਿਰੋਧ ਵਿੱਚ ਵੱਖ-ਵੱਖ ਪਿੰਡਾਂ ਵਿੱਚ ਪੰਜਾਬ ਪੁਲਿਸ ਦੀਆਂ ਅਰਥੀਆਂ ਫੂਕੀਆਂ ਗਈਆਂ ਅਤੇ 29 ਮਈ ਨੂੰ ਵੱਡੇ ਪੱਧਰ ਤੇ ਇਕੱਠ ਕਰਨ ਦਾ ਐਲਾਨ ਕੀਤਾ ਗਿਆ ਤਾਂ ਜੋ ਮ੍ਰਿਤਕ ਦੇ ਪਰਿਵਾਰ ਵਾਲਿਆਂ ਨੂੰ ਇਨਸਾਫ਼ ਮਿਲ ਸਕੇ। ਇਸ ਮੌਕੇ ਜਗਮੀਤ ਮੌੜ, ਅਰਸ਼, ਬਲਰਾਜ ਮੌੜ, ਹੈਪੀ, ਜਸਕਰਨ ਸਿੰਘ, ਪੰਮਾ ਸਿੰਘ, ਬਲਜੀਤ ਸਿੰਘ ਆਦਿ ਸਾਥੀ ਹਾਜ਼ਰ ਸਨ।

ਹਿਰਾਸਤੀ ਮੌਤ- ਨੌਜਵਾਨ ਭਾਰਤ ਸਭਾ ਵੱਲੋਂ ਅਰਥੀ ਫੂਕ ਮੁਜ਼ਾਹਰੇ

ਕੋਟਕਪੂਰਾ, ਮਈ 2019  ਨੌਜਵਾਨ ਭਾਰਤ ਸਭਾ ਵੱਲੋਂ ਅੱਜ ਪਿੰਡ ਮੌੜ ’ਤੇ ਢਿਲਵਾਂ ਕਲਾਂ ’ਚ ਪੁਲੀਸ ਹਿਰਾਸਤ ’ਚ ਮਾਰੇ ਗਏ ਜਸਪਾਲ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦਵਾਉਣ ਲਈ, ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਲਈ ਅਤੇ ਦੋਸ਼ੀਆਂ ਖ਼ਿਲਾਫ਼ ਬਣਦੀ ਕਾਰਵਾਈ ਕਰਵਾਉਣ ਲਈ ਪੰਜਾਬ ਪੁਲੀਸ ਵਿਰੁੱਧ ਅਰਥੀ ਫੂਕ ਮੁਜ਼ਾਹਰੇ ਕੀਤੇ ਗਏ।
ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਹੋਇਆ ਨੌਜਵਾਨ ਭਾਰਤ ਸਭਾ ਦੇ ਆਗੂ ਸੁਖਪ੍ਰੀਤ ਮੌੜ ਨੇ ਦੱਸਿਆ ਕਿ ਲੰਘੀ 18 ਮਈ ਨੂੰ ਜਸਪਾਲ ਸਿੰਘ ’ਤੇ ਵੋਟਾਂ ’ਚ ਗੜਬੜੀ ਕਰਨ ਦਾ ਦੋਸ਼ ਲਾਉਂਦਿਆਂ ਉਸ ਨੂੰ ਪਿੰਡ ਰੱਤੀਰੋੜੀ ਤੋਂ ਰਾਤ ਨੂੰ ਗਿਆਰਾਂ ਵਜੇ ਸੀਆਈਏ ਫ਼ਰੀਦਕੋਟ ਦੇ ਪੁਲੀਸ ਅਧਿਕਾਰੀਆਂ ਨੇ ਜਬਰਦਸਤੀ ਚੁੱਕ ਲਿਆ ਸੀ ਅਤੇ ਸੀਆਈਏ ਸਟਾਫ ਵੱਲੋਂ ਹਿਰਾਸਤ ’ਚ ਰੱਖ ਕੀਤੀ ਕਥਿਤ ਕੁੱਟਮਾਰ ਕਾਰਨ ਉਸਦੀ ਮੌਤ ਹੋ ਗਈ ਤੇ ਉਸ ਲਾਸ਼ ਨੂੰ ਖੁਰਦ-ਬੁਰਦ ਕਰ ਦਿੱਤਾ ਗਿਆ ਜਿਸ ਦੀ ਕੈਮਰਿਆਂ ਵਿੱਚ ਰਿਕਾਰਡਿੰਗ ਵੀ ਹੋ ਗਈ ਹੈ। ਉਨ੍ਹਾਂ ਦੋਸ਼ ਲਾਇਆ ਪੁਲੀਸ ਵੱਲੋਂ ਪੀੜਤ ਪਰਿਵਾਰ ਨੂੰ ਇਨਸਾਫ਼ ਨਹੀਂ ਦਿੱਤਾ ਜਾ ਰਿਹਾ। ਨੌਜਵਾਨ ਭਾਰਤ ਸਭਾ ਵੱਲੋਂ ਇਸ ਦੇ ਵਿਰੋਧ ਵਿੱਚ ਵੱਖ-ਵੱਖ ਪਿੰਡਾਂ ਵਿੱਚ ਪੰਜਾਬ ਪੁਲਿਸ ਦੀਆਂ ਅਰਥੀਆਂ ਫੂਕੀਆਂ ਗਈਆਂ ਅਤੇ 29 ਮਈ ਨੂੰ ਵੱਡੇ ਪੱਧਰ ਤੇ ਇਕੱਠ ਕਰਨ ਦਾ ਐਲਾਨ ਕੀਤਾ ਗਿਆ ਤਾਂ ਜੋ ਮ੍ਰਿਤਕ ਦੇ ਪਰਿਵਾਰ ਵਾਲਿਆਂ ਨੂੰ ਇਨਸਾਫ਼ ਮਿਲ ਸਕੇ। ਇਸ ਮੌਕੇ ਜਗਮੀਤ ਮੌੜ, ਅਰਸ਼, ਬਲਰਾਜ ਮੌੜ, ਹੈਪੀ, ਜਸਕਰਨ ਸਿੰਘ, ਪੰਮਾ ਸਿੰਘ, ਬਲਜੀਤ ਸਿੰਘ ਆਦਿ ਸਾਥੀ ਹਾਜ਼ਰ ਸਨ।

ਗੁਰੂ ਦੀ ਗੋਲਕ ਲੁੱਟਣ ਵਾਲੇ ਦੇ ਮੁੰਹੋ ਉਪਦੇਸ਼ ਚੰਗੇ ਨਹੀਂ ਲੱਗਦੇ, ਕੋਰ ਕਮੇਟੀ ਵੱਲੋਂ ਜੀ.ਕੇ. ਦੀ ਚਿੱਠੀ ਦਾ ਜਵਾਬ

ਨਵੀਂ ਦਿੱਲੀ ਮਈ 2019 (ਜਨ ਸ਼ਕਤੀ ਨਿਊਜ) ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਇੱਕ ਬਿਆਨ ਵਿਚ ਕਿਹਾ ਹੈ ਕਿ ਜਿਹੜੇ ਵਿਅਕਤੀ ਨੂੰ ਗੁਰੂ ਦੀ ਗੋਲਕ ਲੁੱਟਣ ਕਰਕੇ ਭਗੌੜਾ ਐਲਾਨਿਆ ਗਿਆ ਹੋਵੇ ਉਸ ਦੇ ਮੂੰਹੋਂ ਉਪਦੇਸ਼ ਚੰਗੇ ਨਹੀਂ ਲਗਦੇ। ਇਹ ਪ੍ਰਤੀਕ੍ਰਿਆ ਅੱਜ ਇਥੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਵੱਲੋਂ ਗੋਲਕ ਦੀ ਲੁੱਟ ਕਾਰਨ ਪਾਰਟੀ 'ਚੋਂ ਕੱਢੇ ਜਾਣ ਮਗਰੋਂ ਕੌਮ ਦੇ ਨਾਂ ਲਿਖੀ ਚਿੱਠੀ ਦਾ ਜੁਆਬ ਦਿੰਦਿਆਂ ਜ਼ਾਹਿਰ ਕੀਤੀ ਗਈ।
ਮਨਜੀਤ ਸਿੰਘ ਜੀ.ਕੇ ਵੱਲੋਂ ਲਿਖੀ ਚਿੱਠੀ ਦਾ ਜੁਆਬ ਦਿੰਦਿਆਂ ਕੋਰ ਕਮੇਟੀ ਦੇ ਮੈਂਬਰਾਂ ਜਿਨ੍ਹਾਂ ਵਿਚ ਜਥੇਦਾਰ ਅਵਤਾਰ ਸਿੰਘ ਹਿੱਤ, ਸ. ਮਨਜਿੰਦਰ ਸਿੰਘ ਸਿਰਸਾ, ਸ. ਹਰਮੀਤ ਸਿੰਘ ਕਾਲਕਾ, ਸ. ਕੁਲਵੰਤ ਸਿੰਘ ਬਾਠ ਅਤੇ ਜਤਿੰਦਰ ਸਿੰਘ ਸ਼ੰਟੀ ਵੀ ਸ਼ਾਮਿਲ ਸਨ ਨੇ ਕਿਹਾ ਹੈ ਕਿ ਗੁਰੂ ਦੀ ਗੋਲਕ ਦੇ ਕਰੋੜਾਂ ਰੁਪਏ ਦੇ ਭ੍ਰਿਸ਼ਟਾਚਾਰ ਵਿਚ ਫ਼ਸੇ ਜੀ.ਕੇ ਨੂੰ ਬੀਤੇ ਦਿਨ ਪਾਰਟੀ ਵਿਚੋਂ ਕੱਢ ਦਿੱਤਾ ਗਿਆ ਹੈ। ਅਕਾਲੀ ਆਗੂਆਂ ਨੇ ਕਿਹਾ ਕਿ ਮਨਜੀਤ ਸਿੰਘ ਜੀ.ਕੇ ਇਸ ਸਮੇਂ ਲੋਕਾਂ ਦਾ ਧਿਆਨ ਭਟਕਾਉਣ ਲਈ ਅਤੇ ਮੀਡੀਆ ਨੂੰ ਗੁਮਰਾਹ ਕਰਨ ਲਈ ਅਜਿਹੀਆਂ ਚਿੱਠੀਆਂ ਲਿਖ ਰਹੇ ਹਨ। ਉਹਨਾਂ ਕਿਹਾ ਕਿ ਸੋਸ਼ਲ ਮੀਡੀਆ ਉਪੱਰ ਮਨਜੀਤ ਸਿੰਘ ਜੀ.ਕੇ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਉਹਨਾਂ ਨੇ ਪਾਰਟੀ ਦੇ ਸਾਰੇ ਅਹੁਦੇ ਛੱਡ ਦਿੱਤੇ ਹਨ। ਕਮੇਟੀ ਮੈਂਬਰਾ ਨੇ ਕਿਹਾ ਹੈ ਕਿ ਜੀ.ਕੇ ਨੇ ਅਹੁਦੇ ਛੱਡੇ ਨਹੀਂ ਸਗੋਂ ਸਾਰੇ ਅਹੁਦਿਆਂ ਤੋਂ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਵਿਚ ਉਹਨਾਂ ਨੂੰ ਬਰਖ਼ਾਸਤ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਚਿੱਠੀਆਂ ਲਿਖ ਕੇ ਮਨਜੀਤ ਸਿੰਘ ਜੀ.ਕੇ ਲੋਕਾਂ ਦਾ ਧਿਆਨ ਉਹਨਾ ਵੱਲੋਂ ਕੀਤੀ ਗਈ ਗੋਲਕ ਦੀ ਲੁੱਟ ਤੋਂ ਨਹੀਂ ਹਟਾ ਸਕਦੇ।
ਉਹਨਾਂ ਕਿਹਾ ਕਿ ਸਿੱਖ ਇਤਿਹਾਸ ਵਿਚ ਇਹ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਪ੍ਰਧਾਨ ਨੂੰ ਗੁਰੂ ਦੀ ਗੋਲਕ ਲੁੱਟਣ ਕਰਕੇ ਪ੍ਰਧਾਨਗੀ ਤੋਂ ਜ਼ਲੀਲ ਕਰਕੇ ਲਾਹਿਆ ਗਿਆ ਹੋਵੇ। ਉਹਨਾਂ ਅੱਗੇ ਕਿਹਾ ਕਿ ਉਹ ਵਿਅਕਤੀ ਸਾਨੂੰ ਉਪਦੇਸ਼ ਦੇ ਰਿਹਾ ਹੈ ਜਿਸ ਉਪੱਰ ਅਦਾਲਤ ਨੇ ਗੈਰਜ਼ਮਾਨਤੀ ਧਾਰਾ 409 ਲਗਾਉਣ ਦੇ ਹੁਕਮ ਦਿੱਤੇ ਹਨ ਜਿਸ ਵਿਚ ਉਮਰ ਕੈਦ ਤੱਕ ਦੀ ਸਜ਼ਾ ਹੋ ਸਕਦੀ ਹੈ। ਅਕਾਲੀ ਆਗੂਆਂ ਨੇ ਕਿਹਾ ਹੈ ਕਿ ਪੁਲਿਸ ਵੱਲੋਂ ਭਗੌੜਾ ਕਰਾਰ ਦਿੱਤਾ ਗਿਆ ਮਨਜੀਤ ਸਿੰਘ ਜੀ.ਕੇ ਕੌਮ ਦੇ ਨਾਂ ਤੇ ਚਿੱਠੀਆਂ ਲਿਖ ਕੇ ਉਪਦੇਸ਼ ਦੇ ਰਿਹਾ ਹੈ। 
ਪਾਰਟੀ 'ਚੋਂ ਕੱਢੇ ਗਏ ਮਨਜੀਤ ਸਿੰਘ ਜੀ.ਕੇ ਉਪੱਰ ਲੱਗੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਵੇਰ੍ਹਵਾ ਦਿੰਦਿਆਂ ਕੋਰ ਕਮੇਟੀ ਮੈਂਬਰਾ ਨੇ ਦੱਸਿਆ ਕਿ ਕਿਤਾਬਾਂ ਦੀ ਛਪਾਈ ਦੇ ਫ਼ਰਜ਼ੀ ਬਿੱਲ ਬਣਾ ਕੇ ਘੁਟਾਲਾ ਕੀਤਾ ਗਿਆ, ਬੇਟੀ ਦੇ ਨਾਂ 'ਤੇ ਫ਼ਰਜ਼ੀ ਕੰਪਨੀ ਬਣਾ ਕੇ ਕਰੋੜਾਂ ਰੁਪਏ ਦਾ ਵਰਦੀ ਘੁਟਾਲਾ, ਵਿਦੇਸ਼ਾਂ ਤੋਂ ਆਏ ਦਾਨ ਦੀ ਕਰੋੜਾਂ ਰੁਪਏ ਦੀ ਰਕਮ ਦਾ ਘੁਟਾਲਾ, ਕਮੇਟੀ ਦੀਆਂ ਜ਼ਮੀਨਾਂ ਖੁਰਦ-ਬੁਰਦ ਕੀਤੀਆਂ, ਲੱਖਾਂ ਰੁਪਏ ਦਾ ਤੇਲ ਦਾ ਘੁਟਾਲਾ, ਕੱਚੀਆਂ ਪਰਚੀਆਂ ਨਾਲ ਗੋਲਕਾਂ ਚੋਂ ਕਰੋੜਾਂ ਰੁਪਏ ਕੱਢੇ, ਕਬੂਤਰਬਾਜ਼ੀ ਦਾ ਕਰੋੜਾਂ ਰੁਪਏ ਦਾ ਘੁਟਾਲਾ, ਕਮੇਟੀ ਦੇ ਪੈਸੇ ਨਾਲ ਚੇਹਤਿਆਂ ਨੂੰ ਵਿਦੇਸ਼ਾਂ ਦੀ ਸੈਰ ਕਰਵਾਈ, ਤਰਪਾਲਾਂ ਦੀ ਖਰੀਦ ਦਾ ਘੁਟਾਲਾ, ਇੱਕ ਵੈਬੱ ਚੈਨਲ ਦੇ ਨਾਂ 'ਤੇ ਸੱਠ ਲੱਖ ਰੁਪਏ ਦਾ ਗਬਨ, ਜੀ.ਕੇ ਦੇ ਪੀ.ਏ ਵੱਲੋਂ ਕੈਸ਼ੀਅਰ ਤੋਂ ਅੱਸੀ ਲੱਖ ਰੁਪਏ ਦੇ ਕਰੀਬ ਬਿਨਾਂ ਕਿਸੇ ਬਿਲ ਦੇ ਲਏ ਗਏ ਅਤੇ ਹੋਰ ਬਹੁਤ ਸਾਰੇ ਘੁਟਾਲੇ ਗੁਰੂ ਦੀ ਗੋਲਕ ਲੁੱਟ ਕੇ ਕੀਤੇ ਗਏ। ਉਹਨਾਂ ਕਿਹਾ ਕਿ ਅਜੇ ਤਾਂ ਮੁਕੱਦਮੇ ਸ਼ੁਰੂ ਹੋਏ ਹਨ ਜਦੋਂ ਦਿੱਲੀ ਕਮੇਟੀ ਦੇ ਪ੍ਰਧਾਨ ਰਹਿ ਚੁੱਕੇ ਜੀ.ਕੇ ਜੇਲ੍ਹ ਜਾਣਗੇ ਤਾਂ ਕੌਮ ਕੀ ਮਹਿਸੂਸ ਕਰੇਗੀ। ਕੌਮ ਨੂੰ ਅਜਿਹੇ ਦਿਨ ਵੀ ਵੇਖਣ ਨੂੰ ਮਿਲਣਗੇ।
ਅਕਾਲੀ ਆਗੂਆਂ ਨੇ ਕਿਹਾ ਕਿ ਕਰੋੜਾਂ ਰੁਪਏ ਗੁਰੂ ਦੀ ਗੋਲਕ ਦੇ ਲੁਟੱਣ ਵਾਲੇ ਵਿਅਕਤੀ ਦੀਆਂ ਚਿੱਠੀਆਂ ਸਿੱਖ ਸੰਗਤ ਨੂੰ ਗੁਮਰਾਹ ਨਹੀਂ ਕਰ ਸਕਦੀਆਂ। ਅਕਾਲੀ ਆਗੂ ਨੇ ਕਿਹਾ ਕਿ ਮਨਜੀਤ ਸਿੰਘ ਜੀ.ਕੇ ਕੌਮ ਨੂੰ ਇਹ ਚਿੱਠੀਆਂ ਕਦੋਂ ਲਿਖਣਗੇ ਕਿ ਉਹਨਾਂ ਨੇ ਅੱਸੀ ਲੱਖ ਰੁਪਏ ਅਤੇ ਫ਼ਰਜ਼ੀ ਪਰਚੀਆਂ ਰਾਹੀਂ ਇੱਕਵਿੰਜਾ ਲੱਖ ਅਤੇ ਹੋਰ ਕਰੜਾਂ ਰੁਪਏ ਕਿਥੇ ਖਰਚੇ ਹਨ ਉਹਨਾਂ ਕਿਹਾ ਕਿ ਮੈਂ ਮਨਜੀਤ ਸਿੰਘ ਜੀ.ਕੇ ਨੂੰ ਸਲਾਹ ਦਿੰਦਾ ਹਾਂ ਕਿ ਗੁਰੂ ਦੇ ਫ਼ਿਟਕਿਆਂ ਨੂੰ ਕਿਤੇ ਵੀ ਢੋਈ ਨਹੀਂ ਮਿਲਦੀ। ਉਹਨਾਂ ਨੂੰ ਚਾਹੀਦਾ ਹੈ ਕਿ ਉਹ ਗੁਰੂ ਦਾ ਪੈਸਾ ਵਾਪਿਸ ਕਰਨ ਅਤੇ ਆਪਣੀ ਭੁੱਲ ਬਖ਼ਸ਼ਵਾ ਲੈਣ ਕਿੳਂਕਿ ਗੁਰੂ ਬਖ਼ਸ਼ਣਹਾਰ ਹੈ। ਜਥੇਦਾਰ ਹਿੱਤ ਅਤੇ ਕੋਰ ਕਮੇਟੀ ਮੈਂਬਰਾਂ ਨੇ ਕਿਹਾ ਕਿ ਗੁਰੂ ਸਾਹਿਬ ਨੇ ਤਾਂ 'ਸੱਜਣ ਠੱਗ' ਅਤੇ 'ਕੌਡੇ ਰਾਖ਼ਸ਼' ਨੂੰ ਵੀ ਬਖ਼ਸ਼ ਦਿੱਤਾ ਸੀ। ਉਹਨਾਂ ਕਿਹਾ ਕਿ ਜੀ.ਕੇ. ਪੁਲਿਸ ਤੋਂ ਭਗੌੜਾ ਹੋਵੇ ਕੋਈ ਗੱਲ ਨਹੀਂ ਪਰ ਗੁਰੂ ਤੋਂ ਭਗੌੜਾ ਨਾ ਹੋਵੇ, ਨਹੀਂ ਤਾਂ ਇਹਨਾਂ ਪਾਪਾਂ ਦੀ ਬੜੀ ਵੱਡੀ ਸਜ਼ਾ ਮਿਲੇਗੀ।

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਸਿੱਖ ਵਿੱਦਿਅਕ ਕਾਨਫ਼ਰੰਸ 27 ਸਤੰਬਰ ਤੋਂ

ਅੰਮ੍ਰਿਤਸਰ,ਮਈ 2019  (ਜਨ ਸ਼ਕਤੀ ਨਿਊਜ) ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਲਤਾਨਪੁਰ ਲੋਧੀ ਵਿਖੇ ਚੀਫ ਖ਼ਾਲਸਾ ਦੀਵਾਨ ਵਲੋਂ ਕਰਵਾਈ ਜਾ ਰਹੀ ਵਿਸ਼ਵ ਸਿੱਖ ਵਿਿਦਅਕ ਕਾਨਫ਼ਰੰਸ ਦਾ ਮੁੱਖ ਮਕਸਦ ਵਿਸ਼ਵ ਭਰ ਦੇ ਸਿੱਖ ਵਿਦਵਾਨਾਂ ਤੇ ਸਿੱਖ ਸੰਸਥਾਵਾਂ ਨੂੰ ਇਕ ਪਲੇਟ ਫਾਰਮ ਤੇ ਲਿਆਉਣਾ ਹੈ। ਇਹ ਪ੍ਰਗਟਾਵਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਠੇਕੇਦਾਰ ਨੇ ਅੱਜ ਇਥੇ ਮੁੱਖ ਦਫ਼ਤਰ ਵਿਖੇ ਦੀਵਾਨ ਦੀ ਐਜੂਕੇਸ਼ਨਲ ਕਮੇਟੀ ਦੀ ਵਿਸ਼ੇਸ਼ ਇੱਕਤਰਤਾ ਮੌਕੇ ਕੀਤਾ। ਇਸ ਇਕੱਤਰਤਾ ਮੌਕੇ ਦੀਵਾਨ ਵਲੋਂ 27 ਤੋਂ 29 ਸਤੰਬਰ ਤੱਕ ਕਰਵਾਈ ਜਾਣ ਵਾਲੀ ਚੀਫ਼ ਖ਼ਾਲਸਾ ਦੀਵਾਨ 67ਵੀਂ ਵਿਸ਼ਵ ਸਿੱਖ ਵਿਿਦਅਕ ਕਾਨਫ਼ਰੰਸ ਦੌਰਾਨ ਕਰਵਾਏ ਜਾਣ ਵਾਲੇ ਪ੍ਰੋਗਰਾਮਾਂ ਦੀ ਰੂਪ ਰੇਖਾ ਉਲੀਕੀ ਗਈ।  ਇਸ ਮੌਕੇ ਐਜੂਕੇਸ਼ਨਲ ਕਮੇਟੀ ਦੇ ਆਨਰੇਰੀ ਸਕੱਤਰ ਡਾ: ਜਸਵਿੰਦਰ ਸਿੰਘ ਢਿੱਲੋਂ ਨੇ ਕਾਨਫਰੰਸ ਦੌਰਾਨ ਕਰਵਾਏ ਜਾਣ ਵਾਲੇ ਪ੍ਰੋਗਰਾਮਾਂ ਦਾ ਵੇਰਵਾ ਦਿੰਦਿਆਂ ਦੱਸਿਆ ਕਿ ਤਿੰਨ ਦਿਨਾਂ ਕਾਨਫ਼ਰੰਸ ਦਾ ਅਗਾਜ 27 ਸਤੰਬਰ ਨੂੰ ਹੋਵੇਗਾ ਜਿਸ ਵਿਚ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਅਤੇ ਭਾਈ ਗੋਬਿੰਦ ਸਿੰਘ ਲਾਗੋਵਾਲ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਣਗੇ।  ਉਨ•ਾਂ ਕਿਹਾ ਕਿ ਸੰਗਤ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੋਂ ਜਾਣੂ ਕਰਵਾਉਣ ਦੇ ਮਨੋਰਥ ਨਾਲ ਦੀਵਾਨ ਵਲੋਂ ਗੁਰੂ ਨਾਨਕ ਸਟੇਡੀਅਮ ਤੋਂ ਇੱਕ ਵਿਸ਼ਾਲ ਨਗਰ ਕੀਰਤਨ ਰਵਾਨਾ ਕੀਤਾ ਜਾਵੇਗਾ ਙ ਬਾਅਦ ਦੁਪਹਿਰ ਵਾਤਾਵਰਨ ਤੇ ਕੁਦਰਤੀ ਸਾਧਨ, ਪੁਸਤਕ ਪ੍ਰਦਰਸ਼ਨੀ, ਸਿੱਖ ਇਤਿਹਾਸ ਅਤੇ ਚਿੱਤਰਕਾਰੀ, ਤੰਤੀ ਸਾਜ ਤੇ ਸ਼ਸਤਰ ਪ੍ਰਦਰਸ਼ਨੀ, ਐਜੂਕੇਸ਼ਨ ਟੈਕਨਾਲਿਜੀ ਅਤੇ ਆਈ. ਸੀ. ਟੀ. ਵਿਿਸ਼ਆਂ ਤੇ ਨੁਮਾਇਸ਼ਾਂ ਦਾ ਉਦਘਾਟਨ ਕੀਤਾ ਜਾਵੇਗਾ ਤੇ ਦੇਰ ਸ਼ਾਮ ਵਿਸ਼ਾਲ ਕੀਰਤਨ ਦਰਬਾਰ ਹੋਵੇਗਾ। ਉਨ•ਾਂ ਦੱਸਿਆ ਕਿ ਕਾਨਫ਼ਰੰਸ ਦੇ ਦੂਜੇ ਦਿਨ ਸੈਮੀਨਾਰ ਕਰਵਾਏ ਜਾਣਗੇ ਜਿਸ ਦੌਰਾਨ ਗੁਰੂ ਨਾਨਕ ਸਾਹਿਬ ਦੇ ਜੀਵਨ ਤੇ ਦਰਸ਼ਨ, ਸਿੱਖੀ ਸਬੰਧਿਤ ਵਿਿਦਆ ਅਤੇ ਗੁਰਦੁਆਰਿਆਂ ਵਿਚ ਟੈਕਨਾਲੋਜੀ ਦੀ ਭੂਮਿਕਾ, ਗੁਰਮਤਿ ਕੈਂਪਾਂ ਦਾ ਸਿੱਖੀ ਪ੍ਰਚਾਰ ਪ੍ਰਸਾਰ ਵਿਚ ਯੋਗਦਾਨ, ਰੋਲ ਆਫ ਸਿੱਖ ਚੇਅਰਜ ਇਨ ਗਲੋਬਲ ਯੁਨੀਵਰਸਿਟੀਜ, ਇਸਤਰੀਆਂ/ਪੱਤਰਕਾਰੀ ਵਿਿਸ਼ਆਂ ਤੇ ਸੈਮੀਨਾਰ ਹੋਣਗੇ। ਉਪਰੰਤ ਕਵੀ ਦਰਬਾਰ, ਢਾਡੀ ਦਰਬਾਰ ਅਤੇ ਧਾਰਮਿਕ ਲਾਈਟ ਐਾਡ ਸਾਉਂਡ ਸ਼ੋਅ ਕਰਵਾਇਆ ਜਾਵੇਗਾ। ਡਾ: ਢਿੱਲੋਂ ਨੇ ਦੱਸਿਆ ਕਿ ਕਾਨਫਰੰਸ ਦੇ ਅਖੀਰਲੇ ਦਿਨ ਸੋਵੀਨਰ ਅਤੇ ਵਿਸ਼ਵ ਸਿੱਖ ਸੰਸਥਾਵਾਂ ਦੀ ਡਾਇਰੈਕਟਰੀ ਰਲੀਜ ਕੀਤੀ ਜਾਵੇਗੀ ਤੇ ਦੀਵਾਨ ਵਲੋਂ ਪੰਥ ਦੀਆਂ ਉੱਚ ਸ਼ਖ਼ਸੀਅਤਾਂ ਦੇ ਸਨਮਾਨ ਸਮਾਰੋਹ ਦੇ ਨਾਲ-ਨਾਲ ਕਾਨਫ਼ਰੰਸ ਦੇ ਮਤੇ ਪੜ•ੇ ਜਾਣਗੇ । ਇਸ ਮੌਕੇ ਸੰਤੋਖ ਸਿੰਘ ਸੇਠੀ, ਡਾ: ਸੂਬਾ ਸਿੰਘ, ਵਧੀਕ ਸਕੱਤਰ ਅਵਤਾਰ ਸਿੰਘ, ਰਜਿੰਦਰ ਸਿੰਘ ਮਰਵਾਹਾ, ਟੀ. ਐਸ. ਚਾਹਲ, ਸਰਬਜੀਤ ਸਿੰਘ ਛੀਨਾ, ਅਜਾਇਬ ਸਿੰਘ ਅਭਿਆਸੀ, ਜੋਗਿੰਦਰ ਸਿੰਘ ਅਰੌੜਾ, ਅਜੀਤ ਸਿੰਘ ਬਸਰਾ, ਸਵਰਨ ਸਿੰਘ ਖਾਲਸਾ, ਪ੍ੰਿ: ਡਾ: ਧਰਮਵੀਰ ਸਿੰਘ ਤੇ ਹੋਰ ਮੈਂਬਰ ਹਾਜ਼ਰ ਸਨ।

ਜਲੰਧਰ 'ਚ 3 ਸਾਲ ਦੀ ਬੱਚੀ ਨਾਲ ਬਲਾਤਕਾਰ

ਜਲੰਧਰ,ਮਈ 2019. ਸੰਗਰੂਰ ਦੇ ਸਕੂਲ 'ਚ ਇੱਕ ਚਾਰ ਸਾਲ ਦੀ ਬੱਚੀ ਨਾਲ ਰੇਪ ਦੀ ਘਟਨਾ ਤੋਂ ਬਾਅਦ ਜਲੰਧਰ ਦੇ ਜੰਡਿਆਲਾ ਪੁਲਿਸ ਚੌਕੀ ਅਧੀਨ ਪੈਂਦੇ ਪਿੰਡ ਸਰਹਾਲੀ 'ਚ ਇੱਕ ਤਿੰਨ ਸਾਲ ਦੀ ਬੱਚੀ ਨਾਲ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਬੱਚੀ ਦਾ ਪਰੀਵਾਰ ਯੂਪੀ ਦੇ ਲਖਨਊ ਦਾ ਰਹਿਣ ਵਾਲਾ ਹੈ। ਬੱਚੀ ਦੇ ਪਿਤਾ ਨੇ ਦੱਸਿਆ ਕਿ ਉਸ ਦੀ ਗੈਰ-ਹਾਜਰੀ 'ਚ ਹੀ ਉਸ ਨਾਲ ਕੰਮ ਕਰਦੇ ਮੋਹਿੰਦਰ ਨਾਂਅ ਦੇ ਵਿਅਕਤੀ ਵੱਲੋਂ ਬੱਚੀ ਨੂੰ ਤੂੜੀ ਵਾਲੇ ਕਮਰੇ 'ਚ ਲਿਜਾ ਕੇ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ। ਉਸ ਸਮੇਂ ਤੋਂ ਹੀ ਮੋਹਿੰਦਰ ਗਾਇਬ ਹੈ। ਇਸ ਮਾਸੂਮ ਬੱਚੀ ਦੀ ਮਾਂ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ ਅਤੇ ਉਸ ਦਾ ਇੱਕ 6 ਸਾਲ ਦਾ ਭਾਈ ਹੈ। ਥਾਣਾ ਕੈਂਟ ਦੇ ਏਸੀਪੀ ਰਵਿੰਦਰ ਸਿੰਘ ਨੇ ਦੱਸਿਆ ਕਿ ਪੀੜਤ ਬੱਚੀ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

ਜ਼ਿਲ੍ਹਾ ਪੁਲਿਸ ਵੱਲੋਂ ਮੁੱਖ ਮਾਰਗ 'ਤੇ ਧਰਨਾ ਨਾ ਲਗਾਉਣ ਦੀ ਅਪੀਲ

ਪਟਿਆਲਾ, ਮਈ 2019  ਪਟਿਆਲਾ ਦੇ ਐਸ.ਪੀ ਇੰਨਵੈਸਟੀਗੇਸਨ ਸ. ਹਰਮੀਤ ਸਿੰਘ ਹੁੰਦਲ ਨੇ ਅਪੀਲ ਕੀਤੀ ਹੈ ਕਿ ਮੁੱਖ ਮਾਰਗਾਂ 'ਤੇ ਧਰਨੇ ਲਗਾਉਣ ਤੋਂ ਗੁਰੇਜ਼ ਕੀਤਾ ਜਾਵੇ ਕਿਉਂਕਿ ਅਜਿਹਾ ਕਰਨ ਨਾਲ ਮਰੀਜ਼ਾਂ ਤੇ ਆਮ ਰਾਹਗੀਰਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਅੱਜ ਪਟਿਆਲਾ ਰਾਜਪੁਰਾ ਸੜਕ 'ਤੇ ਲੱਗੇ ਧਰਨੇ ਕਾਰਨ ਵੀ ਮਰੀਜ਼ਾਂ ਤੇ ਆਮ ਰਾਹਗੀਰਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਐੱਸ ਪੀ. ਹੁੰਦਲ ਨੇ ਕਿਹਾ ਅੱਜ ਪਟਿਆਲਾ ਸ਼ਹਿਰ ਵਿਖੇ ਪੀ.ਪੀ.ਐਸ.ਸੀ ਵੱਲੋਂ ਇਮਤਿਹਾਨ ਲਿਆ ਜਾ ਰਿਹਾ ਸੀ ਜਿਸ ਵਿੱਚ ਪੂਰੇ ਪੰਜਾਬ ਤੋਂ ਉਮੀਦਵਾਰ ਪਟਿਆਲਾ ਸ਼ਹਿਰ 'ਚ ਪੁੱਜੇ ਹੋਏ ਸਨ ਅਤੇ ਪਟਿਆਲਾ-ਰਾਜਪੁਰਾ ਮੁੱਖ ਮਾਰਗ 'ਤੇ ਲੱਗੇ ਧਰਨੇ ਕਾਰਨ ਪ੍ਰੀਖਿਆ ਦੇਣ ਆਏ ਉਮੀਦਵਾਰਾਂ ਨੂੰ ਕਾਫੀ ਮੁਸ਼ਕਲ ਦਾ ਸਾਹਮਣਾ ਕਰਨਾ ਪਿਆ। ਸ. ਹਰਮੀਤ ਸਿੰਘ ਹੁੰਦਲ ਨੇ ਅਪੀਲ ਕਰਦਿਆ ਕਿਹਾ ਕਿ ਅਜਿਹੇ ਧਰਨੇ ਮੁੱਖ ਮਾਰਗਾਂ 'ਤੇ ਨਾ ਲਗਾਏ ਜਾਣ ਕਿਉਂਕਿ ਅਜਿਹੇ ਧਰਨਿਆਂ ਨਾਲ ਐਮਰਜੈਸੀ ਸੇਵਾਵਾਂ ਵੀ ਪ੍ਰਭਾਵਿਤ ਹੁੰਦੀਆਂ ਹਨ ਅਤੇ ਮਰੀਜ਼ਾਂ ਨੂੰ ਵੀ ਮੁਸ਼ਕਲ ਦਾ ਸਾਹਮਣਾ ਕਰਨਾ ਪੈਦਾ ਹੈ ਉਨ੍ਹਾਂ ਕਿਹਾ ਕਿ ਚੰਡੀਗੜ੍ਹ-ਬਠਿੰਡਾ ਮਾਰਗ 'ਤੇ ਲੱਗੇ ਧਰਨੇ ਕਾਰਨ ਪੀ.ਜੀ.ਆਈ ਜਾਣ ਵਾਲੇ ਮਰੀਜ਼ਾਂ ਨੂੰ ਵੀ ਮੁਸ਼ਕਲ ਦਾ ਸਾਹਮਣਾ ਕਰਨਾ ਪੈਦਾ ਹੈ। ਉਨ੍ਹਾਂ ਅਪੀਲ ਕੀਤੀ ਕਿ ਆਮ ਰਾਹਗੀਰਾਂ ਤੇ ਮਰੀਜ਼ਾਂ ਨੂੰ ਦਰਪੇਸ਼ ਆਉਦੀਆਂ ਮੁਸ਼ਕਲਾਂ ਨੂੰ ਧਿਆਨ ਵਿਚ ਰੱਖਦੇ ਹੋਏ ਮੁੱਖ ਮਾਰਗਾਂ 'ਤੇ ਧਰਨੇ ਨਾ ਲਗਾਏ ਜਾਣ।

ਸਮਾਜਿਕ ਤਬਦੀਲੀ ਲਈ ਸ਼ਹੀਦਾਂ ਦੀ ਸੋਚ ’ਤੇ ਪਹਿਰਾ ਦੇਣ ਦੀ ਲੋੜ: ਮਾਨ

ਬੰਗਾ, (ਜਨ ਸ਼ਕਤੀ ਨਿਊਜ) ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਤੇ ਲੋਕ ਸਭਾ ਹਲਕਾ ਸੰਗਰੂਰ ਤੋਂ ਐਮਪੀ ਭਗਵੰਤ ਮਾਨ ਨੇ ਅੱਜ ਪਿੰਡ ਖਟਕੜ ਕਲਾਂ ’ਚ ਪੁੱਜ ਕੇ ਨਵੇਂ ਅਹੁਦੇ ਦਾ ਮਿਲਿਆ ਪ੍ਰਮਾਣ ਪੱਤਰ ਸ਼ਹੀਦਾਂ ਦੇ ਚਰਨਾਂ ’ਚ ਰੱਖਿਆ। ਉਨ੍ਹਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਯਾਦਗਾਰ ’ਤੇ ਸਿਜਦਾ ਕਰਦਿਆਂ ਕਿਹਾ ਕਿ ਹੁਣ ਉਨ੍ਹਾਂ ਦਾ ਸੰਘਰਸ਼ ਲੋਕਾਂ ਦੀ ਭਲਾਈ ਲਈ ਹੋਰ ਮਜ਼ਬੂਤ ਹੋ ਕੇ ਚੱਲੇਗਾ। ਉਨ੍ਹਾਂ ਹੋਕਾ ਦਿੱਤਾ ਕਿ ਸਮਾਜਿਕ ਤਬਦੀਲੀ ਲਈ ਸ਼ਹੀਦਾਂ ਦੀ ਸੋਚ ’ਤੇ ਪਹਿਰਾ ਦੇਣ ਦੀ ਲੋੜ ਹੈ।
ਉਨ੍ਹਾਂ ਸਮਾਰਕ ’ਤੇ ਜੁੜੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਅੰਦਰ ਹੱਕ ਸੱਚ ਦੀ ਆਵਾਜ਼ ਬੁਲੰਦ ਕਰਨ ਲਈ ਸਭ ਵਰਗਾਂ ਦੇ ਸਹਿਯੋਗ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਉਹ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸ਼ਹੀਦ ਦਾ ਦਰਜਾ ਦੇਣ ਲਈ ਸਰਕਾਰ ਤੱਕ ਆਵਾਜ਼ ਪੁੱਜਦੀ ਕਰਨਗੇ। ਭਗਵੰਤ ਮਾਨ ਨੇ ਇਸ ਮੌਕੇ ਕਿਸੇ ਤਰ੍ਹਾਂ ਦੀ ਰਾਜਨੀਤਿਕ ਗੱਲ ਨਹੀਂ ਕੀਤੀ ਤੇ ਮੀਡੀਆ ਨੂੰ ਇਸ ਸਬੰਧੀ ਕੋਈ ਸਵਾਲ ਨਾ ਕਰਨ ਦੀ ਬੇਨਤੀ ਕੀਤੀ। ਉਨ੍ਹਾਂ ‘ਇਨਕਲਾਬ ਜ਼ਿੰਦਾਬਾਦ’ ਅਤੇ ‘ਸ਼ਹੀਦਾਂ ਦੀ ਸੋਚ ’ਤੇ ਪਹਿਰਾ ਦੇਣ’ ਦੇ ਨਾਅਰੇ। ਇਸ ਮੌਕੇ ਵਿਰੋਧੀ ਧਿਰ ਦੇ ਨੇਤਾ ਐਡਵੋਕੇਟ ਹਰਪਾਲ ਸਿੰਘ ਚੀਮਾ, ਵਿਧਾਇਕ ਰਪਿੰਦਰ ਕੌਰ ਰੂਬੀ, ਅਮਨ ਅਰੋੜਾ, ਜੈ ਸਿੰਘ ਰੋੜੀ, ਸਰਬਜੀਤ ਕੌਰ ਮਾਣੂਕੇ ਤੇ ਕੁਲਤਾਰ ਸਿੰਘ ਸੰਧਵਾਂ ਆਦਿ ਸ਼ਾਮਲ ਸਨ।
ਹਲਕੇ ਅੰਦਰ ਵਿਧਾਨ ਸਭਾ ਚੋਣਾਂ ’ਚ 42 ਹਜ਼ਾਰ ਵੋਟ ਪ੍ਰਾਪਤ ਕਰਨ ਵਾਲੀ ਬੰਗਾ ਟੀਮ ਲੰਬੇ ਅਰਸੇ ਤੋਂ ਚੁੱਪ ਸੀ। ਅੱਜ ਭਗਵੰਤ ਮਾਨ ਦੀ ਆਮਦ ਤੋਂ ਬਾਅਦ ਟੀਮ ਖ਼ੁਸ਼ ਨਜ਼ਰ ਆਈ। ਇਸ ਮੌਕੇ ਵਰਕਰਾਂ ਦੇ ਨਾਲ ਨਾਲ ਆਮ ਲੋਕ ਵੱਡੀ ਗਿਣਤੀ ਵਿਚ ਹਾਜ਼ਰ ਸਨ।

ਗੁਰੂ ਨਾਨਕ ਦੇਵ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਰੋਹ

ਫ਼ਤਹਿਗੜ੍ਹ ਸਾਹਿਬ, (ਜਨ ਸ਼ਕਤੀ ਨਿਊਜ)  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹਲਕਾ ਫਤਹਿਗੜ੍ਹ ਸਾਹਿਬ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਵੱਲੋਂ ਗਿਆਨੀ ਬਰਜਿੰਦਰ ਸਿੰਘ ਪਰਵਾਨਾ ਦਮਦਮੀ ਟਕਸਾਲ ਰਾਜਪੁਰਾ ਦੀ ਅਗਵਾਈ ਹੇਠ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੜੀ ਤਹਿਤ ਇੱਥੇ ਬਾਬਾ ਜੋਰਾਵਰ ਸਿੰਘ ਬਾਬਾ ਫਤਹਿ ਸਿੰਘ ਪਬਲਿਕ ਸਕੂਲ ਵਿੱਚ ਗੁਰਮਤਿ ਗਿਆਨ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਵਿਦਿਆਰਥੀਆਂ ਨੂੰ ਮਾਪਿਆਂ ਤੇ ਅਧਿਆਪਕਾਂ ਦੀ ਸੇਵਾ ਕਰਨ ਲਈ ਪ੍ਰੇਰਿਆ ਗਿਆ ਤੇ ਸਮਾਜਿਕ ਬੁਰਾਈਆਂ ਦਾ ਮੁਕਾਬਲਾ ਕਰਨ ਦੀ ਸਿੱਖਿਆ ਦਿੱਤੀ ਗਈ। ਇਸ ਮੌਕੇ 700 ਕਿਤਾਬਾਂ ਸਕੂਲ ਵਿੱਚ ਵੰਡੀਆਂ ਗਈਆਂ। ਇਸ ਮੌਕੇ ਸਕੂਲ ਪ੍ਰਿੰਸੀਪਲ ਬੇਅੰਤ ਸਿੰਘ ਨੇ ਸ਼ਿਰਕਤ ਕੀਤੀ। ਭਾਈ ਰੰਧਾਵਾ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਵੀ ਇਹੋ ਜਿਹੇ ਪ੍ਰੋਗਰਾਮ ਜਾਰੀ ਰੱਖੇ ਜਾਣਗੇ। ਸਕੂਲ ਪ੍ਰਿੰਸੀਪਲ ਬੇਅੰਤ ਸਿੰਘ ਨੇ ਕਿਹਾ ਕਿ ਇਨ੍ਹਾਂ ਮੁਕਾਬਲਿਆਂ ਨਾਲ ਬੱਚਿਆਂ ਵਿਚ ਜਾਗ੍ਰਿਤੀ ਆਵੇਗੀ ਵਿਸ਼ੇਸ਼ ਕਰਕੇ ਬੱਚਿਆਂ ਨੂੰ ਇਸ ਮੁਹਿੰਮ ਨਾਲ ਜੋੜਨਾ ਬਹੁਤ ਹੀ ਸ਼ਲਾਘਾਯੋਗ ਕਦਮ ਹੈ ਕਿਉਂਕਿ ਉਨ੍ਹਾਂ ਵਿਚ ਹੌਸਲਾ ਭਰਨ ਦੀ ਜ਼ਰੂਰਤ ਹੈ। ਵਰਨਣਯੋਗ ਹੈ ਕਿ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਤੋਂ ਪਹਿਲਾ ਇਨ੍ਹਾਂ ਦੇ ਪਿਤਾ ਬਾਬਾ ਹਰੀ ਸਿੰਘ ਰੰਧਾਵਾ ਵਾਲੇ ਵੀ ਧਾਰਮਿਕ ਖੇਤਰ ਵਿਚ ਵੱਡੀਆਂ ਪ੍ਰਾਪਤੀਆਂ ਕਰ ਚੁੱਕੇ।

ਹਿਰਾਸਤੀ ਮੌਤ: ਹਫ਼ਤੇ ਬਾਅਦ ਵੀ ਨਹੀਂ ਮਿਲੀ ਨੌਜਵਾਨ ਦੀ ਲਾਸ਼

ਫ਼ਰੀਦਕੋਟ, ਮਈ- ਸੀਆਈਏ ਸਟਾਫ ਫ਼ਰੀਦਕੋਟ ਦੀ ਹਿਰਾਸਤ ਵਿੱਚ 18 ਮਈ ਦੀ ਰਾਤ ਨੂੰ ਸ਼ੱਕੀ ਹਾਲਤ ਵਿੱਚ ਕਤਲ ਹੋਏ ਨੌਜਵਾਨ ਜਸਪਾਲ ਸਿੰਘ ਦੀ ਲਾਸ਼ ਇੱਕ ਹਫ਼ਤੇ ਬਾਅਦ ਵੀ ਰਾਜਸਥਾਨ ਫੀਡਰ ਵਿੱਚੋਂ ਨਹੀਂ ਮਿਲੀ। ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਮ੍ਰਿਤਕ ਨੌਜਵਾਨ ਦੀ ਲਾਸ਼ ਲੱਭਣ ਲਈ ਸੀਆਈਏ ਸਟਾਫ਼ ਦੇ ਦੋ ਮੁਲਾਜ਼ਮਾਂ ਨੂੰ ਰਿਮਾਂਡ ’ਤੇ ਲੈ ਚੁੱਕੀ ਹੈ। ਇਨ੍ਹਾਂ ਮੁਲਾਜ਼ਮਾਂ ਦੀ ਨਿਸ਼ਾਨਦੇਹੀ ’ਤੇ ਲਾਸ਼ ਲੱਭਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਦੂਜੇ ਪਾਸੇ ਪੁਲੀਸ ਨੇ ਜਸਪਾਲ ਸਿੰਘ ਕਤਲ ਕਾਂਡ ਨੂੰ ਖ਼ੁਦਕੁਸ਼ੀ ਸਾਬਤ ਕਰਨ ਲਈ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਹਨ। ਪੁਲੀਸ ਦਾ ਦਾਅਵਾ ਹੈ ਕਿ ਸੀਆਈਏ ਸਟਾਫ਼ ਦੇ ਕੈਮਰੇ ਵਿੱਚੋਂ ਇੱਕ ਵੀਡੀਓ ਮਿਲੀ ਹੈ ਜਿਸ ਵਿੱਚ ਜਸਪਾਲ ਸਿੰਘ ਖ਼ੁਦਕੁਸ਼ੀ ਦੀ ਕੋਸ਼ਿਸ਼ ਕਰ ਰਿਹਾ ਹੈ। ਹਾਲਾਂਕਿ ਪੁਲੀਸ ਨੇ ਇਹ ਵੀਡੀਓ ਅਜੇ ਤੱਕ ਜਨਤਕ ਨਹੀਂ ਕੀਤੀ। ਉਧਰ ਲਾਸ਼ ਨਾ ਮਿਲਣ ਕਾਰਨ ਪੀੜਤ ਪਰਿਵਾਰ ਅਤੇ ਐਕਸ਼ਨ ਕਮੇਟੀ ਨੇ ਜ਼ਿਲ੍ਹਾ ਪੁਲੀਸ ਮੁਖੀ ਦਾ ਦਫ਼ਤਰ ਘੇਰਿਆ ਹੋਇਆ ਹੈ। 21 ਮਈ ਤੋਂ ਇੱਥੇ ਲਗਾਤਾਰ ਰੋਸ ਧਰਨਾ ਚੱਲ ਰਿਹਾ ਹੈ, ਜਿਸ ਵਿੱਚ ਪੰਜਾਬ ਭਰ ਤੋਂ ਲੋਕ ਸ਼ਾਮਲ ਹੋ ਰਹੇ ਹਨ। ਇਸ ਦੌਰਾਨ ਜਸਪਾਲ ਸਿੰਘ ਦੇ ਕਤਲ ਤੋਂ ਬਾਅਦ ਸੀਆਈਏ ਸਟਾਫ਼ ਦੇ ਇੰਚਾਰਜ ਨਰਿੰਦਰ ਸਿੰਘ ਵੱਲੋਂ ਕੀਤੀ ਗਈ ਖੁਦਕੁਸ਼ੀ ਵੀ ਸਵਾਲਾਂ ਦੇ ਘੇਰੇ ਵਿੱਚ ਆ ਗਈ ਹੈ। ਮੈਡੀਕਲ ਬੋਰਡ ਵੱਲੋਂ ਕੀਤੇ ਗਏ ਪੋਸਟ ਮਾਰਟਮ ਤੋਂ ਪਤਾ ਲੱਗਾ ਹੈ ਕਿ ਨਰਿੰਦਰ ਸਿੰਘ ਦੀ ਵੱਖੀ ਵਿੱਚ ਗੋਲੀ ਵੱਜੀ ਸੀ। ਐਕਸ਼ਨ ਕਮੇਟੀ ਦੇ ਆਗੂ ਰਜਿੰਦਰ ਸਿੰਘ, ਬੂਟਾ ਸਿੰਘ, ਕਰਨ ਭੁੱਲਰ, ਸੁਖਵਿੰਦਰ ਸੁੱਖੀ, ਗੁਰਦਿਆਲ ਭੱਟੀ, ਕੇਸ਼ਵ ਅਜ਼ਾਦ ਅਤੇ ਲਵਪ੍ਰੀਤ ਸਿੰਘ ਫੇਰੋਕੇ ਨੇ ਕਿਹਾ ਕਿ ਘਟਨਾ ਸਮੇਂ ਇੰਸਪੈਕਟਰ ਨਰਿੰਦਰ ਸਿੰਘ ਕੋਲ ਆਪਣਾ ਸਰਕਾਰੀ ਰਿਵਾਲਵਰ ਮੌਜੂਦ ਸੀ। ਇਸ ਤੋਂ ਇਲਾਵਾ ਗੰਨਮੈਨ ਨੇ ਆਪਣਾ ਹਥਿਆਰ ਇੰਸਪੈਕਟਰ ਨੂੰ ਕਿਉਂ ਸੌਂਪਿਆ। ਇਹ ਸਾਰੇ ਵਿਵਾਦਤ ਸਵਾਲ ਹਨ ਜਿਨ੍ਹਾਂ ਦਾ ਪੁਲੀਸ ਕੋਈ ਜਵਾਬ ਨਹੀਂ ਦੇ ਰਹੀ। ਐਕਸ਼ਨ ਕਮੇਟੀ ਨੇ ਮੰਗ ਕੀਤੀ ਕਿ ਇਸ ਸਮੁੱਚੇ ਮਾਮਲੇ ਦੀ ਕਿਸੇ ਮੌਜੂਦਾ ਜੱਜ ਕੋਲੋਂ ਜਾਂਚ ਕਰਵਾਈ ਜਾਵੇ।
ਜ਼ਿਲ੍ਹਾ ਪੁਲੀਸ ਮੁਖੀ ਰਾਜ ਬਚਨ ਸਿੰਘ ਨੇ ਕਿਹਾ ਕਿ ਪੁਲੀਸ ਇਸ ਮਾਮਲੇ ਨੂੰ ਹੱਲ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲੀਸ ਦੀਆਂ ਵਿਸ਼ੇਸ਼ ਟੀਮਾਂ ਜਸਪਾਲ ਸਿੰਘ ਦੀ ਲਾਸ਼ ਲੱਭਣ ਲਈ ਫਰੀਦਕੋਟ ਤੋਂ ਲੈ ਕੇ ਰਾਜਸਥਾਨ ਤੱਕ ਰਾਜਸਥਾਨ ਫੀਡਰ ਦੀ ਜਾਂਚ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੇ ਹੱਲ ਲਈ ਫੋਰੈਂਸਿਕ ਮਾਹਿਰਾਂ ਦੀ ਵੀ ਮਦਦ ਲਈ ਜਾ ਰਹੀ ਹੈ। ਅੱਜ ਪੁਲੀਸ ਮੁਖੀ ਦਫ਼ਤਰ ਸਾਹਮਣੇ ਲੱਗੇ ਵਿਸ਼ਾਲ ਰੋਸ ਧਰਨੇ ਨੂੰ ਹਰਦੀਪ ਕੌਰ ਕੋਟਲਾ, ਗੁਰਪਾਲ ਸਿੰਘ ਨੰਗਲ, ਪਰਮਜੀਤ ਸਿੰਘ ਪੱਖੀ, ਸੁਖਜੀਤ ਸਿੰਘ, ਅਮਰੀਕ ਸਿੰਘ ਭਾਣਾ, ਕੁਲਦੀਪ ਕੁਮਾਰ ਸ਼ਰਮਾ ਆਦਿ ਨੇ ਸੰਬੋਧਨ ਕੀਤਾ 

ਇਨਸਾਫ਼ ਲਈ ਸੜਕਾਂ ਉੱਤੇ ਉਤਰੇ ਲੋਕ

ਜਗਰਾਉਂ : ਮਈ (ਮਨਜਿੰਦਰ ਗਿੱਲ) ਸੀਆਈਏ ਸਟਾਫ਼ ਫਰੀਦੋਕਟ ਦੀ ਹਿਰਾਸਤ ਦੌਰਾਨ ਕਥਿਤ ਕਤਲ ਹੋਏ ਨੌਜਵਾਨ ਜਸਪਾਲ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਜਗਰਾਉਂ ਹਲਕੇ ਦੀਆਂ ਲੋਕਪੱਖੀ ਜਥੇਬੰਦੀਆਂ ਦੇ ਲੋਕ ਸੜਕਾਂ ’ਤੇ ਉੱਤਰ ਆਏ ਹਨ। ਉਨ੍ਹਾਂ ਅੱਜ ਜਗਰਾਉਂ ਸ਼ਹਿਰ ਵਿੱਚ ਰੋਸ ਮਾਰਚ ਕੱਢ ਕੇ ਜਸਪਾਲ ਸਿੰਘ ਦੀ ਹੱਤਿਆ ਅਤੇ ਲਾਸ਼ ਖੁਰਦ-ਬੁਰਦ ਕਰਨ ਦੇ ਦੋਸ਼ੀ ਪੁਲੀਸ ਅਫਸਰਾਂ ਨੂੰ ਸਜ਼ਾ ਦਿਵਾਉਣ ਦੀ ਮੰਗ ਕੀਤੀ। ਰੋਸ ਮਾਰਚ ਵਿੱਚ ਭਾਰਤੀ ਕਿਰਤੀ ਕਿਸਾਨ ਯੂਨੀਅਨ ਉਗਰਾਹਾਂ, ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ, ਟੈਕਨੀਕਲ ਸਰਵਿਸ ਯੂਨੀਅਨ, ਪੰਜਾਬ ਖੇਤ ਮਜ਼ਦੂਰ ਯੂਨੀਅਨ, ਪੈਨਸ਼ਨਰ ਐਸੋਸੀਏਸ਼ਨ, ਨੌਜਵਾਨ ਭਾਰਤ ਸਭਾ, ਟੀਚਰ ਯੂਨੀਅਨ ਅਤੇ ਬਹੁਗਿਣਤੀ ਪਿੰਡ ਵੱਡੀ ਗਿਣਤੀ ’ਚ ਸ਼ਾਮਲ ਹੋਏ। ਇਸ ਮੌਕੇ ਪੁਲੀਸ ਅਤੇ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਰੋਸ ਮਾਰਚ ਨੂੰ ਕਮਲਜੀਤ ਖੰਨਾ ਜਰਨਲ ਸਕੱਤਰ ਇਨਕਲਾਬੀ ਕੇਂਦਰ ਪੰਜਾਬ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਕਿਹਾ ਕਿ ਇਨਸਾਫ ਮਿਲਣ ਤਕ ਸੰਘਰਸ਼ ਜਾਰੀ ਰਹੇਗਾ।

ਬਠਿੰਡਾ ’ਚ ਹਾਰ ਦਾ ਠੀਕਰਾ ਸਿੱਧੂ ਸਿਰ ਭੰਨਣਾ ਗ਼ਲਤ: ਡਾ. ਸਿੱਧੂ

ਅੰਮ੍ਰਿਤਸਰ-ਮਈ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵਿਚਾਲੇ ਚਲ ਰਹੀ ਸ਼ਬਦੀ ਜੰਗ ਦਰਮਿਆਨ ਸਿੱਧੂ ਦੀ ਪਤਨੀ ਤੇ ਸਾਬਕਾ ਵਿਧਾਇਕ ਡਾ. ਨਵਜੋਤ ਕੌਰ ਸਿੱਧੂ ਨੇ ਪੰਜਾਬ ਵਿੱਚ ਕੁਝ ਸੀਟਾਂ (ਖਾਸ ਕਰਕੇ ਬਠਿੰਡਾ) ਉੱਤੇ ਮਿਲੀ ਹਾਰ ਦਾ ਠੀਕਰਾ ਸਿੱਧੂ ਸਿਰ ਭੰਨ੍ਹੇ ਜਾਣ ਦੇ ਦੋਸ਼ਾਂ ਨੂੰ ਸਿਰੇ ਤੋਂ ਰੱਦ ਕੀਤਾ ਹੈ। ਸੋੋਸ਼ਲ ਮੀਡੀਆ ’ਤੇ ਵਾਇਰਲ ਹੋਈ ਵੀਡੀਓ ਵਿੱਚ ਡਾ. ਨਵਜੋਤ ਕੌਰ ਸਿੱਧੂ ਆਪਣੇ ਪਤੀ ਨਵਜੋਤ ਸਿੰਘ ਸਿੱਧੂ ਦਾ ਸਮਰਥਨ ਕਰ ਰਹੀ ਹੈ। ਇਸ ਸਬੰਧੀ ਹਾਲਾਂਕਿ ਡਾ. ਸਿੱਧੂ ਨਾਲ ਕੋਈ ਸੰਪਰਕ ਨਹੀਂ ਹੋ ਸਕਿਆ। ਵਾਇਰਲ ਵੀਡੀਓ ਵਿੱਚ ਡਾ. ਸਿੱਧੂ ਨੇ ਕਿਹਾ ਕਿ ਕਾਂਗਰਸ ਹਾਈਕਮਾਂਡ ਨੂੰ ਪਤਾ ਸੀ ਕਿ ਸ੍ਰੀ ਸਿੱਧੂ ਦੇ ਚੋਣ ਪ੍ਰਚਾਰ ਲਈ ਜਾਣ ਤੋਂ ਪਹਿਲਾਂ ਬਠਿੰਡਾ ਲੋਕ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਦੀ ਹਾਰ ਵੱਡੇ ਫਰਕ ਨਾਲ ਹੋ ਰਹੀ ਸੀ। ਪਰ ਸ੍ਰੀ ਸਿੱਧੂ ਦੇ ਜਾਣ ਨਾਲ ਕਾਂਗਰਸੀ ਉਮੀਦਵਾਰ ਦੀ ਸਥਿਤੀ ਬਿਹਤਰ ਹੋਈ ਹੈ। ਉਨ੍ਹਾਂ ਕਿਹਾ ਕਿ ਇਹ ਸਾਰਾ ਕੁਝ ਰਿਕਾਰਡ ’ਤੇ ਹੈ, ਜਿਸ ਨੂੰ ਝੁਠਲਾਇਆ ਨਹੀਂ ਜਾ ਸਕਦਾ। ਪਾਰਟੀ ਵਲੋਂ ਕੌਮੀ ਪੱਧਰ ’ਤੇ ਕਰਵਾਏ ਗਏ ਸਰਵੇਖਣ ਵਿਚ ਸਪੱਸ਼ਟ ਸੀ ਕਿ ਬਠਿੰਡਾ ਲੋਕ ਸਭਾ ਹਲਕੇ ਦੀ ਸੀਟ ਤੋਂ ਕਾਂਗਰਸੀ ਉਮੀਦਵਾਰ ਦੀ ਸਥਿਤੀ ਕਮਜ਼ੋਰ ਹੈ ਅਤੇ ਉਥੋਂ ਦੋ ਲੱਖ ਤੋਂ ਵੱਧ ਫਰਕ ਨਾਲ ਹਾਰ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਸਿੱਧੂ ਨੇ ਕੁਲ ਹਿੰਦ ਕਾਂਗਰਸ ਕਮੇਟੀ ਵੱਲੋਂ ਦਿੱਤੇ ਆਦੇਸ਼ ਮੁਤਾਬਕ ਹੀ ਚੋਣ ਪ੍ਰਚਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਕੁਝ ਲੋਕਾਂ ਵਲੋਂ ਸਿਰਫ ਇਸ ਲਈ ਸ੍ਰੀ ਸਿੱਧੂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਕਿਉਂਕਿ ਸ੍ਰੀ ਸਿੱਧੂ ਨੇ ਕਾਂਗਰਸ ਵਿੱਚ ਰਹਿ ਕੇ ਇਨ੍ਹਾਂ ਲੋਕਾਂ ਵਲੋਂ ਪਾਰਟੀ ਨਾਲ ਵਿਸ਼ਵਾਸਘਾਤ ਕਰਨ ਦਾ ਵਿਰੋਧ ਕੀਤਾ ਹੈ।

ਮਾੜੀ ਕਾਰਗੁਜ਼ਾਰੀ lei ਵਿਧਾਇਕਾਂ ’ਤੇ ਲਟਕੀ ਕਾਰਵਾਈ ਦੀ ਤਲਵਾਰ

ਚੰਡੀਗੜ੍ਹ, ਮਈ- ਲੋਕ ਸਭਾ ਚੋਣਾਂ ਦੌਰਾਨ ਆਪੋ ਆਪਣੇ ਅਸੈਂਬਲੀ ਹਲਕਿਆਂ ’ਚ ਮਾੜੀ ਕਾਰਗੁਜ਼ਾਰੀ ਵਿਖਾਉਣ ਵਾਲੇ ਕਾਂਗਰਸੀ ਵਿਧਾਇਕਾਂ ਨੂੰ ਆਪਣੇ ਖਿਲਾਫ਼ ਕਾਰਵਾਈ ਦਾ ਡਰ ਸਤਾਉਣ ਲੱਗਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਮਹੀਨਾ ਪਹਿਲਾਂ ਕੀਤੇ ਹੁਕਮਾਂ ਵਿੱਚ ਮਾੜੀ ਕਾਰਗੁਜ਼ਾਰੀ ਵਾਲੇ ਵਿਧਾਇਕਾਂ ਨੂੰ ਕਾਰਵਾਈ ਲਈ ਤਿਆਰ ਰਹਿਣ ਵਾਸਤੇ ਕਿਹਾ ਸੀ। ਪੰਜਾਬ ਕਾਂਗਰਸ ਨੇ ਹਾਲਾਂਕਿ ਐਤਕੀਂ ਦੇਸ਼ ਵਿੱਚ ਮੋਦੀ ਲਹਿਰ ਦੇ ਉਲਟ 13 ਸੰਸਦੀ ਸੀਟਾਂ ’ਚੋਂ ਅੱਠ ’ਤੇ ਜਿੱਤ ਦਰਜ ਕਰਦਿਆਂ ਪੰਜ ਸਾਲ ਪਹਿਲਾਂ ਦੀ ਕਾਰਗੁਜ਼ਾਰੀ ’ਚ ਸੁਧਾਰ ਕੀਤਾ ਹੈ, ਪਰ ਇਸ ਸਫ਼ਲਤਾ ਦਾ ਸਿਹਰਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਿਰ ਬੱਝ ਰਿਹਾ ਹੈ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਲਕੇ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਵਿਚ ਹਿੱਸਾ ਲੈਣ ਲਈ ਦਿੱਲੀ ਜਾ ਰਹੇ ਹਨ। ਉਹ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਸ਼ਹਿਰਾਂ ਦੇ ਵਿਕਾਸ ਕੰਮ ਠੀਕ ਢੰਗ ਨਾਲ ਨਾ ਹੋਣ ਸਬੰਧੀ ਰਿਪੋਰਟ ਆਪਣੇ ਨਾਲ ਲੈ ਕੇ ਜਾ ਰਹੇ ਹਨ। ਇਸ ਮਾਮਲੇ ਬਾਰੇ ਉਹ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਚਰਚਾ ਕਰਨਗੇ ਤੇ ਹਾਲ ਦੀ ਘੜੀ ਕੈਬਨਿਟ ਮੰਤਰੀ ਨਵਜੋਤ ਸਿੱਧੂ ਦਾ ਵਿਭਾਗ ਬਦਲਣ ’ਤੇ ਜ਼ੋਰ ਦੇਣਗੇ। ਉਧਰ ਜਾਣਕਾਰ ਹਲਕਿਆਂ ਦਾ ਕਹਿਣਾ ਹੈ ਕਿ ਨਵਜੋਤ ਸਿੱਧੂ ਦੀ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਤੇ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨਾਲ ਕਾਫੀ ਨੇੜਤਾ ਹੈ, ਲਿਹਾਜ਼ਾ ਇਸ ਮਾਮਲੇ ਵਿੱਚ ਬਹੁਤਾ ਕੁਝ ਨਾ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਜਿਹੜੇ ਮੰਤਰੀਆਂ ਦੇ ਅਸੈਂਬਲੀ ਹਲਕਿਆਂ ਵਿੱਚੋਂ ਕਾਂਗਰਸ ਨੂੰ ਹਾਰ ਹੋਈ ਹੈ, ਉਸ ਦਾ ਮਾਮਲਾ ਵੀ ਕਾਂਗਰਸ ਪ੍ਰਧਾਨ ਨਾਲ ਉਠਾਏ ਜਾਣ ਦੀ ਸੰਭਾਵਨਾ ਹੈ। ਲੋਕ ਸਭਾ ਚੋਣਾਂ ਵਿਚ ਮਿਲੀ ਲੱਕ ਤੋੜਵੀਂ ਹਾਰ ਮਗਰੋਂ ਕਾਂਗਰਸ ਦੀ ਇਸ ਪਲੇਠੀ ਵਰਕਿੰਗ ਕਮੇਟੀ ਦੀ ਮੀਟਿੰਗ ਵਿੱਚ ਹਾਰ ਦੇ ਕਾਰਨਾਂ ਬਾਰੇ ਮੰਥਨ ਹੋਣ ਦੀ ਸੰਭਾਵਨਾ ਦੇ ਮੱਦੇਨਜ਼ਰ ਪੰਜਾਬ ਦੇ ਮਾਮਲਿਆਂ ’ਤੇ ਬਹੁਤੀ ਚਰਚਾ ਹੋਣ ਦੇ ਆਸਾਰ ਮੱਧਮ ਹਨ।

ਪੁਲੀਸ ਵੱਲੋਂ ਲਾਸ਼ ਖੁਰਦ-ਬੁਰਦ ਕਰਨ ਦੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ

ਫ਼ਰੀਦਕੋਟ, ਸੀ.ਆਈ.ਏ ਸਟਾਫ਼ ਫਰੀਦਕੋਟ ਵਿੱਚ 18 ਮਈ ਦੀ ਰਾਤ ਨੂੰ ਕਥਿਤ ਤੌਰ ‘ਤੇ ਪੁਲੀਸ ਵੱਲੋਂ ਕਤਲ ਕੀਤੇ ਗਏ ਨੌਜਵਾਨ ਜਸਪਾਲ ਸਿੰਘ ਦੀ ਲਾਸ਼ ਖੁਰਦ-ਬੁਰਦ ਕਰਨ ਦੀ ਘਟਨਾ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ। ਜਾਣਕਾਰੀ ਅਨੁਸਾਰ 19 ਮਈ ਨੂੰ ਸਵੇਰੇ 4 ਵਜੇ ਜਦੋਂ ਜਸਪਾਲ ਸਿੰਘ ਦੀ ਸੀ.ਆਈ.ਏ ਸਟਾਫ਼ ਵਿੱਚ ਮੌਤ ਹੋ ਗਈ, ਉਸ ਤੋਂ ਬਾਅਦ ਸੀ.ਆਈ.ਏ ਸਟਾਫ਼ ਦੇ ਕੈਮਰੇ ਬੰਦ ਕਰ ਦਿੱਤੇ ਗਏ ਅਤੇ ਜਸਪਾਲ ਸਿੰਘ ਦੀ ਲਾਸ਼ ਨੂੰ ਖੁਰਦ ਬੁਰਦ ਕਰਨ ਲਈ ਸਾਜਿਸ਼ ਘੜੀ ਗਈ। ਦੋ ਮੋਟਰਸਾਈਕਲ ਅਤੇ ਪ੍ਰਾਈਵੇਟ ਗੱਡੀ 19 ਮਈ ਸਵੇਰੇ 4 ਵਜੇ ਸੀ.ਆਈ.ਏ ਸਟਾਫ ਵਿੱਚੋਂ ਬਾਹਰ ਜਾਂਦੀ ਦਿਖਾਈ ਦਿੰਦੀ ਹੈ ਜਿਸ ਵਿੱਚ ਜਸਪਾਲ ਸਿੰਘ ਦੀ ਲਾਸ਼ ਹੈ। ਇਹ ਘਟਨਾ ਸੀ.ਆਈ.ਏ ਸਟਾਫ਼ ਦੇ ਨਜ਼ਦੀਕ ਪੰਚਵਟੀ ਮੰਦਿਰ ਦੇ ਕੈਮਰੇ ਵਿੱਚ ਕੈਦ ਹੋਈ ਹੈ ਅਤੇ ਉਸ ਤੋਂ ਬਾਅਦ ਜ਼ਿਲ੍ਹਾ ਪੁਲੀਸ ਵੱਲੋਂ ਨਹਿਰਾਂ ‘ਤੇ ਲਗਵਾਏ ਗਏ ਕੈਮਰਿਆਂ ਵਿੱਚ ਵੀ ਇਹ ਸਮੁੱਚੀ ਘਟਨਾ ਕੈਦ ਹੋਈ ਹੈ। ਲਾਸ਼ ਲੈ ਕੇ ਜਾਣ ਵਾਲਿਆਂ ਨੇ ਆਪਣੇ ਮੂੰਹ ਬੰਨ੍ਹੇ ਹੋਏ ਹਨ। ਪੁਲੀਸ ਨੇ ਇਸ ਮਾਮਲੇ ਵਿੱਚ ਸੀ.ਆਈ.ਏ ਸਟਾਫ ਦੇ ਮੁਲਾਜ਼ਮ ਦਰਸ਼ਨ ਸਿੰਘ ਅਤੇ ਸੁਖਮੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਨ੍ਹਾਂ ਨੇ ਲਾਸ਼ ਖੁਰਦ ਬੁਰਦ ਕਰਨ ਦੀ ਪੁਸ਼ਟੀ ਕੀਤੀ ਹੈ ਅਤੇ ਇਹ ਵੀ ਮੰਨਿਆ ਹੈ ਕਿ ਲਾਸ਼ ਉਹਨਾਂ ਨੇ ਮਚਾਕੀ ਪੁਲ ਤੋਂ ਰਾਜਸਥਾਨ ਫੀਡਰ ਵਿੱਚ ਸੁੱਟ ਦਿੱਤੀ। ਇਸ ਤੋਂ ਪਹਿਲਾਂ ਪੁਲੀਸ ਮੁਖੀ ਨੇ ਦਾਅਵਾ ਕੀਤਾ ਸੀ ਕਿ ਜਸਪਾਲ ਸਿੰਘ ਦੀ ਲਾਸ਼ ਨੂੰ ਸੀ.ਆਈ.ਏ ਸਟਾਫ਼ ਦੇ ਇੰਚਾਰਜ ਨਰਿੰਦਰ ਸਿੰਘ ਨੇ ਖੁਰਦ ਬੁਰਦ ਕੀਤਾ ਹੈ ਅਤੇ ਬਾਅਦ ਵਿੱਚ ਉਸ ਨੇ ਖੁਦ ਨੂੰ ਖਤਮ ਕਰ ਲਿਆ। ਪਰੰਤੂ ਹੁਣ ਸੀ.ਸੀ.ਟੀ.ਵੀ ਫੁਟੇਜ ਤੋਂ ਸਪੱਸ਼ਟ ਹੋਇਆ ਹੈ ਕਿ ਲਾਸ਼ ਨੂੰ ਖੁਰਦ ਬੁਰਦ ਕਰਨ ਵਾਲਿਆਂ ਵਿੱਚ ਚਾਰ ਤੋਂ ਵੱਧ ਵਿਅਕਤੀ ਸ਼ਾਮਿਲ ਹਨ। ਪੁਲੀਸ ਨੇ ਸੀ.ਸੀ.ਟੀ.ਵੀ ਕੈਮਰਿਆਂ ਦੀ ਫੁਟੇਜ ਕਬਜ਼ੇ ਵਿੱਚ ਲੈ ਲਈ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦਰਸ਼ਨ ਸਿੰਘ ਅਤੇ ਸੁਖਮੰਦਰ ਸਿੰਘ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੇ ਪੁਲੀਸ ਨੇ ਦਾਅਵਾ ਕੀਤਾ ਕਿ ਲਾਸ਼ ਬਰਾਮਦਗੀ ਲਈ ਦੋਹਾਂ ਮੁਲਜ਼ਮਾਂ ਨੂੰ ਪੁਲੀਸ ਰਿਮਾਂਡ ‘ਤੇ ਭੇਜਿਆ ਜਾਵੇ। ਅਦਾਲਤ ਨੇ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਦੋਹਾਂ ਮੁਲਜ਼ਮਾਂ ਨੂੰ ਦੋ ਦਿਨ ਦੇ ਪੁਲੀਸ ਰਿਮਾਂਡ ‘ਤੇ ਭੇਜ ਦਿੱਤਾ। ਦੂਜੇ ਪਾਸੇ ਇਨਸਾਫ਼ ਲਈ ਲੜ ਰਹੀਆਂ ਜੱਥੇਬੰਦੀਆਂ ਨੇ ਅੱਜ ਇੱਥੇ ਐਕਸ਼ਨ ਕਮੇਟੀ ਦਾ ਗਠਨ ਕਰ ਦਿੱਤਾ ਹੈ ਜਿਸ ਵਿੱਚ ਕਿਰਤੀ ਕਿਸਾਨ ਯੂਨੀਅਨ, ਪੰਜਾਬ ਖੇਤ ਮਜ਼ਦੂਰ ਯੂਨੀਅਨ, ਕ੍ਰਾਂਤੀਕਾਰੀ ਕਿਸਾਨ ਯੂਨੀਅਨ, ਪੀ.ਐੱਸ.ਯੂ., ਡੀ.ਟੀ.ਐਫ., ਨੌਜਵਾਨ ਭਾਰਤ ਸਭਾ, ਦਿਹਾਤੀ ਮਜ਼ਦੂਰ ਸਭਾ, ਯੂਥ ਫਾਰ ਸਵਰਾਜ, ਏ.ਆਈ.ਐੱਸ.ਐਫ., ਬੀ.ਕੇ. ਯੂ ਲੱਖੋਵਾਲ, ਸ਼ਹੀਦ ਭਗਤ ਸਿੰਘ ਵਿਚਾਰ ਮੰਚ, ਆਸ਼ਾ ਵਰਕਰ ਯੂਨੀਅਨ, ਪਰਿਵਾਰ ਮੈਂਬਰ ਅਤੇ ਰਿਸ਼ਤੇਦਾਰ ਸ਼ਾਮਿਲ ਹਨ, ਜਿਨ੍ਹਾਂ ਨੇ ਪੁਲੀਸ ਮੁਖੀ ਦਫ਼ਤਰ ਸਾਹਮਣੇ ਅਣਮਿੱਥੇ ਸਮੇਂ ਲਈ ਧਰਨਾ ਲਾਇਆ ਹੋਇਆ ਹੈ। ਜ਼ਿਲ੍ਹਾ ਪੁਲੀਸ ਮੁਖੀ ਰਾਜ ਬਚਨ ਸਿੰਘ ਨੇ ਕਿਹਾ ਕਿ ਪੁਲੀਸ ਸੰਜੀਦਗੀ ਨਾਲ ਇਸ ਮਾਮਲੇ ਦੀ ਪੜਤਾਲ ਕਰ ਰਹੀ ਹੈ ਅਤੇ ਪੜਤਾਲ ਮੁਕੰਮਲ ਹੋਣ ਤੱਕ ਉਹ ਕਿਸੇ ਵੀ ਤਰਾਂ ਦੀ ਟਿੱਪਣੀ ਨਹੀਂ ਕਰ ਸਕਦੇ। ਉਹਨਾਂ ਕਿਹਾ ਕਿ ਫੜੇ ਗਏ ਮੁਲਜ਼ਮਾਂ ਨੇ ਲਾਸ਼ ਖੁਰਦ ਬੁਰਦ ਕਰਨ ਦੀ ਗੱਲ ਕਬੂਲੀ ਹੈ ਅਤੇ ਉਹਨਾਂ ਦੀ ਨਿਸ਼ਾਨਦੇਹੀ ‘ਤੇ ਲਾਸ਼ ਲੱਭਣ ਦਾ ਅਪਰੇਸ਼ਨ ਸ਼ੁਰੂ ਕੀਤਾ ਗਿਆ ਹੈ।

ਸਿੱਧੂ ਦੀ ਵਿਕਟ ਡੇਗਣ ਲਈ ਰਾਹੁਲ ਨੂੰ ਮਿਲਣਗੇ ਕੈਪਟਨ

ਚੰਡੀਗੜ੍ਹ,   ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਅਤੇ ਕਾਂਗਰਸ ਦੇ ਸਟਾਰ ਪ੍ਰਚਾਰਕ ਨਵਜੋਤ ਸਿੰਘ ਸਿੱਧੂ ਵਿਰੁਧ ਮੁੜ ਹਮਲਾਵਰ ਰੁਖ਼ ਅਪਣਾਉਂਦਿਆਂ ਕਿਹਾ ਕਿ ਉਹ ਸਿੱਧੂ ਦੀ ਬਿਆਨਬਾਜ਼ੀ ਦਾ ਮਾਮਲਾ ਕਾਂਗਰਸ ਹਾਈਕਮਾਂਡ ਕੋਲ ਧੜੱਲੇ ਨਾਲ ਉਠਾਉਣਗੇ। ਉਨ੍ਹਾਂ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਦੀ ਕਾਰਗੁਜ਼ਾਰੀ ਚੰਗੀ ਨਹੀਂ ਹੈ, ਜਿਸ ਕਰਕੇ ਕਾਂਗਰਸ ਨੂੰ ਸ਼ਹਿਰਾਂ ਵਿਚ ਘੱਟ ਵੋਟ ਮਿਲੀ ਹੈ। ਚੋਣ ਨਤੀਜਿਆਂ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਉਹ ਸੂਬੇ ਵਿਚ ਕਾਂਗਰਸ ਦੀ ਬਿਹਤਰ ਕਾਰਗੁਜ਼ਾਰੀ ਤੋਂ ਖੁਸ਼ ਹਨ ਪਰ ਉਨ੍ਹਾਂ ਨੂੰ ਸੁਨੀਲ ਜਾਖੜ ਦੇ ਹਾਰਨ ਦਾ ਅਫਸੋਸ ਹੈ। ਚੋਣ ਨਤੀਜਿਆਂ ਤੋਂ ਬਾਅਦ ਅੱਜ ਇੱਥੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਜਲਦੀ ਹੀ ਪਾਰਟੀ ਦੇ ਨਵੇਂ ਲੋਕ ਸਭਾ ਮੈਂਬਰਾਂ ਨਾਲ ਦਿੱਲੀ ਜਾਣਗੇ ਅਤੇ ਸਾਰਾ ਮਾਮਲਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਧਿਆਨ ਵਿਚ ਲਿਆਉਣਗੇ।
ਉਨ੍ਹਾਂ ਕਿਹਾ ਕਿ ਜਦੋਂ ਲੋਕ ਸਭਾ ਚੋਣਾਂ ਦੀ ਲੜਾਈ ਸਿਖ਼ਰ ’ਤੇ ਸੀ ਤਾਂ ਉਸ ਸਮੇਂ ਸਿੱਧੂ ਨੂੰ ਵਿਵਾਦਿਤ ਬਿਆਨ ਦੇਣ ਦੀ ਕੀ ਲੋੜ ਸੀ? ਇਸ ਕਰਕੇ ਹੀ ਕਾਂਗਰਸ ਬਠਿੰਡਾ ਦੀ ਸੀਟ ਹਾਰ ਗਈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦੀ ਫੇਰੀ ਸਮੇਂ ਸਿੱਧੂ ਵਲੋਂ ਪਾਕਿਸਤਾਨ ਫੌਜ ਦੇ ਮੁਖੀ ਜਨਰਲ ਬਾਜਵਾ ਨੂੰ ਜੱਫੀ ਪਾਉਣ ਨੂੰ ਪਸੰਦ ਨਹੀਂ ਕੀਤਾ ਗਿਆ ਕਿਉਂਕਿ ਨਿਤ-ਦਿਨ ਸਰਹੱਦਾਂ ’ਤੇ ਜਵਾਨ ਮਾਰੇ ਜਾ ਰਹੇ ਹਨ। ਕੈਪਟਨ ਨੇ ਕਿਹਾ ਕਿ ਸੂਬੇ ਵਿਚ ਬੇਅਦਬੀ ਮੁੱਦਾ ਹੈ ਪਰ ਇਸ ਮੁੱਦੇ ’ਤੇ ਸਿੱਧੂ ਦੀ ਬਿਆਨਬਾਜ਼ੀ ਸਹੀ ਨਹੀਂ ਹੈ। ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿਚ ਸਿੱਧੂ ਨੇ ਵਿਸ਼ੇਸ਼ ਜਾਂਚ ਟੀਮ ਬਣਾਉਣ ਦੀ ਮੰਗ ਕੀਤੀ ਸੀ ਪਰ ਸੈਸ਼ਨ ਤੋਂ ਬਾਅਦ ਜਾਂਚ ਟੀਮ ਬਣਾ ਦਿੱਤੀ ਸੀ। ਉਨ੍ਹਾਂ ਕਿਹਾ ਕਿ ਜਿਹੜੀ ਜਾਂਚ ਕਰ ਰਹੀ ਹੈ, ਉਸ ਨੇ ਆਈ.ਜੀ. ਤੱਕ ਜੇਲ੍ਹ ਭੇਜੇ ਹਨ।
ਚੋਣ ਨਤੀਜਿਆਂ ਦੀ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਲੋਕ ਸਭਾ ਚੋਣਾਂ ਵਿਚ ਕਾਂਗਰਸ ਨੇ ਤਿੰਨ ਸੀਟਾਂ ਜਿੱਤੀਆਂ ਸਨ ਅਤੇ ਇਸ ਵਾਰ ਅੱਠ ਸੀਟਾਂ ਜਿੱਤ ਕੇ ਚੰਗੀ ਕਾਰਗੁਜ਼ਾਰੀ ਦਿਖਾਈ ਹੈ। ਇਸ ਫ਼ੈਸਲੇ ਲਈ ਉਨ੍ਹਾਂ ਨੇ ਪਾਰਟੀ ਵਰਕਰਾਂ, ਆਗੂਆਂ ਅਤੇ ਸੂਬੇ ਦੇ ਲੋਕਾਂ ਦਾ ਧੰਨਵਾਦ ਕੀਤਾ। ਕੈਪਟਨ ਨੇ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੇ ਗੁਰਦਾਸਪੁਰ ਤੋਂ ਚੋਣ ਹਾਰਨ ਦਾ ਅਫਸੋਸ ਹੈ ਅਤੇ ਉਹ ਇਹ ਗੱਲ ਸਮਝ ਨਹੀਂ ਸਕੇ ਕਿ ਲੋਕਾਂ ਨੇ ਸੁਲਝੇ ਹੋਏ ਰਾਜਨੀਤਕ ਆਗੂ ਦੀ ਥਾਂ ਫਿਲਮ ਅਭਿਨੇਤਾ ਦੀ ਚੋਣ ਕਿਉਂ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਮੋਦੀ ਜਾਂ ਹਿੰਦੂਤਵ ਦੀ ਲਹਿਰ ਦਾ ਕੋਈ ਅਸਰ ਨਹੀਂ ਪਿਆ। ਇਸੇ ਦੌਰਾਨ ਕੈਪਟਨ ਵਲੋਂ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਦਾ ਵਿਭਾਗ ਬਦਲਣ ਦੇ ਸੰਕੇਤ ਵੀ ਦਿੱਤੇ ਗਏ ਹਨ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਪੱਛੜਨ ਦੀ ਸੰਭਾਵਨਾ

ਅੰਮ੍ਰਿਤਸਰ, ਮਈ-  ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਕਰਾਉਣ ਲਈ ਭਾਵੇਂ ਮੁੜ ਚਰਚਾ ਸ਼ੁਰੂ ਹੋ ਗਈ ਹੈ ਪਰ ਇਸ ਨਾਲ ਸਬੰਧਤ ਮਾਹਿਰਾਂ ਦਾ ਮਤ ਹੈ ਕਿ ਇਹ ਚੋਣਾਂ ਫ਼ਿਲਹਾਲ ਅਗਾਂਹ ਪੈਣ ਦੀ ਸੰਭਾਵਨਾ ਹੈ ਕਿਉਂਕਿ ਹਰਿਆਣਾ ਵਿਚ ਉਥੋਂ ਦੇ ਸਿੱਖਾਂ ਵਲੋਂ ਉੱਥੇ ਵੱਖਰੀ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾਉਣ ਦੀ ਮੰਗ ਕੀਤੀ ਜਾ ਰਹੀ ਹੈ ਤੇ ਇਹ ਮਾਮਲਾ ਸੁਪਰੀਮ ਕੋਰਟ ਦੇ ਵਿਚਾਰ ਅਧੀਨ ਹੈ।
ਸਿੱਖ ਗੁਰਦੁਆਰਾ ਐਕਟ 1925 ਅਣਵੰਡੇ ਪੰਜਾਬ ਦੇ ਗੁਰਦੁਆਰਿਆਂ ਦੀ ਸੇਵਾ ਸੰਭਾਲ ਨਾਲ ਸਬੰਧਤ ਹੈ। ਉਸ ਵੇਲੇ ਪੰਜਾਬ ’ਚ ਹਰਿਆਣਾ ਤੇ ਹਿਮਾਚਲ ਵੀ ਸ਼ਾਮਲ ਸਨ, ਜੋ ਬਾਅਦ ਵਿਚ ਵੱਖ ਹੋ ਗਏ। ਪਿਛਲੇ ਲਗਭਗ ਦਹਾਕੇ ਤੋਂ ਹਰਿਆਣਾ ਦੇ ਕੁਝ ਸਿੱਖਾਂ ਵਲੋਂ ਮੰਗ ਕੀਤੀ ਜਾ ਰਹੀ ਹੈ ਕਿ ਦਿੱਲੀ ਦੇ ਗੁਰਦੁਆਰਿਆਂ ਲਈ ਬਣਾਈ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਤਰਜ਼ ’ਤੇ ਹਰਿਆਣਾ ਦੇ ਗੁਰਦੁਆਰਿਆਂ ਦੇ ਪ੍ਰਬੰਧ ਵਾਸਤੇ ਵੱਖਰੀ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾਈ ਜਾਵੇ, ਜਿਸ ਦਾ ਸ਼੍ਰੋਮਣੀ ਅਕਾਲੀ ਦਲ ਵਲੋਂ ਸਖ਼ਤ ਵਿਰੋਧ ਕੀਤਾ ਗਿਆ ਸੀ। ਹਰਿਆਣਾ ਵਿਚ ਹੁੱਡਾ ਸਰਕਾਰ ਵਲੋਂ ਇਸ ਮਾਮਲੇ ਦੇ ਹੱਲ ਲਈ ਕਮੇਟੀ ਵੀ ਬਣਾਈ ਗਈ ਸੀ। ਹੁਣ ਇਹ ਮਾਮਲਾ ਸੁਪਰੀਮ ਕੋਰਟ ਦੇ ਵਿਚਾਰ ਅਧੀਨ ਹੈ ਅਤੇ ਇਸ ਸਬੰਧੀ ਅਗਲੀ ਸੁਣਵਾਈ 16 ਜੁਲਾਈ ਨੂੰ ਹੈ। ਸ਼੍ਰੋਮਣੀ ਕਮੇਟੀ ਦੇ 170 ਮੈਂਬਰਾਂ ਵਿਚੋਂ ਲਗਭਗ ਇੱਕ ਦਰਜਨ ਤੋਂ ਵੱਧ ਮੈਂਬਰਾਂ ਦੀ ਚੋਣ ਹਰਿਆਣਾ ’ਚੋਂ ਕੀਤੀ ਜਾਂਦੀ ਹੈ।
ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਨੇ ਆਖਿਆ ਕਿ ਜਦੋਂ ਤਕ ਹਰਿਆਣਾ ਵਿਚ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾਉਣ ਦਾ ਮਾਮਲਾ ਹੱਲ ਨਹੀਂ ਹੋ ਜਾਂਦਾ ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਹੋਣਾ ਸੰਭਵ ਨਹੀਂ ਹੈ, ਕਿਉਂਕਿ ਹਰਿਆਣਾ ਦੇ ਸਿੱਖ ਵੀ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਵਿਚ ਹਿੱਸਾ ਲੈਂਦੇ ਹਨ। ਉਨ੍ਹਾਂ ਆਖਿਆ ਕਿ ਜਦੋਂ ਤੱਕ ਸੁਪਰੀਮ ਕੋਰਟ ਇਸ ਬਾਰੇ ਫ਼ੈਸਲਾ ਨਹੀਂ ਕਰਦਾ, ਚੋਣਾਂ ਸੰਭਵ ਨਹੀਂ। ਇਸ ਤੋਂ ਇਲਾਵਾ ਵੀ ਹਰਿਆਣਾ ਤੇ ਹਿਮਾਚਲ ਸਰਕਾਰਾਂ ਦੀ ਇਸ ਸਬੰਧੀ ਪ੍ਰਵਾਨਗੀ ਵੀ ਲੋੜੀਂਦੀ ਹੈ। ਉਨ੍ਹਾਂ ਆਖਿਆ ਕਿ ਕੇਂਦਰ ਵਿਚ ਨਵੀਂ ਸਰਕਾਰ ਸਥਾਪਤ ਹੋਣ ਮਗਰੋਂ ਸਭ ਤੋਂ ਪਹਿਲਾਂ ਮੁੱਖ ਗੁਰਦੁਆਰਾ ਚੋਣ ਕਮਿਸ਼ਨਰ ਨਿਯੁਕਤ ਹੋਵੇਗਾ। ਇਸ ਸਬੰਧ ਵਿਚ ਸੂਬਾ ਸਰਕਾਰ ਵਲੋਂ ਕੁਝ ਨਾਵਾਂ ਦਾ ਪੈਨਲ ਕੇਂਦਰੀ ਗ੍ਰਹਿ ਮੰਤਰਾਲੇ ਕੋਲ ਭੇਜਿਆ ਹੋਇਆ ਹੈ। ਚੋਣ ਕਮਿਸ਼ਨਰ ਦੀ ਨਿਯੁਕਤੀ ਮਗਰੋਂ ਸ਼੍ਰੋਮਣੀ ਕਮੇਟੀ ਦੇ ਵੋਟਰ ਬਣਾਉਣ ਅਤੇ ਹਲਕਾਬੰਦੀ ਦਾ ਕੰਮ ਸ਼ੁਰੂ ਹੋਵੇਗਾ। ਇਸ ਕੰਮ ਨੂੰ ਲਗਭਗ ਇੱਕ ਸਾਲ ਲੱਗ ਸਕਦਾ ਹੈ। ਅਜਿਹੇ ਹਾਲਾਤ ਵਿਚ ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਵਿਚ ਹੋਰ ਦੇਰ ਹੋਣ ਦੀ ਸੰਭਾਵਨਾ ਹੈ।
ਸ਼੍ਰੋਮਣੀ ਕਮੇਟੀ ਦੇ ਉੱਚ ਅਧਿਕਾਰੀ ਨੇ ਖ਼ੁਲਾਸਾ ਕੀਤਾ ਕਿ ਚੋਣ ਸਬੰਧੀ ਲੋੜੀਂਦੀ ਪ੍ਰਕਿਰਿਆ ਨੂੰ ਪੂਰਾ ਕਰਨ ਲਈ ਲੰਮਾ ਸਮਾਂ ਚਾਹੀਦਾ ਹੈ। ਮਾਮਲਾ ਸੁਪਰੀਮ ਕੋਰਟ ਵਿਚ ਹੋਣ ਕਾਰਨ ਸਿੱਖ ਸੰਸਥਾ ਦੀਆਂ ਆਮ ਚੋਣਾਂ ਦੇਰ ਨਾਲ ਹੀ ਹੋਣਗੀਆਂ। ਸਿਆਸੀ ਮਾਹਿਰਾਂ ਮੁਤਾਬਕ ਸ਼੍ਰੋਮਣੀ ਕਮੇਟੀ ’ਤੇ ਕਾਬਜ਼ ਧਿਰ ਸ਼੍ਰੋਮਣੀ ਅਕਾਲੀ ਦਲ ਫ਼ਿਲਹਾਲ ਪੰਜਾਬ ਦੀ ਸੱਤਾ ’ਤੇ ਕਾਂਗਰਸ ਦੇ ਕਾਬਜ਼ ਹੋਣ ਕਾਰਨ ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਕਰਾਉਣ ਦੇ ਹੱਕ ਵਿਚ ਨਹੀਂ। ਜੇ ਕੇਂਦਰ ਵਿਚ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਸਥਾਪਤ ਹੁੰਦੀ ਹੈ ਤਾਂ ਭਾਈਵਾਲ ਵਜੋਂ ਸ਼੍ਰੋਮਣੀ ਅਕਾਲੀ ਦਲ ਇਹ ਚੋਣਾਂ ਨੂੰ ਹੋਰ ਲਟਕਾਉਣ ਵਿਚ ਸਫ਼ਲ ਹੋ ਸਕਦਾ ਹੈ।
ਐਡਵੋਕੇਟ ਐਚ.ਐਸ. ਫੂਲਕਾ ਨੇ ਹਾਲ ਹੀ ’ਚ ਸ਼੍ਰੋਮਣੀ ਕਮੇਟੀ ਚੋਣਾਂ ਕਰਾਉਣ ਦਾ ਮਾਮਲਾ ਮੁੜ ਉਭਾਰਿਆ ਹੈ। ਉਨ੍ਹਾਂ ਆਖਿਆ ਕਿ ਹਰਿਆਣਾ ’ਚ ਵੱਖਰੀ ਕਮੇਟੀ ਦਾ ਮਾਮਲਾ ਭਾਵੇਂ ਸੁਪਰੀਮ ਕੋਰਟ ਦੇ ਵਿਚਾਰ ਅਧੀਨ ਹੈ ਪਰ ਉਨ੍ਹਾਂ ਦੀ ਰਾਇ ਮੁਤਾਬਕ ਇਹ ਮਾਮਲਾ ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਕਰਾਉਣ ਵਿਚ ਅੜਿੱਕਾ ਨਹੀਂ ਬਣੇਗਾ। ਚੋਣਾਂ ਵਾਸਤੇ ਮੁੱਖ ਗੁਰਦੁਆਰਾ ਚੋਣ ਕਮਿਸ਼ਨਰ ਦੀ ਨਿਯੁਕਤੀ ਹੋਣ ਮਗਰੋਂ ਨਵੀਂ ਹਲਕਾਬੰਦੀ ਅਤੇ ਨਵੀਆਂ ਵੋਟਾਂ ਬਣਾਉਣ ਵਿਚ ਸਿਰਫ਼ ਛੇ ਮਹੀਨੇ ਦਾ ਸਮਾਂ ਲਗੇਗਾ।

ਰਿਜ਼ਲਟ ਚੋਣਾ 2019 ਪੰਜਾਬ

ਪੰਜਾਬ 'ਚ ਕਾਂਗਰਸ 8 ਸੀਟਾਂ, ਬੀ.ਜੇ.ਪੀ 2 ਸੀਟਾਂ, ਅਕਾਲੀ ਦਲ 2 ਸੀਟਾਂ, ਆਮ ਆਦਮੀ ਪਾਰਟੀ 1 ਸੀਟ  

 

ਪੰਜਾਬ 'ਚ ਕਾਂਗਰਸ 8 ਸੀਟਾਂ, ਬੀ.ਜੇ.ਪੀ 2 ਸੀਟਾਂ, ਅਕਾਲੀ ਦਲ 2 ਸੀਟਾਂ, ਆਮ ਆਦਮੀ ਪਾਰਟੀ 1 ਸੀਟ  

ਗੁਰਜੀਤ ਸਿੰਘ ਔਜਲਾ, ਮੁਨੀਸ਼ ਤਿਵਾੜੀ, ਮੁੰਹਮਦ ਸਦੀਕ, ਸੰਤੋਖ ਸਿੰਘ ਚੋਧਰੀ, ਜਸਵੀਰ ਸਿੰਘ ਡਿੰਪਾ, ਰਵਨੀਤ ਸਿੰਘ ਬਿੱਟੂ, ਰਾਣੀ ਪ੍ਰਨੀਤ ਕੌਰ, ਅਮਰ ਸਿੰਘ ਕਾਰਗਸ ਪਾਰਟੀ ਦੇ ਜੇਤੂ ਉਮੀਦਵਾਰ ਰਹੇ।

ਸਨੀ ਦਿਓਲ ਅਤੇ ਸੋਮ ਪ੍ਰਕਾਸ਼ ਭਾਰਤੀ ਜਨਤਾ ਪਾਰਟੀ ਦੇ ਜੇਤੂ ਉਮੀਦਵਾਰ

ਸੁਖਬੀਰ ਸਿੰਘ ਬਾਦਲ, ਹਰਸਿਮਰਤ ਕੌਰ ਬਾਦਲ ਸ਼੍ਰੋਮਣੀ ਅਕਾਲੀ ਦਲ ਦੇ ਜੇਤੂ ਉਮੀਦਵਾਰ

ਭਗਵੰਤ ਮਾਨ ਆਮ ਆਦਮੀ ਪਾਰਟੀ ਦੇ ਜੇਤੂ ਉਮੀਦਵਾਰ

 

ਈਵੀਐਮਜ਼ ਕੋਈ ਵਿਵਾਦ ਨਹੀ- ਮੋਦੀ

ਨਵੀਂ ਦਿੱਲੀ, ਮਈ-(   )- ਦੇਸ਼ ਵਿੱਚ ਈਵੀਐੱਮਜ਼ ਨੂੰ ਲੈ ਕੇ ਪੈਦਾ ਹੋਏ ਭਰਮ ਭੁਲੇਖਿਆਂ ਦੌਰਾਨ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਈਵੀਐੱਮਜ਼ ਸਬੰਧੀ ਵਿਰੋਧੀ ਧਿਰਾਂ ਵੱਲੋਂ ਪੈਦਾ ਕੀਤਾ ਵਿਵਾਦ ਬੇਲੋੜਾ ਹੈ। ਇਹ ਪ੍ਰਗਟਾਵਾ ਉਨ੍ਹਾਂ ਨੇ ਐੱਨਡੀਏ ਦੀ ਮੀਟਿੰਗ ਦੌਰਾਨ ਕੀਤਾ। ਇਸ ਦੌਰਾਨ ਹੀ ਪ੍ਰਧਾਨ ਮੰਤਰੀ ਨੇ ਅੱਜ ਲੋਕ ਸਭਾ ਚੋਣਾਂ ਲਈ ਆਪਣੀ ਮੁਹਿੰਮ ਨੂੰ ਤੀਰਥ ਯਾਤਰਾ ਨਾਲ ਮੇਲਦਿਆਂ ਕਿਹਾ ਕਿ ਇਹ ਚੋਣਾਂ ਹੋਰਾਂ ਨਾਲੋਂ ਵੱਖਰੀਆਂ ਸਨ ਕਿਉਂਕਿ ਇਹ ਇਕੱਲੀ ਪਾਰਟੀ ਵੱਲੋਂ ਨਹੀਂ ਬਲਕਿ ਲੋਕਾਂ ਵੱਲੋਂ ਲੜੀਆਂ ਗਈਆਂ ਹਨ। ਪ੍ਰਧਾਨ ਮੰਤਰੀ ਅੱਜ ਪਾਰਟੀ ਦੇ ਹੈੱਡਕੁਆਰਟਰ ਵਿੱਚ ਆਪਣੇ ਮੰਤਰੀ ਮੰਡਲ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਸਾਰੇ ਮੰਤਰੀਆਂ ਦਾ ਉਨ੍ਹਾਂ ਦੇ ਕੰਮ ਬਦਲੇ ਧੰਨਵਾਦ ਕੀਤਾ। ਇਸ ਸਬੰਧੀ ਜਾਣਕਾਰੀ ਕੇਂਦਰੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਪੱਤਰਕਾਰਾਂ ਨੂੰ ਦਿੱਤੀ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, ‘ਮੈਂ ਕਈ ਚੋਣਾਂ ਦੇਖੀਆਂ ਹਨ, ਪਰ ਇਹ ਚੋਣਾਂ ਸਿਆਸਤ ਤੋਂ ਬਹੁਤ ਅੱਗੇ ਸਨ। ਲੋਕ ਇਹ ਚੋਣਾਂ ਲੜ ਰਹੇ ਸਨ। ਮੈਂ ਵਿਧਾਨ ਸਭਾ ਚੋਣਾਂ ’ਚ ਵੀ ਪ੍ਰਚਾਰ ਕੀਤਾ ਹੈ ਅਤੇ ਪਾਰਟੀ ਲਈ ਵੱਖ ਵੱਖ ਚੋਣਾਂ ਦੌਰਾਨ ਸਿਆਸੀ ਦੌਰੇ ਵੀ ਕੀਤੇ ਹਨ। ਜਦੋਂ ਮੈਂ ਇਨ੍ਹਾਂ ਚੋਣਾਂ ਦੌਰਾਨ ਪ੍ਰਚਾਰ ਕਰ ਰਿਹਾ ਸੀ ਤਾਂ ਅਜਿਹਾ ਲੱਗ ਰਿਹਾ ਸੀ ਜਿਵੇਂ ਮੈਂ ਤੀਰਥ ਯਾਤਰਾ ਕਰ ਰਿਹਾ ਹੋਵਾਂ।’ ਉਨ੍ਹਾਂ ਭਾਰਤੀ ਜਨਤਾ ਪਾਰਟੀ ਦੇ ਕੇਂਦਰੀ ਮੰਤਰੀਆਂ ਤੋਂ ਇਲਾਵਾ ਪਾਰਟੀ ਦੇ ਭਾਈਵਾਲਾਂ ਨਾਲ ਵੀ ਮੁਲਾਕਾਤ ਕੀਤੀ। ਇਹ ਮਿਲਨੀ ਸਮਾਗਮ ਪਾਰਟੀ ਪ੍ਰਧਾਨ ਅਮਿਤ ਸ਼ਾਹ ਵੱਲੋਂ ਕਰਵਾਇਆ ਗਿਆ। ਇਸ ਤੋਂ ਬਾਅਦ ਸ਼ਾਹ ਵੱਲੋਂ ਪਾਰਟੀ ਆਗੂਆਂ ਤੇ ਭਾਈਵਾਲਾਂ ਲਈ ਰਾਤਰੀ ਭੋਜ ਵੀ ਰੱਖਿਆ ਗਿਆ। ਭਾਰਤੀ ਜਨਤਾ ਪਾਰਟੀ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਲਈ ਪਈਆਂ ਵੋਟਾਂ ਦੀ 23 ਮਈ ਨੂੰ ਹੋਣ ਵਾਲੀ ਗਿਣਤੀ ਦੇ ਮੱਦੇਨਜ਼ਰ ਮੰਤਰੀਆਂ ਵੱਲੋਂ ਦੇਸ਼ ਲਈ ਕੀਤੀ ਸੇਵਾ ਬਦਲੇ ਉਨ੍ਹਾਂ ਦਾ ਧੰਨਵਾਦ ਕਰਨ ਲਈ ਇਹ ਮਿਲਨੀ ਸਮਾਗਮ ਕੀਤਾ ਗਿਆ ਸੀ। ਵੋਟਾਂ ਦੀ ਗਿਣਤੀ ਤੋਂ ਬਾਅਦ ਨਵੀਂ ਸਰਕਾਰ ਕਾਰਜਭਾਰ ਸੰਭਾਲੇਗੀ। ਬਾਅਦ ਵਿੱਚ ਅਮਿਤ ਸ਼ਾਹ ਨੇ ਟਵੀਟ ਕੀਤਾ, ‘ਮੈਂ ਮੋਦੀ ਸਰਕਾਰ ਦੀ ਟੀਮ ਨੂੰ ਪਿਛਲੇ ਪੰਜ ਸਾਲਾਂ ਦੌਰਾਨ ਕੀਤੀਆਂ ਪ੍ਰਾਪਤੀਆਂ ਤੇ ਸਖਤ ਮਿਹਨਤ ਲਈ ਵਧਾਈ ਦਿੰਦਾ ਹਾਂ। ਆਓ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਨਵੇਂ ਭਾਰਤ ਨੂੰ ਅੱਗੇ ਵਧਾਈਏ।’ ਇਸ ਮੌਕੇ ਕੇਂਦਰੀ ਮੰਤਰੀਆਂ ’ਚੋਂ ਰਾਜਨਾਥ ਸਿੰਘ, ਨਿਤਿਨ ਗਡਕਰੀ, ਅਰੁਣ ਜੇਤਲੀ, ਜੇਪੀ ਨੱਢਾ ਅਤੇ ਪ੍ਰਕਾਸ਼ ਜਾਵੜੇਕਰ ਹਾਜ਼ਰ ਸਨ। ਭਾਜਪਾ ਦੀਆਂ ਭਾਈਵਾਲ ਪਾਰਟੀਆਂ ਦੇ ਆਗੂਆਂ ’ਚੋਂ ਲੋਕ ਜਨਸ਼ਕਤੀ ਪਾਰਟੀ ਦੇ ਰਾਮ ਵਿਲਾਸ ਪਾਸਵਾਨ, ਸ਼੍ਰੋਮਣੀ ਅਕਾਲੀ ਤੋਂ ਹਰਸਿਮਰਤ ਕੌਰ ਬਾਦਲ, ਅਪਨਾ ਦਲ ਤੋਂ ਅਨੂਪ੍ਰਿਯਾ ਪਟੇਲ ਨੇ ਸ਼ਮੂਲੀਅਤ ਕੀਤੀ। ਰਾਤਰੀ ਭੋਜ ਸਮੇਂ ਸ਼ਿਵ ਸੈਨਾ ਮੁਖੀ ਊਧਵ ਠਾਕਰੇ, ਜਨਤਾ ਦਲ (ਯੂ) ਦੇ ਪ੍ਰਧਾਨ ਅਤੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਤੇ ਹੋਰ ਆਗੂ ਵੀ ਹਾਜ਼ਰ ਸਨ। ਚੋਣ ਸਰਵੇਖਣਾਂ ’ਚ ਬਹੁਮਤ ਮਿਲਣ ਦੀ ਸੰਭਾਵਨਾਵਾਂ ਪ੍ਰਗਟਾਈਆਂ ਜਾਣ ਮਗਰੋਂ ਭਗਵਾਂ ਪਾਰਟੀ ਨੇ ਪੂਰਾ ਭਰੋਸਾ ਜ਼ਾਹਿਰ ਕੀਤਾ ਹੈ ਚੋਣ ਨਤੀਜਿਆਂ ਤੋਂ ਬਾਅਦ ਐੱਨਡੀਏ ਦੀ ਹੀ ਸਰਕਾਰ ਬਣੇਗੀ।

High Court for action against Moga SSP, SHO

Chandigarh, May -(Jan Shakti News)- The Punjab and Haryana High Court today rapped Moga Senior Superintendent of Police and a Station House Officer for “dereliction in duty” before directing Home Secretary to initiate disciplinary proceedings against them.

The admonition during the hearing of appeals filed in criminal cases came after the Bench of Justice Rajiv Sharma and Justice Harinder Singh Sidhu was told that the SSP and the SHO of Mehna police station had failed to provide the details of period spent by convicts in custody with or without remission.

The Bench about 10 days back had directed six convicts to appear before the court for hearing them on the quantum of sentence in a culpable homicide not amounting to murder case under Section 304, Part I of the IPC.They were initially convicted for murder and other offences by a Moga Additional Sessions Judge in September, 2003. But the need to hear them afresh on quantum of sentence arose after the Bench partly allowed their appeal and converted conviction of the appellants under Section 302 for murder to Section 304, Part I.

In sequel to the directions issued by the court, the convicts appeared before the Bench on their own during the resumed hearing of the case. Punjab Additional Advocate-General SPS Tinna stated that a communication was sent to the SSP Moga on May 15, with a copy to the SHO. But neither the SSP, nor the SHO came forward to provide the requisite information.

Speaking for the Bench, Justice Sharma asserted it was serious dereliction in duty on part of both the SSP and the SHO. The court had time and again observed that the custody certificates were of utmost importance to ascertain the period spent by the convicts in custody with or without remissions while imposing sentence.

Justice Sharma added: “Since the cops have not supplied the requisite information and failed to comply with the direction of this court in letter and spirit by furnishing the custody certificates of the convicts despite the communication having been sent to them in time, their conduct evidently appears to be willful and deliberate”.

Modifying the sentence to seven years rigorous imprisonment, Justice Sharma also directed the arrest of a “missing” convict for being lodged in the jail to undergo the remaining portion of term.

ਮਿਸ਼ਨ 13 ch ਅਸਫ਼ਲਤਾ ਮਿਲਣ ’ਤੇ ਠੀਕਰਾ ਸਿੱਧੂ ਸਿਰ ਭੰਨਣ ਦੀ ਤਿਆਰੀ

ਚੰਡੀਗਡ਼੍ਹ, ਮਈ-(   ) ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਖੇਮੇ ਨੇ ਲੋਕ ਸਭਾ ਚੋਣਾਂ ’ਚ ਅਸਫ਼ਲਤਾ ਹੱਥ ਲੱਗਣ ਦੀ ਸੂਰਤ ’ਚ ਇਸ ਦਾ ਠੀਕਰਾ ਕੈਬਨਿਟ ਮੰਤਰੀ ਅਤੇ ਕਾਂਗਰਸ ਦੇ ਸਟਾਰ ਪ੍ਰਚਾਰਕ ਨਵਜੋਤ ਸਿੰਘ ਸਿੱਧੂ ਸਿਰ ਭੰਨ੍ਹਣ ਦੀ ਤਿਆਰੀ ਕਰ ਲਈ ਹੈ। ਕੈਪਟਨ ਅਮਰਿੰਦਰ ਸਿੰਘ ਤੋਂ ਇਲਾਵਾ ਚਾਰ ਕੈਬਨਿਟ ਮੰਤਰੀ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਸਿੱਧੂ ਦੀ ਬਿਆਨਬਾਜ਼ੀ ਨੇ ਕਾਂਗਰਸ ਦੇ ਅਕਸ ਨੂੰ ਧੁੰਦਲਾ ਕੀਤਾ ਹੈ ਤੇ ਚੋਣਾਂ ਵਿਚ ਨੁਕਸਾਨ ਪਹੁੰਚਾਇਆ ਹੈ।
ਪੰਜਾਬ ਕਾਂਗਰਸ ਦੀ ਚੋਣ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਤੇ ਸੀਨੀਅਰ ਕਾਂਗਰਸੀ ਆਗੂ ਲਾਲ ਸਿੰਘ ਨੇ ਕਿਹਾ ਹੈ ਕਿ ਕੈਬਨਿਟ ਮੰਤਰੀ ਸਿੱਧੁੂ ਨੇ ਵੋਟਾਂ ਪੈਣ ਤੋਂ ਦੋ ਦਿਨ ਪਹਿਲਾਂ ਬੇਲੋਡ਼ੀ ਅਤੇ ਬੇਮੌਕਾ ਬਿਆਨਬਾਜ਼ੀ ਕੀਤੀ ਜਿਸ ਨਾਲ ਪਾਰਟੀ ਨੂੰ ਨੁਕਸਾਨ ਪਹੁੰਚਿਆ ਹੈ। ਇਸ ਬਿਆਨਬਾਜ਼ੀ ਤੋਂ ਬਚਿਆ ਜਾ ਸਕਦਾ ਸੀ। ਉਨ੍ਹਾਂ ਕਿਹਾ ਕਿ ਸ੍ਰੀ ਸਿੱਧੂ ਨੂੰ ਪਾਰਟੀ ਵਿਚ ਸ਼ਾਮਲ ਹੋਇਆਂ ਨੂੰ 27-28 ਮਹੀਨੇ ਹੋ ਗਏ ਹਨ ਤੇ ਉਹ ਅਜੇ ਕਾਂਗਰਸ ਪਾਰਟੀ ਦੇ ਸਭਿਆਚਾਰ ਵਿਚ ਢਲ ਨਹੀਂ ਸਕੇ ਤੇ ਇਸੇ ਕਰਕੇ ਅਜਿਹੀ ਬਿਆਨਬਾਜ਼ੀ ਕੀਤੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦਾ ਸ਼੍ਰੋਮਣੀ ਅਕਾਲੀ ਦਲ ਨਾਲ ਕੋਈ ‘ਦੋਸਤਾਨਾ ਮੈਚ’ ਨਹੀਂ ਹੈ ਤੇ ਕਾਂਗਰਸ ਬੇਅਦਬੀ ਦੇ ਮਾਮਲਿਆਂ ਬਾਰੇ ਪੂਰੀ ਗੰਭੀਰਤਾ ਨਾਲ ਕਾਰਵਾਈ ਕਰ ਰਹੀ ਹੈ ਤੇ ਦੋਸ਼ੀਆਂ ਵਿਰੁੱਧ ਕਾਰਵਾਈ ਕੀਤੀ ਵੀ ਗਈ ਹੈ। ਹੋਰ ਜਿਹਡ਼ੇ ਵੀ ਜ਼ਿੰਮੇਵਾਰ ਜਾਂਚ ਵਿਚ ਸਾਹਮਣੇ ਆ ਜਾਣਗੇ, ਉਨ੍ਹਾਂ ਵਿਰੁੱਧ ਵੀ ਤੇਜ਼ੀ ਨਾਲ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਇਸ ਬਿਆਨਬਾਜ਼ੀ ਤੋਂ ਬਾਅਦ ਸੂਬੇ ਦੀਆਂ 13 ਲੋਕ ਸਭਾ ਸੀਟਾਂ ਵਿੱਚੋਂ ਜੇਕਰ ਕੋਈ ਸੀਟ ਵਿਰੋਧੀ ਪਾਰਟੀਆਂ ਨੂੰ ਜਾਵੇਗੀ ਤਾਂ ਉਸ ਦੇ ਜ਼ਿੰਮੇਵਾਰ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਹੋਣਗੇ। ਇਹ ਪੁੱਛੇ ਜਾਣ ’ਤੇ ਕੀ ਉਨ੍ਹਾਂ ਵਿਰੁੱਧ ਕਾਰਵਾਈ ਕੌਣ ਕਰੇਗਾ ਤਾਂ ਉਨ੍ਹਾਂ ਕਿਹਾ ਕਿ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਹੀ ਕਰਨਗੇ। ਸੀਨੀਅਰ ਆਗੂ ਨੇ ਕਿਹਾ ਕਿ ਸਿੱਧੂ ਕਾਂਗਰਸ ਦੇ ਸਟਾਰ ਪ੍ਰਚਾਰਕ ਹਨ ਤੇ ਉਨ੍ਹਾਂ ਨੇ ਲੋਕ ਸਭਾ ਚੋਣਾਂ ਵਿਚ ਪੂਰੇ ਦੇਸ਼ ਵਿਚ ਪ੍ਰਚਾਰ ਕਰਕੇ ਬਹੁਤ ਵੱਡੀ ਜ਼ਿੰਮੇਵਾਰੀ ਨਿਭਾਈ ਹੈ ਤੇ ਇਸ ਲਈ ਉਨ੍ਹਾਂ ਨੂੰ ਅਨੁਸ਼ਾਸਨ ਵਿਚ ਰਹਿਣਾ ਚਾਹੀਦਾ ਸੀ। ਉਹ ਆਪਣੀ ਗੱਲ ਬਠਿੰਡਾ ਚੋਣ ਰੈਲੀ ਵਿਚ ਕਹਿਣ ਦੀ ਬਜਾਏ ਪਾਰਟੀ ਦੇ ਹੋਰ ਅਦਾਰਿਆਂ ਵਿਚ ਕਹਿ ਸਕਦੇ ਸਨ। ਇਹ ਪੁੱਛੇ ਜਾਣ ’ਤੇ ਕਿ ਕੀ ਉਹ ਇਸ ਸਬੰਧੀ ਕੋਈ ਰਿਪੋਰਟ ਕਾਂਗਰਸ ਹਾਈ ਕਮਾਂਡ ਨੂੰ ਭੇਜਣਗੇ ਤਾਂ ਉਨ੍ਹਾਂ ਕਿਹਾ ਕਿ ਇਹ ਜ਼ਿੰਮੇਵਾਰੀ ਪੰਜਾਬ ਪ੍ਰ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖਡ਼ ਦੀ ਹੈ।

ਹਾਈ ਕੋਰਟ ਨੂੰ ਮੁਫ਼ਤ ਬਿਜਲੀ ਲੈ ਰਹੇ ਰੱਜੇ ਪੁੱਜੇ ਕਿਸਾਨਾਂ ’ਤੇ ਉਜਰ

ਚੰਡੀਗੜ੍ਹ, ਮਈ-(jan shakti news)- ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਰੱਜੇ-ਪੁੱਜੇ ਕਿਸਾਨਾਂ ਨੂੰ ਖੇਤੀ ਟਿਊਬਵੈਲਾਂ ਲਈ ਮੁਫ਼ਤ ਜਾਂ ਰਿਆਇਤੀ ਦਰਾਂ ’ਤੇ ਬਿਜਲੀ ਦੇਣ ਬਦਲੇ ਪੰਜਾਬ ਤੇ ਹਰਿਆਣਾ ਦੀਆਂ ਸਰਕਾਰਾਂ ਨੂੰ ਲੰਮੇ ਹੱਥੀਂ ਲਿਆ ਹੈ। ਇਸ ਮਾਮਲੇ ਵਿੱਚ ਦਾਇਰ ਦੋ ਜਨਹਿੱਤ ਪਟੀਸ਼ਨਾਂ ’ਤੇ ਸੁਣਵਾਈ ਦੌਰਾਨ ਚੀਫ਼ ਜਸਟਿਸ ਕ੍ਰਿਸ਼ਨ ਮੁਰਾਰੀ ਦੇ ਬੈਂਚ ਨੇ ਰਸੂਖਵਾਨ ਕਿਸਾਨਾਂ ਨੂੰ ਮਿਲਦੀ ਮੁਫ਼ਤ ਜਾਂ ਰਿਆਇਤੀ ਬਿਜਲੀ ’ਤੇ ਉਜਰ ਜਤਾਉਂਦਿਆਂ ਕਿਹਾ ਕਿ ਉਹ ਇਸ ਦਲੀਲ ਨਾਲ ਇਤਫ਼ਾਕ ਨਹੀਂ ਰੱਖਦੇ ਕਿ ਰੱਜੇ-ਪੁੱਜੇ ਖਪਤਕਾਰਾਂ ਨੂੰ ਸਵੈ-ਇੱਛਾ ਨਾਲ ਬਿਜਲੀ ’ਤੇ ਮਿਲਦੀ ਰਿਆਇਤ ਛੱਡਣ ਲਈ ਆਖ ਦਿੱਤਾ ਗਿਆ ਹੈ। ਉਨ੍ਹਾਂ ਕਿਹਾ, ‘ਸਬਸਿਡੀ (ਰਿਆਇਤ) ਰੱਜੇ-ਪੁੱਜੇ ਕਾਸ਼ਤਕਾਰਾਂ ਲਈ ਨਹੀਂ ਬਲਕਿ ਜ਼ਰੂਰਤਮੰਦਾਂ ਲਈ ਹੈ।’ ਖੇਤੀ ਟਿਊਬਵੈਲਾਂ ਲਈ ਮਿਲਦੀ ਬਿਜਲੀ ਰਿਆਇਤ ਸੱਤ ਹਜ਼ਾਰ ਕਰੋੜ ਨੂੰ ਪੁੱਜਣ ਦਾ ਹਵਾਲਾ ਦਿੰਦਿਆਂ ਚੀਫ਼ ਜਸਟਿਸ ਨੇ ਕਿਹਾ, ‘ਅਜਿਹੀਆਂ ਰਿਆਇਤਾਂ ਦਾ ਭਾਰ ਟੈਕਸ ਦੀ ਅਦਾਇਗੀ ਕਰਨ ਵਾਲਿਆਂ ’ਤੇ ਪੈਂਦਾ ਹੈ।’ ਚੀਫ਼ ਜਸਟਿਸ ਦੀਆਂ ਇਨ੍ਹਾਂ ਦਲੀਲਾਂ ਮਗਰੋਂ ਸੂਬਾ ਸਰਕਾਰਾਂ ਦੇ ਵਕੀਲਾਂ ਨੇ ਕੇਸ ਦੀ ਸੁਣਵਾਈ ਅੱਗੇ ਪਾਉਣ ਦੀ ਮੰਗ ਕੀਤੀ ਤਾਂ ਕਿ ਇਸ ਮੁੱਦੇ ’ਤੇ ਨਵੇਂ ਸਿਰਿਓਂ ਗੌਰ ਕੀਤੀ ਜਾ ਸਕੇ। ਐਡਵੋਕੇਟ ਹਰੀ ਚੰਦ ਅਰੋੜਾ ਵੱਲੋਂ ਦਾਇਰ ਪਟੀਸ਼ਨਾਂ ਵਿੱਚ ਰੱਜੇ ਪੁੱਜੇ ਕਾਸ਼ਤਕਾਰਾਂ ਨੂੰ ਰਿਆਇਤੀ ਜਾਂ ਮੁਫ਼ਤ ਬਿਜਲੀ ਵਾਲੀ ਸਕੀਮ ’ਚੋਂ ਬਾਹਰ ਕਰਨ ਦੀ ਮੰਗ ਕੀਤੀ ਗਈ ਹੈ।

ਪਾਕਿਸਤਾਨ ’ਚ ਸਿੱਖ ਕਾਰੋਬਾਰੀ ਰੋਜ਼ੇਦਾਰਾਂ ਨੂੰ ਦੇ ਰਿਹਾ ਹੈ ਖ਼ਰੀਦਦਾਰੀ ’ਚ ਛੋਟ

ਪਿਸ਼ਾਵਰ,ਮਈ-(ਜਨ ਸ਼ਕਤੀ ਨਿਊਜ਼)- ਪਾਕਿਸਤਾਨ ਦੇ ਕਬਾਇਲੀ ਜ਼ਿਲ੍ਹੇ ’ਚ ਸਿੱਖ ਕਾਰੋਬਾਰੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਰਮਜ਼ਾਨ ਦੇ ਪਵਿੱਤਰ ਮਹੀਨੇ ’ਚ ਮੁਸਲਮਾਨ ਰੋਜ਼ੇਦਾਰਾਂ ਨੂੰ ਖ਼ਰੀਦਦਾਰੀ ’ਚ ਛੋਟ ਦੇ ਰਿਹਾ ਹੈ। ਖ਼ੈਬਰ ਪਖਤੂਨਖਵਾ ਦੀ ਤਹਿਸੀਲ ਜਮਰੌਦ ’ਚ ਨਾਰੰਜ ਸਿੰਘ ਦੀ ਦੁਕਾਨ ਹੈ ਜਿਥੇ ਉਹ ਸਰਕਾਰੀ ਕੀਮਤ ਕੰਟਰੋਲ ਕਮੇਟੀ ਵੱਲੋਂ ਤੈਅ ਰੇਟਾਂ ਨਾਲੋਂ ਘੱਟ ਮੁੱਲ ’ਤੇ ਲੋੜੀਦੀਆਂ ਵਸਤਾਂ ਵੇਚ ਰਿਹਾ ਹੈ। ਖਾਣ ਵਾਲੀਆਂ ਵਸਤਾਂ 10 ਤੋਂ 30 ਰੁਪਏ ਘੱਟ ਕੀਮਤ ’ਤੇ ਵੇਚੀਆਂ ਜਾ ਰਹੀਆਂ ਹਨ। ਨਾਰੰਜ ਸਿੰਘ ਨੇ ਕਿਹਾ ਕਿ ਉਹ ਇਸ ਨੂੰ ‘ਪੁੰਨ’ ਦਾ ਕੰਮ ਸਮਝਦਾ ਹੈ ਅਤੇ ਉਹ ਮੁਸਲਮਾਨਾਂ ਤੇ ਘੱਟ ਗਿਣਤੀ ਸਿੱਖ ਭਾਈਚਾਰੇ ਵਿਚਕਾਰ ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਵਧਾਉਣਾ ਚਾਹੁੰਦਾ ਹੈ। ਪਿਸ਼ਾਵਰ ’ਚ ਰਹਿਣ ਵਾਲੇ ਜ਼ਿਆਦਾਤਰ ਸਿੱਖ ਉਨ੍ਹਾਂ ਪਰਿਵਾਰਾਂ ਤੋਂ ਆਉਂਦੇ ਹਨ ਜੋ ਇਸ ਤੋਂ ਪਹਿਲਾਂ ਸੰਘੀ ਸ਼ਾਸਿਤ ਕਬਾਇਲੀ ਖੇਤਰ (ਫਾਟਾ) ਦੇ ਵੱਖ ਵੱਖ ਹਿੱਸਿਆਂ ’ਚ ਰਹਿੰਦੇ ਸਨ ਅਤੇ ਬਾਅਦ ’ਚ ਉਹ ਪਿਸ਼ਾਵਰ ਆ ਗਏ ਜਿਥੇ ਉਹ ਕਾਰੋਬਾਰ ਕਰਨ ਲੱਗ ਪਏ ਸਨ। ਮਸ਼ਹੂਰ ਸਿੱਖ ਧਾਰਮਿਕ ਆਗੂ ਅਤੇ ਮਨੁੱਖੀ ਹੱਕਾਂ ਦੇ ਕਾਰਕੁਨ ਚਰਨਜੀਤ ਸਿੰਘ ਨੂੰ ਪਿਛਲੇ ਸਾਲ ਮਈ ’ਚ ਗੋਲੀ ਮਾਰ ਦਿੱਤੀ ਗਈ ਸੀ।